ਤਾਜਾ ਖ਼ਬਰਾਂ


ਸੂਬੇ ਦੇ ਦਫਤਰੀ ਕਾਮਿਆਂ ਦੀ ਕੱਲ੍ਹ ਹੋਣ ਵਾਲੀ ਕਲਮਛੋੜ ਹੜਤਾਲ ਮੁਲਤਵੀ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ ) - ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 6 ਅਗਸਤ ਨੂੰ ਪੰਜਾਬ ਭਰ ਵਿਚ ਕੀਤੀ ਜਾਣ ਵਾਲੀ ਕਲਮਛੋੜ ...
ਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ
. . .  1 day ago
ਅਮਰਕੋਟ, 5 ਅਗਸਤ (ਭੱਟੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ .ਆਈ . ਸੋਈ ਦੇ ਮਾਝਾ ਜ਼ੋਨ ਦਾ ਦੁਬਾਰਾ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਜਥੇਦਾਰ ਪ੍ਰੋ. ਵਿਰਸਾ ਸਿੰਘ ...
ਉਦਯੋਗਾਂ ਦੇ ਕੈਮੀਕਲ ਨਾਲ ਬਰਸਾਤੀ ਨਾਲੇ ਦਾ ਪਾਣੀ ਹੋਇਆ ਲਾਲ
. . .  1 day ago
ਜ਼ੀਰਕਪੁਰ, 5 ਅਗਸਤ, (ਹੈਪੀ ਪੰਡਵਾਲਾ) - ਇੱਥੋਂ ਦੇ ਢਕੋਲੀ ਖ਼ੇਤਰ 'ਚੋਂ ਲੰਘਦੇ ਬਰਸਾਤੀ ਨਾਲੇ 'ਚ ਉਦਯੋਗਾਂ ਦਾ ਕੈਮੀਕਲ ਮਿਲਣ ਕਾਰਨ ਨਾਲੇ ਦਾ ਪਾਣੀ ਲਾਲ ਹੋ ਗਿਆ, ਜਿਸ ਦੀ ਜਾਂਚ ਲਈ ...
ਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ
. . .  1 day ago
ਫ਼ਰੀਦਕੋਟ, 5 ਅਗਸਤ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਰਤ ਵਲੋਂ ਉਲੰਪਿਕ ਖੇਡਾਂ ਦੇ ਹਾਕੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇਸ ਤਰ੍ਹਾਂ ਉਹ ਹਾਕੀ ਖਿਡਾਰੀ...
ਕਿਸਾਨਾਂ ਦੇ ਰੋਹ ਅੱਗੇ ਅੱਗੇ ਝੁਕੀ ਪੰਜਾਬ ਸਰਕਾਰ
. . .  1 day ago
ਪਾਇਲ, 5 ਅਗਸਤ (ਨਿਜ਼ਾਮਪੁਰ/ਰਾਜਿੰਦਰ ਸਿੰਘ) - ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਲਾਭ ਸਿੰਘ ਵਾਸੀ ਸਿਰਥਲਾ ਦੇ ਸਪੁੱਤਰ ਨੂੰ ਕਲਰਕ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ। ਜ਼ਿਕਰਯੋਗ ਹੈ ਕਿ...
ਅਧਿਆਪਕ ਵਿਸ਼ੇਸ਼ ਮੌਕੇ ਤਹਿਤ ਆਨ ਲਾਈਨ ਬਦਲੀਆਂ ਲਈ ਸਟੇਸ਼ਨ ਚੋਣ ਕੱਲ੍ਹ ਤੱਕ ਕਰ ਸਕਣਗੇ
. . .  1 day ago
ਨੌਜਵਾਨ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਬਾਲਿਆਂਵਾਲੀ, 5 ਅਗਸਤ (ਕੁਲਦੀਪ ਮਤਵਾਲਾ) - ਨੇੜਲੇ ਪਿੰਡ ਡਿੱਖ (ਬਠਿੰਡਾ) ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਕਾਤਲਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਪੁਲਿਸ ਥਾਣਾ ਬਾਲਿਆਂਵਾਲੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ...
ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਗਈਆਂ ਜਲ ਪ੍ਰਵਾਹ
. . .  1 day ago
ਚੰਡੀਗੜ੍ਹ, 5 ਅਗਸਤ - ਸਤੰਬਰ 2019 ਵਿਚ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਸਿੱਖ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ...
ਬਰਤਾਨੀਆ ਨੇ ਭਾਰਤ ਨੂੰ ਯਾਤਰਾ ਲਾਲ ਸੂਚੀ ਤੋਂ ਹਟਾਇਆ
. . .  1 day ago
ਲੰਡਨ, 5 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ. 'ਚ ਜਿੱਥੇ ਕੋਰੋਨਾ ਪਾਬੰਦੀਆਂ ਖ਼ਤਮ ਕਰਕੇ ਆਮ ਜ਼ਿੰਦਗੀ ਬਹਾਲ ਹੋਣ ਦੀਆਂ ਕੋਸ਼ਿਸ਼ਾਂ ਹਨ। ਉੱਥੇ ਹੀ, ਭਾਰਤ ਵਿਚ ਵੀ ਕੋਰੋਨਾਵਾਇਰਸ ਦੇ ਮਾਮਲੇ ਘੱਟ ਰਹੇ ਹਨ। ਅਜਿਹੀ ਸਥਿਤੀ ਵਿਚ ਯੂ.ਕੇ. ਨੇ ਆਪਣੀ ਯਾਤਰਾ ਸੂਚੀ 'ਚ ਤਬਦੀਲੀ ਕਰਦਿਆਂ ਭਾਰਤ...
ਦਹੀਆ ਦੀ ਫਾਈਨਲ 'ਚ ਹਾਰ ਤੋਂ ਤਿਹਾੜ 'ਚ ਬੰਦ ਸੁਸ਼ੀਲ ਕੁਮਾਰ ਹੋਏ ਭਾਵੁਕ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ 'ਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿਚ ਭਾਰਤ ਦੇ ਰਵੀ ਦਹੀਆ ਸੋਨ ਤਗਮੇ ਤੋਂ ਖੁੰਝ ਗਏ। ਜਿਸ ਤੋਂ ਭਾਰਤ ਦੇ ਅਰਸ਼ ਤੋਂ ਫ਼ਰਸ਼ 'ਤੇ ਪੁੱਜੇ ਪਹਿਲਵਾਨ ਸੁਸ਼ੀਲ ਕੁਮਾਰ ਭਾਵੁਕ ਹੋ ਗਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਤਿਹਾੜ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਨੂੰ ਟੀ.ਵੀ...
ਪੰਜਾਬ 'ਚ ਪੀ. ਐਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਸ਼ਾਮ 5 ਵਜੇ ਤੋਂ ਸਰਕਾਰੀ ਫ਼ੋਨ ਕੀਤੇ ਬੰਦ, ਸਰਕਾਰ ਪ੍ਰਤੀ ਰੋਸ
. . .  1 day ago
ਨਸਰਾਲਾ, 5 ਅਗਸਤ (ਸਤਵੰਤ ਸਿੰਘ ਥਿਆੜਾ) - ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਜਾਣ ਦੇ ਰੋਸ ਵਜੋਂ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਅੱਜ ਸੂਬਾ ਪੱਧਰ 'ਤੇ ਸੰਘਰਸ਼ ਤੇਜ਼ ਕਰਦਿਆਂ ਪੰਜਾਬ ਵਿਚ ਦਫ਼ਤਰੀ ਵਟਸਐਪ ਗਰੁੱਪਾਂ ਵਿਚੋਂ ਆਪਣੇ ਆਪ ਨੂੰ ਬਾਹਰ ਕਰ ਲਿਆ ਹੈ ਤੇ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਰੋਜ਼ਾਨਾ...
ਡੇਰਾਬਸੀ ਵਿਖੇ ਮਾਈਨਿੰਗ ਮਾਫ਼ੀਆ ਦੇ ਹੌਸਲੇ ਬੁਲੰਦ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ) - ਮਾਈਨਿੰਗ ਦੇ ਗੜ੍ਹ ਮੰਨੇ ਜਾਂਦੇ ਡੇਰਾਬਸੀ ਖੇਤਰ ਵਿਚ ਚਿੱਟੇ ਦਿਨੀਂ ਨਾਜਾਇਜ਼ ਮਾਈਨਿੰਗ ਜਾਰੀ ਹੈ। ਡੇਰਾਬਸੀ ਨਗਰ ਕੌਂਸਲ ਦੀ ਹੱਦ ਵਿਚ ਪੈਂਦੇ ਪਿੰਡ ਦੰਦਰਾਲਾ ਵਿਖੇ ਮਾਈਨਿੰਗ ਮਾਫ਼ੀਆ ਨੇ 12 ਕਿੱਲੇ ਜ਼ਮੀਨ ਪੁੱਟ ਦਿੱਤੀ। ਸਰਕਾਰੇ ਦਰਬਾਰੇ ਕਿਸੇ ਪਾਸੇ ਸੁਣਵਾਈ ਨਾ...
ਦੀਪਕ ਪੁਨੀਆ ਨੇ ਜਿੱਤਿਆ ਦਿਲ - ਮੋਦੀ ਵਲੋਂ ਟਵੀਟ ਕਰਕੇ ਵਧਾਇਆ ਗਿਆ ਹੌਸਲਾ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ ਕਾਂਸੇ ਦੇ ਤਗਮੇ ਨੂੰ ਲੈ ਕੇ ਹੋਏ ਮੁਕਾਬਲੇ ਵਿਚ ਭਾਰਤ ਦੇ ਦੀਪਕ ਪੁਨੀਆ ਵਲੋਂ ਦਿੱਤੀ ਗਈ ਸਖ਼ਤ ਟੱਕਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਰੀਫ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੀਪਕ ਪੁਨੀਆ ਬੇਸ਼ੱਕ ਤਗਮਾ ਹਾਸਲ ਨਾ ਕਰ ਸਕੇ ਹੋਣ ਪਰ ਉਨ੍ਹਾਂ ਨੇ ਦਿਲ ਜ਼ਰੂਰ ਜਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ...
ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
. . .  1 day ago
ਹਾਕੀ ਦੇ ਫਾਈਨਲ ਵਿਚ ਆਸਟ੍ਰੇਲੀਆ ਨੂੰ ਹਰਾ ਕੇ ਬੈਲਜੀਅਮ ਬਣਿਆ ਉਲੰਪਿਕ ਚੈਂਪੀਅਨ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਬੈਲਜੀਅਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ ਚਾਂਦੀ ਤੇ ਭਾਰਤ ਨੂੰ ਕਾਂਸੇ ਦਾ ਤਗਮਾ ਹਾਸਲ ਹੋਇਆ ਹੈ...
ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥਾ) - ਸੰਸਦ ਭਵਨ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਵਲੋਂ 3 ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ...
ਕੁਸ਼ਤੀ ਵਿਚ ਭਾਰਤ ਦੇ ਰਵੀ ਦਹੀਆ ਫਾਈਨਲ ਵਿਚ ਹਾਰੇ, ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸੰਤੋਖ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਰਸ਼ੀਅਨ ਉਲੰਪਿਕ ਕਮੇਟੀ ਦੇ ਪਹਿਲਵਾਨ ਨੇ ਭਾਰਤ ਦੇ ਰਵੀ ਦਹੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ, ਜਦਕਿ ਭਾਰਤ ਦੇ ਖਾਤੇ ਵਿਚ ਚਾਂਦੀ ਦਾ ਤਗਮਾ ਆਇਆ ਹੈ...
ਰਵੀ ਦਹੀਆ ਪਹਿਲੇ ਰਾਊਂਡ 'ਚ ਚੱਲ ਰਹੇ ਪਿੱਛੇ
. . .  1 day ago
ਰਵੀ ਦਹੀਆ ਦੀ ਕੁਸ਼ਤੀ ਮੁਕਾਬਲਾ ਸ਼ੁਰੂ, ਸਖ਼ਤ ਟੱਕਰ ਜਾਰੀ
. . .  1 day ago
ਸੁਮੇਧ ਸੈਣੀ ਦੀ ਦਾਇਰ ਅਗਾਊਂ ਜ਼ਮਾਨਤ 'ਤੇ ਪੰਜਾਬ ਸਰਕਾਰ ਨੂੰ ਹੋਇਆ ਨੋਟਿਸ
. . .  1 day ago
ਐਸ.ਏ.ਐਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਰਜ਼ੀ 'ਤੇ ਭਲਕੇ...
ਰਵੀ ਦਹੀਆ ਦਾ ਕੁਸ਼ਤੀ ਮੁਕਾਬਲਾ ਕੁਝ ਸਮੇਂ 'ਚ ਹੋ ਰਿਹੈ ਸ਼ੁਰੂ, ਸੋਨ ਤਗਮੇ 'ਤੇ ਹੋਵੇਗੀ ਨਜ਼ਰ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਪੁੱਜੇ ਪਹਿਲਵਾਨ ਰਵੀ ਦਹੀਆ ਦੀ ਕੁਸ਼ਤੀ ਦਾ ਮੁਕਾਬਲਾ ਕੁਝ ਦੇਰ ਵਿਚ ਸ਼ੁਰੂ ਹੋ ਰਿਹਾ ਹੈ...
ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੇ ਹੋਏ ਲੈਣ ਦੇਣ ਬਾਰੇ ਈ.ਡੀ. ਕਰੇਗੀ ਜਾਂਚ
. . .  1 day ago
ਐੱਸ.ਏ.ਐੱਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਨਾਮਜ਼ਦ ਸੁਮੇਧ ਸੈਣੀ ...
ਪਿੰਡ ਅਟਾਰੀ 'ਚ ਓਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ 'ਤੇ ਬਣੇਗਾ ਖੇਡ ਸਟੇਡੀਅਮ - ਤਰਸੇਮ ਸਿੰਘ ਡੀ. ਸੀ.
. . .  1 day ago
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ...
ਸੰਧੂ ਚੱਠਾ 'ਚ ਕਰੰਟ ਨਾਲ ਨੌਜਵਾਨ ਦੀ ਮੌਤ
. . .  1 day ago
ਕਾਲਾ ਸੰਘਿਆਂ, 5 ਅਗਸਤ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ 45 ਸਾਲਾ...
ਗੁਰੂ ਹਰ ਸਹਾਏ 'ਚ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ
. . .  1 day ago
ਗੁਰੂ ਹਰਸਹਾਏ, 5 ਅਗਸਤ (ਹਰਚਰਨ ਸਿੰਘ ਸੰਧੂ) - ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਮੌਕੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਸੰਗਰੂਰ

ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਵਲੋਂ ਨਾਅਰੇਬਾਜ਼ੀ

ਸੰਦੌੜ, 17 ਅਪ੍ਰੈਲ (ਜਸਵੀਰ ਸਿੰਘ ਜੱਸੀ) - ਇਲਾਕਾ ਸੰਦੌੜ ਦੀਆਂ ਦਾਣਾ ਮੰਡੀਆਂ ਅੰਦਰ ਵੱਡੀ ਗਿਣਤੀ ਵਿਚ ਆਈ ਕਣਕ ਦੀ ਭਰਾਈ ਨਾ ਹੋਣ ਕਰ ਕੇ ਅਤੇ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਦਾਣਾ ਮੰਡੀਆਂ ਵਿਚ ਰਾਤਾਂ ਕੱਟਣ ਲਈ ਮਜਬੂਰ ਹਨ | ਮੰਡੀਆਂ ਵਿਚ ਬਾਰਦਾਨੇ ਦੀ ਘਾਟ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਅਹਿਮਦਗੜ੍ਹ ਇਕਾਈ ਧਲੇਰ ਕਲਾਂ ਵਲੋਂ ਦਾਣਾ ਮੰਡੀ ਧਲੇਰ ਕਲਾ (ਅਹਿਮਦਪੁਰ) ਵਿਖੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਡਾ. ਅਮਰਜੀਤ ਸਿੰਘ ਧਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਾਣਾ ਮੰਡੀਆਂ ਵਿਚ ਬਾਰਦਾਨੇ ਦੀ ਬਹੁਤ ਘਾਟ ਹੈ, ਜਿਸ ਕਰ ਕੇ ਮੰਡੀਆਂ ਵਿਚ ਕਣਕ ਦੇ ਢੇਰ ਲੱਗੇ ਹੋਏ ਹਨ, ਦੂਜੇ ਪਾਸੇ ਮੌਸਮ ਵੀ ਖ਼ਰਾਬ ਹੈ ਮੀਂਹ ਕਣੀ ਕਾਰਨ ਖੁੱਲ੍ਹੇ ਅਸਮਾਨ ਥੱਲੇ ਪਈ ਕਣਕ ਖ਼ਰਾਬ ਹੋ ਸਕਦੀ ਹੈ | ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਹੋਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਧਲੇਰ ਕਲਾ ਦੇ ਇਹ ਮਾਮਲਾ ਧਿਆਨ ਵਿਚ ਲਿਆਂਦਾ ਅਤੇ ਇਕਾਈ ਵਲੋਂ ਮੌਕੇ 'ਤੇ ਹੀ ਰਮਨ ਕੁਮਾਰ ਤਹਿਸੀਲਦਾਰ ਅਹਿਮਦਗੜ੍ਹ ਨੂੰ ਦਾਣਾ ਮੰਡੀ ਵਿਚ ਬੁੱਲਾ ਕੇ ਬਾਰਦਾਨੇ ਦਾ ਹੱਲ ਕਰਨ ਮੰਗ ਕੀਤੀ | ਇਸ ਮੌਕੇ ਤਹਿਸੀਲਦਾਰ ਅਹਿਮਦਗੜ੍ਹ ਰਮਨ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਡੀ.ਸੀ. ਸਾਬ ਸੰਗਰੂਰ ਨਾਲ ਗੱਲਬਾਤ ਕਰ ਲਈ ਹੈ ਅਤੇ ਜਲਦੀ ਹੀ ਬਾਰਦਾਨੇ ਦੀ ਘਾਟ ਨੂੰ ਪੂਰਾ ਕਰਨ ਦਾ ਭਰੋਸਾ ਜਤਾਇਆ | ਇਸ ਸਮੇਂ ਬਲਾਕ ਪ੍ਰਧਾਨ ਸੇਰ ਸਿੰਘ ਮਹੋਲੀ, ਬਲਾਕ ਸੀਨੀਅਰ ਮੀਤ ਪ੍ਰਧਾਨ ਡਾ. ਅਮਰਜੀਤ ਸਿੰਘ ਧਲੇਰ, ਇਕਾਈ ਪ੍ਰਧਾਨ ਰਛਪਾਲ ਸਿੰਘ ਪਾਲਾ, ਬੇਅੰਤ ਸਿੰਘ, ਗੁਰਪ੍ਰੀਤ ਸਿੰਘ, ਗੁਰਬਿੰਦਰ ਸਿੰਘ ਪ੍ਰਧਾਨ, ਗੁਰਵੀਰ ਸਿੰਘ, ਰਛਪਾਲ ਸਿੰਘ ਬੇਗੋਵਾਲ, ਅਮਰੀਕ ਸਿੰਘ, ਨਾਨਕ ਸਿੰਘ ਪਿੰਦਾ ਔਲਖ, ਨਗਰ ਨਿਵਾਸੀ ਅਤੇ ਕਿਸਾਨ ਮਜ਼ਦੂਰ ਮੌਜੂਦ ਸਨ |
ਬਾਰਦਾਨਾ ਨਾ ਆਉਣ ਕਾਰਨ ਸੁਨਾਮ- ਪਟਿਆਲਾ ਰੋਡ ਜਾਮ
ਘਰਾਚੋਂ, (ਘੁਮਾਣ) - ਸਥਾਨਕ ਅਨਾਜ ਮੰਡੀ 'ਚ ਬਾਰਦਾਨੇ ਦੀ ਥੁੜ ਕਾਰਨ ਕਿਸਾਨਾਂ ਵਲੋਂ ਸੁਨਾਮ-ਪਟਿਆਲਾ ਰੋਡ ਨੂੰ ਜਾਮ ਕਰ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਵਲੋਂ ਤਿੱਖੜ ਦੁਪਹਿਰ ਵਿਚ ਆਵਾਜਾਈ ਨੂੰ ਰੋਕ ਕੇ ਰੋਸ ਜ਼ਾਹਿਰ ਕੀਤਾ | ਮੰਡੀਆਂ ਵਿਚ ਬਾਰਦਾਨੇ ਦਾ ਪੂਰਾ ਪ੍ਰਬੰਧ ਕਰਨ ਦੀ ਮੰਗ ਕੀਤੀ | ਡੀ.ਐਸ.ਪੀ. ਸੁਖਰਾਜ ਸਿੰਘ ਘੁੰਮਣ ਭਵਾਨੀਗੜ੍ਹ ਨਾਇਬ ਤਹਿਸੀਲਦਾਰ ਰਾਜੇਸ਼ ਅਹੁਜਾ ਨੇ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਮੌਕੇ 'ਤੇ 15 ਹਜ਼ਾਰ ਗੱਟਾ ਬਾਰਦਾਨਾ ਮੰਗਵਾ ਕੇ ਅਤੇ ਐਤਵਾਰ ਸ਼ਾਮ ਤੱਕ ਸਾਰੀਆਂ ਮੰਡੀਆਂ ਵਿਚ ਬਾਰਦਾਨਾ ਭੇਜਣ ਦਾ ਵਿਸ਼ਵਾਸ ਦਿਵਾਉਣ 'ਤੇ ਧਰਨਾ ਖ਼ਤਮ ਕੀਤਾ | ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲਖੇਆਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ, ਹਰਜੀਤ ਸਿੰਘ ਮਹਿਲਾ, ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ ਨਾਲ ਸਨ |
ਬਾਰਦਾਨੇ ਦੀ ਮੰਗ ਨੂੰ ਲੈ ਕੇ ਕਿਸਾਨ ਔਰਤਾਂ ਵਲੋਂ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ਜਾਮ
ਲਹਿਰਾਗਾਗਾ, (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਮੰਗ ਨੂੰ ਲੈ ਕੇ ਅੱਜ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਐਸ.ਡੀ.ਐਮ ਦਫਤਰ ਵਿਖੇ ਧਰਨਾ ਲਗਾਇਆ ਗਿਆ ਸੀ ਜੋ ਬਾਅਦ ਵਿਚ ਚੱਕ ਕੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ਲਗਾਇਆ ਗਿਆ ਅਤੇ ਆਵਾਜਾਈ ਠੱਪ ਰੱਖੀ | ਇਸ ਧਰਨੇ ਵਿਚ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ | ਧਰਨੇ ਨੂੰ ਬਿੰਦਰ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਨੇ ਸੰਬੋਧਨ ਕੀਤਾ | ਜਥੇਬੰਦੀ ਕੋਲ ਫੂਡ ਸਪਲਾਈ ਵਿਭਾਗ ਦੇ ਐਸ.ਐਫ.ਓ ਹਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਮਨਜੀਤ ਸਿੰਘ ਪਹੁੰਚੇ ਅਤੇ ਆਗੂਆਂ ਨਾਲ ਗੱਲਬਾਤ ਕੀਤੀ ਪਰ ਅਧਿਕਾਰੀਆਂ ਦੇ ਜਵਾਬ ਤੋਂ ਸੰਤੁਸ਼ਟ ਨਾ ਹੁੰਦਿਆਂ ਅੱਕੇ ਕਿਸਾਨਾਂ ਨੇ ਇਹ ਧਰਨਾ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ਉੱਪਰ ਲਾਗ ਕੇ ਜਾਮ ਕੀਤਾ | ਖ਼ਬਰ ਲਿਖੇ ਜਾਣ ਤਕ ਕਿਸਾਨਾਂ ਦਾ ਧਰਨਾ ਜਾਰੀ ਹੈ | ਇਸ ਮੌਕੇ ਰਾਮ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖ਼ੁਰਦ, ਨਿੱਕਾ ਸਿੰਘ ਸੰਗਤੀਵਾਲਾ, ਭੋਲਾ ਸਿੰਘ ਭੁਟਾਲ, ਜਸਵਿੰਦਰ ਕੌਰ ਗਾਗਾ, ਕਰਮਜੀਤ ਕੌਰ ਭੁਟਾਲ, ਜਸ਼ਨਦੀਪ ਕੌਰ ਪਿਸ਼ੌਰ ਮੌਜੂਦ ਸਨ |


ਕਿਸਾਨਾਂ ਵਲੋਂ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਕੱਲ੍ਹ

ਸੁਨਾਮ ਊਧਮ ਸਿੰਘ ਵਾਲਾ, 17 ਅਪ੍ਰੈਲ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ। ਮੀਟਿੰਗ ਵਿਚ ਕਣਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪ੍ਰਭਾਵਸ਼ਾਲੀ ਧਰਨਿਆਂ ਰਾਹੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

ਸੰਗਰੂਰ, 17 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਮੰਨੇ ਜਾਂਦੇ ਜ਼ਿਲ੍ਹਾ ਸੰਗਰੂਰ ਵਿਚ ਅੱਜ ਵੀ ਕਿਸਾਨਾਂ ਵਲੋਂ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਰੇਲਵੇ ਸਟੇਸ਼ਨ ਬਾਹਰ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ 'ਚ ਕੋਰੋਨਾ ਦੇ 87 ਨਵੇਂ ਮਾਮਲਿਆਂ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 596

ਸੰਗਰੂਰ, 17 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਅੱਜ ਕੋਰੋਨਾ ਦੇ 87 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਹੁਣ ਤੱਕ ਦੇ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 6647 ਹੋ ਗਈ ਹੈ | ਸਭ ਤੋਂ ਵੱਧ ਮਾਮਲੇ 22 ਸਿਹਤ ਬਲਾਕ ਸੰਗਰੂਰ ਵਿਚ ਆਏ ਹਨ | ਇੱਥੋਂ ਦੇ ਹੀ ਇਕ 61 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦਾ ਵਫ਼ਦ ਅੱਜ ਮਿਲੇਗਾ ਸਿੱਖਿਆ ਮੰਤਰੀ ਨੂੰ

ਸੰਗਰੂਰ, 17 ਅਪ੍ਰੈਲ (ਧੀਰਜ ਪਸ਼ੋਰੀਆ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਇਕ ਡੈਪੂਟੇਸ਼ਨ ਐਤਵਾਰ ਨੂੰ ਸਿੱਖਿਆ ਮੰਤਰੀ ਪੰਜਾਬ ਨੂੰ ਸੰਗਰੂਰ ਵਿਖੇ ਮਿਲੇਗਾ | ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਚਾਹਲ, ਵਿਕਰਮਦੇਵ ਸਿੰਘ, ਬਲਕਾਰ ਸਿੰਘ ਵਲਟੋਹਾ, ਹਰਜੀਤ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਐਸ.ਡੀ.ਐਮ. ਦਫ਼ਤਰ ਦਾ ਘਿਰਾਓ

ਮੂਣਕ, 17 ਅਪ੍ਰੈਲ (ਵਰਿੰਦਰ ਭਾਰਦਵਾਜ) - ਅਨਾਜ਼ ਮੰਡੀ ਅਤੇ ਖ਼ਰੀਦ ਕੇਂਦਰਾਂ ਵਿਚ ਕਣਕ ਭਰਨ ਲਈ ਬਾਰਦਾਨਾ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐਸ.ਡੀ.ਐਮ. ਦਫ਼ਤਰ ਮੂਣਕ ਵਿਖੇ ਪ੍ਰਸ਼ਾਸਨ ਵਿਰੁੱਧ ਰੋਸ ਧਰਨਾ ਦਿੱਤਾ ਅਤੇ ਐਸ.ਡੀ.ਐਮ. ਦਫ਼ਤਰ ਦਾ ...

ਪੂਰੀ ਖ਼ਬਰ »

ਕੈਨੇਡਾ ਪੱਕੇ ਵਿਆਹ ਦਾ ਝਾਂਸਾ ਦੇ ਕੇ 2.4 ਲੱਖ ਠੱਗੇ

ਅਹਿਮਦਗੜ੍ਹ, 17 ਅਪ੍ਰੈਲ (ਰਣਧੀਰ ਸਿੰਘ ਮਹੋਲੀ) - ਕੈਨੇਡਾ ਵਿਚ ਪੱਕਾ ਵਿਆਹ ਕਰਨ ਦਾ ਝਾਂਸਾ ਦੇ ਕੇ 2. 40 ਹਜ਼ਾਰ ਦੀ ਠੱਗੀ ਮਾਰੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਕੁਲਵਿੰਦਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਚੋਮੋ ਵਲੋਂ ਦਰਜ ਕਰਵਾਈ ...

ਪੂਰੀ ਖ਼ਬਰ »

ਆਵਾਰਾ ਢੱਠੇ ਨੇ ਥਾਣੇਦਾਰ ਸਮੇਤ ਦੋ ਨੂੰ ਕੀਤਾ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ, 17 ਅਪ੍ਰੈਲ (ਭੁੱਲਰ, ਧਾਲੀਵਾਲ) - ਅੱਜ ਸਵੇਰੇ ਸੁਨਾਮ ਸ਼ਹਿਰ 'ਚ ਆਵਾਰਾ ਢੱਠੇ ਵਲੋਂ ਟੱਕਰ ਮਾਰ ਕੇ ਪੁਲਿਸ ਦੇ ਇਕ ਸਹਾਇਕ ਥਾਣੇਦਾਰ ਸਮੇਤ ਦੋ ਨੂੰ ਗੰਭੀਰ ਜ਼ਖਮੀ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਜੇਰੇ ...

ਪੂਰੀ ਖ਼ਬਰ »

ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਸਰਪੰਚ ਦੇ ਅਹੁਦੇ ਤੋਂ ਮੁਅੱਤਲੀ ਦੇ ਆਰਡਰ 'ਤੇ ਰੋਕ

ਘਰਾਚੋਂ, 17 ਅਪ੍ਰੈਲ (ਘੁਮਾਣ) - ਸਥਾਨਕ ਪਿੰਡ ਦੇ ਸਰਪੰਚ ਨੂੰ ਪੰਚਾਇਤੀ ਵਿਭਾਗ ਦੇ ਡਾਇਰੈਕਟਰ ਵਲੋਂ ਮੁਅੱਤਲ ਕੀਤੇ ਜਾਣ 'ਤੇ ਸਰਪੰਚ ਵਲੋਂ ਉੁੱਚ ਅਧਿਕਾਰੀ ਕੋਲ ਪੰਜਾਬ ਸਰਕਾਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਕੋਲ ਅਪੀਲ ਕੀਤੀ, ਜਿਸ ਦੀ ਸੁਣਵਾਈ ਦੌਰਾਨ ...

ਪੂਰੀ ਖ਼ਬਰ »

ਪ੍ਰਸਿੱਧ ਪਸ਼ੂ ਰੋਗ ਵਿਗਿਆਨੀ ਡਾ. ਸੁਰਿੰਦਰਪਾਲ ਸਿੰਘ ਵੜੈਚ ਦਾ ਕੈਨੇਡਾ 'ਚ ਦਿਹਾਂਤ

ਮਲੇਰਕੋਟਲਾ, 17 ਅਪ੍ਰੈਲ (ਕੁਠਾਲਾ) - ਨੇੜਲੇ ਪਿੰਡ ਹਥਨ ਦੇ ਜੰਮਪਲ ਪ੍ਰਸਿੱਧ ਪਸ਼ੂ ਰੋਗ ਵਿਗਿਆਨੀ ਡਾ. ਸੁਰਿੰਦਰਪਾਲ ਸਿੰਘ ਵੜੈਚ (55) ਦਾ ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ ਦਿਹਾਂਤ ਹੋ ਗਿਆ ਹੈ | ਉਹ ਸਾਬਕਾ ਸਰਪੰਚ ਅਮਰਜੀਤ ਸਿੰਘ ਹਥਨ ਦੇ ਸਪੁੱਤਰ ਸਨ | ਮੁੱਢਲੀ ...

ਪੂਰੀ ਖ਼ਬਰ »

ਦਾਖ਼ਲਿਆਂ ਲਈ ਘਰੋ ਘਰੀ ਜਾਣਾ ਪਿਆ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ

ਸੰਗਰੂਰ, 17 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਉੱਤੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ: ਸਿੱ:) ਧਰਮਪਾਲ ਸਿੰਗਲਾ ਆਪਣੀ ਪੂਰੀ ਟੀਮ ਨਾਲ ਪਿੰਡਾਂ ਵਿਚ ਲੋਕਾਂ ਦੇ ਘਰੋ ਘਰੀ ਗਏ | ਅੱਜ ਉਨ੍ਹਾਂ ਪਿੰਡ ਈਲਵਾਲ ਵਿਖੇ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਕੀਤੀ ਮੰਗ —ਮਾਮਲਾ ਬੀਤੇ ਕੱਲ੍ਹ 4 ਪਿੰਡਾਂ ਦੀ ਸੌ ਏਕੜ ਤੋਂ ਵੱਧ ਕਣਕ ਸੜਨ ਦਾ—

ਸੰਦੌੜ, 17 ਅਪ੍ਰੈਲ (ਜਸਵੀਰ ਸਿੰਘ ਜੱਸੀ) - ਬੀਤੇ ਕੱਲ੍ਹ ਬਾਅਦ ਦੁਪਹਿਰ ਆਏ ਤੇਜ਼ ਝੱਖੜ ਕਾਰਨ ਨੇੜਲੇ ਪਿੰਡ ਮਾਣਕਵਾਲ, ਧਨੋਂ, ਜਾਤੀਵਾਦ ਅਤੇ ਜਿੱਤਵਾਲ ਕਲਾਂ ਵਿਖੇ ਖੇਤਾਂ ਵਿਚਦੀ ਲੰਘਦੀ 24 ਘੰਟੇ ਬਿਜਲੀ ਸਪਲਾਈ ਵਾਲੀ ਲਾਈਨ ਤੋਂ ਸਪਾਰਕ ਹੋਣ ਕਾਰਨ, ਤਕਰੀਬਨ 100 ਏਕੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX