ਤਾਜਾ ਖ਼ਬਰਾਂ


ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  16 minutes ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  44 minutes ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  54 minutes ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  59 minutes ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 1 hour ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 1 hour ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  1 minute ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 2 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 3 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 4 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 4 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 4 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 5 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਦੀ ਮਾਰਕੀਟ ਕਮੇਟੀ ਦੇ ਜਨਰੇਟਰ ਨੂੰ ਲੱਗੀ ਅੱਗ

ਫ਼ਾਜ਼ਿਲਕਾ, 3 ਮਈ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿਚ ਸਥਿਤ ਮਾਰਕੀਟ ਕਮੇਟੀ ਦਫ਼ਤਰ ਦੇ ਜਨਰੇਟਰ ਵਿਚ ਅਚਾਨਕ ਅੱਗ ਲੱਗ ਗਈ | ਜਿਸ ਨੂੰ ਫਾਇਰ ਬਿ੍ਗੇਡ ਕਰਮਚਾਰੀਆਂ ਨੇ ਸਮੇਂ ਸਿਰ ਪੁੱਜ ਕੇ ਕਾਬੂ ਪਾ ਲਿਆ ਤੇ ਵੱਡਾ ਹਾਦਸਾ ਹੋਣ ਤੋਂ ਟਲ਼ ਗਿਆ | ਮਿਲੀ ਜਾਣਕਾਰੀ ਮੁਤਾਬਿਕ ਬਿਜਲੀ ਜਾਣ ਤੇ ਮਾਰਕੀਟ ਕਮੇਟੀ ਕਰਮਚਾਰੀਆਂ ਵਲੋਂ ਜਨਰੇਟਰ ਚਲਾਇਆ ਗਿਆ, ਜਿਸ ਤੋਂ ਬਾਅਦ ਅਚਾਨਕ ਉਸ ਵਿਚ ਅੱਗ ਲੱਗ ਗਈ | ਵੇਖਦਿਆਂ ਹੀ ਵੇਖਦਿਆਂ ਜਨਰੇਟਰ ਵਿਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗ ਗਈਆਂ | ਮੁਲਾਜ਼ਮਾਂ ਨੇ ਇਸ ਦੀ ਸੂਚਨਾ ਫਾਇਰ ਬਿ੍ਗੇਡ ਦਫ਼ਤਰ ਦਿੱਤੀ ਗਈ ਤੇ ਉਨ੍ਹਾਂ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਨਰੇਟਰ ਅੰਦਰ ਸਪਾਰਕਿੰਗ ਕਾਰਨ ਇਹ ਅੱਗ ਲੱਗ ਗਈ | ਜਿਸ ਨੂੰ ਲੈ ਕੇ ਮਾਰਕੀਟ ਕਮੇਟੀ ਕਰਮਚਾਰੀਆਂ ਵਲੋਂ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ | ਫਾਇਰ ਬਿ੍ਗੇਡ ਨੇ ਸਮੇਂ ਸਿਰ ਮੌਕੇ 'ਤੇ ਪਹੁੰਚ ਅੱਗ ਨੂੰ ਕਾਬੂ ਕਰ ਲਿਆ | ਦੱਸਣਯੋਗ ਹੈ ਕਿ ਨਵੀਂ ਅਨਾਜ ਮੰਡੀ ਵਿਚ ਇਸ ਸਮੇਂ ਕਣਕ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਜਿੱਥੇ ਮੰਡੀ ਅੰਦਰ ਕਣਕ ਪਈ ਹੈ, ਉੱਥੇ ਹੀ ਕਣਕ ਦੀਆਂ ਭਰੀਆਂ ਬੋਰੀਆਂ ਤੇ ਬਾਰਦਾਣਾ ਆਦਿ ਵੀ ਪਿਆ ਹੈ | ਜੇਕਰ ਇਸ ਅੱਗ ਨੂੰ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਇਕ ਵੱਡਾ ਹਾਦਸਾ ਵਾਪਰ ਸਕਦਾ ਸੀ |

ਐਂਟੀ ਕੁਰੱਪਸ਼ਨ ਬਿਊਰੋ ਦੇ ਜ਼ਿਲ੍ਹਾ ਪ੍ਰਧਾਨ ਬਣੇ ਗੁਰਪ੍ਰਤਾਪ ਸਿੰਘ ਹਨੀ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਾਸੀ ਨੌਜਵਾਨ ਆਗੂ ਗੁਰਪ੍ਰਤਾਪ ਸਿੰਘ ਹਨੀ ਕਾਮਰਾ ਨੂੰ ਐਂਟੀ ਕੁਰੱਪਸ਼ਨ ਬਿਊਰੋ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ | ਜਾਣਕਾਰੀ ਦਿੰਦਿਆਂ ਬਿਊਰੋ ਦੇ ਪੰਜਾਬ ਚੇਅਰਮੈਨ ਰਾਜੂ ਖੇੜਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਹਸਪਤਾਲ 'ਚ ਕੋਰੋਨਾ ਵੈਕਸੀਨ ਖ਼ਤਮ, ਪ੍ਰੇਸ਼ਾਨ ਹੋ ਕੇ ਲੋਕ ਵਾਪਸ ਪਰਤੇ

ਫ਼ਾਜ਼ਿਲਕਾ, 3 ਮਈ(ਅਮਰਜੀਤ ਸ਼ਰਮਾ)-ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਵਲੋਂ ਸਿਵਲ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਟੀਕਾ ਹਸਪਤਾਲ ਅੰਦਰ ਵੈਕਸੀਨ ਖ਼ਤਮ ਹੋ ਜਾਣ ਕਾਰਨ ਅੱਜ ਨਹੀਂ ਲੱਗ ਸਕਿਆ | ਜਿਸ ਕਾਰਨ ਸਿਵਲ ਹਸਪਤਾਲ ਵਿਖੇ ਟੀਕਾ ਲਗਵਾਉਣ ਆਏ 45 ਸਾਲ ਤੋਂ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ ਆਂਗਣਵਾੜੀ ਵਰਕਰਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਅਤੇ ਨਾਲ ਹੀ ਚਿਤਾਵਨੀ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 307 ਨਵੇਂ ਕੇਸਾਂ ਨਾਲ ਹੋਈਆਂ 7 ਮੌਤਾਂ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵੱਧ ਰਹੇ ਹਨ | ਜ਼ਿਲ੍ਹੇ ਵਿਚ ਕੋਰੋਨਾ ਦੇ 307 ਨਵੇਂ ਮਾਮਲੇ ਸਾਹਮਣੇ ਆਏ ਹਨ | ਜਦੋਂਕਿ 7 ਮੌਤਾਂ ਹੋਣ ਨਾਲ ਅੱਜ ਤੱਕ ਹੋਈਆਂ ਮੌਤਾਂ ਦੀ ਗਿਣਤੀ 157 ਹੋ ਗਈ ਹੈ | ...

ਪੂਰੀ ਖ਼ਬਰ »

ਕੋਰੋਨਾ ਟੈਸਟ ਕਰਵਾਉਣ ਬਾਰੇ ਲੋਕਾਂ ਨੂੰ ਕੀਤਾ ਜਾਵੇ ਪ੍ਰੇਰਿਤ- ਸਿਵਲ ਸਰਜਨ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਹਰਜਿੰਦਰ ਸਿੰਘ ਨੇ ਕੋਰੋਨਾ ਨੂੰ ਲੈ ਕੇ ਜ਼ਿਲੇ੍ਹ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ | ਜਿਸ ਵਿਚ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋ ਵੱਧ ਟੈੱਸਟਿੰਗ ਕਰਵਾਉਣ ਲਈ ...

ਪੂਰੀ ਖ਼ਬਰ »

ਸਾਰੀਆਂ ਗ਼ੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ 15 ਮਈ ਤੱਕ ਰਹਿਣਗੀਆਂ ਬੰਦ

ਫ਼ਾਜ਼ਿਲਕਾ 3 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ 15 ਮਈ ਤੱਕ ਹੋਰ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਜ਼ਰੂਰੀ ਵਸਤਾਂ ਵਾਲੀ ...

ਪੂਰੀ ਖ਼ਬਰ »

ਤੰਬੂਵਾਲਾ ਤੋਂ ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਨਾਂਦੇੜ ਲਈ ਕਣਕ ਦਾ ਪਹਿਲਾ ਟਰੱਕ ਰਵਾਨਾ

ਮੰਡੀ ਰੋੜਾਂਵਾਲੀ, 3 ਮਈ (ਮਨਜੀਤ ਸਿੰਘ ਬਰਾੜ)-ਸੰਤ ਬਾਬਾ ਬਲਵਿੰਦਰ ਸਿੰਘ ਅਤੇ ਸੰਤ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਹੇਠ ਹਜ਼ੂਰ ਸਾਹਿਬ ਨਾਂਦੇੜ ਵਿਖੇ ਅਤੇ ਦਿੱਲੀ ਕਿਸਾਨ ਮੋਰਚੇ 'ਚ ਗੁਰੂ ਕੀਆਂ ਸੰਗਤਾਂ ਲਈ ਚੱਲ ਰਹੇ ਲੰਗਰਾਂ ਲਈ ਬਾਬਾ ਕਰਨੈਲ ਸਿੰਘ ਮੋਗੇ ...

ਪੂਰੀ ਖ਼ਬਰ »

ਕਣਕ ਦੀ ਪੈਮੇਂਟ ਨਾ ਮਿਲਣ 'ਤੇ ਕਿਸਾਨ ਹੋ ਰਹੇ ਖੱਜਲ ਖ਼ੁਆਰ- ਕਿਸਾਨ ਯੂਨੀਅਨ ਕਾਦੀਆਂ

ਮੰਡੀ ਅਰਨੀਵਾਲਾ, 3 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਸੀਨੀਅਰ ਆਗੂ ਨਿਸ਼ਾਨ ਸਿੰਘ ਢਿੱਲੋਂ, ਜੋਗਿੰਦਰ ਸਿੰਘ ਬੰਨਾ ਵਾਲਾ, ਬਾਜ ਸਿੰਘ ਘੱਟਿਆਵਾਲੀ, ਮਨਜੀਤ ਸਿੰਘ ਢਿੱਲੋਂ, ਗੋਪਾਲ ਸਿੰਘ ਕਮਾਲ ਵਾਲਾ ਨੇ ਕਿਸਾਨਾਂ ਨੂੰ ਕਣਕ ਦੀ ...

ਪੂਰੀ ਖ਼ਬਰ »

ਨਵੇਂ ਚੁਣੇ 108 ਹੈੱਡ ਟੀਚਰਾਂ ਤੇ 54 ਸੈਂਟਰ ਹੈੱਡ ਟੀਚਰਾਂ ਨੂੰ ਨਿਯੁਕਤੀ ਪੱਤਰ ਤੁਰੰਤ ਦਿੱਤੇ ਜਾਣ- ਡੀ.ਟੀ.ਐਫ.

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਹੈੱਡ ਟੀਚਰਾਂ ਅਤੇ ਸੈਂਟਰ ਹੈੱਡ ਟੀਚਰਾਂ ਦੀ ਲੋੜ ਅਤੇ ਚੁਣੇ ਜਾ ਚੁੱਕੇ ਅਧਿਆਪਕਾਂ ਦੀ ਹੋ ਰਹੀ ਭਾਰੀ ਖੱਜਲ-ਖ਼ੁਆਰੀ ਦੇ ਮੱਦੇਨਜ਼ਰ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਸਿੱਖਿਆ ਮੰਤਰੀ, ...

ਪੂਰੀ ਖ਼ਬਰ »

ਵਰਕਸ਼ਾਪਾਂ, ਬੀਜ, ਖਾਦ ਤੇ ਸਪਰੇਅ ਦੀਆਂ ਦੁਕਾਨਾਂ ਬੰਦ ਹੋਣ ਕਰਕੇ ਕਿਸਾਨ ਹੋ ਰਹੇ ਹਨ ਪ੍ਰੇਸ਼ਾਨ

ਮੰਡੀ ਅਰਨੀਵਾਲਾ, 3 ਮਈ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਲਾਕ ਡਾਊਨ ਵਿਚ ਕਰਿਆਨਾ, ਸਬਜ਼ੀ, ਮੈਡੀਕਲ ਅਤੇ ਫਲਾਂ ਵਾਲਿਆਂ ਨੂੰ ਤਾਂ ਕੰਮ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ ਪਰ ਕਿਸਾਨਾਂ ਦੀ ਸਹੂਲਤ ਵਾਲੇ ਸਾਰੇ ਅਦਾਰੇ, ਵਰਕਸ਼ਾਪਾਂ ਅਤੇ ਦੁਕਾਨਾਂ ਬੰਦ ਕਰਕੇ ...

ਪੂਰੀ ਖ਼ਬਰ »

ਸਾਰੀਆਂ ਗ਼ੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ 15 ਮਈ ਤੱਕ ਰਹਿਣਗੀਆਂ ਬੰਦ

ਫ਼ਾਜ਼ਿਲਕਾ 3 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ 15 ਮਈ ਤੱਕ ਹੋਰ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਜ਼ਰੂਰੀ ਵਸਤਾਂ ਵਾਲੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 8608 ਵਿਦਿਆਰਥੀਆਂ ਦਾ ਹੋਇਆ ਵਾਧਾ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਨਵੇਂ ਸੈਸ਼ਨ ਦੌਰਾਨ 8608 ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ਗਿਆ ਹੈ | ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਹਫ਼ਤਾਵਾਰੀ ਮੀਟਿੰਗ ਵਿਚ ਨਵੇਂ ...

ਪੂਰੀ ਖ਼ਬਰ »

ਐਸ.ਬੀ.ਆਈ. ਦਾ ਕਰਮਚਾਰੀ ਕੋਰੋਨਾ ਪਾਜ਼ੀਟਿਵ, ਬੈਂਕ ਹੋਇਆ ਬੰਦ

ਜਲਾਲਾਬਾਦ, 3 ਮਈ (ਕਰਨ ਚੁਚਰਾ)-ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਨਾਲ ਸਬੰਧਿਤ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਬੈਂਕ 'ਚ ਗਾਹਕ ਲਈ ਸੇਵਾਵਾਂ ਰੋਕ ਦਿੱਤੀਆਂ ਗਈਆਂ | ਇਸ ਦੌਰਾਨ ਬੈਂਕ ਕੰਮ-ਕਾਜ ਲਈ ਆਉਣ ਵਾਲੇ ਲੋਕਾਂ ਬੈਂਕ ਬੰਦ ਹੋਣ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ

ਅਬੋਹਰ, 3 ਮਈ (ਕੁਲਦੀਪ ਸਿੰਘ ਸੰਧੂ)-ਵਾਰਡ ਨੰਬਰ 22 ਦੇ ਕੌਂਸਲਰ ਠਾਕਰ ਦਾਸ ਸਿਵਾਨ ਨੇ ਵਾਰਡ ਦੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਤਕਸੀਮ ਕੀਤੇ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਗ਼ਰੀਬ ਲੋਕਾਂ ਦੀ ਭਲਾਈ ਲਈ ਤਤਪਰ ਰਹਿੰਦੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਤਹਿਸੀਲਦਾਰ ਨੇ ਭੂ ਮਾਫ਼ੀਆ ਨਾਲ ਮਿਲ ਕੇ ਬਹੁ ਕਰੋੜੀ ਸਰਕਾਰੀ ਜਗ੍ਹਾ ਦੀ ਕੀਤੀ ਰਜਿਸਟਰੀ-ਦੀਪ ਕੰਬੋਜ

ਅਬੋਹਰ, 3 ਮਈ (ਕੁਲਦੀਪ ਸਿੰਘ ਸੰਧੂ)- ਪਿਛਲੇ ਦਿਨੀਂ ਸਥਾਨਕ ਨਾਮਦੇਵ ਚੌਕ ਦੇ ਨੇੜੇ ਪਈ ਬਹੁ ਕਰੋੜੀ ਸਰਕਾਰੀ ਜਗ੍ਹਾ ਉੱਪਰ ਕੀਤੇ ਗਏ ਕਬਜ਼ੇ ਦਾ ਮਾਮਲਾ ਦਿਨੋ ਦਿਨ ਭਖਦਾ ਜਾ ਰਿਹਾ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮੇ ਵੀ 7 ਤੱਕ ਠੱਪ ਰੱਖਣਗੇ ਦਫ਼ਤਰਾਂ ਦਾ ਕੰਮਕਾਜ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਰਾਜ ਜ਼ਿਲ੍ਹਾ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ ਡੀ.ਸੀ. ਦਫ਼ਤਰ, ਐੱਸ.ਡੀ.ਐਮ.ਦਫ਼ਤਰ, ਤਹਿਸੀਲਾਂ ਅਤੇ ਉਪ ਤਹਿਸੀਲਾਂ ਵਿਚ ਕੰਮ ਕਰਦੇ ਕਾਮੇ 7 ਮਈ ਤੱਕ ਦਫ਼ਤਰਾਂ ਦਾ ਕੰਮਕਾਜ ਠੱਪ ਰੱਖਣਗੇ | ਸਿਰਫ਼ ਕੋਰੋਨਾ ਨਾਲ ...

ਪੂਰੀ ਖ਼ਬਰ »

ਅਬੋਹਰ ਦੇ ਨਵੀਂ ਆਬਾਦੀ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ

ਅਬੋਹਰ, 3 ਮਈ (ਕੁਲਦੀਪ ਸਿੰਘ ਸੰਧੂ)-ਅਪ੍ਰੈਲ ਮਹੀਨੇ ਦੌਰਾਨ 22 ਤੋਂ ਵੱਧ ਮੌਤਾਂ ਕੋਰੋਨਾ ਕਾਰਨ ਲੋਕਾਂ ਦੀਆਂ ਹੋਈਆਂ ਜਿਸ ਕਾਰਨ ਸ਼ਹਿਰ ਵਿਚ ਚਿੰਤਾ ਦਾ ਮਾਹੌਲ ਵੀ ਬਣ ਰਿਹਾ ਹੈ | ਨਵੀਂ ਆਬਾਦੀ ਇਲਾਕੇ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਣ ਕਾਰਨ ...

ਪੂਰੀ ਖ਼ਬਰ »

ਆਕਸੀਜਨ ਦੀ ਕਮੀ ਨੂੰ ਲੈ ਕੇ ਪ੍ਰਾਈਵੇਟ ਐਂਬੂਲੈਂਸਾਂ ਵਾਲੇ ਹੋਏ ਪ੍ਰੇਸ਼ਾਨ

ਫ਼ਾਜ਼ਿਲਕਾ, 3 ਮਈ(ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਲੈ ਕੇ ਆਕਸੀਜਨ ਦੀ ਮੰਗ ਵੀ ਵੱਧ ਗਈ ਹੈ ਅਤੇ ਆਕਸੀਜਨ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਆਕਸੀਜਨ ਦੀ ਖੁੱਲ੍ਹੀ ਵੰਡ 'ਤੇ ਮੁਕੰਮਲ ਰੋਕ ਲਗਾਈ ਹੋਈ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅਧਿਆਪਕ ਆਉਣ ਲੱਗੇ ਕੋਰੋਨਾ ਦੀ ਲਪੇਟ 'ਚ

ਅਬੋਹਰ, 3 ਮਈ (ਕੁਲਦੀਪ ਸਿੰਘ ਸੰਧੂ)- ਸੂਬੇ ਭਰ ਵਿਚ ਕੋਰੋਨਾ ਦਿਨੋ ਦਿਨ ਖ਼ਤਰਨਾਕ ਪੱਧਰ ਤੇ ਵਧ ਰਿਹਾ ਹੈ | ਅਜਿਹੇ ਵਿਚ ਸਰਕਾਰ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਵੀ ਜਾਰੀ ਕੀਤੀਆਂ ਗਈਆਂ ਹਨ | ਸਰਕਾਰੀ ਸਕੂਲਾਂ ਵਿਚ ਵਿਦਿਆਰਥੀ ਨਹੀਂ ਆ ਰਹੇ ਪਰ ਅਧਿਆਪਕ ਹਰ ...

ਪੂਰੀ ਖ਼ਬਰ »

ਜਲਾਲਾਬਾਦ ਸ਼ਹਿਰ 'ਚ ਰੇਹੜੀਆਂ 'ਤੇ ਆਮ ਵਿਕ ਰਿਹੈ ਫਾਸਟ ਫੂਡ

ਜਲਾਲਾਬਾਦ, 3 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਵਿਚ ਪੰਜਾਬ ਸਰਕਾਰ ਵਲ਼ੋਂ ਜ਼ਰੂਰੀ ਵਸਤਾਂ ਨੂੰ ਛੱਡ ਕੇ ਹਰ ਦੁਕਾਨ ਬੰਦ ਰੱਖਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ਸ਼ਹਿਰ ਵਿਚ ਕਾਫ਼ੀ ਦੁਕਾਨਦਾਰ ਹੀ ਦੁਕਾਨ ਦੇ ਅੱਗੇ ਖੜ ਕੇ ਅਤੇ ਗਾਹਕ ਆਉਣ 'ਤੇ ਸਾਮਾਨ ...

ਪੂਰੀ ਖ਼ਬਰ »

ਜਨ-ਸਿਹਤ ਵਿਭਾਗ ਸ਼ਹਿਰ ਵਾਸੀਆਂ ਦੀ ਸਿਹਤ ਨਾਲ ਕਰ ਰਿਹੈ ਖਿਲਵਾੜ ਵਾਟਰ ਵਰਕਸ ਦੀਆਂ ਡਿੱਗੀਆਂ 'ਚ ਪਾਇਆ ਜਾ ਰਿਹੈ ਕਾਲਾ ਪਾਣੀ

ਅਬੋਹਰ, 3 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਵਾਸੀ ਨਹਿਰਾਂ ਵਿਚ ਆ ਰਿਹਾ ਕਾਲਾ ਪਾਣੀ ਪੀਣ ਲਈ ਮਜਬੂਰ ਹੋ ਰਹੇ ਹਨ ਜਦੋਂ ਕਿ ਵਾਟਰ ਸਪਲਾਈ ਵਿਭਾਗ ਨੇ ਸਭ ਕੁੱਝ ਜਾਣਦਿਆਂ ਹੋਇਆਂ ਵੀ ਅੱਖਾਂ ਬੰਦ ਕੀਤੀਆਂ ਹੋਈਆਂ ਹਨ | ਜ਼ਿਕਰਯੋਗ ਹੈ ਕਿ ਪੂਰੇ ਇਲਾਕੇ ਵਿਚ ਧਰਤੀ ਹੇਠਲਾ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਲੈ ਕੇ ਦੁਕਾਨਾਂ ਖੋਲ੍ਹਣ ਦੇ ਭੰਬਲਭੂਸੇ 'ਚ ਰਹੇ ਦੁਕਾਨਦਾਰ

ਫ਼ਾਜ਼ਿਲਕਾ, 3 ਮਈ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ 15 ਮਈ ਤੱਕ ਕੀਤੇ ਲਾਕ ਡਾਊਨ ਤੋਂ ਬਾਅਦ ਅੱਜ ਫ਼ਾਜ਼ਿਲਕਾ ਅੰਦਰ ਸਵੇਰੇ 11 ਵਜੇ ਤੱਕ ਸਾਰੀਆਂ ਦੁਕਾਨਾਂ ਮੁਕੰਮਲ ਦਿਖਾਈ ਦਿੱਤੀਆਂ | ਸਿਰਫ਼ ਮੈਡੀਕਲ ਸਟੋਰ, ਦੁੱਧ, ਸਬਜ਼ੀ ਦੀਆਂ ਦੁਕਾਨਾਂ ਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਜਲਾਲਾਬਾਦ ਦੀਆਂ ਵਿਦਿਆਰਥਣਾਂ ਦੇ ਆਨਲਾਈਨ ਲੇਖ ਰਚਨਾ ਮੁਕਾਬਲੇ ਕਰਵਾਏ

ਜਲਾਲਾਬਾਦ, 3 ਮਈ (ਕਰਨ ਚੁਚਰਾ)-ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਦੇ ਤਹਿਤ ਡਾਇਰੈਕਟਰ ਸਿੱਖਿਆ ਵਿਭਾਗ ਕਾਲਜਾਂ ਪੰਜਾਬ ਤੋਂ ਪ੍ਰਾਪਤ ਹਦਾਇਤਾਂ ...

ਪੂਰੀ ਖ਼ਬਰ »

ਦੇਹ ਵਪਾਰ ਦਾ ਧੰਦਾ ਕਰਵਾਉਂਦੀ ਔਰਤ ਸਮੇਤ ਤਿੰਨ ਗਿ੍ਫ਼ਤਾਰ

ਅਬੋਹਰ, 3 ਮਈ (ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਆਪਣੇ ਘਰ ਵਿਚ ਦੇਹ ਵਪਾਰ ਦਾ ਧੰਦਾ ਕਰਵਾਉਂਦੀ ਇਕ ਔਰਤ ਸਣੇ ਤਿੰਨ ਜਣਿਆਂ ਨੂੰ ਮੌਕੇ 'ਤੇ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਤੇਜਿੰਦਰ ਪਾਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਥਾਨਕ ...

ਪੂਰੀ ਖ਼ਬਰ »

ਚੋਰੀ ਰੇਤੇ ਦੀ ਭਰੀ ਟਰਾਲੀ ਬਰਾਮਦ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਰੇਤੇ ਦੀ ਚੋਰੀ ਭਰੀ ਇਕ ਟਰਾਲੀ ਡਬਲ ਟਾਇਰੀ ਬਰਾਮਦ ਕਰ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕੁੱਝ ਨਾਮਾਲੂਮ ਵਿਅਕਤੀ ...

ਪੂਰੀ ਖ਼ਬਰ »

ਖੇਤ 'ਚ ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਦੋ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 3 ਮਈ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਖੇਤ ਮਾਲਕ ਅਤੇ ਉਸ ਦੇ ਨੌਕਰ ਖ਼ਿਲਾਫ਼ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਪਿੰਡ ...

ਪੂਰੀ ਖ਼ਬਰ »

30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 3 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ 30 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਬੰਗਾਲ 'ਚ ਮੋਦੀ ਦੀ ਹਾਰ ਕਾਰਨ ਕਿਸਾਨ ਜਥੇਬੰਦੀਆਂ 'ਚ ਖ਼ੁਸ਼ੀ ਦੀ ਲਹਿਰ

ਖੋਸਾ ਦਲ ਸਿੰਘ, 3 ਮਈ (ਮਨਪ੍ਰੀਤ ਸਿੰਘ ਸੰਧੂ)- ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਬੀ.ਜੇ.ਪੀ. ਦੀ ਹੋਈ ਕਰਾਰੀ ਹਾਰ ਨੇ ਕਿਸਾਨ ਜਥੇਬੰਦੀਆਂ ਵਿਚ ਜੋਸ਼ ਭਰ ਦਿੱਤਾ ਹੈ | ਬੰਗਾਲ ਦੇ ਚੋਣ ਨਤੀਜੇ ਆਉਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਬੈਰਕ ਦੇ ਪਿੱਛੇ ਦੱਬੇ 2 ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ

ਫ਼ਿਰੋਜ਼ਪੁਰ, 3 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਅਤੇ ਨਸ਼ਿਆਂ ਦੀ ਬਰਾਮਦਗੀ ਕਾਰਨ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਹੁਣ ਬੈਰਕ ਦੇ ਪਿੱਛੇ ਦੱਬੇ ਹੋਏ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਣ 'ਤੇ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਵਿਰੁੱਧ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 3 ਮਈ (ਰਾਜਿੰਦਰ ਸਿੰਘ ਹਾਂਡਾ)- ਕੋਵਿਡ-19 ਤੋਂ ਬਚਾਓ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਹਫ਼ਤੇ ਦੇ ਆਖ਼ਰੀ ਦਿਨ ਸ਼ਨਿਚਰਵਾਰ ਅਤੇ ਐਤਵਾਰ ਨੂੰ ਬੰਦ ਦੇ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਕੇ ਦੁਕਾਨਾਂ ਖੋਲ੍ਹਣ ਵਾਲੇ 2 ਦੁਕਾਨਦਾਰਾਂ ਵਿਰੁੱਧ ...

ਪੂਰੀ ਖ਼ਬਰ »

ਗੁਰੂਹਰਸਹਾਏ ਤਹਿਸੀਲ ਦੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਗੁਰੂਹਰਸਹਾਏ, 3 ਮਈ (ਕਪਿਲ ਕੰਧਾਰੀ)- ਸਰਕਲ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਤਹਿਸੀਲ ਦਫ਼ਤਰ 'ਚ ਤਾਇਨਾਤ ਐਸੋਸੀਏਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣਾ ਕੰਮਕਾਜ ਠੱਪ ਕਰਕੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਲਈ ਕੀਤਾ ਪ੍ਰੇਰਿਤ

ਤਲਵੰਡੀ ਭਾਈ, 3 ਮਈ (ਕੁਲਜਿੰਦਰ ਸਿੰਘ ਗਿੱਲ)-ਕੋਵਿਡ 19 ਨਾਂਅ ਦੀ ਮਹਾਂਮਾਰੀ ਨੇ ਭਾਰਤ ਸਮੇਤ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲੈ ਰੱਖਿਆ ਹੈ | ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਸਿਵਲ ਹਸਪਤਾਲ ਵਿਚ ਆਪਣੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਦਿੱਤਾ ਮੰਗ ਪੱਤਰ

ਕੁੱਲਗੜ੍ਹੀ, 3 ਮਈ (ਸੁਖਜਿੰਦਰ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਘੱਲ ਖ਼ੁਰਦ ਦੀਆਂ ਵਰਕਰਾਂ ਅਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਰਾਜ ...

ਪੂਰੀ ਖ਼ਬਰ »

ਰੈਵੇਨਿਊ ਮਾਲ ਅਫ਼ਸਰਾਂ ਵਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ

ਗੁਰੂਹਰਸਹਾਏ, 3 ਮਈ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਮਾਲ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਲਾਗੂ ਨਾ ਕਰਨ ਅਤੇ ਵਿੱਤੀ ਕਮਿਸ਼ਨਰ ਮਾਲ ਦੇ ਅੜੀਅਲ ਵਤੀਰੇ ਵਿਰੱੁਧ ਪੰਜਾਬ ਦੇ ਰੈਵੀਨਿਊ ਮਾਲ ਅਫ਼ਸਰ, ਤਹਿਸੀਲਦਾਰ ਵਲੋਂ ਕੀਤੇ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਣੇ ਇਕ ਕਾਬੂ

ਮਮਦੋਟ, 3 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਹੋਰ ਵੇਰਵਾ ਦਿੰਦੇ ਹੋਏ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX