ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਨੇਕ ਨੀਤੀ 'ਤੇ ਚਲਦੇ ਹੋਏ ਆਪਣਾ ਪੱਥ ਜਾਰੀ ਰੱਖੋ, ਤੁਹਾਡੀ ਜਿੱਤ ਯਕੀਨੀ ਹੋਵੇਗੀ। -ਮੀਮਸਾ

ਸੰਪਾਦਕੀ

ਚੋਣ ਨਤੀਜਿਆਂ ਦੇ ਪ੍ਰਭਾਵ

 

ਮਈ 2019 ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਪਿੱਛੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੂਸਰੀ ਵਾਰ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੀ ਸਰਕਾਰ ਬਣੀ ਸੀ। ਇਨ੍ਹਾਂ ਚੋਣਾਂ ਵਿਚ ਭਾਜਪਾ ਨੂੰ ਜਿੰਨੀ ਵੱਡੀ ਜਿੱਤ ਮਿਲੀ ਸੀ, ਉਸ ਦਾ ਸ਼ਾਇਦ ਉਸ ਨੂੰ ਵੀ ਅੰਦਾਜ਼ਾ ਨਹੀਂ ਸੀ। ਉਸ ਤੋਂ ਬਾਅਦ ਸਮੇਂ-ਸਮੇਂ ਹੁੰਦੀਆਂ ਆਈਆਂ ਵੱਖ-ਵੱਖ ਰਾਜਾਂ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨਾਲ ਦੇਸ਼ ਦੀ ਸਿਆਸਤ ਦੇ ਕੁਝ ਰੁਝਾਨ ਜ਼ਰੂਰ ਸਪੱਸ਼ਟ ਹੁੰਦੇ ਰਹੇ ਹਨ, ਚਾਹੇ ਲੋਕ ਸਭਾ ਅਤੇ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੁੱਦੇ ਵੱਖਰੇ-ਵੱਖਰੇ ਹੁੰਦੇ ਹਨ। ਪਰ ਇਹ ਚੋਣਾਂ ਕੁਝ ਨਾ ਕੁਝ ਹਵਾ ਦਾ ਰੁਖ਼ ਜ਼ਰੂਰ ਨਿਰਧਾਰਿਤ ਕਰਦੀਆਂ ਹਨ। ਇਸੇ ਦ੍ਰਿਸ਼ਟੀ ਨਾਲ ਹੁਣ ਪੰਜ ਰਾਜਾਂ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਨੂੰ ਵੇਖਿਆ ਜਾ ਸਕਦਾ ਹੈ।
ਪੱਛਮੀ ਬੰਗਾਲ, ਆਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਦੇ ਨਤੀਜਿਆਂ ਦੀ ਪੜਚੋਲ ਕੀਤੀ ਜਾ ਸਕਦੀ ਹੈ। ਇਨ੍ਹਾਂ ਨਾਲ ਇਹ ਅਹਿਸਾਸ ਜ਼ਰੂਰ ਹੁੰਦਾ ਹੈ ਕਿ ਭਾਜਪਾ ਨੂੰ ਆਪਣੇ ਅਜੇਤੂ ਹੋਣ ਦਾ ਭਰਮ ਨਹੀਂ ਪਾਲਣਾ ਚਾਹੀਦਾ ਅਤੇ ਆਪਣੀਆਂ ਨੀਤੀਆਂ ਦੀ ਪੁਣ-ਛਾਣ ਕਰਨੀ ਚਾਹੀਦੀ ਹੈ। ਆਸਾਮ ਅਤੇ ਪੁਡੂਚੇਰੀ ਵਿਚ ਉਹ ਅਤੇ ਉਸ ਦੇ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਜੇਤੂ ਰਹੀਆਂ ਹਨ। ਪਰ ਪਹਿਲਾਂ ਵਾਂਗ ਹੀ ਤਾਮਿਲਨਾਡੂ ਵਿਚ ਉਹ ਬਹੁਤ ਸਾਰੇ ਹੋਰ ਰਾਜਾਂ ਵਾਂਗ ਆਪਣਾ ਪ੍ਰਭਾਵ ਨਹੀਂ ਬਣਾ ਸਕੀ। ਕੇਰਲ ਵਿਚ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਅਗਵਾਈ ਵਿਚ ਖੱਬੇ ਮੁਹਾਜ਼ ਨੇ ਆਪਣੀ ਪਹਿਲੀ ਜਿੱਤ ਬਰਕਰਾਰ ਰੱਖੀ ਹੈ। ਪੱਛਮੀ ਬੰਗਾਲ ਵਿਚ ਮਮਤਾ ਦੀ ਅਗਵਾਈ ਵਿਚ ਤ੍ਰਿਣਮੂਲ ਕਾਂਗਰਸ ਦੀ ਹੋਈ ਵੱਡੀ ਜਿੱਤ ਨਾਲ ਭਾਜਪਾ ਨਿਰਾਸ਼ ਜ਼ਰੂਰ ਹੋਈ ਹੈ। ਇਸ ਦਾ ਵੱਡਾ ਕਾਰਨ ਚੋਣਾਂ ਤੋਂ ਪਹਿਲਾਂ ਉਸ ਵਲੋਂ ਬੰਗਾਲ ਜਿੱਤਣ ਦੇ ਵੱਡੇ ਦਾਅਵੇ ਕਰਨਾ ਸੀ। ਦਿਲਚਸਪ ਗੱਲ ਇਹ ਹੈ ਕਿ ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਨੂੰ ਵੱਡੀ ਜਿੱਤ ਮਿਲਣ ਦੇ ਬਾਵਜੂਦ ਨੰਦੀਗ੍ਰਾਮ ਤੋਂ ਮਮਤਾ ਬੈਨਰਜੀ ਆਪਣੀ ਚੋਣ ਹਾਰ ਗਈ ਹੈ। ਉਸ ਨੇ ਭਵਾਨੀਪੁਰ ਤੋਂ ਆਪਣੀ ਸੀਟ ਛੱਡ ਕੇ ਨੰਦੀਗ੍ਰਾਮ ਤੋਂ ਸ਼ੰਵਿਦੂ ਅਧਿਕਾਰੀ ਖਿਲਾਫ਼ ਇਹ ਚੋਣ ਲੜੀ ਸੀ।
ਪਰ ਜਿਥੋਂ ਤੱਕ ਭਾਜਪਾ ਦਾ ਸਬੰਧ ਹੈ, ਚਾਹੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਉਸ ਨੂੰ ਸਿਰਫ ਤਿੰਨ ਸੀਟਾਂ ਹੀ ਮਿਲੀਆਂ ਸਨ ਪਰ 2019 ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿਚ ਉਸ ਨੂੰ ਬੰਗਾਲ ਵਿਚ ਵੱਡੀ ਜਿੱਤ ਪ੍ਰਾਪਤ ਹੋਈ ਸੀ ਅਤੇ ਉਥੋਂ ਦੀਆਂ 42 ਲੋਕ ਸਭਾ ਸੀਟਾਂ ਵਿਚੋਂ ਉਸ ਨੇ 18 ਸੀਟਾਂ ਜਿੱਤ ਲਈਆਂ ਸਨ। ਤ੍ਰਿਣਮੂਲ ਕਾਂਗਰਸ ਨੂੰ 22 ਸੀਟਾਂ ਮਿਲੀਆਂ ਸਨ। ਇਸ ਜਿੱਤ ਤੋਂ ਉਤਸ਼ਾਹਿਤ ਹੁੰਦਿਆਂ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਸਾਰੀ ਤਾਕਤ ਝੋਕ ਦਿੱਤੀ ਸੀ। ਚੋਣਾਂ ਸਮੇਂ ਵੀ ਜਿਸ ਤਰ੍ਹਾਂ ਉਸ ਨੇ ਪ੍ਰਚਾਰ ਮਘਾਇਆ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਵੱਡੇ ਆਗੂਆਂ ਨੇ ਸਰਕਾਰ ਅਤੇ ਆਪਣੀ ਪਾਰਟੀ ਦੀ ਪੂਰੀ ਸ਼ਕਤੀ ਬੰਗਾਲ ਦੀਆਂ ਚੋਣਾਂ ਵਿਚ ਝੋਕ ਦਿੱਤੀ ਸੀ, ਉਸ ਤੋਂ ਇਕ ਵਾਰ ਤਾਂ ਇਹ ਲੱਗਣ ਲੱਗਾ ਸੀ ਕਿ ਇਨ੍ਹਾਂ ਚੋਣਾਂ ਵਿਚ ਭਾਜਪਾ ਬਾਜ਼ੀ ਮਾਰ ਸਕਦੀ ਹੈ। ਪਹਿਲਾਂ ਵਾਂਗ ਹੀ ਉਸ ਨੇ ਇਨ੍ਹਾਂ ਚੋਣਾਂ ਵਿਚ ਪੂਰੀ ਤਰ੍ਹਾਂ ਖੁੱਲ੍ਹ ਕੇ ਆਪਣਾ ਫ਼ਿਰਕੂ ਪੱਤਾ ਵੀ ਖੇਡਿਆ ਸੀ। ਨਾਗਰਿਕਾਂ ਲਈ ਕੌਮੀ ਰਜਿਸਟਰ ਤਿਆਰ ਕਰਕੇ ਉਸ ਨੂੰ ਲਾਗੂ ਕਰਨ ਅਤੇ ਇਸ ਨੂੰ 2019 ਦੇ ਨਾਗਰਿਕਤਾ ਸੋਧ ਬਿੱਲ ਨਾਲ ਜੋੜਨ ਦੀ ਗੱਲ ਵੀ ਕੀਤੀ ਸੀ। ਮਮਤਾ ਦੇ 10 ਸਾਲਾਂ ਦੇ ਰਾਜ ਦੀਆਂ ਘਾਟਾਂ ਨੂੰ ਵੀ ਪੂਰੇ ਜ਼ੋਰ ਨਾਲ ਬਿਆਨ ਕੀਤਾ ਸੀ। ਉਸ 'ਤੇ ਕੋਰੋਨਾ ਮਹਾਂਮਾਰੀ ਨੂੰ ਸਿਆਣਪ ਨਾਲ ਨਾ ਨਜਿੱਠ ਸਕਣ ਦੇ ਦੋਸ਼ ਵੀ ਲਗਾਏ ਗਏ ਸਨ।
ਮਈ 2020 ਵਿਚ 'ਇੰਫਾਨ' ਤੂਫਾਨ ਦੇ ਆਉਣ 'ਤੇ ਉਸ ਨਾਲ ਹੋਏ ਨੁਕਸਾਨ ਨੂੰ ਠੀਕ ਢੰਗ ਨਾਲ ਨਾ ਨਜਿੱਠਣ ਅਤੇ ਰਾਹਤ ਕਾਰਜਾਂ ਵਿਚ ਭ੍ਰਿਸ਼ਟਾਚਾਰ ਦੇ ਵੱਡੇ ਦੋਸ਼ ਵੀ ਲਗਾਏ ਗਏ ਸਨ ਪਰ ਇਸ ਸਭ ਕੁਝ ਦੇ ਬਾਵਜੂਦ ਮਮਤਾ ਦੀ ਹੋਈ ਵੱਡੀ ਜਿੱਤ ਨੇ ਇਹ ਜ਼ਰੂਰ ਸਾਬਤ ਕਰ ਦਿੱਤਾ ਹੈ ਕਿ ਉਥੇ ਦੇ ਬਹੁਤੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਸਹਿਮਤ ਨਹੀਂ ਹਨ ਪਰ ਇਸ ਦੇ ਨਾਲ ਹੀ ਪੰਜ ਸਾਲਾਂ ਦੇ ਅਰਸੇ ਵਿਚ ਭਾਜਪਾ ਨੇ ਪੱਛਮੀ ਬੰਗਾਲ ਦੀ ਸਿਆਸਤ ਵਿਚ ਆਪਣੀ ਵੱਡੀ ਥਾਂ ਜ਼ਰੂਰ ਬਣਾ ਲਈ ਹੈ, ਕਿਉਂਕਿ ਪੰਜ ਸਾਲ ਪਹਿਲਾਂ ਇਸ ਨੇ ਵਿਧਾਨ ਸਭਾ ਦੀਆਂ ਤਿੰਨ ਸੀਟਾਂ ਨਾਲ ਆਪਣਾ ਸਫ਼ਰ ਸ਼ੁਰੂ ਕੀਤਾ ਸੀ। ਪਰ ਇਸ ਦੇ ਨਾਲ ਹੀ ਮਾਰਕਸੀ ਪਾਰਟੀ ਅਤੇ ਕਾਂਗਰਸ ਦਾ ਇਸ ਸੂਬੇ ਵਿਚ ਹਾਸ਼ੀਏ 'ਤੇ ਚਲੇ ਜਾਣਾ ਬੇਹੱਦ ਨਿਰਾਸ਼ਾਜਨਕ ਹੈ।
ਕਾਂਗਰਸ ਕੌਮੀ ਪਾਰਟੀ ਹੈ। ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਤੱਕ ਇਸ ਦਾ ਪੱਛਮੀ ਬੰਗਾਲ ਦੀ ਸਿਆਸਤ 'ਤੇ ਵੱਡਾ ਅਸਰ ਰਿਹਾ ਹੈ। ਮਾਰਕਸੀ ਪਾਰਟੀ ਨੇ ਕਈ ਦਹਾਕਿਆਂ ਤੱਕ ਇਥੇ ਆਪਣੀ ਸਰਕਾਰ ਬਣਾਈ ਰੱਖੀ ਸੀ, ਜਿਸ ਨੂੰ 10 ਸਾਲ ਪਹਿਲਾਂ ਮਮਤਾ ਨੇ ਹੀ ਹਿਲਾਇਆ ਸੀ। ਇਨ੍ਹਾਂ ਚੋਣਾਂ ਵਿਚ ਦੋਹਾਂ ਪਾਰਟੀਆਂ ਦੀ ਹਾਰ ਜਿਥੇ ਉਨ੍ਹਾਂ ਦੇ ਭਵਿੱਖ ਦੀ ਸਿਆਸਤ 'ਤੇ ਵੱਡਾ ਸਵਾਲੀਆ ਨਿਸ਼ਾਨ ਲਗਾਉਂਦੀ ਹੈ, ਉਥੇ ਇਨ੍ਹਾਂ ਨਤੀਜਿਆਂ ਨੂੰ ਲੈ ਕੇ ਕਾਂਗਰਸੀ ਲੀਡਰਸ਼ਿਪ ਅੰਦਰ ਵੀ ਵੱਡੀਆਂ ਤਬਦੀਲੀਆਂ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਕੌਮੀ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਵੱਡੀਆਂ ਆਲੋਚਨਾਤਮਕ ਆਵਾਜ਼ਾਂ ਉੱਠਦੀਆਂ ਰਹੀਆਂ ਹਨ, ਜੋ ਇਸ ਦੀ ਲੀਡਰਸ਼ਿਪ ਵਿਚ ਤਬਦੀਲੀਆਂ ਦੀ ਮੰਗ ਕਰਦੀਆਂ ਰਹੀਆਂ ਹਨ।
ਆਸਾਮ, ਪੁਡੂਚੇਰੀ, ਕੇਰਲ ਅਤੇ ਬੰਗਾਲ ਵਿਚ ਕਾਂਗਰਸ ਦੀ ਨਮੋਸ਼ੀਜਨਕ ਹਾਰ ਨਾਲ ਇਸ ਦਾ ਅਕਸ ਹੋਰ ਵੀ ਧੁੰਦਲਾ ਹੋਇਆ ਹੈ। ਮਮਤਾ ਦੀ ਜਿੱਤ 'ਤੇ ਦੇਸ਼ ਭਰ ਤੋਂ ਵਿਰੋਧੀ ਪਾਰਟੀਆਂ ਦੇ ਸਿਰਕੱਢ ਆਗੂਆਂ ਵਲੋਂ ਖੁਸ਼ੀ ਦਾ ਇਜ਼ਹਾਰ ਇਹ ਜ਼ਰੂਰ ਦਰਸਾਉਂਦਾ ਹੈ ਕਿ ਆਉਂਦੇ ਸਮੇਂ ਵਿਚ ਕੌਮੀ ਸਿਆਸਤ ਵਿਚ ਇਕ ਵਾਰ ਫਿਰ ਵਿਰੋਧੀ ਪਾਰਟੀਆਂ ਕੋਈ ਸਾਂਝਾ ਮੁਹਾਜ਼ ਬਣਾਉਣ ਲਈ ਯਤਨਸ਼ੀਲ ਹੋ ਸਕਦੀਆਂ ਹਨ। ਇਸ ਸਮੇਂ ਕੇਂਦਰ ਵਿਚ ਵਿਰੋਧੀ ਧਿਰ ਦਾ ਕਮਜ਼ੋਰ ਹੋਣਾ ਸਿਹਤਮੰਦ ਲੋਕਤੰਤਰ ਲਈ ਚੰਗਾ ਨਹੀਂ ਮੰਨਿਆ ਜਾ ਸਕਦਾ। ਆਉਣ ਵਾਲੇ ਸਮੇਂ ਵਿਚ ਇਨ੍ਹਾਂ ਚੋਣਾਂ ਦੇ ਨਤੀਜੇ ਦੇਸ਼ ਦੀ ਸਿਆਸਤ 'ਤੇ ਕਿੰਨਾ ਕੁ ਅਸਰ ਪਾਉਂਦੇ ਹਨ, ਇਹ ਦੇਖਣ ਵਾਲੀ ਗੱਲ ਹੋਵੇਗੀ।

-ਬਰਜਿੰਦਰ ਸਿੰਘ ਹਮਦਰਦ

 

ਦਿੱਲੀ ਦਾ ਆਕਸੀਜਨ ਸੰਕਟ-ਸੂਚਨਾ ਤੇ ਪ੍ਰਸ਼ਾਸਨਿਕ ਤੰਤਰ ਦੀ ਅਸਫਲਤਾ ਦੀ ਕੀਮਤ ਚੁਕਾ ਰਹੇ ਹਨ ਲੋਕ

ਸਿਹਤ ਦਾ ਵਿਸ਼ਾ ਜਦੋਂ 'ਸੰਕਟ' ਬਣ ਕੇ ਅਦਾਲਤਾਂ ਦੀਆਂ ਗੇੜੀਆਂ ਲਾਉਣ ਲੱਗੇ ਤਾਂ ਕਿਸੇ ਨਿਸਚਿਤ ਹੱਲ ਜਾਂ ਜਵਾਬਦੇਹੀ ਤੋਂ ਪਹਿਲਾਂ ਇਕ ਲੰਮਾ ਦੌਰ ਤੋਹਮਤਾਂ 'ਚ ਹੀ ਨਿਕਲ ਜਾਂਦਾ ਹੈ, ਜਿਸ 'ਚ ਸਾਰੀਆਂ ਸਬੰਧਿਤ ਧਿਰਾਂ ਦਾ ਇਕੋ-ਇਕ ਮੰਤਵ ਆਪਣਾ ਪੱਲਾ ਝਾੜਨਾ ਹੁੰਦਾ ਹੈ। ...

ਪੂਰੀ ਖ਼ਬਰ »

ਨਵੇਂ ਖੇਤੀ ਮਾਡਲ ਦੀ ਤਲਾਸ਼ (2)

(ਕੱਲ੍ਹ ਤੋਂ ਅੱਗੇ) ਪਰ ਸੱਮਸਿਆ ਹੋਰ ਹੈ ਕਿ ਇਹ ਕੰਪਨੀਆਂ ਸਾਰੇ ਮੁਨਾਫੇ ਨੂੰ ਆਪ ਹੀ ਹੜੱਪਣ ਦੀ ਕੋਸ਼ਿਸ਼ ਕਰਨਗੀਆਂ। ਜੇਕਰ ਉਸ ਉਪਜ ਦੀ ਬਾਜ਼ਾਰ ਵਿਚ ਘਾਟ ਹੋਵੇਗੀ ਤਾਂ ਇਹ ਕੰਟਰੈਕਟ ਹੇਠ ਕਿਸਾਨ ਦੀ ਉਪਜ ਬਾਜ਼ਾਰ ਨਾਲੋਂ ਘੱਟ ਕੀਮਤ 'ਤੇ ਉਸ ਦੇ ਫਾਰਮ ਤੋਂ ਹੀ ਸਿੱਧੀ ...

ਪੂਰੀ ਖ਼ਬਰ »

ਸੰਕਟ ਸਮੇਂ ਡਾ: ਮਨਮੋਹਨ ਸਿੰਘ ਨੂੰ ਕਿਉਂ ਯਾਦ ਕਰਦੇ ਹਨ ਲੋਕ?

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਕੋਰੋਨਾ ਸੰਕਟ ਨਾਲ ਨਿਪਟਣ ਲਈ ਜਦ ਪੰਜ-ਨੁਕਾਤੀ ਪ੍ਰੋਗਰਾਮ ਦੀ ਸਲਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਤਾਂ ਉਹ ਇਕ ਵਾਰ ਫੇਰ ਸੁਰਖੀਆਂ ਵਿਚ ਆ ਗਏ। ਦਰਅਸਲ ਉਨ੍ਹਾਂ ਦੀ ਸਮਝ ਤੇ ਸਿਆਣਪ ਦਾ ਹਰ ਕੋਈ ਕਾਇਲ ਹੈ। ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX