ਤਾਜਾ ਖ਼ਬਰਾਂ


ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  1 minute ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  0 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  48 minutes ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  59 minutes ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  52 minutes ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 1 hour ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 1 hour ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 1 hour ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  1 minute ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਮੋਗਾ

ਜ਼ਿਲ੍ਹਾ ਮੋਗਾ ਦੀਆਂ ਦਾਣਾ ਮੰਡੀਆਂ ਵਿਚ 2613764 ਕੁਇੰਟਲ ਕਣਕ ਪਹੁੰਚੀ-ਡੀ. ਸੀ.

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ ਪੂਰੇ ਜ਼ੋਰਾਂ ਉੱਤੇ ਹੈ | ਕਣਕ ਦੀ ਮੰਡੀਆਂ ਵਿਚ ਆਮਦ ਨੇ ਤੇਜ਼ੀ ਫੜ੍ਹ ਲਈ ਹੈ ਤੇ 18 ਅਪ੍ਰੈਲ ਤੱਕ ਜ਼ਿਲ੍ਹਾ ਮੋਗਾ ਦੀਆਂ ਵੱਖ ਵੱਖ ਦਾਣਾ ਮੰਡੀਆਂ ਵਿਚ 2613764 ਕੁਇੰਟਲ ਕਣਕ ਦੀ ਆਮਦ ਹੋ ਚੁੱਕੀ ਹੈ | ਖ਼ਰੀਦ ਲਈ ਸਾਰੀਆਂ ਖ਼ਰੀਦ ਏਜੰਸੀਆਂ ਨੂੰ ਖ਼ਰੀਦ ਵੰਡ ਸਬੰਧੀ ਟੀਚੇ ਜਾਰੀ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਐਮ. ਕੇ. ਅਰਾਵਿੰਦ ਕੁਮਾਰ ਅਤੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਤੋਂ ਇਲਾਵਾ 148 ਹੋਰ ਅਸਥਾਈ ਯਾਰਡਾਂ ਨੂੰ ਖ਼ਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਪਨਗ੍ਰੇਨ (23 ਫ਼ੀਸਦੀ), ਮਾਰਕਫੈੱਡ (22 ਫ਼ੀਸਦੀ), ਪਨਸਪ (22 ਫ਼ੀਸਦੀ), ਵੇਅਰ ਹਾਊਸ (13 ਫ਼ੀਸਦੀ) ਅਤੇ ਭਾਰਤੀ ਖ਼ੁਰਾਕ ਨਿਗਮ (20 ਫ਼ੀਸਦੀ) ਨੂੰ ਖ਼ਰੀਦ ਵੰਡ ਕੀਤੀ ਹੋਈ ਹੈ | ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਕਰ ਲਏ ਗਏ ਸਨ | ਸਾਰੀਆਂ ਏਜੰਸੀਆਂ ਆਪਣੇ ਟੀਚੇ ਮੁਤਾਬਿਕ ਖ਼ਰੀਦ ਕਰਨ ਲੱਗੀਆਂ ਹੋਈਆਂ ਹਨ | ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਅਨਾਜ ਮੰਡੀਆਂ ਵਿਚ ਨਿਰਵਿਘਨ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਸਫ਼ਾਈ ਅਤੇ ਸਮਾਜਕ ਦੂਰੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਨੂੰ ਤਰਜੀਹ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਤਰ੍ਹਾਂ ਟੋਕਨ ਸਿਸਟਮ ਨਾਲ ਖ਼ਰੀਦ ਕੀਤੀ ਜਾਵੇਗੀ | ਆੜ੍ਹਤੀਆਂ ਨੂੰ ਰੰਗਦਾਰ ਟੋਕਨ ਪਾਸ ਮੁਹੱਈਆ ਕਰਵਾ ਦਿੱਤੇ ਗਏ ਹਨ | ਦੂਜੇ ਪਾਸੇ ਅੱਜ ਦਾਣਾ ਮੰਡੀ ਪਿੰਡ ਚੜਿੱਕ ਦਾ ਦੌਰਾ ਕੀਤਾ ਗਿਆ ਤਾਂ ਪਤਾ ਲੱਗਾ ਕਿ ਕਿਸਾਨ ਬਹੁਤ ਹੀ ਆਸਾਨੀ ਨਾਲ ਆਪਣੇ ਫ਼ਸਲ ਵੇਚ ਰਹੇ ਹਨ | ਇਸ ਮੌਕੇ ਹਾਜ਼ਰ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਏ. ਐਫ. ਐਸ. ਓ. ਗੁਰਲਾਲ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ | ਬਾਰ ਦਾਨੇ ਸਮੇਤ ਸਾਰੀਆਂ ਲੋੜਾਂ ਪੂਰੀਆਂ ਕੀਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਖ਼ਰੀਦ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ | ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦਾ ਇਕ ਇਕ ਦਾਣਾ ਖ਼ਰੀਦਣ ਲਈ ਦਿ੍ੜ੍ਹ ਵਚਨਬੱਧ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ਼ ਸੁੱਕੀ ਕਣਕ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਜ਼ਿਆਦਾ ਸਮਾਂ ਬੈਠਣਾ ਨਾ ਪਵੇ |

ਮੋਗਾ ਮੰਡੀ ਵਿਚ ਸਪਾਰਕਿੰਗ ਹੋਣ ਨਾਲ ਕਣਕ ਦੀਆਂ ਬੋਰੀਆਂ ਨੂੰ ਲੱਗੀ ਅੱਗ

ਮੋਗਾ, 19 ਅਪੈ੍ਰਲ (ਗੁਰਤੇਜ ਸਿੰਘ)-ਅੱਜ ਸਥਾਨਕ ਮੰਡੀ ਵਿਚ ਤਾਰ ਸਪਾਰਕਿੰਗ ਹੋਣ ਨਾਲ ਕਣਕ ਦੀਆਂ ਬੋਰੀਆਂ ਨੂੰ ਅੱਗ ਲੱਗ ਗਈ | ਮੰਡੀ ਵਿਚ ਲਿਫ਼ਟਿੰਗ ਨਾ ਹੋਣ ਕਾਰਨ ਲੱਖਾਂ ਦੀ ਸੰਖਿਆ ਵਿਚ ਕਣਕ ਦੀਆਂ ਬੋਰੀਆਂ ਪਈਆਂ ਹਨ ਪਰ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਦੀ ਸੂਝਬੂਝ ...

ਪੂਰੀ ਖ਼ਬਰ »

ਐਮ. ਕੇ. ਅਰਾਵਿੰਦ ਕੁਮਾਰ ਨੇ ਡਿਪਟੀ ਕਮਿਸ਼ਨਰ ਮੋਗਾ ਦਾ ਵਾਧੂ ਕਾਰਜ ਭਾਰ ਸੰਭਾਲਿਆ

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਤਿੰਨ ਹਫ਼ਤੇ ਦੀ ਮਿਡ ਟਰਮ ਸਿਖਲਾਈ ਲਈ ਮੰਸੂਰੀ ਰਵਾਨਾ ਹੋ ਗਏ ਹਨ | ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਗੈਰ ਮੌਜੂਦਗੀ ਸਮੇਂ ਦੌਰਾਨ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ਬੱਧਨੀ ਕਲਾਂ, 19 ਅਪ੍ਰੈਲ (ਸੰਜੀਵ ਕੋਛੜ)-ਸਾਂਝੀ ਸੰਘਰਸ਼ ਕਮੇਟੀ ਪਾਵਰਕਾਮ ਸਬ ਅਰਬਨ ਮੰਡਲ ਮੋਗਾ ਦੇ ਸੱਦੇ ਅਨੁਸਾਰ ਅੱਜ ਵੀ ਲਗਾਤਾਰ ਸਬ ਡਵੀਜ਼ਨ ਬੱਧਨੀ ਕਲਾਂ ਦੇ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸਟੱਡੀ ਅਬੋਰਡ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਡੈਫੋਡਿਲਜ਼ ਸਟੱਡੀ ਅਬੋਰਡ ਜੋ ਕਿ ਮੋਗਾ ਬੱਸ ਅੱਡੇ ਦੇ ਨਾਲ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਅੱਜ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਅਣਮਿੱਥੇ ਸਮੇਂ ਦਾ ਧਰਨਾ ਜਾਰੀ

ਬਾਘਾ ਪੁਰਾਣਾ, 19 ਅਪ੍ਰੈਲ (ਸਿੰਗਲਾ)-ਟੋਲ ਪਲਾਜਾ ਚੰਦ ਪੁਰਾਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ ਜਾਰੀ | ਇਸ ਮੌਕੇ ਜਥੇਬੰਦੀ ਦੇ ਅਤੇ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮੀਨੀਆਂ ਦੀ ਸਰਬਸੰਮਤੀ ਨਾਲ ਹੋਈ ਚੋਣ

ਬੱਧਨੀ ਕਲਾਂ, 19 ਅਪ੍ਰੈਲ (ਸੰਜੀਵ ਕੋਛੜ)-ਸਹਿਕਾਰੀ ਸਭਾ ਪਿੰਡ ਮੀਨੀਆਂ ਦੀ ਹੋਈ ਚੋਣ ਮੌਕੇ ਮਾਮਲਾ ਉਸ ਸਮੇਂ ਗਰਮਾ ਗਿਆ ਜਦੋਂ ਚੋਣ ਸਬੰਧੀ ਕਾਗ਼ਜ਼ ਦਾਖ਼ਲ ਕਰਵਾਉਣ ਮੌਕੇ ਪਿੰਡ ਦੇ ਸਰਪੰਚ ਵਲੋਂ ਆਪਣੇ ਸਾਥੀਆਂ ਨੂੰ ਸੁਸਾਇਟੀ ਅੰਦਰ ਲਿਜਾ ਗੇਟ ਬੰਦ ਕਰ ਦਿੱਤਾ ਤਾਂ ...

ਪੂਰੀ ਖ਼ਬਰ »

ਪੇਂਡੂ ਹੈਲਥ ਫਾਰਮਾਸਿਸਟ ਅੱਜ ਤੋਂ ਕੋਰੋਨਾ ਡਿਊਟੀਆਂ ਦਾ ਬਾਈਕਾਟ ਕਰਨਗੇ

ਮੋਗਾ, 19 ਅਪ੍ਰੈਲ (ਬੱਬੀ)-ਰੂਰਲ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਗੁਰਜਸਪ੍ਰੀਤ ਸਿੰਘ, ਜ਼ਿਲ੍ਹਾ ਸਕੱਤਰ ਅਵਤਾਰ ਸਿੰਘ, ਸੁਮਿਤ ਕੁਮਾਰ, ਸੁਖਮੰਦਰ ਸਿੰਘ, ਗੁਰਪਿੰਦਰ ਸਿੰਘ, ਅਰੁਣ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ 92 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਮੋਗਾ, 19 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸੰਬੰਧੀ ਮਿਲੀਆਂ ਰਿਪੋਰਟਾਂ ਮੁਤਾਬਿਕ ਜ਼ਿਲ੍ਹੇ 'ਚ 92 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋ ਗਈ ਹੈ ਜਦੋਂ ਕਿ 619 ਐਕਟਿਵ ਕੇਸ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਵੱਲੋਂ ਕੱਪੜੇ ਵੇਚਣ ਵਾਲੇ 'ਤੇ ਹਮਲਾ-ਗੱਡੀ ਦੀ ਕੀਤੀ ਭੰਨ ਤੋੜ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 19 ਅਪ੍ਰੈਲ (ਟਿਵਾਣਾ, ਮਾਣੂੰਕੇ, ਖ਼ਾਲਸਾ)-ਹਲਕੇ ਦੇ ਪਿੰਡ ਮਾਣੂੰਕੇ 'ਚ ਬੀਤੇ ਕੱਲ੍ਹ ਅਣਪਛਾਤੇ ਨੌਜਵਾਨਾਂ ਵਲੋਂ ਇਕ ਕੱਪੜਾ ਵੇਚਣ ਵਾਲੇ ਵਿਅਕਤੀ 'ਤੇ ਹਮਲਾ ਕਰਨ ਤੇ ਗੱਡੀ ਦੀ ਭੰਨ ਤੋੜ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਮਿਲੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਬੱਚੀ ਦੀ ਮੌਤ

ਮੋਗਾ, 19 ਅਪ੍ਰੈਲ (ਗੁਰਤੇਜ ਸਿੰਘ)-ਪਿੰਡ ਸਿੰਘਾਂਵਾਲਾ ਵਿਖੇ ਗੁਰਦੁਆਰੇ ਮੱਥਾ ਟੇਕਣ ਜਾ ਰਹੀ 6 ਸਾਲਾ ਬੱਚੀ ਨੂੰ ਕਿਸੇ ਅਣਪਛਾਤੇ ਤੇਜ ਰਫ਼ਤਾਰ ਵਾਹਨ ਵਲੋਂ ਫੇਟ ਮਾਰ ਦੇਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਮੋਗਾ ਦੀ ਦਾਣਾ ਮੰਡੀ ਦਾ ਦੌਰਾ

ਮੋਗਾ, 19 ਅਪੈ੍ਰਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਾੜੀ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ ਅਤੇ ਉਹ ਹਾੜੀ ਦੀ ਫ਼ਸਲ ਨੂੰ ਮੁੱਖ ਰੱਖਦਿਆਂ ਕੋਈ ਵੀ ਵਿਆਪਕ ਪ੍ਰਬੰਧ ਨਹੀ ਕਰ ਸਕੀ ਜਿਸ ਦਾ ਖ਼ਮਿਆਜ਼ਾ ਅੱਜ ਆੜ੍ਹਤੀਅ, ਕਿਸਾਨ ਅਤੇ ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੇ ਵਿਦਿਆਰਥੀ ਨੇ ਹਾਸਲ ਕੀਤੇ 6 ਬੈਂਡ

ਬੱਧਨੀ ਕਲਾਂ, 19 ਅਪ੍ਰੈਲ (ਸੰਜੀਵ ਕੋਛੜ)-ਕਸਬੇ 'ਚ ਬੀਤੇ ਲੰਮੇ ਸਮੇਂ ਤੋਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਇਲਾਕੇ ਦੀ ਪੁਰਾਣੀ ਅਤੇ ਪ੍ਰਸਿੱਧ ਵਿੱਦਿਅਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੇ ਹੋਣਹਾਰ ਵਿਦਿਆਰਥੀ ਹਰਮਨਦੀਪ ਸਿੰਘ ਨੇ ਆਈਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ

ਕਿਸ਼ਨਪੁਰਾ ਕਲਾਂ, 19 ਅਪ੍ਰੈਲ (ਗਿੱਲ, ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਿੰਡਰ ਕਲਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਰਾਜੀਵ ਛਾਬੜਾ ਦੀ ਅਗਵਾਈ ਹੇਠ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਦੇ ਮਾਪਿਆਂ ਤੇ ਸਕੂਲ ...

ਪੂਰੀ ਖ਼ਬਰ »

ਡੀ.ਆਰ. ਸਹਿਕਾਰੀ ਸਭਾਵਾਂ ਨੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ

ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਠੱਠੀ ਭਾਈ ਅਤੇ ਪਿੰਡ ਮੌੜ ਨੌਂ ਆਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਖੇਤੀਬਾੜੀ ਸੰਦ ਅਤੇ ਰੇਹ ਸਪਰੇਅ ਆਦਿ ...

ਪੂਰੀ ਖ਼ਬਰ »

ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਦਿੱਤਾ ਧਰਨਾ- ਨਾਅਰੇਬਾਜ਼ੀ ਵੀ ਕੀਤੀ

ਨਿਹਾਲ ਸਿੰਘ ਵਾਲਾ, 19 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਬਿਜਲੀ ਦੀ ਮਾੜੀ ਸਪਲਾਈ ਦੇ ਖ਼ਿਲਾਫ਼ ਪਿੰਡ ਰਾਮੇ ਤੇ ਲੁਹਾਰੇ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਰਾਮਾ ਦੀ ਅਗਵਾਈ ਵਿਚ ਪੰਜਾਬ ਰਾਜ ਪਾਵਰ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮੋਗਾ, 19 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨਿਸ਼ਕਾਮ ਸੇਵਾ ਭਾਵ ਮੋਗਾ ਵਲੋਂ ਸੰਸਥਾਪਕ ਡਾ. ਮੁਕੇਸ਼ ਕੋਚਰ, ਜਨਰਲ ਸਕੱਤਰ ਚਰਨਜੀਤ ਸਿੰਘ ਝੰਡੇਆਣਾ, ਜਸਪਾਲ ਸਿੰਘ ਮੋਗਾ ਤੇ ਟੀਮ ਦੇ ਸਹਿਯੋਗ ਨਾਲ ਮਿੱਤਲ ਹਸਪਤਾਲ ਮੋਗਾ ਵਿਖੇ ਡਾ. ਸੰਜੀਵ ਮਿੱਤਲ ਤੇ ਮੈਡੀਕਲ ਟੀਮ ਵਲੋਂ 79 ...

ਪੂਰੀ ਖ਼ਬਰ »

ਸੁਸਤ ਲਿਫ਼ਟਿੰਗ ਤੇ ਬਾਰਦਾਨੇ ਦੀ ਕਮੀ ਸੂਬਾ ਸਰਕਾਰ ਦੀ ਵੱਡੀ ਨਾਕਾਮੀ-ਦਾਤੇਵਾਲ ਮਸਤੇ ਵਾਲਾ

ਕੋਟ ਈਸੇ ਖਾਂ, 19 ਅਪ੍ਰੈਲ (ਖ਼ਾਲਸਾ, ਗੁਲਾਟੀ)-ਮੰਡੀਆਂ ਅੰਦਰ ਵੱਡੀ ਪੱਧਰ 'ਤੇ ਬਾਰਦਾਨੇ ਦੀ ਕਮੀ ਅਤੇ ਲਿਫ਼ਟਿੰਗ ਦਾ ਕੰਮ ਬੇਹੱਦ ਸੁਸਤ ਹੋ ਜਾਣਾ ਕੈਪਟਨ ਸਰਕਾਰ ਦੀ ਵੱਡੀ ਨਾਕਾਮੀ ਸਾਹਮਣੇ ਆਈ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਦਾ ਧਰਨਾ ਜਾਰੀ

ਮੋਗਾ, 19 ਅਪੈ੍ਰਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਲਿਆਂਦੇ ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਵਿਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਬਰਾਈਟ ਸਟੋਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 19 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਮੁੱਖ ਬੱਸ ਸਟੈਂਡ ਦੇ ਪਿਛਲੇ ਪਾਸੇ ਨਹਿਰੂ ਦਾਣਾ ਮੰਡੀ ਵਿਖੇ ਸਥਿਤ ਬਰਾਈਟ ਸਟੋਨ ਆਈਲਟਸ ਐਂਡ ਇਮੀਗ੍ਰੇਸ਼ਨ ਸੰਸਥਾ ਵਿਦਿਆਰਥੀਆਂ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਸੁਪਨਿਆਂ ...

ਪੂਰੀ ਖ਼ਬਰ »

ਮਹਾਤਮਾ ਹੰਸ ਰਾਜ ਦੀ ਜੈਅੰਤੀ 'ਤੇ ਹਵਨ ਕਰਵਾਇਆ

ਕੋਟ ਈਸੇ ਖਾਂ, 19 ਅਪ੍ਰੈਲ (ਨਿਰਮਲ ਸਿੰਘ ਕਾਲੜਾ)- ਮਹਾਤਮਾ ਹੰਸ ਰਾਜ ਜਯੰਤੀ ਦੇ ਮੌਕੇ ਸਥਾਨਕ ਡੀ. ਏ.ਵੀ. ਕੇ.ਆਰ. ਬੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਡਾ. ਯੂ.ਆਰ. ਵਸ਼ਿਸ਼ਟ ਦੀ ਅਗਵਾਈ ਹੇਠ ਹਵਨ ਕਰਵਾਇਆ ਗਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਲੋਕਲ ...

ਪੂਰੀ ਖ਼ਬਰ »

ਮੰਡੀਆਂ ਵਿਚ ਬਾਰਦਾਨਾ ਮੁਹੱਈਆ ਨਾ ਕਰਾਉਣਾ ਕੈਪਟਨ ਸਰਕਾਰ ਦੀ ਸੱਭ ਤੋਂ ਵੱਡੀ ਨਾਕਾਮੀ-ਮਾਹਲਾ

ਬਾਘਾ ਪੁਰਾਣਾ, 19 ਅਪ੍ਰੈਲ (ਬਲਰਾਜ ਸਿੰਗਲਾ)-ਸਰਕਾਰ ਵਲੋਂ ਹਾੜੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਤੋਂ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਇਹ ਦਾਅਵੇ ਧਰੇ ਧਰਾਏ ਹੀ ਰਹਿ ਗਏ, ਜਿਸ ਸਦਕਾ ਮੰਡੀਆਂ ਵਿਚ ਬੈਠੇ ਕਿਸਾਨ, ਆੜ੍ਹਤੀਏ ਅਤੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 19 ਅਪ੍ਰੈਲ (ਬਲਰਾਜ ਸਿੰਗਲਾ)-ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਮਨਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਜੈ ਸਿੰਘ ਵਾਲਾ ...

ਪੂਰੀ ਖ਼ਬਰ »

ਨਸ਼ਿਆਂ ਵਿਚ ਜਕੜੇ ਵਿਅਕਤੀਆਂ ਦੇ ਮੁੜ-ਵਸੇਬੇ ਲਈ ਕੇਂਦਰ ਵੀ ਮਦਦਗਾਰ ਨਹੀਂ ਬਣ ਸਕਿਆ-ਬੁੱਘੀਪੁਰਾ

ਕੋਟ ਈਸੇ ਖਾਂ, 19 ਅਪ੍ਰੈਲ (ਕਾਲੜਾ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਕਾਰਜਕਾਲ ਆਖ਼ਰੀ ਵਰ੍ਹੇ ਨੂੰ ਪੁੱਜ ਚੁੱਕਾ ਹੈ ਪਰ ਇਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ | ਨਸ਼ਿਆਂ ਦੇ ਮਾਮਲੇ ਵਿਚ ਇਹ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ | ਇਹ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ-ਡੱਲਾ

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੁਆਰਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਅਤੇ ਸਟੱਡੀ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ਪ੍ਰਦਾਨ ...

ਪੂਰੀ ਖ਼ਬਰ »

ਮਾਤਾ ਇੰਦਰਜੀਤ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸਮਾਧ ਭਾਈ, 19 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਸਾਬਕਾ ਚੇਅਰਮੈਨ ਮੋਹਰ ਸਿੰਘ ਕੈਨੇਡੀਅਨ ਦੀ ਧਰਮ-ਪਤਨੀ ਮਾਤਾ ਇੰਦਰਜੀਤ ਕੌਰ ਗਿੱਲ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਪਿੰਡ ਮਾਣੂੰਕੇ ਵਿਖੇ ਹੋਇਆ | ਇਸ ਮੌਕੇ ਸੁਆਮੀ ਰਾਮ ਤੀਰਥ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮੋਗਾ, 19 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਵਾਰਡ ਨੰਬਰ 7 ਵਿਚ ਕੌਂਸਲਰ ਸਰੋਜ ਰਾਣੀ ਪਤਨੀ ਗੋਵਰਧਨ ਪੋਪਲੀ ਸਾਬਕਾ ਕੌਂਸਲਰ ਦੀ ਅਗਵਾਈ ਵਿਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਜਿਸ ਵਿਚ ਵਾਰਡ ਵਾਸੀ 45 ਸਾਲ ਤੋਂ ਉੱਪਰ ਦੇ ਲੋਕਾਂ ਨੇ ...

ਪੂਰੀ ਖ਼ਬਰ »

ਜਗਰੂਪ ਸਿੰਘ ਰੂਪਾ ਰੰਡਿਆਲਾ ਗਲੋਟੀ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਕੋਟ ਈਸੇ ਖਾਂ, 19 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਹਿਕਾਰੀ ਸਭਾ ਗਲੋਟੀ, ਰੰਡਿਆਲਾ, ਦਾਤੇਵਾਲ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਯੂਥ ਕਾਂਗਰਸ ਦੇ ਸੀਨੀਅਰ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਥਿੰਦ ਨੇ ਬਤੌਰ ਬੀ.ਡੀ.ਪੀ.ਓ. ਚਾਰਜ ਸੰਭਾਲਿਆ

ਮੋਗਾ, 19 ਅਪ੍ਰੈਲ (ਜਸਪਾਲ ਸਿੰਘ ਬੱਬੀ)-ਦਫ਼ਤਰ ਬੀ.ਡੀ.ਪੀ.ਓ. ਮੋਗਾ 1 ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪ੍ਰਤਾਪ ਸਿੰਘ ਥਿੰਦ ਨੇ ਬਤੌਰ ਬੀ.ਡੀ.ਪੀ.ਓ. ਮੋਗਾ 1 ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਜਗਜੀਤ ਸਿੰਘ ਬੱਲ ਡੀ.ਡੀ.ਪੀ.ਓ. ਮੋਗਾ, ਚੇਅਰਮੈਨ ਤੇਜ਼ ਕੌਰ, ਹਰਨੇਕ ...

ਪੂਰੀ ਖ਼ਬਰ »

ਪਿੰਡ 'ਚ ਬੂਥ ਵਾਈਜ਼ ਕਮੇਟੀਆਂ ਬਣਾਈਆਂ ਜਾਣਗੀਆਂ-ਡੱਲਾ

ਕਿਸ਼ਨਪੁਰਾ ਕਲਾਂ, 19 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ 'ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਪੱਧਰ 'ਤੇ ਬੂਥ ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕਾਂ ਦੇ ਮਾਣ ਭੱਤੇ 'ਚ ਕੀਤੇ ਗਏ ਵਾਧੇ ਦਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ-ਚਿੰਡਾਲੀਆ

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਿਡ ਡੇ ਮੀਲ ਕੁੱਕ ਸਬੰਧਿਤ ਇੰਟਕ ਬਲਾਕ ਮੋਗਾ-1 ਅਤੇ ਮੋਗਾ-2 ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਕਰਮ ਚੰਦ ...

ਪੂਰੀ ਖ਼ਬਰ »

ਦਿੱਲੀ ਮੋਰਚਾ ਮਜ਼ਬੂਤ ਕਰੋ ਮੁਹਿੰਮ ਦੇ ਅਗਲੇ ਪੜਾਅ ਸਬੰਧੀ ਮੀਟਿੰਗ

ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿੱਲੀ ਮੋਰਚਾ ਮਜ਼ਬੂਤ ਕਰੋ ਮੁਹਿੰਮ ਨੂੰ ਅੱਗੇ ਤੋਰਨ ਸਬੰਧੀ ਅੱਜ ਇੱਥੇ ਨੌਜਵਾਨ ਭਾਰਤ ਸਭਾ ਦੀ ਮੀਟਿੰਗ ਹੋਈ¢ ਜਿਸ ਵਿਚ ਕੋਰੋਨਾ ਦੀ ਆੜ ਵਿਚ ਸਕੂਲ, ਕਾਲਜ ਬੰਦ ਕਰਕੇ ਪੰਜਾਬ ਸਰਕਾਰ ਦੁਆਰਾ ਵਿਗਾੜੇ ਗਏ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ 'ਚ ਕੈਪਟਨ ਸਰਕਾਰ ਪੂਰੀ ਸਫਲ-ਲੋਹਗੜ੍ਹ

ਕੋਟ ਈਸੇ ਖਾਂ, 19 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਦੇਣ ਦੇ ਮਨੋਰਥ ਨਾਲ ਸੂਬੇ ਦੀ ਕੈਪਟਨ ਸਰਕਾਰ ਨੇ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਹਨ ਜਿਸ ਨਾਲ ਸਕੂਲਾਂ ...

ਪੂਰੀ ਖ਼ਬਰ »

ਇਮਾਨਦਾਰੀ ਜਿੰਦਾ ਹੈ

ਬਾਘਾ ਪੁਰਾਣਾ, 19 ਅਪ੍ਰੈਲ (ਬਲਰਾਜ ਸਿੰਗਲਾ)-ਅੱਜ ਕੱਲ੍ਹ ਦੇ ਸਮੇਂ ਵਿਚ ਜਿੱਥੇ ਲੋਕ ਆਨਲਾਈਨ ਠੱਗੀ ਅਤੇ ਹੋਰਨਾਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ ਉੱਥੇ ਇਮਾਨਦਾਰ ਲੋਕਾਂ ਦੀ ਗਿਣਤੀ ਵੀ ਬਹੁਤ ਹੈ, ਜਿਸ ਦੀ ਮਿਸਾਲ ਪੇਸ਼ ਕੀਤੀ ਸੁਖਦੀਪ ਸਿੰਘ ਸੁੱਖਾ ਨੇ | ਉਸ ਨੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਕੱਤਰ ਮੈਡਮ ਗਿੱਲ ਨੇ ਭੈਣੀ ਮੰਡੀ 'ਚ ਖ਼ਰੀਦ ਸ਼ੁਰੂ ਕਰਵਾਈ

ਫ਼ਤਿਹਗੜ੍ਹ ਪੰਜਤੂਰ, 19 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਰਕਾਰ ਵਲੋਂ ਕਣਕ ਦੀ ਫ਼ਸਲ ਦੇ ਲਈ ਕੀਤੇ ਪ੍ਰਬੰਧ ਅਤੇ ਕਿਸੇ ਵੀ ਕਿਸਾਨ, ਆੜ੍ਹਤੀਏ, ਮਜ਼ਦੂਰ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਾਰਦਾਨਾ ਨਾ ਹੋਣ ਕਰਕੇ ਆਟਾ-ਦਾਲ ਵਾਲੀ ਸਕੀਮ ਦੀਆਂ ਬੋਰੀਆਂ ਨਾਲ ਟਪਾਇਆ ਜਾ ਰਿਹੈ ਡੰਗ

ਮੋਗਾ, 19 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਬੂਰ ਨਾ ਪੈਣ ਕਰਕੇ ਜਿੱਥੇ ਪੰਜਾਬ ਦੇ ਲੋਕ ਸਰਕਾਰ 'ਤੇ ਵੱਡੇ ਸੁਆਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX