ਤਾਜਾ ਖ਼ਬਰਾਂ


ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਵਧੀ ਤਾਲਾਬੰਦੀ
. . .  6 minutes ago
ਪਟਨਾ ,13 ਮਈ - ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ । ਹੁਣ 16 ਮਈ ਤੋਂ 25 ਮਈ ਤੱਕ...
ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਕੇ 'ਤੇ ਮੌਤ
. . .  21 minutes ago
ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਦੇ ਪਿੰਡ ਅਲਹੌਰਾਂ ਅਤੇ ਕੋਟਲੀ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਕਿ ਭਾਦਸੋਂ ਤੋਂ ਕਿਸੇ ਫ਼ੈਕਟਰੀ ਵਿਚ ਰਾਤ ਕੰਮ ਕਰਨ ਉਪਰੰਤ ਨਾਭਾ ਪਰਤ ਰਹੇ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਮੁਲਤਵੀ
. . .  23 minutes ago
ਨਵੀਂ ਦਿੱਲੀ ,13 ਮਈ - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 10 ਅਕਤੂਬਰ 2021 ਤੱਕ ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਸ਼ੀਲ ਕੁਮਾਰ ਗੋਲਡੀ ਬਣੇ ਸੰਗਤ ਨਗਰ ਕੌਂਸਲ ਦੇ ਪ੍ਰਧਾਨ
. . .  44 minutes ago
ਸੰਗਤ ਮੰਡੀ, 13 ਮਈ ( ਦੀਪਕ ਸਰਮਾ ) - ਸੰਗਤ ਮੰਡੀ ਦੀਆਂ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਾਰੀ ਬਹੁਮਤ ਮਿਲਣ ਕਾਰਨ ਇਕ ਵਾਰ ਫਿਰ ਸ਼੍ਰੋਮਣੀ...
ਬਾਬਾ ਬਲਵੰਤ ਸਿੰਘ ਹਸਪਤਾਲ ਵਲੋਂ ਰਵਾਨਾ ਕੀਤੀ ਗਈ ਫ੍ਰੀ ਆਕਸੀਜਨ ਔਨ ਵੀਲਸ ਐਂਬੂਲੈਂਸ
. . .  about 1 hour ago
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ) -- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਗੁਰਦਿਆਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ...
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  about 1 hour ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  42 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ, ਮੋਹਰ ਸਿੰਘ ਗਿੱਲ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  about 2 hours ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  about 2 hours ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  about 2 hours ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  about 3 hours ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 3 hours ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 4 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 4 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 5 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 5 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 5 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 6 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 7 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਨੇ ਪਿਛਲੇ 2 ਮਹੀਨਿਆਂ ਅੰਦਰ ਗੁੰਮ ਹੋਏ 70 ਮੋਬਾਈਲ ਫ਼ੋਨ ਟਰੇਸ ਕਰਕੇ ਮਾਲਕਾਂ ਹਵਾਲੇ ਕੀਤੇ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਜ਼ਿਲੇ੍ਹ ਅੰਦਰ ਲੋਕਾਂ ਦੀ ਸੁਰੱਖਿਆ ਲਈ ਜਿੱਥੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ ਉੱਥੇ ਹੀ ਸ਼ਹਿਰ ਅੰਦਰ ਡਰੋਨ ਕੈਮਰਿਆਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਹਾਇਤਾ ਨਾਲ ਨਿਗ੍ਹਾ ਰੱਖੀ ਜਾ ਰਹੀ ਹੈ | ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢ ਕੇ ਨਸ਼ੇ ਦੇ ਸੁਦਾਗਰਾਂ ਨੂੰ ਫੜਿਆ ਜਾ ਰਿਹਾ ਹੈ | ਪੁਲਿਸ ਵਲੋਂ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਦੇ ਗੁੰਮ ਹੋਏ ਮੋਬਾਈਲ ਫ਼ੋਨਾਂ ਨੂੰ ਟਰੇਸ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ | ਇਸ ਤਹਿਤ ਹੀ ਪੁਲਿਸ ਵਲੋਂ ਅੱਜ 70 ਮੋਬਾਈਲ ਫ਼ੋਨ ਟਰੇਸ ਕਰਕੇ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਲਕਾਂ ਨੂੰ ਸੌਂਪੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਡੀ.ਸੁਡਰਵਿਲੀ ਨੇ ਦੱਸਿਆ ਕਿ ਜਨਵਰੀ ਅਤੇ ਫ਼ਰਵਰੀ ਦੇ 2 ਮਹੀਨਿਆਂ ਅੰਦਰ ਜ਼ਿਲ੍ਹਾ ਪੁਲਿਸ ਨੂੰ 102 ਮੋਬਾਈਲ ਗੁੰਮ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ 'ਤੇ ਟੈਕਨੀਕਲ ਟੀਮ ਦੀ ਸਹਾਇਤਾ ਨਾਲ 102 ਮੋਬਾਈਲ ਫ਼ੋਨਾਂ ਵਿਚੋਂ 70 ਮੋਬਾਈਲ ਫ਼ੋਨ ਚਾਲੂ ਹਾਲਤ ਵਿਚ ਪਾਏ ਗਏ, ਜਿਨ੍ਹਾਂ ਨੂੰ ਟਰੇਸ ਕਰਕੇ ਅੱਜ ਮਾਲਕਾਂ ਨੂੰ ਸੌਂਪਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਜ਼ਿਲ੍ਹਾ ਪੁਲਿਸ ਵਲੋਂ 170 ਮੋਬਾਈਲ ਟਰੇਸ ਕਰਕੇ ਮਾਲਕਾਂ ਨੂੰ ਸੌਂਪੇ ਗਏ ਸਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਵੱਖ-ਵੱਖ ਥਾਣਿਆਂ ਵਿਚ ਮੋਬਾਈਲ ਚੋਰੀ ਦੇ ਮੁਕੱਦਮੇ ਦਰਜ ਕਰਕੇ 5 ਦੋਸ਼ੀ ਕਾਬੂ ਕੀਤੇ ਗਏ ਹਨ, ਜਿਨ੍ਹਾਂ 'ਤੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਮੋਬਾਈਲ ਗੁੰਮ ਹੁੰਦਾ ਹੈ, ਤਾਂ ਇਸ ਸਬੰਧੀ ਸ਼ਿਕਾਇਤ ਜਿਸ ਵਿਚ ਮੋਬਾਈਲ ਦੇ ਈ.ਐੱਮ.ਆਈ. ਨੰਬਰ ਅਤੇ ਕੰਪਨੀ ਬਾਰੇ ਜਾਣਕਾਰੀ ਦਿੱਤੀ ਹੋਵੇ, ਇਹ ਸ਼ਿਕਾਇਤ ਸਬੰਧਿਤ ਥਾਣੇ ਦੇ ਸਾਂਝ ਕੇਂਦਰ ਵਿਚ ਹੀ ਦਰਜ ਕਰਵਾਈ ਜਾਵੇ, ਜਿਸ 'ਤੇ ਪੁਲਿਸ ਵਲੋਂ ਤੁਰੰਤ ਹੀ ਮੋਬਾਈਲ ਫ਼ੋਨ ਨੂੰ ਟਰੇਸਿੰਗ 'ਤੇ ਲਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਾਡੇ ਨਾਲ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹੈ, ਤਾਂ ਹੈਲਪ ਲਾਇਨ ਨੰਬਰ 80549-42100 ਅਤੇ 112 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਸ੍ਰੀਮਤੀ ਡੀ.ਸੁਡਰਵਿਲੀ ਨੇ ਦੱਸਿਆ ਕਿ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਲੋਕਾਂ ਨੂੰ ਜ਼ਿਲ੍ਹੇ ਦੇ ਪਿੰਡਾਂ-ਸ਼ਹਿਰਾਂ ਅੰਦਰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ |

ਖ਼ਰੀਦ ਕੇਂਦਰ ਦੋਦਾ ਵਿਖੇ ਏ.ਡੀ.ਸੀ. ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨੇ ਲਿਆ ਪ੍ਰਬੰਧਾਂ ਜਾਇਜ਼ਾ

ਦੋਦਾ, 17 ਅਪ੍ਰੈਲ (ਰਵੀਪਾਲ)-ਦਾਣਾ ਮੰਡੀ ਦੋਦਾ ਵਿਖੇ ਕਣਕ ਦੀ ਖ਼ਰੀਦ, ਤੁਲਾਈ, ਭਰਾਈ ਆਦਿ ਪ੍ਰਬੰਧਾਂ ਦਾ ਜਾਇਜ਼ਾ ਅੱਜ ਏ.ਡੀ.ਸੀ. ਗੁਰਬਿੰਦਰ ਸਿੰਘ ਸਰਾਓਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਵਲੋਂ ਲਿਆ ਗਿਆ | ਉਨ੍ਹਾਂ ਮੰਡੀ 'ਚ ਕਿਸਾਨਾਂ, ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਗਿੱਦੜਬਾਹਾ, 17 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਉਸ ਦੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਦੀਪ ਕੌਰ ਪੁੱਤਰੀ ਬਲਜਿੰਦਰ ਸਿੰਘ ਵਾਸੀ ਪਿੰਡ ਰੁਖਾਲਾ ਨੇ 9 ਮਾਰਚ 2021 ਨੂੰ ਪੁਲਿਸ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 52 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ 'ਚ ਅੱਜ 52 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 14, ਜ਼ਿਲ੍ਹਾ ਜੇਲ੍ਹ 1, ਮਲੋਟ 9, ਗਿੱਦੜਬਾਹਾ 10, ਪਿੰਡ ਰਾਮਨਗਰ 1, ਖਿਉਵਾਲੀ 1, ਬਰੀਵਾਲਾ 3, ਭਾਗਸਰ 1, ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਮੰਡੀਆਂ ਦਾ ਦੌਰਾ-ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟਾਈ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵਲੋਂ ਮਲੋਟ ਸ਼ਹਿਰ ਅਤੇ ਪਿੰਡ ਅਬੁੱਲਖੁਰਾਣਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਮਲੋਟ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਦਾ ਬਿਆਨ ਬਿਲਕੁਲ ਦਰੁਸਤ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-2017 ਦੌਰਾਨ ਕਾਂਗਰਸ ਪਾਰਟੀ ਪੰਜਾਬ ਵਿਚ ਇਸ ਵਾਅਦੇ ਨਾਲ ਸੱਤਾ 'ਚ ਆਈ ਸੀ ਕਿ ਸਰਕਾਰ ਬਣਨ 'ਤੇ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜਾ ਮਿਲੇਗੀ ਪਰ ਇਹ ਦੋਵੇਂ ਮਾਮਲੇ ਉਸੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਕਰਨ ਦੇ ਦੋਸ਼ 'ਚ ਤਿੰਨ ਕਾਬੂ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਪਿਛਲੇ ਲੰਬੇ ਸਮੇਂ ਤੋਂ ਖੇਤਾਂ ਅੰਦਰ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਕੱਢਣ ਕਰਕੇ ਕਿਸਾਨਾਂ ਦੀਆਂ ਆ ਰਹੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ ਥਾਣਾ ਸਦਰ ਮਲੋਟ ਪੁਲਿਸ ਨੇ ਦੋ ਭਰਾਵਾਂ ਸਮੇਤ ਇਸ ਗਰੋਹ ਦੇ ...

ਪੂਰੀ ਖ਼ਬਰ »

ਲੱਖੇਵਾਲੀ ਪੁਲਿਸ ਨੇ ਸੈਮੀਨਾਰ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਕਰੋਨਾ ਖ਼ਿਲਾਫ਼ ਵਿੱਢੀ ਜੰਗ ਨੂੰ ਸਮਰਪਿਤ ਜ਼ਿਲ੍ਹਾ ਅਵੇਅਰਨੈੱਸ ਗਰੁੱਪ ਦੀ ਟੀਮ ਵਲੋਂ ਪੁਲਿਸ ਥਾਣਾ ਲੱਖੇਵਾਲੀ ਮੁਖੀ ਪਰਮਜੀਤ ਕੁਮਾਰ ਦੀ ਅਗਵਾਈ ਵਿਚ ਸਥਾਨਕ ...

ਪੂਰੀ ਖ਼ਬਰ »

12 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਹਰਿਆਣਾ ਤੋਂ ਸ਼ਰਾਬ ਲਿਆ ਕੇ ਮਹਿੰਗੇ ਭਾਅ 'ਚ ਵੇਚਣ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

480 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਪੁਲਿਸ ਨੇ 480 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅਵਿਨਾਸ਼ ਕੁਮਾਰ ਦੀ ਅਗਵਾਈ 'ਚ ਪੁਲਿਸ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੁੱਖ ਸੜਕ 'ਤੇ ਵਸਿਆ ਪਿੰਡ ਬੁੱਟਰ ਸ਼ਰੀਂਹ

ਰਵੀਪਾਲ 9463045165 ਦੋਦਾ-ਦੋਦਾ ਤੋਂ 5 ਕਿੱਲੋਮੀਟਰ ਦੂਰੀ 'ਤੇ (ਬਠਿੰਡਾ ਰੋਡ) 'ਤੇ ਵਸਿਆ ਪਿੰਡ ਬੁੱਟਰ ਸ਼ਰੀਂਹ ਜਿਸ ਦੀਆਂ ਚਾਰ ਪੱਤੀਆਂ ਥਰਾਜ, ਵਿਆਰੀ, ਦੁੱਲਾ ਤੇ ਆਲਮ ਪੱਤੀ 'ਚ ਜ਼ਿਆਦਾਤਰ ਬੁੱਟਰ ਗੋਤ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਲੋਕ ਰਹਿੰਦੇ ਹਨ ਅਤੇ ਮੁੱਖ ...

ਪੂਰੀ ਖ਼ਬਰ »

ਰਜਿੰਦਰ ਸਿੰਘ ਰਾਜਾ ਸ਼ੋ੍ਰਮਣੀ ਅਕਾਲੀ ਦਲ (ਡੀ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਵਿਚ ਭਾਵੇਂ ਅਜੇ ਕਰੀਬ 8 ਮਹੀਨੇ ਬਾਕੀ ਹਨ, ਪਰ ਸਾਰੀਆਂ ਸਿਆਸੀ ਪਾਰਟੀਆਂ ਦਾ ਜ਼ੋਰ ਲੱਗਿਆ ਹੋਇਆ ਹੈ | ਇਸੇ ਕੜੀ ਤਹਿਤ ਚੰਡੀਗੜ੍ਹ ਵਿਚ ਹੋਈ ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਦੀ ...

ਪੂਰੀ ਖ਼ਬਰ »

ਸਤਿੰਦਰ ਸਿੰਘ ਮੰਟਾ ਨੇ ਕੀਤਾ ਦੁੱਖ ਸਾਂਝਾ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪਿੰਡ ਰੱਤਾਖੇੜਾ ਦੇ ਸਰਪੰਚ ਕੁਲਵਿੰਦਰ ਸਿੰਘ ਢਿੱਲੋਂ ਯੂਥ ਸਰਕਲ ਪ੍ਰਧਾਨ ਜਲਾਲਾਬਾਦ, ਸਾਹਿਬ ਸਿੰਘ ਢਿੱਲੋਂ ਤੇ ਅੰਗਰੇਜ਼ ਸਿੰਘ ਢਿੱਲੋਂ ਦੇ ਪਿਤਾ ਸ: ਅਜੀਤ ਸਿੰਘ ਢਿੱਲੋਂ ਦੇ ਅਕਾਲ ਚਲਾਣੇ ਤੇ ਸੀਨੀਅਰ ਅਕਾਲੀ ਆਗੂ ਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਬਿਨਾਂ ਦੇਰੀ ਤਿੰਨੇ ਖੇਤੀ ਕਾਨੂੰਨ ਰੱਦ ਕਰੇ-ਜਸਕਰਨ ਸਿੰਘ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅੱਜ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ...

ਪੂਰੀ ਖ਼ਬਰ »

ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਮਤਿ ਸਮਾਗਮ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪਦਮ ਸ੍ਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਨਾਨਕਸ਼ਾਹੀ ਪਿੰਡ ਝੋਰੜ ਵਿਖੇ ਕਰਵਾਇਆ ਗਿਆ | ਸਰਬ ਸਾਂਝੀ ਰਾਗੀ ਸਭਾ ਮਲੋਟ ਵਲੋਂ ਕਰਵਾਏ ਇਸ ਧਾਰਮਿਕ ਸਮਾਗਮ ਵਿਚ ਪਦਮ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੇ ਵਾਰਡ ਨੰਬਰ 24 ਜਲਾਲਾਬਾਦ ਰੋਡ, ਰੇਲਵੇ ਫਾਟਕ ਨੇੜੇ ਸਥਿਤ ਤੇਰੀਆ ਦੀ ਧਰਮਸ਼ਾਲਾ ਵਿਖੇ ਸਿਹਤ ਵਿਭਾਗ ਵਲੋਂ ਲਾਏ ਗਏ ਕੋਰੋਨਾ ਵੈਕਸੀਨੇਸ਼ਨ ਕੈਂਪ 'ਚ 100 ਲੋਕਾਂ ਦੇ ਕੋਰੋਨਾ ਵੈਕਸੀਨ ਟੀਕੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ

ਮਲੋਟ, 17 ਅਪ੍ਰੈਲ (ਪਾਟਿਲ)-ਭਾਰਤ ਵਿਕਾਸ ਪ੍ਰੀਸ਼ਦ ਮਲੋਟ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮ ਦਿਨ ਮੌਕੇ ਸਿਵਲ ਹਸਪਤਾਲ ਮਲੋਟ ਦੇ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਕੈਂਪ ਦਾ ਉਦਘਾਟਨ ਸ੍ਰੀ ਰਿੱਕੀ ਚਾਵਰੀਆ, ਸ੍ਰੀ ਪਰਦੀਪ ਕੁਮਾਰ, ...

ਪੂਰੀ ਖ਼ਬਰ »

-ਮਾਮਲਾ ਨਹਿਰੀ ਬੰਦੀ ਦਾ - ਆਮ ਆਦਮੀ ਪਾਰਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ

ਸ੍ਰੀ ਮੁਕਤਸਰ ਸਾਹਿਬ, 17 ਅਪੈ੍ਰਲ (ਹਰਮਹਿੰਦਰ ਪਾਲ)-ਅਗਰਵਾਲ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਸਵੱਛ ਮੁਕਤਸਰ ਅਭਿਆਨ ਐਨ.ਜੀ.ਓ. ਵਲੋਂ ਗੋਨਿਆਣਾ ਰੋਡ ਸਥਿਤ ਗੁਰਦੁਆਰਾ ਅਤਰਸਰ ਸਾਹਿਬ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ, ਜਿਸ ਦੀ ਸ਼ੁਰੂਆਤ ਐਸ.ਡੀ.ਐਮ. ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ 'ਚ ਕੋਵਿਡ ਵੈਕਸੀਨ ਜਾਗਰੂਕਤਾ ਕੈਂਪ ਲਗਾਇਆ

ਮਲੋਟ, 17 ਅਪ੍ਰੈਲ (ਪਾਟਿਲ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਭਾਰਤ ਸਰਕਾਰ ਯੁਵਾ ਕਾਰਜਕ੍ਰਮ ਅਤੇ ਖੇਡ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ-19 ਟੀਕਾਕਰਨ ਅਤੇ ਡਾ:ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮਦਿਨ ਨੂੰ ਸਮਰਪਿਤ ਕੋਵਿਡ ਵੈਕਸੀਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਬਰਾੜ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਸੋਥਾ ਵਲੋਂ ਅੱਜ ਪਿੰਡ ਮਹਿਰਾਜਵਾਲਾ ਅਤੇ ਸੋਥਾ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਬਾਸਕਿਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ 'ਚ ਅਬੋਹਰ ਦੀ ਟੀਮ ਰਹੀ ਜੇਤੂ

ਲੰਬੀ, 17 ਅਪੈ੍ਰਲ (ਮੇਵਾ ਸਿੰਘ)-ਸਵ: ਹਰਜੋਤ ਸਿੰਘ ਢਿੱਲੋਂ ਯਾਦਗਾਰੀ ਦੋ ਦਿਨਾਂ ਬਾਸਕਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ, ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀਆਂ 22 ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਅਬੋਹਰ ਅਤੇ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੂੰ ਸਦਮਾ-ਪਿਤਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਹਰਿਗੋਬਿੰਦ ਤਾਪ ਬਿਜਲੀ ਲਹਿਰਾ ਮੁਹੱਬਤ (ਬਠਿੰਡਾ) ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਆਗੂ ਅਤੇ ਲਹਿਰਾ ਮੁਹੱਬਤ ਇਕਾਈ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਬਲਦੇਵ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ: ਬਲਦੇਵ ਸਿੰਘ ਨੇ ਇੱਥੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵਚਨਬੱਧ ਹਨ | ਇਸ ਮੌਕੇ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਕੁਦਰਤ ਦੇ ਰਹਿਮੋ-ਕਰਮ 'ਤੇ ਪਈ ਹੈ ਲੱਖਾਂ ਕੁਇੰਟਲ ਕਣਕ

ਮੰਡੀ ਕਿੱਲਿਆਂਵਾਲੀ, 17 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਸਮੇਤ ਮਾਰਕਿਟ ਕਮੇਟੀ ਮਲੋਟ ਹੇਠਲੇ 50 ਖ਼ਰੀਦ ਕੇਂਦਰਾਂ ਅਤੇ ਤਿੰਨ ਦਾਣਾ ਮੰਡੀਆਂ 'ਚ ਖੁੱਲੇ੍ਹ ਅਸਮਾਨ ਹੇਠਾਂ ਲੱਖਾਂ ਕੁਇੰਟਲ ਕਣਕ ਕੁਦਰਤ ਦੇ ਰਹਿਮੋ-ਕਰਮ 'ਤੇ ਪਈ ਹੈ | ਪਹਿਲਾਂ ਹੀ ਕਣਕ ਦੀ ਨਮੀ ...

ਪੂਰੀ ਖ਼ਬਰ »

ਘਰ ਅੱਗੇ ਖੜ੍ਹਾ ਮੋਟਰਸਾਈਕਲ ਚੋਰੀ

ਦੋਦਾ, 17 ਅਪ੍ਰੈਲ (ਰਵੀਪਾਲ)-ਸਥਾਨਕ ਨਗਰ ਦੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਨੇੜੇ ਗੁਰਦੇਵ ਸਿੰਘ ਪੁੱਤਰ ਮੇਹਰ ਸਿੰਘ ਦਾ ਘਰ ਅੱਗੇ ਖੜ੍ਹਾ ਸਪਲੈਂਡਰ ਮੋਟਰਸਾਈਕਲ ਦਿਨ-ਦਿਹਾੜੇ ਚੋਰੀ ਹੋ ਗਿਆ, ਨੇ ਦੱਸਿਆ ਕਿ ਉਸਨੇ ਆਪਣੀ ਦੁਕਾਨ ਤੋਂ ਘਰ ਆ ਕੇ ਗੇਟ ਅੱਗੇ ...

ਪੂਰੀ ਖ਼ਬਰ »

ਬਰਾੜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਫ਼ੁੱਟਬਾਲ ਦੇ ਪ੍ਰਸਿੱਧ ਖਿਡਾਰੀ ਰਹੇ ਅਤੇ ਕਿਸਾਨ ਆਗੂ ਚੱਗੜ ਸਿੰਘ ਬਰਾੜ ਦੇ ਦਿਹਾਂਤ 'ਤੇ ਉਨ੍ਹਾਂ ਦੇ ਗ੍ਰਹਿ ਪਿੰਡ ਕੋਟਲੀ ਦੇਵਨ ਵਿਖੇ ਪਹੁੰਚ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ...

ਪੂਰੀ ਖ਼ਬਰ »

110 ਨਸ਼ੀਲੀਆਂ ਗੋਲੀਆਂ ਸਣੇ ਦੋ ਨੌਜਵਾਨ ਕਾਬੂ

ਮਲੋਟ, 17 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ 110 ਨਸ਼ੀਲੀਆਂ ਗੋਲੀਆਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX