ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਸੰਪਾਦਕੀ

ਟੀਕਾਕਰਨ ਮੁਹਿੰਮ ਦੀਆਂ ਔਕੜਾਂ ਦੂਰ ਕਰਨ ਦੀ ਲੋੜ

ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਪਹਿਲਾਂ ਹੀ ਆਕਸੀਜਨ, ਸਬੰਧਿਤ ਦਵਾਈਆਂ ਅਤੇ ਹਸਪਤਾਲਾਂ ਵਿਚ ਹੋਰ ਮੁਢਲੀਆਂ ਸਹੂਲਤਾਂ ਦੀ ਘਾਟ ਨਾਲ ਜੂਝ ਰਿਹਾ ਹੈ। ਇਸ ਘਾਟ ਨੇ ਜਿਥੇ ਵਾਪਰ ਰਹੇ ਦੁਖਾਂਤ ਨੂੰ ਹੋਰ ਵੀ ਵਧਾ ਦਿੱਤਾ ਹੈ, ਉਥੇ ਮੌਤਾਂ ਦੀ ਵਧ ਰਹੀ ਗਿਣਤੀ ਵੀ ਵੱਡੀ ਚਿੰਤਾ ਵਾਲੀ ਗੱਲ ਹੈ। ਇਸ ਦੇ ਨਾਲ ਹੀ ਬਿਮਾਰੀ ਤੋਂ ਸੁਰੱਖਿਆ ਲਈ ਟੀਕਾਕਰਨ ਦੀ ਮੁਹਿੰਮ ਵੀ ਬੇਹੱਦ ਥੁੜਾਂ ਕਾਰਨ ਕਠਿਨ ਹੋਈ ਜਾਪਦੀ ਹੈ। ਹੁਣ ਤੱਕ ਦੇਸ਼ ਦੇ 15 ਕਰੋੜ ਦੇ ਲਗਪਗ ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ। ਇਨ੍ਹਾਂ 'ਚੋਂ ਢਾਈ ਕਰੋੜ ਦੇ ਲਗਪਗ ਨੂੰ ਦੂਜੀ ਖੁਰਾਕ ਵੀ ਮਿਲ ਚੁੱਕੀ ਹੈ। ਪਹਿਲੇ ਦੋ ਪੜਾਵਾਂ ਵਿਚ ਕੇਂਦਰ ਦੇ ਸਿਹਤ ਮੰਤਰਾਲੇ ਨੇ ਟੀਕਾਕਰਨ ਦਾ ਵਧੇਰੇ ਜ਼ਿੰਮਾ ਆਪਣੇ ਕੋਲ ਰੱਖਿਆ ਸੀ। ਉਹ ਖੁਰਾਕਾਂ ਦੀ ਉਪਲਬਧਤਾ ਦੇ ਆਧਾਰ 'ਤੇ ਰਾਜਾਂ ਨੂੰ ਟੀਕੇ ਦੇ ਰਿਹਾ ਸੀ। ਚਾਹੇ ਪਹਿਲਾਂ ਤੋਂ ਹੀ ਬਹੁਤੇ ਰਾਜ ਟੀਕਿਆਂ ਦੀ ਘੱਟ ਉਪਲਬਧਤਾ ਬਾਰੇ ਬਿਆਨ ਦਿੰਦੇ ਰਹੇ ਹਨ ਪਰ ਇਸ ਦੇ ਨਾਲ ਹੀ ਹੁਣ ਪਹਿਲੀ ਮਈ ਤੋਂ 18 ਸਾਲ ਤੋਂ 45 ਸਾਲ ਤੱਕ ਦੇ ਉਮਰ ਵਾਲੇ ਵਿਅਕਤੀਆਂ ਨੂੰ ਵੀ ਟੀਕਾਕਰਨ ਵਿਚ ਸ਼ਾਮਿਲ ਕੀਤਾ ਗਿਆ ਹੈ।
ਮੰਗਲਵਾਰ ਤੋਂ ਕੋਵਿਨ ਜਾਂ ਅਰੋਗਯ ਸੇਤੂ ਐਪ 'ਤੇ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਸੀ। ਇਕ ਦਿਨ ਵਿਚ ਹੀ ਸਵਾ ਕਰੋੜ ਤੋਂ ਵਧੇਰੇ ਲੋਕਾਂ ਨੇ ਆਪਣੇ ਨਾਂਅ ਦਰਜ ਕਰਵਾ ਦਿੱਤੇ ਸਨ। ਇਸ ਤੋਂ ਇਸ ਗੱਲ ਦਾ ਅਹਿਸਾਸ ਜ਼ਰੂਰ ਹੋ ਜਾਂਦਾ ਹੈ ਕਿ ਨਾਗਰਿਕਾਂ ਨੇ ਇਸ ਵਧਦੀ ਹੋਈ ਕਰੋਪੀ ਨੂੰ ਦੇਖਦਿਆਂ ਟੀਕਾ ਲਗਵਾਉਣ ਦੀ ਮਾਨਸਿਕ ਤੌਰ 'ਤੇ ਤਿਆਰੀ ਕਰ ਲਈ ਹੈ। ਦੁਨੀਆ ਭਰ ਵਿਚ ਵੀ ਵੱਖ-ਵੱਖ ਦੇਸ਼ਾਂ ਵਿਚ ਤੇਜ਼ੀ ਨਾਲ ਟੀਕਾਕਰਨ ਕੀਤਾ ਜਾ ਰਿਹਾ ਹੈ। ਬਰਤਾਨੀਆ ਨੇ ਇਹ ਦਾਅਵਾ ਕੀਤਾ ਹੈ ਕਿ ਉਸ ਨੇ ਹੁਣ ਤੱਕ ਅੱਧੀ ਆਬਾਦੀ ਨੂੰ ਟੀਕਾ ਲਗਾ ਦਿੱਤਾ ਹੈ। ਉਥੇ ਫਾਈਜ਼ਰ ਅਤੇ ਐਸਟਰਾਜ਼ੈਨੇਕਾ ਕੰਪਨੀਆਂ ਦੇ ਟੀਕੇ ਲਗਾਏ ਜਾ ਰਹੇ ਹਨ। ਬਰਤਾਨੀਆ ਦੀ ਆਬਾਦੀ ਮਹਿਜ਼ 7 ਕਰੋੜ ਦੇ ਕਰੀਬ ਹੈ ਅਤੇ ਭਾਰਤ ਦੀ ਆਬਾਦੀ 1 ਅਰਬ 35 ਕਰੋੜ ਨੂੰ ਪੁੱਜ ਚੁੱਕੀ ਹੈ। ਚਾਹੇ ਹੁਣ ਤੱਕ ਦੇਸ਼ ਵਿਚ ਦੁਨੀਆ ਭਰ ਦੇ ਹੋਰ ਦੇਸ਼ਾਂ ਨਾਲੋਂ ਵੱਧ ਟੀਕੇ ਲਗਾਉਣ ਦਾ ਦਾਅਵਾ ਕੀਤਾ ਗਿਆ ਹੈ ਪਰ ਆਬਾਦੀ ਨੂੰ ਦੇਖਦਿਆਂ ਇਹ ਪ੍ਰਾਪਤੀ ਘੱਟ ਦਿਖਾਈ ਦਿੰਦੀ ਹੈ। ਚਾਹੇ ਰੂਸ ਦੇ ਸਪੁਤਨਿਕ ਟੀਕੇ ਤੋਂ ਇਲਾਵਾ ਦੁਨੀਆ ਦੀਆਂ ਹੋਰ ਕੰਪਨੀਆਂ ਨਾਲ ਵੀ ਕਰਾਰ ਕੀਤੇ ਗਏ ਹਨ ਪਰ ਇਸ ਸਮੇਂ ਭਾਰਤ ਦੀਆਂ ਕੰਪਨੀਆਂ ਸੀਰਮ ਇੰਸਟੀਚਿਊਟ ਆਫ ਇੰਡੀਆ ਅਤੇ ਭਾਰਤ ਬਾਇਓਟੈਕ ਨੇ ਟੀਕਿਆਂ ਦੀ ਸਪਲਾਈ ਸ਼ੁਰੂ ਕੀਤੀ ਹੈ। ਮਿਲਾ ਕੇ ਇਨ੍ਹਾਂ ਦੋਵਾਂ ਕੰਪਨੀਆਂ ਦਾ ਟੀਕਾ ਖੁਰਾਕਾਂ ਦਾ ਉਤਪਾਦਨ ਇਕ ਮਹੀਨੇ ਵਿਚ ਸਾਢੇ ਛੇ ਕਰੋੜ ਖੁਰਾਕਾਂ ਦਾ ਹੈ। ਇਸ ਖੇਤਰ ਵਿਚ ਕੇਂਦਰ ਸਰਕਾਰ ਹਾਲਤਾਂ ਮੁਤਾਬਿਕ ਬਹੁਤ ਪਿੱਛੇ ਰਹਿ ਗਈ ਜਾਪਦੀ ਹੈ, ਕਿਉਂਕਿ ਇਸ ਨੂੰ ਆਉਂਦੇ ਮਹੀਨਿਆਂ ਵਿਚ ਅਰਬਾਂ ਖੁਰਾਕਾਂ ਦੀ ਜ਼ਰੂਰਤ ਹੋਵੇਗੀ। ਭਾਰਤ ਦੀਆਂ ਦੋ ਕੰਪਨੀਆਂ ਨੇ ਟੀਕਿਆਂ ਦੀ ਵੱਖ-ਵੱਖ ਕੀਮਤ ਐਲਾਨੀ ਹੈ। ਸੀਰਮ ਨੇ ਕੋਵੀਸ਼ੀਲਡ ਕੇਂਦਰ ਸਰਕਾਰ ਨੂੰ 150 ਰੁਪਏ ਵਿਚ, ਰਾਜ ਸਰਕਾਰਾਂ ਨੂੰ 400 ਰੁਪਏ ਵਿਚ ਅਤੇ ਨਿੱਜੀ ਹਸਪਤਾਲਾਂ ਦੀ ਵਰਤੋਂ ਲਈ ਕੀਮਤ 600 ਰੁਪਏ ਰੱਖੀ ਹੈ। ਭਾਰਤ ਬਾਇਓਟੈਕ ਵਲੋਂ ਤਿਆਰ ਕੀਤੇ ਟੀਕੇ ਕੋਵੈਕਸੀਨ ਦੀ ਕੀਮਤ ਇਸ ਤੋਂ ਵਧੇਰੇ ਸੀ। ਇਹ ਟੀਕਾ ਪਹਿਲਾਂ ਰਾਜਾਂ ਨੂੰ 600 ਰੁਪਏ ਵਿਚ ਅਤੇ ਨਿੱਜੀ ਹਸਪਤਾਲਾਂ ਨੂੰ 1200 ਰੁਪਏ ਵਿਚ ਦਿੱਤਾ ਜਾਣਾ ਸੀ ਪਰ ਇਸ ਕੰਪਨੀ ਨੇ ਰਾਜਾਂ ਲਈ ਕੀਮਤ ਘਟਾ ਕੇ 400 ਰੁਪਏ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਇਹ ਦਾਅਵਾ ਕੀਤਾ ਹੈ ਕਿ ਹੁਣ ਤੱਕ ਉਸ ਵਲੋਂ ਰਾਜਾਂ ਨੂੰ 16.16 ਕਰੋੜ ਤੋਂ ਵਧੇਰੇ ਖੁਰਾਕਾਂ ਮੁਫ਼ਤ ਦਿੱਤੀਆਂ ਗਈਆਂ ਹਨ ਅਤੇ ਤੁਰੰਤ ਹੀ 20 ਲੱਖ ਟੀਕੇ ਹੋਰ ਭੇਜੇ ਜਾ ਰਹੇ ਹਨ। ਸੀਰਮ ਨੇ ਵੀ ਹੁਣ ਰਾਜਾਂ ਨੂੰ 300 ਰੁਪਏ ਵਿਚ ਟੀਕਾ ਦੇਣ ਦਾ ਐਲਾਨ ਕੀਤਾ ਹੈ। ਕੇਂਦਰ ਨੇ ਹੁਣ ਰਾਜਾਂ ਨੂੰ ਟੀਕਾ ਕੰਪਨੀਆਂ ਨਾਲ ਸਿੱਧੇ ਕਰਾਰ ਕਰਨ ਲਈ ਵੀ ਕਿਹਾ ਹੈ। ਇਸ ਹਾਲਾਤ ਨੂੰ ਦੇਖਦਿਆਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਲੋੜ ਅਤੇ ਮੰਗ ਮੁਤਾਬਿਕ ਸਰਕਾਰਾਂ ਵਲੋਂ ਟੀਕਿਆਂ ਦਾ ਸਹੀ ਸਟਾਕ ਰੱਖ ਸਕਣਾ ਬੇਹੱਦ ਮੁਸ਼ਕਿਲ ਹੋਵੇਗਾ। ਇਸੇ ਲਈ ਹੀ ਤੀਸਰੇ ਪੜਾਅ ਵਿਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਪਹਿਲੀ ਮਈ ਤੋਂ ਟੀਕਾਕਰਨ ਸ਼ੁਰੂ ਕਰਨ ਤੋਂ ਪੰਜਾਬ ਅਤੇ ਦਿੱਲੀ ਸਮੇਤ ਬਹੁਤੇ ਰਾਜਾਂ ਨੇ ਹੱਥ ਖੜ੍ਹੇ ਕਰ ਦਿੱਤੇ ਹਨ। ਇਸ ਦਾ ਮੁੱਖ ਕਾਰਨ ਟੀਕੇ ਦਾ ਮੰਗ ਮੁਤਾਬਿਕ ਉਪਲਬਧ ਨਾ ਹੋਣਾ ਹੈ। ਰਾਜ ਸਰਕਾਰਾਂ ਲਈ ਇਸ ਸੰਕਟ ਦੀ ਘੜੀ ਵਿਚ ਟੀਕਾ ਪ੍ਰਾਪਤੀ ਇਕ ਬਹੁਤ ਵੱਡੀ ਚੁਣੌਤੀ ਹੋਵੇਗੀ। ਜਿਸ ਨੂੰ ਆਧਾਰ ਬਣਾ ਕੇ ਹੀ ਕੋਰੋਨਾ ਵਿਰੁੱਧ ਲੜਾਈ ਵਿਚ ਸਫਲ ਹੋਇਆ ਜਾ ਸਕਦਾ ਹੈ।
ਇਹ ਚੰਗੀ ਗੱਲ ਹੈ ਕਿ ਸਰਬਉੱਚ ਅਦਾਲਤ ਨੇ ਵੀ ਹੁਣ ਟੀਕਾਕਰਨ ਦੀ ਇਸ ਮੁਹਿੰਮ ਨਾਲ ਆਪਣੇ-ਆਪ ਨੂੰ ਜੋੜਦਿਆਂ ਚੰਗੀਆਂ ਅਤੇ ਪ੍ਰਭਾਵੀ ਟਿੱਪਣੀਆਂ ਕੀਤੀਆਂ ਹਨ। ਉਸ ਨੇ ਟੀਕਾ ਪ੍ਰਾਪਤੀ ਦੀ ਵੱਡੀ ਜ਼ਿੰਮੇਵਾਰੀ ਕੇਂਦਰ 'ਤੇ ਪਾਈ ਹੈ ਅਤੇ ਉਸ ਨੂੰ ਰਾਜਾਂ ਨੂੰ ਟੀਕੇ ਦੀ ਵੰਡ ਦੀ ਜ਼ਿੰਮੇਵਾਰੀ ਵੀ ਖ਼ੁਦ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਕੇਂਦਰਾਂ ਵਿਚ ਮੁਫ਼ਤ ਟੀਕਾ ਲਾਉਣ ਦੀ ਜ਼ਿੰਮੇਵਾਰੀ ਲੈਣ ਲਈ ਉਸ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਟੀਕਿਆਂ ਦੀ ਕੀਮਤ ਸਬੰਧੀ ਵੀ ਇਕ ਵੱਡੀ ਮਹੱਤਵਪੂਰਨ ਟਿੱਪਣੀ ਇਹ ਕੀਤੀ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਦੇ ਮੁਫ਼ਤ ਟੀਕੇ ਲਾਏ ਜਾਣੇ ਚਾਹੀਦੇ ਹਨ। ਟੀਕੇ ਦੀ ਵੰਡ, ਇਸ ਦੀ ਕੀਮਤ ਅਤੇ ਇਸ ਸਬੰਧੀ ਰਾਜਾਂ ਨਾਲ ਪੂਰੇ ਸੰਪਰਕ ਵਿਚ ਰਹਿ ਕੇ ਹੀ ਕੇਂਦਰ ਸਰਕਾਰ ਛੇੜੀ ਗਈ ਇਸ ਮੁਹਿੰਮ ਨੂੰ ਸਫਲ ਬਣਾ ਸਕਦੀ ਹੈ।

-ਬਰਜਿੰਦਰ ਸਿੰਘ ਹਮਦਰਦ

ਕਿਰਤੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਮਈ ਦਿਵਸ

ਪਹਿਲੀ ਮਈ ਦਾ ਦਿਨ ਕਿਰਤੀ ਸ਼੍ਰੇਣੀ ਦੇ ਕੌਮਾਂਤਰੀ ਭਾਈਚਾਰੇ ਦਾ ਦਿਨ ਹੈ। ਪਿਛਲੇ 135 ਸਾਲਾਂ ਤੋਂ ਇਹ ਦਿਨ ਮਜ਼ਦੂਰ ਜਮਾਤ ਦੀਆਂ ਮੰਗਾਂ, ਸੰਘਰਸ਼ਾਂ, ਕੁਰਬਾਨੀਆਂ, ਪ੍ਰਾਪਤੀਆਂ ਦਾ ਪ੍ਰੇਰਨਾ ਸ੍ਰੋਤ ਚਲਿਆ ਆ ਰਿਹਾ ਹੈ। ਇਹ ਸੰਘਰਸ਼ 1886 ਦੇ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਤੋਂ 8 ...

ਪੂਰੀ ਖ਼ਬਰ »

ਉੱਦਮੀ ਮਜ਼ਦੂਰਾ ਸਿਰਜਕ ਕਿਰਸਾਨਾ ਸੁਣ

ਉੱਦਮੀ ਮਜ਼ਦੂਰਾ ਸਿਰਜਕ ਕਿਰਸਾਨਾ ਸੁਣ। ਹਾਸੇ ਖੁਸ਼ੀਆਂ ਤੇਰੇ ਨਾਲ ਜਵਾਨਾ ਸੁਣ। ਤੇਰੇ ਖ਼ੂਨ ਪਸੀਨੇ ਦੇ ਵਿਚ ਸੂਰਜ ਹੈ। ਸੁੰਦਰ ਕਾਏਨਾਤ ਤਿਰੀ ਹੀ ਮੂਰਤ ਹੈ। ਰੀਸ ਤੇਰੀ ਕਰ ਸਕਦਾ ਵੀ ਭਗਵਾਨ ਨਹੀਂ। ਤੇਰੇ ਵਰਗਾ ਦੁਨੀਆ 'ਤੇ ਇਨਸਾਨ ਨਹੀਂ। ਦੇਸ਼ ਦੀਆਂ ਨੀਹਾਂ ਵਿਚ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਤੇ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤਰਿਆ ਦਿੱਲੀ ਦਾ ਸਿੱਖ ਭਾਈਚਾਰਾ

ਰਾਜਧਾਨੀ ਦਿੱਲੀ 'ਚ ਕੋਰੋਨਾ ਮਹਾਂਮਾਰੀ ਇਸ ਕਦਰ ਕਹਿਰ ਮਚਾ ਰਹੀ ਹੈ ਕਿ ਹੁਣ ਫੋਨ ਦੀ ਘੰਟੀ ਵੱਜਦੇ ਹੀ ਇਕ ਹੋਰ ਅਣਸੁਖਾਵੀਂ ਘਟਨਾ ਸੁਣਨ ਦੇ ਡਰ ਤੋਂ ਧੜਕਣਾਂ ਤੇਜ਼ ਹੋ ਜਾਂਦੀਆਂ ਹਨ। ਸੜਕਾਂ 'ਤੇ ਹਰ ਥੋੜ੍ਹੀ ਦੇਰ ਬਾਅਦ ਐਂਬੂਲੈਂਸ ਦਾ ਸਾਇਰਨ ਸੁਣਾਈ ਦੇ ਰਿਹਾ ਹੈ। ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX