ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸੀਨੀਅਰ ਪੁਲਿਸ ਕਪਤਾਨ ਰੂਪਨਗਰ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮੂਹ ਮੁੱਖ ਅਫ਼ਸਰ ਥਾਣਾ ਵਲੋਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਅਤੇ ਸ਼ਮਸ਼ਾਨ ਘਾਟਾਂ ਦੀ ਚੈਕਿੰਗ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਜਗ੍ਹਾ 20 ਤੋਂ ਵੱਧ ਵਿਅਕਤੀ ਇਕੱਠੇ ਨਾ ਹੋਣ | ਜ਼ਿਲ੍ਹੇ ਦੇ ਸਮੂਹ ਮੁੱਖ ਅਫ਼ਸਰਾਂ ਥਾਣਾ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਮਿਲ ਕੇ ਮਤੇ ਪਾਸ ਕੀਤੇ ਜਾ ਰਹੇ ਹਨ ਕਿ ਕੋਈ ਵੀ ਵਿਅਕਤੀ ਬਿਨਾਂ ਮਾਸਕ ਦੇ ਨਾ ਤਾਂ ਪਿੰਡ ਵਿਚ ਆਵੇਗਾ ਅਤੇ ਨਾ ਹੀ ਪਿੰਡ ਤੋਂ ਬਾਹਰ ਜਾਵੇਗਾ | ਜ਼ਿਲੇ੍ਹ ਦੇ ਸਮੂਹ ਡੀ.ਐੱਸ.ਪੀ. ਸਬ-ਡਵੀਜ਼ਨਾਂ ਵਲੋਂ ਕੌਂਸਲਰਾਂ ਅਤੇ ਵਪਾਰ ਮੰਡਲਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਜਿਨ੍ਹਾਂ ਤੋਂ ਕੋਵਿਡ-19 ਦੇ ਨਵੇਂ ਨਿਰਦੇਸ਼ਾਂ ਨੂੰ ਲਾਗੂ ਕਰਨ ਵਿਚ ਉਨ੍ਹਾਂ ਦਾ ਸਹਿਯੋਗ ਮੰਗਿਆ ਗਿਆ ਹੈ ਤੇ ਉਨ੍ਹਾਂ ਨੂੰ ਬਾਜ਼ਾਰਾਂ ਤੇ ਇਲਾਕਿਆਂ ਲਈ ਕੋਵਿਡ- ਮਾਨੀਟਰਾਂ ਦੀ ਨਿਯੁਕਤੀ ਕਰਨ ਲਈ ਕਿਹਾ ਗਿਆ ਤਾਂ ਜੋ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਸਮੇਂ ਸਿਰ ਜਾਣਕਾਰੀ ਮਿਲ ਸਕੇ ਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ | ਪਬਲਿਕ ਐਡਰੇਸ ਸਿਸਟਮ ਅਤੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਪੈਂਫ਼ਲਿਟਾਂ ਵੰਡ ਕੇ ਲੋਕਾਂ ਨੂੰ ਕੋਵਿਡ-19 ਦੀਆਂ ਨਵੀਆਂ ਹਦਾਇਤਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਪੁਲਿਸ ਵਲੋਂ ਢਾਬਿਆਂ, ਰੈਸਟੋਰੈਂਟਾਂ, ਬਾਜ਼ਾਰਾਂ, ਮੰਡੀਆਂ ਵਿਚ ਜਾਕੇ ਵੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਗਸ਼ਤ ਕਰਨ ਵਾਲੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਕਰੀਬ 350 ਪੁਲਿਸ ਅਧਿਕਾਰੀ, ਕਰਮਚਾਰੀ ਕੋਵਿਡ-19 ਸਬੰਧੀ ਡਿਊਟੀ 'ਤੇ ਤਾਇਨਾਤ ਕੀਤੇ ਗਏ ਹਨ, ਜੋ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 24 ਘੰਟੇ ਕੰਮ ਕਰ ਰਹੇ ਹਨ | ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ ਹਨ ਅਤੇ ਨਾਕਿਆਂ ਵਿਖੇ ਆਰ.ਟੀ. ਪੀ.ਸੀ.ਆਰ. ਟੈੱਸਟ ਵੀ ਕਰਵਾਏ ਜਾ ਰਹੇ ਹਨ | ਜ਼ਿਲ੍ਹਾ ਪੁਲਿਸ ਵਲੋਂ ਪਿਛਲੇ ਦੋ ਦਿਨਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ ਬਿਨਾਂ ਮਾਸਕ ਦੇ 120 ਚਲਾਨ, ਸਾਂਝੀਆਂ ਥਾਵਾਂ 'ਤੇ ûੱਕਣ ਵਾਲਿਆਂ ਦੇ 5 ਚਲਾਨ ਕੀਤੇ ਗਏ ਜਦੋਂ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੁੱਲ 5 ਮੁਕੱਦਮੇ ਦਰਜ ਕਰਕੇ 7 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਅਨੰਦਪੁਰ ਸਾਹਿਬ ਵਿਖੇ ਦਸਮੇਸ਼ ਇੰਸਟੀਚਿਊਟ ਦੇ ਮਾਲਕਾਂ ਵਲੋਂ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਸਹਿਯੋਗ ਦੇਣ |
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ (ਆਟੋਨੌਮਸ ਕਾਲਜ) ਵਿਖੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖ ...
ਮੋਰਿੰਡਾ, 21 ਅਪ੍ਰੈਲ (ਕੰਗ)-ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਵੇਖਦਿਆਂ ਮੋਰਿੰਡਾ ਪੁਲਿਸ ਵਲੋਂ ਐੱਸ. ਐੱਚ. ਓ. ਬਲਜਿੰਦਰ ਕੌਰ ਦੀ ਅਗਵਾਈ ਹੇਠ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਢਾਬਿਆਂ ਦੀ ਚੈਕਿੰਗ ਕੀਤੀ | ਇਸ ਸਬੰਧੀ ਐੱਸ. ਐੱਚ. ਓ. ਬਲਜਿੰਦਰ ਕੌਰ ਨੇ ਦੱਸਿਆ ਕਿ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਚੰਦਰ ਦਾ ਜਨਮ ਦਿਹਾੜਾ ਰਾਮ ਨੌਮੀ ਦੇ ਤਿਉਹਾਰ ਵਜੋਂ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਲਾਲਾ ਤੇਲੂ ਮੱਲ ਸ਼ਾਹ ਦੀ ...
ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਅੱਜ ਸ੍ਰੀ ਰਾਮਨੌਮੀ ਦਾ ਪਾਵਨ ਪਵਿੱਤਰ ਤਿਉਹਾਰ ਨੂਰਪੁਰ ਬੇਦੀ ਇਲਾਕੇ ਦੇ ਰਾਮ ਮੰਦਰਾਂ ਵਿਚ ਸੰਗਤਾਂ ਵਲੋਂ ਕਾਫ਼ੀ ਸ਼ਰਧਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਇਲਾਕੇ ਦੇ ਪਿੰਡ ਬਾਲੇਵਾਲ ਵਿਖੇ ...
ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਕੱਲ੍ਹ ਮੌਸਮ ਵਿਚ ਆਈ ਅਚਾਨਕ ਤਬਦੀਲੀ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਮੀਂਹ ਪਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਮੰਡੀਆਂ ਵਿਚ ਆਈ ਕਣਕ ਦੀਆਂ ਢੇਰੀਆਂ ਨੂੰ ਮੀਂਹ ਤੋਂ ਬਚਾਉਣ ਲਈ ...
ਮੋਰਿੰਡਾ, 21 ਅਪ੍ਰੈਲ (ਕੰਗ)-ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਰਾਮਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ | ਮੋਰਿੰਡਾ ਦੇ ਰਾਮ ਭਵਨ ਮੰਦਿਰ ਅਤੇ ਸਨਾਤਨ ਧਰਮ ਮੰਦਿਰ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ | ਇਸ ਸਬੰਧੀ ਰਾਮ ਭਵਨ ਮੰਦਿਰ ਕਮੇਟੀ ਮੋਰਿੰਡਾ ...
ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਆਦਰਸ਼ ਭਵਨ ਵਿਚ ਅੱਜ ਚੇਤਨਾ ਕਲਾ ਮੰਚ ਵਲੋਂ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਗਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸਾਦੇ ...
ਨੂਰਪੁਰ ਬੇਦੀ, 21 ਅਪ੍ਰੈਲ (ਪ. ਪ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਅਖਿਲ ਚੌਧਰੀ ਦੀਆਂ ਹਦਾਇਤਾਂ ਤਹਿਤ ਗੈਰ-ਸਮਾਜਿਕ ਕਾਰਜ਼ਾਂ 'ਚ ਸ਼ਾਮਿਲ ਵਿਅਕਤੀਆਂ ਨੂੰ ਦਬੋਚਣ ਲਈ ਆਰੰਭੀ ਕਾਰਵਾਈ ਅਧੀਨ ਸਥਾਨਕ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ ਇੱਕ ਕਾਰ ...
ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿਚ ਹਾੜ੍ਹੀ ਦੀ ਫ਼ਸਲ ਤੋਂ ਪਹਿਲਾ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ | ਅਨਾਜ ਮੰਡੀਆਂ ਵਿਚ ਆਪਣੀ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ...
ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਲਾਕਡਾਊਨ ਦੌਰਾਨ ਡੇਰਾਬੱਸੀ ਦੇ ਮੁੱਖ ਬਾਜ਼ਾਰ ਵਿਚ ਓਦੋਂ ਭੀੜ ਇਕੱਠੀ ਹੋ ਗਈ ਜਦੋਂ ਇਕ 17 ਸਾਲਾਂ ਲੜਕੀ ਦਾ ਏ. ਟੀ. ਐਮ. ਕਾਰਡ ਖੋਹ ਕੇ 2 ਨੌਜਵਾਨ ਫਰਾਰ ਹੋ ਗਏ | ਏ. ਟੀ. ਐਮ. ਲੈ ਕੇ ਫਰਾਰ ਹੋਏ ਨੌਜਵਾਨਾਂ ਨੇ ਏ. ਟੀ. ਐਮ. ਦੀ ਮਦਦ ਨਾਲ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਜ਼ਿਲ੍ਹਾ ਪੁਲਿਸ ਵਲੋਂ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਨਾਲ ਮਿਲ ਕੇ ਸ਼ਹਿਰ ਅੰਦਰ ਕੋਵਿਡ ਬਚਾਓ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਦੇ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ...
ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਵਲੋਂ ਬੀਤੀ ਸ਼ਾਮ ਆਪਣੇ ਦਫ਼ਤਰ ਵਿਖੇ ਹਫ਼ਤਾਵਾਰੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਪੰਜਾਬ ਦੀ ਜਵਾਨੀ ਨੂੰ ਸਹੀ ...
ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਕੋਵਿਡ-19 ਸਥਿਤੀ ਨੂੰ ਵੇਖਦਿਆਂ 25 ਅਪ੍ਰੈਲ 2021 ਨੂੰ ਸੀ. ਜੀ. ਕੰਪਲੈਕਸ ਲੁਧਿਆਣਾ ਵਿਖੇ ਹੋਣ ਵਾਲੀ ਸਿਪਾਹੀ ਜਨਰਲ ਡਿਊਟੀ ਲਈ ਦਾਖਲਾ ਪ੍ਰੀਖਿਆ (ਸੀ. ਈ. ਈ.) ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਅੱਜ ਇਥੇ ਕਰਨਲ ਸਜੀਵ ਐਨ ...
ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਅੰਦਰ ਲਗਾਏ ਗਏ ਕਰਫ਼ਿਊ ਕਾਰਨ ਖਰੜ ਸ਼ਹਿਰ ਤੇ ਆਸਪਾਸ ਦੇ ਖੇਤਰਾਂ ਵਿਚ ਦੁਕਾਨਾਂ ਤੇ ਹੋਰ ਕਾਰੋਬਾਰ ਬੰਦ ਰਹੇ | ਇਸ ਦੌਰਾਨ ਖਰੜ ਦੇ ਗਾਂਧੀ ਬਾਜ਼ਾਰ ਤੇ ਮੇਨ ਬਾਜ਼ਾਰ ਸਮੇਤ ਹੋਰ ਸਾਰੀਆਂ ...
ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵਲੋਂ ਬੀਤੇ ਮੰਗਲਵਾਰ ਦੇ ਰਾਤ 8 ਵਜੇ ਤੋਂ ਲੈ ਕੇ ਵੀਰਵਾਰ ਸਵੇਰੇ 5 ਵਜੇ ਤੱਕ ਐਲਾਨੇ ਕਰਫਿਊ ਦੌਰਾਨ ਜਿਥੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕਰਕੇ ...
ਰੂਪਨਗਰ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਪੌਲੀਟੈਕਨਿਕ ਅਤੇ ਸਕਿੱਲ ਡਿਵੈਲਪਮੈਂਟ ਵਿਖੇ ਯੂ. ਟੀ. ਐੱਲ. ਸੋਲਰ ਪ੍ਰਾਈਵੇਟ ਲਿਮਟਿਡ, ਗੁਰੂਗ੍ਰਾਮ ਦੁਆਰਾ 'ਸੋਲਰ ਸਿਸਟਮਜ਼' ਤੇ ਚਾਰ ਦਿਨਾਂ ਆਨਲਾਈਨ ਟ੍ਰੇਨਿੰਗ ਕਰਵਾਈ ਗਈ | ਇਸ ...
ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਰਾਮ ਨੌਮੀ ਦੇ ਸਬੰਧ ਵਿਚ ਅੱਜ ਨੰਗਲ ਦੇ ਸ੍ਰੀ ਰਾਮ ਮੰਦਰ ਵਿਖੇ ਹਵਨ ਯੱਗ ਤੇ ਕੀਰਤਨ ਕਰਵਾਇਆ ਗਿਆ | ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਗਯਾਦੀਨ, ਸੰਜੇ ਕੁਮਾਰ, ਰਘਬੀਰ ਚੰਦ, ਸਾਂਬਰ ਪ੍ਰਸਾਦ, ਰੱਤੀ ਰਾਮ, ਰਵੀ ਕੁਮਾਰ, ...
ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਖੇੜੀ ਸਲਾਬਤਪੁਰ ਦੇ ਸ਼ਹੀਦ ਕੈਪਟਨ ਸਰਦਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਕੈਪਟਨ ਸਰਦਾਰਾ ਸਿੰਘ ਦੇ ਪਰਿਵਾਰ ਵਲੋਂ ਪਿਛਲੇ ਵਰ੍ਹੇ ਦੇ ਦਸਵੀਂ ਤੇ ਬਾਹਰਵੀਂ ਜਮਾਤ ...
ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਪੰਥ ਰਤਨ ਸਵ: ਸੰਤ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ...
ਪੁਰਖਾਲੀ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਚੌਂਕੀ ਪੁਰਖਾਲੀ ਦੇ ਸਟਾਫ਼ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ ਗਈ | ...
ਪੁਰਖਾਲੀ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਭੰਗਾਲਾ ਵਿਖੇ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ | ਇਸ ਸਬੰਧੀ ਸੀ. ਐਚ. ਓ. ਰਣਜੀਤ ਕੌਰ ਨੇ ਦੱਸਿਆ ਕਿ ਸਬ ਸੈਂਟਰ ਵਿਖੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਸ਼ੁਰੂ ...
ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਟਵਿੱਟਰ ਐਪ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਸਬੰਧੀ ਆਪਣੀ ਆਵਾਜ਼ ਬੁਲੰਦ ਕੀਤੀ ਗਈ | ਇਸ ਸਬੰਧੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਗੈਰ ਖੇਤੀਬਾੜੀ ਸਭਾ ਦੇ ਨਵੇਂ ਬਣੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦੌਰਾਨ ...
ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਰੋਪੜ ਦੀ ਮੀਟਿੰਗ ਹਲਕਾ ਪ੍ਰਧਾਨ ਮਾ. ਮੋਹਣ ਸਿੰਘ ਨੌਧੇਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਾ. ਰਾਮ ਪਾਲ ਅਬਿਆਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਹਿਲੀ ਮਈ ...
ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਅਤੇ ਮਹਾਨ ਸ਼ਕਤੀਪੀਠ ਮਾਤਾ ਸ੍ਰੀ ਨੈਣਾਂ ਦੇਵੀ ਵਿਖੇ ਚੱਲ ਰਹੇ ਚੇਤ ਦੇ ਨਰਾਤਿਆਂ ਦੇ ਦੌਰਾਨ ...
ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸ਼ਿਵ ਸ਼ਕਤੀ ਮੰਦਰ ਸ਼ਿਵਾਲਕ ਐਵਨਿਊ ਵਿਖੇ ਰਾਮ ਨੌਮੀ ਦੇ ਸ਼ੁੱਭ ਦਿਹਾੜੇ ਮੌਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਕੌਂਸਲ ਨੰਗਲ ਦੇ ਨਵੇਂ ਪ੍ਰਧਾਨ ਸੰਜੇ ਸਾਹਨੀ, ਸੀਨੀਅਰ ਮੀਤ ਪ੍ਰਧਾਨ ਅਨੀਤਾ ਸ਼ਰਮਾ, ...
ਨੰਗਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਦੌਰਾਨ ਸਫ਼ਾਈ ਪ੍ਰਬੰਧਾਂ ਵੱਲ ਉਚੇਚੇ ਤੌਰ 'ਤੇ ਧਿਆਨ ਦੇਣ ਦੀ ਲੋੜ ਹੈ ਪਰ ਅਜਿਹਾ ਨਹੀਂ ਹੋ ਰਿਹਾ | ਨਿਕਾਸੀ ਨਾਲੇ ਨਰਕ ਕੁੰਡ ਬਣੇ ਹੋਏ ਹਨ ਅਤੇ ਸਫ਼ਾਈ ਹੋਏ ਮੁੱਦਤ ਹੋ ਗਈ ਹੈ | ਸ਼ਹਿਰ 'ਚ ਆਵਾਰਾ ਜਾਨਵਰਾਂ ...
ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 19 ਨਵੀਆਂ ਆਈ.ਟੀ.ਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ, ਜਿਨ੍ਹਾਂ ਵਿਚ ਬਿਆਸ ਵਿਖੇ ਸਥਾਪਤ ਕੀਤੀ ਜਾਣ ਵਾਲੀ ਆਈ.ਟੀ.ਆਈ ਵੀ ਸ਼ਾਮਿਲ ਹੋਵੇਗੀ | ਇਨ੍ਹਾਂ ...
ਚੰਡੀਗੜ੍ਹ, 21 ਅਪ੍ਰੈਲ (ਬਿ੍ਜੇਂਦਰ ਗੌੜ)-ਆਰਬਿ੍ਟੇਸ਼ਨ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਫ਼ੈਸਲਾ ਜਾਰੀ ਕੀਤਾ ਹੈ | ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਰਾਜ ਦੇ ਮੁੱਖ ਸਕੱਤਰ, ਇਨ੍ਹਾਂ ਰਾਜਾਂ ਸਮੇਤ ਚੰਡੀਗੜ੍ਹ ...
ਚੰਡੀਗੜ੍ਹ, 21 ਅਪ੍ਰੈਲ (ਐਨ. ਐਸ. ਪਰਵਾਨਾ)-ਖੇਡੋਂ ਇੰਡੀਆ ਯੂਥ ਗੇਮਜ਼ 2021 ਦੇ ਚੌਥੇ ਅਡੀਸ਼ਨ ਦਾ ਆਯੋਜਨ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਸ਼ਾਹਬਾਦ ਅਤੇ ਦਿੱਲੀ ਤੇ ਚੰਡੀਗੜ੍ਹ ਵਿਚ 21 ਨਵੰਬਰ ਤੋਂ 5 ਦਸੰਬਰ, 2021 ਤਕ ਕੀਤਾ ਜਾਵੇਗਾ, ਜਿਨ੍ਹਾਂ ਵਿਚ ਅੰਡਰ-18 ਕੈਟਾਗਰੀ ਦੀਆਂ ...
ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਵਿਖੇ ਪਿੰਡ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਸਾੜ ਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ...
ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮਹਿਲਾ ਨਾਲ ਦਾਜ ਲਈ ਕੁੱਟਮਾਰ ਕਰਨ ਅਤੇ ਧਰਮ ਪਰਿਵਰਤਨ ਕਰਨ ਲਈ ਦਬਾਅ ਪਾਉਣ ਵਾਲੇ ਉਸ ਦੇ ਪਤੀ, ਸੱਸ ਤੇ ਸਹੁਰੇ ਸਮੇਤ 6 ਖ਼ਿਲਾਫ਼ ਪੁਲਿਸ ਨੇ ਧਾਰਾ 323, 406, 498ਏ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਪਤੀ ...
ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਅੱਜ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਕਾਲੋਨੀ ਦੇ ਨੀਵੇਂ ਘਰਾਂ ਵਿਚ ਗੰਦਾ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...
ਮੁੱਲਾਂਪੁਰ ਗਰੀਬਦਾਸ, 21 ਅਪ੍ਰੈਲ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਦੀ ਵਸਨੀਕ ਲੜਕੀ ਜੋ ਕਿ ਐਕਟਿਵਾ 'ਤੇ ਸਵਾਰ ਹੋ ਕੇ ਮੁੱਲਾਂਪੁਰ ਤੋਂ ਸਿਸਵਾਂ ਮੁੱਖ ਮਾਰਗ ਰਾਹੀਂ ਜਾ ਰਹੀ ਸੀ ਤਾਂ ਅਚਾਨਕ ਉਸ ਦੇ ਦੋ ਮੋਬਾਈਲ ਫ਼ੋਨ ਕਿਧਰੇ ਡਿੱਗ ਗਏ, ਜਿਨ੍ਹਾਂ ਦੀ ਕੀਮਤ 25 ਹਜ਼ਾਰ ...
ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਨੇ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਬੂਥਗੜ੍ਹ ਵਿਖੇ ਧਰਮ ਦੀ ਆੜ 'ਚ ਪਾਖੰਡ ਫੈਲਾ ਰਹੇ ਡੇਰੇ 'ਤੇ ...
ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਨੇ ਇਕੱਠ ਕਰਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਬੂਥਗੜ੍ਹ ਵਿਖੇ ਧਰਮ ਦੀ ਆੜ 'ਚ ਪਾਖੰਡ ਫੈਲਾ ਰਹੇ ਡੇਰੇ 'ਤੇ ...
ਖਰੜ, 21 ਅਪ੍ਰੈਲ (ਜੰਡਪੁਰੀ)-ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਮੁਹਾਲੀ ਅਤੇ ਚੰਡੀਗੜ੍ਹ ਇਕਾਈ ਦੀ ਸਾਂਝੀ ਮੀਟਿੰਗ ਲਾਂਡਰਾਂ ਰੋਡ ਖਰੜ ਵਿਖੇ ਮੈਡਮ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX