ਤਾਜਾ ਖ਼ਬਰਾਂ


ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 5 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਤਰਨਤਾਰਨ

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਕਾਰਨ 4 ਮੌਤਾਂ, 108 ਨਵੇਂ ਮਾਮਲੇ ਆਏ ਸਾਹਮਣੇ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਪੀੜਤ 4 ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀਆਂ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਕਰ ਦਿੱਤਾ ਗਿਆ, ਜਦਕਿ 108 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 80436 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਰਾਜੇਸ਼ ਸ਼ਰਮਾ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਰੋਹਿਤ ਗੁਪਤਾ ਤੋਂ ਇਲਾਵਾ ਸਿਹਤ ਵਿਭਾਗ ਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 213107 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 205243 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 3296 ਦੀ ਰਿਪੋਰਟ ਆਉਣੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1546 ਸੈਂਪਲ ਹੋਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 4893 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 3958 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮਿ੍ਤਸਰ ਲੈਬ ਵਿਚ 19 ਅਪ੍ਰੈਲ ਨੂੰ ਭੇਜੇ ਗਏ 1318 ਸੈਂਪਲਾਂ ਵਿਚ 98 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਤੇ 1220 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਤੋਂ ਇਲਾਵਾ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਅੱਜ ਕੀਤੇ ਗਏ 283 ਰੈਪਿਡ ਐਂਟੀਜਨ ਟੈਸਟਾਂ ਵਿਚੋਂ 10 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਤੇ 273 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਜ਼ਿਲ੍ਹਾ ਤਰਨ ਤਾਰਨ 'ਚ ਇਸ ਸਮੇਂ ਕੋਵਿਡ-19 ਦੇ 737 ਐਕਟਿਵ ਕੇਸ ਹਨ, ਜਿਨ੍ਹਾਂ ਵਿਚੋਂ 396 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ ਤੇ 5 ਵਿਅਕਤੀ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਤੇ 58 ਵਿਅਕਤੀ ਇਲਾਜ ਲਈ ਹੋਰ ਜ਼ਿਲਿ੍ਹਆਂ ਵਿਚ ਦਾਖ਼ਲ ਹਨ | ਇਸ ਤੋਂ ਇਲਾਵਾ 5 ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਲਈ ਰੈਫ਼ਰ ਕੀਤਾ ਗਿਆ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ, ਡੀ. ਐੱਮ. ਸੀ. ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਤੇ ਹੋਰ ਹਾਜ਼ਰ ਸਨ |

ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਦਿੱਤੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਦੇ ਏ. ਐੱਸ. ਆਈ. ਕਰਮ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ...

ਪੂਰੀ ਖ਼ਬਰ »

ਗੜੇਮਾਰੀ ਤੇ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ

ਫਤਿਆਬਾਦ, 22 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਬਰ ਰਾਜਿੰਦਰ ਸਿੰਘ ਜਿੰਦਾ ਧੂੰਦਾ, ਗੁਰਪ੍ਰੀਤ ਸਿੰਘ ਤੇ ਬਲਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਕਿਸਾਨਾਂ ਸਾਭਾ ਸਿੰਘ ਮੈਂਬਰ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੀਆਂ ਮੰਗਾਂ ਵੱਲ ਧਿਆਨ ਦੇਵੇ- ਬਲਜੀਤ ਸਿੰਘ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ ਸੱਤ ਦਿਨਾਂ ਤੋਂ ਪਟਿਆਲਾ ਵਿਖੇ ਟੈਂਕੀ 'ਤੇ ਚੜ੍ਹ ਕੇ ਆਪਣੀਆਂ ਤਰਸ ਦੇ ਆਧਾਰ ਵਾਲੀਆਂ ਨੌਕਰੀਆਂ ਦੇਣ ਦੀ ਮੰਗ ਕਰਦੇ ਹੋਏ ਪੰਜਾਬ ਸਰਕਾਰ ...

ਪੂਰੀ ਖ਼ਬਰ »

ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨਵ ਵਿਆਹੁਤਾ ਨੂੰ ਫਾਹਾ ਦੇ ਕੇ ਮਾਰਿਆ ਕੁਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਪੁਲਿਸ ਨੇ ਕੀਤਾ ਪਰਚਾ ਦਰਜ

ਖਡੂਰ ਸਾਹਿਬ, 22 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਤਹਿਸੀਲ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਨਵ ਵਿਆਹੁਤਾ ਔਰਤ ਨੂੰ ਫਾਹਾ ਦੇ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਕੰਗ ਦੇ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਤੇ ਸਮੂਹ ਅਧਿਆਪਕਾਂ ਵਲੋਂ ਸਕੂਲ ਵਿਚ ਬੂਟੇ ਲਗਾ ਕੇ ਧਰਤੀ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬੱਚਿਆਂ ...

ਪੂਰੀ ਖ਼ਬਰ »

ਮੰਡੀਆਂ 'ਚ ਰੁਲ ਰਿਹਾ ਕਿਸਾਨ, ਆੜ੍ਹਤੀਏ ਪ੍ਰੇਸ਼ਾਨ- ਜਮਹੂਰੀ ਕਿਸਾਨ ਸਭਾ

ਭਿੱਖੀਵਿੰਡ, 22 ਅਪ੍ਰੈਲ (ਬੌਬੀ)-ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ, ਤਹਿਸੀਲ ਸਕੱਤਰ ਕੇਵਲ ਸਿੰਘ ਮਾੜੀ ਕੰਬੋਕੀ ਤੇ ਬਚਿੱਤਰ ਸਿੰਘ ਮੱਖੀ ਕਲਾਂ ਵਲੋਂ ਭਿੱਖੀਵਿੰਡ ਮੰਡੀ ਵਿਚ ਜਾ ਕੇ ਜ਼ਮੀਨੀ ਪੱਧਰ 'ਤੇ ਮੰਡੀਆਂ ਦੇ ਵਿਚ ਕਿਸਾਨਾਂ ...

ਪੂਰੀ ਖ਼ਬਰ »

ਪਿੰਡ ਮਿਆਣੀ ਵਿਖੇ 'ਆਪ' ਆਗੂ ਔਲਖ ਦੀ ਅਗਵਾਈ 'ਚ ਮੀਟਿੰਗ

ਸ਼ਾਹਬਾਜਪੁਰ, 22 ਅਪ੍ਰੈਲ (ਪ੍ਰਦੀਪ ਬੇਗੇਪੁਰ)-ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੀ ਭਰਵੀਂ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਕੈਪਟਨ ਸਰਕਾਰ ਵਲੋਂ ਬਿਜਲੀ ਦੇ ਬਿੱਲਾਂ ਵਿਚ ਕੀਤੇ ...

ਪੂਰੀ ਖ਼ਬਰ »

ਨੌਜਵਾਨ ਕੋਲੋਂ ਹੈਰੋਇਨ, ਇਲੈਕਟ੍ਰੋਨਿਕ ਕੰਡਾ ਤੇ ਮੋਟਰਸਾਈਕਲ ਬਰਾਮਦ

ਸ਼ਰਾਏ ਅਮਾਨਤ ਖਾਂ, 22 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਨਸ਼ਿਆ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸ: ਦੀਪਕ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼, ਕੇਸ ਦਰਜ

ਤਰਨ ਤਾਰਨ, 22 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ...

ਪੂਰੀ ਖ਼ਬਰ »

ਕਿਸਾਨਾਂ ਨੇ ਕਣਕ ਦੀ ਖ਼ਰੀਦ ਨਾ ਹੋਣ 'ਤੇ ਧਰਨਾ ਦੇ ਕੇ ਆਵਾਜਾਈ ਕੀਤੀ ਠੱਪ

ਅਮਰਕੋਟ, 22 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਨਾਮਾਤਰ ਹੋਣ ਤੇ ਬਾਰਦਾਨੇ ਦੀ ਘਾਟ ਦੇ ਚੱਲਦਿਆਂ ਸਰਹੱਦੀ ਮਾਰਕੀਟ ਕਮੇਟੀ ਖੇਮਕਰਨ ਦੀਆਂ ਸਾਰੀਆਂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਪਿਛਲੇ 10-12 ਦਿਨਾਂ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਖੇ ਕੂੜੇ ਨੂੰ ਲੈ ਕੇ ਦੋ ਸਬ-ਇੰਸਪੈਕਟਰਾਂ ਦੇ ਪਰਿਵਾਰ ਆਪਸ 'ਚ ਉਲਝੇ, ਚੱਲੀ ਗੋਲੀ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਸਥਾਨਕ ਪੁਲਿਸ ਲਾਈਨ ਵਿਖੇ ਕੂੜਾ ਕਰਕਟ ਨੂੰ ਲੈ ਕੇ ਪੰਜਾਬ ਪੁਲਿਸ ਦੇ ਦੋ ਸਬ-ਇੰਸਪੈਕਟਰ ਆਪਸ ਵਿਚ ਉਲਝ ਪਏ | ਇਥੋਂ ਤੱਕ ਕਿ ਇਕ ਥਾਣੇਦਾਰ ਵਲੋਂ ਹਵਾ ਵਿਚ ਆਪਣੇ ਲਾਇਸੰਸੀ ਰਿਵਾਲਵਰ ਨਾਲ ਤਿੰਨ ਫਾਇਰ ਵੀ ਕੀਤੇ | ਇਸ ਮਾਮਲੇ ਨੂੰ ...

ਪੂਰੀ ਖ਼ਬਰ »

ਮੰਡੀਆਂ 'ਚ ਕੈਪਟਨ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਸੰਧੂ

ਪੱਟੀ, 22 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ ਹਨ ਅਤੇ ਉਹ ਸਮੇਂ-ਸਮੇਂ 'ਤੇ ਕਿਸਾਨੀ ਨੂੰ ਖੁਸ਼ਹਾਲ ਬਣਾਉਣ ਲਈ ਇਤਿਹਾਸਕ ਫੈਸਲੇ ਲੈਂਦੇ ਰਹਿੰਦੇ ਹਨ, ਜਿਸ ਸਦਕਾ ਸਮੁੱਚੇ ਪੰਜਾਬ ਦੇ ...

ਪੂਰੀ ਖ਼ਬਰ »

ਪਿੰਡ ਰੱਤੋਕੇ ਦੇ ਅਕਾਲੀ ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ

ਖੇਮਕਰਨ, 22 ਅਪ੍ਰੈਲ (ਰਾਕੇਸ਼ ਬਿੱਲਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਧੁੰਨ ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ ਕਰਦਿਆਂ ਸਰਹੱਦੀ ਪਿੰਡ ਰੱਤੋਕੇ ਗੁਰਦੁਆਰਾ ਵਿਚ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ 'ਆਪ' ਨੂੰ ਪਿੰਡ ਰੱਤੋਕੇ ਗੁਰਦੁਆਰਾ ਵਿਚ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ

ਖਡੂਰ ਸਾਹਿਬ, 22 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਵਲੋਂ ਮੋਦੀ ਤੇ ਕੈਪਟਨ ਸਰਕਾਰ ਦੇ ਪਿੰਡ ਕੱਲਾ ਬਾਣੀਆ ਦੁਲਚੀਪੁਰ ਆਦਿ ਪਿੰਡਾਂ 'ਚ ਪੁਤਲੇ ਫੂਕੇ ਤੇ ਜੰਮ੍ਹ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਾਰਵਾਈ ਲਈ ਤਿਆਰ ਰਹਿਣ- ਡੀ. ਐੱਸ. ਪੀ. ਭੁੱਲਰ

ਫਤਿਆਬਾਦ, 22 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਪੁਲਿਸ ਦੀ ਸ੍ਰੀ ਗੋਇੰਦਵਾਲ ਸਾਹਿਬ ਸਬ ਡਵੀਜ਼ਨ ਦੇ ਡਿਪਟੀ ਸੁਪਰਡੈਂਟ ਰਮਨਦੀਪ ਸਿੰਘ ਭੁੱਲਰ ਵਲੋਂ ਫਤਿਆਬਾਦ ਵਿਖੇ ਮੇਨ ਬਾਜ਼ਾਰ ਵਿਚ ਕੀਤੇ ਦੌਰੇ ਦੌਰਾਨ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਵਿਖੇ ਅਖੰਡ ਪਾਠ ਦੇ ਭੋਗ ਪਾਏ

ਤਰਨ ਤਾਰਨ, 22 ਅਪ੍ਰੈਲ (ਲਾਲੀ ਕੈਰੋਂ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਕੂਲ ਕੰਪਲੈਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਨੂੰ ਕੋਰੋਨਾ ਬਾਰੇ ਕੀਤਾ ਜਾਗਰੂਕ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਐਸ. ਐੱਸ. ਪੀ. ਤਰਨ ਤਾਰਨ ਧਰੁਮਨ ਐੱਚ. ਨਿੰਬਲੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ. ਐੱਸ. ਪੀ. ਕਮਲਜੀਤ ਸਿੰਘ, ਐੱਸ. ਐੱਚ. ਓ. ਜਸਵੰਤ ਸਿੰਘ ਭੱਟੀ ਵਲੋਂ ਕੋਟ ਧਰਮ ਚੰਦ ਕਲਾਂ ਦੀ ਪੰਚਾਇਤ, ਮੁਹਤਬਰਾਂ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਮੁਹਿੰਮ ਅਧੀਨ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸੀ. ਡੀ. ਪੀ. ਓ. ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ਹਨ ਕੋਰੋਨਾ ਵੈਕਸੀਨੇਸ਼ਨ ਕੈਂਪ- ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਕੋਵਿਡ-19 ਟੀਕਾਕਰਨ ਸੰਬੰਧੀ ਵੱਖ-ਵੱਖ ਕੌਸਲਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਤੋਂ ਇਲਾਵਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਟਿੱਕਾ ਸਾਬਕਾ ਮੰਤਰੀ ਕੈਰੋਂ ਦੇ ਸਿਆਸੀ ਸਕੱਤਰ ਨਿਯੁਕਤ

ਪੱਟੀ, 22 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜਿਨ੍ਹਾਂ ਨੇ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਖੇਮਕਰਨ ਵਿਖੇ ਮੀਟਿੰਗਾਂ ਕਰਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਇਸ ਹਲਕੇ ਤੋਂ ਚੋਣ ...

ਪੂਰੀ ਖ਼ਬਰ »

ਰਾਜੇਸ਼ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਸੰਭਾਲਿਆ ਅਹੁਦਾ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਵੱਖ-ਵੱਖ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਤੇ ਤਰੱਕੀਆਂ ਕੀਤੀਆਂ ਗਈਆਂ | ਇਸੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸੀਲ ਕੁਮਾਰ ਤੁਲੀ ਦੀ ਬਦਲੀ ਅੰਮਿ੍ਤਸਰ ਵਿਖੇ ਹੋਣ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਥਾਣਾ ਮੁਖੀ ਵਲੋਂ ਪਬਲਿਕ ਮੀਟਿੰਗ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦੂਜੀ ਵਾਰ ਫਿਰ ਤੋਂ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਤੇ ਇਸ ਦੀ ਲਪੇਟ ਵਿਚ ਲੱਖਾਂ ਹੀ ਲੋਕ ਆ ਰਹੇ ਹਨ, ਜਿਸ ਕਾਰਨ ਸੂਬਾ ਸਰਕਾਰ ਵਲੋਂ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਨਾਈਟ ਕਰਫਿਊ ਵੀ ਲਗਾ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਵਿਸ਼ਵ ਧਰਤੀ ਦਿਵਸ ਮੌਕੇ 'ਫਲੋ ਫੋਰੇਸਟ' ਦੀ ਸ਼ੁਰੂਆਤ

ਅੰਮਿ੍ਤਸਰ 22 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਅੰਮਿ੍ਤਸਰ ਵਲੋਂ ਚੇਅਰਪਰਸਨ ਮਨਜੋਤ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਪੁਲਿਸ ਲਾਈਨਜ਼ ਦੇ ਆਸ-ਪਾਸ ਫਲੋ ਫੋਰੈਸਟ ਲਗਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਸੂਖਮ ਜੰਗਲਾਤ ਦਾ ਉਦਘਾਟਨ ਫਿੱਕੀ ਫਲੋ ...

ਪੂਰੀ ਖ਼ਬਰ »

ਬੀ-ਕਲਾਸ ਬਾਰਦਾਨੇ ਦੀ ਵਰਤੋਂ ਇੰਸਪੈਕਸ਼ਨ ਕਰਨ ਤੋਂ ਬਾਅਦ ਹੀ ਕੀਤੀ ਜਾਵੇ- ਡੀ. ਸੀ.

ਤਰਨ ਤਾਰਨ, 22 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ...

ਪੂਰੀ ਖ਼ਬਰ »

ਗਦਰ ਪਾਰਟੀ ਦੇ ਸਥਾਪਨਾ ਦਿਵਸ 'ਤੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਪਹੁੰਚਣਗੇ- ਕਾ. ਬਲਵਿੰਦਰ ਸਿੰਘ

ਸਰਹਾਲੀ ਕਲਾਂ, 22 ਅਪ੍ਰੈਲ (ਅਜੈ ਸਿੰਘ ਹੁੰਦਲ)-ਗ਼ਦਰ ਪਾਰਟੀ ਦੇ ਸਥਾਪਨਾ ਦਿਵਸ 'ਤੇ ਕਿਸਾਨ ਅੰਦੋਲਨ ਵਿਚ ਵੱਡੀ ਗਿਣਤੀ ਵਿਚ ਕਿਸਾਨ ਵਹੀਰਾਂ ਘੱਤ ਕੇ ਪਹੁੰਚਣਗੇ, ਦਾ ਦਾਅਵਾ ਕਾਮਰੇਡ ਬਲਵਿੰਦਰ ਸਿੰਘ ਨੇ ਕੀਤਾ | ਕਾ. ਬਲਵਿੰਦਰ ਸਿੰਘ ਦਦੇਹਰ ਸਾਹਿਬ, ਜੋ ਗ਼ਦਰੀ ਬਾਬਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਨੇ ਜਨਮ ਦਿਨ ਮੌਕੇ ਲਗਾਏ ਬੂਟੇ

ਪੱਟੀ, 22 ਅਪ੍ਰੈਲ (ਬੋਨੀ ਕਾਲੇਕੇ)-ਸ਼ਹੀਦ ਭਗਤ ਸਿੰਘ ਗਰੁੱਪ ਆਫ਼ ਐਜੂਕੇਸ਼ਨ ਦੇ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ ਦਾ 96ਵਾਂ ਜਨਮ ਦਿਨ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਮਨਾਇਆ ਗਿਆ | ਇਸ ਦਿਨ ਸਕੂਲ ਆਉਣ 'ਤੇ ਸਕੂਲ ਦੇ ਸਟਾਫ਼ ਨੇ ਬਾਊ ਰਾਮ ਇਕਬਾਲ ...

ਪੂਰੀ ਖ਼ਬਰ »

'ਆਪ' ਨੇ ਪਿੰਡ ਕੈਰੋਂ 'ਚ ਸਾੜੇ ਬਿਜਲੀ ਦੇ ਬਿੱਲ

ਪੱਟੀ, 22 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਆਮ ਆਦਮੀ ਪਾਰਟੀ ਵਲੋਂ ਮਹਿੰਗੇ ਬਿਜਲੀ ਦੇ ਰੇਟਾਂ ਦੇ ਵਿਰੋਧ 'ਚ ਪੰਜਾਬ ਭਰ ਵਿਚ ਬਿਜਲੀ ਅੰਦੋਲਨ ਚਲਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਹਲਕਾ ਪੱਟੀ 'ਚ ਰਣਜੀਤ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਕਿਸਾਨ ਵਿੰਗ ਤੇ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਦੇ ਡਰਾਈਵਰਾਂ ਨੇ ਐੱਸ. ਡੀ. ਐੱਮ. ਪੱਟੀ ਨੂੰ ਦਿੱਤਾ ਮੰਗ ਪੱਤਰ

ਪੱਟੀ, 22 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੰਜਾਬ ਟੈਕਸੀ ਯੂਨੀਅਨ ਦੇ ਸਮੂਹ ਮੈਂਬਰਾਂ ਵਲੋਂ ਡਰਾਈਵਰਾਂ ਨੂੰ ਆ ਰਹੀਆ ਮੁਸ਼ਕਿਲਾਂ ਸਬੰਧੀ ਵੀਰਵਾਰ ਨੂੰ ਐੱਸ. ਡੀ. ਐੱਮ. ਪੱਟੀ ਰਾਜੇਸ਼ ਸ਼ਰਮਾ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਯੂਨੀਅਨ ਦੇ ਉੱਪ ਚੇਅਰਮੈਂਨ ਸੰਤੋਖ ...

ਪੂਰੀ ਖ਼ਬਰ »

ਸ੍ਰੀੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਮੁਲਤਵੀ

ਫਤਿਆਬਾਦ, 22 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕੋਰੋਨਾ ਮਾਂਹਮਾਰੀ ਦੇ ਚੱਲਦਿਆਂ ਕਸਬਾ ਫਤਿਆਬਾਦ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 29, 30 ਅਪ੍ਰੈਲ ਤੇ 1 ਮਈ ਨੂੰ ਕਰਵਾਏ ਜਾਣ ਵਾਲੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਬੰਧ ਵਿਚ ...

ਪੂਰੀ ਖ਼ਬਰ »

ਡੀ. ਐੱਸ. ਪੀ. ਵਲੋਂ ਕੋਵਿਡ-19 ਸਬੰਧੀ ਦੁਕਾਨਦਾਰਾਂ ਨਾਲ ਮੀਟਿੰਗ

ਚੋਹਲਾ ਸਾਹਿਬ, 22 ਅਪ੍ਰੈਲ (ਬਲਵਿੰਦਰ ਸਿੰਘ)-ਸਥਾਨਕ ਸ਼ਹੀਦ ਬਾਬਾ ਸੁੱਚਾ ਸਿੰਘ ਯਾਦਗਾਰ ਹਾਲ ਵਿਖੇ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ. ਐੱਸ. ਪੀ. ਰਮਨਦੀਪ ਸਿੰਘ ਭੁੱਲਰ ਅਤੇ ਥਾਣਾ ਚੋਹਲਾ ਸਾਹਿਬ ਦੇ ਮੁਖੀ ਐੱਸ. ਐੱਚ. ਓ. ਪਰਮਜੀਤ ਸਿੰਘ ਵਿਰਦੀ ਵਲੋਂ ਕਸਬਾ ਚੋਹਲਾ ...

ਪੂਰੀ ਖ਼ਬਰ »

ਕੇਂਦਰ ਨੇ ਆਕਸੀਜਨ ਦਾ ਕੋਟਾ ਘਟਾ ਕੇ ਪੰਜਾਬ ਨਾਲ ਵਿਤਕਰਾ ਕੀਤਾ- ਹਰਪ੍ਰੀਤ ਸਿੰਘ

ਲੈਕ. ਹਰਪ੍ਰੀਤ ਸਿੰਘ ਕੋਟ ਮੁਹੰਮਦ ਫਤਿਆਬਾਦ, 22 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਉੱਘੇ ਸਮਾਜ ਸੇਵੀ ਤੇ ਹਲਕਾ ਖਡੂਰ ਸਾਹਿਬ ਦੇ ਨੌਜਵਾਨ ਆਗੂ ਲੈਕਚਰਾਰ ਹਰਪ੍ਰੀਤ ਸਿੰਘ ਕੋਟ ਮੁਹੰਮਦ ਨੇ ਪੱਤਰਕਾਰਾਂ ਨਾਲ ਕੋਰੋਨਾ ਮਾਂਹਮਾਰੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਨੇ ਆਕਸੀਜਨ ਦਾ ਕੋਟਾ ਘਟਾ ਕੇ ਪੰਜਾਬ ਨਾਲ ਵਿਤਕਰਾ ਕੀਤਾ- ਹਰਪ੍ਰੀਤ ਸਿੰਘ

ਫਤਿਆਬਾਦ, 22 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਉੱਘੇ ਸਮਾਜ ਸੇਵੀ ਤੇ ਹਲਕਾ ਖਡੂਰ ਸਾਹਿਬ ਦੇ ਨੌਜਵਾਨ ਆਗੂ ਲੈਕਚਰਾਰ ਹਰਪ੍ਰੀਤ ਸਿੰਘ ਕੋਟ ਮੁਹੰਮਦ ਨੇ ਪੱਤਰਕਾਰਾਂ ਨਾਲ ਕੋਰੋਨਾ ਮਾਂਹਮਾਰੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਾਂਹਮਾਰੀ ਨਾਲ ਜਿੱਥੇ ...

ਪੂਰੀ ਖ਼ਬਰ »

ਸੰਧੂ ਨੇ ਮੰਡੀ ਸਰਾਏ ਅਮਾਨਤ ਖਾਂ 'ਚ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸਰਾਏ ਅਮਾਨਤ ਖਾਂ, 22 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਦਾਣਾ ਮੰਡੀ ਸਰਾਏ ਅਮਾਨਤ ਖਾ 'ਚ ਆਪਣੀ ਕਣਕ ਦੀ ਫਸਲ ਨੂੰ ਵੇਚਣ ਲਈ 5-6 ਦਿਨਾਂ ਤੋਂ ਬੈਠੇ ਕਿਸਾਨਾਂ ਦੀਆ ਮੁਸ਼ਕਿਲਾਂ ਸੁਣਨ ਲਈ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਬੰਟੀ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਛੇਹਰਟਾ, 22 ਅਪ੍ਰੈਲ (ਵਡਾਲੀ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੀਤੇ ਤਬਾਦਲਿਆਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਸੇਵਾਵਾਂ ਨਿਭਾਅ ਰਹੇ ਕੰਵਲਜੀਤ ਸਿੰਘ ਬੰਟੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਵਡਾਲੀ ਗੁਰੂ ਵਿਖੇ ਬਤੌਰ ਪਿ੍ੰਸੀਪਲ ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨੀ ਲਈ ਵਹਿਮਾਂ-ਭਰਮਾਂ 'ਚ ਪੈਣ ਦੀ ਬਜਾਏ ਸਿਰਫ ਡਾਕਟਰੀ ਇਲਾਜ ਹੀ ਜ਼ਰੂਰੀ-ਗੁਰਪ੍ਰੀਤ ਹਸਪਤਾਲ

ਜਲੰਧਰ, 22 ਅਪ੍ਰੈਲ (ਅ.ਬ)-ਅੰਮਿ੍ਤਸਰ ਸਥਾਨਕ 100 ਫੁੱਟੀ ਰੋਡ 'ਤੇ ਸਥਿਤ ਗੁਰਪ੍ਰੀਤ ਹਸਪਤਾਲ ਵਿਖੇ ਡਾ. ਗੁਰਪ੍ਰੀਤ ਇੰਦਰ ਸਿੰਘ ਨੇ ਅੱਜਕੱਲ੍ਹ ਦਿਮਾਗੀ ਪ੍ਰੇਸ਼ਾਨੀ ਦੇ ਵਧ ਰਹੇ ਮਰੀਜ਼ਾਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਬਾਰੇ ਗੱਲਬਾਤ ਕਰਦੇ ...

ਪੂਰੀ ਖ਼ਬਰ »

ਤਹਿਸੀਲਦਾਰਾਂ ਦੀ ਹੜਤਾਲ ਕਾਰਨ ਤਹਿਸੀਲਾਂ 'ਚ ਕੰਮਕਾਜ ਠੱਪ, ਖ਼ੱਜਲ-ਖੁਆਰ ਹੋਏ ਲੋਕ

ਅੰਮਿ੍ਤਸਰ, 22 ਅਪੈ੍ਰਲ (ਰੇਸ਼ਮ ਸਿੰਘ)-ਪੰਜਾਬ ਰੈਵਨਿਊ ਅਫਸਰ ਐਸੋਸੀਏਸ਼ਨ ਦੇ ਸੱਦੇ ਜ਼ਿਲ੍ਹੇ ਭਰ ਦੇ ਮਾਲ ਅਧਿਕਾਰੀਆਂ ਦੀ ਹੜਤਾਲ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਜੋ ਸਾਰਾ ਦਿਨ ਜ਼ਿਲ੍ਹਾ ਕਚਿਹਰੀਆਂ ਤੇ ਤਹਿਸੀਲਾਂ 'ਚ ਖੱਜਲ ਖੁਆਰ ਹੋ ਕੇ ਘਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁ: ਗੁਰੂ ਕੇ ਮਹਿਲ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅੰਮਿ੍ਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁ: ਗੁਰੂ ਕੇ ਮਹਿਲ ਵਿਖੇ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ | ਇਸ ਸਬੰਧ 'ਚ ਜਿੱਥੇ ਸ਼ੋ੍ਰਮਣੀ ਕਮੇਟੀ ਵਲੋਂ ਸਮਾਗਮਾਂ ...

ਪੂਰੀ ਖ਼ਬਰ »

...ਜਦੋਂ ਤਹਿਸੀਲਦਾਰ ਨੂੰ ਆਪਣੇ ਦਫਤਰ 'ਚ ਔਰਤਾਂ ਨੂੰ ਚਾਹ ਪੀਂਦਿਆ ਦੇਖ ਕੇ ਚੜਿ੍ਹਆ ਗੁੱਸਾ

ਅੰਮਿ੍ਤਸਰ, 22 ਅਪੈ੍ਰਲ (ਰੇਸ਼ਮ ਸਿੰਘ)-ਅਚਾਨਕ ਆਪਣੇ ਦਫਤਰ 'ਚ ਪਰਤੇ ਤਹਿਸੀਲਦਾਰ ਵਲੋਂ ਜਦੋਂ ਉੱਥੇ ਮੌਜੂਦ 2 ਔਰਤਾਂ ਤੇ ਕੁਝ ਮਰਦਾਂ ਨੂੰ ੂ ਜਦੋਂ ਇਕੱਠੇ ਚਾਹ ਪੀਂਦੇ ਦੇਖਿਆ ਤਾਂ ਉਨ੍ਹਾਂ ਦਾ ਪਾਰਾ ਚੜ੍ਹ ਗਿਆ | ਉਨ੍ਹਾਂ ਔਰਤਾਂ ਨੂੰ ਉੱਥੋਂ ਜਾਣ ਲਈ ਕਿਹਾ ਤੇ ਆਪਣੇ ...

ਪੂਰੀ ਖ਼ਬਰ »

ਐਥਲੈਟਿਕਸ 'ਚ ਨੈਸ਼ਨਲ ਰਿਕਾਰਡ ਬਣਾਉਣ ਵਾਲੇ ਸਿੱਖ ਨੌਜਵਾਨ ਦਾ 2 ਲੱਖ ਰੁਪਏ ਨਾਲ ਸਨਮਾਨ

ਅੰਮਿ੍ਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)-ਅੰਤਿ੍ੰਗ ਕਮੇਟੀ ਦੀ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਥਲੈਟਿਕਸ 'ਚ ਨੈਸ਼ਨਲ ਰਿਕਾਰਡ ਬਣਾਉਣ ਵਾਲੇ ਖਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਗੁਰਿੰਦਰਵੀਰ ਸਿੰਘ ਨੂੰ 2 ਲੱਖ ਰੁਪਦੇ ਦਾ ਚੈੱਕ ...

ਪੂਰੀ ਖ਼ਬਰ »

ਚਾਲੂ ਭੱਠੀ, ਦੇਸੀ ਲਾਹਣ ਸਮੇਤ ਦੋਸ਼ੀ ਕਾਬੂ

ਬਾਬਾ ਬਕਾਲਾ ਸਾਹਿਬ, 22 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਏ. ਐੱਸ. ਆਈ. ਚਰਨ ਸਿੰਘ ਪਹਿਲਵਾਨ ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਚਾਲੂ ਭੱਠੀ ਅਤੇ ਦੇਸੀ ਲਾਹਣ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਪ੍ਰਧਾਨ ਦਿਆਲ ਸਿੰਘ ਸ਼ਾਹ ਨੂੰ ਸਦਮਾ, ਭਰਾ ਦਾ ਦਿਹਾਂਤ

ਖਡੂਰ ਸਾਹਿਬ, 22 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਪ੍ਰਧਾਨ ਦਿਆਲ ਸਿੰਘ ਸ਼ਾਹ ਬਿਹਾਰੀਪੁਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਭਰਾ ਅਤੇ ਗੁਰਬਿੰਦਰ ਸਿੰਘ ਤੇ ਕੰਵਲਜੀਤ ਸਿੰਘ ਹਾਂਗਕਾਗ ਦੇ ਪਿਤਾ ਕਸ਼ਮੀਰ ਸਿੰਘ ਸ਼ਾਹ ਬਿਹਾਰੀਪੁਰ ਸੇਵਾ ਮੁਕਤ ...

ਪੂਰੀ ਖ਼ਬਰ »

ਪ੍ਰਧਾਨ ਦਿਆਲ ਸਿੰਘ ਸ਼ਾਹ ਨੂੰ ਸਦਮਾ, ਭਰਾ ਦਾ ਦਿਹਾਂਤ

ਖਡੂਰ ਸਾਹਿਬ, 22 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਪ੍ਰਧਾਨ ਦਿਆਲ ਸਿੰਘ ਸ਼ਾਹ ਬਿਹਾਰੀਪੁਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਭਰਾ ਅਤੇ ਗੁਰਬਿੰਦਰ ਸਿੰਘ ਤੇ ਕੰਵਲਜੀਤ ਸਿੰਘ ਹਾਂਗਕਾਗ ਦੇ ਪਿਤਾ ਕਸ਼ਮੀਰ ਸਿੰਘ ਸ਼ਾਹ ਬਿਹਾਰੀਪੁਰ ਸੇਵਾ ਮੁਕਤ ...

ਪੂਰੀ ਖ਼ਬਰ »

ਆਪਣਾ ਤੇ ਆਪਣੇ ਪਰਿਵਾਰ ਦਾ ਬਚਾਅ ਕਰਨ ਲਈ ਵੈਕਸੀਨ ਲਗਵਾਓ- ਐੱਸ. ਐੱਮ. ਓ. ਕੈਰੋਂ

ਪੱਟੀ 22 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਸੀ. ਐੱਚ. ਸੀ. ਕੈਰੋਂ ਵਿਖੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਤਰਨ ਤਾਰਨ ਵਲੋਂ ਮਿਲੇ ਨਿਰਦੇਸ਼ਾਂ ਮੁਤਾਬਿਕ ਲਗਾਤਾਰ ਕੋਵਿਡ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਮ. ਓ. ਡਾ. ਸੰਜੀਵ ...

ਪੂਰੀ ਖ਼ਬਰ »

ਸਵ. ਗੁਰਬੀਰ ਸਿੰਘ ਸੰਧੂ ਨੂੰ ਸ਼ਰਧਾ ਦੇ ਫੁੱਲ ਭੇਟ

ਸਰਾਏ ਅਮਾਨਤ ਖਾਂ, 22 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨੀਂ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਤੇ ਵਸਨੀਕ ਗੁਰਬੀਰ ਸਿੰਘ ਸੰਧੂ ਪੁੱਤਰ ਹਰਚਰਨ ਸਿੰਘ ਸੰਧੂ, ਜੋ ਪਰਿਵਾਰਕ ਮੈਬਰਾਂ ਤੇ ਰਿਸ਼ਤੇਦਾਰਾਂ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਆਤਮਿਕ ...

ਪੂਰੀ ਖ਼ਬਰ »

45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਨਿਸਾਨ-ਏ-ਸਿੱਖੀ ਇੰਸਟੀਚਿਊਟ ਦੇ ਜਨਰਲ ਸਕੱਤਰ ਅਵਤਾਰ ਸਿੰਘ ਬਾਜਵਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਮਰਦ ਅਤੇ ਔਰਤਾਂ ਜਿੰਨੀ ਜਲਦੀ ਹੋ ਸਕੇ ਕੋਰੋਨਾ ਬੀਮਾਰੀ ਤੋਂ ਬਚਾਅ ਲਈ ਟੀਕਾ ...

ਪੂਰੀ ਖ਼ਬਰ »

45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ

ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਨਿਸਾਨ-ਏ-ਸਿੱਖੀ ਇੰਸਟੀਚਿਊਟ ਦੇ ਜਨਰਲ ਸਕੱਤਰ ਅਵਤਾਰ ਸਿੰਘ ਬਾਜਵਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਮਰਦ ਅਤੇ ਔਰਤਾਂ ਜਿੰਨੀ ਜਲਦੀ ਹੋ ਸਕੇ ਕੋਰੋਨਾ ਬੀਮਾਰੀ ਤੋਂ ਬਚਾਅ ਲਈ ਟੀਕਾ ...

ਪੂਰੀ ਖ਼ਬਰ »

'ਆਪ' ਆਗੂ ਔਲਖ ਵਲੋਂ ਦਾਣਾ ਮੰਡੀ ਸਬਾਜਪੁਰ ਦਾ ਦੌਰਾ

ਸਬਾਜਪੁਰ, 22 ਅਪ੍ਰੈਲ (ਪ੍ਰਦੀਪ ਕੁਮਾਰ ਬੇਗੇਪੁਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਦਾਣਾ ਮੰਡੀ ਸਬਾਜਪੁਰ ਵਿਖੇ ਪਹੁੰਚ ਕੇ ਉੱਥੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਉਨ੍ਹਾਂ ਵਲੋਂ ਮੰਡੀ 'ਚ ਮੌਜੂਦ ਕਿਸਾਨਾਂ ਤੇ ...

ਪੂਰੀ ਖ਼ਬਰ »

ਪੱਟੀ ਹਲਕੇ ਦੇ ਦਲਿਤ ਪਰਿਵਾਰ ਸਾਡੇ ਪਰਿਵਾਰ ਦਾ ਹਿੱਸਾ- ਭੁੱਲਰ

ਪੱਟੀ 22 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਤਰਨ ਤਾਰਨ ਜ਼ਿਲ੍ਹਾ ਯੂਥ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਪਤਨੀ ਬੀਬੀ ਸੁਰਿੰਦਰਪਾਲ ਕੌਰ ਭੁੱਲਰ ਵਲੋਂ ਪੱਟੀ ਹਲਕੇ ਦੇ ਦਲਿਤ ਪਰਿਵਾਰਾਂ ਦੀਆਂ ਲੜਕੀਆਂ ਨੂੰ ਚੂੜੀਆਂ ਪਾਉਣ ਦੀ ...

ਪੂਰੀ ਖ਼ਬਰ »

2 ਘਰਾਂ 'ਚੋਂ ਕਰੀਬ 8 ਲੱਖ ਦੇ ਗਹਿਣੇ ਤੇ ਨਕਦੀ ਚੋਰੀ

ਰਮਦਾਸ, 22 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਰਮਦਾਸ ਦੇ ਵਾਰਡ ਨੰ: 10 ਦੇ ਵੀਰਵਰਸ਼ ਸ਼ਰਮਾ ਪੁੱਤਰ ਸਾਲਗ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਮੈਂ ਆਪਣੀ ਭਤੀਜੀ ਦੀ ਸੱਸ ਦੀ ਕਿਰਿਆ 'ਤੇ ਪਿੰਡ ਵੱਲਾ ਨਜ਼ਦੀਕ ਅੰਮਿ੍ਤਸਰ ਵਿਖੇ ਗਿਆ ਸੀ ਅਤੇ ਜਦ ਮੈਂ ਘਰ ਆ ਕੇ ਵੇਖਿਆ ਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX