ਤਾਜਾ ਖ਼ਬਰਾਂ


ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  14 minutes ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  28 minutes ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  51 minutes ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  56 minutes ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 1 hour ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 1 hour ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 3 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 4 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 4 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 4 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 4 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 4 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 5 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 4 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 5 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 6 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 6 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 6 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 6 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਪੰਜਾਬ / ਜਨਰਲ

ਕਿਸਾਨ ਮੋਰਚੇ ਨੂੰ ਉਠਾਉਣ ਲਈ ਸਰਕਾਰ ਸੋਚ ਸਮਝ ਕੇ ਆਵੇ- ਉਗਰਾਹਾਂ

ਖਨੌਰੀ, 21 ਅਪ੍ਰੈਲ (ਬਲਵਿੰਦਰ ਸਿੰਘ ਥਿੰਦ) - ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਹੱਕਾਂ ਲਈ ਡੇਰੇ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੀਆਂ ਆਪਰੇਸ਼ਨ 'ਕਲੀਨ' ਦੀਆਂ ਪਿਛਲੇ ਦਿਨਾਂ ਤੋਂ ਚੱਲ ਰਹੀਆਂ ਚਰਚਾਵਾਂ ਦੇ ਵਿਰੋਧ 'ਚ ਅੱਜ ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਸਥਿਤ ਖਨੌਰੀ ਬਾਰਡਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਟਰੈਕਟਰ-ਟਰਾਲੀਆਂ, ਕਾਰਾਂ-ਜੀਪਾਂ, ਬੱਸਾਂ ਤੇ ਹੋਰ ਸੈਂਕੜੇ ਵਾਹਨਾਂ 'ਤੇ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ, ਜਿਸ ਨੰੂ ਜਥੇਬੰਦੀ ਦੇ ਪ੍ਰਧਾਨ ਜੁਗਿੰਦਰ ਸਿੰਘ ਉਗਰਾਹਾਂ ਨੇ ਰਵਾਨਾ ਕੀਤਾ | ਇਸ ਮੌਕੇ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਫ਼ੇਲ੍ਹ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨਾਂ ਦੇ ਸਿਰੜ ਅੱਗੇ ਉਨ੍ਹਾਂ ਦੀ ਇਕ ਵੀ ਚਾਲ ਸਫਲ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਮੋਰਚੇ ਨੂੰ ਉਠਾਉਣ ਲਈ ਸੋਚ ਸਮਝ ਕੇ ਆਵੇ | ਅਸੀਂ ਆਪਣੀ ਤਿਆਰੀ ਲਈ ਦੁਬਾਰਾ ਇਹ ਕਾਫ਼ਲੇ ਲੈ ਕੇ ਜਾ ਰਹੇ ਹਾਂ | ਉਨ੍ਹਾਂ ਦੱਸਿਆ ਕਿ ਅੱਜ ਦੇ ਕਾਫ਼ਲੇ ਵਿਚ 15 ਹਜ਼ਾਰ ਕਿਸਾਨ ਦਿੱਲੀ ਕਿਸਾਨ ਅੰਦੋਲਨ ਵਿਚ ਜਾ ਰਹੇ ਹਨ ਅਤੇ ਆਉਣ ਵਾਲੇ 2-3 ਦਿਨਾਂ ਵਿਚ 15-20 ਹਜ਼ਾਰ ਹੋਰ ਕਿਸਾਨ ਦਿੱਲੀ ਅੰਦੋਲਨ ਵਿਚ ਪਹੁੰਚਣਗੇ | ਕੋਰੋਨਾ ਕਾਰਨ ਕੀਤੀ ਜਾ ਰਹੀ ਤਾਲਾਬੰਦੀ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ ਸਰਕਾਰ ਕੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡੇ ਬੰਦੇ ਮਰ ਰਹੇ ਹਨ | ਉਹ ਕੋਰੋਨਾ ਨਾਲ ਵੀ ਮਰ ਰਹੇ ਹਨ | ਪਰ ਅਸੀਂ ਕੋਰੋਨਾ ਨਾਲ ਮਰੀਏ ਕਿ ਭੁੱਖ ਨਾਲ ਇਹ ਸਾਡੇ ਵੱਸ ਨਹੀਂ | ਸਾਡੇ ਲਈ ਦੋਨੋਂ ਪਾਸੇ ਮੌਤ ਹੈ, ਲੜਦੇ ਹਾਂ ਤਾਂ ਵੀ ਮੌਤ, ਨਹੀਂ ਲੜਦੇ ਤਾਂ ਵੀ ਮੌਤ | ਸਾਡੇ ਲਈ ਭੁੱਖ ਨਾਲ ਮਰਨਾ ਕੋਰੋਨਾ ਨਾਲੋ ਵੀ ਵੱਡੀ ਮੌਤ ਹੈ | ਇਸ ਮੌਕੇ ਸੁਖਦੇਵ ਸਿੰਘ ਕੋਕਰੀ ਕਲ੍ਹਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਤਿੰਨੋਂ ਸੂਬਾ ਆਗੂ, ਗੋਬਿੰਦਰ ਸਿੰਘ, ਅਜੈਬ ਸਿੰਘ ਭਵਾਨੀਗੜ੍ਹ, ਮਨਜੀਤ ਸਿੰਘ ਘਰਾਚੋਂ, ਧਰਮਿੰਦਰ ਸਿੰਘ ਲਹਿਰਾ, ਰਾਜ ਸਿੰਘ ਥੇੜ੍ਹੀ, ਝੰਡਾ ਸਿੰਘ ਜੇਠੂਕੇ ਸੀਨੀਅਰ ਮੀਤ ਪ੍ਰਧਾਨ, ਗੁਰਬਾਜ਼ ਸਿੰਘ ਸਾਬਕਾ ਸਰਪੰਚ ਥੇੜ੍ਹੀ, ਗੁਰਬਖ਼ਸ਼ ਸਿੰਘ ਖਨੌਰੀ ਪ੍ਰਧਾਨ, ਗੁਰਪ੍ਰੀਤ ਸਿੰਘ ਗੁਰਨੇ, ਬਹਾਦਰ ਸਿੰਘ ਵੜੈਚ, ਮੇਹਰ ਸਿੰਘ ਵੜੈਚ ਆਦਿ ਮੌਜੂਦ ਸਨ |

ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਸਰਕਾਰ 'ਤੇ ਬਾਰਦਾਨੇ ਦੀ ਘਾਟ ਹੇਠ ਪਲਾਸਟਿਕ ਬੈਗਾਂ ਦੇ ਘੁਟਾਲੇ ਦਾ ਦੋਸ਼

ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਬਾਰਦਾਨੇ ਦੀ ਘਾਟ ਜਾਣਬੁੱਝ ਕੇ ਪੈਦਾ ਕੀਤੀ ਗਈ ਹੈ ਤਾਂ ਜੋ ਲੋਕਲ ਪੱਧਰ 'ਤੇ ਪਲਾਸਟਿਕ ਬੈਗਾਂ ਦੀ ਖ਼ਰੀਦ ਕਰਕੇ ਮੋਟੀ ਕਮਾਈ ਕੀਤੀ ਜਾਵੇ | ਇਸ ਘੁਟਾਲੇ ਤੋਂ ਪਰਦਾ ਚੁੱਕਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਨੇ ਕੀਤੀ ਖੁਦਕੁਸ਼ੀ

ਬਰਗਾੜੀ, 21 ਅਪ੍ਰੈਲ (ਲਖਵਿੰਦਰ ਸ਼ਰਮਾ)- ਪਿੰਡ ਗੁਰੂਸਰ ਦੇ ਕਿਸਾਨ ਹਰਜੀਤ ਸਿੰਘ ਪੁੱਤਰ ਬਘੇਲ ਸਿੰਘ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪੇ੍ਰਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ | ਇਹ ਕਿਸਾਨ ਕਰੀਬ ਦੋ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਆਪਣੇ ਪਿੱਛੇ ਪਤਨੀ, ਦੋ ਧੀਆਂ ਅਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਤੇ ਐਲੀਮੈਂਟਰੀ) ਦੇ ਤਬਾਦਲੇ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਅਨੁਸਾਰ ਜਸਵਿੰਦਰ ਕੌਰ ਡੀ.ਈ.ਓ. (ਅ) ਨੂੰ ਮੋਗਾ ਤੋਂ ਬਦਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਮੋਰਿੰਡਾ, 21 ਅਪ੍ਰੈਲ (ਕੰਗ)-ਅੱਜ ਮੋਰਿੰਡਾ-ਕੁਰਾਲੀ ਸੜਕ 'ਤੇ ਪੈਂਦੇ ਪਿੰਡ ਢੰਗਰਾਲੀ ਲਾਗੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਹਾਦਸਾ ਉਦੋਂ ਵਾਪਰਿਆ ਜਦੋਂ ਪਿੰਡ ਰੰਗੀਆਂ ਦੇ ਵਸਨੀਕ ਫ਼ਤਿਹ ਸਿੰਘ (24) ਪੁੱਤਰ ਦਰਸ਼ਨ ਸਿੰਘ ਅਤੇ ...

ਪੂਰੀ ਖ਼ਬਰ »

'ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਕਾਰਨ ਕਿਸਾਨੀ ਖਰਚੇ ਵਧੇ, ਪਰ ਫ਼ਸਲ ਦੇ ਝਾੜ ਘਟੇ

ਇਕ ਸਾਲ 'ਚ ਡੀਜ਼ਲ ਪ੍ਰਤੀ ਲੀਟਰ 22 ਰੁਪਏ ਵਧਿਆ, ਕਣਕ ਦਾ ਝਾੜ 5-6 ਕੁਇੰਟਲ ਪ੍ਰਤੀ ਏਕੜ ਘਟਿਆ

ਖੋਸਾ ਦਲ ਸਿੰਘ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)- ਕਿਸਾਨੀ ਖਰਚੇ ਹਰ ਸਾਲ ਵਧਦੇ ਜਾ ਰਹੇ ਹਨ, ਪਰ ਇਸ ਦੇ ਉਲਟ ਕਿਸਾਨ ਦੀ ਆਮਦਨ ਘਟ ਰਹੀ ਹੈ | ਇਸ ਸਮੇਂ ਕਣਕ ਦੇ ਘਟੇ ਝਾੜ ਪਿੰਡਾਂ ਦੀ ਸੱਥਾਂ ਦੀ ਖੰੂਡ ਚਰਚਾ ਦਾ ਹਿੱਸਾ ਬਣ ਗਿਆ ਹੈ | ਇਸ ਸਬੰਧੀ ਗੱਲਬਾਤ ਕਰਨ 'ਤੇ ਪਿੰਡ ...

ਪੂਰੀ ਖ਼ਬਰ »

ਪਾਕਿ ਗਏ ਜਥੇ ਦੀ ਅੱਜ ਹੋਵੇਗੀ ਵਾਪਸੀ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ 10 ਦਿਨਾ ਯਾਤਰਾ ਲਈ ਪਾਕਿਸਤਾਨ ਪਹੁੰਚਿਆ ਸਿੱਖ ਯਾਤਰੂਆਂ ਦਾ ਜਥਾ ਵੀਰਵਾਰ 22 ਅਪ੍ਰੈਲ ਨੂੰ ਸਵੇਰੇ ਲਾਹੌਰ ਤੋਂ ਬੱਸਾਂ ਰਾਹੀ ਵਾਹਗਾ ਪਹੁੰਚੇਗਾ | ਇਹ ਪਹਿਲਾ ...

ਪੂਰੀ ਖ਼ਬਰ »

ਪੰਜਾਬ 'ਚ ਆਕਸੀਜਨ ਦੀ ਕਮੀ, ਸਥਿਤੀ ਚਿੰਤਾਜਨਕ

ਕੇਂਦਰ ਨੇ ਤਰਲ ਆਕਸੀਜਨ ਦਾ ਕੋਟਾ 250 ਤੋਂ ਘਟਾ ਕੇ ਕੀਤਾ 50 ਟਨ

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਕਾਰਨ ਹਸਪਤਾਲਾਂ 'ਚ ਆਕਸੀਜਨ ਦੀ ਮੰਗ ਵੀ ਲਗਾਤਾਰ ਵੱਧ ਰਹੀ ਹੈ, ਜਦਕਿ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਹਸਪਤਾਲਾਂ ਨੂੰ ਆਕਸੀਜਨ ਦੀ ਭਾਰੀ ਕਿੱਲਤ ਦਾ ...

ਪੂਰੀ ਖ਼ਬਰ »

ਸੇਵਾ ਮੁਕਤ ਦਰਜਾ ਚਾਰ ਕਰਮਚਾਰੀਆਂ ਨੇ ਈ. ਪੀ. ਐੱਫ. ਦੇ ਭੱਤੇ ਵਿਚ ਵਾਧਾ ਕਰਨ ਦੀ ਕੀਤੀ ਮੰਗ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਕੇਂਦਰ ਤੇ ਪੰਜਾਬ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਸੇਵਾ ਮੁਕਤ ਦਰਜਾ ਚਾਰ ਕਰਮਚਾਰੀਆਂ ਦੀ ਤਨਖਾਹ ਤੇ ਭੱਤਿਆ ਵਿਚ ਕੋਈ ਵਾਧਾ ਨਹੀਂ ਕੀਤਾ, ਜਿਸ ਕਰਕੇ ਵੱਖ-ਵੱਖ ਵਿਭਾਗ ਦੇ ਸੇਵਾਮੁਕਤ ਦਰਜਾ ਚਾਰ ਕਰਮਚਾਰੀਆਂ ਵਿਚ ਕੇਂਦਰ ...

ਪੂਰੀ ਖ਼ਬਰ »

40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਮਾਜਰੀ, 21 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਕੁਰਾਲੀ ਸਿਸਵਾਂ ਮਾਰਗ ਬੂਥਗੜ੍ਹ ਲਾਈਟਾਂ 'ਤੇ ਨਾਕੇ ਦੌਰਾਨ ਮਾਜਰੀ ਪੁਲਿਸ ਨੇ 40 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਏ. ਐਸ. ਆਈ. ਪਰਮਿੰਦਰ ਕੁਮਾਰ ਮਾਜਰੀ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ...

ਪੂਰੀ ਖ਼ਬਰ »

ਸਿਪਾਹੀ ਜਨਰਲ ਡਿਊਟੀ ਲਈ ਹੋਣ ਵਾਲੀ ਕਾਮਨ ਦਾਖਲਾ ਪ੍ਰੀਖਿਆ ਮੁਲਤਵੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਕੋਵਿਡ-19 ਸਥਿਤੀ ਨੂੰ ਵੇਖਦਿਆਂ 25 ਅਪ੍ਰੈਲ 2021 ਨੂੰ ਸੀ. ਜੀ. ਕੰਪਲੈਕਸ ਲੁਧਿਆਣਾ ਵਿਖੇ ਹੋਣ ਵਾਲੀ ਸਿਪਾਹੀ ਜਨਰਲ ਡਿਊਟੀ ਲਈ ਦਾਖਲਾ ਪ੍ਰੀਖਿਆ (ਸੀ. ਈ. ਈ.) ਮੁਲਤਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਅੱਜ ਇਥੇ ਕਰਨਲ ਸਜੀਵ ਐਨ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮਾਮਲੇ ਦਰਜ-ਜ਼ਿਲ੍ਹਾ ਪੁਲਿਸ ਮੁਖੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਨੇ ਭੋਲੇ ਭਾਲੇ ਨੌਜਵਾਨਾਂ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ 5 ਆਰੋਪੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਪਟਿਆਲਾ 'ਚ 60 ਸਾਲਾ ਔਰਤ ਦੀ ਹੱਤਿਆ

ਪਟਿਆਲਾ, 21 ਅਪ੍ਰੈਲ (ਮਨਦੀਪ ਸਿੰਘ ਖਰੋੜ)-ਰਾਜਪੁਰਾ ਰੋਡ 'ਤੇ ਵਿਕਾਸ ਕਾਲੋਨੀ ਵਿਖੇ ਇਕ ਔਰਤ ਦੀ ਮੂੰਹ ਨੂੰ ਟੇਪ ਲਪੇਟ ਕੇ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕਰਨ ਦੀ ਖਬਰ ਹੈ | ਮਿ੍ਤਕਾ ਦੀ ਪਛਾਣ ਕਮਲੇਸ਼ ਸਿੰਗਲਾ (60) ਵਾਸੀ ਵਿਕਾਸ ਕਾਲੋਨੀ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਜਥੇਦਾਰ ਸਵਰਨ ਸਿੰਘ ਚਨਾਰਥਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਫ਼ਤਹਿਗੜ੍ਹ ...

ਪੂਰੀ ਖ਼ਬਰ »

ਗਠੀਏ ਵਾਲੇ ਮਰੀਜ਼ਾਂ ਲਈ ਡਾ. ਸ਼ਾਰਦਾ ਹਸਪਤਾਲ ਦਾ ਨਾਂਅ ਪ੍ਰਸਿੱਧ ਗਠੀਆ ਹਸਪਤਾਲਾਂ 'ਚ ਸ਼ਾਮਿਲ

ਜਲੰਧਰ, 21 ਅਪ੍ਰੈਲ (ਅ.ਬ.)-ਡਾ. ਸ਼ਾਰਦਾ ਆਯੂਰਵੈਦਿਕ ਹਸਪਤਾਲ ਪੰਜਾਬ ਦਾ ਪ੍ਰਸਿੱਧ ਆਯੂਰਵੈਦਿਕ ਹਸਪਤਾਲ ਹੈ | ਡਾ. ਸ਼ਾਰਦਾ ਆਯੂਰਵੈਦਿਕ ਦੇ ਡਾਕਟਰਾਂ ਦੀ ਟੀਮ ਨੇ ਜੋ ਗਠੀਏ ਦੀ ਆਯੂਰਵੈਦਿਕ ਦਵਾਈ ਬਣਾਈ, ਜਿਸ ਦੇ ਬਹੁਤ ਵਧੀਆ ਨਤੀਜੇ ਦੇਖਣ ਨੂੰ ਮਿਲ ਰਹੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਐਲ.ਆਈ.ਸੀ. ਨੇ ਵਿੱਤੀ ਸਾਲ 2020-21 'ਚ ਬਣਾਇਆ ਰਿਕਾਰਡ

ਜਲੰਧਰ, 21 ਅਪ੍ਰੈਲ (ਅ.ਬ.)-ਭਾਰਤ ਦੀ ਸਭ ਤੋਂ ਵੱਡੀ ਬੀਮਾ ਕੰਪਨੀ ਐਲ.ਆਈ.ਸੀ. ਨੇ ਕੋਰੋਨਾ ਦੇ ਦੌਰ 'ਚ ਵੀ ਬਿਹਤਰੀਨ ਕਾਰੋਬਾਰ ਕੀਤਾ | ਕੰਪਨੀ ਨੇ ਦੱਸਿਆ ਉਸ ਨੇ 2020-21 ਵਿੱਤੀ ਸਾਲ ਵਿਚ ਬਿਹਤਰੀਨ ਕਾਰੋਬਾਰ ਕਰਦੇ ਹੋਏ ਨਵੀਆਂ ਬੁਲੰਦੀਆਂ ਨੂੰ ਛੋਹਿਆ ਅਤੇ ਪਹਿਲੀ ਵਾਰ 1.84 ਲੱਖ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨੇ ਆਪਣੇ ਅਹੁਦੇ ਦਾ ਸੰਭਾਲਿਆ ਕਾਰਜਭਾਰ

ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਵਲੋਂ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮਾਮਲਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਹਲਕਾ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ

ਸੰਗਰੂਰ, 21 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਇੱਥੇ ਸਿਵਲ ਹਸਪਤਾਲ ਸੰਗਰੂਰ ਵਿਖੇ ਕੋਵਿਡ ਟੀਕੇ ਦੀ ਪਹਿਲੀ ਡੋਜ਼ ਲਗਵਾਈ | ਇਸ ਮੌਕੇ ਮੋਹਰਲੀ ਕਤਾਰ ਦੇ ਕਾਮਿਆਂ ਤੇ ਹੋਰ ਲੋਕਾਂ ਨੂੰ ਕੋਵਿਡ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ- (ਭਾਗ-12)

ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ

ਕਰਨੈਲ ਸਿੰਘ ਸੈਣੀ ਸ੍ਰੀ ਅਨੰਦਪੁਰ ਸਾਹਿਬ- ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਹ ਇਤਿਹਾਸਕ ਤੇ ਗੁਰੂ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਹੈ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਭ ਤੋਂ ਪਹਿਲਾਂ ਆਪਣਾ ਨਿਵਾਸ ਕੀਤਾ ਸੀ | ਗੁਰੂ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਲਈ ਵਰਦਾਨ ਸਾਬਤ ਹੋ ਰਹੀ ਹੈ ਸਟਿੱਚਲੈੱਸ ਇੰਡੋਸਕੋਪਿਕ ਸਪਾਈਨ ਸਰਜਰੀ- ਡਾ. ਤਿ੍ਵੇਦੀ

ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ)- ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਦੀ ਨਵੀਂ ਤਕਨੀਕ ਸਟਿੱਚਲੈੱਸ ਇੰਡੋਸਕੋਪਿਕ ਸਪਾਈਨ ਸਰਜਰੀ ਵਰਦਾਨ ਸਾਬਤ ਹੋ ਰਹੀ ਹੈ | ਇਹ ਜਾਣਕਾਰੀ ਸਪਾਇਨ ਮਾਸਟਰਜ਼ ਯੂਨਿਟ (ਵਾਸਲ ਹਸਪਤਾਲ) 'ਚ ਸੀਨੀਅਰ ਇੰਡੋਸਕੋਪਿਕ ਸਪਾਈਨ ਸਰਜਨ ਡਾ. ...

ਪੂਰੀ ਖ਼ਬਰ »

ਭਾਈ ਗਜਿੰਦਰ ਸਿੰਘ ਸਿਹਤਯਾਬ ਹੋ ਕੇ ਘਰ ਪਰਤੇ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਸਤੰਬਰ 1981 'ਚ ਇੰਡੀਅਨ ਏਅਰਲਾਈਨਜ਼ ਦਾ ਜਹਾਜ਼ ਅਗਵਾ ਕਰਨ ਵਾਲੀ ਟੀਮ ਦੇ ਪ੍ਰਮੁੱਖ ਆਗੂ ਅਤੇ ਦਲ ਖ਼ਾਲਸਾ ਦੇ ਸੰਸਥਾਪਕਾਂ 'ਚੋਂ ਮੋਢੀ ਭਾਈ ਗਜਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਰਕੇ ਲੰਘੇ ਹਫ਼ਤੇ 16 ਅਪ੍ਰੈਲ ਨੂੰ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੌਰਾਨ ਸਿੱਖਿਆ ਵਿਭਾਗ 1 ਮਈ ਤੋਂ ਵੱਖ-ਵੱਖ ਗਤੀਵਿਧੀਆਂ ਕਰਵਾਏਗਾ

ਪੋਜੇਵਾਲ ਸਰਾਂ, 21 ਅਪ੍ਰੈਲ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ ਲਈ ਕੈਲੰਡਰ ਬਣਾਇਆ ਗਿਆ ਹੈ | ਕੈਲੰਡਰ ਅਨੁਸਾਰ ਇਹ ਗਤੀਵਿਧੀਆਂ 1 ਮਈ 2021 ਤੋਂ ਸ਼ੁਰੂ ਹੋਣਗੀਆਂ ਤੇ 15 ਅਗਸਤ 2022 ਤੱਕ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਛੋਟੇ ਬੱਚਿਆਂ ਦਾ ਭਵਿੱਖ ਤੇ ਬਚਪਨ ਰੋਲ ਦਿੱਤਾ

ਮਾਪੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ

ਮੂਣਕ, 21 ਅਪ੍ਰੈਲ (ਕੇਵਲ ਸਿੰਗਲਾ)- ਕੋਵਿਡ-19 ਮਹਾਂਮਾਰੀ ਨੇ ਹਰ ਵਰਗ ਨੂੰ ਆਰਥਿਕ, ਸਰੀਰਕ ਅਤੇ ਮਾਨਸਿਕ ਤੌਰ 'ਤੇ ਨੁਕਸਾਨ ਪਹੁੰਚਾਇਆ ਹੈ ਅਤੇ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਬੱਚੇ ਜਿਨ੍ਹਾਂ ਦੀ ਉਮਰ 3 ਤੋਂ 10 ਸਾਲ ਹੈ, ਦਾ ਭਵਿੱਖ ਤੇ ਬਚਪਨ ਕੋਰੋਨਾ ਨੇ ਰੋਲ ਕੇ ਰੱਖ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਸੰਘਰਸ਼ ਦਾ ਐਲਾਨ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਧੀਨ ਚੱਲ ਰਹੀ ਏਡਜ਼ ਕੰਟਰੋਲ ਸੰਸਥਾ 'ਚ ਤਾਇਨਾਤ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਅਸੋਸੀਏਸ਼ਨ ਦੀ ਸੂਬਾ ਪੱਧਰੀ ਹੰਗਾਮੀ ਮੀਟਿੰਗ ਅਸੋਸੀਏਸ਼ਨ ਦੇ ਮੁੱਖ ...

ਪੂਰੀ ਖ਼ਬਰ »

2020 'ਚ ਲਹਿੰਦੇ ਪੰਜਾਬ 'ਚ 1707 ਬੱਚੇ ਬਣੇ ਜਿਣਸੀ ਹਿੰਸਾ ਦੇ ਸ਼ਿਕਾਰ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਕੰਮ ਕਰ ਰਹੀ ਇਕ ਐਨ.ਜੀ.ਓ. ਨੇ ਕਿਹਾ ਹੈ ਕਿ ਪਾਕਿ 'ਚ ਸਾਲ 2020 ਦੌਰਾਨ ਬੱਚਿਆਂ ਨਾਲ ਜਿਣਸੀ ਹਿੰਸਾ ਦੀਆਂ 2960 ਘਟਨਾਵਾਂ ਵਾਪਰੀਆਂ | ਉਕਤ ਗ਼ੈਰ ਸਰਕਾਰੀ ਸੰਗਠਨ 'ਸਾਹਿਲ' ਵਲੋਂ ...

ਪੂਰੀ ਖ਼ਬਰ »

ਮਈ ਮਹੀਨੇ ਦੌਰਾਨ ਭਾਜਪਾ ਪੰਜਾਬ 'ਚ ਕਰ ਸਕਦੀ ਹੈ ਵੱਡਾ ਸ਼ਕਤੀ ਪ੍ਰਦਰਸ਼ਨ

ਅਮਨਦੀਪ ਸਿੰਘ ਬਿੱਟਾ ਸੰਗਰੂਰ, 21 ਅਪ੍ਰੈਲ- ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ 'ਚ ਪੂਰੀ ਤਰ੍ਹਾਂ ਅਲੱਗ-ਥਲੱਗ ਪੈ ਚੁੱਕੀ ਭਾਰਤੀ ਜਨਤਾ ਪਾਰਟੀ ਮਈ ਮਹੀਨੇ ਦੇ ਸ਼ੁਰੂਆਤੀ ਦੌਰ ਦੌਰਾਨ ਰਾਜ 'ਚ ਆਪਣੀ ਤਾਕਤ ਦਾ ਮੁਜ਼ਾਹਰਾ ਕਰਨ ਲਈ ਪੱਬਾਂ-ਭਾਰ ਹੋਈ ਪਈ ਹੈ | ਭਾਜਪਾ ...

ਪੂਰੀ ਖ਼ਬਰ »

1 ਕਿੱਲੋ ਹੈਰੋਇਨ ਤੇ ਨਕਦੀ ਸਮੇਤ 2 ਗ੍ਰਿਫ਼ਤਾਰ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਥਾਣਾ ਔੜ ਦੀ ਪੁਲਿਸ ਵਲੋਂ ਦੋ ਕਥਿਤ ਦੋਸ਼ੀਆਂ ਨੂੰ ਇਕ ਕਿੱਲੋ ਹੈਰੋਇਨ ਤੇ ਨਕਦੀ ਸਮੇਤ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਇਸ ਮਾਮਲੇ ਨੂੰ ਲੈ ਕੇ ਐੱਸ.ਐੱਸ.ਪੀ. ਅਲਕਾ ਮੀਨਾ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਐੱਸ.ਐਚ.ਓ. ਔੜ ...

ਪੂਰੀ ਖ਼ਬਰ »

ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਚੁੰਗਲ 'ਚੋਂ ਬਚਾਉਣ ਲਈ ਗਦਰੀਆਂ ਦੇ ਇਤਿਹਾਸ ਤੋਂ ਸੇਧ ਲੈਣ ਦੀ ਲੋੜ- ਕਿਸਾਨ ਆਗੂ

ਮਾਨਸਾ, 21 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਚੁੰਗਲ 'ਚੋਂ ਬਚਾਉਣ ਲਈ ਗਦਰੀਆਂ ਦੇ ਇਤਿਹਾਸ ਤੋਂ ਸੇਧ ਲੈਣ ਦੀ ਲੋੜ ਹੈ ਕਿਉਂਕਿ ਅੱਜ ਦੇ ਹਾਕਮ ਕਾਰਪੋਰੇਟਰਾਂ ਦੇ ਹੱਥਾਂ 'ਚ ਖੇਡਣ ਲੱਗੇ ਹਨ ਤੇ ਇਕ ਸਾਜ਼ਿਸ਼ ਤਹਿਤ ਭਾਰਤ ਦੇ ...

ਪੂਰੀ ਖ਼ਬਰ »

ਹਸਪਤਾਲਾਂ ਚ ਗ਼ੈਰ-ਜ਼ਰੂਰੀ ਆਪ੍ਰੇਸ਼ਨਾਂ ਨੂੰ ਬੰਦ ਕਰ ਕੇ ਕੋਰੋਨਾ ਮਰੀਜ਼ਾਂ ਲਈ 75 ਫ਼ੀਸਦੀ ਬੈੱਡ ਰਾਖਵੇਂ ਕੀਤੇ ਜਾਣ- ਮੁੱਖ ਸਕੱਤਰ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਸੂਬੇ ਵਿਚ ਕੋਵਿਡ-19 ਦੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਾਰੇ ਹਸਪਤਾਲਾਂ 'ਚ ਗ਼ੈਰ-ਜ਼ਰੂਰੀ ਆਪ੍ਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਸ ਦੇ ...

ਪੂਰੀ ਖ਼ਬਰ »

ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ 130 ਮਾਮਲੇ ਦਰਜ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿਚ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤਕਰੀਬਨ 130 ਐਫ.ਆਈ.ਆਰ. ਦਰਜ ਕੀਤੀਆਂ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਤ ਦੇ ...

ਪੂਰੀ ਖ਼ਬਰ »

'ਸਤਿਯੁਗ' ਨੇ ਪੂਰਾ ਕੀਤਾ ਇਕ ਸਦੀ ਦਾ ਸਫ਼ਰ

ਜਲੰਧਰ, 21 ਅਪ੍ਰੈਲ (ਅ.ਬ.) -ਨਾਮਧਾਰੀ ਦਰਬਾਰ ਦੇ ਪੰਜਾਬੀ ਮੈਗਜ਼ੀਨ 'ਸਤਿਯੁਗ' ਨੇ ਆਪਣੀ ਪ੍ਰਕਾਸ਼ਨਾ ਦੀ ਇਕ ਸਦੀ ਪੂਰੀ ਕਰ ਲਈ ਹੈ | ਮੈਗਜ਼ੀਨ ਵਲੋਂ ਇਸ ਸਬੰਧੀ ਆਪਣਾ ਸ਼ਤਾਬਦੀ ਅੰਕ ਪ੍ਰਕਾਸ਼ਤ ਕੀਤਾ ਗਿਆ | ਇਸ ਦੀ ਪ੍ਰਕਾਸ਼ਨਾ 1920 ਵਿਚ ਸ਼ੁਰੂ ਹੋਈ ਸੀ ਅਤੇ ਸਾਲ 2020 ਵਿਚ ...

ਪੂਰੀ ਖ਼ਬਰ »

ਅਨੇਕਾਂ ਫਾਇਦੇ ਹਨ 'ਨਾਭੀ ਟੱਚ ਆਇਲ'

ਜਲੰਧਰ, 21 ਅਪ੍ਰੈਲ (ਅਜੀਤ ਬਿਊਰੋ)-ਬਚਪਨ ਵਿਚ ਖੇਡਦੇ ਸਮੇਂ ਜਾਣੇ-ਅਣਜਾਣੇ ਵਿਚ ਧੁੰਨੀ ਖਿਸਕ ਜਾਂਦੀ ਸੀ, ਜਦੋਂ ਡਾਕਟਰ ਕੋਲ ਜਾਂਦੇ ਸਨ ਤਾਂ ਪੇਟ ਵਿਚ ਨਾ ਸਹਿਣ ਹੋਣ ਵਾਲੇ ਦਰਦ ਦਾ ਪਤਾ ਨਾ ਲੱਗਣ ਅਤੇ ਰਿਪੋਰਟ ਆਮ ਆਉਣ ਨਾਲ ਵੀ ਕੋਈ ਦਵਾਈ ਵੀ ਨਹੀਂ ਦਿੰਦੇ ਸਨ | ਗਲਤ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ ਵਲੋਂ ਕਰਵਾਇਆ 7ਵਾਂ ਪਾਠ ਬੋਧ ਸਮਾਗਮ ਸਮਾਪਤ

ਗੁਰਬਾਣੀ ਪ੍ਰਚਾਰ ਪ੍ਰਸਾਰ ਤੇ ਪਾਠ ਬੋਧ ਸਮਾਗਮ ਨਿਰੰਤਰ ਜਾਰੀ ਰਹੇਗਾ- ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮਿ੍ਤਸਰ, 21 ਅਪ੍ਰੈਲ (ਹਰਮਿੰਦਰ ਸਿੰਘ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਮਾਰਚ ਤੋਂ ਆਰੰਭ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਅੱਜ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵੈਟਰਨ ਕਾਂਗਰਸੀ ਆਗੂ ਜਗਰਾਜ ਸਿੰਘ ਗਿੱਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੈਟਰਨ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਗਰਾਜ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਸ. ਗਿੱਲ ਜੋ 95 ਵਰਿ੍ਹਆਂ ਦੇ ਸਨ, ਦਾ ਅੱਜ ਸਵੇਰੇ ਕੋਰੋਨਾ ਦੀ ...

ਪੂਰੀ ਖ਼ਬਰ »

ਫੌਜ ਦੀ ਭਰਤੀ ਲਈ 25 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਖੇ ਫੌਜ ਦੀ ਭਰਤੀ ਲਈ 25 ਅਪ੍ਰੈਲ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਫੌਜੀ ਅਧਿਕਾਰੀ ਕਰਨਲ ਸੰਜੀਵ ਐਨ ਨੇ ਦੱਸਿਆ ਕਿ ਇਹ ਭਰਤੀ ਜਗਰਾਉਂ ਪੁਲ ਨੇੜੇ ਸਥਿਤ ਆਰਮੀ ...

ਪੂਰੀ ਖ਼ਬਰ »

ਕੋਰੋਨਾ ਨੂੰ ਧਿਆਨ 'ਚ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੰਕੋਚ ਕੇ ਕਰਨ ਦਾ ਲਿਆ ਫੈਸਲਾ

ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕੋਰੋਨਾ ਮਰੀਜ਼ਾਂ ਨੂੰ ਸਮਰਪਿਤ ਕੀਤਾ ਸ੍ਰੀ ਗੁਰੂ ਰਾਮਦਾਸ ਹਸਪਤਾਲ

ਅੰਮਿ੍ਤਸਰ, 21 ਅਪ੍ਰੈਲ (ਹਰਮਿੰਦਰ ਸਿੰਘ)- ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵੱਡੇ ਸਮਾਗਮਾਂ ਨੂੰ ਹੁਣ ਸੰਕੋਚ ਕੇ ਕਰਨ ਦਾ ਫੈਸਲਾ ਕੀਤਾ ...

ਪੂਰੀ ਖ਼ਬਰ »

ਜਥੇਦਾਰ ਸਵਰਨ ਸਿੰਘ ਚਨਾਰਥਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਫ਼ਤਹਿਗੜ੍ਹ ...

ਪੂਰੀ ਖ਼ਬਰ »

ਕੈਪਟਨ ਵਲੋਂ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਦੀ ਬਰਾਮਦਗੀ ਲਈ ਸੂਚਨਾ ਅਤੇ ਸੂਹ ਦੇਣ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਡੀ.ਜੀ.ਪੀ. ਦਿਨਕਰ ਗੁਪਤਾ ਮੁਤਾਬਕ ਇਹ ...

ਪੂਰੀ ਖ਼ਬਰ »

ਅਦਾਲਤੀ ਫ਼ੈਸਲੇ ਮਗਰੋਂ ਆਪਣਿਆਂ ਸਮੇਤ ਵਿਰੋਧੀਆਂ ਤੋਂ ਘਿਰੀ ਸਰਕਾਰ

ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਏ.ਜੀ. ਨੂੰ ਘੇਰਨ 'ਤੇ ਕੈਪਟਨ ਨਾਖ਼ੁਸ਼

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 21 ਅਪ੍ਰੈਲ-ਚਰਚਿਤ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਦਿੱਤੇ ਅਸਤੀਫੇ ਮਗਰੋਂ ਲਗਾਤਾਰ ਸੂਬੇ ਦਾ ਸਿਆਸੀ ਪਾਰਾ ਵਧਿਆ ਹੋਇਆ ਹੈ, ਜਿਥੇ ਇਸ ਮਾਮਲੇ 'ਚ ਆਪਣਿਆਂ ਵਲੋਂ ਹੀ ਸਰਕਾਰ ਨੂੰ ਸਵਾਲ ਦੇ ਘੇਰੇ 'ਚ ਖੜ੍ਹਾ ...

ਪੂਰੀ ਖ਼ਬਰ »

ਕਾਲੀ ਵੇਈਂ 'ਚ ਆਕਸੀਜਨ ਦੀ ਘਾਟ ਨਾਲ ਮਰੀਆਂ ਲੱਖਾਂ ਮੱਛੀਆਂ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ 'ਚ ਬੀਤੇ ਦਿਨ ਤੋਂ ਅੱਜ ਦੇਰ ਸ਼ਾਮ ਤੱਕ ਲੱਖਾਂ ਹੀ ਮੱਛੀਆਂ ਮੌਤ ਦੇ ਮੂੰਹ ਵਿਚ ਚਲੇ ਗਈਆਂ ਤੇ ਵੱਡੀ ਗਿਣਤੀ ਵਿਚ ਮਛਵਾਰੇ ਮੱਛੀਆਂ ਕੱਢ ਕੇ ਲੈ ...

ਪੂਰੀ ਖ਼ਬਰ »

ਕਸ਼ਮੀਰ 'ਚ ਅੱਤਵਾਦੀਆਂ ਦੇ ਦੋ ਸਰਗਰਮ ਮਦਦਗਾਰ ਅਸਲ੍ਹੇ ਸਮੇਤ ਗਿ੍ਫ਼ਤਾਰ

ਸ੍ਰੀਨਗਰ, 21 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਵਿਖੇ 'ਦ ਰਜ਼ਿਸਟੰਸ ਫ਼ਰੰਟ' (ਟੀ.ਆਰ.ਐਫ) ਦੇ 2 ਸਰਗਰਮ ਅੱਤਵਾਦੀਆਂ ਦੇ ਮਦਦਗਾਰਾਂ ਨੂੰ ਅਸਲੇ ਸਮੇਤ ਗਿ੍ਫ਼ਤਾਰ ਕਰਨ ਦਾ ਪੁਲਿਸ ਨੇ ਦਾਅਵਾ ਕੀਤਾ | ਪੁਲਿਸ ਮੁਤਾਬਿਕ 14 ਆਰ.ਆਰ, ਪੁਲਿਸ ਤੇ 3 ...

ਪੂਰੀ ਖ਼ਬਰ »

ਪਾਕਿਸਤਾਨ 'ਚ ਹੋਟਲ ਦੀ ਪਾਰਕਿੰਗ 'ਚ ਬੰਬ ਧਮਾਕਾ-4 ਮੌਤਾਂ

ਕੁਏਟਾ, 21 ਅਪ੍ਰੈਲ (ਏ.ਪੀ.)-ਪਾਕਿਸਤਾਨ ਦੇ ਕੁਏਟਾ ਸ਼ਹਿਰ 'ਚ ਇਕ ਆਲੀਸ਼ਾਨ ਹੋਟਲ ਦੀ ਪਾਰਕਿੰਗ 'ਚ ਹੋਏ ਬੰਬ ਧਮਾਕੇ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ | ਸੈਰੇਨਾ ਹੋਟਲ 'ਚ ਹੋਏ ਧਮਾਕੇ ਪਿੱਛੇ ਕੌਣ ਹੈ, ਇਸ ਬਾਰੇ ਅਜੇ ਸਪੱਸ਼ਟ ਨਹੀਂ ਹੋ ਸਕਿਆ | ...

ਪੂਰੀ ਖ਼ਬਰ »

ਮੱੁਖ ਮੰਤਰੀ ਵਲੋਂ ਕਾਂਗਰਸੀ ਆਗੂ ਜਗਰਾਜ ਸਿੰਘ ਗਿੱਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੈਟਰਨ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਗਰਾਜ ਸਿੰਘ ਗਿੱਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਸ. ਗਿੱਲ ਜੋ 95 ਵਰਿ੍ਹਆਂ ਦੇ ਸਨ, ਦਾ ਅੱਜ ਸਵੇਰੇ ਕੋਰੋਨਾ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX