ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡਾ ਜੀਵਨ ਉਸ ਦਿਨ ਖ਼ਤਮ ਹੋਣ ਲਗਦਾ ਹੈ, ਜਿਸ ਦਿਨ ਅਸੀਂ ਮਹੱਤਵਪੂਰਨ ਮਸਲਿਆਂ 'ਤੇ ਚੁੱਪ ਸਾਧ ਲੈਂਦੇ ਹਾਂ। -ਮਾਰਟਿਨ ਲੂਥਰ

ਬਰਨਾਲਾ

ਨਗਰ ਕੌ ਾਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਨੇ ਅਹੁਦਾ ਸੰਭਾਲਿਆ

ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰੀ ਗੁਰਜੀਤ ਸਿੰਘ ਰਾਮਣਵਾਸੀਆ ਵਲੋਂ ਨਗਰ ਕੌਂਸਲ ਦਫ਼ਤਰ ਬਰਨਾਲਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ | ਸ੍ਰੀ ਰਾਮਣਵਾਸੀਆ ਦੇ ਅਹੁਦਾ ਸੰਭਾਲਣ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ, ਸ: ਕੇਵਲ ਸਿੰਘ ਢਿੱਲੋਂ ਦੇ ਪੀ.ਏ. ਦੀਪ ਸੰਘੇੜਾ ਅਤੇ ਹੈਪੀ ਢਿੱਲੋਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਵਲੋਂ ਨਵ-ਨਿਯੁਕਤ ਪ੍ਰਧਾਨ ਅਤੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸ੍ਰੀ ਰਾਮਣਵਾਸੀਆ ਨੇ ਕਿਹਾ ਕਿ ਸ: ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਸਾਰੇ 31 ਵਾਰਡਾਂ ਵਿਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ ਕਿਉਂਕਿ ਸ: ਢਿੱਲੋਂ ਵਲੋਂ ਸ਼ਹਿਰ ਨੂੰ ਨਵੀਂ ਦਿੱਖ ਦੇਣ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਲਿਆਉਣ ਦਾ ਵਾਅਦਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਫ਼ਤਰ ਵਿਖੇ ਹਰ ਸ਼ਹਿਰ ਵਾਸੀ ਦਾ ਕੰਮ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ | ਰੁੱਸੇ ਹੋਏ ਨਗਰ ਕੌਂਸਲਰਾਂ ਸਬੰਧੀ ਪੁੱਛੇ ਜਾਣ 'ਤੇ ਉਹ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ | ਇਸ ਮੌਕੇ ਕੌਂਸਲਰ ਦੀਪਿਕਾ ਸ਼ਰਮਾ, ਸ਼ਬਾਨਾ, ਸੁਖਮਿੰਦਰ ਕੌਰ ਸ਼ੀਤਲ, ਰਾਣੀ ਕੌਰ, ਹਰਬਖਸ਼ੀਸ਼ ਸਿੰਘ ਗੋਨੀ, ਅਜੈ ਕੁਮਾਰ, ਧਰਮਿੰਦਰ ਸ਼ੰਟੀ, ਜਗਜੀਤ ਸਿੰਘ ਜੱਗੂ ਮੌਰ, ਗੁਰਪ੍ਰੀਤ ਸਿੰਘ ਕਾਕਾ ਡੈਂਟਰ, ਜਗਰਾਜ ਸਿੰਘ ਪੰਡੋਰੀ, ਭੁਪਿੰਦਰ ਸਿੰਘ ਭਿੰਦੀ, ਤੇਜਿੰਦਰ ਸਿੰਘ ਸੋਨੀ ਜਾਗਲ, ਗੁਰਪ੍ਰੀਤ ਸਿੰਘ ਸੋਨੀ ਸੰਘੇੜਾ, ਸੁਖਪਾਲ ਸਿੰਘ ਰੁਪਾਣਾ, ਗੁਰਦਰਸ਼ਨ ਸਿੰਘ ਬਰਾੜ, ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਅਸ਼ੋਕ ਮਿੱਤਲ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਬਾਂਸਲ, ਬਰਨਾਲਾ ਕਲੱਬ ਦੇ ਸਕੱਤਰ ਰਾਜੀਵ ਗੁਪਤਾ ਲੂਬੀ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਜਿੰਦਰ ਸਿੰਘ ਪੱਪੀ ਸੰਧੂ, ਕਾਂਗਰਸੀ ਆਗੂ ਮਨਦੀਪ ਸਿੰਘ ਢਿੱਲੋਂ, ਰਾਜਵਿੰਦਰ ਸਿੰਘ ਸਿੱਧੂ, ਧੰਨਾ ਸਿੰਘ ਗਰੇਵਾਲ, ਮਲਕੀਤ ਸਿੰਘ ਮੀਤਾ, ਹਿੱਤਅਭਿਲਾਸ਼ ਗੁਪਤਾ, ਨਰਿੰਦਰ ਸ਼ਰਮਾ, ਅਮਰਜੀਤ ਕਾਕਾ, ਮੱਖਣ ਪ੍ਰਭਾਕਰ, ਜਸਮੇਲ ਸਿੰਘ ਡੈਅਰੀਵਾਲਾ, ਖ਼ੁਸ਼ੀ ਮੁਹੰਮਦ, ਜੰਗੀਰ ਸਿੰਘ ਸੂਚ, ਸੰਜੇ ਗਰਗ, ਗੁਰਚਰਨ ਸਿੰਘ ਪੱਪੂ, ਜਸਵਿੰਦਰ ਸਿੰਘ ਸਿੱਧੂ, ਹਰਦੁਆਰ ਸਿੰਘ ਔਲਖ, ਚਰਨਜੀਤ ਸਿੰਘ ਕੌਲਧਾਰ, ਜਗਤਾਰ ਸਿੰਘ ਨੰਬਰਦਾਰ, ਦਰਸ਼ਨ ਸਿੰਘ ਸਾਬਕਾ ਸਰਪੰਚ, ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ, ਸੁਪਰਡੰਟ ਹਰਪ੍ਰੀਤ ਸਿੰਘ, ਜੇ.ਈ. ਮੇਜਰ ਸਿੰਘ, ਸਲੀਮ ਮੁਹੰਮਦ, ਗੋਬਿੰਦ ਪਾਲ ਆਦਿ ਵੀ ਹਾਜ਼ਰ ਸਨ |

ਮੰਡੀਆਂ 'ਚ ਸੁਸਤ ਚੱਲ ਰਹੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 19 ਅਪ੍ਰੈਲ (ਪ੍ਰਵੀਨ ਗਰਗ)-ਮੰਡੀਆਂ ਵਿਚ ਕਣਕ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਮੰਡੀ ਅਧਿਕਾਰੀਆਂ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ ਪਰ ਇਨ੍ਹਾਂ ਦਾਅਵਿਆਂ ਦੀ ਮੁੱਢੋਂ ਹੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ, ...

ਪੂਰੀ ਖ਼ਬਰ »

ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਰਣਜੀਤ ਕੌਰ ਸੋਢੀ ਤੇ ਮੀਤ ਪ੍ਰਧਾਨ ਰਜਨੀਸ਼ ਕੁਮਾਰ ਬਾਂਸਲ ਨੇ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ

ਧਨੌਲਾ, 19 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਧਨੌਲਾ ਵਿਖੇ ਨਵ-ਨਿਯੁਕਤ ਪ੍ਰਧਾਨ ਰਣਜੀਤ ਕੌਰ ਸੋਢੀ ਤੇ ਮੀਤ ਪ੍ਰਧਾਨ ਰਜਨੀਸ਼ ਕੁਮਾਰ ਬਾਂਸਲ ਦੇ ਅਹੁਦਾ ਸੰਭਾਲਣ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪਿੰਡ ਕਿਰਪਾਲ ਸਿੰਘ ਵਾਲਾ ਤੋਂ ਦੋ ਮੱਝਾਂ ਤੇ ਇਕ ਕੱਟੀ ਚੋਰੀ

ਮਹਿਲ ਕਲਾਂ, 19 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਿਰਪਾਲ ਸਿੰਘ ਵਾਲਾ ਤੋਂ 16 ਤੇ 17 ਅਪ੍ਰੈਲ ਦੀ ਦਰਮਿਆਨੀ ਰਾਤ ਨੰੂ ਜਗਰਾਜ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਕਿਰਪਾਲ ਸਿੰਘ ਵਾਲਾ ਦੇ ਬਾਹਰਲੇ ਘਰੋਂ ਦੋ ਮੱਝਾਂ ਅਤੇ ਇਕ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਨੇ ਕੀਤੇ ਤਿੰਨ ਲੜਕੀਆਂ ਦੇ ਵਿਆਹ

ਬਰਨਾਲਾ, 19 ਅਪ੍ਰੈਲ (ਅਸ਼ੋਕ ਭਾਰਤੀ)-ਸੂਰੀਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਰਾਮ ਨੌਮੀ ਮੌਕੇ ਦਾਨੀ ਸੱਜਣਾ ਦੇ ਸਹਿਯੋਗ ਨਾਲ ਤਿੰਨ ਲੋੜਵੰਦ ਲੜਕੀਆਂ ਦਾ ਸਭਾ ਦੇ ਮੁੱਖ ਸਰਪ੍ਰਸਤ ਨੀਰਜ ਬਾਲਾ ਦਾਨੀਆ ਅਤੇ ਜ਼ਿਲ੍ਹਾ ਪ੍ਰਧਾਨ ਤਾਰਾ ਚੰਦ ਚੋਪੜਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ-ਸੰਤ ਘੁੰਨਸ

ਟੱਲੇਵਾਲ, 19 ਅਪ੍ਰੈਲ (ਸੋਨੀ ਚੀਮਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਣਕ ਦੀ ਫ਼ਸਲ ਦੀ ਖ਼ਰੀਦ ਸਬੰਧੀ ਵੱਡੇ ਵੱਡੇ ਦਮਗਜੇ ਮਾਰੇ ਗਏ ਪਰ ਸਰਕਾਰ ਗਰਾਊਾਡ ਲੈਵਲ 'ਤੇ ਕਣਕ ਦੇ ਖ਼ਰੀਦ ਪ੍ਰਬੰਧਾਂ ਵਿਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ | ਇਹ ਸ਼ਬਦ ਸੰਤ ਬਲਵੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ ਆਏ 28 ਨਵੇਂ ਕੇਸ, 20 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 28 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 20 ਮਰੀਜ਼ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 14, ਬਲਾਕ ਤਪਾ ਤੋਂ 5, ਬਲਾਕ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਡੀ 'ਚ ਬਾਰਦਾਨਾ ਨਾ ਆਉਣ 'ਤੇ ਕੀਤੀ ਨਾਅਰੇਬਾਜ਼ੀ

ਟੱਲੇਵਾਲ, 19 ਅਪ੍ਰੈਲ (ਸੋਨੀ ਚੀਮਾ)-ਮਾਰਕੀਟ ਕਮੇਟੀ ਮਹਿਲ ਕਲ੍ਹਾਂ ਅਧੀਨ ਆਉਂਦੇ ਪਿੰਡ ਗਾਗੇਵਾਲ ਦੀ ਦਾਣਾ ਮੰਡੀ ਵਿਖੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਕਿਸਾਨਾਂ ਨੇ ਸਰਕਾਰ ਤੇ ਖ਼ਰੀਦ ਏਜੰਸੀ ਖ਼ਿਲਾਫ਼ ...

ਪੂਰੀ ਖ਼ਬਰ »

ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਰਾਜਸਥਾਨ ਡੀਪੂ ਦੀ ਬੱਸ ਪਲਟੀ, ਦੋ ਜ਼ਖ਼ਮੀ

ਤਪਾ ਮੰਡੀ, 19 ਅਪ੍ਰੈਲ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਰਾਜਸਥਾਨ ਡਿਪੂ ਦੀ ਬੱਸ ਦੇ ਪਲਟ ਜਾਣ ਕਾਰਨ 2 ਵਿਅਕਤੀ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਰਾਜਸਥਾਨ ਡੀਪੂ ਦੀ ਬੱਸ ਬੀਕਾਨੇਰ ਤੋਂ ਲੁਧਿਆਣਾ ਲਈ ਚੱਲੀ ਸੀ, ਜਿਸ ਨੰੂ ...

ਪੂਰੀ ਖ਼ਬਰ »

1120 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਪਾ ਮੰਡੀ, 19 ਅਪ੍ਰੈਲ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 1120 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸਾਇੰਸ ਤੇ ਕਾਮਰਸ 'ਚ ਦਾਖ਼ਲੇ ਨਾਲ ਵਿਦਿਆਰਥੀਆਂ ਲਈ ਰੋਜ਼ਗਾਰ ਦੇ ਅਨੇਕਾਂ ਰਾਹ

ਭਦÏੜ, 19 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਾਇੰਸ ਅਤੇ ਕਾਮਰਸ ਦੀ ਪੜ੍ਹਾਈ ਕਰਨ ਨਾਲ ਰੁਜ਼ਗਾਰ ਅਤੇ ਤਰੱਕੀ ਦੇ ਅਥਾਹ ਮੌਕੇ ਹਾਸਲ ਹੁੰਦੇ ਹਨ | ਇਸ ਲਈ ਵੱਧ ਤੋਂ ਵੱਧ ਬੱਚਿਆਂ ਨੂੰ ਮੈਡੀਕਲ, ਨਾਨ- ਮੈਡੀਕਲ ਅਤੇ ਕਾਮਰਸ ਦੀ ਪੜ੍ਹਾਈ ਕਰਨ ਲਈ ਉਤਸ਼ਾਹਿਤ ਕਰਨ ਦੀ ...

ਪੂਰੀ ਖ਼ਬਰ »

ਐਮ.ਆਰ.ਐਫ. ਸੈਂਟਰ ਤਪਾ ਵਿਖੇ ਸੁੰਦਰੀਕਰਨ ਮੁਹਿੰਮ ਤਹਿਤ ਬਣਾਇਆ ਪਾਰਕ

ਤਪਾ ਮੰਡੀ, 19 ਅਪ੍ਰੈਲ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਰਹਿਨੁਮਾਈ ਅਤੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਸਵੱਛਤਾ ਤੇ ਸੁੰਦਰੀਕਰਨ ਉਪਰਾਲੇ ਜਾਰੀ ਹਨ | ਇਸ ਮੁਹਿੰਮ ਤਹਿਤ ਤਪਾ ਐਮ.ਆਰ.ਐਫ. ਸੈਂਟਰ ...

ਪੂਰੀ ਖ਼ਬਰ »

ਸ਼ਹਿਣਾ ਦੇ ਨੌਜਵਾਨ ਗਗਨਦੀਪ ਸਿੰਘ ਗਿੱਲ ਦਾ ਮਿਸਟਰ ਪੰਜਾਬ 'ਚ ਦੂਜਾ ਸਥਾਨ

ਸ਼ਹਿਣਾ, 19 ਅਪ੍ਰੈਲ (ਸੁਰੇਸ਼ ਗੋਗੀ)-ਬੀਤੇ ਦਿਨੀਂ ਸੰਗਰੂਰ ਵਿਖੇ ਬਾਡੀ ਬਿਲਡਿੰਗ ਦੇ ਮੁਕਾਬਲੇ ਕਰਵਾਏ ਗਏ ਸਨ | ਜਿਸ ਵਿਚ ਪਿੰਡ ਸ਼ਹਿਣਾ ਜ਼ਿਲ੍ਹਾ ਬਰਨਾਲਾ ਦੇ ਨੌਜਵਾਨ ਗਗਨਦੀਪ ਸਿੰਘ ਗਿੱਲ ਨੇ ਮਿਸਟਰ ਪੰਜਾਬ ਦਾ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਗੱਲਬਾਤ ਕਰਦੇ ...

ਪੂਰੀ ਖ਼ਬਰ »

ਮੌੜ ਨਾਭਾ ਵਿਖੇ ਮੁੱਖ ਗਲੀ ਨੇ ਧਾਰਿਆ ਨਰਕ ਦਾ ਰੂਪ

ਸ਼ਹਿਣਾ, 19 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੀ ਪੱਤੀ ਕਮਾਲ ਵਿਖੇ ਇਕ ਮੁੱਖ ਗਲੀ ਵਿਚ ਗੰਦਾ ਪਾਣੀ ਖੜਨ ਕਰ ਕੇ ਗਲੀ ਨੇ ਨਰਕ ਦਾ ਰੂਪ ਧਾਰਨ ਕਰ ਲਿਆ ਹੈ | ਸਥਾਨਕ ਐਸ.ਸੀ. ਭਾਈਚਾਰੇ ਦੀ ਧਰਮਸ਼ਾਲਾ ਨੇੜੇ ਬਾਬਾ ਕਾਲੂ ਨਾਥ ਦੇ ਧਾਰਮਿਕ ਸਥਾਨ ਨੂੰ ਜਾਣ ਵਾਲੀ ਉਕਤ ...

ਪੂਰੀ ਖ਼ਬਰ »

ਹੰਡਿਆਇਆ ਦੇ ਦੇਵੀ ਦੁਆਲਾ ਸ੍ਰੀ ਦੁਰਗਾ ਮੰਦਰ ਵਿਖੇ ਛਿਮਾਹੀ ਮੇਲਾ ਭਰਿਆ

ਹੰਡਿਆਇਆ, 19 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਦੇਵੀ ਦੁਆਲਾ ਸ੍ਰੀ ਦੁਰਗਾ ਮੰਦਰ ਵਿਖੇ ਮੁੱਖ ਪੁਜਾਰੀ ਬਾਬਾ ਕੇਵਲ ਕਿ੍ਸ਼ਨ ਅਤੇ ਬਲਦੇਵ ਕਿ੍ਸ਼ਨ ਦੀ ਅਗਵਾਈ ਵਿਚ ਛਿਮਾਹੀ ਮੇਲਾ ਲੱਗਿਆ, ਜਿਸ ਵਿਚ ਲਖਵੀਰ ਸਿੰਘ ਲੱਖੀ ਜ਼ੈਲਦਾਰ ਹੰਡਿਆਇਆ, ਬਲਵਿੰਦਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਵਲੋਂ ਐਸ.ਪੀ. (ਡੀ.) ਸੁਖਦੇਵ ਸਿੰਘ ਵਿਰਕ ਦਾ ਸਨਮਾਨ

ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੁਲਿਸ ਮਹਿਕਮੇ ਵਿਚ ਜ਼ਿਲ੍ਹਾ ਬਰਨਾਲਾ ਅੰਦਰ ਵੱਖ-ਵੱਖ ਅਹੁਦਿਆਂ 'ਤੇ ਬਿਰਾਜਮਾਨ ਰਹੇ ਐਸ.ਪੀ. (ਡੀ.) ਸੁਖਦੇਵ ਸਿੰਘ ਵਿਰਕ, ਜਿਹੜੇ 30 ਅਪ੍ਰੈਲ ਨੂੰ ਸ਼ਾਨਦਾਰ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋ ਰਹੇ ਹਨ ਨੂੰ ਸਾਬਕਾ ...

ਪੂਰੀ ਖ਼ਬਰ »

ਧਾਰਮਿਕ ਗਾਇਕ ਜੋੜੀ ਦਾ ਸਨਮਾਨ

ਸੰਗਰੂਰ, 19 ਅਪੈ੍ਰਲ (ਦਮਨਜੀਤ ਸਿੰਘ) - ਦੇਸ਼ ਦੀ ਪ੍ਰਸਿੱਧ ਧਾਰਮਿਕ ਗਾਇਕ ਦਲਿਤ ਜੋੜੀ ਸ਼੍ਰੀ ਪਵਨ ਦਰਾਵੜ ਅਤੇ ਸ਼੍ਰੀ ਰਾਕੇਸ਼ ਰਾਹੀਂ ਦਾ ਸੰਗਰੂਰ ਪਹੁੰਚਣ 'ਤੇ ਭਗਵਾਨ ਵਾਲਮੀਕਿ ਰਮਾਇਣ ਭਵਨ ਅਤੇ ਸਰੋਵਰ ਵਿਖੇ ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ...

ਪੂਰੀ ਖ਼ਬਰ »

ਫ਼ਰਦ ਸੇਵਾ ਹੁਣ ਸੇਵਾ ਕੇਂਦਰਾਂ 'ਚ ਵੀ ਉਪਲਬਧ-ਡਿਪਟੀ ਕਮਿਸ਼ਨਰ

ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਫਰਦ ਸੇਵਾ ਹੁਣ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਲੋਂ ਉਪਲਬਧ ਕਰਵਾਏ ਜਾਣ ਦੀ ਸ਼ੁਰੂਆਤ ਹੋ ਚੁੱਕੀ ਹੈ | ਪ੍ਰਾਰਥੀ ਲੋੜੀਂਦੀ ਜਾਣਕਾਰੀ ...

ਪੂਰੀ ਖ਼ਬਰ »

ਮੋਬਾਈਲ ਝਪਟਣ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 19 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਨੇ ਮੋਬਾਈਲ ਫ਼ੋਨ ਝਪਟਮਾਰ ਕੇ ਫਰਾਰ ਹੋਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਦੇ ਮਾਮਲੇ 'ਚ ਸੱਸ ਤੇ ਸਾਲੇ ਖ਼ਿਲਾਫ਼ ਮਾਮਲਾ ਦਰਜ

ਭਦÏੜ, 19 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਥਾਣਾ ਭਦੌੜ ਵਿਖੇ ਪੈਸੇ ਦੇ ਲੈਣ ਦੇਣ ਦੇ ਮਾਮਲੇ ਸਬੰਧੀ 2 ਵਿਅਕਤੀਆਂ ਖ਼ਿਲਾਫ਼ ਪੜਤਾਲ ਦੇ ਅਧਾਰ 'ਤੇ ਮਾਮਲਾ ਦਰਜ਼ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੰਬਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨਾਮਜ਼ਦ ਬਰੀ

ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਘਰ ਅੰਦਰ ਦਾਖਲ ਹੋ ਕੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਬਲਕਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ...

ਪੂਰੀ ਖ਼ਬਰ »

315 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਟੱਲੇਵਾਲ, 19 ਅਪ੍ਰੈਲ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੱਖੋ ਕੈਂਚੀਆਂ ਦੀ ਪੁਲਿਸ ਪਾਰਟੀ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਕਮਲਦੀਪ ਸਿੰਘ ਅਤੇ ਥਾਣੇਦਾਰ ...

ਪੂਰੀ ਖ਼ਬਰ »

ਵੱਖ-ਵੱਖ ਥਾਣਿਆਂ ਨਾਲ ਸਬੰਧਿਤ ਪੁਲਿਸ ਵਲੋਂ ਨਸ਼ਿਆਂ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 23 ਮੈਂਬਰਾਂ ਸਮੇਤ 4 ਔਰਤਾਂ ਕਾਬੂ

ਤਪਾ ਮੰਡੀ, 19 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨ ਤਪਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਨਾਲ ਸਬੰਧਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਲੱਗੀ ਜਦੋਂ ਨਸ਼ਿਆਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 23 ਮੈਂਬਰਾਂ ਸਮੇਤ 4 ਔਰਤਾਂ ਨੂੰ ਕਾਬੂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬਾਜਵਾ ਪੱਤੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਬਾਜਵਾ ਪੱਤੀ ਬਰਨਾਲਾ ਜਿੱਥੇ ਕੁਝ ਦਿਨ ਪਹਿਲਾਂ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦਾ ਸਰੂਪ ਅਤੇ ਹੋਰ ਸਾਮਾਨ ਅਗਨ ਭੇਟ ਹੋਣ ਦੀ ਦੁਖਦਾਈ ਘਟਨਾ ਵਾਪਰੀ ਸੀ ਤੋਂ ਬਾਅਦ ਇਮਾਰਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚ ਚੱਲ ਰਿਹਾ ਧਰਨਾ 201ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਚੱਲ ਰਿਹਾ ਧਰਨਾ ...

ਪੂਰੀ ਖ਼ਬਰ »

ਕਾਕੜਾ ਸੁਸਾਇਟੀ ਦੀ ਚੋਣ 'ਚ 9 ਮੈਂਬਰ ਬਿਨਾਂ ਮੁਕਾਬਲਾ ਜੇਤੂ

ਭਵਾਨੀਗੜ੍ਹ, 19 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਦੀ ਕਾਕੜਾ ਕੋਆਪਰੇਟਿਵ ਸੁਸਾਇਟੀ ਦੀ ਚੋਣ ਸਰਬਸੰਮਤੀ ਚੋਣ ਕਰਾਉਣ ਆਏ ਪਰਮਿੰਦਰ ਸਿੰਘ ਫੋਕਲ ਪੁਆਇੰਟ ਉਭਾਵਾਲ ਦੀ ਅਗਵਾਈ ਵਿਚ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਕਾਕੜਾ ਨੇ ਦੱਸਿਆ ਕਿ ਚਾਰ ...

ਪੂਰੀ ਖ਼ਬਰ »

ਨਰਿੰਦਰ ਮੋਦੀ ਪ੍ਰਧਾਨ ਮੰਤਰੀ ਵਜੋਂ ਜ਼ਿੰਮੇਵਾਰੀ ਨਿਭਾਉਣ-ਡਾ: ਜਵੰਧਾ

ਸੰਗਰੂਰ, 19 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਨੰੂ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਇਕ ਪਾਰਟੀ ਦੇ ਆਗੂ ਹੋਣ ਦੇ ਨਾਲ-ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਵੀ ਹਨ | ਡਾ. ...

ਪੂਰੀ ਖ਼ਬਰ »

ਸਾਢੇ 11 ਕਿਲੋ ਅਫ਼ੀਮ ਸਮੇਤ ਦੋ ਕਾਬੂ

ਮੂਣਕ, 19 ਅਪ੍ਰੈਲ (ਭਾਰਦਵਾਜ, ਸਿੰਗਲਾ) - ਪੁਲਿਸ ਨੇ ਪਿਆਜ਼ ਦੇ ਕੈਂਟਰ ਜੋ ਟੁਹਾਣੇ ਤੋਂ ਆ ਰਿਹਾ ਸੀ ਵਿਚੋਂ ਸਾਢੇ 11 ਕਿਲੋ ਅਫ਼ੀਮ ਫੜਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ ਰੋਸ਼ਨ ਲਾਲ ਨੇ ਦੱਸਿਆ ਕਿ ਥਾਣਾ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੂੰ ਇਸ ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਟੋਨੀ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 19 ਅਪ੍ਰੈਲ (ਸੱਗੂ, ਧਾਲੀਵਾਲ, ਭੁੱਲਰ) - ਨਗਰ ਕੌਂਸਲ ਸੁਨਾਮ ਦੇ ਦਫ਼ਤਰ ਵਿਖੇ ਸ਼ਹਿਰ ਦੇ ਉੱਘੇ ਸਮਾਜ ਸੇਵਕ ਅਤੇ ਕਾਂਗਰਸੀ ਆਗੂ ਸ੍ਰ ਨਿਸ਼ਾਨ ਸਿੰਘ ਟੋਨੀ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕਿਸਾਨਾਂ ਦੇ ਪ੍ਰਭਾਵਸ਼ਾਲੀ ਧਰਨੇ ਰਹੇ ਜਾਰੀ

ਸੰਗਰੂਰ, 19 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਮਾਲਵਾ ਖਿੱਤੇ ਦੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨਿਆਂ ਰਾਹੀਂ ਕੇਂਦਰ ਸਰਕਾਰ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ ਗਈ | ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਚੇਅਰਮੈਨ ਅਜੇ ਕੁਮਾਰ ਨੂੰ ਦਿੱਤਾ ਮੰਗ-ਪੱਤਰ

ਭਦੌੜ, 19 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਦੁਆਰਾ ਕਣਕ ਦੀ ਫ਼ਸਲ ਦੀ ਖ਼ਰੀਦ ਸਬੰਧੀ ਕਿਸਾਨਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਹੁੰਦੇ ਵੇਖ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨਾਮਧਾਰੀ ਅਤੇ ਮਨਵੀਰ ਕੌਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੀਤੂ ਵਲੋਂ ਅਨਾਜ ਮੰਡੀਆਂ ਦਾ ਦੌਰਾ

ਮਹਿਲ ਕਲਾਂ, 19 ਅਪ੍ਰੈਲ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਹਲਕੇ ਅਧੀਨ ਆਉਂਦੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰ ਵਿਚ ਬੈਠੇ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਹਲਕਾ ਇੰਚਾਰਜ ਐਡਵੋਕੇਟ ਰਾਹੀ ਵਲੋਂ ਪਿੰਡ ਅਸਪਾਲ ਕਲਾਂ ਤੇ ਕਾਲੇਕੇ ਮੰਡੀਆਂ ਦਾ ਦੌਰਾ

ਧਨੌਲਾ, 19 ਅਪ੍ਰੈਲ (ਚੰਗਾਲ)-ਜੋ ਸਹੂਲਤਾਂ ਅਤੇ ਮੰਡੀਆਂ ਨਾਲ ਜੁੜੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਰਹੀਆਂ | ਉਨ੍ਹਾਂ ਵਰਗੀਆਂ ਪੰਜਾਬ 'ਚ ਕਿਧਰੇ ਵੀ ਨਜ਼ਰ ਮਾਰਿਆ ਵੀ ਨਹੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX