ਤਾਜਾ ਖ਼ਬਰਾਂ


ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  4 minutes ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  10 minutes ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  20 minutes ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  25 minutes ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  32 minutes ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 1 hour ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  1 day ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  1 day ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਪੰਜਾਬ / ਜਨਰਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੰਮਿ੍ਤਸਰ 'ਚ ਮਹਾਂ ਰੈਲੀ

ਅੰਮਿ੍ਤਸਰ, 18 ਅਪ੍ਰੈਲ (ਹਰਮਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਦਾਣਾ ਮੰਡੀ ਭਗਤਾਂ ਵਾਲਾ ਅੰਮਿ੍ਤਸਰ ਵਿਖੇ ਮਹਾਂ ਰੈਲੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਨੀਤੀਆਂ ਦੀ ਜ਼ੋਰਦਾਰ ਨਿੰਦਿਆ ਕੀਤੀ | ਇਸ ਦੌਰਾਨ ਕਿਸਾਨ ਆਗੂਆਂ ਨੇ ਖੇਤੀ ਕਾਨੂੰਨ ਰੱਦ ਕਰਵਾਉਣ, ਕਿਰਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲੈਂਦਿਆਂ ਕੇਂਦਰ ਸਰਕਾਰ ਦੇ 21 ਤੋਂ 25 ਅਪ੍ਰੈਲ ਤੱਕ ਪਿੰਡ ਪੱਧਰ 'ਤੇ ਪੁਤਲੇ ਫੂਕਣ ਅਤੇ 5 ਮਈ ਨੂੰ ਅੰਮਿ੍ਤਸਰ ਤੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ | ਰੈਲੀ ਦੇ ਸ਼ੁਰੂ ਦੌਰਾਨ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਤੇ ਸ਼ਹੀਦ ਨਵਰੀਤ ਸਿੰਘ ਡਿੱਬ ਡਿੱਬਾ ਸਮੇਤ ਦਿੱਲੀ ਅੰਦੋਲਨ ਦੇ ਮਿ੍ਤਕ ਕਿਸਾਨਾਂ ਨੂੰ 2 ਮਿੰਟ ਖੜ੍ਹੇ ਹੋ ਕੇ ਸ਼ਰਧਾਂਜਲੀ ਭੇਟ ਕੀਤੀ | ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ, ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਦੀ ਆੜ 'ਚ ਦਿੱਲੀ ਮੋਰਚੇ ਨੂੰ ਜਬਰੀ ਚੁਕਵਾਉਣ ਦੇ ਸੁਪਨੇ ਦੇਖ ਰਹੀ ਹੈ, ਜਿਸ ਨੂੰ ਕਿਸਾਨ ਮਜ਼ਦੂਰ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ | ਇਸ ਮੌਕੇ ਬੀਬੀਆਂ ਦੇ ਬੇਮਿਸਾਲ ਇਕੱਠ ਨੂੰ ਦੇਖਦੇ ਹੋਏ ਕਿਸਾਨ ਆਗੂਆਂ ਨੇ ਦਿੱਲੀ ਮੋਰਚੇ ਦੀ ਕਮਾਨ ਬੀਬੀਆਂ ਨੂੰ ਖ਼ੁਦ ਸੰਭਾਲਣ ਦਾ ਸੱਦਾ ਦਿੱਤਾ | ਇਸ ਮੌਕੇ ਆੜ੍ਹਤੀਆਂ ਵਲੋਂ ਗੱਲਾ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਭਗਤਾਂ ਵਾਲਾ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਕਿਹਾ ਕਿ ਇਹ ਅੰਦੋਲਨ ਕੇਵਲ ਕਿਸਾਨ ਇਕੱਲੇ ਦਾ ਨਹੀਂ ਸਗੋਂ ਹਰ ਵਰਗ ਦਾ ਅੰਦੋਲਨ ਹੈ | ਇਸ ਦੌਰਾਨ ਮੰਗ ਕੀਤੀ ਕਿ ਕਣਕ ਦੀ ਖ਼ਰੀਦ ਬਿਨਾਂ ਕਿਸੇ ਸ਼ਰਤ ਨਿਰਵਿਘਨ ਕਰਾਈ ਜਾਵੇ, ਜਮ੍ਹਾਬੰਦੀ, ਫ਼ਰਦਾਂ ਲੈਣ ਦੀ ਸ਼ਰਤ ਖ਼ਤਮ ਕੀਤੀ ਜਾਵੇ, ਬਾਰਦਾਨੇ ਦੀ ਘਾਟ ਨੂੰ ਤੁਰੰਤ ਪੂਰਾ ਕਰਕੇ ਮੰਡੀਆਂ 'ਚ ਕਣਕ ਦੀ ਚੁਕਾਈ ਜਲਦੀ ਕਰਵਾਈ ਜਾਵੇ | ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਪਿੰਡ ਪੱਧਰ 'ਤੇ 21 ਤੋਂ 25 ਅਪ੍ਰੈਲ ਤੱਕ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ | ਇਸ ਤੋਂ ਇਲਾਵਾ ਕਿਸਾਨ ਆਗੂਆਂ ਵਲੋਂ 5 ਮਈ ਨੂੰ ਅੰਮਿ੍ਤਸਰ ਤੋਂ ਟਰੈਕਟਰ ਟਰਾਲੀਆਂ ਰਾਹੀ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਉਸ ਮੌਕੇ ਹਰਦੀਪ ਸਿੰਘ ਡਿੱਬਡਿੱਬਾ, ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰ ਬਾਲਾ, ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ, ਬਾਜ਼ ਸਿੰਘ ਸਾਰੰਗੜਾ, ਮਾਰਕੀਟ ਕਮੇਟੀ ਮੁਲਾਜ਼ਮ ਆਗੂ ਕੁਲਦੀਪ ਸਿੰਘ ਕਾਹਲੋਂ, ਦਿਲਬਾਗ ਸਿੰਘ ਬੱਸ ਯੂਨੀਅਨ ਵਰਕਰ, ਐਕਸ ਸਰਵਿਸ ਮੈਨ ਯੂਨੀਅਨ, ਆੜ੍ਹਤੀ ਐਸੋਸੀਏਸ਼ਨ ਯੂਨੀਅਨ ਵਲੋਂ ਗੁਰਪਿੰਦਰ ਸਿੰਘ ਮੰਮਣਕੇ, ਪੱਲੇਦਾਰ ਯੂਨੀਅਨ ਪੰਜਾਬ ਪ੍ਰਧਾਨ ਰਕੇਸ਼ ਕੁਮਾਰ ਤੁਲੀ, ਰੇਹੜੀ ਫੜ੍ਹੀ ਯੂਨੀਅਨ, ਵੱਲਾ ਸਬਜ਼ੀ ਮੰਡੀ ਯੂਨੀਅਨ, ਗੁਰਦੇਵ ਸਿੰਘ ਵਰਪਾਲ, ਚਰਨਜੀਤ ਸਿੰਘ ਸਫੀਪੁਰ, ਅਮੋਲਕ ਜੀਤ ਸਿੰਘ ਨਰਾਇਣਗੜ੍ਹ, ਅਜੀਤ ਸਿੰਘ ਠੱਠੀਆਂ, ਹਰਬਿੰਦਰ ਸਿੰਘ ਭਲਾਈਪੁਰ, ਸੁਖਦੇਵ ਸਿੰਘ ਚਾਟੀਵਿੰਡ, ਬਲਦੇਵ ਸਿੰਘ ਬੱਗਾ, ਸਵਿੰਦਰ ਸਿੰਘ ਰੂਪੋਵਾਲੀ, ਮੁਖਤਾਰ ਸਿੰਘ ਭੰਗਵਾਂ, ਗੁਰਦੇਵ ਸਿੰਘ ਗੱਗੋਮਾਹਲ, ਦਲੇਰ ਸਿੰਘ ਕੋਟਲਾ, ਨਰਿੰਦਰ ਸਿੰਘ ਛਾਪਾ, ਨਿਸ਼ਾਨ ਸਿੰਘ ਡੇਅਰੀਵਾਲੇ, ਸਾਬਕਾ ਪ੍ਰਧਾਨ ਨਰਿੰਦਰ ਬਹਿਲ, ਜਥੇ: ਅਵਤਾਰ ਸਿੰਘ ਮਾਨ, ਕੁਲਵੰਤ ਸਿੰਘ ਕੱਕੜ, ਰਾਜ ਸਿੰਘ ਤਾਜੇਚੱਕ, ਕੁਲਵੰਤ ਸਿੰਘ ਰਾਜਾ ਤਾਲ, ਲਖਵਿੰਦਰ ਸਿੰਘ ਡਾਲਾ ਆਦਿ ਆਗੂ ਮੌਜੂਦ ਸਨ |

ਸਬੰਧਿਤ ਵਿਭਾਗਾਂ ਦੀ ਅਣਦੇਖੀ ਨੇ ਵਿਰਾਸਤੀ ਸਮਾਰਕਾਂ ਦੀ ਸ਼ਾਨ ਨੂੰ ਲਗਾਈ ਢਾਹ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਵਿਰਾਸਤ ਅਤੇ ਸੈਰ ਸਪਾਟੇ ਨਾਲ ਸਬੰਧਿਤ ਵਿਭਾਗਾਂ ਦੇ ਵਿਰਾਸਤੀ ਸਮਾਰਕਾਂ ਪ੍ਰਤੀ ਅਣਦੇਖੀ ਅਤੇ ਅਣਗਹਿਲੀ ਵਾਲੇ ਵਤੀਰੇ ਕਾਰਨ ਸਮਾਰਕਾਂ ਦੀ ਸ਼ਾਨ ਨੂੰ ਵੱਡੀ ਢਾਹ ਲੱਗ ਰਹੀ ਹੈ ਅਤੇ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਨੌਜਵਾਨ ਦਾ ਕਤਲ

ਕੱਥੂਨੰਗਲ/ਜੇਠੂਵਾਲ, 18 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਰੂਪੋਵਾਲੀ ਖ਼ੁਰਦ ਦੇ ਨੌਜਵਾਨ ਨਿਰਮਲ ਸਿੰਘ ਪੁੱਤਰ ਗੁਰਮੀਤ ਸਿੰਘ ਹਾਲ ਵਾਸੀ ਅੱਡਾ ਕੱਥੂਨੰਗਲ ਦਾ ਬੀਤੀ ਰਾਤ ਬੇਰਹਿਮੀ ਨਾਲ ਕਤਲ ...

ਪੂਰੀ ਖ਼ਬਰ »

'ਅਜੀਤ' ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਮਾਮੂਲੀ ਸੜਕ ਹਾਦਸੇ ਦੇ ਬਾਅਦ ਭੇਦਭਰੇ ਹਾਲਾਤ 'ਚ ਲਾਪਤਾ

ਬਠਿੰਡਾ, 18 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-'ਅਜੀਤ' ਪ੍ਰਕਾਸ਼ਨ ਸਮੂਹ ਦੇ ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਸਨਿੱਚਰਵਾਰ ਬਾਅਦ ਦੁਪਹਿਰ ਕਰੀਬ 3 ਵਜੇ ਗੋਨਿਆਣਾ ਰੋਡ 'ਤੇ ਹੋਏ ਇਕ ਮਾਮੂਲੀ ਸੜਕ ਹਾਦਸੇ ਦੇ ਬਾਅਦ ਭੇਦਭਰੇ ਹਾਲਾਤ 'ਚ ਲਾਪਤਾ ਹੋ ਗਏ ...

ਪੂਰੀ ਖ਼ਬਰ »

ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ

ਪਟਿਆਲਾ, 18 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਰਾਜ ਅੰਦਰ ਗ਼ੈਰਕਾਨੂੰਨੀ ਖਨਣ ਨੂੰ ਨੱਥ ਪਾਉਣ ਦੇ ਮਕਸਦ ਨਾਲ ਗਠਿਤ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਆਰ.ਐਨ. ਢੋਕੇ ਵਲੋਂ ਅਰੰਭੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ 'ਚ ਰੇਤ ...

ਪੂਰੀ ਖ਼ਬਰ »

ਆੜ੍ਹਤੀਆਂ ਤੋਂ ਵਰਤੇ ਜਾ ਚੁੱਕੇ ਚੰਗੀ ਗੁਣਵੱਤਾ ਵਾਲੇ ਬਾਰਦਾਨੇ ਦਾ ਪ੍ਰਬੰਧ ਕੀਤੇ ਜਾਣ ਦੀ ਪ੍ਰਵਾਨਗੀ- ਕੈਪਟਨ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਸਾਲ 2021-22 ਦੇ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਆੜ੍ਹਤੀਆਂ ਵਲੋਂ ਮੁਹੱਈਆ ਕਰਵਾਏ ਚੰਗੀ ਹਾਲਤ ਵਾਲੇ ਵਰਤੇ ਹੋਏ ਬਾਰਦਾਨੇ 'ਚ ਕਣਕ ਦੀ ਭਰਾਈ ...

ਪੂਰੀ ਖ਼ਬਰ »

ਹਵਾਲਾਤ ਵਿਚ ਨੌਜਵਾਨ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ

ਕਰਤਾਰਪੁਰ, 18 ਅਪ੍ਰੈਲ (ਭਜਨ ਸਿੰਘ)-ਬੀਤੀ ਰਾਤ ਥਾਣਾ ਕਰਤਾਰਪੁਰ ਦੀ ਹਵਾਲਾਤ 'ਚ ਇਕ ਚੋਰੀ ਦੇ ਕੇਸ ਅਧੀਨ ਗਿ੍ਫ਼ਤਾਰ ਵਿਅਕਤੀ ਵਲੋਂ ਆਤਮ ਹੱਤਿਆ ਕਰ ਲਈ ਗਈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਆਤਮ ਹੱਤਿਆ ਕਰਨ ਵਾਲਾ ਨੌਜਵਾਨ ਜਤਿੰਦਰ ਸਿੰਘ ਉਰਫ਼ ਕਾਲਾ ਪੁੱਤਰ ...

ਪੂਰੀ ਖ਼ਬਰ »

ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਮੌਤ

ਰੁਪਾਣਾ, 18 ਅਪ੍ਰੈਲ (ਜਗਜੀਤ ਸਿੰਘ)-ਦਿੱਲੀ ਧਰਨੇ ਤੋਂ ਪਰਤੇ ਪਿੰਡ ਭੰਗਚੜੀ ਦੇ 55 ਸਾਲਾ ਗ਼ਰੀਬ ਕਿਸਾਨ ਦੀ ਸਿਹਤ ਵਿਗੜਨ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਗੁਰਚਰਨ ਸਿੰਘ ਪੁੱਤਰ ਗੋਪਾਲ ਸਿੰਘ ਦੀ ਬੀਤੇ ਦਿਨੀਂ ਤਬੀਅਤ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਦਾ ਕਤਲ

ਸਮਾਣਾ, 18 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੇ ਪਿੰਡ ਮਰੋੜੀ ਵਿਖੇ ਪੈਸਿਆਂ ਸਬੰਧੀ ਮਾਮੂਲੀ ਤਕਰਾਰ ਨੂੰ ਲੈ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਉਸ ਦੇ ਪਿੰਡ ਦੇ ਰਹਿਣ ਵਾਲੇ ਹੀ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

ਹੈਰੋਇਨ ਮਾਮਲੇ 'ਚ ਗਿ੍ਫ਼ਤਾਰ ਸਾਬਕਾ ਸਰਪੰਚ ਰਾਣੋ ਪਟਿਆਲਾ ਜੇਲ੍ਹ 'ਚ ਤਬਦੀਲ

ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐੱਫ਼. ਵਲੋਂ 6 ਮਹੀਨੇ ਪਹਿਲਾਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ, ਹਥਿਆਰਾਂ ਅਤੇ ਲੱਖਾਂ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਨੂੰ ਅੱਜ ਬਾਅਦ ਦੁਪਹਿਰ ਪਟਿਆਲਾ ਜੇਲ੍ਹ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਦੌਰਾਨ ਬਿਮਾਰ ਹੋਏ ਕਿਸਾਨ ਦੀ ਮੌਤ

ਮਖੂ, 18 ਅਪ੍ਰੈਲ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਸਕੱਤਰ ਬੁੱਢਾ ਸਿੰਘ ਜੱਗੇਵਾਲਾ ਜੋ ਕਿ ਕਿਸਾਨ ਅੰਦੋਲਨ ਦਿੱਲੀ 'ਚ ਗਿਆ ਹੋਇਆ ਸੀ, ਨੂੰ ਅਧਰੰਗ ਦਾ ਅਟੈਕ ਹੋ ਗਿਆ, ਜਿਸ ਨੂੰ ਉਸ ਵੇਲੇ ਤੁਰੰਤ ਬਹਾਦਰਗੜ੍ਹ ਦੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਦਰੱਖ਼ਤ ਨਾਲ ਲਟਕਦੀ ਮਿਲੀ ਟਰੈਫ਼ਿਕ ਪੁਲਿਸ ਦੇ ਹੌਲਦਾਰ ਦੀ ਲਾਸ਼

ਫ਼ਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਟਰੈਫਿਕ ਪੁਲਿਸ ਮੁਲਾਜ਼ਮ ਦੀ ਭੇਦਭਰੀ ਹਾਲਤ 'ਚ ਲਾਸ਼ ਪਿੰਡ ਗੋਲੇਵਾਲਾ ਨਜ਼ਦੀਕ ਇਕ ਖੇਤ ਦੀ ਮੋਟਰ ਨਜ਼ਦੀਕ ਦਰੱਖਤ ਨਾਲ ਲਟਕਦੀ ਮਿਲੀ | ਪੁਲਿਸ ਵਲੋਂ ਇਹ ਮਾਮਲਾ ਆਤਮ ਹੱਤਿਆ ਨਾਲ ਜੋੜ ਕੇ ਦੇਖਿਆ ਜਾ ...

ਪੂਰੀ ਖ਼ਬਰ »

ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਹੋਣ ਨਾਲ ਨਿੱਜੀ ਸਕੂਲਾਂ ਨੂੰ 350 ਕਰੋੜ ਡੁੱਬਣ ਦਾ ਖ਼ਦਸ਼ਾ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾਣ ਵਾਲੀਆਂ ਬੋਰਡ ਪ੍ਰੀਖਿਆਵਾਂ ਰੱਦ ਤੇ ਮੁਲਤਵੀ ਕੀਤੇ ਜਾਣ ਤੇ ਸਿੱਖਿਆ ਵਿਭਾਗ ਵਲੋਂ ਸਕੂਲ ਛੱਡਣ ਦੇ ਸਰਟੀਫਿਕੇਟ ਤੋਂ ਬਿਨਾਂ ਹੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲ 'ਚ 'ਜੈਂਡਰ ਸੇਂਸੀਟਾਈਜੇਸ਼ਨ' ਪ੍ਰਾਜੈਕਟ ਸ਼ੁਰੂ ਕਰਨ ਦਾ ਫ਼ੈਸਲਾ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਭਰ ਦੇ ਸਰਕਾਰੀ ਸਕੂਲ 'ਚ ਜੈਂਡਰ ਸੇਂਸੀਟਾਈਜੇਸ਼ਨ ਪ੍ਰਾਜੈਕਟ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦਾ ਉਦੇਸ਼ ਵੱਖ-ਵੱਖ ਪੱਖਾਂ ਤੋਂ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣਾ ...

ਪੂਰੀ ਖ਼ਬਰ »

ਮੰਡੀਆਂ 'ਚ ਹੁਣ ਤੱਕ 6000 ਤੋਂ ਵੱਧ ਲੋਕਾਂ ਨੇ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਇਆ-ਲਾਲ ਸਿੰਘ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਚੱਲ ਰਹੀ ਖ਼ਰੀਦ ਦੌਰਾਨ ਕੋਵਿਡ-19 ਦੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ...

ਪੂਰੀ ਖ਼ਬਰ »

ਕਣਕ ਦੀ ਐੱਚ.ਡੀ.2967 ਕਿਸਮ ਦੀ ਖ਼ਰੀਦ ਨਿਰਵਿਘਨ ਜਾਰੀ-ਆਸ਼ੂ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਰਾਜ 'ਚ ਚੱਲ ਰਹੀ ਕਣਕ ਦੀ ਫ਼ਸਲ ਖ਼ਰੀਦ ਦੌਰਾਨ ਕਣਕ ਦੀ ਐੱਚ.ਡੀ. 2967 ਕਿਸਮ ਦੀ ਖ਼ਰੀਦ ਨਿਰਵਿਘਨ ਜਾਰੀ ਹੈ | ਉਕਤ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ | ਸੂਬੇ ਦੇ ਮਾਲਵਾ ...

ਪੂਰੀ ਖ਼ਬਰ »

50 ਰੁਪਏ ਪਿੱਛੇ ਵਿਅਕਤੀ ਦੀ ਹੱਤਿਆ

ਈਸੜੂ, 18 ਅਪ੍ਰੈਲ (ਬਲਵਿੰਦਰ ਸਿੰਘ)-ਪਿੰਡ ਚਕੋਹੀ ਵਿਖੇ ਵਾਲ ਕੱਟਣ ਦੇ ਪੰਜਾਹ ਰੁਪਏ ਮੰਗਣ ਤੋਂ ਹੋਏ ਝਗੜੇ ਉਪਰੰਤ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ¢ ਮਿ੍ਤਕ ਦੀ ਪਛਾਣ ਕਿ੍ਸ਼ਨ ਕੁਮਾਰ (65) ਵਜੋਂ ਹੋਈ ਜੋ ਕਿ ਭੱਠੇ 'ਤੇ ਕੰਮ ਕਰਦਾ ਸੀ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ

ਸ਼ੇਿਲੰਦਰਜੀਤ ਸਿੰਘ ਰਾਜਨ ਬਾਬਾ ਬਕਾਲਾ ਸਾਹਿਬ–ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ, ਸੰਸਾਰ ਭਰ 'ਚ ਪ੍ਰਸਿੱਧ ਅਸਥਾਨ ਹਨ, ਜਿਨ੍ਹਾਂ 'ਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ, ਇਕ ਅਹਿਮ ਅਸਥਾਨ ਹੈ, ਜਿੱਥੇ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਕਾਰਜਸਾਧਕ ਕਮੇਟੀ ਵਲੋਂ ਚੱਢਾ ਦੇ ਦਫ਼ਤਰ ਤੇ ਅਦਾਰਿਆਂ 'ਚ ਦਾਖ਼ਲ ਹੋਣ 'ਤੇ ਰੋਕ

ਅੰਮਿ੍ਤਸਰ, 18 ਅਪ੍ਰੈਲ (ਹਰਮਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੇ ਗੁ: ਸ੍ਰੀ ਕਲਗ਼ੀਧਰ ਸਾਹਿਬ ਵਿਖੇ ਕਾਰਜਸਾਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹਾਜ਼ਰ ਮੈਂਬਰਾਂ ਨੇ ਸਾਬਕਾ ਪ੍ਰਧਾਨ ਚਰਨਜੀਤ ...

ਪੂਰੀ ਖ਼ਬਰ »

ਪਾਕਿ 'ਚ ਇਕ ਹੋਰ ਹਿੰਦੂ ਵਪਾਰੀ ਦੀ ਹੱਤਿਆ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਘੱਟ-ਗਿਣਤੀ ਹਿੰਦੂ ਭਾਈਚਾਰੇ ਦੇ ਅਗਵਾ, ਲੁੱਟ-ਮਾਰ ਤੇ ਕਤਲ ਦੀਆਂ ਘਟਨਾਵਾਂ 'ਚ ਵੱਡਾ ਵਾਧਾ ਵੇਖਣ ਨੂੰ ਮਿਲ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਸਿਰਫ਼ ਦੋ ਮਹੀਨਿਆਂ 'ਚ ਪਾਕਿਸਤਾਨ ...

ਪੂਰੀ ਖ਼ਬਰ »

ਜਥੇ ਦੀ ਭਾਰਤ ਪਹੁੰਚਣ 'ਤੇ ਮੁੜ ਹੋਵੇਗੀ ਕੋਰੋਨਾ ਜਾਂਚ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਭਾਰਤੀ ਸਿੱਖ ਯਾਤਰੂ ਜਥੇ ਦੀ ਵਾਪਸੀ ਮੌਕੇ ਅਟਾਰੀ ਵਿਖੇ ਇਕ ਵਾਰ ਮੁੜ ਤੋਂ ਕੋਰੋਨਾ ਜਾਂਚ ਕੀਤੀ ਜਾਵੇਗੀ | ਹਾਲਾਂਕਿ ਇਹ ਯਾਤਰੂ ਪਾਕਿ ਜਾਣ ਤੋਂ ਪਹਿਲਾਂ ...

ਪੂਰੀ ਖ਼ਬਰ »

ਪਾਕਿ 'ਚ ਪ੍ਰਾਚੀਨ ਸ਼ਿਵ ਮੰਦਰ ਦੀ ਨਵਉਸਾਰੀ ਦੇ ਨਾਂਅ 'ਤੇ ਧਾਰਮਿਕ ਢਾਂਚੇ ਹਟਾਏ-ਦਿਆਲ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ 'ਚ ਮੌਜੂਦ ਪ੍ਰਾਚੀਨ ਸ਼ਿਵ ਮੰਦਰ ਦੀ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕਰਵਾਈ ਜਾ ਰਹੀ ਨਵਉਸਾਰੀ ਦੇ ਚੱਲਦਿਆਂ ਮੰਦਰ 'ਚ ਮੌਜੂਦ ਕਈ ਧਾਰਮਿਕ ਢਾਂਚਿਆਂ ਨੂੰ ਢਾਹ ਕੇ ਉਨ੍ਹਾਂ ...

ਪੂਰੀ ਖ਼ਬਰ »

ਫਰੰਟ ਲਾਈਨ 'ਤੇ ਕੰਮ ਕਰਨ ਵਾਲੇ ਹੋ ਰਹੇ ਨੇ ਕੋਰੋਨਾ ਦਾ ਸ਼ਿਕਾਰ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੀ ਮਾਰ ਇਸ ਵਾਰ ਵੀ ਫਰੰਟ ਲਾਈਨ 'ਤੇ ਕੰਮ ਕਰ ਰਹੇ ਵਰਕਰਾਂ 'ਤੇ ਪੈ ਰਹੀ ਹੈ, ਜਿਸ ਵਿਚ ਹਸਪਤਾਲਾਂ ਦੇ ਡਾਕਟਰ, ਨਰਸਾਂ ਤੇ ਹੋਰ ਸਟਾਫ਼ ਵੀ ਕੋਰੋਨਾ ਦੀ ਲਪੇਟ 'ਚ ਆ ਗਿਆ ਹੈ ਅਤੇ ਕਈ ਘਰਾਂ 'ਚ ਆਈਸੋਲੇਟ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਕਾਕਾ ਸਹਿਜਬੀਰ ਸਿੰਘ ਬਸੰਤ

ਲੁਧਿਆਣਾ-ਸਹਿਜਬੀਰ ਸਿੰਘ ਬਸੰਤ ਦਾ ਜਨਮ 28 ਜੁਲਾਈ 2002 ਨੂੰ ਪਿਤਾ ਚਰਨਜੀਤ ਸਿੰਘ ਰਾਜੂ ਬਸੰਤ ਦੇ ਘਰ ਮਾਤ ਗੁਨੀਤ ਕੌਰ ਮਿੰਨੀ ਬਸੰਤ ਦੀ ਕੁੱਖੋਂ ਹੋਇਆ | ਉਸ ਨੇ ਆਪਣੀ ਮੁੱਢਲੀ ਪੜ੍ਹਾਈ ਸੈਕਰਡ ਹਾਰਟ ਕਾਨਵੈਂਟ ਸਕੂਲ ਲੁਧਿਆਣਾ ਤੋਂ ਪਾਸ ਕੀਤੀ ਅਤੇ ਉਸ ਤੋਂ ਬਾਅਦ ...

ਪੂਰੀ ਖ਼ਬਰ »

ਕੁਲਦੀਪ ਸਿੰਘ ਢੋਸ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਧਰਮਕੋਟ, 18 ਅਪ੍ਰੈਲ (ਪਰਮਜੀਤ ਸਿੰਘ)-ਧਰਮਕੋਟ ਇਲਾਕੇ ਦੀ ਸਿਆਸਤ ਦੇ ਆਕਾਸ਼ 'ਚ ਚਮਕਦੇ ਸੂਰਜ ਕੁਲਦੀਪ ਸਿੰਘ ਢੋਸ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਦਰਵੇਸ਼ ਸਿਆਸਤਦਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸ੍ਰੀ ਗੁਰੂ ...

ਪੂਰੀ ਖ਼ਬਰ »

ਪੰਜਾਬ ਮਿਊਾਸੀਪਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਫਸੀਆਂ

ਜਲੰਧਰ, 18 ਅਪ੍ਰੈਲ (ਸ਼ਿਵ)-ਸਥਾਨਕ ਸਰਕਾਰਾਂ ਵਿਭਾਗ ਦੇ ਮੁਲਾਜ਼ਮਾਂ ਨੂੰ ਅੱਧਾ ਮਹਿਨਾ ਬੀਤਣ ਦੇ ਬਾਵਜੂਦ ਨਗਰ ਕੌਂਸਲਾਂ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਨਖ਼ਾਹਾਂ ਤੇ ਪੈਨਸ਼ਨਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਰੋਸ ਜ਼ਾਹਿਰ ਕੀਤਾ ਹੈ | ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਆਫ਼ ਪੰਜਾਬ ਨੇ ਕੇਂਦਰ ਸਰਕਾਰ ਦੇ ਮਨਸੂਬਿਆਂ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਦੀ ਆਰੰਭੀ ਮੁਹਿੰਮ

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਕੇਂਦਰ ਸਰਕਾਰ ਵਲੋਂ ਲਗਾਤਾਰ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਅਸਫਲ ...

ਪੂਰੀ ਖ਼ਬਰ »

ਪੰਜਾਬ ਦੇ ਰੂਰਲ ਮੈਡੀਕਲ ਅਫ਼ਸਰਾਂ ਵਲੋਂ 25 ਤੋਂ ਕੋਵਿਡ ਡਿਊਟੀਆਂ ਦੇ ਬਾਈਕਾਟ ਦਾ ਐਲਾਨ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਦਿੱਤੇ ਮੰਗ ਪੱਤਰ 'ਚ ਫੈਡਰੇਸ਼ਨ ਆਫ਼ ਐਸੋਸੀਏਸ਼ਨ ਆਫ਼ ਰੂਰਲ ਮੈਡੀਕਲ ਆਫ਼ੀਸਰਜ਼ ਆਫ਼ ਪੰਜਾਬ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਪੈਰਾਗੋਨ ਗਰੁੱਪ ਨੇ 2 ਹਫ਼ਤੇ 'ਚ ਕੈਨੇਡਾ ਸਟੱਡੀ ਵੀਜ਼ਾ ਲਗਾਇਆ

ਸੰਗਰੂਰ, 18 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨਾ ਅੱਜ ਦੇ ਸਮੇਂ 'ਚ ਹਰ ਵਿਦਿਆਰਥੀ ਦੀ ਪਹਿਲੀ ਪਸੰਦ ਹੈ | ਹਰ ਕੋਈ 12ਵੀਂ ਤੋਂ ਬਾਅਦ ਬਾਹਰ ਜਾਣ ਦਾ ਸੁਪਨਾ ਦੇਖਦਾ ਹੈ, ਇਸ ਸੁਪਨੇ ਨੰੂ ਪੂਰਾ ਕਰਨ 'ਚ ਪੈਰਾਗੋਨ ਗਰੁੱਪ ਇਕ ਅਹਿਮ ਭੂਮਿਕਾ ...

ਪੂਰੀ ਖ਼ਬਰ »

ਬੰਗਾਲ ਦੀ ਜੰਗ ਜਿੱਤਣ ਦਰਮਿਆਨ ਕੋਵਿਡ ਲਈ ਸਮਾਂ ਕੱਢਣ ਲਈ ਤੁਹਾਡਾ ਧੰਨਵਾਦ-ਚਿਦੰਬਰਮ ਨੇ ਮੋਦੀ 'ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)- ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ 'ਪੱਛਮੀ ਬੰਗਾਲ ਨੂੰ ਜਿੱਤਣ ਦੀ ਬਹੁਤ ਜ਼ਰੂਰੀ ਜੰਗ ਦੌਰਾਨ' ਦੇਸ਼ 'ਚ ਕੋਰੋਨਾਵਾਇਰਸ ਦੀ ਸਥਿਤੀ ...

ਪੂਰੀ ਖ਼ਬਰ »

ਠੱਗਾਂ ਏ.ਟੀ.ਐਮਜ਼ ਤੋਂ ਪੈਸੇ ਕਢਵਾਉਣ ਦਾ ਲੱਭਿਆ ਨਵਾਂ ਤਰੀਕਾ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)- ਅਧਿਕਾਰੀਆਂ ਨੇ ਦੱਸਿਆ ਕਿ ਏ.ਟੀ.ਐਮਜ਼ 'ਤੇ ਮੈਨ ਇਨ ਦਾ ਮਿਡਲ (ਐਮ. ਆਈ. ਟੀ. ਐਮ.) ਦੀਆਂ ਵਧ ਰਹੀਆਂ ਸਾਈਬਰ ਘਟਨਾਵਾਂ ਦੇ ਮੱਦੇਨਜ਼ਰ ਸਭ ਬੈਂਕਾਂ ਨੂੰ ਆਪਣੇ ਨੈਟਵਰਕ 'ਚ ਏ. ਟੀ. ਐਮਜ਼ ਲਈ ਐਂਡ-ਟੂ-ਐਂਡ ਇਨਕਰਿਪਸ਼ਨ ਦੁਆਰਾ ਸੁਰੱਖਿਆ ...

ਪੂਰੀ ਖ਼ਬਰ »

ਕਿਸੇ ਤੀਸਰੀ ਧਿਰ ਦੀ ਵਿਚੋਲਗੀ ਦਾ ਸਵਾਗਤ ਕਰਦੇ ਹਾਂ-ਕੁਰੈਸ਼ੀ

ਆਬੂ ਧਾਬੀ, 18 ਅਪ੍ਰੈਲ (ਏਜੰਸੀ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ-ਪਾਕਿ ਤਨਾਅ ਘੱਟ ਕਰਨ ਲਈ ਕਿਸੇ ਤੀਸਰੀ ਧਿਰ ਦੀ ਵਿਚੋਲਗੀ ਦਾ ਸਵਾਗਤ ਕੀਤਾ ਹੈ, ਪਰ ਯੂ.ਏ.ਈ. 'ਚ ਆਪਣੇ ਦੌਰੇ ਪਿੱਛੇ ਭਾਰਤ-ਵਿਸ਼ੇਸ਼ ਏਜੰਡੇ ਤੋਂ ਇਨਕਾਰ ਕੀਤਾ | ਇਥੇ ...

ਪੂਰੀ ਖ਼ਬਰ »

ਮਿਸਰ 'ਚ ਰੇਲ ਗੱਡੀ ਪਟੜੀ ਤੋਂ ਉਤਰੀ, 11 ਮੌਤਾਂ, 98 ਜ਼ਖ਼ਮੀ

ਕਾਹਿਰਾ, 18 ਅਪ੍ਰੈਲ (ਏਜੰਸੀ)-ਮਿਸਰ ਦੇ ਉੱਤਰੀ ਇਲਾਕੇ ਵਿਚ ਇਕ ਰੇਲ ਗੱਡੀ ਦੇ ਪਟੜੀ ਤੋਂ ਉਤਰ ਕਾਰਨ ਜਿੱਥੇ 11 ਲੋਕਾਂ ਦੀ ਮੌਤ ਹੋ ਗਈ ਉੱਥੇ 98 ਦੇ ਕਰੀਬ ਲੋਕ ਜ਼ਖ਼ਮੀ ਵੀ ਹੋ ਗਏ | ਅਧਿਕਾਰੀਆਂ ਨੇ ਦੱਸਿਆ ਕਿ ਉਹ ਹਾਦਸਾ ਉਸ ਸਮੇਂ ਹੋਇਆ ਜਦੋਂ ਰੇਲ ਗੱਡੀ ਬਾਹਨਾ ਸ਼ਹਿਰ ...

ਪੂਰੀ ਖ਼ਬਰ »

ਸਰਕਾਰ ਕੋਰੋਨਾ ਖ਼ਿਲਾਫ਼ ਲੜੇ, ਕਿਸਾਨਾਂ ਨਾਲ ਨਹੀਂ-ਕਿਸਾਨ ਸੰਯੁਕਤ ਮੋਰਚਾ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)-ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਕਿਹਾ ਕਿ ਸਰਕਾਰ ਨੂੰ ਕੋਰੋਨਾ ਵਾਇਰਸ ਨਾਲ ਲੜਨਾ ਚਾਹੀਦਾ ਹੈ, ਕਿਸਾਨਾਂ ਨਾਲ ਨਹੀਂ | ਉਨ੍ਹਾਂ ਨੇ ਫਿਰ ਦੁਹਰਾਇਆ ਕਿ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਕਿਸਾਨ ਆਪਣਾ ਅੰਦੋਲਨ ਖਤਮ ਕਰਨਗੇ ...

ਪੂਰੀ ਖ਼ਬਰ »

ਹਾਂਗਕਾਂਗ ਵਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ 'ਤੇ 3 ਮਈ ਤੱਕ ਮੁਲਤਵੀ

ਨਵੀਂ ਦਿੱਲੀ, 18 ਅਪ੍ਰੈਲ (ਏਜੰਸੀ)-ਹਾਂਗਕਾਂਗ ਨੇ ਭਾਰਤ ਤੋਂ ਪੁੱਜਣ ਵਾਲੀਆਂ ਉਡਾਣਾਂ ਨੂੰ ਮੰਗਲਵਾਰ ਤੋਂ 3 ਮਈ ਤੱਕ ਮੁਲਤਵੀ ਕਰ ਦਿੱਤਾ ਹੈ | ਭਾਰਤ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਕਾਰਨ ਹਾਂਗਕਾਂਗ ਨੇ ਇਹ ਕਦਮ ਚੁੱਕਿਆ ਹੈ | ਇਸ ਤੋਂ ਇਲਾਵਾ ਉਸ ਨੇ ਪਾਕਿਸਤਾਨ ਅਤੇ ...

ਪੂਰੀ ਖ਼ਬਰ »

ਮੁੰਬਈ ਪੁਲਿਸ ਵਲੋਂ ਰੇਮਡੇਸਿਵਿਰ ਦੀ ਜਮ੍ਹਾਂਖੋਰੀ ਨੂੰ ਲੈ ਕੇ ਫਾਰਮਾ ਕੰਪਨੀ ਦੇ ਨਿਰਦੇਸ਼ਕ ਤੋਂ ਪੁੱਛਗਿੱਛ, ਭਾਜਪਾ ਨਾਰਾਜ਼

ਮੁੰਬਈ, 18 ਅਪ੍ਰੈਲ (ਏਜੰਸੀ)-ਮੁੰਬਈ ਪੁਲਿਸ ਨੇ ਰੇਮਡੇਸਿਵਿਰ ਦਵਾਈ ਦੀ ਜਮ੍ਹਾਂ ਕਰਨ ਨੂੰ ਲੈ ਕੇ ਇਕ ਫਰਮਾ ਕੰਪਨੀ ਦੇ ਨਿਰਦੇਸ਼ਕ ਤੋਂ ਪੁੱਛਗਿੱਛ ਕੀਤੀ ਤੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਨ ਦੇ ਬਾਅਦ ਉਸ ਨੂੰ ਜਾਣ ਦਿੱਤਾ | ਇਕ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ...

ਪੂਰੀ ਖ਼ਬਰ »

ਕੋਵਿਡ-19 ਦੀ ਦੂਜੀ ਲਹਿਰ ਲਈ ਸਰਕਾਰ ਜ਼ਿੰਮੇਵਾਰ-ਸ਼ਾਂਤਾ ਕੁਮਾਰ

ਸ਼ਿਮਲਾ, 18 ਅਪ੍ਰੈਲ (ਏਜੰਸੀ)-ਭਾਜਪਾ ਦੇ ਸੀਨੀਅਰ ਆਗੂ ਅਤੇ ਹਿਮਾਚਲ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਸ਼ਾਂਤਾ ਕੁਮਾਰ ਨੇ ਦੇਸ਼ ਭਰ 'ਚ ਕੋਵਿਡ- 19 ਦੇ ਤੇਜ਼ੀ ਨਾਲ ਮੁੜ ਫੈਲਣ ਲਈ ਸਰਕਾਰ ਅਤੇ ਆਗੂਆਂ 'ਤੇ ਦੋਸ਼ ਲਾਇਆ | ਸਨਿਚਰਵਾਰ ਨੂੰ ਸ਼ਾਂਤਾ ਕੁਮਾਰ ਵਲੋਂ ਦਿੱਤੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX