ਤਾਜਾ ਖ਼ਬਰਾਂ


ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  40 minutes ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 1 hour ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 1 hour ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 1 hour ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 2 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 2 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 2 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 3 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 3 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 3 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 3 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 4 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 4 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 4 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 4 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 5 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਬਾਇਓਲੋਜੀਕਲ ਈ ਦਾ ਕੋਵੀਡ -19 ਟੀਕਾ ਕੋਰਬੇਵੈਕਸ ਸਤੰਬਰ ਦੇ ਅੰਤ ਤੱਕ ਹੋਵੇਗਾ ਸ਼ੁਰੂ
. . .  about 5 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਇਓਲੋਜੀਕਲ ਈ ਦਾ ਕੋਵੀਡ -19...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਕਾਰਗਿਲ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਕਾਰਗਿਲ ਯੁੱਧ ਦੇ ਸ਼ਹੀਦਾਂ...
ਕੱਚੇ ਬਿਜਲੀ ਮੁਲਾਜ਼ਮਾਂ ਵਲੋਂ ਮੋਗਾ ਵਿਚ ਸਹਿਤ ਮੰਤਰੀ ਦਾ ਭਾਰੀ ਵਿਰੋਧ, ਪਹੁੰਚੇ ਸਨ ਜ਼ਖ਼ਮੀਆਂ ਦਾ ਹਾਲ ਪੁੱਛਣ
. . .  about 5 hours ago
ਮੋਗਾ, 26 ਜੁਲਾਈ - ਮੋਗਾ ਵਿਚ ਸਹਿਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ । ਪੰਜਾਬ ਦੇ ਨਵੇਂ ਨਿਯੁਕਤ ਪ੍ਰਧਾਨ ਦੀ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਰਾਜ ਸਭਾ ਸਭਾ ਦੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ 'ਪੇਗਾਸਸ ਪ੍ਰੋਜੈਕਟ' ਮੀਡੀਆ ਰਿਪੋਰਟ ਦੇ ...
ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਦਿਹਾਂਤ
. . .  about 6 hours ago
ਲੁਧਿਆਣਾ, 26 ਜੁਲਾਈ (ਕਵਿਤਾ ਖੂਲਰ) - ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾਰ ਦੀ ਮਾਤਾ ਦਾ ਬੀਤੀ ਦੇਰ ਰਾਤ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਜਲੰਧਰ

ਵਿਧਾਇਕ ਬੇਰੀ ਵਲੋਂ ਮੈਦਾਨ ਦੀ ਉਸਾਰੀ ਸਬੰਧੀ ਕੀਤਾ ਉਦਘਾਟਨ ਵਿਵਾਦਾਂ 'ਚ ਘਿਰਿਆ

ਜਲੰਧਰ ਛਾਉਣੀ, 30 ਅਪ੍ਰੈਲ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਰਾਮਾ ਮੰਡੀ 'ਚ ਸਥਿਤ ਵਾਰਡ ਨੰਬਰ 13 ਦੇ ਅਧੀਨ ਆਉਂਦੇ ਓਲਡ ਬੇਅੰਤ ਨਗਰ 'ਚ ਬੀਤੇ ਦਿਨੀਂ ਮੈਦਾਨ ਦੀ ਉਸਾਰੀ ਤੇ ਸੁੰਦਰੀਕਰਨ ਸਬੰਧੀ ਕੀਤੇ ਗਏ ਉਦਘਾਟਨ ਦੇ ਮਾਮਲੇ ਬਾਰੇ ਵਿਵਾਦਾਂ 'ਚ ਘਿਰਦੇ ਹੋਏ ਨਜ਼ਰ ਆ ਰਹੇ ਹਨ ਤੇ ਇਸ ਉਦਘਾਟਨ ਤੋਂ ਬਾਅਦ ਵਿਧਾਇਕ ਰਜਿੰਦਰ ਬੇਰੀ ਤੇ ਪੀ. ਏ. ਪੀ. ਦੇ ਸੀਨੀਅਰ ਅਧਿਕਾਰੀ ਆਹਮੋ-ਸਾਹਮਣੇ ਹੋ ਗਏ ਹਨ | ਦੋਵਾਂ ਵਲੋਂ ਹੀ ਇਸ ਮੈਦਾਨ 'ਤੇ ਆਪਣਾ ਹੱਕ ਜਤਾਇਆ ਜਾ ਰਿਹਾ ਹੈ ਤੇ ਪੀ. ਏ. ਪੀ. ਦੀ ਉਸ ਥਾਂ 'ਤੇ ਉਦਘਾਟਨ ਕਰਨ ਉਪਰੰਤ ਪੀ. ਏ. ਪੀ. ਦੇ ਅਧਿਕਾਰੀਆਂ ਵਲੋਂ ਆਪਣਾ ਹੱਕ ਜਤਾਉਣ ਨੂੰ ਲੈ ਕੇ ਵਿਰੋਧੀਆਂ ਵਲੋਂ ਵੀ ਵਿਧਾਇਕ ਬੇਰੀ ਦੀ ਖਿਚ ਧੂਹ ਕਰਨ ਦੀ ਤਿਆਰੀ ਆਰੰਭ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 13 'ਚ ਸਥਿਤ ਓਲਡ ਬੇਅੰਤ ਨਗਰ ਵਿਖੇ ਬੀਤੀ 18 ਅਪ੍ਰੈਲ ਨੂੰ ਵਿਧਾਇਕ ਰਜਿੰਦਰ ਬੇਰੀ ਵਲੋਂ ਵਾਰਡ ਦੀ ਮਹਿਲਾ ਕੌਂਸਲਰ ਸ੍ਰੀਮਤੀ ਬਿਮਲਾ ਰਾਣੀ ਤੇ ਉਨ੍ਹਾਂ ਦੇ ਪਤੀ ਵਿਜੇ ਕੁਮਾਰ ਦਕੋਹਾ ਅਤੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਦੀ ਹਾਜ਼ਰੀ 'ਚ ਇਸ ਮੈਦਾਨ 'ਚ ਨੀਂਹ ਪੱਥਰ ਦਾ ਉਦਘਾਟਨ ਕਰਦੇ ਹੋਏ ਇਸ ਮੈਦਾਨ ਦਾ 11 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੱਜ ਮਾਮਲਾ ਉਸ ਸਮੇਂ ਵਿਵਾਦ ਵਾਲਾ ਬਣ ਗਿਆ ਜਦੋਂ ਉਕਤ ਉਦਘਾਟਨੀ ਪੱਥਰ ਤੇ ਮੈਦਾਨ ਦੀਆਂ ਹੋਰ ਕਈ ਥਾਵਾਂ 'ਤੇ ਪੀ. ਏ. ਪੀ. ਪ੍ਰਸ਼ਾਸਨ ਵਲੋਂ ਇਹ ਲਿਖ ਕੇ ਕਾਗਜ਼ ਲਾ ਦਿੱਤੇ ਗਏ ਹਨ ਕਿ 'ਇਹ 8.33 ਏਕੜ ਥਾਂ ਪ੍ਰੋਵਿਸ਼ੀਅਲ ਗੌਰਮਿੰਟ ਪੰਜਾਬ ਸਰਕਾਰ (ਸਟੇਟ ਆਰਮਡ ਪੁਲਿਸ) ਦੀ ਮਲਕੀਅਤ ਹੈ ਤੇ ਇਸ ਜ਼ਮੀਨ 'ਤੇ ਅਣਅਧਿਕਾਰਤ ਪ੍ਰਵੇਸ਼ ਬੰਦ ਹੈ | ਦੱਸਣਯੋਗ ਹੈ ਕਿ ਇਹ ਥਾਂ ਬੀਤੇ ਕਈ ਸਾਲਾਂ ਤੋਂ ਖਾਲੀ ਪਈ ਹੋਈ ਹੈ ਤੇ ਲਾਗਲੇ ਖੇਤਰਾਂ ਦੇ ਨੌਜਵਾਨ ਇਸ ਥਾਂ 'ਤੇ ਕ੍ਰਿਕਟ ਖੇਡਦੇ ਹਨ ਤੇ ਇਲਾਕੇ ਦੇ ਲੋਕਾਂ ਵਲੋਂ ਰੱਖੀ ਗਈ ਮੰਗ ਦੇ ਆਧਾਰ 'ਤੇ ਵਿਧਾਇਕ ਰਜਿੰਦਰ ਬੇਰੀ ਵਲੋਂ ਇਸ ਮੈਦਾਨ ਦੇ ਸੁਧਾਰ ਲਈ ਉਦਘਾਟਨ ਕੀਤਾ ਗਿਆ ਸੀ ਤੇ ਹਾਜ਼ਰ ਲੋਕਾਂ ਨੂੰ ਕਿਹਾ ਸੀ ਕਿ ਇਸ ਮੈਦਾਨ ਨੂੰ ਠੀਕ ਕਰਵਾਉਣ ਲਈ 11 ਲੱਖ ਰੁਪਏ ਨਗਰ ਨਿਗਮ ਵਲੋਂ ਲਾਏ ਜਾਣਗੇ |
ਸ਼ਾਮ ਨੂੰ ਵਿਧਾਇਕ ਰਜਿੰਦਰ ਬੇਰੀ ਨੇ ਕਾਗਜ਼ ਪਾੜੇ
ਪੀ. ਏ. ਪੀ. ਵਲੋਂ ਇਸ ਥਾਂ ਨੂੰ ਆਪਣੀ ਮਲਕੀਅਤ ਦੱਸਣ ਤੇ ਮੈਦਾਨ ਦੇ ਆਲੇ ਦੁਆਲੇ ਆਪਣੀ ਮਲਕੀਅਤ ਹੋਣ ਸਬੰਧੀ ਲਾਏ ਕਾਗਜ਼ਾਂ ਸਬੰਧੀ ਜਦੋਂ ਇਲਾਕੇ ਦੇ ਲੋਕਾਂ ਨੂੰ ਪਤਾ ਲੱਗਾਂ ਤਾਂ ਉਨ੍ਹਾਂ ਵਲੋਂ ਵਿਧਾਇਕ ਰਜਿੰਦਰ ਬੇਰੀ ਦੇ ਧਿਆਨ 'ਚ ਇਸ ਮਸਲੇ ਨੂੰ ਲਿਆਂਦਾ ਗਿਆ, ਜਿਸ ਤੋਂ ਬਾਅਦ ਸ਼ਾਮ ਸਮੇਂ ਉਕਤ ਮੈਦਾਨ 'ਚ ਪਹੁੰਚੇ ਵਿਧਾਇਕ ਰਜਿੰਦਰ ਬੇਰੀ ਵਲੋਂ ਆਪਣੇ ਸਮਰਥਕਾਂ ਤੇ ਲੋਕਾਂ ਦੀ ਹਾਜ਼ਰੀ 'ਚ ਇਨ੍ਹਾਂ ਕਾਗਜ਼ਾਂ ਨੂੰ ਪਾੜ ਦਿੱਤਾ ਗਿਆ |
ਕੀ ਕਹਿੰਦੇ ਹਨ ਵਿਧਾਇਕ ਰਜਿੰਦਰ ਬੇਰੀ
ਇਸ ਸਬੰਧੀ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਇਹ ਥਾਂ ਪੀ. ਏ. ਪੀ. ਪ੍ਰਸ਼ਾਸਨ ਦੀ ਨਹੀਂ ਬਲਕਿ ਪੰਜਾਬ ਸਰਕਾਰ ਦੀ ਹੈ, ਜੋ ਕਿ ਪੀ. ਏ. ਪੀ. ਵਲੋਂ ਖੇਤੀਬਾੜੀ ਕਰਨ ਸਬੰਧੀ ਪੰਜਾਬ ਸਰਕਾਰ ਤੋਂ ਲਈ ਗਈ ਸੀ ਤੇ ਬੀਤੇ ਕਰੀਬ 25 ਸਾਲਾਂ ਤੋਂ ਇਹ ਥਾਂ ਇਸ ਤਰ੍ਹਾਂ ਹੀ ਪਈ ਹੋਈ ਸੀ | ਇਸ ਥਾਂ 'ਤੇ ਇਲਾਕੇ ਦੇ ਨੌਜਵਾਨ ਖੇਡਦੇ ਹਨ, ਜਿਸ ਕਾਰਨ ਇਸ ਥਾਂ ਦੇ ਸੁੰਦਰੀਕਰਨ ਲਈ 11 ਲੱਖ ਰੁਪਏ ਵੀ ਪਾਸ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਉਹ ਪੀ. ਏ. ਪੀ. ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ ਤੇ ਇਸ ਸਬੰਧੀ ਉਨ੍ਹਾਂ ਦੀ ਸੋਮਵਾਰ ਨੂੰ ਮੀਟਿੰਗ ਵੀ ਹੈ | ਵਿਧਾਇਕ ਬੇਰੀ ਨੇ ਕਿਹਾ ਕਿ ਜਿਸ ਵਲੋਂ ਵੀ ਉਦਘਾਟਨ ਪੱਥਰ 'ਤੇ ਕਾਗਜ਼ ਲਾਏ ਗਏ ਹਨ ਉਹ ਬਹੁਤ ਹੀ ਨਿੰਦਣਯੋਗ ਹੈ ਕਿ ਕਿਉਂਕਿ ਉਕਤ ਪੱਥਰ 'ਤੇ ਮੇਅਰ ਤੇ ਹਲਕੇ ਦੇ ਵਿਧਾਇਕ ਸਮੇਤ ਵਾਰਡ ਕੌਂਸਲਰ ਦੇ ਨਾਂਅ ਲਿਖੇ ਹੋਏ ਸਨ |

ਪੁਲਿਸ ਦੀ ਨੱਕ ਹੇਠ ਸ਼ਹਿਰ 'ਚ ਚੱਲ ਰਹੇ ਨੇ ਕਈ ਨਾਜਾਇਜ਼ ਬੱਸ ਅੱਡੇ

ਜਲੰਧਰ, 30 ਅਪ੍ਰੈਲ (ਜਸਪਾਲ ਸਿੰਘ)-ਪੁਲਿਸ ਦੀ ਨੱਕ ਹੇਠ ਸ਼ਹਿਰ 'ਚ ਅਨੇਕਾਂ ਨਾਜਾਇਜ਼ ਬੱਸ ਅੱਡੇ ਚੱਲ ਰਹੇ ਹਨ | ਇਨ੍ਹਾਂ ਨਾਜਾਇਜ਼ ਬੱਸ ਅੱਡਿਆਂ ਤੋਂ ਬਾਹਰਲੇ ਰਾਜਾਂ ਲਈ ਵੀ ਬੱਸਾਂ ਸ਼ਰੇਆਮ ਚਲਾਈਆਂ ਜਾ ਰਹੀਆਂ ਹਨ ਤੇ ਸਰਕਾਰ ਨੂੰ ਰੋਜ਼ਾਨਾਂ ਲੱਖਾਂ ਰੁਪਏ ਦਾ ਚੂਨਾ ...

ਪੂਰੀ ਖ਼ਬਰ »

ਬੇਕਰੀ ਮੁਲਾਜ਼ਮ ਸਮੇਤ 7 ਕੋਰੋਨਾ ਪ੍ਰਭਾਵਿਤਾਂ ਦੀ ਮੌਤ, 544 ਮਰੀਜ਼ ਹੋਰ ਮਿਲੇ

ਜਲੰਧਰ, 30 ਅਪ੍ਰੈਲ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ 40 ਸਾਲਾ ਬੇਕਰੀ ਮੁਲਾਜ਼ਮ ਸਮੇਤ ਜ਼ਿਲ੍ਹੇ 'ਚ ਅੱਜ 7 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 1093 ਹੋ ਗਈ ਹੈ | ਇਸ ਤੋਂ ਇਲਾਵਾ 544 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਗਿਣਤੀ 42917 ਹੋ ਗਈ ਹੈ | ...

ਪੂਰੀ ਖ਼ਬਰ »

ਸਨਿਚਰਵਾਰ ਤੇ ਐਤਵਾਰ ਨੂੰ ਵਿਆਹਾਂ 'ਤੇ ਰਹੇਗੀ ਰੋਕ-ਡੀ. ਸੀ.

ਜਲੰਧਰ, 30 ਅਪ੍ਰੈਲ (ਚੰਦੀਪ ਭੱਲਾ)-ਕੋਵਿਡ 19 ਸਬੰਧੀ ਤੇ ਸਨਿਚਰਵਾਰ, ਐਤਵਾਰ ਦੀ ਤਾਲਾਬੰਦੀ ਨੂੰ ਲੈ ਕੇ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਸਾਫ ਕਰਦੇ ਹੋਏ ਡੀ. ਸੀ. ਘਨਸ਼ਿਆਮ ਥੋਰੀ ਨੇ ਇਕ ਵੀਡੀਓ ਜਾਰੀ ਕਰਦੇ ਹੋਏ ਸਾਫ ਕੀਤਾ ਕਿ ਸਨਿਚਰਵਾਰ ਤੇ ਐਤਵਾਰ ਨੂੰ ਵਿਆਹਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਵੀ ਕਰਨ ਲੱਗੇ ਪੀ. ਐਮ. ਆਈ. ਡੀ. ਸੀ. ਦੇ ਫ਼ੈਸਲਿਆਂ ਦਾ ਵਿਰੋਧ

ਜਲੰਧਰ, 30 ਅਪ੍ਰੈਲ (ਸ਼ਿਵ ਸ਼ਰਮਾ)-ਸ਼ਹਿਰ 'ਚ ਵਿਕਾਸ ਦੇ ਕੰਮਾਂ ਤੇ ਹੋਰ ਪ੍ਰਾਜੈਕਟਾਂ ਦਾ ਕੰਮ ਦੇਖ ਰਹੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਕੰਪਨੀ ਵਲੋਂ ਸਿੱਧੇ ਨਿਗਮਾਂ 'ਤੇ ਥੋਪੇ ਜਾ ਰਹੇ ਫ਼ੈਸਲਿਆਂ ਦਾ ਹੁਣ ਸੱਤਾਧਾਰੀ ਕਾਂਗਰਸੀ ਆਗੂ ਹੀ ਵਿਰੋਧ ਕਰਨ ਲੱਗ ਪਏ ਹਨ | ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਜਲੰਧਰ, 30 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਜਲੰਧਰ ਵਿਖੇ ਬੱਚਿਆਂ ਦਾ ਪ੍ਰਸ਼ੋਨਤਰੀ ਮੁਕਾਬਲਾ ਅੱਜ ਸਵੇਰੇ 9.00 ਤੋਂ 11.00 ਵਜੇ ਤੱਕ ...

ਪੂਰੀ ਖ਼ਬਰ »

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਗਏ ਦਾਲ ਵਪਾਰੀ ਦੇ ਕਰਿੰਦੇ ਨੇ ਰਚਿਆ ਲੁੱਟ ਦਾ ਡਰਾਮਾ

ਜਲੰਧਰ, 30 ਅਪ੍ਰੈਲ (ਐੱਮ. ਐੱਸ. ਲੋਹੀਆ)-ਬੈਂਕ 'ਚ 2 ਲੱਖ 28 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਗਏ ਦਾਲ ਵਪਾਰੀ ਦੇ ਕਰਿੰਦੇ ਨੇ ਆਪਣੇ 2 ਹੋਰ ਸਾਥੀਆਂ ਨਾਲ ਰੱਲ ਕੇ ਲੁੱਟ ਦਾ ਡਰਾਮਾ ਰਚਣ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ...

ਪੂਰੀ ਖ਼ਬਰ »

ਹਰਭਜਨ ਸਿੰਘ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਦੇ ਪ੍ਰਧਾਨ ਬਣੇ

ਜਲੰਧਰ, 30 ਅਪ੍ਰੈਲ (ਜਸਪਾਲ ਸਿੰਘ)-ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਦੀ ਹੋਈ ਚੋਣ ਦੌਰਾਨ ਸ. ਹਰਭਜਨ ਸਿੰਘ ਲੁਬਾਣਾ ਸਾਬਕਾ ਡਿਪਟੀ ਚੀਫ ਇੰਜੀਨੀਅਰ ਫਾਊਾਡੇਸ਼ਨ ਦੇ ਪ੍ਰਧਾਨ ਚੁਣੇ ਗਏ ਹਨ | ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰ ਨੂੰ ਵੱਡੇ ਫਰਕ ਨਾਲ ...

ਪੂਰੀ ਖ਼ਬਰ »

ਛੋਟੇ ਤੇ ਮੱਧ ਵਰਗ ਲਈ ਸਸਤੇ ਪਲਾਟਾਂ, ਫਲੈਟਾਂ ਲਈ ਨੀਤੀ ਸ਼ਹਿਰਾਂ 'ਚ ਵੀ ਲਾਗੂ

ਜਲੰਧਰ, 30 ਅਪ੍ਰੈਲ (ਸ਼ਿਵ)-ਪੰਜਾਬ ਸਰਕਾਰ ਨੇ ਸ਼ਹਿਰਾਂ ਹੀ ਹੱਦ ਤੋਂ ਬਾਹਰ ਦੀ ਤਰ੍ਹਾਂ ਹੁਣ ਸ਼ਹਿਰਾਂ ਦੀ ਹੱਦ ਵਿਚ ਵੀ ਛੋਟੇ ਤੇ ਮੱਧ ਵਰਗ ਦੇ ਲੋਕਾਂ ਲਈ ਸਸਤੇ ਫਲੈਟ ਤੇ ਪਲਾਟ ਬਣਾਉਣ ਲਈ ਰਿਆਇਤਾਂ ਦੇਣ ਲਈ ਨੀਤੀ ਲਾਗੂ ਕਰ ਦਿੱਤੀ ਹੈ | ਇਹ ਪ੍ਰਾਜੈਕਟ ਬਣਾਉਣ ਵਾਲੇ ...

ਪੂਰੀ ਖ਼ਬਰ »

ਸੋਢਲ ਰੋਡ 'ਤੇ ਹੋਈ ਫਾਈਨਾਂਸਰ ਟਿੰਕੂ ਦੀ ਹੱਤਿਆ ਦੇ ਮਾਮਲੇ 'ਚ 2 ਮੁਲਜ਼ਮ ਗਿ੍ਫ਼ਤਾਰ

ਜਲੰਧਰ, 30 ਅਪ੍ਰੈਲ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਨੇ ਸੋਢਲ ਰੋਡ ਦੇ ਫਾਈਨਾਂਸਰ ਗੁਰਮੀਤ ਸਿੰਘ ਟਿੰਕੂ ਦੀ ਹੱਤਿਆ ਦੇ ਮਾਮਲੇ 'ਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਮੱਲ ਈਸੇਵਾਲ ਪਿੰਡ ...

ਪੂਰੀ ਖ਼ਬਰ »

ਹਲਕੇ ਲੱਛਣ ਹੋਣ 'ਤੇ ਹਸਪਤਾਲ 'ਚ ਦਾਖ਼ਲ ਹੋਣ ਦੀ ਲੋੜ ਨਹੀਂ-ਸਿਵਲ ਸਰਜਨ

ਜਲੰਧਰ, 30 ਅਪ੍ਰੈਲ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੇ ਇਨ੍ਹਾਂ ਚੁਣÏਤੀ ਭਰੇ ਹਾਲਾਤਾਂ ਦਰਮਿਆਨ ਜ਼ਿਲ੍ਹਾ ਜਲੰਧਰ 'ਚ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਘਰਾਂ 'ਚ ਆਈਸੋਲੇਟ ਕੀਤਾ ਗਿਆ, ਇਹ ਮਰੀਜ਼ ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਰਹੇ ...

ਪੂਰੀ ਖ਼ਬਰ »

ਜਗਦੀਸ਼ ਦਕੋਹਾ ਨੂੰ ਮੇਅਰ ਨੇ ਦਿੱਤੀ ਸਲਾਹ, ਕਮੇਟੀ ਮੈਂਬਰਾਂ ਨੂੰ ਨਾਲ ਲੈ ਕੇ ਚੱਲਣ

ਜਲੰਧਰ, 30 ਅਪ੍ਰੈਲ (ਸ਼ਿਵ)-ਨਿਗਮ 'ਚ ਚਹੇਤਿਆਂ ਨੂੰ ਕੰਮ ਦੁਆਉਣ ਦੇ ਮਾਮਲੇ ਦਾ ਖ਼ੁਲਾਸਾ ਹੋਣ ਤੋਂ ਬਾਅਦ ਬੀ. ਐਂਡ. ਆਰ. ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਤੋਂ ਨਾਰਾਜ਼ ਚੱਲ ਰਹੇ ਕਮੇਟੀ ਦੇ ਮੈਂਬਰਾਂ ਨੂੰ ਮਨਾਉਣ ਲਈ ਮੁਹਿੰਮ ਮੇਅਰ ਜਗਦੀਸ਼ ਰਾਜਾ ਨੇ ...

ਪੂਰੀ ਖ਼ਬਰ »

ਲੱਕੀ ਮਾਮਲੇ 'ਚ 11 ਨੂੰ ਪੇਸ਼ ਹੋਣ ਦੇ ਨੋਟਿਸ ਜਾਰੀ

ਜਲੰਧਰ, 30 ਅਪ੍ਰੈਲ (ਸ਼ਿਵ)-ਕਾਂਗਰਸੀ ਆਗੂ ਮਲਵਿੰਦਰ ਸਿੰਘ ਲੱਕੀ ਨੇ ਨਿਗਮ ਅਫ਼ਸਰਾਂ 'ਤੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪੇ੍ਰਸ਼ਾਨ ਕਰਨ ਦਾ ਦੋਸ਼ ਲਗਾਏ ਸਨ, ਉਨ੍ਹਾਂ ਵਲੋਂ ਅਦਾਲਤ 'ਚ ਕੇਸ ਕਰਨ ਤੋਂ ਬਾਅਦ ਸਬੰਧਤ ਧਿਰਾਂ ਨੂੰ 11 ਮਈ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ...

ਪੂਰੀ ਖ਼ਬਰ »

ਡਿਪਸ ਪਰਿਵਾਰ ਨੇ ਚੇਅਰਮੈਨ ਸਵ: ਗੁਰਬਚਨ ਸਿੰਘ ਦੀਆਂ ਯਾਦਾਂ ਨੂੰ ਕੀਤਾ ਤਾਜ਼ਾ

ਜਲੰਧਰ, 30 ਅਪ੍ਰੈਲ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਵਲੋਂ ਡਿਪਸ ਅਰਬਨ ਅਸਟੇਟ ਫੇਜ਼-1 'ਚ ਬੋਰਡ ਮੀਟਿੰਗ ਤੇ ਸੰਸਥਾਪਕ ਚੇਅਰਮੈਨ ਸਵ: ਗੁਰਬਚਨ ਸਿੰਘ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਵਿਸ਼ੇਸ਼ ਸਮਾਗਮ ਕੋਵਿਡ ਦੀਆ ਹਦਾਇਤਾਂ ਅਨੁਸਾਰ ਕੀਤਾ ਗਿਆ, ਜਿਸ 'ਚ ...

ਪੂਰੀ ਖ਼ਬਰ »

ਉੱਘੇ ਕਾਰੋਬਾਰੀ ਦਾਤਾਰ ਸਿੰਘ ਲਾਲੀ ਨਮਿਤ ਅੰਤਿਮ ਅਰਦਾਸ

ਜਲੰਧਰ, 30 ਅਪ੍ਰੈਲ (ਜਸਪਾਲ ਸਿੰਘ)-ਉੱਘੇ ਕਾਰੋਬਾਰੀ ਦਾਤਾਰ ਸਿੰਘ ਲਾਲੀ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਕੋਵਿਡ ਨਿਯਮਾਂ ਤਹਿਤ ਉਨ੍ਹਾਂ ਦੇ ਨਿਵਾਸ ਅਸਥਾਨ ਗੋਲਡਨ ਐਵੇਨਿਊ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਾਹਿਬ ਦੀ ਵਿਚਾਰਧਾਰਾ ਤੋਂ ਸੇਧ ਲੈਣ ਦੀ ਲੋੜ-ਬੀਬੀ ਸੰਘਾ

ਜਲੰਧਰ, 30 ਅਪ੍ਰੈਲ (ਜਸਪਾਲ ਸਿੰਘ)-ਇਸਤਰੀ ਅਕਾਲੀ ਦਲ ਦੀ ਸਰਪ੍ਰਸਤ ਤੇ ਨਾਰੀ ਕਮਿਸ਼ਨ ਪੰਜਾਬ ਦੀ ਸਾਬਕਾ ਚੇਅਰਪਰਸਨ ਬੀਬੀ ਗੁਰਦੇਵ ਕੌਰ ਸੰਘਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਵਿਖੇ ਲਗਾਈਆਂ ਜਾਣ ਵਾਲੀਆਂ ਐਲ. ਈ. ਡੀ. ਲਾਈਟਾਂ ਦੇ ਕੰਮ ਦਾ ਵਿਧਾਇਕ ਬੇਰੀ ਵਲੋਂ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 30 ਅਪ੍ਰੈਲ (ਨਰਿੰਦਰ ਲਾਗੂ)-ਵਾਰਡ ਨੰ. 16 'ਚ ਲਗਾਈਆਂ ਜਾਣ ਵਾਲੀਆਂ ਐਲ. ਈ. ਡੀ. ਲਾਈਟਾਂ ਦੇ ਕੰਮ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ ਵਲੋਂ ਗੁਰੂ ਨਾਨਕਪੁਰਾ ਖ਼ੇਤਰ 'ਚ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਹੁਣ ਨਹੀਂ ਜਾਣਗੇ ਦਿਲਕੁਸ਼ਾ ਮਾਰਕੀਟ 'ਚ ਵਾਹਨ, ਮਾਰਕੀਟ ਦੀ ਕੀਤੀ ਬੈਰੀਕੇਡਿੰਗ

ਜਲੰਧਰ, 30 ਅਪ੍ਰੈਲ (ਐੱਮ. ਐੱਸ. ਲੋਹੀਆ)-ਦਿਲਕੁਸ਼ਾ ਮਾਰਕੀਟ 'ਚ ਵੱਧ ਰਹੀ ਲੋਕਾਂ ਦੀ ਭੀੜ ਨੂੰ ਦੇਖਦੇ ਹੋਏ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਸੀ ਕਿ ਮਾਰਕੀਟ 'ਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾਣ | ...

ਪੂਰੀ ਖ਼ਬਰ »

ਨਰਸ ਨਾਲ ਛੇੜਛਾੜ ਕਰਨ ਵਾਲੇ ਹਸਪਤਾਲ ਦੇ ਮੈਨੇਜਰ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 30 ਅਪ੍ਰੈਲ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਸਥਾਨਕ ਫੁੱਟਬਾਲ ਚੌਕ ਨੇੜੇ ਚੱਲ ਰਹੇ ਇਕ ਨਿੱਜੀ ਹਸਪਤਾਲ ਦੇ ਮੈਨੇਜਰ ਖ਼ਿਲਾਫ਼ ਨਰਸ ਨਾਲ ਛੇੜਛਾੜ ਕਰਨ ਦਾ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਨਰਸ ਨੇ ਪੁਲਿਸ ਨੂੰ ਸ਼ਿਕਾਇਤ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX