ਤਾਜਾ ਖ਼ਬਰਾਂ


ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  6 minutes ago
ਬਠਿੰਡਾ,14 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...
ਪੁਲਿਸ ਦੀ ਵਰਦੀ ਪਾ ਕੇ ਲੁੱਟਾਂ - ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ
. . .  14 minutes ago
ਪਟਿਆਲਾ,14 ਜੂਨ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ...
ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਘੇਰਿਆ ਬਠਿੰਡਾ ਦਾ ਮੁੱਖ ਬੱਸ ਅੱਡਾ
. . .  12 minutes ago
ਬਠਿੰਡਾ, 14 ਜੂਨ (ਅਮ੍ਰਿਤਪਲ ਸਿੰਘ ਵਲਾਣ) - ਪਟਿਆਲਾ ਵਿਚ ਪੀ.ਆਰ.ਟੀ.ਸੀ. ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਇਕ ਕੰਡਕਟਰ ...
ਮੋਟਰਸਾਈਕਲ ਸਵਾਰਾਂ ਨੇ ਖੇਤ ਮਾਲਕ ਨੂੰ ਮਾਰੀ ਗੋਲੀ , ਮੌਕੇ 'ਤੇ ਮੌਤ
. . .  26 minutes ago
ਮੋਗਾ,14 ਜੂਨ (ਗੁਰਦੇਵ ਭਾਮ) - ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੀਆਨਾ ਦੇ ਕੋਲ ਮੋਟਰਸਾਈਕਲ ਸਵਾਰ ਖੇਤਾਂ ਵਿਚ ਪਏ ਇਕ ਬੈਗ ਨੂੰ ਚੁੱਕ ਕੇ ਉੱਥੋਂ ਦੀ ਫ਼ਰਾਰ...
2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਪਾਰਟੀ - ਅਰਵਿੰਦ ਕੇਜਰੀਵਾਲ
. . .  59 minutes ago
ਨਵੀਂ ਦਿੱਲੀ, 14 ਜੂਨ - ਆਮ ਆਦਮੀ ਪਾਰਟੀ (ਆਪ) 2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ...
ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ
. . .  about 1 hour ago
ਕੋਟਕਪੂਰਾ, 14 ਜੂਨ ( ਮੋਹਰ ਸਿੰਘ ਗਿੱਲ ) - ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ ਹਨ | ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ,...
ਮਜ਼ਦੂਰ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਭੀਖੀ, 14 ਜੂਨ ( ਬਲਦੇਵ ਸਿੰਘ ਸਿੱਧੂ ) - ਜ਼ਿਲ੍ਹਾ ਮਾਨਸਾ ਦੇ ਪਿੰਡ ਮੋਹਰ ਸਿੰਘ ਵਾਲਾ ਦੇ ਹਰਵਿੰਦਰ ਸਿੰਘ ਨਿੱਕਾ (31) ਪੁੱਤਰ ਸੁਰਜੀਤ ਸਿੰਘ ਨੇ ਆਰਥਿਕ ਤੰਗੀ ਦੇ ਕਾਰਨ ...
ਯੂ.ਐੱਸ : ਆਸਟਿਨ ਵਿਚ ਹੋਈ ਗੋਲੀਬਾਰੀ ਵਿਚ ਇਕ ਦੀ ਮੌਤ
. . .  about 1 hour ago
ਯੂ.ਐੱਸ,14 ਜੂਨ - ਟੈਕਸਾਸ ਦੇ ਸ਼ਹਿਰ ਆਸਟਿਨ ਵਿਚ ਸ਼ਨੀਵਾਰ ਨੂੰ ਗੋਲੀਬਾਰੀ ਹੋਈ । ਗੋਲੀਬਾਰੀ ਵਿਚ ਜ਼ਖ਼ਮੀ ਹੋਏ ਦਰਜਨ ਤੋਂ ਵੱਧ ਵਿਅਕਤੀਆਂ ਵਿਚੋਂ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ ...
ਸ਼ਹੀਦੀ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਖੇ ਲੱਗੀਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ
. . .  about 2 hours ago
ਅੰਮ੍ਰਿਤਸਰ, 14 ਜੂਨ (ਜਸਵੰਤ ਸਿੰਘ ਜੱਸ) - ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸੋਧੇ ਹੋਏ ਨਾਨਕਸ਼ਾਹੀ ਕਲੰਡਰ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ - ਵੱਖ ਥਾਵਾਂ 'ਤੇ...
ਔਰਤਾਂ ਅਤੇ ਬੱਚਿਆ ਦੀ ਕੀਤੀ ਕੁੱਟ-ਮਾਰ ਦਾ ਇਨਸਾਫ਼ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 2 hours ago
ਚੋਗਾਵਾਂ, 14 ਜੂਨ (ਗੁਰਬਿੰਦਰ ਸਿੰਘ ਬਾਗੀ) - ਪਿੰਡ ਕੋਹਾਲਾ ਦੇ ਦੋ ਦਲਿਤ ਪਰਿਵਾਰਾਂ ਦੀਆਂ ਔਰਤਾਂ ਸਮੇਤ ਦੋ ਬੱਚਿਆ ਦੀ ਕੀਤੀ ਕੁੱਟ-ਮਾਰ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਅੱਜ ਵਾਲਮੀਕੀ ਭਾਵਾਧਸ ਪੰਜਾਬ ਦੇ ਜਨਰਲ ਸਕੱਤਰ...
ਆਗਰਾ : ਬੋਰਵੇਲ ਵਿਚ ਡਿੱਗਿਆ 4 ਸਾਲਾ ਬੱਚਾ
. . .  about 2 hours ago
ਆਗਰਾ,(ਉੱਤਰ ਪ੍ਰਦੇਸ਼) : ਆਗਰਾ ਦੇ ਫ਼ਤਿਹਾਬਾਦ ਦੇ ਇਕ ਪਿੰਡ ਵਿਚ ਅੱਜ ਇਕ 4 ਸਾਲਾ ਬੱਚਾ ਬੋਰਵੇਲ ਵਿਚ ਡਿੱਗ ਗਿਆ। ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮ ਬਚਾਅ ਕਾਰਜ...
ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਤੀਜੇ ਦਿਨ ਵੀ ਬਾਰਸ਼ ਹੋਈ ਸ਼ੁਰੂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 14 ਜੂਨ ( ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਤੀਜੇ ਦਿਨ ਵੀ ਬਾਰਸ਼ ਸ਼ੁਰੂ ਹੋ ਗਈ ...
ਪ੍ਰਧਾਨ ਮੰਤਰੀ ਮੋਦੀ ਦੀ ਇਜ਼ਰਾਈਲ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਨੂੰ ਵਧਾਈ
. . .  about 3 hours ago
ਨਵੀਂ ਦਿੱਲੀ,14 ਜੂਨ - ਇਜ਼ਰਾਈਲ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਨਫ਼ਤਾਲੀ ਬੇਨੇਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਵਧਾਈ ਦਿੱਤੀ ਗਈ | ਪ੍ਰਧਾਨ ਮੰਤਰੀ ਦਾ ਕਹਿਣਾ ਸੀ...
ਅੰਬਾਲਾ 'ਚ ਅੱਜ ਤੋਂ ਜਿੰਮ 50% ਸਮਰੱਥਾ ਨਾਲ ਖੁੱਲ੍ਹੇ
. . .  about 3 hours ago
ਹਰਿਆਣਾ, 14 ਜੂਨ - ਅੰਬਾਲਾ ਵਿਚ ਜਿੰਮ ਅੱਜ ਤੋਂ 50% ਸਮਰੱਥਾ ਨਾਲ ਖੁੱਲ੍ਹ ਗਏ ...
ਨਸਰਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਨੌਕਰ ਕਾਬੂ, ਮਾਲਕ ਫ਼ਰਾਰ
. . .  about 3 hours ago
ਨਸਰਾਲਾ, 14 ਜੂਨ (ਸਤਵੰਤ ਸਿੰਘ ਥਿਆੜਾ)- ਪੁਲਿਸ ਚੌਂਕੀ ਨਸਰਾਲਾ ਹੁਸ਼ਿਆਰਪੁਰ ਦੇ ਮੁਲਾਜ਼ਮਾਂ ਵਲੋਂ ਭਾਰੀ ਮਾਤਰਾ 'ਚ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 70,421 ਨਵੇਂ ਕੋਰੋਨਾ ਦੇ ਮਾਮਲੇ ਆਏ, 3921 ਮੌਤਾਂ
. . .  about 4 hours ago
ਨਵੀਂ ਦਿੱਲੀ ,14 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ...
ਪਿੰਡ ਨੰਗਲੀ ਦੇ ਨੌਜਵਾਨ ਦੀ ਕੈਨੇਡਾ (ਬਰੈਂਪਟਨ) 'ਚ ਪਾਣੀ 'ਚ ਡੁੱਬਣ ਨਾਲ ਹੋਈ ਮੌਤ
. . .  about 4 hours ago
ਰਾਜਾਸਾਂਸੀ, 14 ਜੂਨ (ਹਰਦੀਪ ਸਿੰਘ ਖੀਵਾ) ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਨੰਗਲੀ...
ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਵਿਖੇ ਮਨਾਇਆ ਸ਼ਹੀਦੀ ਦਿਹਾੜਾ
. . .  about 4 hours ago
ਨਸਰਾਲਾ, 14 ਜੂਨ (ਸਤਵੰਤ ਸਿੰਘ ਥਿਆੜਾ) - ਗੁਰਦੁਆਰਾ ਬਾਬਾ ਦਲੀਪ ਸਿੰਘ ਸਾਹਰੀ ਹੁਸ਼ਿਆਰਪੁਰ ਵਿਖੇ ਸ਼ਹੀਦੀ ...
ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਕੋਟਿ ਕੋਟਿ ਪ੍ਰਣਾਮ
. . .  about 4 hours ago
ਅੰਮ੍ਰਿਤਸਰ, 14 ਜੂਨ - ਜਥੇ: ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜੀ ਵਲੋਂ ...
ਕਰਨਾਟਕ: 18 ਗ੍ਰਾਮ ਪੰਚਾਇਤਾਂ 'ਚ 21 ਜੂਨ ਤੱਕ ਮੁਕੰਮਲ ਲਾਕਡਾਊਨ
. . .  about 5 hours ago
ਬੰਗਲੌਰ, 14 ਜੂਨ - ਕਰਨਾਟਕ ਵਿਚ ਕੋਰੋਨਾ ਕੇਸਾਂ 'ਚ ਹੋਏ ਵਾਧੇ ਦੇ ਮੱਦੇਨਜ਼ਰ ਕੋਰੋਨਾ ਦੇ ...
ਮਹਿੰਗਾਈ ਦੀ ਮਾਰ ਜਾਰੀ , ਇਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਵਾਧਾ
. . .  about 5 hours ago
ਨਵੀਂ ਦਿੱਲੀ, 14 ਜੂਨ - ਤੇਲ ਦੀਆਂ ਕੀਮਤਾਂ ਵਧਾਉਣ ਦੀ ਪ੍ਰਕਿਰਿਆ ਜਾਰੀ ...
ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
. . .  about 5 hours ago
ਤਰਨ ਤਾਰਨ,14 ਜੂਨ (ਵਿਕਾਸ ਮਰਵਾਹਾ) ਸ਼ਹੀਦਾਂ ਦੇ ਸਿਰਤਾਜ ਸਾਹਿਬ ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਅਦਾਰਾ ਅਜੀਤ ਵਲੋਂ ਪ੍ਰਣਾਮ
. . .  about 5 hours ago
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਅਦਾਰਾ ਅਜੀਤ ਵਲੋਂ ਪ੍ਰਣਾਮ
ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ
. . .  1 day ago
ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)-ਪ੍ਰਸਿੱਧ ਦੌੜਾਕ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਵਿਡ ਦੇ ਚਲਦਿਆਂ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉਹ ਚੰਡੀਗੜ੍ਹ ਵਿਖੇ ਫਾਰਮਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਸੰਪਾਦਕੀ

ਮਹਾਂਮਾਰੀ ਦਾ ਸਾਹਮਣਾ ਕਰਨ ਲਈ

ਵੱਡੇ ਯਤਨਾਂ ਦੀ ਲੋੜ

ਜਿਵੇਂ-ਜਿਵੇਂ ਮਹਾਂਮਾਰੀ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ, ਉਵੇਂ-ਉਵੇਂ ਹੀ ਅਨੇਕਾਂ ਤਰ੍ਹਾਂ ਦੀਆਂ ਅੜਚਨਾਂ ਇਸ ਸੰਤਾਪ ਨੂੰ ਵਧਾਈ ਜਾ ਰਹੀਆਂ ਹਨ। ਇਕ ਪਾਸੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਵੱਡੀ ਗਿਣਤੀ ਵਿਚ ਵਧਦੇ ਬਿਮਾਰਾਂ ਲਈ ਲੋੜੀਂਦੀਆਂ ਦਵਾਈਆਂ ਦੀ ਘਾਟ ਰੜਕਣ ਲੱਗੀ ਹੈ। ਹੁਣ ਦੇਸ਼ ਭਰ ਵਿਚ ਮਰੀਜ਼ਾਂ ਦਾ ਜੀਵਨ ਬਚਾਉਣ ਲਈ ਆਕਸੀਜਨ ਦੀ ਘਾਟ ਨੇ ਇਸ ਸੰਕਟ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਮਹਾਰਾਸ਼ਟਰ ਦੇ ਵੱਡੇ ਸ਼ਹਿਰ ਨਾਸਿਕ ਵਿਚ ਡਾ. ਜ਼ਾਕਰ ਹੁਸੈਨ ਹਸਪਤਾਲ ਵਿਚ ਆਕਸੀਜਨ ਦੀ ਸਪਲਾਈ ਲੀਕ ਹੋਣ ਕਾਰਨ 24 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਚਾਹੇ ਇਹ ਹਾਦਸਾ ਗੈਸ ਰਿਸਣ ਕਾਰਨ ਵਾਪਰਿਆ ਪਰ ਖ਼ਬਰਾਂ ਮੁਤਾਬਿਕ ਦੇਸ਼ ਭਰ ਦੇ ਹਸਪਤਾਲਾਂ ਵਿਚ ਆਕਸੀਜਨ ਦੀ ਘਾਟ ਬੁਰੀ ਤਰ੍ਹਾਂ ਮਹਿਸੂਸ ਕੀਤੀ ਜਾਣ ਲੱਗੀ ਹੈ। ਮਰੀਜ਼ਾਂ ਦੀ ਲਗਾਤਾਰ ਵਧਦੀ ਗਿਣਤੀ ਨੇ ਸਰਕਾਰਾਂ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਤਾਂ ਇਸ ਮਸਲੇ ਨੂੰ ਲੈ ਕੇ ਹਾਹਾਕਾਰ ਮਚ ਚੁੱਕੀ ਹੈ।
ਦਿੱਲੀ ਸਰਕਾਰ ਦਾ ਦੋਸ਼ ਹੈ ਕਿ ਗੁਆਂਢੀ ਰਾਜਾਂ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਆਕਸੀਜਨ ਪਲਾਂਟਾਂ ਤੋਂ ਜੋ ਗੈਸ ਦਾ ਵਿਤਰਨ ਕੀਤਾ ਜਾਣਾ ਸੀ, ਉਹ ਇਨ੍ਹਾਂ ਦੋਵਾਂ ਰਾਜਾਂ ਵਲੋਂ ਰੋਕਿਆ ਜਾ ਰਿਹਾ ਹੈ। ਇਸ ਦਾ ਇਕ ਵੱਡਾ ਕਾਰਨ ਇਨ੍ਹਾਂ ਰਾਜਾਂ ਦੀਆਂ ਇਸ ਸਬੰਧੀ ਆਪਣੀਆਂ ਲੋੜਾਂ ਦਾ ਪੂਰੀਆਂ ਨਾ ਹੋਣਾ ਹੈ। ਕੇਂਦਰ ਸਰਕਾਰ ਵਲੋਂ ਦਿੱਲੀ ਸਰਕਾਰ ਨੂੰ ਜਿੰਨਾ ਕੋਟਾ ਨਿਸਚਿਤ ਕੀਤਾ ਗਿਆ ਹੈ, ਉਸ ਨੂੰ ਰੋਕਣ ਦੇ ਯਤਨਾਂ ਕਰਕੇ ਦਿੱਲੀ ਹਾਈ ਕੋਰਟ ਨੇ ਇਸ ਸਬੰਧੀ ਸਖ਼ਤ ਟਿੱਪਣੀਆਂ ਕੀਤੀਆਂ ਹਨ। ਉਸ ਨੇ ਕੇਂਦਰ ਸਰਕਾਰ ਨੂੰ ਇਹ ਵੀ ਹਦਾਇਤ ਦਿੱਤੀ ਹੈ ਕਿ ਉਹ ਹਰ ਹੀਲੇ ਆਕਸੀਜਨ ਦੀ ਸਪਲਾਈ ਜਾਰੀ ਕਰਵਾਏ। ਸੁਪਰੀਮ ਕੋਰਟ ਨੇ ਵੀ ਆਪਣੇ ਤੌਰ 'ਤੇ ਪੈਦਾ ਹੋ ਰਹੀ ਇਸ ਨਾਜ਼ੁਕ ਸਥਿਤੀ ਦਾ ਨੋਟਿਸ ਲੈਂਦਿਆਂ ਇਸ ਨੂੰ ਕੌਮੀ ਐਮਰਜੈਂਸੀ ਦਾ ਨਾਂਅ ਦਿੱਤਾ ਹੈ ਅਤੇ ਇਸ ਸਬੰਧੀ ਕੇਂਦਰ ਨੂੰ ਤੁਰੰਤ ਕੌਮੀ ਯੋਜਨਾ ਬਣਾਉਣ ਦੀ ਹਦਾਇਤ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਸਥਿਤੀ ਨੂੰ ਭਾਂਪਦਿਆਂ ਸਨਅਤਾਂ ਨੂੰ ਆਕਸੀਜਨ ਦੀ ਸਪਲਾਈ ਬੰਦ ਕਰਨ ਦੀ ਹਦਾਇਤ ਦਿੱਤੀ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸਾਰੇ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰ ਹੀਲੇ ਸਥਿਤੀ ਨੂੰ ਸੰਭਾਲਣ ਅਤੇ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨ ਕਰਨ ਕਿਉਂਕਿ ਹੁਣ ਦੇਸ਼ ਦੇ ਬਹੁਤੇ ਹਸਪਤਾਲ ਪੈਦਾ ਹੋਈ ਆਕਸੀਜਨ ਦੀ ਥੁੜ ਕਾਰਨ ਆਪਣੇ ਹੱਥ ਖੜ੍ਹੇ ਕਰਨ ਲਈ ਮਜਬੂਰ ਹੋ ਰਹੇ ਹਨ।
ਇਸ ਸਮੇਂ 20 ਰਾਜਾਂ ਵਲੋਂ 7000 ਮੀਟ੍ਰਿਕ ਟਨ ਦੇ ਕਰੀਬ ਆਕਸੀਜਨ ਦੀ ਤੁਰੰਤ ਮੰਗ ਰੱਖੀ ਗਈ ਹੈ। ਇਹ ਯਕੀਨੀ ਹੈ ਕਿ ਜੇਕਰ ਇਸ ਘਾਟ ਨੂੰ ਪੂਰਾ ਨਾ ਕੀਤਾ ਜਾ ਸਕਿਆ ਤਾਂ ਮੌਤਾਂ ਦੀ ਗਿਣਤੀ ਵਿਚ ਵੱਡਾ ਇਜਾਫ਼ਾ ਹੋ ਜਾਏਗਾ। ਦੇਸ਼ ਵਿਚ ਇਸ ਨਾਲ ਸਬੰਧਿਤ ਕੁਝ ਅਜਿਹੇ ਕਾਰਖਾਨੇ ਵੀ ਲੱਗੇ ਹੋਏ ਹਨ, ਜੋ ਵਾਤਾਵਰਨ ਸਬੰਧੀ ਮੰਤਰਾਲੇ ਵਲੋਂ ਹਰੀ ਝੰਡੀ ਨਾ ਮਿਲਣ ਕਾਰਨ ਉਤਪਾਦਨ ਸ਼ੁਰੂ ਨਹੀਂ ਕਰ ਰਹੇ। ਇਨ੍ਹਾਂ ਨੂੰ ਵੀ ਹਾਲਾਤ ਦੇ ਮੱਦੇਨਜ਼ਰ ਤੁਰੰਤ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਸ਼ੁਰੂ ਕਰਵਾਇਆ ਜਾਣਾ ਚਾਹੀਦਾ ਹੈ। ਰਾਜਾਂ ਨੂੰ ਵੀ ਇਸ ਨੂੰ ਕੌਮੀ ਆਫ਼ਤ ਸਮਝਦਿਆਂ ਇਕ-ਦੂਜੇ ਨਾਲ ਸਹਿਯੋਗ ਕਰਨ ਦੀ ਜ਼ਰੂਰਤ ਹੋਵੇਗੀ। ਇਸ ਸਮੇਂ ਸਭ ਵਲੋਂ ਕੀਤੇ ਗਏ ਸਾਂਝੇ ਯਤਨਾਂ ਨਾਲ ਹੀ ਪੈਦਾ ਹੋਈ ਇਸ ਨਾਜ਼ੁਕ ਸਥਿਤੀ 'ਚੋਂ ਨਿਕਲਿਆ ਜਾ ਸਕਦਾ ਹੈ। ਆਉਣ ਵਾਲੇ ਦਿਨਾਂ ਵਿਚ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਹਰ ਪਹਿਲੂ ਤੋਂ ਪੇਸ਼ ਆਉਣ ਵਾਲੀਆਂ ਥੁੜਾਂ ਨੂੰ ਦੂਰ ਕਰਨ ਲਈ ਤੁਰੰਤ ਯੋਜਨਾਬੰਦੀ ਕਰਨ ਦੀ ਜ਼ਰੂਰਤ ਹੋਵੇਗੀ, ਕਿਉਂਕਿ ਇਸ ਮਹਾਂਮਾਰੀ ਨੇ ਜਿੰਨੀ ਵੱਡੀ ਚੁਣੌਤੀ ਪੈਦਾ ਕੀਤੀ ਹੈ, ਇਸ ਦਾ ਮੁਕਾਬਲਾ ਕਰਨ ਲਈ ਹਰ ਪੱਧਰ 'ਤੇ ਓਨੇ ਹੀ ਵਧੇਰੇ ਅਤੇ ਵਡੇਰੇ ਯਤਨ ਹੋਣੇ ਚਾਹੀਦੇ ਹਨ ਤਾਂ ਹੀ ਗੰਭੀਰ ਹੁੰਦੀ ਇਸ ਸਥਿਤੀ 'ਚੋਂ ਨਿਕਲਿਆ ਜਾ ਸਕੇਗਾ।


-ਬਰਜਿੰਦਰ ਸਿੰਘ ਹਮਦਰਦ

ਪੰਜਾਬ ਦੀ ਰਾਜਨੀਤੀ 'ਤੇ ਕੀ ਪ੍ਰਭਾਵ ਪਾਏਗਾ ਕੋਟਕਪੂਰਾ ਗੋਲੀਕਾਂਡ ਦਾ ਫ਼ੈਸਲਾ ?

ਅੱਜ ਤੋਂ ਸਿਰਫ 2 ਹਫ਼ਤੇ ਪਹਿਲਾਂ ਤੱਕ ਜਦੋਂ ਅਜੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਤਿਆਰ ਕੀਤੀ ਜਾਂਚ ਰਿਪੋਰਟ ਨੂੰ ਖਾਰਜ ਕਰਕੇ ਉਨ੍ਹਾਂ ਨੂੰ ਜਾਂਚ ਟੀਮ ਤੋਂ ਬਾਹਰ ਰੱਖਣ ਦੇ ਹੁਕਮ ਜਾਰੀ ਨਹੀਂ ਹੋਏ ਸਨ ਤਾਂ ਉਸ ਵੇਲੇ ਪੰਜਾਬ ਦੇ ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਦਿਵਸ 'ਤੇ ਵਿਸ਼ੇਸ਼

ਸ਼ਖ਼ਸੀਅਤ ਦੇ ਵਿਕਾਸ 'ਚ ਅਹਿਮ ਭੂਮਿਕਾ ਹੈ ਪੁਸਤਕਾਂ ਦੀ

ਕਹਿੰਦੇ ਨੇ 'ਪੁਸਤਕ ਹੱਥ ਵਿਚ ਹੋਵੇ ਤਾਂ ਸ਼ਿੰਗਾਰ ਹੁੰਦੀ ਹੈ, ਸਿਰ 'ਤੇ ਚੜ੍ਹ ਜਾਵੇ ਤਾਂ ਹੰਕਾਰ ਹੁੰਦੀ ਹੈ ਪਰ ਜੇ ਦਿਲ ਵਿਚ ਵਸ ਜਾਵੇ ਤਾਂ ਪਿਆਰ ਹੁੰਦੀ ਹੈ।' ਕਿਉਂਕਿ ਕਿਤਾਬ ਜਾਂ ਪੁਸਤਕ ਸਾਡੇ ਜੀਵਨ ਵਿਚ ਇਕ ਅਹਿਮ ਮਹੱਤਤਾ ਰੱਖਦੀ ਹੈ। ਪੁਸਤਕਾਂ ਪੜ੍ਹ ਕੇ ਲੋਕਾਂ ...

ਪੂਰੀ ਖ਼ਬਰ »

ਪਾਣੀ ਦਾ ਪ੍ਰਦੂਸ਼ਣ ਰੋਕਣ ਲਈ ਠੋਸ ਯੋਜਨਾਬੰਦੀ ਦੀ ਲੋੜ

ਕੁਝ ਹਫ਼ਤੇ ਪਹਿਲਾਂ ਆਈ.ਆਈ.ਟੀ. ਖੜਗਪੁਰ ਵਲੋਂ ਭਾਰਤ ਦੇ ਧਰਤੀ ਹੇਠਲੇ ਪਾਣੀ ਬਾਰੇ ਛਪੀ ਇਕ ਰਿਪੋਰਟ ਚਿੰਤਾ ਪੈਦਾ ਕਰਦੀ ਹੈ। ਰਿਪੋਰਟ ਅਨੁਸਾਰ ਭਾਰਤ ਦਾ ਧਰਤੀ ਹੇਠਲਾ ਕਰੀਬ 20 ਫੀਸਦੀ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ ਅਤੇ ਇਸ ਨਾਲ ਦੇਸ਼ ਦੀ ਕਰੀਬ 25 ਕਰੋੜ ਵਸੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX