ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  33 minutes ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  49 minutes ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  59 minutes ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 2 hours ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 2 hours ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 3 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 3 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  about 3 hours ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 3 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 5 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 5 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 5 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 5 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 5 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 6 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 6 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 6 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 minute ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 7 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 8 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 8 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 9 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਜਗਰਾਓਂ

ਪਿੰਡ ਲੰਮਾ ਵਿਖੇ ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੀ ਜਿੱਤ 'ਤੇ ਭਾਜਪਾ ਦੀ ਹੋਈ ਹਾਰ 'ਤੇ ਲੱਡੂ ਵੰਡੇ

ਰਾਏਕੋਟ, 3 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਲੰਮਾ ਵਿਖੇ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਜਿੱਤ 'ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਅਮਨਦੀਪ ਸਿੰਘ ਤੱਤਲਾ ਦੀ ਅਗਵਾਈ ਹੇਠ ਖੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਸਰਪੰਚ ਅਮਨਦੀਪ ਸਿੰਘ ਲੰਮਾ ਨੇ ਆਖਿਆ ਕਿ ਪੱਛਮੀ ਬੰਗਾਲ ਵਿਚ ਭਾਜਪਾ ਦੀ ਵੱਡੀ ਹਾਰ ਅਤੇ ਮਮਤਾ ਬੈਨਰਜੀ ਦੀ ਹੋਈ ਜਿੱਤ 'ਤੇ ਖੁਸ਼ੀ ਵਿਚ ਗ੍ਰਾਮ ਪੰਚਾਇਤ, ਬੀਕੇਯੂ (ਡਕੌਂਦਾ) ਅਤੇ ਕਿਸਾਨਾਂ ਨੇ ਖੁਸ਼ੀ ਜਾਹਿਰ ਕਰਦਿਆਂ ਲੱਡੂ ਵੰਡੇ | ਉਨ੍ਹਾਂ ਆਖਿਆ ਕਿ ਜੇਕਰ ਪੱਛਮੀ ਬੰਗਾਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੀ ਜੋੜੀ ਦੀ ਅਗਵਾਈ ਹੇਠ ਭਾਜਪਾ ਜਿੱਤ ਹਾਸਲ ਕਰ ਜਾਂਦੀ ਤਾਂ ਦੇਸ਼ ਨੂੰ ਵੱਡਾ ਨੁਕਸਾਨ ਝੱਲਣਾ ਪੈਣਾ ਸੀ ਕਿਉਂਕਿ ਭਾਜਪਾ ਦੀ ਪੱਛਮੀ ਬੰਗਾਲ 'ਚ ਹਾਰ ਪਿੱਛੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਗਏ ਪ੍ਰਚਾਰ ਦਾ ਭਾਜਪਾ ਨੂੰ ਵੱਡੇ ਸਿਆਸੀ ਨੁਕਸਾਨ ਦਾ ਸਾਹਮਾਣ ਕਰਨਾ ਪਿਆ | ਇਸ ਮੌਕੇ ਪੰਚ ਸਤਪਾਲ ਸਿੰਘ, ਪੰਚ ਜਸਵੰਤ ਸਿੰਘ, ਪੰਚ ਹਰਬੰਸ ਸਿੰਘ, ਪੰਚ ਅਮਰਜੀਤ ਕੌਰ, ਪੰਚ ਸਰਬਜੀਤ ਕੌਰ, ਨੰਬਰਦਾਰ ਜਰਨੈਲ ਸਿੰਘ, ਡਾ: ਬੇਅੰਤ ਸਿੰਘ, ਨਿਰਪਾਲ ਸਿੰਘ, ਸੋਹਣ ਸਿੰਘ, ਬਲਬੀਰ ਸਿੰਘ ਢਿੱਲੋਂ, ਕਰਮਜੀਤ ਸਿੰਘ ਢਿੱਲੋਂ, ਨਾਇਬ ਸਿੰਘ ਢਿੱਲੋਂ, ਮਹਿੰਦਰ ਸਿੰਘ ਢਿੱਲੋਂ, ਸਤਨਾਮ ਸਿੰਘ, ਜਸਵਿੰਦਰ ਸਿੰਘ ਤੱਤਲਾ, ਜਗਜੀਤ ਸਿੰਘ, ਗਰਜੰਟ ਸਿੰਘ, ਸ਼ਿੰਦਾ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਬੰਗਾਲ ਵਿੱਚ ਟੀ.ਐੱਮ.ਸੀ ਦੇ ਜਿੱਤਣ ਦੀ ਖੁਸ਼ੀ 'ਚ ਕਿਸਾਨਾਂ ਨੇ ਵੰਡੇ ਲੱਡੂ
ਰਾਏਕੋਟ, 3 ਮਈ (ਸੁਸ਼ੀਲ)-ਬੰਗਾਲ ਵਿੱਚ ਤਿ੍ਣਮੂਲ ਕਾਂਗਰਸ ਪਾਰਟੀ ਦੀ ਜਿੱਤ ਹੋਈ ਵੱਡੀ ਜਿੱਤ ਅਤੇ ਭਾਜਪਾ ਦੀ ਹਾਰ ਦੀ ਖੁਸ਼ੀ 'ਚ ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਅਮਰ ਸਿੰਘ ਅਤੇ ਸਰਪੰਚ ਜਸਪ੍ਰੀਤ ਸਿੰਘ ਤਲਵੰਡੀ ਦੀ ਅਗਵਾਈ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ ਪ੍ਰਧਾਨ ਅਮਰ ਸਿੰਘ ਅਤੇ ਸਰਪੰਚ ਜਸਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਹੋਈ ਵੱਡੀ ਹਾਰ ਨਾਲ ਦੇਸ਼ ਵਿੱਚੋਂ ਭਾਜਪਾ ਦਾ ਪਤਨ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਮੌਕੇ ਉਥੇ ਜਾ ਕੇ ਲੋੋਕਾਂ ਸਮੇਤ ਕਿਸਾਨਾਂ ਨੂੰ ਇਨ੍ਹਾਂ ਮਾਰੂ ਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕ ਕੀਤਾ ਗਿਆ ਸੀ ਤੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੂਰੀ ਤਾਕਤ ਲਗਾਉਣ ਦੇ ਬਾਵਜੂਦ ਵੀ ਬੰਗਾਲ ਦੇ ਲੋਕਾਂ ਨੇ ਭਾਜਪਾ ਸਰਕਾਰ ਦੇ ਗਲਤ ਫੈਸਲਿਆਂ ਕਾਲੇ ਖੇਤੀ ਕਾਨੂੰਨਾਂ ਅਤੇ ਹਿੰਸਾ ਦੇ ਮੁੱਦੇ 'ਤੇ ਆਪਣਾ ਫ਼ੈਸਲਾ ਲੋਕਤੰਤਰਿਕ ਢੰਗ ਨਾਲ ਵੋਟਾਂ ਰਾਹੀਂ ਭਾਜਪਾ ਨੂੰ ਸੱਤਾ ਤੋਂ ਬਾਹਰ ਰੱਖਣ ਦਾ ਜੋ ਫੈਸਲਾ ਕੀਤਾ ਹੈ, ਉਹ ਬਹੁਤ ਹੀ ਵਧੀਆ ਹੈ | ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਹਾਰ ਤੋਂ ਸਬਕ ਲੈਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਉਹ ਯੂ.ਪੀ ਵੱਲ ਨੂੰ ਰੁਖ ਕਰਨਗੇ ਅਤੇ ਭਾਜਪਾ ਵਿਰੁੱਧ ਪ੍ਰਚਾਰ ਸ਼ੁਰੂ ਕਰਨਗੇ | ਇਸ ਮੌਕੇ ਬੂਟਾ ਸਿੰਘ ਰਾਊਵਾਲ, ਮਹਿੰਦਰਪਾਲ ਸਿੰਘ ਤਲਵੰਡੀ, ਨਰਿੰਦਰ ਸਿੰਘ, ਹਰਬੰਸ ਸਿੰਘ, ਹਰਜਿੰਦਰ ਸਿੰਘ, ਤੇਜਬੀਰ ਸਿੰਘ, ਗੁਰਚਰਨ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ, ਸ਼ੇਰ ਸਿੰਘ ਮੁੱਲਾਪੁਰੀਆ, ਸਿਕੰਦਰ ਸਿੰਘ, ਭੋਲਾ ਸਿੰਘ ਮਾਂਗਟ ਸਮੇਤ ਹੋਰ ਵੀ ਹਾਜ਼ਰ ਸਨ |
ਪੱਛਮੀ ਬੰਗਾਲ 'ਚ ਮੋਦੀ ਸਰਕਾਰ ਦਾ ਘੁਮੰਡ ਚਕਨਾਚੂਰ ਹੋਇਆ-ਕਾਮਰੇਡ ਬਖਤਪੁਰ
ਜਗਰਾਉਂ, 3 ਮਈ (ਜੋਗਿੰਦਰ ਸਿੰਘ)-ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਨੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਹੋਈ ਹਾਰ ਨੇ ਭਾਜਪਾ ਦੇ ਫਾਸ਼ੀਵਾਦੀ ਏਜੰਡੇ ਦੀ ਹਾਰ ਦੱਸਦਿਆਂ ਬੰਗਾਲੀ ਲੋਕਾਂ ਵਲੋਂ ਭਾਰਤੀ ਸੰਵਿਧਾਨ ਦੀ ਰਾਖੀ ਕਰਨ ਹਿਤ ਉਨ੍ਹਾਂ ਨੂੰ ਵਧਾਈ ਭੇਜੀ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਕਿਹਾ ਕਿ ਮੋਦੀ ਸਰਕਾਰ ਦਾ ਘੁਮੰਡ ਚਕਨਾਚੂਰ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਫਾਸ਼ੀਵਾਦੀ ਗਰੋਹ ਅਤੇ ਸਰਕਾਰ ਦੇ ਸਿਧਾਂਤਕਾਰ ਆਰ.ਐੱਸ.ਐੱਸ. ਲਾਣੇ ਨੂੰ ਜਾਣ ਲੈਣਾ ਚਾਹੀਦਾ ਹੈ ਕਿ ਦੇਸ਼ ਦੀ ਜਨਤਾ ਭਾਜਪਾ ਦੀ ਘੋਰ ਫਿਰਕੂ ਰਾਜਨੀਤੀ ਨੂੰ ਨਫ਼ਰਤ ਕਰਦੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਅੱਗ ਭਾਜਪਾ ਨੂੰ ਉੱਤਰ ਪ੍ਰਦੇਸ਼ ਦੀ ਹਾਰ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ | ਬਖਤਪੁਰਾ ਨੇ ਕਿਹਾ ਕਿ ਭਾਜਪਾ ਦੀ ਹਾਰ ਪਿੱਛੇ ਕਿਸਾਨ ਮੋਰਚੇ ਦਾ ਵੀ ਵੱਡਾ ਰੋਲ ਰਿਹਾ ਹੈ ਜੇਕਰ ਮੋਦੀ ਸਰਕਾਰ ਨੇ ਇਸ ਹਾਰ ਤੋਂ ਸਬਕ ਨਾ ਸਿੱਖਿਆ ਅਤੇ ਕਿਸਾਨੀ ਮਸਲੇ ਨੂੰ ਹੱਲ ਨਾ ਕੀਤਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੀ ਜਨਤਾ ਮੋਦੀ ਸਰਕਾਰ ਨੂੰ ਰਾਜ ਤੋਂ ਵਗਾਹ ਦੇ ਮਾਰੇਗੀ | ਕਾਮਰੇਡ ਬਖਤਪੁਰਾ ਨੇ ਕੇਰਲਾ ਵਿਚ ਖੱਬੇ ਫਰੰਟ ਦੀ ਜਿੱਤ ਉੱਪਰ ਖੁਸ਼ੀ ਦਾ ਇਜ਼ਹਾਰ ਕਰਦਿਆਂ ਲਿਬਰੇਸ਼ ਵਲੋਂ ਫਰੰਟ ਦੀ ਟੀਮ ਨੂੰ ਵਧਾਈ ਭੇਜੀ |

'ਕੋਰੋਨਾ ਸੰਕਟ 'ਚ ਅਪੀਲ' ਪਲਾਜ਼ਮਾ ਬੈਂਕ ਲਈ ਯੂਥ ਅਕਾਲੀ ਦਲ ਨੂੰ ਸਹਿਯੋਗ ਕੀਤਾ ਜਾਵੇਗਾ-ਇਯਾਲੀ

ਮੁੱਲਾਂਪੁਰ-ਦਾਖਾ, 3 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਾਪਰ ਰਹੇ ਦੁਖਾਂਤ ਨੂੰ ਹੋਰ ਵਧਣ ਤੋਂ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਪੀਲ ਬਾਅਦ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਖੰਨਾ 'ਚ 3 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ-16 ਨਵੇਂ ਕੇਸ

ਖੰਨਾ, 3 ਮਈ (ਹਰਜਿੰਦਰ ਸਿੰਘ ਲਾਲ)-ਬੀਤੇ ਕੁੱਝ ਦਿਨਾਂ ਤੋਂ ਖੰਨਾ ਸ਼ਹਿਰ 'ਚ ਕੋਰੋਨਾ ਮਰੀਜ਼ਾਂ ਦੀ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ¢ ਸ਼ਹਿਰ ਤੇ ਆਸਪਾਸ ਦੇ ਇਲਾਕਿਆਂ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀਆਂ ਮੌਤਾਂ ਦੀ ਵਧਦੀ ਗਿਣਤੀ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਰੌਂਦ ਸਮੇਤ ਵਿਅਕਤੀ ਕਾਬੂ

ਖੰਨਾ, 3 ਮਈ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਦੋਸੀ ਪਿਸਤੌਲ 315 ਬੋਰ ਅਤੇ ਇਕ ਰੌਂਦ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਫੜੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਵਰਿੰਦਰ ਕੁਮਾਰ ਉਰਫ਼ ਵਿੱਕੀ ਵਾਸੀ ਰਣਬੀਰ ਨਗਰ, ਬੜਾ ਰੋਡ ਗੁਰਾਇਆ ਜ਼ਿਲ੍ਹਾ ਜਲੰਧਰ ਵਜੋਂ ਹੋਈ ...

ਪੂਰੀ ਖ਼ਬਰ »

ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਕਈ ਮੁਲਾਜ਼ਮਾਂ ਦੀ ਬਦਲੀ

ਸਿੱਧਵਾਂ ਬੇਟ, 3 ਮਈ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਥਾਣਾ ਸਿੱਧਵਾਂ ਬੇਟ ਦੇ ਕਈ ਮੁਲਾਜ਼ਮਾਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਕੱਤਰ ਜਨਰਲ ਬਿੰਦਰ ਮਨੀਲਾ ਦਾ ਟਰੱਕ ਯੂਨੀਅਨ ਜਗਰਾਉਂ ਵਲੋਂ ਸਨਮਾਨ

ਜਗਰਾਉਂ, 3 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਸ਼੍ਰੋਮਣੀ ਅਕਾਲੀ ਵਲੋਂ ਪਿਛਲੇ ਦਿਨੀਂ ਟ੍ਰਾਂਸਪੋਰਟ ਵਿੰਗ ਦੇ ਨਿਯੁਕਤ ਕੀਤੇ ਗਏ ਸੂਬਾ ਸਕੱਤਰ ਜਰਨਲ ਗੁਰਵਿੰਦਰ ਸਿੰਘ ਬਿੰਦਰ ਮਨੀਲਾ ਦੀ ਨਿਯੁਕਤੀ ਦੀ ਵੱਡੇ ਪੱਧਰ 'ਤੇ ਟਰੱਕ ਆਪ੍ਰੇਟਰਾਂ ਵਲੋਂ ਖੁਸ਼ੀ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਕਈ ਥਾਣਾ ਮੁਖੀ ਬਦਲੇ

ਜਗਰਾਉਂ, 3 ਮਈ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਅਤੇ ਚੌਂਕੀਆਂ ਦੇ ਮੁਖੀਆਂ ਨੂੰ ਬਦਲ ਕੇ ਇੱਧਰੋਂ-ਉਧਰ ਕੀਤਾ ਗਿਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇੰਚਾਰਜ ਸੀ.ਆਈ.ਏ. ਸਟਾਫ਼ ਇੰਸਪੈਕਟਰ ...

ਪੂਰੀ ਖ਼ਬਰ »

ਟੀਚਰ ਏਡਿਡ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਬੀਰ ਸਿੰਘ ਸਮਰਾ ਦਾ ਸਨਮਾਨ

ਜਗਰਾਉਂ, 3 ਮਈ (ਜੋਗਿੰਦਰ ਸਿੰਘ)-ਜਗਰਾਉਂ ਇਲਾਕੇ ਦੀ ਮਾਣਮੱਤੀ ਸ਼ਖ਼ਸੀਅਤ ਲਖਵੀਰ ਸਿੰਘ ਸਮਰਾ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਬਣਨ 'ਤੇ ਅੱਜ ਪੰਜਾ ਸਕੂਲ ਟੀਚਰ ਏਡਿਡ ਯੂਨੀਅਨ ਵਲੋਂ ਇਕ ਸਾਦੇ ਤੇ ਪ੍ਰਭਾਵਸਾਲੀ ਸਮਾਗਮ ਦੌਰਾਨ ਉਨ੍ਹਾਂ ਦਾ ਸਨਮਾਨ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਪਲਾਟ ਵੇਚਣ ਦੇ ਚਰਚਿਤ ਮਾਮਲੇ 'ਚ ਸ਼ਾਮਿਲ ਅਦਾਲਤੀ ਭਗੌੜਾ ਪ੍ਰਾਪਰਟੀ ਡੀਲਰ ਕਾਬੂ

ਰਾਏਕੋਟ, 3 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਦਰ ਰਾਏਕੋਟ ਵਲੋਂ ਜਗਰਾਉਂ ਅਦਾਲਤ ਦੇ ਭਗੌੜੇ ਨੂੰ ਕਾਬੂ ਕਰਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਮੌਕੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਅਜੈਬ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਭਾਰਤ ਨੇ ਮਨਰੇਗਾ ਮਜ਼ਦੂਰਾਂ ਦੀ ਮੰਗਾਂ ਲਈ ਦਿੱਤਾ ਮੰਗ-ਪੱਤਰ

ਜਗਰਾਉਂ, 3 ਮਈ (ਜੋਗਿੰਦਰ ਸਿੰਘ)-ਮਜ਼ਦੂਰ ਸ਼ਕਤੀ ਪਾਰਟੀ ਭਾਰਤ ਵਲੋਂ ਮਨਰੇਗਾ ਮਜ਼ਦੂਰਾਂ ਦੀ ਮੰਗਾਂ ਲਈ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਮਜ਼ਦੂਰ ਸ਼ਕਤੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਚੜਤ ਸਿੰਘ, ਕਾਮਰੇਡ ਪ੍ਰੀਤਮ ਸਿੰਘ, ਨਿਰਮਲ ...

ਪੂਰੀ ਖ਼ਬਰ »

ਸਿੱਧਵਾਂ ਖੁਰਦ ਵਿਖੇ ਟੈਕਨੀਕਲ ਸਰਵਿਸਿਜ਼ ਯੁੂਨੀਅਨ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਲਹਿਰਾਇਆ

ਚੌਂਕੀਮਾਨ, 3 ਮਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਸਿੱਧਵਾਂ ਖੁਰਦ ਵਿਖੇ ਟੈਕਨੀਕਲ ਸਰਵਿਸਜ਼ ਯੁੂਨੀਅਨ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਲਹਿਰਾਇਆ ਗਿਆ ਤੇ ਸਮੁੱਚੇ ਮੁਲਾਜ਼ਮਾਂ ਵਲੋਂ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਸਿੱਧਵਾਂ ਨੂੰ ਭਾਰਤੀ ਕਿਸਾਨ ਯੂੁਨੀਅਨ (ਡਕੌਂਦਾ) ਦਾ ਜ਼ਿਲ੍ਹਾ ਲੁਧਿਆਣਾ ਦਾ ਪ੍ਰੈੱਸ ਸਕੱਤਰ ਕੀਤਾ ਨਿਯੁਕਤ

ਚੌਂਕੀਮਾਨ, 3 ਮਈ (ਤੇਜਿੰਦਰ ਸਿੰਘ ਚੱਢਾ)-ਭਾਰਤੀ ਕਿਸਾਨ ਯੂੁਨੀਅਨ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਭਾਰਤੀ ਕਿਸਾਨ ਯੂੁਨੀਅਨ ਡਕੌਂਦਾ ਦੇ ਪਿੰਡ ਸਿੱਧਵਾਂ ਕਲਾਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧਵਾਂ ਨੂੰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਰਾਭਾ ਵਲੋਂ ਦਾਖ਼ਲਾ ਚੇਤਨਾ ਰੈਲੀ ਕੱਢੀ

ਪੱਖੋਵਾਲ/ਸਰਾਭਾ, 3 ਮਈ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਜਿੱਥੇ ਖ਼ਾਲੀ ਅਸਾਮੀਆਂ ਨੂੰ ਭਰਿਆ ਗਿਆ ਹੈ ਉੱਥੇ ਹੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਕੂਲਾਂ 'ਚ ਹਰ ਤਰ੍ਹਾਂ ਦੀ ਸਹੂਲਤ ...

ਪੂਰੀ ਖ਼ਬਰ »

ਪਿੰਡ ਜੰਡੀ ਦੇ ਅਕਾਲੀ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਟਰ ਵਿੰਗ ਦੇ ਨਵੇਂ ਬਣੇ ਸਕੱਤਰ ਜਨਰਲ ਬਿੰਦਰ ਮਨੀਲਾ ਦਾ ਸਨਮਾਨ

ਸਿੱਧਵਾਂ ਬੇਟ, 3 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੇ ਸਰਗਰਮ ਅਕਾਲੀ ਵਰਕਰਾਂ ਵਲੋਂ ਭਾਈ ਅਜਮੇਰ ਸਿੰਘ ਖ਼ਾਲਸਾ ਅਤੇ ਪੰਚ ਸੁਖਵਿੰਦਰ ਸਿੰਘ ਛੀਨਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ਜਨਰਲ ਬਿੰਦਰ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਪੱਤਰਕਾਰਾਂ ਪ੍ਰੈੱਸ ਸੁਤੰਤਰਤਾ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 3 ਮਈ (ਨਿਰਮਲ ਸਿੰਘ ਧਾਲੀਵਾਲ)-ਸੰਯੁਕਤ ਰਾਸ਼ਟਰ ਦੀ ਮਹਾਂਸਭਾ ਵਲੋਂ 3 ਮਈ ਨੂੰ ਵਿਸ਼ਵ ਪ੍ਰੈੱਸ ਸੁਤੰਤਰਤਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੋਇਆ ਹੈ | ਇਹ ਦਿਨ ਸੰਸਾਰ ਭਰ ਵਿਚ ਪ੍ਰੈੱਸ ਦੀ ਸੁਤੰਤਰਤਾ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਦੇ ਮੰਤਵ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਖ਼ਿਲਾਫ਼ ਸਾਨੂੰ ਸਾਰਿਆਂ ਨੂੰ ਗੰਭੀਰਤਾ ਦਿਖਾਉਣੀ ਪਵੇਗੀ-ਪ੍ਰਧਾਨ ਸਲੇਮਪੁਰ

ਹੰਬੜਾਂ, 3 ਮਈ (ਹਰਵਿੰਦਰ ਸਿੰਘ ਮੱਕੜ)-ਦੁਬਾਰਾ ਫਿਰ ਤੋਂ ਦਿਨੋਂ-ਦਿਨ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਬੜੀ ਭਿਆਨਕ ਸ਼ਕਲ ਅਖ਼ਤਿਆਰ ਕਰ ਲਈ ਹੈ ਤੇ ਲੋਕ ਫਿਰ ਤੋਂ ਘਰਾਂ ਵਿਚ ਰਹਿਣ ਲਈ ਮਜ਼ਬੂਰ ਹੋਏ ਹਨ | ਕੋਰੋਨਾ ਮਹਾਂਮਾਰੀ ਖ਼ਿਲਾਫ਼ ਸਾਵਧਾਨੀਆਂ ਤੇ ਸਰਕਾਰ ...

ਪੂਰੀ ਖ਼ਬਰ »

ਐੱਮ.ਪੀ ਨੇ ਪਿੰਡ ਲਿੱਤਰਾਂ 'ਚ 50 ਲੱਖ ਦੀ ਲਾਗਤ ਨਾਲ ਬਣ ਰਹੀ ਟੈਂਕੀ ਦਾ ਰੱਖਿਆ ਨੀਂਹ ਪੱਥਰ

ਰਾਏਕੋਟ, 3 ਮਈ (ਸੁਸ਼ੀਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿਚ ਵੱਡੀ ਪੱਧਰ 'ਤੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਨੇੜਲੇ ਪਿੰਡ ਲਿੱਤਰਾਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ...

ਪੂਰੀ ਖ਼ਬਰ »

ਕੰਡਾ ਪਾਸ ਕਰਨ ਵਾਲੀ ਟੀਮ ਵਲੋਂ ਲੋਧੀਵਾਲ ਦੀ ਦਾਣਾ ਮੰਡੀ 'ਚ ਲੱਗੇ ਕੰਡੇ ਦੀ ਜਾਂਚ

ਸਿੱਧਵਾਂ ਬੇਟ, 3 ਮਈ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੀ ਦਾਣਾ ਮੰਡੀ ਲੋਧੀਵਾਲ ਵਿਖੇ ਇਕ ਆੜ੍ਹਤੀਏ ਦੇ ਚੌਧਰੀ ਅਤੇ ਮੰਡੀ ਵਿਚ ਲੱਗੇ ਫ਼ਰਸੀ ਕੰਡੇ 'ਤੇ ਇਕ ਕਿਸਾਨ ਦੀ ਟਰਾਲੀ ਵਿਚ ਪਾਈ ਹੋਰ ਕਣਕ ਨੂੰ ਘੱਟ ਦੱਸਕੇ ਕਣਕ ਤੋਲਣ ਦਾ ਚੱਲ ਰਿਹਾ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਦੀ ਹੋਈ ਹਾਰ ਦੀ ਖ਼ੁਸ਼ੀ 'ਚ ਮਲਕਪੁਰ ਬੇਟ ਵਿਖੇ ਕਿਸਾਨਾਂ ਨੇ ਲੱਡੂ ਵੰਡੇ

ਹੰਬੜਾਂ, 3 ਮਈ (ਮੇਜਰ ਹੰਬੜਾਂ)-ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਮਮਤਾ ਬੈਨਰਜੀ ਵਲੋਂ ਅੜੀਆਲ ਭਾਰਤੀ ਜਨਤਾ ਪਾਰਟੀ ਨੂੰ ਹਰਾਕੇ ਜਿੱਤ ਹਾਸਲ ਕਰਨ ਦੀ ਖੁਸ਼ੀ ਵਿਚ ਕਿਸਾਨ ਆਗੂ ਸਾਬਕਾ ਸਰਪੰਚ ਕਰਮਜੀਤ ਸਿੰਘ ਮਲਕਪੁਰ ਸਮੇਤ ਹੋਰ ਆਗੂਆਂ ਲੱਡੂ ਵੰਡ ਕੇ ਖੁਸ਼ੀ ...

ਪੂਰੀ ਖ਼ਬਰ »

ਪੁਲਿਸ ਥਾਣਾ ਸਿਟੀ ਰਾਏਕੋਟ ਦਾ ਵਿਨੋਦ ਕੁਮਾਰ ਨੇ ਚਾਰਜ ਸੰਭਾਲਿਆ

ਰਾਏਕੋਟ, 3 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ.ਐਚ.ਓ ਪਰਵਿੰਦਰ ਸਿੰਘ ਨਾਗੋਕੇ ਦਾ ਤਬਾਦਲਾ ਹੋ ਜਾਣ ਕਾਰਨ ਨਵੇਂ ਨਿਯੁਕਤ ਹੋਏ ਥਾਣਾ ਮੁਖੀ ਵਿਨੋਦ ਕੁਮਾਰ ਨੇ ਬਤੌਰ ਐਸ.ਐਚ.ਓ ਸਿਟੀ ਦਾ ਚਾਰਜ ਸੰਭਾਲਿਆ | ਇਸ ਮੌਕੇ ਪੁਲਿਸ ਥਾਣਾ ਸਿਟੀ ਦੇ ...

ਪੂਰੀ ਖ਼ਬਰ »

ਠੱਗੀ ਦੇ ਮਾਮਲੇ 'ਚ ਇੱਕ ਗਿ੍ਫ਼ਤਾਰ

ਖੰਨਾ, 3 ਮਈ (ਅਜੀਤ ਬਿਊਰੋ)-ਸਮਰਾਲਾ ਪੁਲਿਸ ਨੇ ਪਰਮਜੀਤ ਕੌਰ ਦੀ ਸ਼ਿਕਾਇਤ 'ਤੇ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਹੇਠ ਦਰਜ ਕੇਸ 'ਚ ਗਿ੍ਫ਼ਤਾਰ ਕੀਤਾ ਹੈ ਤੇ ਇਕ ਵਿਅਕਤੀ ਸਤਵੀਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ¢ ਸਤਬੀਰ ਸਿੰਘ ਨੂੰ ਇਕ ਕਿਰਾਏ ਦੀ ਦੁਕਾਨ ਦੀ ਖ਼ਰੀਦ ...

ਪੂਰੀ ਖ਼ਬਰ »

ਪਾਰਟੀ ਨੂੰ ਸਿਰਫ਼ ਵੋਟਾਂ ਵੇਲੇ ਹੀ ਯਾਦ ਆਉਂਦੇ ਨੇ ਵਰਕਰ-ਖਾਨ

ਖੰਨਾ, 3 ਮਈ (ਹਰਜਿੰਦਰ ਸਿੰਘ ਲਾਲ)-ਕਾਂਗਰਸ ਪਾਰਟੀ ਦੇ ਵਰਕਰਾਂ 'ਚ ਆਪਣੀ ਹੀ ਪਾਰਟੀ ਨੂੰ ਲੈ ਕੇ ਬਗ਼ਾਵਤ ਸੁਰਾਂ ਉੱਠਣ ਲੱਗੀਆਂ ਹਨ¢ ਵਰਕਰਾਂ ਦੇ ਨਾਲ ਨਾਲ ਹੁਣ ਸੀਨੀਅਰ ਆਗੂ ਵੀ ਪਾਰਟੀ ਦੇ ਨਾਲ ਨਾਲ ਮੁੱਖ ਮੰਤਰੀ 'ਤੇ ਵੀ ਉਨ੍ਹਾਂ ਨੂੰ ਅਣਦੇਖਾ ਕਰਨ ਦਾ ਦੋਸ਼ ਲਗਾ ...

ਪੂਰੀ ਖ਼ਬਰ »

ਬੰਗਾਲ ਚੋਣ ਨਤੀਜੇ ਨੇ ਮੋਦੀ ਤੇ ਸ਼ਾਹ ਦਾ ਹੰਕਾਰ ਤੋੜਿਆ-ਕਾਂਗਰਸੀ ਆਗੂ

ਬੀਜਾ, 3 ਮਈ (ਅਵਤਾਰ ਸਿੰਘ ਜੰਟੀ ਮਾਨ)-ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਦਾ ਭਰਵਾਂ ਸਵਾਗਤ ਕਰਦਿਆਂ ਹੋਇਆਂ ਬੀਜਾ ਇਲਾਕੇ ਦੇ ਕਾਂਗਰਸੀ ਆਗੂ ਸਰਪੰਚ ਹਰਪਾਲ ਸਿੰਘ ਘੰੁਗਰਾਲੀ, ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਬੀਜਾ, ਸਾਬਕਾ ਸਰਪੰਚ ਬਲਜੀਤ ਸਿੰਘ ਜਟਾਣਾ, ਤੇ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ ਦੇ ਅਹੁਦੇਦਾਰ ਦੇ ਮੋਬਾਈਲ ਤੋਂ ਅਸ਼ਲੀਲ ਫ਼ੋਟੋ ਪਾਉਣ ਦੀ ਚਰਚਾ

ਖੰਨਾ, 3 ਮਈ (ਹਰਜਿੰਦਰ ਸਿੰਘ ਲਾਲ)-ਇਕ ਵਟਸਐਪ ਗਰੁੱਪ 'ਚ ਇਕ ਅਸ਼ਲੀਲ ਪੋਸਟ ਦਾ ਸਕਰੀਨ ਸ਼ਾਟ ਸ਼ਹਿਰ ਦੇ ਲੋਕਾਂ 'ਚ ਚਰਚਾ ਦਾ ਵਿਸ਼ਾ ਹੈ¢ ਜਦੋਂ ਕਿ ਸ਼ਹਿਰ ਦੇ ਜਿਸ ਮਹੱਤਵਪੂਰਨ ਵਿਅਕਤੀ ਜੋ ਸ਼ਹਿਰ ਦੀ ਇੱਕ ਵੱਡੀ ਵਿਦਿਅਕ ਸੰਸਥਾ ਦਾ ਅਹੁਦੇਦਾਰ ਤੇ ਵੱਡਾ ਵਪਾਰੀ ਵੀ ਹੈ, ...

ਪੂਰੀ ਖ਼ਬਰ »

ਬੈਂਕ ਵਲੋਂ ਕਿਸਾਨ ਆਗੂ ਸੰਧੂ ਨੂੰ ਪ੍ਰੇਸ਼ਾਨ ਕਰਨ ਦਾ ਆਗੂਆਂ ਨੇ ਲਿਆ ਗੰਭੀਰ ਨੋਟਿਸ

ਹਠੂਰ, 3 ਮਈ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਲੁਧਿਆਣਾ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਦੇ ਗ੍ਰਹਿ ਪਿੰਡ ਮਾਣੂੰਕੇ ਵਿਖੇ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ਫੇਰੂਰਾਈ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪਿ੍੍ਰ੍ਰੰ: ਰਵਿੰਦਰ ਕੁਮਾਰੀ ਦਾ ਨੌਕਰੀ ਤੋਂ ਸੇਵਾਮੁਕਤ ਹੋਣ 'ਤੇ ਪੁੜੈਣ ਸਕੂਲ 'ਚ ਵਿਸ਼ੇਸ਼ ਸਨਮਾਨ

ਹੰਬੜਾਂ, 3 ਮਈ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਦੇ ਪਿ੍ੰਸੀਪਲ ਮੈਡਮ ਰਵਿੰਦਰ ਕੁਮਾਰੀ ਦੇ ਨੌਕਰੀ ਤੋਂ ਸੇਵਾਮੁਕਤ ਹੋਣ 'ਤੇ ਸਮੂਹ ਸਕੂਲ ਸਟਾਫ਼ ਵੱਲੋਂ ਕੋਵਿਡ-19 ਸਬੰਧੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੀ.ਐੱਚ.ਜੀ ਅਕੈਡਮੀ ਖੰਡੂਰ ਵਿਖੇ ਮਜ਼ਦੂਰ ਦਿਵਸ ਮਨਾਇਆ

ਜੋਧਾਂ, 3 ਮਈ (ਗੁਰਵਿੰਦਰ ਸਿੰਘ ਹੈਪੀ)-ਜੀ.ਐੱਚ.ਜੀ ਅਕੈਡਮੀ ਖੰਡੂਰ ਵਿਖੇ ਸੰਸਥਾ ਦੇ ਪਿ੍ੰਸੀਪਲ ਵਿਪਨ ਕੁਮਾਰ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਆਨਲਾਈਨ ਪ੍ਰੋਗਰਾਮ ਦਾ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਮਜ਼ਦੂਰ ਦਿਵਸ ਨੂੰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਆਲੀਵਾਲ ਵਲੋਂ ਦਾਖ਼ਲੇ ਵਧਾਉਣ ਲਈ ਕੱਢੀ ਰੈਲੀ

ਭੰੂਦੜੀ, 3 ਮਈ (ਕੁਲਦੀਪ ਸਿੰਘ ਮਾਨ)-ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਤੇ ਜ਼ਿਲ੍ਹਾ ਸਿਖਿਆ ਅਫ਼ਸਰ ਲਖਵੀਰ ਸਿੰਘ ਦੀ ਅਗਵਾਈ ਹੇਠ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਆਲੀਵਾਲ ਵੱਲੋਂ ਸਰਕਾਰੀ ਸਕੂਲ 'ਚ 2021-22 ਸੈਸ਼ਨ ਲਈ ਸ਼ੁਰੂ ਹੋਏ ਦਾਖ਼ਲਿਆਂ ਦੌਰਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜਗਰਾਉਂ ਵਿਖੇ ਕੋਰੋਨਾ ਦਵਾਈ ਦੇ ਟੀਕੇ ਖ਼ਤਮ-ਡਾ: ਮਹਿੰਦਰਾ

ਜਗਰਾਉਂ, 3 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਜਗਰਾਉਂ ਨੇ ਜਗਰਾਉਂ ਸ਼ਹਿਰ ਦੇ ਵੱਖ-ਵੱਖ ਥਾਂਵਾਂ ਅਤੇ ਸਿਵਲ ਹਸਪਤਾਲ ਵਿਖੇ ਕੈਂਪ ਲਗਾਏ | ਇਨ੍ਹਾਂ ਕੈਂਪਾਂ ਵਿਚ 181 ਮਰਦ ਤੇ ਔਰਤਾਂ ਜੋ 45 ਸਾਲ ਤੋਂ ਉੱਪਰ ਹਨ ਨੂੰ ਕੋਰੋਨਾ ...

ਪੂਰੀ ਖ਼ਬਰ »

ਸਲੇਮਪੁਰ ਦੇ ਸਰਕਾਰੀ ਮਿਡਲ ਸਕੂਲ ਵਲੋਂ ਦਾਖ਼ਲੇ ਸਬੰਧੀ ਚੇਤਨਾ ਰੈਲੀ ਕੱਢੀ

ਹੰਬੜਾਂ, 3 ਮਈ (ਹਰਵਿੰਦਰ ਸਿੰਘ ਮੱਕੜ)-ਰਾਜ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਦੀਆਂ ਮੁਫ਼ਤ ਸਹੂਲਤਾਂ ਬਾਰੇ ਲੋਕਾਂ ਨੂੰ ਦੱਸਣ ਲਈ ਸਰਕਾਰੀ ਮਿਡਲ ਸਕੂਲ ਸਲੇਮਪੁਰ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ ਹਠੂਰ ਵਲੋਂ ਦਾਖ਼ਲਿਆਂ ਸਬੰਧੀ ਰੈਲੀ

ਹਠੂਰ, 3 ਮਈ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਕੰਨਿਆਂ ਹਾਈ ਸਕੂਲ ਹਠੂਰ ਵਲੋਂ ਸਰਕਾਰੀ ਹਦਾਇਤਾਂ ਮੁਤਾਬਿਕ ਪਿ੍ੰ: ਹਰਵਿੰਦਰ ਕੌਰ, ਬੀ.ਐੱਮ. ਗੁਰਦੀਪ ਸਿੰਘ, ਬੀ.ਐਮ. ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਉਕਤ ਸਕੂਲ ਵਿਚ ਬੱਚਿਆਂ ਨੂੰ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਜੀ.ਐੱਚ.ਜੀ. ਅਕੈਡਮੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 3 ਮਈ (ਜੋਗਿੰਦਰ ਸਿੰਘ)-ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਤੇ ਉਨ੍ਹਾਂ ਦੇ ਪਰਿਵਾਰ ਸਮੇਤ ਸਮੂਹ ਸਟਾਫ਼ ਵਲੋਂ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਘਮਣੇਵਾਲ 'ਚ ਦਾਖ਼ਲੇ ਵਧਾਉਣ ਸਬੰਧੀ ਰੈਲੀ

ਹੰਬੜਾਂ, 3 ਮਈ (ਮੇਜਰ ਹੰਬੜਾਂ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਾਰੀ ਮਿਡਲ ਸਕੂਲ ਘਮਣੇਵਾਲ ਦੇ ਮੁੱਖ ਅਧਿਆਪਕ ਹਰਵਿੰਦਰ ਸਿੰਘ ਪੁੜੈਣ ਦੀ ਅਗਵਾਈ ਹੇਠ ਸਕੂਲ 'ਚ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਕੋਰੋਨਾ ਖ਼ਾਤਮਾ ਅਤੇ ਇਲਾਜ ਪੱਖੋਂ ਫੇਲ੍ਹ ਨੇ ਕੈਪਟਨ ਤੇ ਮੋਦੀ ਸਰਕਾਰਾਂ-ਵਿਧਾਇਕ ਹਿੱਸੋਵਾਲ

ਲੋਹਟਬੱਦੀ, 3 ਮਈ (ਕੁਲਵਿੰਦਰ ਸਿੰਘ ਡਾਂਗੋਂ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਮਾਨ ਆਪ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਕੋਰੋਨਾ ਸਬੰਧੀ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਵੱਲੋਂ ਵਿਦਿਆਰਥੀਆਂ ਲਈ ਆਨਲਾਈਨ ਗਤੀਵਿਧੀਆਂ ਕਰਵਾਈਆਂ

ਜਗਰਾਉਂ, 3 ਮਈ (ਜੋਗਿੰਦਰ ਸਿੰਘ)-ਸਪਰਿੰਡ ਡਿਊ ਪਬਲਿਕ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਗਤੀਵਿਧੀਆਂ ਦਾ ਵੀ ਆਯੋਜਨ ਕੀਤਾ ਗਿਆ | ਜਿਸ ਅਧੀਨ ਕਲਾਸ ਨਰਸਰੀ ਤੋਂ ਯੂ.ਕੇ.ਜੀ ਤੱਕ ਦੇ ਵਿਦਿਆਰਥੀਆਂ ਨੇ ਬੜੀ ਹੀ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਕੀਤਾ ਪਿੰਡ ਧੂਰਕੋਟ 'ਚ ਨਵੀਂ ਬਣੀ ਟੈਂਕੀ ਦਾ ਉਦਘਾਟਨ

ਰਾਏਕੋਟ, 3 ਮਈ (ਸੁਸ਼ੀਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਨੇੜਲੇ ਪਿੰਡ ਧੂਰਕੋਟ ਵਿਖੇ 15 ਲੱਖ ਦੀ ਲਾਗਤ ਨਾਲ ਉਸਾਰੀ ਗਈ ਪੀਣ ਵਾਲੇ ਪਾਣੀ ਦੀ ਟੈਂਕੀ ਦਾ ਉਦਘਾਟਨ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਪਿੰਡ ਦੇ ਪਤਵੰਤਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX