ਤਾਜਾ ਖ਼ਬਰਾਂ


ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸੇਜਲ ਅੱਖਾਂ ਨਾਲ ਹੰਝੂਆਂ ਭਰੀ ਅੰਤਿਮ ਵਿਦਾਇਗੀ
. . .  1 day ago
ਮਹਿਲ ਕਲਾਂ,ਰਾਏਕੋਟ, 30 ਜੁਲਾਈ (ਅਵਤਾਰ ਸਿੰਘ ਅਣਖੀ,ਬਲਵਿੰਦਰ ਸਿੰਘ ਲਿੱਤਰ)- ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਤਲਵੰਡੀ ਦਾ ਅੰਤਿਮ ਸੰਸਕਾਰ ...
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਬਦਲੀਆਂ ਦੇ ਹੁਕਮ ਜਾਰੀ ਕੀਤੇ - ਵਿਜੇ ਇੰਦਰ ਸਿੰਗਲਾ
. . .  1 day ago
ਪੋਜੇਵਾਲ ਸਰਾਂ ,30 ਜੁਲਾਈ(ਨਵਾਂਗਰਾਈਂ)-ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਤਹਿਤ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਕਰਮਚਾਰੀਆਂ ਦੀਆਂ ਬਦਲੀਆਂ ਦੇ ਹੁਕਮ ...
ਪਿੰਡ ਨਿਹਾਲੂਵਾਲ (ਬਰਨਾਲਾ) 'ਚ ਗ੍ਰੰਥੀ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ,30 ਜੁਲਾਈ (ਅਵਤਾਰ ਸਿੰਘ ਅਣਖੀ)- ਪਿੰਡ ਨਿਹਾਲੂਵਾਲ (ਬਰਨਾਲਾ) ਵਿਖੇ ਗੁਰਦੁਆਰਾ ਬੇਗਮਪੁਰਾ 'ਚ ਗਰੰਥੀ ਵਜੋਂ ਸੇਵਾ ਨਿਭਾਅ ਰਹੇ ਨੌਜਵਾਨ ਪਰਮਜੀਤ ਸਿੰਘ ਵਾਸੀ ਚਕਰ ਵਲੋਂ ਕਮਰੇ ...
ਸੋਨ ਤਗਮਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2 . 25 ਕਰੋੜ ਰੁਪਏ -ਰਾਣਾ ਸੋਢੀ ਦਾ ਐਲਾਨ
. . .  1 day ago
ਚੰਡੀਗੜ੍ਹ , 30 ਜੁਲਾਈ - ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਹੈ ਕਿ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਗਮਾ ਜਿੱਤਣ 'ਤੇ ਹਰ ਖਿਡਾਰੀ ਨੂੰ ...
ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਛੇਹਰਟਾ,30 ਜੁਲਾਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਦੀ ਸਿਫ਼ਾਰਸ਼ ’ਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਰਣਜੀਤ ਕੌਰ ਵਲੋਂ ...
ਝੋਨਾ ਡੁੱਬਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਕੌਮੀ ਮਾਰਗ 'ਤੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 30 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਨੀਵੇਂ ਇਲਾਕਿਆਂ 'ਚ ਬਰਸਾਤੀ ਪਾਣੀ ਵਿਚ ਡੁੱਬੀ ਹੋਈ ਝੋਨੇ ਦੀ ਫ਼ਸਲ ਕਾਰਨ ਰੋਹ ਵਿਚ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ...
ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਲੋਕ ਸਭਾ ਸਪੀਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਜੁਲਾਈ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ...
ਸੁਨਾਮ 'ਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਭਲਕੇ ਹੋਵੇਗੀ ਲੋਕ ਅਰਪਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,30 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 30 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ...
ਮਾਛੀਵਾੜਾ ਇਲਾਕੇ ਵਿਚ ਫਿਰ ਕੋਰੋਨਾ ਨੇ ਰਫ਼ਤਾਰ ਫੜੀ
. . .  1 day ago
ਮਾਛੀਵਾੜਾ ਸਾਹਿਬ, 30 ਜੁਲਾਈ (ਮਨੋਜ ਕੁਮਾਰ) - ਕਾਫ਼ੀ ਦਿਨਾਂ ਦੀ ਰਾਹਤ ਤੋਂ ਬਾਦ ਇਕ ਵਾਰ ਫਿਰ ਮਾਛੀਵਾੜਾ ਇਲਾਕੇ ਵਿਚ ਕੋਰੋਨਾ ਨੇ...
ਭਾਰਤ ਅਤੇ ਚੀਨ ਦਰਮਿਆਨ 12ਵੇਂ ਗੇੜ ਦੀ ਗੱਲਬਾਤ ਕੱਲ੍ਹ
. . .  1 day ago
ਨਵੀਂ ਦਿੱਲੀ, 30 ਜੁਲਾਈ - ਭਾਰਤੀ ਫ਼ੌਜ ਦੇ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਰਤ ਅਤੇ ਚੀਨ ਦਰਮਿਆਨ 12ਵੇਂ ...
ਪੰਜਾਬ ਦੇ ਖੇਡ ਮੰਤਰੀ ਦਾ ਉਲੰਪਿਕ ਵਿਚ ਗਏ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ
. . .  1 day ago
ਚੰਡੀਗੜ੍ਹ, 30 ਜੁਲਾਈ - ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਘੋਸ਼ਣਾ ਕੀਤੀ ਹੈ ਕਿ ਟੋਕੀਓ ਉਲੰਪਿਕਸ ਵਿਚ ਹਿੱਸਾ...
ਸਰਕਾਰੀ ਕੰਨਿਆ ਸਕੂਲ ਮਮਦੋਟ ਵਿਚੋਂ ਮਿਲਿਆ ਬੰਬ
. . .  1 day ago
ਮਮਦੋਟ, 30 ਜੁਲਾਈ (ਸੁਖਦੇਵ ਸਿੰਘ ਸੰਗਮ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਅੱਜ ਬੰਬ ਮਿਲਣ ਨਾਲ ...
ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਆਸਟ੍ਰੇਲੀਆ ਤੋਂ ਵੱਡੇ ਗੋਲ ਫ਼ਰਕ ਨਾਲ ਹਾਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ...
ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਭਾਜਪਾ ਵਿਧਾਇਕ ਮੁਅੱਤਲ
. . .  1 day ago
ਨਵੀਂ ਦਿੱਲੀ, 30 ਜੁਲਾਈ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ...
ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  1 day ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  1 day ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  1 day ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  1 day ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  1 day ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸ੍ਰੀ ਮੁਕਤਸਰ ਸਾਹਿਬ

ਮਲੋਟ ਦੀਆਂ ਮੰਡੀਆਂ 'ਚ 10 ਲੱਖ 16 ਹਜ਼ਾਰ 670 ਕੁਇੰਟਲ ਕਣਕ ਦੀ ਹੋਈ ਖ਼ਰੀਦ-ਸੈਕਟਰੀ ਸਿੱਧੂ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਹੁਣ ਤੱਕ ਮਲੋਟ ਹਲਕੇ ਅਧੀਨ ਪੈਂਦੀਆਂ ਸਾਰੀਆਂ ਦਾਣਾ ਮੰਡੀਆਂ 'ਚ 10 ਲੱਖ 16 ਹਜ਼ਾਰ 670 ਕੁਇੰਟਲ ਕਣਕ ਦੀ ਖ਼ਰੀਦ ਹੋ ਚੁੱਕੀ ਹੈ, ਜਿੰਨ੍ਹਾਂ 'ਚੋਂ ਤਿੰਨ ਲੱਖ 38 ਹਜ਼ਾਰ 320 ਕੁਇੰਟਲ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ | ਇਹ ਦਾਅਵਾ ਮਾਰਕੀਟ ਕਮੇਟੀ ਮਲੋਟ ਦੇ ਸੈਕਟਰੀ ਸ: ਗੁਰਪ੍ਰੀਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸੈਕਟਰੀ ਸਿੱਧੂ ਨੇ ਕਿਹਾ ਕਿ ਪਿਛਲੇ ਸਾਲ 37 ਲੱਖ 90 ਹਜ਼ਾਰ ਕੁਇੰਟਲ ਕਣਕ ਮਲੋਟ ਦੀਆਂ ਮੰਡੀਆਂ 'ਚ ਆਈ ਸੀ, ਜਦਕਿ ਇਸ ਵਾਰ ਝਾੜ ਘੱਟ ਹੋਣ ਕਾਰਨ ਕਣਕ ਅੱਗੇ ਨਾਲੋਂ ਘੱਟ ਆਉਣ ਦੀ ਉਮੀਦ ਹੈ | ਸੈਕਟਰੀ ਸ: ਸਿੱਧੂ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸਾਰੀਆਂ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿੰਨ੍ਹਾਂ 'ਚ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ, ਹੱਥ ਧੋਣ ਲਈ ਸੈਨੇਟਾਈਜ਼ਰ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਸਾਰੀਆਂ ਮੰਡੀਆਂ ਨੂੰ ਵਾਰ-ਵਾਰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ | ਮੀਂਹ ਹਨੇਰੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਵਲੋਂ ਕਿਹੋ ਜਿਹੇ ਪ੍ਰਬੰਧ ਕੀਤੇ ਗਏ ਹਨ.? ਦੇ ਜਵਾਬ 'ਚ ਸੈਕਟਰੀ ਸ: ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ ਦਿਨੀਂ ਜਦ ਮੀਂਹ ਪਿਆ ਸੀ ਤਾਂ ਮਾਰਕੀਟ ਕਮੇਟੀ ਵਲੋਂ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕਵਾ ਦਿੱਤਾ ਗਿਆ ਸੀ ਅਤੇ ਅੱਜ ਵੀ ਮੌਸਮ ਖ਼ਰਾਬ ਹੋ ਜਾਣ ਕਾਰਨ ਕਣਕ ਦੀਆਂ ਸਾਰੀਆਂ ਢੇਰੀਆਂ ਨੂੰ ਤੁਰੰਤ ਢਕਵਾ ਦਿੱਤਾ ਗਿਆ ਅਤੇ ਆੜ੍ਹਤੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਕਿ ਉਹ ਆਪੋ ਆਪਣੀ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਪ੍ਰਬੰਧ ਕਰਨ | ਸੈਕਟਰੀ ਸਿੱਧੂ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਵਲੋਂ ਕਣਕ ਸੁੱਕੀ ਲਿਆਂਦੀ ਜਾ ਰਹੀ, ਪਰ ਮੌਸਮ ਦੀ ਮਾਰ ਕਾਰਨ ਕਣਕ ਦੀ ਖ਼ਰੀਦ 'ਚ ਜ਼ਰੂਰ ਦੇਰੀ ਹੋ ਸਕਦੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ 'ਚ ਖੜ੍ਹੀ ਕਣਕ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਅਤੇ ਮੰਡੀ 'ਚ ਆਪਣੀ ਕਣਕ ਢੱਕ ਕੇ ਲੈ ਆਉਣ ਕਿਉਂਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਮੀਂਹ ਹਨੇਰੀ ਤੋਂ ਕਣਕ ਨੂੰ ਬਚਾਉਣ ਲਈ ਵੀ ਮੰਡੀਆਂ 'ਚ ਮਾਰਕੀਟ ਕਮੇਟੀ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ |

ਮੰਡੀਆਂ 'ਚ ਬਾਰਦਾਨਾ ਨਾ ਆਉਣ ਦੇ ਰੋਸ ਵਜੋਂ ਕਿਸਾਨਾਂ ਵਲੋਂ ਵੇਅਰਹਾਊਸ ਦਫ਼ਤਰ ਦਾ ਘਿਰਾਓ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬਾਰਦਾਨੇ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵੇਅਰਹਾਊਸ ਅਫ਼ਸਰ ਮੈਡਮ ਮਨਦੀਪ ਕੌਰ ਨਾਲ ਰਾਬਤਾ ਕਾਇਮ ਕਰਨ ਉਪਰੰਤ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦੇ ਭਲੇ ਲਈ ਅੱਜ ਬੀ.ਡੀ.ਪੀ.ਓ. ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਪਾਠ ਉਪਰੰਤ ਸਿਹਤ ਵਿਭਾਗ ਵਲੋਂ ਇਥੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ...

ਪੂਰੀ ਖ਼ਬਰ »

ਕੋਈ ਵੀ ਸਰਕਾਰੀ ਸਕੂਲ ਦਸਤਾਵੇਜ਼ਾਂ ਦੀ ਕਮੀ ਕਾਰਨ ਬੱਚੇ ਨੂੰ ਦਾਖ਼ਲੇ ਤੋਂ ਇਨਕਾਰ ਨਹੀਂ ਕਰੇਗਾ-ਸਿੱਖਿਆ ਅਧਿਕਾਰੀ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿਚ ਇਜ਼ਾਫਾ ਕਰਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੁਕਾਨਦਾਰ ਮਹਿਲਾ ਦੀ ਚੈਨ ਝਪਟ ਕੇ ਫ਼ਰਾਰ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਇਲਾਕੇ 'ਚ ਆਏ ਦਿਨ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ | ਅੱਜ ਵਾਪਰੀ ਘਟਨਾ 'ਚ ਪਿੰਡ ਦਾਨੇਵਾਲਾ ਵਿਖੇ ਦੋ ਮੋਟਰਸਾਈਕਲ ਸਵਾਰ ਇਕ ਦੁਕਾਨਦਾਰ ਔਰਤ ਨੂੰ ਚਕਮਾ ਦੇ ਕੇ ਉਸ ਦੀ ਸੋਨੇ ਦੀ ਚੈਨ ਨੂੰ ਝਪਟ ਕੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 99 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ-ਇਕ ਹੋਰ ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 99 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 24, ਮਲੋਟ 36, ਗਿੱਦੜਬਾਹਾ 10, ਪਿੰਡ ਮਲੋਟ 3, ਪਿੰਡ ਸੋਥਾ 4, ਅਕਾਲਗੜ੍ਹ 1, ਹੁਸਨਰ ...

ਪੂਰੀ ਖ਼ਬਰ »

ਸ਼ੁੱਭਦੀਪ ਸਿੰਘ ਬਿੱਟੂ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਤੇ ਵੀਰ ਰਾਜਪਾਲ ਮੀਤ ਪ੍ਰਧਾਨ ਬਣੇ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਪਿਛਲੇ 2 ਮਹੀਨਿਆਂ ਤੋਂ ਲਟਕ ਰਹੀ ਮਲੋਟ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਮਾਮਲਾ ਅੱਜ ਸੁਲਝ ਗਿਆ ਹੈ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਾਰਡ ਨੰ: 27 ਦੇ ਕੌਂਸਲਰ ਸ: ਸ਼ੁੱਭਦੀਪ ਸਿੰਘ ਬਿੱਟੂ ਨੂੰ ਨਗਰ ...

ਪੂਰੀ ਖ਼ਬਰ »

ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਨਗਰ ਕੌ ਾਸਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਧਾਨ ਦੀ ਚੋਣ ਲਈ ਮੀਟਿੰਗ ਹੋਈ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ...

ਪੂਰੀ ਖ਼ਬਰ »

ਬਾਰਦਾਨੇ ਦੀ ਕਿੱਲਤ ਤੋਂ ਤਪੇ ਕਿਸਾਨਾਂ ਨੇ ਵਰ੍ਹਦੇ ਮੀਂਹ 'ਚ ਖੜ੍ਹਾਈ ਰੱਖਿਆ ਪਨਸਪ ਦਾ ਇੰਸਪੈਕਟਰ

ਮੰਡੀ ਕਿੱਲਿ੍ਹਆਂਵਾਲੀ, 20 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੀਆਂ ਮੰਡੀਆਂ 'ਚ ਮਾੜੇ ਪ੍ਰਬੰਧਾਂ ਸਦਕਾ 48 ਘੰਟਿਆਂ 'ਚ ਕਿਸਾਨਾਂ ਦੀ ਕਣਕ ਖ਼ਰੀਦ ਅਤੇ ਅਦਾਇਗੀ ਦੇ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਦਾਅਵਿਆਂ ਦਾ ਜਨਾਜ਼ਾ ਨਿਕਲ ਗਿਆ ਹੈ | ਤਿੰਨ ਦਿਨ ਤੋਂ ...

ਪੂਰੀ ਖ਼ਬਰ »

ਮਾਤਾ ਹਰਨਾਮ ਕੌਰ ਦੀਆਂ ਅਸਥੀਆਂ ਜ਼ਮੀਨ 'ਚ ਦੱਬ ਕੇ ਬੂਟਾ ਲਾਇਆ

ਗਿੱਦੜਬਾਹਾ, 20 ਅਪ੍ਰੈਲ ( ਥੇੜ੍ਹੀ)-ਸ਼ਿਵਰਾਜ ਸਿੰਘ ਰਾਜੂ ਦੀ ਮਾਤਾ ਹਰਨਾਮ ਕੌਰ ਪਾਲੋ (70 ਸਾਲ) ਧਰਮਪਤਨੀ ਮੁਖਤਿਆਰ ਸਿੰਘ ਲੀਲਾ ਦੰਦੀਵਾਲ ਵਾਸੀ ਗਿੱਦੜਬਾਹਾ ਦਾ ਅੱਜ ਅੰਗੀਠਾ ਸੰਭਲਾਣ ਤੇ ਫੁੱਲਾਂ ਦੀ ਰਸਮ ਅਦਾ ਕਰਦਿਆਂ ਪਾਣੀ ਨੂੰ ਪ੍ਰਦੂੁਸ਼ਿਤ ਹੋਣ ਤੋਂ ਬਚਾਉਣ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਜੈਨੀਫ਼ਰ ਨੇ ਰਾਸ਼ਟਰ ਪੱਧਰ 'ਤੇ ਜਿੱਤਿਆ ਇਨਾਮ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਵੱਖ-ਵੱਖ ਕਾਲਜਾਂ ਵਿਚ ਹੋ ਰਹੇ ਆਨਲਾਈਨ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਹਨ | ਇਸ ਦੇ ਤਹਿਤ ਗੋਪੀਚੰਦ ਆਰੀਆ ਮਹਿਲਾ ਕਾਲਜ ਅਬੋਹਰ ਵਿਖੇ ਹੋਏ ਰਾਸ਼ਟਰ ਪੱਧਰੀ ਆਨਲਾਈਨ ਲੇਖ ਰਚਨਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਖ਼ੂਨਦਾਨ ਕੈਂਪ ਲਗਾਇਆ

ਦੋਦਾ, 20 ਅਪ੍ਰੈਲ (ਰਵੀਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਵਲੋਂ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਅਗਵਾਈ ਹੇਠ ਇੱਥੇ ਡੇਰਾ ਬਾਬਾ ਧਿਆਨ ਦਾਸ ਵਿਖੇ ਬਲੱਡ ਬੈਂਕ ਦੀ ਮੰਗ 'ਤੇ ਖ਼ੂਨਦਾਨ ਕੈਂਪ ਲਾਇਆ ਗਿਆ | ਕੈਂਪ 'ਚ ਸੁਭਾਸ਼ ਚੰਦਰ ਅਰੋੜਾ ਡੀ.ਐਸ.ਪੀ ...

ਪੂਰੀ ਖ਼ਬਰ »

ਰੁਕ-ਰੁਕ ਕੇ ਹੋ ਰਹੀ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤੇ

ਮੰਡੀ ਬਰੀਵਾਲਾ, 20 ਅਪ੍ਰੈਲ (ਨਿਰਭੋਲ ਸਿੰਘ)-ਰੁਕ-ਰੁਕ ਹੋ ਰਹੀ ਬਾਰਸ਼ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਗਏ ਹਨ | ਬਾਰਸ਼ ਕਾਰਨ ਪੱਕੀ ਹੋਈ ਖੜ੍ਹੀ ਕਣਕ ਦਾ ਨੁਕਸਾਨ ਹੋਇਆ ਹੈ ਅਤੇ ਮੀਂਹ ਕਾਰਨ ਕਣਕ ਦੇ ਪੱਕੇ ਹੋਏ ਸਿੱਟੇ ਜ਼ਮੀਨ ਤੇ ਡਿੱਗ ਗਏ ਹਨ | ਇਸ ਤੋਂ ਇਲਾਵਾ ਤੂੜੀ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਸਿਟੀ ਹੋਟਲ ਵਿਖੇ ਹੋਈ | ਇਸ ਮੌਕੇ ਨੈਸ਼ਨਲ ਕੰਜਿਊਮਰ ਅਵੇਅਰਨੈੱਸ ਗਰੁੱਪ ਦੇ ...

ਪੂਰੀ ਖ਼ਬਰ »

ਆਰ.ਓ. ਪਲਾਂਟ ਲਾਏ ਜਾਣ ਦੀ ਮੰਗ

ਮੰਡੀ ਬਰੀਵਾਲਾ, 20 ਅਪ੍ਰੈਲ (ਨਿਰਭੋਲ ਸਿੰਘ)-ਰਾਮਕ੍ਰਿਸ਼ਨ ਸਿੰਘ, ਹਰਪਾਲ ਸਿੰਘ, ਨਰਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੱਕ ਮੋਤਲੇਵਾਲਾ ਵਿਚ ਆਰ.ਓ. ਪਲਾਂਟ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਨਗਰ ਕੌਂਸਲ ਦਾ ਪ੍ਰਧਾਨ ਬੰਦ ਲਿਫ਼ਾਫ਼ੇ ਵਿਚੋਂ ਨਾ ਕੱਢਿਆ ਜਾਵੇ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬੰਦ ਲਿਫ਼ਾਫ਼ੇ ਵਿਚੋਂ ਨਾ ਕੱਢਿਆ ਜਾਵੇ ਅਤੇ ਲਿਫ਼ਾਫ਼ਾ ਕਲਚਰ ਲਾਗੂ ਨਾ ਕੀਤਾ ਜਾਵੇ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ...

ਪੂਰੀ ਖ਼ਬਰ »

ਸਟੇਟ ਇੰਸਟੀਚਿਊਟ ਮਾਹੂਆਣਾ ਵਿਖੇ ਪਲੇਸਮੈਂਟ ਕੈਂਪ ਲਾਇਆ

ਲੰਬੀ, 20 ਅਪੈ੍ਰਲ (ਮੇਵਾ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿਲਜ਼ ਮਾਹੂਆਣਾ ਸਟਾਫ਼ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਿਦਕ ਕੌਰ ਨੇ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਭਾਰਤ 'ਚੋਂ ਦੂਜਾ ਸਥਾਨ ਹਾਸਲ ਕੀਤਾ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਦਕ ਕੌਰ ਨੇ 58ਵੀਂ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ 2020-21 ਵਿਚ ਭਾਰਤ 'ਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ...

ਪੂਰੀ ਖ਼ਬਰ »

ਮੀਂਹ 'ਚ ਭਿੱਜਦੀ ਰਹੀ ਮੰਡੀ ਵਿਚ ਪਈ ਕਣਕ

ਮੰਡੀ ਕਿੱਲਿਆਂਵਾਲੀ, 20 ਅਪ੍ਰੈਲ (ਸ਼ਾਂਤ)- ਮਾਰਕੀਟ ਕਮੇਟੀ ਮਲੋਟ ਹੇਠਲੀ ਮੰਡੀ ਕਿੱਲਿਆਂਵਾਲੀ, ਮਲੋਟ, ਪੰਨੀਵਾਤਾ ਫੱਤਾ, ਲੰਬੀ ਸਮੇਤ ਕਰੀਬ ਪੰਜ ਦਰਜਨ ਖ਼ਰੀਦ ਕੇਂਦਰਾਂ 'ਤੇ ਅੱਜ ਲਗਾਤਾਰ ਮੀਂਹ ਕਾਰਨ 3 ਤੋਂ 4 ਲੱਖ ਕੁਇੰਟਲ ਤੋਂ ਵੱਧ ਕਣਕ ਮੀਂਹ ਕਾਰਨ ਭਿੱਜਣ ਦੀਆਂ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਣਾ ਸ਼ੁੱਭ ਸ਼ਗਨ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਾਮ ਮੌਕੇ ਆਪਣੇ ਗ੍ਰਹਿ ਵਿਖੇ ਪ੍ਰੈੱਸ ਮਿਲਣੀ ਕੀਤੀ | ਇਸ ਮੌਕੇ ਨਗਰ ਕੌਂਸਲ ਦੇ ਨਵੇਂ ਚੁਣੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ 'ਚ ਵਿਸ਼ੇਸ਼ ਕੈਂਪ ਲਾਇਆ ਗਿਆ, ਜਿਸ ਦੌਰਾਨ ਪਿੰਡ ਦੀਆਂ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਮਾਰੂ ਰੋਗਾਂ ਤੋਂ ਬਚਾਉਣ ਲਈ ਟੀਕੇ ਲਗਵਾਏ ਗਏ | ...

ਪੂਰੀ ਖ਼ਬਰ »

ਸ੍ਰੀ ਦੁਰਗਾ ਅਸ਼ਟਮੀ ਮੌਕੇ ਹੋਇਆ ਕੰਜਕ ਪੂਜਣ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਖੇ ਸ੍ਰੀ ਦੁਰਗਾ ਅਸ਼ਟਮੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ, ਮੰਦਰਾਂ ਅਤੇ ਘਰਾਂ ਵਿਚ ਮਾਤਾ ਦਾ ਪੂਜਣ ਹੋਇਆ | ਸ੍ਰੀ ਦੁਰਗਾ ਅਸ਼ਟਮੀ ਮੌਕੇ ਅੱਜ ਦਿਨ ਚੜ੍ਹਨ ਤੋਂ ਪਹਿਲਾਂ ਹੀ ਕੰਜਕ ...

ਪੂਰੀ ਖ਼ਬਰ »

ਅਸ਼ਟਮੀ 'ਤੇ ਘਰ-ਘਰ ਹੋਇਆ ਕੰਜਕ ਪੂਜਨ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਚੇਤਰ ਦੇ ਨਵਰਾਤਰਿਆਂ ਦੇ ਚੱਲਦਿਆਂ ਅੱਜ ਅਸ਼ਟਮੀ 'ਤੇ ਸ਼ਰਧਾਲੂਆਂ ਨੇ ਮਾਤਾ ਸਵਰੂਪੀ ਕੰਜਕਾਂ ਨੂੰ ਭੋਜਨ ਕਰਵਾਇਆ ਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਕਾਮਨਾ ਕੀਤੀ | ਹਾਲਾਂਕਿ ਇਹ ਗੱਲ ਵੱਖ ਹੈ ਕਿ ਕੰਨਿਆ ਦੀ ਘਾਟ ਇਸ ਵਾਰ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ 'ਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ

ਮਲੋਟ, 20 ਅਪ੍ਰੈਲ (ਪਾਟਿਲ)-ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਸਮਾਰਟ ਸਕੂਲ ਪ੍ਰੋਜੈਕਟ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਪ੍ਰਭਜੋਤ ਕੌਰ ਨੇ ਬਲਾਕ ਮਲੋਟ ਦੇ ਸੈਂਟਰ ਪਿੰਡ ਮਲੋਟ ਦੇ ਸਕੂਲਾਂ ਦਾ ਦੌਰਾ ...

ਪੂਰੀ ਖ਼ਬਰ »

90 ਸਾਲਾ ਬਜ਼ੁਰਗ ਇੰਦਰ ਸਿੰਘ ਰੱਤੇਵਾਲਾ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅੱਜ ਇੱਥੇ ਸਿਵਲ ਹਸਪਤਾਲ ਵਿਚ ਲੱਗੇ ਟੀਕਾਕਰਨ ਕੈਂਪ 'ਚ ਆਈ ਸਰਜਨ ਡਾ: ਬਲਜੀਤ ਕੌਰ ਦੀ ਮੌਜੂਦਗੀ ਵਿਚ ਪਿੰਡ ਰੱਤੇਵਾਲਾ ਵਾਸੀ ਅਤੇ 40 ਤਗ਼ਮੇ ਜੇਤੂ ਇੰਦਰ ਸਿੰਘ ਰੱਤੇਵਾਲਾ (90 ਸਾਲ) ਨੇ ਕੋਰੋਨਾ ਦਾ ਟੀਕਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ ਸਬੰਧੀ ਚੇਤਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਦੇ ਸਬੰਧ ਵਿਚ ਰਾਵਣ ਸੈਨਾ ਭਾਰਤ ਮਿਸ਼ਨ ਅੰਬੇਡਕਰ ਵਲੋਂ ਮੂਲਨਿਵਾਸੀ ਚੇਤਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਵਣ ਸੈਨਾ ਦੇ ਰਾਸ਼ਟਰੀ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਹਸਪਤਾਲ ਵਲੋਂ ਡਾ.ਗੌਤਮ ਕਮਰਾ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਚੇਅਰਮੈਨ ਹਰੀਸ਼ ਗਰੋਵਰ ...

ਪੂਰੀ ਖ਼ਬਰ »

ਮੀਂਹ ਨਾਲ ਮੰਡੀਆਂ 'ਚ ਕਣਕ ਦੇ ਢੇਰ ਤੇ ਭਰੀਆਂ ਬੋਰੀਆਂ ਭਿੱਜੀਆਂ

ਦੋਦਾ, 20 ਅਪ੍ਰੈਲ (ਰਵੀਪਾਲ)-ਪਿੰਡ ਕਾਉਣੀ ਦੇ ਖ਼ਰੀਦ ਕੇਂਦਰ 'ਚ ਅੱਜ ਕੋਈ ਵੀ ਟਰੱਕ ਕਣਕ ਚੁਕਾਈ ਲਈ ਨਾ ਆਉਣ ਤੇ ਹੋਈ ਬਾਰਸ਼ ਕਰਕੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਆਮ ਆਦਮੀ ਪਾਰਟੀ ਕਿਸਾਨ ਸੈੱਲ ਦੇ ਆਗੂ ਗੁਰਤੇਜ ਸਿੰਘ ਘਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਜੀਤ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੰਡੀ ਲੱਖੇਵਾਲੀ, 20 ਅਪ੍ਰੈਲ (ਮਿਲਖ ਰਾਜ)-ਪਿੰਡ ਰੱਤਾਖੇੜਾ ਦੇ ਸਰਪੰਚ ਤੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲਾਲਾਬਾਦ ਕੁਲਵਿੰਦਰ ਸਿੰਘ ਢਿੱਲੋਂ, ਸਾਹਿਬ ਸਿੰਘ ਢਿੱਲੋਂ ਅਤੇ ਅੰਗਰੇਜ਼ ਸਿੰਘ ਢਿੱਲੋਂ ਦੇ ਪਿਤਾ ਸ: ਅਜੀਤ ਸਿੰਘ ਢਿੱਲੋਂ ਨਮਿਤ ਪਾਠ ਦਾ ਭੋਗ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨਾਂ ਪ੍ਰਤੀ ਸੁਹਿਰਦ ਨਹੀਂ-ਸੰਧੂ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਿਸਾਨਾਂ ਪ੍ਰਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਖਾਇਆ ਜਾ ਰਿਹਾ ਹੇਜ ਅਸਲ ਵਿਚ ਮਗਰਮੱਛ ਦੇ ਹੰਝੂ ਹਨ ਜਦੋਂਕਿ ਮੋਦੀ ਸਰਕਾਰ ਵਾਂਗ ਹੀ ਕੈਪਟਨ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੀ ਹੀ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ ਪ੍ਰੋਗਰਾਮ ਕਰਵਾਇਆ-19 ਪ੍ਰਾਣੀ ਗੁਰੂ ਵਾਲੇ ਬਣੇ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਪੰਥ ਬੁੱਢਾ ਦਲ 96 ਕਰੋੜੀ ਦੇ ਜਥੇਦਾਰ ਬਲਬੀਰ ਸਿੰਘ ਅਤੇ ਸਕੱਤਰ ਬਾਬਾ ਜੱਸਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਾਨੇਵਾਲਾ ਤੋਂ ਘੁਮਿਆਰਾ ਰੋਡ ਤੇ ਸਥਿਤ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਅਤੇ ਤਹਿਸੀਲ ਅਬੋਹਰ ਦੇ ਪਿੰਡਾਂ ਦੀਆਂ ਸਰਹੱਦਾਂ ਨਾਲ ਖਹਿੰਦਾ ਪਿੰਡ ਖੇਮਾਖੇੜਾ

ਮੇਵਾ ਸਿੰਘ 98726-00923 ਲੰਬੀ-ਜ਼ਿਲ੍ਹਾ ਫ਼ਾਜ਼ਿਲਕਾ ਅਤੇ ਤਹਿਸੀਲ ਅਬੋਹਰ ਦੇ ਪਿੰਡਾਂ ਦੀਆਂ ਸਰਹੱਦਾਂ ਦੇ ਨਾਲ ਖਹਿੰਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪਿੰਡ ਖੇਮਾਖੇੜਾ ਜੋ ਕਿ ਭਾਈਕਾ ਕੇਰਾ ਤੋਂ ਖੁੱਬਣ (ਤਹਿ: ਅਬੋਹਰ) ਨੂੰ ਜਾਂਦੀ ਿਲੰਕ ਸੜਕ ਤੇ ਸਥਿਤ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX