ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  42 minutes ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 1 hour ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 2 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 3 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 3 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 4 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਰਾਸ਼ਟਰੀ-ਅੰਤਰਰਾਸ਼ਟਰੀ

ਮਾਸਟਰ ਕਾਰਡ ਵਲੋਂ ਭਾਰਤ ਦੀ ਮਦਦ ਲਈ ਇਕ ਕਰੋੜ ਡਾਲਰ ਦੇਣ ਦਾ ਐਲਾਨ

ਸੈਕਰਾਮੈਂਟੋ/ਸਾਨ ਫਰਾਂਸਿਸਕੋ, 30 ਅਪ੍ਰੈਲ (ਹੁਸਨ ਲੜੋਆ ਬੰਗਾ, ਐੱਸ. ਅਸ਼ੋਕ ਭੌਰਾ)-ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਜੇ ਬੰਗਾ ਦੀ ਅਗਵਾਈ ਵਾਲੇ ਮਾਸਟਰ ਕਾਰਡ ਵਲੋਂ ਭਾਰਤ 'ਚ ਕੋਵਿਡ ਕਾਰਨ ਗੰਭੀਰ ਹੋਏ ਹਾਲਾਤ ਨਾਲ ਨਜਿੱਠਣ ਲਈ ਇਕ ਕਰੋੜ ਡਾਲਰ ਖਰਚਣ ਦਾ ਪ੍ਰਣ ਲਿਆ ਗਿਆ ਹੈ | ਮਾਸਟਰ ਕਾਰਡ ਨੇ ਇਹ ਐਲਾਨ ਲੰਘੇ ਦਿਨ ਕੀਤਾ | ਮਾਸਟਰ ਕਾਰਡ ਵਲੋਂ ਜਾਰੀ ਪ੍ਰੈਸ ਰਿਲੀਜ ਵਿਚ ਕਿਹਾ ਗਿਆ ਹੈ ਕਿ ਪਿਛਲੇ ਹਫਤਿਆਂ ਦੌਰਾਨ ਭਾਰਤ ਵਿਚ ਕੋਵਿਡ ਦੇ ਮਰੀਜ਼ਾਂ ਦੀਆਂ ਮੌਤਾਂ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ | ਰੋਜ਼ਾਨਾ 3,50,000 ਤੋਂ ਵੱਧ ਨਵੇਂ ਮਾਮਲੇ ਆ ਰਹੇ ਹਨ ਜਿਸ ਕਾਰਨ ਸਿਹਤ ਸੰਭਾਲ ਸਿਸਟਮ ਉਪਰ ਦਬਾਅ ਵਧ ਗਿਆ ਹੈ | ਮਾਸਟਰ ਕਾਰਡ ਇੰਪੈਕਟ ਫੰਡ ਹਸਪਤਾਲਾਂ ਵਿਚਲੇ ਸਾਧਨਾਂ ਦਾ ਮੁਲਾਂਕਣ ਕਰਨ ਤੇ ਆਕਸੀਜ਼ਨ ਦੀ ਸਪਲਾਈ ਦੇ ਨਾਲ-ਨਾਲ 2000 ਬਿਸਤਰਿਆਂ ਵਾਲੇ ਪੋਰਟੇਬਲ ਹਸਪਤਾਲ ਬਣਾਏਗਾ ਜਿਨ੍ਹਾਂ ਨਾਲ ਮਰੀਜ਼ਾਂ ਦੀ ਸੰਭਾਲ ਕਰਨ 'ਚ ਫੌਰੀ ਮੱਦਦ ਮਿਲੇਗੀ | ਇਹ ਹਸਪਤਾਲ ਸਰਕਾਰ ਤੇ ਸਥਾਨਕ ਭਾਈਵਾਲਾਂ ਦੇ ਸਹਿਯੋਗ ਨਾਲ ਤੁਰੰਤ ਬਣਾਏ ਜਾਣਗੇ | ਜਿਨਾਂ ਵਿਚ ਅੰਦਾਜ਼ਨ 25 ਲੱਖ ਭਾਰਤੀ ਸਿਹਤ ਸੇਵਾਵਾਂ ਲੈ ਸਕਣਗੇ | ਮਾਸਟਰ ਕਾਰਡ ਦੇ ਕਾਰਜਕਾਰੀ ਚੇਅਰਮੈਨ ਬੰਗਾ ਨੇ ਕਿਹਾ ਹੈ ਕਿ 'ਭਾਰਤ ਵਿਚ ਹਾਲਾਤ ਖਰਾਬ ਹਨ ਤੇ ਅਜਿਹੇ ਹਾਲਾਤ ਵਿਚ ਕੋਈ ਵੀ ਮੂਕ ਦਰਸ਼ਕ ਬਣਕੇ ਨਹੀਂ ਰਹਿ ਸਕਦੇ | ਮਾਸਟਰ ਕਾਰਡ ਜ਼ਮੀਨੀ ਪੱਧਰ 'ਤੇ ਡਾਕਟਰੀ ਸਹਾਇਤਾ ਤੋਂ ਇਲਾਵਾ 1000 ਆਕਸੀਜ਼ਨ ਜਨਰੇਟਰ ਭਾਰਤ ਭੇਜਣ ਦਾ ਪ੍ਰਬੰਧ ਵੀ ਕਰ ਰਿਹਾ ਹੈ | ਇਸ ਵਾਸਤੇ ਉਹ ਅਲਹਿਦਾ ਫੰਡ ਦੀ ਵਿਵਸਥਾ ਕਰ ਰਿਹਾ ਹੈ | ਮਾਸਟਰ ਕਾਰਡ ਦੇ ਜਨਰਲ ਕੌਂਸਲ ਤੇ ਭਾਰਤ ਦੇ ਸਾਬਕਾ ਅਮਰੀਕੀ ਰਾਜਦੂਤ ਰਿਚਰਡ ਵਰਮਾ ਨੇ ਕਿਹਾ ਹੈ ਕਿ ਅਮਰੀਕਾ ਤੇ ਭਾਰਤ ਸੰਕਟ ਦੌਰਾਨ ਇਕ ਦੂਸਰੇ ਦੀ ਮੱਦਦ ਕਰਦੇ ਆਏ ਹਨ ਤੇ ਇਹ ਬਹੁਤ ਨਾਜ਼ਕ ਸਮਾਂ ਹੈ ਤੇ ਅਸੀਂ ਆਪਣੇ ਮਿੱਤਰਾਂ ਦੀ ਮੱਦਦ ਕਰਨ ਪ੍ਰਤੀ ਵਚਨਬੱਧ ਹਾਂ |

120 ਦਿਨਾਂ ਦੌਰਾਨ ਕੈਨੇਡਾ 'ਚ-1,50,000 ਲੋਕਾਂ ਨੂੰ ਮਿਲਿਆ ਪੱਕੇ ਹੋਣ ਦਾ ਮੌਕਾ

ਟੋਰਾਂਟੋ, 30 ਅਪ੍ਰੈਲ (ਸਤਪਾਲ ਸਿੰਘ ਜੌਹਲ)-ਇਸ ਸਾਲ 2021 ਦੇ ਪਹਿਲੇ ਚਾਰ ਮਹੀਨਿਆਂ (120 ਦਿਨ) ਦੌਰਾਨ ਕੈਨੇਡਾ 'ਚ ਲੇਬਰ ਮਾਰਕਿਟ ਇੰਪੈਕਟ ਅਸੈਸਮੈਂਟ (ਐਲ.ਐਮ.ਆਈ.ਏ.) ਤੋਂ ਬਿਨਾਂ ਹੀ ਕੁੱਲ 1,51,771 ਵਿਦੇਸ਼ੀਆਂ ਨੂੰ ਪੱਕੀ ਇਮੀਗ੍ਰੇਸ਼ਨ ਲੈਣ ਦਾ ਮੌਕਾ ਮਿਲ ਚੁੱਕਾ ਹੈ | ...

ਪੂਰੀ ਖ਼ਬਰ »

ਯੂਬਾ ਸਿਟੀ ਗੋਲੀ ਕਾਂਡ 'ਚ ਪੰਜਾਬੀ ਨੌਜਵਾਨ ਦੀ ਮੌਤ-ਸ਼ੱਕੀ ਹਮਲਾਵਰ ਗਿ੍ਫ਼ਤਾਰ

ਸਾਨ ਫਰਾਂਸਿਸਕੋ, 30 ਅਪ੍ਰੈਲ (ਐੱਸ. ਅਸ਼ੋਕ ਭੌਰਾ)-ਸਟਰ ਕਾਉਂਟੀ ਸ਼ੈਰਿਫ ਦਾ ਦਫ਼ਤਰ ਅੱਜ ਯੂਬਾ ਸਿਟੀ 'ਚ ਹੋਏ ਕਤਲ ਕਾਂਡ ਦੀ ਜਾਂਚ ਬਹੁਤ ਹੀ ਗੰਭੀਰਤਾ ਨਾਲ ਕਰ ਰਿਹਾ ਹੈ | ਇਸ ਜਾਂਚ ਦੇ ਚੱਲਦਿਆਂ ਸਾਹਮਣੇ ਆਇਆ ਕਿ ਕਤਲ ਕਾਂਡ 'ਚ ਮਾਰਿਆ ਗਿਆ ਵਿਅਕਤੀ 32 ਸਾਲਾ ਪੰਜਾਬੀ ...

ਪੂਰੀ ਖ਼ਬਰ »

ਕੋਰੋਨਾ ਕੇਸਾਂ 'ਚ ਲਗਾਤਾਰ ਵਾਧਾ ਹੋਣ ਕਾਰਨ ਅਲਬਰਟਾ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ

ਕੈਲਗਰੀ, 30 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਸਰਕਾਰ ਨੇ ਆਪਣਾ ਸਖ਼ਤੀ ਵੱਲ ਰੁੱਖ ਕਰਦਿਆਂ ਕੁਝ ਨਵੀਆਂ ਹਦਾਇਤਾਂ ਜਾਰੀ ਕਰਨ ਦਾ ਮਨ ਬਣਾਇਆ ਹੈ | ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਪ੍ਰੈਸ ਕਾਨਫ਼ਰੰਸ ਨੂੰ ਲਾਈਵ ਸੰਬੋਧਨ ਕਰਦਿਆਂ ਕਿਹਾ ਹੁਣ ਕੈਲਗਰੀ ਦੇ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਦੀ ਮਦਦ ਲਈ ਅੱਗੇ ਆਏ ਜਾਨ ਇਬਰਾਹਿਮ

ਮੁੰਬਈ, 30 ਅਪ੍ਰੈਲ (ਏਜੰਸੀਆਂ)-ਦੇਸ਼ 'ਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ | ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਲੋਕ ਇਸ ਵਾਇਰਸ ਦੀ ਲਪੇਟ 'ਚ ਆ ਰਹੇ ਹਨ | ਇਸ ਸੰਕਟ ਦੇ ਸਮੇਂ 'ਚ ਕਈ ਬਾਲੀਵੁੱਡ ਹਸਤੀਆਂ ਮਦਦ ਲਈ ਅੱਗੇ ਆ ਰਹੀਆਂ ਹਨ | ...

ਪੂਰੀ ਖ਼ਬਰ »

'ਮਿਸਟਰ ਇੰਡੀਆ' ਜਗਦੀਸ਼ ਲਾਡ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀਆਂ)-ਭਾਰਤੀ ਖੇਡ ਜਗਤ 'ਚ ਉਸ ਸਮੇਂ ਸ਼ੋਕ ਦੀ ਲਹਿਰ ਫੈਲ ਗਈ ਜਦੋਂ ਇਸ ਗੱਲ ਦਾ ਪਤਾ ਲੱਗਾ ਕਿ ਅੰਤਰਰਾਸ਼ਟਰੀ ਬਾਡੀਬਿਲਡਰ ਅਤੇ ਮਿਸਟਰ ਇੰਡੀਆ ਰਹੇ ਜਗਦੀਸ਼ ਲਾਡ ਦਾ ਅੱਜ ਵਡੋਦਰਾ 'ਚ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਨਾਲ ਦਿਹਾਂਤ ਹੋ ...

ਪੂਰੀ ਖ਼ਬਰ »

ਸਰੀ ਦੇ ਪੰਜਾਬੀ ਜੋੜੇ ਦੀ ਨਿਕਲੀ 15 ਲੱਖ ਰੁਪਏ ਦੀ ਲਾਟਰੀ

ਐਬਟਸਫੋਰਡ, 30 ਅਪ੍ਰੈਲ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਨਿਵਾਸੀ ਪੰਜਾਬੀ ਗੁਰਪ੍ਰੀਤ ਸਿੰਘ ਗਰੇਵਾਲ ਤੇ ਦਲਬੀਰ ਕੌਰ ਗਰੇਵਾਲ ਨੂੰ 25 ਹਜ਼ਾਰ ਡਾਲਰ ਭਾਵ 15 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ | ਬਿ੍ਟਿਸ਼ ਕੋਲੰਬੀਆ ਲਾਟਰੀ ਕਾਰਪੋਰੇਸ਼ਨ ਵਲੋਂ ਜਾਰੀ ...

ਪੂਰੀ ਖ਼ਬਰ »

ਖ਼ਾਲਸਾ ਏਡ ਨੇ ਭਾਰਤ ਲਈ ਭੇਜੇ ਆਕਸੀਜਨ ਦੇ 200 ਕੰਸਨਟ੍ਰੇਟਰ

ਲੰਡਨ, 30 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਵਾਇਰਸ ਨੂੰ ਲੈ ਕੇ ਭਾਰਤ 'ਚ ਹਾਲਾਤ ਬਹੁਤ ਗੰਭੀਰ ਹਨ ਅਤੇ ਆਕਸੀਜਨ ਦੀ ਕਿੱਲਤ ਨੇ ਇਸ ਨੂੰ ਹੋਰ ਵੀ ਭਿਆਨਕ ਬਣਾ ਦਿੱਤਾ ਹੈ | ਭਾਰਤ ਦੀ ਸਹਾਇਤਾ ਕਰਨ ਲਈ ਬਹੁਤ ਸਾਰੇ ਮੁਲਕਾਂ ਨੇ ਅਤੇ ਵੱਖ-ਵੱਖ ਸਮਾਜ ਸੇਵੀ ...

ਪੂਰੀ ਖ਼ਬਰ »

'ਸ਼ੂਟਰ ਦਾਦੀ' ਚੰਦਰੋ ਤੋਮਰ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 30 ਅਪ੍ਰੈਲ (ਏਜੰਸੀਆਂ)-ਉੱਤਰ ਪ੍ਰਦੇਸ਼ ਦੇ ਬਾਗਪਤ ਦੀ ਸ਼ੂਟਰ ਦਾਦੀ ਵਜੋਂ ਜਾਣੀ ਜਾਂਦੀ ਮਸ਼ਹੂਰ ਨਿਸ਼ਾਨੇਬਾਜ਼ ਚੰਦਰੋ ਤੋਮਰ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ | 89 ਸਾਲਾ ਚੰਦਰੋ ਤੋਮਰ ਪਿਛਲੇ ਕਈ ਦਿਨਾਂ ਤੋਂ ਮੇਰਠ ਦੇ ਆਨੰਦ ਹਸਪਤਾਲ 'ਚ ਜ਼ੇਰੇ ਇਲਾਜ ...

ਪੂਰੀ ਖ਼ਬਰ »

'ਅਪੋਲੋ-11' ਦੇ ਪੁਲਾੜ ਯਾਤਰੀ ਮਾਈਕਲ ਕੋਲਿਨਜ਼ ਦਾ 90 ਸਾਲ ਦੀ ਉਮਰ 'ਚ ਦਿਹਾਂਤ

ਸਾਨ ਫਰਾਂਸਿਸਕੋ, 30 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਪੁਲਾੜ ਯਾਨ ਅਪੋਲੋ-11 ਦੇ ਯਾਤਰੀ ਮਾਈਕਲ ਕੋਲਿਨਜ਼ ਦਾ 90 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ | ਕੋਲਿਨਸ ਦਾ ਜਨਮ 31 ਅਕਤੂਬਰ, 1930 ਨੂੰ ਰੋਮ ਵਿਚ ਹੋਇਆ ਸੀ, ਉਸਦੇ ਪਿਤਾ ਇਕ ਮਿਲਟਰੀ ਅਫਸਰ ਸਨ | ਉਹ ਨਾਸਾ ਦੁਆਰਾ ਦਰਜ ਕੀਤੇ ਗਏ ...

ਪੂਰੀ ਖ਼ਬਰ »

ਭਾਰਤੀ ਗੁਟ ਦੇ ਸੈਨੇਟਰਾਂ ਵਲੋਂ ਬਾਈਡਨ ਨੂੰ ਲਿਖਿਆ ਪੱਤਰ

ਸੈਕਰਾਮੈਂਟੋ, 30 ਅਪ੍ਰੈਲ (ਹੁਸਨ ਲੜੋਆ ਬੰਗਾ)-ਸੈਨੇਟਰ ਮਾਰਕ ਵਾਰਨਰ (ਡੈਮੋਕ੍ਰੈਟਿਕ) ਤੇ ਜੌਹਨ ਕੋਰਨਾਇਨ (ਰਿਪਬਲੀਕਨ) ਜੋ ਸੈਨੇਟ 'ਚ ਇੰਡੀਆ ਕਾਕਸ ਦੇ ਸਹਿ ਪ੍ਰਧਾਨ ਹਨ, ਨੇ ਰਾਸ਼ਟਰਪਤੀ ਜੋਅ ਬਾਈਡਨ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਡੂੰਘੇ ਹੋ ਰਹੇ ਕੋਵਿਡ ਸੰਕਟ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਰਾਜਦੂਤ ਸੰਧੂ ਵਲੋਂ 'ਫਾਈਜ਼ਰ' ਦੇ ਸੀ.ਈ.ਓ. ਐਲਬਰਟ ਬੂਰੀਆ ਨਾਲ ਮੁਲਾਕਾਤ

ਸਿਆਟਲ, 30 ਅਪ੍ਰੈਲ (ਹਰਮਨਪ੍ਰੀਤ ਸਿੰਘ)-ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਅਮਰੀਕਾ ਦੀ ਦਵਾਈਆਂ ਬਣਾਉਣ ਵਾਲੀ ਕੰਪਨੀ 'ਫਾਈਜ਼ਰ' ਦੇ ਸੀ.ਈ.ਓ. ਐਲਬਰਟ ਬੂਰੀਆ ਨਾਲ ਇਕ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਤਰੀਕਿਆਂ ਬਾਰੇ ਵਿਚਾਰ-ਵਟਾਂਦਰੇ ...

ਪੂਰੀ ਖ਼ਬਰ »

ਵਿਦੇਸ਼ੀ ਵਿਦਿਆਰਥੀਆਂ ਨੂੰ ਹੋਟਲ ਇਕਾਂਤਵਾਸ ਤੋਂ ਮੁਕਤ ਕੀਤਾ ਜਾਵੇ-ਸਕਾਟਿਸ਼ ਯੂਨੀਵਰਸਿਟੀਆਂ

ਗਲਾਸਗੋ, 30 ਅਪ੍ਰੈਲ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੇ ਮੌਜੂਦਾ ਕੋਵਿਡ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਫਰਵਰੀ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਹਵਾਈ ਅੱਡਿਆਂ ਦੇ ਨਜ਼ਦੀਕ ਬੁੱਕ ਕੀਤੇ ਹੋਟਲਾਂ 'ਚ 10 ਦਿਨਾਂ ਲਈ ਇਕਾਂਤਵਾਸ ਕੀਤਾ ਜਾਂਦਾ ਅਤੇ 1750 ਪੌਂਡ ...

ਪੂਰੀ ਖ਼ਬਰ »

ਬੰਗਾ ਇਲਾਕਾ ਦੇ ਪ੍ਰਵਾਸੀ ਪੰਜਾਬੀਆਂ ਵਲੋਂ ਡਾ. ਤਰਸੇਮ ਸਿੰਘ ਭਿੰਡਰ ਦੀ ਬੰਗਾ ਕਾਲਜ ਦੇ ਪਿੰ੍ਰਸੀਪਲ ਨਿਯੁਕਤੀ 'ਤੇ ਖੁਸ਼ੀ ਦਾ ਇਜ਼ਹਾਰ

ਸੈਕਰਾਮੈਂਟੋ, 30 ਅਪ੍ਰੈਲ (ਹੁਸਨ ਲੜੋਆ ਬੰਗਾ)-ਸਿੱਖ ਨੈਸ਼ਨਲ ਕਾਲਜ, ਬੰਗਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਣ 'ਤੇ ਡਾ. ਤਰਸੇਮ ਸਿੰਘ ਭਿੰਡਰ ਹੁਰਾਂ ਨੂੰ ਬੰਗਾ ਇਲਾਕੇ ਦੇ ਐਨ. ਆਰ. ਆਈ ਵਲੋਂ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ ਗਈਆਂ | ਜ਼ਿਕਰਯੋਗ ਹੈ ਕਿ ਡਾ. ਤਰਸੇਮ ...

ਪੂਰੀ ਖ਼ਬਰ »

15 ਸਾਲਾਂ ਤੋਂ ਨਹੀਂ ਬਦਲਿਆ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਮੋਬਾਈਲ ਨੰਬਰ

ਲੰਡਨ, 30 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਨਿੱਜੀ ਮੋਬਾਈਲ ਫੋਨ ਨੰਬਰ ਪਿਛਲੇ 15 ਸਾਲਾਂ ਤੋਂ ਨਹੀਂ ਬਦਲਿਆ, ਬਲਕਿ ਉਹ ਇੰਟਰਨੈਟ 'ਤੇ ਵੀ ਉਪਲਬਧ ਹੈ | ਇਹ ਇਕ ਥਿੰਕ ਟੈਂਕ ਪ੍ਰੈਸ ਰਿਲੀਜ਼ 'ਚ 2006 'ਚ ਪ੍ਰਕਾਸ਼ਤ ਹੋਇਆ ਸੀ ਪਰ ਕਦੇ ...

ਪੂਰੀ ਖ਼ਬਰ »

ਸਿਆਟਲ 'ਚ ਕਿਸਾਨ ਅੰਦੋਲਨ ਦੀ ਜਿੱਤ ਲਈ ਅਰਦਾਸ

ਸਿਆਟਲ, 30 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਵਿਚ ਸ਼ਾਮ ਦੇ ਧਾਰਮਿਕ ਸਮਾਗਮ ਦੌਰਾਨ ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਅਤੇ ਕਿਸਾਨ ਅੰਦੋਲਨ ਵਿਚ ਭਾਰਤ ਦੇ ਅੰਨਦਾਤਾ ਕਿਸਾਨ ਪਿਛਲੇ 6 ਮਹੀਨੇ ਤੋਂ ਜੱਦੋ ਜਹਿਦ ਕਰ ਰਹੇ ਹਨ, ...

ਪੂਰੀ ਖ਼ਬਰ »

ਕੋਰੋਨਾ ਵਿਰੁੱਧ ਲੜਾਈ 'ਚ ਸੰਯੁਕਤ ਰਾਸ਼ਟਰ ਭਾਰਤ ਦੀ ਮਦਦ ਲਈ ਤਿਆਰ-ਗੁਟੇਰਸ

ਸਾਨ ਫਰਾਂਸਿਸਕੋ, 30 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰਸ ਨੇ ਕਿਹਾ ਕਿ ਵਿਸ਼ਵ ਸੰਗਠਨ ਭਾਰਤ ਵਿਚ ਕੋਵਿਡ-19 ਦੀ ਦੀ ਭਿਆਨਕ ਦੂਜੀ ਲਹਿਰ ਨਾਲ ਲੜਨ ਲਈ ਆਪਣਾ ਸਹਿਯੋਗ ਵਧਾਉਣ ਲਈ ਤਿਆਰ ਹੈ | ਭਾਰਤ ਵਿਚ ਕੋਰੋਨਾ ਵਾਇਰਸ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX