ਤਾਜਾ ਖ਼ਬਰਾਂ


ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  13 minutes ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  18 minutes ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  41 minutes ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  55 minutes ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  about 1 hour ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 1 hour ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 1 hour ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 3 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 3 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 4 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 4 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 4 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 4 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 5 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 5 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 5 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 6 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 6 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 6 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 6 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਕੀਤੀ ਅਪੀਲ, ਹਰਿਆਣਾ ਤੋਂ ਬਾਹਰ ਨਾ ਜਾਉ

ਚੰਡੀਗੜ੍ਹ, 21 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਵਿਚ ਲਾਕਡਾਊਨ ਦੀ ਚੱਲ ਰਹੀ ਅਫ਼ਵਾਹਾਂ 'ਤੇ ਵਿਰਾਮ ਲਗਾਉਂਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਵਿਚ ਲਾਕਡਾਊਨ ਨਹੀਂ ਲਗਾਇਆ ਜਾਵੇਗਾ | ਹਾਲਾਂਕਿ, ਕੋਰੋਨਾ ਤੋਂ ਬਚਾਅ ਲਈ ਸਾਰੀ ਤਰ੍ਹਾਂ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਜ਼ਰੂਰ ਅਮਲ ਵਿਚ ਲਿਆਇਆ ਜਾਵੇਗਾ | ਮੁੱਖ ਮੰਤਰੀ ਨੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਹੋ ਕੇ ਆਪਣੇ ਕਾਰਜ ਵਿਚ ਲੱਗੇ ਰਹਿਣ, ਕਿਸੇ ਤਰ੍ਹਾਂ ਤੋਂ ਘਬਰਾਉਣ ਦੀ ਲੋੜ ਨਹੀਂ ਹੈ | ਹਰਿਆਣਾ ਸਰਕਾਰ ਤੁਹਾਡੇ ਨਾਲ ਖੜੀ ਹੈ | ਮੁੱਖ ਮੰਤਰੀ 'ਹਰਿਆਣਾ ਕੀ ਬਾਤ' ਪੋ੍ਰਗਰਾਮ ਰਾਹੀਂ ਟੈਲੀਵਿਜ਼ਨ 'ਤੇ ਸਿੱਧਾ ਪ੍ਰਸਾਰਨ ਰਾਹੀਂ ਸੂਬੇ ਦੀ ਜਨਤਾ ਨੂੰ ਸੰਬੋਧਨ ਕਰ ਰਹੇ ਸਨ | ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਹਰਿਆਣਾ ਮੌਜੂਦਾ ਕੋਵਿਡ-19 ਮਾਮਲਿਆਂ ਵਿਚ ਹੋ ਰਹੇ ਵਾਧੇ ਕਾਰਨ ਉਤਪੰਨ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ |
ਰਾਜ ਪੱਧਰੀ ਕੋਵਿਡ ਮਾਨੀਟਰਿੰਗ ਕਮੇਟੀ ਦਾ ਗਠਨ
ਉਨ੍ਹਾਂ ਮੰਨਿਆ ਕਿ ਇਸ ਸਮੇਂ ਸੂਬਾ ਇਕ ਵਾਰ ਫਿਰ ਮੁਸ਼ਕਿਲ ਦੌਰ ਵਿਚੋਂ ਗੁਜ਼ਰ ਰਿਹਾ ਹੈ | ਕੋਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਕਿ ਚਿੰਤਾਜਨਕ ਹੈ | ਪਿਛਲੇ ਡੇਢ ਮਹੀਨੇ ਵਿਚ ਇਕ ਦਿਨ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਲਗਪਗ 7000 ਤਕ ਪਹੁੰਚ ਗਈ ਹੈ | ਇਸ ਨਾਲ ਨਜਿੱਠਣ ਲਈ ਸਿਹਤ ਮੰਤਰੀ ਅਨਿਲ ਵਿਜ ਦੀ ਅਗਵਾਈ ਹੇਠ ਰਾਜ ਪੱਧਰੀ ਕੋਵਿਡ ਮਾਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਹ ਕਮੇਟੀ ਰਾਜ ਵਿਚ ਕੋਵਿਡ ਦੀ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਵਿਚ ਆਕਸੀਜ਼ਨ, ਆਈਸੀਯੂ ਬੈੱਡ, ਵੈਂਟੀਲੇਟਰ, ਮਾਸਕ ਤੇ ਪੀ.ਪੀ.ਈ. ਕਿੱਟ ਆਦਿ ਦੀ ਕਾਫ਼ੀ ਗਿਣਤੀ ਹੈ | ਸ੍ਰੀ ਖੱਟਰ ਨੇ ਕਿਹਾ ਕਿ ਹਸਪਤਾਲਾਂ ਵਿਚ ਹੁਣ ਆਕਸੀਜ਼ਨ ਦੀ ਕੋਈ ਕਮੀ ਨਹੀਂ ਹੈ | ਪਾਣੀਪਤ ਦੇ ਆਕਸੀਜ਼ਨ ਪਲਾਂਟ ਵਿਚ ਲਿਕਵਿਡ ਆਕਸੀਜ਼ਨ ਦਾ ਉਤਪਾਦਨ ਹੋ ਰਿਹਾ ਹੈ | ਇਸ ਦੇ ਨਾਲ ਹੀ, ਆਕਸੀਜ਼ਨ ਗੈਸ ਦੀ ਉਪਲਬਧਤਾ ਨੂੰ ਵੀ ਯਕੀਨੀ ਕਰਨ ਦੇ ਲਈ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਨੂੰ ਕੋਰੋਨਾ ਸੰਕ੍ਰਮਣ ਤੋਂ ਵੱਧ ਪਰੇਸ਼ਾਨੀ ਨਹੀਂ ਹੈ ਮਤਲਬ ਲੱਛਣ ਬਹੁਤ ਘੱਟ ਹਨ, ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਵਿਚ ਰੱਖਿਆ ਜਾ ਰਿਹਾ ਹੈ | ਹਾਲਾਂਕਿ ਜਿਨ੍ਹਾਂ ਦੇ ਕੋਲ ਘਰ ਵਿਚ ਆਈਸੋਲੇਸ਼ਨ ਦੀ ਵਿਵਸਥਾ ਨਹੀਂ ਹੈ, ਉਨ੍ਹਾਂ ਲਈ 526 ਜ਼ਿਲ੍ਹਾ ਕੋਵਿਡ ਕੇਂਦਰ ਬਣਾਏ ਗਏ ਹਨ | ਇਨ੍ਹਾਂ ਕੇਂਦਰਾਂ ਵਿਚ ਲਗਪਗ 45 ਹਜ਼ਾਰ ਬੈੱਡ ਦੀ ਵਿਵਸਥਾ ਹੈ | ਸੂਬੇ ਵਿਚ 281 ਕੋਵਿਡ ਹਸਪਤਾਲ ਹਨ, ਜਿਨ੍ਹਾਂ ਵਿਚ ਲਗਭਗ 21 ਹਜ਼ਾਰ ਬੈੱਡ ਦੀ ਵਿਵਸਥਾ ਹੈ | ਨਿੱਜੀ ਹਸਪਤਾਲਾਂ ਲਈ ਕੋਰੋਨਾ ਦੇ ਇਲਾਜ ਦੇ ਖ਼ਰਚ ਦੀ ਸੀਮਾ 8 ਹਜ਼ਾਰ ਰੁਪਏ ਤੋਂ ਲੈ ਕੇ 18 ਹਜ਼ਾਰ ਰੁਪਏ ਤਕ ਪ੍ਰਤੀ ਦਿਨ ਨਿਰਧਾਰਿਤ ਕੀਤੀ ਗਈ ਹੈ |
ਟੈਸਟਿੰਗ ਤੇ ਵੈਕਸੀਨੇਸ਼ਨ 'ਤੇ ਜ਼ੋਰ
ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਟੈਸਟਿੰਗ ਦੀ ਗਿਣਤੀ ਵਧਾ ਕੇ ਲਗਪਗ 40,000 ਟੈਸਟ ਰੋਜ਼ਾਨਾ ਕਰ ਦਿੱਤੇ ਗਏ ਹਨ | ਇਸ ਤੋਂ ਇਲਾਵਾ, ਸੂਬੇ ਵਿਚ ਰੋਜ਼ਾਨਾ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਵਿਡ-19 ਵੈਕਸੀਨ ਲਗਾਈ ਜਾ ਰਹੀ ਹੈ | ਹੁਣ ਤਕ ਲਗਪਗ 33 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ | ਇਸ ਕੜੀ ਵਿਚ ਅੱਜ 21 ਅਪ੍ਰੈਲ ਤੋ ਅਗਲੇ 5 ਦਿਨਾਂ ਤਕ ਵੈਕਸੀਨ ਦੀ ਮਹਾ ਮੁਹਿੰਮ ਚਲਾਈ ਜਾਵੇਗੀ |
ਕੋਰੋਨਾ ਦੇ ਸਾਏ ਵਿਚ ਖ਼ਰੀਦ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਣਕ ਦੀ ਖ਼ਰੀਦ ਕੋਰੋਨਾ ਦੇ ਸਾਏ ਵਿਚ ਹੋ ਰਹੀ ਹੈ | ਇਸ ਵਾਰ ਵੀ ਸੂਬਾ ਸਰਕਾਰ ਵਲੋਂ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਯਕੀਨੀ ਕਰਵਾਇਆ ਜਾ ਰਿਹਾ ਹੈ | ਇਸ ਵਾਰ 396 ਮੰਡੀਆਂ ਦੇ ਨਾਲ-ਨਾਲ 77 ਖ਼ਰੀਦ ਕੇਂਦਰ ਬਣਾਏ ਗਏ ਹਨ | ਉਨ੍ਹਾਂ ਨੇ ਕਿਹਾ ਕਿ ਲਗਪਗ 60 ਲੱਖ ਮੀਟਿ੍ਕ ਟਨ ਕਣਕ ਮੰਡੀਆਂ ਵਿਚ ਆ ਚੁੱਕੀ ਹੈ | ਇਸ ਵਿਚੋਂ 53 ਲੱਖ ਮੀਟਿ੍ਕ ਟਨ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ 25 ਲੱਖ ਮੀਟਿ੍ਕ ਟਨ ਦਾ ਉਠਾਨ ਹੋ ਚੁੱਕਾ ਹੈ | ਸ੍ਰੀ ਖੱਟਰ ਦੀ ਜਜ਼ਬਾਤੀ ਤਕਰੀਰ ਤੋਂ ਇਉਂ ਲੱਗ ਰਿਹਾ ਸੀ ਕਿ ਉਹ ਪ੍ਰਵਾਸੀ ਕਾਮਿਆਂ ਦੇ ਫਿਰ ਤੋਂ ਆਪਣੇ ਘਰਾਂ ਨੂੰ ਵਾਪਸ ਜਾਣ 'ਤੇ ਕਾਫ਼ੀ ਦੁਖੀ ਤੇ ਪ੍ਰੇਸ਼ਾਨ ਸਨ | ਸੰਭਵ ਹੈ ਕਿ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਇਸ ਮਾਮਲੇ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਏ |

ਇਕ ਦਿਨ ਦੀ ਤਾਲਾਬੰਦੀ ਦੌਰਾਨ ਮਾਰਕੀਟਾਂ ਰਹੀਆਂ ਬੰਦ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਬੁੱਧਵਾਰ ਦੀ ਤਾਲਾਬੰਦੀ ਦੌਰਾਨ ਚੰਡੀਗੜ੍ਹ ਦੀਆਂ ਹੱਦਾਂ 'ਤੇ ਪੁਲਿਸ ਦਾ ਪਹਿਰਾ ਰਿਹਾ | ਸ਼ਹਿਰ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਿਨਾਂ ਕੰਮ ਤੋਂ ਚੰਡੀਗੜ੍ਹ ਆਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਇਸਤਰੀ ਅਕਾਲੀ ਆਗੂ ਦੇ ਨਸ਼ਾ ਤਸਕਰੀ ਦੇ ਮਾਮਲੇ 'ਚ ਫੜੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ-ਬੀਬੀ ਗੁਲਸ਼ਨ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਐਸ. ਟੀ. ਐਫ. ਵਲੋਂ ਤਰਨ ਤਾਰਨ ਦੇ ਨਜ਼ਦੀਕ ਪਿੰਡ ਚੰਬਲ ਵਿਖੇ ਅਕਾਲੀ ਦਲ ਬਾਦਲ ਦੀ ਇਸਤਰੀ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਜੱਸੀ ਨੂੰ ਉਸ ਦੇ ਘਰ ਤੋਂ ਮਿਲੀ ਇਕ ਕਿੱਲੋ ਤੋਂ ਵੱਧ ਹੈਰੋਇਨ ਸਣੇ ਗਿ੍ਫ਼ਤਾਰ ਕੀਤੇ ਜਾਣ ਦੇ ...

ਪੂਰੀ ਖ਼ਬਰ »

ਹਲਕੇ ਜਿਹੇ ਮੀਂਹ ਨੇ ਖੋਲ੍ਹੀ ਧਨੌਨੀ ਦੀ ਦਾਣਾ ਮੰਡੀ ਵਿਚਲੇ ਸਰਕਾਰੀ ਪ੍ਰਬੰਧਾਂ ਦੀ ਪੋਲ

ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਬੀਤੀ ਰਾਤ ਰੁਕ-ਰੁਕ ਕੇ ਪਏ ਹਲਕੇ ਮੀਂਹ ਨੇ ਕਿਸਾਨਾਂ ਨੂੰ ਮੁਸੀਬਤ ਵਿਚ ਪਾਈਾ ਰੱਖਿਆ | ਡੇਰਾਬੱਸੀ ਦੇ ਪਿੰਡ ਧਨੌਨੀ ਦੀ ਦਾਣਾ ਮੰਡੀ ਵਿਚ ਖੁੱਲ੍ਹੇ ਅਸਮਾਨ ਹੇਠਾਂ ਲੱਖਾਂ ਕੁਇੰਟਲ ਕਣਕ ਕੁਦਰਤ ਦੇ ਰਹਿਮੋ-ਕਰਮ 'ਤੇ ਪਈ ਨਜ਼ਰ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 622 ਨਵੇਂ ਮਾਮਲੇ, 2 ਮੌਤਾਂ- 454 ਮਰੀਜ਼ ਠੀਕ ਹੋਏ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 622 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਦੋ ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਸਿਹਤ ਵਿਭਾਗ ਅਨੁਸਾਰ ਮਲੋਆ ਦੇ ਵਸਨੀਕ 56 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਚੋਰੀ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਰਾਏਪੁਰ ਕਲ੍ਹਾਂ ਦੇ ਰਹਿਣ ਵਾਲੇ ਲਖਵਿੰਦਰ ਮਹਿਤੋ ਨੇ ਪੁਲਿਸ ...

ਪੂਰੀ ਖ਼ਬਰ »

ਘਰ ਦੇ ਤਾਲ਼ੇ ਤੋੜ ਗਹਿਣੇ ਚੋਰੀ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-41 ਵਿਚ ਪੈਂਦੇ ਇਕ ਘਰ ਦੇ ਤਾਲ਼ੇ ਤੋੜ ਚੋਰ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ਬਾਅਦ ਪੁਲਿਸ ਨੇ ਸਬੰਧਤ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ...

ਪੂਰੀ ਖ਼ਬਰ »

ਸੈਕਟਰ 35 'ਚ ਲੜਕੇ ਨਾਲ ਕੁੱਟਮਾਰ ਕਰਨ ਵਾਲੇ ਪੰਜ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-35 ਮਾਰਕੀਟ ਵਿਚ ਇਕ ਵਿਅਕਤੀ ਨਾਲ ਕੁੱਟਮਾਰ ਕਰਨ 'ਤੇ ਪੁਲਿਸ ਨੇ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮੁਹਾਲੀ ਫ਼ੇਜ਼ ਛੇ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਹਜ਼ਾਰਾਂ ਔਰਤਾਂ ਸਮੇਤ 15000 ਤੋਂ ਵੱਧ ਕਿਸਾਨਾਂ ਦੇ ਕਾਫ਼ਲੇ ਤਿੰਨ ਥਾਵਾਂ ਤੋਂ ਟਿਕਰੀ ਬਾਰਡਰ ਦਿੱਲੀ ਲਈ ਰਵਾਨਾ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਸਾਮਰਾਜ ਵਿਰੋਧੀ ਗ਼ਦਰ ਲਹਿਰ ਦੇ 107ਵੇਂ ਸਥਾਪਨਾ ਦਿਵਸ ਮੌਕੇ ਕੋਰੋਨਾ ਦੀ ਆੜ ਹੇਠ ਕੇਂਦਰੀ ਹਕੂਮਤ ਦੀਆਂ 'ਆਪ੍ਰੇਸ਼ਨ ਕਲੀਨ' ਵਰਗੀਆਂ ਜਾਬਰ ਧਮਕੀਆਂ ਦਾ ਸ਼ਾਂਤਮਈ 'ਆਪ੍ਰੇਸ਼ਨ ਸ਼ਕਤੀ' ਨਾਲ ਠੋਕਵਾਂ ਜਵਾਬ ਦੇਣ ਲਈ ਕਣਕ ਦੀ ...

ਪੂਰੀ ਖ਼ਬਰ »

ਪੰਚਕੂਲਾ ਤੇ ਗੁਰੂਗ੍ਰਾਮ ਮੰਦਰ ਸ਼ਰਧਾਲੂਆਂ ਲਈ ਖੁੱਲ੍ਹੇ

ਚੰਡੀਗੜ੍ਹ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸ੍ਰੀ ਮਾਤਾ ਮਨਸਾ ਦੇਵੀ ਮੰਦਰ, ਪੰਚਕੂਲਾ ਤੇ ਸ੍ਰੀ ਮਾਤਾ ਸ਼ੀਤਲਾਦੇਵੀ ਮੰਦਰ, ਗੁਰੂਗ੍ਰਾਮ ਨੂੰ ਬੰਦ ਰੱਖਣ ਦੇ ਆਦੇਸ਼ ਬਾਰੇ ਵਿਚਾਰ ਬਾਅਦ ਹੁਣ ਇੰਨ੍ਹਾ ...

ਪੂਰੀ ਖ਼ਬਰ »

ਬਿਨਾਂ ਮਾਸਕ ਤੋਂ ਕਾਰ ਵਿਚ ਬੈਠੀ ਦੁਲਹਨ ਦਾ ਕੀਤਾ ਚਲਾਨ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਤਾਲਾਬੰਦੀ ਦੇ ਦੌਰਾਨ ਬਿਨ੍ਹਾਂ ਕੰਮ ਤੋਂ ਘੁੰਮ ਰਹੇ ਲੋਕਾਂ 'ਤੇ ਪੁਲਿਸ ਦੀ ਸਖ਼ਤੀ ਜਾਰੀ ਰਹੀ | ਇਸ ਦੇ ਨਾਲ ਹੀ ਬਿਨ੍ਹਾਂ ਮਾਸਕ ਘੁੰਮਦੇ ਲੋਕਾਂ ਦੇ ਵੀ ਪੁਲਿਸ ਨੇ ਚਲਾਨ ਕੀਤੇ | ਸੈਕਟਰ 8/9 ਨੂੰ ...

ਪੂਰੀ ਖ਼ਬਰ »

ਟੈਂਟ ਡੀਲਰਜ਼ ਐਸੋਸੀਏਸ਼ਨ ਨੇ ਪ੍ਰਸ਼ਾਸਕ ਨੂੰ ਭੇਜਿਆ ਪੱਤਰ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੰੂ ਇਕ ਲਿਖਤੀ ਪੱਤਰ ਭੇਜ ਕੇ ਕੋਰੋਨਾ ਮਹਾਂਮਾਰੀ ਦੇ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਲਗਾਏ ਲਾਕਡਾਊਨ 'ਤੇ ਮੁੜ ਵਿਚਾਰ ...

ਪੂਰੀ ਖ਼ਬਰ »

ਪ੍ਰੀਖਿਆਵਾਂ ਮੁਲਤਵੀ

ਚੰਡੀਗੜ੍ਹ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ ਜ਼ਿਲ੍ਹਾ ਅਟਾਰਨੀ (ਗਰੁੱਪ ਏ), ਜੂਲਾਜੀ/ਸਰੀਰਕ ਸਿੱਖਿਆ/ਪੰਜਾਬੀ/ਸੰਸਕਿ੍ਤ/ਰਸਾਇਣ ਸ਼ਾਸਤਰ ਵਿਸ਼ਾ ਦੇ ਸਹਾਇਕ ਪ੍ਰੋਫੈਸਰ, ਵੈਕਾਨਿਕ੍ਰਬੀ (ਗਰੁੱਪ ਬੀ) ਅਤੇ ਚੋਣ ਤਹਿਸੀਲਦਾਰ ਦੇ ਅਹੁਦੇ ਲਈ 23 ਅਪ੍ਰੈਲ, 24 ...

ਪੂਰੀ ਖ਼ਬਰ »

40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਕੁਰਾਲੀ ਸਿਸਵਾਂ ਮਾਰਗ ਬੂਥਗੜ੍ਹ ਲਾਈਟਾਂ 'ਤੇ ਨਾਕੇ ਦੌਰਾਨ ਮਾਜਰੀ ਪੁਲਿਸ ਨੇ 40 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਏ. ਐਸ. ਆਈ. ਪਰਮਿੰਦਰ ਕੁਮਾਰ ਮਾਜਰੀ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਜ਼ੀਰਕਪੁਰ, 21 ਅਪ੍ਰੈਲ (ਹੈਪੀ ਪੰਡਵਾਲਾ)-ਢਕੌਲੀ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੁਕਾਨਾਂ ਖੋਲ੍ਹ ਕੇ ਬੈਠੇ 6 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤੇ ਹਨ | ਮਾਮਲੇ ਬਾਬਤ ਥਾਣਾ ਮੁਖੀ ਢਕੌਲੀ ਇੰਸਪੈਕਟਰ ਦੀਪਇੰਦਰ ਸਿੰਘ ...

ਪੂਰੀ ਖ਼ਬਰ »

ਅੱਜ ਦੇਸ਼ ਨੂੰ ਮੁਹਾਲੀ ਦੇ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵਰਗੇ ਅਫ਼ਸਰਾਂ ਦੀ ਲੋੜ-ਰਾਮੂਵਾਲੀਆ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਅੰਦਰ ਲੱਖਾਂ ਹੀ ਅਜਿਹੇ ਨੌਜਵਾਨ ਹਨ, ਜੋ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲੇ ਜਾਅਲਸਾਜ਼ਾਂ ਦੇ ਚੁੰਗਲ 'ਚ ਫਸ ਕੇ ਲੱਖਾਂ ਰੁਪਏ ਲੁਟਾ ਚੁੱਕੇ ਹਨ ਅਤੇ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਪਰ ਮੈਨੂੰ ਖੁਸ਼ੀ ਹੈ ਕਿ ...

ਪੂਰੀ ਖ਼ਬਰ »

ਸੇਵਾ ਮੁਕਤ ਦਰਜਾ ਚਾਰ ਕਰਮਚਾਰੀਆਂ ਨੇ ਈ. ਪੀ. ਐੱਫ. ਦੇ ਭੱਤੇ ਵਿਚ ਵਾਧਾ ਕਰਨ ਦੀ ਕੀਤੀ ਮੰਗ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਕੇਂਦਰ ਤੇ ਪੰਜਾਬ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਸੇਵਾ ਮੁਕਤ ਦਰਜਾ ਚਾਰ ਕਰਮਚਾਰੀਆਂ ਦੀ ਤਨਖਾਹ ਤੇ ਭੱਤਿਆ ਵਿਚ ਕੋਈ ਵਾਧਾ ਨਹੀਂ ਕੀਤਾ, ਜਿਸ ਕਰਕੇ ਵੱਖ-ਵੱਖ ਵਿਭਾਗ ਦੇ ਸੇਵਾਮੁਕਤ ਦਰਜਾ ਚਾਰ ਕਰਮਚਾਰੀਆਂ ਵਿਚ ਕੇਂਦਰ ...

ਪੂਰੀ ਖ਼ਬਰ »

ਰਿਆਤ ਬਾਹਰਾ ਪੋਲੀਟੈਕਨਿਕ ਤੇ ਸਕਿੱਲ ਡਿਵੈੱਲਪਮੈਂਟ ਵਿਖੇ ਸੋਲਰ ਸਿਸਟਮਜ਼ 'ਤੇ ਚਾਰ ਦਿਨਾ ਆਨਲਾਈਨ ਟ੍ਰੇਨਿੰਗ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੌਲੀਟੈਕਨਿਕ ਅਤੇ ਸਕਿੱਲ ਡਿਵੈਲਪਮੈਂਟ ਵਿਖੇ ਯੂ. ਟੀ. ਐੱਲ. ਸੋਲਰ ਪ੍ਰਾਈਵੇਟ ਲਿਮਟਡ, ਗੁਰੂਗ੍ਰਾਮ ਦੁਆਰਾ 'ਸੋਲਰ ਸਿਸਟਮਜ਼' ਤੇ ਚਾਰ ਦਿਨ੍ਹਾਂ ਆਨਲਾਈਨ ਟ੍ਰੇਨਿੰਗ ਕਰਵਾਈ ਗਈ | ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਨਰਸਿਜ਼ ਰਜਿਸਟ੍ਰੇਸ਼ਨ ਕੌਂਸਲ ਵਲੋਂ ਐਲਾਨੇ ਗਏ ਏ. ਐਨ. ਐਮ. ਦੂਜੇ ਸਾਲ ਦੇ ਨਤੀਜੇ ਵਿਚ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਬਲੌਂਗੀ (ਮੁਹਾਲੀ) ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰੀ ਕਾਰਗੁਜਾਰੀ ...

ਪੂਰੀ ਖ਼ਬਰ »

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਐਨ ਚੋਅ ਦੀ ਸਫਾਈ ਦਾ ਕੰਮ ਕਰਵਾਇਆ ਆਰੰਭ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਉਨ੍ਹਾਂ ਦੀ ਟੀਮ ਨੇ ਮੁਹਾਲੀ ਵਿਚ ਵਿਕਾਸ ਪੱਖੀ ਕਾਰਜਾਂ ਲਈ ਹਨੇਰੀ ਲਿਆਂਦੀ ਪਈ ਹੈ | ਚੁਣੇ ਜਾਣ ਤੋਂ ਫੌਰਨ ਬਾਅਦ ਤੋਂ ਹੀ ਮੇਅਰ ਅਮਰਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ 'ਚ 88,641 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਦੇ ਨਾਲ-ਨਾਲ ਖ਼ਰੀਦ ਪ੍ਰਕਿਰਿਆ ਵੀ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਕਰੀਬ 89,451 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 88,641 ਮੀਟਿ੍ਕ ਟਨ ਕਣਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸਿਹਤ ਸਹੂਲਤਾਂ ਦੇ ਦਿਨੋ-ਦਿਨ ਨਾਕਸ ਹੁੰਦੇ ਜਾ ਰਹੇ ਪ੍ਰਬੰਧਾਂ ਵੱਲ ਸਿਹਤ ਮੰਤਰੀ ਤੁਰੰਤ ਧਿਆਨ ਦੇਣ-ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਮੁਹਾਲੀ ਅੰਦਰ ਸਿਹਤ ਸਹੂਲਤਾਂ ਦੇ ਪ੍ਰਬੰਧ ਦਿਨੋਂ-ਦਿਨ ਨਾਕਸ ਹੁੰਦੇ ਜਾ ਰਹੇ ਹਨ ਤੇ ਐਂਬੂਲੈਂਸਾਂ ਦੀ ਘਾਟ ਕਾਰਨ ਡਾਕਟਰਾਂ ਅਤੇ ਸਹਾਇਕ ਅਮਲੇ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਨੌਕਰੀਪੇਸ਼ਾ ਤੇ ਕਾਰੋਬਾਰੀਆਂ ਦਾ ਪਿੰਡ ਹੈ ਗ੍ਰੀਨ ਇਨਕਲੇਵ

ਕੇ. ਐੱਸ. ਰਾਣਾ ਪਿੰਡ ਦਾ ਪਿਛੋਕੜ:—ਇਹ ਪਿੰਡ ਸੰਨ 1990 ਤੋਂ ਖਰੜ-ਮੁਹਾਲੀ ਮੁੱਖ ਮਾਰਗ 'ਤੇ ਵਸਿਆ ਹੋਇਆ ਹੈ ਤੇ ਇਥੇ ਜ਼ਿਆਦਾਤਰ ਲੋਕ ਨੌਕਰੀਪੇਸ਼ਾ ਤੇ ਕਾਰੋਬਾਰੀ ਹਨ | ਪਿੰਡ ਦੇ ਬਜ਼ੁਰਗਾਂ ਅਨੁਸਾਰ ਇਹ ਪਿੰਡ ਪਹਿਲਾਂ ਦਾਊ ਪਿੰਡ ਦੇ ਰਕਬੇ ਦੀ ਥਾਂ 'ਤੇ ਵਸਿਆ ਹੋਇਆ ਸੀ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਵਲੋਂ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮਾਮਲਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਹਲਕਾ ...

ਪੂਰੀ ਖ਼ਬਰ »

ਵਾ. ਨੰ. 34 ਦੇ ਦੌਰੇ 'ਤੇ ਗਏ ਨਿਗਮ ਕਮਿਸ਼ਨਰ ਨੂੰ ਕੌਂਸਲਰ ਪਟਵਾਰੀ ਨੇ ਦੱਸੀਆਂ ਖੇਤਰ ਦੀਆਂ ਸਮੱਸਿਆਵਾਂ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਵਲੋਂ ਵਾ. ਨੰ. 34 ਦੀਆਂ ਤਿੰਨ ਸੁਸਾਇਟੀਆਂ ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਆਪਣੀ ਟੀਮ ਸਮੇਤ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮਾਮਲੇ ਦਰਜ-ਜ਼ਿਲ੍ਹਾ ਪੁਲਿਸ ਮੁਖੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਨੇ ਭੋਲੇ ਭਾਲੇ ਨੌਜਵਾਨਾਂ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ 5 ਆਰੋਪੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਮੰਡੀਆਂ 'ਚ ਮਾਸਕ, ਹੱਥ ਧੋਣ ਅਤੇ ਸਮਾਜਿਕ ਦੂਰੀ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ-ਰੇਨੂੰ ਬਾਲਾ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਤੋਂ ਬਚਾਅ ਨੂੰ ਲੈ ਕੇ ਮੰਡੀਆਂ ਵਿਚ ਹੱਥ ਥੋਣ, ਮਾਸਕ ਅਤੇ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਕਿਸਮ ਦੀ ਖਾਮੀ ਸਾਹਮਣੇ ਆਉਣ 'ਤੇ ਉਸ ਨੂੰ ਤੁਰੰਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ਤਰਨਤਾਰਨ ਪ੍ਰਧਾਨ ਦੀ ਪੀ. ਏ. ਤੋਂ ਹੈਰੋਇਨ ਦੀ ਬਰਾਮਦੀ ਬੇਹੱਦ ਸ਼ਰਮਨਾਕ-ਪੀਰ ਮੁਹੰਮਦ, ਬੱਬੀ ਬਾਦਲ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਅਨੇਕਾਂ ਕੁਰਬਾਨੀਆਂ ਨਾਲ ਹੋਂਦ 'ਚ ਆਇਆ ਪੰਜਾਬ ਦਾ ਅਰਥ ਪੰਜ ਦਰਿਆਵਾਂ ਦਾ ਹੈ ਪਰ ਸੁਖਬੀਰ ਸਿੰਘ ਬਾਦਲ ਤੇ ਇਨ੍ਹਾਂ ਦੀ ਪਾਰਟੀ ਦੇ ਵਰਕਰਾਂ ਇਸ ਨੂੰ ਨਸ਼ਿਆਂ ਦਾ ਦਰਿਆ ਬਣਾ ਦਿੱਤਾ ਹੈ | ਜਿਸਦੀ ਤਾਜ਼ਾ ਹੀ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 515 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 21 ਅਪ੍ਰੈਲ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 515 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 209 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 306 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਬੁੱੱਧਵਾਰ ਨੂੰ ਕੋੋਰੋਨਾ ਦੇ 754 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 6 ਮੌਤਾਂ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 38316 ਮਿਲੇ ਹਨ, ਜਿਨ੍ਹਾਂ ਵਿਚੋਂ 30804 ਮਰੀਜ਼ ਠੀਕ ਹੋ ਗਏ ਅਤੇ 6995 ਕੇਸ ਐਕਟਿਵ ਹਨ ਜਦਕਿ 517 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ...

ਪੂਰੀ ਖ਼ਬਰ »

ਕਰਫ਼ਿਊ ਦੇ ਬਾਵਜੂਦ ਮੁਹਾਲੀ ਸ਼ਹਿਰ ਅੰਦਰ ਪੂਰਨ ਸ਼ਰਧਾ ਨਾਲ ਮਨਾਈ ਰਾਮ ਨੌਮੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਕਰਫ਼ਿਊ ਲਗਾਏ ਜਾਣ ਦੇ ਬਾਵਜੂਦ ਮੁਹਾਲੀ ਸ਼ਹਿਰ ਦੇ ਵੱਖ-ਵੱਖ ਮੰਦਰਾਂ ਅੰਦਰ ਰਾਮ ਨੌਮੀ ਦਾ ਤਿਉਹਾਰ ਪੂਰਨ ਸ਼ਰਧਾ ਨਾਲ ਮਨਾਇਆ ਗਿਆ ਤੇ ਲੋਕਾਂ ਵਲੋਂ ਮੰਦਰਾਂ ਵਿਚ ਪਹੁੰਚ ਕੇ ...

ਪੂਰੀ ਖ਼ਬਰ »

ਗਿੱਲ ਨੇ 51 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਰਣਜੀਤ ਕਾਕਾ ਦੀ ਸਮੁੱਚੀ ਟੀਮ ਦੀ ਕੀਤੀ ਹਮਾਇਤ

ਕੁਰਾਲੀ, 21 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਪਿਛਲੇ 51 ਦਿਨਾਂ ਤੋਂ ਹਸਪਤਾਲ ਨੂੰ ਅੱਪਗ੍ਰੇਡ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਯੂਥ ਆਗੂ ਰਣਜੀਤ ਸਿੰਘ ਕਾਕਾ ਤੇ ਉਸ ਦੇ ਸਾਥੀਆਂ ਦੀ ਧਰਨੇ 'ਚ ਪੁੱਜ ਕੇ ਹਮਾਇਤ ਕਰਨ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਪੈਸੇ ਕਢਵਾਉਣ ਆਈ ਲੜਕੀ ਦਾ ਏ.ਟੀ.ਐੱਮ. ਖੋਹ ਕੇ ਫਰਾਰ ਨੌਜਵਾਨਾਂ ਨੇ ਖਾਤੇ 'ਚੋਂ 15 ਹਜ਼ਾਰ ਰੁਪਏ ਕੱਢੇ

ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਲਾਕਡਾਊਨ ਦੌਰਾਨ ਡੇਰਾਬੱਸੀ ਦੇ ਮੁੱਖ ਬਾਜ਼ਾਰ ਵਿਚ ਓਦੋਂ ਭੀੜ ਇਕੱਠੀ ਹੋ ਗਈ ਜਦੋਂ ਇਕ 17 ਸਾਲਾਂ ਲੜਕੀ ਦਾ ਏ. ਟੀ. ਐਮ. ਕਾਰਡ ਖੋਹ ਕੇ 2 ਨੌਜਵਾਨ ਫਰਾਰ ਹੋ ਗਏ | ਏ. ਟੀ. ਐਮ. ਲੈ ਕੇ ਫਰਾਰ ਹੋਏ ਨੌਜਵਾਨਾਂ ਨੇ ਏ. ਟੀ. ਐਮ. ਦੀ ਮਦਦ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਭਾਨੀ ਫੇਜ਼-7 ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਦੇ ਗੁਰਦੁਆਰਾ ਬੀਬੀ ਭਾਨੀ ਵਿਖੇ ਵਾ. ਨੰ. 12 ਦੇ ਕੌਂਸਲਰ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਫ਼ਤ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਆਪਣੇ ਦਫ਼ਤਰ ਵਿਖੇ ਸੱਦੀ ਹਫ਼ਤਾਵਾਰੀ ਮੀਟਿੰਗ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਵਲੋਂ ਬੀਤੀ ਸ਼ਾਮ ਆਪਣੇ ਦਫ਼ਤਰ ਵਿਖੇ ਹਫ਼ਤਾਵਾਰੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਪੰਜਾਬ ਦੀ ਜਵਾਨੀ ਨੂੰ ਸਹੀ ...

ਪੂਰੀ ਖ਼ਬਰ »

ਸਿਪਾਹੀ ਜਨਰਲ ਡਿਊਟੀ ਲਈ ਹੋਣ ਵਾਲੀ ਕਾਮਨ ਦਾਖ਼ਲਾ ਪ੍ਰੀਖਿਆ ਮੁਲਤਵੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਕੋਵਿਡ-19 ਸਥਿਤੀ ਨੂੰ ਵੇਖਦਿਆਂ 25 ਅਪ੍ਰੈਲ 2021 ਨੂੰ ਸੀ. ਜੀ. ਕੰਪਲੈਕਸ ਲੁਧਿਆਣਾ ਵਿਖੇ ਹੋਣ ਵਾਲੀ ਸਿਪਾਹੀ ਜਨਰਲ ਡਿਊਟੀ ਲਈ ਦਾਖਲਾ ਪ੍ਰੀਖਿਆ (ਸੀ. ਈ. ਈ.) ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਅੱਜ ਇਥੇ ਕਰਨਲ ਸਜੀਵ ਐਨ ...

ਪੂਰੀ ਖ਼ਬਰ »

ਖਰੜ ਦੀ ਅਨਾਜ ਮੰਡੀ 'ਚ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਕਣਕ ਦੇ ਲੱਗੇ ਅੰਬਾਰ

ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਨਾਜ਼ ਮੰਡੀ ਵਿਚ ਸਰਕਾਰ ਵਲੋਂ ਨਿਰਧਾਰਤ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਕਣਕ ਦੀ ਲਿਫ਼ਟਿੰਗ ਨਾ ਕਰਵਾਏ ਜਾਣ ਕਾਰਨ ਖੁੱਲ੍ਹੇ ਅਸਮਾਨ ਹੇਠ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ, ਜਿਸ ਕਾਰਨ ਕਿਸਾਨ ਅਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਐਲਾਨੇ ਕਰਫਿਊ ਦੇ ਬਾਵਜੂਦ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਚਲਾਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵਲੋਂ ਬੀਤੇ ਮੰਗਲਵਾਰ ਦੇ ਰਾਤ 8 ਵਜੇ ਤੋਂ ਲੈ ਕੇ ਵੀਰਵਾਰ ਸਵੇਰੇ 5 ਵਜੇ ਤੱਕ ਐਲਾਨੇ ਕਰਫਿਊ ਦੌਰਾਨ ਜਿਥੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕਰਕੇ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਖਰੜ ਸ਼ਹਿਰ ਦੇ ਬਾਜ਼ਾਰ ਰਹੇ ਬੰਦ

ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਅੰਦਰ ਲਗਾਏ ਗਏ ਕਰਫ਼ਿਊ ਕਾਰਨ ਖਰੜ ਸ਼ਹਿਰ ਤੇ ਆਸਪਾਸ ਦੇ ਖੇਤਰਾਂ ਵਿਚ ਦੁਕਾਨਾਂ ਤੇ ਹੋਰ ਕਾਰੋਬਾਰ ਬੰਦ ਰਹੇ | ਇਸ ਦੌਰਾਨ ਖਰੜ ਦੇ ਗਾਂਧੀ ਬਾਜ਼ਾਰ ਤੇ ਮੇਨ ਬਾਜ਼ਾਰ ਸਮੇਤ ਹੋਰ ਸਾਰੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 19 ਨਵੀਆਂ ਆਈ.ਟੀ.ਆਈਜ਼ ਨੂੰ ਮਨਜ਼ੂਰੀ, ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਆਫ਼ ਸਕਿੱਲਜ਼ ਨੂੰ ਯੂਨੀਵਰਸਿਟੀ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 19 ਨਵੀਆਂ ਆਈ.ਟੀ.ਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ, ਜਿਨ੍ਹਾਂ ਵਿਚ ਬਿਆਸ ਵਿਖੇ ਸਥਾਪਤ ਕੀਤੀ ਜਾਣ ਵਾਲੀ ਆਈ.ਟੀ.ਆਈ ਵੀ ਸ਼ਾਮਿਲ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਆਰਬਿ੍ਟੇਸ਼ਨ ਨਾਲ ਜੁੜੇ ਸੰਗਠਨਾਂ ਨੂੰ ਜਾਗਰੂਕ ਕਰਨ ਦੀ ਲੋੜ-ਹਾਈਕੋਰਟ

ਚੰਡੀਗੜ੍ਹ, 21 ਅਪ੍ਰੈਲ (ਬਿ੍ਜੇਂਦਰ ਗੌੜ)-ਆਰਬਿ੍ਟੇਸ਼ਨ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਫ਼ੈਸਲਾ ਜਾਰੀ ਕੀਤਾ ਹੈ | ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਰਾਜ ਦੇ ਮੁੱਖ ਸਕੱਤਰ, ਇਨ੍ਹਾਂ ਰਾਜਾਂ ਸਮੇਤ ਚੰਡੀਗੜ੍ਹ ...

ਪੂਰੀ ਖ਼ਬਰ »

ਖੇਡੋ ਇੰਡੀਆ ਯੂਥ ਗੇਮਜ਼ 2021 ਦੀ ਮੇਜ਼ਬਾਨੀ ਹਰਿਆਣਾ ਕਰੇਗਾ

ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)-ਖੇਡੋਂ ਇੰਡੀਆ ਯੂਥ ਗੇਮਜ਼ 2021 ਦੇ ਚੌਥੇ ਅਡੀਸ਼ਨ ਦਾ ਆਯੋਜਨ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਸ਼ਾਹਬਾਦ ਅਤੇ ਦਿੱਲੀ ਤੇ ਚੰਡੀਗੜ੍ਹ ਵਿਚ 21 ਨਵੰਬਰ ਤੋਂ 5 ਦਸੰਬਰ, 2021 ਤਕ ਕੀਤਾ ਜਾਵੇਗਾ, ਜਿਨ੍ਹਾਂ ਵਿਚ ਅੰਡਰ-18 ਕੈਟਾਗਰੀ ਦੀਆਂ ...

ਪੂਰੀ ਖ਼ਬਰ »

ਪਿੰਡ ਭਾਂਖਰਪੁਰ ਵਿਖੇ 'ਆਪ' ਆਗੂਆਂ ਨਾਲ ਮਿਲ ਕੇ ਪਿੰਡ ਵਾਸੀਆਂ ਨੇ ਸਾੜੇ ਬਿਜਲੀ ਦੇ ਬਿੱਲ

ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਵਿਖੇ ਪਿੰਡ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਸਾੜ ਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਿੱਖ ਰੈਡੀਕਲ ਗਰੁੱਪ ਨੇ ਆਈ. ਜੀ. ਕੰੁਵਰ ਵਿਜੈ ਪ੍ਰਤਾਪ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਰੋਸ ਧਰਨਾ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਸਿੱਖ ਰੈਡੀਕਲ ਗਰੁੱਪ ਵਲੋਂ ਗੁਰਨਾਮ ਸਿੰਘ ਸਿੱਧੂ ਯੂਨਾਈਟਿਡ ਅਕਾਲੀ ਦਲ ਦੀ ਅਗਵਾਈ ਹੇਠ ਆਈ. ਜੀ. ਕੰੁਵਰ ਵਿਜੈ ਪ੍ਰਤਾਪ ਵਲੋਂ ਪੇਸ਼ ਕੀਤੀ ਗਈ ਰਿਪੋਰਟ ਨੂੰ ਜਨਤਕ ਕਰਨ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ...

ਪੂਰੀ ਖ਼ਬਰ »

ਦਾਜ ਲਈ ਪਤਨੀ ਦੀ ਕੁੱਟਮਾਰ ਕਰਨ ਤੇ ਧਰਮ ਬਦਲਣ ਲਈ ਦਬਾਅ ਪਾਉਣ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮਹਿਲਾ ਨਾਲ ਦਾਜ ਲਈ ਕੁੱਟਮਾਰ ਕਰਨ ਅਤੇ ਧਰਮ ਪਰਿਵਰਤਨ ਕਰਨ ਲਈ ਦਬਾਅ ਪਾਉਣ ਵਾਲੇ ਉਸ ਦੇ ਪਤੀ, ਸੱਸ ਤੇ ਸਹੁਰੇ ਸਮੇਤ 6 ਖ਼ਿਲਾਫ਼ ਪੁਲਿਸ ਨੇ ਧਾਰਾ 323, 406, 498ਏ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਪਤੀ ...

ਪੂਰੀ ਖ਼ਬਰ »

ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਸੀਵਰੇਜ ਓਵਰਫਲੋ ਹੋਣ ਕਾਰਨ ਲੋਕ ਪ੍ਰੇਸ਼ਾਨ

ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਅੱਜ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਕਾਲੋਨੀ ਦੇ ਨੀਵੇਂ ਘਰਾਂ ਵਿਚ ਗੰਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਗੁਆਚਾ ਮੋਬਾਈਲ ਫ਼ੋਨ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ

ਮੁੱਲਾਂਪੁਰ ਗਰੀਬਦਾਸ, 21 ਅਪ੍ਰੈਲ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਦੀ ਵਸਨੀਕ ਲੜਕੀ ਜੋ ਕਿ ਐਕਟਿਵਾ 'ਤੇ ਸਵਾਰ ਹੋ ਕੇ ਮੁੱਲਾਂਪੁਰ ਤੋਂ ਸਿਸਵਾਂ ਮੁੱਖ ਮਾਰਗ ਰਾਹੀਂ ਜਾ ਰਹੀ ਸੀ ਤਾਂ ਅਚਾਨਕ ਉਸ ਦੇ ਦੋ ਮੋਬਾਈਲ ਫ਼ੋਨ ਕਿਧਰੇ ਡਿੱਗ ਗਏ, ਜਿਨ੍ਹਾਂ ਦੀ ਕੀਮਤ 25 ਹਜ਼ਾਰ ...

ਪੂਰੀ ਖ਼ਬਰ »

ਜੇਕਰ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਹਾਈਵੇਅ ਜਾਮ ਕਰ ਕੇ ਸੰਘਰਸ਼ ਵਿੱਢਿਆ ਜਾਵੇਗਾ-ਮਿਸ਼ਨ ਆਗੂ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਨੇ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਬੂਥਗੜ੍ਹ ਵਿਖੇ ਧਰਮ ਦੀ ਆੜ 'ਚ ਪਾਖੰਡ ਫੈਲਾ ਰਹੇ ਡੇਰੇ 'ਤੇ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਬਲੌਂਗੀ ਬਣੇ ਮਨੁੱਖੀ ਅਧਿਕਾਰ ਮੰਚ ਦੇ ਜ਼ਿਲ੍ਹਾ ਮੀਤ ਪ੍ਰਧਾਨ

ਖਰੜ, 21 ਅਪ੍ਰੈਲ (ਜੰਡਪੁਰੀ)-ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਮੁਹਾਲੀ ਅਤੇ ਚੰਡੀਗੜ੍ਹ ਇਕਾਈ ਦੀ ਸਾਂਝੀ ਮੀਟਿੰਗ ਲਾਂਡਰਾਂ ਰੋਡ ਖਰੜ ਵਿਖੇ ਮੈਡਮ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX