ਤਾਜਾ ਖ਼ਬਰਾਂ


ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  9 minutes ago
ਜਲੰਧਰ, 24 ਜੁਲਾਈ - ਜਲੰਧਰ ਦੇ ਨਾਰਥ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  38 minutes ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  19 minutes ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  about 1 hour ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  about 1 hour ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  about 2 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  about 2 hours ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  about 3 hours ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  about 3 hours ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  about 3 hours ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  about 3 hours ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  about 4 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  about 4 hours ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  about 5 hours ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  about 5 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  about 6 hours ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  about 6 hours ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  about 6 hours ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਕਾਂਗਰਸੀ ਆਗੂ ਦੀ ਤਾਜਪੋਸ਼ੀ ਦੌਰਾਨ ਹੋਈ ਧੱਕਾਮੁੱਕੀ
. . .  about 6 hours ago
ਬਠਿੰਡਾ,24 ਜੁਲਾਈ (ਨਾਇਬ ਸਿੱਧੂ) - ਬਠਿੰਡਾ ਵਿਖੇ ਅੱਜ ਕਾਂਗਰਸੀ ਆਗੂ ਰਾਜਨ ਗਰਗ ਦੀ ਯੋਜਨਾ ਬੋਰਡ ਵਿਚ ਚੇਅਰਮੈਨੀ ਦੀ ਤਾਜਪੋਸ਼ੀ ...
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ - ਸਾਹਮਣੇ
. . .  about 7 hours ago
ਫਗਵਾੜਾ, 24 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰੂਪਨਗਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਭੱਠਾ ਸਾਹਿਬ ਪੁੱਜਾ

ਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਦੇਰ ਸ਼ਾਮ ਗੁਰਦੁਆਰਾ ਭੱਠਾ ਸਾਹਿਬ ਰੂਪਨਗਰ ਪਹੁੰਚਿਆ (ਬੇਲਾ ਚੌਕ) ਇਸ ਤੋਂ ਪਹਿਲਾਂ ਨਗਰ ਕੀਰਤਨ ਦਾ ਮੁਹਾਲੀ ਤੋਂ ਰੂਪਨਗਰ ਜ਼ਿਲ੍ਹੇ 'ਚ ਪ੍ਰਵੇਸ਼ ਕਰਨ ਮੌਕੇ ਪਿੰਡ ਝੰਜੇੜੀ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਸੰਗਤ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ ਸਮੇਤ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ | ਇਸ ਤੋਂ ਬਾਅਦ ਰੂਪਨਗਰ ਸ਼ਹਿਰ 'ਚ ਪ੍ਰਵੇਸ਼ ਕਰਨ ਮੌਕੇ ਪਪਰਾਲਾ, ਪਾਵਰ ਕਲੋਨੀ, ਮੋਟਰ ਪਾਰਟਸ ਮਕੈਨੀਕਲ ਯੂਨੀਅਨ ਅਤੇ ਇਲਾਕੇ ਦੀ ਸੰਗਤ ਨੇ ਸਵਾਗਤ ਕੀਤਾ | ਉਪਰੰਤ ਸੁਰਜੀਤ ਹਸਪਤਾਲ ਤੋਂ ਹੋ ਕੇ ਦੇਰ ਸ਼ਾਮ ਨਗਰ ਕੀਰਤਨ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਕ) ਵਿਖੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਹੈੱਡ ਦਰਬਾਰ ਟਿੱਬੀ ਸਾਹਿਬ ਵਾਲੇ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾ ਸਾਹਿਬ ਪਾਏ ਗਏ | ਨਗਰ ਕੀਰਤਨ ਤੋਂ ਪਹਿਲਾਂ ਬੇਲਾ ਚੌਂਕ ਵਿਖੇ ਵੱਖ-ਵੱਖ ਭਾਈਚਾਰਿਆਂ ਵਲੋਂ ਸਵਾਗਤ ਕੀਤਾ ਗਿਆ ਅਤੇ ਧਾਰਮਿਕ ਸੰਗਠਨਾਂ ਵਲੋਂ ਸ਼ਬਦ ਕੀਰਤਨ ਅਤੇ ਵਾਰਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਪਕਵਾਨਾਂ ਦੇ ਸਟਾਲ ਲਗਾਏ ਗਏ | ਨਗਰ ਕੀਰਤਨ ਦੇ ਸਵਾਗਤ ਲਈ ਸਜਾਵਟੀ ਗੇਟ ਸਜਾਏ ਗਏ | ਨਗਰ ਕੀਰਤਨ ਦੇ ਸਵਾਗਤ ਲਈ ਬੇਲਾ ਚੌਂਕ ਵਿਚ ਗੁਰੂ ਮਹਾਰਾਜ ਜੀ ਦੀ ਪਾਲਕੀ ਸਾਹਿਬ ਵਾਲੀ ਬੱਸ ਅਤੇ ਗੁਰੂ ਮਹਾਰਾਜ ਨਾਲ ਸਬੰਧਿਤ ਪੁਰਾਤਨ ਸ਼ਸਤਰਾਂ ਵਾਲੀ ਬੱਸ ਫੁੱਲਾਂ ਦੇ ਨਾਲ ਸਜਾਏ ਗਏ ਵਿਸ਼ੇਸ਼ ਸਥਾਨ ਵਿਚ ਖੜ੍ਹੀ ਕੀਤੀ ਗਈ ਜਿੱਥੇ ਹਜ਼ਾਰਾਂ ਸ਼ਰਧਾਲੂਆਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕੀਤੇ ਗਏ ਅਤੇ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਦੀਦਾਰ ਕੀਤੇ ਗਏ | ਸ਼ਰਧਾਲੂਆਂ ਵਲੋਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜਨਮ ਸਥਾਨ ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਸ਼੍ਰੀ ਅੰਮਿ੍ਤਸਰ ਵਲੋਂ ਆਈ ਪਾਲਕੀ ਸਾਹਿਬ ਤੇ ਗੁਰੂ ਮਹਾਰਾਜ ਦੇ ਦਰਸ਼ਨ ਕਰ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ | 20 ਮਾਰਚ ਨੂੰ ਸ੍ਰੀ ਅੰਮਿ੍ਤਸਰ ਤੋਂ ਅਰੰਭ ਹੋਇਆ ਇਹ ਨਗਰ ਕੀਰਤਨ 19 ਅਪ੍ਰੈਲ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ ਜੋ ਪੰਜਾਬ ਤੋਂ ਹਰਿਆਣਾ ਅਤੇ ਦਿੱਲੀ ਤੋਂ ਹੋ ਕੇ ਇੱਥੇ ਪੁੱਜਿਆ | ਰੂਪਨਗਰ ਸ਼ਹਿਰ 'ਚ ਇਹ ਨਗਰ ਕੀਰਤਨ ਕਾਲਜ ਰੋਡ ਤੋਂ ਗਿਆਨੀ ਜ਼ੈਲ ਸਿੰਘ ਨਗਰ ਅਤੇ ਰੇਲਵੇ ਸਟੇਸ਼ਨ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਚ ਪਹੁੰਚਿਆ | ਇੱਥੇ ਰਾਤ ਨੂੰ ਵਿਸ਼ਰਾਮ ਕਰਨ ਉਪਰੰਤ 19 ਅਪ੍ਰੈਲ ਨੂੰ ਸਵੇਰੇ 9 ਵਜੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ | ਇਸ ਮੌਕੇ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸਟੇਜ ਸੈਕਟਰੀ ਤੇ ਅਕਾਲੀ ਆਗੂ ਮਨਿੰਦਰਪਾਲ ਸਿੰਘ ਸਾਹਨੀ, ਅਮਰਜੀਤ ਸਿੰਘ ਸਤਿਆਲ, ਗੁਰਮੁਖ ਸਿੰਘ ਸੈਣੀ, ਹਰਵਿੰਦਰ ਸਿੰਘ ਹਵੇਲੀ, ਬੀਬੀ ਪ੍ਰੀਤਮ ਕੌਰ ਭਿਉਰਾ, ਵੇਦ ਪ੍ਰਕਾਸ਼ ਚੌਧਰੀ, ਮਨਪ੍ਰੀਤ ਸਿੰਘ ਗਿੱਲ, ਸ਼ਕਤੀ ਤਿ੍ਪਾਠੀ, ਕਰਨਵੀਰ ਸਿੰਘ ਗਿੰਨੀ ਜੌਲੀ, ਮਨਜਿੰਦਰ ਸਿੰਘ ਧਨੋਆ, ਬਾਵਾ ਸਿੰਘ, ਬੀਬੀ ਹਰਜੀਤ ਕੌਰ, ਬੀਬੀ ਬਲਜੀਤ ਕੌਰ, ਜਥੇਦਾਰ ਭਾਗ ਸਿੰਘ, ਮੋਹਣ ਸਿੰਘ, ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਕਥਾਵਾਚਕ ਪਵਿੱਤਰ ਸਿੰਘ, ਅਕਾਉਂਟੈਂਟ ਕਰਮਜੀਤ ਸਿੰਘ, ਰਿਕਾਰਡ ਕੀਪਰ ਗੁਰਮੀਤ ਸਿੰਘ ਆਦਿ ਮੌਜੂਦ ਸਨ |

ਪਿੰਡ ਸਹੇੜੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ 2 ਕਨਾਲ ਕਣਕ ਤੇ ਨਾੜ ਨੂੰ ਲੱਗੀ ਅੱਗ

ਮੋਰਿੰਡਾ, 18 ਅਪ੍ਰੈਲ (ਪਿ੍ਤਪਾਲ ਸਿੰਘ) ਨਜ਼ਦੀਕੀ ਪਿੰਡ ਸਹੇੜੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਕਰੀਬ 2 ਕਨਾਲ ਕਣਕ ਦੀ ਫ਼ਸਲ ਤੇ ਨਾੜ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਪੀੜਤ ਕਿਸਾਨ ਪਰਮਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਸਹੇੜੀ ਨੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਨੰਗਲ ਦੀ ਮੀਟਿੰਗ

ਨੰਗਲ, 18 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰ ਯੂਨੀਅਨ ਨੰਗਲ ਦੀ ਮੀਟਿੰਗ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਾਂ ਦੀ ਮੰਗਾਂ 'ਤੇ ਵਿਚਾਰ ਕੀਤਾ ਗਿਆ | ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਰਿਆਤ ਕਾਲਜ ਆਫ਼ ਲਾਅ ਰੈਲਮਾਜਰਾ ਵਿਖੇ ਵਰਚੂਅਲ ਡੈਕਲਾਮੇਸ਼ਨ ਮੁਕਾਬਲੇ ਕਰਵਾਏ

ਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰਿਆਤ ਕਾਲਜ ਆਫ਼ ਲਾਅ ਰੈਲਮਾਜਰਾ ਵਿਖੇ ਡਾ. ਬੀ ਆਰ ਅੰਬੇਦਕਰ ਦੇ 130ਵੇਂ ਜਨਮ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਬਾਰੇ ਦੱਸਦੇ ਹੋਏ ਡਾ. ਮਹਿੰਦਰ ਸਿੰਘ ਵਾਈਸ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਸਖ਼ਤਾਈ ਤੇ ਜਾਗਰੂਕਤਾ ਮੁਹਿੰਮ ਆਰੰਭ

Ðਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਡਾ: ਅਖਿਲ ਚੌਧਰੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਨੇ ਜਾਣਕਾਰੀ ਦਿੱਤੀ ਹੈ ਕਿ ਜ਼ਿਲ੍ਹਾ ਪੁਲਿਸ ਰੂਪਨਗਰ ਨੇ ਜ਼ਿਲ੍ਹੇ ਅੰਦਰ ਕੋਵਿਡ ਮਹਾਂਮਾਰੀ ਸਬੰਧੀ ਜਾਗਿ੍ਤੀ ਪੈਦਾ ਕਰਨ ਲਈ ਅਤੇ ਨਿਯਮਾਂ ਨੂੰ ਸਖਤੀ ਨਾਲ ...

ਪੂਰੀ ਖ਼ਬਰ »

ਪੁਲਿਸ ਤੇ ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖੇਤਰ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਜਿੱਥੇ ਮਾਸਕ ਦੀ ਵਰਤੋਂ ਨਾ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਿਆ ਹੈ, ਉੱਥੇ ਹੀ ਮੌਕੇ ਤੇ ਹੀ ਹਾਜ਼ਰ ...

ਪੂਰੀ ਖ਼ਬਰ »

ਸਹੇੜੀ ਵਿਖੇ ਗ਼ਰੀਬ ਪਰਿਵਾਰ ਦੇ ਘਰ ਅੰਦਰ ਲੱਗੀ ਅੱਗ

ਮੋਰਿੰਡਾ 18 ਅਪ੍ਰੈਲ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਸਹੇੜੀ ਵਿਖੇ ਇੱਕ ਗ਼ਰੀਬ ਪਰਿਵਾਰ ਦੇ ਘਰ ਅੰਦਰ ਅਚਾਨਕ ਅੱਗ ਲੱਗਣ ਕਾਰਨ ਘਰ ਅੰਦਰ ਪਿਆ ਫ਼ਰਨੀਚਰ,ਕਣਕ ਅਤੇ ਹੋਰ ਕੀਮਤੀ ਸਮਾਨ ਸੜ ਕੇ ਸਵਾਹ ਹੋ ਗਿਆ ਪ੍ਰੰਤੂ ਜਾਨੀ ਨੁਕਸਾਨ ਤੋ ਬਚਾਅ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਦਸਮੇਸ਼ ਕਲੱਬ ਚਤਾਮਲੀ ਵਲੋਂ ਫੁੱਟਬਾਲ ਟੂਰਨਾਮੈਂਟ

ਮੋਰਿੰਡਾ, 18 ਅਪ੍ਰੈਲ (ਕੰਗ)- ਅੱਜ ਦਸਮੇਸ਼ ਕਲੱਬ ਚਤਾਮਲੀ ਵਲੋਂ ਪਿੰਡ ਚਤਾਮਲੀ ਵਿਖੇ 14 ਤੋਂ 17 ਸਾਲ ਵਰਗ ਲਈ ਫੁੱਟਬਾਲ ਟੂਰਨਾਮੈਂਟ ਸ਼ੁਰੂ ਕੀਤਾ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੱਡੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਧਰਮਗੜ੍ਹ-ਕੰਬਾਲਾ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੋਧੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਗੱਡੀ ਚਾਲਕ ਗੱਡੀ ਨੂੰ ਛੱਡ ਕੇ ਮੌਕੇ ਤੋਂ ਫਰਾਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ ਤਹਿਤ ਦੋ ਖਿਲਾਫ਼ ਮਾਮਲਾ ਦਰਜ

ਮਾਜਰੀ, 18 ਅਪੈ੍ਰਲ (ਕੁਲਵੰਤ ਸਿੰਘ ਧੀਮਾਨ)-ਪਿੰਡ ਭੜੌਜੀਆਂ ਦੀ ਸ਼ਾਮਲਾਤ ਜ਼ਮੀਨ ਵਿਚੋਂ ਮਿੱਟੀ ਪੁੱਟਣ ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਆਈ. ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਭੱਕੂਮਾਜਰਾ ਵਿਖੇ ਲਗਾਇਆ ਮੁਫ਼ਤ ਕੈਂਸਰ ਅਤੇ ਮੈਡੀਕਲ ਜਾਂਚ ਕੈਂਪ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸਿੰਘ ਸਭਾ ਅਤੇ ਪਿੰਡ ਵਾਸੀਆਂ ਵਲੋਂ ਯਸ਼ ਆਹਲੂਵਾਲੀਆ ...

ਪੂਰੀ ਖ਼ਬਰ »

ਨਗਰ ਕੀਰਤਨ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵਲੋਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਕੀਰਤਪੁਰ ਸਾਹਿਬ, 18 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਿਖੇ 20 ਮਾਰਚ ਨੂੰ ਸਜਾਇਆ ਗਿਆ ਵਿਸ਼ਾਲ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਦੀ ਅਗਵਾਈ 'ਚ 'ਆਪ' ਦੇ ਕਾਰਕੁੰਨਾਂ ਨੇ ਬਿਜਲੀ ਬਿੱਲ ਫ਼ੂਕ ਕੇ ਵਿਰੋਧ ਜਤਾਇਆ

ਨੂਰਪੁਰ ਬੇਦੀ, 18 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਆਮ ਆਦਮੀ ਪਾਰਟੀ ਦੀ 'ਬਿਜਲੀ ਮੁਹਿੰਮ' ਤਹਿਤ ਵੱਖ-ਵੱਖ ਪਿੰਡਾਂ ਵਿਚ ਬਿਜਲੀ ਦੇ ਬਿੱਲ ਫੂਕੇ ਗਏ | ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਸੰਦੋਆ ਦੇ ਸਿਆਸੀ ਸਲਾਹਕਾਰ ਸੋਹਣ ਲਾਲ ਚੇਚੀ ਨੇ ਦੱਸਿਆ ਕਿ ਆਮ ਆਦਮੀ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਪੁਰਖਾਲੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਪੁਰਖਾਲੀ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਪੁਰਖਾਲੀ ਵਿਖੇ ਵੱਖ-,ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਤੇ ਕਿਹਾ ਕਿ ਪਿੰਡਾਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਦੇ ਨਾਲ ਨਾਲ ਪੰਜਾਬ ਸਰਕਾਰ ...

ਪੂਰੀ ਖ਼ਬਰ »

ਟਰਾਂਸਫਾਰਮਰ ਦੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ

ਬੇਲਾ, 18 ਅਪ੍ਰੈਲ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਭੈਣੀ ਵਿਖੇ ਬਿਜਲੀ ਦੇ ਟਰਾਂਸਫਾਰਮਰ ਤੋਂ ਨਿਕਲੀਆਂ ਚੰਗਿਆੜੀਆਂ ਨਾਲ ਕਣਕ ਨੂੰ ਅੱਗ ਲੱਗ ਗਈ, ਪਰ ਮੌਕੇ 'ਤੇ ਮੌਜੂਦ ਪਿੰਡ ਵਾਸੀਆ ਨੇ ਅੱਗ 'ਤੇ ਕਾਬੂ ਪਾ ਲਿਆ ਜਿਸ ਨਾਲ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਕੇਸਾਂ ਦੇ ਚੱਲਦੇ ਸਕੂਲਾਂ ਦਾ ਸਮਾਂ ਅੱਧਾ ਕਰਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਕੋਰੋਨਾ ਦੇ ਦੂਸਰੇ ਦੌਰ ਅੰਦਰ ਪੰਜਾਬ ਦੇਸ਼ ਭਰ ਦੇ ਪੀੜਤ ਸੂਬਿਆਂ ਵਿਚੋਂ ਮੂਹਰਲੀ ਕਤਾਰ ਵਿਚ ਹੈ | ਇਸਦੇ ਚੱਲਦੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਆਉਣ ਉੱਤੇ ਮੁਕੰਮਲ ਪਾਬੰਦੀ ਹੈ | ਅਜਿਹੇ ਹਲਾਤ ਅੰਦਰ ...

ਪੂਰੀ ਖ਼ਬਰ »

ਸੁਪਰ ਸਿੱਖ ਫਾਊਾਡੇਸ਼ਨ ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਮੈਰਾਥਨ ਦੌੜ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਪਰ ਸਿੱਖ ਫਾਊਾਡੇਸ਼ਨ ਦਿੱਲੀ ਵਲੋਂ ਗੁਰੂ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਬਹੁਜਨ ਸਮਾਜ ਪਾਰਟੀ ਦੀ ਮਜ਼ਦੂਰ ਦਿਵਸ ਮਨਾਉਣ ਸਬੰਧੀ ਮੀਟਿੰਗ

ਨੂਰਪੁਰ ਬੇਦੀ, 18 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਬਹੁਜਨ ਸਮਾਜ ਪਾਰਟੀ ਬਲਾਕ ਨੂਰਪੁਰ ਬੇਦੀ ਦੀ 1 ਮਈ ਨੂੰ ਮਜ਼ਦੂਰ ਦਿਵਸ ਮਨਾਉਣ ਸਬੰਧੀ ਮੀਟਿੰਗ ਹਲਕਾ ਰੂਪਨਗਰ ਦੇ ਪ੍ਰਧਾਨ ਮਾਸਟਰ ਮੋਹਨ ਸਿੰਘ ਨੌਧੇਮਾਜਰਾ ਦੀ ਅਗਵਾਈ 'ਚ ਰਾਮਗੜ੍ਹ ਗੁਰਦੁਆਰਾ ਸਾਹਿਬ ਨੂਰਪੁਰ ...

ਪੂਰੀ ਖ਼ਬਰ »

ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ ਦੀ ਸਜਾਵਟ ਜਾਰੀ

ਨੰਗਲ, 18 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ 1954 ਤੋਂ ਚੱਲ ਰਿਹਾ ਹੈ | ਹੈੱਡਮਾਸਟਰ ਰਾਣਾ ਰਾਜੇਸ਼ ਸਿੰਘ ਰਾਜਪੂਤ ਨੇ ਦੱਸਿਆ ਕਿ ਮਾਣਯੋਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਡੀ.ਈ.ਓ. ਰੂਪਨਗਰ ਰਾਜ ਕੁਮਾਰ ਖੋਸਲਾ ਦੇ ਹੁਕਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਿਜਲੀ ਬਿੱਲ ਸਾੜੇ

ਬੇਲਾ, 18 ਅਪ੍ਰੈਲ (ਮਨਜੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀਨੀਅਰ ਆਗੂ ਸਵਰਨ ਸਿੰਘ ਸੈਪਲਾਂ ਅਤੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਮਾਣੇ ਮਾਜਰਾ ਦੀ ਅਗਵਾਈ 'ਚ ਪਿੰਡ ਸਲਾਹਪੁਰ, ਡੱਲਾ, ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਬਿੱਲ ਫੂਕ ਕੇ ਕੀਤਾ ਵਿਰੋਧ

ਢੇਰ, 18 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)- ਅੱਜ ਆਮ ਆਦਮੀ ਪਾਰਟੀ ਵਲੋਂ ਪਿੰਡ ਹਰਸਾ ਬੇਲਾ ਵਿਖੇ ਬਿਜਲੀ ਦੀ ਕੀਮਤ ਵਿਚ ਲਗਾਤਾਰ ਹੋ ਰਹੇ ਵਾਧੇ ਦੇ ਖਿਲਾਫ ਬਿਜਲੀ ਦੇ ਬਿੱਲ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਤੇ 'ਆਪ' ਦੇ ਆਗੂ ਸੰਜੀਵ ਰਾਣਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਘਰ ਵਿਚ ਪਖਾਨਾ ਬਣਾਉਣ ਲਈ ਗਰੀਬ ਪਰਿਵਾਰ 4 ਸਾਲ ਤੋਂ ਹੋ ਰਿਹੈ ਖੱਜਲ ਖ਼ੁਆਰ

ਪੁਰਖਾਲੀ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)- ਇਕ ਪਾਸੇ ਸਰਕਾਰ ਵਲੋਂ 'ਸਵੱਛ ਭਾਰਤ ਮੁਹਿੰਮ' ਤਹਿਤ ਘਰ-ਘਰ ਪਖਾਨੇ ਬਣਾਉਣ ਨੂੰ ਲੈ ਕੇ 100 ਫ਼ੀਸਦੀ ਕੰਮ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਤੇ ਲੋਕਾਂ ਨੂੰ ਖੁੱਲ੍ਹੇ 'ਚ ਪਖਾਨਾ ਮੁਕਤ ਕਰਨ ਦੇ ਵੀ ਦਾਅਵੇ ਕੀਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਰਕਰਾਂ ਸਾੜੇ ਬਿਜਲੀ ਦੇ ਬਿੱਲ

ਮੋਰਿੰਡਾ, 18 ਅਪ੍ਰੈਲ (ਕੰਗ)-ਅੱਜ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਆਗੂ ਅਤੇ ਡਾਕਟਰ ਵਿੰਗ ਦੇ ਸੂਬਾ ਉਪ ਪ੍ਰਧਾਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਮਹਿੰਗੀ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਮੋਰਿੰਡਾ ਦੇ ਵਾਰਡ ਨੰ. 2 ਅਤੇ 3 ਵਿੱਚ ...

ਪੂਰੀ ਖ਼ਬਰ »

ਕੁਦਰਤ ਕੇ ਸਭ ਬੰਦੇ ਸੰਸਥਾ ਦੇ ਅਹੁਦੇਦਾਰਾਂ ਦੀ ਇਲਾਕੇ ਦੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ

ਘਨੌਲੀ, 18 ਅਪ੍ਰੈਲ (ਜਸਵੀਰ ਸਿੰਘ ਸੈਣੀ)-ਕੁਦਰਤ ਕੇ ਸਭ ਬੰਦੇ ਸੰਸਥਾ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਘਨੌਲੀ ਵਿਖੇ ਹੋਈ | ਉਨਾਂ ਨੇ ਜਿੱਥੇ ਇਲਾਕੇ ਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਉੱਥੇ ਹੀ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਿਵਲ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਦੇ ਸਕੱਤਰ ਨੇ ਅਨਾਜ ਮੰਡੀ 'ਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਮੰਡੀ ਬੋਰਡ ਪੰਜਾਬ ਦੇ ਸਕੱਤਰ ਰਵੀ ਭਗਤ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਖ੍ਰੀਦ ਪ੍ਰਬੰਧਾਂ ...

ਪੂਰੀ ਖ਼ਬਰ »

'ਸਤਲੁਜ ਸਦਨ' ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਠੋਸ ਯਤਨ ਕੀਤੇ-ਹੁਸਨ ਲਾਲ ਕੰਬੋਜ

ਨੰਗਲ, 18 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-'ਨੰਗਲ ਦੀ ਸ਼ਾਨ' 'ਸਤਲੁਜ ਸਦਨ' ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਠੋਸ ਯਤਨ ਕੀਤੇ ਗਏ ਹਨ ਅਤੇ ਸਤਲੁਜ ਝੀਲ ਵਾਲੇ ਪਾਸੇ ਬਹੁਤ ਮਜ਼ਬੂਤ ਡੰਗਾ ਬਣਾਇਆ ਗਿਆ ਹੈ | ਇਹ ਵਿਚਾਰ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਡਿਪਟੀ ਚੀਫ਼ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਨੂੰ ਬੈਗ ਵੰਡੇ

ਨੰਗਲ, 18 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਫ੍ਰੀ ਮੈਸਨਜ਼ ਲੁਧਿਆਣਾ ਵਲੋਂ ਅੱਜ ਪਿੰਡ ਦਬੇਟਾ 'ਚ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਸਕੂਲ ਬੈਗ ਭੇਂਟ ਕੀਤੇ ਗਏ | ਇਸ ਮੌਕੇ 'ਤੇ ਪ੍ਰਸਿੱਧ ਸਮਾਜ ਸੇਵਕ ਡਾਕਟਰ ਸੰਜੀਵ ...

ਪੂਰੀ ਖ਼ਬਰ »

ਸਨਾਤਨ ਧਰਮ ਮੰਚ ਦੀ ਦੂਜੀ ਬੈਠਕ ਹੋਈ

ਕਾਹਨਪੁਰ ਖੂਹੀ, 18 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸਨਾਤਨ ਧਰਮ ਮੰਚ ਦੀ ਦੂਜੀ ਬੈਠਕ ਡੇਰਾ ਸਾਖਪੁਰ ਵਿਖੇ ਕੌਮੀ ਪ੍ਰਧਾਨ ਰਾਜੇਸ਼ ਰਾਣੌਤ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਰੂਪਨਗਰ ਦੇ ਸਾਰੇ ਮੈਂਬਰ ਅਤੇ ਅਹੁਦੇਦਾਰਾਂ ਸ਼ਾਮਿਲ ਹੋਏ | ਇਸ ਦੌਰਾਨ ...

ਪੂਰੀ ਖ਼ਬਰ »

ਮਾਂ 5 ਸਾਲਾ ਬੱਚੀ ਸਣੇ ਲਾਪਤਾ

ਜ਼ੀਰਕਪੁਰ, 18 ਅਪ੍ਰੈਲ (ਹੈਪੀ ਪੰਡਵਾਲਾ)-ਢਕੌਲੀ ਥਾਣੇ ਅਧੀਨ ਪੈਂਦੀ ਦਸਮੇਸ਼ ਇਨਕਲੇਵ ਦੀ ਵਾਸੀ ਇਕ ਔਰਤ ਆਪਣੀ 5 ਸਾਲ ਦੀ ਬੱਚੀ ਸਣੇ 3 ਦਿਨ ਤੋਂ ਲਾਪਤਾ ਹੈ | ਮਾਮਲੇ ਬਾਬਤ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਹੇਮ ਨਰਾਇਣ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਡੇਰਾਬੱਸੀ ਤੇ ਲਾਲੜੂ ਵਿਖੇ ਟੀਕਾਕਰਨ ਕੈਂਪ ਦਾ ਨਿਰੀਖਣ

ਡੇਰਾਬੱਸੀ/ਲਾਲੜੂ, 18 ਅਪ੍ਰੈਲ (ਗੁਰਮੀਤ ਸਿੰਘ, ਰਾਜਬੀਰ ਸਿੰਘ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਕੋਵਿਡ ਟੀਕਾਕਰਨ ਅਤੇ ਸੈੈਂਪਲਿੰਗ ਦੀ ਚੈਕਿੰਗ ਤਹਿਤ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਡੇਰਾਬੱਸੀ ਅਤੇ ਲਾਲੜੂ ਦੇ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਮੁਹਿੰਮ ਦਾ ...

ਪੂਰੀ ਖ਼ਬਰ »

ਪੀ.ਜੀ. ਵਾਲਿਆਂ ਵਲੋਂ ਗਲੀ 'ਚ ਬੇਤਰਤੀਬੇ ਵਾਹਨ ਖੜ੍ਹੇ ਕਰਨ ਖਿਲਾਫ਼ ਸਕੂਲ ਸਟਾਫ਼ ਵਲੋਂ ਧਰਨਾ

ਐੱਸ. ਏ. ਐੱਸ. ਨਗਰ, 18 ਅਪ੍ਰੈਲ (ਕੇ. ਐੱਸ. ਰਾਣਾ)-ਸਰਕਾਰੀ ਹਾਈ ਸਕੂਲ ਬਲੌਂਗੀ ਦੇ ਸਟਾਫ਼ ਵਲੋਂ ਸਕੂਲ ਦੇ ਗੇਟ ਅੱਗੇ ਗਲੀ 'ਚ ਪੀ. ਜੀ. ਵਾਲਿਆਂ ਵਲੋਂ ਬੇਤਰਤੀਬੇ ਵਾਹਨ ਖੜ੍ਹੇ ਕਰਕੇ ਆਵਾਜਾਈ 'ਚ ਵਿਘਨ ਪਾਉਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ ਅਤੇ ਸਕੂਲ ਵੱਲ ਜਾਣ ਵਾਲੀ ਗਲੀ ...

ਪੂਰੀ ਖ਼ਬਰ »

ਪੰਜਾਬ 'ਚ ਪੈਦਾ ਹੋਣ 'ਤੇ ਵੀ ਸਰਕਾਰ ਮਹਿੰਗੇ ਭਾਅ ਦੇ ਰਹੀ ਬਿਜਲੀ-'ਆਪ' ਆਗੂ

ਖਰੜ, 18 ਅਪ੍ਰੈਲ (ਜੰਡਪੁਰੀ)- ਅੱਜ ਆਮ ਆਦਮੀ ਪਾਰਟੀ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਰਣਧੀਰ ਸਿੰਘ ਰੰਗੀਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਦਾ 'ਆਪ' ਦੇ ਸੀਨੀਅਰ ਆਗੂ ਨਰਿੰਦਰ ਸਿੰਘ ...

ਪੂਰੀ ਖ਼ਬਰ »

ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਨਗਰ ਕੀਰਤਨ ਵਿਚ ਹਿੰਦੂ ਸੰਗਠਨਾਂ ਨੂੰ ਸ਼ਾਮਿਲ ਹੋਣ ਦਾ ਸੱਦਾ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 19 ਅਪ੍ਰੈਲ ਨੂੰ ਅੰਮਿ੍ਤਸਰ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਵਾਲੇ ਨਗਰ ...

ਪੂਰੀ ਖ਼ਬਰ »

ਅਲੌਕਿਕ ਨਗਰ ਕੀਰਤਨ ਅੱਜ ਘਨੌਲੀ ਇਲਾਕੇ ਦੇ ਪਿੰਡਾਂ 'ਚ ਪੁੱਜੇਗਾ ਸਵਾਗਤ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਘਨੌਲੀ, 18 ਅਪ੍ਰੈਲ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੰਮਿ੍ਤਸਰ ਸਾਹਿਬ ਤੋਂ ਆਰੰਭ ਹੋਇਆ ਹੈ ਜੋ ਕਿ 18 ਅਪ੍ਰੈਲ ਨੂੰ ਗੁਰਦੁਆਰਾ ਭੱਠਾ ਸਾਹਿਬ ਪੁੱਜ ਗਿਆ ਹੈ ਅਤੇ ਅੱਜ 19 ਅਪ੍ਰੈਲ ਦਿਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੁਲਿਸ ਨੇ ਕੀਤੀ ਸਖ਼ਤੀ, ਕੱਟੇ ਚਲਾਨ ਤੇ ਵੰਡੇ ਮਾਸਕ

ਨੰਗਲ, 18 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੁਲਿਸ ਇੱਕ ਵਾਰ ਫਿਰ ਸਖ਼ਤ ਹੋ ਗਈ ਹੈ | ਪੁਲਿਸ ਵਲੋਂ ਨੰਗਲ ਸ਼ਹਿਰ ਦੇ ਵਿਚ ਨਿਰੰਤਰ ਨਾਕਾਬੰਦੀ ਜਾਰੀ ਰੱਖੀ ਹੋਈ ਹੈ ਅਤੇ ਇਹ ਨਾਕਾਬੰਦੀ ਰਾਤ ਦੇ ਕਰਫਿਊ ਸਮੇਂ ਹੋਰ ਵੀ ਸਖ਼ਤ ਹੋ ਜਾਂਦੀ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਪਿੰਡ ਨਲਹੋਟੀ ਉੱਪਰਲੀ ਵਿਖੇ ਗਲੀਆਂ ਨਾਲੀਆਂ ਦਾ ਉਦਘਾਟਨ

ਕਾਹਨਪੁਰ ਖੂਹੀ, 18 ਅਪ੍ਰੈਲ (ਗੁਰਬੀਰ ਵਾਲੀਆ)-ਵਿਧਾਨ ਸਭਾ ਹਲਕਾ ਰੂਪਨਗਰ ਵਿਚ ਵਿਕਾਸ ਕਾਰਜ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਰਦਾਰ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਬਲਾਕ ...

ਪੂਰੀ ਖ਼ਬਰ »

ਸ਼ਹਿਰ ਦੇ ਹਰ ਪ੍ਰਮੁੱਖ ਖੇਤਰ ਵਿਚ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ-ਡਾ: ਚਰਨਜੀਤ ਕੁਮਾਰ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸਿਹਤ ਵਿਭਾਗ ਰਾਹੀ ਚਲਾਈ ਜਾ ਰਹੀ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਸਿਹਤ ਕੇਂਦਰਾਂ ਤੋ ਇਲਾਵਾ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਉਣ ਨਾਲ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX