ਤਾਜਾ ਖ਼ਬਰਾਂ


ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  11 minutes ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  25 minutes ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  48 minutes ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  53 minutes ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 1 hour ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 1 hour ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 3 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 4 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  about 4 hours ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  about 4 hours ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  1 minute ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 4 hours ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  1 minute ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 4 hours ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 5 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 5 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 6 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 6 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 6 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 6 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553

ਜਲੰਧਰ

ਵੈਕਸੀਨੇਸ਼ਨ ਦੇ ਮਾਮਲੇ 'ਚ ਸਰਕਾਰ ਦੀ ਵੱਡੀ ਲਾਪ੍ਰਵਾਹੀ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ) - ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਵਲੋਂ ਵੈਕਸੀਨੇਸ਼ਨ ਵਧਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਲਤ ਅੱਗਾ ਦੌੜ ਤੇ ਪਿੱਛਾ ਚੌੜ ਵਾਲੀ ਬਣੀ ਹੋਈ ਹੈ | ਵੈਕਸੀਨੇਸ਼ਨ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ | ਵੈਕਸੀਨੇਸ਼ਨ ਕਰਵਾਉਣ ਸਬੰਧੀ ਸਿਹਤ ਮਹਿਕਮੇ ਵਲੋਂ ਦਿੱਤੀ ਗਈ ਵੈਬਸਾਈਟ ਅਤੇ ਐਪ 'ਤੇ ਦਰਜ ਥਾਵਾਂ 'ਤੇ ਕੋਰੋਨਾ ਵੈਕਸੀਨੇਸ਼ਨ ਸੈਂਟਰ ਬਣਾਏ ਹੀ ਨਹੀਂ ਗਏ | ਅਜਿਹੇ 'ਚ ਜਦੋਂ ਆਮ ਲੋਕ ਵੈੱਬਸਾਈਟ ਰਾਹੀਂ ਆਪਣਾ ਨਾਂਅ ਦਰਜ ਕਰਵਾਉਂਦੇ ਹਨ ਤੇ ਉਨ੍ਹਾਂ ਵਲੋਂ ਕਿਸੇ ਨੇੜਲੀ ਅਤੇ ਆਪਣੀ ਸਹੂਲਤ ਮੁਤਾਬਿਕ ਵੈਕਸੀਨੇਸ਼ਨ ਸੈਂਟਰ 'ਤੇ ਅਪਾਇੰਟਮੈਂਟ ਲਈ ਜਾਂਦੀ ਹੈ ਪਰ ਉਨ੍ਹਾਂ ਨੂੰ ਉਸ ਸਮੇਂ ਹੈਰਾਨੀ ਹੁੰਦੀ ਹੈ, ਜਦੋਂ ਉਹ ਵੈੱਬਸਾਈਟ 'ਤੇ ਦਰਸਾਈ ਗਈ ਥਾਂ 'ਤੇ ਵੈਕਸੀਨ ਲਗਵਾਉਣ ਜਾਂਦੇ ਹਨ ਤੇ ਉਥੇ ਕੋਈ ਵੈਕਸੀਨੇਸ਼ਨ ਸੈਂਟਰ ਬਣਾਇਆ ਹੀ ਨਹੀਂ ਗਿਆ ਹੁੰਦਾ | ਉਤੋਂ ਸਿਤਮ ਇਹ ਕਿ ਬਿਨਾਂ ਵੈਕਸੀਨ ਲੱਗਿਆਂ ਉਸ ਦੇ ਮੋਬਾਈਲ 'ਤੇ ਸੰਦੇਸ਼ ਆ ਜਾਂਦਾ ਹੈ ਕਿ ਉਸ ਦੀ ਵੈਕਸੀਨੇਸ਼ਨ ਹੋ ਗਈ ਹੈ ਤੇ ਸਰਟੀਫਿਕੇਟ ਡਾਊਨਲੋਡ ਕਰਨ ਦੀ ਆਪਸ਼ਨ ਆ ਜਾਂਦੀ ਹੈ | ਜਦ ਉਹ ਵਿਅਕਤੀ ਸਿਵਲ ਹਸਪਤਾਲ ਜਾ ਕੇ ਅਧਿਕਾਰੀਆਂ ਨੂੰ ਵਾਰ-ਵਾਰ ਇਹ ਵਾਸਤੇ ਪਾਉਂਦਾ ਹੈ ਕਿ ਉਸ ਦੇ ਟੀਕਾ ਲੱਗਾ ਹੀ ਨਹੀਂ ਤਾਂ ਉਸ ਦੀ ਵੈਕਸੀਨੇਸ਼ਨ ਕਿਸ ਤਰ੍ਹਾਂ ਹੋ ਗਈ, ਦੂਸਰਾ ਜਿਹੜੇ ਕੇਂਦਰ ਤੋਂ ਇਹ ਸੰਦੇਸ਼ ਆਇਆ, ਉਹ ਵੈਕਸੀਨੇਸ਼ਨ ਕੇਂਦਰ ਤਾਂ ਉਸ ਥਾਂ ਉੱਪਰ ਹੈ ਹੀ ਨਹੀਂ | ਸਬੰਧਿਤ ਵਿਅਕਤੀ ਦੇ ਜ਼ਿਆਦਾ ਦਬਾਅ ਪਾਉਣ ਅਤੇ ਉਸ ਵਲੋਂ ਦਿੱਲੀ ਸਿਹਤ ਮਹਿਕਮੇ ਤੱਕ ਪਹੁੰਚ ਕਰਨ 'ਤੇ ਸਿਵਲ ਹਸਪਤਾਲ ਦੇ ਅਧਿਕਾਰੀ ਆਪਣਾ ਖਹਿੜਾ ਛੁਡਵਾਉਣ ਲਈ ਉਸ ਦੇ ਵੈਕਸੀਨ ਤਾਂ ਲਗਾ ਦਿੰਦੇ ਹਨ, ਪਰ ਲਾਪਰਵਾਹੀ ਦੀ ਸੀਮਾ ਉਸ ਸਮੇਂ ਨਹੀਂ ਰਹੀ ਜਦੋਂ ਸਬੰਧਿਤ ਵਿਅਕਤੀ ਨੂੰ ਵੈਕਸੀਨੇਸ਼ਨ ਦਾ ਸਰਟੀਫਿਕੇਟ ਉਸ ਕੇਂਦਰ ਤੋਂ ਜਾਰੀ ਹੋਇਆ ਹੀ ਪ੍ਰਾਪਤ ਕਰਨਾ ਪੈਂਦਾ ਹੈ, ਜੋ ਕੇਂਦਰ ਹਕੀਕਤ 'ਚ ਕੰਮ ਹੀ ਨਹੀਂ ਕਰ ਰਿਹਾ | ਸਰਕਾਰ ਦੀ ਅਜਿਹੀ ਲਾਪਰਵਾਹੀ ਦੇ ਸ਼ਿਕਾਰ ਹੋਏ ਸੰਜੀਵ ਸ਼ਰਮਾ ਨੇ ਦੱਸਿਆ ਕਿ ਉਸ ਨੇ ਵੈਕਸੀਨੇਸ਼ਨ ਲਈ ਸਿਹਤ ਮਹਿਕਮੇ ਦੀ ਐਪ 'ਤੇ ਆਪਣਾ ਤੇ ਆਪਣੇ ਪਰਿਵਾਰ ਦੇ ਦੋ ਹੋਰ ਜੀਆਂ ਦਾ ਨਾਂਅ ਦਰਜ ਕਰਵਾਇਆ ਤਾਂ ਉਸ ਨੇ ਡੀ.ਸੀ. ਦਫਤਰ ਸਥਿਤ ਡੈਟਾ ਸੈੱਲ ਵਿਖੇ ਟੀਕਾ ਲਗਵਾਉਣ ਦਾ ਸਮਾਂ ਪ੍ਰਾਪਤ ਕੀਤਾ ਪਰ ਜਦੋਂ ਉਹ ਡੀ. ਸੀ. ਦਫਤਰ ਪੁੱਜੇ ਤਾਂ ਉੱਥੇ ਅਜਿਹਾ ਕੋਈ ਵੀ ਅਜਿਹਾ ਕੇਂਦਰ ਨਾ ਹੋਣ ਬਾਰੇ ਪਤਾ ਲੱਗਾ | ਜਦੋਂ ਉਹ ਇਸ ਸਬੰਧੀ ਪਤਾ ਕਰਨ ਸਿਵਲ ਹਸਪਤਾਲ ਜਾ ਰਹੇ ਸਨ ਤਾਂ ਰਸਤੇ 'ਚ ਹੀ ਉਨ੍ਹਾਂ ਦੇ ਮੋਬਾਈਲ 'ਤੇ ਸੰਦੇਸ਼ ਆਇਆ ਕਿ ਉਨ੍ਹਾਂ ਦੇ ਟੀਕਾ ਲੱਗ ਚੁੱਕਾ ਹੈ, ਜਿਸ 'ਤੇ ਉਨ੍ਹਾਂ ਦੀ ਹੈਰਾਨੀ ਦੀ ਕੋਈ ਹੱਦ ਨਹੀਂ ਰਹੀ ਪਰ ਜਦੋਂ ਉਨ੍ਹਾਂ ਸਿਵਲ ਹਸਪਤਾਲ ਦੇ ਡਾਕਟਰਾਂ ਕੋਲ ਇਹ ਮਾਮਲਾ ਉਠਾਇਆ ਤਾਂ ਉਨ੍ਹਾਂ ਨੇ ਵੀ ਕੋਈ ਲੜ ਪੱਲਾ ਨਹੀ ਫੜਾਇਆ | ਕਾਫੀ ਜੱਦੋ-ਜਹਿਦ ਦੇ ਬਾਅਦ ਉਨ੍ਹਾਂ ਦੇ ਵੈਕਸੀਨ ਤਾਂ ਲਗਾ ਦਿੱਤੀ ਗਈ ਪਰ ਜੋ ਸਰਟੀਫਿਕੇਟ ਉਸ ਨੂੰ ਦਿੱਤਾ ਗਿਆ ਉਹ ਡੀ. ਸੀ. ਦਫਤਰ ਸਥਿਤ ਡੈਟਾ ਸੈੱਲ ਦਾ ਦਿੱਤਾ ਗਿਆ, ਜਦਕਿ ਉਸ ਦੇ ਵੈਕਸੀਨ ਸਿਵਲ ਹਸਪਤਾਲ 'ਚ ਹੀ ਲਗਾਈ ਗਈ | ਉਨ੍ਹਾਂ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਏ ਜਾਣ ਅਤੇ ਲੋਕਾਂ ਦੀ ਖੱਜਲ ਖੁਆਰੀ ਰੋਕੇ ਜਾਣ ਦੀ ਮੰਗ ਕੀਤੀ ਹੈ |

ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਰਟਿਗਾ ਗੱਡੀ ਲੁੱਟਣ ਵਾਲਿਆਂ 'ਚੋਂ 2 ਕਾਬੂ

ਫਿਲੌਰ, 21 ਅਪ੍ਰੈਲ (ਸਤਿੰਦਰ ਸ਼ਰਮਾ) - ਅੱਜ ਇਥੇ ਐਸ.ਐਚ.ਓ. ਫਿਲੌਰ ਇੰਸਪੈਕਟਰ ਸੰਜੀਵ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਿਸ ਨੇ 23 ਫਰਵਰੀ ਨੂੰ ਪਿਸਤੌਲ ਅਤੇ ਤੇਜਧਾਰ ਹਥਿਆਰਾਂ ਦੀ ਨੋਕ 'ਤੇ ਲੁੱਟੀ ਆਰਟਿਗਾ ਗੱਡੀ ਦੇ 8 'ਚੋਂ 2 ਲੁਟੇਰਿਆਂ ਗੁਰਵਿੰਦਰ ...

ਪੂਰੀ ਖ਼ਬਰ »

ਖ਼ਰੀਦ ਪ੍ਰਬੰਧਾਂ 'ਚ ਘਾਟ ਕਾਰਨ ਸਰਕਾਰ ਦਾ ਕਿਸਾਨਾਂ ਪ੍ਰਤੀ ਰਵਈਆ ਹੋਇਆ ਜੱਗ ਜ਼ਾਹਿਰ- ਬੀਕੇਯੂ ਲੱਖੋਵਾਲ

ਲਾਂਬੜਾ, 21 ਅਪ੍ਰੈਲ (ਪਰਮੀਤ ਗੁਪਤਾ)- ਆਪਣੇ ਆਪ ਨੂੰ ਕਿਸਾਨਾਂ ਦੇ ਹਿਤੈਸ਼ੀ ਅਖਵਾਉਣ ਵਾਲੀ ਕਾਂਗਰਸ ਸਰਕਾਰ ਵਲੋਂ ਕਣਕ ਦੀ ਖਰੀਦ ਸੀਜ਼ਨ ਦੌਰਾਨ ਕੀਤੇ ਗਏ ਮਾੜੇ ਪ੍ਰਬੰਧਾਂ ਨੇ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਰੱਵਈਆ ਜੱਗ ਜਾਹਿਰ ਕਰ ਦਿੱਤਾ ਹੈ | ਇਕ ਪਾਸੇ ਜਿਥੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਦੀ ਮੌਤ, 421 ਨਵੇਂ ਮਾਮਲੇ

ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 5 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1040 ਹੋ ਗਈ ਹੈ, ਜਦਕਿ 421 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 37981 ਪਹੁੰਚ ਗਈ ਹੈ | ਮਿ੍ਤਕਾਂ 'ਚ ਦਲਵਿੰਦਰ ਸਿੰਘ ...

ਪੂਰੀ ਖ਼ਬਰ »

ਨੌਸਰਬਾਜਾਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਏ. ਟੀ. ਐਮ. 'ਚੋਂ ਇਕ ਲੱਖ ਦੀ ਨਕਦੀ ਕੱਢੀ

ਗੁਰਾਇਆ, 21ਅਪ੍ਰੈਲ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਸੰਗ ਢੇਸੀਆਂ ਵਿਖੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੇ ਏ.ਟੀ.ਐਮ. ਵਿਚੋਂ ਨੌਸਰਬਾਜ਼ਾਂ ਵਲੋਂ ਨਵੇਂ ਢੰਗ ਨਾਲ ਹੇਰਾਫੇਰੀ ਕਰਕੇ ਇਕ ਲੱਖ ਰੁਪਏ ਕਢਵਾਉਣ ਦੀ ਖ਼ਬਰ ਮਿਲੀ ਹੈ | ਪੰਜਾਬ ਐਂਡ ਸਿੰਧ ਬੈਂਕ ਸੰਗ ...

ਪੂਰੀ ਖ਼ਬਰ »

ਆਕਸੀਜਨ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗਾ ਮੁਕੱਦਮਾ ਦਰਜ- ਡੀ.ਸੀ.

ਜਲੰਧਰ, 21 ਅਪ੍ਰੈਲ (ਐੱਮ.ਐੱਸ. ਲੋਹੀਆ) - ਕੋਵਿਡ-19 ਬਿਮਾਰੀ ਦੇ ਮਰੀਜ਼ਾਂ ਨੂੰ ਆਕਸੀਜਨ ਦੀ ਕਮੀ ਨਾਲ ਜੂਝਣਾ ਨਾ ਪਵੇ ਇਸ ਲਈ ਜ਼ਿਲ੍ਹਾ ਪ੍ਰੇਸ਼ਾਸ਼ਨ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਕੀਤੀ ਗਈ ਇਕ ਮੀਟਿੰਗ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਦੇ ਪਿ੍ੰਸੀਪਲ ਸਾਹਿਬ ਸਿੰਘ ਵਿਰੱੁਧ ਗਬਨ ਦੇ ਦੋਸ਼ ਸਾਬਿਤ

ਆਦਮਪੁਰ/ਡਰੋਲੀ ਕਲਾਂ, 21 ਅਪ੍ਰੈਲ (ਹਰਪ੍ਰੀਤ ਸਿੰਘ, ਸੰਤੋਖ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਠਿਤ ਕੀਤੀ ਗਈ ਅਧਿਕਾਰੀਆਂ ਦੀ ਕਮੇਟੀ ਨੇ ਡਰੋਲੀ ਕਾਲਜ ਦੇ ਪਿ੍ੰਸੀਪਲ ਸਾਹਿਬ ਸਿੰਘ ਨੂੰ ਕਾਲਜ ਦੇ ਪੈਸਿਆਂ 'ਚ ਘਪਲਾ ਕਰਨ ਦਾ ਦੋਸ਼ੀ ਪਾਇਆ ਹੈ | ...

ਪੂਰੀ ਖ਼ਬਰ »

ਟੈਂਡਰ ਘੁਟਾਲੇ 'ਚ ਨਵਾਂ ਮੋੜ, ਦਕੋਹਾ ਨੂੰ ਚੇਅਰਮੈਨੀ ਤੋਂ ਹਟਾਉਣ ਲਈ ਮੈਂਬਰ ਹੈਪੀ ਨੇ ਸੱਦੀ ਮੀਟਿੰਗ

ਜਲੰਧਰ, 21 ਅਪ੍ਰੈਲ (ਸ਼ਿਵ ਸ਼ਰਮਾ) - ਨਗਰ ਨਿਗਮ 'ਚ ਚਹੇਤਿਆਂ ਨੂੰ ਲੱਖਾਂ ਦੇ ਕੰਮ ਦੁਆਉਣ ਦੇ ਘੁਟਾਲੇ ਦਾ ਖ਼ੁਲਾਸਾ ਹੋਣ ਤੋਂ ਬਾਅਦ ਮਾਮਲੇ 'ਚ ਅੱਜ ਨਵਾਂ ਮੋੜ ਆ ਗਿਆ ਹੈ | ਠੇਕੇਦਾਰਾਂ ਦੇ ਵੱਟਸਐਪ ਗਰੁੱਪ ਵਿਚ ਬੀ.ਐਂਡ.ਆਰ. ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ...

ਪੂਰੀ ਖ਼ਬਰ »

ਬਿਮਾਰੀ ਤੋਂ ਪ੍ਰੇਸ਼ਾਨ ਬੇਰੋਜ਼ਗਾਰ ਨੌਜਵਾਨ ਵਲੋਂ ਖ਼ੁਦਕੁਸ਼ੀ

ਜਲੰਧਰ, 21 ਅਪ੍ਰੈਲ (ਐੱਮ. ਐੱਸ. ਲੋਹੀਆ) - ਸਥਾਨਕ ਮੁਹੱਲਾ ਨਿਊ ਮਾਡਲ ਹਾਊਸ ਦੇ ਰਹਿਣ ਵਾਲੇ ਇਕ 29 ਸਾਲਾ ਬੇਰੋਜ਼ਗਾਰ ਨੌਜਵਾਨ ਨੇ ਕਾਲੇ ਪੀਲੀਏ ਦੀ ਬਿਮਾਰੀ ਦੇ ਚੱਲਦੇ ਖੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਨਰਾਇਣ ਪੁੱਤਰ ਹਰਪਾਲ ਵਜੋਂ ਦੱਸੀ ਗਈ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਲੜਕੀਆਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਕਾਬੂ

ਜਲੰਧਰ ਛਾਉਣੀ, 21 ਅਪ੍ਰੈਲ (ਪਵਨ ਖਰਬੰਦਾ) - ਥਾਣਾ ਪਤਾਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤੱਲ੍ਹਣ ਤੋਂ ਸੇਮੀ ਪਿੰਡ ਨਹਿਰ ਵਾਲੀ ਸੜਕ ਤੋਂ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ, ਜਿਸ ਨੇ ਆਦਮਪੁਰ 'ਚ ਰਹਿਣ ਵਾਲੇ ਇਕ ਵਿਅਕਤੀ ਦੀਆਂ ਦੋ ਬੇਟੀਆਂ ਨੂੰ ਨੌਕਰੀ ਦਾ ...

ਪੂਰੀ ਖ਼ਬਰ »

ਉਪਿੰਦਰਪਾਲ ਸਿੰਘ ਸ਼ਹਿਰੀ ਅਤੇ ਗਗਨਦੀਪ ਸਿੰਘ ਦਿਹਾਤੀ ਕਰਤਾਰਪੁਰ ਦੇ ਯੂਥ ਪ੍ਰਧਾਨ ਨਿਯੁਕਤ

ਕਰਤਾਰਪੁਰ, 21 ਅਪ੍ਰੈਲ (ਭਜਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰ, ਹਲਕਾ ਯੂਥ ਪ੍ਰਧਾਨ ਸਰਕਲ ਯੂਥ ਪ੍ਰਧਾਨ ਤੇ ਵਾਰਡ ਪ੍ਰਧਾਨ ਬਣਾਏ ਜਾ ਰਹੇ ਹਨ ਤਾਂ ਕਿ 2022 ਦੀਆਂ ਵਿਧਾਨ ਸਭਾ ਚੋਣਾ ਵਿਚ ਯੂਥ ਅਕਾਲੀ ਦਲ ਅਹਿਮ ...

ਪੂਰੀ ਖ਼ਬਰ »

ਜਨਾਗਲ ਪਰਿਵਾਰ ਨੇ 60 ਲੋੜਵੰਦ ਪਰਿਵਾਰਾਂ ਨੂੰ ਵੰਡੀ ਕਣਕ

ਕਰਤਾਰਪੁਰ, 21 ਅਪ੍ਰੈਲ (ਭਜਨ ਸਿੰਘ)- ਪਿੰਡ ਨੁੱਸੀ ਵਿਖੇ ਗੁਰੂ ਕਿ੍ਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਦੇ ਬੈਨਰ ਹੇਠ ਸਮਾਜ ਸੇਵਕ ਪਰਿਵਾਰ ਬੀਬੀ ਪਿਆਰੀ ਜਨਾਗਲ, ਸੁਰਿੰਦਰ ਪਾਲ ਜਨਾਗਲ , ਰਣਜੀਤ ਜਨਾਗਲ (ਇੰਗਲੈਂਡ) ਵਲੋਂ 60 ਲੋੜਵੰਦ ਪਰਿਵਾਰਾਂ ਨੂੰ 60 ਕੁਇੰਟਲ ਕਣਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਮਿੱਡ ਡੇ ਮੀਲ ਵਰਕਰਾਂ ਨੂੰ 18 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਦੇਵੇ- ਮਮਤਾ

ਮੱਲ੍ਹੀਆ ਕਲਾ, 21 ਅਪ੍ਰੈਲ (ਮਨਜੀਤ ਮਾਨ)- ਕੈਪਟਨ ਸਰਕਾਰ ਮਿੱਡ ਡੇ ਮੀਲ ਵਰਕਰਾਂ ਦੀ ਤਨਖਾਹ 1700 ਰੁਪਏ ਤੋ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰੇ ਤੇ ਸਰਕਾਰੀ ਸਕੂਲਾਂ ਵਿਚ ਮਿਡ-ਡੇ ਮੀਲ ਵਰਕਰਾਂ ਤੋ ਗੈਰ ਜ਼ਿੰਮੇਵਾਰਨਾ ਕੰਮ ਲੈਣੇ ਬੰਦ ਕੀਤੇ ਜਾਣ | ਅੱਜ ਇਥੇ ...

ਪੂਰੀ ਖ਼ਬਰ »

ਹਰਮੇਸ਼ ਲਾਲ ਮਹੇ ਬਣੇ ਮਹਿਤਪੁਰ ਨਗਰ ਪੰਚਾਇਤ ਦੇ ਪ੍ਰਧਾਨ

ਮਹਿਤਪੁਰ, 21 ਅਪ੍ਰੈਲ (ਮਿਹਰ ਸਿੰਘ ਰੰਧਾਵਾ) - ਹਰਮੇਸ਼ ਲਾਲ ਮਹੇ ਇਸ ਵਾਰ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ ਨਿਯੁਕਤ ਹੋਏ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਜਨਮ ਮੁੱਹਲਾ ਤਲਾ ਵਾਲਾ (ਮਹਿਤਪੁਰ) ਵਿਖੇ 1962 ਈਸਵੀਂ ਨੂੰ ਹੋਇਆ | ਆਪ ਨੇ ...

ਪੂਰੀ ਖ਼ਬਰ »

ਪਿੰਡ ਦੁੱਗਰੀ ਵਿਖੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪਾਣੀ ਵਾਲੀ ਟੈਂਕੀ ਦਾ ਰੱਖਿਆ ਨੀਂਹ ਪੱਥਰ

ਕਿਸ਼ਨਗੜ੍ਹ, 21 ਅਪ੍ਰੈਲ (ਹੁਸਨ ਲਾਲ)- ਨਜ਼ਦੀਕੀ ਪਿੰਡ ਦੁੱਗਰੀ ਵਿਖੇ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਪਿੰਡ ਵਾਸੀਆਂ ਲਈ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੱਡੀ ਪਾਣੀ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਢੱਡਾ 'ਚ ਭਗਵਾਨ ਵਾਲਮੀਕਿ ਮੰਦਰ ਦਾ ਨੀਂਹ ਪੱਥਰ ਰੱਖਿਆ

ਮੱਲ੍ਹੀਆ ਕਲਾ, 21 ਅਪ੍ਰੈਲ (ਮਨਜੀਤ ਮਾਨ)- ਪਿੰਡ ਦੌਲਤਪੁਰ ਢੱਡਾ ਜਲੰਧਰ ਵਿਖੇ ਭਗਵਾਨ ਵਾਲਮੀਕਿ ਮੰਦਰ ਦੀ ਪੁਰਾਣੀ ਬਿਲਡਿੰਗ ਨੂੰ ਢਾਹ ਕੇ ਨਵੀਂ ਬਿਲਡਿੰਗ ਦੀ ਉਸਾਰੀ ਸ਼ੁਰੂ ਕੀਤੀ ਗਈ | ਇਸ ਮੌਕੇ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਦੇ ਮੁੱਖ ਸੰਚਾਲਕ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਦੋ ਕਾਬੂ

ਫਿਲੌਰ, 21 ਅਪ੍ਰੈਲ (ਸਤਿੰਦਰ ਸ਼ਰਮਾ) - ਐਸ.ਐਚ.ਓ. ਫਿਲੌਰ ਸੰਜੀਵ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਿਲੌਰ ਪੁਲਿਸ ਨੇ ਦੋ ਵਿਅਕਤੀਆਂ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕੁਤਬੇਵਾਲ ਗੁੱਜਰਾਂ (ਲੁਧਿਆਣਾ) ਅਤੇ ਮਨਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ...

ਪੂਰੀ ਖ਼ਬਰ »

ਮਲਸੀਆਂ ਵਿਖੇ ਕਬੱਡੀ ਟ੍ਰੇਨਿੰਗ ਕੈਂਪ ਦਾ ਉਦਘਾਟਨ

ਮਲਸੀਆਂ, 21 ਅਪ੍ਰੈਲ (ਸੁਖਦੀਪ ਸਿੰਘ) - ਮਲਸੀਆਂ ਦੇ ਖੇਡ ਸਟੇਡੀਅਮ 'ਚ ਕਬੱਡੀ ਕੋਚ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਕਬੱਡੀ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸਰਪੰਚ ਜਸਵੀਰ ਸਿੰਘ ਸ਼ੀਰਾ ਪੱਤੀ ਸਾਹਲਾ ਨਗਰ ਅਤੇ ਗੁਰਮੁੱਖ ਸਿੰਘ ਨੇ ਸਾਂਝੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰ ਕੇ ਲਿਜਾਂਦੇ 3 ਟਰੈਕਟਰ-ਟਰਾਲੀਆਂ ਜ਼ਬਤ

ਸ਼ਾਹਕੋਟ, 21 ਅਪ੍ਰੈਲ (ਸੁਖਦੀਪ ਸਿੰਘ)- ਡੀ.ਐਸ.ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀਆਂ ਨੇ ਨਜਾਇਜ਼ ਮਾਈਨਿੰਗ ਕਰਕੇ ਲਿਜਾਂਦੇ ਵਿਅਕਤੀਆਂ ਦੇ 3 ਟਰੈਕਟਰ-ਟਰਾਲੀਆਂ ਜਬਤ ਕੀਤੇ ਹਨ | ...

ਪੂਰੀ ਖ਼ਬਰ »

ਕੁੱਕੜ ਪਿੰਡ 'ਚ ਸ਼ਰੇਆਮ ਕੱਟੀ ਜਾ ਰਹੀ ਕਾਲੋਨੀ ਬਣੀ ਚਰਚਾ ਦਾ ਵਿਸ਼ਾ

ਜਲੰਧਰ ਛਾਉਣੀ, 21 ਅਪ੍ਰੈਲ (ਪਵਨ ਖਰਬੰਦਾ) - ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਵੱਖ-ਵੱਖ ਖੇਤਰਾਂ 'ਚ ਹੋਣ ਵਾਲੀਆਂ ਨਾਜਾਇਜ਼ ਉਸਾਰੀਆਂ ਦਾ ਮਾਮਲਾ ਜਿਥੇ ਬੀਤੇ ਕੁਝ ਸਮੇਂ ਤੋਂ ਕਾਫ਼ੀ ਗਰਮਾਇਆ ਹੋਇਆ ਹੈ, ਉਥੇ ਹੀ ਇਸ ਹਲਕੇ ਦੇ ਅਧੀਨ ਆਉਂਦੇ ਕੁੱਕੜ ਪਿੰਡ ਵਿਖੇ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਆਨਲਾਈਨ ਵਿਸ਼ਵ ਧਰਤੀ ਦਿਵਸ ਮਨਾਇਆ

ਜਲੰਧਰ, 21 ਅਪ੍ਰੈਲ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਧਰਤੀ ਦਿਵਸ ਵਰਚੂਅਲ ਰੂਪ 'ਚ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਘਰਾਂ ਵਿੱਚ ਰੁੱਖ-ਬੂਟਿਆਂ ਨੂੰ ਪਾਣੀ ਦਿੱਤਾ, ਨਵੇਂ ਬੂਟੇ ਲਗਾਏ ਅਤੇ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਲੋਂ ਗਿਆਰ੍ਹਵੀਂ ਜਮਾਤ ਦਾ ਦਾਖ਼ਲਾ ਸ਼ੁਰੂ

ਜਲੰਧਰ, 21 ਅਪ੍ਰੈਲ (ਰਣਜੀਤ ਸਿੰਘ ਸੋਢੀ) - ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਦੇ ਪਿ੍ੰਸੀਪਲ ਸਵੀਨਾ ਬਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਸਰਕਾਰ ਵਲੋਂ ਲਏ ਗਏ ਫ਼ੈਸਲੇ ਦੇ ਅਨੁਸਾਰ ਦਸਵੀਂ ਦੀ ਪ੍ਰੀਖਿਆ ਰੱਦ ਹੋਣ 'ਤੇ 22 ਅਪ੍ਰੈਲ, 2021 ਤੋਂ ਗਿਆਰ੍ਹਵੀਂ ਜਮਾਤ ...

ਪੂਰੀ ਖ਼ਬਰ »

ਕੋਰੋਨਾ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੀਆਂ ਚੋਣਾਂ ਦਾ ਵਿਵਾਦ ਭਖਿਆ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)- ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਬਾਵਜੂਦ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੇ ਪ੍ਰਧਾਨ ਦੀ ਚੋਣ ਲਈ ਚੱਲ ਰਹੀ ਪ੍ਰਕ੍ਰਿਆ ਵਿਵਾਦਾਂ 'ਚ ਘਿਰਦੀ ਨਜ਼ਰ ਆ ਰਹੀ ਹੈ | ਪ੍ਰਧਾਨਗੀ ਦੇ ਉਮੀਦਵਾਰ ਸਮੇਤ ਹੋਰਨਾਂ ਮੈਂਬਰਾਂ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਚੌਕ ਲੋਕਾਂ ਨੂੰ ਸਮਰਪਿਤ-ਮੇਅਰ, ਹੈਪੀ ਵਲੋਂ ਉਦਘਾਟਨ

ਜਲੰਧਰ 21 ਅਪ੍ਰੈਲ (ਸ਼ਿਵ)- ਜਲੰਧਰ ਕੈਂਟ ਹਲਕੇ ਅਧੀਨ ਪੈਂਦੇ ਵਾਰਡ ਨੰਬਰ 31 'ਚ ਮੇਅਰ ਜਗਦੀਸ਼ ਰਾਜਾ ਵਲੋਂ ਅਤਿ ਆਧੁਨਿਕ ਤਕਨੀਕ ਨਾਲ ਤਿਆਰ ਸ੍ਰੀ ਗੁਰੂ ਤੇਗ਼ ਬਹਾਦਰ ਚੌਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੇਅਰ ਜਗਦੀਸ਼ ਰਾਜਾ ਤੋਂ ਇਲਾਵਾ ਵਿਧਾਇਕ ਰਜਿੰਦਰ ਬੇਰੀ, ...

ਪੂਰੀ ਖ਼ਬਰ »

ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਜਲੰਧਰ, 21 ਅਪ੍ਰੈਲ (ਹਰਵਿੰਦਰ ਸਿੰਘ ਫੁੱਲ) - ਗ਼ਦਰ ਪਾਰਟੀ ਦੇ 108ਵੇਂ ਜਨਮ ਦਿਹਾੜੇ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਦੇਸ਼ ਭਗਤ ਯਾਦਗਾਰ ਹਾਲ 'ਚ ਮਨਾਏ ਸਥਾਪਨਾ ਦਿਵਸ ਸਮਾਗਮ ਨੇ ਗੰਭੀਰ ਵਿਚਾਰ-ਚਰਚਾ ਕਰ ਕੇ ਤੱਤ ਕੱਢਿਆ ਕਿ ਸਾਮਰਾਜ ਤੋਂ ਮੁਕਤ, ਆਜ਼ਾਦ, ...

ਪੂਰੀ ਖ਼ਬਰ »

ਸ਼ੇਰਪੁਰ ਵਿਖੇ ਮਨਾਇਆ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ

ਚੁਗਿੱਟੀ/ਜੰਡੂਸਿੰਘਾ, 21 ਅਪ੍ਰੈਲ (ਨਰਿੰਦਰ ਲਾਗੂ)-ਪਿੰਡ ਸ਼ੇਰਪੁਰਾ ਵਿਖੇ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਵਸ ਇਲਾਕਾ ਵਸਨੀਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗਾਇਕ ਜਸਵਿੰਦਰ ਪਾਲ ਤੇ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਬੁੱਧੀਜੀਵੀਆਂ ਵਲੋਂ ...

ਪੂਰੀ ਖ਼ਬਰ »

ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਤੇਜ਼

ਚੁਗਿੱਟੀ/ਜੰਡੂਸਿੰਘਾ, 21 ਅਪ੍ਰੈਲ (ਨਰਿੰਦਰ ਲਾਗੂ)-ਤੇਜ਼ੀ ਨਾਲ ਫੈਲਦੇ ਜਾ ਰਹੇ ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਉਕਤ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪੁਲਿਸ ਵਲੋਂ ਸਖ਼ਤੀ ਨਾਲ ਪੁਛਗਿੱਛ

ਜਲੰਧਰ, 21 ਅਪ੍ਰੈਲ (ਸ਼ੈਲੀ)- ਬੀਤੀ ਰਾਤ ਕਰਫਿਊ ਦੌਰਾਨ ਪੁਲਿਸ ਵਲੋਂ ਭਗਵਾਨ ਵਾਲਮੀਕਿ ਚੌਕ ਵਿਖੇ ਨਾਕਾਬੰਦੀ ਕਰ ਆਉਣ ਜਾਣ ਵਾਲੇ ਲੋਕਾਂ ਨੂੰ ਕਰਫਿਊ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ | ਇਸ ਦੌਰਾਨ ਥਾਣਾ ਚਾਰ ਦੇ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਕਰਫਿਊ ਦਾ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਤੇ ਉੱਖੜੀ ਬੱਜਰੀ ਬਣ ਰਹੀ ਹੈ ਹਾਦਸਿਆਂ ਦਾ ਕਾਰਨ

ਫਿਲੌਰ, 21 ਅਪ੍ਰੈਲ (ਸਤਿੰਦਰ ਸ਼ਰਮਾ)-ਸ਼ਹਿਰ ਦੀ ਪ੍ਰਮੁੱਖ ਸੜਕ ਜਿਸ ਨੂੰ ਪੁਰਾਣੀ ਜੀ. ਟੀ. ਰੋਡ ਤੇ ਕਿਲ੍ਹਾ ਰੋਡ ਕਿਹਾ ਜਾਂਦਾ ਹੈ ਅਤੇ ਇਹ ਸੜਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਤੋਂ ਵੀ ਅੱਗੇ ਸਤਲੁਜ ਦਰਿਆ 'ਤੇ ਸਥਿਤ ਰਾਸ਼ਟਰ ਪਿਤਾ ਦੇ ਨਾਂਅ 'ਤੇ ਬਣੇ ...

ਪੂਰੀ ਖ਼ਬਰ »

ਹੈਨਰੀ ਵਲੋਂ ਸਨਾਤਨ ਧਰਮ ਮੰਦਰ ਨੂੰ 2.21 ਲੱਖ ਦਾ ਚੈੱਕ ਭੇਟ

ਜਲੰਧਰ, 21 ਅਪ੍ਰੈਲ (ਸ਼ਿਵ)- ਹਲਕਾ ਉੱਤਰੀ ਖੇਤਰ ਦੇ ਵਾਰਡ ਨੰਬਰ 64 ਦੇ ਭਗਤ ਸਿੰਘ ਕਾਲੋਨੀ ਸਥਿਤ ਸਨਾਤਮ ਧਰਮ ਮੰਦਿਰ ਨੂੰ ਖੇਤਰ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਨੇ 2.21 ਲੱਖ ਦਾ ਚੈੱਕ ਭੇਟ ਕੀਤਾ | ਇਸ ਮੌਕੇ ਵਿਧਾਇਕ ਬਾਵਾ ਹੈਨਰੀ ਨੇ ਲੋਕਾਂ ...

ਪੂਰੀ ਖ਼ਬਰ »

ਕੇ. ਐਮ, ਵੀ. ਦੀਆਂ ਐਮ. ਏ. ਹਿੰਦੀ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 21 ਅਪ੍ਰੈਲ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਂਵਿਦਿਆਲਾ ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਹਿੰਦੀ ਦੀਆਂ ਐਮ.ਏ. ਹਿੰਦੀ ਸਮੈਸਟਰ ਪਹਿਲਾ ਅਤੇ ਤੀਸਰਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜਾ ਹਾਸਲ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ...

ਪੂਰੀ ਖ਼ਬਰ »

ਐਲ.ਪੀ ਯੂ ਦੇ ਨਿਸ਼ਾਨੇਬਾਜ਼ ਗੁਰਪ੍ਰੀਤ ਨੇ ਵਿਸ਼ਵ ਕੱਪ 'ਚੋਂ 2 ਤਗਮੇ ਜਿੱਤੇ

ਜਲੰਧਰ, 21 ਅਪ੍ਰੈਲ (ਸਾਬੀ)- ਐਲ.ਪੀ.ਯੂ ਦੇ ਨਿਸ਼ਾਨੇਬਾਜ਼ ਨੇ ਨਵੀਂ ਦਿੱਲੀ ਵਿਖੇ ਕਰਵਾਈ ਗਈ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ ਵਿਸ਼ਵ ਕੱਪ 'ਚੋਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ 2 ਤਗਮੇ ਜਿੱਤੇ ਹਨ | ਗੁਰਪ੍ਰੀਤ ਸਿੰਘ ਨੇ 25 ਮੀਟਰ ਰੈਪਿਡ ਫਾਇਰ ਪਿਸਟਲ (ਮਿਕਸਡ ...

ਪੂਰੀ ਖ਼ਬਰ »

ਨਿਗਮ ਵਲੋਂ ਮਾਡਲ ਟਾਊਨ 'ਚ ਇਮਾਰਤ ਸੀਲ

ਜਲੰਧਰ, 21 ਅਪ੍ਰੈਲ (ਸ਼ਿਵ)- ਅੱਜ ਛੁੱਟੀ ਵਾਲੇ ਦਿਨ ਨਿਗਮ ਦੇ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਮਾਡਲ ਟਾਊਨ 'ਚ ਸਾਬਕਾ ਮੰਤਰੀ ਦੀ ਕੋਠੀ ਸਾਹਮਣੇ ਇਕ ਜਿੰਮ ਵਾਲੀ ਇਮਾਰਤ ਨੂੰ ਸੀਲ ਕਰ ਦਿੱਤਾ | ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਨਿਗਮ ਦੀ ਟੀਮ ਨੇ ਇਹ ਕਾਰਵਾਈ ਕੀਤੀ ਹੈ | ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਨਿੱਝਰ ਵਲੋਂ ਸਵ. ਭੁਪਿੰਦਰ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ

ਚੁਗਿੱਟੀ/ਜੰਡੂਸਿੰਘਾ, 21 ਅਪ੍ਰੈਲ (ਨਰਿੰਦਰ ਲਾਗੂ)-ਹਲਕਾ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ 'ਚ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤਜਿੰਦਰ ਸਿੰਘ ਨਿੱਝਰ ਵਲੋਂ ਪਿੰਡ ਬੋਲੀਨਾ ਦੋਆਬਾ ਦੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ...

ਪੂਰੀ ਖ਼ਬਰ »

ਇੰਮਪਰੂਵਮੈਂਟ ਟਰੱਸਟ ਨੇ ਕਬਜ਼ੇ ਹਟਾਉਣ ਲਈ ਦਿੱਤਾ 10 ਦਿਨ ਦਾ ਸਮਾਂ

ਜਲੰਧਰ, 21 ਅਪ੍ਰੈਲ (ਸ਼ਿਵ)- ਦਮੋਰੀਆ ਪੁਲ ਨੂੰ 120 ਫੁੱਟੀ ਰੋਡ ਨਾਲ ਜੋੜਨ ਲਈ ਸੜਕ ਬਣਾਉਣ ਲਈ ਹੁਣ ਮੰਦਿਰ ਦੇ ਖੱਬੇ ਪਾਸੇ ਦੋ ਲੋਕਾਂ ਨੂੰ ਆਪਣੇ ਕਬਜ਼ੇ 10 ਦਿਨ 'ਚ ਹਟਾਉਣ ਲਈ ਕਹਿ ਦਿੱਤਾ ਗਿਆ ਹੈ | ਇੰਪਰੂਵਮੈਂਟ ਟਰੱਸਟ 'ਚ ਹੋਈ ਮੀਟਿੰਗ 'ਚ ਵਿਧਾਇਕ ਰਜਿੰਦਰ ਬੇਰੀ ਤੋਂ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਕਾਬੂ

ਜਲੰਧਰ ਛਾਉਣੀ, 21 ਅਪ੍ਰੈਲ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਮੁਖੀ ਅਜਾਇਬ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਕਰਦੇ ਹੋਏ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਆਨਲਾਈਨ ਕੀਤੀ ਜਾਵੇਗੀ ਐਨ. ਆਰ. ਆਈ. ਸਭਾ ਦੀ ਮੈਂਬਰਸ਼ਿਪ-ਸਹੋਤਾ

ਜਲੰਧਰ, 21 ਅਪ੍ਰੈਲ (ਜਸਪਾਲ ਸਿੰਘ)- ਐਨ.ਆਰ.ਆਈ. ਸਭਾ ਦੀ ਪਹਿਲੀ ਐਗਜ਼ੈਕਟਿਵ ਕਮੇਟੀ ਦੀ ਪਲੇਠੀ ਮੀਟਿੰਗ ਸਬਾ ਦੇ ਪ੍ਰਧਾਨ ਕਿਰਪਾਲ ਸਿੰਘ ਸਹੋਤਾ ਦੇ ਅਮਰੀਕਾ ਤੋਂ ਵਾਪਿਸ ਆਉਣ ਉਪਰੰਤ ਹੋਈ, ਜਿਸ ਵਿਚ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਅਤੇ ਕਮਲਜੀਤ ਸਿੰਘ ਹੇਅਰ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ 25 ਦੀ ਸੂਬਾਈ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਲਸੀਆਂ, 21 ਅਪ੍ਰੈਲ (ਸੁਖਦੀਪ ਸਿੰਘ) - ਡੈਮੋਕ੍ਰੇਟਿਕ ਟੀਚਰਜ਼ ਫਰੰਟ (ਪੰਜਾਬ) ਬਲਾਕ ਸ਼ਾਹਕੋਟ-1 ਅਤੇ 2 ਦੀ ਸਾਂਝੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਮੁਰੀਦਵਾਲ ਦੀ ਪ੍ਰਧਾਨਗੀ ਹੇਠ ਮਲਸੀਆਂ ਵਿਖੇ ਹੋਈ | ਬਲਾਕ ਸਕੱਤਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX