ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  26 minutes ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  10 minutes ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 2 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 3 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 3 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  1 minute ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 3 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  1 minute ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 3 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 5 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 5 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 5 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 5 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 6 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  1 minute ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 7 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਫਿਰੋਜ਼ਪੁਰ

ਬਾਰਦਾਨੇ ਦੀ ਘਾਟ ਕਾਰਨ ਆੜ੍ਹਤੀਆਂ 'ਤੇ ਕਿਸਾਨਾਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਰੋਡ ਜਾਮ

ਖੋਸਾ ਦਲ ਸਿੰਘ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਨਜ਼ਦੀਕੀ ਅਨਾਜ ਮੰਡੀਆਂ ਕੱਸੋਆਣਾ, ਮਰਖਾਈ ਅਤੇ ਖੋਸਾ ਦਲ ਸਿੰਘ ਵਿਖੇ ਆ ਰਹੀ ਬਾਰਦਾਨੇ ਦੀ ਸਮੱਸਿਆ ਨੂੰ ਲੈ ਕੇ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਪਿੰਡ ਮਰਖਾਈ ਦੇ ਨਜ਼ਦੀਕ ਵੱਡੀ ਗਿਣਤੀ 'ਚ ਹਾਜ਼ਰ ਆੜ੍ਹਤੀਆਂ ਅਤੇ ਕਿਸਾਨਾਂ ਨੇ ਧਰਨਾ ਲਗਾ ਦਿੱਤਾ, ਜਿਸ ਨਾਲ ਮੁੱਖ ਮਾਰਗ 'ਤੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ | ਇਸ ਸਮੇਂ ਗੱਲਬਾਤ ਕਰਦੇ ਹੋਏ ਆੜ੍ਹਤੀਏ ਜਸਕਰਨ ਸਿੰਘ ਖੋਸਾ, ਸੋਹਣ ਚੰਦ, ਧਰਮਪਾਲ ਚੁੱਘ, ਹਰਦੇਵ ਸਿੰਘ ਗਿੱਲ, ਕੁਲਵਿੰਦਰ ਸਿੰਘ ਚੋਟੀਆ, ਪਵੀਤ ਕੁਮਾਰ ਤਲਵੰਡੀ ਭਾਈ, ਨਰੇਸ਼ ਕੁਮਾਰ ਤਲਵੰਡੀ ਭਾਈ ਆਦਿ ਨੇ ਦੱਸਿਆ ਕਿ ਕੱਸੋਆਣਾ, ਮਰਖਾਈ ਆਦਿ ਮੰਡੀਆਂ 'ਚ ਕਣਕ ਦੇ ਅੰਬਾਰ ਲੱਗੇ ਹੋਏ ਹਨ, ਪਰ ਪਨਗ੍ਰੇਨ, ਪਨਸਪ ਏਜੰਸੀਆਂ ਨੇ ਮੰਡੀਆਂ ਵਿਚ ਲੋੜੀਂਦਾ ਬਾਰਦਾਨਾ ਉਪਲਬਧ ਨਹੀਂ ਕਰਵਾਇਆ ਅਤੇ ਕੱਲ੍ਹ ਆਏ ਮੀਂਹ ਕਾਰਨ ਕਣਕ ਭਿੱਜ ਗਈ | ਸਬੰਧਿਤ ਅਧਿਕਾਰੀਆਂ ਨੂੰ ਵਾਰ-ਵਾਰ ਬਾਰਦਾਨੇ ਅਤੇ ਖ਼ਰੀਦ ਸਬੰਧੀ ਬੇਨਤੀਆਂ ਵੀ ਕੀਤੀਆਂ ਗਈਆਂ, ਪਰ ਮੰਡੀ ਵਿਚ ਅਜੇ ਤੱਕ ਬਾਰਦਾਨਾ ਨਹੀਂ ਪਹੁੰਚਾਇਆ ਗਿਆ | ਇਸ ਸਮੇਂ ਆੜ੍ਹਤੀਆਂ ਦੇ ਨਾਲ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ | ਇਸ ਸਮੇਂ ਹਾਜ਼ਰ ਕਿਸਾਨਾਂ ਅਤੇ ਆੜ੍ਹਤੀਆਂ ਨੇ ਐਲਾਣ ਕੀਤਾ ਕਿ ਜਿੰਨੀ ਦੇਰ ਮੰਡੀਆਂ 'ਚ ਲੋੜੀਂਦਾ ਬਾਰਦਾਨਾ ਨਹੀਂ ਭੇਜਿਆ ਜਾਂਦਾ, ਉਹ ਧਰਨੇ ਓਨੀ ਦੇਰ ਜਾਰੀ ਰੱਖਣਗੇ | ਖ਼ਬਰ ਲਿਖੇ ਜਾਣ ਤੱਕ ਕੋਈ ਵੀ ਸਬੰਧਿਤ ਅਧਿਕਾਰੀ ਧਰਨਾਕਾਰੀਆਂ ਤੱਕ ਨਹੀਂ ਪਹੁੰਚਿਆ | ਇਸ ਸਮੇਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਪੰਜਾਬ ਆਗੂ ਬੀ.ਕੇ.ਯੂ. ਲੱਖੋਵਾਲ, ਹਰਦੇਵ ਸਿੰਘ ਗਿੱਲ ਸਾਬਕਾ ਸਰਪੰਚ ਕੱਸੋਆਣਾ, ਕਸ਼ਮੀਰ ਸਿੰਘ ਸਾਬਕਾ ਸਰਪੰਚ ਸਾਧੂਵਾਲਾ, ਸਵਰਨ ਸਿੰਘ ਰਟੋਲ, ਬਲਰਾਜ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ ਕੱਸੋਆਣਾ, ਪਰਮਿੰਦਰ ਸਿੰਘ ਕੱਸੋਆਣਾ, ਸਿਮਰਜੋਤ ਸਿੰਘ ਕੱਸੋਆਣਾ, ਗੁਰਬਚਨ ਸਿੰਘ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਮੀਂਹ ਨਾਲ ਭਿੱਜੀ ਖੁੱਲ੍ਹੇ ਅਸਮਾਨ ਹੇਠਾਂ ਪਈ ਕਣਕ

ਮਖੂ, 21 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਕਣਕ ਦੀ ਕਟਾਈ ਦਾ ਕੰਮ ਜਿੱਥੇ ਤੇਜ਼ੀ ਨਾਲ ਸ਼ੁਰੂ ਹੋਇਆ ਸੀ ਅਤੇ ਕਿਸਾਨਾਂ ਨੇ ਪੱੁਤਾਂ ਵਾਂਗ ਪਾਲੀ ਫ਼ਸਲ ਪੂਰੀ ਮਿਹਨਤ ਨਾਲ ਤਿਆਰ ਕਰਕੇ ਮੰਡੀਆਂ ਵਿਚ ਲਿਆਂਦੀ, ਪਰ ਸਰਕਾਰ ਵਲੋਂ ਖ਼ਰੀਦ ਪ੍ਰਬੰਧ ਅਤੇ ...

ਪੂਰੀ ਖ਼ਬਰ »

ਕੋਰੋਨਾ ਨੇ ਲਈ 5 ਦੀ ਜਾਨ, 148 ਨਵੇਂ ਆਏ ਕੇਸ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਦੁਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ 148 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉਥੇ ਕੋਰੋਨਾ ਰੋਗ ਤੋਂ ਪੀੜਤ 5 ਮਰੀਜ਼ਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਘੋਸ਼ਿਤ ਕੀਤੀ ਔਰਤ ਦੀ ਮੌਤ, ਕਿਸਾਨ ਆਗੂਆਂ ਨੇ ਕਰਵਾਇਆ ਸੰਸਕਾਰ

ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਪਿੰਡ ਕੋਟ ਕਰੋੜ ਖ਼ੁਰਦ ਦੀ ਕੋਰੋਨਾ ਪਾਜ਼ੀਟਿਵ ਘੋਸ਼ਿਤ ਕੀਤੀ ਗਈ ਇਕ ਔਰਤ ਦੀ ਫ਼ਰੀਦਕੋਟ ਵਿਖੇ ਮੌਤ ਹੋ ਗਈ, ਜਿਸ ਦਾ ਕਿਸਾਨ ਜਥੇਬੰਦੀ ਵਲੋਂ ਧਾਰਮਿਕ ਰਸਮਾਂ ਮੁਤਾਬਿਕ ਸੰਸਕਾਰ ਕਰਵਾਇਆ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਸੁਖਬੀਰ ਵਲੋਂ ਅੱਜ ਮੰਡੀ ਆਰਿਫ਼ ਕੇ ਦਾ ਦੌਰਾ, ਕਿਸਾਨਾਂ ਦੀਆਂ ਸੁਣਨਗੇ ਮੁਸ਼ਕਿਲਾਂ

ਆਰਿਫ਼ ਕੇ, 21 ਅਪ੍ਰੈਲ (ਬਲਬੀਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕੀਤੇ ਅਧੂਰੇ ਖ਼ਰੀਦ ਪ੍ਰਬੰਧਾਂ ਕਾਰਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਐਮ.ਓ. ਮਾਰਕੀਟ ਕਮੇਟੀ ਦੇ ਦਫ਼ਤਰ ਬਾਹਰ ਧਰਨਾ

ਫ਼ਿਰੋਜ਼ਪੁਰ, 21 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਲਗਾਤਾਰ ਦਾਣਾ ਮੰਡੀਆਂ 'ਚ ਆ ਰਹੀ ਬਾਰਦਾਨੇ ਦੀ ਦਿੱਕਤ ਨੂੰ ਸਮੇਂ-ਸਿਰ ਪੂਰਾ ਨਾ ਕਰਨ 'ਤੇ ਡੀ.ਐਮ.ਓ. ਮਾਰਕੀਟ ਕਮੇਟੀ ਦੇ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ | ਜਥੇਬੰਦੀ ਦੇ ...

ਪੂਰੀ ਖ਼ਬਰ »

ਇਰਾਦਾ ਕਤਲ 'ਚ ਫ਼ਰਾਰ ਮੁਲਜ਼ਮ ਕਾਬੂ

ਮੁੱਦਕੀ, 21 ਅਪ੍ਰੈਲ (ਭੁਪਿੰਦਰ ਸਿੰਘ)-ਮੁੱਦਕੀ ਪੁਲਿਸ ਨੇ ਇਰਾਦਾ ਕਤਲ 'ਚ ਪਿਛਲੇ ਲਗਭਗ 5 ਮਹੀਨਿਆਂ ਤੋਂ ਫ਼ਰਾਰ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਕਰਮ ਸਿੰਘ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਮੇਨ ਬਾਜ਼ਾਰ 'ਚ ਦੁਕਾਨ ਅੱਗੋਂ ਮੋਟਰਸਾਈਕਲ ਚੋਰੀ

ਤਲਵੰਡੀ ਭਾਈ, 21 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਅੱਜ ਦੁਪਹਿਰ ਇੱਥੇ ਮੇਨ ਬਾਜ਼ਾਰ 'ਚ ਸਥਿਤ ਕੈਨਰਾ ਬੈਂਕ ਦੇ ਬਿਲਕੁਲ ਨਾਲ ਦੀ ਦੁਕਾਨ ਦੇ ਅੱਗੋਂ ਇਕ ਹੀਰੋ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ | ਇਸ ਬਾਰੇ ਪਰਮਿੰਦਰ ਛਾਬੜਾ ਪੁੱਤਰ ਸੱਤਪਾਲ ਛਾਬੜਾ ਨੇ ਦੱਸਿਆ ...

ਪੂਰੀ ਖ਼ਬਰ »

ਮੰਡੀਆਂ 'ਚ ਆੜ੍ਹਤੀਆਂ ਕੋਲ ਤਰਪਾਲਾਂ ਦਾ ਪ੍ਰਬੰਧ ਨਾ ਹੋਣ ਕਰਕੇ ਕਿਸਾਨਾਂ ਦੀ ਲੱਖਾਂ ਕੁਇੰਟਲ ਕਣਕ ਭਿੱਜੀ

ਆਰਿਫ਼ ਕੇ, 21 ਅਪ੍ਰੈਲ (ਬਲਬੀਰ ਸਿੰਘ ਜੋਸਨ)-ਪਿਛਲੇ ਕੁਝ ਦਿਨਾਂ ਤੋਂ ਮੌਸਮ ਦੇ ਬਦਲਦੇ ਮਿਜ਼ਾਜ ਅਤੇ ਬੇਮੌਸਮੀ ਮੀਂਹ ਨੇ ਕਸਬਾ ਆਰਿਫ਼ ਕੇ ਅਧੀਨ ਪੈਂਦੀਆਂ ਅਨਾਜ ਮੰਡੀਆਂ ਵਿਚ ਆੜ੍ਹਤੀਏ ਕੋਲ ਤਰਪਾਲਾਂ ਦਾ ਪ੍ਰਬੰਧ ਨਾ ਹੋਣ ਕਰਕੇ ਮੰਡੀਆਂ 'ਚ ਪਈ ਲੱਖਾਂ ਕੁਇੰਟਲ ਕਣਕ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਉਲੰਘਣਾ ਕਰਨ 'ਤੇ ਇਕ ਢਾਬਾ ਚਾਲਕ ਵਿਰੁੱਧ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਅਪ੍ਰੈਲ (ਰਾਕੇਸ਼ ਚਾਵਲਾ) -ਥਾਣਾ ਕੈਂਟ ਪੁਲਿਸ ਵਲੋਂ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ 'ਤੇ ਇਕ ਢਾਬੇ ਵਾਲੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦਰਜ ਮਾਮਲੇ 'ਚ ਦੱਸਿਆ ਕਿ ਉਹ ਸਮੇਤ ਪੁਲਿਸ ...

ਪੂਰੀ ਖ਼ਬਰ »

ਸ਼ਮਿੰਦਰ ਖਿੰਡਾ ਨੇ ਬਿਜਲੀ ਦੇ ਬਿੱਲ ਸਾੜ ਕੇ ਜਤਾਇਆ ਸਰਕਾਰ ਖਿਲਾਫ਼ ਰੋਸ

ਖੋਸਾ ਦਲ ਸਿੰਘ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਸੂਬੇ 'ਚ ਮਹਿੰਗੀ ਹੋਈ ਬਿਜਲੀ ਦੇ ਵਿਰੋਧ ਵਿਚ ਬਿਜਲੀ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਅਧੀਨ ਹਲਕਾ ਜ਼ੀਰਾ ਦੇ ਯੂਥ ਆਗੂ ਸ਼ਮਿੰਦਰ ਸਿੰਘ ਖਿੰਡਾ ਵਲੋਂ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

170 ਗ੍ਰਾਮ ਹੈਰੋਇਨ, 40 ਹਜ਼ਾਰ ਨਸ਼ਾ ਵੱਟਤ, ਇੰਡੀਕਾ ਕਾਰ ਸਮੇਤ 2 ਵਿਅਕਤੀ ਕਾਬੂ

ਮੱਲਾਂਵਾਲਾ, 21 ਅਪ੍ਰੈਲ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ 170 ਗ੍ਰਾਮ ਹੈਰੋਇਨ, 40 ਹਜ਼ਾਰ ਰੁਪਏ ਨਸ਼ਾ ਵੱਟਤ, ਇਕ ਕਾਰ ਇੰਡੀਕਾ ਸਮੇਤ ਕਾਬੂ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਬਦਲਵੇਂ ਮੌਸਮ ਨੇ ਸਰਕਾਰ ਦੇ ਪਹਿਲਾਂ ਹੀ ਢਿੱਲੇ ਖ਼ਰੀਦ ਪ੍ਰਬੰਧਾਂ 'ਤੇ ਲਾਈ ਰੋਕ

ਫ਼ਿਰੋਜ਼ਸ਼ਾਹ, 21 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਕਿਸਾਨ ਜਿਸ ਲਈ ਅਪ੍ਰੈਲ ਮਹੀਨਾ ਖ਼ੁਸ਼ੀਆਂ ਦਾ ਹੁੰਦਾ ਸੀ, ਜਦੋਂ ਉਹ ਆਪਣੀ ਫ਼ਸਲ ਵੇਚ ਵੱਟ ਸੁਰਖ਼ਰੂ ਹੋ ਮੇਲੇ ਜਾਣ ਦੀਆਂ ਤਿਆਰੀਆਂ ਕਰਦਾ ਸੀ, ਪਰ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੀ ਫ਼ਸਲ ਦਾ ਸਹੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ-ਥਾਣਾ ਮੁਖੀ ਲਖਵਿੰਦਰ ਸਿੰਘ

ਕੋਟ ਈਸੇ ਖਾਂ, 21 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਕੋ’ਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਰਾਤ ਅੱਠ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ | ਸਰਕਾਰ ਦੀਆਂ ਹਦਾਇਤਾਂ ਦਾ ਸਭ ਨੂੰ ਪਾਲਣ ਕਰਨਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

140 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਪਰਸ਼ਨ ਸਿੰਘ ਵਲੋਂ ਨਸਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ ਦੇ ਮਾਮਲੇ 'ਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਅਪ੍ਰੈਲ (ਗੁਰਿੰਦਰ ਸਿੰਘ)-ਮੱਲਵਾਲ ਰੋਡ 'ਤੇ ਕਰਿਆਨੇ ਦੀ ਦੁਕਾਨ ਵਿਚ ਹੋਈ ਚੋਰੀ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਇਤਲਾਹ ਵਿਚ ਰਵੀ ਬਜਾਜ ਪੁੱਤਰ ਮਨੋਹਰ ਲਾਲ ਬਜਾਜ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਕੋਰੋਨਾ ਦੀ ਪਹਿਚਾਣ ਲਈ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ ਲਈ ਲੋਕਾਂ ਨੂੰ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਢਾਬੇ ਵਾਲੇ ਵਿਰੁੱਧ ਕੇਸ ਦਰਜ

ਫ਼ਿਰੋਜ਼ਪੁਰ, 21 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਇਕ ਢਾਬੇ ਵਾਲੇ ਵਿਰੁੱਧ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਤਪਾਲ ਨੇ ਦਰਜ ਮਾਮਲੇ ਵਿਚ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਵਲੋਂ ਮੰਡੀਆਂ 'ਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਪੁੱਜੀ ਕਣਕ 'ਚੋਂ 3,72,324 ਮੀਟਿ੍ਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਕਿਸਾਨ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਕੁੱਟ ਬੁੱਢਾ ਵਲੋਂ ਪਿੰਡਾਂ 'ਚ ਮੀਟਿੰਗਾਂ

ਜ਼ੀਰਾ, 21 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੁੱਟ ਬੁੱਢਾ ਵਲੋਂ ਜ਼ੀਰਾ ਨੇੜਲੇ ਦੇ ਪਿੰਡ ਬਘੇਲੇ ਵਾਲਾ, ਮਾਛੀਵਾੜਾ ਅਤੇ ਬੁੱਟਰ ਆਦਿ ਪਿੰਡਾਂ ਵਿਚ ਮੀਟਿੰਗਾਂ ਕਰਕੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਦੇਸ਼ ਵਿਆਪੀ ...

ਪੂਰੀ ਖ਼ਬਰ »

ਸ਼ਿਵਾਨੀ ਗੁਲ੍ਹਾਟੀ ਦੀ ਹੋਈ ਆਨਲਾਈਨ ਬਦਲੀ 'ਤੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਗੋਲੂ ਕਾ ਮੋੜ, 21 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ)-ਆਨਲਾਈਨ ਸਿਸਟਮ ਅਧੀਨ ਸ਼ਿਵਾਨੀ ਗੁਲ੍ਹਾਟੀ ਜੋ ਕਿ ਅੰਗਰੇਜ਼ੀ ਮਿਸਟੈੱ੍ਰਸ ਸਰਕਾਰੀ ਹਾਈ ਸਕੂਲ (ਲੜਕੇ) ਝਬਾਲ ਕਲਾਂ ਜ਼ਿਲ੍ਹਾ ਤਰਨਤਾਰਨ ਵਿਖੇ ਸੇਵਾ ਨਿਭਾ ਰਹੇ ਸਨ | ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਵਾਟਰ ਸਪਲਾਈ ਦੀ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਜ਼ੀਰਾ, 21 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਨਗਰ ਕੌਂਸਲ ਜ਼ੀਰਾ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਦੇਖਦਿਆਂ ਹੋਇਆਂ ਲੋੜੀਂਦੇ ਇਲਾਕੇ ਵਿਚ ਵਾਟਰ ਸਪਲਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਵਾਰਡ ਨੰਬਰ-15 ਮੱਲਾਂਵਾਲਾ ਰੋਡ ਉੱਤੇ ਸਥਿਤ ਕੁਝ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਨੂੰ ਲੈ ਕੇ ਲੋਕ ਹੋਏ ਜਾਗਰੂਕ

ਮੁੱਦਕੀ, 21 ਅਪ੍ਰੈਲ (ਭੁਪਿੰਦਰ ਸਿੰਘ)-ਕੋਵਿਡ-19 ਸਬੰਧੀ ਸਰਕਾਰੀ ਹਸਪਤਾਲ ਮੁੱਦਕੀ ਵਿਚ ਕੋਰੋਨਾ ਦੇ ਟੀਕੇ ਮੁਫ਼ਤ ਲਗਾਏ ਜਾ ਰਹੇ ਹਨ | ਫਾਰਮੇਸੀ ਅਫ਼ਸਰ ਬਲਜੀਤ ਮੈਨੀ ਨੇ ਦੱਸਿਆ ਕਿ ਕੋਵਿਡ-19 ਦੇ ਟੀਕਾਕਰਨ ਸਬੰਧੀ ਸਿਹਤ ਵਿਭਾਗ ਅਤੇ ਸੀ.ਐੱਚ.ਸੀ ਫ਼ਿਰੋਜ਼ਸ਼ਾਹ ਦੇ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਬੱਚੀਆਂ ਨੂੰ ਕੰਬਲ ਵੰਡੇ

ਲੱਖੋ ਕੇ ਬਹਿਰਾਮ, 21 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਹਿਨੁਮਾਈ ਹੇਠ ਬਲਾਕ ਸੰਮਤੀ ਮੈਂਬਰ ਅਪਨਦੀਪ ਸਿੰਘ, ਸੀ.ਡੀ.ਪੀ.ਓ ਦਰਸ਼ਨ ਕੌਰ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਆਬਕਾਰੀ ਇੰਸਪੈਕਟਰ ਸਰਕਲ ਫ਼ਾਜ਼ਿਲਕਾ ਵਿਜੇ ਖੇੜਾ ਪੁਲਿਸ ਪਾਰਟੀ ਸਮੇਤ ਪਿੰਡ ਹਸਤਾ ਕਲਾਂ ਵਿਚ ਚੈਕਿੰਗ ...

ਪੂਰੀ ਖ਼ਬਰ »

ਮੀਂਹ ਨਾਲ ਕਣਕ ਦੀ ਵਾਢੀ 'ਤੇ ਪਿਆ ਅਸਰ

ਮੰਡੀ ਅਰਨੀਵਾਲਾ, 21 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਖੇਤਰ ਵਿਚ ਪਈ ਬਾਰਿਸ਼ ਨਾਲ ਕਣਕ ਦੀ ਵਾਢੀ 'ਤੇ ਵੱਡਾ ਅਸਰ ਪਿਆ ਹੈ | ਖੇਤਾਂ 'ਚ ਖੜ੍ਹੀ ਕਣਕ ਦੀ ਫ਼ਸਲ ਭਿੱਜ ਗਈ ਹੈ ਜਿਸ ਕਾਰਨ ਕੰਬਾਈਨਾਂ ਸਲ੍ਹਾਬੀ ਕਣਕ ਨੂੰ ਵੱਢਣ ਤੋਂ ਅਸਮਰਥ ਹੋ ਗਈਆਂ ਹਨ | ਮੰਡੀਆਂ ਵਿਚ ਪਈ ਕਣਕ ...

ਪੂਰੀ ਖ਼ਬਰ »

ਮੰਡੀ ਪੰਜੇ ਕੇ ਉਤਾੜ ਵਿਖੇ ਹੀਰਾ ਸੋਢੀ ਨੇ ਸੁਣੀਆਂ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ

ਗੋਲੂ ਕਾ ਮੋੜ, 21 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ)-ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਸੂਚਨਾ ਕਮਿਸ਼ਨਰ ਨੇ ਮੰਡੀ ਪੰਜੇ ਕੇ ਉਤਾੜ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਵਿਖੇ ਪਹੁੰਚੇ | ਇਸ ...

ਪੂਰੀ ਖ਼ਬਰ »

ਜੇਕਰ 25 ਤੱਕ ਬਾਰਦਾਨੇ ਦੀ ਸਮੱਸਿਆ ਹੱਲ ਨਾ ਹੋਈ ਤਾਂ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ-ਬੀ.ਕੇ.ਯੂ. ਲੱਖੋਵਾਲ

ਖੋਸਾ ਦਲ ਸਿੰਘ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ 25 ਅਪ੍ਰੈਲ ਤੱਕ ਮੰਡੀਆਂ ਵਿਚ ਬਾਰਦਾਨੇ ਦੀ ਆ ਰਹੀ ਸਮੱਸਿਆ ਦਾ ਹੱਲ ਨਹੀਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਅਨਾਜ ਮੰਡੀ ਕੁੱਲਗੜ੍ਹੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਕੁੱਲਗੜ੍ਹੀ, 21 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਕਿਸਾਨਾਂ ਦੀਆਂ ਮੰਡੀਆਂ 'ਚ ਚੱਲ ਰਹੀਆਂ ਪ੍ਰੇਸ਼ਾਨੀਆਂ ਨੂੰ ਵੇਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਕਿਰਪਾਲ ਸਿੰਘ ਸ਼ੂਸ਼ਕ, ਦਾਰਾ ਸਿੰਘ ਵਲੂਰ, ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 21 ਅਪ੍ਰੈਲ (ਅਮਰਜੀਤ ਸ਼ਰਮਾ)-ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ੋਨ ਫ਼ਿਰੋਜ਼ਪੁਰ/ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਫ਼ਾਜ਼ਿਲਕਾ ਵਿਖੇ ਹੋਈ | ਜਿਸ ਵਿਚ ਨੋਪਾ ਰਾਮ, ...

ਪੂਰੀ ਖ਼ਬਰ »

ਰਾਮ ਨੌਮੀ 'ਤੇ ਲੱਗੇ ਖੁੱਲੇ੍ਹ ਲੰਗਰ ਭੰਡਾਰੇ

ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ)-ਰਾਮ ਨੌਮੀ ਦੇ ਮੌਕੇ 'ਤੇ ਅੱਜ ਸ਼ਹਿਰ 'ਚ ਧਾਰਮਿਕ ਸੰਸਥਾਵਾਂ ਵਲੋਂ ਵੱਖ-ਵੱਖ ਥਾਵਾਂ 'ਤੇ ਖੁੱਲੇ੍ਹ ਲੰਗਰ ਭੰਡਾਰੇ ਲਗਾਏ ਗਏ | ਇਸੇ ਦਿਨ ਕਈ ਸ਼ਰਧਾਲੂਆਂ ਨੇ ਕੰਜਕ ਪੂਜਣ ਵੀ ਕੀਤਾ | ਇਸੇ ਤਰ੍ਹਾਂ ਸ਼ਹਿਰ ਦੇ ਅੰਬੇਡਕਰ ਚੌਕ 'ਚ ...

ਪੂਰੀ ਖ਼ਬਰ »

ਸੈਨੇਟ ਉਮੀਦਵਾਰ ਮਾਰਸ਼ਲ ਨੇ ਸਕੂਲਾਂ 'ਚ ਕੀਤਾ ਚੋਣ ਪ੍ਰਚਾਰ

ਫ਼ਾਜ਼ਿਲਕਾ, 21 ਅਪ੍ਰੈਲ (ਅਮਰਜੀਤ ਸ਼ਰਮਾ)-ਸੈਨੇਟ ਉਮੀਦਵਾਰ ਐਡਵੋਕੇਟ ਸੰਜੀਵ ਮਾਰਸ਼ਲ ਨੇ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸਕੂਲਾਂ ਦੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਤੇ ਸੈਨੇਟ ਵੋਟਰਾਂ ਨੂੰ ਉਨ੍ਹਾਂ ਦੇ ਪੱਖ ਵਿਚ ਵੋਟ ...

ਪੂਰੀ ਖ਼ਬਰ »

ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਮੀਟਿੰਗ

ਫ਼ਾਜ਼ਿਲਕਾ 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਨੂੰ ਵਧਾਉਣ ਲਈ ਸ਼ੁਰੂ ਕੀਤੀ 'ਈਚ ਵੰਨ ਬਰਿੰਗ ਵੰਨ' ਮੁਹਿੰਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਲੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ...

ਪੂਰੀ ਖ਼ਬਰ »

400 ਸਾਲਾਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ ਸ਼ੁਰੂ

ਫ਼ਾਜ਼ਿਲਕਾ, 21 ਅਪ੍ਰੈਲ (ਦਵਿੰਦਰ ਪਾਲ ਸਿੰਘ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਨਾਮ ਸਿਮਰਨ ਸਮਾਗਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ...

ਪੂਰੀ ਖ਼ਬਰ »

ਗ਼ਜ਼ਲਗੋ ਆਤਮਾ ਰਾਮ ਰੰਜਨ ਦੇ ਗ਼ਜ਼ਲ ਸੰਗ੍ਰਹਿ 'ਸੂਲੀ ਟੁੰਗੇ ਸੂਰਜ' ਉੱਪਰ ਗੋਸ਼ਟੀ

ਅਬੋਹਰ, 21 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਾਹਿੱਤ ਸੱਭਿਆਚਾਰ ਮੰਚ ਵਲੋਂ ਆਤਮਾ ਰਾਮ ਰੰਜਨ ਦੇ ਗ਼ਜ਼ਲ ਸੰਗ੍ਰਹਿ-'ਸੂਲੀ ਟੁੰਗੇ ਸੂਰਜ' ਉੱਪਰ ਗੋਸ਼ਟੀ ਕਰਵਾਈ ਗਈ ਜਿਸ ਦੀ ਪ੍ਰਧਾਨਗੀ ਉੱਘੇ ਗ਼ਜ਼ਲ ਗਾਇਕ ਸ੍ਰੀ ਸੁਲੱਖਣ ਸਰਹੱਦੀ ਹੂਰਾਂ ਨੇ ਕੀਤੀ | ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ 'ਚ ਵੈਬੀਨਾਰ

ਅਬੋਹਰ, 21 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਵਾਹਿਗੁਰੂ ਕਾਲਜ ਵਿਚ ਕੋਰੋਨਾ ਮਹਾਂਮਾਰੀ ਦੇ ਚੱਲਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਆਨਲਾਈਨ ਵੈਬੀਨਾਰ ਲਗਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਸ੍ਰੀਮਤੀ ਅੰਜੂ ਬਾਂਸਲ ਨੇ ਸਿਹਤ ਅਤੇ ਸਿੱਖਿਆ ਦੇ ਵਿਸ਼ੇ 'ਤੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ ਇਕ ਰੋਜ਼ਾ ਐਕਸਟੈਂਸ਼ਨ ਲੈਕਚਰ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਦੇ ਪਲੇਸਮੈਂਟ ਸੈੱਲ ਵਲੋਂ ਇਕ ਰੋਜ਼ਾ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਵਲੋਂ ਮੁੱਖ ਮਹਿਮਾਨ ਅਸ਼ੋਕ ਜਿੰਦਲ ਡੀ.ਈ.ਜੀ.ਐੱਸ.ਟੀ.ਓ. ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਆਸ਼ੂ ਬੰਗੜ ਦੀਆਂ ਫੇਰੀਆਂ ਨੇ ਰਵਾਇਤੀ ਪਾਰਟੀਆਂ ਦੀ ਵਧਾਈ ਚਿੰਤਾ

ਮਮਦੋਟ, 21 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਆਪ ਆਗੂ ਆਸ਼ੂ ਬੰਗੜ ਦੀਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਲਗਾਤਾਰ ਹੋ ਰਹੀਆਂ ਫੇਰੀਆਂ ਨੇ 'ਆਪ' ਦੇ ਟਿਕਟ ਦੇ ਦਾਅਵੇਦਾਰਾਂ ਤੇ ਰਵਾਇਤੀ ਪਾਰਟੀਆਂ ਵਿਚ ਚਿੰਤਾ ਵਧਾ ਦਿੱਤੀ ਹੈ | ਜ਼ਿਕਰਯੋਗ ਹੈ ਕਿ ਪਿਛਲੇ ਥੋੜ੍ਹੇ ਜਿਹੇ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਰੁਜ਼ਗਾਰ ਮੇਲੇ ਅਗਲੇ ਹੁਕਮਾਂ ਤੱਕ ਮੁਲਤਵੀ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਸਥਾਨਾਂ 'ਤੇ ਲੱਗਣ ਵਾਲੇ ਰੁਜ਼ਗਾਰ ਮੇਲੇ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਅਗਲੇ ਹੁਕਮਾਂ ਤੱਕ ਮੁਲਤਵੀ ...

ਪੂਰੀ ਖ਼ਬਰ »

ਪਿੰਡ ਸਨ੍ਹੇਰ ਦੇ ਪ੍ਰੇਮਪਾਲ ਸਿੰਘ ਸੇਖੋਂ ਅਤੇ ਗੁਰਪ੍ਰੀਤ ਸਿੰਘ ਨੇ ਦਿੱਲੀ ਸੰਘਰਸ਼ ਲਈ 40 ਹਜ਼ਾਰ ਦਿੱਤੇ

ਜ਼ੀਰਾ, 21 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਮਦਦ ਲਈ ਅੱਗੇ ਆਉਂਦਿਆਂ ਜ਼ੀਰਾ ਨੇੜਲੇ ਪਿੰਡ ਸਨ੍ਹੇਰ ਤੋਂ ਐਨ.ਆਰ.ਆਈ ਪ੍ਰੇਮਪਾਲ ਸਿੰਘ ਸੇਖੋਂ ਪੁੱਤਰ ਸਵ: ਵਸਾਖਾ ਸਿੰਘ ਸੇਖੋਂ ਅਤੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸੁਖਮੋਲ ...

ਪੂਰੀ ਖ਼ਬਰ »

ਡੀ.ਟੀ.ਐਫ ਵਲੋਂ ਸੰਗਰੂਰ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਅਧਿਆਪਕ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਅਣਗੌਲਿਆ ਕਰਨ ਖ਼ਿਲਾਫ਼ ਡੀ.ਟੀ.ਐਫ ਵਲੋਂ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਸੰਗਰੂਰ ਵਿਖੇ ਕੀਤੀ ਜਾ ਰਹੀ ਰੋਹ ਭਰਪੂਰ ਰੈਲੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਦਿੱਲੀ ਮੋਰਚੇ ਲਈ ਕਿਸਾਨ ਰਵਾਨਾ

ਗੁਰੂਹਰਸਹਾਏ, 21 ਅਪ੍ਰੈਲ (ਹਰਚਰਨ ਸਿੰਘ ਸੰਧੂ)-ਅੱਜ ਭਾਕਿਯੂ ਡਕੌਂਦਾ ਦੀ ਅਗਵਾਈ ਹੇਠ ਪਿੰਡ ਛੋਟਾ ਜੰਡ ਵਾਲਾ ਤੋਂ ਨੌਜਵਾਨਾਂ ਦਾ 21ਵਾਂ ਜਥਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ | ਭਾਕਿਯੂ ਡਕੌਂਦਾ ਦੇ ਪ੍ਰੈੱਸ ਸਕੱਤਰ ਪ੍ਰਗਟ ਸਿੱਧੂ ਛੋਟਾ ਜੰਡ ਵਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਨਲਾਈਨ ਫ਼ੋਟੋਗ੍ਰਾਫ਼ੀ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਵਿਚ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੁਆਰਾ ਰਾਸ਼ਟਰੀ ਪੱਧਰ 'ਤੇ ਆਨਲਾਈਨ ਫ਼ੋਟੋਗ੍ਰਾਫ਼ੀ ਸਨੀਕ ਐਂਡ ਕਲਿਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸ਼ੇਰਖਾਂ ਵਿਖੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ

ਕੁੱਲਗੜ੍ਹੀ, 21 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਸੁਧਾਰ ਤਹਿਤ ਪਿੰਡ ਸ਼ੇਰਖਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਜਾ ਰਹੇ ਨਵੇਂ ਕਮਰੇ ਦਾ ਨੀਂਹ ਪੱਥਰ ਅਰਦਾਸ ਕਰਨ ਉਪਰੰਤ ਪਿੰਡ ਦੀ ਸਰਪੰਚ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ 25 ਨੂੰ ਸੂਬਾ ਪੱਧਰੀ ਰੈਲੀ

ਫ਼ਿਰੋਜ਼ਪੁਰ, 21 ਅਪ੍ਰੈਲ (ਤਪਿੰਦਰ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਵਿਚ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਅਤੇ ਸੂਬਾ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX