ਤਾਜਾ ਖ਼ਬਰਾਂ


ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  13 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  26 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  40 minutes ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  46 minutes ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 1 hour ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 1 hour ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 3 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਬਠਿੰਡਾ

ਗੋਨਿਆਣਾ ਵਿਖੇ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੋਨਿਆਣਾ, 22 ਅਪ੍ਰੈਲ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੋਨਿਆਣਾ ਮੰਡੀ ਦੇ ਮੁੱਖ ਖਰੀਦ ਕੇਂਦਰ ਵਿਖੇ ਜਾ ਕੇ ਕਿਸਾਨਾਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਣਕ ਦਾ ਸ਼ੀਜਨ ਪੂਰੇ ਜੋਬਨ 'ਤੇ ਹੋਣ ਕਾਰਨ ਮੰਡੀਆਂ 'ਚੋਂ ਕਣਕ ਦੀ ਲਿਫਟਿੰਗ ਨਹੀਂ ਹੋ ਰਹੀ, ਕਿੳਾੁਕਿ ਮੰਡੀਆਂ ਵਿਚ ਖਰੀਦ ਕੇਂਦਰਾਂ 'ਤੇ ਕਣਕ ਲਹਾਉਣ ਲਈ ਜਗ੍ਹਾ ਨਾ ਹੋਣ ਕਰਕੇ ਕਿਸਾਨ ਆਪਣੀਆਂ ਫ਼ਸਲਾਂ ਨੂੰ ਵੱਢ ਕੇ ਆਪੋ ਆਪਣੇ ਘਰਾਂ ਵਿਚ ਸਾਂਭੀ ਬੈਠੇ ਹਨ | ਬਾਦਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਖਰੀਦ ਕੇਂਦਰਾਂ ਵਿਚ ਫ਼ਸਲਾਂ ਨੂੰ ਲਿਆਉਣ ਲਈ ਨਹੀਂ ਕਹਿ ਰਹੀ, ਕਿਉਂਕਿ ਮੰਡੀਆਂ ਵਿਚ ਫ਼ਸਲਾਂ ਲਈ ਕੋਈ ਜਗ੍ਹਾ ਨਹੀਂ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖ਼ਰੀਦ ਕੇਂਦਰਾਂ ਦਾ ਤਾ ਰੱਬ ਹੀ ਰਾਖਾ ਹੈ | ਉਨ੍ਹਾਂ ਕਿਹਾ ਕਿ ਜਦੋਂ ਦੀ ਕਣਕ ਦੀ ਸਰਕਾਰੀ ਖਰੀਦ ਸ਼ੂਰੂ ਹੋਈ ਹੈ, ਉਸ ਦਿਨ ਤੋਂ ਲੈ ਕੇ 40% ਕਿਸਾਨਾਂ ਦੀ ਪੈਮੇਂਟ ਨਹੀ ਹੋਈ, ਜਿਹੜੀ 24 ਘੰਟਿਆਂ ਦੇ ਸਮੇਂ ਵਿਚ ਹੋਣੀ ਸੀ | ਬਾਦਲ ਨੇ ਉਕਤ ਕਣਕ ਮੰਡੀ ਵਿਚ ਆਪਣੀ ਫ਼ਸਲ ਕੋਲ ਬੈਠੇ ਕਿਸਾਨ ਜਰਨੈਲ ਸਿੰਘ ਵਾਸੀ ਗੋਨਿਆਣਾ ਕਲਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਕਤ ਕਿਸਾਨ 9 ਅਪ੍ਰੈਲ ਨੂੰ ਆਪਣੀ ਕਣਕ ਦੀ ਫ਼ਸਲ ਮੰਡੀ ਵਿਚ ਵੇਚਣ ਲਈ ਲੈ ਕੇ ਆਇਆ ਸੀ, ਅੱਜ 22 ਅਪ੍ਰੈਲ ਹੋ ਗਈ ਹੈ | ਇਸ ਕਿਸਾਨ ਨੂੰ ਮੰਡੀ ਵਿਚ ਆਪਣੀ ਫ਼ਸਲ ਕੋਲ ਬੈਠੇ ਨੂੰ ਕੋਈ ਆੜ੍ਹਤੀਆਂ ਨਾ ਹੀ ਕੋਈ ਸਰਕਾਰੀ ਅਧਿਕਾਰੀ ਉਸ ਦੀ ਗੱਲ ਨਹੀ ਸੁਣ ਰਿਹਾ | ਉਨ੍ਹਾਂ ਕਿਹਾ ਕਿ ਨਾਂ ਹੀ ਮੰਡੀਆਂ ਵਿਚ ਬਾਰਦਾਨਾ ਹੈ ਅਤੇ ਨਾ ਹੀ ਕਿਸਾਨਾਂ ਦੀ ਪੇਮੈਂਟ ਹੋਈ ਹੈ | ਇਸ ਮੌਕੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਨੇ ਵੀ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਬਾਰਦਾਨੇ ਦੀ ਘਾਟ ਜਾਣਬੁੱਝ ਕੇ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਲੋਕਲ ਪੱਧਰ 'ਤੇ ਪਲਾਸਟਿਕ ਬੈਗਾਂ ਦੀ ਖਰੀਦ ਕਰਕੇ ਮੋਟੀ ਕਮਾਈ ਕੀਤੀ ਜਾਵੇ | ਇਸ ਮੌਕੇ ਸੁਖਬੀਰ ਬਾਦਲ ਨੇ ਪਿੰਡ ਗੋਨਿਆਣਾ ਕਲਾਂ ਵਿਖੇ ਵੀ ਖਰੀਦ ਕੇਂਦਰ ਦਾ ਦੌਰਾ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਕਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪ੍ਰੇਮ ਕੁਮਾਰ ਅਰੋੜਾ, ਗਰਦੌਰ ਸਿੰਘ ਸਰਪੰਚ, ਅਮਰਜੀਤ ਸਿੰਘ ਜੰਡਾਂਵਾਲਾ, ਇਕਬਾਲ ਸਿੰਘ ਬਰਕੰਦੀ, ਰਾਜਵਿੰਦਰ ਨਹਿਰੂ, ਜਗਮੀਤ ਸਿੰਘ ਸਰਪੰਚ ਭੋਖੜਾ, ਫਲੈਲ ਸਿੰਘ ਸਰਪੰਚ ਭੋਖੜਾ, ਸੁਖਰਾਜ ਸਿੰਘ ਰਾਜੀ, ਸਿਕੰਦਰ ਸਿੰਘ ਬਲਾਹੜ ਮਹਿਮਾ, ਇਕਬਾਲ ਸਿੰਘ ਬਰਕੰਦੀ, ਟੇਕ ਸਿੰਘ ਪ੍ਰਧਾਨ ਮੇਗਲ ਸਿੰਘ ਗੋਨਿਆਣਾ ਕਲਾਂ, ਗੋਪਾਲ ਚੰਦ, ਸੇਵਾ ਸਿੰਘ ਕਰਤਾਰ ਸਿੰਘ, ਨਿੱਕੂ, ਜਮੀਤ ਸਿੰਘ, ਪ੍ਰਮੋਦ ਕਾਕਾ ਸਮੇਤ ਅਨੇਕਾਂ ਵਰਕਰ, ਆੜਤੀਏ, ਕਿਸਾਨ ਮੌਜੂਦ ਸਨ |

ਵਿਧਾਇਕਾ ਬਲਜਿੰਦਰ ਕੌਰ ਵਲੋਂ ਮੰਡੀਆਂ ਦਾ ਦੌਰਾ

ਤਲਵੰਡੀ ਸਾਬੋ, 22 ਅਪ੍ਰੈਲ (ਰਣਜੀਤ ਸਿੰਘ ਰਾਜੂ)-ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਹਲਕੇ ਦੇ ਕਈ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ, ਆੜ੍ਹਤੀਆਂ ...

ਪੂਰੀ ਖ਼ਬਰ »

ਪੁਰਾਣੀ ਸੱਟ ਦੀ ਤਕਲੀਫ਼ ਕਾਰਨ ਗੈਂਗਸਟਰ ਨਵਦੀਪ ਚੱਠਾ ਨੂੰ ਲਿਆਂਦਾ ਸਿਵਲ ਹਸਪਤਾਲ

ਬਠਿੰਡਾ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਨਵਦੀਪ ਚੱਠਾ ਨੂੰ ਪੁਰਾਣੀ ਸੱਟ ਦੀ ਤਕਲੀਫ਼ ਕਾਰਨ ਅੱਜ ਸਖ਼ਤ ਪੁਲਿਸ ਸੁਰੱਖਿਆ ਵਿਚ ਬਠਿੰਡਾ ਦੇ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ | ਜਿੱਥੇ ...

ਪੂਰੀ ਖ਼ਬਰ »

ਰਾਮਨਿਵਾਸ ਵਿਖੇ ਸਹਿਕਾਰੀ ਸਭਾ ਦੀ ਚੋਣ ਮੌਕੇ ਅਕਾਲੀਆਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਾਲਿਆਂਵਾਲੀ, 22 ਅਪ੍ਰੈਲ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਰਾਮਨਿਵਾਸ ਵਿਖੇ ਦੋ ਪਿੰਡਾਂ ਦੀ ਸਾਂਝੀ ਬਣੀ 'ਦੀ ਬਹੁਮੰਤਵੀ ਖੇਤੀ ਬਾੜੀ ਸਹਿਕਾਰੀ ਸਭਾ ਦੀ ਚੋਣ ਦੌਰਾਨ ਦੋਵੇਂ ਪਿੰਡਾਂ ਦੇ ਅਕਾਲੀਆਂ ਨੇ ਹੁਕਮਰਾਨ ਸਰਕਾਰ 'ਤੇ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਤੋਂ ਅੱਕੇ 4 ਪਿੰਡਾਂ ਦੇ ਕਿਸਾਨਾਂ ਨੇ ਸਲਾਬਤਪੁਰਾ ਚੌਕ 'ਚ ਬਰਨਾਲਾ-ਬਾਜਾਖਾਨਾ ਸੜਕ 'ਤੇ ਲਗਾਇਆ ਧਰਨਾ

ਭਾਈਰੂਪਾ, 22 ਅਪ੍ਰੈਲ (ਵਰਿੰਦਰ ਲੱਕੀ)-ਪੰਜਾਬ ਦੀਆਂ ਅਨਾਜ ਮੰਡੀਆਂ 'ਚ ਬਾਰਦਾਨੇ ਦੀ ਘਾਟ ਦਿਨੋਂ ਦਿਨ ਵੱਡੀ ਸਮੱਸਿਆ ਵਜੋਂ ਉੱਭਰ ਰਹੀ ਹੈ, ਜਿਸ ਕਾਰਨ ਕਿਸਾਨਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸੇ ਕੜ੍ਹੀ ਤਹਿਤ ਅੱਜ ਇਸ ਖੇਤਰ ਦੇ ਚਾਰ ਪਿੰਡਾਂ ਦੇ ਕਿਸਾਨਾਂ ਨੇ ਸਾਂਝੇ ...

ਪੂਰੀ ਖ਼ਬਰ »

13 ਦਿਨਾਂ 'ਚ 379528 ਮੀਟਿ੍ਕ ਟਨ ਦੀ ਖ਼ਰੀਦ 'ਚੋਂ 165902 ਮੀਟਿ੍ਕ ਟਨ ਦੀ ਲਿਫ਼ਟਿੰਗ

ਬਠਿੰਡਾ, 22 ਅਪੈ੍ਰਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ 13 ਦਿਨਾਂ ਵਿਚ 438781 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਹੁਣ ਤੱਕ 379528 ਮੀਟਰਿਕ ਟਨ ਕਣਕ ...

ਪੂਰੀ ਖ਼ਬਰ »

ਪਿ੍ੰਸੀਪਲ ਸਮੇਤ 12 ਅਧਿਆਪਕਾਂ ਨੂੰ ਹੋਇਆ ਕੋਰੋਨਾ

ਬਠਿੰਡਾ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲੇ੍ਹ ਵਿਚ ਕੋਰੋਨਾ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਇਕ ਸਰਕਾਰੀ ਸਕੂਲ ਦੇ ਪਿ੍ੰਸੀਪਲ ਸਮੇਤ 12 ਅਧਿਆਪਕਾਂ ਨੂੰ ਕੋਰੋਨਾ ਹੋਣ ਦੀ ਖ਼ਬਰ ਮਿਲੀ ਹੈ | ਕੋਰੋਨਾ ਪਾਜ਼ੀਟਿਵ ਆਏ ਅਧਿਆਪਕਾਂ ਵਿਚ ਇਕੱਲੇ ...

ਪੂਰੀ ਖ਼ਬਰ »

ਦੇਰ ਰਾਤ ਸਵਾਰੀਆਂ ਵਲੋਂ ਬਠਿੰਡਾ ਦੇ ਬੱਸ ਸਟੈਂਡ ਬਾਹਰ ਹੰਗਾਮਾ

ਬਠਿੰਡਾ, 22 ਅਪ੍ਰੈਲ (ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡ ਲਾਈਨਜ਼ 'ਤੇ ਬੱਸਾਂ ਵਿਚ 50% ਸਵਾਰੀਆਂ ਲੈ ਜਾਣ ਦੇ ਕੀਤੇ ਹੁਕਮਾਂ ਦੀ ਪਾਲਣਾ ਕਰਨ ਦੇ ਨਤੀਜਿਆਂ ਦੇਰ ਸ਼ਾਮ (ਰਾਤ) ਬਠਿੰਡਾ ਦੇ ਬੱਸ ਸਟੈਂਡ ...

ਪੂਰੀ ਖ਼ਬਰ »

ਬਾਰਦਾਨੇ ਦੀ ਕਿੱਲਤ ਤੋਂ ਪ੍ਰੇਸ਼ਾਨ ਪਿੰਡ ਕਰਾੜਵਾਲਾ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ

ਚਾਉਕੇ, 22 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪਿੰਡ ਕਰਾੜਵਾਲਾ ਦੇ ਕਿਸਾਨਾਂ ਵਲੋਂ ਅੱਜ ਭਾਕਿਯੂ ਏਕਤਾ ਡਕੌਂਦਾ ਜਥੇਬੰਦੀ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਦੀ ਅਗਵਾਈ ਹੇਠ ਅਨਾਜ ਮੰਡੀ 'ਚ ਬਾਰਦਾਨੇ ਦੀ ਭਾਰੀ ਕਿੱਲਤ ਦੇ ਰੋਸ ਵਜੋਂ ...

ਪੂਰੀ ਖ਼ਬਰ »

ਬਾਰਦਾਨੇ ਦੀ ਕਿੱਲਤ ਨੂੰ ਲੈ ਕਿਸਾਨਾਂ ਵਲੋਂ ਸਲਾਬਤਪੁਰਾ ਵਿਖੇ ਸੜਕ ਜਾਮ

ਭਗਤਾ ਭਾਈਕਾ, 22 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਪਿੰਡ ਸਲਾਬਤਪੁਰਾ, ਆਦਮਪੁਰਾ ਅਤੇ ਬੁਰਜ ਰਾਜਗੜ੍ਹ ਆਦਿ ਪਿੰਡਾਂ ਦੇ ਕਿਸਾਨਾਂ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਕਿੱਲਤ ਹੋਣ ਦੇ ਰੋਸ ਵਿਚ ਅੱਜ ਸਲਾਬਤਪੁਰਾ ...

ਪੂਰੀ ਖ਼ਬਰ »

ਐੱਸ.ਐੱਮ.ਓ ਅਤੇ ਪਤਨੀ ਸਣੇ 42 ਜਣੇ ਕੋਰੋਨਾ ਪਾਜ਼ੀਟਿਵ

ਡੱਬਵਾਲੀ, 22 ਅਪੈ੍ਰਲ (ਇਕਬਾਲ ਸਿੰਘ ਸ਼ਾਂਤ)-ਸਥਾਨਕ ਸਰਕਾਰੀ ਹਸਪਤਾਲ ਦੇ ਐੱਸ.ਐੱਮ.ਓ ਅਤੇ ਉਨ੍ਹਾਂ ਦੀ ਪਤਨੀ ਸਮੇਤ 42 ਜਣੇ ਕੋਰੋਨਾ ਪਾਜ਼ੀਟਿਵ ਆਏ ਹਨ | ਪਹਿਲਾਂ ਤੋਂ ਕੋਰੋਨਾ ਪੀੜਤ ਚੱਲੇ ਆ ਰਹੇ ਡੀ.ਐੱਸ.ਪੀ. ਕੁਲਦੀਪ ਸਿੰਘ ਬੈਣੀਵਾਲ ਦੀ ਰਿਪੋਰਟ ਦੁਬਾਰਾ ਪਾਜ਼ੀਟਿਵ ...

ਪੂਰੀ ਖ਼ਬਰ »

ਕੋਠਾ ਗੁਰੂ 'ਚ ਬਿਨਾਂ ਕਿਸੇ ਭੇਦ ਭਾਵ ਵਿਕਾਸ ਕਾਰਜ ਕਰਵਾਏ ਜਾਣਗੇ-ਮੇਵਾ ਸਿੰਘ ਮਾਨ

ਭਗਤਾ ਭਾਈਕਾ, 22 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਨਗਰ ਕੋਠਾ ਗੁਰੂ ਅੰਦਰ ਜਲਦੀ ਹੀ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਕੇ ਨਗਰ ਦੀ ਨੁਹਾਰ ਬਲਦੀ ਜਾਵੇਗੀ | ਨਗਰ ਕੋਠਾ ਗੁਰੂ ਅੰਦਰ ਵਿਕਾਸ ਕਾਰਜ ਬਿਨ੍ਹਾਂ ਕਿਸੇ ...

ਪੂਰੀ ਖ਼ਬਰ »

ਪਿੰਡ ਫੱਤਾਬਾਲੂ 'ਚ ਘਰ ਦੀ ਛੱਤ ਡਿੱਗੀ, ਘਰ ਦੇ ਮੈਂਬਰਾਂ ਦਾ ਬਚਾਅ

ਸੀਂਗੋ ਮੰਡੀ, 22 ਅਪ੍ਰੈਲ (ਲੱਕਵਿੰਦਰ ਸ਼ਰਮਾ)-ਪਿੰਡ ਫੱਤਾਬਾਲੂ ਵਿਚ ਇਕ ਗਰੀਬ ਵਿਅਕਤੀ ਦੇ ਮਕਾਨ ਦੀ ਛੱਤ ਡਿੱਗਣ ਨਾਲ ਘਰੇਲੂ ਸਾਮਾਨ ਦਾ ਨੁਕਸਾਨ ਹੋ ਗਿਆ ਹੈ ਜਿਸ ਤੇ ਪਿੰਡ ਦੇ ਸਰਪੰਚ ਰਛਪਾਲ ਸਿੰਘ ਕਾਕਾ ਸਮੇਤ ਮੁਹਤਬਰ ਵਿਅਕਤੀਆਂ ਨੇ ਪ੍ਰਸ਼ਾਸਨ ਤੋਂ ਪੀੜਿਤ ...

ਪੂਰੀ ਖ਼ਬਰ »

ਬਠਿੰਡਾ ਵਾਸੀਆਂ ਲਈ ਆਈ.ਏ.ਐੱਸ, ਪੀ.ਸੀ.ਐੱਸ. ਅਤੇ ਹੋਰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਦੇ ਸੁਪਨੇ ਹੋਣਗੇ ਪੂਰੇ-ਡਿਪਟੀ ਕਮਿਸ਼ਨਰ

ਬਠਿੰਡਾ 22 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇੱਥੋਂ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਪਹਿਲੀ ਮੰਜ਼ਿਲ 'ਤੇ 70 ਲੱਖ ਦੀ ਲਾਗਤ ਨਾਲ ਬਣਾਈ ਗਈ 'ਦਿ ਯੂਥ ਲਾਇਬ੍ਰੇਰੀ' ਅਤੇ ਸਕਿੱਲ ਕੰਪਿਊਟਰ ਲੈਬ ਦਾ ਉਦਘਾਟਨ ਕਰਨ ਉਪਰੰਤ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

12 ਸਾਲਾ ਬੱਚੀ ਸਮੇਤ ਤਲਵੰਡੀ ਸਾਬੋ ਖੇਤਰ ਦੇ 16 ਵਿਅਕਤੀ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 22 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸੂਬੇ ਵਾਂਗ ਤਲਵੰਡੀ ਸਾਬੋ ਖੇਤਰ ਵਿਚ ਵੀ ਕੋਰੋਨਾ ਮਹਾਂਮਾਰੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ ਅਤੇ ਹੁਣ ਨਾਬਾਲਗ ਬੱਚਿਆਂ ਦੇ ਵੀ ਉਕਤ ਬਿਮਾਰੀ ਦੀ ਗਿ੍ਫ਼ਤ ਵਿਚ ਆਉਣ ਦੀ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਹਨ | ਸਬ ...

ਪੂਰੀ ਖ਼ਬਰ »

ਕੋਰੋਨਾ ਟੈਸਟਿੰਗ ਅਤੇ ਵੈਕਸੀਨ ਲਗਾਉਣ 'ਚ ਲਿਆਂਦੀ ਜਾਵੇ ਤੇਜ਼ੀ-ਡਿਪਟੀ ਕਮਿਸ਼ਨਰ

ਬਠਿੰਡਾ, 22 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ...

ਪੂਰੀ ਖ਼ਬਰ »

ਕੋਟਫੱਤਾ ਬੱਸ ਅੱਡੇ 'ਤੇ ਪੀ.ਆਰ.ਟੀ.ਸੀ. ਬੱਸ 'ਚ ਚੜ੍ਹਨ ਨੂੰ ਲੈ ਕੇ ਹੋਇਆ ਹੰਗਾਮਾ

ਕੋਟਫੱਤਾ, 22 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਤੋਂ ਬਠਿੰਡਾ ਤੱਕ ਹਰ ਰੋਜ਼ ਸਫ਼ਰ ਕਰਨ ਵਾਲੀਆਂ 25-30 ਸਵਾਰੀਆਂ ਨੇ ਉਸ ਸਮੇਂ ਹੰਗਾਮਾ ਖੜ੍ਹਾ ਕਰ ਦਿੱਤਾ, ਜਦ ਪੀ. ਆਰ. ਟੀ. ਸੀ. ਦੀ ਬੱਸ ਨੰਬਰ ਪੀ ਬੀ 31 ਐਲ 0583 ਦੇ ਡਰਾਈਵਰ ਨੇ ਕੋਟਫੱਤਾ ਬੱਸ ਸਟੈਂਡ 'ਤੇ ਬੱਸ ਸਵਾਰੀਆਂ ...

ਪੂਰੀ ਖ਼ਬਰ »

-ਮਾਮਲਾ ਨਰੂਆਣਾ ਦੇ ਖ਼ਰੀਦ ਕੇਂਦਰ 'ਚ ਬਾਰਦਾਨੇ ਦੀ ਘਾਟ ਦਾ- ਕਿਸਾਨਾਂ ਨੇ ਬਠਿੰਡਾ ਤੋਂ ਲੰਬੀ ਸੜਕ ਵਿਚਕਾਰ ਲਗਾਇਆ ਧਰਨਾ

ਬੱਲੂਆਣਾ, 22 ਅਪ੍ਰੈਲ (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਨਰੂਆਣਾ ਦੇ ਖਰੀਦ ਕੇਂਦਰ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਇਕਾਈ ਪ੍ਰਧਾਨ ਜਸਪ੍ਰੀਤ ਸਿੰਘ ਨਰੂਆਣਾ ਦੀ ਅਗਵਾਈ ਹੇਠ ਨਰੂਆਣਾ ਦੇ ਖਰੀਦ ਕੇਂਦਰ ਨੇੜੇ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ 6 ਕੋਰੋਨਾ ਪਾਜ਼ੀਟਿਵਾਂ ਦੀ ਮੌਤ-445 ਨਵੇਂ ਮਾਮਲੇ ਆਏ ਸਾਹਮਣੇ

ਬਠਿੰਡਾ, 22 ਅਪ੍ਰੈਲ (ਅਵਤਾਰ ਸਿੰਘ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਕੋਵਿਡ-19 ਤਹਿਤ ਕੁੱਲ 204854 ਟੈਸਟਾਂ ਵਿਚੋਂ 16277 ਪਾਜ਼ੀਟਿਵ ਕੇਸ ਆਏ 13131 ਕੋਰੋਨਾ ਪੀੜ੍ਹਤ ਠੀਕ ਹੋ ਕੇ ਆਪਣੇ ਘਰ ਵਾਪਸ ਪਹੁੰਚੇ | 24 ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ (ਕਿਸਾਨ ਵਿੰਗ) ਦੇ ਪ੍ਰਧਾਨ ਤੇ ਸੀਨੀਅਰ 'ਆਪ' ਲੀਡਰਸ਼ਿਪ ਵਲੋਂ ਅਨਾਜ ਮੰਡੀ ਭਾਈਰੂਪਾ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਭਾਈਰੂਪਾ, 22 ਅਪ੍ਰੈਲ (ਵਰਿੰਦਰ ਲੱਕੀ)-ਆਮ ਆਦਮੀ ਪਾਰਟੀ (ਕਿਸਾਨ ਵਿੰਗ) ਦੀ ਸੂਬਾਈ ਲੀਡਰਸ਼ਿਪ ਦੇ ਦਿਸ਼ਾਂ ਨਿਰਦੇਸ਼ਾ ਤਹਿਤ ਅੱਜ 'ਆਪ' ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਤੇ (ਕਿਸਾਨ ਵਿੰਗ) ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ 'ਚ ਅਨਾਜ ਮੰਡੀ ...

ਪੂਰੀ ਖ਼ਬਰ »

ਬੱਸ ਚਾਲਕਾਂ ਅਤੇ ਸਵਾਰੀਆਂ ਲਈ ਸਿਰਦਰਦੀ ਬਣੀਆਂ ਕੋਰੋਨਾ ਪਾਬੰਦੀਆਂ

ਬਠਿੰਡਾ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਦੇ ਮੱਦੇਨਜ਼ਰ ਮੁੜ ਲਗਾਈਆਂ ਪਾਬੰਦੀਆਂ ਬੱਸ ਚਾਲਕਾਂ ਅਤੇ ਸਵਾਰੀਆਂ ਲਈ ਸਿਰਦਰਦੀ ਬਣਨ ਲੱਗੀਆਂ ਹਨ | ਪਾਬੰਦੀਆਂ ਕਾਰਨ ਜਿੱਥੇ ਬੱਸ ਚਾਲਕਾਂ ਅਤੇ ਸਵਾਰੀਆਂ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਵਿਭਾਗ ਵਲੋਂ ਜਲਦੀ ਲਾਗੂ ਕੀਤੀਆਂ ਜਾਣ-ਡੀ.ਟੀ.ਐੱਫ.

ਬਠਿੰਡਾ, 22 ਅਪ੍ਰੈਲ (ਅਵਤਾਰ ਸਿੰਘ)-ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਆਨਲਾਈਨ ਕੀਤੀਆਂ ਬਦਲੀਆਂ ਵਿਭਾਗ ਵਲੋਂ ਲਾਗੂ ਕਰਨ ਦੇ ਵਾਰ ਵਾਰ ਅੱਗੇ ਪਾਏ ਜਾਂਦੇ ਹੁਕਮਾਂ ਕਾਰਨ ਬਾਹਰਲੇ ਜ਼ਿਲਿ੍ਹਆਂ ਅਤੇ ਦੂਰ ਦੁਰਾਡੇ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਦਿੱਲੀ ਮੋਰਚੇ 'ਚ ਜਾਣ ਤੋਂ ਰੋਕਣ ਲਈ ਮੰਡੀਆਂ 'ਚ ਖੁਆਰ ਕਰ ਰਹੀ ਹੈ-ਆਗੂ

ਭੁੱਚੋ ਮੰਡੀ, 22 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਸਰਕਾਰ ਕਿਸਾਨਾਂ ਨੂੰ ਦਿੱਲੀ ਮੋਰਚੇ ਵਿਚ ਜਾਣ ਤੋਂ ਰੋਕਣ ਲਈ ਜਾਣਬੁੱਝ ਕੇ ਮੰਡੀਆਂ ਵਿਚ ਖੁਆਰ ਕਰ ਰਹੀ ਹੈ | ਇਹ ਦੋਸ਼ ਕਿਸਾਨ ਆਗੂਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ 'ਤੇ ਸਥਿਤ ਬਹੁਕੌਮੀ ਮਲਟੀ ਸਟੋਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਸਰਕਲ ਜੋਧਪੁਰ ਦੀਆਂ ਅਹੁਦੇਦਾਰੀਆਂ ਦਾ ਐਲਾਨ

ਮੌੜ ਮੰਡੀ, 22 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਮੌੜ ਅੰਦਰ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਜਿਸ ਦੇ ਚਲਦਿਆਂ ਸਰਕਲ ਜੋਧਪੁਰ ਦੇ ਯੂਥ ਵਿੰਗ ਦਾ ਐਲਾਨ ਸਰਕਲ ...

ਪੂਰੀ ਖ਼ਬਰ »

ਖੁਸ਼ਬਾਜ ਜਟਾਣਾ ਨੇ ਨਥੇਹਾ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ

ਸੀਂਗੋ ਮੰਡੀ, 22 ਅਪ੍ਰੈਲ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਚ ਅਤਿ ਲੋੜੀਂਦੇ ਲੰਗਰ ਹਾਲ ਦਾ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਨਗਰ ਪੰਚਾਇਤ ਦੀ ਅਗਵਾਈ 'ਚ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ...

ਪੂਰੀ ਖ਼ਬਰ »

ਪਰਮਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਸਰਕਲ ਚਾਉਕੇ ਦੀ ਪ੍ਰਧਾਨ ਨਿਯੁਕਤ

ਚਾਉਕੇ, 22 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਵਲੋਂ ਪਾਰਟੀ 'ਚ ਮਿਹਨਤੀ ਅਤੇ ਸਰਗਰਮ ਵਰਕਰਾਂ ਨੂੰ ੂ ਅਹਿਮ ਜਿੰਮੇਵਾਰੀਆਂ ਸੌਂਪਦਿਆਂ ਪਾਰਟੀ 'ਚ ਵੱਖ-ਵੱਖ ...

ਪੂਰੀ ਖ਼ਬਰ »

ਬੀ. ਏ. ਭਾਗ ਦੂਸਰਾ, ਸਮੈਸਟਰ ਚੌਥਾ ਦਾ ਜੈਨ ਕਾਲਜ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਰਾਮਾਂ ਮੰਡੀ, 22 ਅਪ੍ਰੈਲ (ਤਰਸੇਮ ਸਿੰਗਲਾ)-ਸਥਾਨਕ ਤਪਾਚਾਰੀਆ ਹੇਮ ਕੁੰਵਰ ਆਰ ਐਲ ਡੀ ਜੈਨ ਗਰਲਜ਼ ਕਾਲਜ ਦਾ ਬੀ. ਏ. ਭਾਗ ਦੂਸਰਾ, ਸਮੈਸਟਰ ਚੌਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਗਗਨਦੀਪ ਕੌਰ ਧਾਲੀਵਾਲ ਰੋਮਾਣਾ ਨੇ ਦੱਸਿਆ ਕਿ ਪੰਜਾਬੀ ...

ਪੂਰੀ ਖ਼ਬਰ »

ਪਿੰਡ ਬੰਗੀ ਨਿਹਾਲ 'ਚ ਸ਼ਰਾਬ ਠੇਕੇਦਾਰ ਦੀ ਟੀਮ 'ਤੇ ਹਮਲਾ

ਰਾਮਾਂ ਮੰਡੀ, 22 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਵਿਖੇ ਸ਼ਰਾਬ ਠੇਕੇਦਾਰ ਦੀ ਟੀਮ ਤੇ ਕੁਝ ਵਿਅਕਤੀਆਂ ਦੁਆਰਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਮਿਲੀ ਜਾਣਕਾਰੀ ਅਨੁਸਾਰ ਰਾਮਾਂ ਪੁਲਿਸ ਕੋਲ ਸ਼ਰਾਬ ਠੇਕੇਦਾਰ ਦੇ ਸਰਕਲ ਇੰਚਾਰਜ ...

ਪੂਰੀ ਖ਼ਬਰ »

ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਗੁਰਸੇਵਕ ਸਿੰਘ ਨੇ ਅਹੁਦਾ ਸੰਭਾਲਿਆ

ਲਹਿਰਾ ਮੁਹੱਬਤ, 22 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਸਥਾਨਕ ਨਗਰ ਪੰਚਾਇਤ ਦੇ ਕੌਂਸਲਰਾਂ 'ਚੋਂ ਦੂਜੀ ਵਾਰ ਚੁਣੇ ਕੌਂਸਲਰ ਨੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਵਜੋਂ ਗੁਰਸੇਵਕ ਸਿੰਘ ਤੇ ਮੀਤ ਪ੍ਰਧਾਨ ਵਜੋਂ ਬਲਜੀਤ ਕੌਰ ਨੇ ਆਪਣੇ ਅਹੁਦੇ ਦਾ ਅੱਜ ਕਾਰਜਭਾਰ ...

ਪੂਰੀ ਖ਼ਬਰ »

ਗੁਰੂ ਰਾਮਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ 'ਚ ਧਰਤੀ ਦਿਵਸ ਮਨਾਇਆ

ਲਹਿਰਾ ਮੁਹੱਬਤ, 22 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੁ ਰਾਮਦਾਸ ਪਬਲਿਕ ਸਕੂਲ 'ਚ ਕੋਰੋਨਾ ਦੇ ਚੱਲਦਿਆਂ ਸਟਾਫ ਨੇ ਛਾਂਦਾਰ ਪੌਦੇ ਲਾ ਕੇ ਧਰਤੀ ਦਿਵਸ ਮਨਾਇਆ | ਇਸ ਸਮੇਂ ਸਕੂਲ ਪਿ੍ੰਸੀਪਲ ਨਰਿੰਦਰ ਕੌਰ ਨੇ ਕਿਹਾ ਕਿ ਸਾਨੂੰ ਧਰਤੀ 'ਤੇ ਸਿਹਤਮੰਦ ਰਹਿਣ ਲਈ ...

ਪੂਰੀ ਖ਼ਬਰ »

ਹੁਣ ਸਰਕਾਰੀ ਬੱਸਾਂ ਵਿਚ ਪੰਜਾਹ ਪ੍ਰਤੀਸ਼ਤ ਸਵਾਰੀਆਂ ਹੀ ਕਰ ਸਕਣਗੀਆਂ ਸਫ਼ਰ

ਮੌੜ ਮੰਡੀ, 22 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਚਲਦਿਆਂ ਸਰਕਾਰੀ ਬੱਸਾਂ ਵਿਚ ਸਵਾਰੀਆਂ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ | ਚੁੱਪ-ਚਪੀਤੇ ਜ਼ੁਬਾਨੀ ਨਿਰਦੇਸ਼ਾਂ ਅਨੁਸਾਰ ਹੁਣ ਸਰਕਾਰੀ ਬੱਸ ਵਿਚ ਸਿਰਫ਼ 50% ਸਵਾਰੀਆਂ ਹੀ ...

ਪੂਰੀ ਖ਼ਬਰ »

ਵਿੱਤ ਮੰਤਰੀ ਦੇ ਉਪਰਾਲੇ, ਕੌਂਸਲਰਾਂ ਦੇ ਉਤਸ਼ਾਹ ਤੇ ਸਫ਼ਾਈ ਸੇਵਕਾਂ ਦੀ ਮਿਹਨਤ ਨਾਲ ਹੁਣ ਹੋਰ ਚਮਕੇਗਾ ਬਠਿੰਡਾ

ਬਠਿੰਡਾ, 22 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਸਫ਼ਾਈ ਪੱਖੋਂ ਪਹਿਲਾਂ ਹੀ ਪੰਜਾਬ 'ਚ ਪਹਿਲੇ ਨੰਬਰ 'ਤੇ ਚੱਲ ਰਿਹਾ ਬਠਿੰਡਾ ਹੁਣ ਹੋਰ ਵੀ ਚਮਕੇਗਾ | ਨਗਰ ਨਿਗਮ ਦੇ ਨਵੇਂ ਚੁਣੇ ਕੌਂਸਲਰਾਂ ਨੇ ਸ਼ਹਿਰ 'ਚ ਆਪਣੇ ਕਾਰਜਾਂ ਦੀ ਸ਼ੁਰੂਆਤ ਆਪੋ-ਆਪਣੇ ਵਾਰਡਾਂ ਦੀ ਸਾਫ਼-ਸਫ਼ਾਈ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਅਨਾਜ ਮੰਡੀਆਂ ਦਾ ਦੌਰਾ

ਭਗਤਾ ਭਾਈਕਾ, 22 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਕੇਂਦਰ ਸਰਕਾਰ ਦੇ ਦਬਾਅ ਕਾਰਨ ਕੈਪਟਨ ਸਰਕਾਰ ਕਿਸਾਨਾਂ ਦਾ ਨੁਕਸਾਨ ਕਰਨ 'ਤੇ ਤੁਲੀ ਹੈ, ਜਿਸ ਨੰੂ ਬਰਦਾਸ਼ਤ ਨਹੀ ਕੀਤਾ ਜਾਵੇਗਾ | ਸੂਬੇ ਅੰਦਰ ਕਾਂਗਰਸ ਨੇ ਗੁਆਂਢੀ ਸੂਬਿਆਂ ਨਾਲੋਂ 10 ਦਿਨ ਦੇਰੀ ਨਾਲ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਮੁਫ਼ਤ ਵਿੱਦਿਆ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੈਂਪ 26, 27 ਅਤੇ 28 ਨੂੰ

ਤਲਵੰਡੀ ਸਾਬੋ, 22 ਅਪ੍ਰੈਲ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਧਰਮ ਪ੍ਰਚਾਰ ਕਮੇਟੀ ਵਲੋਂ ਕੀਤੇ ਗਏ ਉਪਰਾਲੇ ਸਦਕਾ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸੈਸ਼ਨ 2021-22 ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ .ਸੀ. ਵਿੰਗ ਸਰਕਲ ਚਾਉਕੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਚਾਉਕੇ, 22 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਸਰਕਲ ਚਾਉਕੇ ਦੇ ਪ੍ਰਧਾਨ ਸਰਬਜੀਤ ਸਿੰਘ ਬੱਲ੍ਹੋ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਦੇ ...

ਪੂਰੀ ਖ਼ਬਰ »

ਜਨਮ ਸਰਟੀਫ਼ਿਕੇਟਾਂ 'ਚ ਸੁਧਾਰ ਲਈ ਲਗਾਏ ਜਾਣ ਕੈਂਪ-ਪਿ੍ੰਸੀਪਲ ਬਘੇਲ ਸਿੰਘ

ਚਾਉਕੇ, 22 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਆਦਰਸ਼ ਸਕੂਲ ਚਾਉਕੇ ਦੇ ਪਿ੍ੰਸੀਪਲ ਬਘੇਲ ਸਿੰਘ ਨੇ ਗੱਲਬਾਤ ਕਰਦਿਆ ਆਖਿਆ ਕਿ ਸਥਾਨਿਕ ਆਦਰਸ਼ ਸਕੂਲ ਚਾਉਕੇ 'ਚ 2000 ਵਿਦਿਆਰਥੀ ਮੁਫਤ ਵਿੱਦਿਆ ਪ੍ਰਾਪਤ ਕਰ ਰਹੇ ਹਨ | ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਅਧਾਰ ਕਾਰਡ, ਜਨਮ ...

ਪੂਰੀ ਖ਼ਬਰ »

ਸੱਚ ਦਾ ਪਹਿਰੇਦਾਰ ਤੇ ਲੋਕ ਆਵਾਜ਼ ਸੀ ਕੰਵਲਜੀਤ-ਸਾਬਕਾ ਮੰਤਰੀ ਮਲੂਕਾ

ਬਠਿੰਡਾ, 22 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਰੋਜ਼ਾਨਾ 'ਅਜੀਤ' ਅਖ਼ਬਾਰ ਦੇ ਜ਼ਿਲ੍ਹਾ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਬੇਵਕਤੀ ਮੌਤ ਨਾਲ ਸ਼ਹਿਰ ਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਵੱਖ-ਵੱਖ ਰਾਜਨੀਤਿਕ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਭੁੱਚੋ ਮੰਡੀ ਵਿਖੇ ਕੋਰੋਨਾ ਮਰੀਜ਼ਾਂ 'ਚ ਦਿਨ-ਬ-ਦਿਨ ਵਾਧਾ

ਭੁੱਚੋ ਮੰਡੀ, 22 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਸਥਾਨਕ ਸ਼ਹਿਰ ਵਿਖੇ ਕੋਰੋਨਾ ਮਰੀਜ਼ਾਂ ਵਿਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ | ਇੱਥੇ ਪਿਛਲੇ 22 ਦਿਨਾਂ ਵਿਚ 40 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਪ੍ਰੇਸ਼ਾਨੀ ਦਾ ਆਲਮ ਇਹ ਵੀ ਹੈ ਕਿ ਇਨ੍ਹਾਂ ਵਿਚੋਂ 2 ਮਰੀਜ਼ਾਂ ...

ਪੂਰੀ ਖ਼ਬਰ »

ਗੋਨਿਆਣਾ ਨਗਰ ਕੌਂਸਲ ਦਫ਼ਤਰ ਵਿਖੇ ਨਵ-ਨਿਯੁਕਤ ਪ੍ਰਧਾਨ ਧਿੰਗੜਾਂ ਦਾ ਤਾਜਪੋਸ਼ੀ ਸਮਾਗਮ ਕਰਵਾਇਆ

ਗੋਨਿਆਣਾ, 22 ਅਪ੍ਰੈਲ (ਲਛਮਣ ਦਾਸ ਗਰਗ)-ਸੂਬਾ ਸਰਕਾਰ ਵਲੋਂ ਤਕਰੀਬਨ ਢਾਈ ਮਹੀਨੇ ਪਹਿਲਾ ਨਗਰ ਕੌਂਸਲ, ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ | ਚੋਣਾਂ ਤੋਂ ਦੋ-ਦੋ ਮਹੀਨਿਆਂ ਬਾਅਦ ਮੇਅਰ ਅਤੇ ਪ੍ਰਧਾਨ ਬਣਾਏ ਗਏ ਸਨ | ਜਿਨ੍ਹਾਂ ਨੂੰ ...

ਪੂਰੀ ਖ਼ਬਰ »

-ਮਾਮਲਾ ਬਾਰਦਾਨੇ ਦੀ ਘਾਟ ਦਾ- ਦਿਉਣ ਦੇ ਕਿਸਾਨਾਂ ਨੇ ਸੜਕ ਵਿਚਕਾਰ ਲਗਾਇਆ ਜਾਮ

ਬੱਲੂਆਣਾ 22 ਅਪੈ੍ਰਲ (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਗੋਨਿਆਣਾ ਮੰਡੀ ਦੇ ਅਧੀਨ ਪੈਂਦੇ ਖ਼ਰੀਦ ਕੇਂਦਰ ਦਿਉਣ ਵਿਖੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ ਦਾ ਸਾਹਮਣਾ ਪੈ ਰਿਹਾ ਸੀ, ਮਜਬੂਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX