ਤਾਜਾ ਖ਼ਬਰਾਂ


ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 5 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਮਾਨਸਾ

ਬਾਰਦਾਨੇ ਦੀ ਘਾਟ ਕਰਕੇ ਬਾਕਿਯੂ ਸਿੱਧੂਪੁਰ ਨੇ ਮਾਨਸਾ ਪਟਿਆਲਾ ਮੁੱਖ ਮਾਰਗ ਕੀਤਾ ਜਾਮ

ਭੀਖੀ, 22 ਅਪ੍ਰੈਲ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਅਤੇ ਹੀਰੋਂ ਕਲਾਂ ਦੇ ਕਿਸਾਨਾਂ ਦੇ ਇਨ੍ਹਾਂ ਪਿੰਡਾਂ 'ਚ ਬਾਰਦਾਨੇ ਦੀ ਘਾਟ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ 'ਚ ਪਿੰਡ ਢੈਪਈ ਵਿਖੇ ਮਾਨਸਾ ਪਿਆਲਾ ਮੁੱਖ ਮਾਰਗ ਨੂੰ ਜਾਮ ਕਰਕੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰਬਾਜ਼ੀ ਕੀਤੀ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ, ਗੁਰਚਰਨ ਸਿੰਘ ਢੈਪਈ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਤੇ ਮੰਡੀਆਂ 'ਚ ਉਨ੍ਹਾਂ ਨੂੰ ਕਿਸੇ ਵੀ ਦਿੱਕਤਾਂ ਨਾ ਆਉਣ ਦੀ ਗੱਲ ਤਾਂ ਕੀਤੀ ਜਾ ਰਹੀ ਹੈ, ਪਰ ਜਮੀਨੀ ਪੱਧਰ 'ਤੇ ਸਰਕਾਰ ਦੇ ਵਾਅਦੇ ਵਫਾ ਨਹੀਂ ਹੋ ਰਹੇ | ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਉਕਤ ਪਿੰਡਾਂ ਦੀਆਂ ਖਰੀਦ ਏਜੰਸੀਆਂ 'ਚ ਪਨਸਪ ਵਲੋਂ ਖਰੀਦ ਕੀਤੀ ਜਾ ਰਹੀ ਹੈ | ਬਾਰਦਾਨੇ ਦੀ ਘਾਟ ਸਬੰਧੀ ਉਨ੍ਹਾਂ ਪਹਿਲਾਂ ਹੀ ਮਹਿਕਮੇ ਨੂੰ ਅਗਾਹ ਕਰ ਦਿੱਤਾ ਸੀ, ਪਰ ਜਦੋਂ ਕਿਸਾਨਾਂ ਦੀ ਨਹੀਂ ਸੁਣੀ ਗਈ ਤਾਂ ਉਨ੍ਹਾਂ ਅੱਕ ਕੇ ਮਾਨਸਾ ਪਟਿਆਲਾ ਮੁੱਖ ਮਾਰਗ 'ਤੇ ਤਿੰਨ ਘੰਟੇ ਜਾਮ ਲਾਉਣਾ ਪਿਆ | ਜਾਮ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ | ਭਾਵੇਂ ਬਦਲਵੇਂ ਰਸਤੇ ਰਾਹੀਂ ਟਰੈਫਿਕ ਚਲਦੀ ਰਹੀ, ਪਰ ਲੋਕਾਂ ਨੂੰ ਪ੍ਰੇਸ਼ਾਨ ਤਾਂ ਹੋਣਾ ਹੀ ਪਿਆ | ਕਿਸਾਨਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੁੰਦੀ ਉਹ ਧਰਨਾ ਨਹੀਂ ਚੁੱਕਣਗੇ | ਜਿਸ ਦੇ ਚਲਦਿਆਂ ਪਨਸਪ ਦੇ ਡੀ. ਐੱਮ. ਅਮਿਤ ਕੁਮਾਰ ਤੇ ਆੜਤੀਆਂ ਵਲੋਂ ਮੌਕੇ 'ਤੇ ਬਾਰਦਾਨਾਂ ਭੇਜਣ 'ਤੇ ਕਿਸਾਨਾਂ ਨੇ ਧਰਨਾ ਚੁੱਕ ਲਿਆ | ਕਿਸਾਨ ਆਗੂਆਂ ਕਿਹਾ ਕਿ ਜੇਕਰ ਪ੍ਰਸਾਸ਼ਨ ਬਾਰਦਾਨੇ ਦੀ ਕਿੱਲਤ ਨੂੰ ਗੰਭੀਰਤਾ ਨਾਲ ਨਹੀਂ ਲੈਦਾ ਤਾਂ ਉਹ ਦੁਬਾਰਾ ਧਰਨਾ ਦੇਣ ਲਈ ਮਜਬੂਰ ਹੋਣਗੇ | ਇਸ ਮੌਕੇ ਬਿੱਕਰਜੀਤ ਸਿੰਘ ਢੈਪਈ, ਧੰਨਾ ਸਿੰਘ ਢੈਪਈ, ਤੋਤਾ ਰਾਮ ਢੈਪਈ, ਗੁਰਜੀਤ ਸਿੰਘ, ਲਾਲੀ ਸਿੰਘ, ਸਿੰਦਰ ਸਿੰਘ ਬੀਰ ਖੁਰਦ, ਲੀਲਾ ਸਿੰਘ ਹੀਰੋਂ ਕਲਾਂ, ਸੁਖਦੇਵ ਸਿੰਘ, ਕਰਮਜੀਤ ਸਿੰਘ, ਸ਼ਿੰਦਰ ਸਿੰਘ ਕੇਵਲ ਸਿੰਘ ਤੇ ਮਾ. ਵਰਿੰਦਰ ਸੋਨੀ ਆਦਿ ਹਾਜ਼ਰ ਸਨ |

ਐੱਸ.ਐੱਮ.ਓ ਅਤੇ ਪਤਨੀ ਸਣੇ 42 ਜਣੇ ਕੋਰੋਨਾ ਪਾਜ਼ੀਟਿਵ

ਡੱਬਵਾਲੀ, 22 ਅਪੈ੍ਰਲ (ਇਕਬਾਲ ਸਿੰਘ ਸ਼ਾਂਤ)-ਸਥਾਨਕ ਸਰਕਾਰੀ ਹਸਪਤਾਲ ਦੇ ਐੱਸ.ਐੱਮ.ਓ ਅਤੇ ਉਨ੍ਹਾਂ ਦੀ ਪਤਨੀ ਸਮੇਤ 42 ਜਣੇ ਕੋਰੋਨਾ ਪਾਜ਼ੀਟਿਵ ਆਏ ਹਨ | ਪਹਿਲਾਂ ਤੋਂ ਕੋਰੋਨਾ ਪੀੜਤ ਚੱਲੇ ਆ ਰਹੇ ਡੀ.ਐੱਸ.ਪੀ. ਕੁਲਦੀਪ ਸਿੰਘ ਬੈਣੀਵਾਲ ਦੀ ਰਿਪੋਰਟ ਦੁਬਾਰਾ ਪਾਜ਼ੀਟਿਵ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਸ਼ੇਰ ਖਾਂ ਵਾਲਾ ਦੀ ਹੋਈ ਸਰਬਸੰਮਤੀ ਨਾਲ ਚੋਣ

ਬੋਹਾ, 22 ਅਪ੍ਰੈਲ (ਰਮੇਸ਼ ਤਾਂਗੜੀ)-ਸਹਿਕਾਰੀ ਖੇਤੀਬਾੜੀ ਸਭਾ ਸ਼ੇਰ ਖਾਂ ਵਾਲਾ ਦੀ ਅੱਜ ਹੋਈ ਸਰਬਸੰਮਤੀ ਨਾਲ ਚੋਣ ਵਿਚ ਜਸ਼ਨਜੀਤ ਸਿੰਘ ਗੋਸਾ ਪ੍ਰਧਾਨ ਅਤੇ ਹਰੀ ਸਿੰਘ ਉਪ ਪ੍ਰਧਾਨ ਚੁਣੇ ਗਏ | ਸਰਪੰਚ ਗੁਰਬਾਜ਼ ਸਿੰਘ ਸ਼ੇਰ ਖਾਂ ਵਾਲਾ ਨੇ ਦੱਸਿਆ ਕਿ ਇਹ ਸਭਾ 2 ...

ਪੂਰੀ ਖ਼ਬਰ »

ਪਿੰਡਾਂ ਦੇ ਮੁਹਤਬਰ ਕੋਵਿਡ ਦੇ ਪ੍ਰਕੋਪ ਨੂੰ ਠੱਲ੍ਹਣ ਲਈ ਪ੍ਰਸਾਸ਼ਨ ਨੂੰ ਸਹਿਯੋਗ ਦੇਣ-ਸੁਰੇਂਦਰ ਲਾਂਬਾ

ਮਾਨਸਾ, 22 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਪਿੰਡਾਂ ਦੇ ਮੁਹਤਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੀ ਦੂਜੀ ਲਹਿਰ ਦੇ ਵਧ ਰਹੇ ਪਸਾਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ...

ਪੂਰੀ ਖ਼ਬਰ »

ਪਿੰਡ ਰੜ ਦੀ ਸਹਿਕਾਰੀ ਸਭਾ ਦੀ ਹੋਈ ਚੋਣ

ਜੋਗਾ 22 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)-ਅੱਜ ਪਿੰਡ ਰੜ ਦੀ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਚੋਣ ਹੋਈ | ਜਾਣਕਾਰੀ ਮੁਤਾਬਕ ਪੰਜ ਮੈਂਬਰ ਕਾਂਗਰਸ ਪਾਰਟੀ ਅਤੇ ਚਾਰ ਮੈਂਬਰ ਅਕਾਲੀ ਦਲ ਦੇ ਸਨ ਕਾਂਗਰਸ ਪਾਰਟੀ ਦਾ ਬਹੁਮਤ ਜ਼ਿਆਦਾ ਹੋਣ ਕਾਰਣ ਕਾਂਗਰਸ ਪਾਰਟੀ ਦੇ ਜਗਤਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕ ਅਤੇ ਮਾਪੇ 10 ਮਈ ਨੂੰ ਮੋਤੀ ਮਹਿਲ ਪਟਿਆਲਾ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਬਰੇਟਾ, 22 ਅਪ੍ਰੈਲ (ਪਾਲ ਸਿੰਘ ਮੰਡੇਰ)-ਪਿੰਡ ਬਹਾਦਰਪੁਰ ਵਿਖੇ ਬੇਰੁਜ਼ਗਾਰ ਅਧਿਆਪਕ ਤੇ ਮਾਪੇ ਐਕਸ਼ਨ ਕਮੇਟੀ ਦੀ ਮੀਟਿੰਗ ਸ਼ਾਮ ਸਿੰਘ ਖੱਤਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਮਾਪੇ, ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਲੜਕੀਆਂ ਅਤੇ ਲੜਕੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਗਾਗੋਵਾਲ ਨੇ ਪਿੰਡਾਂ 'ਚ ਸਪੋਰਟਸ ਕਿੱਟਾਂ ਵੰਡੀਆਂ

ਜੋਗਾ 22 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਵਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਪਿੰਡ ਅਕਲੀਆ, ਰੜ ਤੇ ਬੁਰਜ ਢਿੱਲਵਾਂ ਵਿਖੇ ਸਪੋਰਟਸ ਕਿੱਟਾਂ ਵੰਡੀਆਂ ਗਈਆਂ | ਗਾਗੋਵਾਲ ਵਲੋਂ ਜਾਣਕਾਰੀ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਹਾਈਵੇਅ 'ਤੇ ਧਰਨਾ

ਬਰੇਟਾ, 22 ਅਪ੍ਰੈਲ (ਜੀਵਨ ਸ਼ਰਮਾ)-ਇਲਾਕੇ ਦੇ ਖ਼ਰੀਦ ਕੇਂਦਰਾ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਰੇਟਾ-ਬੁਢਲਾਡਾ ਹਾਈਵੇ 'ਤੇ ਪਿੰਡ ਦਿਆਲਪੁਰਾ ਵਿਖੇ ਧਰਨਾ ਲਗਾਇਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 187 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 22 ਅਪ੍ਰੈਲ (ਸ.ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 187 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਜਦਕਿ 41 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 940 ਹੋ ਗਈ ਹੈ ਅਤੇ ਹੁਣ ਤੱਕ 61 ਜਣਿਆਂ ਦੀ ਮੌਤ ਹੋ ਚੁੱਕੀ ਹੈ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ

ਬਰੇਟਾ, 22 ਅਪ੍ਰੈਲ (Ðਜੀਵਨ ਸ਼ਰਮਾ, ਪਾਲ ਸਿੰਘ ਮੰਡੇਰ)-ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਧਰਨੇ ਨੂੰ ਸੁਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕਈ ...

ਪੂਰੀ ਖ਼ਬਰ »

ਬਾਰਦਾਨੇ ਦੀ ਕਿੱਲਤ ਨੂੰ ਲੈ ਕਿਸਾਨਾਂ ਵਲੋਂ ਸਲਾਬਤਪੁਰਾ ਵਿਖੇ ਸੜਕ ਜਾਮ

ਭਗਤਾ ਭਾਈਕਾ, 22 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਪਿੰਡ ਸਲਾਬਤਪੁਰਾ, ਆਦਮਪੁਰਾ ਅਤੇ ਬੁਰਜ ਰਾਜਗੜ੍ਹ ਆਦਿ ਪਿੰਡਾਂ ਦੇ ਕਿਸਾਨਾਂ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਕਿੱਲਤ ਹੋਣ ਦੇ ਰੋਸ ਵਿਚ ਅੱਜ ਸਲਾਬਤਪੁਰਾ ...

ਪੂਰੀ ਖ਼ਬਰ »

ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੰਟੇਨਮੈਂਟ ਜ਼ੋਨ ਕੀਤੇ ਘੋਸ਼ਿਤ

ਮਾਨਸਾ, 22 ਅਪ੍ਰੈਲ (ਸਟਾਫ਼ ਰਿਪੋਰਟਰ)-ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਲੀ ਨੰਬਰ 2 ਡੀ.ਏ.ਵੀ. ਸਕੂਲ ਵਾਲੀ ਗਲੀ (ਮਕਾਨ ਨੰਬਰ 116), ਡੀ.ਏ.ਵੀ. ਸਕੂਲ ਦੇ ਨਾਲ ਵਾਲੀ ਗਲੀ (ਮਕਾਨ ਨੰਬਰ 128) ...

ਪੂਰੀ ਖ਼ਬਰ »

ਬੱਸ ਦੀ ਟੱਕਰ ਨਾਲ 58 ਸਾਲਾ ਵਿਅਕਤੀ ਦੀ ਮੌਤ

ਸਰਦੂਲਗੜ੍ਹ, 22 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)-ਸੜਕ ਹਾਦਸੇ 'ਚ ਫੱਤਾ ਮਾਲੋਕਾ ਵਿਖੇ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਜਲੌਰ ਸਿੰਘ (58) ਪੁੱਤਰ ਜੀਤਾ ਸਿੰਘ ਵਾਸੀ ਰੋੜਕੀ ਹਾਲ ਅਬਾਦ ਫੱਤਾ ਮਾਲੋਕਾ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਦੇ ਖਰੀਦ ਕੇਂਦਰ ...

ਪੂਰੀ ਖ਼ਬਰ »

ਅੰਜੂ ਗੁਪਤਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਜੋਂ ਅਹੁਦਾ ਸੰਭਾਲਿਆ

ਮਾਨਸਾ, 22 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਅੰਜੂ ਗੁਪਤਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਨਸਾ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ | ਉਹ ਇਸ ਤੋਂ ਪਹਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਜੋਂ ਤੈਨਾਤ ਸਨ | ਦੱਸਣਾ ਬਣਦਾ ਹੈ ਕਿ ...

ਪੂਰੀ ਖ਼ਬਰ »

ਖ਼ਰੀਦੀ ਕਣਕ ਦੀ 399.39 ਕਰੋੜ ਰੁਪਏ ਦੀ ਅਦਾਇਗੀ ਕੀਤੀ-ਡਿਪਟੀ ਕਮਿਸ਼ਨਰ 3 ਲੱਖ 34 ਹਜ਼ਾਰ 326 ਮੀਟਿ੍ਕ ਟਨ ਕਣਕ ਦੀ ਖ਼ਰੀਦ

ਮਾਨਸਾ, 22 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ 'ਚ ਸਰਕਾਰੀ ਖ਼ਰੀਦ ਏਜੰਸੀਆਂ ਵਲ਼ੋਂ ਅਨਾਜ ਮੰਡੀਆਂ 'ਚ ਖ਼ਰੀਦੀ ਗਈ ਕਣਕ ਦੀ ਹੁਣ ਤੱਕ ਕਿਸਾਨਾਂ ਨੂੰ 399.39 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ | ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX