ਤਾਜਾ ਖ਼ਬਰਾਂ


ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਅਜੇ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਤੱਕ ਵਿਰੋਧ ਜਾਰੀ ਰਹੇਗਾ - ਰਾਕੇਸ਼ ਟਿਕੈਤ
. . .  1 day ago
ਚੰਡੀਗੜ੍ਹ, 18 ਅਕਤੂਬਰ - ਰਾਕੇਸ਼ ਟਿਕੈਤ ਨੇ ਘੋਸ਼ਣਾ ਕੀਤੀ ਕਿ ਜਦੋਂ ਤੱਕ ਅਜੇ ਮਿਸ਼ਰਾ ਟੇਨੀ ਅਸਤੀਫਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਅਜੇ ਮਿਸ਼ਰਾ ...
ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਕੰਪਨੀਆਂ ਦੀਆਂ 5 ਬੱਸਾਂ ਕੀਤੀਆਂ ਜ਼ਬਤ
. . .  1 day ago
ਫ਼ਿਰੋਜ਼ਪੁਰ ,18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਟਰਾਂਸਪੋਰਟ ਵਿਭਾਗ ਵਲੋਂ ਅੱਜ ਫਿਰੋਜ਼ਪੁਰ ਜਿਲ੍ਹੇ ਵਿਚ ਬਿਨਾਂ ਟੈਕਸ ਤੋਂ ਚੱਲ ਰਹੀਆਂ ਵੱਖ ਵੱਖ ਕੰਪਨੀਆਂ ਦੀਆਂ ਪੰਜ ਹੋਰ ਬੱਸਾਂ ਜ਼ਬਤ- ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...
ਭਾਰਤੀ ਜਲ ਸੈਨਾ ਨੇ 11ਵੀਂ ਪੀ-8 ਆਈ. ਦੇ ਨਾਲ ਸਮੁੰਦਰੀ ਸਮਰੱਥਾ ਦਾ ਕੀਤਾ ਵਿਸਥਾਰ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
. . .  1 day ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, "ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ...
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕੋਲਿਨ ਪਾਵੇਲ ਦੀ ਕੋਰੋਨਾ ਨਾਲ ਮੌਤ
. . .  1 day ago
ਵਾਸ਼ਿੰਗਟਨ, 18 ਅਕਤੂਬਰ - ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਕੋਲਿਨ ਪਾਵੇਲ ਦੀ ਅੱਜ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੋਰਾਹਾ ਵਿਚ ਰੋਕਿਆ ਰੇਲ ਟਰੈਕ
. . .  1 day ago
ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਦੋਰਾਹਾ ਵਿਖੇ ਰੇਲ ਟਰੈਕ ਰੋਕ ਕੇ ਹਾਜ਼ਰੀਨ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...
ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ
. . .  1 day ago
ਬਟਾਲਾ, 18 ਅਕਤੂਬਰ (ਕਾਹਲੋਂ)-ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ...
ਉਤਰਾਖੰਡ : ਗੰਗੋਤਰੀ ਬਰਫ ਦੀ ਚਾਦਰ ਨਾਲ ਢਕੀ ,ਤਾਜ਼ਾ ਹੋਈ ਬਰਫ਼ਬਾਰੀ
. . .  1 day ago
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ...
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖੁਦਕਸ਼ੀ ਕੀਤੀ
. . .  1 day ago
ਕੌਹਰੀਆਂ, 18 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ , ਹਰਬੰਸ ਸਿੰਘ ਛਾਜਲੀ)-ਕਰਜ਼ੇ ਕਾਰਨ ਨੌਜਵਾਨ ਦਾ ਖੁਦਕਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨਸਾਰ ਹਲਕਾ ਦਿੜਬਾ ਪਿੰਡ ਰੋਗਲਾ ਦੇ ਨੌਜਵਾਨ ...
ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਚੰਡੀਗੜ੍ਹ ,18 ਅਕਤੂਬਰ {ਰਾਣਾ }-ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ...
ਰਾਮ ਰਹੀਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਐਮ.ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ, ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਕੀਤੀ ਮੰਗ
. . .  1 day ago
ਨੂਰਪੁਰਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ )-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਰੂਪਨਗਰ ...
ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ...
ਜਲੰਧਰ-ਫਗਵਾੜਾ ਹਾਈਵੇ 'ਤੇ ਆਵਾਜਾਈ ਮੁੜ ਹੋਈ ਸ਼ੁਰੂ
. . .  1 day ago
ਜਲੰਧਰ, 18 ਅਕਤੂਬਰ - ਜਲੰਧਰ-ਫਗਵਾੜਾ ਹਾਈਵੇ 'ਤੇ ਅੱਜ ਪੁਲਿਸ ਮੁਲਾਜ਼ਮ ਵਲੋਂ ਕਾਰ ਚੜ੍ਹਾ ਕੇ ਦਰੜੀਆਂ ਦੋ ਲੜਕੀਆਂ ਵਿਚੋਂ ਇਕ ਲੜਕੀ ਦੇ ਮਾਰੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕਾ ਵਾਸੀਆਂ ਵਲੋਂ ਹਾਈਵੇ 'ਤੇ ਧਰਨਾ ਲੱਗਾ ਦਿੱਤਾ ਗਿਆ ਸੀ ਤੇ ਹਾਈਵੇ 'ਤੇ ਆਵਾਜਾਈ ਠੱਪ ਕਰ ਦਿੱਤੀ...
ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵਾਧੂ ਚਾਰਜ ਨਹੀਂ ਕਰ ਸਕਦੇ - ਪੰਜਾਬ ਸਰਕਾਰ ਨੇ ਦਿੱਤੇ ਆਦੇਸ਼
. . .  1 day ago
ਚੰਡੀਗੜ੍ਹ, 18 ਅਕਤੂਬਰ (ਸੁਰਿੰਦਰਪਾਲ) - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ...
ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਸ੍ਰੀਨਗਰ 'ਚ ਦਾਖਲ ਨਹੀਂ ਹੋ ਸਕਦੇ ਸਨ - ਸਤਿਆਪਾਲ ਮਾਲਿਕ ਸਾਬਕਾ ਰਾਜਪਾਲ ਜੰਮੂ-ਕਸ਼ਮੀਰ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਾਲਿਕ ਨੇ ਕਿਹਾ ਹੈ ਕਿ ਕਸ਼ਮੀਰ ਵਿਚ ਜੋ ਹਾਲਾਤ ਹਨ, ਉਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਹੀਂ ਸਨ। ਮਲਿਕ ਇਸ ਵਕਤ ਮੇਘਾਲਿਆ ਦੇ ਰਾਜਪਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਾ ਤਾਂ ਪੱਥਰਬਾਜ਼ੀ...
ਹਾਦਸੇ ਦੌਰਾਨ ਬੱਬੂ ਮਾਨ ਦੇ ਦੋਸਤ ਦੀ ਮੌਤ
. . .  1 day ago
ਸੰਘੋਲ (ਫਤਹਿਗੜ੍ਹ ਸਾਹਿਬ) ,18 ਅਕਤੂਬਰ (ਗੁਰਨਾਮ ਸਿੰਘ ਚੀਨਾ) - ਸੰਸਾਰ ਪ੍ਰਸਿੱਧ ਲੋਕ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਸਾਥੀ ਪਿੰਡ ਖੰਟ ਵਾਸੀ ਜਿੰਦਰ ਖੰਟ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਿੰਦਰ ਖੰਟ ਆਪਣੇ ਸਾਥੀ ਨਾਲ ਸਕੂਟਰ ਤੇ ਸਵਾਰ ਹੋ ਕੇ ਪਿੰਡ ਖੰਟ ਤੋਂ ਮੋਰਿੰਡੇ...
ਉੱਤਰ ਪ੍ਰਦੇਸ਼ 'ਚ ਵਕੀਲ ਦੀ ਅਦਾਲਤ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਸ਼ਾਹਜਹਾਂ ਪੁਰ, 18 ਅਕਤੂਬਰ - ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿਚ ਇਕ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਇਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਕੀਲ ਦੀ ਲਾਸ਼ ਕੋਰਟ ਦੀ ਤੀਸਰੀ ਮੰਜ਼ਿਲ 'ਤੇ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੋਰੋਨਾ ਦੀ ਰੋਕਥਾਮ ਲਈ ਜ਼ਿਲ੍ਹੇ 'ਚ 30 ਤੱਕ ਨਵੀਆਂ ਪਾਬੰਦੀਆਂ ਲਾਗੂ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜ਼ਿਲ੍ਹੇ 'ਚ ਤੁਰੰਤ ਪ੍ਰਭਾਵ ਨਾਲ 30 ਅਪ੍ਰੈਲ ਤੱਕ ਨਵੀਆਂ ਪਾਬੰਦੀਆਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਜਾਰੀ ਆਦੇਸ਼ਾਂ ਅਨੁਸਾਰ ਜ਼ਿਲ੍ਹੇ 'ਚ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ | ਸਾਰੇ ਰੈਸਟੋਰੈਂਟ (ਹੋਟਲਾਂ ਵਿਚਲੇ ਰੈਸਟੋਰੈਂਟਾਂ ਸਮੇਤ) ਬੰਦ ਰਹਿਣਗੇ ਅਤੇ ਇਨ੍ਹਾਂ ਨੂੰ ਸਿਰਫ ਖਾਣਾ ਘਰ ਲਿਜਾਣ ਅਤੇ ਹੋਮ ਡਿਲੀਵਰੀ ਦੀ ਇਜਾਜ਼ਤ ਦਿੱਤੀ ਗਈ ਹੈ | ਵਿਆਹਾਂ/ਸਸਕਾਰਾਂ ਸਮੇਤ 20 ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ ਹੋਵੇਗੀ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ (ਸਿਰਫ ਸਸਕਾਰ ਨੂੰ ਛੱਡ ਕੇ) ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਾ ਮਨਜ਼ੂਰੀ ਜ਼ਰੂਰੀ ਹੋਵੇਗੀ | ਕਿਧਰੇ ਵੀ ਵੱਡੇ ਇਕੱਠਾਂ (ਧਾਰਮਿਕ, ਰਾਜਨੀਤਿਕ, ਸਮਾਜਿਕ) ਵਿਚ ਸ਼ਾਮਲ ਹੋ ਕੇ ਆਏ ਵਿਅਕਤੀਆਂ ਨੂੰ ਪ੍ਰੋਟੋਕਾਲ ਅਨੁਸਾਰ 5 ਦਿਨਾਂ ਲਈ ਘਰ ਵਿਚ ਇਕਾਂਤਵਾਸ ਰਹਿਣਾ ਪਵੇਗਾ | ਜ਼ਿਲ੍ਹੇ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਜਦਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਉਦਯੋਗਾਂ ਵਿਚ ਕੰਮਕਾਜ ਤੋਂ ਇਲਾਵਾ ਰੇਲਾਂ, ਹਵਾਈ ਜਹਾਜ਼ਾਂ ਅਤੇ ਬੱਸਾਂ ਵਿਚੋਂ ਉੱਤਰਕੇ ਆਪਣੇ ਟਿਕਾਣਿਆਂ 'ਤੇ ਜਾਣ-ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਕਰਫਿਊ ਤੋਂ ਛੋਟ ਹੋਵੇਗੀ | ਜਨਤਕ ਟ੍ਰਾਂਸਪੋਰਟ (ਬੱਸਾਂ, ਟੈਕਸੀਆਂ, ਆਟੋ) ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇਗੀ | ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰੇ ਮਾਲ, ਮਾਰਕੀਟਾਂ, ਦੁਕਾਨਾਂ ਅਤੇ ਰੈਸਟੋਰੈਂਟ (ਹੋਟਲਾਂ ਵਿਚਲੇ ਰੈਸਟੋਰੈਂਟਾਂ ਸਮੇਤ) ਐਤਵਾਰ ਨੂੰ ਬੰਦ ਰਹਿਣਗੇ | ਸਾਰੀਆਂ ਹਫ਼ਤਾਵਾਰੀ ਨਿੱਜੀ ਵੀ ਬੰਦ ਰਹਿਣਗੇ | ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿਚ ਸਿਹਤ/ਫਰੰਟਲਾਈਨ ਵਰਕਰ ਅਤੇ 45 ਸਾਲ ਤੋਂ ਵੱਧ ਉਮਰ ਦੇ ਕਰਮਚਾਰੀ, ਜਿਨ੍ਹਾਂ ਨੇ ਪਿਛਲੇ 15 ਜਾਂ ਜ਼ਿਆਦਾ ਦਿਨਾਂ ਦੌਰਾਨ ਵੈਕਸੀਨ ਦੀ ਘੱਟੋ-ਘੱਟ ਇਕ ਖ਼ੁਰਾਕ ਨਹੀਂ ਲਈ, ਨੂੰ ਉਦੋਂ ਤੱਕ ਛੁੱਟੀ ਲੈ ਕੇ ਘਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ | ਇਸੇ ਤਰ੍ਹਾਂ 45 ਸਾਲ ਤੋਂ ਘੱਟ ਉਮਰ ਦੇ ਕਰਮਚਾਰੀਆਂ ਨੂੰ ਆਰ. ਟੀ. ਪੀ. ਸੀ. ਆਰ ਨੈਗੇਟਿਵ ਰਿਪੋਰਟ, ਜਿਹੜੀ ਕਿ 5 ਦਿਨਾਂ ਤੋਂ ਪੁਰਾਣੀ ਨਾ ਹੋਵੇ, ਦੇ ਆਧਾਰ 'ਤੇ ਆਗਿਆ ਦਿੱਤੀ ਜਾਵੇਗੀ, ਨਹੀਂ ਤਾਂ ਛੁੱਟੀ ਲੈ ਕੇ ਘਰ ਰਹਿਣਗੇ | ਬਾਜ਼ਾਰਾਂ, ਜਨਤਕ ਟ੍ਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ 'ਚ ਜ਼ਰੂਰੀ ਇਹਤਿਆਤ ਵਰਤੇ ਜਾਣੇ, ਜਿਨ੍ਹਾਂ ਵਿਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਰੱਖੇ ਜਾਣੇ ਯਕੀਨੀ ਬਣਾਏ ਜਾਣਗੇ | ਇਸ ਤੋਂ ਬਿਨਾਂ ਜਨਤਕ ਥਾਵਾਂ 'ਤੇ ûੱਕਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀੇ ਜਾਵੇਗੀ | ਜਾਰੀ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ. ਪੀ. ਸੀ 1860 ਦੀਆਂ ਸਬੰਧਤ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿੰਡ ਮਾਲੇਵਾਲ ਦੇ ਜੰਗਲ 'ਚੋਂ ਵਣ ਵਿਭਾਗ ਦੀ ਨਜ਼ਰ ਹੇਠ ਸੈਂਕੜੇ ਟਾਹਲੀ ਦੇ ਦਰੱਖਤਾਂ ਦੀ ਨਾਜਾਇਜ਼ ਕਟਾਈ

ਰਮਨ ਭਾਟੀਆ ਪੋਜੇਵਾਲ ਸਰਾਂ, 20 ਅਪ੍ਰੈਲ - ਜਿਥੇ ਪੰਜਾਬ ਤੇ ਕੇਂਦਰ ਸਰਕਾਰ ਜੰਗਲਾਂ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਰੋਜ਼ਾਨਾ ਨਿੱਤ ਦਿਨ ਬਿਆਨ ਦੇ ਰਹੀਆਂ ਹਨ | ਉਥੇ ਸ਼ਿਵਾਲਿਕ ਦੇ ਨੀਮ ਪਹਾੜੀ ਵਾਲੇ ਖੇਤਰ ਕੰਢੀ ਦੇ ਬਲਾਕ ਸੜੋਆ ਦੇ ਪਿੰਡ ਮਾਲੇਵਾਲ ਦੇ ਜੰਗਲ 'ਚ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਦੋ ਘੰਟੇ ਚੱਕਾ ਜਾਮ

ਬਹਿਰਾਮ, 20 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਮਾਹਿਲਪੁਰ ਚੌਕ ਬਹਿਰਾਮ ਵਿਖੇ ਦਾਣਾ ਮੰਡੀ ਬਹਿਰਾਮ ਦੇ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਨੂੰ ਬਾਰਦਾਨਾ ਨਾ ਮਿਲਣ ਕਾਰਨ ਰੋਸ ਵਜੋਂ ਦੋ ਘੰਟੇ ਚੱਕਾ ਜਾਮ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 5 ਮੌਤਾਂ, 45 ਨਵੇਂ ਮਾਮਲੇ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 45 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 55 ਸਾਲਾ ਔਰਤ, 60 ਸਾਲਾ ਔਰਤ, 70 ਸਾਲਾ ਔਰਤ, 50 ਸਾਲਾ ਵਿਅਕਤੀ ਅਤੇ 60 ਸਾਲਾ ਵਿਅਕਤੀ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ...

ਪੂਰੀ ਖ਼ਬਰ »

22 ਤੋਂ 30 ਅਪ੍ਰੈਲ ਤੱਕ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਮੁਲਤਵੀ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ 22 ਤੋਂ 30 ਅਪ੍ਰੈਲ ਤੱਕ ਲੱਗਣ ਵਾਲੇ ਮੈਗਾ ਰੁਜ਼ਗਾਰ ਮੇਲੇ ਮੁਲਤਵੀ ਕਰ ਦਿੱਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟਿ੍ਕ ਟਨ ਤੋਂ ਹੋਇਆ ਪਾਰ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹੇ 'ਚ ਕਣਕ ਦੀ ਖ਼ਰੀਦ ਦਾ ਅੰਕੜਾ ਇਕ ਲੱਖ ਮੀਟਿ੍ਕ ਟਨ ਤੋਂ ਪਾਰ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 104508 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਵਤਾਰ ਸਿੰਘ ਮਕਸੂਦਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਸੰਧਵਾਂ, 20 ਅਪ੍ਰੈਲ (ਪ੍ਰੇਮੀ ਸੰਧਵਾਂ) - ਪਿੰਡ ਮਕਸੂਦਪੁਰ-ਸੂੰਢ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਬੋਇਲ ਨਮਿੱਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਅੰਤਿਮ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ | ਭੋਗ ਉਪਰੰਤ ਭਾਈ ਸੁਖਜੀਵਨ ਸਿੰਘ ਝੰਡੇਰ ਕਲਾਂ ਵਾਲਿਆਂ ਦੇ ਕੀਰਤਨੀ ...

ਪੂਰੀ ਖ਼ਬਰ »

ਨਗਰ ਕੌ ਾਸਲ ਬੰਗਾ ਦੇ ਪ੍ਰਧਾਨ ਦੀ ਚੋਣ 22 ਨੂੰ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਨਗਰ ਕੌਂਸਲ ਬੰਗਾ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ 22 ਅਪੈ੍ਰਲ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਐਸ. ਡੀ. ਐਮ ਵਿਰਾਜ ਤਿੜਕੇ ਵਲੋਂ ਪੱਤਰ ਵੀ ਜਾਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਚੁਣੇ ਗਏ ਕੌਂਸਲਰਾਂ ਨੂੰ ਸਹੁੰ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ

ਪੋਜੇਵਾਲ ਸਰਾਂ, 20 ਅਪ੍ਰੈਲ (ਰਮਨ ਭਾਟੀਆ) - ਥਾਣਾ ਪੋਜੇਵਾਲ ਦੀ ਪੁਲਿਸ ਨੇ ਪਿੰਡ ਭਨੂੰ ਦੇ ਇਕ ਘਰ 'ਚ ਦਾਖਲ ਹੋ ਕੇ ਨੌਜਵਾਨ 'ਤੇ ਹਮਲਾ ਕਰਕੇ ਉਸ ਨੰੂ ਜ਼ਖਮੀ ਕਰਨ ਵਾਲਿਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਥਾਣਾ ਪੋਜੇਵਾਲ ਤੋਂ ਮਿਲੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡਾ. ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਡਾ. ਬੀ. ਆਰ ਅੰਬੇਡਕਰ ਸਪੋਰਟਸ ਕਲੱਬ, ਕਿਸਾਨ ਮਜ਼ਦੂਰ ਯੂਨੀਅਨ ਦੋਆਬਾ ਨੂਰਪੁਰ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਅਜ਼ਾਦ ਕਲਾ ਮੰਚ ਵਲੋਂ ...

ਪੂਰੀ ਖ਼ਬਰ »

ਢੀ ਾਡਸਾ ਤੇ ਬ੍ਰਹਮਪੁਰਾ ਦਾ ਇਕੱਠੇ ਹੋਣਾ ਸ਼ਲਾਘਾਯੋਗ ਕਦਮ - ਜਥੇ. ਚੇਤਾ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਤੇ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਜਥੇ. ਸੁਖਦੇਵ ਸਿੰਘ ਢੀਂਡਸਾ ਤੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਦੋਵੇਂ ਪਾਰਟੀਆਂ ਨੂੰ ਭੰਗ ਕਰਕੇ ਸਾਂਝੀ ਨਵੀਂ ਪਾਰਟੀ ਬਣਾਉਣ ...

ਪੂਰੀ ਖ਼ਬਰ »

ਸੂਚਨਾ ਟੈਕਨਾਲੋਜੀ ਮਾਨਸਾ ਵਲੋਂ ਸਹੰੂਗੜਾ 'ਚ ਸੈਮੀਨਾਰ

ਸੜੋਆ, 20 ਅਪ੍ਰੈਲ (ਨਾਨੋਵਾਲੀਆ) - ਸੂਚਨਾ ਟੈਕਨੌਲੋਜੀ ਕੇਂਦਰ ਮਾਨਸਾ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੜੋਆ ਦੇ ਸਹਿਯੋਗ ਨਾਲ ਸਰਕਾਰੀ ਮਿਡਲ ਸਮਾਰਟ ਸਕੂਲ ਸਹੂੰਗੜ੍ਹਾ ਵਿਖੇ ਸਾਈਬਰ ਕ੍ਰਾਈਮ ਸਬੰਧੀ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡਾਂ ਅੰਦਰ ਸਰਗਰਮੀਆਂ ਤੇਜ਼

ਸੜੋਆ, 20 ਅਪ੍ਰੈਲ (ਨਾਨੋਵਾਲੀਆ) - ਸਿਵਲ ਹਸਪਤਾਲ ਸੜੋਆ ਵਲੋਂ ਡਾ: ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੜੋਆ ਦੀ ਅਗਵਾਈ 'ਚ ਗਠਿਤ ਟੀਮਾਂ ਵਲੋਂ ਕੋਰੋਨਾ ਦੇ ਵੱਧ ਰਹੇ ਮਰੀਜ਼ਾਂ ਅਤੇ ਦੇਸ਼ ਅੰਦਰ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਨੂੰ ਲੈ ਕੇ ਪਿੰਡਾਂ ਅੰਦਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਹਲਕੇ ਅੰਦਰ ਕਈ ਸਾਲਾਂ ਤੋਂ ਰੁਕੇ ਕਾਰਜ ਕਰਵਾਏ ਜਾ ਰਹੇ - ਨਵੀਨ ਚੌਧਰੀ

ਭੱਦੀ, 20 ਅਪ੍ਰੈਲ (ਨਰੇਸ਼ ਧੌਲ) - ਮੌਜੂਦਾ ਕਾਂਗਰਸ ਸਰਕਾਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿਛਲੇ ਕਈ ਸਾਲਾਂ ਤੋਂ ਰੁਕੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਦਾਣਾ ਮੰਡੀ ਪਿੰਡ ਮੋਹਰ ਵਿਖੇ ਕਿਸਾਨਾਂ ਦੀ ਖੱਜਲ ਖੁਆਰੀ ਸਰਕਾਰੀ ਪ੍ਰਬੰਧਾਂ ਦੀ ਖੋਲ੍ਹ ਰਹੀ ਹੈ ਪੋਲ

ਭੱਦੀ, 20 ਅਪ੍ਰੈਲ (ਨਰੇਸ਼ ਧੌਲ) - ਇਕ ਪਾਸੇ ਪੰਜਾਬ ਸਰਕਾਰ ਵਲੋਂ ਲਗਾਤਾਰ ਬਿਆਨ ਜਾਰੀ ਕੀਤੇ ਜਾ ਰਹੇ ਹਨ ਕਿ ਕਿਸਾਨਾਂ ਨੂੰ ਦਾਣਾ ਮੰਡੀਆਂ 'ਚ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਪ੍ਰੰਤੂ ਦਾਣਾ ਮੰਡੀ ਪਿੰਡ ਮੋਹਰ ਵਿਖੇ ਅਵਤਾਰ ਸਿੰਘ ਬੈਂਸ, ਤੀਰਥ ਸਿੰਘ, ...

ਪੂਰੀ ਖ਼ਬਰ »

ਅਕਾਲੀ ਦਲ ਨੇ ਬੂਥ ਲੈਵਲ ਕਮੇਟੀ ਬਣਾਈ

ਜਾਡਲਾ, 20 ਅਪ੍ਰੈਲ (ਬੱਲੀ) - ਲਾਗਲੇ ਪਿੰਡ ਉਟਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੋਆਬਾ ਜੋਨ ਦੇ ਪ੍ਰਧਾਨ ਭਲਵਾਨ ਭੁਪਿੰਦਰਪਾਲ ਸਿੰਘ ਜਾਡਲਾ ਨੇ ਕਿਹਾ ਕਿ ਵਿਕਾਸ ਅਤੇ ਲੋਕ ਭਲਾਈ ਦੇ ...

ਪੂਰੀ ਖ਼ਬਰ »

27 ਦੀ ਜੈਨਲ ਰੈਲੀ 'ਚ ਹਿੱਸਾ ਲੈਣਗੇ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਕਾਮੇ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਪੀ. ਡਬਲਯੂ. ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਨਵਾਂਸ਼ਹਿਰ ਦੀ ਜ਼ਰੂਰੀ ਮੀਟਿੰਗ ਬ੍ਰਾਂਚ ਦੇ ਪ੍ਰਧਾਨ ਸਾਥੀ ਮੋਹਣ ਸਿੰਘ ਪੂੰਨੀਆ ਦੀ ਪ੍ਰਧਾਨਗੀ ਹੇਠ ਜਲ ਘਰ ਪੂੰਨੀਆ ਵਿਖੇ ਹੋਈ | ਮੀਟਿੰਗ 'ਚ ਹਾਜ਼ਰ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਦੌਰਾ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ) - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਦੇ ਲਾਇਸੈਂਸ ਨਵਿਆਉਣ ਸਬੰਧੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਦੌਰਾ ਕੀਤਾ ਗਿਆ | ਟੀਮ ਦੀ ਅਗਵਾਈ ਡਾ: ਹਰਪ੍ਰੀਤ ਸਿੰਘ ਡਿਪਟੀ ਮੈਡੀਕਲ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਨਹੀਂ ਸਕਦੀ - ਚੰਦੂਮਾਜਰਾ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਦਾਣਾ ਮੰਡੀਆਂ 'ਚ ਬਾਰਦਾਨਾ ਨਾ ਆਉਣ ਕਾਰਨ ਅਤੇ ਬੋਰੀਆਂ ਦੀ ਚੁਕਾਈ ਨਾ ਹੋਣ ਕਰਕੇ ਕਿਸਾਨ ਵਰਗ ਅਤੇ ਆੜਤੀਏ ਦੋਵੇਂ ਪ੍ਰੇਸ਼ਾਨ ਹਨ, ਪ੍ਰੰਤੂ ਇਸ ਸਮੇਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਚੁੱਪ ਕਿਸਾਨੀ ਲਈ ਖ਼ਤਰਨਾਕ ਹੈ ...

ਪੂਰੀ ਖ਼ਬਰ »

ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਹੋਏ ਕੋਵਿਡ ਟੈਸਟ- 83 ਦੇ ਕੱਟੇ ਚਲਾਨ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਬੱਲੋਵਾਲ 'ਚ 10 ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਲੋਕਾਂ 'ਚ ਮਚੀ ਹਾਹਾਕਾਰ

ਮੁਕੰਦਪੁਰ, 20 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਬੱਲੋਵਾਲ ਵਿਖੇ ਪਿਛਲੇ 10 ਦਿਨਾਂ ਤੋਂ ਪੀਣ ਵਾਲੇ ਪਾਣੀ ਦੇ ਨਾ ਆਉਣ ਕਰਕੇ ਪਿੰਡ ਦੇ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ ਤੇ ਲੋਕੀ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪਾਣੀ ਦੇ ਟੈਕਰ ਤੋਂ ਪਾਣੀ ਲੈ ਕੇ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਮਜਾਰੀ/ਸਾਹਿਬਾ, 20 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗੁਰਦੁਆਰਾ ਸਿੰਘ ਸਭਾ ਪਿੰਡ ਸਿੰਬਲ ਮਜਾਰਾ ਵਿਖੇ ਭਗਤ ਧੰਨਾ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਗੁਰਮਨਦੀਪ ਸਿੰਘ ਵਲੋਂ ਕਥਾ ਦੁਆਰਾ ਅਤੇ ਢਾਡੀ ਮਨਜੋਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦਿਆਲ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਬੰਗਾ, 20 ਅਪ੍ਰੈਲ (ਕਰਮ ਲਧਾਣਾ) - ਸ਼ਹੀਦ ਬਾਬਾ ਦਿਆਲ ਸਿੰਘ ਦਾ ਸ਼ਹੀਦੀ ਦਿਹਾੜਾ ਦੇਹਰਾ ਸ਼ਹੀਦ ਬਾਬਾ ਦਿਆਲ ਸਿੰਘ ਦੇ ਅਸਥਾਨ 'ਤੇ ਪਿੰਡ ਮਜਾਰੀ ਵਿਖੇ ਮਨਾਇਆ ਗਿਆ | ਇਸ ਸ਼ਹਾਦਤ ਨੂੰ ਸਮਰਪਿਤ ਤਿੰਨ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਅਸਥਾਨ 'ਤੇ ਬਣੇ ਨਵੇਂ ਸਰੋਵਰ ...

ਪੂਰੀ ਖ਼ਬਰ »

ਸ਼ਿਵ ਮੰਦਰ ਬਹਿਰਾਮ ਤੋਂ ਰਾਮਨੌਮੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਬਹਿਰਾਮ, 20 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਸ਼ਿਵ ਮੰਦਰ ਬਹਿਰਾਮ ਤੋਂ ਰਾਮਨੌਮੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਮੂਹ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਈ ਗਈ ਅਤੇ ਸੁਹਾਗਨਾਂ ਵਲੋਂ ਕਲਸ਼ ਚੁੱਕ ਕੇ ਨਗਰ ਦੀ ਪ੍ਰਕਰਮਾ ਕੀਤੀ ਗਈ | ਉਕਤ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਸਾਰਿਆਂ ਨੂੰ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ-ਕਾਦਰ

ਮਜਾਰੀ/ਸਾਹਿਬਾ, 20 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਕੋਰੋਨਾ ਦਾ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸ੍ਰੀ ਗੁਰੂ ਹਰਗੋਬਿੰਦ ਢਾਡੀ ਸਭਾ ਪੰਜਾਬ ਦੇ ਐਕਟਿੰਗ ਪ੍ਰਧਾਨ ਕਸ਼ਮੀਰ ...

ਪੂਰੀ ਖ਼ਬਰ »

ਪੰਜਾਬ 'ਚ ਬਿਜਲੀ ਦੇ ਮਹਿੰਗੇ ਰੇਟਾਂ ਤੋਂ ਹਰ ਵਰਗ ਦੁਖੀ

ਨਵਾਂਸ਼ਹਿਰ, 20 ਅਪੈ੍ਰਲ (ਗੁਰਬਖਸ਼ ਸਿੰਘ ਮਹੇ)- ਪੰਜਾਬ ਵਿਚ ਬਿਜਲੀ ਦੇ ਮਹਿੰਗੇ ਰੇਟਾਂ ਤੋਂ ਹਰ ਵਰਗ ਦੁਖੀ ਹੈ | ਚਾਹੇ ਕੋਈ ਕਿੰਨਾ ਵੀ ਅਮੀਰ ਹੋਵੇ ਜਾਂ ਫਿਰ ਗ਼ਰੀਬ | ਇਹ ਗੱਲ ਆਮ ਆਦਮੀ ਪਾਰਟੀ ਦੇ ਆਗੂ ਗਗਨ ਅਗਨੀਹੋਤਰੀ ਅਤੇ ਚਰਨਜੀਤ ਕਟਾਰੀਆ ਵਲੋਂ ਮੁਹੱਲਾ ...

ਪੂਰੀ ਖ਼ਬਰ »

ਬਹਿਰਾਮ ਵਿਖੇ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪ 22 ਨੂੰ

ਬਹਿਰਾਮ, 20 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦਾ ਹਰ ਖੇਤਰ ਵਿਚ ਵਿਕਾਸ ਚਾਹੁੰਦੀ ਹੈ | ਇਸ ਲਈ ਸਵੈ-ਰੁਜ਼ਗਾਰ ਸਕੀਮ ਤਹਿਤ ਬਹਿਰਾਮ ਵਿਖੇ ਜਾਗਰੂਕਤਾ ਕੈਂਪ 22 ਅਪ੍ਰੈਲ ਦਿਨ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਉਣ 'ਤੇ ਘਬਰਾਉਣ ਦੀ ਲੋੜ ਨਹੀਂ : ਸਿਵਲ ਸਰਜਨ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ਸਿੰਘ ਮਹੇ, ਹਰਵਿੰਦਰ ਸਿੰਘ)- ਮਾਣਯੋਗ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ 'ਮਿਸ਼ਨ ਫਤਿਹ' ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਬੱਚਿਆਂ ਦੇ ਮੁਕਾਬਲੇ ਹੋਣਗੇ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰਦੁਆਰਾ ਚਰਨ ਕੰਵਲ ਬੰਗਾ ਵਿਖੇ ਸਿੱਖ ਐਜੂਕੇਸ਼ਨ ਬੈਲਜੀਅਮ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਲਈ ਨਿਵੇਕਲਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਗੁਰਬਾਣੀ ...

ਪੂਰੀ ਖ਼ਬਰ »

ਗੁਰੂ ਉਪਦੇਸ਼ ਨੂੰ ਜੀਵਨ ਅੰਦਰ ਧਾਰਨ ਕਰਨ ਨਾਲ ਮਨੁੱਖ ਦੀ ਬੁੱਧੀ ਨਿਰਮਲ ਹੁੰਦੀ ਹੈ - ਭੂਰੀਵਾਲੇ

ਪੋਜੇਵਾਲ ਸਰਾਂ/ਚੰਦਿਆਣੀ, 16 ਅਪ੍ਰੈਲ (ਰਮਨ ਭਾਟੀਆ) - ਗੁਰੂ ਦੁਆਰਾ ਦਿੱਤੇ ਗਏ ਨਾਮ ਸਿਮਰਨ ਦੇ ਉਪਦੇਸ਼ ਨੂੰ ਜੀਵਨ 'ਚ ਧਾਰਨ ਕਰਕੇ ਬੰਦਗੀ ਦੇ ਮਾਰਗ ਤੇ ਚੱਲਣ ਨਾਲ ਹੀ ਗਿਆਨ ਨੇਤਰ ਖੁੱਲ੍ਹਦਾ ਹੈ ਤੇ ਜੀਵ ਦੁਆਰਾ ਆਪਣੀ ਸੋਚ ਨੂੰ ਸਹੀ ਕਰਕੇ ਗੁਰੂ ਦੁਆਰਾ ਦਿੱਤੇ ਗਏ ...

ਪੂਰੀ ਖ਼ਬਰ »

ਵਣ ਵਿਭਾਗ ਦੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਕੁਕਿੰਗ ਗੈਸ ਸਿਲੰਡਰਾਂ ਦੀ ਵੰਡ

ਬਲਾਚੌਰ, 20 ਅਪ੍ਰੈਲ (ਪੱਤਰ ਪ੍ਰੇਰਕਾਂ ਰਾਹੀਂ) - ਵਣ ਰੇਂਜ ਕਾਠਗੜ੍ਹ ਦੇ ਪਿੰਡ ਬਨਾਂ ਵਿਖੇ ਅੱਜ ਵਣ ਵਿਭਾਗ ਵਲੋਂ ਚਲਾਈ ਗਈ ਸਕੀਮ 'ਫੂਡ ਸੇਵਿੰਗ ਅਪਲੀਐਂਸ' ਅਧੀਨ ਲਾਭਪਾਤਰੀਆਂ ਨੂੰ ਕੁਕਿੰਗ ਗੈਸ ਸਿਲੰਡਰ ਵੰਡਣ ਦੀ ਸ਼ੁਰੂਆਤ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ...

ਪੂਰੀ ਖ਼ਬਰ »

ਚਾਹਲ ਕਲਾਂ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

ਮੁਕੰਦਪੁਰ, 20 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਚਾਹਲ ਕਲਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਐਸੀ. ਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਕਰਨਾਣਾ ਨੇ ਵਿਸ਼ੇਸ ਰੂਪ 'ਚ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਨੇ ਧੰਨਾ ਭਗਤ ਦਾ ਜਨਮ ਦਿਹਾੜਾ ਮਨਾਇਆ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਰਿਲਾਇੰਸ ਦੇ ਸੁਪਰ ਸਟੋਰ ਨਵਾਂਸ਼ਹਿਰ ਅੱਗੇ ਚੱਲਦੇ ਕਿਸਾਨੀ ਧਰਨੇ ਤੇ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਕਿਰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX