ਤਾਜਾ ਖ਼ਬਰਾਂ


ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  13 minutes ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  27 minutes ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  50 minutes ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  55 minutes ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 1 hour ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 1 hour ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 3 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 4 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 4 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 4 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  about 4 hours ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 4 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 5 hours ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 4 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 5 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 6 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 6 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 6 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 6 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਜਾਰਜ ਫਲਾਇਡ ਹੱਤਿਆ ਮਾਮਲੇ 'ਚ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ

ਸੈਕਰਾਮੈਂਟੋ/ਸਾਨ ਫਰਾਂਸਿਸਕੋ 21 ਅਪ੍ਰੈਲ (ਹੁਸਨ ਲੜੋਆ ਬੰਗਾ, ਐਸ.ਅਸ਼ੋਕ ਭੌਰਾ)-ਬੀਤੇ ਸਾਲ ਅਮਰੀਕਾ ਦੇ ਮਿਨੀਪੋਲਿਸ ਸ਼ਹਿਰ ਵਿਚ ਗੋਰ ਪੁਲਿਸ ਅਧਿਕਾਰੀ ਡੈਰੇਕ ਚੌਵਿਨ ਵਲੋਂ ਅਫਰੀਕੀ ਮੂਲ ਦੇ ਅਮਰੀਕੀ ਨਾਗਰਿਕ ਜਾਰਜ ਫਾਲਇਡ ਨੂੰ ਧੌਣ 'ਤੇ ਗੋਡਾ ਰੱਖ ਕੇ ਮਾਰ ਦਿੱਤਾ ਸੀ, ਜਿਸ ਤੋਂ ਬਾਅਦ ਸਮੁੱਚੇ ਅਮਰੀਕਾ ਸਮੇਤ ਦੁਨੀਆ ਭਰ 'ਚ ਵਿਰੋਧ ਪ੍ਰਦਰਸ਼ਨ ਹੋਏ ਅਤੇ 'ਬਲੈਕ ਲਾਈਵਜ਼ ਮੈਟਰਸ' ਦਾ ਮਸਲਾ ਉਭਰਿਆ ਸੀ | ਇਸ ਮਾਮਲੇ ਵਿਚ ਅਦਾਲਤ ਨੇ ਸਾਬਕਾ ਪੁਲਿਸ ਅਧਿਕਾਰੀ ਡੈਰੇਕ ਚੌਵਿਨ ਨੂੰ ਫਲਾਇਡ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ | ਬਹੁਤ ਹੀ ਅਹਿਮ ਫੈਸਲੇ ਵਿਚ ਅਦਾਲਤ ਨੇ 45 ਸਾਲਾ ਡੈਰੇਕ ਚੌਵਿਨ ਨੂੰ ਤਿੰਨਾਂ ਦੋਸ਼ਾਂ 'ਗੈਰ-ਇਰਾਦਾ ਦੂਜੀ ਡਿਗਰੀ ਦਾ ਕਤਲ, ਤੀਜੀ ਡਿਗਰੀ ਦਾ ਕਤਲ ਤੇ ਦੂਜੀ ਡਿਗਰੀ ਦਾ ਕਤਲੇਆਮ' 'ਚ ਦੋਸ਼ੀ ਕਰਾਰ ਦਿੱਤਾ | ਇਨ੍ਹਾਂ ਤਿੰਨ ਦੋਸ਼ਾਂ ਤਹਿਤ ਉਸ ਨੂੰ ਕ੍ਰਮਵਾਰ 40 ਸਾਲ, 25 ਸਾਲ ਤੇ 10 ਸਾਲ ਸਜ਼ਾ ਹੋ ਸਕਦੀ ਹੈ | ਸਜ਼ਾ ਸੁਣਾਏ ਦੌਰਾਨ 45 ਸਾਲਾ ਚੌਵਿਨ ਚੁੱਪ-ਚਾਪ ਖੜ੍ਹਾ ਰਿਹਾ ਤੇ ਉਸ ਨੇ ਕੋਈ ਪ੍ਰਤੀਕਰਮ ਨਹੀਂ ਕੀਤਾ | ਫੈਸਲੇ ਉਪਰੰਤ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਤੇ ਪੁਲਿਸ ਅਧਿਕਾਰੀ ਉਸ ਨੂੰ ਹੱਥਕੜੀ ਲਾ ਕੇ ਅਦਾਲਤ ਦੇ ਪਿਛਲੇ ਦਰਵਾਜ਼ੇ ਰਾਹੀਂ ਜੇਲ੍ਹ ਲੈ ਗਏ | ਅਦਾਲਤ ਦਾ ਫੈਸਲਾ ਤਕਰੀਬਨ 11 ਮਹੀਨੇ ਬਾਅਦ ਆਇਆ ਹੈ | ਦੱਸਣਯੋਗ ਹੈ ਕਿ 25 ਮਈ 2020 ਨੂੰ ਡੈਰੇਕ ਚੌਵਿਨ ਦੇ ਗੋਡੇ ਹੇਠ 46 ਸਾਲਾ ਜਾਰਜ ਫਲਾਇਡ ਦਮ ਤੋੜ ਗਿਆ ਸੀ | ਚੌਵਿਨ ਨੇ ਫਲਾਇਡ ਦੀ ਧੌਣ ਨੂੰ ਆਪਣੇ ਗੋਡੇ ਨਾਲ 9 ਮਿੰਟ 29 ਸੈਕਿੰਡ ਦਬਾਈ ਰੱਖਿਆ, ਜਿਸ ਦੌਰਾਨ ਫਲਾਇਡ ਸਾਹ ਨਾ ਆਉਣ ਦੀ ਗੱਲ ਕਹਿੰਦਾ ਰਿਹਾ ਤੇ ਆਖਰ ਉਹ ਦਮ ਤੋੜ ਗਿਆ | ਫੈਸਲੇ ਸਮੇਂ ਅਦਾਲਤ ਵਿਚ ਫਲਾਇਡ ਦਾ ਛੋਟਾ ਭਰਾ ਫਿਲੋਨਾਈਜ ਫਲਾਇਡ ਮੌਜੂਦ ਸੀ | ਜਦੋਂ ਜੱਜ ਨੇ ਫੈਸਲਾ ਪੜਿ੍ਹਆ ਤਾਂ ਉਸ ਨੇ ਹੱਥ ਉ ਪਰ ਕਰਕੇ ਪ੍ਰਭੂ ਦਾ ਸ਼ੁੱਕਰਾਨਾ ਕੀਤਾ | ਅਦਾਲਤ ਦੇ ਫੈਸਲੇ 'ਤੇ ਲੋਕਾਂ ਨੇ ਖੁਸ਼ੀ ਮਨਾਈ ਤੇ ਇਕ ਦੂਸਰੇ ਨੂੰ ਵਧਾਈਆਂ ਦਿੱਤੀਆਂ | ਕੱਪ ਫੂਡਜ਼ ਸਟੋਰ ਜਿੱਥੇ ਫਲਾਇਡ ਨੇ ਆਖਰੀ ਸਾਹ ਲਿਆ ਸੀ, ਦੇ ਬਾਹਰ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ |
ਰਾਸ਼ਟਰਪਤੀ ਵਲੋਂ ਤੱਸਲੀ ਦਾ ਪ੍ਰਗਟਾਵਾ
ਰਾਸ਼ਟਰਪਤੀ ਜੋ ਬਾਈਡਨ ਨੇ ਫੈਸਲੇ ਉਪਰ ਤਸੱਲੀ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਹਾਲਾਂ ਕਿ ਇਹ ਫੈਸਲਾ ਜਾਰਜ ਫਲਾਇਡ ਨੂੰ ਵਾਪਸ ਨਹੀਂ ਲਿਆ ਸਕਦਾ ਪ੍ਰੰਤੂ ਉਸ ਦੇ ਪਰਿਵਾਰ ਦੇ ਦੁੱਖ ਨੂੰ ਘਟਾਉਣ 'ਚ ਮਦਦਗਾਰ ਸਾਬਤ ਹੋਵੇਗਾ |

ਮਹਾਰਾਣੀ ਐਲਿਜ਼ਾਬੈੱਥ ਨੇ ਆਪਣਾ 95ਵਾਂ ਜਨਮ ਦਿਨ ਸਾਦੇ ਢੰਗ ਨਾਲ ਮਨਾਇਆ

ਲੰਡਨ/ਲੈਸਟਰ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਸਨਿੱਚਰਵਾਰ ਨੂੰ ਪਿ੍ੰਸ ਫਿਲਿਪ ਦੇ ਅੰਤਿਮ ਸੰਸਕਾਰ ਤੋਂ ਬਾਅਦ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੂਜੀ ਨੇ ਆਪਣਾ 95ਵਾਂ ਜਨਮ ਦਿਨ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਗ੍ਰੇਟਾ ûਨਬਰਗ ਵਲੋਂ ਕੋਵਿਡ ਵੈਕਸੀਨ ਲੋੜਵੰਦਾਂ ਲਈ 1 ਲੱਖ ਯੂਰੋ ਦਾਨ

ਵੈਨਿਸ (ਇਟਲੀ), 21 ਅਪ੍ਰੈਲ (ਹਰਦੀਪ ਸਿੰਘ ਕੰਗ)- ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਅਤੇ ਮਨੁੱਖੀ ਅਧਿਕਾਰਾਂ ਦੀ ਖ਼ਾਤਰ ਛੋਟੀ ਉਮਰੇ ਕ੍ਰਾਂਤੀਕਾਰੀ ਭੂਮਿਕਾ ਨਿਭਾਉਣ ਵਾਲੀ ਗ੍ਰੇਟਾ ûਨਬਰਗ ਨੇ ਕੋਵਿਡ ਵੈਕਸੀਨ ਲਈ ਲੋੜਵੰਦਾਂ ਲਈ 1 ਲੱਖ ਯੂਰੋ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਕੈਨੇਡਾ ਵਲੋਂ ਵਿਦੇਸ਼ੀਆਂ ਦੀ ਆਮਦ 'ਤੇ ਰੋਕ 'ਚ ਵਾਧਾ

ਟੋਰਾਂਟੋ/ਵਿਨੀਪੈਗ, 21 ਅਪ੍ਰੈਲ (ਸਤਪਾਲ ਸਿੰਘ ਜੌਹਲ, ਸਰਬਪਾਲ ਸਿੰਘ)-ਕੈਨੇਡਾ ਦੇ ਜੰਤਕ ਸੁਰੱਖਿਆ ਮੰਤਰੀ ਬਿੱਲ ਬਲੇਅਰ ਨੇ ਬੀਤੇ ਕੱਲ੍ਹ ਵਿਦੇਸ਼ਾਂ ਤੋਂ ਕੈਨੇਡਾ 'ਚ ਦਾਖਲ ਹੋਣ ਲਈ ਵਿਦੇਸ਼ੀ ਨਾਗਰਿਕਾਂ ਉਪਰ ਲਗਾਈ ਗਈ ਰੋਕ 21 ਮਈ 2021 ਤੱਕ ਜਾਰੀ ਰੱਖਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਪੀ.ਪੀ.ਈ. ਕਿੱਟਾਂ ਲਈ ਸਰਕਾਰ ਨਾਲ ਸੌਦੇ 'ਚ ਸਮੀਰ ਜੱਸਲ ਦੇ ਚਰਚੇ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਮਹਾਂਮਾਰੀ ਦੌਰਾਨ ਪੀ ਪੀ ਈ ਕਿੱਟਾਂ ਲਈ ਸਰਕਾਰ ਨਾਲ ਹੋਈ 100 ਮਿਲੀਅਨ ਪੌਂਡ ਦੇ ਇਕ ਸੌਦੇ 'ਚ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਕਰੀਬੀ ਮੰਨੇ ਜਾਂਦੇ ਪੰਜਾਬੀ ਮੂਲ ਦੇ ਕਾਰੋਬਾਰੀ ਅਤੇ ਸਾਬਕਾ ਕੌਂਸਲਰ ...

ਪੂਰੀ ਖ਼ਬਰ »

7 ਔਰਤਾਂ ਸਮੇਤ ਭਾਰਤ ਦੇ 8 ਮੁੱਕੇਬਾਜ਼ ਵਿਸ਼ਵ ਯੂਥ ਚੈਂਪੀਅਨਸ਼ਿਪ ਦੇ ਫਾਈਨਲ 'ਚ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀਆਂ)-ਸੱਤ ਔਰਤਾਂ ਸਮੇਤ ਭਾਰਤ ਦੇ ਅੱਠ ਮੁੱਕੇਬਾਜ਼ਾਂ ਨੇ ਪੋਲੈਂਡ ਦੇ ਕਿਲਸੇ 'ਚ ਚਲ ਰਹੀ ਵਿਸ਼ਵ ਯੂਥ ਚੈਂਪੀਅਨਸ਼ਿਪ ਦੇ ਫਾਈਨਲ 'ਚ ਥਾਂ ਬਣਾਈ ਹੈ ਜੋ ਦੇਸ਼ ਲਈ ਨੌਜਵਾਨ ਵਰਗ ਦੀ ਇਸ ਨਾਮੀ ਮੁਕਾਬਲੇ 'ਚ ਮਹੱਤਵਪੂਰਨ ਉਪਲੱਬਧੀ ਹੈ | ਅੱਠ ...

ਪੂਰੀ ਖ਼ਬਰ »

'ਯੂ.ਕੇ. ਬਾਰਡਰ ਸਟਾਫ਼ ਰੋਜ਼ਾਨਾ 100 ਨਕਲੀ ਕੋਵਿਡ ਸਰਟੀਫਿਕੇਟ ਫੜ ਰਿਹੈ'

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ 'ਚ ਦਾਖਲ ਹੋਣ ਵਾਲੇ ਵਿਦੇਸ਼ੀ ਯਾਤਰੀਆਂ ਕੋਲੋਂ 100 ਦੇ ਕਰੀਬ ਰੋਜ਼ਾਨਾ ਕੋਵਿਡ 19 ਸਰਟੀਫਿਕੇਟ ਫੜੇ ਜਾ ਰਹੇ ਹਨ | ਇਹ ਖ਼ੁਲਾਸਾ ਸੰਸਦ 'ਚ ਸੰਸਦ ਮੈਂਬਰਾਂ ਅੱਗੇ ਕੀਤਾ ਗਿਆ ਹੈ | ਸੰਸਦੀ ਸਬੂਤ ਸੈਸ਼ਨ ਦੌਰਾਨ ...

ਪੂਰੀ ਖ਼ਬਰ »

ਟੋਰਾਂਟੋ 'ਚ ਅਚਾਨਕ ਪਈ ਬਰਫ਼ ਨੇ ਲੋਕਾਂ ਨੂੰ ਕੀਤਾ ਹੈਰਾਨ

ਟੋਰਾਂਟੋ, 21 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਪਿਛਲੇ ਕਈ ਦਿਨਾਂ ਤੋਂ ਲੱਗ ਰਹੀਆਂ ਧੁੱਪਾਂ ਕਾਰਨ ਜਿੱਥੇ ਮੌਸਮ ਖੁੱਲ੍ਹ ਗਿਆ ਸੀ ਅਤੇ ਕੋਟੀਆਂ ਸਵੈਟਰ ਵੀ ਲੋਕਾਂ ਵਲੋਂ ਲਗਪਗ ਅਲਮਾਰੀਆਂ 'ਚ ਰੱਖਣ 'ਤੇ ਵਿਚਾਰ ਹੀ ਕੀਤਾ ਜਾ ਰਿਹਾ ਸੀ ਕਿ ਅਚਾਨਕ ਮੌਸਮ ਨੇ ਕਰਵਟ ਲਈ ਅਤੇ ...

ਪੂਰੀ ਖ਼ਬਰ »

ਕਿਊਬਕ 'ਚ ਧਾਰਮਿਕ ਚਿੰਨ੍ਹਾਂ 'ਤੇ ਪਾਬੰਦੀ ਨੂੰ ਅਦਾਲਤ ਨੇ ਜਾਇਜ਼ ਠਹਿਰਾਇਆ

ਟੋਰਾਂਟੋ, 21 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਕਿਊਬਕ ਪ੍ਰਾਂਤ 'ਚ ਬਿੱਲ-21 (ਜੂਨ 2021) ਰਾਹੀਂ ਸਰਕਾਰੀ ਅਧਿਕਾਰੀਆਂ (ਸਮੇਤ ਪੁਲਿਸ ਅਫ਼ਸਰ ਤੇ ਅਧਿਆਪਕ) ਉਪਰ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ (ਦਸਤਾਰ, ਹਿਜਾਬ, ਬੁਰਕਾ, ਯਹੂਦੀਆਂ ਦਾ ਕਿੱਪਾ ਆਦਿਕ) ਪਹਿਨਣ ਦੀ ਰੋਕ ...

ਪੂਰੀ ਖ਼ਬਰ »

ਸਕਾਟਲੈਂਡ ਦੇ ਪ੍ਰਮੁੱਖ ਸ਼ਹਿਰਾਂ ਐਡਨਬਰਾ ਤੇ ਗਲਾਸਗੋ 'ਚ ਸਭ ਤੋਂ ਵੱਧ ਪਾਰਕਿੰਗ ਜੁਰਮਾਨੇ

ਗਲਾਸਗੋ, 21 ਅਪ੍ਰੈਲ (ਹਰਜੀਤ ਸਿੰਘ ਦੁਸਾਂਝ)-ਤਾਜ਼ਾ ਜਾਰੀ ਅੰਕੜਿਆਂ ਅਨੁਸਾਰ ਸਾਲ 2019 ਵਿਚ ਇੰਗਲੈਂਡ ਭਰ 'ਚੋਂ ਸ਼ਹਿਰਾਂ ਦੀਆਂ ਗਲ਼ੀਆਂ ਸੜਕਾਂ 'ਤੇ ਗਲਤ ਢੰਗ ਨਾਲ ਜਾਂ ਬਿਨਾਂ ਵਾਜਬ ਟਿਕਟ ਤੋਂ ਖੜੀਆਂ ਕੀਤੀਆਂ ਗੱਡੀਆਂ ਨੂੰ ਸਥਾਨਕ ਕੌਂਸਲਾਂ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਬਰਮਿੰਘਮ 'ਚ ਚਾਕੂ ਦੀ ਨੋਕ 'ਤੇ ਲੋਕਾਂ ਨੂੰ ਧਮਕਾਉਣ ਵਾਲਾ ਗਿ੍ਫ਼ਤਾਰ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਮਿੰਘਮ 'ਚ ਚਾਕੂ ਦੀ ਨੋਕ 'ਤੇ ਲੋਕਾਂ ਨੂੰ ਇੱਕ ਚੌਂਕ 'ਚ ਸ਼ਰੇ੍ਹਆਮ ਧਮਕਾਉਣ ਵਾਲਾ ਵਿਅਕਤੀ ਗਿ੍ਫਤਾਰ ਕੀਤਾ ਹੈ | ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਗਿ੍ਫਤਾਰੀ ਤੋਂ ਪਹਿਲਾਂ ...

ਪੂਰੀ ਖ਼ਬਰ »

ਸੰਸਦ ਮੈਂਬਰ ਜੈਗ ਸਹੋਤਾ ਨੇ ਬਜ਼ੁਰਗਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ

ਕੈਲਗਰੀ, 20 ਅਪ੍ਰੈਲ (ਜਸਜੀਤ ਸਿੰਘ ਧਾਮੀ)-ਬਜ਼ੁਰਗਾਂ ਦੀ ਮਿਹਨਤ ਸਦਕਾ ਹੀ ਅਸੀਂ ਅੱਜ ਇਸ ਵਧੀਆ ਦੇਸ਼ 'ਚ ਤਰੱਕੀਆ ਕਰਕੇ ਆਪਣਾ ਨਾਂਅ ਰੋਸ਼ਨ ਕਰ ਰਹੇ ਹਾਂ | ਬੇਸ਼ੱਕ ਕੋਈ ਕਾਰੋਬਾਰ ਦੀ ਗੱਲ ਕਰੀਏ ਜਾਂ ਰਾਜਨੀਤੀ ਦੀ ਗੱਲ ਹੋਵੇ ਬਜ਼ੁਰਗਾਂ ਦੀ ਵਿਸ਼ੇਸ਼ ਭੂਮਿਕਾ ...

ਪੂਰੀ ਖ਼ਬਰ »

ਡਾ: ਸਿੱਧੂ ਨੂੰ ਸਦਮਾ ਪਿਤਾ ਦਾ ਦਿਹਾਂਤ

ਸਿਆਟਲ, 21 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਖੇਤੀਬਾੜੀ ਮਹਿਕਮੇ 'ਚ ਖੇਤੀਬਾੜੀ ਅਫ਼ਸਰ ਰਹੇ ਕੁਲਵੰਤ ਸਿੰਘ ਸਿੱਧੂ 76 ਦੀ ਲੰਮੀ ਜਾਨਲੇਵਾ ਬਿਮਾਰੀ ਕਾਰਨ ਸਿਆਟਲ ਵਿਚ ਮੌਤ ਹੋ ਗਈ, ਜਿਸ ਦੀ ਖ਼ਬਰ ਸੁਣਦਿਆਂ ਪੰਜਾਬੀ ਭਾਈਚਾਰੇ 'ਚ ਮਾਤਮ ਛਾ ਗਿਆ | ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਇੰਗਲੈਂਡ ਦੀਆਂ ਯਾਤਰਾ ਪਾਬੰਦੀਆਂ ਕਾਰਨ ਭਾਰਤੀ ਵਿਦਿਆਰਥੀਆਂ 'ਚ ਬੇਚੈਨੀ

*ਭਾਰਤ 'ਚ ਫਸੇ ਬਰਤਾਨਵੀ ਵਾਪਸ ਆਉਣ ਲਈ ਕਾਹਲੇ-ਅਦਾ ਕਰ ਰਹੇ ਨੇ ਮੂੰਹ ਮੰਗਿਆ ਕਿਰਾਇਆ ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੀਆਂ ਭਾਰਤ ਲਈ ਲਗਾਈਆਂ ਨਵੀਆਂ ਯਾਤਰਾ ਪਾਬੰਦੀਆਂ ਨੇ ਭਾਰਤੀ ਵਿਦਿਆਰਥੀਆਂ 'ਚ ਬੇਚੈਨੀ ਪੈਦਾ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਹਿਤੇਸ਼ ਕੁਮਾਰ ਨੇ ਲੰਡਨ 'ਰੰਨਥਰੋ' ਦੌੜ ਦੌੜੀ

ਲੰਡਨ, 21 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ 'ਚ ਤਾਲਾਬੰਦੀ 'ਚ ਢਿੱਲ ਦਿੱਤੇ ਜਾਣ ਤੋਂ ਬਾਅਦ ਹੋਈ ਪਹਿਲੀ 'ਰੰਨਥਰੋ' 5 ਕਿੱਲੋਮੀਟਰ ਦੌੜ 'ਚ ਪੰਜਾਬੀ ਨੌਜਵਾਨ ਹਿਤੇਸ਼ ਕੁਮਾਰ ਨੇ ਵੀ ਹਿੱਸਾ ਲਿਆ | ਰੰਨਥਰੋ 'ਚ ਹਿੱਸਾ ਲੈਣ ਵਾਲੇ ਲੋਕ ਵੱਖ-ਵੱਖ ਸੰਸਥਾਵਾਂ ...

ਪੂਰੀ ਖ਼ਬਰ »

ਸ਼ਿਕਾਗੋ ਵਸਦੇ ਪੱਤਰਕਾਰ ਅਮੋਲਕ ਸਿੰਘ ਜੰਮੂ ਨਹੀਂ ਰਹੇ

ਸਾਨ ਫਰਾਂਸਿਸਕੋ, 21 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਅਮਰੀਕਾ 'ਚ ਪੰਜਾਬੀ ਪੱਤਰਕਾਰੀ ਨੂੰ ਨਵੀਂ ਲੀਹ 'ਤੇ ਦਿਸ਼ਾ ਪ੍ਰਦਾਨ ਕਰਨ ਵਾਲੇ ਆਪਣੀ ਬੇਬਾਕ ਪੱਤਰਕਾਰੀ ਕਰਕੇ ਜਾਣੇ ਜਾਂਦੇ ਪੱਤਰਕਾਰ ਅਮੋਲਕ ਸਿੰਘ ਜੰਮੂ (66) ਦੇ ਅਕਾਲ ਚਲਾਣੇ ਕਾਰਨ ਪੰਜਾਬੀ ਭਾਈਚਾਰੇ ਤੇ ਮੀਡੀਆ ...

ਪੂਰੀ ਖ਼ਬਰ »

ਸਕਾਟਲੈਂਡ 'ਚ 26 ਤੋਂ ਕੋਵਿਡ ਦੇ ਮੁਫ਼ਤ ਘਰੇਲੂ ਟੈਸਟ ਹੋਣਗੇ ਉਪਲਬਧ

ਗਲਾਸਗੋ, 21 ਅਪ੍ਰੈਲ (ਹਰਜੀਤ ਸਿੰਘ ਦੁਸਾਂਝ)-ਬੀਤੇ ਸ਼ੁੱਕਰਵਾਰ ਨੂੰ ਸਕਾਟਲੈਂਡ ਦੀ ਪਹਿਲੀ ਮੰਤਰੀ ਨਿਕੋਲਾ ਸਟਰਜਨ ਨੇ ਸਕਾਟਿਸ਼ ਨਾਗਰਿਕਾਂ ਨੂੰ ਰਾਸ਼ਟਰੀ ਯਾਤਰਾ ਕਰਨ ਦੀ ਛੋਟ ਦੇ ਦਿੱਤੀ ਸੀ ਅਤੇ ਆਉਂਦੇ ਸੋਮਵਾਰ 26 ਅਪ੍ਰੈਲ ਤੋਂ ਸਕਾਟਲੈਂਡ ਟੀਅਰ ਚਾਰ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX