ਤਾਜਾ ਖ਼ਬਰਾਂ


ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  12 minutes ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  22 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  44 minutes ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 1 hour ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 1 hour ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 1 hour ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 2 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 2 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 4 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 4 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 5 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 5 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫਿਰੋਜ਼ਪੁਰ

ਪਿੰਡ ਜੋਈਆਂ ਵਾਲਾ ਦੇ 40 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਆਪ 'ਚ ਹੋਏ ਸ਼ਾਮਿਲ

ਖੋਸਾ ਦਲ ਸਿੰਘ, 3 ਮਈ (ਮਨਪ੍ਰੀਤ ਸਿੰਘ ਸੰਧੂ)- ਹਲਕਾ ਜ਼ੀਰਾ 'ਚ ਸਿਆਸੀ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ ਅਤੇ ਆਏ ਦਿਨ ਪਾਰਟੀਆਂ 'ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣ ਰਹੀਆਂ ਹਨ | ਅੱਜ ਕਾਂਗਰਸ ਅਤੇ ਅਕਾਲੀ ਦਲ ਨੂੰ ਵੀ ਭਾਰੀ ਝਟਕਾ ਲੱਗਿਆ, ਜਦੋਂ ਨਜ਼ਦੀਕੀ ਪਿੰਡ ਜੋਈਆਂ ਵਾਲਾ ਦੇ ਤਕਰੀਬਨ 40 ਪਰਿਵਾਰ ਆਪ ਯੂਥ ਵਿੰਗ ਦੇ ਜੁਆਇੰਟ ਸਕੱਤਰ ਸ਼ਮਿੰਦਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਸਮੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸ਼ਮਿੰਦਰ ਜ਼ੀਰਾ ਨੇ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਦਿਵਾਇਆ ਜਾਵੇਗਾ | ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ 'ਚ ਗੁਰਜੰਟ ਸਿੰਘ ਸਾਮਾ, ਦਲਬੀਰ ਸਿੰਘ, ਰਣਜੋਧ ਸਿੰਘ, ਸੁੱਚਾ ਸਿੰਘ, ਸ਼ਿੰਦਾ ਸਿੰਘ, ਹਰਬੰਸ ਸਿੰਘ, ਪਰਮਜੀਤ ਸਿੰਘ, ਜਰਨੈਲ ਸਿੰਘ, ਸ਼ਮਸ਼ੇਰ ਸਿੰਘ, ਹਰਵਿੰਦਰ ਸਿੰਘ, ਜੋਗਾ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਲਖਵੀਰ ਸਿੰਘ, ਸੁਖਚੈਨ ਸਿੰਘ, ਬਲਵਿੰਦਰ ਸਿੰਘ, ਗੋਰਾ ਸਿੰਘ, ਬਲਜੀਤ ਸਿੰਘ ਕਟਾਰੀਆ, ਤਰਸੇਮ ਸਿੰਘ, ਗੁਰਬਚਨ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਦਵਿੰਦਰ ਸਿੰਘ, ਲਾਡੀ ਸਿੰਘ, ਬਿੰਦਰ ਸਿੰਘ, ਹਰਮਨ ਸਾਮਾ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਹਰਭਜਨ ਸਿੰਘ, ਗੱਗੂ ਸਿੰਘ, ਸੋਨੂੰ ਸਿੰਘ ਆਦਿ ਹਨ | ਗੁਰਜੰਟ ਸਿੰਘ ਦੇ ਗ੍ਰਹਿ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਹਰਪ੍ਰੀਤ ਸਿੰਘ ਸਰਕਲ ਪ੍ਰਧਾਨ, ਬੀਬੀ ਨਰਿੰਦਰ ਕੌਰ ਘੋਤੜਾ ਬਲਾਕ ਪ੍ਰਧਾਨ, ਪਿ੍ਤਪਾਲ ਸਿੰਘ ਖੋਸਾ ਬਲਾਕ ਪ੍ਰਧਾਨ, ਪ੍ਰੀਤਮ ਸਿੰਘ ਤਲਵੰਡੀ ਮੰਗੇ ਖਾਂ, ਰਵਿੰਦਰ ਸਿੰਘ ਜੀਰਵੀ, ਸੁਖਮੰਦਰ ਸਿੰਘ ਮਨਸੂਰਦੇਵਾ, ਸੰਦੀਪ ਸਿੰਘ ਗਿੱਲ, ਕਰਨ ਸੰਧੂ, ਸੁਨੀਲ ਪਟੇਲ, ਸੁਨੀਲ ਗਰੋਵਰ, ਗੁਰਪ੍ਰੀਤ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸਰਦੂਲ ਸਿੰਘ ਲੌਂਗੋਦੇਵਾ, ਗੁਰਸੇਵਕ ਸਿੰਘ ਪ੍ਰਧਾਨ, ਹਰਵਿੰਦਰ ਸਿੰਘ, ਮਨਜੀਤ ਸਿੰਘ ਖੋਸਾ, ਹਰਜੀਤ ਸਿੰਘ ਖੋਸਾ, ਹਰਵਿੰਦਰ ਸਿੰਘ ਖਿੰਡਾ ਜ਼ੀਰਾ, ਕਸਮ ਸਾਮਾ ਆਦਿ ਹਾਜ਼ਰ ਸਨ |

ਕੋਰੋਨਾ ਮਹਾਂਮਾਰੀ ਤੋਂ ਹੋਵੋ ਸਾਵਧਾਨ

ਫ਼ਿਰੋਜ਼ਪੁਰ, 3 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੀ ਮਾਰ ਤੋਂ ਲੋਕਾਂ ਨੂੰ ਬਚਾਉਣ ਅਤੇ ਕੋਵਿਡ-19 ਦੇ ਖ਼ਾਤਮੇ ਲਈ ਸਰਗਰਮ ਸਿਹਤ ਵਿਭਾਗ ਵਲੋਂ ਆਮ ਬਿਮਾਰੀਆਂ ਦੇ ਸ਼ਿਕਾਰ ਲੋਕਾਂ ਨੂੰ ਇਲਾਜ ਦੇਣ ਲਈ ਈ-ਸੰਜੀਵਨੀ ਓ.ਪੀ.ਡੀ. ਸ਼ੁਰੂ ਕੀਤੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਨੇ ਵੀ ਮਾਲ ਅਫ਼ਸਰਾਂ ਦੀ ਹੜਤਾਲ ਨੂੰ ਦਿੱਤਾ ਸਮਰਥਨ

ਗੁਰੂਹਰਸਹਾਏ, 3 ਮਈ (ਹਰਚਰਨ ਸਿੰਘ ਸੰਧੂ)-ਸੀ.ਆਰ.ਓਜ. ਐਸੋਸੀਏਸ਼ਨ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਦੇ ਰੋਸ ਵਜੋਂ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ 3 ਮਈ ਤੋਂ 7 ਮਈ ਤੱਕ ਕੋਰੋਨਾ ...

ਪੂਰੀ ਖ਼ਬਰ »

ਨਾਈਟ ਕਰਫ਼ਿਊ ਦੌਰਾਨ ਮੈਜਿਸਟ੍ਰੇਟੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਇਕ ਖ਼ਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 3 ਮਈ (ਗੁਰਿੰਦਰ ਸਿੰਘ)- ਨਾਈਟ ਕਰਫ਼ਿਊ ਦੌਰਾਨ ਜਾਣਬੁੱਝ ਕੇ ਪੁਲਿਸ ਨਾਕੇ ਨੂੰ ਵਾਰ-ਵਾਰ ਕਰਾਸ ਕਰਕੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਗੂ ਪਾਬੰਦੀਆਂ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਨਾਕੇ 'ਤੇ ਤਾਇਨਾਤ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਸਿਆਸੀ ਰੋਟੀਆਂ ਸੇਕਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਫੈੱਡਰੇਸ਼ਨ ਗਰੇਵਾਲ

ਫ਼ਿਰੋਜ਼ਪੁਰ, 3 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦਾ ਹਰ ਸਿੱਖ ਅਤੇ ਨਾਨਕ ਨਾਮ-ਲੇਵਾ ਸੰਗਤ ਦੇ ਹਿਰਦੇ 'ਤੇ ਡੂੰਘਾ ਅਸਰ ਹੈ | ਉਸ ਸਮੇਂ ਦੀ ਅਕਾਲੀ ਸਰਕਾਰ ਵਲੋਂ ਕੀਤੀਆਂ ਕੋਸ਼ਿਸ਼ਾਂ ਦੇ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਜੰਬਰ ਪਰਿਵਾਰ ਨੂੰ ਸਦਮਾ, ਕੈਨੇਡਾ ਗਏ ਨੌਜਵਾਨ ਪੁੱਤਰ ਦੀ ਮੌਤ

ਫ਼ਿਰੋਜ਼ਪੁਰ, 3 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ 'ਚ ਵੱਡਾ ਪ੍ਰਭਾਵ ਰੱਖਣ ਵਾਲੇ ਪਿੰਡ ਚੰਗਾਲੀ ਕਦੀਮ ਦੇ ਵਾਸੀ ਜੰਬਰ ਪਰਿਵਾਰ ਨੂੰ ਉਦੋਂ ਵੱਡਾ ਸਦਮਾ ਲੱਗਾ, ਜਦੋਂ ਸਰਪੰਚ ਲਖਵਿੰਦਰ ਸਿੰਘ ਜੰਬਰ ਅਤੇ ਚਰਨਜੀਤ ਕੌਰ ਮੈਂਬਰ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਪੰਜਾਬ ਭਰ 'ਚ ਦਿੱਤੇ ਮੰਗ ਪੱਤਰ- ਹਰਗੋਬਿੰਦ ਕੌਰ

ਗੁਰੂਹਰਸਹਾਏ, 3 ਮਈ (ਹਰਚਰਨ ਸੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਵਿੱਚ ਹੁਕਮਰਾਨ ਪਾਰਟੀ ਦੇ ਨਾਲ ਸਬੰਧਿਤ ਕਾਂਗਰਸੀ ਵਿਧਾਇਕਾਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਘਰ 'ਚ ਵੜ ਕੇ ਮਾਰੀਆਂ ਗੋਲੀਆਂ, 7 ਖ਼ਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 3 ਮਈ (ਗੁਰਿੰਦਰ ਸਿੰਘ)- ਹਫ਼ਤਾਵਾਰੀ ਕਰਫ਼ਿਊ ਦੌਰਾਨ ਬੀਤੇ ਸ਼ਨੀਵਾਰ ਦੀ ਰਾਤ ਥਾਣਾ ਸਿਟੀ ਅਧੀਨ ਪੈਂਦੇ ਸ਼ਾਂਤੀ ਨਗਰ ਵਿਚ ਸ਼ਰੇਆਮ ਗੋਲੀਆਂ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਅਤੇ ਆਰਮਜ਼ ਐਕਟ ਤਹਿਤ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਗੁਰੂ ਕਰਮ ਸਿੰਘ ਬਸਤੀ ਦੀਆਂ ਗਲੀਆਂ 'ਚ ਇੰਟਰਲਾਕ ਟਾਈਲ ਲਗਵਾਉਣ ਦਾ ਕੰਮ ਕਰਵਾਇਆ ਸ਼ੁਰੂ- ਬੇਦੀ

ਗੁਰੂਹਰਸਹਾਏ, 3 ਮਈ (ਕਪਿਲ ਕੰਧਾਰੀ)- ਚੋਣਾਂ ਤੋਂ ਪਹਿਲਾਂ ਹਲਕਾ ਵਿਧਾਇਕ ਵਲੋਂ ਸ਼ਹਿਰ ਦੇ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਉਹ ਕਾਂਗਰਸ ਸਰਕਾਰ ਆਉਣ 'ਤੇ ਗੁਰੂਹਰਸਹਾਏ ਸ਼ਹਿਰ ਨੂੰ ਇਕ ਸੁੰਦਰ ਸ਼ਹਿਰ ਬਣਾਉਣਗੇ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਆਪਣਾ ਵਾਅਦਾ ...

ਪੂਰੀ ਖ਼ਬਰ »

ਰੌਸ਼ਨ ਲਾਲ ਬਿੱਟਾ ਆੜ੍ਹਤੀਆਂ ਐਸੋਸੀਏਸ਼ਨ ਮੱਲਾਂਵਾਲਾ ਦੇ ਬਣੇ ਪ੍ਰਧਾਨ

ਮੱਲਾਂਵਾਲਾ, 3 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕੱਚਾ ਆੜ੍ਹਤੀਆਂ ਐਸੋਸੀਏਸ਼ਨ ਮੱਲਾਂਵਾਲਾ ਦੀ ਇਕ ਅਹਿਮ ਮੀਟਿੰਗ ਸੁਸ਼ੀਲ ਕੁਮਾਰ ਸੇਠੀ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ ਦੀ ਅਗਵਾਈ ਹੇਠ ਅਨਾਜ ਮੰਡੀ ਮੱਲਾਂਵਾਲਾ ਵਿਖੇ ਹੋਈ | ਮੀਟਿੰਗ ਵਿਚ ਬਲਵੀਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਸਬੰਧੀ ਕਾਂਗਰਸੀ ਵਿਧਾਇਕ ਜ਼ੀਰਾ ਨੂੰ ਸੌਂਪਿਆ ਮੰਗ ਪੱਤਰ

ਜ਼ੀਰਾ, 3 ਮਈ (ਜੋਗਿੰਦਰ ਸਿੰਘ ਕੰਡਿਆਲ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ 3 ਤੋਂ 6 ਸਾਲ ਤੱਕ ਦੇ ਬੱਚੇ ਸਰਕਾਰੀ ਸਕੂਲਾਂ 'ਚੋਂ ਵਾਪਸ ਆਂਗਣਵਾੜੜੀ ਸੈਂਟਰਾਂ ਵਿੱਚ ਭੇਜਣ, ਵਰਕਰਾਂ ਨੂੰ ਨਰਸਰੀ ਅਧਿਆਪਕ ਦਾ ਦਰਜਾ ਦੇਣ, ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਦੀ ਹੋਈ ਵੱਡੀ ਹਾਰ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ

ਗੁਰੂਹਰਸਹਾਏ, 3 ਮਈ (ਹਰਚਰਨ ਸੰਘ ਸੰਧੂ ਪੱਤਰ ਪੇ੍ਰਰਕ)- ਪੰਜ ਰਾਜਾਂ 'ਚ ਆਏ ਨਤੀਜਿਆਂ ਦੌਰਾਨ ਪੱਛਮੀ ਬੰਗਾਲ 'ਚ ਭਾਜਪਾ ਦੀ ਹੋਈ ਵੱਡੀ ਹਾਰ 'ਤੇ ਕਿਸਾਨ ਵਰਗ 'ਚ ਖ਼ੁਸ਼ੀ ਪਾਈ ਜਾ ਰਹੀ ਹੈ ਤੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ | ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਦੁਕਾਨਦਾਰਾਂ ਨੇ ਸਰਕਾਰ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ

ਗੁਰੂਹਰਸਹਾਏ, 3 ਮਈ (ਕਪਿਲ ਕੰਧਾਰੀ)- ਪੰਜਾਬ ਵਿਚ ਵੱਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਲਈ ਪੰਜਾਬ ਵਿਚ 15 ਮਈ ਤੱਕ ਲੋਕ ਡਾਊਨ ਲਗਾਇਆ ਗਿਆ ਹੈ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਔਰਤ ਤੇ ਮਰਦ ਦੀਆਂ ਲਾਸ਼ਾਂ ਨਹਿਰ 'ਚੋਂ ਬਰਾਮਦ

ਖੂਈਆਂ ਸਰਵਰ, 3 ਮਈ (ਵਿਵੇਕ ਹੂੜੀਆ)-ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਇਕ ਔਰਤ ਅਤੇ ਮਰਦ ਦੀਆਂ ਲਾਸ਼ਾਂ ਅੱਜ ਪਿੰਡ ਕੱਲਰ ਖੇੜਾ ਦੇ ਨਜ਼ਦੀਕ ਨਹਿਰ 'ਚੋਂ ਮਿਲੀਆਂ ਜਿਨ੍ਹਾਂ ਨੂੰ ਪੋਸਟ ਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਨਦੀਪ ਕੁਮਾਰ ਮੌਂਟੀ ਬਣੇ ਫ਼ਿਰੋਜ਼ਪੁਰ ਪ੍ਰੈੱਸ ਕਲੱਬ ਦੇ ਪ੍ਰਧਾਨ

ਫ਼ਿਰੋਜ਼ਪੁਰ, 3 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪ੍ਰੈੱਸ ਕਲੱਬ ਦੀ ਹੋਈ ਚੋਣ ਵਿਚ ਮਨਦੀਪ ਕੁਮਾਰ ਮੌਂਟੀ ਸਾਲ 2021-22 ਲਈ ਪੈੱ੍ਰਸ ਕਲੱਬ ਦੇ ਪ੍ਰਧਾਨ ਚੁਣੇ ਗਏ | ਮਨਦੀਪ ਕੁਮਾਰ ਮੌਂਟੀ ਨੇ ਆਪਣੇ ਵਿਰੋਧੀ ਉਮੀਦਵਾਰ ਪਰਮਿੰਦਰ ਸਿੰਘ ਥਿੰਦ ਨੂੰ 21 ਦੇ ਮੁਕਾਬਲੇ 24 ...

ਪੂਰੀ ਖ਼ਬਰ »

ਸੀ.ਆਰ.ਓਜ਼. ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 3 ਮਈ (ਤਪਿੰਦਰ ਸਿੰਘ)- ਸੀ.ਆਰ.ਓਜ. ਐਸੋਸੀਏਸ਼ਨ ਵਲੋਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲੈ ਕੇ 7 ਮਈ ਤੱਕ ਕੋਰੋਨਾ ਨਾਲ ਸਬੰਧਿਤ ਡਿਊਟੀ ਤੋਂ ਇਲਾਵਾ ਹੋਰ ਕੋਈ ਕੰਮ ਨਾ ਕੀਤੇ ਜਾਣ ਦਾ ਫ਼ੈਸਲਾ ਕੀਤਾ ਹੈ | ਪੰਜਾਬ ਰਾਜ ਡਿਪਟੀ ਕਮਿਸ਼ਨਰ ਦਫ਼ਤਰ ਯੂਨੀਅਨ ਦੇ ...

ਪੂਰੀ ਖ਼ਬਰ »

ਪੰਜਾਬ ਐੱਸ.ਸੀ. ਕਮਿਸ਼ਨ ਦੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 3 ਮਈ (ਤਪਿੰਦਰ ਸਿੰਘ)- ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਰਾਜ ਕੁਮਾਰ ਹੰਸ ਅਤੇ ਦੀਪਕ ਕੁਮਾਰ ਦਲਿਤ ਸਮੁਦਾਇ ਨਾਲ ਸਬੰਧਿਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ | ਇਸ ਦੌਰਾਨ ਉਨ੍ਹਾਂ ਵੱਖ-ਵੱਖ ਅਨੁਸੂਚਿਤ ਜਾਤੀ ਨਾਲ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਸੰਗਠਨ ਵਲੋਂ ਪੰਚਾਇਤੀ ਜ਼ਮੀਨਾਂ 'ਚ ਰਾਖਵਾਂ ਹਿੱਸਾ ਦਿਵਾਉਣ ਲਈ ਦਿੱਤਾ ਮੰਗ ਪੱਤਰ

ਫਿਰੋਜ਼ਪੁਰ, 3 ਮਈ (ਤਪਿੰਦਰ ਸਿੰਘ)- ਵਾਲਮੀਕਿ-ਮਜ਼੍ਹਬੀ ਸਿੱਖ ਸੰਗਠਨ ਵਲੋਂ ਪ੍ਰਧਾਨ ਪਰਮਜੀਤ ਸਿੰਘ ਪੰਮਾ ਬਣਾਵਾਲੀ ਦੀ ਅਗਵਾਈ ਹੇਠ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਪੈਂਦੀਆਂ ਪੰਚਾਇਤਾਂ ਦੀਆਂ ਜ਼ਮੀਨਾਂ ਦਾ ਰਾਖਵਾਂ ਹਿੱਸਾ ਪਿੰਡ ਦੇ ਗ਼ਰੀਬ ਲੋਕਾਂ ਨੂੰ ...

ਪੂਰੀ ਖ਼ਬਰ »

ਜ਼ੀਰਾ ਟਰੈਫ਼ਿਕ ਪੁਲਿਸ ਨੇ ਦੁਕਾਨਦਾਰਾਂ ਨੂੰ ਮਾਸਕ ਪਾ ਕੇ ਸਾਮਾਨ ਵੇਚਣ ਦੀ ਅਪੀਲ

ਜ਼ੀਰਾ, 3 ਮਈ (ਪ.ਪ)-ਵੱਖ-ਵੱਖ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਅੱਗੇ ਕੀਤੇ ਗਏ ਨਾਜਾਇਜ਼ ਤੌਰ 'ਤੇ ਕਬਜ਼ਿਆਂ ਵਿਰੁੱਧ ਸਖ਼ਤੀ ਵਰਤਦਿਆਂ ਪੁਸ਼ਪਿੰਦਰ ਪਾਲ ਸ਼ਰਮਾ ਜ਼ਿਲ੍ਹਾ ਟੈ੍ਰਫਿਕ ਇੰਚਾਰਜ ਫ਼ਿਰੋਜ਼ਪੁਰ ਦੇ ਹੁਕਮਾਂ ਤਹਿਤ ਟੈ੍ਰਫਿਕ ਪੁਲਿਸ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਐਲਾਨ ਨਾ ਹੋਣ ਕਾਰਨ ਕਿਸਾਨਾਂ 'ਚ ਦੁਚਿੱਤੀ ਦੀ ਸਥਿਤੀ

ਖੋਸਾ ਦਲ ਸਿੰਘ, 3 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)- ਹਾੜੀ ਦੇ ਸੀਜ਼ਨ ਦੇ ਖ਼ਤਮ ਹੁੰਦਿਆਂ ਹੀ ਕਿਸਾਨ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਪਨੀਰੀ ਲਾਉਣ ਲਈ ਖੇਤ ਤਿਆਰ ਕਰਨ ਵਿਚ ਰੁੱਝ ਗਏ ਹਨ ਪਰ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਐਲਾਨ ਨਾ ਕੀਤੇ ਜਾਣ ਕਾਰਨ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਸੰਗਠਨ ਵਲੋਂ ਪੰਚਾਇਤੀ ਜ਼ਮੀਨਾਂ 'ਚ ਰਾਖਵਾਂ ਹਿੱਸਾ ਦਿਵਾਉਣ ਲਈ ਦਿੱਤਾ ਮੰਗ ਪੱਤਰ

ਫਿਰੋਜ਼ਪੁਰ, 3 ਮਈ (ਤਪਿੰਦਰ ਸਿੰਘ)- ਵਾਲਮੀਕਿ-ਮਜ਼੍ਹਬੀ ਸਿੱਖ ਸੰਗਠਨ ਵਲੋਂ ਪ੍ਰਧਾਨ ਪਰਮਜੀਤ ਸਿੰਘ ਪੰਮਾ ਬਣਾਵਾਲੀ ਦੀ ਅਗਵਾਈ ਹੇਠ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਪੈਂਦੀਆਂ ਪੰਚਾਇਤਾਂ ਦੀਆਂ ਜ਼ਮੀਨਾਂ ਦਾ ਰਾਖਵਾਂ ਹਿੱਸਾ ਪਿੰਡ ਦੇ ਗ਼ਰੀਬ ਲੋਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 134 ਕੋਰੋਨਾ ਪ੍ਰਭਾਵਿਤ ਮਿਲੇ ਮਰੀਜ਼, ਇਲਾਜ ਦੌਰਾਨ ਇਕ ਔਰਤ ਮਰੀਜ਼ ਤੋੜਿਆ ਦਮ

ਫ਼ਿਰੋਜ਼ਪੁਰ, 3 ਮਈ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 134 ਹੋਰ ਵਿਅਕਤੀਆਂ ਦੇ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਵਿਚੋਂ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਦੀ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਗੋਲੂ ਕਾ ਮੋੜ, 3 ਮਈ (ਸੁਰਿੰਦਰ ਸਿੰਘ ਪੁਪਨੇਜਾ)- ਮੰਡੀ ਪੰਜੇ ਕੇ ਉਤਾੜ ਤੋਂ ਸਵਰਗ ਧਾਮ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਰਾਕੇਸ਼ ਕੁਮਾਰ ਮਟਨੇਜਾ ਤੇ ਸਮੂਹ ਮੈਂਬਰਾਂ ਵਲੋਂ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਜਾਗਰੂਕ ਕਰਦਿਆਂ ਸੀ.ਐੱਚ.ਸੀ. ਪੰਜੇ ਕੇ ਉਤਾੜ ...

ਪੂਰੀ ਖ਼ਬਰ »

ਮਾਲ ਅਧਿਕਾਰੀ ਅਣਮਿੱਥੇ ਸਮੇਂ ਲਈ ਗਏ ਹੜਤਾਲ 'ਤੇ

ਗੁਰੂਹਰਸਹਾਏ, 3 ਮਈ (ਕਪਿਲ ਕੰਧਾਰੀ)- ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਤਹਿਸੀਲ ਦਫ਼ਤਰ ਵਿਚ ਤਾਇਨਾਤ ਤਹਿਸੀਲਦਾਰ ਨਾਇਬ ਤਹਿਸੀਲਦਾਰ ਅੱਜ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਚੱਲੇ ਗਏ ਹਨ, ਜਿਸ ਦੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਲਗਾਇਆ ਲਾਕਡਾਊਨ- ਕਿਸਾਨ ਆਗੂ

ਮੁੱਦਕੀ, 3 ਮਈ (ਭੁਪਿੰਦਰ ਸਿੰਘ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਜੋ 15 ਮਈ ਤੱਕ ਲਾਕਡਾਊਨ ਲਗਾਇਆ ਗਿਆ ਹੈ, ਇਸ ਪਿੱਛੇ ਸਰਕਾਰਾਂ ਦੀ ਬੇਈਮਾਨੀ ਸਾਫ਼ ਝਲਕਦੀ ਨਜ਼ਰ ਆਉਂਦੀ ਹੈ | ਇਹ ਪ੍ਰਗਟਾਵਾ ਉੱਘੇ ਕਿਸਾਨ ਆਗੂ ਗੁਲਜ਼ਾਰ ਸਿੰਘ ਕਬਰ ਵੱਛਾ (ਡਕੌਂਦਾ) ਨੇ ਕੀਤਾ | ...

ਪੂਰੀ ਖ਼ਬਰ »

ਕੋਵਿਡ ਸੈਂਟਰਾਂ 'ਚ ਡਿਊਟੀ ਕਰਨ ਵਾਲੇ ਡਾਕਟਰਾਂ ਨੂੰ ਸਰਕਾਰੀ ਭਰਤੀ 'ਚ ਪਹਿਲ ਦਿੱਤੇ ਜਾਣ ਦੀ ਮੰਗ

ਜ਼ੀਰਾ, 3 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਕਾਲ ਦੌਰਾਨ ਜੋ ਕੋਵਿਡ ਸੈਂਟਰ ਸਥਾਪਿਤ ਕੀਤੇ ਗਏ ਸਨ, ਉਨ੍ਹਾਂ ਵਿਚ ਅਸਥਾਈ ਰੂਪ ਵਿਚ ਸੇਵਾਵਾਂ ਨਿਭਾਉਣ ਵਾਲੇ ਐੱਮ.ਬੀ.ਬੀ.ਐੱਸ ਡਾਕਟਰਾਂ ਵਲੋਂ ਸਰਕਾਰੀ ਭਰਤੀ ਦੌਰਾਨ ਉਨ੍ਹਾਂ ਨੂੰ ਪਹਿਲ ...

ਪੂਰੀ ਖ਼ਬਰ »

ਬੰਗਾਲ 'ਚ ਮੋਦੀ ਦੀ ਹਾਰ ਕਾਰਨ ਕਿਸਾਨ ਜਥੇਬੰਦੀਆਂ 'ਚ ਖ਼ੁਸ਼ੀ ਦੀ ਲਹਿਰ

ਖੋਸਾ ਦਲ ਸਿੰਘ, 3 ਮਈ (ਮਨਪ੍ਰੀਤ ਸਿੰਘ ਸੰਧੂ)- ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਬੀ.ਜੇ.ਪੀ. ਦੀ ਹੋਈ ਕਰਾਰੀ ਹਾਰ ਨੇ ਕਿਸਾਨ ਜਥੇਬੰਦੀਆਂ ਵਿਚ ਜੋਸ਼ ਭਰ ਦਿੱਤਾ ਹੈ | ਬੰਗਾਲ ਦੇ ਚੋਣ ਨਤੀਜੇ ਆਉਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ...

ਪੂਰੀ ਖ਼ਬਰ »

ਗੁਰੂਹਰਸਹਾਏ ਮੁੱਖ ਅਨਾਜ ਮੰਡੀ ਸਮੇਤ ਪੇਂਡੂ ਖ਼ਰੀਦ ਕੇਂਦਰਾਂ 'ਚ ਲਿਫ਼ਟਿੰਗ ਦਾ ਬੁਰਾ ਹਾਲ, ਮੰਡੀਆਂ 'ਚ ਲੱਗੇ ਬੋਰੀਆਂ ਦੇ ਅੰਬਾਰ

ਗੁਰੂਹਰਸਹਾਏ, 3 ਮਈ (ਹਰਚਰਨ ਸਿੰਘ ਸੰਧੂ)- ਮਾਰਕੀਟ ਕਮੇਟੀ ਗੁਰੂਹਰਸਹਾਏ ਅਧੀਨ ਆਉਂਦੀਆਂ ਪੇਂਡੂ ਅਨਾਜ ਮੰਡੀਆਂ ਅੰਦਰ ਖ਼ਰੀਦੀ ਹੋਈ ਕਣਕ ਦੀ ਲਿਫ਼ਟਿੰਗ ਦਾ ਬੁਰਾ ਹਾਲ ਹੈ | ਪਹਿਲੇ ਜਿੱਥੇ ਬਾਰਦਾਨੇ ਦੀ ਘਾਟ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਕਈ-ਕਈ ਦਿਨ ਮੰਡੀਆਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਬੈਰਕ ਦੇ ਪਿੱਛੇ ਦੱਬੇ 2 ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ

ਫ਼ਿਰੋਜ਼ਪੁਰ, 3 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਅਤੇ ਨਸ਼ਿਆਂ ਦੀ ਬਰਾਮਦਗੀ ਕਾਰਨ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਹੁਣ ਬੈਰਕ ਦੇ ਪਿੱਛੇ ਦੱਬੇ ਹੋਏ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਣ 'ਤੇ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਵਿਰੁੱਧ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 3 ਮਈ (ਰਾਜਿੰਦਰ ਸਿੰਘ ਹਾਂਡਾ)- ਕੋਵਿਡ-19 ਤੋਂ ਬਚਾਓ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਹਫ਼ਤੇ ਦੇ ਆਖ਼ਰੀ ਦਿਨ ਸ਼ਨਿਚਰਵਾਰ ਅਤੇ ਐਤਵਾਰ ਨੂੰ ਬੰਦ ਦੇ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਕੇ ਦੁਕਾਨਾਂ ਖੋਲ੍ਹਣ ਵਾਲੇ 2 ਦੁਕਾਨਦਾਰਾਂ ਵਿਰੁੱਧ ...

ਪੂਰੀ ਖ਼ਬਰ »

ਗੁਰੂਹਰਸਹਾਏ ਤਹਿਸੀਲ ਦੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਗੁਰੂਹਰਸਹਾਏ, 3 ਮਈ (ਕਪਿਲ ਕੰਧਾਰੀ)- ਸਰਕਲ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਗੁਰੂਹਰਸਹਾਏ ਦੇ ਤਹਿਸੀਲ ਦਫ਼ਤਰ 'ਚ ਤਾਇਨਾਤ ਐਸੋਸੀਏਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣਾ ਕੰਮਕਾਜ ਠੱਪ ਕਰਕੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਲਈ ਕੀਤਾ ਪ੍ਰੇਰਿਤ

ਤਲਵੰਡੀ ਭਾਈ, 3 ਮਈ (ਕੁਲਜਿੰਦਰ ਸਿੰਘ ਗਿੱਲ)-ਕੋਵਿਡ 19 ਨਾਂਅ ਦੀ ਮਹਾਂਮਾਰੀ ਨੇ ਭਾਰਤ ਸਮੇਤ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲੈ ਰੱਖਿਆ ਹੈ | ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਸਿਵਲ ਹਸਪਤਾਲ ਵਿਚ ਆਪਣੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਦਿੱਤਾ ਮੰਗ ਪੱਤਰ

ਕੁੱਲਗੜ੍ਹੀ, 3 ਮਈ (ਸੁਖਜਿੰਦਰ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਘੱਲ ਖ਼ੁਰਦ ਦੀਆਂ ਵਰਕਰਾਂ ਅਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਰਾਜ ...

ਪੂਰੀ ਖ਼ਬਰ »

ਰੈਵੇਨਿਊ ਮਾਲ ਅਫ਼ਸਰਾਂ ਵਲੋਂ ਅਣਮਿਥੇ ਸਮੇਂ ਲਈ ਕੀਤੀ ਹੜਤਾਲ

ਗੁਰੂਹਰਸਹਾਏ, 3 ਮਈ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਮਾਲ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਲਾਗੂ ਨਾ ਕਰਨ ਅਤੇ ਵਿੱਤੀ ਕਮਿਸ਼ਨਰ ਮਾਲ ਦੇ ਅੜੀਅਲ ਵਤੀਰੇ ਵਿਰੱੁਧ ਪੰਜਾਬ ਦੇ ਰੈਵੀਨਿਊ ਮਾਲ ਅਫ਼ਸਰ, ਤਹਿਸੀਲਦਾਰ ਵਲੋਂ ਕੀਤੇ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਣੇ ਇਕ ਕਾਬੂ

ਮਮਦੋਟ, 3 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਹੋਰ ਵੇਰਵਾ ਦਿੰਦੇ ਹੋਏ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦਿਆਂ ...

ਪੂਰੀ ਖ਼ਬਰ »

ਗੱਦਾਡੋਬ ਦੇ ਕਈ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਅਬੋਹਰ, 3 ਮਈ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਅਧੀਨ ਪੈਂਦੇ ਗੱਦਾਡੋਬ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮੁਸਾਫ਼ਰ ਦੀ ਅਗਵਾਈ ਵਿਚ 'ਆਪ' 'ਚ ਸ਼ਾਮਿਲ ਹੋ ਗਏ | ਇਸ ਮੌਕੇ 'ਤੇ ਅਮਨਦੀਪ ਸਿੰਘ ਮੁਸਾਫ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਲਾਕ ਡਾਊਨ 'ਚ ਹਰ ਛੋਟੇ ਦੁਕਾਨਦਾਰ, ਰੇਹੜੀ ਵਾਲਾ, ਮਜ਼ਦੂਰ ਦੀ ਕੇਂਦਰ ਤੇ ਪੰਜਾਬ ਸਰਕਾਰ ਮਾਇਕ ਸਹਾਇਤਾ ਕਰੇ -ਅਨੇਜਾ

ਜਲਾਲਾਬਾਦ, 3 ਮਈ (ਜਤਿੰਦਰ ਪਾਲ ਸਿੰਘ)-ਕੋਰੋਨਾ ਕਾਰਨ ਪੂਰਾ ਸਮਾਜਿਕ ਢਾਂਚਾ ਪ੍ਰਭਾਵਿਤ ਹੋਇਆ ਹੈ | ਹੁਣ ਵਧਦੇ ਕੋਰੋਨਾ ਕੇਸਾਂ ਕਾਰਨ ਇਕ ਵਾਰ ਫਿਰ ਤੋਂ ਲਾਕ ਡਾਊਨ ਦੀ ਸਥਿਤੀ ਬਣ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜਲ ਸਰੋਤ ਦੇ ਪੁਨਰ ਗਠਨ ਤੇ ਤਨਖ਼ਾਹਾਂ ਨਾ ਮਿਲਣ ਕਰਕੇ ਲਗਾਇਆ ਧਰਨਾ

ਅਬੋਹਰ, 3 ਮਈ (ਕੁਲਦੀਪ ਸਿੰਘ ਸੰਧੂ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਉਲੀਕੇ ਸੂਬਾ ਪੱਧਰੀ ਧਰਨਿਆਂ ਦੀ ਕੜੀ ਵਜੋਂ ਜਲ ਸਰੋਤ ਦੇ ਪੁਨਰ ਗਠਨ ਅਤੇ ਮਾਰਚ ਮਹੀਨੇ ਦੀ ਤਨਖ਼ਾਹਾਂ ਨਾ ਦੇਣ ਕਾਰਨ ਅਬੋਹਰ ਵਿਖੇ ਨਹਿਰੀ ਵਿਭਾਗ ਦੇ ਐਕਸੀਅਨ ...

ਪੂਰੀ ਖ਼ਬਰ »

ਕੋਵਿਡ-19 ਨਾਲ ਪ੍ਰਭਾਵਿਤ ਲੋਕਾਂ ਨੂੰ ਆਕਸੀਜਨ ਸਿਲੰਡਰ ਤੇ ਭੋਜਨ ਮੁਹੱਈਆ ਕਰਵਾਏਗੀ ਜ਼ਿਲ੍ਹਾ ਕਾਂਗਰਸ- ਕਮਰਾ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)- ਕੋਵਿਡ -19 ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪੰਜਾਬ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵੀ ਇਹ ਕਮੇਟੀ ਬਣਾਈ ਗਈ ਹੈ | ਜਿਸ ਦੀ ਦੇਖਰੇਖ ਦੀ ...

ਪੂਰੀ ਖ਼ਬਰ »

ਮੰਡੀ ਦੀ ਆੜ੍ਹਤੀਆ ਯੂਨੀਅਨ ਵਲੋਂ ਲਿਫ਼ਟਿੰਗ ਠੇਕੇਦਾਰ ਨੂੰ ਬਲੈਕ ਲਿਸਟ ਕੀਤੇ ਜਾਣ ਦੀ ਮੰਗ

ਮੰਡੀ ਲਾਧੂਕਾ, 3 ਮਈ (ਰਾਕੇਸ਼ ਛਾਬੜਾ)-ਇੱਥੋਂ ਦੀ ਅਨਾਜ ਮੰਡੀ ਵਿਚੋਂ ਕਣਕ ਦੀਆਂ ਭਰੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਕਣਕ ਦਾ ਸੀਜ਼ਨ ਸਮਾਪਤੀ ਵੱਲ ਵੱਧ ਰਿਹਾ ਹੈ ਪਰ ਮੰਡੀ ਵਿਚੋਂ ਕਣਕ ਦੀਆਂ ਭਰੀਆਂ ਬੋਰੀਆਂ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ- ਹਰਗੋਬਿੰਦ ਕੌਰ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਵਿਚ ਹੁਕਮਰਾਨ ਪਾਰਟੀ ਦੇ ਨਾਲ ਸਬੰਧਿਤ ਕਾਂਗਰਸੀ ਵਿਧਾਇਕਾਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੂੰ ਸਰਕਾਰ ਦੇ ਨਾਂਅ ਸੌਂਪਿਆ ਮੰਗ ਪੱਤਰ

ਖੂਈਆਂ ਸਰਵਰ, 3 ਮਈ (ਵਿਵੇਕ ਹੂੜੀਆ)-ਆਲ ਪੰਜਾਬ ਆਂਗਣਵਾੜੀ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਲਾਕ ਅਬੋਹਰ ਦੀ ਆਂਗਣਵਾੜੀ ਹੈਲਪਰ ਅਤੇ ਵਰਕਰਾਂ ਨੇ ਬਲਾਕ ਪ੍ਰਧਾਨ ਗੁਰਵੰਤ ਕੌਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮੁਸੀਬਤ ਦੀ ਘੜੀ 'ਚ ਅਕਾਲੀ ਦਲ ਹਰੇਕ ਨਾਗਰਿਕ ਨਾਲ਼ ਖੜਾ ਹੈ-ਜੋਸਨ

ਫ਼ਾਜ਼ਿਲਕਾ, 3 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦ ਸਾਬਕਾ ਮੰਤਰੀ ਅਤੇ ਫ਼ਾਜ਼ਿਲਕਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਚੌਧਰੀ ਹੰਸ ਰਾਜ ਜੋਸਨ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਵਿਚ ਕਈ ਪਰਿਵਾਰਾਂ ਨਾਲ਼ ਦੁੱਖ ਵਿਚ ਸਾਂਝ ਪਾਈ | ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਐਗਰੀਕਲਚਰ ਵਿਭਾਗ ਵਲੋਂ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ

ਫ਼ਿਰੋਜ਼ਪੁਰ, 3 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਵਿਚ ਕਾਲਜ ਦੇ ਐਗਰੀਕਲਚਰ ਵਿਭਾਗ ਵਲੋਂ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਮਾਈਕਰੋਬਿਲ ਇੰਜਾਈਮਜ਼ : ਏ ...

ਪੂਰੀ ਖ਼ਬਰ »

ਆਪ ਵਲੋਂ ਮਹਿੰਗੀ ਬਿਜਲੀ ਦਾ ਵਿਰੋਧ ਲਗਾਤਾਰ ਜਾਰੀ

ਮਮਦੋਟ, 3 ਮਈ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਵਲੋਂ ਸ਼ੂਰੁ ਕੀਤੇ ਗਏ ਅੰਦੋਲਨ ਨੂੰ ਤੇਜ਼ੀ ਨਾਲ ਅੱਗੇ ਤੋਰਦਿਆਂ ਹੋਇਆਂ ਮਹਿੰਗੀ ਬਿਜਲੀ ਦਾ ਵਿਰੋਧ ਲਗਾਤਾਰ ਜਾਰੀ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸੀਨੀਅਰ ਆਗੂ ਤੇ ...

ਪੂਰੀ ਖ਼ਬਰ »

ਮਾਲਵੇ ਦੇ ਸਿੱਖਾਂ ਦੀ ਪਹਿਲੀ ਪਸੰਦ ਬਣੇ ਮਨਜਿੰਦਰ ਸਿੰਘ ਸਿਰਸਾ

ਮਨਜਿੰਦਰ ਸਿੰਘ ਸਿਰਸਾ ਫ਼ਿਰੋਜ਼ਪੁਰ, 3 ਮਈ (ਤਪਿੰਦਰ ਸਿੰਘ)- ਬੀਤੇ ਸਾਲ ਤੋਂ ਆਈ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਸਿੱਖਾਂ ਵਲੋਂ ਲੋੜਵੰਦਾਂ ਦੀ ਕੀਤੀ ਸੇਵਾ ਦੀ ਚਰਚਾ ਪੂਰੀ ਦੁਨੀਆ 'ਚ ਰੱਜ ਕੇ ਹੋਈ, ਉੱਥੇ ਭਾਰਤ 'ਚ ਵੀ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ...

ਪੂਰੀ ਖ਼ਬਰ »

ਕੀਰਤਨ ਰੂਪ ਜਾਪ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਗੁਰਪੁਰਬ ਮਨਾਇਆ

ਗੁਰੂਹਰਸਹਾਏ, 3 ਮਈ (ਹਰਚਰਨ ਸੰਘ ਸੰਧੂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਮੋਗਾ ਜ਼ੋਨ ਦੇ ਖੇਤਰ ਗੁਰੂਹਰਸਹਾਏ ਦੇ ਯੂਨਿਟ ਕੋਹਰ ਸਿੰਘ ਵਾਲਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 400 ਸਾਲਾ ਗੁਰਪੁਰਬ ਪਿੰਡ ਕੋਹਰ ਸੰਘ ਵਾਲਾ ਦੇ ਗੁਰਦੁਆਰਾ ...

ਪੂਰੀ ਖ਼ਬਰ »

ਆਪ ਦੇ ਸੂਬਾ ਬੁਲਾਰੇ ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 3 ਮਈ (ਕੁਲਬੀਰ ਸਿੰਘ ਸੋਢੀ)- ਪਿਛਲੇ ਕਰੀਬ 20 ਦਿਨਾਂ ਤੋਂ ਬਿਨਾਂ ਸੀਨੀਅਰ ਮੈਡੀਕਲ ਅਧਿਕਾਰੀ ਦੇ ਯਤੀਮ ਹੋਏ ਸਿਵਲ ਹਸਪਤਾਲ ਫ਼ਿਰੋਜ਼ਪੁਰ ਅਤੇ ਡੀ.ਸੀ. ਵਲੋਂ ਬਕਾਇਦਾ ਚਿੱਠੀ ਕੱਢ ਕੇ ਸਿਹਤ ਵਿਭਾਗ ਕੋਲੋਂ 4 ਸਰਕਾਰੀ ਵੈਂਟੀਲੇਟਰ ਸਥਾਨਕ ਹਸਪਤਾਲ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX