ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸ੍ਰੀ ਮੁਕਤਸਰ ਸਾਹਿਬ

ਕਾਂਗਰਸ ਅਤੇ ਅਕਾਲੀ ਦਲ ਨੇ ਮਿਲ ਕੇ ਪੰਜਾਬ ਦਾ ਭਾਰੀ ਨੁਕਸਾਨ ਕੀਤਾ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਾਰਡ ਨੰਬਰ 26 ਦੇ ਕਰੀਬ ਦੋ ਦਰਜਨ ਅਕਾਲੀ ਅਤੇ ਕਾਂਗਰਸੀ ਪਰਿਵਾਰਾਂ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਸੰਤੁਸ਼ਟ ਹੋ ਕੇ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | 'ਆਪ' ਵਰਕਰ ਦੀਪੂ ਚਗਤੀ ਅਤੇ ਰਿੰਕੂ ਕੁਮਾਰ ਦੀ ਪ੍ਰੇਰਣਾ ਸਦਕਾ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਆਮ ਆਦਮੀ ਪਾਰਟੀ ਵਲੋਂ ਹਲਕੇ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਆਗੂ ਜਗਦੀਪ ਸਿੰਘ ਕਾਕਾ ਬਰਾੜ ਦੁਆਰਾ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਆਖਿਆ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਉਕਤ ਪਰਿਵਾਰ ਰਵਾਇਤੀ ਪਾਰਟੀਆਂ ਤੋਂ ਪੱਲਾ ਛੁਡਾ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੇ ਮਿਲ ਕੇ ਪੰਜਾਬ ਦਾ ਭਾਰੀ ਨੁਕਸਾਨ ਕੀਤਾ ਹੈ ਅਤੇ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਲੋਕ ਖ਼ੁਦਕੁਸ਼ੀਆਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਜੋ ਦਿੱਲੀ ਵਿਖੇ ਕੰਮ ਹੋ ਰਹੇ ਹਨ, ਉਹ ਹੀ ਪੰਜਾਬ ਵਿਚ ਵੀ ਹੋਣਗੇ ਅਤੇ ਪੰਜਾਬ ਫ਼ਿਰ ਤੋਂ ਖ਼ੁਸ਼ਹਾਲ ਸੂਬਾ ਬਣੇਗਾ | ਸ: ਬਰਾੜ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਦੌਰਾਨ ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ ਨੇ ਵੀ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਰਵੀ ਕੁਮਾਰ, ਸ਼ਨੀ ਕੁਮਾਰ, ਰਵੀ ਕੁਮਾਰ ਆਦਿ ਪਰਿਵਾਰਾਂ ਨੇ ਸ: ਬਰਾੜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾਂ ਲਈ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ, ਜੋਨੀ ਭਾਟੀਆ, ਰੋਸ਼ਨ ਲਾਲ ਪ੍ਰਧਾਨ, ਚਿਮਨ ਲਾਲ, ਸੁਭਾਸ਼ ਕੁਮਾਰ, ਗੁਰਦੀਪ ਸਿੰਘ, ਧਰਮਪਾਲ, ਮਾਸਟਰ ਬਲਵਿੰਦਰ ਕੁਮਾਰ ਆਦਿ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |

ਬ੍ਰਾਹਮਣ ਸਭਾ ਨੇ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬ੍ਰਾਹਮਣ ਸਭਾ 5995 ਸ੍ਰੀ ਮੁਕਤਸਰ ਸਾਹਿਬ ਵਲੋਂ ਪ੍ਰਧਾਨ ਦੀਪਕ ਪਾਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਫ਼ਲਦਾਰ ਬੂਟੇ ਲਾਏ ਗਏ | ਬੂਟੇ ਲਾਉਣ ਦੀ ਸ਼ੁਰੂਆਤ ਮੁੱਖ ਮਹਿਮਾਨ ਐੱਸ.ਪੀ. ...

ਪੂਰੀ ਖ਼ਬਰ »

ਕੋਰੋਨਾ ਸਮੇਂ ਦੌਰਾਨ ਵੀ ਸਰਕਾਰੀ ਸਕੂਲਾਂ ਦਾ ਕੰਮ ਨਿਰਵਿਘਨ ਜਾਰੀ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਸਿੱਖਿਆ ਮੰਤਰੀ ਵਿਜੈ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਕੋਰੋਨਾ ਸਮੇਂ ਦੌਰਾਨ ਵੀ ਸਰਕਾਰੀ ਸਕੂਲਾਂ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅੱਜ ਆਮ ਆਦਮੀ ਪਾਰਟੀ ਵਲੋਂ ਸਥਾਨਕ ਵਾਰਡ ਨੰਬਰ 6 ਵਿਖੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਭੁੱਲਰ ਦੀ ਆਗਵਾਈ ਹੇਠ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਜਸਵੰਤ ਸਿੰਘ ਸੰਧੂ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਨਜ਼ਰ ਦੀਆਂ ਐਨਕਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਵ: ਮਾਤਾ ਸ਼ੀਲਾ ਦੇਵੀ ਛਾਬੜਾ ਪਤਨੀ ਸਵ: ਬਾਬੂ ਰਾਮ ਛਾਬੜਾ ਦੀ 10ਵੀਂ ਬਰਸੀ ਮੌਕੇ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ:) ਦੁਆਰਾ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਨਜ਼ਰਸਾਨੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ 'ਚ ਪੁਸਤਕ ਰਿਲੀਜ਼ ਸਮਾਗਮ

ਮਲੋਟ, 18 ਅਪ੍ਰੈਲ (ਪਾਟਿਲ, ਅਜਮੇਰ ਬਰਾੜ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਚ ਪੰਜਾਬੀ ਸੱਭਿਆਚਾਰਕ ਸੁਸਾਇਟੀ ਵਲੋਂ ਉੱਭਰਦੇ ਨੌਜਵਾਨ ਲੇਖਕ ਮਨਜੀਤ ਸੂਖਮ ਦੀ ਕਾਵਿ-ਪੁਸਤਕ 'ਪਟਵੀਜਨੇ' ਰਿਲੀਜ਼ ਕੀਤੀ ਗਈ | ਮੰਚ ਸੰਚਾਲਨ ਕਰ ਰਹੇ ਪੰਜਾਬੀ ਸੱਭਿਆਚਾਰਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਜ਼ਾਦ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਅਪੈ੍ਰਲ (ਹਰਮਹਿੰਦਰ ਪਾਲ)-ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਸਥਾਨਕ ਬੂੜਾ ਗੁੱਜਰ ਰੋਡ ਆਜ਼ਾਦ ਲਾਇਨ ਭਵਨ ਵਿਖੇ ਲਾਇਆ ਗਿਆ, ਜਿਸ ਵਿਚ ਡਾ: ਗੁਰਵੀਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਲੋਂ ਨਵਾਂ ਸੰਮਤ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬ੍ਰਾਹਮਣ ਸਭਾ ਵਲੋਂ ਪ੍ਰਧਾਨ ਕੇਵਲ ਸ਼ਰਮਾ ਦੀ ਪ੍ਰਧਾਨਗੀ ਹੇਠ ਨਵਾਂ ਸੰਮਤ 2078 ਇੱਥੇ ਸ੍ਰੀ ਦੁਰਗਾ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਹਿਮਾਨਾਂ ਵਲੋਂ ਜੋਤੀ ਪ੍ਰਚੰਡ ਕਰਨ ਦੀ ਰਸਮ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ ਤੇ ਬਾਰਦਾਨੇ ਦੀ ਘਾਟ ਨੂੰ ਪੂਰਾ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 18 ਅਪ੍ਰੈਲ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਜਸਮੇਲ ਸਿੰਘ ਜੰਡੋਕੇ, ਹਰਦੀਪ ਸਿੰਘ, ਗੁਰਨਾਮ ਆਦਿ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦਾਖ਼ਲਾ ਮੁਹਿੰਮ ਤਹਿਤ ਜ਼ਿਲੇ੍ਹ ਦੇ 400 ਤੋਂ ਵੱਧ ਅਧਿਆਪਕਾਂ ਦੀ ਜ਼ੂਮ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਸਿੱਖਿਆ ਮੰਤਰੀ ਵਿਜੈ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ ਜ਼ੋਰਾਂ 'ਤੇ ਚੱਲ ਰਹੀ ਹੈ | ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

25ਵਾਂ ਲੈਦਰ ਕ੍ਰਿਕਟ ਟੂਰਨਾਮੈਂਟ ਕਰਵਾਇਆ

ਮੰਡੀ ਲੱਖੇਵਾਲੀ, 18 ਅਪ੍ਰੈਲ (ਮਿਲਖ ਰਾਜ)-ਸਿਲਵਰ ਸਟਾਰ ਕਲੱਬ ਭਾਗਸਰ ਵਲੋਂ 25ਵਾਂ ਲੈਦਰ ਕਿ੍ਕਟ ਟੂਰਨਾਮੈਂਟ ਪਿੰਡ ਭਾਗਸਰ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਪੰਜਾਬ ਭਰ ਤੋਂ ਪੁੱਜੀਆਂ ਕੁੱਲ 42 ਟੀਮਾਂ ਵਿਚੋਂ ਛੱਤਿਆਣਾ ਦੀ ਟੀਮ ਪਹਿਲੇ ਅਤੇ ...

ਪੂਰੀ ਖ਼ਬਰ »

ਸਰੋਵਰ ਦੀ ਨਵੀਂ ਪਾਈ ਜਾ ਰਹੀ ਹੰਸਲੀ ਮੁਕੰਮਲ ਹੋਣ ਨੇੜੇ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਦਰਬਾਰ ਸਾਹਿਬ ਦੇ ਮੁਕਤ ਸਰੋਵਰ ਤੱਕ ਰਜਬਾਹੇ ਤੋਂ ਹੰਸਲੀ ਪਾਉਣ ਦਾ ਕੰਮ ਮੁਕੰਮਲ ਹੋਣ ਨੇੜੇ ਹੈ | ਇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਨਿਰੰਕਾਰੀ ਮਿਸ਼ਨ ਬ੍ਰਾਂਚ ਮੁਕਤਸਰ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ, ਜਿਥੇ 212 ਲੋਕਾਂ ਨੇ ਕੋਰੋਨਾ ਵੈਕਸੀਨੇਸ਼ਨ ਕਰਵਾਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਕਿਰਨਦੀਪ ਕੌਰ ਡੀ.ਐਫ.ਪੀ.ਓ. ਸ੍ਰੀ ...

ਪੂਰੀ ਖ਼ਬਰ »

ਖ਼ਰੀਦ ਕੇਂਦਰ 'ਚ ਬਾਰਦਾਨਾ ਭੇਜਣ ਦੀ ਕੀਤੀ ਮੰਗ

ਦੋਦਾ, 18 ਅਪ੍ਰੈਲ (ਰਵੀਪਾਲ)-ਕਿਸਾਨ ਜੋ ਕਿ ਪਹਿਲਾਂ ਹੀ ਕੇਂਦਰ ਸਰਕਾਰ ਵਿਰੱੁਧ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਕਰਕੇ ਪੇ੍ਰਸ਼ਾਨ ਹਨ ਅਤੇ ਹੁਣ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਮਾਰ ਨਾਲ ਅਨਾਜ ਮੰਡੀਆਂ 'ਚ ਕਣਕ ਦੀ ਫ਼ਸਲ ਲਈ ਬਾਰਦਾਨਾ ਨਾ ਹੋਣ ...

ਪੂਰੀ ਖ਼ਬਰ »

ਚਾਰ ਅਪਾਹਜ ਬੱਚੇ ਅਤੇ ਬਿਮਾਰ ਪਤੀ ਨੂੰ ਸੰਭਾਲਦੀ ਹੈ ਇਕੱਲੀ ਔਰਤ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਲਾਲਬਾਈ ਵਿਖੇ ਜਨਮ ਤੋਂ ਅਪਾਹਜ ਚਾਰ ਬੱਚਿਆਂ ਸਮੇਤ ਅਧਰੰਗ ਤੋਂ ਪੀੜਤ ਪਤੀ ਦਾ ਮਿਹਨਤ ਮਜ਼ਦੂਰੀ ਕਰਕੇ ਢਿੱਡ ਭਰਨ ਵਾਲੀ ਸਿਦਕੀ ਔਰਤ 'ਤੇ ਸਮੇਂ ਦੀਆਂ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸੁਵੱਲੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਨੇ ਆਪਣੇ ਘਰਾਂ ਦੇ ਬਾਹਰ ਰਾਜਨੀਤਕ ਆਗੂਆਂ ਦੀ 'ਨੋ ਐਂਟਰੀ' ਦੇ ਬੋਰਡ ਲਗਾਏ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਘਰ-ਘਰ ਨੌਕਰੀ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਪਿਛਲੇ 10-15 ਸਾਲਾਂ ਤੋਂ ਬਹੁਤ ਹੀ ਘੱਟ ਤਨਖ਼ਾਹਾਂ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਆਊਟਸੋਰਸਿੰਗ/ਕੰਟਰੈਕਟ ਤੇ ਕੰਮ ਕਰਦੇ ...

ਪੂਰੀ ਖ਼ਬਰ »

ਸਿਆਣੇ ਤੇ ਮਿਹਨਤਕਸ਼ ਲੋਕਾਂ ਦਾ ਪਿੰਡ ਰੱਥੜੀਆਂ

ਅਜਮੇਰ ਸਿੰਘ ਬਰਾੜ 98151-97377 ਮਲੋਟ: ਸ਼ਹਿਰ ਦੇ ਬਿਲਕੁੱਲ ਨੇੜੇ ਦੱਖਣ-ਪੂਰਬ ਵਾਲੇ ਪਾਸੇ ਵਸੇ ਸਿਆਣੇ 'ਤੇ ਮਿਹਨਤੀ ਲੋਕਾਂ ਦਾ ਪਿੰਡ ਰੱਥੜੀਆਂ 200 ਸਾਲ ਤੋਂ ਵੱਧ ਸਮੇਂ ਪਹਿਲਾਂ ਹਰਿਆਣਾ ਦੇ ਪਿੰਡ ਜਮਾਲਪੁਰ ਤੋਂ ਆਏ ਮੁਸਲਮਾਨ ਨੂਰਦੀਨ ਨੰਬਰਦਾਰ ਨੇ ਵਸਾਇਆ ਸੀ ਤੇ ਉਸ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਦਿੱਤੀ ਲੱਖਾਂ ਦੀ ਗ੍ਰਾਂਟ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੁਆਰਾ ਸੂਬੇ ਦੇ ਵਿਕਾਸ ਲਈ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਸ਼ਹਿਰ ਨੂੰ ਸੋਹਣੀ ਦਿੱਖ ...

ਪੂਰੀ ਖ਼ਬਰ »

ਰੱਦ ਹੋਈਆਂ ਪ੍ਰੀਖਿਆਵਾਂ ਦੀ ਫ਼ੀਸ ਵਾਪਸ ਕਰੇ ਬੋਰਡ-ਡੀ. ਟੀ. ਐੱਫ.

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਇਸ ਸਾਲ ਵੀ ਪੰਜਾਬ ਸਰਕਾਰ ਵਲੋਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕੀਤੇ ਜਾਣ ਨਾਲ ਲੱਖਾਂ ਵਿਦਿਆਰਥੀਆਂ ਤੋਂ ਮੋਟੀਆਂ ਫ਼ੀਸਾਂ ਤੇ ਜੁਰਮਾਨਿਆਂ ਦੇ ਰੂਪ ਵਿਚ ਕਰੋੜਾਂ ਰੁਪਏ ਇਕੱਠੇ ਕਰਨ ਵਾਲੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਨੂੰ ਸਟਾਰ ਕਾਲਜ ਸਕੀਮ ਦਾ ਮਾਣ ਹਾਸਲ ਹੋਇਆ-ਡਾ: ਧਾਲੀਵਾਲ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਨੇ ਆਪਣੀ ਰੀਤ ਨੂੰ ਬਰਕਰਾਰ ਰੱਖਦਿਆਂ ਅਕਾਦਮਿਕ ਖੇਤਰ ਵਿਚ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ਼ ਬਾਇਓਟੈਕਨਾਲੌਜੀ ਅਧੀਨ ਸਟਾਰ ਕਾਲਜ ਸਕੀਮ ...

ਪੂਰੀ ਖ਼ਬਰ »

ਪਦਮਸ੍ਰੀ ਨਿਰਮਲ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਮਤਿ ਸਮਾਗਮ

ਮਲੋਟ, 18 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸਰਬ ਸਾਂਝੀ ਰਾਗੀ ਸਭਾ ਮਲੋਟ ਅਤੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਸਮਾਗਮ ਪਦਮ ਸ੍ਰੀ ਨਿਰਮਲ ਸਿੰਘ ਖ਼ਾਲਸਾ ਰਾਗੀ ਜਥੇ ਨੂੰ ਸਮਰਪਿਤ ਕਰਕੇ ਕਰਵਾਇਆ ਗਿਆ, ਜਿਸ ਵਿਚ ਰਾਗੀ ਭਾਈ ਜਸਬੀਰ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਦਫ਼ਤਰ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਪ.ਪ. ਰਾਹੀਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵਿਖੇ ਬੀਤੇ ਦਿਨੀਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ ਜਿਸ ਵਿਚ ਕਿਰਨਦੀਪ ਕੌਰ ਐਸ.ਐਮ.ਓ. ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮੰਡੀ ਕਿੱਲਿਆਂਵਾਲੀ, 18 ਅਪ੍ਰੈਲ (ਸ਼ਾਂਤ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਖ਼ਾਤਰ ਲੋਹਾਰਾ ਸਬ ਸੈਂਟਰ ਅਮਲੇ ਨੇ ਘੁਮਿਆਰਾ ਵਿਖੇ ਵਡੇਰੀ ਉਮਰ ਦੇ 45 ਜਣਿਆਂ ਨੂੰ ਮਹਾਂਮਾਰੀ ਦੇ ਖ਼ਤਰਿਆਂ ਤੋਂ ਅਗਾਊਾ ਬਚਾਉਣ ਲਈ ਵੈਕਸੀਨ ਦੀ ਪਹਿਲੀ ਡੋਜ਼ ਲਗਾਈ | ਏ.ਐਨ.ਐਮ. ਨੈਂਸੀ, ...

ਪੂਰੀ ਖ਼ਬਰ »

ਫੋਟੋਗ੍ਰਾਫਰ ਐਸੋਸੀਏਸ਼ਨ ਨੇ ਖ਼ਾਲਸੇ ਦਾ ਸਾਜਨਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਕੋਟਕਪੂਰਾ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਗਲੀ ਨੰ: 8 ਵਿਖੇ ਵਿਸਾਖੀ ਦੇ ਸ਼ੁੱਭ ਅਵਸਰ 'ਤੇ ਮੁਕਤਸਰ ਫੋਟੋਗਾ੍ਰਫਰ ਐਸੋਸੀਏਸ਼ਨ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਤੇਜਾ ਸਿੰਘ ਚਹਿਲ ਨਮਿਤ ਅੰਤਿਮ ਅਰਦਾਸ ਕੱਲ੍ਹ

ਗਿੱਦੜਬਾਹਾ, 18 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਜਗਦੇਵ ਸਿੰਘ ਚਹਿਲ ਅਤੇ ਜਸਵੰਤ ਸਿੰਘ ਚਹਿਲ ਵਾਸੀ ਪਿੰਡ ਸ਼ੇਖ਼ ਦੇ ਪਿਤਾ ਸ: ਤੇਜਾ ਸਿੰਘ ਚਹਿਲ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 20 ਅਪ੍ਰੈਲ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਨਹਿਰ ਵਿਚ ਆ ਰਿਹਾ ਹੈ ਦੂਸ਼ਿਤ ਪਾਣੀ-ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ

ਮੰਡੀ ਬਰੀਵਾਲਾ, 18 ਅਪ੍ਰੈਲ (ਨਿਰਭੋਲ ਸਿੰਘ)-ਨਹਿਰ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਦੂਸ਼ਿਤ ਪਾਣੀ ਆ ਰਿਹਾ ਹੈ ਪਰ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੌ ਰਿਹਾ ਹੈ | ਨਹਿਰ ਵਿਚ ਆ ਰਿਹਾ ਪਾਣੀ ਬੇਹੱਦ ਗੰਧਲਾ, ਦੂਸ਼ਿਤ ਅਤੇ ਕਾਲਾ ਹੈ | ਨਹਿਰ ਵਿਚੋਂ ਹੀ ਅੱਗੋਂ ਪਾਣੀ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪ ਦੌਰਾਨ 50 ਵਿਅਕਤੀਆਂ ਨੇ ਲਵਾਈ ਕੋਵਿਡ ਵੈਕਸੀਨ

ਮਲੋਟ, 18 ਅਪ੍ਰੈਲ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਸਥਾਨਕ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਸ਼ਮੀ ਚਾਵਲਾ ਦੀ ਅਗਵਾਈ ਵਿਚ ਕੋਰੋਨਾ ਵੈਕਸੀਨੇਸ਼ਨ ਕੈਂਪਾਂ ਤਹਿਤ ਅੱਜ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਯੂਨੀਵਰਸਲ ਬਾਇਓ ਵੇਸਟਿੰਗ ਪਲਾਂਟ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਲੰਬੀ, 18 ਅਪ੍ਰੈਲ (ਮੇਵਾ ਸਿੰਘ)-ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੀ.ਐੱਚ.ਸੀ. ਲੰਬੀ ਅਧੀਨ ਪੈਂਦੇ ਪਿੰਡ ਚੰਨੂੰ ਦੇ ਬਾਹਰਲੇ ਪਾਸੇ ਸਥਿਤ ਮੈਂਡ ਵੇਸਟਿੰਗ ਪ੍ਰਾਈਵੇਟ ਲਿਮਟਿਡ ਐਂਡ ਯੂਨੀਵਰਸਲ ਬਾਇਓ ਵੇਸਟਿੰਗ ਪਲਾਂਟ ...

ਪੂਰੀ ਖ਼ਬਰ »

ਬਰਾੜ ਨੇ ਪਿੰਡ ਅਕਾਲਗੜ੍ਹ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਵਲੋਂ ਅੱਜ ਪਿੰਡ ਅਕਾਲਗੜ੍ਹ ਦੀ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸ: ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

50ਵੇਂ ਮੁਫ਼ਤ ਕਟਾਈ ਸਿਲਾਈ ਸੈਂਟਰ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਲਾਰਡ ਬੁੱਧਾ ਚੈਰੀਟੇਬਲ ਟਰੱਸਟ ਵਲੋਂ ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ ਖੋਲੇ੍ਹ ਗਏ 50ਵੇਂ ਮੁਫ਼ਤ ਕਟਾਈ ਸਿਲਾਈ ਸੈਂਟਰ ਵਿਚ ਅੱਜ ਤੋਂ ਸਿਖਲਾਈ ਦੀ ਕਲਾਸ ...

ਪੂਰੀ ਖ਼ਬਰ »

ਬਖਤਾਵਰ ਸਿੰਘ ਮਾਨ ਨਮਿਤ ਅੰਤਿਮ ਅਰਦਾਸ 21 ਨੂੰ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗਗਨਦੀਪ ਸਿੰਘ ਮਾਨ ਪ੍ਰੋਜੈਕਟ ਡਿਪਟੀ ਡਾਇਰੈਕਟਰ ਖੇਤੀਬਾੜੀ ਵਿਕਾਸ (ਆਤਮਾ) ਸ੍ਰੀ ਮੁਕਤਸਰ ਸਾਹਿਬ ਦੇ ਪਿਤਾ ਅਤੇ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਦੇ ਮਾਸੜ ...

ਪੂਰੀ ਖ਼ਬਰ »

ਸੁਖਨਾ ਅਬਲੂ ਦੇ ਵਸਨੀਕਾਂ ਵਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਪਿੰਡ ਸੁਖਨਾ ਅਬਲੂ ਦੇ ਵੱਡੀ ਗਿਣਤੀ ਵਿਚ ਪਹੁੰਚੇ ਵਸਨੀਕਾਂ ਵਲੋਂ ਧਰਨੇ ਤੋਂ ਬਾਅਦ ਐਸ.ਐਸ.ਪੀ. ਨੂੰ ਮਿਲ ਕੇ ਦੋਸ਼ੀਆਂ ਵਿਰੁੱਧ ਕਾਨੰੂਨੀ ਕਾਰਵਾਈ ਦੀ ਮੰਗ ਕੀਤੀ ਗਈ | ਮਿਲੀ ਜਾਣਕਾਰੀ ਅਨੁਸਾਰ ਬੀਤੇ ਕੁਝ ਸਮੇਂ ...

ਪੂਰੀ ਖ਼ਬਰ »

ਕੋਵਾਸ਼ੀਲਡ ਵੈਕਸੀਨੇਸ਼ਨ ਕੈਂਪ ਲਗਾਇਆ

ਮਲੋਟ, 18 ਅਪ੍ਰੈਲ (ਪਾਟਿਲ)-ਐਸ.ਐਮ.ਓ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਅੱਜ ਸੀ.ਐਚ.ਸੀ ਆਲਮਵਾਲਾ ਦੇ ਵੱਖ-ਵੱਖ ਸਬ ਸੈਂਟਰ ਅਤੇ ਹੈਲਥ ਐਂਡ ਵੈੱਲਨੈੱਸ ਕਲੀਨਿਕਾਂ ਉੱਤੇ ਕੋਵਾਸ਼ੀਲਡ ਵੈਕਸੀਨ ਲਗਾਈ ਗਈ | ਇਸ ਮੌਕੇ ਡਾ. ਅਰਪਨ ਸਿੰਘ ਨੋਡਲ ਅਫ਼ਸਰ ਕੋਵਿਡ 19 ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਲਾਇਆ

ਦੋਦਾ, 18 ਅਪ੍ਰੈਲ (ਰਵੀਪਾਲ)-ਸਬ ਸੈਂਟਰ ਮੱਲਣ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਮੁਫ਼ਤ ਵੈਕਸੀਨੇਸ਼ਨ ਕੈਂਪ ਲਾਇਆ ਗਿਆ | ਕੈਂਪ ਦੀ ਸ਼ੁਰੂਆਤ ਪਿੰਡ ਦੀ ਪੰਚ ਗੁਰਵਿੰਦਰ ਕੌਰ ਤੇ ਸੁਖਦੇਵ ਕੌਰ ਨੇ ਵੈਕਸੀਨ ਲਗਵਾ ਕੇ ਕੀਤੀ | ਇਸ ਕੈਂਪ ਦੌਰਾਨ 70 ਲੋਕਾਂ ਦੇ ...

ਪੂਰੀ ਖ਼ਬਰ »

ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦਾ ਕੀਤਾ ਉਦਘਾਟਨ

ਮਲੋਟ, 18 ਅਪ੍ਰੈਲ (ਪਾਟਿਲ)-ਅੱਜ ਸਮੂਹ ਗ੍ਰਾਮ ਪੰਚਾਇਤ ਪਿੰਡ ਖੂੰਨਣ ਕਲਾਂ ਵਲੋਂ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾ ਕੇ ਕੀਤਾ ਗਿਆ | ਇਸ ਮੌਕੇ ਰੀਬਨ ਕਟਾਈ ਦੀ ਰਸਮ ਪੰਚਾਇਤ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੰਡੀਆਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਵਰਨਜੀਤ ਕੌਰ ਉੱਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਮਹਿਰਾਜਵਾਲਾ ਦਾਣਾ ਮੰਡੀ ਵਿਚ ਧੀਮੀ ਗਤੀ ਨਾਲ ਹੋ ਰਹੀ ਖ਼ਰੀਦ ਅਤੇ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਦੀ ਅਚਨਚੇਤ ਚੈਕਿੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX