ਤਾਜਾ ਖ਼ਬਰਾਂ


ਯੋਗਾ ਕੋਰੋਨਾ ਯੁੱਗ 'ਚ ਇਕ ਉਮੀਦ ਦੀ ਕਿਰਣ - ਪ੍ਰਧਾਨ ਮੰਤਰੀ
. . .  3 minutes ago
ਨਵੀਂ ਦਿੱਲੀ, 21 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਯੋਗਾ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ...
ਅੱਜ ਦਾ ਵਿਚਾਰ
. . .  27 minutes ago
ਅੱਜ ਦਾ ਵਿਚਾਰ
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ ਸ਼ੁਭਕਾਮਨਾਵਾਂ।
. . .  31 minutes ago
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ...
ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  1 day ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  1 day ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  1 day ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  1 day ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  1 day ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  1 day ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  1 day ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  1 day ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  1 day ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  1 day ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  1 day ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  1 day ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  1 day ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  1 day ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  1 day ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  1 day ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  1 day ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਰੂਪਨਗਰ

ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਨੇ ਲਗਾਇਆ ਧਰਨਾ ਕੀਤੀ ਆਵਾਜਾਈ ਜਾਮ

ਸ੍ਰੀ ਚਮਕੌਰ ਸਾਹਿਬ,19 ਅਪ੍ਰੈਲ(ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਅਤੇ ਇਸ ਅਧੀਨ ਬਸੀ ਗੁੱਜਰਾਂ, ਬੇਲਾ, ਹਾਫਿਜਾਬਾਦ ਅਤੇ ਗੱਗੋਂ ਮੰਡੀਆਂ ਵਿਚ ਬਾਰਦਾਨਾ ਨਾ ਹੋਣ ਕਾਰਨ ਆੜ੍ਹਤੀਆਂ ਨੇ ਅੱਜ ਖ੍ਰੀਦ ਠੱਪ ਕਰਕੇ ਸਥਾਨਕ ਨਹਿਰ ਸਰਹਿੰਦ ਦੇ ਪੁਲ ਤੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਤੇ ਨੀਲੋਂ ਰੂਪਨਗਰ ਅਤੇ ਬੇਲਾ ਸ੍ਰੀ ਚਮਕੌਰ ਸਾਹਿਬ ਆਵਾਜਾਈ ਠੱਪ ਕਰ ਦਿੱਤੀ | ਐਸ ਡੀ ਐਮ ਨੇ ਮੌਕੇ ਤੇ ਬਾਰਦਾਨਾ ਮੁਹੱਈਆ ਕਰਵਾਉਣ ਦੇ ਦਵਾਏ ਭਰੋਸੇ ਤੋਂ ਬਾਦ ਧਰਨਾ ਖ਼ਤਮ ਕੀਤਾ ਗਿਆ | ਇਸ ਧਰਨੇ ਵਿਚ ਆੜ੍ਹਤੀ ਐਸੋ:ਜ਼ਿਲ੍ਹਾ ਰੂਪਨਗਰ/ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਮੇਜਰ ਸਿੰਘ ਮਾਂਗਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਪੰਜਾਬ ਵਿਚ ਇੱਕ ਸਾਜ਼ਿਸ਼ ਤਹਿਤ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲੱਗੀ ਹੋਈ ਹੈ , ਬਾਰਦਾਨਾ ਇੱਕ ਅਜਿਹੀ ਜ਼ਰੂਰੀ ਵਸਤੂ ਹੈ ਜਿਸ ਬਿਨਾ ਖ੍ਰੀਦ ਸੰਭਵ ਹੀ ਨਹੀਂ ਹੋ ਸਕਦੀ ਤੇ ਸਰਕਾਰ ਨੇ ਬਾਰਦਾਨੇ ਦੇ ਬਿਨਾਂ ਪ੍ਰਬੰਧ ਕੀਤਿਆਂ ਖ੍ਰੀਦ ਸ਼ੁਰੂ ਕਰ ਦਿੱਤੀ | ਜਿਸ ਨਾਲ ਮੰਡੀਆਂ ਵਿਚ ਲੱਗੀਆਂ ਢੇਰੀਆਂ ਸਰਕਾਰ ਦੇ ਪ੍ਰਬੰਧਾਂ ਦੀਆਂ ਪੋਲ ਖੋਲ ਰਹੀਆਂ ਹਨ | ਇਸ ਮੌਕੇ ਜਿੰਦੂ ਖੋਖਰਾਂ, ਆੜ੍ਹਤੀ ਐਸੋ: ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਨੈਬ ਸਿੰਘ ਓਇੰਦ,ਮਨਜੀਤ ਸਿੰਘ ਕੰਗ,ਲਖਵੀਰ ਸਿੰਘ ਲੱਖੀ ਹਾਫਿਜਾਬਾਦ, ਕਿਸਾਨ ਆਗੂ ਗੁਰਿੰਦਰ ਰੁੜਕੀ, ਧਰਮਿੰਦਰ ਸਿੰਘ ਭੰਗੂ ਆਦਿ ਨੇ ਕਿਹਾ ਕਿ ਸੂਬੇ ਦਾ ਕਿਸਾਨ ਕੇਂਦਰ ਅਤੇ ਸੂਬਾ ਸਰਕਾਰ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ | ਧਰਨੇ ਵਿਚ ਵਿਸ਼ੇਸ਼ ਤੌਰ ਤੇ ਪੁੱਜੇ ਆਪ ਦੇ ਸੂਬਾਈ ਆਗੂ ਸਵਰਨ ਸਿੰਘ ਸੈਂਪਲਾਂ ਨੇ ਕਿਹਾ ਕਿ ਸਰਕਾਰਾਂ ਮਜਬੂਰ ਹਨ ਕਿਉਂਕਿ ਜਿਹੜੇ ਬਾਰਦਾਨੇ ਵਿਚ ਕਣਕ ਭਰੀ ਜਾਣੀ ਹੈ, ਉਸ ਬਾਰਦਾਨੇ ਤੇ ਅੰਬਾਨੀ ਅਤੇ ਅੰਡਾਨੀਆ ਦੀ ਫ਼ੋਟੋਆਂ ਲੱਗੀਆਂ ਹੋਈਆਂ ਹਨ, ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਸਰਕਾਰਾਂ ਇਹ ਕਦੇ ਵੀ ਨਹੀਂ ਚਾਹੁੰਦੀਆਂ ਕਿ ਪੰਜਾਬ ਅਤੇ ਪੰਜਾਬ ਦੇ ਲੋਕ ਖ਼ੁਸ਼ਹਾਲ ਹੋਣ | ਇਸ ਮੌਕੇ ਬੁਲਾਰਿਆਂ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਸ੍ਰੀ ਚਮਕੌਰ ਸਾਹਿਬ ਦੀਆਂ ਮੰਡੀਆਂ ਵਿਚ ਬਾਰਦਾਨਾ ਜਲਦੀ ਨਾ ਭੇਜਿਆ ਗਿਆ ਤਾਂ ਦੋਬਾਰਾ ਧਰਨਾ ਲਗਾਇਆ ਜਾਵੇਗਾ ਜਿਸ ਤੋਂ ਨਿਕਲਣ ਵਾਲੇ ਨਤੀਜਿਆਂ ਲਈ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ | ਧਰਨੇ ਦੌਰਾਨ ਪੁੱਜੇ ਸਥਾਨਕ ਐਸ ਡੀ ਐਮ ਨੇ ਆੜ੍ਹਤੀਆਂ ਤੇ ਕਿਸਾਨਾਂ ਦੀ ਸਮੱਸਿਆ ਸੁਣੀ ਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਬਾਰਦਾਨੇ ਦੀ ਸਮੱਸਿਆ ਹੱਲ ਕਰ ਦਿੱਤੀ ਜਾਵੇਗੀ | ਇਸ ਮੌਕੇ ਮੇਜਰ ਸਿੰਘ ਮਾਂਗਟ,ਨੈਬ ਸਿੰਘ ਓਇੰਦ, ਆਪ ਦੇ ਸੂਬਾਈ ਆਗੂ ਸਵਰਨ ਸਿੰਘ ਸੈਂਪਲਾਂ ਬਰਸਾਲਪੁਰ,ਸੁਰਿੰਦਰ ਸਿੰਘ ਸੈਣੀ ਪ੍ਰਧਾਨ ਬੇਲਾ, ਆੜ੍ਹਤੀ ਮਨਜੀਤ ਸਿੰਘ ਕੰਗ, ਅਮਰੀਕ ਸਿੰਘ ਸੈਦਪੁਰ, ਕੇਹਰ ਸਿੰਘ ਦੁੱਗਰੀ,ਜਤਿੰਦਰ ਸਿੰਘ ਗੋਗੀ ਝੱਲੀਆਂ, ਨੰਬਰਦਾਰ ਰਣਜੀਤ ਸਿੰਘ ਕੋਟਲੀ, ਹਰਨਾਮ ਸਿੰਘ ਕੀੜੀ ਅਫਗਾਨਾ, ਗੁਰਚਰਨ ਸਿੰਘ ਮਾਣੇਮਾਜਰਾ,ਜੱਸਾ ਗਧਰਾਮ, ਪਰਗਟ ਸਿੰਘ ਬਰਸਾਲਪੁਰ ਬਲਾਕ ਪ੍ਰਧਾਨ ਭਾਕਿਯ ੂ(ਕਾਦੀਆਂ) ਜਸਵੀਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ(ਕਾਦੀਆਂ), ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਆੜ੍ਹਤੀ ਮੌਜੂਦ ਸਨ |
ਪੁਲਿਸ ਨੇ ਆਵਾਜਾਈ ਬਦਲਵੇਂ ਰਾਸਤਿਆਂ ਰਾਹੀਂ ਰੱਖੀ ਬਹਾਲ
ਦੁਪਹਿਰ 2 ਵਜੇ ਸ਼ੁਰੂ ਹੋਏ ਇਸ ਧਰਨੇ ਦੌਰਾਨ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਬਦਲਵੇਂ ਰਾਸਤਿਆਂ ਰਾਹੀਂ ਆਵਾਜਾਈ ਬਹਾਲ ਰੱਖੀ | ਭਾਵੇਂ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ, ਇਸ ਧਰਨੇ ਨੂੰ ਲੰਮਾ ਸਮਾ ਚੱਲਣ ਅਤੇ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ ਵੱਖ-ਵੱਖ ਮੋੜਾਂ/ਚੌਕਾਂ ਤੇ ਪੁਲਿਸ ਅਮਲਾ ਤਾਇਨਾਤ ਕਰਕੇ ਆਵਾਜਾਈ ਨੂੰ ਬਦਲਵੇਂ ਰਾਸਤਿਆਂ ਤੋਂ ਲੰਘਾਇਆ ਗਿਆ |

ਮੰਡੀ 'ਚ ਕਣਕ ਦੀ ਲਿਫ਼ਟਿੰਗ ਦਾ ਰੱਬ ਰਾਖਾ, ਅਦਾਇਗੀ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਪੁਰਖਾਲੀ, 19 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਕਣਕ ਦੀ ਲਿਫ਼ਟਿੰਗ ਦਾ ਬਸ ਰੱਬ ਹੀ ਰਾਖਾ ਹੈ | ਲਿਫ਼ਟਿੰਗ ਦੇ ਮਾੜੇ ਪ੍ਰਬੰਧਾਂ ਤੋਂ ਮੰਡੀ ਦੇ ਕਿਸਾਨ ਖ਼ੂਬ ਪਰੇਸ਼ਾਨ ਹੋ ਰਹੇ ਹਨ | ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

10 ਟਾਇਰੀ ਟਿੱਪਰ ਚੋਰੀ

ਨੂਰਪੁਰ ਬੇਦੀ, 19 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੀ ਰਾਤ ਨੂੰ ਖੇਤਰ ਦੇ ਪਿੰਡ ਸਮੀਰੋਵਾਲ ਦੇ ਅੱਡੇ ਤੋਂ ਇੱਕ 10 ਟਾਇਰੀ ਟਿੱਪਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਟਿੱਪਰ ਦੇ ਚਾਲਕ ਬਲਜਿੰਦਰ ਸਿੰਘ ਨਿਵਾਸੀ ਸਮੀਰੋਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਵਿਚ ਵੱਖ-ਵੱਖ ਮੰਡੀਆਂ 'ਚ ਆਏ ਕਿਸਾਨਾਂ ਵਲੋਂ ਖ਼ਰੀਦ ਪ੍ਰਬੰਧਾਂ 'ਤੇ ਸੰਤੁਸ਼ਟੀ ਦਾ ਦਾਅਵਾ

ਰੂਪਨਗਰ, 19 ਅਪ੍ਰੈਲ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਮੰਡੀਆਂ ਵਿਚ ਆ ਰਹੇ ਕਿਸਾਨਾਂ ਨੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ ਇਹ ਦਾਅਵਾ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਪੈੱ੍ਰਸ ਨੋਟ ਰਾਹੀਂ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਘਨੌਲੀ ਵਿਖੇ ਭਰਵਾਂ ਸਵਾਗਤ

ਘਨੌਲੀ, 19 ਅਪ੍ਰੈਲ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਬਿੱਲ ਫ਼ੂਕ ਕੇ ਰੋਸ ਪ੍ਰਦਰਸ਼ਨ

ਮੋਰਿੰਡਾ, 19 ਅਪ੍ਰੈਲ (ਕੰਗ)-ਅੱਜ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਆਗੂ ਅਤੇ ਪੰਜਾਬ ਡਾਕਟਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਮੋਰਿੰਡਾ ਦੇ ਵਾਰਡ ਨੰ. 4, 6, 7, 12 ਅਤੇ 15 ਵਿਚ ਬਿਜਲੀ ਬਿੱਲਾਂ ਨੂੰ ਫ਼ੂਕ ਕੇ ਪੰਜਾਬ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਰੋਪੜ ਵਲੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਸਖ਼ਤ ਚਿਤਾਵਨੀ

ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਕਿਰਤੀ ਕਿਸਾਨ ਮੋਰਚੇ ਵਲੋਂ ਇਕ ਵਿਸ਼ੇਸ਼ ਮੀਟਿੰਗ ਬਲਾਕ ਨੂਰਪੁਰ ਬੇਦੀ ਵਿਖੇ ਆਗੂ ਵੀਰ ਸਿੰਘ ਬੜਵਾ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਕਿਸਾਨ ਵੀਰਾ ਨੂੰ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦਿੱਲੀ ...

ਪੂਰੀ ਖ਼ਬਰ »

ਨੰਗਲ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਮਿਲ ਰਹੀਆਂ ਹਨ ਸਾਰੀਆਂ ਸਹੂਲਤਾਂ

ਨੰਗਲ, 19 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿਚ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹੋਏ ਹਨ | ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ 12 ਅਨਾਜ ਮੰਡੀਆਂ ਵਿਚ 81,728 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ | ...

ਪੂਰੀ ਖ਼ਬਰ »

ਭਾਈ ਜੈਤਾ ਜੀ ਦੀ ਯਾਦ 'ਚ ਹੋਇਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਈ ਜੈਤਾ ਜੀ ਦੀ ਯਾਦ 'ਚ ਕਰਵਾਏ ਗੁਰਮਤਿ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ 'ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ-ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਜੇ.ਐੱਸ. ਨਿੱਕੂਵਾਲ/ਕਰਨੈਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ 'ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ, ਜਿਸ 'ਚ ਹਾਥੀ, ਘੋੜੇ, ਸ਼ਾਮਿਲ ਹੋਣਗੇ, ਇਸ ਦੇ ਨਾਲ ...

ਪੂਰੀ ਖ਼ਬਰ »

ਆਜ਼ਾਦ ਕੌਂਸਲਰ ਰਾਜੂ ਸਤਿਆਲ 'ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਵਜੋਂ ਪਰਚਾ ਦਰਜ

ਰੂਪਨਗਰ, 19 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਰੂਪਨਗਰ ਨੇ ਅੱਜ ਵਣ ਵਿਭਾਗ ਦੇ ਸੀ. ਪੀ. ਟੀ. ਉ. ਡਾ. ਮੋਨਿਕਾ ਯਾਦਵ ਦੀ ਸ਼ਿਕਾਇਤ ਦੇ ਆਧਾਰ ਤੇ ਵਾਰਡ ਨੰਬਰ 21 ਤੋਂ ਜਿੱਤੇ ਆਜ਼ਾਦ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਤੇ ਕੋਵਿਡ-19 ਰਿਪੋਰਟ ਪਾਜਿਟਿਵ ਹੋਣ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਕਾਂਗਰਸੀਆਂ ਦੇ ਗੱਪ ਕਣਕ ਦੇ ਢੇਰਾਂ ਤੋਂ ਵੀ ਵੱਡੇ-ਪ੍ਰੋ. ਚੰਦੂਮਾਜਰਾ

ਰੂਪਨਗਰ, 19, ਅਪੈ੍ਰਲ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੈੱ੍ਰਸ ਬਿਆਨ ਰਾਹੀਂ ਕਿਹਾ ਕਿ ਕਿਸਾਨਾਂ ਨੂੰ ਇਕੱਲਾ ਕੇਂਦਰ ਹੀ ਨਹੀਂ ਬਲਕਿ ...

ਪੂਰੀ ਖ਼ਬਰ »

ਸੰਦੋਆ ਦੇ ਆਦੇਸ਼ਾਂ 'ਤੇ 'ਆਪ' ਵਰਕਰਾਂ ਵਲੋਂ ਬਿਜਲੀ ਬਿੱਲ ਫ਼ੂਕ ਕੇ ਕੀਤਾ ਵਿਰੋਧ

ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਦਿਸਾ-ਨਿਰਦੇਸਾਂ ਤਹਿਤ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਵਲੋਂ ਆਮ ਆਦਮੀ ਪਾਰਟੀ ਦੀ 'ਬਿਜਲੀ ਮੁਹਿੰਮ' ਤਹਿਤ ਲੜੀਵਾਰ ਵੱਖ-ਵੱਖ ਪਿੰਡਾਂ ਵਿਚ ਮਹਿੰਗੀ ਬਿਜਲੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਤੇ ਦੂਜਾ ਜ਼ਖ਼ਮੀ

ਚਮਕੌਰ ਸਾਹਿਬ, 19 ਅਪੈ੍ਰਲ (ਮਨਜੀਤ ਸਿੰਘ ਸੈਣੀ)-ਬੇਲਾ-ਰੂਪਨਗਰ ਸੜਕ 'ਤੇ ਪੈਂਦੇ ਪਿੰਡ ਭਲਿਆਣ ਨੇੜੇ ਦੋ ਮੋਟਰਸਾਈਕਲ ਸਵਾਰਾਂ ਨੂੰ ਇਕ ਅਣਪਛਾਤੀ ਇੰਡੀਗੋ ਕਾਰ ਵਲੋਂ ਮਾਰੀ ਫੇਟ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਨੌਜਵਾਨ ਜ਼ਖ਼ਮੀ ਹਾਲਤ ਵਿਚ ...

ਪੂਰੀ ਖ਼ਬਰ »

ਕੋਰੋਨਾ ਦੇ ਇਲਾਜ 'ਚ ਵਰਤੇ ਜਾਂਦੇ ਟੀਕੇ ਦੀ ਕਾਲਾ ਬਾਜ਼ਾਰੀ ਰੋਕਣ ਲਈ ਛਾਪੇਮਾਰੀ

ਰੂਪਨਗਰ, 19 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਕੋਰੋਨਾ ਦੇ ਇਲਾਜ ਵਿਚ ਵਰਤੇ ਜਾਂਦੇ ਸੀਪਲਾ ਕੰਪਨੀ ਦੇ ਰੈਮਡੈਸੀਵੀਲ ਟੀਕੇ ਦੀ ਕਾਲਾ ਬਾਜ਼ਾਰੀ ਰੋਕਣ ਲਈ ਅੱਜ ਜ਼ਿਲ੍ਹਾ ਡਰੱਗ ਇੰਸਪੈਕਟਰ ਤਜਿੰਦਰ ਸਿੰਘ ਅਤੇ ਸਿਟੀ ਐਸ. ਐਚ. ਓ. ਵਲੋਂ ਮੈਡੀਕਲ ਸਟੋਰਾਂ 'ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਡਾ. ਚੰਨੀ ਦੀ ਅਗਵਾਈ ਹੇਠ ਬਿਜਲੀ ਬਿਲ ਸਾੜੇ

ਬੇਲਾ, 19 ਅਪ੍ਰੈਲ (ਮਨਜੀਤ ਸਿੰਘ ਸੈਣੀ)-ਆਮ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਆਪ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਿੰਡ ਰੰਗਾ, ਟੱਪਰੀਆਂ, ਸੁਰਤਾਪੁਰ ਆਦਿ ਪਿੰਡਾਂ ਵਿਚ ਬਿਜਲੀ ਅੰਦੋਲਨ ਮੁਹਿੰਮ ਅਧੀਨ ਬਿਜਲੀ ...

ਪੂਰੀ ਖ਼ਬਰ »

ਘਨੌਲੀ ਵਿਖੇ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੇ ਬਿੱਲ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 19 ਅਪ੍ਰੈਲ (ਜਸਵੀਰ ਸਿੰਘ ਸੈਣੀ)-ਆਮ ਆਦਮੀ ਪਾਰਟੀ ਹਲਕਾ ਰੂਪਨਗਰ ਦੇ ਆਗੂਆਂ ਅਤੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਬਿਜਲੀ ਅੰਦੋਲਨ ਮੁਹਿੰਮ ਅਧੀਨ ਘਨੌਲੀ ਵਿਖੇ ਬਿਜਲੀ ਦੇ ਬਿੱਲ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਮਹਿੰਗੇ ਭਾਅ ਦੀ ਬਿਜਲੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਫੂਕੇ ਬਿਜਲੀ ਦੇ ਬਿੱਲ

ਸੁਖਸਾਲ, 19 ਅਪ੍ਰੈਲ (ਧਰਮ ਪਾਲ)-ਪੰਜਾਬ ਵਿਚ ਦਿਨੋਂ ਦਿਨ ਵਧ ਰਹੇ ਬਿਜਲੀ ਦੇ ਰੇਟ ਕਾਰਨ ਆਮ ਆਦਮੀ ਪਾਰਟੀ ਵਲੋਂ ਪਿੰਡ ਸੈਸੋਵਾਲ ਵਿਖੇ ਬਿਜਲੀ ਦੇ ਬਿੱਲ ਫੂਕੇ ਗਏ | ਇਸ ਮੌਕੇ ਸੰਬੋਧਨ ਕਰਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਵਿਸਾਲ ਸੈਣੀ ਅਤੇ ਸੰਜੀਵ ਰਾਣਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਅਣਗਹਿਲੀ ਨੇ ਕੀਮਤੀ ਜਿੰਦਾਂ ਦੀ ਜਾਨ ਪਾਈ ਜੋਖ਼ਮ 'ਚ

ਸ੍ਰੀ ਚਮਕੌਰ ਸਾਹਿਬ, 19 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰ ਵਿਚ ਅੱਜ ਇੱਕ ਮਹਿਲਾ ਦੀ ਮੌਤ ਕੋਰੋਨਾ ਨਾਲ ਹੋਣ ਤੋਂ ਬਾਦ ਉਸ ਔਰਤ ਦੀ ਮਿ੍ਤਕ ਦੇਹ ਦੇ ਸਸਕਾਰ ਲਈ ਪਰਿਵਾਰਕ ਮੈਂਬਰਾਂ ਨੇ ਸ਼ਮਸ਼ਾਨ ਘਾਟ ਤੱਕ ਲਿਜਾਣ ਲਈ ਨਗਰ ਪੰਚਾਇਤ ਦੀ ਵੈਨ ਮੰਗਵਾਈ , ਜਿਸ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸੰਬੰਧੀ ਪ੍ਰਧਾਨ ਸ਼੍ਰੋੋਮਣੀ ਕਮੇਟੀ ਬੀਬੀ ਜਗੀਰ ਕੌਰ ਉਚੇਚੇ ...

ਪੂਰੀ ਖ਼ਬਰ »

400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਭੱਠਾ ਸਾਹਿਬ ਤੋਂ ਅਨੰਦਪੁਰ ਸਾਹਿਬ ਨੂੰ ਰਵਾਨਾ, ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ

ਰੂਪਨਗਰ, 19 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕੇ ਮਹਿਲ ਸ੍ਰੀ ਅੰਮਿ੍ਤਸਰ ਤੋਂ ਅਰੰਭ ਹੋਇਆ ਨਗਰ ਕੀਰਤਨ ਐਤਵਾਰ ਰਾਤ 11 ਵਜੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਭੱਠਾ ਸਾਹਿਬ ਪਹੁੰਚਿਆ ਅਤੇ ...

ਪੂਰੀ ਖ਼ਬਰ »

ਪਿੰਡ ਕਜੌਲੀ ਵਿਖੇ ਵਿਕਾਸ ਕਾਰਜ ਜਾਰੀ

ਮੋਰਿੰਡਾ, 19 ਅਪ੍ਰੈਲ (ਕੰਗ)-ਮੋਰਿੰਡਾ ਇਲਾਕੇ ਦੇ ਕਈ ਪਿੰਡਾਂ ਵਿਚ ਵਿਕਾਸ ਕਾਰਜ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਸੇ ਤਰ੍ਹਾਂ ਪਿੰਡ ਕਜੌਲੀ ਵਿਖੇ ਵੀ ਵਿਕਾਸ ਕਾਰਜ ਜਾਰੀ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਹੁਸਨਦੀਪ ਕੌਰ ਨੇ ਦੱਸਿਆ ਕਿ ਗਰਾਮ ਪੰਚਾਇਤ ...

ਪੂਰੀ ਖ਼ਬਰ »

ਐੱਸ. ਜੀ. ਪੀ. ਸੀ. ਮੈਂਬਰ ਪਰਮਜੀਤ ਸਿੰਘ ਲੱਖੇਵਾਲ ਦੀ ਮਾਤਾ ਦਾ ਕੀਤਾ ਸਸਕਾਰ

ਬੇਲਾ, 19 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਲੱਖੇਵਾਲ ਦੀ ਮਾਤਾ ਹਰਬੰਸ ਕੌਰ (94) ਪਤਨੀ ਸਵ. ਰੱਖਾ ਸਿੰਘ ਦੀ ਅਕਾਲ ਚਲਾਣਾ ਕਰ ਗਏ ਦਾ ਪਿੰਡ ਦੇ ...

ਪੂਰੀ ਖ਼ਬਰ »

ਪੁਲਿਸ ਨੇ ਪਾਬੰਧੀਆਂ ਸਬੰਧੀ ਕੀਤੀ ਅਨਾਊਾਸਮੈਂਟ

ਸ੍ਰੀ ਚਮਕੌਰ ਸਾਹਿਬ,19 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਨੂੰ ਲੈ ਕੇ ਅੱਜ ਸਥਾਨਕ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਖ਼ੁਦ ਬਜਾਰ ਦੀਆਂ ਪ੍ਰਮੁੱਖ ਖ਼ਾਸ ਕਰਕੇ ਹਲਵਾਈਆਂ ਅਤੇ ਚਾਈਨਿਜ਼ ਫੂਡ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਡਾ. ਅੰਬੇਡਕਰ ਜੈਅੰਤੀ ਨੂੰ ਸਮਰਪਿਤ ਸਮਾਗਮ ਕਰਵਾਇਆ

ਨੂਰਪੁਰ ਬੇਦੀ, 19 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪੰਡ ਟਿੱਬਾ ਨੰਗਲ ਵਿਖੇ ਧਰਮਸ਼ਾਲਾ ਵਿਚ ਗਰੀਬਾਂ ਦੇ ਮਸੀਹਾ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਦਾ 130ਵੇਂ ਜਨਮ ਦਿਵਸ ਸਬੰਧੀ ਸਮੂਹ ਪਿੰਡ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਪਿੰਡ ਬ੍ਰਹਮਪੁਰ ਕੋਲ ਵਾਪਰਿਆ ਹਾਦਸਾ

ਨੰਗਲ, 19 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਨੰਗਲ, ਚੰਡੀਗੜ੍ਹ ਮੁੱਖ ਮਾਰਗ 'ਤੇ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਆਏ ਦਿਨ ਵਾਪਰ ਰਹੀਆਂ ਦਰਦਨਾਕ ਘਟਨਾਵਾਂ ਕਾਰਨ ਸਥਾਨਕ ਰਾਹਗੀਰ ਤਾਂ ਉਕਤ ਸੜਕ ਤੋਂ ਜਾਣ ਨੂੰ ਗੁਰੇਜ਼ ਕਰਨ ਲੱਗ ਪਏ ਹਨ | ਜਿੱਥੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੀ ਪੁਲਿਸ ਨੇ ਚੰਡੀਗੜ੍ਹ ਮਾਰਕਾ 48 ਬੋਤਲਾਂ ਫੜੀਆਂ

ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਖਿਲ ਚੌਧਰੀ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਅੱਜ ਉਸ ਵਕਤ ਹੋਰ ਸਫਲਤਾ ਹਾਸਲ ਹੋਈ ਜਦੋਂ ਨੂਰਪੁਰ ਬੇਦੀ ਪੁਲਿਸ ਨੇ ਇੱਕ ਕਾਰ ਵਿਚੋਂ ਚੰਡੀਗੜ੍ਹ ਮਾਰਕਾ ਸ਼ਰਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX