ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਪਟਿਆਲਾ

ਥਾਪਰ ਚੌਕ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਨੇ ਲਾਇਆ ਧਰਨਾ

ਪਟਿਆਲਾ, 19 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)- ਕਿਸਾਨ ਮੋਰਚਾ ਇਨਸਾਫ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਡ ਜਾਮ ਕਰਕੇ ਪਿਛਲੇ ਦਿਨੀਂ ਥਾਪਰ ਚੌਕ 'ਚ ਵਾਪਰੇ ਦਰਦਨਾਕ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਅਤੇ ਇਨਸਾਫ਼ ਦਿਵਾਉਣ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਔਰਤਾਂ, ਬੱਚਿਆਂ ਅਤੇ ਵਿਦਿਆਰਥੀ ਜਥੇਬੰਦੀਆਂ ਵੀ ਧਰਨੇ 'ਚ ਸ਼ਮੂਲੀਅਤ ਕੀਤੀ | ਵੱਖ-ਵੱਖ ਕਿਸਾਨ ਆਗੂ ਜਿਨ੍ਹਾਂ 'ਚ ਉਗਰਾਹਾਂ ਮਨਜੀਤ ਸਿੰਘ ਨਿਆਲ, ਬੀ.ਕੇ.ਯੂ ਕ੍ਰਾਂਤੀਕਾਰੀ ਰਣਜੀਤ ਸਿੰਘ ਸਵਾਜਪੁਰ ਜ਼ਿਲ੍ਹਾ ਪ੍ਰਧਾਨ, ਬੀ.ਕੇ.ਯੂ. ਡਕੌਂਦਾ ਜਗਮੇਲ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੋਂ ਹਰਭਜਨ ਸਿੰਘ ਪੰਜਾਬ ਮੀਤ ਪ੍ਰਧਾਨ, ਬਲਕਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 29 ਮਾਰਚ ਨੂੰ ਥਾਪਰ ਯੂਨੀਵਰਸਿਟੀ ਚੌਕ 'ਚ ਸ਼ਾਮ ਸਮੇਂ ਵਾਪਰੇ ਦਰਦਨਾਕ ਹਾਦਸੇ 'ਚ ਜਿਥੇ ਚਾਰ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ, ਉਥੇ ਇਕ ਦੋ ਸਾਲਾ ਬੱਚੇ ਸਮੇਤ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ | ਅੱਜ ਕਿਸਾਨ ਆਗੂਆਂ ਨੇ ਆਖਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਿਲ ਕਰਵਾਇਆ ਗਿਆ ਸੀ ਜਿਨ੍ਹਾਂ ਦੇ ਇਲਾਜ ਉਪਰ ਲੱਖਾਂ ਰੁਪਏ ਖ਼ਰਚ ਆਇਆ | ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਜ਼ਖਮੀ ਵਿਅਕਤੀਆਂ ਨੂੰ ਸ਼ਹਿਰ ਦੇ ਇਕ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤਾਂ ਉਨ੍ਹਾਂ ਨੂੰ ਬਹੁਤ ਦੇਰ ਤਕ ਬੈੱਡ ਵੀ ਨਸੀਬ ਨਹੀਂ ਹੋਇਆ ਅਤੇ ਬੈੱਡ 'ਤੇ ਹੀ ਤੜਫ਼ ਦੇ ਰਹੇ ਅਤੇ ਮਜਬੂਰੀ ਵੱਸ ਉਨ੍ਹਾਂ ਨੂੰ ਹੋਰਨਾਂ ਹਸਪਤਾਲਾਂ 'ਚ ਦਾਖਿਲ ਕਰਵਾਉਣਾ ਪਿਆ | ਇਥੋਂ ਤਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੇ ਮਾਪਿਆਂ ਦੀ ਗ਼ੈਰਮੌਜੂਦਗੀ 'ਚ ਉਨ੍ਹਾਂ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਲੋਕਾਂ ਨੂੰ ਵੀ ਹਸਪਤਾਲਾਂ 'ਚ ਬਹੁਤ ਜ਼ਿਆਦਾ ਖੱਜਲ ਖ਼ੁਆਰ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਗਰਭਵਤੀ ਔਰਤ ਅਤੇ ਉਸ ਦੇ ਭਰਾ ਨੂੰ ਸਰਕਾਰੀ ਹਸਪਤਾਲ ਚ ਇਸ ਕਰਕੇ ਸ਼ਿਫ਼ਟ ਕੀਤਾ ਗਿਆ ਸੀ ਕਿਉਂਕਿ ਹਸਪਤਾਲ 'ਚ ਨਿਊਰੋ ਦਾ ਕੋਈ ਡਾਕਟਰ ਹੀ ਨਹੀਂ ਸੀ | ਉਨ੍ਹਾਂ ਕਿਹਾ ਕਿ ਇਸ ਦਰਦਨਾਕ ਹਾਦਸੇ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਤੋ ਮੰਗ ਕਰਦੇ ਹਾਂ ਕਿ ਹਾਦਸੇ ਚ ਸ਼ਹੀਦ ਹੋਏ ਇੰਦਰਜੀਤ ਸਿੰਘ, ਯਸ ਉਰਫ ਅੰਸ਼ ਅਤੇ ਪਰਮਵੀਰ ਸਿੰਘ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਆਖਿਆ ਕਿ ਗੁਰਪ੍ਰੀਤ ਸਿੰਘ, ਗਰਭਵਤੀ ਔਰਤ ਰੇਨੂੰ ਬਾਲਾ ਅਤੇ ਉਸ ਦੇ ਭਰਾ ਰਾਹੁਲ ਨੂੰ ਉਨ੍ਹਾਂ ਦੇ ਇਲਾਜ ਤੇ ਖ਼ਰਚ ਦੋਏ ਪੈਸੇ ਦੀ ਸਰਕਾਰ ਅਦਾਇਗੀ ਕਰੇ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਰਜਿੰਦਰਾ ਹਸਪਤਾਲ 'ਚ ਤੁਰੰਤ ਨਿਊਰੋ ਸਰਜਨ ਦਾ ਡਾਕਟਰਾਂ ਦੀਆ ਅਸਾਮੀਆਂ ਭਰੀਆਂ ਜਾਣ | ਹਾਦਸੇ ਵਾਲੇ ਥਾਂ ਥਾਪਰ ਯੂਨੀਵਰਸਿਟੀ ਚੌਕ ਦਾ ਨਾਮ ਸ਼ਹੀਦ ਕਿਸਾਨ ਯਾਦਗਾਰੀ ਚੌਕ ਰੱਖਿਆ ਜਾਵੇ ਅਤੇ ਇਸ ਚੌਕ ਨੂੰ ਹੋਰ ਖੁੱਲ੍ਹਾ ਕੀਤਾ ਜਾਵੇ ਆਦਿ ਮੰਗਾਂ ਰੱਖੀਆਂ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਉਨ੍ਹਾਂ ਹਾਦਸਾ ਪੀੜਤਾਂ ਨੂੰ ਬਚਾਉਣ 'ਚ ਵਰਤੀ ਅਣਗਹਿਲੀ ਖ਼ਿਲਾਫ਼ ਬਣਦੀ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ |

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਪਟਿਆਲਾ, 19 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀਆਂ ਦੀ ਅਗਵਾਈ ਹੇਠ ਰਿਸਰਚ ਸਕਾਲਰਾਂ ਅਤੇ ਵਿਦਿਆਰਥੀਆਂ ਵਲੋਂ ਅੱਜ ਉਪ-ਕੁਲਪਤੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 7 ਹੋਰ ਮੌਤਾਂ, 371 ਨਵੇਂ ਮਾਮਲੇ

ਪਟਿਆਲਾ, 19 ਅਪ੍ਰੈਲ (ਮਨਦੀਪ ਸਿੰਘ ਖਰੋੜ)- ਜ਼ਿਲੇ੍ਹ 'ਚ ਨਵੇਂ 371 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪਹਿਚਾਣ ਹੋਣ ਦੇ ਨਾਲ 7 ਹੋਰ ਕੋਵਿਡ ਵਿਅਕਤੀਆਂ ਦੀ ਕੋਵਿਡ ਨਾਲ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਜਿਸ ਨਾਲ ਜ਼ਿਲੇ੍ਹ 'ਚ ਪਾਜੀਟਿਵ ਕੇਸਾਂ ਦੀ ਗਿਣਤੀ 27,440 ਹੋ ...

ਪੂਰੀ ਖ਼ਬਰ »

ਕਰੀਬ 25 ਲੱਖ ਕੀਮਤ ਦੇ ਨਸ਼ੇ ਸਣੇ 2 ਕਾਬੂ

ਪਟਿਆਲਾ, 19 ਅਪ੍ਰੈਲ (ਮਨਦੀਪ ਸਿੰਘ ਖਰੋੜ)- ਇੰਸਪੈਕਟਰ ਰਾਹੁਲ ਕੌਸ਼ਲ ਇੰਚਾਰਜ ਸੀ.ਆਈ.ਏ. ਸਟਾਫ਼ ਪਟਿਆਲਾ ਸਮੇਤ ਪੁਲਿਸ ਪਾਰਟੀ ਵਲੋਂ ਦੋ ਨਸ਼ਾ ਤਸਕਰ ਰਮਨਜੀਤ ਸਿੰਘ ਉਰਫ਼ ਰੰਮੀ ਅਤੇ ਸ਼ੰਕਰ ਸਿੰਗਲਾ ਵਾਸੀਆਨ ਪਾਤੜਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਖੋਖਲੇ, ਕਿਸਾਨ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਨ ਲਈ ਹੋਏ ਮਜਬੂਰ

ਪਟਿਆਲਾ, 19 ਅਪ੍ਰੈਲ (ਗੁਰਵਿੰਦਰ ਸਿੰਘ ਔਲਖ) - ਬਾਰਦਾਨੇ ਦੀ ਘਾਟ ਕਾਰਨ ਕਈ ਦਿਨਾਂ ਤੋਂ ਮੰਡੀਆਂ 'ਚ ਬੈਠੇ ਕਿਸਾਨ ਹੁਣ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋ ਗਏ ਹਨ ਜਿਨ੍ਹਾਂ ਵਲੋਂ ਅੱਜ ਵੀ ਸੜਕਾਂ 'ਤੇ ਜਾਮ ਲਗਾ ਕੇ ਮਾੜੇ ਖ਼ਰੀਦ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

25 ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ

ਪਟਿਆਲਾ, 19 ਅਪ੍ਰੈਲ (ਮਨਦੀਪ ਸਿੰਘ ਖਰੋੜ)- ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਉਮੀਦਵਾਰਾਂ ਦੇ ਸਰੀਰਕ ਟੈੱਸਟਾਂ 'ਚ ਪਾਸ ਹੋਏ ਉਮੀਦਵਾਰਾਂ ਦਾ 25 ਅਪ੍ਰੈਲ 2021 ਨੂੰ ਲਿਆ ਜਾਣ ਵਾਲਾ ਲਿਖਤੀ ਟੈੱਸਟ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਸਨਮੁੱਖ ਅਗਲੇ ਹੁਕਮਾਂ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ ਦੇ ਕੱਚੇ ਕਰਮਚਾਰੀ ਪੱਕੇ ਹੋਣ ਲਈ ਕੱਢਣਗੇ ਝਾੜੂ ਮਾਰਚ

ਪਟਿਆਲਾ, 19 ਅਪੈ੍ਰਲ (ਮਨਦੀਪ ਸਿੰਘ ਖਰੋੜ)- ਪਿਛਲੇ 15 ਸਾਲਾਂ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਕੰਟਰੈਕਟ ਅਧਾਰ 'ਤੇ ਕੰਮ ਕਰ ਰਹੇ ਕਾਮੇ ਆਪਣੀ ਸੇਵਾਵਾਂ ਪੱਕੀਆਂ ਕਰਵਾਉਣ ਲਈ ਹਸਪਤਾਲ 'ਚ ਪੱਕੇ ਕਰਮਚਾਰੀ ਸਮੇਤ ਭਲਕੇ ਝਾੜੂ ਮਾਰਚ ਕੱਢਣਗੇ | ਇਸ ਸਬੰਧ ਇੰਪਲਾਈਜ਼ ...

ਪੂਰੀ ਖ਼ਬਰ »

105 ਸਾਲਾ ਬੇਬੇ ਰਾਮ ਰੱਖੀ ਕੋਵਿਡ ਵੈਕਸੀਨ ਲਗਵਾ ਕੇ ਬਣੀ ਅਸਲੀ ਕੋਰੋਨਾ ਯੋਧਾ

ਬਨੂੜ, 18 ਅਪ੍ਰੈਲ (ਭੁਪਿੰਦਰ ਸਿੰਘ)- ਬਨੂੜ ਤੇਪਲਾ (ਅੰਬਾਲਾ) ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਉਤੇ ਸਥਿਤ ਪਿੰਡ ਬਾਸਮਾਂ ਦੀ 105 ਸਾਲਾ ਬੇਬੇ ਰਾਮ ਰੱਖੀ ਕੋਵਿਡ ਵੈਕਸੀਨ ਲਗਵਾ ਕੇ ਦੂਜਿਆਂ ਲਈ ਮਿਸਾਲ ਬਣੀ ਹੈ | ਸਿਵਲ ਹਸਪਤਾਲ ਬਨੂੜ ਦੀ ਐਸ.ਐਮ.ਓ ਡਾ. ਰਵਨੀਤ ...

ਪੂਰੀ ਖ਼ਬਰ »

ਬਰਦਾਨੇ ਦੀ ਮੰਗ ਨੂੰ ਲੈ ਕੇ ਸੜਕ ਜਾਮ ਕਰ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸਨੌਰ, 19 ਅਪੈ੍ਰਲ (ਸੋਖਲ)- ਸਨੌਰ ਨੇੜੇ ਵੱਡੀ ਨਦੀ ਦੇ ਪੁਲ 'ਤੇ ਅੱਜ ਕਿਸਾਨ ਆੜ੍ਹਤੀ ਜਥੇਬੰਦੀਆਂ ਵਲੋਂ ਕਣਕ ਦੀ ਫ਼ਸਲ ਲਈ ਵੱਡੀ ਸਮੱਸਿਆ ਬਾਰਦਾਨੇ ਦੀ ਮੰਗ ਨੰੂ ਲੈ ਕੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੇ ਲਾਰਿਆਂ ਤੋਂ ਤੰਗ ਕਿਸਾਨਾਂ ਨੇ ਪਟਿਆਲਾ ਚੀਕਾ ਰੋਡ ਮੁੜ ਕੀਤਾ ਜਾਮ

ਡਕਾਲਾ, 19 ਅਪੈ੍ਰਲ (ਪਰਗਟ ਸਿੰਘ ਬਲਬੇੜਾ) - ਹਲਕਾ ਸਨੌਰ ਤੇ ਸਰਕਲ ਬਲਬੇੜਾ ਦੀਆਂ ਮਰਦਾਹੇੜੀ ਤੇ ਪੰਜੋਲਾ ਮੰਡੀ 'ਚ ਬਾਰਦਾਨੇ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਵਲੋਂ ਮਰਦਾਹੇੜੀ ਅੱਡੇ ਵਿਖੇ ਪਟਿਆਲਾ-ਚੀਕਾ ਮੁੱਖ ਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਜਮ ਕੇ ...

ਪੂਰੀ ਖ਼ਬਰ »

ਟਰਾਲੀ ਚੋਰੀ ਦਾ ਮਾਮਲਾ ਦਰਜ

ਸਮਾਣਾ, 19 ਅਪ੍ਰੈਲ (ਸਾਹਿਬ ਸਿੰਘ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਕਰੀਬ ਤਿੰਨ ਹਫ਼ਤਿਆਂ ਬਾਅਦ ਟਰਾਲੀ ਚੋਰੀ ਹੋਣ ਦਾ ਮਾਮਲਾ ਦਰਜ ਕੀਤਾ ਹੈ | ਸਰਫੂਦੀਨ ਪੁੱਤਰ ਰਮਜ਼ਾਨ ਵਾਸੀ ਪੁਰਾਣੀ ਸਰਾਂ ਪੱਤੀ ਸਮਾਣਾ ਨੇ ਪੁਲਿਸ ਪਾਸ ਕੀਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ...

ਪੂਰੀ ਖ਼ਬਰ »

ਲੜਕੀ ਨਾਲ ਫ਼ੋਨ 'ਤੇ ਅਸ਼ਲੀਲ ਸ਼ਬਦਾਵਲੀ ਵਰਤਣ ਕਾਰਨ ਮਾਮਲਾ ਦਰਜ

ਰਾਜਪੁਰਾ, 19 ਅਪ੍ਰੈਲ (ਜੀ.ਪੀ. ਸਿੰਘ) - ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ ਲੜਕੀ ਨਾਲ ਫੋਨ 'ਤੇ ਅਸ਼ਲੀਲ ਸ਼ਬਦਾਵਲੀ ਵਰਤਣ ਦੇ ਦੋਸ਼ ਹੋਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਲੜਕੀ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਕਿਸਾਨਾਂ ਦੇ ਸੜਕ ਰੋਕੂ ਵਲੰਟੀਅਰਾਂ ਤੋਂ ਆਮ ਜਨਤਾ ਪੇ੍ਰਸ਼ਾਨ

ਸਨੌਰ, 19 ਅਪ੍ਰੈਲ (ਸੋਖਲ)- ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਕਾਨੰੂਨਾਂ ਖ਼ਿਲਾਫ਼ ਅਤੇ ਪੰਜਾਬ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ 'ਚ ਹੋ ਰਹੀਆਂ ਕਥਿਤ ਕੁਤਾਹੀਆਂ ਤੋਂ ਕਿਸਾਨ ਆੜ੍ਹਤੀ ਪੇ੍ਰਸ਼ਾਨ ਹਨ ਇਨ੍ਹਾਂ ਦਾ ਆਮ ਜਨਤਾ ਵੀ ਆਪਣਾ ਸਹਿਯੋਗ ਦੇ ਰਹੀ ਹੈ | ਪਰ ਕਿਸਾਨ ...

ਪੂਰੀ ਖ਼ਬਰ »

ਕਿਸਾਨਾਂ, ਵਿਧਾਇਕ ਚੰਦੂਮਾਰਜਰਾ ਤੇ ਆੜ੍ਹਤੀਆਂ ਦਾ ਧਰਨਾ ਜਾਰੀ

ਸਨੋਰ, 19 ਅਪ੍ਰੈਲ (ਸੋਖਲ)- ਸਨੋਰ ਇਲਾਕੇ ਦੀਆਂ ਅਨਾਜ ਮੰਡੀਆਂ ਵਿਖੇ ਬਾਰਦਾਨੇ ਦੀ ਸਮੱਸਿਆ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀਆਂ ਨੇ ਦੁਪਹਿਰ 12 ਵਜੇ ਦੇ ਕਰੀਬ ਤੋਂ ਵੱਡੀ ਨਦੀ ਦੇ ਪੁਲ ਤੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਆੜ੍ਹਤੀਆਂ ਤੇ ਕਿਸਾਨਾਂ ਨੇ ਵੇਅਰ ਹਾਊਸ ਦੇ ਦਫ਼ਤਰ ਅੱਗੇ ਲਾਇਆ ਧਰਨਾ

ਪਾਤੜਾਂ, 19 ਅਪ੍ਰੈਲ (ਖ਼ਾਲਸਾ)- ਅਨਾਜ ਮੰਡੀ ਪਾਤੜਾਂ ਵਿਖੇ ਬਾਰਦਾਨੇ ਦੀ ਆ ਰਹੀ ਸਮੱਸਿਆ ਤੋਂ ਤੰਗ ਹੋ ਕੇ ਮੰਡੀ ਦੇ ਆੜ੍ਹਤੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਵੇਅਰ ਹਾਊਸ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਮਹਿਕਮੇ ਅਤੇ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਆਸ਼ਰਿਤ ਪਰਿਵਾਰਾਂ ਨੇ ਨੌਕਰੀ ਹਾਸਲ ਕਰਨ ਲਈ ਬਿਜਲੀ ਨਿਗਮ ਦਾ ਮੁੱਖ ਦੁਆਰ ਕੀਤਾ ਬੰਦ

ਪਟਿਆਲਾ, 19 ਅਪ੍ਰੈਲ (ਮਨਦੀਪ ਸਿੰਘ ਖਰੋੜ)- ਪਿਛਲੇ ਡੇਢ ਦਹਾਕੇ ਤੋਂ ਬਿਜਲੀ ਨਿਗਮ 'ਚ ਤਰਸ ਦੇ ਅਧਾਰ 'ਤੇ ਨੌਕਰੀ ਹਾਸਲ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਆਸ਼ਰਿਤ ਪਰਿਵਾਰਾਂ ਦੇ ਵਿਅਕਤੀਆਂ ਨੇ ਬਿਜਲੀ ਨਿਗਮ ਦਾ ਮੁੱਖ ਦਰਵਾਜਾ ਬੰਦ ਕਰਕੇ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ੳੱੁਪ ਚੇਅਰਮੈਨ ਗਰੇਵਾਲ ਦੀ ਮਿੱਠੀ ਯਾਦਗਾਰ ਬਣਾਈ ਜਾਵੇ-ਹਰਮੀਤ ਸਿੰਘ

ਭੁਨਰਹੇੜੀ, 19 ਅਪੈ੍ਰਲ (ਧਨਵੰਤ ਸਿੰਘ)- ਪੰਚਾਇਤ ਸੰਮਤੀ ਭੁਨਰਹੇੜੀ ਦੇ ਉਪ ਚੇਅਰਮੈਨ ਅਮਨ ਰਣਜੀਤ ਸਿੰਘ ਗਰੇਵਾਲ, ਜਿਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ | ਇਸ ਮੌਕੇ ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਹਲਕਾ ਸਨੌਰ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX