ਤਾਜਾ ਖ਼ਬਰਾਂ


ਨਾਭਾ ਭਾਦਸੋਂ ਰੋਡ 'ਤੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਹੋਈ ਮੌਕੇ 'ਤੇ ਮੌਤ
. . .  3 minutes ago
ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਦੇ ਪਿੰਡ ਅਲਹੌਰਾਂ ਅਤੇ ਕੋਟਲੀ ਦੇ ਰਹਿਣ ਵਾਲੇ ਤਿੰਨ ਨੌਜਵਾਨ ਜੋ ਕਿ ਭਾਦਸੋਂ ਤੋਂ ਕਿਸੇ ਫ਼ੈਕਟਰੀ ਵਿਚ ਰਾਤ ਕੰਮ ਕਰਨ ਉਪਰੰਤ ਨਾਭਾ ਪਰਤ ਰਹੇ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ ਪ੍ਰੀਖਿਆ ਕੀਤੀ ਮੁਲਤਵੀ
. . .  1 minute ago
ਨਵੀਂ ਦਿੱਲੀ ,13 ਮਈ - ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 10 ਅਕਤੂਬਰ 2021 ਤੱਕ ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੁਸ਼ੀਲ ਕੁਮਾਰ ਗੋਲਡੀ ਬਣੇ ਸੰਗਤ ਨਗਰ ਕੌਂਸਲ ਦੇ ਪ੍ਰਧਾਨ
. . .  22 minutes ago
ਸੰਗਤ ਮੰਡੀ, 13 ਮਈ ( ਦੀਪਕ ਸਰਮਾ ) - ਸੰਗਤ ਮੰਡੀ ਦੀਆਂ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਾਰੀ ਬਹੁਮਤ ਮਿਲਣ ਕਾਰਨ ਇਕ ਵਾਰ ਫਿਰ ਸ਼੍ਰੋਮਣੀ...
ਬਾਬਾ ਬਲਵੰਤ ਸਿੰਘ ਹਸਪਤਾਲ ਵਲੋਂ ਰਵਾਨਾ ਕੀਤੀ ਗਈ ਫ੍ਰੀ ਆਕਸੀਜਨ ਔਨ ਵੀਲਸ ਐਂਬੂਲੈਂਸ
. . .  49 minutes ago
ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ) -- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਬਾਬਾ ਗੁਰਦਿਆਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ...
ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  about 1 hour ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  20 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ, ਮੋਹਰ ਸਿੰਘ ਗਿੱਲ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  about 1 hour ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  about 2 hours ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  about 1 hour ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  about 2 hours ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 3 hours ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 3 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 4 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 4 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 5 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 5 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 6 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 6 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  1 minute ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਕਪੂਰਥਲਾ / ਫਗਵਾੜਾ

ਬੇ-ਮੌਸਮੇ ਮੀਂਹ ਕਾਰਨ ਜ਼ਿਲ੍ਹੇ 'ਚ ਕਣਕ ਦੀ ਕਟਾਈ ਦਾ ਕੰਮ ਠੱਪ

ਕਪੂਰਥਲਾ, 17 ਅਪ੍ਰੈਲ (ਅਮਰਜੀਤ ਕੋਮਲ)- ਬੇ-ਮੌਸਮੀ ਮੀਂਹ ਕਾਰਨ ਅੱਜ ਜ਼ਿਲ੍ਹੇ 'ਚ ਕਣਕ ਦੀ ਕਟਾਈ ਦਾ ਕੰਮ ਠੱਪ ਹੋ ਕੇ ਰਹਿ ਗਿਆ | ਦੁਪਹਿਰ ਬਾਅਦ ਸ਼ੁਰੂ ਹੋਇਆ ਮੀਂਹ ਸ਼ਾਮ 6 ਵਜੇ ਤੱਕ ਰੁਕ-ਰੁਕ ਕੇ ਜਾਰੀ ਰਹੀ | ਮੀਂਹ ਕਾਰਨ ਨੀਵੇਂ ਥਾਵਾਂ ਵਾਲੀ ਕਣਕ ਜੋ ਪਹਿਲਾਂ ਹੀ ਹਨ੍ਹੇਰੀ ਕਾਰਨ ਡਿਗ ਚੁੱਕੀ ਹੈ, ਨੂੰ ਨੁਕਸਾਨ ਪੁੱਜਣ ਦਾ ਖ਼ਦਸ਼ਾ ਹੈ | ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ, ਬੇਗੋਵਾਲ ਤੇ ਜ਼ਿਲ੍ਹੇ ਦੇ ਹੋਰ ਖੇਤਰਾਂ ਦੀਆਂ ਮੰਡੀਆਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਬਾਰਿਸ਼ ਦੌਰਾਨ ਮੰਡੀਆਂ 'ਚ ਆਈਆਂ ਜਿਨ੍ਹਾਂ ਕਣਕ ਦੀਆਂ ਢੇਰੀਆਂ ਦੀ ਖ਼ਰੀਦ ਨਹੀਂ ਹੋਈ, ਉਨ੍ਹਾਂ ਢੇਰੀਆਂ ਨੂੰ ਆੜ੍ਹਤੀਆਂ ਵਲੋਂ ਢੱਕ ਦਿੱਤਾ ਗਿਆ | ਮੰਡੀਆਂ 'ਚ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ ਦੀ ਚੁਕਾਈ ਨਾ ਹੋਣ ਕਾਰਨ ਕਣਕ ਦੀਆਂ ਬੋਰੀਆਂ ਦੇ ਚੱਕੇ ਲੱਗੇ ਦੇਖੇ ਗਏ | ਕਪੂਰਥਲਾ ਦਾਣਾ ਮੰਡੀ ਦਾ ਦੌਰਾ ਕੀਤੇ ਜਾਣ 'ਤੇ ਦੇਖਿਆ ਗਿਆ ਕਿ ਸਰਕਾਰ ਵਲੋਂ ਖ਼ਰੀਦੀ ਗਈ ਕਣਕ ਦੇ ਚੱਕੇ ਤਰਪਾਲਾਂ ਨਾਲ ਢਕੇ ਹੋਏ ਸਨ ਤੇ ਕੁੱਝ ਬੋਰੀਆਂ ਬਿਨਾਂ ਤਰਪਾਲਾਂ ਦੇ ਹੀ ਖੁੱਲ੍ਹੇ ਅਸਮਾਨ ਹੇਠ ਪਈਆਂ ਸਨ | ਖ਼ਰੀਦੀ ਗਈ ਕਣਕ ਦੀ ਚੁਕਾਈ ਨਾ ਹੋਣ ਕਾਰਨ ਮੰਡੀਆਂ ਵਿਚ ਅਗਲੇ ਦਿਨਾਂ 'ਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਦੱਸਿਆ ਜਾਂਦਾ ਹੈ ਕਿ ਦਾਣਾ ਮੰਡੀ ਕਪੂਰਥਲਾ ਵਿਚ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਪਨਸਪ, ਮਾਰਕਫੈੱਡ, ਵੇਅਰ ਹਾਊਸਿੰਗ ਕਾਰਪੋਰੇਸ਼ਨ ਤੇ ਪਨਗਰੇਨ ਵਲੋਂ ਲਗਪਗ 90 ਹਜ਼ਾਰ ਤੋਂ ਵੱਧ ਕੁਇੰਟਲ ਕਣਕ ਖ਼ਰੀਦੀ ਜਾ ਚੁੱਕੀ ਹੈ ਤੇ ਖ਼ਰੀਦੀ ਗਈ ਕਣਕ ਵਿਚੋਂ ਅਜੇ ਤੱਕ 10 ਹਜ਼ਾਰ ਕੁਇੰਟਲ ਦੇ ਕਰੀਬ ਕਣਕ ਦੀ ਚੁਕਾਈ ਹੋਈ ਹੈ, ਜਦਕਿ ਬਾਕੀ ਕਣਕ ਮੰਡੀਆਂ ਵਿਚ ਉਸੇ ਤਰ੍ਹਾਂ ਹੀ ਪਈ ਹੈ | ਇਥੇ ਵਰਨਣਯੋਗ ਹੈ ਕਿ ਬੀਤੀ 11 ਅਪ੍ਰੈਲ ਨੂੰ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਸੀ, ਅੱਜ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਮੰਡੀਆਂ 'ਚੋਂ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਕੰਮ ਨਾਮਾਤਰ ਹੀ ਹੋਇਆ ਹੈ | ਕੁੱਝ ਆੜ੍ਹਤੀਆਂ ਨੇ ਦੱਸਿਆ ਕਿ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਵੀ ਮਹਿਸੂਸ ਹੋ ਰਹੀ ਹੈ, ਜੇ ਬਾਰਦਾਨੇ ਦੀ ਘਾਟ ਦੂਰ ਨਾ ਹੋਈ ਤਾਂ ਕਣਕ ਦੀ ਖ਼ਰੀਦ ਪ੍ਰਭਾਵਿਤ ਹੋ ਸਕਦੀ ਹੈ | ਇਸ ਲਈ ਸਰਕਾਰ ਨੂੰ ਬਰਾਦਨੇ ਦੀ ਘਾਟ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ | ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਸਾਹੀ ਨੇ ਦੱਸਿਆ ਕਿ ਬੇਮੌਸਮੇ ਮੀਂਹ ਪੈਣ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਬਾਰਸ਼ ਪੈਣ ਦੀ ਸੂਰਤ 'ਚ ਮੰਡੀ ਵਿਚ ਆਈ ਕਣਕ ਦੀ ਸੰਭਾਲ ਲਈ ਲੋੜੀਂਦੀਆਂ ਤਰਪਾਲਾਂ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਅੱਜ ਦੁਪਹਿਰ ਬਾਅਦ ਤੋਂ ਲੈ ਕੇ ਸ਼ਾਮ ਤੱਕ ਪਈ ਬਾਰਸ਼ ਨੂੰ ਧਿਆਨ ਵਿਚ ਰੱਖਦਿਆਂ ਡਡਵਿੰਡੀ, ਭੁਲੱਥ, ਕਪੂਰਥਲਾ ਆਦਿ ਮੰਡੀਆਂ ਵਿਚ ਮਾਰਕੀਟ ਕਮੇਟੀਆਂ ਵਲੋਂ ਕਣਕ ਦੀਆਂ ਢੇਰੀਆਂ ਨੂੰ ਢੱਕ ਦਿੱਤਾ ਗਿਆ ਤਾਂ ਜੋ ਕਿਸਾਨਾਂ ਦੀ ਫ਼ਸਲ ਨੂੰ ਕੋਈ ਨੁਕਸਾਨ ਨਾ ਹੋਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 42 ਪੱਕੀਆਂ ਮੰਡੀਆਂ ਤੇ ਬਾਕੀ ਆਰਜੀ ਮੰਡੀਆਂ ਵਿਚ ਕਣਕ ਦੀ ਆਮਦ ਤੋਂ ਪਹਿਲਾਂ ਹੀ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਤੇ ਆੜ੍ਹਤੀ ਐਸੋਸੀਏਸ਼ਨ ਨੂੰ ਕਿਹਾ ਗਿਆ ਸੀ ਕਿ ਮੰਡੀਆਂ ਵਿਚ ਕਣਕ ਦੀ ਸੰਭਾਲ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ | ਮੰਡੀਆਂ ਵਿਚੋਂ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ ਦੀ ਚੁਕਾਈ ਨਾ ਹੋਣ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ ਨਾਲ ਉਨ੍ਹਾਂ ਦੇ ਫ਼ੋਨ 'ਤੇ ਵਾਰ-ਵਾਰ ਸੰਪਰਕ ਕੀਤਾ ਗਿਆ, ਪ੍ਰੰਤੂ ਉਨ੍ਹਾਂ ਵਲੋਂ ਫ਼ੋਨ ਨਾ ਚੁੱਕਣ ਕਾਰਨ ਉਨ੍ਹਾਂ ਦਾ ਪੱਖ ਸਪਸ਼ਟ ਨਹੀਂ ਹੋ ਸਕਿਆ |
ਮੀਂਹ ਨੇ ਸੂਤੇ ਕਿਸਾਨਾਂ ਦੇ ਸਾਹ
ਭੁਲੱਥ, (ਮਨਜੀਤ ਸਿੰਘ ਰਤਨ)- ਅੱਜ ਦੁਪਹਿਰ ਬਾਅਦ ਪਏ ਮੀਂਹ ਕਾਰਨ ਕਿਸਾਨਾਂ  ਦੇ ਸਾਹ ਸੂਤੇ ਗਏ | ਮੀਂਹ ਕਾਰਨ ਕਣਕ ਦੀ ਕਟਾਈ, ਤੂੜੀ ਬਣਾਉਣ ਤੇ ਮੰਡੀਆਂ ਵਿਚ ਕਣਕ ਦੀ ਸਾਫ਼ ਸਫ਼ਾਈ ਦਾ ਕੰਮ ਠੱਪ ਹੋ ਕੇ ਰਹਿ ਗਿਆ | ਕੁੱਝ ਕਿਸਾਨਾਂ ਨੇ ਬਾਰਸ਼ ਕਾਰਨ ਕਣਕ ਨੂੰ ਨੁਕਸਾਨ ਪੁੱਜਣ ਦਾ ਖ਼ਦਸ਼ਾ ਵੀ ਜ਼ਾਹਿਰ ਕੀਤਾ | ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਕਣਕ ਦੀਆਂ ਢੇਰੀਆਂ ਨੂੰ ਢਕਣਾ ਸ਼ੁਰੂ ਕਰ ਦਿੱਤਾ, ਪਰ ਫਿਰ ਵੀ ਕੁੱਝ ਢੇਰੀਆਂ ਭਿੱਜ ਗਈਆਂ, ਜਿਸ ਕਾਰਨ ਕਿਸਾਨ ਮਾਯੂਸ ਦਿਖਾਈ ਦਿੱਤੇ | ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਦਲਜੀਤ ਸਿੰਘ ਮੇਤਲਾ, ਸੁਰਿੰਦਰਪਾਲ ਸਿੰਘ ਸਾਹਬੀ, ਸੁਰਿੰਦਰ ਸਿੰਘ, ਜਥੇਦਾਰ ਅਜੀਤ ਸਿੰਘ ਘੁੰਮਣ, ਲਖਵਿੰਦਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਭੁਲੱਥ, ਗੁਰਵਿੰਦਰ ਸਿੰਘ ਜੋਨਾ, ਬਿਕਰਮਜੀਤ ਸਿੰਘ ਨੇ ਮੰਗ ਕੀਤੀ ਕਿ ਜੋ ਕਿਸਾਨਾਂ ਦੀ ਮੰਡੀਆਂ ਵਿਚ ਖੱਜਲ ਖ਼ੁਆਰੀ ਬੰਦ ਕੀਤੀ ਜਾਵੇ ਤੇ ਤੁਰੰਤ ਉਨ੍ਹਾਂ ਦੀ ਬਣਦੀ ਰਕਮ ਦੀ ਅਦਾਇਗੀ ਕੀਤੀ ਜਾਵੇ |
ਤੇਜ਼ ਮੀਂਹ ਨਾਲ ਮੰਡੀਆਂ ਵਿਚਲੀ ਕਣਕ ਹੋਈ ਗਿੱਲੀ, ਕਿਸਾਨ ਪ੍ਰੇਸ਼ਾਨ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਅੱਜ ਬਾਅਦ ਦੁਪਹਿਰ ਥੋੜ੍ਹੇ ਸਮੇਂ ਲਈ ਹੋਈ ਤੇਜ਼ ਬਾਰਸ਼ ਨਾਲ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਤੇ ਵੱਖ-ਵੱਖ ਮੰਡੀਆਂ ਵਿਚ ਪਈ ਕਣਕ ਭਿੱਜ ਗਈ | ਭਾਵੇਂ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਪਹਿਲਾਂ ਤੋਂ ਇੰਤਜ਼ਾਮ ਕੀਤਾ ਗਿਆ ਸੀ, ਪਰ ਮੰਡੀ ਵਿਚ ਤਰਪਾਲਾਂ ਦੀ ਘਾਟ ਕਾਰਨ ਪੰਜਾਹ ਫ਼ੀਸਦੀ ਕਣਕ ਬਾਰਸ਼ ਨਾਲ ਭਿੱਜ ਗਈ ਤੇ ਕਈ ਥਾਵਾਂ ਤੇ ਪਾਣੀ ਵੀ ਖੜ੍ਹਾ ਹੋ ਗਿਆ | ਜਿਸ ਨੂੰ ਲੇਬਰ ਵਲੋਂ ਸਾਫ਼ ਕੀਤਾ ਜਾ ਰਿਹਾ ਸੀ | ਕਿਸਾਨਾਂ ਦੇ ਚਿਹਰੇ ਤੇ ਮਾਯੂਸੀ ਸੀ | ਦਾਣਾ ਮੰਡੀ ਵਿਚ ਸੈਨੇਟਾਈਜ਼ਰ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਸੀ ਤੇ ਮਾਸਕ ਵੀ ਚੰਦ ਕੁ ਬੰਦਿਆਂ ਨੇ ਪਾਏ ਹੋਏ ਸਨ ਤੇ ਸਮਾਜਿਕ ਦੂਰੀ ਕਿਧਰੇ ਵੀ ਨਜ਼ਰ ਨਹੀਂ ਆਈ | ਕੁੱਲ ਮਿਲਾ ਕੇ ਸਰਕਾਰ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਮੰਡੀਆਂ ਵਿਚ ਕੰਮ ਚੱਲ ਰਿਹਾ ਸੀ | ਕਿਸਾਨਾਂ ਨੇ ਦੱਸਿਆ ਕਿ ਮੰਡੀ ਵਿਚੋਂ ਕਣਕ ਦੀ ਤੇਜ਼ੀ ਨਾਲ ਚੁਕਾਈ ਨਾ ਹੋਣ ਕਰਕੇ ਕਣਕ ਰੱਖਣ ਲਈ ਜਗ੍ਹਾ ਦੀ ਵੀ ਘਾਟ ਹੈ ਤੇ ਜੇਕਰ ਕਣਕ ਦੀ ਖ਼ਰੀਦ ਅਤੇ ਚੁਕਾਈ ਨਾਲੋਂ ਨਾਲ ਹੋ ਜਾਵੇ ਤਾਂ ਬਾਰਸ਼ ਅਤੇ ਹੋਰ ਮੁਸ਼ਕਲਾਂ ਤੋਂ ਬਚਿਆ ਜਾ ਸਕਦਾ ਹੈ |
ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਣ ਦਾ ਖ਼ਦਸ਼ਾ
ਬੇਗੋਵਾਲ, (ਸੁਖਜਿੰਦਰ ਸਿੰਘ)-ਬੀਤੀ ਰਾਤ ਤੋਂ ਬੇਗੋਵਾਲ ਤੇ ਆਸ ਪਾਸ ਦੇ ਪਿੰਡਾਂ 'ਚ ਹੋ ਰਹੀ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਮੰਡੀਆਂ ਵਿਚ ਕਣਕ ਦੀ ਫ਼ਸਲ ਬਰਸਾਤ ਕਾਰਨ ਭਿੱਜ ਗਈ | ਇਸ ਸਬੰਧੀ ਅੱਜ ਬੇਗੋਵਾਲ ਦੀ ਪੱਕੀ ਨਵੀਂ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਦੇਖਿਆਂ ਗਿਆ ਕਿ ਪੂਰੀ ਮੰਡੀ ਅਨਾਜ ਨਾਲ ਭਰੀ ਹੋਈ ਤੇ ਜ਼ਿਮੀਂਦਾਰ ਬਾਜ਼ਾਰਾਂ 'ਚ ਨਵੀਆਂ ਤਰਪਾਲਾਂ ਪਾ ਕੇ ਆਪਣੀ ਫ਼ਸਲ ਨੂੰ ਢੱਕ ਰਹੇ ਸਨ | ਦੂਜੇ ਪਾਸੇ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਾਰਨ ਮੱਡੀ 'ਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਇਸ ਸਮੇਂ ਬੇਗੋਵਾਲ ਮੰਡੀ 'ਚ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੰਡੀਆਂ 'ਚ ਆਇਆਂ ਨੂੰ ਕਿੰਨੇ ਕਿੰਨੇ ਦਿਨ ਹੋ ਗਏ ਹਨ, ਪਰ ਬਾਰਦਾਨੇ ਦੀ ਕਮੀ ਕਾਰਨ ਉਨ੍ਹਾਂ ਦੀ ਫ਼ਸਲ ਦੀ ਵਿੱਕਰੀ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਜੇਕਰ ਬਾਰਦਾਨਾ ਹੁੰਦਾ ਤਾਂ ਸਾਡੀ ਪੁੱਤਰ ਵਾਂਗ ਪਾਲੀ ਫ਼ਸਲ ਬਰਸਾਤੀ ਪਾਣੀ 'ਚ ਭਿੱਜ ਕੇ ਖ਼ਰਾਬ ਨਾ ਹੁੰਦੀ | ਐਫ.ਸੀ.ਆਈ. ਵਲੋਂ ਵੀ ਕਈ ਦਿਨ ਬੀਤ ਜਾਣ ਦੇ ਬਾਵਜੂਦ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ | ਕਿਸਾਨਾਂ ਨੇ ਦੱਸਿਆ ਕਿ ਖ਼ਰੀਦ ਏਜੰਸੀ ਦੇ ਇਕ ਅਧਿਕਾਰੀ ਵਲੋਂ ਆਪਣੇ ਚਹੇਤੇ ਨੂੰ ਵੱਧ ਬਾਰਦਾਨਾ ਦੇਣ ਦਾ ਮਾਮਲਾ ਵੀ ਮੰਡੀ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ |

ਜ਼ਿਲ੍ਹੇ 'ਚ ਕੋਰੋਨਾ ਕਾਰਨ ਦੌ ਦੀ ਮੌਤ, 149 ਨਵੇਂ ਮਾਮਲੇ

ਕਪੂਰਥਲਾ, 17 ਅਪ੍ਰੈਲ (ਸਡਾਨਾ)- ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 149 ਮਾਮਲੇ ਸਾਹਮਣੇ ਆਏ ਹਨ ਤੇ ਦੋ ਔਰਤਾਂ ਦੀ ਜਲੰਧਰ ਦੇ ਹਸਪਤਾਲਾਂ 'ਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ 'ਚ 65 ਸਾਲਾ ਔਰਤ ਵਾਸੀ ਸਰਾਏ ਜੱਟਾਂ ਤੇ 68 ਸਾਲਾ ਔਰਤ ਵਾਸੀ ਕਾਲਾ ਸੰਘਿਆਂ ਸ਼ਾਮਲ ਹਨ | ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ

ਕਪੂਰਥਲਾ, 17 ਅਪ੍ਰੈਲ (ਸਡਾਨਾ)- ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਵਿਆਹੁਤਾ ਦੇ ਪਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੋਨੀਆ ਮਹਿਤਾ ਵਾਸੀ ਮੁਹੱਲਾ ਅਰਫ਼ਵਾਲਾ ਨੇ ਦੱਸਿਆ ਕਿ ਉਸ ਦਾ ਪਹਿਲਾ ਵਿਆਹ ਸਾਲ 2012 ...

ਪੂਰੀ ਖ਼ਬਰ »

ਗੁ: ਤਪ ਸਥਾਨ ਬਾਬਾ ਸ੍ਰੀ ਚੰਦ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਜਲੰਧਰ, 17 ਅਪ੍ਰੈਲ (ਅ. ਬ.)-ਵਿਸਾਖੀ ਦੇ ਦਿਹਾੜੇ ਮੌਕੇ ਖ਼ਾਲਸੇ ਦਾ ਜਨਮ ਦਿਹਾੜਾ ਗੁਰਦੁਆਰਾ ਤਪ ਅਸਥਾਨ ਭਗਵਾਨ ਬਾਬਾ ਸ੍ਰੀਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਦੇ ਸੁਚੱਜੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ 'ਚ ਕੇਂਦਰ ਸਰਕਾਰ ਨੇ ਅੜਚਣਾਂ ਪੈਦਾ ਕੀਤੀਆਂ- ਰਾਣਾ

ਨਡਾਲਾ, 17 ਅਪੈ੍ਰਲ (ਮਾਨ)- ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਵਿਚ ਭਾਰੀ ਅੜਚਣਾਂ ਪੈਦਾ ਕੀਤੀਆਂ ਗਈਆਂ ਪਰ ਇਸ ਦੇ ਬਾਵਜੂਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਕਸਬੇ ਦੀ ਟ੍ਰੈਫ਼ਿਕ ਸਮੱਸਿਆ ਨੂੰ ਲੈ ਕੇ ਬਿੱਟੂ ਖੱਖ ਥਾਣਾ ਮੁਖੀ ਸੁਭਾਨਪੁਰ ਨੂੰ ਮਿਲੇ

ਨਡਾਲਾ, 16 ਅਪ੍ਰੈਲ (ਮਾਨ) - ਕਸਬਾ ਨਡਾਲਾ ਦਿਨੋਂ ਦਿਨ ਵੱਧ ਰਹੀ ਟ੍ਰੈਫ਼ਿਕ ਦੀ ਸਮੱਸਿਆ ਤੋਂ ਜੂਝ ਰਿਹਾ ਹੈ, ਜਿਸ ਦੇ ਹੱਲ ਲਈ ਹੈਲਪ ਲਾਈਨ ਐਂਟੀ ਕਰੱਪਸ਼ਨ ਦੇ ਪੰਜਾਬ ਪੈ੍ਰੱਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਦੀ ਅਗਵਾਈ ਹੇਠ ਇਕ ਵਫ਼ਦ ਥਾਣਾ ਮੁਖੀ ਸੁਭਾਨਪੁਰ ...

ਪੂਰੀ ਖ਼ਬਰ »

ਵਾਰਡ ਨੰ. 16 ਤੇ 17 'ਚ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਕਪੂਰਥਲਾ, 17 ਅਪ੍ਰੈਲ (ਸਡਾਨਾ)- ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਚੱਲ ਰਹੀ ਵੈਕਸੀਨੇਸ਼ਨ ਮੁਹਿੰਮ ਤਹਿਤ ਅੱਜ ਮਨਸੂਰਵਾਲ ਸਰਕਾਰੀ ਸਕੂਲ ਵਿਖੇ ਲੱਗੇ ਵੈਕਸੀਨੇਸ਼ਨ ਕੈਂਪ ਦੌਰਾਨ ਵਾਰਡ ਨੰਬਰ 16 ਤੋਂ ਕਾਂਗਰਸੀ ਆਗੂ ਕਿੱਕੀ ਵਾਲੀਆ ਤੇ 17 ਨੰਬਰ ਵਾਰਡ ...

ਪੂਰੀ ਖ਼ਬਰ »

ਆਸ਼ਾ ਰਾਣੀ ਮੰਦਰ ਵਿਖੇ ਸਾਲਾਨਾ ਭੰਡਾਰਾ ਅੱਜ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਆਸ਼ਾ ਰਾਣੀ ਮੰਦਿਰ ਵਿਖੇ ਸਿੱਧ ਬਾਬਾ ਬਾਲਕ ਨਾਥ ਦਾ 37ਵਾਂ ਸਾਲਾਨਾ, ਭਗਵਾਨ ਪਰਸ਼ੂਰਾਮ ਦਾ 17ਵਾਂ ਅਤੇ ਮਾਂ ਲਕਸ਼ਮੀ-ਵਿਸ਼ਨੂੰ ਦਾ 7ਵਾਂ ਸਾਲਾਨਾ ਭੰਡਾਰਾ 18 ਅਪ੍ਰੈਲ ਨੂੰ ਆਸ਼ਾ ਰਾਣੀ ਮੰਦਰ ਵਿਖੇ ਬਹੁਤ ਹੀ ...

ਪੂਰੀ ਖ਼ਬਰ »

17 ਬੋਤਲਾਂ ਦੇਸੀ ਸ਼ਰਾਬ ਸਣੇ 2 ਕਾਬੂ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਥਾਣਾ ਕਬੀਰਪੁਰ ਪੁਲਿਸ ਨੇ ਗਸ਼ਤ ਦੌਰਾਨ 8 ਬੋਤਲਾਂ ਦੇਸੀ ਸ਼ਰਾਬ ਮਾਰਕਾ ਪੰਜਾਬ ਮੋਟਾ ਸੰਤਰਾ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...

ਪੂਰੀ ਖ਼ਬਰ »

ਸਰਕਾਰ ਦੇ ਤਿੰਨੋਂ ਅਹੁਦੇਦਾਰ ਸ਼ਹਿਰ ਦਾ ਨਿਰਪੱਖ ਵਿਕਾਸ ਕਰਵਾਉਣ- ਨਰੇਸ਼ ਪੰਡਿਤ

ਕਪੂਰਥਲਾ, 17 ਅਪ੍ਰੈਲ (ਦੀਪਕ ਬਜਾਜ)-ਨਗਰ ਨਿਗਮ 'ਤੇ ਸੱਤਾਧਾਰੀ ਸਰਕਾਰ ਦਾ ਮੇਅਰ ਬਣਨ ਨਾਲ ਲੋਕਾਂ ਨੂੰ ਸ਼ਹਿਰ ਦੇ ਵਿਕਾਸ ਦੀ ਆਸ ਬੱਝੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਜਲੰਧਰ ਦੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਇੰਚਾਰਜ ਨਰੇਸ਼ ਪੰਡਿਤ ਨੇ ਕਰਦਿਆਂ ...

ਪੂਰੀ ਖ਼ਬਰ »

ਨਵਨਿਯੁਕਤ ਮੇਅਰ ਕੁਲਵੰਤ ਕੌਰ ਸਾਥੀਆਂ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਹੋਏ ਨਤਮਸਤਕ

ਕਪੂਰਥਲਾ, 17 ਅਪ੍ਰੈਲ (ਦੀਪਕ ਬਜਾਜ)- ਨਗਰ ਨਿਗਮ ਦੇ ਮੇਅਰ ਚੁਣੇ ਜਾਣ ਤੋਂ ਬਾਅਦ ਕੁਲਵੰਤ ਕੌਰ ਤੇ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ ਮਨਸੂ ਤੇ ਡਿਪਟੀ ਮੇਅਰ ਮਾਸਟਰ ਵਿਨੋਦ ਸੂਦ ਨੇ ਧਾਰਮਿਕ ਸਥਾਨਾਂ 'ਤੇ ਜਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ...

ਪੂਰੀ ਖ਼ਬਰ »

ਫਗਵਾੜਾ ਵਿਖੇ ਸੁਪਰ ਸੱਕਸ਼ਨ ਮਸ਼ੀਨ ਦੁਆਰਾ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ

ਫਗਵਾੜਾ, 17 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - ਫਗਵਾੜਾ ਵਿਖੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਸ਼ਹਿਰ 'ਚ ਸੀਵਰੇਜ ਦੀ ਸਫ਼ਾਈ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਕਰਨ ਲਈ ਸੁਪਰ ਸੱਕਸ਼ਨ ਮਸ਼ੀਨ ਰਾਹੀਂ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਫਗਵਾੜਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਦਲਿਤ ਭਾਈਚਾਰੇ ਦੇ ਹੱਕ 'ਚ ਕੀਤਾ ਐਲਾਨ ਸ਼ਲਾਘਾਯੋਗ-ਬੂਲੇ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਦਾ ਉਪ ਮੁੱਖ ਮੰਤਰੀ ਇਕ ਦਲਿਤ ਭਾਈਚਾਰੇ ਦਾ ਬਣਾਉਣ ਦੇ ਐਲਾਨ ਕਰਨਾ ਇਕ ਸ਼ਲਾਘਾਯੋਗ ਕਦਮ ਹੈ | ...

ਪੂਰੀ ਖ਼ਬਰ »

ਮੀਂਹ ਨੇ ਵਧਾਈਆਂ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਿਾਂ

ਨਡਾਲਾ, 17 ਅਪੈ੍ਰਲ (ਮਾਨ)- ਅੱਜ ਨਡਾਲਾ ਖੇਤਰ ਵਿਚ ਅਚਾਨਕ ਆਏ ਮੀਂਹ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰ ਦਿੱਤਾ | ਹਲਕਾ ਭੁਲੱਥ ਦੀਆਂ ਮੰਡੀਆਂ ਵਿਚ ਪਈ ਲੱਖਾਂ ਕੁਇੰਟਲ ਕਣਕ ਭਿੱਜ ਗਈ | ਇਸ ਸਬੰਧੀ ਕਾਫ਼ੀ ਦਿਨਾਂ ਤੋ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਵਿਭਾਗ ਨੇ ਭੁਲੱਥ ਪੁਲਿਸ ਨੂੰ ਪੱਤਰ ਲਿਖ ਕੇ ਉਸਾਰੀ ਰੋਕਣ ਲਈ ਕਿਹਾ

ਨਡਾਲਾ, 17 ਅਪ੍ਰੈਲ (ਮਾਨ)- ਉਪ ਮੰਡਲ ਇੰਜੀਨੀਅਰ ਪੀ.ਡਬਲਯੂ.ਡੀ. ਭੁਲੱਥ ਨੇ ਥਾਣਾ ਮੁਖੀ ਭੁਲੱਥ ਨੂੰ ਇਕ ਪੱਤਰ ਲਿਖ ਕੇ ਭੁਲੱਥ-ਕਰਤਾਰਪੁਰ ਸ਼ਡਿਊਲ ਰੋਡ 'ਤੇ ਕੀਤੀ ਜਾ ਰਹੀ ਗ਼ੈਰ-ਕਾਨੰੂਨੀ ਉਸਾਰੀ ਰੋਕਣ ਲਈ ਕਿਹਾ ਹੈ | ਪੱਤਰ 'ਚ ਕਿਹਾ ਗਿਆ ਕਿ ਭੁਲੱਥ-ਕਰਤਾਰਪੁਰ ਰੋਡ 'ਤੇ ...

ਪੂਰੀ ਖ਼ਬਰ »

ਜੰਮੂ ਹਸਪਤਾਲ ਕਪੂਰਥਲਾ ਰੋਡ ਦੀ ਨਵੀਂ ਕੋਵਿਡ ਕੇਅਰ ਬ੍ਰਾਂਚ ਸ਼ੁਰੂ

ਜਲੰਧਰ, 17 ਅਪ੍ਰੈਲ (ਅ.ਬ)-ਜੰਮੂ ਹਸਪਤਾਲ ਕਪੂਰਥਲਾ ਰੋਡ, ਜਲੰਧਰ ਦੇ ਡਾਇਰੈਕਟਰ ਡਾ: ਜੀ.ਐੱਸ.ਜੰਮੂ ਨੇ ਕੋਰੋਨਾ ਮਰੀਜ਼ਾਂ ਦੀ ਸੇਵਾ ਲਈ ਇਕ ਵੱਖਰੀ ਕੋਵਿਡ ਫਸਿਲਟੀ ਬ੍ਰਾਂਚ ਸ਼ੁਰੂ ਕੀਤੀ ਹੈ | ਇਸ ਬ੍ਰਾਂਚ ਵਿਚ ਐੱਲ-2 ਅਤੇ ਐੱਲ-3 ਲੈਵਲ ਦੇ ਕੋਵਿਡ ਮਰੀਜ਼ਾਂ ਲਈ ਹਰ ...

ਪੂਰੀ ਖ਼ਬਰ »

ਫਗਵਾੜਾ ਵਿਖੇ ਕਿਸਾਨਾਂ ਦੇ ਹੱਕ 'ਚ ਕੀਤਾ ਸੈਮੀਨਾਰ

ਫਗਵਾੜਾ, 17 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਕਿਸਾਨ ਸੰਘਰਸ਼ ਦੇ ਹੱਕ 'ਚ ਕਰਵਾਏ ਇਕ ਸੈਮੀਨਾਰ ਵਿਚ ਪੰਜਾਬ ਦੇ ਪ੍ਰਸਿੱਧ ਲੇਖਕਾਂ, ਬੁੱਧੀਜੀਵੀਆਂ ਅਤੇ ਕਿਸਾਨ ਆਗੂਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਪ੍ਰਸਿੱਧ ਕਾਲਮਨਵੀਸ ਡਾ: ਗੁਰਚਰਨ ਸਿੰਘ ...

ਪੂਰੀ ਖ਼ਬਰ »

ਅੰਬੇਡਕਰ ਦੇ ਦਰਸਾਏ ਮਾਰਗ 'ਤੇ ਹਰ ਇਕ ਨੂੰ ਚੱਲਣ ਦੀ ਲੋੜ- ਰੰਧਾਵਾ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਫੁੱਲ ਮਾਲਾਵਾਂ ਪਾਉਂਦੇ ਹੋਏ ਅਵਤਾਰ ਸਿੰਘ ਰੰਧਾਵਾ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਕਪੂਰਥਲਾ ਪੰਜਾਬ ਨੇ ਵਿਸ਼ਵ ਭਰ ਵਿਚ ਵੱਸਦੇ ਲੋਕਾਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਸਬੰਧੀ ਕਰਵਾਇਆ ਸਮਾਗਮ

ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਦਲਿਤਾਂ ਨੂੰ ਪੰਜਾਬ ਵਿਚ ਉਪ ਮੁੱਖ ਮੰਤਰੀ ਨਹੀਂ ਸਗੋਂ ਮੁੱਖ ਮੰਤਰੀ ਬਣਾਇਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ...

ਪੂਰੀ ਖ਼ਬਰ »

ਨਾਨ ਐਮਰਜੈਂਸੀ ਜਾਂ ਟਾਲੀਆਂ ਜਾ ਸਕਣ ਵਾਲੀਆਂ ਸਰਜਰੀਆਂ 'ਤੇ 30 ਤੱਕ ਰੋਕ- ਦੀਪਤੀ ਉੱਪਲ

ਕਪੂਰਥਲਾ, 17 ਅਪ੍ਰੈਲ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਜ਼ਿਲ੍ਹੇ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਐਲ-2 ਤੇ ਐਲ-3 ਸ਼ੇ੍ਰਣੀ ਦੇ ਹਸਪਤਾਲਾਂ 'ਚ ਬੈੱਡ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX