ਮਾਨਸਾ, 21 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 204ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਇਸੇ ਦੌਰਾਨ ਕਿਸਾਨਾਂ ਵਲੋਂ ਭਾਜਪਾ ਮੰਡਲ ਬੁਢਲਾਡਾ ਦੇ ਪ੍ਰਧਾਨ ਦੇ ਘਰ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਅਹਿਦ ਲਿਆ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਮੋਰਚਾ ਜਾਰੀ ਰਹੇਗਾ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਨਵੇਂ ਕਾਨੂੰਨ ਇੰਨ-ਬਿੰਨ ਲਾਗੂ ਹੋ ਜਾਂਦੇ ਹਨ ਤਾਂ ਕਿਸਾਨਾਂ ਦੇ ਨਾਲ ਆੜ੍ਹਤੀਆਂ ਤੇ ਮਜ਼ਦੂਰਾਂ ਦਾ ਵੀ ਆਰਥਿਕ ਤੌਰ 'ਤੇ ਲੱਕ ਟੁੱਟ ਜਾਵੇਗਾ | ਧਰਨੇ ਨੂੰ ਬਲਵਿੰਦਰ ਸ਼ਰਮਾ ਖਿਆਲਾ, ਇਕਬਾਲ ਸਿੰਘ ਮਾਨਸਾ, ਮੇਜਰ ਸਿੰਘ ਦੂਲੋਵਾਲ, ਮੇਜਰ ਸਿੰਘ ਵਾਲੀਆ, ਤੇਜ ਸਿੰਘ ਚਕੇਰੀਆਂ, ਕਾ: ਸੋਮ ਦੱਤ, ਜੁਗਰਾਜ ਸਿੰਘ ਰੱਲਾ ਆਦਿ ਨੇ ਸੰਬੋਧਨ ਕੀਤਾ |
ਭਾਜਪਾ ਮੰਡਲ ਦੇ ਪ੍ਰਧਾਨ ਅੱਗੇ ਰੋਸ ਪ੍ਰਦਰਸ਼ਨ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਾਜਪਾ ਮੰਡਲ ਦੇ ਪ੍ਰਧਾਨ ਸੁਖਦਰਸ਼ਨ ਸ਼ਰਮਾ ਦੇ ਘਰ ਅੱਗੇ ਸ਼ੁਰੂ ਕੀਤੇ ਗਏ ਰੋਸ ਧਰਨੇ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ, ਬਲਾਕ ਆਗੂ ਜਗਸੀਰ ਸਿੰਘ ਦੋਦੜਾ, ਆਗੂ ਗੁਰਵਿੰਦਰ ਸਿੰਘ ਚੱਕ ਭਾਈਕੇ ਨੇ ਕਿਹਾ ਕਿ ਬਣਾਏ ਗਏ ਕਾਲੇ ਕਾਨੂੰਨਾਂ 'ਚ ਪੰਜਾਬ ਭਾਜਪਾ ਦੇ ਆਗੂ ਵੀ ਭਾਈਵਾਲ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਮੋਰਚੇ ਦੇ ਚੱਲਦਿਆਂ ਭਾਜਪਾ ਦੇ ਆਗੂਆਂ ਖ਼ਿਲਾਫ਼ ਰੋਸ ਮੁਜ਼ਾਹਰੇ ਜਾਰੀ ਰਹਿਣਗੇ | ਇਸ ਮੌਕੇ ਭੋਲਾ ਸਿੰਘ ਬਰਿੋਕੇ, ਕਪੂਰ ਸਿੰਘ, ਟਾਹਲੀਆਂ, ਭੋਲਾ ਸਿੰਘ ਕਲੀਪੁਰ, ਸੁਰਜੀਤ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਅੰਮਿ੍ਤਪਾਲ ਕੌਰ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਰਿਲਾਇੰਸ ਪੈਟਰੋਲ ਪੰਪ ਅੱਗੇ ਸੰਯੁਕਤ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦਾ ਧਰਨਾ ਜਾਰੀ ਹੈ |
ਬਰੇਟਾਵਿਖੇ ਕਿਸਾਨਾਂ ਦਾ ਧਰਨਾ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ ਵਾਲੀ ਥਾਂ 'ਤੇ ਧਰਨਾ ਜਾਰੀ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਦੀ ਆੜ ਹੇਠ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਕਿਸਾਨ ਅੰਦੋਲਨ ਕਾਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਵਿੱਚ ਅਸਫਲ ਸਾਬਤ ਹੋ ਰਹੀ ਹੈ ਅਤੇ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਤਾਰਾ ਚੰਦ ਬਰੇਟਾ, ਗੁਰਜੰਟ ਸਿੰਘ ਬਖਸ਼ੀਵਾਲਾ, ਪੂਰਨ ਸਿੰਘ ਕੁੱਲਰੀਆਂ, ਗੁਰਦੀਪ ਸਿੰਘ ਮੰਡੇਰ, ਚਰਨਜੀਤ ਸਿੰਘ ਕਿਸ਼ਨਗੜ੍ਹ, ਜਸਕਰਨ ਬਾਵਾ, ਛੱਜੂ ਸਿੰਘ ਬਰੇਟਾ, ਚਰਨਜੀਤ ਕੌਰ ਧਰਮਪੁਰਾ, ਦਸੌਂਧਾ ਸਿੰਘ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਬਰੇਟਾ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਰਿਹਾ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੇ ਵਿਰੋਧ ਸਦਕਾ ਅੰਬਾਨੀ ਅਡਾਨੀ ਦਾ ਸਰਮਾਇਆ ਖਿਸਕ ਕੇ ਥੱਲੇ ਆ ਗਿਆ ਹੈ ਅਤੇ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਉਨ੍ਹਾਂ ਦੇ ਕਾਰੋਬਾਰਾਂ ਦਾ ਬਾਈਕਾਟ ਜਾਰੀ ਰੱਖਿਆ ਜਾਵੇਗਾ | ਮੇਜਰ ਸਿੰਘ ਗੋਬਿੰਦਪੁਰਾ, ਕਰਮਜੀਤ ਸਿੰਘ ਸੰਘਰੇੜੀ, ਸੁਖਪਾਲ ਸਿੰਘ ਗੋਰਖਨਾਥ, ਲੀਲਾ ਸਿੰਘ ਕਿਸ਼ਨਗੜ੍ਹ, ਸੁੱਖਾ ਸਿੰਘ ਕਿਸ਼ਨਗੜ੍ਹ, ਭੋਲਾ ਸਿੰਘ ਖੁਡਾਲ, ਗੁਰਸੰਗਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |
ਮਾਨਸਾ, 21 ਅਪ੍ਰੈਲ (ਵਿ. ਪ੍ਰਤੀ.)- ਸਪੋਟ ਬਿਿਲੰਗ ਯੂਨੀਅਨ ਨੇ ਮੰਗ ਕੀਤੀ ਹੈ ਕਿ ਕਾਮਿਆਂ ਦੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ | ਇੱਥੇ ਇਕੱਤਰਤਾ ਮੌਕੇ ਬੁਲਾਰਿਆਂ ਨੇ ਕਿਹਾ ਕਿ ਉਹ ਮੀਟਰ ਰੀਡਰ ਵਜੋਂ ਨਿੱਜੀ ਕੰਪਨੀ 'ਚ ਸੇਵਾਵਾਂ ਨਿਭਾਅ ਰਹੇ ਹਨ ਪਰ ਸਬੰਧਿਤ ਕੰਪਨੀ ...
ਮਾਨਸਾ, 21 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ਹ ਦੇ ਖ਼ਰੀਦ ਕੇਂਦਰਾਂ 'ਚ ਜਿੱਥੇ ਬਾਰਦਾਨਾ ਖ਼ਤਮ ਹੋਣ ਕਰ ਕੇ ਖ਼ਰੀਦ ਪ੍ਰਭਾਵਿਤ ਹੋ ਰਹੀ ਹੈ ਉੱਥੇ ਬੀਤੇ ਕੱਲ੍ਹ ਆਈ ਹਨੇਰੀ ਤੇ ਪਈ ਬਾਰਸ਼ ਨੇ ਵੀ ਕਿਸਾਨਾਂ ਲਈ ਮੁਸ਼ਕਿਲਾਂ ...
ਬੁਢਲਾਡਾ, 21 ਅਪ੍ਰੈਲ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਬੁਢਲਾਡਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ 'ਚੋਂ ਹੀ ਪ੍ਰਧਾਨ ਤੇ ਉਪ ਪ੍ਰਧਾਨ ਚੁਣਨ ਸਬੰਧੀ ਕੌਂਸਲਰਾਂ ਦੀ ਮੀਟਿੰਗ 23 ਅਪ੍ਰੈਲ ਨੂੰ ਸਵੇਰੇ 11 ਵਜੇ ਮੀਟਿੰਗ ਹਾਲ ...
ਸਰਦੂਲਗੜ੍ਹ, 21 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਧਰਮਿੰਦਰ ਸਿੰਘ ਤੇ ਨੋਡਲ ਅਫ਼ਸਰ ਡਾ. ਹਰਮੀਤ ਸਿੰਘ ਦੀ ਦੇਖ-ਰੇਖ 'ਚ ਪਿੰਡ ਹੀਰਕੇ ਵਿਖੇ ਸਮੂਹ ਗਰਾਮ ਪੰਚਾਇਤ ਅਤੇ ਸ਼ਹੀਦ ਊਧਮ ਸਿੰਘ ਸਰਵ ਸਾਂਝਾ ...
ਬੁਢਲਾਡਾ, 21 ਅਪ੍ਰੈਲ (ਸਵਰਨ ਸਿੰਘ ਰਾਹੀ)- ਮਾਰਕੀਟ ਕਮੇਟੀ ਬੁਢਲਾਡਾ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਤੇ ਮੁੱਖ ਮੰਡੀ 'ਚ ਪਿਛਲੇ ਕਈ ਦਿਨਾਂ ਤੋਂ ਦਰਪੇਸ਼ ਬਾਰਦਾਨੇ ਦੀ ਘਾਟ ਨਾਲ ਜੂਝ ਰਿਹਾ ਆੜ੍ਹਤੀ ਵਰਗ ਹੁਣ ਪਹਿਲਾਂ ਤੋਂ ਵਿਕੀ ਕਣਕ ਦੀ ਚੁਕਾਈ ਨਾ ਹੋਣ ਕਰ ਕੇ ...
ਮਾਨਸਾ, 21 ਅਪ੍ਰੈਲ (ਸਟਾਫ਼ ਰਿਪੋਰਟਰ)- ਸਿੱਧੀ ਭਰਤੀ ਹੈੱਡ ਟੀਚਰ/ਸੈਂਟਰ ਹੈੱਡ ਟੀਚਰਜ਼ ਯੂਨੀਅਨ ਦਾ ਵਫ਼ਦ ਸਥਾਨਕ ਹਲਕੇ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੂੰ ਮਿਲਿਆ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਮਈ 2020 'ਚ ਪੱਤਰ ਜਾਰੀ ਕਰ ਕੇ ਉਨ੍ਹਾਂ ਨੂੰ ...
ਮਾਨਸਾ, 21 ਅਪੈ੍ਰਲ (ਸਟਾਫ਼ ਰਿਪੋਰਟਰ)- ਸਰਕਾਰ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਬਾਰੇ ਕੀਤੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਕਮੇਟੀ ਵਲੋਂ ਮਾਨਸਾ ਬਲਾਕ ਦੇ ਪਿੰਡ ਨੰਗਲ ਕਲਾਂ, ਚਕੇਰੀਆਂ, ਬੁਰਜ ਰਾਠੀ, ਉੱਭਾ, ...
ਮਾਨਸਾ, 21 ਅਪ੍ਰੈਲ (ਸਟਾਫ਼ ਰਿਪੋਰਟਰ)- ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੂੰ ਬਦਲੀਆਂ ਕਰਵਾਉਣ ਲਈ ਮੰਗ ਪੱਤਰ ਦਿੱਤਾ ਗਿਆ | ਸਥਾਨਕ ਬਾਲ ਭਵਨ ਵਿਖੇ ਇਕੱਤਰਤਾ ਕੀਤੀ ਗਈ | ਸੂਬਾ ਪ੍ਰਧਾਨ ਜੋਗਿੰਦਰ ਸਿੰਘ ਬਰੇ੍ਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX