ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  6 minutes ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  30 minutes ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  36 minutes ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  56 minutes ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  53 minutes ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 2 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 2 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 2 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 3 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 3 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 3 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 4 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 4 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 5 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ \'ਤੇ ਵਿਸ਼ੇਸ਼

ਅਜੋਕੇ ਸਮੇਂ ਦੇ ਪ੍ਰਸੰਗ ਵਿਚ

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦਾ ਮਹੱਤਵ

ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਆਪਣੇ ਜੀਵਨ ਕਾਲ ਵਿਚ ਸਾਡੇ ਇਤਿਹਾਸ ਦੇ ਕੁਝ ਬੇਹੱਦ ਮਹੱਤਵਪੂਰਨ ਸਮਾਰੋਹ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅਜੇ ਦੋ ਸਾਲ ਪਹਿਲਾਂ ਹੀ ਦੇਸ਼ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ, ਜਿਸ ਨੇ ਸਾਨੂੰ ਏਕਤਾ ਅਤੇ ਜਾਤ, ਧਰਮ ਅਤੇ ਰੰਗ ਦੇ ਨਾਂਅ 'ਤੇ ਦੇਸ਼ ਨੂੰ ਵੰਡਣ ਵਾਲੀਆਂ ਸੌੜੀਆਂ ਸਰਹੱਦਾਂ ਤੋਂ ਪਾਰ ਜਾਣ ਦਾ ਵਿਲੱਖਣ ਸੰਦੇਸ਼ ਦਿੱਤਾ। ਇਸ ਗੱਲ ਨੂੰ ਯਾਦ ਕਰਨਾ ਅਹਿਮ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਦੇ ਲਾਂਘੇ ਦੇ ਖੁੱਲ੍ਹਣ ਮੌਕੇ ਬੋਲਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਸੀ ਕਿ ਗੁਰੂ ਜੀ ਦੀ ਸ਼ਹਾਦਤ ਦਾ ਮਹੱਤਵ ਕਸ਼ਮੀਰੀ ਪੰਡਤਾਂ ਦੇ ਪਵਿੱਤਰ ਚਿੰਨ੍ਹ ਤਿਲਕ ਜੰਜੂ ਦੀ ਰਾਖੀ ਦੇ ਇਕ ਨਿਸਚਿਤ ਘੇਰੇ ਨਾਲੋਂ ਬਹੁਤ ਵੱਡਾ ਸੀ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਬੇਬਾਕੀ ਨਾਲ ਇਹ ਗੱਲ ਕਹੀ ਸੀ ਕਿ ਜੇਕਰ ਗੁਰੂ ਸਾਹਿਬ (ਸਰੀਰਕ ਰੂਪ ਵਿਚ) ਮੁੜ ਆਉਣ ਤਾਂ ਉਹ ਉਸੇ ਤਰ੍ਹਾਂ ਕਸ਼ਮੀਰੀ ਮੁਸਲਮਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਵੀ ਰਾਖੀ ਕਰਨਗੇ, ਜੋ ਆਪਣੀ ਹੀ ਇਤਿਹਾਸਕ ਧਰਤੀ ਉਤੇ ਅਸਵੀਕਾਰਯੋਗ ਬਣ ਗਏ ਹਨ। ਹਾਲਾਂਕਿ ਸਮਾਰੋਹ ਦੇ ਉਤਸ਼ਾਹ ਅਤੇ ਮੀਡੀਆ ਦੇ ਰੌਲੇ-ਰੱਪੇ ਨੇ ਜਥੇਦਾਰ ਦੇ ਸੰਦੇਸ਼ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਮੈਂ ਦੱਬੀ ਸੁਰ ਵਿਚ ਅਜਿਹੀਆਂ ਗੱਲਾਂ ਸੁਣੀਆਂ ਕਿ ਜਥੇਦਾਰ ਵਿਦੇਸ਼ੀ ਧਰਤੀ 'ਤੇ ਇਸ ਮੁੱਦੇ ਬਾਰੇ ਇਸ ਤੱਥ ਦੀ ਤਸਦੀਕ ਕਰਨ ਲਈ ਬੋਲੇ ਸਨ ਕਿ ਸਰਹੱਦ ਦੇ ਦੋਵਾਂ ਪਾਸਿਆਂ ਦੇ ਪੰਜਾਬੀ ਇਸ ਨੂੰ ਬਾਬੇ ਨਾਨਕ ਦੀ ਧਰਤੀ ਵਜੋਂ ਪਛਾਣਦੇ ਹਨ। ਪ੍ਰੋ: ਪੂਰਨ ਸਿੰਘ ਨੇ ਆਪਣੀਆਂ ਇਨ੍ਹਾਂ ਸਤਰਾਂ ਵਿਚ ਅਟੱਲ ਸੱਚਾਈ ਬਿਆਨ ਕੀਤੀ ਹੈ 'ਪੰਜਾਬ ਨਾ ਹਿੰਦੂ ਨਾ ਮੁਸਲਮਾਨ, ਪੰਜਾਬ ਸਾਰਾ ਜੀਂਦਾ ਗੁਰਾਂ ਦੇ ਨਾਂਅ 'ਤੇ।' ਪੰਜਾਬ ਨੂੰ ਸਹੀ ਢੰਗ ਨਾਲ ਗੁਰੂ ਨਾਨਕ ਨੇ ਸਮਝਿਆ, ਜਿਥੋਂ ਦੇ ਬਾਸ਼ਿੰਦੇ ਸਾਰੀਆਂ ਧਾਰਮਿਕ ਤੇ ਸਿਆਸੀ ਸਰਹੱਦਾਂ ਤੋਂ ਪਾਰ ਹਨ। ਵੱਖ-ਵੱਖ ਭਾਈਚਾਰਿਆਂ ਦੇ ਤਾਕਤਵਰ ਹਿੱਤਾਂ ਦੇ ਸਿਆਸੀ ਸੁਪਨਿਆਂ ਕਾਰਨ ਪੰਜਾਬ ਪਾਕਿਸਤਾਨ ਤੇ ਭਾਰਤ ਦਰਮਿਆਨ ਅਤੇ ਹਿੰਦੂ-ਸਿੱਖ ਵਿਚਾਲੇ ਵੰਡਿਆ ਗਿਆ। ਇਹ ਮਹੱਤਵਪੂਰਨ ਹੈ ਕਿ ਹੁਣ ਦੇਸ਼ ਗੁਰੂ ਤੇਗ ਬਹਾਦਰ ਜੀ ਦੀ ਚੌਥੀ ਪ੍ਰਕਾਸ਼ ਸ਼ਤਾਬਦੀ ਨੂੰ ਮਨਾ ਰਿਹਾ ਹੈ, ਸਾਨੂੰ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਉਦੇਸ਼ 'ਤੇ ਮੁੜ ਝਾਤ ਮਾਰਨੀ ਚਾਹੀਦੀ ਹੈ, ਉਨ੍ਹਾਂ ਮੁੱਦਿਆਂ ਨੂੰ ਚੁੱਕਣਾ ਚਾਹੀਦਾ ਹੈ ਜਿਨ੍ਹਾਂ ਦੀ ਗੁਰੂ ਤੇਗ ਬਹਾਦਰ ਜੀ ਨੇ ਵਕਾਲਤ ਕੀਤੀ ਸੀ। ਇਹ ਵੱਡੀ ਗੱਲ ਹੈ ਕਿ ਇਹ ਸ਼ਤਾਬਦੀ ਵਿਸ਼ਵ ਭਰ ਵਿਚ ਮਨਾਈ ਜਾ ਰਹੀ ਹੈ। ਉਸ ਇਤਿਹਾਸਕ ਘਟਨਾ ਨੂੰ ਮੁੜ ਤਾਜ਼ਾ ਕਰਨਾ ਉੱਤਮ ਹੋਵੇਗਾ, ਜਦੋਂ ਕਸ਼ਮੀਰ ਦੇ ਪੰਡਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਦਾਰ ਜੀ ਕੋਲ ਆਏ। ਉਨ੍ਹਾਂ ਦੇ ਸਪੁੱਤਰ ਬਾਲ ਗੋਬਿੰਦ ਰਾਏ ਜੋ ਉਦੋਂ ਮਸਾਂ 9 ਕੁ ਸਾਲ ਦੇ ਸਨ, ਨੇ ਗੁਰੂ ਪਿਤਾ ਦੀ ਪ੍ਰਤੀਬਿੰਬਕ ਮਨੋਦਸ਼ਾ 'ਤੇ ਧਿਆਨ ਦਿੱਤਾ। ਜਦੋਂ ਇਹ ਕਿਹਾ ਗਿਆ ਕਿ ਇਸ ਸਮੱਸਿਆ ਦੇ ਹੱਲ ਲਈ ਕਿਸੇ ਮਹਾਨ ਰੂਹ ਦੀ ਕੁਰਬਾਨੀ ਲੋੜੀਂਦੀ ਹੈ ਤਾਂ ਗੋਬਿੰਦ ਰਾਏ ਨੇ ਬੇਬਾਕੀ ਅਤੇ ਦਲੇਰੀ ਨਾਲ ਸੁਝਾਅ ਦਿੱਤਾ ਕਿ ਇਸ ਉਦੇਸ਼ ਲਈ ਗੁਰੂ ਸਾਹਿਬ ਨਾਲੋਂ ਵਡੇਰਾ ਹੋਰ ਕੌਣ ਹੋ ਸਕਦਾ ਹੈ। ਇਹ ਗੁਰੂ ਤੇਗ ਬਹਾਦਰ ਦੀ ਵਿਰਾਸਤ ਸੀ, ਜਿਸ ਨੂੰ ਗ੍ਰਹਿਣ ਕਰਕੇ ਉਨ੍ਹਾਂ ਨੇ ਖ਼ਾਲਸੇ ਦੀ ਸਿਰਜਣਾ ਕੀਤੀ, ਜੋ ਸ਼ੁੱਧ, ਨਿਰਭੈ ਅਤੇ ਅਕਾਲ ਪੁਰਖ ਦੀ ਫ਼ੌਜ ਹੈ ਅਤੇ ਇਸ ਦਾ ਟੀਚਾ ਧਰਮ ਨੂੰ ਫੈਲਾਉਣਾ ਅਤੇ ਪਾਪੀਆਂ ਨੂੰ ਸਜ਼ਾ ਦੇਣਾ ਹੈ।
ਸਾਨੂੰ ਇਸ ਗੱਲ 'ਤੇ ਮਾਣ ਕਰਨਾ ਚਾਹੀਦਾ ਹੈ ਕਿ ਸੰਯੁਕਤ ਰਾਸ਼ਟਰ ਵਲੋਂ ਮਨੁੱਖੀ ਅਧਿਕਾਰਾਂ ਦਾ ਮੁੱਦਾ ਚੁੱਕਣ ਤੋਂ ਬਹੁਤ ਸਮਾਂ ਪਹਿਲਾਂ ਸਾਡੀ ਧਰਤੀ ਤੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਚੁੱਕੀ ਗਈ ਸੀ ਅਤੇ ਮੁੜ ਹੁਣ ਜਦੋਂ ਧਾਰਮਿਕ ਆਜ਼ਾਦੀ ਅਤੇ ਅੰਤਰ-ਵਿਸ਼ਵਾਸ ਸੰਵਾਦ ਬਾਰੇ ਗੱਲ ਚੱਲ ਰਹੀ ਹੈ ਤਾਂ ਮੈਨੂੰ ਲਗਦਾ ਹੈ ਕਿ ਗੁਰੂ ਸਾਹਿਬਾਨ ਇਸ ਖ਼ੇਤਰ ਵਿਚ ਵੀ ਮਸ਼ਾਲ ਫੜ ਕੇ ਰਸਤਾ ਦਿਖਾਉਣ ਵਾਲੇ ਹਨ। ਜਦੋਂ ਅਸੀਂ ਗੁਰੂ ਤੇਗ ਬਹਾਦਰ ਦੀਆਂ ਉਦਾਸੀਆਂ ਦਾ ਅਧਿਐਨ ਕਰਦੇ ਹਾਂ, ਖਾਸ ਤੌਰ 'ਤੇ ਮੌਜੂਦਾ ਆਸਾਮ ਦੇ ਇਲਾਕਿਆਂ ਵਿਚ, ਤਾਂ ਸਾਨੂੰ ਪਤਾ ਲਗਦਾ ਹੈ ਕਿ ਗੁਰੂ ਸਾਹਿਬ ਗੱਲਬਾਤ ਰਾਹੀਂ ਕਬਾਇਲੀਆਂ ਅਤੇ ਸ਼ਾਹੀ ਫ਼ੌਜਾਂ ਦਰਮਿਆਨ ਸ਼ਾਂਤੀ ਸਥਾਪਤ ਕਰਨ ਵਿਚ ਕਾਮਯਾਬ ਰਹੇ ਸਨ, ਇਸ ਲਈ ਅਜੇ ਵੀ ਉਨ੍ਹਾਂ ਨੂੰ ਸ਼ਾਂਤੀ ਦੇ ਪੈਗ਼ੰਬਰ ਕਿਹਾ ਜਾਂਦਾ ਹੈ। ਸਦੀਵੀ ਸ਼ਾਂਤੀ ਲਈ ਗੁਰੂ ਤੇਗ ਬਹਾਦਰ ਜੀ ਦੀ ਫਿਲਾਸਫ਼ੀ ਉਨ੍ਹਾਂ ਦੀ ਬਾਣੀ ਵਿਚ ਦਰਜ ਹੈ:
'ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ
ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ
ਮੇਰੇ ਖਿਆਲ ਅਨੁਸਾਰ ਬੇਚੈਨ ਅਤੇ ਵਿਆਕੁਲ ਦੁਨੀਆ ਨੂੰ ਗੁਰੂ ਸਾਹਿਬ ਦੇ ਸ਼ਾਂਤੀ ਦੇ ਸੰਦੇਸ਼ ਦੀ ਕਿਸੇ ਵੀ ਹੋਰ ਚੀਜ਼ ਨਾਲੋਂ ਜ਼ਿਆਦਾ ਜ਼ਰੂਰਤ ਹੈ। ਜੇਕਰ ਗੁਰੂ ਸਾਹਿਬ ਦੀ ਬਾਣੀ ਦਾ ਭਾਰਤ ਦੀਆਂ ਸਾਰੀਆਂ ਖੇਤਰੀ ਭਾਸ਼ਾਵਾਂ ਅਤੇ ਵਿਸ਼ਵ ਦੀਆਂ ਪ੍ਰਮੁੱਖ ਭਾਸ਼ਾਵਾਂ ਵਿਚ ਤਰਜਮਾ ਕਰਕੇ ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਵਲੋਂ ਇਸ ਦਾ ਪ੍ਰਚਾਰ ਕੀਤਾ ਜਾਵੇ, ਤਾਂ ਚੰਗੀ ਗੱਲ ਹੋਵੇਗੀ। ਉਨ੍ਹਾਂ ਦੀ ਸ਼ਹਾਦਤ ਤੋਂ ਪਹਿਲਾਂ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲ ਦਾਸ ਨੂੰ ਸੀਸਗੰਜ ਨੇੜੇ ਉਸ ਸਮੇਂ ਦੀ ਕੋਤਵਾਲੀ ਵਿਚ ਰੱਖਿਆ ਗਿਆ ਸੀ। ਉਥੇ ਸ਼ਹੀਦਾਂ ਦੀ ਯਾਦਗਾਰ (ਬੁੱਤ ਆਦਿਕ ਨਾ ਸਮਝਿਆ ਜਾਵੇ) ਸਥਾਪਤ ਕੀਤੀ ਜਾ ਸਕਦੀ ਹੈ, ਜੋ ਇਸ ਪੁਰਾਣੇ ਸ਼ਹਿਰ ਦੇ ਦਿਲ ਵਿਚ ਇਸ ਵਿਲੱਖਣ ਕੁਰਬਾਨੀ ਦੀ ਪ੍ਰਤੀਕ ਬਣ ਸਕਦੀ ਹੈ।
ਹੁਣ ਜਦੋਂਕਿ ਸਾਰਾ ਸਾਲ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਧਾਰਮਿਕ ਸੰਸਥਾਵਾਂ ਕਰ ਰਹੀਆਂ ਹਨ, ਪੰਥ ਦੀਆਂ ਵੱਖ-ਵੱਖ ਧਿਰਾਂ ਨੂੰ ਇਕਜੁਟ ਹੋ ਜਾਣਾ ਚਾਹੀਦਾ ਹੈ ਅਤੇ ਅਜਿਹੇ ਪ੍ਰੋਗਰਾਮਾਂ ਨੂੰ ਅਮਲ ਵਿਚ ਲਿਆਉਣਾ ਚਾਹੀਦਾ ਹੈ, ਜੋ ਵਿਸ਼ਵ ਭਰ ਦੇ ਸਿੱਖਾਂ ਨੂੰ ਅਜਿਹੀ ਅਪੀਲ ਕਰਦੇ ਹੋਣ ਕਿ ਉਹ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ, ਵੰਨ-ਸੁਵੰਨਤਾ ਅਤੇ ਬਹੁਹੋਂਦ ਲਈ ਸਨਮਾਨ ਦੀ ਪ੍ਰਸੰਗਤਾ ਦਾ ਪ੍ਰਗਟਾਵਾ ਕਰਨ ਵਾਲੇ ਹੋਣ। ਸਾਨੂੰ ਅਖੰਡ ਪਾਠਾਂ, ਕੀਰਤਨ ਅਤੇ ਲੰਗਰਾਂ ਦੇ ਆਪਣੇ ਸਥਾਪਤ ਪ੍ਰੋਗਰਾਮਾਂ ਤੋਂ ਅੱਗੇ ਜਾ ਕੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਵਾਤਾਵਰਨ ਬਦਲਾਅ, ਵਧ ਰਹੇ ਪ੍ਰਦੂਸ਼ਣ ਅਤੇ ਇਸ ਤੋਂ ਪਹਿਲਾਂ ਕਦੀ ਨਾ ਦੇਖੀ ਗਈ ਮਹਾਂਮਾਰੀ ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਖ਼ਾਲਸੇ ਦੇ ਸੰਦੇਸ਼ ਦਾ ਸਹਾਰਾ ਲੈਣਾ ਚਾਹੀਦਾ ਹੈ। ਹੁਣ ਸਮਾਂ ਹੈ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਿਰਫ਼ ਕਸ਼ਮੀਰੀ ਪੰਡਤਾਂ ਦੇ ਧਾਰਮਿਕ ਚਿੰਨ੍ਹਾਂ ਦੀ ਰੱਖਿਆ ਤਕ ਸੀਮਤ ਕਰਨ ਦੀ ਥਾਂ ਇਸ ਇਤਿਹਾਸਕ ਘਟਨਾ ਨੂੰ ਵੱਡੀਆਂ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਦੇ ਸੰਦਰਭ ਵਿਚ ਸਮਝੀਏ।

-ਪ੍ਰੋਫੈਸਰ ਡਾਇਰੈਕਟਰ, ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼, ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ।
Email : s.mohinder@gmail.com

ਵਿਚਾਰਾਂ ਦੀ ਆਜ਼ਾਦੀ ਤੇ ਵੰਨ-ਸੁਵੰਨਤਾ ਦੇ ਰਾਖੇ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ

ਵਿਚਾਰਾਂ ਦੀ ਆਜ਼ਾਦੀ ਤੇ ਵੰਨ-ਸੁਵੰਨਤਾ ਦੀ ਰਾਖੀ ਲਈ ਗੁਰੂ, ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬੇਮਿਸਾਲ ਹੈ। ਵਿਸ਼ਵ ਭਰ ਦੇ ਦਸਤਾਵੇਜ਼ਾਂ ਵਿਚੋਂ ਕਿਧਰੇ ਹੋਰ ਇਹੋ ਜਿਹੀ ਮਿਸਾਲ ਨਹੀਂ ਮਿਲਦੀ, ਜਿਸ ਵਿਚ ਕਿਸੇ ਇਤਿਹਾਸਕ ਸ਼ਖ਼ਸੀਅਤ ਨੇ ਉਸ ਵਿਚਾਰ ਦੀ ਰੱਖਿਆ ...

ਪੂਰੀ ਖ਼ਬਰ »

ਗੁਰੂ ਲਾਧੋ ਰੇ

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ, ਅਸਾਧਾਰਨ ਧਾਰਮਿਕ ਉਪਦੇਸ਼ਕ ਹੋਏ ਹਨ। ਉਨ੍ਹਾਂ ਨੇ ਸਿੱਖ ਧਰਮ ਪ੍ਰਣਾਲੀ ਦਾ ਨਿਰੂਪਣ ਕਰਦਿਆਂ ਮਨੁੱਖਤਾ ਦੀਆਂ ਭਵਿੱਖ ਮੁਖੀ ਧਾਰਮਿਕ ਲੋੜਾਂ ਵੱਲ ਪੂਰਾ ਧਿਆਨ ਦਿੱਤਾ, ਤਾਂ ਜੋ ਸਮਾਜਿਕ-ਧਾਰਮਿਕ ਗਤੀਸ਼ੀਲਤਾ ਦੇ ਅਮਲ ਵਿਚ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੇ ਰਖਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ

ਸਿੱਖ ਧਰਮ ਇਤਿਹਾਸ ਦੇ ਸ਼ਤਾਬਦੀ ਦਿਹਾੜਿਆਂ ਦੀ ਲੜੀ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਗੁਰਪੁਰਬ 1 ਮਈ 2021 ਨੂੰ ਸਿੱਖ ਕੌਮ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ...

ਪੂਰੀ ਖ਼ਬਰ »

ਦਸਮੇਸ਼ ਰਚਨਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਇਤਿਹਾਸ

ਸਿੱਖ ਪੰਥ ਦੇ ਬਾਨੀ ਅਕਾਲ ਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੌਵੀਂ ਜੋਤ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਕਾਲ 1 ਅਪ੍ਰੈਲ, 1621 ਈ. (ਵੈਸਾਖ ਵਦੀ 5 ਸੰਮਤ 1678) ਤੋਂ 11 ਨਵੰਬਰ, 1675 ਈ. (ਮੱਘਰ ਸੁਦੀ 5 ਸੰਮਤ 1732) ਤੱਕ 54 ਸਾਲ 7 ਮਹੀਨੇ 10 ਦਿਨ ਹੈ। ਸਤਿਗੁਰਾਂ ਨੂੰ ਤੇਗ਼ ਦੇ ਧਨੀ, ਧਰਮ ...

ਪੂਰੀ ਖ਼ਬਰ »

ਤਿਆਗ, ਸੰਤੋਖ ਤੇ ਭਗਤੀ ਦੀ ਮੂਰਤ ਗੁਰੂ ਤੇਗ ਬਹਾਦਰ ਜੀ

ਇਸ ਵਿਚ ਕੋਈ ਸ਼ੱਕ ਨਹੀਂ ਕਿ ਸੰਸਾਰ ਸ਼ਹਾਦਤਾਂ ਦਾ ਇਤਿਹਾਸ ਵੀ ਮਨੁੱਖੀ ਇਤਿਹਾਸ ਜਿੰਨਾ ਹੀ ਪੁਰਾਣਾ ਹੈ ਪਰ ਇਹ ਵੀ ਸੱਚ ਹੈ ਕਿ ਸਾਰੀਆਂ ਹੀ ਸ਼ਹਾਦਤਾਂ ਕਿਸੇ ਆਪਣੇ ਮੰਤਵ ਲਈ ਹੀ ਦਿੱਤੀਆਂ ਗਈਆਂ ਹਨ। ਆਮ ਕਰਕੇ ਆਪਣੇ ਦੇਸ਼, ਕੌਮ ਜਾਂ ਧਰਮ ਲਈ ਇਹ ਮਹਾਨ ਕੁਰਬਾਨੀ ਦਿੱਤੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX