ਤਾਜਾ ਖ਼ਬਰਾਂ


ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 5 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫਰੀਦਕੋਟ

ਡੀ.ਸੀ. ਵਲੋਂ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਹੋਰ ਤੇਜ਼ ਕਰਨ ਦੇ ਨਿਰਦੇਸ਼

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿਚ ਕਣਕ ਦੀ ਖਰੀਦ, ਲਿਫ਼ਟਿੰਗ ਅਤੇ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ ਅਦਾਇਗੀ ਵਿਚ ਹੋਰ ਤੇਜ਼ੀ ਲਿਆਉਣ ਲਈ ਪਨਗ੍ਰੇਨ, ਮਾਰਕਫ਼ੈਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਅਤੇ ਐਫ.ਸੀ.ਆਈ. ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਆੜ੍ਹਤੀਆ ਆਈਸੋਸੀਏਸ਼ਨਾਂ ਨਾਲ ਮੀਟਿੰਗ ਮੌਕੇ ਬਾਰਦਾਨੇ ਦੀ ਸਮੱਸਿਆ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਕਣਕ ਦੀ ਖਰੀਦ ਵਿਚ ਆਪਣਾ ਬੀ ਗਰੇਡ ਬਾਰਦਾਨਾ ਵਰਤਣ ਦੀ ਸਹਿਮਤੀ ਦੇ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ 1-2 ਦਿਨਾਂ ਤੋਂ ਖਰਾਬ ਮੌਸਮ ਕਾਰਨ ਕਣਕ ਦੀ ਲਿਫ਼ਟਿੰਗ ਦੀ ਰਫ਼ਤਾਰ ਕੁਝ ਘਟੀ ਸੀ ਜਿਸ ਨੂੰ ਅੱਜ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਕਿ ਮੰਡੀਆਂ ਵਿਚੋਂ ਪਹਿਲਾਂ ਖਰੀਦ ਕੀਤੀ ਕਣਕ ਦੀ ਲਿਫ਼ਟਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਣਕ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ | ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੋਰਟਲ 'ਤੇ ਰਜਿਸਟਰਡ ਹੋ ਚੁੱਕੇ ਕਿਸਾਨਾਂ ਦੇ ਖਾਤਿਆਂ ਵਿਚ ਤੁਰੰਤ ਆਨਲਾਈਨ ਅਦਾਇਗੀ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਵਿਚ ਖਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 163.35 ਕਰੋੜ ਦੀ ਆਨਲਾਈਨ ਅਦਾਇਗੀ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵਲੋਂ 83.53 ਕਰੋੜ, ਮਾਰਕਫੈਡ ਵਲੋਂ 38.07 ਕਰੋੜ, ਪਨਸਪ ਵਲੋਂ 19.72 ਕਰੋੜ, ਪੰਜਾਬ ਵੇਅਰ ਹਾਊਸ ਵਲੋਂ 18.03 ਕਰੋੜ ਅਤੇ ਐਫ.ਸੀ.ਆਈ. ਵਲੋਂ 4 ਕਰੋੜ ਦੀ ਅਦਾਇਗੀ ਕੀਤੀ ਗਈ ਹੈ | ਡੀ.ਐਫ.ਐਸ.ਸੀ. ਜਸਜੀਤ ਕੌਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਵਿਚ 261826 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਹੁਣ ਤੱਕ 171717 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਗਲੇ ਇਕ ਦੋ ਦਿਨਾਂ ਦੇ ਵਿਚ ਲਿਫ਼ਟਿੰਗ ਅਤੇ ਕਣਕ ਦੀ ਖਰੀਦ ਵਿਚ ਹੋਰ ਤੇਜ਼ੀ ਆਵੇਗੀ | ਇਸ ਮੀਟਿੰਗ ਵਿਚ ਗੌਰਵ ਗਰਗ ਜ਼ਿਲ੍ਹਾ ਮੰਡੀ ਅਫ਼ਸਰ, ਸੁਨੀਲ ਸੋਫ਼ਤ ਐਮ.ਡੀ. ਮਾਰਕਫੈਡ, ਮਾਨਵ ਜਿੰਦਲ ਡੀ.ਐਮ. ਪਨਸਪ ਸਮੇਤ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ |

ਮੰਡੀਆਂ 'ਚ ਕਣਕ ਖ਼ਰੀਦ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਸਾਦਿਕ, 22 ਅਪ੍ਰੈਲ (ਆਰ.ਐਸ.ਧੁੰਨਾ)-ਪਿੰਡ ਮਚਾਕੀ ਕਲਾਂ ਵਿਖੇ ਕਣਕ ਦੀ ਖਰੀਦ ਨਾ ਹੋਣ ਕਰਕੇ ਅਤੇ ਬਾਰਦਾਨੇ ਦੀ ਕਮੀ ਹੋਣ ਕਰਕੇ ਕਿਸਾਨਾਂ ਵਲੋਂ ਸਾਦਿਕ ਫ਼ਰੀਦਕੋਟ ਰੋਡ ਜਾਮ ਕਰ ਕੇ ਧਰਨਾ ਲਗਾਇਆ ਗਿਆ ਅਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਪਰਮਬੰਸ ਸਿੰਘ ਰੋਮਾਣਾ ਵਲੋਂ ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ਦਾ ਦੌਰਾ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਬਾਰੇ ਪਤਾ ਕਰਨ ਲਈ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਬਾਣੀ ਬਾਰੇ ਵੈਬੀਨਾਰ

ਜੈਤੋ, 22 ਅਪ੍ਰੈਲ (ਭੋਲਾ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਡਾ. ਪੁਸ਼ਪਿੰਦਰ ਸਿੰਘ ਗਿੱਲ ਦੁਆਰਾ ਜਾਰੀ ਪੱਤਰ ਦੀ ਲੋਅ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਬਾਣੀ ਦੇ ਸੰਦਰਭ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਕੀਤੇ ਗਏ ਖ਼ਰੀਦ ਪ੍ਰਬੰਧਾਂ ਦੀ ਅੱਜ ਹਲਕੀ ਬਾਰਿਸ਼ ਨੇ ਖੋਲ੍ਹੀ ਪੋਲ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਖਰੀਦ ਪ੍ਰਬੰਧਾਂ ਦੀ ਪੋਲ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਚ ਉਸ ਵਕਤ ਖੁੱਲ੍ਹੀ ਜਦ ਜ਼ਿਲ੍ਹੇ ਅੰਦਰ ਆਈ ਹਲਕੀ ਬਾਰਿਸ਼ ਕਾਰਨ ਕਿਸਾਨਾਂ ਨੂੰ ਵੱਡੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਨੇ ਕਰਾਸ ਐਗਜ਼ਾਮੀਨੇਸ਼ਨ ਲੈਕਚਰ 'ਚ ਲਿਆ ਭਾਗ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਬੀ.ਏ. ਐਲ.ਐਲ.ਬੀ ਭਾਗ- ਚੌਥਾ ਅਤੇ ਪੰਜਵਾਂ ਦੇ ਵਿਦਿਆਰਥੀਆਂ ਨੂੰ ਮੂਟ ਵਿਸ਼ੇ ਲਈ ਜ਼ਰੂਰੀ ਪ੍ਰੈਕਟੀਕਲ ਗਤੀਵਿਧੀਆਂ ਵਿਚ ਭਾਗ ਲੈਣ ਦੇ ਸਬੰਧ ਵਿਚ ਪ੍ਰਸਿੱਧ ਸੁਪਰੀਮ ਕੋਰਟ ਦੇ ਵਕੀਲਾਂ ਦੇ ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 'ਚ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਲਿਆ ਭਾਗ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ.ਐਚ.ਸੀ ਜੰਡ ਸਾਹਿਬ ਵਿਖੇ ਮੀਡੀਆ ਅਫ਼ਸਰ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਜੋ ਪਿਛਲੇ ਕਈ ਸਾਲਾਂ ਤੋਂ ਮਾਸਟਰ ਟ੍ਰੇਨਰ ਮਿਸ਼ਨ ਸਵੱਛ ਪੰਜਾਬ ਅਤੇ ਟ੍ਰੇਨਰ ਪੇਂਡੂ ਸਿਹਤ ਸਫ਼ਾਈ ਤੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 76 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 76 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 843 ਹੋ ਗਈ ਹੈ | ...

ਪੂਰੀ ਖ਼ਬਰ »

ਕਿਸਾਨਾਂ ਨੇ ਬਾਰਦਾਨਾ ਨਾ ਮਿਲਣ 'ਤੇ ਜੈਤੋ-ਕੋਟਕਪੂਰਾ ਰੋਡ 'ਤੇ ਲਗਾਇਆ ਧਰਨਾ

ਜੈਤੋ, 22 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਅਨਾਜ ਮੰਡੀ ਵਿਚ ਬਾਰਦਾਨੇ ਦੀ ਕਮੀ ਦੇ ਚੱਲਦਿਆਂ ਕਿਸਾਨਾਂ ਨੇ ਸਥਾਨਕ ਦਾਣਾ ਮੰਡੀ ਦੇ ਸਾਹਮਣੇ ਜੈਤੋ-ਕੋਟਕਪੂਰਾ ਰੋਡ 'ਤੇ ਧਰਨਾ ਲਗਾਕੇ ਬਠਿੰਡਾ-ਸ੍ਰੀ ਅੰਮਿ੍ਤਸਰ ਰੋਡ ਨੂੰ ਜਾਮ ਕਰ ਦਿੱਤਾ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਜਗਦੀਪ ਸਿੰਘ ਦਿਓਲ ਨੇ ਡੀ. ਈ. ਓ. (ਐਲੀਮੈਂਟਰੀ) ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਲੀਨਾ ਜ਼ਿਲ੍ਹਾ ਜਲੰਧਰ ਦੇ ਪਿ੍ੰਸੀਪਲ ਜਗਦੀਪ ਸਿੰਘ ਦਿਓਲ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਦਾ ਅਹੁਦਾ ਸੰਭਾਲ ਲਿਆ ਹੈ | ਜਗਦੀਪ ਸਿੰਘ ਦਿਓਲ ਦੇ ਅਹੁਦਾ ...

ਪੂਰੀ ਖ਼ਬਰ »

ਸਮੇਂ ਸਿਰ ਜੇਲ੍ਹ ਨਾ ਜਾਣ 'ਤੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 22 ਅਪ੍ਰੈਲ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਉਨ੍ਹਾਂ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜੋ ਕਿ ਸਮੇਂ ਸਿਰ ਜੇਲ੍ਹ ਵਾਪਸ ਨਹੀਂ ਗਏ | ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸੁਪਰਡੈਂਟ ਹਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੇ ਧਰਤੀ ਦਿਵਸ ਮਨਾਇਆ

ਪੰਜਗਰਾਈਾ ਕਲਾਂ, 22 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਿਉਣ ਵਾਲਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਨੇ ਧਰਤੀ ਨੂੰ ਸੋਹਣੀ, ਸਿਹਤਮੰਦ ਤੇ ਜੈਵਿਕ ਵਿਭਿੰਨਤਾ ਵਾਲੀ ਬਣਾਉਣ ਦੀ ਸਹੰੁ ਚੁੱਕੀ | ਮੁੱਖ ਅਧਿਆਪਕ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਢੁੱਡੀ 'ਚ ਸਨਮਾਨ ਸਮਾਰੋਹ ਕਰਵਾਇਆ

ਪੰਜਗਰਾਈਾ ਕਲਾਂ, 22 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਢੁੱਡੀ ਵਿਚ ਪੁਰਾਣੀ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਨਗਰ ਪੰਚਾਇਤ ਦੇ ਨੁਮਾਇੰਦਿਆਂ ਗੁਰਬਖ਼ਸ਼ ਸਿੰਘ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਵਿਸ਼ਵਾਸ ਨੇ 'ਧਰਤ ਦਿਵਸ' ਮਨਾਇਆ

ਕੋਟਕਪੂਰਾ, 22 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਦਿੱਤੇ ਗਏ ਪ੍ਰੋਜੈਕਟਾਂ ਅਨੁਸਾਰ ਲਾਇਨਜ਼ ਕਲੱਬ ਕੋਟਕਪੂਰਾ ਵਿਸਵਾਸ਼ ਵਲੋਂ ਲਾਇਨ ਰਜਿੰਦਰ ਸਿੰਘ ਸਰਾਂ ਰੀਜਨ ਪ੍ਰਸ਼ਾਸਕ ਅਤੇ ਲਾਇਨ ਗੁਰਦੀਪ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪੋਤਰੇ ਦੇ ਜਨਮ ਦੀ ਖ਼ੁਸ਼ੀ 'ਚ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ

ਸਾਦਿਕ, 22 ਅਪ੍ਰੈਲ (ਆਰ.ਐਸ.ਧੁੰਨਾ)-ਨਜ਼ਦੀਕੀ ਪਿੰਡ ਦੀਪ ਸਿੰਘ ਵਾਲੇ ਦੇ ਮੌਜੂਦਾ ਪੰਚਾਇਤ ਮੈਂਬਰ ਜਗਸੀਰ ਸਿੰਘ ਔਲਖ ਨੇ ਨਵੀਂ ਪਿਰਤ ਪਾਉਂਦਿਆਂ ਕਿਸੇ ਫ਼ਜੂਲ ਖਰਚੇ ਤੋਂ ਬਚਦਿਆਂ ਆਪਣੇ ਪੋਤਰੇ ਯੁੱਧਵੀਰ ਸਿੰਘ ਦੇ ਜਨਮ ਦੀ ਖੁਸ਼ੀ ਵਿਚ ਪਿੰਡ ਦੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਫ਼ਰੀਦਕੋਟ, 22 ਅਪ੍ਰੈਲ (ਸਤੀਸ਼ ਬਾਗ਼ੀ)-ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਕੂਲ ਦੇ ਭੂਗੋਲ (ਜੌਗ਼ਰਫ਼ੀ) ਵਿਭਾਗ ਵਲੋਂ ਭੂਗੋਲ ਲੈਕਚਰਾਰ ...

ਪੂਰੀ ਖ਼ਬਰ »

ਕੋਟਕਪੂਰੇ 'ਚ ਸਫ਼ਾਈ ਸੇਵਕ ਯੂਨੀਅਨ ਵਲੋਂ ਝੰਡਾ ਮਾਰਚ

ਕੋਟਕਪੂਰਾ, 22 ਅਪ੍ਰੈਲ (ਮੋਹਰ ਸਿੰਘ ਗਿੱਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਸਮੁੱਚੇ ਪੰਜਾਬ ਅੰਦਰ ਕੀਤੇ ਜਾ ਰਹੇ ਝੰਡਾ ਮਾਰਚ ਤਹਿਤ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਫ਼ਿਰੋਜ਼ਪੁਰ ਰੀਜਨ ਦੇ ਚੇਅਰਮੈਨ ਅਰਜੁਨ ਫ਼ਾਜ਼ਿਲਕਾ ਦੀ ਅਗਵਾਈ ਹੇਠ ਸਥਾਨਕ ਨਗਰ ਕੌਂਸਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਆੜ੍ਹਤੀਆ ਐਸੋਸੀਏਸ਼ਨ ਤੇ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨਾਲ ਮੀਟਿੰਗ

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਜ਼ਿਲ੍ਹੇ ਵਿਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਵਿਚ ਸਹਿਯੋਗ ਲਈ ਜ਼ਿਲ੍ਹੇ ਦੀ ਮਾਰਕੀਟ ਕਮੇਟੀ ਫ਼ਰੀਦਕੋਟ, ਕੋਟਕਪੂਰਾ, ਜੈਤੋ ਅਤੇ ਸਾਦਿਕ ਦੇ ਚੇਅਰਮੈਨਾਂ ਅਤੇ ...

ਪੂਰੀ ਖ਼ਬਰ »

ਬਾਬਾ ਮਸਤਾ ਸਿੰਘ ਦੇ ਨਾਂਅ 'ਤੇ ਵਸਿਆ ਪਿੰਡ ਬੁਰਜ ਮਸਤਾ

ਚਰਨਜੀਤ ਸਿੰਘ ਗੋਂਦਾਰਾ 98142-75782 ਫ਼ਰੀਦਕੋਟ : ਫ਼ਰੀਦਕੋਟ ਤੋਂ ਤਕਰੀਬਨ 14 ਕਿਲੋਮੀਟਰ ਦੂਰ ਪਿੰਡ ਬੁਰਜ ਮਸਤਾ ਵਸਿਆ ਹੋਇਆ ਹੈ | ਪਿੰਡ ਦੇ ਇਤਿਹਾਸ ਬਾਰੇ ਦੱਸਿਆ ਜਾਂਦਾ ਹੈ ਕਿ ਪਿੰਡ ਬੁਰਜ ਮਸਤਾ ਪਿੰਡ ਝੋਟੀ ਵਾਲਾ 'ਚੋਂ ਸੰਨ 1750 ਈ. 'ਚ ਬਣਿਆ ਹੈ | ਇਸ ਜਗ੍ਹਾ 'ਤੇ ...

ਪੂਰੀ ਖ਼ਬਰ »

ਭਾਵਾਧਸ ਨੇ ਡਾ. ਯਸ਼ਪਾਲ ਸਾਂਬਰੀਆ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 22 ਅਪ੍ਰੈਲ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਡਾ. ਯਸ਼ਪਾਲ ਸਾਂਬਰੀਆ ਨੂੰ ਭਾਰਤੀਯ ਵਾਲਮੀਕਿ ਧਰਮ ਸਮਾਜ ਜ਼ਿਲ੍ਹਾ ਸੰਗਠਨ ਫ਼ਰੀਦਕੋਟ (ਭਾਵਾਧਸ) ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਿੰਡ ਭੁੱਟੀਵਾਲਾ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਸਬੰਧ ਵਿਚ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਕੋਵਿਡ-19 ਸਬੰਧੀ ਨਿਯਮਾਂ ਦੀ ਉਲੰਘਣਾ ਕਰਨ 'ਤੇ 10 ਮੁਕੱਦਮੇ ਦਰਜ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਅੰਦਰ ਵੱਧ ਰਹੇ ਕੋਰੋਨਾ ਵਾਇਰਸ ਬਿਮਾਰੀ ਦੇ ਕੇਸਾਂ ਨੂੰ ਵੇਖਦੇ ਹੋਏ ਅਲੱਗ-ਅਲੱਗ ਪੁਲਿਸ ਟੀਮਾਂ ਬਣਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨੀ ਵਰਤਣ ਲਈ ...

ਪੂਰੀ ਖ਼ਬਰ »

-ਮਾਮਲਾ ਵੱਧ ਆਏ ਬਿਜਲੀ ਬਿੱਲਾਂ ਦਾ- 'ਆਪ' ਵਲੋਂ ਐਸ. ਡੀ.ਓ. ਬਿਜਲੀ ਬੋਰਡ ਨੂੰ ਸੌ ਾਪਿਆ ਮੰਗ ਪੱਤਰ

ਮਲੋਟ, 22 ਅਪ੍ਰੈਲ (ਅਜਮੇਰ ਸਿੰਘ ਬਰਾੜ)-ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸਰਾਂ ਵਲੋਂ ਐਸ.ਡੀ.ਓ. ਬਿਜਲੀ ਬੋਰਡ ਜਸਪ੍ਰੀਤ ਸਿੰਘ ਬਰਾੜ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਵਿਚ ਲਿਖਿਆ ਗਿਆ ਕਿ ...

ਪੂਰੀ ਖ਼ਬਰ »

ਸਮੱਸਿਆਵਾਂ ਸਬੰਧੀ ਵਫ਼ਦ ਮਾਰਕੀਟ ਕਮੇਟੀ ਬਰੀਵਾਲਾ ਦੇ ਸਕੱਤਰ ਨੂੰ ਮਿਲਿਆ

ਮੰਡੀ ਬਰੀਵਾਲਾ, 22 ਅਪ੍ਰੈਲ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਗੁਰਦੇਵ ਸਿੰਘ, ਮਨਜੀਤ ਰਾਮ ਸ਼ਰਮਾ, ਬਲਦੇਵ ਸਿੰਘ, ਮੁਖਤਿਆਰ ਸਿੰਘ ਆਦਿ ਆਗੂਆਂ ਦਾ ਵਫ਼ਦ ਮਾਰਕਿਟ ਕਮੇਟੀ ...

ਪੂਰੀ ਖ਼ਬਰ »

ਬਰੀਵਾਲਾ ਵਿਚ ਪੁਲਿਸ ਵਿਭਾਗ ਨੇ ਜਾਗਰੂਕਤਾ ਕੈਂਪ ਲਾਇਆ

ਮੰਡੀ ਬਰੀਵਾਲਾ, 22 ਅਪ੍ਰੈਲ (ਨਿਰਭੋਲ ਸਿੰਘ)-ਬਰੀਵਾਲਾ ਵਿਚ ਪੁਲਿਸ ਵਿਭਾਗ ਦੀ ਨਸ਼ਾ ਵਿਰੋਧੀ ਚੇਤਨਾ ਯੂਨਿਟ ਵਲੋਂ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਸਮੇਂ ਏ.ਐਸ.ਆਈ. ਕਾਸਿਮ ਅਲੀ ਨੇ ਬਰੀਵਾਲਾ ਦੇ ਦਾਣਾ ਮੰਡੀ ਵਿਚ ਇਕੱਤਰ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਸਬੰਧੀ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਮਿੰਟੂ ਕੰਗ ਨੇ ਨਗਰ ਕੌ ਾਸਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 12 ਦੇ ਕੌਂਸਲਰ ਜਸਵਿੰਦਰ ਸਿੰਘ ਮਿੰਟੂ ਕੰਗ ਨੇ ਅੱਜ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ | ਉਨ੍ਹਾਂ ਨੂੰ ਕੁਰਸੀ 'ਤੇ ਬਿਠਾਉਣ ਦੀ ਰਸਮ ਮੁੱਖ ...

ਪੂਰੀ ਖ਼ਬਰ »

ਮੀਂਹ ਸਮੇਂ ਕਣਕਾਂ ਭਿੱਜਣੋਂ ਨਾ ਬਚਾਉਣ 'ਤੇ 11 ਆੜ੍ਹਤੀਆਂ 'ਤੇ ਸ਼ਿਕੰਜਾ, ਨੋਟਿਸ ਜਾਰੀ

ਮੰਡੀ ਕਿੱਲਿਆਂਵਾਲੀ, 22 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਮੀਂਹ ਮੌਕੇ ਕਿਸਾਨਾਂ ਦੀ ਕਣਕ ਦੇ ਢੇਰ ਤਰਪਾਲ ਨਾਲ ਨਾ ਢੱਕਣ ਵਾਲੇ ਦਾਣਾ ਮੰਡੀ, ਮੰਡੀ ਕਿੱਲਿਆਂਵਾਲੀ ਦੇ 11 ਆੜ੍ਹਤੀਏ ਸਰਕਾਰੀ ਸ਼ਿਕੰਜੇ ਦੀ ਕੁੜਿੱਕੀ 'ਚ ਘਿਰ ਗਏ ਹਨ | ਪੰਜਾਬ ਮੰਡੀ ਬੋਰਡ ਦੇ ਨਿਯਮਾਂ ...

ਪੂਰੀ ਖ਼ਬਰ »

'ਯੂਥ ਸਾਂਭੂਗਾ ਬੂਥ ਮੁਹਿੰਮ' ਤਹਿਤ ਕਮੇਟੀਆਂ ਦਾ ਹੋਵੇਗਾ ਗਠਨ-ਸੁਖਜਿੰਦਰ ਕਾਉਣੀ

ਦੋਦਾ, 22 ਅਪ੍ਰੈਲ (ਰਵੀਪਾਲ)-ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਯੂਥ ਵਿੰਗ ਦੇ ਪ੍ਰਧਾਨ ਸੁਖਜਿੰਦਰ ਸਿੰਘ ਕਾਉਣੀ ਦੀ ਹਲਕਾ ਗਿੱਦੜਬਾਹਾ ਦੇ ਵਰਕਰਾਂ ਨਾਲ ਜ਼ਰੂਰੀ ਮੀਟਿੰਗ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਕੀਤੀ ਗਈ | ਜਿਸ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਨਾਲ ਦੋ ਹੋਰ ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚੋਂ 70 ਸਾਲਾਂ ਔਰਤ ਪਿੰਡ ਲੁਹਾਰਾ ਅਤੇ 51 ਸਾਲਾਂ ਔਰਤ ਮਲੋਟ ਨਾਲ ਸਬੰਧਿਤ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਨੇ ਕੀਤਾ ਦਾਣਾ ਮੰਡੀ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਹਰਮਹਿੰਦਰ ਪਾਲ)-ਬੀਤੇ ਕਾਫ਼ੀ ਦਿਨਾਂ ਤੋਂ ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਦਾਣਾ ਮੰਡੀ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪਾਵਰਕਾਮ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ਼ੰਕਰ ਦਾਸ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਸਰਕਲਾਂ ਦੇ ਕਨਵੀਨਰਾਂ ਨੇ ਭਾਗ ...

ਪੂਰੀ ਖ਼ਬਰ »

ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਫੂਕੇ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਿਜਲੀ ਦੀਆਂ ਮਹਿੰਗੀਆਂ ਦਰਾਂ ਵਿਰੁੱਧ 'ਆਪ' ਪੰਜਾਬ ਵਲੋਂ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਹਲਕਾ ਪ੍ਰਧਾਨ ਜਗਦੀਪ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਨੂੰ ਅਕਾਊਾਟੈਂਟ ਬਣੇ

ਮਲੋਟ, 22 ਅਪ੍ਰੈਲ (ਅਜਮੇਰ ਸਿੰਘ ਬਰਾੜ)-ਮਾਰਕੀਟ ਕਮੇਟੀ ਮਲੋਟ ਵਿਖੇ ਮੰਡੀ ਸੁਪਰਵਾਈਜ਼ਰ ਦੀ ਸੇਵਾ ਨਿਭਾਅ ਰਹੇ ਜਸਵਿੰਦਰ ਸਿੰਘ ਤਰੱਕੀ ਮਿਲਣ ਉਪਰੰਤ ਅਕਾਊਾਟੈਟ ਬਣ ਗਏ ਹਨ ਅਤੇ ਅੱਜ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸੈਕਟਰੀ ਸ: ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਨਵ-ਨਿਯੁਕਤ ਪ੍ਰਧਾਨ ਸ਼ੰਮੀ ਤੇਰ੍ਹੀਆ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਨਵ-ਨਿਯੁਕਤ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਇੰਮਪੀਰੀਅਲ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਕਾਲ ਵਿਚ ਵਿਦਿਆਰਥੀਆਂ ਦੇ ਸਾਧਾਰਨ ਗਿਆਨ 'ਚ ਵਾਧਾ ਕਰਨ ਦੇ ਮੱਦੇਨਜ਼ਰ ਇੰਮਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਜ਼ੂਮ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਵਲੋਂ ਨਗਰ ਕੌਂਸਲ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦਾ ਵਿਸ਼ੇਸ਼ ਸਨਮਾਨ

ਮਲੋਟ, 22 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਸ: ਸ਼ੁਭਦੀਪ ਸਿੰਘ ਬਿੱਟੂ ਨੂੰ ਨਗਰ ਕੌਂਸਲ ਮਲੋਟ ਦਾ ਪ੍ਰਧਾਨ ਬਣਾਏ ਜਾਣ 'ਤੇ ਜਿੱਥੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਪ੍ਰਧਾਨ ਸ਼ੁਭਦੀਪ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਨੂੰ ਪਾਣੀ ਵਾਲਾ ਫ਼ਿਲਟਰ ਦਾਨ

ਮਲੋਟ, 22 ਅਪ੍ਰੈਲ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਵਿਖੇ ਜਥੇਦਾਰ ਮਨਪ੍ਰੀਤ ਸਿੰਘ ਪਿੰਡ ਮਾਹੂਆਣਾ ਬੋਦਲਾਂ ਜ਼ਿਲ੍ਹਾ ਫ਼ਾਜ਼ਿਲਕਾ ਵਾਲਿਆਂ ਵਲੋਂ ਇਕ ਫ਼ਿਲਟਰ ਦੀ ਸੇਵਾ ਕਰਵਾਈ ਗਈ | ਇਸ ਮੌਕੇ ਬਾਬਾ ਬਲਜੀਤ ਸਿੰਘ ਨੇ ਇਸ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਕਿਸਾਨੀ ਅੰਦੋਲਨ ਬਾਰੇ ਨੀਤੀ ਨਿਰਧਾਰਿਤ ਕਰਨਗੇ ਪੰਜ ਸੂਬਿਆਂ ਦੀਆਂ ਚੋਣਾਂ ਦੇ ਨਤੀਜੇ-ਸੁਖਵਿੰਦਰ ਸੇਖੋਂ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਹਰਮਹਿੰਦਰ ਪਾਲ)-ਪੰਜ ਸੂਬਿਆਂ ਦੀਆਂ ਚੋਣਾਂ ਦੇ ਨਤੀਜੇ ਹੀ ਕਿਸਾਨੀ ਅੰਦੋਲਨ ਬਾਰੇ ਮੋਦੀ ਸਰਕਾਰ ਦੀ ਨੀਤੀ ਨਿਰਧਾਰਿਤ ਕਰਨਗੇ | ਜੇਕਰ ਬੀ.ਜੇ.ਪੀ. ਇਨ੍ਹਾਂ ਸੂਬਿਆਂ ਵਿਚ ਬੁਰੀ ਤਰ੍ਹਾਂ ਹਾਰਦੀ ਹੈ ਤਾਂ ਉਸ ਦਾ ਕਿਸਾਨੀ ਅੰਦੋਲਨ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਸਿਆਸਤ ਤੋਂ ਪ੍ਰੇਰਿਤ-ਅਕਾਲਗੜ੍ਹ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਅਕਾਲਗੜ੍ਹ ਦੇ ਯੂਥ ਅਕਾਲੀ ਆਗੂ ਸ਼ਿਵਰਾਜ ਸਿੰਘ ਅਕਾਲਗੜ੍ਹ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਤਿਆਰ ਕੀਤੀ ਰਿਪੋਰਟ ਸਿਆਸਤ ਤੋਂ ਪ੍ਰੇਰਿਤ ਹੈ | ...

ਪੂਰੀ ਖ਼ਬਰ »

ਰੁਪਾਣਾ ਤੋਂ ਗਿੱਦੜਬਾਹਾ ਰੋਡ ਉੱਪਰ ਵਸਿਆ ਹੈ ਪਿੰਡ ਸੋਥਾ

ਜਗਜੀਤ ਸਿੰਘ 9855494371 ਰੁਪਾਣਾ-ਪਿੰਡ ਸੋਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦਾ ਹੈ, ਜੋ ਕਿ ਰੁਪਾਣਾ ਤੋਂ ਗਿੱਦੜਬਾਹਾ ਨੂੰ ਜਾਣ ਵਾਲੀ ਸੜਕ 'ਤੇ ਪਹਿਲਾ ਪਿੰਡ ਹੈ | ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਕਰੀਬਨ 150 ਸਾਲ ਪਹਿਲਾਂ ...

ਪੂਰੀ ਖ਼ਬਰ »

ਗਲੈਡੀਓਲਸ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਦ ਗਲੈਡੀਓਲਸ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਆਨਲਾਈਨ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਅਮਨ ਕੁਮਾਰ ਕੰਵਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ ਵਿਚ ਜਤਿੰਦਰਪਾਲ ਸਿੰਘ ਸੰਧੂ ਤੇ ਰਾਜਨ ਹਰੀਸ਼ ਅੱਵਲ

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਾਲਾਗੜ੍ਹ ਬੈਡਮਿੰਟਨ ਕਲੱਬ ਹਿਮਾਚਲ ਪ੍ਰਦੇਸ਼ ਵਲੋਂ ਪਿਛਲੇ ਦਿਨੀਂ ਓਪਨ ਨਾਰਥ ਜ਼ੋਨ ਲੈਵਲ ਟੀਮ ਚੈਂਪੀਅਨਸ਼ਿਪ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX