ਤਾਜਾ ਖ਼ਬਰਾਂ


ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  27 minutes ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 1 hour ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 1 hour ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 2 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 3 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 3 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਦੂਸਰਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 3 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 3 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 4 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 4 hours ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਕੀਤੀ ਜਾਵੇ
. . .  about 4 hours ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 4 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 4 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਡੀ.ਆਰ.ਡੀ.ਓ. ਦੀ ਕੋਰੋਨਾ ਦਵਾਈ 2 ਡੀ.ਜੀ. ਅਗਲੇ ਹਫ਼ਤੇ ਹੋਵੇਗੀ ਲਾਂਚ
. . .  about 4 hours ago
ਨਵੀਂ ਦਿੱਲੀ, 15 ਮਈ - ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਡੀ.ਆਰ.ਡੀ.ਓ. ...
ਇਜ਼ਰਾਈਲ ਰਾਕੇਟ ਹਮਲੇ 'ਚ ਮਾਰੀ ਗਈ ਕੇਰਲ ਦੀ ਔਰਤ ਦੀ ਮ੍ਰਿਤਕ ਦੇਹ ਪਹੁੰਚੀ ਦਿੱਲੀ
. . .  about 5 hours ago
ਨਵੀਂ ਦਿੱਲੀ, 15 ਮਈ - ਇਸ ਹਫ਼ਤੇ ਫ਼ਲਸਤੀਨੀ ਰਾਕੇਟ ਹਮਲੇ ਵਿਚ ਮਰਨ ਵਾਲੀ ਕੇਰਲ ਦੀ ਇਕ ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਬਾਰਦਾਨੇ ਦੀ ਆ ਰਹੀ ਕਿੱਲਤ ਤੋਂ ਪ੍ਰੇਸ਼ਾਨ ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਚੱਕਾ ਜਾਮ

ਫ਼ਿਰੋਜ਼ਪੁਰ, 17 ਅਪ੍ਰੈਲ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)-ਕਿਸਾਨ ਵਿਰੋਧੀ ਕੇਂਦਰ ਸਰਕਾਰ ਨੇ ਬਿੱਲ ਪਾਸ ਕਰਕੇ ਜਿੱਥੇ ਪਹਿਲਾਂ ਕਿਸਾਨ ਵਰਗ ਨੂੰ ਪੇ੍ਰਸ਼ਾਨ ਕੀਤਾ ਸੀ, ਹੁਣ ਮੰਡੀਆਂ ਵਿਚ ਆ ਰਹੀ ਬਾਰਦਾਨੇ ਦੀ ਕਿੱਲਤ ਕਰਕੇ ਕਿਸਾਨ ਦੇ ਨਾਲ-ਨਾਲ ਆੜ੍ਹਤੀਏ ਤੇ ਮਜ਼ਦੂਰ ਵੀ ਪ੍ਰੇਸ਼ਾਨੀ ਦੇ ਦੌਰ 'ਚੋਂ ਲੰਘ ਰਹੇ ਹਨ | ਦੂਸਰੇ ਪਾਸੇ ਮੌਸਮ ਦੀ ਤਬਦੀਲੀ ਦੇ ਚੱਲਦੇ ਹੋਈ ਬਰਸਾਤ ਨਾਲ ਕਣਕ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਵੱਧ ਗਿਆ ਹੈ, ਜਿਸ ਦੇ ਚੱਲਦੇ ਬੀਤੇ ਦਿਨ ਵੀ ਕਿਸਾਨਾਂ ਵਲੋਂ ਫ਼ਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪੈਂਦੇ ਪਿੰਡ ਝੋਕ ਹਰੀ ਹਰ ਦੇ ਪੁਲ 'ਤੇ ਰੋਡ ਜਾਮ ਕੀਤਾ ਗਿਆ ਸੀ ਅਤੇ ਅੱਜ ਇਸੇ ਮਾਰਗ 'ਤੇ ਪੈਂਦੇ ਪਿੰਡ ਫੱਤੂ ਵਾਲਾ ਨੇੜੇ ਆਰਮੀ ਏਰੀਆ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਰੋਡ ਜਾਮ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੀ.ਕੇ.ਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਆਗੂ ਜਗੀਰ ਸਿੰਘ ਖਹਿਰਾ ਨੇ ਦੱਸਿਆ ਕਿ ਪਿਛਲੇ 7 ਤੋਂ 8 ਦਿਨ ਤੋਂ ਮਾਰਕਫੈੱਡ ਦੇ ਅਧੀਨ ਪਿੰਡ ਫੱਤੂ ਵਾਲਾ ਦੀ ਮੰਡੀ ਚੱਲ ਰਹੀ ਹੈ, ਜਿੱਥੇ ਕੋਈ ਵੀ ਅਧਿਕਾਰੀ ਕਿਸਾਨ ਵਰਗ ਦੀ ਸਾਰ ਲੈਣ ਨਹੀਂ ਪਹੁੰਚਿਆ | ਉਨ੍ਹਾਂ ਕਿਹਾ ਕਿ ਮਾਰਕਫੈੱਡ ਵਲੋਂ ਮੰਡੀ ਵਿਚ ਕਿਸਾਨਾਂ ਨੂੰ ਕੋਈ ਸਹੂਲਤ ਮੁਹੱਈਆ ਨਹੀਂ ਕਰਵਾਈ ਜਾ ਰਹੀ | ਧਰਨੇ 'ਤੇ ਬੈਠੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀਆਂ ਹਨ | ਉਨ੍ਹਾਂ ਸਰਕਾਰ ਦੀ ਕਿਸਾਨ ਪ੍ਰਤੀ ਘਟੀਆ ਕਾਰਗੁਜ਼ਾਰੀ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਹਫ਼ਤੇ ਤੋਂ ਮੰਡੀਆਂ ਵਿਚ ਕਣਕ ਵੱਡੀ ਮਾਤਰਾ ਵਿਚ ਆ ਚੁੱਕੀ ਹੈ | ਬਾਰਦਾਨੇ ਦੀ ਆ ਰਹੀ ਕਿੱਲਤ ਕਰਕੇ ਕਿਸਾਨ ਵਰਗ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਕਿਸਾਨ ਭਾਈਚਾਰਾ ਪ੍ਰੇਸ਼ਾਨ ਹੈ | ਮਾਰਕਫੈੱਡ ਦੇ ਅਧਿਕਾਰੀਆਂ ਦੀ ਨਾਲਾਇਕੀ ਕਾਰਨ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ ਤੇ ਅਧਿਕਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰਵਾਹ ਨਹੀਂ ਹੈ | ਕਿਸਾਨਾਂ ਅਤੇ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਸਮੇਂ ਸਿਰ ਕਣਕ ਦੀ ਖ਼ਰੀਦ ਕਰਕੇ ਬਾਰਦਾਨਾ ਸਬੰਧੀ ਪੇਸ਼ ਆ ਰਹੀ ਮੁਸ਼ਕਿਲ ਨੂੰ ਜਲਦ ਹੱਲ ਨਾ ਕੀਤਾ ਗਿਆ ਤਾਂ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ | ਬਾਰਦਾਨੇ ਤੇ ਮੰਡੀ ਵਿਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਦ ਮਾਰਕਫੈੱਡ ਦੇ ਉੱਚ ਅਧਿਕਾਰੀ ਸਚਿਨ ਕੁਮਾਰ ਨੂੰ ਵਾਰ-ਵਾਰ ਫ਼ੋਨ ਕੀਤਾ ਗਿਆ ਤਾਂ ਉਨ੍ਹਾਂ ਫ਼ੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ |
ਅਨਾਜ ਮੰਡੀਆਂ 'ਚ ਬਾਰਦਾਨੇ ਦੀ ਘਾਟ ਕਾਰਨ ਕੀਤਾ ਚੱਕਾ ਜਾਮ
ਕੁੱਲਗੜ੍ਹੀ, (ਸੁਖਜਿੰਦਰ ਸਿੰਘ ਸੰਧੂ)- ਕਣਕ ਦੇ ਚੱਲ ਰਹੇ ਸੀਜ਼ਨ ਵਿਚ ਇਲਾਕੇ ਦੀ ਹਰੇਕ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਤੋਂ ਪ੍ਰੇਸ਼ਾਨ ਆੜ੍ਹਤੀਆ ਵਰਗ ਅਤੇ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਧਰਨਾ ਲਗਾ ਚੱਕਾ ਜਾਮ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ | ਇਹ ਚੱਕਾ ਜਾਮ ਸਵੇਰੇ 11 ਵਜੇ ਸ਼ੁਰੂ ਹੋ ਕੇ ਢਾਈ ਵਜੇ ਤੱਕ ਚੱਲਿਆ | ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਕੜਕਦੀ ਧੁੱਪ ਵਿਚ ਕਿਸਾਨਾਂ ਨੂੰ ਸਾਢੇ 3 ਘੰਟੇ ਦੇ ਕਰੀਬ ਸੜਕ 'ਤੇ ਬੈਠਣ ਲਈ ਮਜਬੂਰ ਹੋਣਾ ਗਿਆ ਅਤੇ ਰਾਹਗੀਰਾਂ ਨੂੰ ਵੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਕਿਸਾਨਾਂ ਵਲੋਂ ਲਗਾਤਾਰ ਮੰਗ ਕਰਨ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਫ਼ਿਰੋਜ਼ਪੁਰ ਗੁਰਤੇਜ ਸਿੰਘ ਗਿੱਲ ਅਤੇ ਡੀ.ਐੱਸ.ਪੀ. ਜ਼ੀਰਾ ਰਾਜਵਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਅਨਾਜ ਮੰਡੀ ਕੁੱਲਗੜ੍ਹੀ, ਸ਼ੇਰਖਾਂ, ਸਾਦੇ ਹਾਸ਼ਮ, ਚੁਗੱਤੇ ਵਾਲਾ ਅਤੇ ਸੱਦੂ ਸ਼ਾਹ ਲਈ 70 ਗੱਠਾਂ ਬਾਰਦਾਨੇ ਦੀਆਂ ਮੌਕੇ 'ਤੇ ਦੇਣ ਦਾ ਵਾਅਦਾ ਕੀਤਾ ਅਤੇ ਆਉਂਦੇ ਦੋ ਦਿਨਾਂ ਵਿਚ ਸਾਰੀਆਂ ਅਨਾਜ ਮੰਡੀਆਂ ਵਿਚ ਬਾਰਦਾਨਾ ਪੂਰੀ ਮਾਤਰਾ ਵਿਚ ਭੇਜਣ ਅਤੇ ਕਣਕ ਦਾ ਦਾਣਾ-ਦਾਣਾ ਖ਼ਰੀਦਣ ਦਾ ਵਿਸ਼ਵਾਸ ਦਿਵਾਇਆ | ਥਾਣਾ ਕੁੱਲਗੜ੍ਹੀ ਦੇ ਮੁਖੀ ਨਵਪ੍ਰੀਤ ਸਿੰਘ ਢਿੱਲੋਂ ਨੇ ਮੌਕੇ 'ਤੇ ਪਹੁੰਚ ਕੇ ਰਾਹਗੀਰਾਂ ਲਈ ਹੋਰ ਰਸਤਿਆਂ ਰਾਹੀਂ ਆਪਣੀਆਂ ਮੰਜ਼ਿਲਾਂ 'ਤੇ ਪਹੁੰਚਣ ਦਾ ਪ੍ਰਬੰਧ ਕੀਤਾ | ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਅਵਤਾਰ ਸਿੰਘ ਸ਼ੇਰਖਾਂ, ਧਰਮਪਾਲ ਸਿੰਘ ਬਲਾਕ ਸਕੱਤਰ, ਰਘਬੀਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਗਜੀਤ ਸਿੰਘ ਜੱਗਾ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਫਰੀਦੇਵਾਲਾ ਕ੍ਰਾਂਤੀਕਾਰੀ ਯੂਨੀਅਨ, ਦਲਵਿੰਦਰ ਸਿੰਘ ਸ਼ੇਰਖਾਂ, ਦਿਲਰਾਜ ਸਿੰਘ ਇਕਾਈ ਪ੍ਰਧਾਨ, ਜਗੀਰ ਸਿੰਘ ਇਕਾਈ ਪ੍ਰਧਾਨ, ਓਮ ਪ੍ਰਕਾਸ਼ ਸੈਕਟਰੀ, ਦਰਸ਼ਨ ਸਿੰਘ ਭਾਲਾ, ਜਸਬੀਰ ਸਿੰਘ ਮਾਛੀਬੁਗਰਾ, ਹਰਪਾਲ ਸਿੰਘ ਬਲਾਕ ਪ੍ਰਧਾਨ ਘੱਲ ਖ਼ੁਰਦ, ਲਾਭ ਸਿੰਘ ਬਲਾਕ ਸਹਾਇਕ ਮੀਤ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਕਿੱਕਰ ਸਿੰਘ ਮੀਤ ਪ੍ਰਧਾਨ, ਕੁਲਬੀਰ ਸਿੰਘ ਨਾਜੂਸ਼ਾਹ, ਰਣਜੀਤ ਸਿੰਘ ਸ਼ੇਰਖਾਂ, ਕਰਨੈਲ ਸਿੰਘ, ਤਰਨਬੀਰ ਸਿੰਘ ਆੜ੍ਹਤੀਆ, ਬੌਬੀ ਹਾਂਡਾ, ਅਵਤਾਰ ਸਿੰਘ ਆੜ੍ਹਤੀ ਅਤੇ ਹੋਰ ਬਹੁਤ ਸਾਰੇ ਕਿਸਾਨ ਵੀਰ ਹਾਜ਼ਰ ਸਨ |

ਮਾਮਲਾ ਅਕਾਲੀ ਵਰਕਰ ਦੇ ਕਤਲ ਦਾ ਪੁਲਿਸ ਪ੍ਰਸ਼ਾਸਨ ਵਲੋਂ ਦਿੱਤੇ ਗਏ ਭਰੋਸੇ ਬਾਅਦ ਅਕਾਲੀ ਦਲ ਵਲੋਂ ਧਰਨਾ ਸਮਾਪਤ

ਗੁਰੂਹਰਸਹਾਏ, 17 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਬੀਤੇ ਦਿਨੀਂ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਇਕ ਧਿਰ ਵਲੋਂ ਦੂਜੇ ਧਿਰ ਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਸ਼ਲੀਲ ਇਸ਼ਾਰੇ ਕਰਨ ਦੇ ਮਾਮਲੇ ਵਿਚ ਤਲਬ ਇਕ ਨਾਬਾਲਗ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 17 ਅਪ੍ਰੈਲ (ਰਾਕੇਸ਼ ਚਾਵਲਾ)-ਇਕ ਨਾਬਾਲਗ ਸਕੂਲੀ ਲੜਕੀ ਨੂੰ ਅਸ਼ਲੀਲ ਇਸ਼ਾਰੇ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਵਲੋਂ ਤਲਬ ਕੀਤੇ ਇਕ ਨਾਬਾਲਗ ਸਕੂਲੀ ਲੜਕੇ ਦੀ ਪੇਸ਼ਗੀ ਜ਼ਮਾਨਤ ਸੈਸ਼ਨ ਅਦਾਲਤ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਿਰੋਜ਼ਪੁਰ, 17 ਅਪ੍ਰੈਲ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਰਜਨੀ ਬਾਲਾ ਨੇ ਦੱਸਿਆ ਕਿ ਬੀਤੀ ਰਾਤ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਸਮੇਤ ...

ਪੂਰੀ ਖ਼ਬਰ »

ਜਬਰੀ ਕਣਕ ਵੱਢਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਲਗਾਇਆ ਥਾਣੇ ਮੂਹਰੇ ਧਰਨਾ

ਮਮਦੋਟ, 17 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਵਿਧਵਾ ਔਰਤ ਦੀ ਜ਼ਮੀਨ 'ਚੋਂ ਜਬਰੀ ਕਣਕ ਵੱਢਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਥਾਣਾ ਮਮਦੋਟ ਦੇ ਮੂਹਰੇ ਧਰਨਾ ਲਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਦੇ 109 ਪਾਜ਼ੀਟਿਵ ਮਾਮਲੇ ਆਏ ਸਾਹਮਣੇ , 3 ਦੀ ਮੌਤ

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸਿਹਤ ਵਿਭਾਗ ਵਲੋਂ ਚਲਾਈ ਗਈ ਟੈਸਟਿੰਗ ਮੁਹਿੰਮ ਅਧੀਨ ਅੱਜ 786 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ 'ਚੋਂ 109 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 17 ਅਪ੍ਰੈਲ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ 48 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੰਗਲ ਸਿੰਘ ਨੇ ਦਰਜ ਮਾਮਲੇ ਵਿਚ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀਆਂ ਮੰਡੀਆਂ 'ਚ ਬਾਰਦਾਨੇ ਦੀ ਵੱਡੀ ਘਾਟ

ਗੁਰੂਹਰਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ)-ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਜਿੱਥੇ ਪਹਿਲਾਂ ਹੀ ਕਿਸਾਨ ਔਖੇ ਹੋ ਰਹੇ ਹਨ, ਉੱਥੇ ਹੁਣ ਖ਼ਰੀਦ ਮੰਡੀਆਂ 'ਚ ਕਣਕ ਦੇ ਅੰਬਾਰ ਲੱਗ ਚੁੱਕੇ ਹਨ, ਪਰ ਮੰਡੀਆਂ ਅੰਦਰ ਬਾਰਦਾਨੇ ਦੀ ਵੱਡੀ ਘਾਟ ...

ਪੂਰੀ ਖ਼ਬਰ »

5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪਰਚਾ ਦਰਜ

ਜਲਾਲਾਬਾਦ , 17 ਅਪ੍ਰੈਲ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਆਤਮਾ ਰਾਮ ਵਾਸੀ ਖੂਈਆਂ ਸਰਵਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਚਿਮਨ ਲਾਲ ...

ਪੂਰੀ ਖ਼ਬਰ »

ਸਰਕਾਰੀ ਖ਼ਰੀਦ ਸੁਸਤ ਹੋਣ ਕਾਰਨ ਕਿਸਾਨਾਂ ਦੀ ਕਣਕ ਭਿੱਜੀ

ਕੁੱਲਗੜ੍ਹੀ, 17 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਅੱਜ ਮੌਸਮ ਦੇ ਅਚਾਨਕ ਖ਼ਰਾਬ ਹੋਣ ਜਾਣ ਕਾਰਨ ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਪਈ ਕਿਸਾਨਾਂ ਦੀ ਕਣਕ ਅਤੇ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਕਣਕ ਬਾਰਿਸ਼ ਵਿਚ ਭਿੱਜ ਗਈ | ਅਚਾਨਕ ਬਾਰਿਸ਼ ਸ਼ੁਰੂ ਹੋ ਜਾਣ ਕਰਨ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ 50 ਹਜ਼ਾਰ ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 17 ਅਪ੍ਰੈਲ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)-ਨਾਜਾਇਜ਼ ਸ਼ਰਾਬ ਨੂੰ ਕਸੀਦਨ ਵਾਲੇ ਸ਼ਰਾਬ ਮਾਫ਼ੀਏ 'ਤੇ ਸ਼ਿਕੰਜਾ ਕੱਸਦੇ ਹੋਏ ਆਬਕਾਰੀ ਵਿਭਾਗ ਵਲੋਂ ਹਜ਼ਾਰਾਂ ਲੀਟਰ ਲਾਹਣ ਬਰਾਮਦ ਕਰਕੇ ਮੌਕੇ 'ਤੇ ਹੀ ਨਸ਼ਟ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰੇਤਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਰੇਤੇ ਦੀ ਚੋਰੀ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਤੋਖ ਸਿੰਘ ਉਰਫ਼ ਬੋਹੜਾ ਪੁੱਤਰ ਬਹਾਲ ਸਿੰਘ ਵਾਸੀ ਗੁੱਦੜ ਭੈਣੀ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ ਬੀਤੇ ਦਿਨ ਤੱਕ 61405 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ 'ਚ ਬੀਤੇ ਦਿਨ ਤੱਕ 61405 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ ਇਕ ਵਿਅਕਤੀ ਦੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 17 ਅਪ੍ਰੈਲ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਕੁੱਲਗੜ੍ਹੀ ਪੁਲਿਸ ਨੂੰ ਦਿੱਤੇ ਬਿਆਨ ਵਿਚ ਐੱਸ.ਟੀ.ਐਫ. ਦੇ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਟਰੇਡ ਵਿੰਡ ਆਗੂ ਵਿਚਕਾਰ ਵਾਇਰਲ ਹੋਈ ਆਡੀਓ ਨੇ ਮਚਾਇਆ ਸਿਆਸੀ ਹਲਕਿਆਂ 'ਚ ਤੂਫ਼ਾਨ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸੂਬਾਈ ਆਗੂ ਸੂਬੇ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹਰ ਹੀਲਾ ਵਰਤ ਰਹੇ ਹਨ | ਦੂਜੇ ਪਾਸੇ ਆਮ ਆਦਮੀ ...

ਪੂਰੀ ਖ਼ਬਰ »

11 ਕਰੋੜ 35 ਲੱਖ ਦੀ ਲਾਗਤ ਨਾਲ 7 ਪਿੰਡਾਂ ਵਿਚ ਸੀਵਰੇਜ ਦਾ ਕੰਮ ਹੋਵੇਗਾ ਮੁਕੰਮਲ-ਪਿੰਕੀ

ਫ਼ਿਰੋਜ਼ਪੁਰ 17 ਅਪ੍ਰੈਲ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ 11 ਕਰੋੜ 35 ਲੱਖ ਦੀ ਲਾਗਤ ਨਾਲ ਮਿਉਂਸਿਪਲ ਕੌਂਸਲ ਵਿਚ ਸ਼ਾਮਲ ਹੋਏ ਰਾਮੇਵਾਲਾ ਅਤੇ ਨਿਜ਼ਾਮੂਦੀਨ ਸਮੇਤ 7 ਪਿੰਡਾਂ ਵਿਚ ਸੀਵਰੇਜ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਕੈਪਟਨ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋਏ-ਅਕਾਲੀ ਆਗੂ

ਆਰਿਫ਼ ਕੇ, 17 ਅਪ੍ਰੈਲ (ਬਲਬੀਰ ਸਿੰਘ ਜੋਸਨ)-ਕੈਪਟਨ ਸਰਕਾਰ ਦੁਆਰਾ ਕਿਸਾਨ ਹਿਤੈਸ਼ੀ ਹੋਣ ਦਾ ਜੁਮਲਾ ਮੰਡੀਆਂ 'ਚ ਕਣਕ ਦੀ ਖ਼ਰੀਦ ਨਾ ਹੋਣ 'ਤੇ ਕੈਪਟਨ ਸਰਕਾਰ ਨੂੰ ਸ਼ਰਮਸਾਰ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਦੇ ਖ਼ਿਲਾਫ਼ ਸੜਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX