ਤਾਜਾ ਖ਼ਬਰਾਂ


ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਕਾਰਨ ਹੋਈ ਮੌਤ
. . .  6 minutes ago
ਮੁੰਬਈ, 16 ਮਈ - ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਨੌਜਵਾਨ ਆਗੂ ਦੀ ਕੋਰੋਨਾ ਕਾਰਨ ਮੌਤ ਤੋਂ ਬਾਅਦ ਕਾਂਗਰਸ...
ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਵਧੇਰੇ ਹੋਈਆਂ ਮੌਤਾਂ, ਤਿੰਨ ਲੱਖ 11 ਹਜ਼ਾਰ ਤੋਂ ਵੱਧ ਆਏ ਮਾਮਲੇ
. . .  37 minutes ago
ਨਵੀਂ ਦਿੱਲੀ, 16 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਿਆਦ ਦੌਰਾਨ 4 ਹਜ਼ਾਰ 77 ਲੋਕਾਂ ਦੀ ਮੌਤ...
ਗੁਜਰਾਤ ਤੱਟ ਵੱਲ ਤੇਜ਼ੀ ਨਾਲ ਵੱਧ ਰਿਹਾ ਤੂਫ਼ਾਨ ਟਾਓਤੇ, ਮਹਾਰਾਸ਼ਟਰ 'ਚ ਵੀ ਚੌਕਸੀ
. . .  about 1 hour ago
ਮੁੰਬਈ, 16 ਮਈ - ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਚੱਕਰਵਰਤੀ ਤੂਫ਼ਾਨ ਟਾਓਤੇ ਗੁਜਰਾਤ ਦੇ ਵੇਰਾਵਲ ਤੇ ਪੋਰਬੰਦਰ ਵਿਚਕਾਰ ਮਾਂਗਰੋਲ ਦੇ ਕੋਲ ਟਕਰਾਏਗਾ। ਗੁਜਰਾਤ ਦੇ ਕੱਛ ਤੇ ਸੁਰਾਸ਼ਟਰ ਦੇ ਸਮੁੰਦਰੀ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 2 hours ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 2 hours ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਠਿੰਡਾ

ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਪਿੰਡ ਵਾਸੀਆਂ ਨੇ ਪੁਲਿਸ ਦੀ ਗੱਡੀ ਦਾ ਕੀਤਾ ਘਿਰਾਓ

ਭੁੱਚੋ ਮੰਡੀ, 21 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਪਿਛਲੇ ਤਿੰਨ ਦਿਨਾਂ ਤੋਂ ਪਿੰਡ ਦੇ ਇਕ ਕਥਿਤ ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਕਰਨ ਮੰਗ ਲੈ ਕੇ ਪਿੰਡ ਚੱਕ ਫਤਹਿ ਸਿੰਘ ਵਾਲਾ ਦੇ ਲੋਕਾਂ ਵਲੋਂ ਕੀਤੀ ਜਾ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦਾ ਦੋਸ਼ ਲਗਾਇਆ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਥਿਤ ਨਸ਼ਾ ਤਸਕਰ ਵਲੋਂ ਲੋਕਾਂ ਨੂੰ ਫ਼ੋਨ 'ਤੇ ਗਾਲੀ ਗਲੋਚ ਕਰਨ ਦੇ ਵਿਰੋਧ ਵਿਚ ਦੋ ਪਿੰਡਾਂ ਦੀਆਂ ਪੰਚਾਇਤਾਂ ਦੀ ਅਗਵਾਈ ਹੇਠ ਸੱਥ ਵਿਚ ਰੋਸ ਧਰਨਾ ਦੇ ਦਿੱਤਾ ਅਤੇ ਉੱਥੇ ਪਹੁੰਚੀ ਪੁਲਿਸ ਦੀ ਗੱਡੀ ਦਾ ਘਿਰਾਓ ਕਰ ਲਿਆ ਅਤੇ ਮੰਗ ਕੀਤੀ ਕਿ ਜਦ ਤੱਕ ਉੱਚ ਅਧਿਕਾਰੀ ਆਪ ਆ ਕੇ ਸਾਡੀ ਗੱਲ ਨਹੀਂ ਸੁਣਨਗੇ ਧਰਨਾ ਅਤੇ ਪੁਲਿਸ ਪ੍ਰਸ਼ਾਸਨ ਦਾ ਘਿਰਾਓ ਜਾਰੀ ਰਹੇਗਾ | ਇਸ ਮੌਕੇ ਸਰਪੰਚ ਅਮਰਿੰਦਰ ਸਿੰਘ ਅਤੇ ਬਲਤੇਜ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਉਸ ਦੀ ਗਿ੍ਫ਼ਤਾਰੀ ਲਈ ਪੁਲੀਸ ਚੌਂਕੀ ਅੱਗੇ ਧਰਨਾ ਦਿੱਤਾ ਸੀ | ਪਰ ਅਜੇ ਤੱਕ ਪੁਲੀਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਨਹੀਂ ਕੀਤਾ | ਅੱਜ ਫਿਰ ਤਸਕਰ ਨੇ ਵਿਰੋਧ ਕਰ ਰਹੇ ਲੋਕਾਂ ਨੂੰ ਫ਼ੋਨ 'ਤੇ ਗਾਲ੍ਹਾਂ ਕੱਢੀਆਂ ਹਨ | ਉਨ੍ਹਾਂ ਕਿਹਾ ਕਿ ਇਸ ਤਸਕਰ ਨੇ ਪਿੰਡ ਦੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ | ਪਿੰਡ ਵਾਸੀਆਂ ਵਿਚ ਰੋਸ ਵਧਦਾ ਵੇਖ ਐਸ.ਐਚ.ਓ. ਥਾਣਾ ਨਥਾਣਾ ਨਰਿੰਦਰ ਕੁਮਾਰ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਦੁਬਾਰਾ ਗਾਲੀ ਗਲੋਚ ਕਰਨ ਦੇ ਮਸਲੇ ਨੂੰ ਲੈ ਕੇ ਪਿੰਡ ਵਾਸੀਆਂ ਤੋਂ ਦੁਬਾਰਾ ਸ਼ਿਕਾਇਤ ਲੈ ਕੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੇ ਭਰੋਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਧਰਨਾ ਚੁੱਕ ਲਿਆ |

ਮੰਡੀਆਂ 'ਚ ਬਾਰਦਾਨਾ ਨਾ ਭੇਜਿਆ ਤਾ ਅਕਾਲੀ ਦਲ ਤਿੱਖਾ ਸੰਘਰਸ਼ ਕਰੇਗਾ ਮਲੂਕਾ

ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਸੂਬੇ ਦੀ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਕਿਸਾਨਾਂ ਦੀ ਹਾਲਤ ਬੇਹੱਦ ਨਾਜ਼ਕ ਹੋ ਗਈ ਹੈ | ਕਾਂਗਰਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਣਕ ਦੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਲੈਣਾ ਸਰਕਾਰੀ ਮੁਲਾਜ਼ਮਾਂ ਦੇ ਸੰਵਿਧਾਨਕ ਹੱਕ ਨੂੰ ਹਰ ਹਾਲਤ 'ਚ ਹਾਸਿਲ ਕੀਤਾ ਜਾਵੇਗਾ-ਜ਼ਿਲ੍ਹਾ ਪ੍ਰਧਾਨ

ਸੀਂਗੋ ਮੰਡੀ, 21 ਅਪ੍ਰੈਲ (ਲੱਕਵਿੰਦਰ ਸ਼ਰਮਾ)-ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਬਠਿੰਡਾ ਦਾ ਪੁਨਰ ਗਠਨ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਫੈਕਲਟੀ ਅਤੇ ਸਟਾਫ ਲਈ ਕੋਵਿਡ -19 ਟੀਕਾਕਰਣ ਅਭਿਆਨ ਚਲਾਇਆ

ਬਠਿੰਡਾ, 21 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ਸਿਵਲ ਹਸਪਤਾਲ ਘੁੱਦਾ ਦੇ ਸਹਿਯੋਗ ਨਾਲ ਆਪਣੇ ਫੈਕਲਟੀ ਅਤੇ ਸਟਾਫ਼ ਮੈਂਬਰਾਂ ਲਈ ਕੋਵਿਡ-19 ਟੀਕਾਕਰਣ ਅਭਿਆਨ ਚਲਾਇਆ | ਇਸ ਮੁਹਿੰਮ ਤਹਿਤ ਸਿਵਲ ਹਸਪਤਾਲ ਘੁੱਦਾ ...

ਪੂਰੀ ਖ਼ਬਰ »

ਕਿਸਾਨਾਂ ਤੇ ਲੇਬਰ ਨੂੰ ਕਰੋਨਾ ਤੋਂ ਬਚਾਅ ਲਈ ਲਗਾਏ ਜਾ ਰਹੇ ਨੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ

ਬਠਿੰਡਾ, 21 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ੍ਹਣ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿਚ ਕਿਸਾਨਾਂ, ਲੇਬਰ ...

ਪੂਰੀ ਖ਼ਬਰ »

ਡੀ. ਐਸ. ਪੀ. ਅਸ਼ੋਕ ਸ਼ਰਮਾ ਵਲੋਂ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਪਤਵੰਤਿਆਂ ਨਾਲ ਮੀਟਿੰਗ

ਭੁੱਚੋ ਮੰਡੀ, 21 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਡੀ. ਐਸ. ਪੀ. ਭੁੱਚੋ ਅਸ਼ੋਕ ਸ਼ਰਮਾ ਵਲੋਂ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਪਤਵੰਤਿਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਸਥਾਨਕ ਸ਼ਹਿਰ ਦੀ ਅਮਨ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਕਣਕ ਖ਼ਰੀਦ ਸਮੇਂ ਆ ਰਹੀਆਂ ਮੁਸ਼ਕਿਲਾਂ ਸਬੰਧੀ ਸਮੂਹ ਖ਼ਰੀਦ ਏਜੰਸੀਆਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ

ਰਾਮਾਂ ਮੰਡੀ, 21 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)- ਕਣਕ ਦੇ ਸੀਜ਼ਨ 2021-22 ਦੀ ਖ਼ਰੀਦ ਦੌਰਾਨ ਬਾਰਿਸ਼ ਕਾਰਨ ਆ ਰਹੀਆਂ ਮੁਸ਼ਕਿਲਾਂ ਸਬੰਧੀ ਸਮੂਹ ਸਰਕਾਰੀ ਖ਼ਰੀਦ ਏਜੰਸੀਆਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪਨਸਪ, ਮਾਰਕਫੈੱਡ, ਵੇਅਰ ਹਾਊਸ ਅਤੇ ਪਨਗਰੇਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਬਠਿੰਡਾ ਮਾਨਸਾ ਰੋਡ 2 ਘੰਟੇ ਲਈ ਕੀਤਾ ਜਾਮ

ਕੋਟਫੱਤਾ, 21 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਕੋਟਭਾਰਾ ਨੇ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਪਿਛਲੇ 5 ਦਿਨ ਤੋਂ ਕਣਕ ਦੀ ਬੋਲੀ ਲਈ ਇੰਸਪੈਕਟਰ ਦੇ ਨਾ ਪਹੁੰਚਣ ਨੂੰ ਲੈ ਕੇ ਬਠਿੰਡਾ ਮਾਨਸਾ ਰੋਡ ਨੂੰ 2 ...

ਪੂਰੀ ਖ਼ਬਰ »

ਥਾਣਾ ਨੇਹੀਂਆਂ ਵਾਲਾ ਪੁਲਿਸ ਵੀ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਹੋਈ ਸਖ਼ਤ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)-ਭਾਰਤ ਵਿਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਵਿਚ ਕੋਰੋਨਾ ਦੀ ਵਧ ਰਹੀ ਰਫ਼ਤਾਰ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਲਗਾਏ ਲਾਕਡਾਊਨ ਅਤੇ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਥਾਣਾ ਨੇਹੀਆਂ ਵਾਲਾ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ 41366 ਮੀਟਿ੍ਕ ਟਨ ਕਣਕ ਦੀ ਖਰੀਦ

ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਸਮੇਂ ਸਿਰ ਹੋ ਰਹੀ ਹੈ | ਹੁਣ ਤੱਕ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਤੇ ਵੱਖ-ਵੱਖ ਖ਼ਰੀਦ ਕੇਂਦਰਾਂ 'ਚ ਕਰੀਬ 390079 ਮੀਟਿ੍ਕ ਟਨ ...

ਪੂਰੀ ਖ਼ਬਰ »

-ਮਾਮਲਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਦਾ- ਸੀਪੀਐੱਫ਼ ਕਰਮਚਾਰੀ ਯੂਨੀਅਨ ਵਲੋਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਮੰਗ ਪੱਤਰ

ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੀ ਪੀ ਐੱਫ਼ ਕਰਮਚਾਰੀ ਯੂਨੀਅਨ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਇਕਬਾਲ ਸਿੰਘ ਅਤੇ ਚੇਅਰਮੈਨ ਸੁਖਦਰਸ਼ਨ ਸਿੰਘ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਚਨਾਰਥਲ ਦੀ ਪਿੰਡ ਇਕਾਈ ਦਾ ਗਠਨ

ਮੌੜ ਮੰਡੀ, 21 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਵਲੋਂ ਬੂਥ ਪੱਧਰ ਤੱਕ ਮਜ਼ਬੂਤੀ ਲਈ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਚਨਾਰਥਲ ਦੀ ਮਹਿਲਾ ਵਿੰਗ ਦਾ ਗਠਨ ਕੀਤਾ ਗਿਆ | ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਨੂੰ ਸਾਫ਼-ਸੁਥਰਾ ਬਨਾਉਣ ਲਈ ਕੌਂਸਲਰਾਂ ਨੇ ਚਲਾਇਆ ਸਫ਼ਾਈ ਮੁਹਿੰਮ

ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ ਨੂੰ ਹੋਰ ਸ਼ਾਫ਼-ਸੁਥਰਾ ਬਨਾਉਣ ਲਈ ਨਗਰ ਨਿਗਮ ਦੇ ਨਵੇਂ ਬਣੇ ਕੌਂਸਲਰਾਂ ਨੇ ਸਫ਼ਾਈ ਅਭਿਆਨ ਸ਼ੁਰੂ ਕੀਤਾ ਹੈ | ਸਫ਼ਾਈ ਲਈ ਜਿਥੇ ਵਾਰਡਾਂ ਵਿਚ ਸਫ਼ਾਈ ਸੇਵਕਾਂ ਦੀ ਗਿਣਤੀ ਵਿਚ ਵਾਧਾ ਕੀਤਾ ਗਿਆ ਹੈ, ...

ਪੂਰੀ ਖ਼ਬਰ »

'ਅਜੀਤ' ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੋਟਫੱਤਾ, 21 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਰੋਜ਼ਾਨਾ 'ਅਜੀਤ' ਅਖ਼ਬਾਰ ਉਪ ਦਫ਼ਤਰ ਬਠਿੰਡਾ ਦੇ ਇੰਚਾਰਜ ਸ: ਕੰਵਲਜੀਤ ਸਿੰਘ ਸਿੱਧੂ ਦੀ ਬੇਵਕਤੀ ਮੌਤ 'ਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਦੀਪ ਸਿੰਘ ਕੋਟਸ਼ਮੀਰ, ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ...

ਪੂਰੀ ਖ਼ਬਰ »

ਬੀ.ਕੇ.ਯੂ. ਉਗਰਾਹਾਂ ਦੇ ਵਲੰਟੀਅਰਾਂ ਨੇ ਕੀਤੀ ਦਿੱਲੀ ਕਿਸਾਨ ਅੰਦੋਲਨ 'ਚ ਗਏ ਝੁੰਬਾ ਦੇ ਕਿਸਾਨਾਂ ਦੀ ਕਣਕ ਕਟਾਈ

ਬੱੱਲੂਆਣਾ, 21 ਅਪ੍ਰੈਲ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਲੋਂ ਆਪਣੀ ਜਥੇਬੰਦੀ ਵਿਚ ਐਲਾਨ ਕੀਤਾ ਸੀ ਕਿ ਜੋ ਕਿਸਾਨ ਕਣਕ ਦੀ ਕਟਾਈ ਸਮੇਂ ਕਿਸਾਨ ਅੰਦੋਲਨ ਦਿੱਲੀ ਮੋਰਚਿਆਂ ਤੇ ਡਿਊਟੀ ਦੇਣਗੇ ...

ਪੂਰੀ ਖ਼ਬਰ »

ਗਲੀਆਂ 'ਚ ਖੜਦੇ ਗੰਦੇ ਪਾਣੀ ਦੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 21 ਅਪ੍ਰੈਲ (ਬਿੱਕਰ ਸਿੰਘ ਸਿੱਧੂ) ਨੇੜਲੇ ਪਿੰਡ ਤੁੰਗਵਾਲੀ ਵਿਖੇ ਗਲੀਆਂ ਪੱਕੀਆਂ ਕੀਤੇ ਜਾਣ ਅਤੇ ਨਾਲੀਆਂ ਦਾ ਪਾਣੀ ਓਵਰ ਫਲੋਅ ਹੋ ਕੇ ਗਲੀਆਂ ਵਿੱਚ ਖੜਨ ਖ਼ਿਲਾਫ਼ ਪਿੰਡ ਦੇ ਦਲਿਤ ਵਰਗ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ...

ਪੂਰੀ ਖ਼ਬਰ »

ਪਿਛਲੇ ਦਿਨ ਪਏ ਮੀਂਹ ਕਾਰਣ ਕਣਕ ਦੀ ਫਸਲ ਨੂੰ ਹੋਇਆ ਕਾਫੀ ਨੁਕਸਾਨ

ਤਲਵੰਡੀ ਸਾਬੋ 21 ਅਪ੍ਰੈਲ (ਰਣਜੀਤ ਸਿੰਘ ਰਾਜੂ) ਮਾਲਵਾ ਖਿੱਤੇ ਦੇ ਇਸ ਇਲਾਕੇ ਵਿੱਚ ਜਿੱਥੇ ਪਿਛਲੇ ਦਿਨਾਂ ਤੋਂ ਕਣਕ ਦੀ ਖਰੀਦ ਮੰਡੀਆਂ ਵਿੱਚ ਆਰੰਭ ਹੋ ਜਾਣ ਦੇ ਬਾਵਜੂਦ ਵੀ ਕਈ ਥਾਈ ਬਾਰਦਾਨਾ ਨਾ ਪੁੱਜਣ ਕਾਰਣ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

-ਮਾਮਲਾ ਘੱਟੋ-ਘੱਟ ਉਜ਼ਰਤਾਂ ਵਿਚ ਵਾਧੇ ਨੂੰ ਜਾਮ ਕਰਨ ਦਾ- ਕੋਰੋਨਾ ਦੀ ਆੜ 'ਚ ਕੈਪਟਨ ਸਰਕਾਰ ਨੇ ਮਜ਼ਦੂਰਾਂ ਦੇ ਉਜ਼ਰਤਾਂ ਵਿਚ ਤੀਜੇ ਵਾਧੇ ਨੂੰ ਡਕਾਰਿਆ

ਲਹਿਰਾ ਮੁਹੱਬਤ, 21 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਕੋਰੋਨਾ ਮਹਾਂਮਾਰੀ ਨੇ ਜਿੱਥੇ ਹਰ ਵਰਗ ਦੇ ਕਾਰੋਬਾਰ ਦਾ ਲੱਕ ਤੋੜ ਕੇ ਆਰਥਿਕ ਪੱਖੋਂ ਹੌਲੇ ਕੀਤੇ ਹਨ ਤੇ ਸੂਬਾ ਸਰਕਾਰ ਆਪਣੇ ਨਾਗਰਿਕਾਂ ਨੂੰ ਬਣਦੇ ਹੱਕ ਦੇਣ ਤੋਂ ਪੱਛੜੀ ਹੈ | ਜਿਸ ਕਾਰਨ ਸਰਕਾਰ ਦੀਆਂ ਮਾਰੂ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਮਿਡਲ ਸਕੂਲ ਜਲਾਲ ਦੇ ਸਮੁੱਚੇ ਬੱਚਿਆਂ ਨੂੰ ਸੈਂਡਲ ਵੰਡੇ

ਭਾਈਰੂਪਾ, 21 ਅਪ੍ਰੈਲ (ਵਰਿੰਦਰ ਲੱਕੀ)- ਪਿੰਡ ਜਲਾਲ ਦੇ ਸਰਕਾਰੀ ਗਰਲਜ਼ ਮਿਡਲ ਸਕੂਲ ਵਿਖੇ ਸਕੂਲ ਦੀਆਂ ਸਮੁੱਚੀਆਂ ਵਿਦਿਆਰਥਣਾਂ ਨੂੰ ਸੈਂਡਲ ਵੰਡੇ ਗਏ | ਪਿੰਡ ਦੇ ਅਗਾਂਹਵਧੂ ਕਿਸਾਨ ਪ੍ਰਗਟ ਸਿੰਘ ਰਾਮਾਂ ਤੇ ਸਾਬਕਾ ਸਰਪੰਚ ਜਗਦੀਸ਼ ਸਿੰਘ ਜਲਾਲ ਵਲੋਂ ਬਾਬਾ ਨਾਨਕ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 141 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 21 ਅਪ੍ਰੈਲ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 141 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 57 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂਜਾਰੀ ਕੀਤੇ ਅੰਕੜਿਆਂ ਅਨੁਸਾਰ ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 797 ਹੋ ਗਈ ਹੈ ਅਤੇ ਜ਼ਿਲੇ੍ਹ 'ਚ ਹੁਣ ਤੱਕ ...

ਪੂਰੀ ਖ਼ਬਰ »

ਮੋਬਾਈਲ ਕੰਪਨੀ ਦੇ ਟਾਵਰ ਲਗਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ

ਬਰੇਟਾ, 21 ਅਪ੍ਰੈਲ (ਜੀਵਨ ਸ਼ਰਮਾ)- ਪਿੰਡ ਜਲਵੇੜਾ ਵਿਖੇ ਇਕ ਨਿੱਜੀ ਮੋਬਾਈਲ ਕੰਪਨੀ ਵਲੋਂ ਟਾਵਰ ਲਗਾਉਣ ਦੇ ਰੋਸ ਵਜੋਂ ਪਿੰਡ ਵਾਸੀਆਂ ਦਾ ਇਕੱਠ ਹੋਇਆ, ਜਿਸ ਵਿਚ ਵਿਚਾਰ ਹੋਇਆ ਕਿ ਪਿੰਡ ਵਾਸੀ ਆਪਣੇ ਏਕੇ ਨਾਲ ਸੰਘਣੀ ਆਬਾਦੀ ਵਾਲੇ ਹਿੱਸੇ ਵਿਚ ਟਾਵਰ ਨਹੀਂ ਲਗਾਉਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ 'ਚ ਰੁਲ ਰਹੇ ਹਨ ਕਿਸਾਨ-ਨਕੱਈ

ਮਾਨਸਾ, 21 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਮੰਡੀਆਂ 'ਚ ਰੁਲ ਰਹੇ ਹਨ | ਕਿਸੇ ਖ਼ਰੀਦ ਕੇਂਦਰ 'ਚ ਬਾਰਦਾਨੇ ਦੀ ਘਾਟ ਹੈ, ਕਿਤੇ ਬੋਰੀਆਂ ਦੀ ਚੁਕਾਈ ਨਹੀਂ ਹੋ ਰਹੀ ਅਤੇ ਜ਼ਿਆਦਾਤਰ ਕੇਂਦਰਾਂ 'ਚ ਖ਼ਰੀਦ ਏਜੰਸੀਆਂ ਦੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਫੂਲ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਭਾਈਰੂਪਾ, 21 ਅਪ੍ਰੈਲ (ਵਰਿੰਦਰ ਲੱਕੀ)- ਸਿਹਤ ਵਿਭਾਗ ਤੇ ਸਿਵਲ ਪ੍ਰਸ਼ਾਸਨ ਬਠਿੰਡਾ ਵਲੋਂ ਬਾਰ ਐਸੋਸੀਏਸ਼ਨ ਫੂਲ 'ਚ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਫੂਲ ਦੇ ਪ੍ਰਧਾਨ ਅਜੀਤਪਾਲ ਸਿੰਘ ਮੰਡੇਰ ਨੇ ਦੱਸਿਆ ਕਿ ਕੋਵਿਸੀਲਡ ...

ਪੂਰੀ ਖ਼ਬਰ »

ਪਿੰਡ ਰਾਈਆ ਵਿਖੇ 'ਕਾਮਯਾਬ ਕਿਸਾਨ, ਖ਼ੁਸ਼ਹਾਲ ਪੰਜਾਬ' ਤਹਿਤ ਕਿਸਾਨ ਕੈਂਪ ਲਗਾਇਆ

ਭਾਈਰੂਪਾ, 21 ਅਪ੍ਰੈਲ (ਵਰਿੰਦਰ ਲੱਕੀ)- ਖੇਤੀਬਾੜੀ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਹਾਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ, ਬਲਾਕ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ 'ਚ ਪਿੰਡ ਰਾਈਆ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫੂਲ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਦੇ ਮੁਲਾਜ਼ਮਾਂ ਨੇ ਬਿਨ੍ਹਾਂ ਮਾਸਕ ਵਾਲਿਆਂ ਦੇ ਚਲਾਨ ਕੱਟੇ

ਗੋਨਿਆਣਾ, 21 ਅਪ੍ਰੈਲ (ਲਛਮਣ ਦਾਸ ਗਰਗ)- ਪੁਲਿਸ ਥਾਣਾ ਨੇਹੀਆਂ ਵਾਲਾ ਵੱਲੋਂ ਕੋਵਿਡ-19 ਦੇ ਖਤਰੇ ਨੂੰ ਦੇਖਦੇ ਹੋਏ ਸ਼ਹਿਰ ਦੇ ਅਨੇਕਾਂ ਥਾਵਾਂ 'ਤੇ ਪੁਲਿਸ ਦੇ ਨਾਕੇ ਲਗਾਕੇ ਬਿਨ੍ਹਾਂ ਮਾਸਕ ਵਾਲਿਆਂ ਤੋਂ ਘੁੰਮਣ ਵਾਲਿਆਂ ਦੇ 500/500 ਰੁਪਏ ਦੇ ਚਲਾਨ ਕੱਟੇ ਗਏ ਅਤੇ ਅੱਗੇ ...

ਪੂਰੀ ਖ਼ਬਰ »

ਦਾਨ ਸਿੰਘ ਵਾਲਾ ਵਿਖੇ ਦਾਖ਼ਲਿਆਂ ਸਬੰਧੀ ਰੈਲੀ ਕੱਢੀ

ਮਹਿਮਾ ਸਰਜਾ, 21 ਅਪ੍ਰੈਲ (ਰਾਮਜੀਤ ਸ਼ਰਮਾ)- ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਦੇ ਦਿਸਾਂ-ਨਿਰਦੇਸਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਸ੍ਰੀਮਤੀ ਭੁਪਿੰਦਰ ਕੌਰ ਅਤੇ ਇਕਬਾਲ ਸਿੰਘ ਬੁੱਟਰ ਵਲੋਂ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ 'ਚ ਵਾਧਾ ਕਰਨ ਲਈ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਤਾਜ਼ਾ ਸਰਕਾਰੀ ਹਦਾਇਤਾਂ ਨੂੰ ਲੈ ਕੇ ਡੀ. ਐਸ. ਪੀ. ਵਲੋਂ ਮੰਡੀ ਦੇ ਪਤਵੰਤਿਆਂ ਨਾਲ ਮੀਟਿੰਗ

ਭੁੱਚੋ ਮੰਡੀ, 21 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਸਥਾਨਕ ਪੁਲਿਸ ਚੌਂਕੀ ਵਿਖੇ ਡੀ.ਐਸ.ਪੀ. ਅਸ਼ੋਕ ਸ਼ਰਮਾ ਨੇ ਕਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਨਵੀਂਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਵੱਖ ਵੱਖ ...

ਪੂਰੀ ਖ਼ਬਰ »

ਪਿੰਡ ਚੋਟੀਆਂ ਵਿਖੇ ਕੋਰੋਨਾ ਵਿਰੋਧੀ ਵੈਕਸੀਨ ਕੈਂਪ ਲਗਾਇਆ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਡਿਪਟੀ ਕਮਿਸਨਰ ਬਠਿੰਡਾ ਬੀ ਸ੍ਰੀ ਨਿਵਾਸਨ, ਸਿਵਲ ਸਰਜਨ ਬਠਿੰਡਾ ਡਾਕਟਰ ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫਸਰ ਭਗਤਾ ਭਾਈ ਕਾ ਡਾਕਟਰ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਪਿੰਡ ਚੋਟੀਆਂ ਵਿਖੇ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਵਲੋਂ ਸਕੱਤਰ ਨਾਲ ਅਹਿਮ ਮੀਟਿੰਗ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਜੀ ਓ ਜੀ ਖੁਸ਼ਹਾਲੀ ਦੇ ਰਾਖਿਆਂ ਵਲੋਂ ਮਾਰਕੀਟ ਕਮੇਟੀ ਦੇ ਸਕੱਤਰ ਬਲਕਾਰ ਸਿੰਘ ਨਾਲ ਅਹਿਮ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਅਨਾਜ ਮੰਡੀਆਂ 'ਚ ਆਉਣ ਵਾਲੀਆਂ ਸਮੱਸਿਆਵਾਂ, ਪੀਣ ਵਾਲਾ ਪਾਣੀ, ਪਖਾਨਾ, ਮੰਡੀਆਂ 'ਚ ...

ਪੂਰੀ ਖ਼ਬਰ »

ਸੋਮੇ ਸੋਸਾਇਟੀ ਨੇ ਮਕੈਨੀਕਲ ਅਤੇ ਮੈਟੀਰੀਅਲ ਇੰਜੀਨੀਅਰਿੰਗ 'ਚ ਐਡਵਾਂਸਮੈਂਟ ਅਤੇ ਭਵਿੱਖ ਦੇ ਰੁਝਾਨਾਂ ਬਾਰੇ 9 ਵੀਂ ਕੌਮਾਂਤਰੀ ਕਾਨਫਰੰਸ ਲਈ ਆਈ. ਆਈ. ਟੀ. ਰੋਪੜ ਨਾਲ ਸਮਝੌਤਾ ਸਹੀਬੰਦ ਕੀਤਾ

ਬਠਿੰਡਾ, 21 ਅਪ੍ਰੈਲ (ਅ. ਬ.)-ਸੁਸਾਇਟੀ ਆਫ਼ ਮੈਟੀਰੀਅਲਜ਼ ਅਤੇ ਮਕੈਨੀਕਲ ਇੰਜੀਨੀਅਰਜ਼ (ਸੋਮੇ) ਨੇ ਮਕੈਨੀਕਲ ਅਤੇ ਮੈਟੀਰੀਅਲ ਇੰਜੀਨੀਅਰਿੰਗ ਵਿਚ ਐਡਵਾਂਸਮੈਂਟ ਅਤੇ ਭਵਿੱਖ ਦੇ ਰੁਝਾਨਾਂ ਬਾਰੇ 9ਵੀਂ ਕੌਮਾਂਤਰੀ ਕਾਨਫਰੰਸ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ 'ਚ ਪਨਗ੍ਰੇਨ ਸਭ ਤੋਂ ਮੋਹਰੀ

ਮਾਨਸਾ, 21 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਪ੍ਰਕਿਰਿਆ ਆਰੰਭ ਹੋਣ ਦੇ ਦਸਵੇਂ ਦਿਨ ਤੱਕ ਜਿੱਥੇ ਮੰਡੀਆਂ ਵਿੱਚ 3 ਲੱਖ 63 ਹਜ਼ਾਰ 510 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਉੱਥੇ ਹੀ ਵੱਖ ਵੱਖ ਸਰਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX