ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਦੇ ਸਾਥ ਨਾਲ ਸਾਂਝੇ ਤੌਰ 'ਤੇ ਬਾਘਾ ਪੁਰਾਣਾ ਦੀ ਅਨਾਜ ਮੰਡੀ ਵਿਚ ਬਾਰਦਾਨੇ ਦੇ ਪਏ ਕਾਲ ਨੂੰ ਲੈ ਕੇ ਮੁੱਖ ਖ਼ਰੀਦ ਕੇਂਦਰ ਅੱਗੇ ਕੋਟਕਪੂਰਾ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਕਿਰਤੀ ਕਿਸਾਨ ਯੂਨੀਅਨ, ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜਸਮੇਲ ਸਿੰਘ ਗੋਰਾ, ਗੁਰਤੀਰ ਸਿੰਘ ਚੀਦਾ, ਹਰਮੰਦਰ ਸਿੰਘ ਡੇਮਰੂ, ਯੂਥ ਆਗੂ ਬਲਕਰਨ ਸਿੰਘ ਵੈਰੋਕੇ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਰਲ ਕੇ ਕਿਸਾਨਾਂ ਨੂੰ ਜਾਣ ਬੁੱਝ ਕੇ ਖੱਜਲ ਖ਼ੁਆਰ ਕਰ ਰਹੀਆਂ ਹਨ ਤਾਂ ਜੋ ਕਿਸਾਨ ਦਿੱਲੀ ਮੋਰਚੇ ਵਿਚ ਨਾ ਪਹੁੰਚ ਸਕਣ | ਉਨ੍ਹਾਂ ਕਿਹਾ ਕਿ ਸਰਕਾਰਾਂ ਚਾਹੁੰਦੀਆਂ ਹਨ ਕਿ ਕਿਸਾਨ ਮੰਡੀਆਂ ਵਿਚ ਇਸੇ ਤਰ੍ਹਾਂ ਰੁਲਦੇ ਰਹਿਣ | ਇਸੇ ਕਰਕੇ ਕੇਂਦਰ ਸਰਕਾਰ ਲੋਕ ਮਾਰੂ ਕਾਲੇ ਕਾਨੂੰਨ ਲੈ ਕੇ ਆਈ ਹੈ | ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਲੋਕ ਮਾਰੂ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਲੋਕ ਇਸੇ ਤਰ੍ਹਾਂ ਦਿੱਲੀ ਮੋਰਚੇ ਵਿਚ ਜਾਂਦੇ ਰਹਿਣਗੇ | ਕੁੱਝ ਦਿਨ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਸੀ ਅਤੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਸੀ ਕਿ ਜਲਦ ਹੀ ਬਾਰਦਾਨੇ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਪ੍ਰੰਤੂ 8-9 ਦਿਨਾਂ ਤੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਕਿਸੇ ਵੀ ਮੰਡੀ ਅਧਿਕਾਰੀ ਨੇ ਹੱਲ ਨਹੀਂ ਕੀਤਾ | ਜਿਸ ਦੇ ਤਹਿਤ ਬਾਘਾ ਪੁਰਾਣਾ ਮੰਡੀ ਦੇ ਗੇਟ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ਮਾ: ਨਾਹਰ ਸਿੰਘ, ਬੀਬੀ ਸੁਖਜੀਤ ਕੌਰ, ਵੀਰਪਾਲ ਕੌਰ, ਭਿੰਦਰ ਸਿੰਘ, ਪੱਪੂ ਪ੍ਰਧਾਨ, ਕਿੰਦਰ ਸਿੰਘ, ਕੇਵਲ ਸਿੰਘ ਲੰਗੇਆਣਾ, ਸਵਰਨਜੀਤ ਕੌਰ, ਜੀਵਨ ਸਿੰਘ, ਅੰਗਰੇਜ਼, ਬਿੱਟੂ, ਦੀਪਾ, ਜਗਵਿੰਦਰ ਕੌਰ, ਮਨਜੀਤ ਕੌਰ, ਗੁਰਪ੍ਰੀਤ, ਲੱਭਾ, ਸੁਖਜਿੰਦਰ, ਮਨਜੀਤ ਕੌਰ, ਬਲਜੀਤ ਕੌਰ ਆਦਿ ਕਿਸਾਨ ਹਾਜ਼ਰ ਸਨ | ਇਸ ਮੌਕੇ ਖ਼ਰੀਦ ਏਜੰਸੀਆਂ ਵਲੋਂ ਧਰਨਾਕਾਰੀਆਂ ਨੂੰ ਲਿਖਤੀ ਰੂਪ ਵਿਚ ਦਿੱਤਾ ਗਿਆ ਕਿ ਸ਼ਾਮ 5 ਵਜੇ ਤੱਕ ਮੰਡੀਆਂ ਵਿਚ ਬਾਰਦਾਨਾ ਮੁਹੱਈਆ ਕਰਵਾਇਆ ਜਾਵੇਗਾ ਜਿਸ 'ਤੇ ਜਥੇਬੰਦੀਆਂ ਨੇ ਧਰਨਾ ਇਕ ਵਾਰ ਤਾਂ ਮੇਨ ਸੜਕ ਤੋਂ ਹਟਾ ਲਿਆ ਪਰ ਮਾਰਕੀਟ ਕਮੇਟੀ ਦੇ ਗੇਟ ਅੱਗੇ ਖ਼ਬਰ ਭੇਜਣ ਤੱਕ ਮੰਡੀ ਵਿਚ ਧਰਨਾ ਜਾਰੀ ਸੀ |
ਕਾਂਗਰਸੀ ਵਿਧਾਇਕ ਦੇ ਸਪੁੱਤਰ ਦਾ ਹੋਇਆ ਤਿੱਖਾ ਵਿਰੋਧ
ਜਥੇਬੰਦੀਆਂ ਵਲੋਂ ਲਗਾਏ ਗਏ ਰੋਸ ਧਰਨੇ ਵਿਚ ਉਸ ਸਮੇਂ ਸਥਿੱਤੀ ਤਣਾਅ ਵਾਲੀ ਹੋ ਗਈ ਜਦੋਂ ਬਾਘਾ ਪੁਰਾਣਾ ਤੋਂ ਮੌਜੂਦਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਧਰਨਾਕਾਰੀ ਕਿਸਾਨਾਂ ਨੇ ਧਰਨੇ ਵਿਚੋਂ ਚਲੇ ਜਾਣ ਦੀ ਵਾਰ-ਵਾਰ ਅਪੀਲ ਕੀਤੀ ਪੰ੍ਰਤੂ ਜਦੋਂ ਉਹ ਧਰਨੇ ਵਿਚੋਂ ਬਾਹਰ ਨਾ ਗਏ ਤਾਂ ਕਿਸਾਨਾਂ ਅਤੇ ਔਰਤਾਂ ਨੇ ਤਿੱਖਾ ਵਿਰੋਧ ਸ਼ੁਰੂ ਕਰ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ 'ਤੇ ਕਮਲਜੀਤ ਸਿੰਘ ਬਰਾੜ ਤੁਰੰਤ ਧਰਨੇ ਵਿਚੋਂ ਚਲੇ ਗਏ ਤੇ ਮਾਮਲਾ ਸ਼ਾਂਤ ਹੋ ਗਿਆ |
ਮੋਗਾ 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 20 ਅਪ੍ਰੈਲ ਦੀ ਸ਼ਾਮ ਤੱਕ ਕੁੱਲ 38,48,278 ਕੁਇੰਟਲ ਕਣਕ ਪੁੱਜੀ | ਆਮਦ ਹੋਈ ਕਣਕ ...
ਧਰਮਕੋਟ, 21 ਅਪ੍ਰੈਲ (ਪਰਮਜੀਤ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸਿੰਘ ਖ਼ਾਲਸਾ ਅਤੇ ਸਰਪ੍ਰਸਤ ਹਰਭਗਵਾਨ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ...
ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਕਣਕ ਦੀ ਚੁਕਾਈ ਵਿਚ ਪੂਰੀ ਤਰਾਂ ਫ਼ੇਲ੍ਹ ਹੋ ਗਈ ਹੈ ਪੰਜਾਬ ਦੀ ਕੈਪਟਨ ਸਰਕਾਰ | ਮੰਡੀਆਂ ਵਿਚ ਬਾਰਦਾਨਾ ਨਾ ਮਿਲਣ ਕਰਕੇ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਗਿਆ ਹੈ ਤੇ ਪੰਜਾਬ ਦਾ ਕਿਸਾਨ ਜਿੱਥੇ ਕੇਂਦਰ ...
ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ 105 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4591 ਹੋ ਗਈ ਹੈ ਜਦੋਂ ਕਿ 682 ਐਕਟਿਵ ਕੇਸ ਹੋ ਗਏ ...
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਬਾਘਾ ਪੁਰਾਣਾ ਦੀ ਅਗਵਾਈ ਹੇਠ ਥਾਣਾ ਮੁਖੀ ਹਰਮਨਜੀਤ ਸਿੰਘ ਬੱਲ ਬਾਘਾ ਪੁਰਾਣਾ ਵਲੋਂ ਪੰਜਾਬ ਸਰਕਾਰ ...
ਅਜੀਤਵਾਲ, 21 ਅਪ੍ਰੈਲ (ਹਰਦੇਵ ਸਿੰਘ ਮਾਨ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਣਕ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧਾਂ ਦੀ ਅਸਲੀਅਤ ਦਾਣਾ ਮੰਡੀਆਂ ਵਿਚ ਰੁਲ ਰਹੇ ਕਿਸਾਨਾਂ ਦੀ ਹਾਲਤ ਤੋਂ ਲੱਗਦੀ ਹੈ ਜਿਹੜੇ ਬਾਰਦਾਨੇ ਦੀ ਕਮੀ ਅਤੇ ਸਮੇਂ ਸਿਰ ਭਾਅ ਨਾ ਲੱਗਣ ਕਾਰਨ ...
ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਨੇ ਰਾਮਨੌਮੀ ਦਾ ਤਿਉਹਾਰ ਕੋਰੋਨਾ ਦੀਆਂ ਸਾਵਧਾਨੀਆਂ ਅਤੇ ਪਾਬੰਦੀਆਂ ਦਰਮਿਆਨ ਖੱਤਰੀ ਸਭਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਮਹਿਲਾ ਖੱਤਰੀ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)ਕਣਕ ਦੇ ਖ਼ਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰਖਦਿਆਂ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ...
ਕੋਟ ਈਸੇ ਖਾਂ, 21 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਰਾਤ ਅੱਠ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ | ਸਰਕਾਰ ਦੀਆਂ ਹਦਾਇਤਾਂ ਦਾ ਸਭ ਨੂੰ ਪਾਲਣ ਕਰਨਾ ਚਾਹੀਦਾ ਹੈ | ਇਹ ...
ਅਜੀਤਵਾਲ, 21 ਅਪ੍ਰੈਲ (ਗਾਲਿਬ)-ਸੀ.ਆਈ.ਏ. ਸਟਾਫ਼ ਮਹਿਣਾ ਪੁਲਿਸ ਨੇ ਮੁਖ਼ਬਰ ਦੀ ਸੂਚਨਾ 'ਤੇ ਕਿਲੀ ਚਾਹਲਾਂ ਨੇੜਿਓ ਬਾਈਕ ਸਵਾਰ ਦੋ ਜਾਣਿਆਂ ਨੂੰ ਇਕ ਕਿੱਲੋ ਅਫ਼ੀਮ ਸਣੇ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਸੂਚਨਾ ਮਿਲਣ 'ਤੇ ਇੰਸਪੈਕਟਰ ਤਰਲੋਚਨ ਸਿੰਘ ਦੀ ਅਗਵਾਈ ਹੇਠ ...
ਨੱਥੂਵਾਲਾ ਗਰਬੀ, 21 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਮਿਡ-ਡੇਅ ਮੀਲ ਕੁੱਕ ਯੂਨੀਅਨ ਨਾਲ ਸਬੰਧਿਤ ਇੰਟਕ ਦੀ ਮੀਟਿੰਗ ਸਵਰਨਜੀਤ ਸਿੰਘ ਬਲਾਕ ਪ੍ਰਧਾਨ ਬਾਘਾ ਪੁਰਾਣਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾਬਗੜ੍ਹ ਵਿਖੇ ਹੋਈ | ਇਸ ਮੀਟਿੰਗ ਵਿਚ ...
ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਮਾਲਵਾ ਆਟੋ ਡੀਲਜ਼ ਮੋਗਾ ਵਿਖੇ ਮੋਗਾ ਕਾਰ ਐਂਡ ਜੀਪ ਬਾਜ਼ਾਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਪ੍ਰਧਾਨ ਦਲਜੀਤ ਸਿੰਘ ਜੀਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸ. ਆਈ. ਹਰਜੀਤ ਸਿੰਘ ਇੰਚਾਰਜ ਜ਼ਿਲ੍ਹਾ ਟਰੈਫ਼ਿਕ ਪੁਲਿਸ ਮੋਗਾ ...
ਅੱਜ ਮੋਗਾ ਜ਼ਿਲ੍ਹੇ ਤੋਂ ਹਜ਼ਾਰਾਂ ਦੀ ਤਾਦਾਦ 'ਚ ਕਿਸਾਨ ਮਰਦ, ਔਰਤਾਂ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਨੂੰ ਰਾਵਾਨਾ ਹੋਏ ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੰੂਨਾਂ ਦੇ ਖ਼ਿਲਾਫ਼ ...
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਸਥਾਨਕ ਮੁੱਖ ਖ਼ਰੀਦ ਕੇਂਦਰ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ...
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰਲੇ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਵਿਖੇ ਸ੍ਰੀ ਰਾਮ ਲੀਲਾ ਉਤਸਵ ਕਮੇਟੀ ਵਲੋਂ ਸ਼੍ਰੀ ਰਾਮ ਨੌਮੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਕਮੇਟੀ ਦੇ ਪ੍ਰਧਾਨ ...
ਅਜੀਤਵਾਲ, 21 ਅਪ੍ਰੈਲ (ਹਰਦੇਵ ਸਿੰਘ ਮਾਨ)-ਐਮ. ਐਲ. ਐਮ. ਸਕੂਲ ਆਫ਼ ਨਰਸਿੰਗ ਕਿਲੀ ਚਾਹਲ ਦੇ ਏ.ਐਨ.ਐਮ. ਭਾਗ ਪਹਿਲੇ ਦਾ ਨਤੀਜਾ 100 ਫ਼ੀਸਦੀ ਰਿਹਾ | ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਐਮ. ਐਲ. ਐਮ. ਸਕੂਲ ਆਫ਼ ਨਰਸਿੰਗ ਦੀ ਪਿ੍ੰਸੀਪਲ ਪਰਮਿੰਦਰ ਕੌਰ ਤੂਰ ਨੇ ਦੱਸਿਆ ਕਿ ...
ਕੋਟ ਈਸੇ ਖਾਂ, 21 ਅਪ੍ਰੈਲ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕੋਰੋਨਾ ਬਿਮਾਰੀ ਅਤੇ ਮਿਲਾਵਟੀ ਖਾਧ ਪਦਾਰਥਾਂ ਨੇ ਤਾਂ ਪਹਿਲਾਂ ਹੀ ਆਮ ਲੋਕਾਂ ਦੀ ਸਿਹਤ ਦਾ ਘਾਣ ਕਰ ਰੱਖਿਆ ਹੈ, ਉੱਪਰੋਂ ਜੇ ਉਨ੍ਹਾਂ ਨੂੰ ਦੂਸ਼ਿਤ ਪਾਣੀ ਪੀਣ ਲਈ ਮਿਲੇ ਤਾਂ ਮਨੁੱਖੀ ਸਿਹਤ ਦਾ ...
ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ, ਜਗਤਾਰ ਸਿੰਘ ਚੋਟੀਆਂ ਜਨਰਲ ਸਕੱਤਰ, ਮੁਖ਼ਤਿਆਰ ਸਿੰਘ ਦੀਨਾ, ਭੁਪਿੰਦਰ ਸਿੰਘ ਦੌਲਤਪੁਰਾ, ਸੂਰਤ ਸਿੰਘ ਕਾਦਰ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥਣ ਖੁਸ਼ਮਨਪ੍ਰੀਤ ਕੌਰ ਸੋਢੀ ਪੁੱਤਰੀ ਸੁਖਜੀਵਨ ਸਿੰਘ ...
• ਬਾਘਾ ਪੁਰਾਣਾ ਤੋਂ ਕਾਂਗਰਸੀ ਉਮੀਦਵਾਰ ਵਜੋਂ ਕੈਪਟਨ ਤੋਂ ਥਾਪੜੇ ਦਾ ਕੀਤਾ ਦਾਅਵਾ • 'ਨਿਹਾਲੇ ਵਾਲੀਏ ਭਜਾਓ ਬਾਘਾ ਪੁਰਾਣਾ ਬਚਾਓ' ਦਾ ਦਿੱਤਾ ਹੋਕਾ ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਸੇਵਾਵਾਂ ਨਿਭਾ ਰਹੇ ...
ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮਿਨ ਲੋਪੋ (ਮੋਗਾ) ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਪਿੰ੍ਰਸੀਪਲ ਡਾ. ਤਿ੍ਪਤਾ ਪਰਮਾਰ ਦੀ ਅਗਵਾਈ 'ਚ ਕਰਵਾਏ ਗਏ ਅਧਿਆਪਨ ...
ਮੋਗਾ, 21 ਅਪ੍ਰੈਲ (ਅਸ਼ੋਕ ਬਾਂਸਲ)-ਅੱਜ ਦੁਸਹਿਰਾ ਕਮੇਟੀ ਮੋਗਾ ਵਲੋਂ ਰਾਮ ਨੌਮੀ ਦਾ ਤਿਉਹਾਰ ਸਾਦੇ ਢੰਗ ਨਾਲ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਬਿਨਾ ਇਕੱਠ ਕੀਤੇ ਉਤਸ਼ਾਹ ਨਾਲ ਸੂਦ ਪੈਸਟੀਸਾਈਡ ਪ੍ਰਤਾਪ ਰੋਡ ਮੋਗਾ ਵਿਖੇ ਮਨਾਇਆ ਗਿਆ | ਇਸ ਮੌਕੇ ਅਨਿਲ ਬਾਂਸਲ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਮੋਗਾ ਵਾਸੀਆਂ ਨੂੰ ਰਾਮਨੌਮੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਭਗਵਾਨ ਸ਼੍ਰੀ ਰਾਮ ਸਭ 'ਤੇ ਕਿਰਪਾ ਕਰਨ ਅਤੇ ਹਰ ਵਿਅਕਤੀ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਦੀ ਉੱਘੀ ਸ਼ਖ਼ਸੀਅਤ 5 ਸਾਲ ਵਿਧਾਇਕ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਰਹੇ ਜਗਰਾਜ ਸਿੰਘ ਗਿੱਲ ਅਚਾਨਕ ਅੱਜ ਚੰਡੀਗੜ੍ਹ ਵਿਖੇ ਸਦੀਵੀ ਵਿਛੋੜਾ ਦੇ ਗਏ ਜੋ 94 ਵਰਿ੍ਹਆਂ ਦੇ ਸਨ | ਜਗਰਾਜ ਸਿੰਘ ਗਿੱਲ ਲੰਮਾ ਸਮਾਂ ਮੋਗਾ ...
ਕੋਟ ਈਸੇ ਖਾਂ, 21 ਅਪ੍ਰੈਲ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਜਨਮ ਦਿਹਾੜਾ ਸ੍ਰੀ ਰਾਮ ਨੌਮੀ ਤਿਉਹਾਰ ਕਸਬਾ ਕੋਟ ਈਸੇ ਖਾਂ ਦੇ ਸ੍ਰੀ ਬਜਰੰਗ ਭਵਨ ਮੰਦਰ ਸ੍ਰੀ ਦੁਰਗਾ ਮਾਤਾ ਮੰਦਰ ਮੇਨ ਬਾਜ਼ਾਰ, ਸ੍ਰੀ ਸਿੱਧ ਮੰਦਰ, ਸ੍ਰੀ ...
ਅਜੀਤਵਾਲ, 21 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਬਾਬਾ ਪਾਖਰ ਸਿੰਘ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਢੁੱਡੀਕੇ ਵਲੋਂ ਅੱਜ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ | ਜਿਸ ਵਿਚ ਇਸ ਸਕੂਲ ਦੀ ਵਿਦਿਆਰਥਣ ਸਰਬਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ ਬੀ.ਐੱਡ, ...
ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਵਰਨਕਾਰ ਸੰਘ ਸਰਾਫ਼ਾ ਬਾਜ਼ਾਰ ਮੋਗਾ ਵਲੋਂ ਸੋਸ਼ਲ ਵੈੱਲਫੇਅਰ ਕਲੱਬ ਮੋਗਾ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਗੁਰਦੁਆਰਾ ਗੁਲਾਬ ਸਿੰਘ ਮੇਨ ਬਾਜ਼ਾਰ ਮੋਗਾ ਵਿਖੇ ਲਗਾਇਆ ਗਿਆ | ਇਸ ਮੌਕੇ ਐਸ.ਆਈ.ਹਰਜੀਤ ਸਿੰਘ ਇੰਚਾਰਜ ...
ਸਾਧੂ ਰਾਮ ਲੰਗੇਆਣਾ 98781-17285 ਇਤਿਹਾਸ-ਇਹ ਪਿੰਡ ਤਕਰੀਬਨ 200 ਸਾਲ ਤੋਂ ਪਹਿਲਾਂ ਦਾ ਬੱਝਿਆ ਹੋਇਆ ਪਿੰਡ ਹੈ | ਤਹਿਸੀਲ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਦਾ ਇਹ ਪਿੰਡ ਮੁਦਕੀ-ਬਾਘਾ ਪੁਰਾਣਾ ਨੈਸ਼ਨਲ ਹਾਈਵੇ 'ਤੇ ਵਸਿਆ ਹੋਇਆ ਹੈ | ਇਸ ਰੋਡ ਦੇ ਇਕ ਪਾਸੇ ਮਾਹਲਾ ਕਲਾਂ ਤੇ ...
ਕੋਟ ਈਸੇ ਖਾਂ, 21 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਬ੍ਰਾਹਮਣ ਸਭਾ ਵੈੱਲਫੇਅਰ ਕਲੱਬ (ਰਜਿ:), ਭਾਰਤੀ ਵਿਕਾਸ ਪ੍ਰੀਸ਼ਦ ਅਤੇ ਵਿਸ਼ਵ ਹਿੰਦੂ ਮਹਾਂਸਭਾ ਸੰਘ ਕੋਟ ਈਸੇ ਖਾਂ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਰਹਿਨੁਮਾਈ ਹੇਠ 25 ...
ਮੋਗਾ, 21 ਅਪ੍ਰੈਲ (ਅਸ਼ੋਕ ਬਾਂਸਲ)-ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ. ਪੀ. ਸ੍ਰੀਮਤੀ ਹਰਕਮਲ ਕੌਰ ਐਸ.ਪੀ.ਪੀ.ਬੀ.ਆਈ. ਮੋਗਾ ਜੀ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਜੈ ...
ਮੋਗਾ, 21 ਅਪੈ੍ਰਲ (ਸੁਰਿੰਦਰਪਾਲ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਮੋਗਾ-2 ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਜਿਸ ਵਿਚ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧ ਰਹੇ ਕੋਰੋਨਾ ਦੇ ਪ੍ਰਕੋਪ ਤੋਂ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵਲੋਂ ਕੀਤੇ ਗਏ ...
ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਲੋਂ ਆਨਲਾਈਨ ਕਲਾਸਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਡਾਇਰੈਕਟਰ ਚਰਨ ਸਿੰਘ ਅਤੇ ...
ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਲੱਮ ਬਸਤੀਆਂ ਅਤੇ ਪੇਂਡੂ ਖੇਤਰਾਂ ਵਿਚ ਕੋਰੋਨਾ ਟੀਕਾ ਕਰਨ ਦੀ ਗਤੀ ਵਧਾਈ ਜਾਵੇ | ਇਹ ਵਿਚਾਰ ਏ.ਡੀ.ਸੀ. ਅਨੀਤਾ ਦਰਸ਼ੀ ਕਮਿਸ਼ਨਰ ਨਗਰ ਨਿਗਮ ਮੋਗਾ ਨੇ ਐਨ.ਜੀ.ਓ. ਦੇ ਵਫ਼ਦ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ...
ਧਰਮਕੋਟ, 21 ਅਪੈ੍ਰਲ (ਪਰਮਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਵਿਕਸਤ ਕਰਨ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ...
ਸਮੱਸਿਆਵਾਂ ਦੇ ਨਿਪਟਾਰੇ ਲਈ ਹਲਕੇ ਦੇ ਲੋਕ ਦਫ਼ਤਰ ਤੱਕ ਪਹੁੰਚ ਕਰਨ ਲੱਗੇ ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਜਲਜੋਧਨ ਸਿੰਘ ਜੋਧਾ ਬਰਾੜ ਬਾਘਾ ਪੁਰਾਣਾ ਵਲੋਂ ਲੋਕਾਂ ਦੀਆਂ ਸੇਵਾਵਾਂ ਦੇ ਹਿਤ 'ਲੋਕ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਰਾਮਨੌਮੀ ਦੇ ਪਵਿੱਤਰ ਤਿਉਹਾਰ ਮੌਕੇ 'ਨਈਾ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ' ਦੇ ਪ੍ਰਧਾਨ ਨਵੀਨ ਸਿੰਗਲਾ ਆਪਣੇ ਸਾਥੀਆਂ ਸਮੇਤ ਸ੍ਰੀ ਸਨਾਤਨ ਧਰਮ ਮੰਦਰ ਪ੍ਰਤਾਪ ਰੋਡ ਵਿਖੇ ਨਤਮਸਤਕ ਹੋਏ | ਸਵੇਰ ਵੇਲੇ ...
ਕੋਟ ਈਸੇ ਖਾਂ, 21 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਦਾਣਾ ਮੰਡੀ ਕੋਟ ਈਸੇ ਖਾਂ ਵਿਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਈ ਦਿਨਾਂ ਤੋਂ ਮੰਡੀਆਂ 'ਚ ਰੁਲ ਰਹੇ ਕਿਸਾਨਾਂ ਵਲੋਂ ਸਰਕਾਰਾਂ ਨੂੰ ਜੰਮ ਕੇ ਕੋਸਿਆ ਗਿਆ | ਉੱਪਰੋਂ ਖ਼ਰਾਬ ਮੌਸਮ ਦੇ ਚੱਲਦਿਆਂ ...
ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਸਬ ਤਹਿਸੀਲ ਸਮਾਲਸਰ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਆਪਣੇ ਅਨੋਖੇ ਅੰਦਾਜ਼ ਵਿਚ ਯੋਗਦਾਨ ਪਾਉਣਾ ਆਰੰਭ ਕੀਤਾ ਹੋਇਆ ਹੈ | ਉਨ੍ਹਾਂ ਕੋਲ ਜਿਹੜਾ ਵੀ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਰਾਕੇਸ਼ ਮੱਕੜ ਇਨਰੋਲਮੈਂਟ ਕੰਪੇਨ ਨੇ ਆਪਣੇ ਦਫ਼ਤਰ 'ਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ...
ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਦੇ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਅਸ਼ੋਕ ਬਾਂਸਲ ਦੇ ਵੱਡੇ ਭਰਾਤਾ ਤੇ ਅੰਕੁਸ਼ ਬਾਂਸਲ ਤੇ ਡਾ. ਸੰਚਿਤ ਬਾਂਸਲ ਦੇ ਪੂਜਨੀਕ ਪਿਤਾ ਮਦਨ ਲਾਲ ਬਾਂਸਲ ਜੋ ਕਿ ਪਿਛਲੇ ਬੀਤੇ ਦਿਨ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਹ ਕਰੀਬ ...
ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੁਲਿਸ ਚੌਂਕ ਲੋਪੋ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX