ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲਗਾਤਾਰ ਘਿਰਾਓ
. . .  1 minute ago
ਅੰਮ੍ਰਿਤਸਰ,13 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ...
ਕੋਟਕਪੂਰਾ ਗੋਲੀਕਾਂਡ : ਨਵੀਂ ਜਾਂਚ ਟੀਮ ਵਲੋਂ ਘਟਨਾ ਸਥਾਨ ਦਾ ਦੌਰਾ
. . .  16 minutes ago
ਫ਼ਰੀਦਕੋਟ, 13 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਨੇ ਅੱਜ ਬਕਾਇਦਾ ਤੌਰ 'ਤੇ...
ਬੰਗਾ ਲਾਗੇ ਪਤੀ ਵਲੋਂ ਪਤਨੀ ਦਾ ਕਤਲ
. . .  25 minutes ago
ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੜਕੀ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ...
ਨਿਤੀਕਾ ਭੱਲਾ ਦੇ ਸਿਰ ਸਜਿਆ ਨਗਰ ਨਿਗਮ ਮੋਗਾ ਦੇ ਮੇਅਰ ਦਾ ਤਾਜ
. . .  34 minutes ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਦੀ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੀ ਜੇਤੂ ਕੌਂਸਲਰ ਨਿਤੀਕਾ ਭੱਲਾ ਦੇ ...
ਵਣੀਏਕੇ ਦੀ ਦਾਣਾ ਮੰਡੀ ਵਿਚ ਡੇਢ ਲੱਖ ਤੋਂ ਉੱਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖ਼ਰਾਬ
. . .  56 minutes ago
ਚੋਗਾਵਾਂ,13 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਮਾਰਕੀਟ ਕਮੇਟੀ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਅਸਮਾਨ ਹੇਠ ਡੇਢ ਲੱਖ ਤੋਂ ਉੱਪਰ ਕਣਕ ਦਾ ...
ਜ਼ਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਦੇਣ ਲਈ ਕਿੱਟਾਂ ਹੋਈਆਂ ਖ਼ਤਮ
. . .  53 minutes ago
ਜੋਗਾ, 13 ਮਈ (ਹਰਜਿੰਦਰ ਸਿੰਘ ਚਹਿਲ) - ਕੋਵਿਡ-19 ਦੀ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਤਹਿਤ ਪਾਜ਼ੀਟਿਵ...
ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  about 1 hour ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  about 2 hours ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 2 hours ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 2 hours ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਵਿਚ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ
. . .  31 minutes ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 3 hours ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 3 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 4 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 4 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 5 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 5 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਕਪੂਰਥਲਾ / ਫਗਵਾੜਾ

ਫਗਵਾੜਾ ਦੀ ਮੁੱਖ ਅਨਾਜ ਮੰਡੀ ਦੇ ਗੇਟ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੀ ਮੁੱਖ ਅਨਾਜ ਮੰਡੀ ਵਿਚ ਬਾਰਦਾਨੇ ਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੇਨ ਗੇਟ 'ਤੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਆਖਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ 1 ਅਪੈ੍ਰਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦਾ ਕੰਮ 10 ਅਪ੍ਰੈਲ ਤੋਂ ਸ਼ੁਰੂ ਕਰਵਾਇਆ ਤੇ ਸਰਕਾਰ ਵੱਡੇ-ਵੱਡੇ ਦਮਗਜੇ ਮਾਰ ਰਹੀ ਹੈ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ, ਜਿਸ ਦੇ ਬਾਵਜੂਦ ਮੰਡੀਆਂ 'ਚ ਕਣਕ ਦੀ ਖ਼ਰੀਦ ਸਬੰਧੀ ਚੱਲ ਰਹੇ ਕੰਮਾਂ ਨੇ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਮੰਡੀਆਂ ਵਿਚ ਨਾ ਤਾਂ ਪੂਰਾ ਬਾਰਦਾਨਾ ਆਇਆ ਹੈ, ਨਾ ਹੀ ਲਿਫ਼ਟਿੰਗ ਸੁਚਾਰੂ ਢੰਗ ਨਾਲ ਹੋ ਰਹੀ ਹੈ | ਜਥੇਦਾਰ ਕੁਲਾਰ ਨੇ ਆਖਿਆ ਬਾਰਦਾਨਾ ਨਾ ਹੋਣ ਕਰਕੇ ਕਿਸਾਨਾਂ ਨੂੰ ਮੰਡੀਆਂ ਵਿਚ ਕਈ ਕਈ ਦਿਨ ਰੁਕਣਾ ਪੈਦਾ ਹੈ | ਇਸ ਮੌਕੇ ਕਿਸਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਆਖਿਆ ਕਿ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ, ਅਫ਼ਸਰਸ਼ਾਹੀ ਬੇਲਾਗ ਹੋਈ ਪਈ ਹੈ | ਮੰਡੀਆਂ ਵਿਚ ਬਾਰਦਾਨਾ ਨਾ ਹੋਣ ਕਰਕੇ ਬਹੁਤੇ ਕਿਸਾਨ ਕਣਕ ਆਪਣੇ ਘਰਾਂ ਵਿਚ ਲਾਹ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਲੇਬਰ ਦੀ ਦੂਹਰੀ ਮਾਰ ਪੈ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਤੇਜੀ ਨਾਲ ਚਲਾਇਆ ਜਾਵੇ | ਇਸ ਮੌਕੇ ਵੱਖ-ਵੱਖ ਪਿੰਡਾਂ ਕਿਸਾਨਾਂ ਤੇ ਆੜ੍ਹਤੀਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਤਜਿੰਦਰਪਾਲ ਸਿੰਘ ਬਿੱਟਾ, ਗਗਨ ਸੋਨੀ, ਜਸਵਿੰਦਰ ਸਿੰਘ ਘੁੰਮਣ, ਰਜਿੰਦਰ ਸਿੰਘ ਚੰਦੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਗੁਲਜਿੰਦਰ ਸਿੰਘ ਕਾਲਾ, ਜਸਵੀਰ ਸਿੰਘ ਭੁੱਲਾਰਾਈ, ਜਥੇਦਾਰ ਸਰੂਪ ਸਿੰਘ ਖਲਵਾੜਾ, ਸੁੱਖਾ ਕੁਲਾਰ, ਸਤਨਾਮ ਸਿੰਘ ਮਾਨਾਵਾਲੀ, ਬਿੰਦਰ ਸਿੰਘ ਹਰਦਾਸਪੁਰ, ਮਹਿੰਦਰ ਸਿੰਘ,ਵਿਕਰਮ, ਜਸਵੰਤ ਸਿੰਘ, ਗੁਰਦਾਵਰ ਸਿੰਘ ਭਾਖੜੀਆਣਾ, ਅਵਤਾਰ ਸਿੰਘ, ਜੋਧਨ ਸਿੰਘ ਪਲਾਹੀ, ਤਾਰਾ ਸਿੰਘ, ਵਰਿੰਦਰ ਕੁਮਾਰ, ਦਵਿੰਦਰ ਸਿੰਘ ਗੋਰਾ, ਆਸ਼ੂ ਅਰੋੜਾ, ਸੁਰਜੀਤ ਸਿੰਘ ਚੀਮਾ, ਪਲਵਿੰਦਰ ਸਿੰਘ, ਕਸ਼ਮੀਰ ਸਿੰਘ, ਨਰਿੰਦਰ ਕੁਮਾਰ, ਵਿਕਰਮ ਗੁਪਤਾ, ਮੇਜਰ ਸਿੰਘ ਅਠੋਲੀ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਨਰਿੰਦਰ ਕੁਮਾਰ, ਵਿਕਰਮ ਗੁਪਤਾ, ਜਸਵੰਤ ਰਾਏ, ਵਿੱਕੀ ਲੱਖਣ, ਜਸਵਿੰਦਰ ਗੋਇਲ, ਵਿੱਕੀ ਹਰੀ, ਸਤਪਾਲ ਸਿੰਘ ਕਿਸ਼ਨਪੁਰ, ਗੁਰਦੀਪ ਸਿੰਘ ਖੇੜਾ, ਪਰਮਿੰਦਰ ਸਿੰਘ ਲਾਡੀ ਤੋ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ |

ਮੰਡੀਆਂ 'ਚੋਂ ਕਣਕ ਦੀ ਚੁਕਾਈ ਦੇ ਕੰਮ 'ਚ ਅਗਲੇ ਦੋ ਦਿਨਾਂ 'ਚ ਤੇਜ਼ੀ ਆਵੇਗੀ- ਜਸਪ੍ਰੀਤ ਸਿੰਘ

ਵਧੀਕ ਸਕੱਤਰ ਨੇ ਦਾਣਾ ਮੰਡੀ 'ਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਕੰਮ ਅਗਲੇ ਦੋ ਦਿਨਾਂ 'ਚ ਤੇਜ਼ੀ ਨਾਲ ਹੋਵੇਗਾ ਤੇ ਕਣਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨ ਹੋਰ ਮੌਤਾਂ, 63 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 63 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 79 ਸਾਲਾ ਔਰਤ ਵਾਸੀ ਪਿੰਡ ਫ਼ਰੀਦ ਸਰਾਏ, 73 ਸਾਲਾ ਔਰਤ ਵਾਸੀ ਕਪੂਰਥਲਾ ਤੇ 66 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਕਰਫ਼ਿਊ ਲੱਗਣ ਕਾਰਨ ਲੋਕ ਘਰਾਂ 'ਚ ਤੇ ਚੋਰ-ਲੁਟੇਰੇ ਕਾਲੋਨੀਆਂ ਵਿਚ

ਫਗਵਾੜਾ, 20 ਅਪ੍ਰੈਲ (ਹਰੀਪਾਲ ਸਿੰਘ)-ਫਗਵਾੜਾ ਵਿਚ ਰਾਤ ਨੂੰ ਕਰਫ਼ਿਊ ਦੇ ਚੱਲਦੇ ਜਦੋਂ ਲੋਕ ਘਰਾਂ ਵਿਚ ਵੜ ਜਾਂਦੇ ਹਨ ਤਾਂ ਚੋਰ ਲੁਟੇਰੇ ਬੇਖ਼ੌਫ ਹਥਿਆਰਾਂ ਸਮੇਤ ਕਲੋਨੀਆਂ ਵਿਚ ਆ ਜਾਂਦੇ ਹਨ | ਅਜਿਹੀ ਇਕ ਤਾਜ਼ਾ ਉਦਾਹਰਨ ਬੀਤੀ ਰਾਤ ਫਗਵਾੜਾ ਦੇ ਨਿਊ ਸੁਖਚੈਨ ਨਗਰ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਹੜ੍ਹ ਕਾਰਨ ਬੇਆਬਾਦ ਹੋਈ ਜ਼ਮੀਨ ਨੂੰ ਮੁੜ ਆਬਾਦ ਕਰਨ ਦਾ ਕਾਰਜ ਸ਼ੁਰੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਤਿੰਨ ਦਹਾਕੇ ਪਹਿਲਾਂ 1988 ਵਿਚ ਸਤਲੁਜ ਦਰਿਆ ਵਿਚ ਆਏ ਹੜ੍ਹ ਕਾਰਨ ਤਿੰਨ ਕਿਸਾਨ ਭਰਾਵਾਂ ਦੀ 3 ਏਕੜ ਜ਼ਮੀਨ ਵਿਚੋਂ ਇਕ ਏਕੜ ਜ਼ਮੀਨ ਵਿਚ 20-20 ਫੁੱਟ ਡੂੰਘੇ ਟੋਏ ਸਨ, ਨੂੰ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਦੂਜੇ ਮੈਂਬਰਾਂ 'ਤੇ ਲਗਾਏ ਅਣਗੌਲਿਆ ਕਰਨ ਦੇ ਦੋਸ਼

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਭੋਗਪੁਰ ਨੇ ਪੱਤਰਕਾਰਾਂ ਨੂੰ ਦੱਸਿਆ ਸੁਸਾਇਟੀ ਦੇ ਮੈਂਬਰਾਂ ਵਲੋਂ ਮੈਨੂੰ ਅਣਗੌਲਿਆ ਕੀਤਾ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਪੁਰਸਕਾਰ ਦੇਣ ਦਾ ਐਲਾਨ

ਕਪੂਰਥਲਾ, 20 ਅਪ੍ਰੈਲ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਨੂੰ ਬਿ੍ਟਿਸ਼ ਕੌਂਸਲ ਵਲੋਂ ਇੰਟਰਨੈਸ਼ਨਲ ਡਾਈਮੈਨਸ਼ਨ ਇਨ ਸਕੂਲ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ | ਸਕੂਲ ਨੂੰ ਇਹ ਪੁਰਸਕਾਰ ਮਿਲਣ 'ਤੇ ਪ੍ਰਬੰਧਕਾਂ, ਸਟਾਫ਼ ...

ਪੂਰੀ ਖ਼ਬਰ »

112 ਸਾਲਾ ਬਜ਼ੁਰਗ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਕਾਲਾ ਸੰਘਿਆਂ, 20 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕੋਰੋਨਾ ਦੇ ਲਗਾਤਾਰ ਵਧ ਰਹੇ ਖ਼ਤਰੇ ਕਰਕੇ 45 ਸਾਲ ਤੋਂ ਉੱਪਰ ਵਾਲੇ ਲੋਕ ਕੋਰੋਨਾ ਵੈਕਸੀਨ ਦੇ ਟੀਕੇ ਲਗਵਾ ਰਹੇ ਹਨ, ਜਦਕਿ ਪੇਂਡੂ ਹਲਕਿਆਂ ਵਿਚ ਵੀ ਆਪ ਮੁਹਾਰੇ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਲੋਕ ਹੁਣ ਸੇਵਾ ਕੇਂਦਰਾਂ ਤੋਂ ਫ਼ਰਦਾਂ ਲੈ ਸਕਣਗੇ- ਡੀ. ਸੀ.

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀਆਂ ਫ਼ਰਦਾਂ ਦੇਣ ਦਾ ਕੰਮ ਹੁਣ ਸੇਵਾ ਕੇਂਦਰਾਂ ਰਾਹੀਂ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਹੁਣ ਲੋਕ ਆਪਣੀ ਜ਼ਮੀਨ ਦੀ ਫ਼ਰਦ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਗਸ਼ਤ ਦੌਰਾਨ 15 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਸਫ਼ਲਤਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਬੀਤੇ ਦਿਨੀਂ 108 ਐਂਬੂਲੈਂਸ ਰਾਹੀਂ ਸ਼ੇਖੂਪੁਰ ਨੇੜਿਓ ਲਾਵਾਰਸ ਹਾਲਤ ਵਿਚ ਪਏ ਇਕ ਬਜ਼ੁਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਕੰਜਕ ਪੂਜਣ ਨੂੰ ਲੈ ਕੇ ਨੰੂਹ ਨੇ ਕੀਤੀ ਸੱਸ ਦੀ ਮਾਰਕੁੱਟ, ਨੰੂਹ ਵਿਰੁੱਧ ਕੇਸ ਦਰਜ

ਕਪੂਰਥਲਾ, 20 ਅਪ੍ਰੈਲ (ਸਡਾਨਾ)-ਕੰਜਕ ਪੂਜਣ ਨੂੰ ਲੈ ਕੇ ਨੰੂਹ ਵਲੋਂ ਸੱਸ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਨੰੂਹ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪ੍ਰਦੀਪ ਕੌਰ ਵਾਸੀ ਗੁਰੂ ਤੇਗ ਬਹਾਦਰ ਨਗਰ ਪੀਰ ...

ਪੂਰੀ ਖ਼ਬਰ »

ਬਸਪਾ (ਅ) ਨਾਲ ਸਬੰਧਿਤ ਆਗੂ ਤੇ ਵਰਕਰ ਪਾਰਟੀ ਵਿਰੋਧੀ ਸਰਗਰਮੀਆਂ ਕਰਨ ਤੋਂ ਬਾਜ਼ ਆਉਣ-ਨਾਹਰ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪਾਰਟੀ ਵਿਰੋਧੀ ਕੰਮ ਕਰਨ ਵਾਲੇ ਆਗੂਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਪਾਰਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ- ਜਥੇ. ਨਰਿੰਦਰ ਸਿੰਘ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਦਾਸ ਚੌਂਕ ਬੇਗੋਵਾਲ 'ਚ ...

ਪੂਰੀ ਖ਼ਬਰ »

ਢੱਡਿਆਂ ਮੁਹੱਲੇ ਦੇ ਆਗੂਆਂ ਵਲੋਂ ਵਿਕਾਸ ਕਾਰਜਾਂ ਬਾਰੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਤੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਤੇਜਵੰਤ ਸਿੰਘ ਨਾਲ ਮੁਹੱਲਾ ਢੱਢਿਆਂ ਦੇ ਆਗੂਆਂ ਸ਼ਸ਼ੀ ਚੋਪੜਾ, ਚੱਡਾ ਸਾਹਿਬ, ਮਾ. ਯੋਗੇਸ਼ ਸ਼ੋਰੀ, ਰਮੇਸ਼ ਮੇਸ਼ੀ, ਮਾ. ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੀ ਸ਼ੀਤਲ ਸ਼ਰਮਾ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 20 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਲੋਂ ਕਰਵਾਏ ਗਏ ਅੰਤਰ ਕਾਲਜ ਆਨਲਾਈਨ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 450 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਮੀਟਿੰਗ

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਬਾਰਦਾਨੇ ਦੀ ਸਮੱਸਿਆ ਹੋਈ ਗੰਭੀਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰੇ

ਨਡਾਲਾ, 20 ਅਪ੍ਰੈਲ (ਮਾਨ)-ਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਅਸਮਾਨ 'ਤੇ ਬੱਦਲਵਾਈ, ਮੀਂਹ ਦਾ ਡਰ, ਖ਼ਰੀਦ ਨਾ ਹੋਣ ਕਾਰਨ ਕਿਸਾਨ ਸੜਕਾਂ 'ਤੇ ਉੱਤਰ ਆਇਆ ਹੈ | ਸਬ ਡਵੀਜ਼ਨ ਭੁਲੱਥ ਵਿਚ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖੋਖਲੇ ਸਾਬਤ ਹੋਏ | ਇਸ ...

ਪੂਰੀ ਖ਼ਬਰ »

ਸਵੇਰੇ 10 ਵਜੇ ਖ਼ਰੀਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ
ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨੇ ਨੇੜੇ ਮੌਤ ਦਾ ਫੰਦਾ ਤਿਆਰ ਕਰਨ ਦੇ ਬਾਅਦ ਪ੍ਰਸ਼ਾਸਨ ਦੌੜਿਆ

ਨਡਾਲਾ, 20 ਅਪ੍ਰੈਲ (ਮਾਨ)-ਇਬਰਾਹੀਮਵਾਲ ਮੰਡੀ ਵਿਚ ਸਹੀ ਖ਼ਰੀਦ ਨਾ ਹੋਣ 'ਤੇ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ਵਲੋਂ ਲਗਾਏ ਰੋਸ ਧਰਨੇ ਲਈ ਕਰੀਬ 4 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਮੰਡੀ ਦੇ ਨੇੜੇ ਰੁੱਖ ਨਾਲ ਮੌਤ ਦਾ ਫੰਦਾ ਤਿਆਰ ਕਰ ਲਿਆ | ਇਸ ਦੀ ਸੂਚਨਾ ...

ਪੂਰੀ ਖ਼ਬਰ »

ਬੇਗੋਵਾਲ 'ਚ ਜੈਟਿੰਗ ਮਸ਼ੀਨ ਰਾਹੀਂ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਵਿਚ ਲੰਮੇ ਸਮੇਂ ਤੋਂ ਜੈਟਿੰਗ ਮਸ਼ੀਨ ਦਾ ਇੰਤਜ਼ਾਰ ਸੀ ਤੇ ਅੱਜ ਬੇਗੋਵਾਲ ਨਗਰ ਪੰਚਾਇਤ ਵਲੋਂ ਪ੍ਰਧਾਨ ਰਜਿੰਦਰ ਸਿੰਘ ਲਾਡੀ ਤੇ ਉਪ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਤੇ ਸੀਵਰੇਜ ਬੋਰਡ ਦੇ ...

ਪੂਰੀ ਖ਼ਬਰ »

ਬਾਰਦਾਨਾ ਨਾ ਮਿਲਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬੇਗੋਵਾਲ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਖ਼ਰੀਦ ਨਾ ਹੋਣ ਕਰਕੇ ਕਿਸਾਨ ਯੂਨੀਅਨ ਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਡਾ ਸਤਿਗੁਰੂ ਵਿਖੇ ਦੋ ਘੰਟੇ ਜਾਮ ਲਗਾ ਕੇ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸੀ. ਡੀ. ਪੀ. ਓ. ਦਫ਼ਤਰ 'ਚ ਸਮਾਗਮ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਕੀਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਲਤਾਨਪੁਰ ਲੋਧੀ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਸਰਵਣ ਸਿੰਘ ਬੱਲ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਣ ਸਿੰਘ ...

ਪੂਰੀ ਖ਼ਬਰ »

ਧਾਲੀਵਾਲ ਦੇ ਖ਼ਾਸ ਕਾਂਗਰਸੀ ਆਗੂ ਨਹੀਂ ਚਾਹੁੰਦੇ ਕਿ ਫਗਵਾੜਾ ਕਾਰਪੋਰੇਸ਼ਨ ਦੀ ਚੋਣ ਹੋਵੇ- ਅਰੁਣ ਖੋਸਲਾ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਂਸਲਰਾਂ ਵਲੋਂ ਅੱਜ ਸਾਬਕਾ ਮੇਅਰ ਅਰੁਣ ਖੋਸਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫ਼ਤਰ ਫਗਵਾੜਾ ਵਿਖੇ ਨਵੀਆਂ ਜਾਰੀ ਹੋਈਆਂ ਵੋਟਰ ਸੂਚੀਆਂ ਸਬੰਧੀ ਆਪੋ-ਆਪਣੇ ਇਤਰਾਜ਼ ਦੱਸੇ, ਜਿਸ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਕਰਕੇ ਮਚੀ ਹਾਹਾਕਾਰ

ਜਲੰਧਰ, 20 ਅਪ੍ਰੈਲ (ਸਾਬੀ)-ਦੇਸ਼ ਭਰ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੇ ਹਾਹਕਾਰ ਮਚਾ ਦਿੱਤੀ ਹੈ ਤੇ ਦਿੱਲੀ ਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਨੇ ਲਾਕਡਾਊਨ ਤੇ ਕਰਫਿਊ ਤੱਕ ਲਗਾ ਦਿੱਤਾ ਹੈ ਤੇ ਪੰਜਾਬ ਨੇ ਰਾਜ 'ਚ ਕੋਰੋਨਾ ਨੂੰ ਲੈ ਕੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਦੀ ਮੰਗ ਵਧਣ ਨਾਲ ਖਾਲ਼ੀ ਸਿਲੰਡਰ ਵੀ ਹੋਇਆ ਮਹਿੰਗਾ

ਜਲੰਧਰ, 20 ਅਪ੍ਰੈਲ (ਸ਼ਿਵ)-ਸ਼ਹਿਰ 'ਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਨਾਲ ਮੈਡੀਕਲ ਆਕਸੀਜਨ ਦੀ ਮੰਗ ਲਗਾਤਾਰ ਵਧ ਰਹੀ ਹੈ ਜਿਸ ਕਰ ਕੇ ਆਕਸੀਜਨ ਵਾਲੇ ਖ਼ਾਲੀ ਸਿਲੰਡਰ ਵੀ ਮਹਿੰਗੇ ਹੋ ਗਏ ਹਨ | ਪਹਿਲਾਂ ਨਾਲੋਂ ਚਾਹੇ ਆਕਸੀਜਨ ਦੀ ਕੀਮਤ ਵਧ ਗਈ ਹੈ ਪਰ ਮੰਗ ਵੱਧਣ ਨਾਲ ...

ਪੂਰੀ ਖ਼ਬਰ »

ਮਾਤਾ ਨਵ ਦੁਰਗਾ ਮੰਦਰ ਵਿਖੇ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਵ ਦੁਰਗਾ ਮੰਦਰ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਿਖੇ ਅਸ਼ਟਮੀ ਦਾ ਪਾਵਨ ਤਿਉਹਾਰ ਨਿਸ਼ਾ ਦੇਵਾ ਦੀ ਅਗਵਾਈ ਹੇਠ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਗਤ ਦਵਿੰਦਰ ...

ਪੂਰੀ ਖ਼ਬਰ »

ਪੇ-ਕਮਿਸ਼ਨ ਰਿਪੋਰਟ 'ਚ ਦੇਰੀ ਬਰਦਾਸ਼ਤ ਨਹੀਂ-ਆਗੂ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਡੀ. ਟੀ. ਐੱਫ. ਫਗਵਾੜਾ ਦੇ ਸੁਖਵਿੰਦਰ ਸਿੰਘ ਤੇ ਰਵਿੰਦਰ ਬੰਗਾ, ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਸੋਢੀ ਰਾਮ ਤੇ ਸਾਧੂ ਸਿੰਘ ਜੱਸਲ, ਪੈਨਸ਼ਨਰ ਫ਼ਰੰਟ ਦੇ ਹੰਸ ਰਾਜ ਬੰਗੜ ਤੇ ਹਰਚਰਨ ਭਾਰਤੀ ਨੇ ਸਾਂਝੇ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX