ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਬਠਿੰਡਾ

ਵਿਸਾਖੀ ਮੇਲਾ ਲੰਘਣ ਤੋਂ ਬਾਅਦ ਨਗਰ 'ਚ ਕੋਰੋਨਾ ਮਰੀਜ਼ ਵਧਣ ਦਾ ਖ਼ਦਸ਼ਾ

ਤਲਵੰਡੀ ਸਾਬੋ, 17 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸੂਬੇ ਅੰਦਰ ਕੋਰੋਨਾ ਮਰੀਜ਼ਾਂ ਵਿਚ ਲਗਾਤਾਰ ਵਾਧੇ ਦੇ ਦਰਮਿਆਨ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚ ਲੱਗੇ ਵਿਸਾਖੀ ਜੋੜ ਮੇਲੇ ਦੇ ਲੰਘ ਜਾਣ ਤੋਂ ਬਾਅਦ ਨਗਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ | ਪਿਛਲੇ 24 ਘੰਟਿਆਂ ਵਿਚ ਹੀ ਸ਼ਹਿਰ ਦੇ ਕਰੀਬ 15 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਮਿਲਣ ਦੀ ਜਾਣਕਾਰੀ ਹੈ ਜਦੋਂਕਿ ਦੂਜੇ ਪਾਸੇ ਸਿਹਤ ਮਹਿਕਮੇ ਦੇ ਅਧਿਕਾਰੀ ਲਗਾਤਾਰ ਲੋਕਾਂ ਨੂੰ ਕੋਵਿਡ ਵੈਕਸੀਨ ਲਵਾਉਣ ਦੀ ਅਪੀਲ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਵਿਸਾਖੀ ਜੋੜ ਮੇਲੇ ਮੌਕੇ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਲੋਕ ਪੁੱਜੇ ਸਨ | ਵੱਡੀ ਗਿਣਤੀ ਸੰਗਤਾਂ ਬਿਨਾਂ ਮਾਸਕ ਤੋਂ ਮੇਲੇ ਵਿਚ ਘੁੰਮਦੀਆਂ ਨਜ਼ਰੀਂ ਪਈਆਂ ਸਨ ਤੇ ਉਦੋਂ ਤੋਂ ਹੀ ਸ਼ਹਿਰ ਵਾਸੀਆਂ ਵਿਚ ਚਰਚਾ ਸੀ ਕਿ ਮੇਲੇ ਤੋਂ ਬਾਅਦ ਸ਼ਹਿਰ ਵਿਚ ਕੋਰੋਨਾ ਮਰੀਜ਼ ਮਿਲ ਸਕਦੇ ਹਨ | ਬੀਤੇ ਦਿਨ ਸ਼ਹਿਰ ਦੇ ਇੱਕ ਨਾਮੀ ਕਾਲਜ ਦੇ ਮੁਖੀ ਤੋਂ ਬਾਅਦ ਹੁਣ ਪਿਛਲੇ 24 ਘੰਟਿਆਂ ਵਿਚ ਸ਼ਹਿਰ ਦੇ 15 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ | ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਸੂਚੀ ਜਨਤਕ ਨਾ ਕਰਨ ਦੇ ਨਿਰਦੇਸ਼ਾਂ ਦੇ ਚੱਲਦਿਆਂ ਭਾਵੇਂ ਸਬ ਡਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਦੇ ਅਧਿਕਾਰੀਆਂ ਨੇ ਪਾਜ਼ੀਟਿਵ ਮਰੀਜ਼ਾਂ ਦੀ ਸੂਚੀ ਤਾਂ ਨਹੀ ਦਿੱਤੀ ਪਰ ਉਨ੍ਹਾਂ ਨੇ 15 ਮਰੀਜ਼ਾਂ ਦੇ ਪਾਜ਼ੀਟਿਵ ਆਉਣ ਦੀ ਪੁਸ਼ਟੀ ਜ਼ਰੂਰ ਕੀਤੀ ਹੈ | ਉੱਧਰ ਸਿਹਤ ਮਹਿਕਮੇ ਦੇ ਅਧਿਕਾਰੀ ਲਗਾਤਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਅਪੀਲ ਕਰ ਰਹੇ ਹਨ | ਅੱਜ ਵੈਕਸੀਨ ਕੇਂਦਰ ਦੇ ਬਾਹਰ ਵੱਡੀ ਗਿਣਤੀ ਵਿਚ ਗੁਰੂ ਗੋਬਿੰਦ ਸਿੰਘ ਰਿਫਾਇੰਨਰੀ ਦੇ ਕਾਰਿੰਦੇ ਵੈਕਸੀਨ ਲਗਵਾਉਣ ਲਈ ਪੁੱਜੇ ਦਿਖਾਈ ਦਿੱਤੇ | ਹਸਪਤਾਲ ਦੇ ਅਧਿਕਾਰੀ ਅਤੇ ਕੋਵਿਡ ਕਾਲ ਵਿਚ ਅਹਿਮ ਭੂਮਿਕਾ ਅਦਾ ਕਰ ਰਹੇ ਡਾ.ਜਗਰੂਪ ਸਿੰਘ ਨੇ ਦੱਸਿਆ ਕਿ ਲੋਕਾਂ ਵਿਚ ਗ਼ਲਤਫ਼ਹਿਮੀ ਪਾਈ ਜਾ ਰਹੀ ਹੈ ਕਿ ਸ਼ੂਗਰ ਵਾਲਾ ਜਾਂ ਕਿਸੇ ਹੋਰ ਬਿਮਾਰੀ ਨਾਲ ਪੀੜਿਤ ਵਿਅਕਤੀ ਵੈਕਸੀਨ ਨਹੀ ਲਵਾ ਸਕਦਾ | ਉਨ੍ਹਾਂ ਕਿਹਾ ਕਿ ਸਗੋਂ ਅਜਿਹੇ ਲੋਕਾਂ ਨੂੰ ਵੈਕਸੀਨ ਲਵਾਉਣਾ ਜ਼ਰੂਰੀ ਹੈ | ਐੱਸ.ਐੱਮ.ਓ ਡਾ.ਦਰਸ਼ਨ ਕੌਰ ਨੇ ਕਿਹਾ ਕਿ ਹਰ ਰੋਜ਼ 300 ਦੇ ਕਰੀਬ ਲੋਕਾਂ ਦੇ ਵੈਕਸੀਨ ਲਗਾਈ ਜਾ ਰਹੀ ਹੈ ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾਉਣ,ਵੈਕਸੀਨ ਲਗਾਉਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਅਪੀਲ ਕੀਤੀ ਹੈ |

ਪਿੰਡ ਬਦਿਆਲਾ ਦੇ ਖ਼ਰੀਦ ਕੇਂਦਰ 'ਚ ਬਾਰਦਾਨੇ ਦੀ ਕਿੱਲਤ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਚਾਉਕੇ, 17 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪਿੰਡ ਬਦਿਆਲਾ ਦੇ ਖ਼ਰੀਦ ਕੇਂਦਰ 'ਚ ਬਾਰਦਾਨੇ ਦੀ ਕਿੱਲਤ ਕਾਰਨ ਕਿਸਾਨਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਇਸ ਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਖ਼ਰੀਦ ਕੇਂਦਰ 'ਚ ਖ਼ਰੀਦ ਏਜੰਸੀ ਦੇ ...

ਪੂਰੀ ਖ਼ਬਰ »

ਨਵੇਂ ਪ੍ਰਧਾਨ ਵਲੋਂ ਸ਼ਹਿਰ ਦਾ ਧੰਨਵਾਦੀ ਦੌਰਾ, ਲੋਕਾਂ ਨੇ ਵਧਾਈ ਦੇਣ ਨਾਲ ਨੋਟਾਂ ਦੇ ਹਾਰ ਵੀ ਪਾਏ

ਰਾਮਾਂ ਮੰਡੀ, 17 ਅਪੈ੍ਰਲ (ਤਰਸੇਮ ਸਿੰਗਲਾ)-ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਕਿ੍ਸ਼ਨ ਕੁਮਾਰ ਮਿੱਤਲ ਕਾਲਾ ਵਲੋਂ ਅੱਜ ਆਪਣੇ ਸਮਰਥੱਕਾਂ ਦੇ ਕਾਫ਼ਲੇ ਨਾਲ ਸ਼ਹਿਰ ਦਾ ਧੰਨਵਾਦੀ ਦੌਰਾ ਕੀਤਾ ਗਿਆ | ਇਸ ਦੌਰਾਨ ਸ਼ਹਿਰ ਵਾਸੀਆਂ ਨੇ ਨਵੇਂ ਪ੍ਰਧਾਨ ਨੂੰ ਵਧਾਈ ਦੇਣ ...

ਪੂਰੀ ਖ਼ਬਰ »

ਦਸਤਾਰ ਸਭਾ ਵਲੋਂ ਦਸਤਾਰਾਂ ਦਾ ਲੰਗਰ

ਭਗਤਾ ਭਾਈਕਾ, 17 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਦਸਤਾਰ ਸਭਾ ਜਲਾਲ ਪਿਛਲੇ ਕਈ ਸਾਲਾਂ ਤੋਂ ਦਸਤਾਰ ਦੇ ਪ੍ਰਚਾਰ, ਪਸਾਰ ਅਤੇ ਉਥਾਨ ਦੇ ਲਈ ਵਚਨਬੱਧ ਹੈ | ਸੰਸਥਾ ਵਲੋਂ ਵੱਖ ਵੱਖ ਸਮਿਆਂ 'ਤੇ ਦਸਤਾਰ ਸਿਖਲਾਈ ਕੈਂਪਾਂ ਅਤੇ ਦਸਤਾਰ ਸਜਾਓ ਮੁਕਾਬਲਿਆਂ ਕਰਵਾਏ ਜਾਂਦੇ ਹਨ | ...

ਪੂਰੀ ਖ਼ਬਰ »

ਨਥੇਹਾ ਦੀ ਯੋਗੀਪੀਰ ਦੇ ਉਦਾਸੀਨ ਡੇਰੇ 'ਤੇ ਵਿਸ਼ਾਲ ਮੇਲੇ ਮੌਕੇ ਲੋਕਾਂ ਨੇ ਸਮਾਜਿਕ ਕੁਰੀਤੀਆਂ ਛੱਡਣ ਦਾ ਕੀਤਾ ਪ੍ਰਣ

ਸੀਂਗੋ ਮੰਡੀ, 17 ਅਪ੍ਰੈਲ (ਲਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਬਾਬਾ ਯੋਗੀਪੀਰ ਦੀ ਬੁਲੰਦ ਤੇ ਉਦਾਸੀਨ ਸੰਪਰਦਾ ਵਲੋਂ ਸਮਾਜ ਦੇ ਲੋਕਾਂ ਤੋਂ ਸਮਾਜਿਕ ਕੁਰੀਤੀਆਂ ਛਡਾਉਣ ਤੇ ਚੰਗੇ ਪਾਸੇ ਲਾਉਣ ਦੇ ਮਕਸਦ ਬਾਬਾ ਸਤਿਨਾਮਦਾਸ ਵਲੋਂ ਸ਼ਰਧਾਲੂਆਂ ਦੀ ਮਦਦ ਨਾਲ ਸ੍ਰੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਸਰਕਾਰ ਤੋਂ ਵਾਅਦੇ ਪੂਰੇ ਕਰਨ ਦੀ ਮੰਗ

ਨਥਾਣਾ, 17 ਅਪ੍ਰੈਲ (ਗੁਰਦਰਸ਼ਨ ਲੁੱਧੜ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਨਥਾਣਾ ਇਕਾਈ ਦੀ ਮੀਟਿੰਗ ਪਿੰਡ ਗੋਬਿੰਦਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਸੰਬੋਧਨ ਦੌਰਾਨ ਬਲਾਕ ਪ੍ਰਧਾਨ ਦਰਸ਼ਨ ਸਿੰਘ ਗੋਬਿੰਦਪੁਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 196 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ, 4 ਦੀ ਮੌਤ

ਬਠਿੰਡਾ, 17 ਅਪ੍ਰੈਲ (ਅਵਤਾਰ ਸਿੰਘ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਕੋਵਿਡ 19 ਤਹਿਤ ਕੁੱਲ 194104 ਟੈੱਸਟਾਂ ਵਿਚੋਂ 14494 ਪਾਜ਼ੀਟਿਵ ਕੇਸ ਆਏ 12188 ਕੋਰੋਨਾ ਪੀੜਤ ਠੀਕ ਹੋ ਕੇ ਆਪਣੇ ਘਰ ਵਾਪਸ ਪਹੁੰਚੇ | 24 ਘੰਟਿਆਂ ...

ਪੂਰੀ ਖ਼ਬਰ »

ਸੰਘਣੀ ਅਬਾਦੀ 'ਚ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਲੋਕਾਂ ਵਲੋਂ ਧਰਨਾ ਲਗਾ ਕੇ ਵਿਰੋਧ

ਭੁੱਚੋ ਮੰਡੀ, 17 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਵਾਰਡ ਨੰਬਰ 2 ਵਿਖੇ ਸੰਘਣੀ ਅਬਾਦੀ ਵਿਚ ਇਕ ਦੁਕਾਨ ਦੀ ਛੱਤ ਤੇ ਲਗਾਏ ਜਾ ਰਹੇ ਏਅਰਟੈਲ ਕੰਪਨੀ ਦੇ ਟਾਵਰ ਨੂੰ ਲੈ ਕੇ ਵਾਰਡ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਵਿਰੋਧ ਕਰਦੇ ਹੋਏ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸ਼ੁਰੂ 'ਚ ਹੀ ਪੱਛੜੀ, ਵੇਅਰ ਹਾਊਸ ਏਜੰਸੀ ਕੋਲ ਬਾਰਦਾਨਾ ਹੀ ਨਹੀਂ-ਨੰਗਲਾ

ਰਾਮਾਂ ਮੰਡੀ, 17 ਅਪ੍ਰੈਲ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਮਾੜਾ ਅਸਰ ਕਿਸਾਨਾਂ ਨੂੰ ਕਣਕ ਦੀ ਪਹਿਲੀ ਵਿੱਕਰੀ ਦੌਰਾਨ ਹੀ ਵੇਖਣ ਨੂੰ ਮਿਲ ਰਿਹਾ ਹੈ | ਇਹ ਦੋਸ਼ ਲਗਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਨਗਰ ਕੌਂਸਲ ਬਰੇਟਾ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਮੁਲਤਵੀ

ਬਰੇਟਾ, 17 ਅਪ੍ਰੈਲ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)-ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਹੋਣ ਵਾਲੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਐਸ. ਡੀ. ਐਮ. ਬੁਢਲਾਡਾ ਦੇ ਹੁਕਮਾਂ ...

ਪੂਰੀ ਖ਼ਬਰ »

ਮੰਗਤ ਰਾਏ ਬਾਂਸਲ ਅਤੇ ਮਨੋਜ ਬਾਲਾ ਬਾਂਸਲ ਨੇ ਨਗਰ ਕੌਂਸਲ ਮੌੜ ਦੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਕੌਂਸਲਰਾਂ ਨੂੰ ਦਿੱਤੀ ਵਧਾਈ

ਮੌੜ ਮੰਡੀ, 17 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਨਗਰ ਕੌਂਸਲ ਮੌੜ ਦੀ ਬੀਤੇ ਦਿਨੀਂ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਸੁਖਦੀਪ ਕੌਰ ਪ੍ਰਧਾਨ ਚੁਣੇ ਗਏ ਹਨ ਜਦਕਿ ਚਿਮਨ ਲਾਲ ਪੂਨੀਆ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਦੀਪਕ ਮਿੱਤਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਨਗਰ ...

ਪੂਰੀ ਖ਼ਬਰ »

ਰੇਲਵੇ ਫਾਟਕ ਨੰ.168 ਦੀ ਮੁਰੰਮਤ ਕਾਰਨ ਸ਼ਹਿਰ 'ਚ ਪੂਰਾ ਦਿਨ ਰਿਹਾ ਟ੍ਰੈਫ਼ਿਕ ਜਾਮ

ਰਾਮਾਂ ਮੰਡੀ, 17 ਅਪ੍ਰੈਲ (ਤਰਸੇਮ ਸਿੰਗਲਾ)-ਅੱਜ ਸਥਾਨਕ ਰਾਮਸਰਾ ਰੇਲਵੇ ਫਾਟਕ ਨੰ.168 ਲਾਈਨਾਂ ਦੀ ਮੁਰੰਮਤ ਕਾਰਨ ਲਗਾਤਾਰ 12 ਘੰਟੇ ਬੰਦ ਰਿਹਾ, ਜਿਸ ਕਾਰਨ ਸਾਰਾ ਟੈ੍ਰਫਿਕ ਬਾਘਾ ਰੋਡ ਤੋਂ ਲੰਘਣ ਕਾਰਨ ਸ਼ਹਿਰ ਵਿਚ ਪੂਰਾ ਦਿਨ ਟੈ੍ਰਫਿਕ ਜਾਮ ਰਿਹਾ | ਸ਼ਹਿਰ ਵਾਸੀਆਂ ਨੇ ...

ਪੂਰੀ ਖ਼ਬਰ »

ਕਰਿਆਨਾ ਵਸਤਾਂ ਦੀਆਂ ਹੋਲਸੇਲ ਕੀਮਤਾਂ 'ਚ ਅਥਾਹ ਵਾਧਾ

ਭੁੱਚੋ ਮੰਡੀ, 17 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਪਿਛਲੇ ਲਗਭਗ 10-15 ਦਿਨਾਂ ਦੌਰਾਨ ਕਰਿਆਨਾ ਵਸਤਾਂ ਦੀਆਂ ਹੋਲਸੇਲ ਕੀਮਤਾਂ ਵਿਚ ਹੋਏ ਭਾਰੀ ਵਾਧੇ ਨੇ ਆਮ ਲੋਕਾਂ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ | ਕੀਮਤਾਂ ਵਧਣ ਦੇ ਕਾਰਨਾਂ ਬਾਰੇ ਕੋਈ ਕਿਸੇ ਵੀ ਵਪਾਰੀ ਕੋਲ ਪੁਖ਼ਤਾ ...

ਪੂਰੀ ਖ਼ਬਰ »

ਬਿਜਲੀ ਬਿੱਲ ਸਾੜ ਕੇ ਕੈਪਟਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੋਨਿਆਣਾ, 17 ਅਪ੍ਰੈਲ (ਲਛਮਣ ਦਾਸ ਗਰਗ)-ਸੂਬੇ ਵਿਚ ਕਾਂਗਰਸ ਸਰਕਾਰ ਵਲੋਂ ਦਿਨ ਪ੍ਰਤੀ ਦਿਨ ਕਿਸੇ ਨਾਂ ਕਿਸੇ ਬਹਾਨੇ ਲੋਕਾਂ ਦੇ ਗੱਲ ਵਿਚ ਅਗੂਠਾ ਦਿੱਤਾ ਜਾ ਰਿਹਾ ਹੈ | ਜਿਸ ਦੀ ਇਕ ਹੋਰ ਤਾਜ਼ਾ ਮਿਸਾਲ ਹੁਣ ਦੇਖਣ ਨੂੰ ਮਿਲ ਰਹੀ ਹੈ, ਉਹ ਹੈ ਗ਼ਰੀਬ ਲੋਕਾਂ ਨੂੰ ਭੇਜੇ ਜਾ ...

ਪੂਰੀ ਖ਼ਬਰ »

ਸਰਕਾਰੀ ਬੱਸ ਦੇ ਕੰਡਕਟਰ ਵਲੋਂ ਔਰਤ ਸਵਾਰੀਆਂ ਨੂੰ ਚੁੱਕਣ ਤੋਂ ਇਨਕਾਰ ਸਰਕਾਰ ਦੀ ਮੁਫ਼ਤ ਸਫ਼ਰ ਸਹੂਲਤ ਹੋਈ ਠੁੱਸ

ਭਾਗੀਵਾਂਦਰ, 17 ਅਪ੍ਰੈਲ (ਮਹਿੰਦਰ ਸਿੰਘ ਰੂਪ)-ਅੱਜ ਦੁਪਹਿਰ ਬਾਅਦ ਕਰੀਬ 2 ਵਜੇ ਤਲਵੰਡੀ ਸਾਬੋ ਤੋਂ ਬਠਿੰਡਾ ਜਾਣ ਵਾਲੀ ਪੀ. ਆਰ. ਟੀ. ਸੀ. ਦੀਆਂ ਸਰਕਾਰੀ ਬੱਸਾਂ 'ਚ ਔਰਤਾਂ ਨੂੰ ਪੰਜਾਬ ਸਰਕਾਰ ਵਲੋਂ ਐਲਾਨੀ ਮੁਫ਼ਤ ਸਫ਼ਰ ਸਹੂਲਤ ਉਸ ਵੇਲੇ ਠੁੱਸ ਹੋ ਕੇ ਰਹਿ ਗਈ ਜਦ ਬੱਸ ...

ਪੂਰੀ ਖ਼ਬਰ »

ਸਟਾਫ਼ ਅਤੇ ਰਿਕਾਰਡ ਲਈ ਜੋਖ਼ਮ ਬਿਜਲੀ ਦਫ਼ਤਰ ਦੀ ਖ਼ਸਤਾ ਇਮਾਰਤ

ਨਥਾਣਾ, 18 ਅਪ੍ਰੈਲ (ਗੁਰਦਰਸ਼ਨ ਲੁੱਧੜ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਦਫਤਰ ਨਥਾਣਾ ਦੀ ਖ਼ਸਤਾ ਹੋਈ ਇਮਾਰਤ ਦਫਤਰੀ ਸਟਾਫ਼ ਅਤੇ ਬਿਜਲੀ ਖਪਤਕਾਰੀ ਨਾਲ ਸਬੰਧਿਤ ਰਿਕਾਰਡ ਲਈ ਜੋਖ਼ਮ ਬਣੀ ਹੋਈ ਹੈ | ਦਫ਼ਤਰੀ ਇਮਾਰਤ ਦੀਆਂ ਛੱਤਾਂ ਤੋਂ ...

ਪੂਰੀ ਖ਼ਬਰ »

ਮਹਿਰਾਜ ਪਿੰਡ ਦਾ 394ਵਾਂ ਮੋੜ੍ਹੀ ਗੱਡ ਵਿਸ਼ਾਲ ਸਮਾਗਮ ਮਨਾਇਆ

ਮਹਿਰਾਜ, 17 ਅਪ੍ਰੈਲ (ਸੁਖਪਾਲ ਮਹਿਰਾਜ)-ਇਤਿਹਾਸਕ ਗੁਰਦੁਆਰਾ ਰਾਮਸਰਾ ਸਾਹਿਬ ਅਸਥਾਨ ਵਿਖੇ ਪਿੰਡ ਮਹਿਰਾਜ ਦਾ 394ਵਾਂ ਮੋੜ੍ਹੀ ਗੱਡ ਵਿਸ਼ਾਲ ਸਮਾਗਮ ਸਾਧ ਬਾਬਾ ਪ੍ਰੀਤਮ ਸਿੰਘ ਤੇ ਕਥਾ ਵਾਚਕ ਭਾਈ ਭੋਲਾ ਸਿੰਘ ਦੇ ਉਪਰਾਲੇ ਸਦਕਾ ਤੇ ਨਗਰ ਦੀਆਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਡਾ: ਬੀ. ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਕੈਂਪ 'ਚ 74 ਨੂੰ ਕੋਰੋਨਾ ਵੈਕਸੀਨ ਲਗਾਈ

ਭਗਤਾ ਭਾਈਕਾ, 17 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ ਆਰ ਅੰਬੇਡਕਰ ਦੇ 130ਵੇਂ ਜਨਮ ਦਿਨ ਸਬੰਧੀ ਸਥਾਨਕ ਸ਼ਹਿਰ ਵਿਖੇ ਡਾ. ਬੀ ਆਰ ਅੰਬੇਡਕਰ ਸੇਵਾ ਸੁਸਾਇਟੀ ਭਗਤਾ ਅਤੇ ਗੁਰੂ ਰਵਿਦਾਸ ਸੇਵਾ ਸੁਸਾਇਟੀ ਭਗਤਾ ਵਲੋਂ ...

ਪੂਰੀ ਖ਼ਬਰ »

ਤਲਵੰਡੀ ਸਾਬੋ ਅਨਾਜ ਮੰਡੀ 'ਚ ਚੇਅਰਮੈਨ ਨਵੀ ਸਿੱਧੂ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਤਲਵੰਡੀ ਸਾਬੋ 17 ਅਪ੍ਰੈਲ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਨੇ ਭਾਂਵੇ ਸੂਬੇ ਅੰਦਰ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਉਕਤ ਖਿੱਤੇ ਅੰਦਰ ਮੰਡੀਆਂ ਵਿਚ ਕਣਕ ਦੀ ਆਮਦ ਵਿਸਾਖੀ ਜੋੜ ਮੇਲੇ ਤੋਂ ਬਾਅਦ ਵਿਚ ਆਰੰਭ ਹੋਣ ਦੇ ਚਲਦਿਆਂ ...

ਪੂਰੀ ਖ਼ਬਰ »

21 ਨੂੰ ਗ਼ਦਰ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਦਿੱਲੀ ਜਾਣਗੇ ਕਾਫ਼ਲੇ

ਭੁੱਚੋ ਮੰਡੀ, 17 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬਲਾਕ ਨਥਾਣਾ ਵਲੋਂ ਬੈੱਸਟ ਪ੍ਰਾਈਸ ਮਲਟੀ ਸਟੋਰ ਅੱਗੇ ਦਿੱਤੇ ਜਾ ਰਹੇ ਲਗਾਤਾਰ ਧਰਨੇ ਦੌਰਾਨ ਅੱਜ ਬਲਾਕ ਜਨਰਲ ਸਕੱਤਰ ਬਲਜੀਤ ਸਿੰਘ ਪੂਹਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ 21 ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਚੋਣ

ਲਹਿਰਾ ਮੁਹੱਬਤ, 17 ਅਪ੍ਰੈਲ (ਭੀਮ ਸੈਨ ਹਦਵਾਰੀਆ)-ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਖੇ ਇੰਪਲਾਈਜ਼ ਫੈੱਡਰੇਸ਼ਨ (ਸੁਰਿੰਦਰ ਸਿੰਘ ਪਹਿਲਵਾਨ) ਯੂਨੀਅਨ ਕੋਡ ਨੰ: 03 ਦੀ ਚੋਣ ਸੀਨੀਅਰ ਮੈਂਬਰ ਜਗੀਰ ਸਿੰਘ ਅਤੇ ਜਗਦੇਵ ਸਿੰਘ ਮਾਨ (ਰਿਟਾਇਰ) ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਚਰਨਜੀਤ ਸਿੰਘ ਥੰਮਣਗੜ੍ਹ ਬਣੇ ਸਰਕਲ ਮਾਈਸਰਖਾਨਾ ਕਿਸਾਨ ਵਿੰਗ ਦੇ ਪ੍ਰਧਾਨ

ਮੌੜ ਮੰਡੀ, 17 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਹਲਕੇ ਅੰਦਰ ਜਥੇਬੰਦੀਆਂ ਦਾ ਐਲਾਨ ਕੀਤਾ ਗਿਆ ਹੈ ਅਤੇ ਸਰਕਲ ਪੱਧਰ ਦੀਆਂ ਅਹੁਦੇਦਾਰੀਆਂ ਐਲਾਨੀਆਂ ਗਈਆਂ ਹਨ | ਇਸ ਦੇ ਚੱਲਦਿਆਂ ਹੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜੀਏਟ ਸਕੂਲ ਵਿਖੇ ਨਵੇਂ ਸੈਸ਼ਨ ਲਈ 10+1 ਤੇ 10+2 ਦੇ ਦਾਖ਼ਲੇ ਸ਼ੁਰੂ

ਤਲਵੰਡੀ ਸਾਬੋ, 17 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਵਿੱਦਿਅਕ ਸੈਸ਼ਨ 2021-22 ਲਈ 10+1 ਅਤੇ 10+2 (ਆਰਟਸ, ਸਾਇੰਸ, ਕਾਮਰਸ) ਕਲਾਸਾਂ ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ਕੋਵਿਡ-19 ਦੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ ਤੋਂ ਅੱਕੇ ਹੋਏ ਕਿਸਾਨਾਂ ਨੇ ਪਿੰਡ ਭੋਖੜਾ ਕੋਲ ਨੈਸ਼ਨਲ ਹਾਈਵੇ ਸੜਕੀ ਆਵਾਜਾਈ ਕੀਤੀ ਬੰਦ

ਗੋਨਿਆਣਾ, 17 ਅਪ੍ਰੈਲ (ਲਛਮਣ ਦਾਸ ਗਰਗ)-ਗੋਨਿਆਣਾ ਮੁੱਖ ਖ਼ਰੀਦ ਕੇਂਦਰ ਅਧੀਨ ਪੈਂਦੀਆਂ ਕੁਝ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਹਾਲੇ ਸ਼ੁਰੂ ਨਹੀਂ ਹੋਈ | ਜਿਸ ਨੂੰ ਲੈ ਕੇ ਉਨ੍ਹਾਂ ਪਿੰਡਾਂ ਦੇ ਕਿਸਾਨ ਬਹੁਤ ਜ਼ਿਆਦਾ ਦੀ ਕਣਕ ਖ਼ਰੀਦ ਏਜੰਸੀਆਂ ਨੇ ਹਾਲੇ ਕਣਕ ਦੀ ...

ਪੂਰੀ ਖ਼ਬਰ »

ਮੰਡੀਆਂ 'ਚ ਖ਼ਰੀਦ ਪ੍ਰਬੰਧਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

ਬਠਿੰਡਾ, 17 ਅਪ੍ਰੈਲ (ਸ.ਰ.)-ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਮੰਡੀਆਂ ਵਿਚ ਢੁਕਵੇਂ ਪ੍ਰਬੰਧ ਨਾ ਕਰਨ ਦੇ ਦੋਸ਼ ਲਗਾਏ | ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ...

ਪੂਰੀ ਖ਼ਬਰ »

ਬਿਜਲੀ ਬਿੱਲ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 17 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਆਏ ਦਿਨ ਬਿਜਲੀ ਬਿੱਲਾਂ 'ਚ ਕੀਤੇ ਜਾ ਰਹੇ ਬੇਲੋੜੇ ਵਾਧੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਦੇ ਦਿਸਾ-ਨਿਰਦੇਸਾਂ ਅਨੁਸਾਰ ਪੰਜਾਬ ਭਰ ਵਿਚ ਬਿਜਲੀ ...

ਪੂਰੀ ਖ਼ਬਰ »

ਪਤਨੀ ਦੇ ਗੁੱਸੇ ਹੋ ਕੇ ਪੇਕੇ ਜਾਣ ਕਾਰਨ ਨੌਜਵਾਨ ਨੇ ਆਪਣੇ ਆਪ ਨੂੰ ਕੀਤਾ ਜ਼ਖ਼ਮੀ

ਬਠਿੰਡਾ, 17 ਅਪ੍ਰੈਲ (ਅਵਤਾਰ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਕੋਲ ਇਕ ਨੌਜਵਾਨ ਲਹੂ-ਲੁਹਾਣ ਹਾਲਤ ਵਿਚ ਸੜਕ 'ਤੇ ਪਿਆ ਹੋਣ ਦੀ ਸੂਚਨਾ ਪਾ ਕੇ ਨੌਜਵਾਨ ਵੈੱਲਫੇਅਰ ਸੁਸਾਇਟੀ ਮੈਂਬਰ ਕਮਲ ਵਰਮਾ, ਯੁਨੇਸ਼ ਜੈਨ ਆਪਣੀ ਐਂਬੂਲੈਂਸ ਸਮੇਤ ਘਟਨਾ ਸਥਾਨ ਪਹੁੰਚੇ ਤਾਂ ਵੇਖਿਆ ਕਿ ...

ਪੂਰੀ ਖ਼ਬਰ »

ਵਿੱਤ ਮੰਤਰੀ ਦੀ ਅਗਵਾਈ 'ਚ ਨਿਗਮ ਦੇ ਨਵੇਂ ਚੁਣੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਕੌਂਸਲਰ ਧਾਰਮਿਕ ਸਥਾਨਾਂ 'ਤੇ ਹੋਏ ਨਤਮਸਤਕ

ਬਠਿੰਡਾ 17 ਅਪ੍ਰੈਲ (ਸ.ਰ.)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ 'ਚ ਅੱਜ ਬਠਿੰਡਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਕੌਂਸਲਰ ਸ਼ਹਿਰ ਦੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਏ | ਇਸ ਮੌਕੇ ਇਨਾਂ ਆਗੂਆਂ ਨੇ 53 ਸਾਲਾਂ ਬਾਅਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX