ਤਾਜਾ ਖ਼ਬਰਾਂ


ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  28 minutes ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  38 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 1 hour ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 1 hour ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 1 hour ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 2 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 2 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 4 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 5 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 6 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਹੁਸ਼ਿਆਰਪੁਰ / ਮੁਕੇਰੀਆਂ

ਤਾਲਾਬੰਦੀ ਦੀ ਪ੍ਰਵਾਹ ਕੀਤੇ ਵਗੈਰ ਸ਼ਹਿਰ ਦੀਆਂ ਸੜਕਾਂ 'ਤੇ ਆਮ ਵਾਂਗ ਘੁੰਮਦੇ ਰਹੇ ਲੋਕ ਪੁਲਿਸ ਵਲੋਂ ਕੀਤੀ ਸਖ਼ਤੀ ਨਜ਼ਰ ਨਾ ਆਈ

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਦੇਸ਼ ਸਮੇਤ ਪੰਜਾਬ 'ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਸੂਬਾ ਸਰਕਾਰ ਵਲੋਂ 15 ਮਈ ਤੱਕ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਚੱਲਦਿਆਂ ਸਾਰੀਆਂ ਗੈਰ-ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਪੂਰਨ ਤੌਰ 'ਤੇ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਕੁਝ ਇਕ ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਹੈ | ਪੁਲਿਸ ਪ੍ਰਸ਼ਾਸਨ ਵਲੋਂ ਵੀ ਇਨ੍ਹਾਂ ਹੁਕਮਾਂ ਦੇ ਚੱਲਦਿਆਂ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਦੁਕਾਨਾਂ ਤਾਂ ਪੂਰਨ ਤੌਰ 'ਤੇ ਬੰਦ ਨਜ਼ਰ ਆਈਆਂ ਪਰ ਸੜਕਾਂ 'ਤੇ ਆਵਾਜਾਈ ਆਮ ਦਿਨਾਂ ਵਾਂਗ ਹੀ ਜਾਰੀ ਰਹੀ | ਲੋਕ ਆਪੋ-ਆਪਣੇ ਸਾਧਨਾਂ 'ਤੇ ਸ਼ਹਿਰ ਦੇ ਬਾਜ਼ਾਰਾਂ 'ਚ ਘੁੰਮਦੇ ਰਹੇ | ਇਸ ਸਬੰਧੀ ਜਦੋਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨਾਲ ਗੱਲ ਕੀਤੀ ਤਾਂ ਦੁਕਾਨਦਾਰਾਂ ਨੇ ਕਿਹਾ ਕਿ 15 ਮਈ ਤੱਕ ਕੀਤੀ ਤਾਲਾਬੰਦੀ ਦੇ ਚੱਲਦਿਆਂ ਉਨ੍ਹਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਦੁਕਾਨਦਾਰ ਪਹਿਲਾਂ ਹੀ ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਹਨ ਪਰ ਹੁਣ ਹੋਰ ਵੀ ਔਖਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੋਈ ਅਜਿਹਾ ਤਰੀਕਾ ਬਣਾਉਣਾ ਚਾਹੀਦਾ ਹੈ, ਜਿਸ ਨਾਲ ਨਾ ਤਾਂ ਦੁਕਾਨਦਾਰਾਂ ਦਾ ਘਾਟਾ ਹੋਵੇ ਅਤੇ ਨਾ ਹੀ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ | ਦੁਕਾਨਦਾਰਾਂ ਨੇ ਕਿਹਾ ਕਿ ਬਹੁਤੀਆਂ ਦੁਕਾਨਾਂ ਕਿਰਾਏ 'ਤੇ ਲਈਆਂ ਗਈਆਂ ਹਨ ਅਤੇ ਸਾਮਾਨ ਦੀ ਵਿੱਕਰੀ ਨਾ ਹੋਣ ਕਾਰਨ ਦੁਕਾਨਦਾਰਾਂ ਨੂੰ ਕਿਰਾਇਆ ਦੇਣਾ ਵੀ ਔਖਾ ਹੋ ਜਾਵੇਗਾ | ਦੂਸਰੇ ਪਾਸੇ ਸ਼ਹਿਰ ਦੀਆਂ ਸੜਕਾਂ 'ਤੇ ਆਪੋ-ਆਪਣੇ ਵਾਹਨਾਂ 'ਤੇ ਘੁੰਮ ਰਹੇ ਲੋਕਾਂ ਨੂੰ ਰੋਕਣ ਲਈ ਪੁਲਿਸ ਵਲੋਂ ਕੋਈ ਖਾਸ ਪ੍ਰਬੰਧ ਨਹੀਂ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਸ਼ਹਿਰ 'ਚ ਸਾਰਾ ਦਿਨ ਆਵਾਜਾਈ ਆਮ ਵਾਂਗ ਹੀ ਰਹੀ ਅਤੇ ਲੋਕ ਬਿਨਾਂ ਕਿਸੇ ਦੀ ਪ੍ਰਵਾਹ ਕੀਤਿਆਂ ਸੜਕਾਂ 'ਤੇ ਘੁੰਮਦੇ ਰਹੇ |

ਸੜਕ ਦੀ ਖ਼ਸਤਾ ਹਾਲਤ, ਵਿਭਾਗ ਕੁੰਭਕਰਨੀ ਨੀਂਦ ਸੁੱਤਾ

ਨੰਗਲ ਬਿਹਾਲਾਂ, 3 ਮਈ (ਵਿਨੋਦ ਮਹਾਜਨ)-ਹਾਜੀਪੁਰ ਤੋਂ ਦਸੂਹਾ ਲਿੰਕ ਰੋਡ ਪਿਛਲੇ ਕਈ ਸਾਲਾਂ ਤੋਂ ਬੁਰੀ ਤਰ੍ਹਾਂ ਟੁੱਟੀ ਹੋਈ ਹੈ | ਵਿਭਾਗ ਨੇ ਇਸ ਸੜਕ ਨੂੰ ਬਣਾਉਣ ਦਾ ਠੇਕਾ ਕਿਸੇ ਵੱਡੇ ਅਤੇ ਅਸਰ-ਰਸੂਖ ਵਾਲੇ ਠੇਕੇਦਾਰ ਨੂੰ ਦਿੱਤਾ ਹੋਇਆ ਹੈ | ਸੜਕ ਬਣਾਉਣ ਲਈ ਮਿੱਥੀ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ ਦੇ ਸ਼ਟਰ ਬੰਦ ਪਰ ਫਿਰ ਵੀ ਮਿਲ ਰਹੀ ਸ਼ਰਾਬ

ਤਲਵਾੜਾ, 3 ਮਈ (ਅ. ਪ੍ਰਤੀ.)-ਕੋਵਿਡ 19 ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਜ਼ਰੂਰੀ ਵਸਤੂਆਂ ਨੂੰ ਛੱਡ ਕੇ ਹੋਰ ਸਾਰੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਹਨ ਪਰ ਦਾਤਾਰਪੁਰ, ਤਲਵਾੜਾ ਤੇ ਕਾਮਾਹੀ ਦੇਵੀ ਖੇਤਰ ਦੇ ਸਾਰੇ ਹੀ ਸ਼ਰਾਬ ਦੇ ਠੇਕਿਆਂ ...

ਪੂਰੀ ਖ਼ਬਰ »

ਮਿ੍ਤਕ ਦੇ ਸਸਕਾਰ 'ਚ ਸ਼ਾਮਿਲ ਹੋਣ ਜਾ ਰਹੇ ਵਿਅਕਤੀਆਂ ਨਾਲ ਵਾਪਰਿਆ ਹਾਦਸਾ

ਐਮਾਂ ਮਾਂਗਟ, 3 ਮਈ (ਗੁਰਾਇਆ)- ਅੱਜ ਮਿ੍ਤਕ ਆੜ੍ਹਤੀ ਦਿਲਾਵਰ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ ਹੋਣ ਲਈ ਮੋਟਰ ਸਾਈਕਲ ਨੰਬਰ ਪੀ. ਬੀ. 07 ਬੀ. ਕੇ. ਜਿਸ ਨੂੰ ਚਾਲਕ ਬਲਵਿੰਦਰ ਸਿੰਘ ਪੁੱਤਰ ਵਰਿਆਮ ਸਿੰਘ ਚਲਾ ਰਿਹਾ ਸੀ, 'ਤੇ ਸਵਾਰ ਹੋ ਕੇ ਨਾਲ ਦੋ ਹੋਰ ਵਿਅਕਤੀ ਨਿਸ਼ਾਨ ...

ਪੂਰੀ ਖ਼ਬਰ »

ਦਿਮਾਗ਼ੀ ਪ੍ਰੇਸ਼ਾਨੀ ਕਾਰਨ ਆੜ੍ਹਤੀਏ ਨੇ ਨਿਗਲੀ ਜ਼ਹਿਰੀਲੀ ਚੀਜ਼, ਮੌਤ

ਐਮਾਂ ਮਾਂਗਟ, 3 ਮਈ (ਗੁਰਾਇਆ)- ਅੱਜ ਕਸਬਾ ਐਮਾਂ ਮਾਂਗਟ ਦੇ ਇਕ ਵਿਅਕਤੀ ਵਲੋਂ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦੇ ਜ਼ਹਿਰੀਲੀ ਚੀਜ਼ ਖਾ ਲੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਦਿਲਾਵਰ ਸਿੰਘ (64) ਪੁੱਤਰ ਸਾਲਗ ਰਾਮ ਨਿਵਾਸੀ ਐਮਾਂ ਮਾਂਗਟ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰ 31 ਤੱਕ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ-ਡੀ. ਸੀ.

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਸੇਵਾ ਕੇਂਦਰਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ ਅਤੇ 31 ਮਈ ਤੱਕ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਦੌਰਾਨ ਕੰਮ ਠੱਪ ਰਿਹਾ

ਗੜ੍ਹਸ਼ੰਕਰ, 3 ਮਈ (ਧਾਲੀਵਾਲ)- ਦਿ ਰੈਵੇਨਿਊ ਅਫਸਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਇੱਥੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਤਹਿਸੀਲ ਕੰਪਲੈਕਸ ਦਾ ਕੰਮ ਮੁਕੰਮਲ ਠੱਪ ਰਿਹਾ | ਹੜਤਾਲ 'ਚ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਧਰਮਿੰਦਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰੋ-ਮੇਅਰ

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਰੋਨਾ ਵਾਇਰਸ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ...

ਪੂਰੀ ਖ਼ਬਰ »

ਸਕੂਲ 'ਚ ਹੋਈ ਚੋਰੀ

ਅੱਡਾ ਸਰਾਂ, 3 ਮਈ (ਹਰਜਿੰਦਰ ਸਿੰਘ ਮਸੀਤੀ)- ਬੀਤੀ ਰਾਤ ਚੋਰਾਂ ਨੇ ਪਿੰਡ ਘੋੜੇਵਾਹਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਤੇ ਆਂਗਣਵਾੜੀ ਸੈਂਟਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਤਰਲੋਕ ਸਿੰਘ ਘੋੜੇਵਾਹਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਨਹੀਂ ਛੱਡੀ ਜਾਵੇਗੀ ਕੋਈ ਕਮੀ-ਡੀ. ਸੀ.

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ 'ਚ ਕੋਵਿਡ ਦੇ ਫੈਲਾਅ ਨੂੰ ਰੋਕਣ ਦੇ ਲਈ ਪ੍ਰਸ਼ਾਸਨ ਵਲੋਂ ਜਿੱਥੇ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ, ਉੱਥੇ ਲੋਕਾਂ ਤੱਕ ਸਹੀ ਇਲਾਜ ਸਮੇਂ ਸਿਰ ਪਹੁੰਚੇ, ਇਸ ਦੇ ਲਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 199 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 199 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 19,563 ਅਤੇ 9 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 749 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਲੋਕ ਨਵੀਆਂ ਹਦਾਇਤਾਂ ਦੀ ਪਾਲਣਾ 'ਚ ਲਾਪ੍ਰਵਾਹੀ ਨਾ ਕਰਨ-ਮਾਹਲ

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਵਾਇਰਸ ਕਾਰਨ ਦਿਨੋਂ-ਦਿਨ ਗੰਭੀਰ ਹੁੰਦੇ ਜਾ ਰਹੇ ਸਿਹਤ ਸੰਕਟ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਸਿਹਤ ਸਲਾਹਕਾਰੀਆਂ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਅੱਜ ਤੋਂ

ਮਾਹਿਲਪੁਰ, 3 ਮਈ (ਰਜਿੰਦਰ ਸਿੰਘ)-ਸਿਹਤ ਵਿਭਾਗ 'ਚ ਕੰਮ ਰਹੇ ਸੀ. ਐੱਚ. ਸੀ. ਪਾਲਦੀ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਕੰਮ ਕਾਜ ਛੱਡ ਕੇ ਅਣਮਿੱਥੇ ਸਮੇਂ ਲਈ ਰੋਸ ਧਰਨ ਦੇਣ ਸਬੰਧੀ ਅੱਜ ਸੀ. ਐੱਚ. ਸੀ. ਪਾਲਦੀ ...

ਪੂਰੀ ਖ਼ਬਰ »

ਸਰਕਾਰ ਤਾਲਾਬੰਦੀ ਦੌਰਾਨ ਪ੍ਰਭਾਵਿਤ ਵਰਗਾਂ ਦੀ ਮਦਦ ਕਰੇ-ਰਾਠਾਂ

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਬੇਸ਼ੱਕ ਸੂਬੇ 'ਚ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦਿਆਂ ਸਰਕਾਰ ਵਲੋਂ 15 ਮਈ ਤੱਕ ਤਾਲਾਬੰਦੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਇਸ ਦੇ ਨਾਲ-ਨਾਲ ਸਰਕਾਰ ਨੂੰ ਇਹ ਵੀ ਚਾਹੀਦਾ ਹੈ ਕਿ ਤਾਲਾਬੰਦੀ ਦੇ ਚੱਲਦਿਆਂ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਨੇ 11 ਜੇ. ਈ. ਤੇ 4 ਵੀ. ਡੀ. ਓ./ਗ੍ਰਾਮ ਸੇਵਕ ਬਦਲੇ

ਬੀਣੇਵਾਲ, 3 ਮਈ (ਬੈਜ ਚੌਧਰੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਕੰਮ ਕਰਦੇ 11 ਜੂਨੀਅਰ ਇੰਜੀਨੀਅਰਾਂ ਅਤੇ 4 ਵੀ. ਡੀ. ਓਜ. (ਵਿਲੇਜ ਡਿਵੈੱਲਪਮੈਂਟ ਆਰਗੇਨਾਈਜ਼ਰਾਂ)/ਗ੍ਰਾਮ ਸੇਵਕਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਹਨ | ਬਦਲੇ ਗਏ ਜੂਨੀਅਰ ...

ਪੂਰੀ ਖ਼ਬਰ »

ਪਿ੍ੰ. ਗੁਰਾਂ ਦਾਸ ਨੇ ਅਹੁਦਾ ਸੰਭਾਲਿਆ

ਤਲਵਾੜਾ, 3 ਮਈ (ਵਿ. ਪ੍ਰ.)- ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ-3 ਤਲਵਾੜਾ ਵਿਖੇ ਪਿ੍ੰ. ਗੁਰਾਂ ਦਾਸ ਨੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸ. ਸ. ਸ. ਸ. ਭੰਗਾਲਾ ਵਿਖੇ ਤਾਇਨਾਤ ਸਨ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਵਲੋਂ ਫੁਗਲਾਣਾ-ਭੁੰਗਰਨੀ ਸੜਕ ਦੇ ਕੰਮ ਦਾ ਨਿਰੀਖਣ

ਹੁਸ਼ਿਆਰਪੁਰ, 3 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਫੁਗਲਾਣਾ ਤੋਂ ਭੁੰਗਰਨੀ ਤੱਕ 23.26 ਲੱਖ ਦੀ ਲਾਗਤ ਨਾਲ ਬਣਾਈ ਜਾ ਰਹੀ ਨਵੀਂ ਸੜਕ ਦੇ ਕੰਮ ਦਾ ਨਿਰੀਖਣ ਕਰਨ ਲਈ ਵਿਧਾਇਕ ਡਾ. ਰਾਜ ਕੁਮਾਰ ਫੁਗਲਾਣਾ ਪੁੱਜੇ | ਉਨ੍ਹਾਂ ਕਿਹਾ ਕਿ ਨਿਯਮਾਂ ਦੇ ਮੁਤਾਬਿਕ ਕੰਮ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 3 ਮਈ (ਚੱਗਰ)-ਪਿੰਡ ਭੰਬੋਵਾਲ ਵਿਖੇ ਯੂਥ ਕਲੱਬ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਸਿਹਤ ਨੂੰ ਫ਼ਿੱਟ ਰੱਖਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਲਈ ਖੇਡ ਮੁਕਾਬਲੇ ਕਰਵਾਏ, ਜਿਸ ਦੌਰਾਨ ਵਿਸ਼ੇਸ਼ ਰੂਪ 'ਚ ਸ਼ਾਮਿਲ ਹੋਏ ਭਾਜਪਾ ਦੇ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਚੱਬੇਵਾਲ, 3 ਮਈ (ਥਿਆੜਾ)-ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਦੀਆਂ ਵੋਟਾਂ ਦੇ ਨਤੀਜਿਆਂ 'ਚ ਮਮਤਾ ਬੈਨਰਜੀ ਦੀ ਵੱਡੀ ਜਿੱਤ ਦੀ ਖੁਸ਼ੀ 'ਚ ਕੰਢੀ ਕਿਰਸਾਨ ਯੂਨੀਅਨ ਪੰਜਾਬ ਵਲੋਂ ਪ©ਧਾਨ ਕੁਲਜਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਲੱਡੂ ...

ਪੂਰੀ ਖ਼ਬਰ »

ਜਥੇ. ਮੰਝਪੁਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ਬਣਾਏ ਜਾਣ 'ਤੇ ਵੱਖ-ਵੱਖ ਆਗੂਆਂ ਵਲੋਂ ਸਵਾਗਤ

ਮੁਕੇਰੀਆਂ, 3 ਮਈ (ਰਾਮਗੜ੍ਹੀਆ)-ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਨੇਤਾ ਜਥੇ. ਈਸ਼ਰ ਸਿੰਘ ਮੰਝਪੁਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ਬਣਾਏ ਜਾਣ 'ਤੇ ਸਿਆਸੀ ਅਤੇ ਮੁਲਾਜ਼ਮ ਆਗੂਆਂ ਸਰਵਸ੍ਰੀ ਪਰਮਜੀਤ ਸਿੰਘ ਦਸੂਹਾ, ਮਨਜੀਤ ...

ਪੂਰੀ ਖ਼ਬਰ »

ਦਾਖ਼ਲੇ ਲਈ ਸਰਕਾਰੀ ਹਾਈ ਸਕੂਲ ਰੋੜ ਮਜਾਰਾ ਤੋਂ ਦਾਖ਼ਲਾ ਵੈਨ ਕੀਤੀ ਰਵਾਨਾ

ਗੜ੍ਹਸ਼ੰਕਰ, 3 ਮਈ (ਧਾਲੀਵਾਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਪੇਅਰ ਪਾਰਟਸ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਵੇ- ਗੁਲਜ਼ਾਰ ਸਿੰਘ

ਮੁਕੇਰੀਆਂ, 3 ਮਈ (ਰਾਮਗੜ੍ਹੀਆ)-ਅੱਜ ਟਰੱਕ ਯੂਨੀਅਨ ਮੁਕੇਰੀਆਂ ਵਿਖੇ ਪ੍ਰਧਾਨ ਗੁਲਜ਼ਾਰ ਸਿੰਘ ਦੀ ਅਗਵਾਈ ਹੇਠ ਟਰੱਕ ਆਪੇ੍ਰਟਰ ਤੇ ਦੁਕਾਨਦਾਰਾਂ ਦੀ ਇਕ ਸਾਂਝੀ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਕਣਕ ਦੇ ਸੀਜ਼ਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਪਾਸੋਂ ਸਪੇਅਰ ਪਾਰਟਸ ...

ਪੂਰੀ ਖ਼ਬਰ »

ਸਖ਼ਤ ਪਾਬੰਦੀਆਂ ਦੇ ਬਾਵਜੂਦ ਅੱਧਾ ਸ਼ਟਰ ਚੁੱਕ ਕੇ ਸਾਮਾਨ ਵੇਚਦੇ ਰਹੇ ਕਈ ਦੁਕਾਨਦਾਰ

ਗੜ੍ਹਸ਼ੰਕਰ, 3 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਈਆਂ ਸਖ਼ਤ ਪਾਬੰਦੀਆਂ ਦਾ ਗੜ੍ਹਸ਼ੰਕਰ 'ਚ ਬਹੁਤਾ ਅਸਰ ਨਾ ਵੇਖਣ ਨੂੰ ਮਿਲਿਆ | ਇੱਥੇ ਭਾਵੇਂ ਬਾਜ਼ਾਰ ਬੰਦ ਰਹੇ ਪਰ ਜ਼ਰੂਰੀ ਅਤੇ ਸਰਕਾਰ ਵਲੋਂ ਛੋਟ ਦਿੱਤੀਆਂ ...

ਪੂਰੀ ਖ਼ਬਰ »

ਬੀਤ ਇਲਾਕੇ ਦੀਆਂ 2 ਸੜਕਾਂ ਦੇ ਨਿਰਮਾਣ ਲਈ 16 ਕਰੋੜ ਦੀ ਗਰਾਂਟ ਜਾਰੀ-ਗੋਲਡੀ

ਗੜ੍ਹਸੰਕਰ, 3 ਮਈ (ਧਾਲੀਵਾਲ)-ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਲਵ ਕੁਮਾਰ ਗੋਲਡੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਹਲਕੇ ਦੇ ਬੀਤ ਖੇਤਰ ਦੀਆਂ 2 ਸੜਕਾਂ ਦੇ ਨਿਰਮਾਣ ਲਈ ਸਰਕਾਰ ਵਲੋਂ 16 ਕਰੋੜ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ- ਮੰਝਪੁਰ

ਐਮਾਂ ਮਾਂਗਟ, 3 ਮਈ (ਭੰਮਰਾ)- ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਪਿਛਲੇ ਕਰੀਬ ਡੇਢ ਸਾਲ ਤੋਂ ਸੰਘਰਸ਼ ਕਰ ਰਹੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੜਕਾਂ 'ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ਹੈ, ਜਿਸ ਦਾ ਅਸਰ ਪੱਛਮੀ ਬੰਗਾਲ 'ਚ ਭਾਜਪਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤਾਲਾਬੰਦੀ 'ਚ ਗਰੀਬਾਂ ਤੇ ਛੋਟੇ ਦੁਕਾਨਦਾਰਾਂ ਦਾ ਵੀ ਸੋਚੇ-ਜਿੰਪਾ

ਹੁਸ਼ਿਆਰਪੁਰ, 3 ਮਈ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ 15 ਦਿਨਾਂ ਲਈ ਲਗਾਈ ਗਈ ਤਾਲਾਬੰਦੀ ਨਾਲ ਸਥਿਤੀ ਇਸ ਵਾਰ ਫਿਰ ਤੋਂ ਗੰਭੀਰ ਹੋ ਸਕਦੀ ਹੈ ਕਿਉਂਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਏਨਾ ਡਰ ਨਹੀਂ ਲੱਗਦਾ, ਜਿੰਨਾ ਭੁੱਖ ਅਤੇ ਬੇਰੁਜ਼ਗਾਰੀ ਤੋਂ ਲੱਗਦਾ ਹੈ | ਇਸ ...

ਪੂਰੀ ਖ਼ਬਰ »

ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਮੁਲਾਜ਼ਮਾਂ ਵਲੋਂ ਰੋਸ ਰੈਲੀ

ਗੜ੍ਹਸ਼ੰਕਰ, 3 ਮਈ (ਧਾਲੀਵਾਲ)- ਪੀ. ਡਬਲਿਊ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਇੱਥੇ ਬਰਾਂਚ ਗੜ੍ਹਸ਼ੰਕਰ ਦੇ ਮੁਲਾਜ਼ਮਾਂ ਵਲੋਂ ਕੁਲਵਿੰਦਰ ਸਿੰਘ ਸਹੂੰਗੜਾ ਦੀ ਪ੍ਰਧਾਨਗੀ ਹੇਠ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਅਤੇ ਹੋਰ ਮੰਗਾਂ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦੀ ਸ਼ਾਨਦਾਰ ਜਿੱਤ ਨਾਲ ਸੂਬੇ ਦੀ ਸਿਆਸਤ ਹੋਵੇਗੀ ਪ੍ਰਭਾਵਿਤ-ਰਸੂਲਪੁਰ

ਟਾਂਡਾ ਉੜਮੁੜ, 3 ਮਈ (ਭਗਵਾਨ ਸਿੰਘ ਸੈਣੀ)-ਕੇਂਦਰ ਵਲੋਂ ਕਿਸਾਨ ਅਤੇ ਕਿਸਾਨੀ ਨੂੰ ਖ਼ਤਮ ਕਰਨ ਲਈ ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੂਰੇ ਦੇਸ਼ ਵਿਚ ਜੋ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ...

ਪੂਰੀ ਖ਼ਬਰ »

ਕੇ. ਐੱਮ. ਐੱਸ. ਕਾਲਜ ਵਿਖੇ ਮਾਤਾ ਸਰਸਵਤੀ ਦੇਵੀ ਦੀ ਮੂਰਤੀ ਸਥਾਪਨਾ ਕੀਤੀ- ਪਿ੍ੰ. ਡਾ. ਸ਼ਬਨਮ ਕੌਰ

ਦਸੂਹਾ, 3 ਮਈ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਅੱਜ 3 ਮਈ ਦੇ ਸ਼ੁੱਭ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਕੋਰੋਨਾ ਟੈਸਟਿੰਗ ਜਾਰੀ

ਮੁਕੇਰੀਆਂ, 3 ਮਈ (ਰਾਮਗੜ੍ਹੀਆ)- ਮੁਕੇਰੀਆਂ ਸਬ ਤਹਿਸੀਲ 'ਚ ਸੁਵਿਧਾ ਕੇਂਦਰਾਂ 'ਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਸਾਰੇ ਲੋਕਾਂ ਲਈ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦਾ ਟੈੱਸਟ ਕੀਤਾ ਜਾਂਦਾ ਹੈ ਤਾਂ ਕਿ ਇੱਥੇ ਆਉਣ ਵਾਲੇ ਲੋਕ ਅਤੇ ਇਸ ਦੇ ਅੰਦਰ ਕੰਮ ਕਰਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕੋਰੋਨਾ ਸਬੰਧੀ ਮੀਟਿੰਗ

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤਲਵੰਡੀ ਅਰਾਈਆਂ ਵਿਖੇ ਸੰਤ ਹਰਦੇਵ ਸਿੰਘ ਦੀ ਅਗਵਾਈ 'ਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਦੋ ਰੋਜ਼ਾ ਹੜਤਾਲ ਕਰਨ ਦਾ ਫ਼ੈਸਲਾ

ਹੁਸ਼ਿਆਰਪੁਰ, 3 ਮਈ (ਹਰਪ੍ਰੀਤ ਕੌਰ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਸੱਜਣ ਸਿੰਘ, ਸਤੀਸ਼ ਰਾਣਾ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਫ਼ਰੰਟ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 3 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਧਰਨਾ 173ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਲਖਵੀਰ ਸਿੰਘ ਨੇ ਪੁਲਿਸ ਚੌਕੀ ਬੀਣੇਵਾਲ ਦਾ ਚਾਰਜ ਸੰਭਾਲਿਆ

ਬੀਣੇਵਾਲ, 3 ਮਈ (ਬੈਜ ਚੌਧਰੀ)-ਥਾਣਾ ਗੜ੍ਹਸ਼ੰਕਰ ਅਧੀਨ ਪੈਂਦੀ ਪੁਲਿਸ ਚੌਕੀ ਬੀਣੇਵਾਲ ਵਿਖੇ ਲਖਵੀਰ ਸਿੰਘ ਏ. ਐੱਸ. ਆਈ. ਨੇ ਬਤੌਰ ਚੌਕੀ ਇੰਚਾਰਜ ਚਾਰਜ ਸੰਭਾਲ ਲਿਆ ਹੈ | ਉਹ ਥਾਣਾ ਸਦਰ ਹੁਸ਼ਿਆਰਪੁਰ ਤੋਂ ਬਦਲ ਕੇ ਇੱਥੇ ਆਏ ਹਨ | ਦੱਸਣਯੋਗ ਹੈ ਕਿ ਪੁਲਿਸ ਚੌਕੀ ...

ਪੂਰੀ ਖ਼ਬਰ »

ਰਾਤ ਦੇ ਹਨੇਰੇ 'ਚ ਕੁਝ ਲੋਕ ਲਗਾ ਰਹੇ ਨੇ ਕਣਕ ਦੇ ਨਾੜ ਨੂੰ ਅੱਗ

ਐਮਾਂ ਮਾਂਗਟ, 3 ਮਈ (ਭੰਮਰਾ)-ਸਰਕਾਰ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਜ਼ਬਰਦਸਤ ਰੋਕ ਲਗਾਈ ਗਈ ਹੈ ਪਰ ਬੜੀ ਅਫ਼ਸੋਸ ਦੀ ਗੱਲ ਹੈ ਕਿ ਕੁਝ ਲੋਕਾਂ ਵਲੋਂ ਸਰਕਾਰ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਵਾਤਾਵਰਨ ਦਾ ਘਾਣ ਕਰਦੇ ਹੋਏ ਰਾਤ ਪਰੀਕਾ, ਕੌਲੀਆ, ਗੋਲੜਾ, ਕਲਸਾ, ...

ਪੂਰੀ ਖ਼ਬਰ »

ਨਿਰਮਲੇ ਸੰਤਾਂ ਦੇ ਤਪ ਸਥਾਨ ਵਜੋਂ ਜਾਣਿਆਂ ਜਾਂਦੈ ਪਿੰਡ ਦਰੀਆ

ਹਰਜਿੰਦਰ ਸਿੰਘ ਮਸੀਤੀ 9463773637 ਅੱਡਾ ਸਰਾਂ-ਪਿੰਡ ਦਰੀਆ ਕਰੀਬ 46 ਸਾਲ ਪਹਿਲਾਂ ਸੰਤ ਨਿਰਮਲ ਸਿੰਘ ਜੀ ਇੱਥੇ ਆ ਕੇ ਰਹਿਣ ਲੱਗੇ ਤੇ ਉਨ੍ਹਾਂ ਦੁਸਹਿਰੇ ਦੇ ਤਿਉਹਾਰ 'ਤੇ ਧਾਰਮਿਕ ਸਮਾਗਮ ਕਰਵਾਉਣਾ ਆਰੰਭ ਕੀਤਾ ਜੋ ਅੱਜ ਇਲਾਕੇ ਅੰਦਰ ਕਾਫ਼ੀ ਪ੍ਰਸਿੱਧ ਹੈ | ਦੁਸਹਿਰੇ ਤੋਂ ...

ਪੂਰੀ ਖ਼ਬਰ »

ਜਥੇ. ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸਕੂਲ ਵਿਖੇ ਕੌਮੀ ਆਨਲਾਈਨ ਵੈਬੀਨਾਰ

ਮੁਕੇਰੀਆਂ, 3 ਮਈ (ਰਾਮਗੜ੍ਹੀਆ) -ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਅੱਜ ਆਨਲਾਈਨ ਵਿਧੀ ਰਾਹੀਂ ਪ੍ਰੀਤ ਕੋਹਲੀ (ਅਸਿਸਟੈਂਟ ਡਾਇਰੈਕਟਰ, ਯੂਥ ਸਰਵਿਸਸ ਹੁਸ਼ਿਆਰਪੁਰ) ਦੀ ਅਗਵਾਈ ਹੇਠ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਹੁਸ਼ਿਆਰਪੁਰ, 3 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

ਅੱਧਾ ਸ਼ਟਰ ਸੁੱਟ ਕੇ ਕੁਝ ਦੁਕਾਨਦਾਰਾਂ ਨੇ ਉਡਾਈਆਂ ਸਰਕਾਰੀ ਹੁਕਮਾਂ ਦੀਆਂ ਧੱਜੀਆਂ

ਮਾਹਿਲਪੁਰ, 3 ਮਈ (ਰਜਿੰਦਰ ਸਿੰਘ)- ਦੁਨੀਆ ਭਰ ਸਮੇਤ ਭਾਰਤ ਦੇਸ਼ 'ਚ ਚੱਲ ਰਹੀ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਨੂੰ ਠੱਲ੍ਹ ਪਾਉਣ ਅਤੇ ਉਸ ਤੋਂ ਬਚਾਅ ਲਈ ਪੰਜਾਬ ਸਰਕਾਰ ਵਲੋਂ ਕੀਤੇ 15 ਮਈ ਤੱਕ ਮਿੰਨੀ ਲਾਕਡਾਊਨ ਦੌਰਾਨ ਅੱਜ ਮਾਹਿਲਪੁਰ ਸ਼ਹਿਰ 'ਚ ਸਵੇਰੇ ਸਵੇਰੇ ...

ਪੂਰੀ ਖ਼ਬਰ »

ਵਿਦਿਆਰਥੀਆਂ ਤੋਂ ਸੱਖਣੇ ਸਕੂਲਾਂ 'ਚ ਦਾਖ਼ਲੇ ਦਾ ਟੀਚਾ ਪੂਰਾ ਕਰਦੇ ਅਧਿਆਪਕ ਹੋ ਰਹੇ ਹਨ ਕੋਰੋਨਾ ਦਾ ਸ਼ਿਕਾਰ

ਨਵਾਂਸ਼ਹਿਰ, 3 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਦੇ ਵੱਧ ਰਹੇ ਫੈਲਾਅ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ-ਨਾਲ ਸਕੂਲ ਵੀ ਬੰਦ ਕਰਨ ਦਾ ਫ਼ੈਸਲਾ ਲਿਆ ਹੋਇਆ ਹੈ ਪਰ ਸਕੂਲ ਬੰਦ ਹੋਣ ਦੇ ਬਾਵਜੂਦ ਸਕੂਲਾਂ 'ਚ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਓ ਵਾਸਤੇ ਲੋਕ ਪ੍ਰਸ਼ਾਸਨਿਕ ਹੁਕਮਾਂ ਦੀ ਪਾਲਣਾ ਕਰਨ-ਥਾਣਾ ਮੁਖੀ

ਮੁਕੰਦਪੁਰ, 3 ਮਈ (ਦੇਸ ਰਾਜ ਬੰਗਾ)-ਆਏ ਦਿਨ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਹੋਰ ਵੀ ਵਧਦਾ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਮਹਾਂਮਾਰੀ ਦੀ ਲਪੇਟ ਤੋਂ ਬਚਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਵਿਖੇ ਆਨਲਾਈਨ ਰਾਸ਼ਟਰੀ ਵੈਬੀਨਾਰ ਕਰਵਾਇਆ

ਬੁੱਲ੍ਹੋਵਾਲ, 3 ਮਈ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਵਿਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆ) ਵਿਖੇ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਰਿਟੇਨਿੰਗ ਵਾਲ ਦਾ ਕੀਤਾ ਨਿਰੀਖਣ

ਤਲਵਾੜਾ, 2 ਮਈ (ਅਜੀਤ ਪ੍ਰਤੀਨਿਧ)- ਅੱਜ ਹਲਕਾ ਵਿਧਾਇਕ ਦਸੂਹਾ ਨੇ ਬਲਾਕ ਤਲਵਾੜਾ ਪਿੰਡ ਭਵੋਤ ਪੱਤੀ ਹਾਰ ਵਿਖੇ ਛੱਪੜ ਦੀ 2 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਰਿਟੇਨਿੰਗ ਵਾਲ ਦਾ ਨਿਰੀਖਣ ਕੀਤਾ ਅਤੇ ਪਿੰਡ ਦੇ ਸਰਪੰਚ ਕੁਲਦੀਪ ਦੇ ਇਸ ਕੰਮ ਦੀ ਪੁਰਜ਼ੋਰ ਸ਼ਲਾਘਾ ਕੀਤੀ | ...

ਪੂਰੀ ਖ਼ਬਰ »

ਕਿਸਾਨਾਂ ਨੇ ਮਮਤਾ ਬੈਨਰਜੀ ਦੇ ਜਿੱਤਣ 'ਤੇ ਚੱਕਦਾਨਾ ਵਿਖੇ ਵੰਡੇ ਲੱਡੂ

ਉੜਾਪੜ/ਲਸਾੜਾ, 3 ਮਈ (ਲਖਵੀਰ ਸਿੰਘ ਖੁਰਦ)-ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਵਲੋਂ ਭਾਜਪਾ ਤੇ ਮੋਦੀ-ਅਮਿਤ ਸ਼ਾਹ ਦੀ ਜੋੜੀ ਨੂੰ ਕਰਾਰੀ ਹਾਰ ਦਿੰਦਿਆਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਦੀ ਖੁਸ਼ੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਚੱਕਦਾਨਾ ਇਕਾਈ ਵਲੋਂ ਲੱਡੂ ਵੰਡ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਜੇ.ਪੀ.ਐਮ.ਓ. ਨੇ ਮਈ ਦਿਵਸ ਮਨਾਇਆ

ਗੜ੍ਹਸ਼ੰਕਰ, 3 ਮਈ (ਧਾਲੀਵਾਲ)-ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਜੇ.ਪੀ.ਐੱਮ.ਓ. ਵਲੋਂ ਦਫ਼ਤਰ ਨਹਿਰ ਵਿਭਾਗ ਵਿਖੇ ਮਈ ਦਿਵਸ ਮਨਾਇਆ ਗਿਆ | ਇਸ ਮੌਕੇ ਮੱਘਣ ਸਿੰਘ ਵਾਹਿਦਪੁਰੀ ਅਤੇ ਸ਼ਿੰਗਾਰਾ ਰਾਮ ਦੀ ਅਗਵਾਈ ਹੇਠ ਸ਼ਿਕਾਗੋ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

'ਆਪ' ਵਰਕਰਾਂ ਵਲੋਂ ਵੱਧ ਬਿਜਲੀ ਕੀਮਤਾਂ ਦਾ ਵਿਰੋਧ

ਅੱਡਾ ਸਰਾਂ, 3 ਮਈ (ਹਰਜਿੰਦਰ ਸਿੰਘ ਮਸੀਤੀ)-ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਪਿੰਡ ਨੈਨੋਵਾਲ ਵੈਦ ਵਿਚ ਹੋਈ . ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਹਰਮੀਤ ਸਿੰਘ ਔਲਖ ਨੇ ਪਿੰਡ ਵਾਸੀਆਂ ਨੂੰ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਦੇ ਹੋਏ ਸੂਬਾ ਸਰਕਾਰ ਦੀਆ ਨਾਕਾਮੀਆਂ ਦੀ ...

ਪੂਰੀ ਖ਼ਬਰ »

ਮਈ ਦਿਵਸ 'ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਗੜ੍ਹਸ਼ੰਕਰ, 3 ਮਈ (ਧਾਲੀਵਾਲ)-ਇੱਥੇ ਪਾਵਰਕਾਮ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਇੰਪਲਾਈਜ਼ ਫੈਡਰੇਸ਼ਨ ਵਲੋਂ ਪਾਵਰਕਾਮ ਦਫ਼ਤਰ ਦੇ ਗੇਟ ਅੱਗੇ ਮਈ ਦਿਵਸ ਮੌਕੇ ਝੰਡਾ ਚੜ੍ਹਾਉਂਦੇ ਹੋਏ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਕੰਢੀ ਕਿਰਸਾਨ ਯੂਨੀਅਨ ਪੰਜਾਬ ਨੇ ਟੋਲ ਪਲਾਜ਼ਾ ਵਿਖੇ ਮਜ਼ਦੂਰ ਦਿਵਸ ਮਨਾਇਆ

ਚੱਬੇਵਾਲ, 3 ਮਈ (ਥਿਆੜਾ)-ਕੰਢੀ ਕਿਰਸਾਨ ਯੂਨੀਅਨ ਪੰਜਾਬ ਵਲੋਂ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਕੇਂਦਰ ਵਲੋਂ ਬਣਾਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਲਗਾਏ ਪੱਕੇ ਮੋਰਚੇ ਤੇ ਅੱਜ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕਿਸਾਨ ਦਰਸ਼ਨ ਸਿੰਘ ਗੜ੍ਹੀ ਦੇ ਪਰਿਵਾਰ ਨੂੰ ਇਕ ਲੱਖ ਦਾ ਚੈੱਕ ਭੇਟ

ਗੜ੍ਹਸ਼ੰਕਰ, 3 ਮਈ (ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਕਿਸਾਨੀ ਸੰਘਰਸ਼ 'ਚ ਕੁਲ ਹਿੰਦ ਕਿਸਾਨ ਸਭਾ ਵਲੋਂ ਸ਼ਾਮਿਲ ਹੋਣ ਉਪਰੰਤ ਸਵਰਗ ਸਿਧਾਰ ਗਏ ਕਿਸਾਨ ਦਰਸ਼ਨ ਸਿੰਘ ਗੜ੍ਹੀ ਮੱਟੋਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਖੰਨਾ ਦੀ ਪ੍ਰੇਰਨਾ ਨਾਲ 2 ਨੌਜਵਾਨਾਂ ਵਲੋਂ ਖੂਨਦਾਨ

ਹੁਸ਼ਿਆਰਪੁਰ, 3 ਮਈ (ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੇ ਹਿਮਾਚਲ ਪ੍ਰਦੇਸ਼ ਤੋਂ ਕਨਵੀਨਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਵਲੋਂ ਕੋਵਿਡ ਵੈਕਸੀਨ ਲਗਵਾਉਣ ਤੋਂ ਪਹਿਲਾਂ ਖੂਨਦਾਨ ਕਰਨ ਦੀ ਕੀਤੀ ਅਪੀਲ ਤੋਂ ਪ੍ਰੇਰਿਤ ਹੋ ਕੇ ਦੋ ਨੌਜਵਾਨਾਂ ...

ਪੂਰੀ ਖ਼ਬਰ »

ਪਿ੍ੰ. ਇੰਜ. ਰਾਣਾ ਨੇ ਸਰਕਾਰ ਦੀਆਂ ਹਦਾਇਤਾਂ ਸਬੰਧੀ ਸਟਾਫ਼ ਨੂੰ ਜਾਣੂੰ ਕਰਵਾਇਆ

ਤਲਵਾੜਾ, 3 ਮਈ (ਅ. ਪ੍ਰਤੀ.)-ਅੱਜ ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਪਿ੍ੰ. ਇੰਜ. ਦਵਿੰਦਰ ਸਿੰਘ ਰਾਣਾ ਨੇ ਕੋਵਿਡ-19 ਬਾਰੇ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਸਬੰਧੀ ਜਾਣਕਾਰੀ ਦਿੱਤੀ | ਪਿ੍ੰ. ਰਾਣਾ ਨੇ ਕਿਹਾ ਕਿ ਸਟਾਫ਼ ਮੈਂਬਰਜ਼ ਸੋਸ਼ਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ

ਗੜ੍ਹਦੀਵਾਲਾ, 3 ਮਈ (ਚੱਗਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਥਿੰਦਾ ਵਿਖੇ ਸਰਕਾਰੀ ਹਦਾਇਤਾਂ ਅਨੁਸਾਰ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX