ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਵੈਕਸੀਨ ਦੀ ਕਿੱਲਤ ਕਾਰਨ ਕਈ ਰਾਜਾਂ ਵਲੋਂ ਟੀਕਾਕਰਨ ਦਾ ਅੱਜ ਤੋਂ ਸ਼ੁਰੂ ਹੋਣ ਵਾਲਾ ਤੀਜਾ ਪੜਾਅ ਮੁਲਤਵੀ

• ਨਵੇਂ ਕੋਰੋਨਾ ਮਰੀਜ਼ਾਂ ਦਾ ਅੰਕੜਾ 3 ਲੱਖ 86 ਹਜ਼ਾਰ ਤੋਂ ਪਾਰ • ਅਪ੍ਰੈਲ 'ਚ ਆਏ 66 ਲੱਖ ਮਾਮਲੇ • ਦੁਨੀਆ 'ਚ ਇਕ ਦਿਨ 'ਚ ਮਿਲੇ ਕੋਰੋਨਾ ਮਰੀਜ਼ਾਂ 'ਚੋਂ 45 ਫ਼ੀਸਦੀ ਮਾਮਲੇ ਭਾਰਤ 'ਚ • ਅਮਰੀਕਾ ਵਲੋਂ ਉਡਾਣਾਂ 'ਤੇ ਪਾਬੰਦੀ
ਨਵੀਂ ਦਿੱਲੀ, 30 ਅਪ੍ਰੈਲ (ਉਪਮਾ ਡਾਗਾ ਪਾਰਥ)- ਆਕਸੀਜਨ ਦੀ ਕਿੱਲਤ ਤੋਂ ਬਾਅਦ ਵੈਕਸੀਨ ਦੀ ਕਿੱਲਤ ਦਾ ਮਾਮਲਾ ਉਸ ਵੇਲੇ ਸੁਰਖੀਆਂ 'ਚ ਆ ਰਿਹਾ ਹੈ ਜਦੋਂ 1 ਮਈ ਤੋਂ ਸ਼ੁਰੂ ਹੋ ਰਹੇ 18 ਸਾਲ ਤੋਂ ਉਪਰ ਦੇ ਲੋਕਾਂ ਲਈ ਟੀਕਾਕਰਨ ਦੇ ਤੀਜੇ ਪੜਾਅ ਤੋਂ ਪਹਿਲਾ ਕਈ ਰਾਜਾਂ ਵਲੋਂ ਟੀਕਾਕਰਨ ਮੁਹਿੰਮ ਰੋਕ ਦਿੱਤੀ ਗਈ ਹੈ | ਇਹ ਟੀਕਾਕਰਨ ਮੁਹਿੰਮ ਉਸ ਵੇਲੇ ਰੋਕੀ ਗਈ ਹੈ ਜਦੋਂ ਦੇਸ਼ 'ਚ 24 ਘੰਟਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ 86 ਹਜ਼ਾਰ ਤੋਂ ਵੀ ਪਾਰ ਪਹੁੰਚ ਗਈ ਹੈ |
2.45 ਕਰੋੜ ਤੋਂ ਵੱਧ ਰਜਿਸਟਰੇਸ਼ਨ
ਟੀਕਾਕਰਨ ਦੇ ਤੀਜ਼ੇ ਪੜਾਅ ਲਈ ਦੋ ਦਿਨਾਂ ਅੰਦਰ 2.45 ਕਰੋੜ ਤੋਂ ਜ਼ਿਆਦਾ ਲੋਕਾਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਹੈ | ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ 28 ਅਪ੍ਰੈਲ ਨੂੰ 1.37 ਕਰੋੜ ਤੋਂ ਵੱਧ ਅਤੇ 29 ਅਪ੍ਰੈਲ ਨੂੰ 1.04 ਕਰੋੜ ਤੋਂ ਵੱਧ ਲੋਕਾਂ ਨੇ ਰਜਿਟਰੇਸ਼ਨ ਕਰਵਾਈ | ਤੀਜਾ ਪੜਾਅ ਸ਼ੁਰੂ ਹੋਣ ਤੋਂ ਐਨ ਪਹਿਲਾਂ ਕਈ ਰਾਜਾਂ ਨੇ ਵੈਕਸੀਨ ਦੀ ਕਮੀ ਅਤੇ ਪੂਰੀ ਤਿਆਰੀ ਨਾ ਹੋਣ ਦਾ ਹਵਾਲਾ ਦਿੰਦਿਆਂ ਮੁਹਿੰਮ ਫਿਲਹਾਲ ਰੋਕ ਦਿੱਤੀ ਹੈ | ਇਨ੍ਹਾਂ ਰਾਜਾਂ 'ਚ ਦਿੱਲੀ, ਮਹਾਂਰਾਸ਼ਟਰ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼ ਸ਼ਾਮਿਲ ਹਨ | ਇਸ ਤੋਂ ਇਲਾਵਾ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਵਾਘੇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਵੈਕਸੀਨ ਦੀ ਕਿੱਲਤ ਬਾਰੇ ਜਾਣਕਾਰੀ ਦਿੱਤੀ | ਬਿਹਾਰ 'ਚ ਵੀ ਟੀਕਾਕਰਨ ਨੂੰ ਲੈ ਕੇ ਹਾਲੇ ਕੋਈ ਸਪੱਸ਼ਟਤਾ ਨਹੀਂ ਹੈ | ਹਾਲਾਂਕਿ ਸੂਬਾ ਅਧਿਕਾਰੀਆਂ ਵਲੋਂ ਟੀਕਾਕਰਨ ਦੀਆਂ ਪੂਰੀਆਂ ਤਿਆਰੀਆਂ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਟੀਕਾ ਲਗਵਾਉਣ ਸਬੰਧੀ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ |
3 ਲੱਖ 86 ਹਜ਼ਾਰ ਨਵੇਂ ਮਾਮਲੇ
ਪਿਛਲੇ 24 ਘੰਟਿਆਂ 'ਚ ਭਾਰਤ 'ਚ 3 ਲੱਖ 86 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ | ਭਾਰਤ 'ਚ ਕੋਰੋਨਾ ਦੀ ਵਧ ਰਹੀ ਮਾਰ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ 8 ਲੱਖ 92 ਹਜ਼ਾਰ ਲੋਕ ਕੋਰੋਨਾ ਪਾਜ਼ੀਟਿਵ ਹੋਏ ਜਿਨ੍ਹਾਂ 'ਚੋਂ ਤਕਰੀਬਨ 45 ਫ਼ੀਸਦੀ ਸਿਰਫ਼ ਭਾਰਤ 'ਚ ਹਨ | ਮੌਤਾਂ ਦੇ ਅੰਕੜਿਆਂ 'ਚ ਵੀ ਭਾਰਤ ਦੁਨੀਆਂ 'ਚ ਸਿਖ਼ਰ 'ਤੇ ਹੈ | ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ 15,142 ਲੋਕਾਂ ਦੀ ਮੌਤ ਹੋਈ ਜਿਨ੍ਹਾਂ 'ਚੋਂ ਭਾਰਤ 'ਚ ਸਭ ਤੋਂ ਵੱਧ 3501 ਮੌਤਾਂ ਹੋਈਆਂ | ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਭਾਰਤ 'ਚ ਤਿੰਨ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ | ਸਰਗਰਮ ਮਾਮਲਿਆਂ 'ਚ ਵੀ ਭਾਰਤ ਦੂਜੇ ਨੰਬਰ 'ਤੇ ਹੈ | ਇਸ ਸਮੇਂ ਭਾਰਤ 'ਚ 31 ਲੱਖ 64 ਹਜ਼ਾਰ 825 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ | ਜਦਕਿ ਅਮਰੀਕਾ 'ਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ 68 ਲੱਖ ਹੈ | ਭਾਰਤ 'ਚ ਅਪ੍ਰੈਲ ਮਹੀਨੇ ਦੌਰਾਨ ਰਿਕਾਰਡ 66 ਲੱਖ ਤੋਂ ਵਧ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਮਹਾਂਮਾਰੀ ਦਾ ਸਭ ਤੋਂ ਖਰਾਬ ਮਹੀਨਾ ਬਣ ਗਿਆ ਹੈ |
ਅਮਰੀਕਾ ਵਲੋਂ ਉਡਾਣਾਂ 'ਤੇ ਪਾਬੰਦੀ
ਵਾਸ਼ਿੰਗਟਨ-ਭਾਰਤ ਵਿਚ ਵਧ ਰਹੇ ਕੋੋਰੋਨਾ ਮਾਮਲਿਆਂ ਦੌਰਾਨ ਅਮਰੀਕਾ ਨੇ ਭਾਰਤ ਤੋਂ ਹੋਣ ਵਾਲੀ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ | ਇਹ ਪਾਬੰਦੀ 4 ਮਈ ਤੋਂ ਲਾਗੂ ਹੋਵੇਗੀ |
31 ਮਈ ਤੱਕ ਬੰਦ ਅੰਤਰਰਾਸ਼ਟਰੀ ਉਡਾਣਾਂ
ਕੋਰੋਨਾ ਦੇ ਵਧਦੇ ਪ੍ਰਭਾਵ ਦਰਮਿਆਨ ਅੰਤਰਰਾਸ਼ਟਰੀ ਉਡਾਨਾਂ 'ਤੇ ਲਾਈ ਰੋਕ ਨੂੰ 31 ਮਈ ਤੱਕ ਲਈ ਵਧਾ ਦਿੱਤਾ ਗਿਆ ਹੈ | ਸ਼ਹਿਰੀ ਹਵਾਬਾਜ਼ੀ ਬਾਰੇ ਮੰਤਰਾਲੇ ਵਲੋਂ ਜਾਰੀ ਆਦੇਸ਼ ਮੁਤਾਬਿਕ ਭਾਰਤ ਤੋਂ ਜਾਣ ਵਾਲੀਆਂ ਅਤੇ ਆਉਣ ਵਾਲੀਆਂ ਉਡਾਣਾਂ 'ਤੇ ਰੋਕ 31 ਮਈ ਤੱਕ ਲਈ ਵਧਾ ਦਿੱਤੀ ਗਈ ਹੈ | ਇਹ ਰੋਕ ਕਾਰਗੋ ਉਡਾਨਾਂ 'ਤੇ ਲਾਗੂ ਨਹੀਂ ਹੋਵੇਗੀ | ਆਦੇਸ਼ ਮੁਤਾਬਿਕ ਡੀ. ਜੀ. ਸੀ. ਏ. ਵਲੋਂ ਕੁਝ ਚੁਣੇ ਹੋਏ ਰੂਟਾਂ 'ਤੇ ਉਡਾਣਾਂ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਹਰ ਮਾਮਲੇ 'ਤੇ ਵੱਖਰੇ ਤੌਰ 'ਤੇ ਵਿਚਾਰ ਕੀਤਾ ਜਾਵੇਗਾ |
ਚੰਡੀਗੜ੍ਹ-ਨਵੀਂ ਦਿੱਲੀ ਸ਼ਤਾਬਦੀ 2 ਮਈ ਤੋਂ ਰੱਦ
ਕੋਰੋਨਾ ਦੀ ਦੂਜੀ ਲਹਿਰ ਦਾ ਪਸਾਰ ਰੋਕਣ ਲਈ ਰੇਲਵੇ ਨੇ ਚੰਡੀਗੜ੍ਹ-ਨਵੀਂ ਦਿੱਲੀ, ਸ਼ਤਾਬਦੀ ਟ੍ਰੇਨ 2 ਮਈ ਤੋਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ | ਇਸ ਤੋਂ ਇਲਾਵਾ ਕਾਲਕਾ-ਸ਼ਿਮਲਾ ਦਰਮਿਆਨ ਚੱਲਣ ਵਾਲੀ ਸਪੈਸ਼ਲ ਟ੍ਰੇਨ ਨੂੰ 1 ਮਈ ਤੋਂ ਰੱਦ ਕਰ ਦਿੱਤਾ ਗਿਆ ਹੈ | ਇਨ੍ਹਾਂ ਟ੍ਰੇਨਾਂ ਨੂੰ ਸੁਰੱਖਿਆ ਦੇ ਮੱਦੇਨਜਰ ਅਤੇ 60 ਫ਼ੀਸਦੀ ਖ਼ਾਲੀ ਹੋਣ ਕਾਰਨ ਰੱਦ ਕੀਤਾ ਗਿਆ |
ਰੇਮਡੇਸਿਵਿਰ ਦੀਆਂ ਸਾਢੇ ਚਾਰ ਲੱਖ ਖੁਰਾਕਾਂ ਦਾ ਕਰੇਗੀ ਆਯਾਤ
ਕੇਂਦਰ ਸਰਕਾਰ ਨੇ ਕੋਰੋਨਾ ਦੇ ਇਲਾਜ 'ਚ ਪ੍ਰਭਾਵੀ ਸਮਝੀ ਜਾਂਦੀ ਦਵਾਈ ਰੇਮਡੇਸਿਵਿਰ ਦੀਆਂ ਸਾਢੇ ਚਾਰ ਲੱਖ ਖ਼ੁਰਾਕਾਂ ਦੇ ਆਯਾਤ ਦੀ ਇਜਾਜ਼ਤ ਦੇ ਦਿੱਤੀ ਹੈ | ਕੈਮੀਕਲ ਅਤੇ ਖ਼ਾਦਾਂ ਬਾਰੇ ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਮਰੀਕੀ ਕੰਪਨੀ ਜਿਲਡ ਸਾਇੰਸ ਅਤੇ ਮਿਸਰ ਦੀ ਕੰਪਨੀ ਈਵਾ ਫਾਰਮਾ ਨੂੰ ਸਰਕਾਰੀ ਕੰਪਨੀ ਐਚ. ਐਲ. ਐਲ. ਵਲੋਂ ਸਾਢੇ ਚਾਰ ਲੱਖ ਖ਼ੁਰਾਕਾਂ ਦਾ ਆਰਡਰ ਦਿੱਤਾ ਗਿਆ | ਜਿਸ 'ਚ ਜਿਲਡ ਸਾਇੰਸ ਅਗਲੇ 1-2 ਦਿਨਾਂ 'ਚ 75 ਹਜ਼ਾਰ ਤੋਂ 1 ਲੱਖ ਖ਼ੁਰਾਕਾਂ ਭੇਜੇਗੀ ਅਤੇ ਬਾਕੀ ਇਕ ਲੱਖ ਖ਼ੁਰਾਕਾਂ 15 ਮਈ ਤੱਕ ਭਿਜਵਾਈਆਂ ਜਾਣਗੀਆਂ | ਜਦਕਿ ਈਵਾ ਫਾਰਮਾ ਪਹਿਲਾਂ 10,000 ਖ਼ੁਰਾਕਾਂ ਭੇਜੇਗੀ ਫਿਰ ਹਰ 15 ਦਿਨਾਂ ਬਾਅਦ 50 ਹਜ਼ਾਰ ਖ਼ੁਰਾਕਾਂ ਭੇਜੇਗੀ | ਭਾਰਤ 'ਚ ਇਸ ਦੀ ਵਧਦੀ ਮੰਗ ਅਤੇ ਕਿੱਲਤ ਨੂੰ ਵੇਖਦਿਆਂ ਇਸ ਦੇ ਨਿਰਯਾਤ 'ਤੇ ਸਰਕਾਰ ਵਲੋਂ ਪਹਿਲਾਂ ਹੀ ਪਾਬੰਦੀ ਲਾ ਦਿੱਤੀ ਗਈ ਹੈ |
ਸ਼ਿਵਰਾਜ ਪਾਟਿਲ ਨੂੰ ਕੋਰੋਨਾ
ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਪਰਿਵਾਰਕ ਮੈਂਬਰ ਅਨੁਸਾਰ ਸ਼ਿਵਰਾਜ ਪਾਟਿਲ (85) 'ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਨਹੀਂ ਹਨ |

ਤਾਲਾਬੰਦੀ ਸਥਾਈ ਹੱਲ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ, 30 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਦੀ ਘੜੀ ਪੂਰੀ ਤਾਲਾਬੰਦੀ ਦੀ ਸੰਭਾਵਨਾ ਤੋਂ ਇਨਕਾਰ ਕਰਦੇ ਹੋਏ ਸ਼ੁੱਕਰਵਾਰ ਨੂੰ ਸਭ ਤੋਂ ਵੱਧ ਕੋਵਿਡ ਪ੍ਰਭਾਵਿਤ 6 ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮਾਈਕਰੋ ਕੰਟੇਨਮੈਂਟ ਰਣਨੀਤੀ ਹੋਰ ਪੁਖਤਾ ਕਰਨ ਅਤੇ 100 ਫੀਸਦੀ ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਾਲਾਬੰਦੀ ਕੋਈ ਹੱਲ ਨਹੀਂ ਹੈ, ਕਿਉਂ ਜੋ ਇਸ ਨਾਲ ਵੱਡੀ ਪੱਧਰ 'ਤੇ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਵੱਲ ਵਹੀਰਾਂ ਘੱਤ ਦੇਣਗੇ, ਜਿੱਥੇ ਕਿ ਮੈਡੀਕਲ ਸਹੂਲਤਾਂ ਬਿਲਕੁਲ ਨਿਗੂਣੀਆਂ ਹਨ | ਉਨ੍ਹਾਂ ਨੇ ਸਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਪਾਬੰਦੀਆਂ ਸਖਤੀ ਨਾਲ ਲਾਗੂ ਕੀਤੀਆਂ ਜਾਣ ਅਤੇ ਜ਼ਿਆਦਾ ਪਾਜ਼ੀਟਿਵ ਮਾਮਲਿਆਂ ਵਾਲੇ ਸਾਰੇ ਖੇਤਰਾਂ ਦੇ ਹੋਟਲਾਂ 'ਚ ਬੈਠ ਕੇ ਖਾਣ 'ਤੇ ਰੋਕ ਲਾਈ ਜਾਵੇ ਅਤੇ ਸਿਹਤ ਵਿਭਾਗ ਦੁਆਰਾ ਰੈਸਟੋਰੈਂਟਾਂ ਦੇ ਸਟਾਫ਼ ਦੀ ਕੋਵਿਡ ਜਾਂਚ ਕੀਤੀ ਜਾਵੇ | ਉਦਯੋਗ ਜਗਤ ਨੂੰ ਹਲਕੇ ਲੱਛਣਾਂ ਵਾਲੇ ਕਾਮਿਆਂ ਦੇ ਇਲਾਜ ਲਈ ਆਪਣੇ ਖੁਦ ਦੇ ਕੋਵਿਡ ਇਲਾਜ ਕੇਂਦਰ ਸਥਾਪਿਤ ਕਰਨ ਅਤੇ ਆਰਜੀ ਹਸਪਤਾਲ ਤਿਆਰ ਕਰਨ ਲਈ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕੋਵਿਡ ਖ਼ਿਲਾਫ਼ ਜੰਗ ਮਿਲਜੁਲ ਕੇ ਲੜਨ 'ਤੇ ਜ਼ੋਰ ਦਿੱਤਾ | ਉਨ੍ਹਾਂ ਮੁੱਖ ਸਕੱਤਰ ਨੂੰ ਕੋਵਿਡ ਜੰਗ 'ਚ ਸੇਵਾ ਮੁਕਤ ਡਾਕਟਰਾਂ/ਨਰਸਾਂ ਅਤੇ ਐਮ.ਬੀ.ਬੀ.ਐਸ. ਦੇ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨੂੰ ਐਲ-2/ਐਲ-3 ਸੰਸਥਾਨਾਂ ਵਿਖੇ ਮੁੜ ਡਿਊਟੀ 'ਤੇ ਆਉਣ ਲਈ ਹੱਲਾਸ਼ੇਰੀ ਦੇਣ ਲਈ ਕਿਹਾ | ਮੁੱਖ ਮੰਤਰੀ ਅੱਜ 6 ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ੍ਹਆਂ ਲੁਧਿਆਣਾ, ਐਸ.ਏ.ਐਸ. ਨਗਰ (ਮੁਹਾਲੀ), ਜਲੰਧਰ, ਬਠਿੰਡਾ, ਪਟਿਆਲਾ ਅਤੇ ਅੰਮਿ੍ਤਸਰ ਵਿਖੇ ਕੋਵਿਡ ਸਥਿਤੀ ਦੀ ਸਮੀਖਿਆ ਸਬੰਧੀ ਇਕ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | 6 ਜ਼ਿਲਿ੍ਹਆਂ 'ਚੋਂ ਮੁਹਾਲੀ ਅਤੇ 2 ਹੋਰ ਜ਼ਿਲਿ੍ਹਆਂ 'ਚ ਕੰਟੇਨਮੈਂਟ ਜ਼ੋਨਾਂ ਦੀ ਥੋੜ੍ਹੀ ਗਿਣਤੀ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕੰਟੇਨਮੈਂਟ ਅਤੇ ਟੈਸਟਿੰਗ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਹੁਕਮ ਦਿੱਤੇ | ਮੁੱਖ ਮੰਤਰੀ ਨੇ ਇਸ ਗੱਲ 'ਤੇ ਚਿੰਤਾ ਵੀ ਜ਼ਾਹਰ ਕੀਤੀ ਕਿ ਸੂਬੇ ਦੇ 14 ਜ਼ਿਲਿ੍ਹਆਂ 'ਚ ਪਾਜ਼ੀਟਿਵ ਦਰ 10 ਫੀਸਦੀ ਤੋਂ ਵੱਧ ਹੈ ਜਦੋਂ ਕਿ ਪੰਜ ਜ਼ਿਲਿ੍ਹਆਂ 'ਚ 60 ਫੀਸਦੀ ਤੋਂ ਵੱਧ ਬੈੱਡ ਭਰੇ ਹੋਏ ਹਨ | ਮੁੱਖ ਮੰਤਰੀ ਨੇ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ, ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ | ਇਸ ਤੋਂ ਇਲਾਵਾ ਸਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ | ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ | ਕੈਪਟਨ ਨੇ ਕਿਹਾ ਕਿ ਸਾਰੀਆਂ ਪ੍ਰਾਈਵੇਟ ਸਿਹਤ ਸੰਸਥਾਵਾਂ ਵਲੋਂ ਸ਼ੁੱਕਰਵਾਰ ਸ਼ਾਮ ਨੂੰ ਬਕਾਇਆ ਪਈ ਅਣਵਰਤੀ ਵੈਕਸੀਨ ਭਾਰਤ ਸਰਕਾਰ ਨੂੰ ਵਾਪਸ ਕੀਤੇ ਜਾਣ ਨਾਲ ਇਨ੍ਹਾਂ ਸੰਸਥਾਵਾਂ ਕੋਲ ਭਲਕੇ ਤੋਂ 45 ਸਾਲ ਤੋਂ ਵੱਧ ਵਰਗ ਲਈ ਲਗਾਈ ਜਾਣ ਵਾਲੀ ਖ਼ੁਰਾਕ ਨਹੀਂ ਬਚੀ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੈਕਸੀਨ ਦਾ ਘਾਟ ਦਾ ਮੁੱਦਾ ਕੇਂਦਰ ਕੋਲ ਉਠਾਇਆ ਹੈ | ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਡਾ. ਗਗਨਦੀਪ ਕੰਗ ਦੇ ਮਾਹਿਰਾਂ ਦੇ ਗਰੁੱਪ ਦੀ ਅੰਤਰਿਮ ਰਿਪੋਰਟ ਦੇ ਆਧਾਰ 'ਤੇ ਤੀਜੇ ਪੜਾਅ ਦੇ ਟੀਕਾਕਰਨ ਦੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸੀਰਮ ਇੰਸਟੀਚਿਊਟ ਕੋਲ 26 ਅਪ੍ਰੈਲ ਨੂੰ 18-45 ਸਾਲ ਉਮਰ ਵਰਗ ਲਈ ਕੋਵੀਸ਼ੀਲਡ ਦੀਆਂ 30 ਲੱਖ ਖ਼ੁਰਾਕਾਂ ਦਾ ਆਰਡਰ ਦਿੱਤਾ ਗਿਆ ਸੀ ਪਰ ਉਨ੍ਹਾਂ ਪਾਸੋਂ ਜਵਾਬ ਆਇਆ ਕਿ ਵੈਕਸੀਨ ਦੀ ਉਪਲੱਬਧਤਾ ਦਾ ਪਤਾ ਚਾਰ ਹਫ਼ਤਿਆਂ ਦੇ ਅੰਦਰ ਲੱਗੇਗਾ | ਉਨ੍ਹਾਂ ਕਿਹਾ ਕਿ ਮੁਹਾਲੀ ਵਿਖੇ 100 ਬਿਸਤਰਿਆਂ ਵਾਲੇ ਆਰਜ਼ੀ ਹਸਪਤਾਲ ਦਾ ਢਾਂਚਾ ਸਥਾਪਿਤ ਕੀਤਾ ਜਾ ਰਿਹਾ ਹੈ, ਜਦੋਂ ਕਿ ਬਠਿੰਡਾ ਰਿਫਾਇਨਰੀ ਨੇੜੇ 250 ਬਿਸਤਰਿਆਂ ਵਾਲਾ ਆਰਜ਼ੀ ਹਸਪਤਾਲ ਬਣਾਇਆ ਜਾ ਰਿਹਾ ਹੈ, ਜਿੱਥੇ ਰਿਫਾਇਨਰੀ ਤੋਂ ਆਕਸੀਜਨ ਦੀ ਸਪਲਾਈ ਹੋਵੇਗੀ | ਉਨ੍ਹਾਂ ਕਿਹਾ ਕਿ ਲੈਵਲ-2 'ਤੇ ਬਿਸਤਰਿਆਂ ਦੀ ਉਪਲੱਬਧਤਾ ਭਾਵੇਂ ਹਾਲੇ ਪ੍ਰਬੰਧਨਯੋਗ ਹੈ ਪਰ ਲੈਵਲ-3 'ਚ ਭਰੇ ਬਿਸਤਰਿਆਂ ਦੀ ਗਿਣਤੀ 82 ਫੀਸਦੀ 'ਤੇ ਪੁੱਜ ਗਈ ਹੈ | ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਅਤੇ ਅੰਮਿ੍ਤਸਰ ਵਿਖੇ 600 ਵਾਧੂ ਬਿਸਤਰਿਆਂ ਦੇ ਨਾਲ ਪੰਜਾਬ 'ਚ ਹੋਰ 2000 ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਡਾ. ਕੇ.ਕੇ. ਤਲਵਾੜ, ਜੋ ਸੂਬਾ ਸਰਕਾਰ ਦੇ ਕੋਵਿਡ ਮਾਹਰ ਗਰੁੱਪ ਦੇ ਮੁਖੀ ਹਨ, ਨੇ ਕਿਹਾ ਕਿ ਸਾਰੇ ਹਸਪਤਾਲਾਂ ਨੂੰ ਆਕਸੀਜਨ ਦੀ ਦੁਰਵਰਤੋਂ ਚੈੱਕ ਕਰਨ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਠੀਕ ਹੋਏ ਮਰੀਜ਼ਾਂ ਨੂੰ ਲੈਵਲ-2 ਤੋਂ ਲੈਵਲ-3 ਦੇ ਖਾਲੀ ਬੈੱਡਾਂ 'ਤੇ ਸ਼ਿਫਟ ਕੀਤਾ ਜਾ ਰਿਹਾ ਹੈ | ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਮੌਜੂਦਾ ਸਮੇਂ ਗੰਭੀਰ ਸਥਿਤੀ ਨੂੰ ਦੇਖਦਿਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਸਲਾਹ ਦਿੱਤੀ ਗਈ ਹੈ ਕਿ ਸੈਨੇਟ ਚੋਣਾਂ ਫਿਲਹਾਲ ਨਾ ਕਰਵਾਈਆਂ ਜਾਣ | ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਗਿੱਲ ਨੇ ਆਕਸੀਜਨ ਸੰਕਟ 'ਤੇ ਚਿੰਤਾ ਜ਼ਾਹਰ ਕੀਤੀ, ਜਿਸ ਲਈ ਵਾਇਆ ਗਰੀਨ ਕੌਰੀਡੋਰ ਦੂਜੇ ਜ਼ਿਲਿ੍ਹਆਂ ਤੋਂ ਹੰਗਾਮੀ ਸਪਲਾਈ ਰਾਹੀਂ ਰੋਜ਼ਾਨਾ ਪੂਰਤੀ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਹਸਪਤਾਲਾਂ 'ਚ ਆਕਸੀਜਨ ਦਾ ਆਡਿਟ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ 'ਚ ਐਲ-3 ਦੇ 200 ਬੈੱਡਾਂ 'ਚੋਂ 196 ਬੈੱਡ ਮਰੀਜ਼ਾਂ ਨਾਲ ਭਰੇ ਹੋਏ ਹਨ ਜਦਕਿ ਜ਼ਿਲ੍ਹੇ 'ਚ 30 ਹੋਰ ਬੈੱਡ ਸ਼ਾਮਿਲ ਕੀਤੇ ਗਏ ਹਨ | ਜ਼ਿਲ੍ਹੇ 'ਚ ਚਾਰ ਕੰਟੇਨਮੈਂਟ ਅਤੇ 32 ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ ਅਤੇ ਕੰਟੈਕਟ ਟ੍ਰੇਸਿੰਗ ਵਧਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ | ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਮੀਟਿੰਗ ਦੌਰਾਨ ਦੱਸਿਆ ਕਿ ਅੰਮਿ੍ਤਸਰ 'ਚ ਸਾਰੇ ਮੈਡੀਕਲ ਕਾਲਜਾਂ ਦੀਆਂ ਓ.ਪੀ.ਡੀ. ਸੇਵਾਵਾਂ ਬੰਦ ਕਰ ਦਿੱਤੀਆਂ ਹਨ ਅਤੇ ਸਟਾਫ਼ ਨੂੰ ਕੋਵਿਡ ਡਿਊਟੀ 'ਚ ਲਾਇਆ ਜਾ ਰਿਹਾ ਹੈ | ਲੁਧਿਆਣਾ ਦੇ ਡਿਪਟੀ ਕਮਿਸਨਰ ਵਰਿੰਦਰ ਕੁਮਾਰ ਨੇ ਕਿਹਾ ਕਿ ਵਰਧਮਾਨ ਮਿੱਲ ਦੇ ਬੰਦ ਪਏ ਆਕਸੀਜਨ ਯੂਨਿਟ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਅਤੇ ਇਕ ਹੋਰ ਨੂੰ ਵੀ ਕਾਰਜਸ਼ੀਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 30 ਅਪ੍ਰੈਲ ਤੱਕ ਪਾਜ਼ੀਟਿਵ ਦਰ 16 ਫੀਸਦੀ 'ਤੇ ਖੜ੍ਹੀ ਹੈ ਅਤੇ ਦਿੱਲੀ ਅਤੇ ਗੁੜਗਾਉਂ ਸਮੇਤ ਵੱਖ-ਵੱਖ ਹੋਰ ਥਾਵਾਂ ਤੋਂ ਮਰੀਜ਼ ਵੱਡੀ ਗਿਣਤੀ ਵਿਚ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ 'ਚ 2 ਕੰਟੇਨਮੈਂਟ ਅਤੇ 8 ਮਾਈਕਰੋ ਕੰਟੇਨਮੈਂਟ ਜ਼ੋਨ ਹਨ | ਮੀਟਿੰਗ 'ਚ ਦੱਸਿਆ ਗਿਆ ਕਿ ਪਟਿਆਲਾ ਜ਼ਿਲ੍ਹੇ 'ਚ ਆਕਸਜੀਨ ਦੇ ਆਡਿਟ ਨਾਲ ਮੰਗ ਘਟੀ ਹੈ ਅਤੇ ਜ਼ਿਲ੍ਹੇ 'ਚ ਕੰਟੇਨਮੈਂਟ ਜ਼ੋਨ ਵਧਾਏ ਗਏ ਹਨ | ਮੀਟਿੰਗ 'ਚ ਦੱਸਿਆ ਗਿਆ ਕਿ ਅਤਿ ਪ੍ਰਭਾਵਿਤ ਮੁਹਾਲੀ ਜ਼ਿਲ੍ਹੇ 'ਚ 90 ਫੀਸਦੀ ਬੈੱਡ ਭਰੇ ਹੋਏ ਹਨ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਖੁਲਾਸਾ ਕੀਤਾ ਕਿ ਵੱਡੀ ਗਿਣਤੀ 'ਚ ਮਰੀਜ਼ ਦਿੱਲੀ-ਐਨ.ਸੀ.ਆਰ. ਤੋਂ ਆਏ ਹਨ |

ਦੇਸ਼ 'ਚ ਰਾਸ਼ਟਰੀ ਟੀਕਾਕਰਨ ਮਾਡਲ ਹੀ ਅਮਲ 'ਚ ਲਿਆਂਦਾ ਜਾਏ-ਸੁਪਰੀਮ ਕੋਰਟ

• ਨਿੱਜੀ ਕੰਪਨੀਆਂ ਨਹੀਂ ਤੈਅ ਕਰਨਗੀਆਂ ਰਾਜਾਂ ਨੂੰ ਮਿਲਣ ਵਾਲੀ ਵੈਕਸੀਨ ਦੀ ਮਿਕਦਾਰ • ਆਕਸੀਜਨ ਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਕੇਂਦਰ ਤੋਂ ਜਵਾਬ ਤਲਬੀ
— ਉਪਮਾ ਡਾਗਾ ਪਾਰਥ —

ਨਵੀਂ ਦਿੱਲੀ, 30 ਅਪ੍ਰੈਲ -ਕੋਰੋਨਾ ਰੋਕੂ ਟੀਕੇ ਦੀਆਂ ਵੱਖ-ਵੱਖ ਕੀਮਤਾਂ ਨੂੰ ਅਸਧਾਰਨ ਗੰਭੀਰ ਮੁੱਦਾ ਕਰਾਰ ਦਿੰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਭਾਰਤ ਨੂੰ ਰਾਸ਼ਟਰੀ ਟੀਕਾਕਰਨ ਦੇ ਉਸੇ ਮਾਡਲ ਦੀ ਵਰਤੋਂ ਕਰਨੀ ਹੋਵੇਗੀ, ਜਿਸ ਦੀ ਵਰਤੋਂ ਆਜ਼ਾਦੀ ਤੋਂ ਬਾਅਦ ਤੋਂ ਕੀਤੀ ਜਾ ਰਹੀ ਹੈ | ਸੁਪਰੀਮ ਕੋਰਟ ਨੇ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਨਿੱਜੀ ਹਸਪਤਾਲਾਂ ਲਈ ਕੋਰੋਨਾ ਰੋਕੂ ਟੀਕੇ ਦੀਆਂ ਵੱਖ-ਵੱਖ ਕੀਮਤਾਂ ਨੂੰ ਗੈਰਮੁਨਾਸਬ ਦੱਸਦਿਆਂ ਉਕਤ ਟਿੱਪਣੀ ਕੀਤੀ | ਸੁਪਰੀਮ ਕੋਰਟ ਨੇ ਟੀਕੇ ਦੀਆਂ ਵੱਖ-ਵੱਖ ਕੀਮਤਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਗ਼ਰੀਬ ਲੋਕ ਟੀਕਾਕਰਨ ਲਈ ਪੈਸੇ ਕਿਥੋਂ ਲਿਆਉਣਗੇ | ਅਦਾਲਤ ਨੇ ਵੱਖ-ਵੱਖ ਕੀਮਤਾਂ ਦੇ ਮਾਡਲ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਅਸੀਂ ਇਹ ਨਿੱਜੀ ਸੈਕਟਰ ਮਾਡਲ ਨਹੀਂ ਲਾਗੂ ਕਰ ਸਕਦੇ | 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਟੀਕਾਕਰਨ ਦੇ ਪੜਾਅ ਤੋਂ ਪਹਿਲਾਂ ਕੇਂਦਰ ਨੇ ਟੀਕਾਕਰਨ ਨੀਤੀ 'ਚ ਬਦਲਾਅ ਕਰਦਿਆਂ ਰਾਜਾਂ ਅਤੇ ਨਿੱਜੀ ਸੈਕਟਰ ਨੂੰ ਟੀਕਾ ਨਿਰਮਾਤਾਵਾਂ ਤੋਂ ਸਿੱਧਾ ਟੀਕਾ ਖਰੀਦਣ ਦੀ ਇਜਾਜ਼ਤ ਦੇ ਦਿੱਤੀ ਸੀ | ਜਿਸ 'ਤੇ ਭਾਰਤ 'ਚ ਬਣਨ ਵਾਲੇ ਦੋਵੇਂ ਟੀਕਿਆਂ ਕੋਵਿਸ਼ੀਲਡ ਅਤੇ ਕੋਵੈਕਸੀਨ ਨਿਰਮਾਤਾਵਾਂ ਨੇ ਕੇਂਦਰ ਲਈ 150 ਰੁਪਏ ਦੀ ਮਿੱਥੀ ਕੀਮਤ 'ਤੇ ਟੀਕੇ ਸਪਲਾਈ ਕਰਨ ਦਾ ਬਿਆਨ ਦਿੰਦਿਆਂ ਰਾਜਾਂ ਅਤੇ ਨਿੱਜੀ ਸੈਕਟਰਾਂ ਲਈ ਵੱਖਰੀ ਵੱਧ ਕੀਮਤ ਜਾਰੀ ਕਰ ਦਿੱਤੀ | ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਸਵਾਲੀਆ ਘੇਰੇ 'ਚ ਲੈਂਦਿਆਂ ਕਿਹਾ ਕਿ ਸਰਕਾਰ (ਕੇਂਦਰ) ਟੀਕਿਆਂ ਦੀਆਂ ਸਾਰੀਆਂ ਖੁਰਾਕਾਂ ਆਪ ਕਿਉਂ ਨਹੀਂ ਖ਼ਰੀਦ ਰਹੀ | ਅਦਾਲਤ ਨੇ ਇਹ ਵੀ ਕਿਹਾ ਕਿ ਕੇਂਦਰ ਅਤੇ ਰਾਜਾਂ ਲਈ ਦੋ ਕੀਮਤਾਂ ਹੋਣ ਦਾ ਤਰਕ ਕੀ ਹੈ? ਅਦਾਲਤ ਨੇ ਕਿਹਾ ਨਿੱਜੀ ਟੀਕਾ ਉਤਪਾਦਕਾਂ ਨੂੰ ਇਹ ਫ਼ੈਸਲਾ ਲੈਣ ਦੀ ਇਜਾਜ਼ਤ ਹਰਗਿਜ਼ ਨਹੀਂ ਹੋਣੀ ਚਾਹੀਦੀ ਕਿ ਕਿਹੜੇ ਰਾਜ ਨੂੰ ਟੀਕੇ ਦੀਆਂ ਕਿੰਨੀਆਂ ਖ਼ੁਰਾਕਾਂ ਮਿਲਣਗੀਆਂ |
ਰਾਸ਼ਟਰੀ ਹਿਤ ਦੇ ਮੁੱਦਿਆਂ ਦੀ ਪਛਾਣ ਕਰਨਾ ਅਤੇ ਸੰਵਾਦ ਕਰਨਾ ਹੈ ਉਦੇਸ਼
ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਇਸ ਦਾ ਉਦੇਸ਼ ਸਪੱਸ਼ਟ ਕਰਦਿਆਂ ਕਿਹਾ ਕਿ ਅਦਾਲਤ ਦਾ ਉਦੇਸ਼ ਰਾਸ਼ਟਰੀ ਹਿੱਤ ਦੇ ਮੁੱਦਿਆਂ ਦੀ ਪਛਾਣ ਕਰਨ ਅਤੇ ਸੰਵਾਦ ਦੀ ਸੁਰੱਖਿਆ ਕਰਨਾ ਹੈ | ਅਦਾਲਤ ਵਲੋਂ ਜਿਨ੍ਹਾਂ ਮੁੱਦਿਆਂ ਦੀ ਘੌਖ ਕੀਤੀ ਜਾ ਰਹੀ ਹੈ ਉਹ ਹਨ, ਆਕਸੀਜਨ ਦੀ ਸਪਲਾਈ, ਰਾਜਾਂ ਨੂੰ ਸਪਲਾਈ ਦੀ ਵਿਵਸਥਾ ਰੀਅਲ ਟਾਈਮ ਡਾਟਾ ਅਤੇ ਆਕਸੀਜਨ ਕੰਸਟ੍ਰੇਟਰ ਦੀ ਵਰਤੋਂ ਦੀ ਯੋਜਨਾ ਆਦਿ ਸੁਪਰੀਮ ਕੋਰਟ ਨੇ ਸਰਕਾਰ ਤੋਂ ਆਕਸੀਜਨ ਟੈਂਕਰਾਂ, ਸਿਲੰਡਰਾਂ ਬਾਰੇ ਕੀਤੀਆਂ ਕੋਸ਼ਿਸ਼ਾਂ ਰੇਮਡੇਸਿਵਿਰ ਦੀ ਉਪਲਬਧਤਾ, ਮਰੀਜ਼ਾਂ ਨੂੰ ਹਸਪਤਾਲਾਂ 'ਚ ਦਾਖ਼ਲ ਕਰਵਾਉਣ ਦੇ ਅਮਲ ਅਤੇ ਵੈਕਸੀਨ ਨੂੰ ਲੈ ਕੇ ਨੀਤੀ ਸਪੱਸ਼ਟ ਕਰਨ ਸਬੰਧੀ ਵੀ ਕਈ ਸਵਾਲ ਪੁੱਛੇ |
ਦਿੱਲੀ ਪ੍ਰਤੀ ਕੇਂਦਰ ਦੀ ਹੈ ਵਿਸ਼ੇਸ਼ ਜ਼ਿੰਮੇਵਾਰੀ
ਦਿੱਲੀ 'ਚ ਆਕਸੀਜਨ ਦੀ ਕਿੱਲਤ ਸਬੰਧੀ ਕੇਂਦਰ ਅਤੇ ਦਿੱਲੀ ਸਰਕਾਰ ਦਰਮਿਆਨ ਚੱਲ ਰਹੀ ਖਿਚੋਤਾਣ ਦਰਮਿਆਨ ਸੁਪਰੀਮ ਕੋਰਟ ਨੇ ਦਿੱਲੀ ਨੂੰ ਲੈ ਕੇ ਵਿਸ਼ੇਸ਼ ਤੌਰ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਦਿੱਲੀ ਪ੍ਰਤੀ ਕੇਂਦਰ ਦੀ ਵਿਸ਼ੇਸ਼ ਜ਼ਿੰਮੇਵਾਰੀ ਬਣਦੀ ਹੈ | ਅਦਾਲਤ ਨੇ ਕਿਹਾ ਕਿ ਰਾਜਧਾਨੀ ਦਿੱਲੀ ਦੇਸ਼ ਦੀਆਂ ਸਮੱਸਿਆਵਾਂ ਦੀ ਹੀ ਨੁਮਾਇੰਦਗੀ ਕਰਦੀ ਹੈ | ਸੁਪਰੀਮ ਕੋਰਟ ਨੇ ਦਿੱਲੀ 'ਚ ਆਕਸੀਜਨ ਦੀ ਕਿੱਲਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਕਸੀਜਨ ਟੈਂਕਰ ਲਿਆਉਣ 'ਚ ਕੇਂਦਰ ਦੀ ਮੋਹਰੀ ਭੂਮਿਕਾ ਅਹਿਮ ਹੋਣੀ ਚਾਹੀਦੀ ਹੈ |
ਰਾਜਾਂ ਨੂੰ ਦੂਜੀ ਲਹਿਰ ਲਈ ਚੁਕੰਨੇ ਹੋਣ ਲਈ ਕਿਹਾ ਸੀ- ਕੇਂਦਰ
ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਕੋਰੋਨਾ ਦੀ ਦੂਸਰੀ ਲਹਿਰ ਦੀ ਤਿਆਰੀ ਦੇ ਮੱਦੇਨਜ਼ਰ ਸੂਬਿਆਂ ਨੂੰ ਚੌਕਸੀ ਤੇ ਸਰਗਰਮੀ ਵਾਲੀ ਪਹੁੰਚ ਬਣਾਈ ਰੱਖਣ ਲਈ ਕਿਹਾ ਸੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚਾ ਦੇਸ਼ ਕੋਰੋਨਾ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਹੈ | ਅਦਾਲਤ 'ਚ ਕੇਂਦਰ ਨੇ ਕਿਹਾ ਕਿ ਉਸ ਵਲੋਂ ਨਿਰੰਤਰ ਪ੍ਰੇਰਨਾ ਦੇ ਬਾਵਜੂਦ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਰਾਜਾਂ ਵਲੋਂ ਵੱਡੇ ਪੱਧਰ 'ਤੇ ਵੇਰਵਿਆਂ ਨੂੰ ਅਪਡੇਟ ਨਹੀਂ ਕੀਤਾ ਗਿਆ |

ਸੋਸ਼ਲ ਮੀਡੀਆ 'ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਲਿਆਂ 'ਤੇ ਨਹੀਂ ਕੀਤੀ ਜਾਵੇਗੀ ਕੋਈ ਕਾਰਵਾਈ

ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਦਿੰਦਿਆ ਕਿਹਾ ਕਿ ਜਦੋਂ ਸੋਸ਼ਲ ਮੀਡੀਆ 'ਤੇ ਆਕਸੀਜਨ, ਬੈੱਡ, ਦਵਾਈਆਂ ਆਦਿ ਦੀ ਪੋਸਟ ਪਾਉਣ ਜਾਂ ਸ਼ਿਕਾਇਤਾਂ ਕਰਨ ਵਾਲਿਆਂ 'ਤੇ ਕੋਈ ਵੀ ਸਰਕਾਰ ਕੋਈ ਵੀ ਕਾਰਵਾਈ ਨਹੀਂ ਕਰੇਗੀ | ਸੁਪਰੀਮ ਕੋਰਟ ਨੇ ਕੇਂਦਰ ਰਾਜਾਂ ਅਤੇ ਡੀ. ਜੀ. ਪੀ. ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜੇਕਰ ਅਫ਼ਵਾਹ ਫ਼ੈਲਾਉਣ ਦੇ ਨਾਂਅ 'ਤੇ ਨਾਗਰਿਕਾਂ 'ਤੇ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਸ 'ਤੇ ਅਦਾਲਤ ਦੇ ਅਪਮਾਨ ਦਾ ਮਾਮਲਾ ਚਲਾਇਆ ਜਾਵੇਗਾ | ਜਸਟਿਸ ਡੀ. ਵਾਈ. ਚੰਦਰ ਚੂਹੜ ਨੇ ਕਿਹਾ ਕਿ ਜੇਕਰ ਕੋਈ ਨਾਗਰਿਕ ਸੋਸ਼ਲ ਮੀਡੀਆ 'ਤੇ ਆਪਣੀ ਸ਼ਿਕਾਇਤ ਰੱਖਦਾ ਹੈ, ਤਾਂ ਉਸ ਨੂੰ ਦਬਾਇਆ ਨਹੀਂ ਜਾਣਾ ਚਾਹੀਦਾ | ਇਹ ਨਹੀਂ ਮੰਨ ਲੈਣਾ ਚਾਹੀਦਾ ਕਿ ਸੋਸ਼ਲ ਮੀਡੀਆ 'ਤੇ ਉਠਾਈਆਂ ਗਈਆਂ ਸ਼ਿਕਾਇਤਾਂ ਝੂਠੀਆਂ ਹਨ | ਜਸਟਿਸ ਚੰਦਰ ਚੂਹੜ ਨੇ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੂੰ ਬੈੱਡ ਜਾਂ ਆਕਸੀਜਨ ਚਾਹੀਦੀ ਹੈ ਅਤੇ ਉਸ 'ਤੇ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਸ ਨੂੰ ਅਦਾਲਤ ਦੀ ਤੌਹੀਨ ਸਮਝਿਆ ਜਾਵੇਗਾ | ਸੁਪਰੀਮ ਕੋਰਟ ਨੇ ਮਰੀਜ਼ਾਂ ਲਈ ਹਸਪਤਾਲਾਂ 'ਚ ਬੈੱਡਾਂ ਦੀ ਕਮੀ ਨੂੰ 'ਗੰਭੀਰ ਹਾਲਤ' ਕਰਾਰ ਦਿੰਦਿਆਂ ਕਿਹਾ ਕਿ ਹੁਣ ਤਾਂ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਨੂੰ ਵੀ ਬੈੱਡ ਨਹੀਂ ਮਿਲ ਰਹੇ | ਅਦਾਲਤ ਨੇ ਹੋਟਲਾਂ, ਮੰਦਿਰਾਂ, ਚਰਚਾਂ ਅਤੇ ਅਜਿਹੀਆਂ ਦੂਜੀਆਂ ਥਾਵਾਂ ਨੂੰ ਖੋਲ੍ਹ ਕੇ ਕੋਵਿਡ ਕੇਂਦਰਾਂ 'ਚ ਤਬਦੀਲ ਕਰਨ ਨੂੰ ਵੀ ਕਿਹਾ |

ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਕੋਰੋਨਾ ਕਾਰਨ ਦਿਹਾਂਤ

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀ)-ਭਾਰਤ ਦੇ ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਸ਼ੁੱਕਰਵਾਰ ਰਾਤ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਉਹ 91 ਸਾਲ ਦੇ ਸਨ | ਪਿਛਲੇ ਕੁਝ ਦਿਨਾਂ ਤੋਂ ਉਹ ਕੋਰੋਨਾ ਵਾਇਰਸ ਤੋਂ ਪੀੜਤ ਸਨ | ਕਰੀਬ 70 ਸਾਲਾਂ ਤੱਕ ਕਾਨੂੰਨ ਦੇ ਖੇਤਰ ਨਾਲ ਜੁੜੇ ਰਹੇ ਸੋਰਾਬਜੀ ਨੇ ਦੇਸ਼ ਦੇ ਅਟਾਰਨੀ ਜਨਰਲ ਦਾ ਅਹੁਦਾ ਦੋ ਵਾਰ ਸੰਭਾਲਿਆ | ਵਕਾਲਤ ਦੇ ਖੇਤਰ 'ਚ ਉਨ੍ਹਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਦਮ ਵਿਭੂਸ਼ਣ ਦਾ ਸਨਮਾਨ ਵੀ ਮਿਲਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ | ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਹੋਰ ਸੀਨੀਅਰ ਆਗੂਆਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ | ਨਿਰਮਲਾ ਸੀਤਾਰਮਨ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਇਕ ਮਹਾਨ ਸ਼ਖਸੀਅਤ ਸਨ | ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਨੇ ਸੋਰਾਬਜੀ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਸਿਲਸਿਲੇਵਾਰ ਟਵੀਟ ਕੀਤਾ | ਦੱਸਣਯੋਗ ਹੈ ਕਿ ਸੋਰਾਬਾਜੀ ਦਾ ਨਾਂਅ ਦੇਸ਼ ਦੇ ਵੱਡੇ ਮਨੁੱਖੀ ਅਧਿਕਾਰਾਂ ਦੇ ਵਕੀਲਾਂ 'ਚ ਸ਼ਾਮਿਲ ਸੀ | ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਵਲੋਂ ਸਾਲ 1997 'ਚ ਵਿਸ਼ੇਸ਼ ਦੂਤ ਦੇ ਤੌਰ 'ਤੇ ਨਾਈਜੀਰੀਆ ਭੇਜਿਆ ਗਿਆ ਸੀ | ਸਾਲ 1989 ਤੋਂ 1990 ਤੱਕ ਅਟਾਰਨੀ ਜਨਰਲ ਰਹੇ ਸੋਰਾਬਜੀ ਨੇ ਦੁਬਾਰਾ 1998 ਤੋਂ 2004 ਤੱਕ ਇਹ ਜ਼ਿੰਮੇਵਾਰੀ ਨਿਭਾਈ ਸੀ | ਸੋਲੀ ਸੋਰਾਬਜੀ ਦਾ ਪੂਰਾ ਨਾਂਅ ਸੋਲੀ ਜਹਾਂਗੀਰ ਸੋਰਾਬਜੀ ਸੀ | ਉਨ੍ਹਾਂ ਨੇ 1953 'ਚ ਬੰਬੇ ਹਾਈਕੋਰਟ 'ਚ ਪ੍ਰੈਕਟਿਸ ਸ਼ੁਰੂ ਕੀਤੀ ਸੀ |

ਇਜ਼ਰਾਈਲ 'ਚ ਯਹੂਦੀਆਂ ਦੇ ਧਾਰਮਿਕ ਇਕੱਠ 'ਚ ਮਚੀ ਭਗਦੜ-45 ਮੌਤਾਂ

ਯੇਰੂਸਲਮ, 30 ਅਪ੍ਰੈਲ (ਏਜੰਸੀ)- ਇਜ਼ਰਾਈਲ 'ਚ ਯਹੂਦੀਆਂ ਦੇ ਇਕ ਧਾਰਮਿਕ ਇਕੱਠ 'ਚ ਭਗਦੜ ਮਚਣ ਨਾਲ ਘੱਟੋ-ਘੱਟ 45 ਲੋਕਾਂ ਦੀ ਦੱਬ ਜਾਣ ਕਾਰਨ ਮੌਤ ਹੋ ਗਈ, ਜਦਕਿ 150 ਤੋਂ ਵੱਧ ਜ਼ਖਮੀ ਹੋਣ ਦੀ ਖ਼ਬਰ ਹੈ | ਦੇਸ਼ ਦੇ ਉੱਤਰ 'ਚ ਭੀੜ ਭਰੀ ਯਹੂਦੀਆਂ ਦੀ ਧਾਰਮਿਕ ਸਭਾ 'ਚ 10,000 ਲੋਕ ਕੋਰੋਨਾ ਪਾਬੰਦੀਆਂ ਦੀਆਂ ਧੱਜੀਆਂ ਉਡਾ ਰਹੇ ਸਨ | ਇਹ ਵਿਸ਼ਾਲ ਇਕੱਠ ਮਾਊਾਟ ਮੇਰੋਨ 'ਚ ਪੂਰੀ ਰਾਤ ਬੋਨਫਾਇਰ, ਨਾਚ, ਪ੍ਰਾਰਥਨਾ ਨਾਲ ਮਨਾਇਆ ਜਾਂਦਾ ਸਾਲਾਨਾ ਧਾਰਮਿਕ ਸਮਾਗਮ ਲਾਗ ਬੀਓਮਾਰ ਨੂੰ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ | ਇਸ ਦਿਨ ਹਜ਼ਾਰਾਂ ਲੋਕ ਖਾਸ ਕਰ ਅਤਿ ਰੂੜੀਵਾਦੀ ਯਹੂਦੀ ਰਬੀ ਸ਼ਿਮੋਨ ਬਾਰ ਯਾਚੋਈ ਦੇ ਸਤਿਕਾਰ 'ਚ ਇਕੱਠੇ ਹੁੰਦੇ ਹਨ | ਰਬੀ ਸ਼ਿਮੋਨ ਬਾਰ ਯਾਚੋਈ ਦੂਸਰੀ ਸਦੀ ਦੇ ਸੰਤ ਸਨ, ਜਿਨ੍ਹਾਂ ਨੂੰ ਇੱਥੇ ਦਫ਼ਨਾਇਆ ਗਿਆ ਸੀ | ਮਾਊਾਟ ਮੇਰੋਨ 'ਚ ਆਯੋਜਨ ਦੇ ਦੌਰਾਨ ਭੀੜ ਪ੍ਰੰਪਰਿਕ ਰੂਪ ਨਾਲ ਅਲਾਵ ਜਲਾਉਂਦੀ ਹੈ | ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇਸ ਨੂੰ ਵੱਡੀ ਤ੍ਰਾਸਦੀ ਦੱਸਦੇ ਹੋਏ ਹਰ ਕਿਸੇ ਨੂੰ ਪੀੜਤਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ | ਪੁਲਿਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਕਿ ਹਾਜ਼ਰ ਲੋਕਾਂ 'ਚੋਂ ਕੁਝ ਪੌੜੀਆਂ ਤੋਂ ਫਿਸਲ ਗਏ, ਜੋ ਹੇਠਾਂ ਭੀੜ 'ਤੇ ਡਿਗ ਪਏ ਅਤੇ ਬਹੁਤ ਸਾਰੇ ਲੋਕ ਕੁਚਲ ਕੇ ਮਾਰੇ ਗਏ | ਪੁਲਿਸ ਅਨੁਸਾਰ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ |

ਫ਼ਰੀਦਕੋਟ ਅਦਾਲਤ ਵਲੋਂ ਕੋਟਕਪੂਰਾ ਗੋਲੀਕਾਂਡ ਦੀ ਦੂਸਰੀ ਫਾਈਲ ਵੀ ਬੰਦ

ਫ਼ਰੀਦਕੋਟ, 30 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਵਲੋਂ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਰੌਸ਼ਨੀ 'ਚ ਕੋਟਕਪੂਰਾ ਗੋਲੀਕਾਂਡ ਦੀ ਦੂਸਰੀ ਫ਼ਾਈਲ ਵੀ ਬੰਦ ਕਰ ਦਿੱਤੀ ਗਈ ਹੈ | 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਦੇ ਮੁੱਖ ਬੱਤੀਆਂ ਵਾਲਾ ਚੌਕ 'ਚ ਗੋਲੀਕਾਂਡ ਤੋਂ ਬਾਅਦ ਉਸ ਵੇਲੇ ਦੇ ਥਾਣਾ ਸਿਟੀ ਕੋਟਕਪੂਰਾ ਵਿਖੇ ਤਾਇਨਾਤ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ ਵਲੋਂ ਮੁਕੱਦਮਾ ਨੰਬਰ 192 ਦਰਜ ਕਰਵਾਇਆ ਗਿਆ ਸੀ ਤੇ ਦੋਸ਼ ਲਗਾਇਆ ਸੀ ਕਿ ਅੰਦੋਲਨਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ 'ਤੇ ਕਾਤਲਾਨਾ ਹਮਲਾ ਕਰਕੇ 70 ਦੇ ਕਰੀਬ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ | ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਪੜਤਾਲ ਦੌਰਾਨ ਇਸ ਮੁਕੱਦਮੇ 'ਚ ਹੀ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ ਤੇ ਡੀ.ਐਸ.ਪੀ. ਬਲਜੀਤ ਸਿੰਘ ਸਿੱਧੂ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਸੀ ਅਤੇ ਪੰਜਾਬ ਸਰਕਾਰ ਨੇ ਵੀ ਇਸ ਕੇਸ ਨੂੰ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਸੀ | ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਐਫ਼.ਆਈ.ਆਰ. ਦੀ ਪੜਤਾਲ ਦੌਰਾਨ ਸਿੱਖ ਅੰਦੋਲਨਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਤੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਕਥਿਤ ਤੌਰ 'ਤੇ ਝੂਠੀ ਗਵਾਹੀ ਤੇ ਸਬੂਤ ਤਿਆਰ ਕਰਕੇ ਅੰਦੋਲਨਕਾਰੀਆਂ ਨੂੰ ਫ਼ਸਾਉਣ ਲਈ ਇਹ ਮੁਕੱਦਮਾ ਦਰਜ ਕੀਤਾ ਸੀ | ਜਾਂਚ ਟੀਮ ਨੇ ਇਸੇ ਮੁਕੱਦਮੇ 'ਚ ਗੁਰਦੀਪ ਸਿੰਘ ਪੰਧੇਰ ਤੇ ਬਲਜੀਤ ਸਿੰਘ ਸਿੱਧੂ ਨੂੰ ਮੁਲਜ਼ਮ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਸੀ | ਗੁਰਦੀਪ ਸਿੰਘ ਪੰਧੇਰ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਵਿਸ਼ੇਸ਼ ਜਾਂਚ ਟੀਮ ਦੀ ਇਸ ਕਾਰਵਾਈ ਨੂੰ ਚਣੌਤੀ ਦਿੱਤੀ ਗਈ ਸੀ ਤੇ ਜਾਂਚ ਟੀਮ ਦੀ ਪੜਤਾਲ ਰਿਪੋਰਟ ਨੂੰ ਗਲਤ ਹੋਣ ਦਾ ਦਾਅਵਾ ਕੀਤਾ ਗਿਆ ਸੀ | ਆਪਣੇ ਦਾਅਵੇ 'ਚ ਪੰਧੇਰ ਨੇ ਅਦਾਲਤ ਸਾਹਮਣੇ ਕਿਹਾ ਸੀ ਕਿ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਦੌਰਾਨ 44 ਤੋਂ ਵੱਧ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਦੀਆਂ ਮੈਡੀਕਲ ਰਿਪੋਰਟਾਂ ਬਾਰੇ ਟੀਮ ਨੇ ਕੁਝ ਵੀ ਨਹੀਂ ਕੀਤਾ ਤੇ ਨਾ ਹੀ ਕਿਸੇ ਜ਼ਖ਼ਮੀ ਪੁਲਿਸ ਮੁਲਾਜ਼ਮ ਦਾ ਬਿਆਨ ਲਿਖਿਆ | ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 9 ਅਪ੍ਰੈਲ ਨੂੰ ਕੋਟਕਪੂਰਾ ਗੋਲੀਕਾਂਡ ਦੀ ਸਮੁੱਚੀ ਪੜਤਾਲ ਰਿਪੋਰਟ ਰੱਦ ਕਰ ਦਿੱਤੀ ਗਈ ਸੀ, ਜਿਸ ਵਿਚ ਮੁਕੱਦਮਾ ਨੰਬਰ 192 ਵੀ ਸ਼ਾਮਿਲ ਸੀ | ਵਧੀਕ ਸ਼ੈਸ਼ਨ ਜੱਜ ਫ਼ਰੀਦਕੋਟ ਨੇ ਅੱਜ ਆਪਣੇ ਹੁਕਮ 'ਚ ਕਿਹਾ ਕਿ ਜਦੋਂ ਹਾਈਕੋਰਟ ਚਲਾਨ ਰੱਦ ਕਰ ਚੁੱਕੀ ਹੈ ਤਾਂ ਸਥਾਨਕ ਅਦਾਲਤ ਕੋਲ ਮੁਕੱਦਮੇ ਨੂੰ ਚੱਲਦਾ ਰੱਖਣ ਦਾ ਕੋਈ ਕਾਨੂੰਨੀ ਅਧਿਕਾਰੀ ਨਹੀਂ ਹੈ, ਜਿਸ 'ਤੇ ਅਦਾਲਤ ਵਲੋਂ ਇਸ ਫ਼ਾਈਲ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ |

ਕਿਸਾਨਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਪਟਿਆਲਾ, 30 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਭਾਰਤ-ਮਾਲਾ ਪ੍ਰਾਜੈਕਟ ਅਧੀਨ ਪੰਜਾਬ 'ਚ ਬਣ ਰਹੇ ਨੈਸ਼ਨਲ ਹਾਈਵੇ ਲਈ ਘੱਟ ਮੁੱਲ 'ਤੇ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ ਰੋਡ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪਟਿਆਲਾ ਸਥਿਤ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀ)- ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਵੱਡੀ ਗਿਣਤੀ 'ਚ ਬੱਚੇ ਵੀ ਲਾਗਗ੍ਰਸਤ ਹੋ ਰਹੇ ਹਨ | ਇਸ ਨੂੰ ਦੇਖਦੇ ਹੋਏ ਸਿਹਤ ਮੰਤਰਾਲੇ ਨੇ ਪਹਿਲੀ ਵਾਰ ਬੱਚਿਆਂ ਲਈ ਕੋਵਿਡ-19 ਦੀਆਂ ਅਲੱਗ ਹਦਾਇਤਾਂ ਜਾਰੀ ਕੀਤੀਆਂ ਹਨ | ਵੈਸੇ ਅਜਿਹੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਮੰਤਰੀ ਮੰਡਲ ਨਾਲ ਬੈਠਕ ਕੋਰੋਨਾ ਹਾਲਾਤ ਦਾ ਲਿਆ ਜਾਇਜ਼ਾ

ਕੋਵਿਡ ਸੰਕਟ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਬੈਠਕ 'ਚ ਕੋਰੋਨਾ ਹਾਲਾਤ ਦਾ ਜਾਇਜ਼ਾ ਲਿਆ | ਵੀਡਿਓ ਕਾਨਫ਼ਰੰਸਿੰਗ ਰਾਹੀਂ ਹੋਈ ਇਸ ਬੈਠਕ 'ਚ ਕੇਂਦਰੀ ਮੰਤਰੀਆਂ ਤੋਂ ਇਲਾਵਾ ਪ੍ਰਧਾਨ ਮੰਤਰੀ ਦੇ ਮੁੱਖ ਸਕੱਤਰ, ਕੈਬਨਿਟ ...

ਪੂਰੀ ਖ਼ਬਰ »

ਟੀ.ਵੀ. ਪੱਤਰਕਾਰ ਰੋਹਿਤ ਸਰਦਾਨਾ ਦਾ ਕੋਰੋਨਾ ਕਾਰਨ ਦਿਹਾਂਤ

ਨਵੀਂ ਦਿੱਲੀ, 30 ਅਪ੍ਰੈਲ (ਉਪਮਾ ਡਾਗਾ ਪਾਰਥ)- ਕੁਝ ਦਿਨ ਪਹਿਲਾਂ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਟੀ.ਵੀ. ਪੱਤਰਕਾਰ ਰੋਹਿਤ ਸਰਦਾਨਾ (41) ਦੀ ਇਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਇਹ ਜਾਣਕਾਰੀ ਉਸ ਦੇ ਚੈਨਲ 'ਆਜ ਤੱਕ' ਨੇ ਦਿੱਤੀ | ਸਰਦਾਨਾ ਜੋ ਕਿ ਇੰਡੀਆ ਨਿਊਜ਼ ...

ਪੂਰੀ ਖ਼ਬਰ »

ਹਥਿਆਰਬੰਦ ਫ਼ੌਜਾਂ ਨੂੰ ਕੋਵਿਡ ਇਕਾਂਤਵਾਸ ਯੂਨਿਟ ਬਣਾਉਣ ਲਈ ਮਿਲੀਆਂ ਐਮਰਜੈਂਸੀ ਤਾਕਤਾਂ

ਨਵੀਂ ਦਿੱਲੀ, 30 ਅਪ੍ਰੈਲ (ਉਪਮਾ ਡਾਗਾ ਪਾਰਥ)-ਦੇਸ਼ 'ਚ ਪੌਣੇ ਚਾਰ ਲੱਖ ਤੋਂ ਵੱਧ ਆਏ ਨਵੇਂ ਕੋਰੋਨਾ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਨੇ ਹਥਿਆਰਬੰਦ ਫ਼ੌਜਾਂ ਨੂੰ ਕੋਵਿਡ ਇਕਾਂਤਵਾਸ ਯੂਨਿਟ ਬਣਾਉਣ ਦੀਆਂ ਐਮਰਜੈਂਸੀ ਤਾਕਤਾਂ ਦੇ ਦਿੱਤੀਆਂ ਹਨ | ਫ਼ੌਜ ਨੂੰ ਮੈਡੀਕਲ ...

ਪੂਰੀ ਖ਼ਬਰ »

ਸਿਰਸਾ ਵਲੋਂ ਪੰਜਾਬ ਦੇ ਉਦਯੋਗਪਤੀਆਂ ਨੂੰ ਦਿੱਲੀ ਵਾਸਤੇ ਆਕਸੀਜਨ ਦੇਣ ਦੀ ਭਾਵੁਕ ਅਪੀਲ

ਨਵੀਂ ਦਿੱਲੀ, 30 ਅਪ੍ਰੈਲ (ਅਜੀਤ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਉਦਯੋਗਪਤੀਆਂ ਨੂੰ ਭਾਵੁਕ ਅਪੀਲ ਕੀਤੀ ਹੈ ਕਿ ਦਿੱਲੀ 'ਚ ਕੋਰੋਨਾ ਦੇ ਕਹਿਰ ਕਾਰਨ ਆਕਸੀਜ਼ਨ ਦੀ ਬਹੁਤ ਜ਼ਰੂਰਤ ਹੈ, ਜਿਸ ...

ਪੂਰੀ ਖ਼ਬਰ »

ਆਕਸੀਜਨ ਦੀ ਕਾਲਾ ਬਾਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ

ਸੂਬੇ 'ਚ ਆਕਸੀਜਨ ਦੀ ਨਿਰੰਤਰ ਕਮੀ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਕਸੀਜਨ ਸਿਲੰਡਰਾਂ ਦੀ ਕਾਲਾ ਬਾਜ਼ਾਰੀ, ਜਮ੍ਹਾਂਖੋਰੀ ਜਾਂ ਨਿੱਜੀ ਮੁਨਾਫ਼ਾ ਕਮਾਉਣ ਜਾਂ ਸੂਬੇ ਤੋਂ ਬਾਹਰ ਇਸ ਦੀ ਤਸਕਰੀ ਦੀ ਕਿਸੇ ਵੀ ਕਾਰਵਾਈ ...

ਪੂਰੀ ਖ਼ਬਰ »

ਸੂਬੇ 'ਚ 114 ਹੋਰ ਮੌਤਾਂ

ਚੰਡੀਗੜ੍ਹ,30 ਅਪ੍ਰੈਲ (ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 114 ਹੋਰ ਮੌਤਾਂ ਹੋ ਗਈਆਂ, ਉੱਥੇ 5106 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 6132 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 114 ਮੌਤਾਂ ਵਿਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX