ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  11 minutes ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  17 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ ਕੇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 1 hour ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 2 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 3 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 2 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 3 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 3 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 3 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 4 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 4 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 4 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 5 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 6 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 6 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਤਰਨਤਾਰਨ

ਨਗਰ ਕੀਰਤਨ 'ਚ ਸ਼ਾਮਿਲ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿੱਕਅੱਪ ਬੇਕਾਬੂ ਹੋ ਕੇ ਦਰੱਖ਼ਤ 'ਚ ਵੱਜੀ, 25 ਜ਼ਖ਼ਮੀ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨ ਤਾਰਨ ਦੇ ਪਿੰਡ ਵੇਈਾਪੂਈਾ ਤੋਂ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਜਾ ਰਹੇ ਨਗਰ ਕੀਰਤਨ ਵਿਚ ਸ਼ਾਮਿਲ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿੱਕਅੱਪ ਗੱਡੀ ਪਿੰਡ ਨਾਗੋਕੇ ਤੋਂ ਅੱਗੇ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਟਕਰਾਈ | ਗੱਡੀ ਵਿਚ ਸਵਾਰ 11 ਔਰਤਾਂ ਤੇ 7 ਬੱਚਿਆਂ ਸਮੇਤ 25 ਦੇ ਕਰੀਬ ਸ਼ਰਧਾਲੂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਹਿਲਾਂ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਤੇ ਬਾਅਦ ਵਿਚ ਸ਼ਰਧਾਲੂਆਂ ਦੇ ਸੱਟਾਂ ਜ਼ਿਆਦਾ ਹੋਣ ਕਾਰਨ ਇਨ੍ਹਾਂ ਨੂੰ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਪਹਿਲਾਂ ਹੀ ਸੂਚਨਾ ਮਿਲਣ 'ਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਐੱਮ. ਓ. ਡਾ. ਸਵਰਨਜੀਤ ਧਵਨ ਆਪਣੇ ਮਾਹਿਰ ਡਾਕਟਰਾਂ ਦੀ ਟੀਮ ਸਮੇਤ ਪਹਿਲਾਂ ਹੀ ਪਹੁੰਚੇ ਹੋਏ ਸਨ | ਜ਼ਖ਼ਮੀਆਂ ਦੇ ਪਹੁੰਚਦਿਆਂ ਹੀ ਡਾਕਟਰਾਂ ਵਲੋਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ | ਤਿੰਨ ਵਿਅਕਤੀਆਂ ਦੇ ਜ਼ਿਆਦਾ ਸੱਟਾਂ ਹੋਣ ਕਾਰਨ ਉਨ੍ਹਾਂ ਨੂੰ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵੇਈਾਪੂਈਾ ਦੇ ਸਰਪੰਚ ਸਤਨਾਮ ਸਿੰਘ ਤੇ ਬਲਰਾਮ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤੋਂ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ ਸੀ, ਜਿਸ ਵਿਚ ਸ਼ਾਮਿਲ ਮਹਿੰਦਰਾ ਪਿੱਕਅੱਪ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਸ਼ਰਧਾਲੂਆਂ ਨੂੰ ਬਹੁਤ ਸੱਟਾਂ ਲੱਗੀਆਂ | ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਜਸਵਿੰਦਰ ਕੌਰ (35), ਕੁਲਵਿੰਦਰ ਕੌਰ (12­), ਰਾਜ ਕੌਰ (40), ਰਵੀ ਸਿੰਘ (22), ਮਾਣੀ (35), ਕੁਲਵਿੰਦਰ ਕੌਰ (40), ਕੁੰਦਨ ਸਿੰਘ (12)­, ਕੋਮਲ (16), ਦਵਿੰਦਰ ਕੌਰ (32), ਪ੍ਰਮਜੀਤ ਸਿੰਘ (40), ਲਾਡੋ (15), ਮਨਪ੍ਰੀਤ ਕੌਰ (16), ਕਿਰਨਦੀਪ ਕੌਰ (18), ਗੁਰਮੀਤ ਕੌਰ (42), ਜਸਬੀਰ ਕੌਰ (50), ਅਮਰਜੀਤ ਕੌਰ (24), ਨਵਰੂਪ ਸਿੰਘ (18), ਸਤਨਾਮ ਕੌਰ (55), ਸੰਦੀਪ ਕੌਰ (12), ਜਸਬੀਰ ਕੌਰ (45) ਅਤੇ ਅਮਰਜੀਤ ਕੌਰ ਤੋਂ ਇਲਾਵਾ ਹੋਰ ਵੀ ਕਈ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਵਿਚ ਜ਼ਿਆਦਾਤਰ ਔਰਤਾਂ ਤੇ ਬੱਚਿਆਂ ਦੀਆਂ ਬਾਹਵਾਂ ਅਤੇ ਲੱਤਾਂ ਉਪਰ ਗੰਭੀਰ ਸੱਟਾਂ ਲੱਗੀਆਂ ਹਨ | ਸਿਵਲ ਸਰਜਨ ਡਾ. ਰੋਹਿਤ ਮਹਿਤਾ ਤੇ ਐੱਸ. ਐੱਮ. ਓ. ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਦਾਖ਼ਲ ਸਾਰੇ ਮਰੀਜ਼ਾਂ ਦਾ ਜੰਗੀ ਪੱਧਰ 'ਤੇ ਇਲਾਜ ਚੱਲ ਰਿਹਾ ਹੈ ਤੇ ਇਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ | ਤਿੰਨ ਵਿਅਕਤੀਆਂ ਦੇ ਸਿਰ ਉਪਰ ਸੱਟਾਂ ਹੋਣ ਕਾਰਨ ਅੰਮਿ੍ਤਸਰ ਵਿਖੇ ਰੈਫਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ, ਹੱਡੀਆਂ ਦੇ ਮਾਹਿਰ ਡਾਕਟਰ ਸੁਨੀਲ ਮਹਾਜਨ, ਸਰਜਨ ਡਾ. ਸਤਿੰਦਰ ਭਗਤ, ਮੈਡੀਕਲ ਸਪੈਸ਼ਲਿਸਟ ਡਾ. ਆਰ. ਐੱਸ. ਪੱਡਾ, ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਅਸ਼ੀਸ਼, ਐੱਸ.ਆਈ. ਗੁਰਦੇਵ ਸਿੰਘ ਤੋਂ ਇਲਾਵਾ ਪੈਰਾਮੈਡੀਕਲ ਸਟਾਫ਼ ਅਤੇ ਬਲੱਡ ਬੈਂਕ ਦਾ ਸਟਾਫ਼ ਤੁਰੰਤ ਬੁਲਾ ਕੇ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਿਨ੍ਹਾਂ ਸ਼ਰਧਾਲੂਆਂ ਦੇ ਹੱਡੀਆਂ ਦੀਆਂ ਸੱਟਾਂ ਲੱਗੀਆਂ ਹਨ, ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਮਾਹਿਰ ਡਾਕਟਰਾਂ ਵਲੋਂ ਆਪ੍ਰੇਸ਼ਨ ਕਰ ਦਿੱਤੇ ਜਾਣਗੇ |

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ-ਡਾ. ਅਗਨੀਹੋਤਰੀ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ...

ਪੂਰੀ ਖ਼ਬਰ »

ਪੰਜਾਬ ਦੇ 9 ਖਿਡਾਰੀ ਏਸ਼ੀਅਨ ਖੇਡਾਂ 'ਚ ਲੈਣਗੇ ਹਿੱਸਾ

ਤਰਨ ਤਾਰਨ, 21 ਅਪ੍ਰੈਲ (ਵਿਕਾਸ ਮਰਵਾਹਾ)-ਰੋਅ ਫੈਡਰੇਸ਼ਨ ਆਫ਼ ਇੰਡੀਆ ਵਲੋਂ ਏਸ਼ੀਅਨ ਖੇਡਾਂ ਲਈ ਖਿਡਾਰੀਆਂ ਦੀ ਚੋਣ ਕਰਨ ਲਈ ਟਰਾਇਲ ਕਰਵਾਏ ਗਏ, ਜਿਸ ਵਿਚ ਦੇਸ਼ ਭਰ ਤੋਂ 100 ਖਿਡਾਰੀ (ਲੜਕੇ-ਲੜਕੀਆਂ) ਮਲੇਸ਼ੀਆ ਖੇਡਣ ਲਈ ਜਾਣਗੇ, ਜਿਸ ਵਿਚ ਪੰਜਾਬ ਦੇ 9 ਖਿਡਾਰੀ ਵੱਖ-ਵੱਖ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਸਬੰਧੀ ਡਾ. ਸੰਦੀਪ ਅਗਨੀਹੋਤਰੀ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ 'ਚ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਾਉਣ 'ਤੇ ਲਗਾਈ ਰੋਕ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਕੁਲਵੰਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਬੱਚਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਦੇ ਏ. ਐੱਸ. ਆਈ. ਅਮਰਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ 'ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡੀ. ਸੀ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ 'ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ 'ਚ ਅੱਜ ਤੱਕ 246958 ...

ਪੂਰੀ ਖ਼ਬਰ »

ਐਕਸਾਈਜ ਵਿਭਾਗ ਤੇ ਜ਼ਿਲ੍ਹਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਖਿਲਾਫ਼ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਐੱਸ. ਅੱੈਸ. ਪੀ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਦੇ ਡੀ. ਟੀ. ਓ. ਨਵਜੋਤ ਭਾਰਤੀ, ਐਕਸਾਈਜ਼ ਇੰਸਪੈਕਟਰ ਜਤਿੰਦਰ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਵਲੋਂ ਮੰਦਰ 'ਚ ਲਗਵਾਏ ਗਏ ਸੋਲਰ ਸਿਸਟਮ ਦਾ ਉਦਘਾਟਨ

ਤਰਨ ਤਾਰਨ, 21 ਅਪ੍ਰੈਲ (ਵਿਕਾਸ ਮਰਵਾਹਾ)-ਸ੍ਰੀ ਗਣੇਸ਼ ਸੇਵਕ ਦਲ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਠਾਕੁਰ ਦਵਾਰਾ ਮਦਨ ਮੋਹਨ ਮੰਦਰ ਵਿਖੇ ਲਗਵਾਏ ਗਏ ਸੋਲਰ ਸਿਸਟਮ ਦਾ ਉਦਘਾਟਨ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਘੱਟ ਬੈਂਡ ਤੇ ਘੱਟ ਅੰਕਾਂ ਵਾਲੇ ਵਿਦਿਆਰਥੀਆਂ ਦਾ ਕੈਨੇਡਾ ਜਾਣ ਦਾ ਸੁਪਨਾ ਵੀਜ਼ਾ ਮਾਹਿਰ ਗੈਵੀ ਕਲੇਰ ਕਰਨਗੇ ਪੂਰਾ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਸਟੱਡੀ ਵੀਜ਼ੇ 'ਤੇ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਵੀਜ਼ਾ ਮਾਹਿਰ ਗੈਵੀ ਕਲੇਰ ਇਕ ਬਿਹਤਰੀਨ ਮੌਕਾ ਲੈ ਕੇ ਆਏ ਹਨ, ਜਿਸ ਵਿਚ ਵਿਦਿਆਰਥੀ ਐਡਵਾਂਸ ਵਿਚ ਬਿਨਾਂ ਕੋਈ ਪੈਸਾ ਦੇ ਕੇ ਕੈਨੇਡਾ ਜਾਣ ਦਾ ਸੁਪਨਾ ਪੂਰਾ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ 30 ਅਪ੍ਰੈਲ ਤੱਕ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ਵਿਚ ਫ਼ੌਜਦਾਰੀ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੀਆਂ ਮੰਡੀਆਂ 'ਚ ਬਾਰਦਾਨੇ ਦੀ ਘਾਟ ਕਾਰਨ ਕਣਕ ਦੀ ਖ਼ਰੀਦ ਨਾ ਮਾਤਰ-ਸੁਰਜੀਤ ਸਿੰਘ ਭੂਰਾ

ਖੇਮਕਰਨ, 21 ਅਪ੍ਰੈਲ (ਰਾਕੇਸ਼ ਬਿੱਲਾ)-ਸਰਹੱਦੀ ਕਸਬੇ ਖੇਮਕਰਨ ਦੀ ਮੰਡੀ 'ਚ ਕਣਕ ਲੈ ਕੇ ਆਏ ਕਿਸਾਨਾਂ ਨੂੰ ਤਕਰੀਬਨ 10 ਦਿਨ ਹੋ ਗਏ ਹਨ, ਕਣਕ ਦੀ ਖ਼ਰੀਦ ਨਾ ਮਾਤਰ ਹੋਈ ਹੈ | ਮੰਡੀਆਂ ਵਿਚ ਆੜ੍ਹਤੀਆਂ ਨੂੰ ਬਾਰਦਾਨਾਂ ਵੀ ਨਾ ਮਾਤਰ ਹੀ ਮਿਲਿਆ ਹੈ, ਜਿਸ ਕਾਰਨ ਕਿਸਾਨ ਮੰਡੀਆਂ ...

ਪੂਰੀ ਖ਼ਬਰ »

ਕੋਰੋਨਾ ਦੇ 290 ਨਵੇਂ ਮਾਮਲੇ, 10 ਹੋਰ ਮਰੀਜਾਂ ਦੀ ਮੌਤ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲੇ ਅੱਜ ਭਾਵੇਂ ਬੀਤੇ ਦਿਨਾਂ ਦੇ ਮੁਕਾਬਲੇ ਕੁਝ ਘੱਟ ਹੋਏ ਹਨ ਪਰ ਮੌਤਾਂ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ | ਅੱਜ ਕੋਰੋਨਾ ਦੇ 290 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 6 ਔਰਤਾਂ ਸਮੇਤ 10 ਹੋਰ ਮਰੀਜ਼ਾਂ ਦੀ ਦੁਖਦਾਈ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਵਿਖੇ ਰਾਮ ਨੌਮੀ ਦਾ ਤਿਓਹਾਰ ਮਨਾਇਆ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਕੁਸ਼ਟ ਆਸ਼ਰਮ ਵਿਖੇ ਸ੍ਰੀ ਰਾਮ ਨੌਮੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ | ਕਾਲੋਨੀ ਪ੍ਰਧਾਨ ਚੰਦਰ ਦੀਪ ਸ਼ਰਮਾ ਦੀ ਅਗਵਾਈ ਹੇਠ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ 'ਤੇ ਰੋਸ਼ਨੀ ਪਾਈ ਗਈ ਅਤੇ ਹਵਨ ਯੱਗ ਕੀਤਾ ਗਿਆ | ਰਮਾਇਣ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਸਖ਼ਤੀ ਸ਼ਲਾਘਾਯੋਗ ਫ਼ੈਸਲਾ-ਰਾਜਾ ਰਣਵੀਰ

ਤਰਨ ਤਾਰਨ, 21 ਅਪ੍ਰੈਲ (ਵਿਕਾਸ ਮਰਵਾਹਾ)-ਭਾਰਤ 'ਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧ ਜਾਣ ਕਰਕੇ ਦੇਸ਼ ਦੇ ਹਰ ਸੂਬੇ ਦੇ ਮੁੱਖ ਮੰਤਰੀਆਂ ਵਲੋਂ ਆਪਣੇ ਲੋਕਾਂ ਨੂੰ ਇਸ ਮਹਾਂਮਾਰੀ ਤੋ ਬਚਾਉਣ ਲਈ ਹੋਰ ਸਖਤੀਆਂ ਦੇ ਨਾਲ-ਨਾਲ ਲਾਕਡਾਊਨ ਵੀ ਲਗਾ ਰਹੇ ਹਨ ਤਾਂਕਿ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਹਰੀਕੇ ਵਿਖੇ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ

ਹਰੀਕੇ ਪੱਤਣ, 21 ਅਪ੍ਰੈਲ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਸ੍ਰੀ ਦੁਰਗਾ ਮੰਦਰ ਵਿਖੇ ਨਵਰਾਤਿਆਂ ਮੌਕੇ ਸ੍ਰੀ ਦੁਰਗਾ ਅਸ਼ਟਮੀ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ ਤੇ ਪੂਜਾ ਅਰਚਨਾ ਕੀਤੀ | ਇਸ ਉਪਰੰਤ ...

ਪੂਰੀ ਖ਼ਬਰ »

ਮੰਡੀਆਂ 'ਚ ਲਿਫਟਿੰਗ ਦੀ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਿਲ-ਵਿਧਾਇਕ ਗਿੱਲ

ਪੱਟੀ, 21 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਹਾੜੀ ਦੀ ਮੁੱਖ ਫ਼ਸਲ ਕਣਕ ਜੋ ਖੇਤਾਂ ਵਿਚ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਤੇ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਗਈ ਹੈ, ਪਰ ਪਿਛਲੇ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਜਿੱਥੇ ਖੇਤਾਂ ਵਿਚ ਖੜੀ ਫਸਲ ਖਰਾਬ ਹੋ ਰਹੀ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਵਰਕਰਾਂ ਨਾਲ ਮੀਟਿੰਗ

ਮੀਆਂਵਿੰਡ, 21 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਹਲਕੇ ਵਿਚ ਪਾਰਟੀ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ...

ਪੂਰੀ ਖ਼ਬਰ »

ਪੱਖੋਕੇ ਨੇ ਫਤਿਆਬਾਦ ਦਾਣਾ ਮੰਡੀ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਸਰਕਾਰ ਵਲੋਂ ਸ਼ਕੁਨੀ ਚਾਲ ਚੱਲਦਿਆਂ ਕਿਸਾਨਾਂ ਤੇ ਆੜ੍ਹਤੀਆਂ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਦੇ ਕੀਤੇ ਯਤਨਾ ਦੇ ਬਾਵਜੂਦ ਵੀ ਆੜ੍ਹਤੀ ਨੇ ਕਣਕ ਦੀ ਖਰੀਦ 'ਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਆਪਣਾ ...

ਪੂਰੀ ਖ਼ਬਰ »

ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਖਾਨਦਾਨੀ ਹਕੀਮਾਂ ਦਾ ਪਿੰਡ ਮਾਲੂਵਾਲ ਸੰਤਾਂ

ਸਰਬਜੀਤ ਸਿੰਘ ਗੱਗੋਬੂਹਾ 98722-76337 ਝਬਾਲ-ਅੰਮਿ੍ਤਸਰ-ਖੇਮਕਰਨ ਮੁੱਖ ਮਾਰਗ ਵਿਚਾਲੇ ਝਬਾਲ ਤੋਂ 6 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਅੱਡਾ ਗੱਗੋਬੂਹਾ ਦੇ ਚੜਦੇ ਪਾਸੇ ਡਾਲੇ ਕੇ ਰੋਡ ਵਾਲੀ ਸੜਕ ਕੰਡੇ ਵੱਸਿਆ ਤਰਨ ਤਾਰਨ ਜ਼ਿਲ੍ਹੇ ਦਾ ਪਿੰਡ ਮਾਲੂਵਾਲ ਸੰਤਾਂ ਦੇ ਪ੍ਰਸਿੱਧ ...

ਪੂਰੀ ਖ਼ਬਰ »

ਅਮਨ ਸੂਦ ਨੇ ਵੰਡੇ ਸਿਹਤ ਬੀਮਾ ਯੋਜਨਾ ਦੇ ਕਾਰਡ

ਤਰਨ ਤਾਰਨ, 21 ਅਪ੍ਰੈਲ (ਵਿਕਾਸ ਮਰਵਾਹਾ)-ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਦੀ ਸਿਹਤ ਸੰਭਾਲ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਰਡ ਨੰਬਰ 14 ਤੋਂ ਸੀਨੀਅਰ ਕਾਂਗਰਸੀ ਆਗੂ ਅਮਨ ਸੂਦ ਨੇ ਵਾਰਡ ਵਾਸੀਆਂ ਵਿਚ ਵੰਡੇ | ਇਸ ਮੌਕੇ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਹੋਮੀਓਪੈਥਿਕ ਹਸਪਤਾਲ ਖੁੱਲ੍ਹਣ ਨਾਲ ਇਲਾਕੇ ਨੂੰ ਮਿਲੇਗੀ ਵੱਡੀ ਸਹੂਲਤ-ਡਾ. ਸੁਖਦੇਵ ਸਿੰਘ

ਚੋਹਲਾ ਸਾਹਿਬ, 21 ਅਪ੍ਰੈਲ (ਬਲਵਿੰਦਰ ਸਿੰਘ)-ਕਸਬਾ ਚੋਹਲਾ ਸਾਹਿਬ ਵਿਖੇ ਹੋਮੀਓਪੈਥਿਕ ਹਸਪਤਾਲ ਖੁੱਲ੍ਹਣ ਨਾਲ ਮੰਡ ਖੇਤਰ ਦੇ ਇਸ ਪੱਛੜੇ ਇਲਾਕੇ ਦੇ ਲੋਕਾਂ ਨੂੰ ਸਸਤੇ ਤੇ ਅਧੁਨਿਕ ਇਲਾਜ ਦੀ ਵੱਡੀ ਸਹੂਲਤ ਮਿਲੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਵਲੋਂ ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਨਾਲ ਮੀਟਿੰਗ

ਖਡੂਰ ਸਾਹਿਬ, 21 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਦੀ ਯੋਗ ਅਗਵਾਈ ਹੇਠ ਕਮਲਜੀਤ ਸਿੰਘ ਡੀ. ਐੱਸ. ਪੀ. ਇੰਨਵੈਸ਼ਟੀਗੇਸ਼ਨ ਤਰਨ ਤਾਰਨ ਵਲੋਂ ਪਿੰਡ ਵੈਰੋਵਾਲ ਦਾ ਦੌਰਾ ਕੀਤਾ ਗਿਆ, ਜਿਸਦੇ ਚੱਲਦਿਆਂ ਐੱਸ. ਐੱਸ. ਪੀ. ਵਲੋਂ ਇਸ ਮੁਹਿੰਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਮਾਨਾਂਵਾਲਾ, 21 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ ਦੋਬੁਰਜੀ ਤੋਂ ਵੱਲਾ ਬਾਈਪਾਸ 'ਤੇ ਗਾਰਡਨ ਇਨਕਲੇਵ ਕਲੋਨੀ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਵੱਲਾ ਵਲੋਂ ਦੋਬੁਰਜੀ ...

ਪੂਰੀ ਖ਼ਬਰ »

ਸਵ. ਜਸਵੰਤ ਸਿੰਘ ਗਿੱਲ ਨੂੰ ਸ਼ਰਧਾਂਜਲੀਆਂ ਭੇਟ

ਭਿੱਖੀਵਿੰਡ, 21 ਅਪ੍ਰੈਲ (ਬੌਬੀ)-ਪਿਛਲੇ ਦਿਨੀਂ ਪਿੰਡ ਬੂੜਚੰਦ ਦੇ ਨੰਬਰਦਾਰ ਸੁਖਦੇਵ ਸਿੰਘ ਗਿੱਲ ਦੇ ਭਰਾ ਜਸਵੰਤ ਸਿੰਘ ਗਿੱਲ ਜੋ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਿਵਾਸ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਜਗੀਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

ਖਡੂਰ ਸਾਹਿਬ, 21 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਸਿਰ ਕੱਢ ਅਕਾਲੀ ਆਗੂ ਜਥੇਦਾਰ ਮੇਘ ਸਿੰਘ ਖਡੂਰ ਸਾਹਿਬ ਦੇ ਮਾਤਾ ਜਗੀਰ ਕੌਰ ਜੋ ਕਿ ਬੀਤੇ ਦਿਨੀਂ ਗੁਰੂੁ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਬਿਨ੍ਹਾਂ ਮਾਸਕ ਘੁੰਮਦੇ 62 ਲੋਕਾਂ ਦੇ ਕੋਰੋਨਾ ਦੇ ਟੈਸਟ ਕੀਤੇ

ਸਰਾਏ ਅਮਾਨਤ ਖਾਂ, 21 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਸੀ. ਐੱਚ. ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਦੇ ਦਿਸ਼ੇ ਨਿਰੇਸ਼ਾ ਤਹਿਤ ਪੀ. ਐੱਚ. ਸੀ. ਸਰਾਏ ਅਮਾਨਤ ਖਾਂ ਵਿਖੇ ਥਾਣਾ ਮੁਖੀ ਸਬ ਇੰਸ: ਦੀਪਕ ਕੁਮਾਰ ਦੀ ਅਗਵਾਈ ਹੇਠ ਬਿਨ੍ਹਾਂ ਮਾਸਕ ਤੋਂ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਨੇ ਕੋਰੋਨਾ ਦੀ ਆੜ 'ਚ ਲੋਕਾਂ ਨੂੰ ਮੰਗਣ 'ਤੇ ਲਗਾ ਦੇਣਾ-ਅਰੋੜਾ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੀ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਮੈਂਬਰਾਂ ਨੂੰ ਆ ਰਹੀਆਂ ਨਗਰ ਕੌਂਸਲ ਚੋਣਾਂ ਅਤੇ 2022 ਵਿਚ ਵਿਧਾਨ ਸਭਾ ਚੋਣਾਂ ਲਈ ਅਗਾਮੀ ਤਿਆਰੀਆਂ ...

ਪੂਰੀ ਖ਼ਬਰ »

ਖੇਮਕਰਨ ਦੀਆਂ ਵਾਰਡਾਂ ਦੀਆਂ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ-ਪ੍ਰਧਾਨ ਪੱਤੂ

ਖੇਮਕਰਨ, 21 ਅਪ੍ਰੈਲ (ਰਾਕੇਸ਼ ਬਿੱਲਾ)-ਖੇਮਕਰਨ ਕਸਬੇ ਵਿਚ ਵਾਰਡ ਨੰਬਰ-4 ਵਿਚ ਬਾਜ ਸਿੰਘ ਸਾਬਕਾ ਐੱਮ. ਸੀ. ਵਾਲੀ ਤੇ ਸ਼ਿੰਦੇ ਸ਼ਰਮੇ ਵਾਲੀ ਗਲੀ ਤੇ ਉਸ ਦੇ ਨਾਲ ਲੱਗਦੀਆਂ ਹੋਰ ਗਲੀਆਂ ਇੰਟਰਲਾਕ ਟਾਈਲ ਲਗਾ ਕੇ ਨਵੀਆਂ ਬਣਾਈਆਂ ਗਈਆਂ ਹਨ | ਇਸ ਦੇ ਨਾਲ ਹੀ ਵਾਰਡ ਨੰਬਰ-6 ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਦਿਆਂ ਪੁਲਿਸ ਨੇ ਮਾਸਕ ਵੰਡੇ

ਖੇਮਕਰਨ 21 ਅਪ੍ਰੈਲ (ਰਾਕੇਸ਼ ਬਿੱਲਾ)-ਪੰਜਾਬ ਅੰਦਰ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਹਰ ਪਾਸੇ ਚਿੰਤਾ ਵੱਧਣ ਲੱਗ ਪਈ ਹੈ | ਪੰਜਾਬ ਸਰਕਾਰ ਵਲੋਂ ਕੋਰੋਨਾ ਤੋਂ ਬਚਣ ਲਈ ਜਾਰੀ ਸਬੰਧੀ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਐੱਚ. ...

ਪੂਰੀ ਖ਼ਬਰ »

1857 ਗ਼ਦਰ ਦਿਵਸ 'ਤੇ 10 ਨੂੰ ਭਿੱਖੀਵਿੰਡ ਵਿਖੇ ਨਾਟਕ ਮੇਲਾ ਕਰਵਾਇਆ ਜਾਵੇਗਾ-ਮਾੜੀਮੇਘਾ, ਪਵਨ

ਭਿੱਖੀਵਿੰਡ, 21 ਅਪ੍ਰੈਲ (ਬੌਬੀ)-ਸੀ. ਪੀ. ਆਈ. ਬਲਾਕ ਭਿੱਖੀਵਿੰਡ ਵਲੋਂ ਭਾਰਤ ਦੇ ਪਹਿਲੇ ਵਿਦਰੋਹ 1857 ਦੇ ਗ਼ਦਰ ਦਿਵਸ 'ਤੇ 10 ਮਈ ਨੂੰ ਭਿੱਖੀਵਿੰਡ ਵਿਖੇ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ | ਪਾਰਟੀ ਦੇ ਮੁੱਖ ਆਗੂਆਂ ਦੀ ਮੀਟਿੰਗ ਵਿਚ ਪਹੁੰਚੇ ਸੀ. ਪੀ. ਆਈ. ਪੰਜਾਬ ਦੇ ਮੀਤ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਦੀ ਮੀਟਿੰਗ ਗੁਰਦੁਆਰਾ ਬਾਬਾ ਕਾਹਨ ਸਿੰਘ ਪਿੱਦੀ ਵਿਖੇ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬੱਸ ਸਟੈਂਡ ਚੋਹਲਾ ਸਾਹਿਬ ਵਿਖੇ ਰਾਹਗੀਰਾਂ ਦੀ ਕੀਤੀ ਕੋਰੋਨਾ ਜਾਂਚ

ਚੋਹਲਾ ਸਾਹਿਬ, 21 ਅਪ੍ਰੈਲ (ਬਲਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਜਤਿੰਦਰ ਸਿੰਘ ਗਿੱਲ ਦੀ ਯੋਗ ਰਹਿਨੁਮਾਈ ਹੇਠ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਥਾਣਾ ਮੁਖੀ ਐੱਸ.ਐੱਚ.ਓ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਵਾਰਡ ਨੰ. 23 ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਕੋਰੋਨਾ ਦੇ ਮਾਮਲੇ ਭਲੇ ਹੀ ਦੇਸ਼ ਵਿਚ ਵੱਧ ਰਹੇ ਹਨ ਪਰ ਸਾਨੂੰ ਕੋਰੋਨਾ ਤੋਂ ਘਬਰਾਉਣਾ ਨਹੀਂ ਚਾਹੀਦਾ ਬਲਕਿ ਸਰਕਾਰ ਵਲੋਂ ਚਲਾਏ ਜਾ ਰਹੇ ਟੀਕਾਕਰਨ ਅਭਿਆਨ ਦਾ ਹਿੱਸਾ ਬਨਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

'ਪਰਖਿ ਖਜ਼ਾਨੈ ਪਾਇ' 'ਚ ਵੀ ਵਿਰਾਸਤੀ ਪੇਂਡੂ ਸੱਭਿਆਚਾਰ ਦੀਆਂ ਬਾਤਾਂ ਪਾਈਆਂ ਗਈਆਂ ਹਨ-ਮਾ. ਜਸਵੰਤ ਸਿੰਘ

ਤਰਨ ਤਾਰਨ, 21 ਅਪ੍ਰੈਲ (ਲਾਲੀ ਕੈਰੋਂ)¸ਜੇਕਰ ਲੇਖਕ ਦੇ ਸਮੇਂ ਤੇ ਸਥਿਤੀ ਅਨੁਸਾਰ ਵਿਚਾਰ ਨਹੀਂ ਬਦਲਦੇ ਤਾਂ ਇਹ ਖਲੋਤੇ ਪਾਣੀ ਵਾਂਗ ਬਦਬੂ ਮਾਰਨਾ ਸ਼ੁਰੂ ਕਰ ਦਿੰਦੇ ਹਨ, ਜਿਸ ਦੀ ਸਫ਼ਾਈ ਦੀ ਲੋੜ ਭਾਸਣ ਲੱਗ ਪੈਂਦੀ ਹੈ | ਇਹ ਵਿਚਾਰ ਗੁਰਮਤਿ ਦੇ ਪ੍ਰਸਿੱਧ ਪ੍ਰਚਾਰਕ ਤੇ ...

ਪੂਰੀ ਖ਼ਬਰ »

ਇੰਸਪੈਕਟਰ ਨੇ ਮੈਨੇਜਰ 'ਤੇ 385 ਤੋੜੇ ਕਣਕ ਬਿਨਾਂ ਰਿਕਾਰਡ ਰੱਖਣ ਦੇ ਲਗਾਏ ਦੋਸ਼

ਭਿੱਖੀਵਿੰਡ, 21 ਅਪ੍ਰੈਲ (ਬੌਬੀ)-ਭਿੱਖੀਵਿੰਡ ਵੇਅਰਹਾਉਸ ਦੇ ਗੋਦਾਮਾਂ 'ਚ ਦੋ ਅਧਿਕਾਰੀਆਂ ਦੀ ਖਿੱਚੋਤਾਣ ਦੌਰਾਨ ਮੈਨੇਜਰ ਤੇ ਇੰਸਪੈਕਟਰ ਨੇ ਬਿਨ੍ਹਾਂ ਰਿਕਾਰਡ 385 ਤੋੜੇ ਕਣਕ ਗੋਦਾਮ ਵਿਚ ਰੱਖਣ ਦਾ ਮਾਮਲਾ ਭਿੱਖੀਵਿੰਡ ਵੇਅਰਹਾਉਸ ਤੋਂ ਸਾਹਮਣੇ ਆਇਆ ਹੈ, ਜਿਸ ਵਿਚ ...

ਪੂਰੀ ਖ਼ਬਰ »

ਅਮਰਬੀਰ ਸਿੰਘ ਢੋਟ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ

ਅੰਮਿ੍ਤਸਰ, 21 ਅਪ੍ਰੈਲ (ਹਰਮਿੰਦਰ ਸਿੰਘ)-ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਦੇ ਪਿਤਾ ਫੈੱਡਰੇਸ਼ਨ ਸਾਬਕਾ ਮੁੱਖ ਸਲਾਹਕਾਰ ਅਤੇ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਢੋਟ ਦੇ ਅਚਾਨਕ ਅਕਾਲ ਚਲਾਣੇ 'ਤੇ ਢੋਟ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਕਰੋੜਾਂ ਦਾ ਬੈਂਕ ਕਰਜ਼ਾ ਪਾਸ ਕਰਵਾਉਣ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਫਰਜ਼ੀ ਦਸਤਾਵੇਜ਼ਾਂ ਨਾਲ ਬੈਂਕ ਤੋਂ ਕਰੋੜਾਂ ਰੁਪਏ ਦਾ ਕਰਜ਼ਾ ਪਾਸ ਕਰਵਾਉਣ ਦੇ ਮਾਮਲੇ 'ਚ ਪਹਿਲਾਂ ਹੀ ਗਿ੍ਫ਼ਤਾਰ ਕੀਤੇ ਜਾ ਚੁੱਕੇ 3 ਲੋਕਾਂ ਉਪਰੰਤ ਇਕ ਹੋਰ ਵਿਅਕਤੀ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਨੇ ਕੁਸ਼ਟ ਆਸ਼ਰਮ ਤੇ ਹੋਰਨਾਂ ਮੰਦਰਾਂ 'ਚ ਜਾ ਕੇ ਮਨਾਈ ਰਾਮ ਨੌਮੀ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਵਿਚ ਰਾਮ ਨੌਮੀ ਦਾ ਤਿਓਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਤਰਨ ਤਾਰਨ ਦੇ ਠਾਕੁਰ ਦੁਆਰਾ ਮਦਨ ਮੋਹਨ ਮੰਦਰ, ਚਿੰਤਪੁਰਨੀ ਮੰਦਰ, ਜਵਾਲਾ ਜੀ ਮੰਦਰ, ਸ਼ਿਵਾਲਾ ਮੰਦਰ ਆਦਿ ਤੋਂ ਇਲਾਵਾ ਹੋਰਨਾਂ ਮੰਦਰਾਂ 'ਚ ਰਾਮ ਨੌਮੀ ...

ਪੂਰੀ ਖ਼ਬਰ »

ਦਾਣਾ ਮੰਡੀ ਝਬਾਲ ਵਿਖੇ ਲਿਫਟਿੰਗ ਨਾ ਹੋਣ ਕਰਕੇ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ

ਝਬਾਲ, 21 ਅਪ੍ਰੈਲ (ਸਰਬਜੀਤ ਸਿੰਘ)-ਇਕ ਪਾਸੇ ਸਰਕਾਰ ਰੌਲਾ ਪਾ ਰਹੀ ਹੈ ਕਿ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਪਰ ਹੇਠਲੇ ਪੱਧਰ 'ਤੇ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡੀ. ਐੱਮ. ਐੱਫ਼. ਦੀ ਮੀਟਿੰਗ ਹੋਈ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)-ਸਥਾਨਿਕ ਗਾਂਧੀ ਪਾਰਕ ਵਿਖੇ ਡੀ. ਐੱਮ. ਐੱਫ਼ ਦੀ ਮੀਟਿੰਗ ਦੀਵਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਛੱਤਰ ਸਿੰਘ, ਕਰਮਜੀਤ ਸਿੰਘ, ਕੰਵਰਦੀਪ ਸਿੰਘ ਢਿੱਲੋਂ, ਸਰਬਜੀਤ ਕੌਰ, ਹਰਜੀਤ ਕੌਰ ਚੋਹਲਾ, ਸੰਦੀਪ ਕੌਰ, ਹਰਜਿੰਦਰ ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਬਿੱਲ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨ

ਖੇਮਕਰਨ, 21 ਅਪ੍ਰੈਲ (ਰਾਕੇਸ਼ ਬਿੱਲਾ)-ਆਮ ਆਦਮੀ ਪਾਰਟੀ ਵਲੋਂ ਬਿਜਲੀ ਅੰਦੋਲਨ ਤਹਿਤ ਖੇਮਕਰਨ ਦੇ ਬਾਜ਼ਾਰ 'ਚ ਪ੍ਰਚਾਰ ਕਰਦੇ ਹੋਏ ਕਸਬੇ ਦੇ ਬਾਜ਼ਾਰ ਦੇ ਮੇਨ ਚੌਂਕ ਤੇ ਵਾਰਡ ਨੰ. 7, 8 'ਚ ਬਿਜਲੀ ਬਿੱਲ ਸਾੜ੍ਹ ਕੇ ਮਹਿੰਗੀ ਬਿਜਲੀ ਦਾ ਵਿਰੋਧ ਕਰਦਿਆਂ 'ਆਪ' ਦੇ ਆਗੂਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਨਾਲ 4 ਮੌਤਾਂ, 45 ਨਵੇਂ ਮਾਮਲੇ ਆਏ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਤਰਨ ਤਾਰਨ ਵਿਚ ਮੌਤਾਂ ਦਾ ਸਿਲਸਿਲਾ ਲਗਾਤਾਰ ਵਧ ਰਿਹਾ ਹੈ | ਬੁੱਧਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਤੋਂ ਪੀੜਤ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ | ਇਸ ਕਾਰਨ ਹੁਣ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX