ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  1 day ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  1 day ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਟਿਆਲਾ

ਅਧਿਕਾਰੀਆਂ ਦਾ ਅਵੇਸਲਾਪਣ ਜਨਤਕ ਨੁਮਾਇੰਦਿਆਂ ਦੇ ਐਲਾਨਾਂ ਨੂੰ ਲੋਕਾਂ ਮੂਹਰੇ ਪਾ ਰਿਹੈ ਝੂਠਾ

ਪਟਿਆਲਾ, 21 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਜਿਨ੍ਹਾਂ ਵਾਅਦਿਆਂ ਨੂੰ ਸੁਣ ਚੰਗਾ ਭਵਿੱਖ ਲੋਚਦਿਆਂ ਜਨਤਾ ਨੇ ਖ਼ੁਦ ਜਨਤਕ ਨੁਮਾਇੰਦੇ ਚੁਣ ਸੱਤਾ ਦੀਆਂ ਪੌੜੀਆਂ ਚੜ੍ਹਾਇਆ ਉਨ੍ਹਾਂ ਵਲੋਂ ਵਾਅਦੇ ਵਫ਼ਾ ਕਰਨ ਦਾ ਸਮਾਂ ਆ ਗਿਆ ਲਗਦਾ ਹੈ | ਅਜਿਹਾ ਨਸ਼ਿਆਂ, ਰੇਤ ਮਾਫ਼ੀਆ, ਧਾਰਮਿਕ ਅਪਰਾਧੀਆਂ ਖ਼ਿਲਾਫ਼ ਕਾਰਵਾਈ 'ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਅਰੰਭੀਆਂ ਕਾਰਵਾਈਆਂ ਤੇ ਐਲਾਨਾਂ ਨੂੰ ਸੁਣਨ ਤੋਂ ਬਾਅਦ ਮਹਿਸੂਸ ਹੋਣ ਲੱਗ ਪਿਆ ਹੈ | ਰੇਤ ਤੇ ਚੋਰੀ ਮਿੱਟੀ ਚੁੱਕਣ ਵਾਲਿਆਂ ਖ਼ਿਲਾਫ਼ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਅੰਦਰ ਲੰਘੇ ਦਿਨੀਂ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਵਲੋਂ ਕਾਰਵਾਈ ਗਈ ਵੱਡੀ ਕਾਰਵਾਈ ਇਸ ਗੱਲ ਵੱਲ ਇਸ਼ਾਰਾ ਕਰਦੀ ਵੀ ਜਾਪੀ | ਦੂਜੇ ਪਾਸੇ ਝਾਤ ਮਾਰੀਏ ਤਾਂ ਮੱੁਖ ਮੰਤਰੀ ਦੀ ਰਿਹਾਇਸ਼ ਤੋਂ ਕੁੱਝ ਮੀਟਰ ਦੀ ਦੂਰੀ 'ਤੇ ਸਰਕਾਰੀ ਜਗ੍ਹਾ ਤੋਂ ਮਿੱਟੀ ਪੁੱਟ ਵੇਚਣ ਦੀ ਕਈ ਹਫ਼ਤਿਆਂ ਤੋਂ ਚਲਦੀ ਕਾਰਵਾਈ ਹਰ ਉਸ ਵਿਭਾਗ ਜਿਸ ਦੀ ਜ਼ਿੰਮੇਵਾਰੀ ਅਜਿਹੇ ਵਰਤਾਰੇ ਨੂੰ ਰੋਕਣ ਦੀ ਲਗਾਈ ਗਈ ਹੈ 'ਤੇ ਸਵਾਲੀਆ ਨਿਸ਼ਾਨ ਬਣ ਉੱਭਰ ਰਹੀ ਹੈ | ਇਸ ਨਾਲ ਫਿਰ ਸੱਤਾ ਦੀਆਂ ਸਿਖਰਲੀਆਂ ਚੋਟੀਆਂ 'ਤੇ ਬੈਠੇ ਜਨਤਕ ਨੁਮਾਇੰਦਿਆਂ ਦੇ ਬੋਲਾਂ ਨੂੰ ਜਨਤਾ 'ਚ ਹਲਕਾ ਸਾਬਤ ਕੀਤਾ ਜਾ ਰਿਹਾ ਹੈ | ਸ਼ਹਿਰ ਦੀ ਹੱਦ ਨਾਲ ਲਗਦੀ ਛੋਟੀ ਨਦੀ ਦੇ ਆਲੇ-ਦੁਆਲੇ ਦੇ ਸੁੰਦਰੀਕਰਨ ਦੇ ਨਾਮ 'ਤੇ ਵੱਡੀ ਪੱਧਰ 'ਤੇ ਇਸ ਨੂੰ ਡੂੰਘਾ ਤੇ ਚੌੜਾ ਕਰਨ ਲਈ ਦੋਹੇਂ ਕੰਡਿਆਂ ਤੋਂ ਮਿੱਟੀ ਪੁੱਟੀ ਤੇ ਵੇਚੀ ਜਾ ਰਹੀ ਹੈ | ਇਸ ਲਈ ਸੈਂਕੜੇ ਹਰੇ ਭਰੇ ਦਰਖ਼ਤਾਂ ਨੂੰ ਜੜ੍ਹੋਂ ਪੁੱਟਣ ਦਾ ਕੰਮ ਵੀ ਅੰਨ੍ਹੇਵਾਹ ਚਲ ਰਿਹਾ ਹੈ | ਡਕਾਲਾ ਰੋਡ 'ਤੇ ਡੀਅਰ ਪਾਰਕ ਦੇ ਸਾਹਮਣਿਓਾ ਵੱਡੀਆਂ ਮਸ਼ੀਨਾਂ ਤੇ ਕਈ ਟਿਪਰ ਇਸ ਕੰਮ ਨੂੰ ਬੇਖ਼ੌਫ਼ ਕਰਦੇ ਦਿੱਖ ਰਹੇ ਹਨ | ਇੱਥੇ ਇਕ ਵਿਅਕਤੀ ਆਉਂਦੇ ਜਾਂਦੇ ਟਿੱਪਰ ਦੀ ਬਕਾਇਦਾ ਵਸੂਲੀ ਦੇ ਏਵਜ਼ ਵਜੋਂ ਪਰਚੀ ਵੀ ਕੱਟਦਾ ਦਿਖਦਾ ਹੈ | ਮੌਕੇ ਦੇ ਲੋਕਾਂ ਦੀ ਸੁਣਨ 'ਤੇ ਪਤਾ ਲੱਗਦਾ ਹੈ ਕਿ ਇੱਥੋਂ ਮਿੱਟੀ ਚੁੱਕ ਕੇ ਛੋਟੀ ਨਦੀ ਦੇ ਕੁੱਝ ਹਿੱਸੇ ਦੇ ਸੁੰਦਰੀਕਰਨ ਲਈ ਪਾਈ ਜਾਂਦੀ ਹੈ | ਵਿਭਾਗੀ ਸੂਤਰਾਂ ਮੁਤਾਬਿਕ ਜੇ ਠੇਕੇਦਾਰ ਮਿੱਟੀ ਪਾਉਣ 'ਤੇ ਚੁੱਕਣ ਦੇ ਰੁਪਏ ਸਰਕਾਰ ਤੋਂ ਵਸੂਲ ਰਿਹਾ ਹੈ ਤਾਂ ਇਹ ਕਿਸੇ ਪਾਸਿਉਂ ਵੀ ਜਾਇਜ਼ ਨਹੀਂ | ਕਿਉਂਕਿ ਸਰਕਾਰੀ ਜਗ੍ਹਾ ਤੋਂ ਮਿੱਟੀ ਚੁੱਕ ਨਿੱਜੀ ਕੰਪਨੀ ਨੂੰ ਫ਼ਾਇਦਾ ਸਰਾਸਰ ਗਲਤ ਹੈ | ਮਿੱਟੀ ਚੁੱਕਣ ਵਾਲੇ ਕਿਸੇ ਮਾਪਦੰਡ ਨੂੰ ਅਮਲ 'ਚ ਨਾ ਲਿਆਉਣਾ ਉਹ ਵੀ ਠੀਕ ਨਹੀਂ | ਕਿਉਂਕਿ ਕਈ ਥਾਈਾ ਮਿੱਟੀ ਐਨੀ ਡੂੰਘਾਈ ਤੱਕ ਪੁੱਟੀ ਗਈ ਕਿ ਹੇਠੋਂ ਰੇਤਾ ਤੱਕ ਕੱਢ ਦਿੱਤਾ ਗਿਆ | ਇਸ ਸਬੰਧੀ ਡਰੇਨੇਜ ਵਿਭਾਗ ਦੇ ਐੱਸ.ਈ. ਦਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੇ ਕਹਿਣ ਮੁਤਾਬਿਕ ਸਭ ਕੁੱਝ ਤਹਿ ਨਿਯਮਾਂ ਦੇ ਅਨੁਸਾਰ ਕੀਤਾ ਜਾ ਰਿਹਾ ਹੈ | ਛੋਟੀ ਨਦੀ ਦੇ ਸੁੰਦਰੀਕਰਨ ਲਈ ਬੰਨ੍ਹ ਬਣਾਉਣ ਲਈ ਜਿੰਨੀ ਮਿੱਟੀ ਚਾਹੀਦੀ ਹੈ ਉਹ ਹੋਰ ਕਿਤੋਂ ਮਿਲਣੀ ਅਸੰਭਵ ਸੀ | ਉਨ੍ਹਾਂ ਮੁਤਾਬਿਕ ਠੇਕੇਦਾਰ ਨੂੰ ਨਦੀ ਵਿਚਲੀ ਗਾਰ ਕਾਲੀ ਮਿੱਟੀ ਤਿਆਰ ਕੀਤੇ ਜਾ ਰਹੇ ਬੰਧ ਤੇ ਪਾਉਣੋਂ ਜ਼ਰੂਰ ਰੋਕਿਆ ਗਿਆ ਤਾਂ ਕਿ ਬੰਨ੍ਹ ਦੀ ਮਜ਼ਬੂਤੀ ਤੇ ਅਸਰ ਨਾ ਪਵੇ | ਪਰੰਤੂ ਉਹ ਇਸ ਗੱਲ ਦਾ ਕੋਈ ਸਪਸ਼ਟ ਜਾਂ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਕਿ ਸਰਕਾਰੀ ਜਗ੍ਹਾ ਤੋਂ ਮਿੱਟੀ ਚੁੱਕ ਨਵੀਂ ਜਗ੍ਹਾ 'ਤੇ ਪਾਉਣ ਦੇ ਏਵਜ਼ ਵਜੋਂ ਠੇਕੇਦਾਰ ਸਰਕਾਰ ਨੂੰ ਕਿਸ ਤਰ੍ਹਾਂ ਦਾ ਦੇਣਦਾਰ ਰੱਖਿਆ ਗਿਆ | ਮਾਹਿਰਾਂ ਮੁਤਾਬਿਕ ਇਸ ਮਾਮਲੇ ਦੀ ਵਿਭਾਗੀ ਵਿਜੀਲੈਂਸ ਦੇ ਨਾਲ-ਨਾਲ ਹੋਰ ਵੀ ਕੋਈ ਪੜਤਾਲੀਆ ਏਜੰਸੀ ਜਾਂਚ ਕਰੇ ਤਾਂ ਸਰਕਾਰ ਨੂੰ ਵਿੱਤੀ ਨੁਕਸਾਨ ਦੀ ਗੱਲ ਸਾਹਮਣੇ ਲਿਆਂਦੀ ਜਾ ਸਕਦੀ ਹੈ | ਖਦਸ਼ਾ ਤਾਂ ਇਸ ਚੀਜ਼ ਦਾ ਵੀ ਜਤਾਇਆ ਜਾ ਰਿਹਾ ਹੈ ਕਿ ਜਾਣੇ-ਅਣਜਾਣੇ 'ਚ ਜੰਗਲਾਤ ਦੀ ਜਗ੍ਹਾ ਤੋਂ ਹੀ ਨਹੀਂ ਮਿੱਟੀ ਚੁੱਕੀ ਜਾ ਰਹੀ |

ਬਾਹਰੀ ਸੂਬਿਆਂ ਤੋਂ ਲਿਆ ਕੇ ਪੰਜਾਬ 'ਚ ਕਣਕ ਵੇਚਣ ਵਾਲਿਆਂ ਖ਼ਿਲਾਫ਼ ਪੁਲਿਸ ਹੋਈ ਸਖ਼ਤ

ਪਾਤੜਾਂ, 21 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਫ਼ਸਲਾਂ ਦੀ ਐਮ.ਐੱਸ.ਪੀ. ਦੀ ਗਾਰੰਟੀ ਨੂੰ ਕਾਨੂੰਨ ਵਿਚ ਸ਼ਾਮਿਲ ਕਰਨ ਲਈ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ ਪਰ ਦੂਜੇ ਪਾਸੇ ਕੁੱਝ ਮੁਨਾਫ਼ਾਖੋਰ ਲੋਕ ਬਾਹਰਲੇ ਸੂਬਿਆਂ ਤੋਂ ਸਸਤੀ ...

ਪੂਰੀ ਖ਼ਬਰ »

ਨਿਊ ਮਾਲਵਾ ਕਾਲੋਨੀ 'ਚ ਪਲਾਟ 'ਤੇ ਕਬਜ਼ੇ ਨੂੰ ਲੈ ਕੇ ਵਿਅਕਤੀ ਦੀ ਕੁੱਟਮਾਰ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਸਨੌਰੀ ਅੱਡੇ ਨੇੜੇ ਨਿਊ ਮਾਲਵਾ ਕਾਲੋਨੀ ਵਿਖੇ ਇਕ ਪਲਾਟ 'ਤੇ ਕਬਜ਼ੇ ਨੂੰ ਲੈਕੇ ਦੋ ਧਿਰਾਂ ਦਾ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਸਬੰਧੀ ਜਤਿੰਦਰ ਜੀਤੂ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਯੂਥ ਕਾਂਗਰਸੀ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਪਿਸਤੌਲ ਦਿਖਾ ਕੇ ਲੁੱਟਣ ਵਾਲਾ ਇਕ ਦੋਸ਼ੀ ਗਿ੍ਫ਼ਤਾਰ, 3 ਫ਼ਰਾਰ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਬੀਤੇ ਦਿਨ ਸਰਹਿੰਦ ਰੋਡ 'ਤੇ ਸਥਿਤ ਬਰਨਾਲਾ ਪੇਂਟ ਤੇ ਹਾਰਡਵੇਅਰ ਦੀ ਦੁਕਾਨ 'ਚ ਦਾਖਲ ਹੋ ਕੇ ਦੁਕਾਨਦਾਰ ਨੂੰ ਪਿਸਟਲ ਦਿਖਾ ਕੇ 25 ਹਜ਼ਾਰ ਦੀ ਨਕਦੀ ਤੇ ਮੋਬਾਈਲ ਖੋਹਣ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਾਜ਼ਮਾਂ 'ਚੋਂ ਇਕ ...

ਪੂਰੀ ਖ਼ਬਰ »

ਮੋਹਾਲੀ ਜ਼ਿਲੇ੍ਹ 'ਚ ਕੀਤੀ ਤਾਲਾਬੰਦੀ ਕਾਰਨ ਬਨੂੜ ਬਾਜ਼ਾਰਾਂ ਸਮੇਤ ਮੁਕੰਮਲ ਤੌਰ 'ਤੇ ਰਿਹਾ ਬੰਦ

ਬਨੂੜ, 21 ਅਪ੍ਰੈਲ (ਭੁਪਿੰਦਰ ਸਿੰਘ)-ਕੋਰੋਨਾ ਮਾਮਲਿਆਂ ਦੀ ਵਧਦੀ ਰਫ਼ਤਾਰ ਨੂੰ ਵੇਖਦੇ ਹੋਏ ਜ਼ਿਲ੍ਹਾ ਮੋਹਾਲੀ ਵਿਚ 20 ਤਾਰੀਖ਼ ਦਿਨ ਮੰਗਲਵਾਰ ਰਾਤੀਂ 8 ਵਜੇ ਤੋਂ ਲੈ ਕੇ 22 ਤਰੀਕ ਦਿਨ ਵੀਰਵਾਰ ਨੂੰ ਸਵੇਰੇ 5 ਵਜੇ ਤੱਕ ਲਗਾਏ ਗਏ ਲਾਕਡਾਊਨ ਕਾਰਨ ਬਨੂੜ ਸ਼ਹਿਰ ਦੇ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਤੇ ਡਿਪਟੀ ਕਮਿਸ਼ਨਰ ਵਲੋਂ ਰਾਜਪੁਰਾ ਮੰਡੀ ਦਾ ਦੌਰਾ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿੱਤ ਨੇ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਖ਼ੁਰਾਕ ਤੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਤੇਜ਼ੀ ਨਾਲ ਵੱਧ ਰਹੇ ਨੇ ਕੋਰੋਨਾ ਕੇਸ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕੋਰੋਨਾ ਨਾਲ ਜ਼ਿਲੇ੍ਹ ਦੇ 6 ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਦੇ ਨਾਲ 453 ਵਿਅਕਤੀਆਂ ਦੋ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ | ਇਨ੍ਹਾਂ 453 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 322, ਨਾਭਾ ਤੋਂ 17, ਰਾਜਪੁਰਾ ਤੋਂ 27, ...

ਪੂਰੀ ਖ਼ਬਰ »

ਸਨੌਰ ਵਿਖੇ ਇਕੋ ਰਾਤ ਚਾਰ ਮੰਦਰਾਂ 'ਚ ਹੋਈ ਚੋਰੀ

ਸਨੌਰ, 21 ਅਪ੍ਰੈਲ (ਸੋਖਲ)-ਸਨੌਰ ਦੇ ਚਾਰ ਮੰਦਰਾਂ 'ਚ ਲੰਘੀ ਰਾਤ ਗੋਲਕਾਂ ਤੋੜ ਨੇ ਨਕਦੀ ਚੋਰੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵ ਮੰਦਿਰ, ਗੋਰਖ ਨਾਥ, ਕਾਲੀ ਦੇਵੀ ਮੰਦਿਰ, ਰਾਧਾ ਕਿ੍ਸ਼ਨ ਮੰਦਿਰ ਜੋ ਨੇੜੇ ਨੇੜੇ ਹਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ...

ਪੂਰੀ ਖ਼ਬਰ »

ਸੀ.ਐੱਚ.ਟੀ. ਅਤੇ ਬੀ.ਪੀ.ਈ.ਓ. ਰਾਜਪੁਰਾ-1 ਦੀਆਂ ਆਪਹੁਦਰੀਆਂ ਦਾ ਦਿੱਤਾ ਜਾਵੇਗਾ ਠੋਕਵਾਂ ਜਵਾਬ- ਡੀ.ਟੀ.ਐਫ.

ਪਟਿਆਲਾ, 21 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ -1 ਦੇ ਬੀਪੀਈਓ ਅਤੇ ਸੈਂਟਰ ਹੈੱਡ ਟੀਚਰ ਚੰਦੂਮਾਜਰਾ ਵਲੋਂ ਦਫ਼ਤਰੀ ਮਰਿਆਦਾ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਰਕਾਰੀ ਐਲੀਮੈਂਟਰੀ ਸਕੂਲ ਅਲੂਣਾ ਦੇ ਇੰਚਾਰਜ ਮੈਡਮ ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੀਆਂ ਕਾਪੀਆਂ ਫ਼ੂਕ ਕੇ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਜ਼ਾਹਰ

ਪਟਿਆਲਾ, 21 ਅਪ੍ਰੈਲ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੀ ਟੀਮ ਵਲੋਂ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗਾਂਧੀ ਦੀ ਅਗਵਾਈ 'ਚ ਬਿਜਲੀ ਦੇ ਬਿੱਲਾਂ ਦੀ ਕਾਪੀਆਂ ਫੂਕ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਆਤਮ ਹੱਤਿਆ ਦੀ ਧਮਕੀ ਦੇਣ ਤੇ ਬਿਜਲੀ ਨਿਗਮ ਦਾ ਗੇਟ ਬੰਦ ਕਰਨ ਵਾਲਿਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਆਸ਼ਰਿਤ ਪਰਿਵਾਰਾਂ ਨੇ ਬਿਜਲੀ ਨਿਗਮ ਸਾਹਮਣੇ ਲਗਾਏ ਧਰਨੇ ਦੌਰਾਨ ਗੇਟ ਨੰਬਰ 3 ਬੰਦ ਕਰਨ ਅਤੇ ਦੋ ਧਰਨਾਕਾਰੀਆਂ ਨੇ ਪੈਟਰੋਲ ਪਾਕੇ ਆਤਮ ਹੱਤਿਆ ਕਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ...

ਪੂਰੀ ਖ਼ਬਰ »

4 ਕਿੱਲੋ ਡੋਡਿਆਂ ਸਮੇਤ ਇਕ ਕਾਬੂ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭੁੱਕੀ ਦੇ 4 ਕਿੱਲੋ ਡੋਡਿਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸਦਰ ਸਮਾਣਾ ਦੇ ਮੁਖੀ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਚੰਨਾ ਰਾਮ ਨੇ ਸਮੇਤ ਪੁਲਿਸ ਪਾਰਟੀ ਅੱਡਾ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਪਟਿਆਲਾ, 21 ਅਪ੍ਰੈਲ (ਖਰੋੜ)-ਵੀਰ ਜੀਆਂ ਮੜ੍ਹੀਆਂ ਲਾਗੇ ਸ਼ੱਕੀ ਹਾਲਤ 'ਚ ਬੈਠੇ ਇਕ ਵਿਅਕਤੀ ਦੀ ਤਲਾਸ਼ੀ ਲੈਣ ਦੌਰਾਨ ਥਾਣਾ ਲਹੌਰੀ ਗੇਟ ਦੀ ਪੁਲਿਸ ਨੂੰ 20 ਗਰਾਮ ਸਮੈਕ ਬਰਾਮਦ ਹੋਈ | ਜਿਸ ਅਧਾਰ 'ਤੇ ਪੁਲਿਸ ਨੇ ਨਿਤਿਨ ਕੁਮਾਰ ਵਾਸੀ ਦਿੱਲੀ ਖ਼ਿਲਾਫ਼ ਖ਼ਿਲਾਫ਼ ...

ਪੂਰੀ ਖ਼ਬਰ »

ਸੱਟੇ ਦੇ 10 ਹਜ਼ਾਰ ਸਮੇਤ ਦੋ ਕਾਬੂ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਸੱਟੇ ਦੇ 10 ਹਜ਼ਾਰ 320 ਰੁਪਏ ਬਰਾਮਦ ਕਰਕੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲਿਆਂ 'ਚ ਦਿੱਤੇ 28 ਪਰਚੇ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਪਟਿਆਲਾ ਪੁਲਿਸ ਨੇ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਇਕ ਦਿਨ 'ਚ 28 ਪਰਚੇ ਦਿੱਤੇ ਸੀ | ਜ਼ਿਲੇ੍ਹ ਦੇ 20 ਥਾਣਿਆਂ ਦੀ ਪੁਲਿਸ ਨੇ ਰਾਤੀ ਅੱਠ ਵਜੇ ਬਾਅਦ ਸੜਕਾਂ ਦੇ ਘੁੰਮਣ ...

ਪੂਰੀ ਖ਼ਬਰ »

ਰਾਮ ਨੌਮੀ ਉਤਸ਼ਾਹ ਨਾਲ ਮਨਾਈ-ਮੇਅਰ ਸੰਜੀਵ ਬਿੱਟੂ

ਪਟਿਆਲਾ, 21 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਰਾਮਨੌਮੀ ਦੇ ਪਵਿੱਤਰ ਤਿਉਹਾਰ 'ਤੇ ਹਿੰਦੂ, ਮੁਸਲਿਮ ਅਤੇ ਸਿੱਖ ਏਕਤਾ ਦਾ ਸੁਨੇਹਾ ਦਿੰਦਿਆਂ ਅੱਜ ਮੁਸਲਿਮ ਭਾਈਚਾਰੇ ਨੇ ਮੇਅਰ ਸੰਜੀਵ ਸਰਮਾ ਬਿੱਟੂ ਦੇ ਨਾਲ ਮਿਲ ਕੇ, ਰਾਮਨੌਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ | ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨ ਮੰਡੀਆਂ 'ਚ ਰੁਲ ਰਹੇ- ਸੁਰਜੀਤ ਸਿੰਘ ਰੱਖੜਾ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨਾਂ ਮੰਡੀਆਂ 'ਚ ਬੁਰੀ ਤਰ੍ਹਾਂ ਰੁਲ ਰਹੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਜਿੱਤ ਯਕੀਨਨ-ਡਾ. ਸੰਧੂ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ, ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ਨਾਗੀ)-ਖੇਤੀਬਾੜੀ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਇੰਦਰਪਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਨਾਲ ਸਿੰਘੂ ਅਤੇ ਟਿਕਰੀ ਬਾਰਡਰ ਦਿੱਲੀ ਦਾ ਦੌਰਾ ਕੀਤਾ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ...

ਪੂਰੀ ਖ਼ਬਰ »

ਰਾਮਗੜ੍ਹੀਆ ਵੈੱਲਫੇਅਰ ਕਲੱਬ ਦੇ ਅਵਤਾਰ ਸਿੰਘ ਮਠਾੜੂ ਬਣੇ ਸਰਬਸੰਮਤੀ ਨਾਲ ਪ੍ਰਧਾਨ

ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)-ਓ.ਬੀ.ਸੀ. ਡਿਪਾਰਟਮੈਂਟ ਕਾਂਗਰਸ ਦੇ ਜ਼ਿਲ੍ਹਾ ਸੈਕਟਰੀ ਅਵਤਾਰ ਸਿੰਘ ਮਠਾੜੂ ਨੂੰ ਅੱਜ ਸਥਾਨਕ ਰਾਮਗੜ੍ਹੀਆ ਵੈੱਲਫੇਅਰ ਕਲੱਬ ਦਾ ਸਰਬਸੰਮਤੀ ਨਾਲ ਸਮੁੱਚੇ ਭਾਈਚਾਰੇ ਵਲੋਂ ਪ੍ਰਧਾਨ ਚੁਣ ਲਿਆ ਗਿਆ ਹੈ, ਉਪਰੰਤ ਅਵਤਾਰ ਸਿੰਘ ਮਠਾੜੂ ...

ਪੂਰੀ ਖ਼ਬਰ »

ਢੀਂਡਸਾ ਤੇ ਬ੍ਰਹਮਪੁਰਾ ਦੀ ਅਗਵਾਈ 'ਚ ਇਕ ਮਜ਼ਬੂਤ ਪਾਰਟੀ ਹੋਂਦ 'ਚ ਆਵੇਗੀ-ਤੇਜਿੰਦਰਪਾਲ ਸਿੰਘ ਸੰਧੂ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਸ੍ਰੀ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਸਾਰਥਕ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-ਰਾਮ ਨੌਮੀ ਦੇ ਸ਼ੁੱਭ ਮੌਕੇ 'ਤੇ ਪ੍ਰਵਾਸੀ ਭਲਾਈ ਮੰਚ ਸਮਾਣਾ ਵਲੋਂ ਇਕ ਸਧਾਰਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਧਾਇਕ ਰਜਿੰਦਰ ਸਿੰਘ, ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਬੀਬੀ ...

ਪੂਰੀ ਖ਼ਬਰ »

ਅਸ਼ਵਨੀ ਗੁਪਤਾ ਨੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਸਮਾਣਾ, 21 ਅਪ੍ਰੈਲ (ਹਰਵਿੰਦਰ ਸਿੰਘ ਟੋਨੀ, ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਅਸ਼ਵਨੀ ਗੁਪਤਾ ਐਡਵੋਕੇਟ ਨੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਵਜੋਂ ਰਾਜ ਕੁਮਾਰ ਸਚਦੇਵਾ ਅਤੇ ਜੂਨੀਅਰ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਦੀ ਬੈਠਕ ਹੋਈ

ਪਟਿਆਲਾ, 21 ਅਪ੍ਰੈਲ (ਅ.ਸ. ਆਹਲੂਵਾਲੀਆ)- ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਦੀ ਕੌਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ ਦੀ ਅਗਵਾਈ ਹੇਠ ਹੋਈ | ਜਨਰਲ ਸਕੱਤਰ ਅਸ਼ਵਨੀ ਗੱਗੀ ਬਹਾਦਰਗੜ੍ਹ ਨੇ ਕਿਹਾ ਕਿ ਬ੍ਰਾਹਮਣ ...

ਪੂਰੀ ਖ਼ਬਰ »

ਸ਼ਾਹੀ ਮੁਟਿਆਰ ਗਰੁੱਪ ਨੇ ਸੱਭਿਆਚਾਰਕ ਪਹਿਰਾਵੇ ਦੇ ਮੁਕਾਬਲੇ ਕਰਵਾਏ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬੀ ਮੁਟਿਆਰਾਂ ਅਤੇ ਹੋਰ ਸਭਿਆਚਾਰਕ ਪਹਿਰਾਵੇ ਦੀ ਪ੍ਰਫੁੱਲਤਾ ਲਈ ਕੰਮ ਕਰ ਰਹੀ ਸੰਸਥਾ ਸ਼ਾਹੀ ਮੁਟਿਆਰ ਗਰੁੱਪ ਨੇ ਪਟਿਆਲਾ ਦੇ ਨਿੱਜੀ ਹੋਟਲ 'ਚ ਪੰਜਾਬੀ ਮੁਟਿਆਰ ਪਹਿਰਾਵੇ ਸਬੰਧੀ ਮੁਕਾਬਲੇ ਕਰਵਾਏ | ਇਸ ਵਿਚ ...

ਪੂਰੀ ਖ਼ਬਰ »

5 ਮਹੀਨਿਆਂ ਤੋਂ ਲਾਪਤਾ ਨਾਬਾਲਗ ਲੜਕੇ ਦੀ ਨਹੀਂ ਲੱਗੀ ਸੂਹ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-11 ਨਵੰਬਰ 2020 ਨੂੰ ਭੇਦਭਰੀ ਹਾਲਤ 'ਚ ਲਾਪਤਾ ਹੋਏ ਮਲਕਾਣਾ ਪੱਤੀ ਸਮਾਣਾ ਦੇ ਰਹਿਣ ਵਾਲੇ ਕਰੀਬ 15 ਸਾਲ ਦੇ ਲੜਕੇ ਦੀ ਅਜੇ ਤੱਕ ਕੋਈ ਸੂਹ ਨਹੀਂ ਮਿਲੀ | ਉਸ ਦੇ ਦਾਦਾ ਸਾਬਕਾ ਫ਼ੌਜੀ ਹਰੀ ਚੰਦ ਨੇ ਦੱਸਿਆ ਕਿ ਉਸ ਦਾ ਪੋਤਾ ਪਵਨ ਕੁਮਾਰ ਘਰੋਂ ...

ਪੂਰੀ ਖ਼ਬਰ »

ਭੀਮ ਸੈਨ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਵਿਖੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਵਲੋਂ ਸੇਵਾ ਨਿਭਾਈ ਜਾ ਰਹੀ ਸੀ, ਉਨ੍ਹਾਂ ਦੀ ਬਦਲੀ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਨਾਭਾ ਵਿਖੇ ਭੀਮ ਸੈਨ ਨੂੰ ਨਾਇਬ ਤਹਿਸੀਲਦਾਰ ਦੇ ਅਹੁਦੇ ਤੇ ਤਾਇਨਾਤ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾ ਰਹੇ ਅਕਾਲੀ ਤੇ ਕਾਂਗਰਸੀ-ਹਡਾਣਾ

ਦੇਵੀਗੜ੍ਹ, 21 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਵਪਾਰ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕੁੰਵਰ ਵਿਜੈਪ੍ਰਤਾਪ ਸਿੰਘ ਵਲੋਂ ਜੋ ਖ਼ੁਲਾਸੇ ਕੀਤੇ ਜਾ ਰਹੇ ਹਨ | ਉਸ 'ਚ ਅਕਾਲੀ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ ਦੀ ਮਿਲੀਭੁਗਤ ਪੰਜਾਬ ਦੇ ...

ਪੂਰੀ ਖ਼ਬਰ »

ਸਰਕਾਰੀ ਅਧਿਕਾਰੀਆਂ ਅਨੁਸਾਰ ਖ਼ਰੀਦ ਪ੍ਰਬੰਧ ਪੂਰੇ, ਪਰ ਕਿਸਾਨਾਂ ਅਨੁਸਾਰ ਸਾਰੇ ਕੰਮ ਅਧੂਰੇ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਜ਼ਿਲੇ੍ਹ ਦੀਆਂ ਮੰਡੀਆਂ 'ਚ ਬਹੁਤ ਸਾਰੇ ਕਿਸਾਨ ਪਿਛਲੇ ਕਿੰਨੇ ਦਿਨਾ ਤੋਂ ਕਣਕ ਦੀ ਫ਼ਸਲ ਮੰਡੀਆਂ 'ਚ ਲਿਆ ਕਿ ਬਾਰਦਾਨੇ ਦੀ ਉਡੀਕ ਕਰ ਰਹੇ ਹਨ ਅਤੇ ਇਸੇ ਕਾਰਨ ਕਈ ਥਾਵਾਂ ਤੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਸਰਕਾਰ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਜਤਾਇਆ ਵਿਰੋਧ

ਪਟਿਆਲਾ, 21 ਅਪ੍ਰੈਲ (ਅ.ਸ. ਆਹਲੂਵਾਲੀਆ)-ਵਾਰਡ ਨੰ. 25 ਤੋਂ ਆਮ ਆਦਮੀ ਪਾਰਟੀ ਵਲੋਂ ਅਮਰੀਕ ਸਿੰਘ ਬੰਗੜ ਸੂਬਾ ਮੀਤ ਪ੍ਰਧਾਨ ਐਸ.ਸੀ. ਵਿੰਗ ਪੰਜਾਬ ਤੇ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ 'ਚ ਬਿਜਲੀ ਅੰਦੋਲਨ ਦੇ ਸਬੰਧ 'ਚ ਬਿਜਲੀ ਦੇ ਬਿੱਲ ਫੂਕ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਸਜਾਈਆਂ ਝਾਕੀਆਂ ਦਾ ਸਵਾਗਤ

ਪਟਿਆਲਾ, 21 ਅਪ੍ਰੈਲ (ਅ.ਸ. ਆਹਲੂਵਾਲੀਆ)-ਤਿ੍ਪੜੀ ਟਾਊਨ ਹਲਕਾ ਪਟਿਆਲਾ ਦਿਹਾਤੀ ਵਿਖੇ ਰਾਮ ਨੌਮੀ ਦੇ ਸਬੰਧ ਵਿਚ ਝਾਕੀਆਂ ਨਿਕਾਲੀਆਂ ਗਈਆਂ | ਇਸ ਮੌਕੇ ਵਾਤਾਵਰਨ ਕੇਅਰ ਸੋਸਾਇਟੀ ਦੇ ਫਾਊਾਡਰ ਭੀਮ ਸੈਨ ਗੈਰਾ ਨੇ ਬੂਟੇ ਦੇ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ...

ਪੂਰੀ ਖ਼ਬਰ »

ਪਟਿਆਲਾ ਵਿਖੇ ਰਾਮ ਨੌਮੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਪਟਿਆਲਾ, 21 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਰਾਮ ਨੌਮੀ ਸ਼ੋਭਾ ਯਾਤਰਾ ਕਮੇਟੀ ਪਟਿਆਲਾ ਦੁਆਰਾ ਸ਼ਹਿਰ ਦੇ 90 ਤੋਂ ਜਿਆਦਾ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਸ੍ਰੀ ਰਾਮ ਨੌਮੀ ਦੇ ਸਬੰਧ 'ਚ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਸ਼ੋਭਾ ...

ਪੂਰੀ ਖ਼ਬਰ »

ਸ਼ਹਿਰ ਨਾਭਾ ਤੋਂ ਪਿੰਡਾਂ ਵੱਲ ਜਾਣ ਵਾਲੀਆਂ ਸੜਕਾਂ ਦੀ ਹਾਲਤ ਹੱਦੋਂ ਵੱਧ ਤਰਸਯੋਗ-ਦੇਵ ਮਾਨ

ਨਾਭਾ, 21 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਤੋਂ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਹੱਦੋਂ ਵੱਧ ਤਰਸਯੋਗ ਬਣੀ ਹੋਈ ਹੈ ਸਬੰਧਿਤ ਮਹਿਕਮੇ ਵਲੋਂ ਕੋਈ ਵੀ ਸਾਰ ਨਹੀਂ ਲਈ ਜਾ ਰਹੀ ਜਿਸ ਦੇ ਚੱਲਦਿਆਂ ਪਿੰਡ ਮੈਹਸ, ਕੱਲੇਮਾਜਰਾ, ਸੁਰਾਜਪੁਰ, ...

ਪੂਰੀ ਖ਼ਬਰ »

ਸਨੌਰ ਅਨਾਜ ਮੰਡੀ ਵਿਖੇ ਬਾਰਦਾਨਾ ਆਉਣ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਰਾਹਤ

ਸਨੌਰ, 21 ਅਪ੍ਰੈਲ (ਸੋਖਲ)-ਸਨੌਰ ਅਨਾਜ ਮੰਡੀ ਵਿਖੇ ਬਾਰਦਾਨੇ ਦੀ ਸਮੱਸਿਆ ਨੂੰ ਲੈ ਕੇ ਕਿਸਾਨ, ਆੜ੍ਹਤੀ ਸੰਘਰਸ਼ ਕਰ ਰਹੇ ਸਨ ਜਿਨ੍ਹਾਂ ਦਾ ਸਾਥ ਦੇਣ ਲਈ ਸਨੌਰ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਲੰਘੀ ਦੇਰ ਰਾਤ ਤੱਕ ਵੱਡੀ ਨਦੀ ਦੇ ਪੁੱਲ 'ਤੇ ਧਰਨੇ ਤੇ ...

ਪੂਰੀ ਖ਼ਬਰ »

ਕੁਦਰਤ ਦਾ ਕਹਿਰ ਮੀਂਹ, ਬਾਰਦਾਨੇ ਦੀ ਘਾਟ ਤੇ ਲਿਫਟਿੰਗ ਦੀ ਸਮੱਸਿਆ ਨੇ ਕਿਸਾਨ ਸਤਾਏ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਲੰਘੀ ਰਾਤ ਤੋਂ ਖੇਤਰ 'ਚ ਰੁਕ-ਰਕ ਕੇ ਹੋ ਰਹੀ ਬਰਸਾਤ, ਮੰਡੀ 'ਚ ਬਾਰਦਾਨੇ ਦੀ ਘਾਟ ਅਤੇ ਮੰਡੀ 'ਚ ਖ਼ਰੀਦ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਲੱਗੇ ਵੱਡੇ-ਵੱਡੇ ਬੋਰੀਆਂ ਦੇ ਅੰਬਾਰ, ਜਿਨ੍ਹਾਂ ਕਾਰਨ ਮੰਡੀ 'ਚ ਥਾਂ ਦੀ ਘਾਟ ਹੋ ਰਹੀ ਹੈ, ਦੇ ...

ਪੂਰੀ ਖ਼ਬਰ »

ਝਪਟਾਮਾਰਾਂ ਤੋਂ ਸੋਨਾ ਖ਼ਰੀਦਣ ਵਾਲਾ ਸੁਨਿਆਰਾ ਮਹਾਰਾਸ਼ਟਰ ਤੋਂ ਗਿ੍ਫ਼ਤਾਰ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਵਲੋਂ ਪੰਜਾਬ ਭਰ 'ਚ ਕੀਤੀਆਂ 22 ਝਪਟਮਾਰੀ ਦੀਆਂ ਵਾਰਦਾਤਾਂ 'ਚ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਸੋਨਾ ਖ਼ਰੀਦਣ ਵਾਲੇ ਸੁਨਿਆਰੇ ਨੂੰ ਪਟਿਆਲਾ ਪੁਲਿਸ ਦੀ ਟੀਮ ਮਹਾਰਾਸ਼ਟਰ ਤੋਂ ਗਿ੍ਫ਼ਤਾਰ ਕਰ ਲਿਆਈ ਹੈ ...

ਪੂਰੀ ਖ਼ਬਰ »

ਪਟਿਆਲਾ 'ਚ 60 ਸਾਲਾ ਔਰਤ ਦੀ ਹੱਤਿਆ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਰਾਜਪੁਰਾ ਰੋਡ 'ਤੇ ਵਿਕਾਸ ਕਾਲੋਨੀ ਵਿਖੇ ਇਕ ਔਰਤ ਦੀ ਮੂੰਹ ਨੂੰ ਟੇਪ ਲਪੇਟ ਕੇ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕਰਨ ਦੀ ਖਬਰ ਹੈ | ਮਿ੍ਤਕਾ ਦੀ ਪਛਾਣ ਕਮਲੇਸ਼ ਸਿੰਗਲਾ (60) ਵਾਸੀ ਵਿਕਾਸ ਕਾਲੋਨੀ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ 'ਚ ਵੀ ਮਿਲੇਗੀ ਫ਼ਰਦ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ 'ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵਲੋਂ ਜਨਤਕ ਹਿੱਤਾਂ ਦੇ ਮੱਦੇਨਜ਼ਰ ਇਕ ਅਹਿਮ ਫੈਸਲਾ ਲੈਂਦਿਆਂ ਲੋਕਾਂ ਨੂੰ ਫ਼ਰਦ ਦੇਣ ਦਾ ਕੰਮ ਵੀ ਸੇਵਾ ...

ਪੂਰੀ ਖ਼ਬਰ »

ਦੋ ਮਹੀਨੇ ਦਾ ਸਮਾਂ ਬੀਤਣ 'ਤੇ ਵੀ ਨਹੀਂ ਮਿਲਿਆ ਅੰਗਹੀਣਾਂ ਨੂੰ ਲੋੜੀਂਦਾ ਸਾਮਾਨ-ਅਸੂਲ ਆਗੂ

ਘਨੌਰ, 21 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-22 ਫਰਵਰੀ ਨੂੰ ਘਨੌਰ ਵਿਖੇ ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਮਾਨ ਟ੍ਰਾਈਸਾਇਕਲ, ਵਹੀਲ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਨਕਲੀ ਅੰਗਾਂ ਆਦਿ ਮੁਹੱਈਆ ਕਰਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ ਪ੍ਰੰਤੂ 2 ਮਹੀਨੇ ਦਾ ...

ਪੂਰੀ ਖ਼ਬਰ »

ਦੋ ਮਹੀਨੇ ਦਾ ਸਮਾਂ ਬੀਤਣ 'ਤੇ ਵੀ ਨਹੀਂ ਮਿਲਿਆ ਅੰਗਹੀਣਾਂ ਨੂੰ ਲੋੜੀਂਦਾ ਸਾਮਾਨ-ਅਸੂਲ ਆਗੂ

ਘਨੌਰ, 21 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-22 ਫਰਵਰੀ ਨੂੰ ਘਨੌਰ ਵਿਖੇ ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਮਾਨ ਟ੍ਰਾਈਸਾਇਕਲ, ਵਹੀਲ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਨਕਲੀ ਅੰਗਾਂ ਆਦਿ ਮੁਹੱਈਆ ਕਰਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ ਪ੍ਰੰਤੂ 2 ਮਹੀਨੇ ਦਾ ...

ਪੂਰੀ ਖ਼ਬਰ »

ਪਿੰਡ ਬਰਵਾਲੀ ਕਲਾਂ ਵਿਖੇ 400 ਸਾਲਾ ਨੂੰ ਸਮਰਪਿਤ ਗੁਰਬਾਣੀ ਕਥਾ ਸਮਾਗਮ

ਜਟਾਣਾ ਉੱਚਾ, 21 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਪਿੰਡ ਬਰਵਾਲੀ ਕਲਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਦੇ ਸਹਿਯੋਗ ਨਾਲ ਪਿੰਡ ਦੀ ਲੋਕਲ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸੱਤ ਰੋਜ਼ਾ ਕਥਾ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਕੰਪਨੀ ਵਲੋਂ 4 ਕੇਂਦਰਾਂ 'ਤੇ ਕਣਕ ਦੀ ਖ਼ਰੀਦ ਸ਼ੁਰੂ

ਨੰਦਪੁਰ ਕਲੌੜ, 21 ਅਪ੍ਰੈਲ (ਜਰਨੈਲ ਸਿੰਘ ਧੁੰਦਾ)-ਫ਼ਤਿਹਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਨੇ ਕਣਕ ਦੀ ਖ਼ਰੀਦ ਅਨਾਜ ਮੰਡੀ ਬਸੀ ਪਠਾਣਾਂ, ਕਲੌੜ, ਰਾਇਲੋਂ ਵਿਖੇ ਸ਼ੁਰੂ ਕਰਨ ਤੋਂ ਬਾਅਦ ਖ਼ਰੀਦ ਕੇਂਦਰ ਸੰਘੋਲ ਵਿਖੇ ਵੀ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਬਾਹਰੀ ਸੂਬਿਆਂ ਤੋਂ ਕਣਕ ਦੀ ਆਮਦ ਰੋਕਣ ਲਈ ਕਿਸਾਨ ਯੂਨੀਅਨ ਵਲੋਂ ਪਟਿਆਲਾ ਪੁਲਿਸ ਦਾ ਧੰਨਵਾਦ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੀਆਂ ਮੰਡੀਆਂ 'ਚ ਸਰਕਾਰੀ ਕੀਮਤ 'ਤੇ ਕਣਕ ਵੇਚਣ ਲਈ ਬਾਹਰਲੇ ਸੂਬਿਆਂ ਤੋਂ ਭੇਜੇ ਜਾ ਰਹੇ ਕਣਕ ਦੇ ਟਰਾਲਿਆਂ ਨੂੰ ਹਰਿਆਣਾ ਪੰਜਾਬ ਦੀ ਹੱਦ 'ਤੇ ਪਟਿਆਲਾ ਪੁਲਿਸ ਵਲੋਂ ਜ਼ਬਤ ਕਰਨ ਦੀ ਕਾਰਵਾਈ ਦੀ ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਅਨਾਜ ਮੰਡੀ ਬਾਦਸ਼ਾਹਪੁਰ ਵਿਖੇ ਬਾਰਦਾਨੇ ਦੀ ਘਾਟ ਹੋਣ ਕਾਰਨ ਕਿਸਾਨਾਂ ਵਲੋਂ ਸੜਕ ਜਾਮ

ਬਾਦਸ਼ਾਹਪੁਰ, 21 ਅਪ੍ਰੈਲ (ਰਛਪਾਲ ਸਿੰਘ ਢੋਟ)-ਕਸਬਾ ਬਾਦਸ਼ਾਹਪੁਰ ਦੀ ਅਨਾਜ ਮੰਡੀ ਅਤੇ ਨਨਹੇੜਾ ਅਨਾਜ ਮੰਡੀ ਵਿਖੇ ਬਾਰਦਾਨੇ ਦੀ ਘਾਟ ਆਉਣ ਕਾਰਨ ਆੜ੍ਹਤੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕਰਦੇ ਹੋਏ ਧਰਨਾ ਲਗਾ ਕੇ ਮੇਨ ਚੌਕ ਜਾਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX