ਤਾਜਾ ਖ਼ਬਰਾਂ


ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  6 minutes ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  42 minutes ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  about 1 hour ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  about 1 hour ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 2 hours ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 2 hours ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 3 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 3 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 3 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 3 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 3 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 4 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 5 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 6 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 6 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 6 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਪੰਜਾਬ / ਜਨਰਲ

ਪੰਜਾਬ ਸਰਕਾਰ ਨੇ ਪੱਤਰਕਾਰਾਂ ਅਤੇ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਫਰੰਟਲਾਈਨ ਯੋਧੇ ਐਲਾਨਿਆ

ਚੰਡੀਗੜ੍ਹ, 3 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਜਾਵੇਗਾ | ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਸ ਸਬੰਧੀ ਕੇਂਦਰ ਨੂੰ ਲਿਖ ਕੇ ਪੱਤਰਕਾਰਾਂ ਨੂੰ ਫਰੰਟਲਾਈਨ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕਰਨ ਦੀ ਅਪੀਲ ਕੀਤੀ ਸੀ, ਜਿਸ ਨੰੂ ਕੇਂਦਰ ਨੇ ਠੁਕਰਾ ਦਿੱਤਾ ਸੀ, ਜਿਸ ਮਗਰੋਂ ਚੰਡੀਗੜ੍ਹ ਸਥਿਤ ਪੱਤਰਕਾਰਾਂ ਵਲੋਂ ਪੰਜਾਬ ਸਰਕਾਰ ਨੂੰ ਇਸ ਸਬੰਧੀ ਅਪੀਲ ਕੀਤੀ ਗਈ ਸੀ | ਇਸ ਦੇ ਨਾਲ ਹੀ ਸੂਬੇ 'ਚ ਬਿਜਲੀ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ | ਕੋਵਿਡ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜ਼ਮ ਪਹਿਲ ਦੇ ਆਧਾਰ 'ਤੇ ਟੀਕਾ ਲਗਵਾਉਣ ਸਣੇ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ | ਇਕ ਉੱਚ ਪੱਧਰੀ ਵਰਚੂਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅੱਜ ਕੇਂਦਰ ਸਰਕਾਰ ਨੂੰ ਸੂਬੇ ਨੂੰ ਹੋਰ ਆਕਸੀਜਨ ਟੈਂਕਰ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕੋਵਿਡ ਪੀੜਤ ਮਰੀਜ਼ਾਂ ਦੀ ਜਾਨ ਬਚਾਉਣ ਲਈ ਆਕਸੀਜਨ ਲਿਜਾਣ ਲਈ ਲੋੜੀਂਦੇ ਟੈਂਕਰ ਉਪਲਬਧ ਨਹੀਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੁਰੰਤ ਹੋਰ ਟੈਂਕਰਾਂ ਦੀ ਜ਼ਰੂਰਤ ਹੈ ਕਿਉਂਕਿ ਇਸ ਸਮੇਂ ਸੂਬੇ ਕੋਲ ਸਿਰਫ਼ 15 ਟੈਂਕਰ ਹੀ ਉਪਲਬਧ ਹਨ ਅਤੇ ਕੱਲ੍ਹ ਤੱਕ ਦੋ ਹੋਰ ਆਉਣ ਦੀ ਸੰਭਾਵਨਾ ਹੈ | ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਸੂਬੇ ਵਿਚ ਟਰਾਂਸਪੋਰਟਰਾਂ ਕੋਲ ਉਪਲੱਬਧ ਟਰੱਕਾਂ ਦੀ ਘਾਟ ਤੋਂ ਇਲਾਵਾ ਇਕ ਟੈਂਕਰ ਨੂੰ ਬੋਕਾਰੋ ਪਲਾਂਟ ਤੋਂ 90 ਮੀਟਰਕ ਟਨ ਕੋਟੇ ਦੀ ਅਲਾਟਮੈਂਟ ਲਿਆਉਣ ਵਿਚ ਲਗਪਗ 4-5 ਦਿਨ ਲੱਗਦੇ ਹਨ ਜਿਸ ਕਾਰਨ ਹਾਲਾਤ ਹੋਰ ਵਿਗੜ ਗਏ ਹਨ | ਉਨ੍ਹਾਂ ਕਿਹਾ ਕਿ ਜਦ ਤੱਕ ਸੂਬੇ ਨੂੰ ਵਧੇਰੇ ਟੈਂਕਰ ਨਹੀਂ ਮਿਲਦੇ, ਸਥਿਤੀ ਹੋਰ ਵਿਗੜ ਸਕਦੀ ਹੈ | ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸਰਕਾਰੀ ਹਸਪਤਾਲਾਂ ਵਿਚ ਹੋਰ ਆਕਸੀਜਨ ਸਿਲੰਡਰਾਂ ਦੀ ਵੀ ਜ਼ਰੂਰਤ ਹੈ | ਇਸ ਦੇ ਨਾਲ ਹੀ ਸੂਬੇ ਨੂੰ ਮਈ ਦੇ ਮਹੀਨੇ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਿਰਫ 3.30 ਲੱਖ ਵੈਕਸੀਨਾਂ ਮਿਲਣ ਦੇ ਮੱਦੇਨਜ਼ਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੁਕਮ ਦਿੱਤੇ ਹਨ ਕਿ 70 ਫ਼ੀਸਦੀ ਖ਼ੁਰਾਕਾਂ ਸਹਿ-ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਲਈ ਰਾਖਵੀਆਂ ਰੱਖੀਆਂ ਜਾਣ ਤੇ ਬਾਕੀ 30 ਫ਼ੀਸਦੀ ਇਸੇ ਉਮਰ ਵਰਗ ਦੇ ਉੱਚ ਜੋਖ਼ਮ ਸ਼੍ਰੇਣੀ ਵਿਚ ਆਉਂਦੇ ਕਾਮਿਆਂ ਅਤੇ ਮੁਲਾਜ਼ਮਾਂ ਲਈ ਵਰਤੀਆਂ ਜਾਣ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਉਮਰ ਵਰਗਾਂ ਵਿਚ ਜ਼ਿਲ੍ਹੇਵਾਰ ਵੰਡ ਨੂੰ ਤਰਜੀਹ ਦਿੱਤੀ ਗਈ | ਸਪਲਾਈ ਸਬੰਧੀ ਮੁਸ਼ਕਿਲਾਂ ਨੂੰ ਵੇਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਪੜਾਅ ਦੌਰਾਨ 18-44 ਸਾਲ ਉਮਰ ਵਰਗ ਲਈ ਟੀਕਾਕਰਨ ਵੱਡੇ ਸ਼ਹਿਰੀ ਕੇਂਦਰਾਂ ਤੱਕ ਹੀ ਸੀਮਿਤ ਰੱਖਿਆ ਜਾਵੇ | ਮੁੱਖ ਮੰਤਰੀ ਨੇ ਇਸ ਸਬੰਧੀ ਵੀ ਖ਼ਦਸ਼ਾ ਜ਼ਾਹਿਰ ਕੀਤਾ ਕਿ 45 ਸਾਲ ਤੋਂ ਵੱਧ ਉਮਰ ਵਰਗ ਲਈ ਵੀ ਸੂਬੇ ਕੋਲ ਵੈਕਸੀਨ ਦੀ ਘਾਟ ਹੈ ਜਿਸ ਦੇ ਨਤੀਜੇ ਵਜੋਂ ਮੌਜੂਦਾ ਸਮੇਂ ਥੋੜ੍ਹੀ ਗਿਣਤੀ ਵਿਚ ਹੀ ਟੀਕਾਕਰਨ ਕੇਂਦਰ ਚਾਲੂ ਹਨ | ਸੂਬੇ ਨੂੰ ਕੱਲ੍ਹ 45 ਸਾਲ ਤੋਂ ਵੱਧ ਉਮਰ ਵਰਗ ਦੀ ਸ਼੍ਰੇਣੀ ਦੇ ਟੀਕਾਕਰਨ ਲਈ 2 ਲੱਖ ਤੋਂ ਵੱਧ ਖ਼ੁਰਾਕਾਂ ਮਿਲਣ ਦੀ ਆਸ ਹੈ | ਮਈ ਦੇ ਮਹੀਨੇ ਲਈ 18-44 ਸਾਲ ਉਮਰ ਵਰਗ ਲਈ ਸਭ ਤੋਂ ਵੱਧ 50 ਫ਼ੀਸਦੀ ਅਲਾਟਮੈਂਟ ਸਭ ਤੋਂ ਜ਼ਿਆਦਾ ਪ੍ਰਭਾਵਿਤ ਜ਼ਿਲਿ•੍ਹਆਂ ਦੇ ਵਰਗ 'ਏ' 'ਚ ਆਉਂਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜਲੰਧਰ, ਲੁਧਿਆਣਾ, ਅੰਮਿ੍ਤਸਰ, ਬਠਿੰਡਾ ਅਤੇ ਪਟਿਆਲਾ ਲਈ ਤਰਜੀਹੀ ਆਧਾਰ 'ਤੇ ਕੀਤੀ ਜਾਵੇਗੀ | ਬਾਕੀ ਦੀਆਂ 30 ਫ਼ੀਸਦੀ ਖੁਰਾਕਾਂ ਵਰਗ 'ਬੀ' ਅਧੀਨ ਆਉਂਦੇ ਜ਼ਿਲਿ੍ਹਆਂ ਹੁਸ਼ਿਆਰਪੁਰ, ਪਠਾਨਕੋਟ, ਸ਼ਹੀਦ ਭਗਤ ਸਿੰਘ ਨਗਰ, ਫਰੀਦਕੋਟ, ਕਪੂਰਥਲਾ ਅਤੇ ਗੁਰਦਾਸਪੁਰ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਜਦੋ ਾਕਿ 20 ਫ਼ੀਸਦੀ ਖੁਰਾਕਾਂ ਉਨ੍ਹਾਂ ਜ਼ਿਲਿ੍ਹਆਂ ਲਈ ਵਰਤੀਆਂ ਜਾਣਗੀਆਂ, ਜਿੱਥੇ ਕੋਵਿਡ ਦੇ ਕਾਫ਼ੀ ਘੱਟ ਮਾਮਲੇ ਸਾਹਮਣੇ ਆਏ ਹਨ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲੇ ਸੂਬੇ ਦੀ ਵੈਕਸੀਨ ਮਾਹਰ ਕਮੇਟੀ ਵਲੋਂ ਮਈ ਮਹੀਨੇ ਲਈ ਸੁਝਾਈ ਰਣਨੀਤੀ ਅਨੁਸਾਰ ਲਏ ਗਏ ਹਨ | ਕਮੇਟੀ 'ਚ ਡਾ. ਗਗਨਦੀਪ ਕੰਗ, ਡਾ. ਜੈਕਬ ਜੌਹਨ ਅਤੇ ਡਾ. ਰਾਜੇਸ਼ ਕੁਮਾਰ ਸ਼ਾਮਿਲ ਹਨ | ਕਮੇਟੀ ਦੀਆਂ ਸਿਫਾਰਸ਼ਾਂ ਨੂੰ ਮੰਨਦੇ ਹੋਏ ਮੁੱਖ ਮੰਤਰੀ ਨੇ ਸਹਿ ਬਿਮਾਰੀਆਂ ਦੀ ਸੂਚੀ ਦਾ ਦਾਇਰਾ ਵਧਾਉਣ ਨੂੰ ਮਨਜ਼ੂਰੀ ਦੇ ਕੇ ਇਸ ਵਿਚ ਮੋਟਾਪੇ (ਬੀ.ਐਮ.ਆਈ. 30 ਤੋਂ ਘੱਟ), ਅਪਾਹਜ (ਜਿਵੇਂ ਕਿ ਰੀੜ੍ਹ ਦੀ ਹੱਡੀ ਦੀ ਸੱਟ) ਅਤੇ ਕਈ ਸਹਿ-ਬਿਮਾਰੀਆਂ ਨੂੰ ਸ਼ਾਮਿਲ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਾਕੀ ਦੇ 30 ਫੀਸਦੀ ਵਿਅਕਤੀਆਂ ਲਈ ਉਲੀਕੀ ਯੋਜਨਾ 'ਚ ਖਤਰੇ ਨਾਲ ਜੂਝ ਰਹੇ ਪੇਸ਼ੇਵਰਾਂ ਦੀ ਇਕ ਸੂਚੀ ਸ਼ਾਮਿਲ ਹੈ ਅਤੇ ਵੈਕਸੀਨ ਦੀ ਸੀਮਤ ਗਿਣਤੀ ਵਿਚ ਉਪਬਲਧਤਾ ਨੂੰ ਦੇਖਦੇ ਹੋਏ ਮਈ ਦੇ ਮਹੀਨੇ ਲਈ ਚੋਟੀ ਦੀਆਂ ਤਿੰਨ ਸ਼੍ਰੇਣੀਆਂ ਨੂੰ ਚੁਣਿਆ ਗਿਆ ਹੈ | 1. ਸਰਕਾਰੀ ਮੁਲਾਜ਼ਮ 2.ਉਸਾਰੀ ਕਾਮੇ 3. ਸਰਕਾਰੀ ਅਤੇ ਨਿੱਜੀ ਸਿੱਖਿਆ ਸੰਸਥਾਵਾਂ ਵਿਖੇ ਕੰਮ ਕਰਦੇ ਅਧਿਆਪਕ ਅਤੇ ਹੋਰ ਅਮਲਾ ਜਿਨ੍ਹਾਂ ਸਾਰਿਆਂ ਨੂੰ ਹੀ ਵੱਧ ਗਿਣਤੀ 'ਚ ਲੋਕਾਂ ਨਾਲ ਸੰਪਰਕ 'ਚ ਆਉਣ ਕਾਰਨ ਬਿਮਾਰੀ ਦਾ ਖ਼ਤਰਾ ਹੈ |

ਜਗਦੀਸ਼ ਰਾਜ ਸਾਹਨੀ ਦੀ ਮੌਤ ਨਾਲ ਵੱਡਾ ਘਾਟਾ ਪਿਆ- ਰਵੀਇੰਦਰ ਸਿੰਘ

ਬਟਾਲਾ, 3 ਮਈ (ਕਾਹਲੋਂ)-ਬਟਾਲਾ ਦੇ ਤਿੰਨ ਵਾਰ ਵਿਧਾਇਕ ਰਹੇ ਸ੍ਰੀ ਜਗਦੀਸ਼ ਰਾਜ ਸਾਹਨੀ ਦੀ ਜ਼ਿੰਦਗੀ ਸੰਘਰਸ਼ ਦੀ ਇਕ ਦਾਸਤਾਨ ਸੀ ਅਤੇ ਉਨ੍ਹਾਂ ਦੇ ਜਾਣ ਨਾਲ ਪੰਜਾਬ ਇਕ ਇਮਾਨਦਾਰ, ਦੂਰ-ਅੰਦੇਸ਼, ਕਹਿਣੀ-ਕਰਨੀ ਦੇ ਪੱਕੇ ਅਤੇ ਸੂਝਵਾਨ ਨੇਤਾ ਤੋਂ ਵਾਂਝਾ ਹੋ ਗਿਆ | ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਉਲੰਘਣਾ ਕਾਰਨ ਉਪਾਸਨਾ ਸਿੰਘ ਅਤੇ ਉਸ ਦੀ ਟੀਮ 'ਤੇ ਮਾਮਲਾ ਦਰਜ

ਮੋਰਿੰਡਾ, 3 ਮਈ (ਕੰਗ)-ਅੱਜ ਖੰਡ ਮਿੱਲ ਮੋਰਿੰਡਾ 'ਚ ਕਿਸੇ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਉਪਾਸਨਾ ਸਿੰਘ ਅਤੇ ਉਸ ਦੀ ਟੀਮ ਦੇ 14 ਮੈਂਬਰਾਂ 'ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਵੱਖੋ-ਵੱਖਰੀਆਂ ਧਾਰਾਵਾਂ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਲੋਂ 7 ਤੋਂ ਪਿੰਡਾਂ ਦੀਆਂ ਦਾਣਾ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਬੰਦ ਕਰਨ ਦਾ ਫ਼ਰਮਾਨ ਜਾਰੀ

ਰਾਮਾਂ ਮੰਡੀ, 3 ਮਈ (ਅਮਰਜੀਤ ਸਿੰਘ ਲਹਿਰੀ)-ਪੰਜਾਬ ਮੰਡੀ ਬੋਰਡ ਵਲੋਂ ਖ਼ਰੀਦ ਏਜੰਸੀਆਂ ਨੂੰ ਵੱਖ-ਵੱਖ ਜ਼ਿਲਿ੍ਹਆਂ ਦੇ ਪਿੰਡਾਂ ਦੀਆਂ ਦਾਣਾ ਮੰਡੀਆਂ ਵਿਚ ਕਣਕ ਖ਼ਰੀਦ 7 ਮਈ ਤੋਂ ਬੰਦ ਕਰਨ ਦਾ ਫ਼ਰਮਾਨ ਜਾਰੀ ਕੀਤਾ ਹੈ ਜਿਸ ਤਹਿਤ ਲੁਧਿਆਣਾ, ਸੰਗਰੂਰ, ਪਟਿਆਲਾ, ਸ੍ਰੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਮੈਡੀਕਲ ਕਾਲਜ 'ਚ ਬਣਾਇਆ ਜਾਵੇਗਾ ਆਕਸੀਜਨ ਸਟੋਰੇਜ ਟੈਂਕ- ਮੁੱਖ ਸਕੱਤਰ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)- ਸੂਬੇ 'ਚ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਨਿਰਵਿਘਨ ਤੇ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਅੱਜ ਹੋਰ ਸੂਬਿਆਂ ਅਤੇ ਸੂਬੇ ਵਿਚਲੇ ਏਅਰ ਸੈਪਰੇਸਨ ਤੇ ਰੀਫਿਲਿੰਗ ਯੂਨਿਟਾਂ ਤੋਂ ਆਕਸੀਜਨ ਦੀ ਢੋਆ-ਢੁਆਈ ਦੇ ਰੇਟ ...

ਪੂਰੀ ਖ਼ਬਰ »

ਬੰਗਾਲ 'ਚ ਕਿਸੇ ਵੀ ਪਾਰਟੀ ਨੇ ਸਿੱਖ ਨੂੰ ਉਮੀਦਵਾਰ ਨਹੀਂ ਬਣਾਇਆ

ਚੰਡੀਗੜ੍ਹ, 3 ਮਈ (ਵਿਸ਼ੇਸ਼ ਪ੍ਰਤੀਨਿਧੀ)-ਪੱਛਮੀ ਬੰਗਾਲ ਦੀ ਤਿ੍ਣਮੂਲ ਕਾਂਗਰਸ ਪਾਰਟੀ ਦੇ ਬੁਲਾਰੇ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਇਸ ਗੱਲ 'ਤੇ ਦੁੱਖ ਪ੍ਰਗਟ ਕੀਤਾ ਕਿ ਇਸ ਵਾਰ ਰਾਜ ਵਿਧਾਨ ਸਭਾ ਦੀਆਂ ਆਮ ਚੋਣਾਂ ਵਿਚ ਕੋਈ ਸਿੱਖ ਉਮੀਦਵਾਰ ਨਹੀਂ ਸੀ | ਦਿਲਚਸਪ ...

ਪੂਰੀ ਖ਼ਬਰ »

ਕੀ ਕੋਰੋਨਾ ਵਾਰੀਅਰਸ ਦੇ ਇਲਾਜ 'ਚ ਤਰਜੀਹ ਸਬੰਧੀ ਕੋਈ ਨੀਤੀ/ਨਿਰਦੇਸ਼ ਹੈ- ਹਾਈਕੋਰਟ

ਚੰਡੀਗੜ੍ਹ, 3 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਇਹ ਦੱਸਿਆ ਜਾਵੇ ਕਿ, ਕੀ ਕੋਰੋਨਾ ਵਾਰੀਅਰਸ ਦੇ ਇਲਾਜ ਵਿਚ ਤਰਜੀਹ ਸਬੰਧੀ ਕੋਈ ਪਾਲਿਸੀ/ਨਿਰਦੇਸ਼ ਜਾਰੀ ਕੀਤੇ ਗਏ ਹਨ? ਹਾਈਕੋਰਟ ਨੇ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਮਹਿਲਾ ਜ਼ਿਲ੍ਹਾ ਮਾਈਨਿੰਗ ਅਫ਼ਸਰ 25 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਪੰਜਾਬ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੂਏਡ ਵਲੋਂ ਅੱਜ ਮਾਈਨਿੰਗ ਅਫ਼ਸਰ ਸਿਮਰਪ੍ਰੀਤ ਕੌਰ ਢਿੱਲੋਂ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿ੍ਫ਼ਤਾਰ ਕੀਤਾ ਗਿਆ ਹੈ | ਵਿਜੀਲੈਂਸ ਦੇ ਫਲਾਇੰਗ ਸਕੂਐਂਡ ਦੇ ...

ਪੂਰੀ ਖ਼ਬਰ »

ਬੀਬੀ ਭੱਠਲ ਵਲੋਂ ਮਮਤਾ ਬੈਨਰਜੀ ਤੇ ਐਮ.ਕੇ. ਸਟਾਲਿਨ ਨੂੰ ਜਿੱਤ ਦੀ ਵਧਾਈ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)- ਦੇਸ਼ ਦੇ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੱਛਮੀ ਬੰਗਾਲ 'ਚ ਤਿ੍ਣਮੂਲ ਕਾਂਗਰਸ ਦੀ ਇਕਪਾਸੜ ਜਿੱਤ ਨੂੰ ੂ ਲੋਕਤੰਤਰ ਦੀ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਨੇ ਘੇਰਿਆ ਵਿਧਾਇਕ ਵਿਜ ਦਾ ਘਰ

ਪਠਾਨਕੋਟ, 3 ਮਈ (ਚੌਹਾਨ)-ਹਿੰਦੂ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਨੇ ਚਲਾਏ ਜਾ ਰਹੇ ਸੱਤਿਆ ਗ੍ਰਹਿ ਧਰਨਾ, ਪ੍ਰਦਰਸ਼ਨ ਪਿਛਲੇ ਸਾਢੇ 11 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ | ਅੱਜ ਖਾਤਾ ਧਾਰਕਾਂ ਨੇ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਦੀ ਕੋਠੀ ਦੇ ਬਾਹਰ ਪ੍ਰਧਾਨ ...

ਪੂਰੀ ਖ਼ਬਰ »

ਟਰਾਲੇ ਨੂੰ ਅੱਗ ਲੱਗਣ ਨਾਲ ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦੀ ਮੌਤ

ਝਬਾਲ, 3 ਮਈ (ਸੁਖਦੇਵ ਸਿੰਘ)-ਆਸਟ੍ਰੇਲੀਆ ਦੇ ਪਰਥ ਸ਼ਹਿਰ 'ਚ ਰਹਿੰਦੇ ਪੰਜਾਬੀ ਨੌਜਵਾਨ ਦੀ ਟਰਾਲੇ ਨੂੰ ਅੱਗ ਲੱਗਣ ਨਾਲ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਸਾਗਰਪ੍ਰੀਤ ਸਿੰਘ ਰਾਜਾ ਵਾਸੀ ਕੱਕਾ ਕੰਡਿਆਲਾ ਦੇ ਮਾਮੇ ਦੇ ਲੜਕੇ ਡਾ. ਪਵਿੱਤਰ ਸਿੰਘ ਵਾਸੀ ਭੋਜੀਆਂ ਨੇ ਦੱਸਿਆ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦੇ ਨਿਕਾਹ ਤੋਂ ਬਾਅਦ ਸੁਰੱਖਿਆ ਦੀ ਮੰਗ 'ਚ ਹਾਈਕੋਰਟ ਵਲੋਂ ਐਸ.ਪੀ. ਨੂੰ ਆਦੇਸ਼

ਚੰਡੀਗੜ੍ਹ, 3 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਕਰਦੇ ਕਿਹਾ ਹੈ ਕਿ 16 ਸਾਲਾਂ ਤੋਂ ਉੱਤੇ ਦੀ ਮੁਸਲਿਮ ਲੜਕੀ ਆਪਣੇ ਮਰਜ਼ੀ ਦੇ ਵਿਅਕਤੀ ਨਾਲ ਵਿਆਹ ਦੇ ਕੰਟੈੱ੍ਰਕਟ ਲਈ ਸਮਰੱਥ ਹੈ | ਹਾਈਕੋਰਟ ਨੇ ਇਹ ਗੱਲ ਉਸ ਕੇਸ ਵਿਚ ਕਹੀ ...

ਪੂਰੀ ਖ਼ਬਰ »

ਦੂਜੇ ਰਾਜਾਂ ਤੋਂ ਵਾਪਸ ਆ ਰਹੇ ਟਰੱਕ ਡਰਾਈਵਰ ਕੋਰੋਨਾ ਟੈਸਟ ਤੋਂ ਪ੍ਰੇਸ਼ਾਨ

ਜਲੰਧਰ, 3 ਮਈ (ਸ਼ਿਵ ਸ਼ਰਮਾ)-15 ਮਈ ਤੱਕ ਪੂਰਨ ਤਾਲਾਬੰਦੀ ਤੋਂ ਬਾਅਦ ਦੂਜੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਟੈਸਟ ਦੇ ਮਾਮਲੇ 'ਚ ਜਾਰੀ ਹਦਾਇਤਾਂ ਤੋਂ ਟਰਾਂਸਪੋਰਟਰਾਂ ਨੇ ਕਿਹਾ ਹੈ ਕਿ ਇਸ ਨਾਲ ਟਰੱਕ ਡਰਾਈਵਰਾਂ ਲਈ ਮੁਸ਼ਕਲ ਖੜ੍ਹੀ ਹੋ ਰਹੀ ਹੈ ਕਿਉਂਕਿ ...

ਪੂਰੀ ਖ਼ਬਰ »

ਪਾਕਿ 'ਚ ਈ.ਟੀ.ਪੀ.ਬੀ. ਨੂੰ ਸੌ ਾਪੇ ਗਏ ਕਟਾਸ਼ਰਾਜ ਮੰਦਰ ਦੇ ਪ੍ਰਬੰਧ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹਿੰਦੂਆਂ ਦੇ ਪ੍ਰਸਿੱਧ ਅਤੇ ਪ੍ਰਾਚੀਨ ਤੀਰਥ ਸ੍ਰੀ ਕਟਾਸਰਾਜ ਦੇ ਪ੍ਰਬੰਧਕੀ ਅਧਿਕਾਰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਨੂੰ ਸੌਂਪ ਦਿੱਤੇ ਗਏ ਹਨ | ਇਹ ਅਦਾਰਾ ਪਾਕਿ ਦੇ ਸਾਰੇ ਘੱਟ ਗਿਣਤੀ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਲੋਂ ਲੋਕਾਂ ਦੀ ਮਦਦ ਲਈ 'ਫ਼ਰਜ਼ ਮਨੁੱਖਤਾ ਲਈ' ਸੂਬਾਈ ਹੈਲਪ ਸੈਂਟਰ ਸਥਾਪਿਤ

ਚੰਡੀਗੜ੍ਹ, 3 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਦੇਸ਼ 'ਚ ਕਾਂਗਰਸ ਦੀ ਪੁਨਰ ਸੁਰਜੀਤੀ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ ਅਤੇ ਇਸ ਤੋਂ ਬਾਅਦ ਮੁੜ ਦੇਸ਼ ਭਰ 'ਚ ਪਾਰਟੀ ਆਪਣੀ ਪੁਰਾਣੀ ...

ਪੂਰੀ ਖ਼ਬਰ »

13 ਹਜ਼ਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ-ਸਿੰਗਲਾ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ 'ਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ 'ਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ...

ਪੂਰੀ ਖ਼ਬਰ »

ਇਮਰਾਨ ਖ਼ਾਨ ਬਿਨਾਂ ਪ੍ਰੋਟੋਕਾਲ ਤੇ ਸੁਰੱਖਿਆ ਤੋਂ ਪਹੁੰਚੇ ਇਸਲਾਮਾਬਾਦ ਦੇ ਬਾਜ਼ਾਰਾਂ 'ਚ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਬਿਨਾਂ ਕਿਸੇ ਸੁਰੱਖਿਆ ਅਤੇ ਪ੍ਰੋਟੋਕਾਲ ਦੇ ਇਸਲਾਮਾਬਾਦ 'ਚ ਜਨਤਕ ਥਾਵਾਂ ਦਾ ਦੌਰਾ ਕੀਤਾ | ਸੋਸ਼ਲ ਮੀਡੀਆ 'ਤੇ ਇਸ ਬਾਰੇ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਜਿੱਥੇ ਕੁਝ ਲੋਕ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪ੍ਰਵਾਸੀ ਪੰਜਾਬੀਆਂ ਲਈ ਗੁਰੂ ਨਾਨਕ ਦੇਵ 'ਵਰਸਿਟੀ ਦੇ ਆਨਲਾਈਨ ਕੋਰਸ ਦੀ ਵਰਚੂਅਲ ਤੌਰ 'ਤੇ ਸ਼ੁਰੂਆਤ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੁਨੀਆਂ ਭਰ ਵਿਚ ਰਹਿੰਦੇ ਪੰਜਾਬੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਸ਼ੁਰੂ ਕੀਤੇ ਆਨਲਾਈਨ ਪ੍ਰੋਗਰਾਮਾਂ/ ਕੋਰਸਾਂ ਦੀ ਡਿਜ਼ੀਟਲ ਤੌਰ 'ਤੇ ...

ਪੂਰੀ ਖ਼ਬਰ »

ਰੁਜ਼ਗਾਰ ਲਈ ਪੁੱਤਰ ਟਾਵਰਾਂ 'ਤੇ ਚੜ੍ਹੇ ਤੇ ਵਿਯੋਗ 'ਚ ਮਾਪੇ ਹੰਝੂਆਂ ਦੇ ਨੀਰ 'ਚ ਹੜੇ੍ਹ

ਪੁਰਾਣਾ ਸ਼ਾਲਾ, 3 ਮਈ (ਗੁਰਵਿੰਦਰ ਸਿੰਘ ਗੋਰਾਇਆ)-ਸੱਤਾ ਹਾਸਲ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵੱਡੇ ਵਾਅਦਿਆਂ 'ਚ ਘਰ-ਘਰ ਨੌਕਰੀ ਦੇਣ ਦਾ ਦਾਅਵਾ ਵੀ ਮੁੱਖ ਤੌਰ 'ਤੇ ਸ਼ਾਮਿਲ ਸੀ ਪਰ ਕੈਪਟਨ ਸਰਕਾਰ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ 9 ਹਜ਼ਾਰ ਠੇਕਾ ਮੁਲਾਜ਼ਮ ਅੱਜ ਤੋਂ ਹੜਤਾਲ 'ਤੇ

ਸੰਗਰੂਰ, 3 ਮਈ (ਫੁੱਲ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ 9000 ਦੇ ਕਰੀਬ ਕਰਮਚਾਰੀ ਜਿਸ ਵਿਚ ਆਉਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ | ਨੈਸ਼ਨਲ ਹੈਲਥ ਮਿਸ਼ਨ ਜਥੇਬੰਦੀ ਦੇ ਸੂਬਾ ਪ੍ਰਧਾਨ ਡਾਕਟਰ ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਵਲੋਂ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ

ਮੋਗਾ, 3 ਮਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਦੇ ਕਸਬਾ ਬੱਧਨੀ ਕਲਾਂ ਦੇ ਥਾਣੇ ਅਧੀਨ ਪੈਂਦੀ ਪੁਲਿਸ ਚੌਕੀ ਲੋਪੋ ਦੇ ਇੰਚਾਰਜ ਸਹਾਇਕ ਥਾਣੇਦਾਰ ਸਤਨਾਮ ਸਿੰਘ ਉਮਰ 48 ਸਾਲ ਪੁੱਤਰ ਅਜੀਤ ਸਿੰਘ ਵਾਸੀ ਜੈਮਲ ਵਾਲਾ ਨੇ ਅੱਜ ਪੁਲਿਸ ਚੌਕੀ ਅੰਦਰ ਆਪਣੇ ਸਰਕਾਰੀ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਭਾਦਸੋਂ, 3 ਮਈ (ਵੜੈਚ)-ਦਿੱਲੀ ਵਿਖੇ ਚਲ ਰਹੇ ਕਿਸਾਨੀ ਸੰਘਰਸ਼ ਤੋਂ ਵਾਪਸ ਪਰਤੇ ਮੇਘ ਸਿੰਘ ਪੁੱਤਰ ਈਸ਼ਰ ਸਿੰਘ ਪਿੰਡ ਕਾਲਸਨਾਂ ਦਾ ਦਿਹਾਂਤ ਹੋ ਗਿਆ | ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੇਘ ਸਿੰਘ ਬੀਤੀ ਕੱਲ੍ਹ ਦਿੱਲੀ ਤੋਂ ਬਿਮਾਰ ਹੋਣ ਕਰਕੇ ਵਾਪਸ ਪਿੰਡ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਪਾਕਿ ਘੁਸਪੈਠੀਆ ਹਲਾਕ

ਖਾਲੜਾ, 3 ਮਈ (ਜੱਜਪਾਲ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੇ ਖ਼ੇਤਰ 'ਚ ਭਾਰਤ-ਪਾਕਿ ਸਰਹੱਦ 'ਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਨ ਦੀ ਖ਼ਬਰ ਹੈ | ਇਕੱਤਰ ਵੇਰਵਿਆਂ ਅਨੁਸਾਰ 2-3 ਮਈ ਦੀ ਦਰਮਿਆਨੀ ਰਾਤ ਨੂੰ ਖਾਲੜਾ ਬੈਰੀਅਰ ਵਿਖੇ ਤਾਇਨਾਤ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਲੋਂ 7 ਤੋਂ ਪਿੰਡਾਂ ਦੀਆਂ ਦਾਣਾ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਬੰਦ ਕਰਨ ਦਾ ਫ਼ਰਮਾਨ ਜਾਰੀ

ਰਾਮਾਂ ਮੰਡੀ, 3 ਮਈ (ਅਮਰਜੀਤ ਸਿੰਘ ਲਹਿਰੀ)-ਪੰਜਾਬ ਮੰਡੀ ਬੋਰਡ ਵਲੋਂ ਖ਼ਰੀਦ ਏਜੰਸੀਆਂ ਨੂੰ ਵੱਖ-ਵੱਖ ਜ਼ਿਲਿ੍ਹਆਂ ਦੇ ਪਿੰਡਾਂ ਦੀਆਂ ਦਾਣਾ ਮੰਡੀਆਂ ਵਿਚ ਕਣਕ ਖ਼ਰੀਦ 7 ਮਈ ਤੋਂ ਬੰਦ ਕਰਨ ਦਾ ਫ਼ਰਮਾਨ ਜਾਰੀ ਕੀਤਾ ਹੈ ਜਿਸ ਤਹਿਤ ਲੁਧਿਆਣਾ, ਸੰਗਰੂਰ, ਪਟਿਆਲਾ, ਸ੍ਰੀ ...

ਪੂਰੀ ਖ਼ਬਰ »

ਭਾਰਤ ਯਾਤਰਾ ਪਾਬੰਦੀ ਨੂੰ ਲੈ ਕੇ ਆਸਟ੍ਰੇਲੀਆ ਸਰਕਾਰ 'ਤੇ ਲੱਗਾ ਨਸਲਵਾਦ ਦਾ ਦੋਸ਼

ਮੈਲਬੌਰਨ, 3 ਮਈ (ਏਜੰਸੀ)-ਭਾਰਤ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਕਈ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾਈਆਂ ਹਨ | ਇਸੇ ਕੜੀ 'ਚ ਆਸਟ੍ਰੇਲੀਆ ਨੇ ਵੀ ਅੱਜ (3 ਮਈ) ਤੋਂ 14 ਮਈ ਤੱਕ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਸ੍ਰੀਨਗਰ ਵਿਖੇ ਟਰੱਕ ਖੱਡ 'ਚ ਡਿਗਿਆ-2 ਪੰਜਾਬੀ ਨੌਜਵਾਨ ਲਾਪਤਾ

ਜੈਂਤੀਪੁਰ, 3 ਮਈ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਨਾਲ ਸਬੰਧਿਤ 2 ਨੌਜਵਾਨਾਂ ਦੇ ਟਰੱਕ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪਿੰਡ ਚਾਚੋਵਾਲੀ ਦੇ ਵਸਨੀਕ ਟਰੱਕ ਡਰਾਈਵਰ ਸਿਕੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਚੇਅਰਮੈਨ ਤਖ਼ਤੂਪੁਰਾ ਨੇ ਕੋਰੋਨਾ ਪੀੜਤ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਦੇਣ ਦਾ ਚੁੱਕਿਆ ਬੀੜਾ

ਮੋਗਾ, 3 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਤੋਂ ਨਿਹਾਲ ਸਿੰਘ ਵਾਲਾ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਵੀ ਕੋਰੋਨਾ ਪੀੜਤ ਮਰੀਜ਼ਾਂ ਨੂੰ ਆਪਣੇ ਵਲੋਂ ਫ਼ਤਿਹ ਕਿੱਟਾਂ ਵੰਡਣ ਦਾ ਵੱਡਾ ਉਪਰਾਲਾ ਕੀਤਾ ਹੈ | ਅੱਜ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ- (ਭਾਗ-21)

ਸ੍ਰੀ ਚੋਲਾ ਸਾਹਿਬ ਕਾਲੇਕੇ ਬਾਬਾ ਬਕਾਲਾ ਸਾਹਿਬ

ਸ਼ੇਲਿੰਦਰਜੀਤ ਸਿੰਘ ਰਾਜਨ ਬਾਬਾ ਬਕਾਲਾ ਸਾਹਿਬ-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ, ਸੰਸਾਰ ਭਰ ਵਿਚ ਪ੍ਰਸਿੱਧ ਅਸਥਾਨ ਹਨ, ਜਿਨ੍ਹਾਂ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਿੰਡ ਕਾਲੇਕੇ, ਤਹਿਸੀਲ ਬਾਬਾ ਬਕਾਲਾ ਸਾਹਿਬ ਇਕ ਅਹਿਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨਾਲ ਮਾਰ ਰਹੀ ਹੈ ਠੱਗੀ-ਚੰਦੂਮਾਜਰਾ

ਪਟਿਆਲਾ, 3 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦਿੱਲੀ ਕੱਟੜਾ ਐਕਸਪੈ੍ਰਸ ਮਾਮਲੇ 'ਚ ਪੰਜਾਬ ਸਰਕਾਰ ਸ਼ਰੇ੍ਹਆਮ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰ ਰਹੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਵਲੋਂ ਲਗਾਏ ਰਾਮ ਬਾਗ਼ 'ਚੋਂ ਕਲੱਬਾਂ ਨੂੰ ਹਟਾਉਣ ਦੀ ਮੰਗ ਨੇ ਫੜਿਆ ਜ਼ੋਰ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਗਏ ਰਾਮ ਬਾਗ਼ ਵਿਖੇ ਇਕ ਸਦੀ ਤੋਂ ਵੀ ਵਧੇਰੇ ਸਮੇਂ ਤੋਂ ਕਾਇਮ ਤਿੰਨ ਨਾਮਵਰ ਕਲੱਬਾਂ ਨੂੰ ਹਟਾਏ ਜਾਣ ਦੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਮਮਤਾ ਬੈਨਰਜੀ ਨੂੰ ਵਧਾਈ

ਅੰਮਿ੍ਤਸਰ, 3 ਮਈ (ਹਰਮਿੰਦਰ ਸਿੰਘ)-ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਹਾਸਲ ਕਰਨ 'ਤੇ ਮਮਤਾ ਬੈਨਰਜੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੰਦੇ ਕਿਹਾ ਕਿ ਮਮਤਾ ਬੈਨਰਜੀ ਨੇ ਕਠਿਨ ਹਾਲਾਤ ਅੰਦਰ ਭਾਰੀ ਦਬਾਅ ਹੋਣ ਦੇ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਦੇ ਪਾਠਕ੍ਰਮ ਦੀ ਸਮੀਖਿਆ ਕਰਨ ਤੇ ਪ੍ਰੀਖਿਆ ਸੁਧਾਰਾਂ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੀਖਿਆ ਸੁਧਾਰਾਂ ਅਤੇ ਪਾਠਕ੍ਰਮ ਦੀ ਸਮੀਖਿਆ ਕਰਨ ਲਈ ਉਪ-ਕੁਲਪਤੀਆਂ ਦੀ ਕਮੇਟੀ ਦਾ ਗਠਨ ਕੀਤਾ ਹੈ ਤਾਂ ਕਿ ਆਲਮੀ ਪੱਧਰ ਉੱਤੇ ਹੋ ਰਹੀ ਪਹਿਲਕਦਮੀਆਂ ਦੀ ਲੀਹ ਉੱਤੇ ਸੂਬੇ ਵਿਚ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੇ ਨਾਲ ਡੀ. ਸੀ. ਦਫ਼ਤਰ ਕਾਮੇ ਵੀ 7 ਤੱਕ ਰੱਖਣਗੇ ਦਫ਼ਤਰਾਂ ਦਾ ਕੰਮ ਠੱਪ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)- ਪੰਜਾਬ ਰਾਜ ਜ਼ਿਲ੍ਹਾ (ਡੀ.ਸੀ) ਦਫ਼ਤਰ ਕਰਮਚਾਰੀ ਯੂਨੀਅਨ ਨੇ ਆਪਣੇ ਸੂਬਾਈ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਫ਼ੈਸਲਾ ਕੀਤਾ ਹੈ ਕਿ ਡੀ.ਸੀ. ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲਾਂ ਅਤੇ ਉਪ-ਤਹਿਸੀਲਾਂ ਅਤੇ ...

ਪੂਰੀ ਖ਼ਬਰ »

ਜਥੇ. ਈਸ਼ਰ ਸਿੰਘ ਮੰਝਪੁਰ ਨੂੰ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ

ਮੁਕੇਰੀਆਂ, 3 ਮਈ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਮੁਲਾਜ਼ਮ ਵਿੰਗ ਦੇ ਕੁਆਰਡੀਨੇਟਰ ਸਿਕੰਦਰ ਸਿੰਘ ਮਲੂਕਾ ਵਲੋਂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ...

ਪੂਰੀ ਖ਼ਬਰ »

ਪਾਕਿ 'ਚ ਪੱਤਰਕਾਰਾਂ 'ਤੇ ਹਮਲੇ ਦੇ ਮਾਮਲਿਆਂ 'ਚ ਹੋਇਆ 40 ਫ਼ੀਸਦੀ ਵਾਧਾ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪੱਤਰਕਾਰਾਂ 'ਤੇ ਹਮਲੇ ਦੇ ਮਾਮਲਿਆਂ 'ਚ 40 ਫ਼ੀਸਦੀ ਦਾ ਵਾਧਾ ਹੋਇਆ ਹੈ | ਪਾਕਿ 'ਚ ਪਿਛਲੇ ਸਾਲ ਮਈ ਤੋਂ ਇਸ ਸਾਲ ਅਪ੍ਰੈਲ ਤੱਕ ਪੱਤਰਕਾਰਾਂ ਨਾਲ ਹਿੰਸਾ ਦੀਆਂ 148 ਘਟਨਾਵਾਂ ਵਾਪਰੀਆਂ ਹਨ | ਪਾਕਿਸਤਾਨ ਫਰੀਡਮ ਨੈੱਟਵਰਕ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਫਰੰਟਲਾਈਨ ਵਰਕਰ ਐਲਾਨਿਆ ਜਾਵੇ-ਸੱਚਰ

ਜਲੰਧਰ, 3 ਮਈ (ਜਸਪਾਲ ਸਿੰਘ)-ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ, ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜ਼ਨ ਤੇ ਗੁਰਦੀਪ ਸਿੰਘ ਬਾਸੀ ਨੇ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸਵਰਗੀ ਪੱਤਰਕਾਰ ਪਰਦੁਮਨ ਸਿੰਘ ਦੀ ਪਤਨੀ ਦਾ ਦਿਹਾਂਤ

ਜਲੰਧਰ, 3 ਮਈ (ਅਜੀਤ ਬਿਊਰੋ)-ਇਨਕਮ ਟੈਕਸ ਦੇ ਸਾਬਕਾ ਚੀਫ਼ ਕਮਿਸ਼ਨਰ ਤਜਿੰਦਰ ਸਿੰਘ ਅਤੇ ਆਰ.ਟੀ.ਏ. ਜਲੰਧਰ ਬਰਜਿੰਦਰ ਸਿੰਘ ਦੇ ਮਾਤਾ ਅਤੇ 'ਅਜੀਤ' ਪ੍ਰਤੀਨਿਧ ਹਰਪ੍ਰੀਤ ਕੌਰ ਦੀ ਸੱਸ ਸਰਦਾਰਨੀ ਹਰਬੰਸ ਕੌਰ ਪਤਨੀ ਸੀਨੀਅਰ ਪੱਤਰਕਾਰ ਸਵਰਗੀ ਸਰਦਾਰ ਪਰਦੁਮਨ ਸਿੰਘ ਦਾ ...

ਪੂਰੀ ਖ਼ਬਰ »

ਪਾਕਿ ਸਰਕਾਰ ਧਮਕੀਆਂ ਤੇ ਦਬਾਅ ਜ਼ਰੀਏ ਮੀਡੀਆ ਦਾ ਗਲਾ ਘੁੱਟ ਰਹੀ-ਬਿਲਾਵਲ

ਅੰਮਿ੍ਤਸਰ, 3 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਹੈ ਕਿ ਪਾਕਿ ਸਰਕਾਰ ਧਮਕੀਆਂ ਅਤੇ ਦਬਾਅ ਦੇ ਜ਼ਰੀਏ ਮੀਡੀਆ ਦਾ ਗਲਾ ਘੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਸਰਕਾਰ ਆਪਣੀਆਂ ...

ਪੂਰੀ ਖ਼ਬਰ »

ਸੈਂਟਰਲ ਵਿਸਟਾ ਪ੍ਰਾਜੈਕਟ-ਦਸੰਬਰ 2022 ਤੱਕ ਪੂਰੀ ਹੋ ਜਾਵੇਗੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੀ ਉਸਾਰੀ

ਨਵੀਂ ਦਿੱਲੀ, 3 ਮਈ (ਪੀ. ਟੀ. ਆਈ.)-ਕੇਂਦਰੀ ਲੋਕ ਨਿਰਮਾਣ ਵਿਭਾਗ (ਸੀ.ਪੀ.ਡਬਲਯੂ.ਡੀ.) ਨੇ ਸਰਕਾਰ ਵਲੋਂ ਨਿਯੁਕਤ ਮਾਹਿਰਾਂ ਦੀ ਕਮੇਟੀ, ਜਿਸ ਨੇ ਸੈਂਟਰਲ ਵਿਸਟਾ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਸੀ, ਨੂੰ ਦੱਸਿਆ ਕਿ ਉਕਤ ਪ੍ਰਾਜੈਕਟ ਅਧੀਨ ਪ੍ਰਧਾਨ ਮੰਤਰੀ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਹਲਕੇ ਲੱਛਣ ਹੋਣ 'ਤੇ ਸੀ.ਟੀ. ਸਕੈਨ ਕਰਵਾਉਣ ਦੀ ਜ਼ਰੂਰਤ ਨਹੀਂ-ਏਮਜ਼ ਮੁਖੀ

ਨਵੀਂ ਦਿੱਲੀ, 3 ਮਈ (ਪੀ.ਟੀ.ਆਈ.)-ਏਮਜ਼ ਦੇ ਮੁਖੀ ਡਾ. ਰਣਦੀਪ ਗੁਲੇਰੀਆ ਨੇ ਕੋਰੋਨਾ ਦੇ ਹਲਕੇ ਲੱਛਣ ਦੇ ਮਾਮਲਿਆਂ 'ਚ ਸੀ.ਟੀ. ਸਕੈਨ ਕਰਵਾਏ ਜਾਣ ਨੂੰ ਲੈ ਕੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਇਸ ਦੇ ਮਾੜੇ ਪ੍ਰਭਾਵ ਪੈਂਦੇ ਹਨ, ਅਜਿਹੇ 'ਚ ਇਸ ਦੇ ਫਾਇਦੇ ਤੋਂ ਜ਼ਿਆਦਾ ...

ਪੂਰੀ ਖ਼ਬਰ »

ਬੰਗਲਾਦੇਸ਼ ਵਿਚ ਕਿਸ਼ਤੀ ਪਲਟੀ, 26 ਮੌਤਾਂ

ਢਾਕਾ, 3 ਮਈ (ਏਜੰਸੀ)-ਬੰਗਲਾਦੇਸ਼ ਵਿਚ ਸਮਰੱਥਾ ਤੋਂ ਜ਼ਿਆਦਾ ਅਤੇ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਇਕ ਤੇਜ਼ ਰਫਤਾਰ ਕਿਸ਼ਤੀ ਇਕ ਸਮੁੰਦਰੀ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ, ਜਿਸ ਕਾਰਨ 26 ਲੋਕਾਂ ਦੀ ਮੌਤ ਹੋ ਗਈ | ਪੁਲਿਸ ਅਨੁਸਾਰ ਇਹ ਕਿਸ਼ਤੀ ...

ਪੂਰੀ ਖ਼ਬਰ »

ਭਾਰਤ 'ਚ ਤਨਜ਼ਾਨੀਆ ਹਾਈ ਕਮਿਸ਼ਨ ਦੇ ਰੱਖਿਆ ਸਲਾਹਕਾਰ ਦੀ ਕੋਰੋਨਾ ਕਾਰਨ ਮੌਤ

ਨਵੀਂ ਦਿੱਲੀ, 3 ਮਈ (ਪੀ.ਟੀ.ਆਈ.)-ਦਿੱਲੀ ਦੇ ਇਕ ਹਸਪਤਾਲ 'ਚ ਤਨਜ਼ਾਨੀਆ ਹਾਈ ਕਮਿਸ਼ਨ ਦੇ ਰੱਖਿਆ ਸਲਾਹਕਾਰ ਦੀ ਕੋਰੋਨਾ ਨਾਲ ਮੌਤ ਹੋ ਗਈ | ਦੇਸ਼ 'ਚ ਵਿਦੇਸ਼ੀ ਮਿਸ਼ਨ ਦੇ ਕਿਸੇ ਅਧਿਕਾਰੀ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸ਼ਾਇਦ ਇਹ ਪਹਿਲਾ ਮਾਮਲਾ ਹੈ | ਘਟਨਾਕ੍ਰਮ ਤੋਂ ...

ਪੂਰੀ ਖ਼ਬਰ »

ਸਵੀਡਨ ਵਲੋਂ ਭਾਰਤ ਨੂੰ 10 ਲੱਖ ਐਸਟ੍ਰਾਜੈਨੇਕਾ ਵੈਕਸੀਨ ਦੇਣ ਦੀ ਯੋਜਨਾ

ਸਟਾਕਹੋਮ, 3 ਮਈ (ਏਜੰਸੀ)- ਭਾਰਤ 'ਚ ਕੋਰੋਨਾ ਮਹਾਂਮਾਰੀ ਦੇ ਕਹਿਰ ਨੂੰ ਵੇਖਦੇ ਹੋਏ ਸਵੀਡਨ ਨੇ ਭਾਰਤ ਨੂੰ 10 ਲੱਖ ਐਸਟ੍ਰਾਜੈਨੇਕਾ ਵੈਕਸੀਨ ਦੇਣ ਦੀ ਯੋਜਨਾ ਬਣਾਈ ਹੈ | ਭਾਰਤ ਨੂੰ ਇਹ ਮਦਦ ਸੰਯੁਕਤ ਰਾਸ਼ਟਰ ਦੀ ਕੋਵੈਕਸ ਯੋਜਨਾ ਤਹਿਤ ਦਿੱਤੀ ਜਾਵੇਗੀ | ਇਸ ਯੋਜਨਾ ਤਹਿਤ ...

ਪੂਰੀ ਖ਼ਬਰ »

ਸਟਾਲਿਨ ਦੀ ਅਗਵਾਈ 'ਚ ਡੀ.ਐਮ.ਕੇ. ਵਿਧਾਇਕਾਂ ਦੀ ਬੈਠਕ ਅੱਜ

ਚੇਨਈ, 3 ਮਈ (ਏਜੰਸੀ)-ਡੀ.ਐਮ.ਕੇ. ਨੇ ਸੋਮਵਾਰ ਨੂੰ ਦੱਸਿਆ ਕਿ ਪਾਰਟੀ ਦੀ ਨਵੇਂ ਚੁਣੇ ਗਏ ਵਿਧਾਇਕਾਂ ਦੀ ਮੀਟਿੰਗ 4 ਮਈ ਨੂੰ ਹੋਵੇਗੀ, ਜਿਸ ਦੌਰਾਨ ਐਮ.ਕੇ. ਸਟਾਲਿਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾ ਸਕਦਾ ਹੈ | 10 ਸਾਲ ਵਿਰੋਧੀ ਧਿਰ ਵਜੋਂ ਭੂਮਿਕਾ ਨਿਭਾਉਣ ਤੋਂ ਬਾਅਦ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੋ ਦਿਨਾ ਬੰਗਾਲ ਦੌਰੇ 'ਤੇ

ਕੋਲਕਾਤਾ, 3 ਮਈ (ਏਜੰਸੀ)- ਭਾਜਪਾ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਸੂਬੇ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ਨੂੰ ਲੈ ਕੇ ਦੋ ਦਿਨਾ ਪੱਛਮੀ ਬੰਗਾਲ ਦੇ ਦੌਰੇ 'ਤੇ ਜਾਣਗੇ | ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਉਹ ਹਿੰਸਾ ਤੋਂ ਪੀੜਤ ਪਰਿਵਾਰਾਂ ...

ਪੂਰੀ ਖ਼ਬਰ »

ਪੰਜਾਬ ਸਮੇਤ ਕੁਝ ਰਾਜਾਂ 'ਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ ਸਥਿਰਤਾ ਦੇ ਸ਼ੁਰੂਆਤੀ ਸੰਕੇਤ-ਸਰਕਾਰ

ਨਵੀਂ ਦਿੱਲੀ, 3 ਮਈ (ਏਜੰਸੀ)-ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਕੁਝ ਰਾਜਾਂ ਵਿਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿਚ ਸਥਿਰਤਾ ਦੇ ਸ਼ੁਰੂਆਤੀ ਸੰਕੇਤ ਮਿਲ ਰਹੇ ਹਨ ਜਦੋਂ ਕਿ ਕੁਝ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ | ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ...

ਪੂਰੀ ਖ਼ਬਰ »

ਦਿੱਲੀ ਸਰਕਾਰ ਨੇ ਮੰਗੀ ਫ਼ੌਜ ਦੀ ਮਦਦ, ਸਿਸੋਦੀਆ ਨੇ ਲਿਖੀ ਰਾਜਨਾਥ ਨੂੰ ਚਿੱਠੀ

ਨਵੀਂ ਦਿੱਲੀ, 3 ਮਈ (ਜਗਤਾਰ ਸਿੰਘ)-ਦਿੱਲੀ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਰਹਿਣ ਦੇ ਚਲਦਿਆਂ ਦਿੱਲੀ ਸਰਕਾਰ ਨੇ ਫ਼ੌਜ ਦੀ ਮਦਦ ਮੰਗੀ ਹੈ | ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਭਾਰਤੀ ਫ਼ੌਜ ਪਾਸੋਂ ...

ਪੂਰੀ ਖ਼ਬਰ »

ਭਾਰਤ ਯਾਤਰਾ ਪਾਬੰਦੀ ਨੂੰ ਲੈ ਕੇ ਆਸਟ੍ਰੇਲੀਆ ਸਰਕਾਰ 'ਤੇ ਲੱਗਾ ਨਸਲਵਾਦ ਦਾ ਦੋਸ਼

ਮੈਲਬੌਰਨ, 3 ਮਈ (ਏਜੰਸੀ)-ਭਾਰਤ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਕਈ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾਈਆਂ ਹਨ | ਇਸੇ ਕੜੀ 'ਚ ਆਸਟ੍ਰੇਲੀਆ ਨੇ ਵੀ ਅੱਜ (3 ਮਈ) ਤੋਂ 14 ਮਈ ਤੱਕ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX