ਤਾਜਾ ਖ਼ਬਰਾਂ


ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  3 minutes ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  9 minutes ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  19 minutes ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  24 minutes ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  31 minutes ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 1 hour ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  1 day ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  1 day ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸੰਪਾਦਕੀ

ਨਹੀਂ ਰੁਕ ਰਹੀ ਮਹਿੰਗਾਈ

ਖੰਡ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿਚ ਹਾਲ ਹੀ ਵਿਚ ਹੋਏ ਭਾਰੀ ਵਾਧੇ ਨੇ ਲੋਕਾਂ ਵਿਚ ਹਾਹਾਕਾਰ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਦੇਸ਼ ਵਿਚ ਪਿਛਲੇ ਕੁਝ ਸਾਲਾਂ ਤੋਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਆਮ ਲੋਕਾਂ ਦੀ ਵਰਤੋਂ ਦੀਆਂ ਸਾਰੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਕ ਅੰਦਾਜ਼ੇ ਅਨੁਸਾਰ ਇਸ ਕਾਰਨ ਮੁਦਰਾ ਸਫੀਤੀ ਦੀ ਸਥਿਤੀ ਵੀ ਪ੍ਰਭਾਵਿਤ ਹੋਈ ਹੈ ਅਤੇ ਇਸ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਹ ਪਿਛਲੇ 8 ਸਾਲਾਂ ਦੇ ਰਿਕਾਰਡ ਪੱਧਰ 'ਤੇ, ਭਾਵ 7.39 ਫ਼ੀਸਦੀ ਤੱਕ ਜਾ ਪਹੁੰਚੀ ਹੈ ਅਤੇ ਜਿਸ ਰਫ਼ਤਾਰ ਨਾਲ ਹਰੇਕ ਵਸਤੂ ਦੀ ਕੀਮਤ ਵਿਚ ਵਾਧੇ ਦਾ ਸਿਲਸਿਲਾ ਜਾਰੀ ਹੈ, ਮੁਦਰਾ ਸਫ਼ੀਤੀ ਦੀ ਸਥਿਤੀ ਵਿਚ ਸੁਧਾਰ ਦੀ ਵੀ ਕੋਈ ਸੰਭਾਵਨਾ ਪੈਦਾ ਹੁੰਦੀ ਦਿਖਾਈ ਨਹੀਂ ਦਿੰਦੀ। ਦੇਸ਼ ਦੇ ਆਮ ਲੋਕਾਂ ਲਈ ਇਹ ਸਥਿਤੀ ਇਸ ਲਈ ਵੀ ਜ਼ਿਆਦਾ ਭਿਆਨਕ ਹੈ ਕਿਉਂਕਿ ਇਕ ਪਾਸੇ ਤਾਂ ਕੋਰੋਨਾ ਮਹਾਂਮਾਰੀ ਦਾ ਰੂਪ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ ਅਤੇ ਦੇਸ਼ ਦੇ ਕਈ ਹਿੱਸਿਆਂ ਵਿਚ ਰਾਤ ਦਾ ਕਰਫ਼ਿਊ ਅਤੇ ਹਫ਼ਤਾਵਾਰੀ ਤਾਲਾਬੰਦੀ ਲਾਗੂ ਕੀਤੀ ਗਈ ਹੈ, ਉਥੇ ਮਹਿੰਗਾਈ ਦੀ ਰਫ਼ਤਾਰ 'ਤੇ ਰੋਕ ਲਗਾਉਣ ਦੀ ਕੋਈ ਸੰਭਾਵਨਾ ਦਿਖਾਈ ਨਹੀਂ ਦਿੰਦੀ।
ਬੇਸ਼ੱਕ ਮਹਿੰਗਾਈ ਮੌਜੂਦਾ ਭਾਜਪਾ ਸਰਕਾਰ ਦੇ ਸ਼ਾਸਨ ਤੋਂ ਪਹਿਲਾਂ ਕਾਂਗਰਸ ਦੀ ਦੋ ਪਾਰੀਆਂ ਵਾਲੀ ਸਰਕਾਰ ਸਮੇਂ ਵੀ ਸੀ ਪਰ ਮੌਜੂਦਾ ਸਮੇਂ ਵਿਚ ਆਮ ਲੋਕਾਂ ਦੀ ਪੀੜਾ ਇਸ ਲਈ ਵੀ ਜ਼ਿਆਦਾ ਹੈ ਕਿਉਂਕਿ ਇਕ ਤਾਂ ਪਿਛਲੇ 3-4 ਸਾਲਾਂ ਤੋਂ ਮਹਿੰਗਾਈ ਨੇ ਸਾਰੇ ਰਿਕਾਰਡਾਂ ਨੂੰ ਤੋੜ ਦਿੱਤਾ ਹੈ, ਦੂਜਾ ਇਹ ਕਿ ਪਿਛਲੇ ਪੂਰੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਵਿਚ ਵਿਆਪਕ ਪੱਧਰ 'ਤੇ ਲਾਗੂ ਤਾਲਾਬੰਦੀ ਨੇ ਦੇਸ਼ ਦੀ ਅਰਥਵਿਵਸਥਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਤਾਲਾਬੰਦੀ ਕਾਰਨ ਜਿਥੇ ਲੋਕਾਂ ਦੇ ਰੁਜ਼ਗਾਰ ਖ਼ੁਸ ਗਏ, ਉਥੇ ਸਮੂਹਿਕ ਰੂਪ ਨਾਲ ਦੇਸ਼ ਦੀ ਆਰਥਿਕਤਾ ਨੂੰ ਪਹੁੰਚੇ ਨੁਕਸਾਨ ਨੇ ਬੇਕਾਰੀ ਅਤੇ ਬੇਰੁਜ਼ਗਾਰੀ ਦੇ ਸੰਤਾਪ ਵਿਚ ਵੱਡਾ ਵਾਧਾ ਕੀਤਾ ਹੈ। ਇਸ ਕਾਰਨ ਆਮ ਲੋਕਾਂ ਦੀ ਪੂੰਜੀ ਅਤੇ ਆਮਦਨ ਵਿਚ ਤਾਂ ਕਮੀ ਹੁੰਦੀ ਗਈ ਪਰ ਉਨ੍ਹਾਂ ਦੀਆਂ ਚਿੰਤਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਇਹ ਸਥਿਤੀ ਦੇਸ਼ ਅਤੇ ਸਮਾਜ ਲਈ ਕਿਸੇ ਵੀ ਤਰ੍ਹਾਂ ਚੰਗੀ ਨਹੀਂ ਹੈ। ਅੱਜ ਸਥਿਤੀ ਇਹ ਹੈ ਕਿ ਆਮ ਵਸਤਾਂ ਲੋਕਾਂ ਦੇ ਦਾਇਰੇ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਗ਼ਰੀਬ ਅਤੇ ਮੱਧ ਵਰਗ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ। ਆਮ ਆਦਮੀ ਦੀ ਰਸੋਈ ਦਾ ਬਜਟ ਅਸੰਤੁਲਿਤ ਹੋ ਚੁੱਕਾ ਹੈ। ਪਰਿਵਾਰਕ ਆਮਦਨ ਦੇ ਸੋਮੇ ਵਧਣ ਦੀ ਆਸ ਹੋਰ ਘੱਟ ਹੋਈ ਹੈ।
ਅਸੀਂ ਸਮਝਦੇ ਹਾਂ ਕਿ ਇਹ ਸਥਿਤੀ ਕਿਸੇ ਵੀ ਦੇਸ਼ ਅਤੇ ਸਮਾਜ ਲਈ ਚੰਗੀ ਨਹੀਂ ਹੈ ਪਰ ਸਿਆਸੀ ਕਾਰਨਾਂ ਦੇ ਮੱਦੇਨਜ਼ਰ ਦੇਸ਼ ਦਾ ਕੋਈ ਵੀ ਰਾਜਸੀ ਦਲ ਆਮ ਲੋਕਾਂ ਦੇ ਪੱਖ ਵਿਚ ਆਵਾਜ਼ ਚੁੱਕਣ ਲਈ ਤਿਆਰ ਨਹੀਂ ਹੈ। ਸੱਤਾਧਾਰੀ ਪਾਰਟੀ ਏਨੀ ਤਾਕਤਵਰ ਹੈ ਕਿ ਉਸ ਦੇ ਸਾਹਮਣੇ ਕੋਈ ਵਿਰੋਧ ਟਿਕਦਾ ਨਹੀਂ ਜਾਪਦਾ ਅਤੇ ਵਿਰੋਧੀ ਧਿਰ ਏਨੀ ਕਮਜ਼ੋਰ ਹੋ ਚੁੱਕੀ ਹੈ ਕਿ ਉਸ ਦੀ ਆਵਾਜ਼ ਸੁਣਾਈ ਹੀ ਨਹੀਂ ਦਿੰਦੀ। ਇਸ ਕਾਰਨ ਸਮਾਜ ਵਿਚ ਰੋਸ ਅਤੇ ਅਸੰਤੋਖ ਵਧ ਰਿਹਾ ਹੈ। ਵੱਖ-ਵੱਖ ਅੰਦੋਲਨ ਖੜ੍ਹੇ ਹੋਣ ਲੱਗੇ ਹਨ। ਜਮ੍ਹਾਂਖੋਰੀ ਅਤੇ ਬੇਲੋੜੇ ਭੰਡਾਰਨ ਨੇ ਕਾਲਾ ਬਾਜ਼ਾਰੀ ਅਤੇ ਭ੍ਰਿਸ਼ਟਾਚਾਰ ਨੂੰ ਜਨਮ ਦਿੱਤਾ ਹੈ। ਬਾਜ਼ਾਰ ਅਤੇ ਅਰਥਵਿਵਸਥਾ ਦੇ ਜਾਣਕਾਰ ਸੂਤਰਾਂ ਅਨੁਸਾਰ ਮੌਜੂਦਾ ਮਹਿੰਗਾਈ ਵਧਣ ਦਾ ਮੂਲ ਕਾਰਨ ਵੀ ਇਹੀ ਹੈ। ਚਿੰਤਾਜਨਕ ਗੱਲ ਇਹ ਵੀ ਹੈ ਕਿ ਦੇਸ਼ ਦਾ ਰਿਜ਼ਰਵ ਬੈਂਕ ਵੀ ਮਹਿੰਗਾਈ ਅਤੇ ਮੁਦਰਾ ਸਫ਼ੀਤੀ ਵਿਚ ਵਾਧੇ ਨੂੰ ਰੋਕ ਸਕਣ ਵਿਚ ਸਫਲ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ। ਰਿਜ਼ਰਵ ਬੈਂਕ ਦੇ ਪਿਛਲੇ ਯਤਨ ਚੰਗੇ ਸਿੱਟੇ ਹਾਸਲ ਕਰਨ ਵਿਚ ਅਸਫਲ ਰਹੇ ਹਨ। ਖੰਡ, ਖਾਣ ਵਾਲੇ ਤੇਲ ਅਤੇ ਦਾਲਾਂ ਦੀਆਂ ਕੀਮਤਾਂ ਵਿਚ ਵਾਧਾ ਰਿਜ਼ਰਵ ਬੈਂਕ ਦੇ ਨਵੇਂ ਯਤਨਾਂ ਤੋਂ ਬਾਅਦ ਹੀ ਹੋਇਆ ਹੈ।
ਅਸੀਂ ਸਮਝਦੇ ਹਾਂ ਕਿ ਸਰਕਾਰ ਦੇ ਸਾਹਮਣੇ ਵੀ ਇਹ ਇਕ ਗੰਭੀਰ ਚੁਣੌਤੀ ਹੈ। ਉਸ ਨੂੰ ਇਕ ਪਾਸੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਿਪਟਣਾ ਪੈ ਰਿਹਾ ਹੈ, ਉਥੇ ਮਹਿੰਗਾਈ ਦੀ ਵਧਦੀ ਰਫ਼ਤਾਰ ਵੀ ਉਸ ਦੀ ਨੀਂਦ ਉਡਾ ਰਹੀ ਹੈ। ਹਾਲਾਂਕਿ ਲੋਕਤੰਤਰ ਵਿਚ ਆਮ ਵਿਅਕਤੀ ਅਤੇ ਸਮਾਜ ਦੀ ਆਖਰੀ ਉਮੀਦ ਵੀ ਸਰਕਾਰ 'ਤੇ ਹੀ ਆਇਦ ਹੁੰਦੀ ਹੈ। ਇਸ ਦੇ ਮੱਦੇਨਜ਼ਰ ਮੌਜੂਦਾ ਸਰਕਾਰ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ। ਬਿਨਾਂ ਸ਼ੱਕ ਅੱਜ ਵਿਰੋਧੀ ਧਿਰ ਦੀ ਆਵਾਜ਼ ਕਮਜ਼ੋਰ ਹੈ, ਪਰ ਸਰਕਾਰ ਨੂੰ ਆਪਣੇ ਫ਼ਰਜ਼ਾਂ ਦੀ ਪਾਲਣਾ ਖੁਦ ਕਰਨੀ ਚਾਹੀਦੀ ਹੈ। ਸਰਕਾਰ ਨੂੰ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਦੇਸ਼ ਵਿਚ ਲੋੜੀਂਦੀਆਂ ਵਸਤਾਂ ਦੀ ਕਮੀ ਕਿਉਂ ਹੋ ਜਾਂਦੀ ਹੈ ਅਤੇ ਇਹ ਵੀ ਕਿ ਕੀਮਤਾਂ ਵਧਣ 'ਤੇ ਉਹੀ ਵਸਤਾਂ ਸੌਖਿਆਂ ਹੀ ਕਿਵੇਂ ਉਪਲਬਧ ਹੋ ਜਾਂਦੀਆਂ ਹਨ। ਇਹ ਵੀ ਕਿ ਰਿਜ਼ਰਵ ਬੈਂਕ ਦੇ ਤਮਾਮ ਯਤਨਾਂ ਦੇ ਬਾਵਜੂਦ ਮਹਿੰਗਾਈ 'ਤੇ ਕਾਬੂ ਕਿਉਂ ਨਹੀਂ ਪਾਇਆ ਜਾ ਸਕਿਆ ਅਤੇ ਇਹ ਵੀ ਕਿ ਮਹਿੰਗਾਈ ਦੇ ਮੂਲ ਕਾਰਨ ਮੁਦਰਾ ਸਫ਼ੀਤੀ ਦੀ ਰਫ਼ਤਾਰ 'ਤੇ ਰੋਕ ਕਿਉਂ ਨਹੀਂ ਲੱਗ ਰਹੀ। ਰਾਜਸੀ ਆਗੂਆਂ ਅਤੇ ਖ਼ਾਸ ਤੌਰ 'ਤੇ ਸੱਤਾਧਾਰੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਦੇਸ਼ ਅੱਜ ਸੱਚਮੁੱਚ ਹੀ ਮਹਿੰਗਾਈ ਦੇ ਗੰਭੀਰ ਚੱਕਰਵਿਊ ਵਿਚ ਫਸ ਗਿਆ ਹੈ ਅਤੇ ਉਸ ਨੂੰ ਇਸ 'ਚੋਂ ਬਾਹਰ ਕੱਢਣਾ ਸਰਕਾਰ ਦਾ ਮੁਢਲਾ ਫ਼ਰਜ਼ ਹੈ।

ਦੇਸ਼ ਵਿਚ ਕਿਸ ਦਾ ਵਿਕਾਸ ਹੋ ਰਿਹਾ ਹੈ?

ਜਦੋਂ ਇਸ ਤਰ੍ਹਾਂ ਦੀ ਜਾਣਕਾਰੀ ਮਿਲਦੀ ਹੋਵੇ ਕਿ ਭਾਰਤ ਦਾ ਇਕ ਵਿਅਕਤੀ ਏਸ਼ੀਆ ਦਾ ਸਭ ਤੋਂ ਅਮੀਰ ਵਿਅਕਤੀ ਹੈ ਜਾਂ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿਚ ਭਾਰਤੀਆਂ ਦੀ ਗਿਣਤੀ ਤੀਸਰੇ ਨੰਬਰ 'ਤੇ ਆਉਂਦੀ ਹੈ ਤਾਂ ਇਸ ਦਾ ਕਦੀ ਵੀ ਇਹ ਅਰਥ ਨਹੀਂ ਲਿਆ ਜਾ ਸਕਦਾ ਕਿ ਆਮ ...

ਪੂਰੀ ਖ਼ਬਰ »

ਕੋਵਿਡ ਨਿਯਮ ਤੇ ਵੈਕਸੀਨ : ਦੁਨੀਆ ਮੁਕਾਬਲੇ ਕਿਥੇ ਖੜ੍ਹਾ ਹੈ ਭਾਰਤ?

ਨਾਰਵੇ ਦੇ ਪ੍ਰਧਾਨ ਮੰਤਰੀ ਨੂੰ ਕੋਵਿਡ ਨਿਯਮ ਤੋੜਨ 'ਤੇ 1,75,000 ਰੁਪਏ ਜੁਰਮਾਨਾ ਲੱਗਾ ਹੈ। ਪਿਛਲੇ ਮਹੀਨੇ ਉਨ੍ਹਾਂ ਪਰਿਵਾਰ ਦੇ 13 ਮੈਂਬਰਾਂ ਨਾਲ ਜਨਮ ਦਿਨ ਪਾਰਟੀ ਕੀਤੀ ਸੀ। ਜਦੋਂ ਕਿ ਦੇਸ਼ ਵਿਚ 10 ਤੋਂ ਵੱਧ ਲੋਕਾਂ ਦੇ ਕਿਸੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ 'ਤੇ ਰੋਕ ਹੈ। ...

ਪੂਰੀ ਖ਼ਬਰ »

ਸਵਾਲਾਂ ਦੇ ਘੇਰੇ ਵਿਚ ਹੈ ਚੋਣ ਕਮਿਸ਼ਨ ਦੀ ਨਿਰਪੱਖਤਾ

ਪਿਛਲੇ ਮਹੀਨੇ ਮਾਰਚ ਵਿਚ ਚੋਣ ਕਮਿਸ਼ਨ ਨੇ ਕੇਰਲ ਦੀਆਂ ਤਿੰਨ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕੀਤਾ ਸੀ ਪਰ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਵਲੋਂ ਇਸ 'ਤੇ ਇਤਰਾਜ਼ ਕੀਤਾ ਗਿਆ। ਆਜ਼ਾਦ ਅਤੇ ਨਿਰਪੱਖ ਕਹੇ ਜਾਣ ਵਾਲੇ ਚੋਣ ਕਮਿਸ਼ਨ ਨੇ ਆਗਿਆਕਾਰੀ ਪੁੱਤਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX