ਤਾਜਾ ਖ਼ਬਰਾਂ


ਦਿੱਲੀ ਦੇ ਮੁੱਖ ਮੰਤਰੀ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਕਰਨਗੇ ਪ੍ਰਧਾਨਗੀ
. . .  1 minute ago
ਨਵੀਂ ਦਿੱਲੀ, 27 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ .....
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆਂ ਦੀ ਸਕੂਲ ਵੈਨ ਖੜੇ ਟਰੈਕਟਰ ਟਰਾਲੀ 'ਚ ਵੱਜੀ, ਇਕ ਬੱਚਾ ਜ਼ਖਮੀ
. . .  9 minutes ago
ਸੁਲਤਾਨਵਿੰਡ,27 ਅਕਤੂਬਰ (ਗੁਰਨਾਮ ਸਿੰਘ ਬੁੱਟਰ) ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਬੱਚਿਆ ਦੀ ਸਕੂਲ ਵੈਨ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ 'ਚ ਵੱਜਣ ਕਾਰਨ ਇਕ ਬੱਚੇ ਦੇ....
ਜਨਰਲ ਬਿਪਿਨ ਰਾਵਤ ਤੇ ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ ਯੁੱਧ ਸਮਾਰਕ 'ਤੇ ਕੀਤੀ ਸ਼ਰਧਾਂਜਲੀ ਭੇਟ
. . .  32 minutes ago
ਨਵੀਂ ਦਿੱਲੀ, 27 ਅਕਤੂਬਰ - ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ,ਸੀ.ਓ.ਏ.ਐੱਸ. ਜਨਰਲ ਐਮ.ਐਮ. ਨਰਵਾਣੇ ਨੇ 75ਵੇਂ ਇਨਫੈਂਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਦੇ ਯੁੱਧ ਸਮਾਰਕ 'ਤੇ....
ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਅੱਜ ਮੁੜ ਕਰੇਗੀ ਸੁਣਵਾਈ
. . .  58 minutes ago
ਨਵੀਂ ਦਿੱਲੀ, 27 ਅਕਤੂਬਰ - ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ 'ਚ ਆਰਿਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬੰਬਈ ਹਾਈ ਕੋਰਟ ਅੱਜ ਮੁੜ ਸੁਣਵਾਈ ....
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ 'ਚ
. . .  about 1 hour ago
ਲੁਧਿਆਣਾ,27ਅਕਤੂਬਰ(ਪਰਮਿੰਦਰ ਸਿੰਘ ਆਹੂਜਾ) ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਣ ਜਾ ਰਹੀ ਹੈ। ਜਿਸ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ....
ਪ੍ਰਧਾਨ ਮੰਤਰੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ 'ਚ ਹੋਣਗੇ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 27 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 16ਵੇਂ ਪੂਰਬੀ ਏਸ਼ੀਆ ਸੰਮੇਲਨ ਵਿਚ ਸ਼ਾਮਿਲ .....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫ਼ਤਹਿਗੜ੍ਹ ਸਾਹਿਬ

ਸੀ.ਆਈ.ਏ. ਸਟਾਫ਼ ਸਰਹਿੰਦ ਨੇ 7 ਚੋਰੀ ਦੇ ਮੋਟਰਸਾਈਕਲਾਂ ਸਮੇਤ 4 ਨੂੰ ਕੀਤਾ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਸਰਹਿੰਦ ਵਲੋਂ 4 ਅਜਿਹੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜੋ ਧਾਰਮਿਕ ਅਸਥਾਨਾਂ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਮੋਟਰ ਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਸੀ.ਆਈ.ਏ ਸਟਾਫ਼ ਵਲੋਂ ਗਿ੍ਫ਼ਤਾਰ ਕੀਤੇ ਉਕਤ ਨੌਜਵਾਨਾਂ ਦੇ ਕਬਜ਼ੇ 'ਚੋਂ 6 ਸਪਲੈਂਡਰ ਅਤੇ 1 ਹੌਂਡਾ ਟਵਿਸਟਰ ਮੋਟਰ ਸਾਈਕਲ ਬਰਾਮਦ ਹੋਣ ਦਾ ਦਾਅਵਾ ਵੀ ਕੀਤਾ ਗਿਆ ਹੈ | ਸੀ.ਆਈ.ਏ ਸਟਾਫ਼ ਸਰਹਿੰਦ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਕਪਤਾਨ ਪੁਲਿਸ (ਜਾਂਚ) ਜਗਜੀਤ ਸਿੰਘ ਜੱਲ੍ਹਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ 'ਚ ਸਮਾਜ ਦੇ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਰਘਵੀਰ ਸਿੰਘ ਡੀ.ਐਸ.ਪੀ (ਜਾਂਚ) ਦੀ ਨਿਗਰਾਨੀ ਅਤੇ ਸੀ.ਆਈ.ਏ ਸਟਾਫ਼ ਸਰਹਿੰਦ ਦੇ ਇੰਚਾਰਜ ਇੰਸ: ਗੱਬਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਪਾਰਟੀਆਂ ਨੂੰ ਇਹ ਸਫਲਤਾ ਹਾਸਲ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਮੋਟਰ ਸਾਈਕਲ 'ਤੇ ਸਵਾਰ ਗੌਰਵਨੀਤ ਸਿੰਘ ਉਰਫ਼ ਗੌਰਵ ਵਾਸੀ ਭੋਲਾ ਰਿਊਣਾ ਅਤੇ ਦਿਲਬਰ ਸਿੰਘ ਵਾਸੀ ਛਲੇੜੀ ਕਲਾਂ ਥਾਣਾ ਮੂਲੇਪੁਰ ਨੂੰ ਸ਼ੱਕੀ ਹਾਲਤ 'ਚ ਰੋਕਿਆ ਅਤੇ ਉਹ ਮੌਕੇ 'ਤੇ ਮੋਟਰਸਾਈਕਲ ਦਾ ਕੋਈ ਕਾਗ਼ਜ਼ਾਤ ਨਹੀਂ ਵਿਖਾ ਸਕੇ | ਜਿਸ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਦੇ ਕਬਜ਼ੇ ਵਾਲਾ ਮੋਟਰਸਾਈਕਲ ਚੋਰੀ ਕੀਤਾ ਹੋਇਆ ਹੈ, ਜਿਸ 'ਤੇ ਬੋਗਸ ਨੰਬਰ ਲੱਗਾ ਹੋਇਆ ਹੈ | ਜਿਸ ਉਪਰੰਤ ਪੁਲਿਸ ਪਾਰਟੀ ਨੇ ਜਦੋਂ ਉਕਤ ਦੋਵੇਂ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ ਕੁਲ 6 ਮੋਟਰਸਾਈਕਲ ਜਿਨ੍ਹਾਂ 'ਚ 5 ਸਪਲੈਂਡਰ ਤੇ 1 ਹੌਂਡਾ ਟਵਿਸਟਰ ਬਰਾਮਦ ਹੋਏ | ਸ. ਜੱਲ੍ਹਾ ਨੇ ਦੱਸਿਆ ਕਿ ਉਕਤ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਕਪਤਾਨ ਪੁਲਿਸ ਨੇ ਦੱਸਿਆ ਕਿ ਦੂਸਰੀ ਪੁਲਿਸ ਪਾਰਟੀ ਵਲੋਂ ਬਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਭੋਲਾ ਰਿਊਣਾ ਥਾਣਾ ਮੂਲੇਪੁਰ ਅਤੇ ਗੁਰਜੰਟ ਸਿੰਘ ਉਰਫ਼ ਜੱਸ ਵਾਸੀ ਸੁਰਲ ਥਾਣਾ ਸਦਰ ਰਾਜਪੁਰਾ ਜ਼ਿਲ੍ਹਾ ਪਟਿਆਲਾ ਨੂੰ ਉਸ ਵੇਲੇ ਗਿ੍ਫ਼ਤਾਰ ਕੀਤਾ ਗਿਆ ਹੈ, ਜਦੋਂ ਉਹ ਇਕ ਸਪਲੈਂਡਰ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ | ਜਿਸ ਦੌਰਾਨ ਜਿਨ੍ਹਾਂ ਕੋਲੋਂ 30 ਨਸ਼ੀਲੇ ਟੀਕੇ ਮਾਅਰਕਾ ਬੁਪਰੋਨੌਰਫੀਨ ਅਤੇ 30 ਸ਼ੀਸ਼ੀਆਂ ਫੈਨਰਮਾਈਨ ਵੀ ਬਰਾਮਦ ਹੋਈਆਂ, ਜਿਸ ਸਬੰਧੀ ਉਕਤ ਦੋਵੇਂ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਚਾਰੋਂ ਨੌਜਵਾਨਾਂ ਪਾਸੋਂ ਬਰਾਮਦ ਕੀਤੇ ਮੋਟਰਸਾਈਕਲਾਂ 'ਤੇ ਉਨ੍ਹਾਂ ਬੋਗਸ ਨੰਬਰ ਲਗਾਏ ਹੋਏ ਹਨ | ਜਿਨ੍ਹਾਂ ਨੂੰ ਉਹ ਵੇਚਣ ਦੀ ਫ਼ਿਰਾਕ 'ਚ ਸਨ | ਫਿਲਹਾਲ ਉਨ੍ਹਾਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾ ਰਿਹਾ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਚੋਰੀ ਦੀਆਂ ਵਾਰਦਾਤਾਂ ਦੀ ਗੱੁਥੀ ਸੁਲਝਣ ਦੀ ਉਮੀਦ ਹੈ | ਸ. ਜੱਲ੍ਹਾ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਉਰਫ਼ ਵਿੱਕੀ ਖ਼ਿਲਾਫ਼ ਪਹਿਲਾਂ ਵੀ ਮੁਕੱਦਮਾ ਦਰਜ ਹੈ | ਇਸ ਮੌਕੇ ਰਘਵੀਰ ਸਿੰਘ ਡੀ.ਐਸ.ਪੀ. (ਜਾਂਚ) ਇੰਸਪੈਕਟਰ ਗੱਬਰ ਸਿੰਘ, ਸਹਾਇਕ ਥਾਣੇਦਾਰ ਜਗਦੀਪ ਸਿੰਘ, ਸਹਾਇਕ ਥਾਣੇਦਾਰ ਸੱਜਣ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ |

10 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਸਮੇਤ 2 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਐਂਟੀ ਨਾਰਕੋਟਿਕ ਸੈੱਲ ਫ਼ਤਹਿਗੜ੍ਹ ਸਾਹਿਬ ਵਲੋਂ 10 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਐਂਟੀ ਨਾਰਕੋਟਿਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਸਰਹਿੰਦ ਪੁਲਿਸ ਵਲੋਂ ਇਕ ਵਿਅਕਤੀ ਨੂੰ 3 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਅਤੇ ਕਪਤਾਨ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਵਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ

ਬਸੀ ਪਠਾਣਾਂ, 22 ਅਪ੍ਰੈਲ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬਸੀ ਪਠਾਣਾਂ ਵਿਖੇ ਇੰਡੀਅਨ ਫਾਰਮਰ ਐਸੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਕਈ ਦਿਨ ਪਹਿਲਾਂ ਬਾਰਦਾਨੇ ਦੀ ਘਾਟ ਦੀ ਸਮੱਸਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ ਦਾ ਸਿਲਸਿਲਾ ...

ਪੂਰੀ ਖ਼ਬਰ »

ਚੋਰੀਸ਼ੁਦਾ ਟਰੱਕ ਸਮੇਤ ਦੋ ਮੁਲਜ਼ਮ 4 ਘੰਟੇ ਅੰਦਰ ਕਾਬੂ

ਬਸੀ ਪਠਾਣਾਂ, 22 ਅਪ੍ਰੈਲ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਚੋਰੀਸ਼ੁਦਾ ਟਰੱਕ ਸਮੇਤ ਦੋ ਵਿਅਕਤੀਆਂ ਨੂੰ ਸੂਚਨਾ ਮਿਲਣ ਦੇ 4 ਘੰਟੇ ਅੰਦਰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਇਸ ਮਾਮਲੇ ਵਿਚ ਬੀਤੇ ਦਿਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਪੁਨਰਗਠਨ ਤੇ ਤਨਖ਼ਾਹਾਂ ਨਾ ਮਿਲਣ ਖ਼ਿਲਾਫ਼ ਭੜਕੇ ਫ਼ੀਲਡ ਕਾਮੇ

ਖਮਾਣੋਂ, 22 ਅਪੈ੍ਰਲ (ਮਨਮੋਹਨ ਸਿੰਘ ਕਲੇਰ, ਜੋਗਿੰਦਰ ਪਾਲ)-ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਵਫ਼ਦ ਅੱਜ ਮੁੱਖ ਇੰਜੀ: ਸਿੰਚਾਈ ਈਸ਼ਵਰ ਚੰਦ ਗੋਇਲ ਮੁੱਖ ਇੰਜੀਨੀਅਰ ਹੈੱਡ ਕੁਆਟਰ ਨੂੰ ਕਰਮਚਾਰੀਆਂ ਦੀਆਂ ਰਹਿੰਦੀਆਂ ਤਨਖ਼ਾਹਾਂ ਜਾਰੀ ...

ਪੂਰੀ ਖ਼ਬਰ »

ਪੁੱਤਾਂ ਵਾਂਗੂ ਪਾਲੀ ਫ਼ਸਲ ਨੂੰ ਵੇਚਣ ਲਈ ਕਿਸਾਨ ਮੰਡੀਆਂ 'ਚ ਰੁਲ ਰਹੇ ਹਨ-ਐਡ. ਟਿਵਾਣਾ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਕਿਸਾਨਾਂ ਨੂੰ ਆਪਣੇ ਪੁੱਤਾਂ ਵਾਂਗੂ ਪਾਲੀ ਕਣਕ ਦੀ ਫ਼ਸਲ ਨੂੰ ਵੇਚਣ ਲਈ ਮੰਡੀਆਂ ਵਿਚ ਕਈ-ਕਈ ਦਿਨਾਂ ਤੋਂ ਰੁਲਣਾ ਪੈ ਰਿਹਾ ਹੈ, ਪ੍ਰੰਤੂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਮੰਡੀਆਂ ਵਿਚ ਜਾ ਕੇ ਕਿਸਾਨਾਂ ਦੀ ਸਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ 1 ਹੋਰ ਦੀ ਮੌਤ, 60 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਇਕ ਕੋਰੋਨਾ ਪੀੜਤ ਮਹਿਲਾ ਦੀ ਮੌਤ ਹੋਣ ਤੋਂ ਇਲਾਵਾ ਵੱਖ-ਵੱਖ ਇਲਾਕਿਆਂ 'ਚੋਂ 60 ਨਵੇਂ ਕੋਰੋਨਾ ਦੇ ਮਾਮਲੇ ...

ਪੂਰੀ ਖ਼ਬਰ »

ਪਾਰਟੀ ਦਾ ਹਰ ਵਰਕਰ ਤੇ ਆਗੂ 2022 ਨੂੰ ਨਿਸ਼ਾਨਾ ਬਣਾ ਕੇ ਸਖ਼ਤ ਮਿਹਨਤ ਕਰੇ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਿਤ ਵੱਖ-ਵੱਖ ਵਿੰਗਾਂ ਦੇ ਥਾਪੇ ਅਹੁਦੇਦਾਰਾਂ ਦਾ ਅੱਜ ਸਥਾਨਕ ਜੀ.ਟੀ.ਰੋਡ ਖੰਨਾ ਸਾਈਡ ਸਥਿਤ ਜੇ.ਟੀ.ਐਲ ਸਟੀਲ ਇੰਡਸਟਰੀਜ਼ 'ਚ ਉਦਯੋਗਪਤੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ 'ਵਿਸ਼ਵ ਧਰਤੀ ਦਿਵਸ' ਮੌਕੇ ਪਬਲਿਕ ਲੈਕਚਰ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਜਿਓਗ੍ਰਾਫੀ ਵਿਭਾਗ ਅਤੇ ਬਾਇਓ ਟੈਕਨਾਲੋਜੀ ਵਿਭਾਗ ਵਲੋਂ ਸਾਂਝੇ ਤੌਰ 'ਤੇ ਵਿਸ਼ਵ ਧਰਤੀ ਦਿਵਸ ਨੂੰ ਸਮਰਪਿਤ ਪਬਲਿਕ ਲੈਕਚਰ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਵਲੋਂ ਨਵੇਂ ਜ਼ਿਲ੍ਹਾ ਪ੍ਰੀਸ਼ਦ ਸਕੱਤਰ ਦਿਲਾਵਰ ਕੌਰ ਦਾ ਸਵਾਗਤ

ਬਸੀ ਪਠਾਣਾਂ, 22 ਅਪ੍ਰੈਲ (ਰਵਿੰਦਰ ਮੌਦਗਿਲ)-ਪੰਚਾਇਤ ਸਕੱਤਰ ਯੂਨੀਅਨ ਬਸੀ ਪਠਾਣਾਂ ਦੇ ਪ੍ਰਧਾਨ ਦਲਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਪਹੰੁਚੇ ਵਫ਼ਦ ਨੇ ਨਵੇਂ ਸਕੱਤਰ ਦਿਲਾਵਰ ਕੌਰ ਨਾਲ ਮੁਲਾਕਾਤ ਕੀਤੀ ਅਤੇ ਫੁੱਲਾਂ ਦਾ ਗੁਲਦਸਤਾ ਭੇਟ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਸ੍ਰੀ ਰਾਮ ਨੌਮੀ ਸਬੰਧੀ ਵਿਸ਼ਾਲ ਸਮਾਗਮ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ (ਬਲਜਿੰਦਰ ਸਿੰਘ)-ਸਥਾਨਕ ਰੇਲਵੇ ਫਾਟਕ ਰੋਡ ਸਥਿਤ ਸ੍ਰੀ ਰਾਮ ਮੰਦਿਰ ਗੋਪਾਲ ਮਾਰਕੀਟ ਵਿਖੇ ਭਗਵਾਨ ਸ੍ਰੀ ਰਾਮ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੰਦਿਰ ਦੇ ਪੁਜਾਰੀ ਪੰਡਿਤ ਰਜਿੰਦਰ ਪ੍ਰਸ਼ਾਦ ਵਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਬਿਜਲੀ ਅੰਦੋਲਨ

ਅਮਲੋਹ, 22 ਅਪ੍ਰੈਲ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਪ੍ਰਧਾਨ ਦਰਸ਼ਨ ਸਿੰਘ ਚੀਮਾ, ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਤੇ ਸੰਤੋਖ ਸਿੰਘ ਸਲਾਣਾ ਦੀ ਅਗਵਾਈ ਵਿਚ ਅੱਜ ਬਲਾਕ ਅਮਲੋਹ ਦੇ ਪਿੰਡ ਸਲਾਣਾ ਦਾਰਾ ਸਿੰਘ ...

ਪੂਰੀ ਖ਼ਬਰ »

'ਆਪ' ਪਾਰਟੀ ਨੇ ਸਰਕਾਰ ਨੂੰ ਵਾਅਦੇ ਪੂਰੇ ਕਰਨ ਦੀ ਕੀਤੀ ਅਪੀਲ

ਅਮਲੋਹ, 22 ਅਪ੍ਰੈਲ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਬਲਾਕ ਅਮਲੋਹ ਦੇ ਆਗੂ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਬਲਾਕ ਵਿਚ ਆਮ ਆਦਮੀ ਪਾਰਟੀ ਦਾ ਵਿਸਥਾਰ ਕੀਤਾ ਜਾ ਸਕੇ | ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਆਮ ਲੋਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਤਹਿਗੜ੍ਹ ਸਾਹਿਬ ਸ੍ਰੀ ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ 'ਚੋਂ ਕੋਵਿਡ ਟੀਕਾਕਰਨ ਕਰਵਾਉਣ ਮਗਰੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ 'ਤੇ ਫ਼ਤਹਿ ਪਾਉਣ ਲਈ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ 'ਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸ਼ੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸ਼ੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਚੇਅਰਪਰਸਨ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਬਸੀ ਪਠਾਣਾਂ, 22 ਅਪ੍ਰੈਲ (ਰਵਿੰਦਰ ਮੌਦਗਿਲ)-ਪੰਚਾਇਤ ਸੰਮਤੀ ਬਸੀ ਪਠਾਣਾਂ ਦੇ ਚੇਅਰਪਰਸਨ ਬਲਜੀਤ ਕੌਰ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਨਾਲ ਪਿੰਡ ਸ਼ਹੀਦਗੜ੍ਹ, ਫ਼ਤਹਿਪੁਰ ਅਰਾਈਆਂ ਤੇ ਜੋਧਪੁਰ ਦਾ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਅਸ਼ੋਕਾ ਸਕੂਲ ਦੀ ਵਿਦਿਆਰਥਣ ਨੇ ਐਮ. ਬੀ. ਬੀ. ਐਸ. ਕਰਕੇ ਸਕੂਲ ਦਾ ਨਾਂਅ ਰੁਸ਼ਨਾਇਆ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਐਮ.ਜੀ ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ 'ਚੋਂ ਵਿੱਦਿਆ ਹਾਸਲ ਕਰਨ ਵਾਲੀ ਵਿਦਿਆਰਥਣ ਕਾਜਲ, ਜਿਸ ਨੇ ਐਮ. ਬੀ. ਬੀ. ਐਸ ਦੀ ਪੜ੍ਹਾਈ ਮੁਕੰਮਲ ਕਰ ਲਈ ਹੈ, ਦਾ ਅੱਜ ਸਕੂਲ ਮੈਨੇਜਮੈਂਟ ਵਲੋਂ ...

ਪੂਰੀ ਖ਼ਬਰ »

ਸੀਵਰੇਜ ਉਸਾਰੀ ਦੀ ਸੁਸਤ ਚਾਲ ਕਾਰਨ ਕਾਰੋਬਾਰ 'ਤੇ ਪੈ ਰਿਹਾ ਮਾਰੂ ਅਸਰ-ਦੀਵਾਨਾ, ਰਾਹੁਲ

ਬਸੀ ਪਠਾਣਾਂ, 22 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਦਸੰਬਰ 2016 ਤੋਂ ਸੀਵਰੇਜ ਬੋਰਡ ਵਲੋਂ ਸ਼ਹਿਰ 'ਚ ਕਰਵਾਏ ਜਾ ਰਹੇ ਸੀਵਰੇਜ ਉਸਾਰੀ ਕੰਮਾਂ ਦੀ ਸੁਸਤ ਚਾਲ ਤੋਂ ਆਮ ਆਦਮੀ ਪਾਰਟੀ ਨੇ ਸਖ਼ਤ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਹੈ | ਇਸ ਸਬੰਧ 'ਚ ਅੱਜ ਪਾਰਟੀ ਦੇ ਆਗੂਆਂ ਐਡ. ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ ਮੰਗਾਂ ਦਾ ਪੱਤਰ ਵਿਧਾਇਕ ਦੀ ਪਤਨੀ ਨੂੰ ਸੌਂਪਿਆ

ਬਸੀ ਪਠਾਣਾਂ, 22 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਸੀ.ਪੀ.ਐਫ ਕਰਮਚਾਰੀ ਯੂਨੀਅਨ ਵਲੋਂ ਹਲਕਾ ਵਿਧਾਇਕਾਂ ਰਾਹੀਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ | ਇਸੇ ਲੜੀ ਤਹਿਤ ਬੁੱਧਵਾਰ ਨੂੰ ਫ਼ਤਹਿਗੜ੍ਹ ਸਾਹਿਬ ਇਕਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ 'ਓਬਜ਼ਰਵੇਸ਼ਨ ਸਕਿੱਲ' 'ਚ ਨਿਪੁੰਨ ਕਰਨਾ ਸਾਡੀ ਸਭ ਤੋਂ ਵੱਡੀ ਲੋੜ-ਡਾ. ਅਰੋੜਾ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ (ਮੁਕੇਸ਼ ਘਈ)-ਬੀਤੇ ਦਿਨ 'ਸੋਸ਼ਲ ਲਰਨਿੰਗ-ਲਰਨਿੰਗ ਬਾਏ ਓਬਜ਼ਰਵੇਸ਼ਨ' ਨਾਮ ਹੇਠ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਸਿੱਖਿਆ ਮਾਹਿਰਾਂ ਨੇ ਭਾਗ ਲਿਆ | ਇਸ ਵੈਬੀਨਾਰ ਵਿਚ ਮੌਜੂਦਾ ਸਮੇਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਸੰਘੋਲ, 22 ਅਪ੍ਰੈਲ (ਹਰਜੀਤ ਸਿੰਘ ਮਾਵੀ)-ਪੰਜਾਬ ਸਰਕਾਰ ਵਲੋਂ ਲਗਾਏ ਗਏ ਰਾਤ 8 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰਫ਼ਿਊੁ ਦੀ ਉਲੰਘਣਾ ਕਰਨ ਤੇ ਸੰਘੋਲ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਥਾਣੇਦਾਰ ਦਲਜੀਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਣਕ ਦੀ ਖ਼ਰੀਦ ਕਰਵਾਉਣ 'ਚ ਨਾਕਾਮ ਸਿੱਧ ਹੋਈ-ਰੱਖੜਾ

ਪਟਿਆਲਾ, 22 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਮੰਡੀਆਂ 'ਚ ਬਾਰਦਾਨੇ ਦੀ ਘਾਟ ਅਤੇ ਕਣਕ ਦੀ ਖ਼ਰੀਦ ਤੋਂ ਬਾਅਦ ਅਦਾਇਗੀ ਨਾ ਹੋਣ ਕਾਰਨ ਰੋਹ 'ਚ ਆਏ ਅਕਾਲੀ ਦਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...

ਪੂਰੀ ਖ਼ਬਰ »

ਟੋਭੇ 'ਤੇ 5 ਕਿੱਲੋਵਾਟ ਦਾ ਸੋਲਰ ਪੰਪ ਲਗਾਉਣ ਨਾਲ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ-ਹਰਦੇਵ ਸਿੰਘ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਪੱਤਰ ਪ੍ਰੇਰਕ)-ਗ੍ਰਾਮ ਪੰਚਾਇਤ ਢੋਲਾਂ ਦੇ ਸਰਪੰਚ ਹਰਦੇਵ ਸਿੰਘ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਪਿੰਡ ਵਿਚ ਬਿਨਾਂ ਪੱਖਪਾਤ ਤੋਂ ਵਿਕਾਸ ਕਰਵਾਏ ਜਾ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣਾ ਸਮੇਂ ਦੀ ਮੁੱਖ ਲੋੜ

ਖਮਾਣੋਂ, 22 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ 'ਵਿਸ਼ਵ ਧਰਤੀ ਦਿਵਸ' ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਸ ਦਿਹਾੜੇ ਮੌਕੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਲੱਗੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਕੋਵਿਡ ਪੇਸ਼ੈਂਟ ਟਰੈਕਿੰਗ ਅਫ਼ਸਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਨੂੰ ਸਹੂਲਤਾਂ ਦੇਣ ਲਈ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਢੀਂਡਸਾ ਨੇ ਕਾਰਜਕਾਰੀ ਪ੍ਰਧਾਨ ਵਜੋਂ ਬਸੀ ਪਠਾਣਾਂ ਕੌਂਸਲ ਦਾ ਚਾਰਜ ਸੰਭਾਲਿਆ

ਬਸੀ ਪਠਾਣਾਂ, 22 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਪ੍ਰਧਾਨਗੀ ਦੇ ਅਹੁਦੇ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੱਕ ਸੀਨੀਅਰ ਮੀਤ ਪ੍ਰਧਾਨ ਬਲਜੀਤ ਕੌਰ ਢੀਂਡਸਾ ਨੇ ਬਸੀ ਪਠਾਣਾਂ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਵਜੋਂ ਦਫ਼ਤਰ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਸ਼ੋ੍ਰਮਣੀ ਕਮੇਟੀ ਨੇ ਲੋੜਵੰਦਾਂ ਨੂੰ 70 ਹਜ਼ਾਰ ਦੀ ਮਾਲੀ ਸਹਾਇਤਾ ਵੰਡੀ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨ ਕਰਨ ਤੋਂ ਇਲਾਵਾ ਮਾਨਵਤਾ ਦੀ ਭਲਾਈ ਦੇ ਕਾਰਜਾਂ ਵਿਚ ਵੀ ਮੋਹਰੀ ਰੋਲ ਨਿਭਾ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਭਾਈ ਰਵਿੰਦਰ ਸਿੰਘ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ 'ਤੇ ਨਸ਼ੀਲੀਆਂ ਵਸਤਾਂ ਦੀ ਤਸਕਰੀ ਰਾਜਸੀ ਜਮਾਤਾਂ ਦੀ ਸਰਪ੍ਰਸਤੀ ਹੇਠ ਹੋ ਰਹੀ-ਮਾਨ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦਾਂ ਰਾਹੀ ਵੱਡੇ ਪੱਧਰ 'ਤੇ ਪੰਜਾਬ ਵਿਚ ਨਸ਼ੀਲੀਆਂ ਵਸਤਾਂ ਦੀ ਹੋ ਰਹੀ ਤਸਕਰੀ ਲਈ ਰਾਜਸੀ ਜਮਾਤਾਂ ਨੂੰ ਜ਼ਿੰਮੇਵਾਰ ਠਹਿਰਾਇਆ ...

ਪੂਰੀ ਖ਼ਬਰ »

ਅਗਰਸੈਨ ਪਾਰਕ ਦੀਆਂ ਖ਼ਾਮੀਆਂ ਨੂੰ ਦੂਰ ਕਰਕੇ ਪਾਰਕ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ-ਪਿ੍ੰਸ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਦੀ 'ਏ' ਕਲਾਸ ਸ਼੍ਰੇਣੀ ਵਾਲੀ ਨਗਰ ਕੌਂਸਲ ਗੋਬਿੰਦਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਸ਼ਹਿਰ ਦੇ ਚਹੁਮੁੱਖੀ ਵਿਕਾਸ ਲਈ ਕਾਰਜਾਂ ਦੀ ਸ਼ੁਰੂਆਤ ਕਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਮਲੋਹ ਦੇ ਸਬ ਯਾਰਡ ਮੰਡੀ ਗੋਬਿੰਦਗੜ੍ਹ 'ਚ ਲਗਾਇਆ ਕੈਂਪ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਦੌਰਾਨ ਕੋਵਿਡ-19 ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਵਲੋਂ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਤੇ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਖਮਾਣੋਂ, 22 ਅਪ੍ਰੈਲ (ਜੋਗਿੰਦਰ ਪਾਲ)-ਪਿੰਡਾਂ ਦੇ ਪਤਵੰਤੇ ਸੱਜਣਾਂ ਅਤੇ ਐਨ.ਆਰ.ਆਈ. ਭਰਾਵਾਂ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ ਬਹੁਤ ਹੀ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਪਿੰਡ ਲਖਣਪੁਰ ਦੇ ਸਮਾਜ ਸੇਵੀ ਵਿਅਕਤੀ ਜੰਗ ਸਿੰਘ ਅਤੇ ...

ਪੂਰੀ ਖ਼ਬਰ »

'ਦਿੱਲੀ ਚੱਲੋ' ਮੁਹਿੰਮ ਤਹਿਤ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ ਲਈ ਹੋਇਆ ਰਵਾਨਾ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਪੱਤਰ ਪ੍ਰੇਰਕ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਅੱਜ ਬਲਾਕ ਖੇੜਾ ਦੇ ਪਿੰਡ ਭਗੜਾਣਾ ਤੋਂ ਬਲਾਕ ਪ੍ਰਧਾਨ ਦਿਲਬਾਗ ਸਿੰਘ ਸੋਹੀ ਅਤੇ ਜਨਰਲ ਸਕੱਤਰ ਮੈਨੇਜਰ ਜਸਵੰਤ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX