ਤਾਜਾ ਖ਼ਬਰਾਂ


ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 5 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫਾਜ਼ਿਲਕਾ / ਅਬੋਹਰ

ਨਗਰ ਨਿਗਮ ਕਮਿਸ਼ਨਰ ਪਹਿਲ ਦੇ ਆਧਾਰ 'ਤੇ ਜਾਰੀ ਕਰਨ ਸਫ਼ਾਈ ਸੇਵਕਾਂ ਦੀ ਤਨਖਾਹ-ਅਰੁਣ ਨਾਰੰਗ

ਅਬੋਹਰ, 22 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅਬੋਹਰ ਸ਼ਹਿਰ ਵਿਚ ਕਰੋੜਾਂ ਰੁਪਏ ਵਿਕਾਸ ਕਾਰਜ ਕਰਵਾ ਅਬੋਹਰ ਦੀ ਆਭਾ ਬਹਾਲ ਕਰਨ ਦੇ ਦਾਅਵੇ ਕਰਨ ਵਾਲੀ ਨਗਰ ਨਿਗਮ ਆਪਣੇ ਸਫ਼ਾਈ ਸੇਵਕਾਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਹੀਂ ਦੇ ਰਹੀ ਹੈ ਜਿਸ ਕਾਰਨ ਨਿਗਮ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ਲਗਾਉਂਦੇ ਹੋਏ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਵਿਧਾਇਕ ਅਰੁਣ ਨਾਰੰਗ ਨੇ ਨਗਰ ਨਿਗਮ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਨ੍ਹਾਂ ਸਫ਼ਾਈ ਸੇਵਕਾਂ ਦੇ ਬਲ ਨਿਗਮ ਨੇ ਸ਼ਹਿਰ ਦੀ ਆਭਾ ਬਹਾਲ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਉੱਧਰ ਨਗਰ ਨਿਗਮ ਦੇ ਅਧਿਕਾਰੀ ਉਨ੍ਹਾਂ ਦੀਆਂ ਜ਼ਰੂਰਤਾਂ ਵੱਲ ਧਿਆਨ ਨਹੀਂ ਦੇ ਰਹੇ ਹਨ | ਬਲਕਿ ਉਨ੍ਹਾਂ ਦਾ ਸਿਰਫ਼ ਇਸਤੇਮਾਲ ਕਰ ਰਹੇ ਹਨ | ਵਿਧਾਇਕ ਨਾਰੰਗ ਨੇ ਕਿਹਾ ਕਿ ਇਨ੍ਹਾਂ ਸਫ਼ਾਈ ਸੇਵਕਾਂ ਨੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਵੀ ਆਪਣੀ ਡਿਊਟੀ ਬਾਖ਼ੂਬੀ ਨਿਭਾਈ ਹੈ | ਵਿਧਾਇਕ ਨਾਰੰਗ ਨੇ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਅਤੇ ਮੇਅਰ ਸਫ਼ਾਈ ਸੇਵਕਾਂ ਦੀ ਜ਼ਰੂਰਤਾਂ ਅਤੇ ਉਨ੍ਹਾਂ ਦੇ ਘਰਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀ ਤਨਖ਼ਾਹ ਜਾਰੀ ਕਰਨ ਤਾਂ ਕਿ ਉਨ੍ਹਾਂ ਦਾ ਗੁਜ਼ਾਰਾ ਚੱਲ ਸਕੇ |

ਬਾਰਦਾਨਾ ਦੀ ਘਾਟ ਅਤੇ ਚੁਕਾਈ ਨਾ ਹੋਣ ਕਰਕੇ ਕਿਸਾਨਾਂ 'ਚ ਮਚੀ ਹਾਹਾਕਾਰ

ਮੰਡੀ ਘੁਬਾਇਆ, 22 ਅਪ੍ਰੈਲ (ਅਮਨ ਬਵੇਜਾ)-ਚੁਕਾਈ ਨਾ ਹੋਣ ਕਰਕੇ ਅਤੇ ਬਾਰਦਾਣੇ ਦੀ ਕਿੱਲਤ ਦੇ ਚੱਲਦਿਆਂ ਕਿਸਾਨ ਯੂਨੀਅਨ (ਕਾਦੀਆਂ) ਦੇ ਪੰਜਾਬ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਵੱਲੋਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਆਉਣ ਵਾਲੇ ਕੁੱਝ ਘੰਟਿਆਂ 'ਚ ...

ਪੂਰੀ ਖ਼ਬਰ »

ਘੋੜਾ ਟਰਾਲਾ ਚੋਰੀ ਕਰਨ ਵਾਲੇ ਅਣਪਛਾਤੇ 'ਤੇ ਪਰਚਾ ਦਰਜ

ਜਲਾਲਾਬਾਦ, 22 ਅਪ੍ਰੈਲ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਘੋੜਾ ਟਰਾਲਾ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਦੇਵ ਸਿੰਘ ਵਾਸੀ ਸਿੱਧੂ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਬਾਹਰੋਂ ਆ ਰਹੀ ਕਣਕ ਨੂੰ ਰੋਕਣ ਲਈ ਸਰਕਾਰ ਵਲੋਂ ਕੀਤੇ ਗਏ ਹਨ ਸਖ਼ਤ ਪ੍ਰਬੰਧ-ਵਿਧਾਇਕ ਨੱਥੂ ਰਾਮ

ਅਬੋਹਰ, 22 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਦੇ ਨਿੱਜੀ ਸਕੱਤਰ ਰਾਜਵੀਰ ਸਿੰਘ ਰਾਜੂ ਵਲੋਂ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਪੈਂਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜਿੱਥੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 22 ਅਪ੍ਰੈਲ(ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ ਔਰਤ ਸਣੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੂਨਮ ਰਾਣੀ ਪਤਨੀ ਸਾਹਿਬ ਸਿੰਘ ਵਾਸੀ ਪਿੰਡ ਖਿਓਵਾਲੀ ਢਾਬ ਨੇ ਦੱਸਿਆ ਕਿ 20 ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਕੈਪਟਨ ਸਰਕਾਰ ਦੇ ਦਾਅਵਿਆਂ ਨੇ ਖ਼ਰੀਦ ਪ੍ਰਬੰਧਾਂ 'ਤੇ ਖੜ੍ਹੇ ਕੀਤੇ ਸਵਾਲ

ਜਲਾਲਾਬਾਦ, 22 ਅਪ੍ਰੈਲ (ਕਰਨ ਚੁਚਰਾ)-ਕਣਕ ਦੀ ਖ਼ਰੀਦ ਨੂੰ ਲੈ ਕੇ ਜਿੱਥੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਪੁਖ਼ਤਾ ਪ੍ਰਬੰਧਾਂ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਸਨ ਪਰ ਵਰਤਮਾਨ ਸਮੇਂ ਅੰਦਰ ਜ਼ਮੀਨੀ ਪੱਧਰ ਤੇ ਕਿਸਾਨਾਂ ਤੇ ...

ਪੂਰੀ ਖ਼ਬਰ »

ਜਲਾਲਾਬਾਦ ਦੀਆਂ ਮੰਡੀਆਂ 'ਚ ਬਾਰਦਾਨੇ ਦਾ ਤੁਰੰਤ ਪ੍ਰਬੰਧ ਕਰੋ ਨਹੀਂ ਤਾਂ ਯੂਨੀਅਨ ਕਰੇਗੀ ਸੰਘਰਸ਼-ਸੰਧੂ

ਜਲਾਲਾਬਾਦ, 22 ਅਪ੍ਰੈਲ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਪੰਜਾਬ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵਲ਼ੋਂ ਪਹਿਲਾਂ ਤਾਂ ਕਣਕ ਦੀ ਸਰਕਾਰੀ ਖ਼ਰੀਦ ਗੁਆਂਢੀ ਸੂਬਿਆਂ ਦੇ ਮੁਕਾਬਲੇ 10 ਦਿਨ ਦੇਰੀ ਨਾਲ ਸ਼ੁਰੂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਨਾਲ 2 ਹੋਰ ਮੌਤਾਂ, 162 ਨਵੇਂ ਕੇਸ ਆਏ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਨਾਲ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਿਸ ਨਾਲ ਮੌਤ ਦਾ ਅੰਕੜਾ ਵੱਧ ਕੇ 106 ਹੋ ਗਿਆ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਵਾਈਰਸ ਨਾਲ 162 ਵਿਅਕਤੀ ਪੀੜਤ ਹੋਏ ਹਨ | ਜਦੋਂਕਿ 57 ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 22 ਅਪ੍ਰੈਲ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਲਬੀਰ ਕੌਰ ਪਤਨੀ ਗੁਰਮੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 22 ਅਪ੍ਰੈਲ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋਸ਼ੀਆਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਦੇਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਹੁਲ ਵਾਸੀ ਵਾਟਰ ਵਰਕਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਜਦੋਂ ਗਸ਼ਤ ਕਰਦੀ ਹੋਈ ਤਿ੍ਕੋਣੀ ਟੀ.ਵੀ. ਟਾਵਰ ਪੁੱਜੀ ਤਾਂ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਵਿਕੀ ਪੁੱਤਰ ਰਵਿੰਦਰ ਕੁਮਾਰ ਵਾਸੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਦਾਖ਼ਲਾ ਲੈਣ ਦੀ ਪ੍ਰਕਿਰਿਆ ਹੋਈ ਆਸਾਨ

ਮੰਡੀ ਲਾਧੂਕਾ, 22 ਅਪ੍ਰੈਲ (ਰਾਕੇਸ਼ ਛਾਬੜਾ)-ਸਰਕਾਰੀ ਸਕੂਲਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਸਿੱਖਿਆ ਵਿਭਾਗ ਨੇ ਦਾਖਲਾ ਪ੍ਰਕਿਰਿਆ ਨੂੰ ਬੇਹੱਦ ਸਰਲ ਕਰ ਦਿੱਤਾ ਹੈ | ਇਹ ਜਾਣਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਹਰੀ ਚੰਦ ...

ਪੂਰੀ ਖ਼ਬਰ »

ਭਲਕੇ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਮੁਹਿੰਮ ਦੀ ਸ਼ੁਰੂਆਤ ਕਰਨਗੇ ਸਰਵ ਸਿੱਖਿਆ ਅਭਿਆਨ ਦੇ ਦਫ਼ਤਰੀ ਕਾਮੇ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਵ ਸਿੱਖਿਆ ਅਭਿਆਨ ਦੇ ਦਫ਼ਤਰੀ ਕਾਮਿਆਂ ਵਲੋਂ ਮੁੱਖ ਮੰਤਰੀ ਮਿਲਾਓ ਪੁੰਨ ਕਮਾਓ ਮੁਹਿੰਮ ਦੀ ਸ਼ੁਰੂਆਤ 24 ਅਪ੍ਰੈਲ ਤੋਂ ਕੀਤੀ ਜਾ ਰਹੀ ਹੈ | ਇਸ ਤਹਿਤ ਜੋ ਵਿਅਕਤੀ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ...

ਪੂਰੀ ਖ਼ਬਰ »

ਵਿਕਾਸ ਦੀ ਥਾਂ ਲਗਜਰੀ ਗੱਡੀਆਂ 'ਤੇ ਝੂਟੇ ਲੈਣ ਦੇ ਮਤਿਆਂ ਦਾ ਅਕਾਲੀ ਦਲ ਵਿਰੋਧ ਕਰਦਾ ਹੈ-ਸਵੀ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਅੰਦਰ 13 ਸਾਲ ਬਾਅਦ ਕਾਂਗਰਸ ਦਾ ਬੋਰਡ ਬਣਿਆ ਹੈ | ਚਾਹੀਦਾ ਤਾਂ ਇਹ ਸੀ ਕਿ ਨਗਰ ਕੌਂਸਲ ਦਾ ਨਵਾਂ ਬਣਿਆ ਬੋਰਡ ਪਹਿਲੀ ਮੀਟਿੰਗ ਵਿਚ ਸ਼ਹਿਰ ਦੇ ਲੋਕਾਂ ਨੂੰ ਵਿਕਾਸ ਪੱਖੋਂ ਸੁੱਖ ਸਹੂਲਤਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਕਿਸਾਨਾਂ ਨੂੰ ਕੀਤਾ ਲਾਮਬਧ

ਫ਼ਾਜ਼ਿਲਕਾ, 22 ਅਪ੍ਰੈਲ(ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਪਿਛਲੇ 4 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੇ ਟਿਕਰੀ ਬਾਰਡਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ | ਉੱਥੇ ਹੀ ਪੰਜਾਬ ਵਿਚ ਵੱਖ-ਵੱਖ ਕਿਸਾਨ ਸੰਗਠਨ ਪਿੰਡਾਂ ...

ਪੂਰੀ ਖ਼ਬਰ »

ਅਨਾਜ ਮੰਡੀ ਚੰਗਾਲੀ ਕਦੀਮ ਵਿਖੇ ਬਾਰਦਾਨਾ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਕੁੱਲਗੜ੍ਹੀ, 22 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਦੀਆਂ ਖ਼ਬਰਾਂ ਲਗਾਤਾਰ ਪ੍ਰਕਾਸ਼ਿਤ ਹੋ ਰਹੀਆਂ ਹਨ, ਪਰ ਫਿਰ ਵੀ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੇ ਕੰਨਾਂ 'ਤੇ ਜੂੰ ਨਹੀਂ ਸਰਕ ...

ਪੂਰੀ ਖ਼ਬਰ »

ਡਾ. ਚੀਮਾ ਵਲੋਂ ਰੋਹੀਵਾਲਾ ਨੂੰ ਥਾਪੜਾ

ਮੰਡੀ ਰੋੜਾਂਵਾਲੀ, 22 ਅਪ੍ਰੈਲ (ਮਨਜੀਤ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਰੋਹੀਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਵਲੋਂ ਬੀਤੇ ਕੱਲ੍ਹ ਯੂਥ ...

ਪੂਰੀ ਖ਼ਬਰ »

ਮੇਅਰ ਵਿਮਲ ਠਠਈ ਨੇ ਲਿਆ ਫਾਇਰ ਬਿ੍ਗੇਡ ਦਾ ਜਾਇਜ਼ਾ

ਅਬੋਹਰ, 22 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਅਬੋਹਰ ਦੇ ਪਹਿਲੇ ਬਣੇ ਮੇਅਰ ਸ੍ਰੀ ਵਿਮਲ ਠਠਈ ਨੇ ਅੱਜ ਫਾਇਰ ਬਿ੍ਗੇਡ ਦਫ਼ਤਰ ਪੁੱਜ ਕੇ ਉੱਥੋਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਅਧਿਕਾਰੀਆਂ ਗੱਲਬਾਤ ਕਰਦੇ ਹੋਏ ਗੱਡੀਆਂ ਦੀ ਜਾਣਕਾਰੀ ਹਾਸਲ ਕੀਤੀ ਅਤੇ ...

ਪੂਰੀ ਖ਼ਬਰ »

ਚੇਅਰਮੈਨ ਚਹਿਲ ਵਲੋਂ ਖ਼ਰੀਦ ਕੇਂਦਰਾਂ ਦਾ ਦੌਰਾ

ਮੰਡੀ ਅਰਨੀਵਾਲਾ, 22 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਰਾਜਪਾਲ ਸਿੰਘ ਚਹਿਲ ਵਲੋਂ ਖ਼ਰੀਦ ਕੇਂਦਰ ਬੰਨਾ ਵਾਲਾ, ਜੰਡਵਾਲਾ ਭੀਮੇਸ਼ਾਹ, ਹਲੀਮ ਵਾਲਾ ਆਦਿ ਦਾ ਦੌਰਾ ਕੀਤਾ | ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਬਾਰ ਰੂਮ 'ਚ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਅਬੋਹਰ, 22 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਲਾਇਨ ਕਲੱਬ ਆਕਾਸ਼ ਨੇ ਬਾਰ ਐਸੋਸੀਏਸ਼ਨ ਵਿਖੇ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਕਲੱਬ ਦੇ ਪ੍ਰਧਾਨ ਸ਼ਾਮ ਲਾਲ ਅਰੋੜਾ ਦੀ ਅਗਵਾਈ ਹੇਠ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਬਾਰ ...

ਪੂਰੀ ਖ਼ਬਰ »

ਭਾਜਪਾ ਆਗੂ ਜਨਕ ਝਾਂਬ ਦਾ ਦਿਹਾਂਤ, ਅੰਤਿਮ ਅਰਦਾਸ 28 ਨੂੰ

ਫ਼ਾਜ਼ਿਲਕਾ, 22 ਅਪ੍ਰੈਲ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਸਮਾਜਸੇਵੀ ਸੰਜੀਵ ਝਾਂਬ ਤੇ ਕ੍ਰਾਂਤੀ ਝਾਂਬ ਦੇ ਪਿਤਾ ਸੀਨੀਅਰ ਭਾਜਪਾ ਆਗੂ ਜਨਕ ਰਾਜ ਝਾਂਬ ਦਾ ਦਿਹਾਂਤ ਹੋ ਗਿਆ | ਸਥਾਨਕ ਸ਼ਿਵਪੁਰੀ ਵਿਚ ਇਲਾਕੇ ਦੇ ਪਤਵੰਤਿਆਂ ਨੇ ਉਨ੍ਹਾਂ ਨੂੰ ਅੰਤਿਮ ...

ਪੂਰੀ ਖ਼ਬਰ »

ਸਰਕਾਰ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਤੁਰੰਤ ਪੂਰਾ ਕਰੇ-ਬੱਬੂ ਜੈਮਲਵਾਲਾ

ਮੰਡੀ ਲਾਧੂਕਾ, 22 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਬੱਬੂ ਜੈਮਲਵਾਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਲਾਕੇ ਦੀਆਂ ਮੰਡੀਆਂ ਵਿਚ ਚੱਲ ਰਹੀ ਬਾਰਦਾਨੇ ਦੀ ਘਾਟ ਨੂੰ ਤੁਰੰਤ ...

ਪੂਰੀ ਖ਼ਬਰ »

ਸੀਤੋ ਗੰੁਨੋ ਦੇ ਸਰਕਾਰੀ ਸਕੂਲ 'ਚ ਨਸ਼ਿਆਂ ਵਿਰੁੱਧ ਦਿੱਤੀ ਸਿਖਲਾਈ

ਫ਼ਾਜ਼ਿਲਕਾ, 22 ਅਪ੍ਰੈਲ (ਅਮਰਜੀਤ ਸ਼ਰਮਾ)-ਸੂਬਾ ਸਰਕਾਰ ਵਲੋਂ ਚਲਾਏ ਗਏ ਡੈਪੋ/ਬੱਡੀ ਪ੍ਰੋਗਰਾਮ ਤਹਿਤ ਡੈਪੋ ਅਧੀਨ ਟ੍ਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਹ ਕੈਂਪ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਲੋਕਾਂ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ...

ਪੂਰੀ ਖ਼ਬਰ »

ਕੌਂਸਲਰ ਪੂਜਾ ਲੂਥਰਾ ਵਲੋਂ ਬਿਜਲੀ ਦੇ ਮਹਿੰਗੇ ਰੇਟਾਂ ਖ਼ਿਲਾਫ਼ ਚਲਾਏ ਅਭਿਆਨ ਨੇ ਤੇਜ਼ੀ ਫੜੀ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਕੌਂਸਲਰ ਸ੍ਰੀਮਤੀ ਪੂਜਾ ਲੂਥਰਾ ਸਚਦੇਵਾ ਵਲੋਂ ਬਿਜਲੀ ਦੇ ਮਹਿੰਗੇ ਰੇਟਾਂ ਦੇ ਖ਼ਿਲਾਫ਼ ਚਲਾਇਆ ਅਭਿਆਨ ਤੇਜ਼ੀ ਫੜਦਾ ਜਾ ਰਿਹਾ ਹੈ | ਉਨ੍ਹਾਂ ਅੱਜ ਵਾਰਡ ਨੰਬਰ 21 ਤੇ ਵਾਰਡ ਨੰਬਰ 22 ਵਿਚ ਇਸ ਅਭਿਆਨ ...

ਪੂਰੀ ਖ਼ਬਰ »

ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਕਾਟਨ ਫ਼ੈਕਟਰੀ 'ਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰਨ ਦੇ ਦੋਸ਼ 'ਚ 5/6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸ਼ਾਮ ਲਾਲ ਪੁੱਤਰ ਦੀਵਾਨ ਚੰਦ ਵਾਸੀ ...

ਪੂਰੀ ਖ਼ਬਰ »

ਹਵਨ ਯੱਗ ਨਾਲ ਸ਼ਿਵਾਲਿਕ ਸਕੂਲ ਦੀਆਂ ਨਵੀਆਂ ਜਮਾਤਾਂ ਦੀ ਸ਼ੁਰੂਆਤ

ਫ਼ਾਜ਼ਿਲਕਾ, 22 ਅਪ੍ਰੈਲ(ਅਮਰਜੀਤ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੀਆਂ ਜਮਾਤਾਂ ਦੀ ਸ਼ੁਰੂਆਤ ਕਰਵਾਉਣ ਤੋਂ ਪਹਿਲਾਂ ਹਵਨ ਯੱਗ ਕਰਵਾਇਆ ਗਿਆ | ਕੰਪਿਊਟਰ ਅਧਿਆਪਕ ਰਮਨ ਝਾਂਬ ਨੇ ਦੱਸਿਆ ਕਿ ਇਸ ਦੌਰਾਨ ਕੋਵਿਡ-19 ਦੇ ਨਿਯਮਾਂ ਦਾ ਪੂਰਾ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਬਾਰਦਾਨੇ ਦੀ ਘਾਟ, ਭਿ੍ਸ਼ਟਾਚਾਰ ਲਈ ਜਾਣਬੁੱਝ ਕੇ ਬਣਾਈ ਗਈ-ਮਾਸਟਰ ਗੁਰਾਇਆ

ਜਲਾਲਾਬਾਦ, 22 ਅਪ੍ਰੈਲ (ਜਤਿੰਦਰ ਪਾਲ ਸਿੰਘ)-ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਘਾਟ ਜਾਣਬੁੱਝ ਕੇ ਪੈਦਾ ਕੀਤੀ ਗਈ, ਇਹ ਇਕ ਗਿਣੀ ਮਿਣੀ ਸਾਜ਼ਿਸ਼ ਦਾ ਨਤੀਜਾ ਹੈ | ਇਹ ਪ੍ਰਗਟਾਵਾ ਅੱਜ ਮਾਸਟਰ ਬਲਵਿੰਦਰ ਸਿੰਘ ਗੁਰਾਇਆ, ਜਥੇਬੰਦਕ ਸਕੱਤਰ, ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲੱਗਾ

ਜਲਾਲਾਬਾਦ, 22 ਅਪ੍ਰੈਲ (ਕਰਨ ਚੁਚਰਾ)-ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਵਲ ਸਰਜਨ ਦੀ ਰਹਿਨੁਮਾਈ ਹੇਠ ਵੱਖ-ਵੱਖ ਥਾਵਾਂ ਤੇ ਸਿਵਲ ਹਸਪਤਾਲ ਸਟਾਫ਼ ਵਲੋਂ ਕੋਰੋਨਾ ਵੈਕਸੀਨ ਲਗਾਏ ਜਾਣ ਨੂੰ ਲੈ ਕੇ ਕੈਂਪ ਲਗਾਏ ਜਾ ਰਹੇ ਹਨ | ਇਸੇ ਤਰ੍ਹਾਂ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕੈਂਪ ਦੌਰਾਨ 170 ਵਿਅਕਤੀਆਂ ਨੇ ਲਵਾਈ ਕੋਰੋਨਾ ਵੈਕਸੀਨ

ਅਬੋਹਰ, 21 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਕਾਂਗਰਸ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਇੱਥੇ ਅਰੋੜਵੰਸ਼ ਧਰਮਸ਼ਾਲਾ ਵਿਚ ਇਕ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਲਾਇਆ ਗਿਆ | ਜਿਸ ਵਿਚ 170 ਦੇ ਕਰੀਬ ਲੋਕਾਂ ਨੇ ਕੋਰੋਨਾ ਵੈਕਸੀਨੇਸ਼ਨ ਦੇ ਟੀਕੇ ਲਗਾਏ | ਇਸ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਤੇ ਗੁਰਬਾਣੀ ਸੰਥਿਆ ਲਈ ਕੈਂਪ ਦੀ ਸ਼ੁਰੂਆਤ

ਜਲਾਲਾਬਾਦ, 22 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੀ ਸੰਥਿਆ ਅਤੇ ਵਿਆਖਿਆ ਦੀ ਬੀਤੀ ਸ਼ਾਮ ਸ਼ੁਰੂਆਤ ਹੋਈ | ਜਾਣਕਾਰੀ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ ਲਗਾਏ ਜਾ ਰਹੇ ਹਨ ਕੋਵਿਡ ਬਚਾਅ ਸਬੰਧੀ ਟੈਸਟਿੰਗ ਅਤੇ ਵੈਕਸੀਨੇਸ਼ਨ ਕੈਂਪ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ 'ਚ ਕੋਵਿਡ-19 ਦੇ ਬਚਾਅ ਲਈ ਸਾਰੇ ਪੁਖ਼ਤਾ ਪ੍ਰਬੰਧ ਪੂਰੇ ਕੀਤੇ ਗਏ ਹਨ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਕੋਰੋਨਾ ਦੇ ਚੱਲਦਿਆਂ ਕਣਕ ਦੀ ਖ਼ਰੀਦ ਪ੍ਰਕਿਰਿਆ ਵਿਚ ਕੋਈ ਦਿੱਕਤ ਨਾ ਆਵੇ, ...

ਪੂਰੀ ਖ਼ਬਰ »

ਲੀਗ ਮੈਚਾਂ 'ਚ ਐਫ.ਡੀ.ਸੀ.ਏ. ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 22 ਅਪ੍ਰੈਲ (ਅਮਰਜੀਤ ਸ਼ਰਮਾ)-ਪੀ.ਸੀ.ਏ. ਵਲੋਂ ਕਰਵਾਏ ਗਏ ਅੰਡਰ-19 ਇੰਟਰ ਡਿਸਟਿ੍ਕਟ ਮੁਕਾਬਲਿਆਂ ਦੇ ਲੀਗ ਮੈਚਾਂ ਵਿਚ ਦੀ ਫ਼ਾਜ਼ਿਲਕਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਭੇਜੀ ਟੀਮ ਦਾ ਸ਼ਲਾਘਾਯੋਗ ਪ੍ਰਦਰਸ਼ਨ ਰਿਹਾ | ਟੀਮ ਨੇ ਦੋ ਮੈਚਾਂ 'ਚ ਜਿੱਤ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਧਾਮ 'ਚ ਧੂਮਧਾਮ ਨਾਲ ਮਨਾਇਆ ਰਾਮ ਨੌਮੀ ਉਤਸਵ

ਫ਼ਾਜ਼ਿਲਕਾ, 22 ਅਪ੍ਰੈਲ (ਅਮਰਜੀਤ ਸ਼ਰਮਾ)-ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਅੱਜ ਰਾਮ ਨੌਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੰਜਕ ਪੂਜਣ ਵੀ ਕੀਤਾ ਗਿਆ | ਮੰਦਰ ਕਮੇਟੀ ਦੇ ਜਨਰਲ ਸਕੱਤਰ ਨਰੇਸ਼ ਜੁਨੇਜਾ ਨੇ ਦੱਸਿਆ ਕਿ ਸਮੂਹਿਕ ਸੁੰਦਰ ਕਾਂਡ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ 'ਚ ਮਨਾਇਆ ਧਰਤੀ ਦਿਵਸ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਦੌਰਾਨ ਸਕੂਲ ਸਟਾਫ਼ ਵਲੋਂ ਸਕੂਲ ਵਿਚ ਬੂਟੇ ਲਗਾਏ ਗਏ ਜਿਨ੍ਹਾਂ ਦੀ ਸੰਭਾਲ ਲਈ ਉਪਰਾਲੇ ਕੀਤੇ ਜਾਣਗੇ ਤਾਂਕਿ ਜੀਵ ਜੰਤੂ, ਪੌਣ ਪਾਣੀ ਅਤੇ ਧਰਤੀ ਤੇ ...

ਪੂਰੀ ਖ਼ਬਰ »

ਯੂਥ ਵਿਚ 'ਆਪ' ਨਾਲ ਜੁੜਨ ਲਈ ਭਾਰੀ ਉਤਸ਼ਾਹ-ਘੁੁੜਿਆਣਾ

ਮੰਡੀ ਅਰਨੀਵਾਲਾ, 22 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਲਬਾਗ ਸਿੰਘ ਘੁੁੜਿਆਣਾ ਨੇ ਕਿਹਾ ਕਿ ਯੂਥ ਵਿਚ 'ਆਪ' ਨਾਲ ਜੁੜਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਵਲੋਂ ਅਰਨੀਵਾਲਾ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਯੂਥ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਫ਼ਾਜ਼ਿਲਕਾ ਦਾ 2021-22 ਦਾ ਬਜਟ ਪਾਸ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਪੰਚਾਇਤ ਰਿਸੋਰਸ ਸੈਂਟਰ ਵਿਚ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਸ਼੍ਰੀਮਤੀ ਮਮਤਾ ਰਾਣੀ ਨੇ ਕੀਤੀ | ਮੀਟਿੰਗ ਦੀ ਜਾਣਕਾਰੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਰਾਜਿੰਦਰ ਜੁਲਾਹਾ ਨਗਰ ਸੁਧਾਰ ਟਰੱਸਟ ਦੇ ਮੈਂਬਰ ਬਣੇ

ਅਬੋਹਰ, 22 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸੀਨੀਅਰ ਕਾਂਗਰਸ ਆਗੂ ਰਾਜਿੰਦਰ ਜੁਲਾਹਾ ਨੂੰ ਨਗਰ ਸੁਧਾਰ ਟਰੱਸਟ ਦਾ ਮੈਂਬਰ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਮੈਂਬਰ ਬਣਾਏ ਜਾਣ 'ਤੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਪਾਰਟੀ ਹਾਈ ਕਮਾਨ ਅੱਗੇ ਡਾ: ਕਾਲੜਾ ਨੂੰ ਸੂਬਾ ਪੱਧਰ 'ਤੇ ਅਹੁਦੇਦਾਰੀ ਦੇਣ ਦੀ ਰੱਖੀ ਮੰਗ

ਜਲਾਲਾਬਾਦ, 22 ਅਪ੍ਰੈਲ (ਕਰਨ ਚੁਚਰਾ)-ਕਾਂਗਰਸ ਪਾਰਟੀ 'ਚ ਪੁਰਾਣੇ ਵਰਕਰ ਨੂੰ ਹਮੇਸ਼ਾ ਕਦਰ ਮਾਣ ਦਿੱਤਾ ਜਾਂਦਾ ਹੈ ਅਤੇ ਪਿਛਲੇ 42 ਸਾਲਾਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਡਾ. ਬੀ.ਡੀ ਕਾਲੜਾ ਵੀ ਸਨਮਾਨ ਦੇ ਹੱਕਦਾਰ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨੇ ਦੇ ਮਾੜੇ ਪ੍ਰਬੰਧ ਤੇ ਪੇਮੈਂਟ ਦਾ ਪੱਕਾ ਸਮਾਂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਭਾਵੇਂ ਅਕਾਲੀ ਭਾਜਪਾ ਦੀ ਸਰਕਾਰ ਹੋਵੇ ਜਾਂ ਕਾਂਗਰਸ ਦੀ, ਕਿਸੇ ਵੀ ਸਰਕਾਰ ਨੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦਾ ਭਲਾ ਨਹੀਂ ਕੀਤਾ, ਬਲਕਿ ਝੂਠੇ ਵਾਅਦੇ ਅਤੇ ਦਾਅਵੇ ਕਰ ਕੇ ਉਨ੍ਹਾਂ ਦੀਆਂ ਵੋਟਾਂ ਬਟੋਰ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ 'ਚ ਆਨਲਾਈਨ ਪ੍ਰਤੀਯੋਗਤਾ ਕਰਵਾਈ

ਅਬੋਹਰ, 22 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਦੇ ਪੰਜਾਬੀ ਵਿਭਾਗ ਦੀ ਸਾਹਿੱਤ ਸਭਾ, ਹਿੰਦੀ ਵਿਭਾਗ ਦੀ ਸਾਹਿਤਿਆ ਸਭਾ, ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਸੱਭਿਆਚਾਰ ਕਵਿਤਾ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਵਨ ਸਟਾਪ (ਸਖੀ) ਸੈਂਟਰ ਦਾ ਦੌਰਾ

ਫ਼ਿਰੋਜ਼ਪੁਰ, 22 ਅਪ੍ਰੈਲ (ਰਾਕੇਸ਼ ਚਾਵਲਾ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਮੈਡਮ ਏਕਤਾ ਉੱਪਲ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਅੱਜ ਵਨ ਸਟਾਪ ਸਖੀ ਸੈਂਟਰ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਸੀ.ਜੇ.ਐਮ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀ ਗ੍ਰਾਮੀਣ ਬੈਂਕ 'ਚ ਇਕ ਕਰਮਚਾਰੀ ਕੋਰੋਨਾ ਪਾਜ਼ੀਟਿਵ

ਗੁਰੂਹਰਸਹਾਏ, 22 ਅਪ੍ਰੈਲ (ਹਰਚਰਨ ਸਿੰਘ ਸੰਧੂ)-ਪੰਜਾਬ ਗਰਾਮੀਣ ਬੈਂਕ ਗੁਰੂਹਰਸਹਾਏ ਦੇ ਇਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਬੈਂਕ ਦੇ ਬਾਕੀ ਮੁਲਾਜ਼ਮਾਂ ਅੰਦਰ ਹਫੜਾ-ਦਫੜੀ ਮੱਚ ਗਈ ਹੈ | ਜਿਵੇਂ ਹੀ ਇਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਦਾ ਪਤਾ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰ ਨੂੰ ਕੋਰੋਨਾ ਤੋਂ ਬਚਾਅ ਲਈ ਮੁੜ ਤੋਂ ਸੈਨੇਟਾਈਜ਼ੇਸ਼ਨ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 22 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਵਿਚ ਮੁੜ ਤੋਂ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਫ਼ਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਰਾਜਵੀਰ ਮੌ ਾਟੀ ਨੇ ਕੀਤਾ ਪਿੰਡ ਚੁੱਘਾ ਦੀ ਦਾਣਾ ਮੰਡੀ ਦਾ ਦੌਰਾ

ਗੁਰੂਹਰਸਹਾਏ, 22 ਅਪ੍ਰੈਲ (ਕਪਿਲ ਕੰਧਾਰੀ)-ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਉਨ੍ਹਾਂ ਦੇ ਪੀ.ਏ. ਰਾਜਵੀਰ ਮੌਂਟੀ ਵਲੋਂ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਚੁੱਘਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼

ਫ਼ਿਰੋਜ਼ਪੁਰ, 22 ਅਪ੍ਰੈਲ (ਤਪਿੰਦਰ ਸਿੰਘ)-ਪ੍ਰਸ਼ਾਸਨ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਮੰਡੀਆਂ ਵਿਚ ਚੱਲ ਰਹੇ ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਅਹਿਮ ਨਿਰਦੇਸ਼ ਦਿੱਤੇ ਹਨ | ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਐਨ.ਜੀ.ਓ. ਕਮੇਟੀ ਨੇ 500 ਮਾਸਕ ਵੰਡੇ

ਜ਼ੀਰਾ, 22 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਦੇਸ਼-ਵਿਦੇਸ਼ ਵਿਚ ਚੱਲ ਰਹੇ ਕੋਰੋਨਾ ਮਹਾਂਮਾਰੀ ਦੇ ਦੌਰ ਦੌਰਾਨ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਸ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ...

ਪੂਰੀ ਖ਼ਬਰ »

ਪਿੰਡ ਮੀਹਾਂ ਸਿੰਘ ਵਾਲਾ ਵਾਸੀਆਂ ਵਲੋਂ ਸਿਆਸੀ ਆਗੂਆਂ ਦੇ ਪਿੰਡ 'ਚ ਆਉਣ 'ਤੇ ਮਨਾਹੀ

ਜ਼ੀਰਾ, 22 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਨੇੜਲੇ ਪਿੰਡ ਮੀਹਾਂ ਸਿੰਘ ਵਾਲਾ ਦੇ ਸਮੂਹ ਨਗਰ ਨਿਵਾਸੀਆਂ ਨੇ ਵਿਸ਼ੇਸ਼ ਮੀਟਿੰਗ ਕਰਕੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਦਿੱਲੀ ਅੰਦੋਲਨ ਦੇ ਹੱਕ ਵਿਚ ਫ਼ੈਸਲਾ ਲੈਂਦਿਆਂ ਅੰਦੋਲਨ ਚੱਲਣ ਤੱਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਮੰਡੀਆਂ ਦਾ ਦੌਰਾ

ਆਰਿਫ਼ ਕੇ, 22 ਅਪ੍ਰੈਲ (ਬਲਬੀਰ ਸਿੰਘ ਜੋਸਨ)-ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੇਚਣ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਚਨ ਸਿੰਘ ਭੁੱਲਰ ਵਲੋਂ ਆਪਣੇ ਸਾਥੀਆਂ ਨਾਲ ਅਨਾਜ ਮੰਡੀ ਆਰਿਫ਼ ਕੇ, ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਸੋਮਵਾਰ ਨੂੰ ਪੱਤਰਕਾਰ ਦੇਣਗੇ ਡੀ. ਐੱਸ. ਪੀ. ਦਫ਼ਤਰ ਅੱਗੇ ਧਰਨਾ

ਗੁਰੂਹਰਸਹਾਏ, 22 ਅਪ੍ਰੈਲ (ਹਰਚਰਨ ਸਿੰਘ ਸੰਧੂ)-ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਦੀਪਕ ਵਧਾਵਨ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਚੇਅਰਮੈਨ ਜਗਦੀਸ਼ ਥਿੰਦ, ਵਿਜੇ ਮੋਂਗਾ, ਰਾਜੂ ਚਲਾਣਾ, ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਸਰਕਾਰਾਂ ਤੋਂ ਸੂਬੇ ਨੂੰ ਮੁਕਤ ਕਰਵਾਉਣ ਲਈ 2022 ਵਿਚ 'ਆਪ' ਦੀ ਸਰਕਾਰ ਲਿਆਓ-ਕਟੋਰਾ

ਆਰਿਫ਼ ਕੇ, 22 ਅਪ੍ਰੈਲ (ਬਲਬੀਰ ਸਿੰਘ ਜੋਸਨ)- ਆਮ ਆਦਮੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਫ਼ਿਰੋਜ਼ਪੁਰ ਬਲਰਾਜ ਸਿੰਘ ਕਟੋਰਾ ਦੀ ਅਗਵਾਈ ਵਿਚ ਪਿੰਡ ਗ਼ੁਲਾਮੀ ਵਾਲਾ ਵਿਖੇ ਬਿਜਲੀ ਬਿੱਲਾਂ ਦਾ ਵਿਰੋਧ ਕੀਤਾ ਗਿਆ, ਉੱਥੇ ਬਿਜਲੀ ਦੇ ਬਿੱਲ ਵੀ ਸਾੜੇ ਗਏ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX