ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਦਿੱਲੀ / ਹਰਿਆਣਾ

ਗਾਈਡਲਾਈਨ ਦੀ ਘਾਟ ਤੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਬਾਜ਼ਾਰਾਂ 'ਚ ਸਵੇਰ ਸਮੇਂ ਰਹੀ ਭੀੜ

ਕਾਲਾਂਵਾਲੀ, 3 ਮਈ (ਅ.ਬ.)- ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਸਰਕਾਰ ਦੇ ਆਦੇਸ਼ ਅਨੁਸਾਰ ਸੱਤ ਦਿਨਾਂ ਲਈ ਲਾਏ ਪੂਰਨ ਲਾਕਡਾਊਨ ਦੀ ਕੋਈ ਗਾਈਡਲਾਈਨ ਜਾਰੀ ਨਾ ਕੀਤੇ ਜਾਣ ਕਾਰਨ ਅੱਜ ਸਬਜ਼ੀ ਮੰਡੀ ਅਤੇ ਹੋਰ ਬਾਜ਼ਾਰਾਂ ਵਿਚ ਭੀੜ ਵੇਖਣ ਨੂੰ ਮਿਲੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਕਿਤੇ ਨਜ਼ਰ ਨਹੀਂ ਆਏ | ਦੁਕਾਨਦਾਰਾਂ ਨੂੰ ਲਾਕਡਾਊਨ ਨੂੰ ਲੈ ਕੇ ਕੋਈ ਗਾਈਡਲਾਈਨ ਜਾਰੀ ਨਾ ਹੋਣ ਉੱਤੇ ਕਿਰਿਆਨਾ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹ ਕੇ ਸਾਮਾਨ ਦੀ ਵਿਕਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਦੁਕਾਨਾਂ ਉੱਤੇ ਭੀੜ ਜਮਾਂ ਹੋਣ ਲੱਗੀ, ਇਸ ਤਰ੍ਹਾਂ ਸਬਜ਼ੀ ਮੰਡੀ ਅਤੇ ਰੇਲਵੇ ਫਾਟਕ ਉੱਤੇ ਲੋਕਾਂ ਦੀ ਭੀੜ ਦੇਖੀ ਗਈ | ਸਰਕਾਰ ਵਲੋਂ ਇੱਕ ਹਫ਼ਤੇ ਦਾ ਪੂਰਨ ਲਾਕਡਾਊਨ ਲਾਉਣ ਦਾ ਐਲਾਨ ਤਾਂ ਕਰ ਦਿੱਤਾ ਗਿਆ ਪਰ ਲਾਕਡਾਊਨ ਨੂੰ ਲੈ ਕੇ ਕੋਈ ਗਾਈਡਲਾਈਨ ਜਾਰੀ ਨਾ ਕੀਤੇ ਜਾਣ ਕਰਕੇ ਕਰਿਆਨਾ ਸਮੇਤ ਸਾਰੇ ਦੁਕਾਨਦਾਰ ਦੁਵਿਧਾ ਵਿਚ ਰਹੇ ਕਿਉਂਕਿ ਲਾਕਡਾਊਨ ਵਿਚ ਕਿਰਿਆਨਾ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੁੱਝ ਛੂਟ ਦਿੱਤੀ ਜਾਂਦੀ ਹੈ | ਪ੍ਰਸ਼ਾਸਨ ਵਲੋਂ ਗਾਈਡਲਾਈਨ ਜਾਰੀ ਨਾ ਹੋਣ 'ਤੇ ਆਖਰਕਾਰ ਕੁੱਝ ਕਰਿਆਨਾ ਦੁਕਾਨਦਾਰਾਂ ਨੇ ਆਪਣੀ ਦੁਕਾਨਾਂ ਖੋਲ੍ਹਕੇ ਵਿਕਰੀ ਸ਼ੁਰੂ ਕਰ ਦਿੱਤੀ ਸੀ ਅਤੇ ਦੇਖਦੇ ਹੀ ਦੇਖਦੇ ਅਨੇਕ ਕਰਿਆਨਾ ਦੀ ਦੁਕਾਨਾਂ ਖੁੱਲ ਗਈਆਂ ਅਤੇ ਉਨ੍ਹਾਂ ਉੱਤੇ ਗਾਹਕਾਂ ਦੀ ਭੀੜ ਜਮਾਂ ਹੋ ਗਈ | ਇਸ ਤੋਂ ਇਲਾਵਾ ਸਬਜ਼ੀ ਮੰਡੀ ਅਤੇ ਰੇਲਵੇ ਫਾਟਕ ਉੱਤੇ ਵੀ ਸਬਜ਼ੀ ਦੀਆਂ ਰੇਹੜੀਆਂ ਉੱਤੇ ਵੀ ਭਾਰੀ ਭੀੜ ਜਮਾਂ ਹੋ ਗਈ | ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਕਰੀਬ 11 ਵਜੇ ਤੱਕ ਬਾਜ਼ਾਰਾਂ ਵਿਚ ਭਾਰੀ ਭੀੜ ਰਹੀ ਅਤੇ ਲਾਕਡਾਊਨ ਦਾ ਕੋਈ ਅਸਰ ਦਿਖਾਈ ਨਹੀਂ ਦਿੱਤਾ | ਇਸ ਤੋਂ ਬਾਅਦ 11 ਵਜੇ ਤੋਂ ਬਾਅਦ ਥਾਣਾ ਮੁਖੀ ਰਾਜਾ ਰਾਮ ਪੁਲੀਸ ਟੀਮ ਨਾਲ ਆਏ ਅਤੇ ਬਾਜ਼ਾਰਾਂ ਦਾ ਨਿਰੀਖਣ ਕਰਕੇ ਦੁਕਾਨਾਂ ਨੂੰ ਬੰਦ ਕਰਵਾਇਆ ਅਤੇ ਰੇਲਵੇ ਫਾਟਕ ਦੇ ਕੋਲੋਂ ਸਬਜ਼ੀ ਦੀਆਂ ਰੇਹੜੀਆਂ ਨੂੰ ਉੱਥੋਂ ਹਟਾਇਆ ਗਿਆ | ਥਾਣਾ ਮੁਖੀ ਨੇ ਕਿਹਾ ਕਿ ਸਬਜ਼ੀ ਦੀ ਰੇਹੜੀ ਲਾਉਣ ਵਾਲੇ ਗਲੀਆਂ ਵਿਚ ਸਬਜ਼ੀ ਵੇਚਣ ਨਾ ਕੇ ਕਿਤੇ ਖੜ੍ਹ ਕੇ ਸਬਜ਼ੀ ਦੀ ਵਿਕਰੀ ਕਰਨ | ਇਹ ਖਤਰਨਾਕ ਸਾਬਤ ਹੋ ਸਕਦਾ ਹੈ |

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਯਾਦਗਾਰੀ ਸਿੱਕੇ ਜਾਰੀ ਕਰੇਗੀ ਹਰਿਆਣਾ ਕਮੇਟੀ-ਦਾਦੂਵਾਲ

ਕਾਲਾਂਵਾਲੀ, 3 ਮਈ (ਅ.ਬ.)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਮਹਾਰਾਜ ਦੇ ਚਾਰ ਸੌ ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਹਰਿਆਣਾ ਕਮੇਟੀ ਦੇ ਪ੍ਰਧਾਨ ਜੱਥੇਦਾਰ ਬਲਜੀਤ ਸਿੰਘ ...

ਪੂਰੀ ਖ਼ਬਰ »

ਲੋਕਾਂ ਦੀ ਭਲਾਈ ਲਈ ਹਵਨ ਯੱਗ ਕੀਤਾ ਤੇ ਸੁਰੱਖਿਆ ਲਈ ਕੀਤੀ ਅਰਦਾਸ

ਨਰਾਇਣਗੜ੍ਹ, 3 ਮਈ (ਪੀ. ਸਿੰਘ)-ਰਾਸ਼ਟਰੀ ਕਲਿਆਣ ਯੱਗ ਦਿਵਸ ਮੌਕੇ 'ਤੇ ਨਰਾਇਣਗੜ੍ਹ ਦੇ ਇਕ ਪੰਸਾਰੀ ਵੇਦ ਪ੍ਰਕਾਸ਼ ਨੇ ਸ਼ਹਿਰ ਦੇ ਲੋਕਾਂ ਦੀ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਆ, ਖੇਤਰ ਦੀ ਸ਼ੁੱਖ ਸ਼ਾਂਤੀ ਲਈ ਆਪਣੇ ਘਰ ਵਿਚ ਸਾਰੇ ਮੈਂਬਰਾਂ ਨਾਲ ਮਿਲ ਕੇ ਹਵਨ ਯੱਗ ...

ਪੂਰੀ ਖ਼ਬਰ »

ਪਿਹੋਵਾ ਦੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ 'ਚ 40 ਲੱਖ ਤੋਂ ਵੱਧ ਦੀ ਲਾਗਤ ਨਾਲ ਨਵਾਂ ਆਕਸੀਜਨ ਪਲਾਂਟ ਲਗਾਇਆ ਜਾਵੇਗਾ-ਸੰਦੀਪ ਸਿੰਘ

ਪਿਹੋਵਾ, 3 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸ. ਸੰਦੀਪ ਸਿੰਘ ਨੇ ਕਿਹਾ ਕਿ ਛੇਤੀ ਹੀ ਕੋਰੋਨਾ ਦੀ ਸਥਿਤੀ ਨਾਲ ਨਜਿੱਠਣ ਲਈ ਪਿਹੋਵਾ ਦੇ ਸਰਕਾਰੀ ਹਸਪਤਾਲ ਦੀ ਅਰੁਨਾਏ ਰੋਡ 'ਤੇ ਬਣੀ ਨਵੀਂ ਇਮਾਰਤ 'ਚ 45 ਸਿਲੰਡਰ ਦੀ ਕਪੈਸਿਟੀ ਵਾਲਾ ਆਕਸੀਜਨ ...

ਪੂਰੀ ਖ਼ਬਰ »

ਆਕਸੀਜਨ ਤੇ ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਚੌਧਰੀ ਰਣਜੀਤ ਸਿੰਘ

ਸਿਰਸਾ, 3 ਮਈ (ਅ.ਬ.)- ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਅਤੇ ਕੋਵਿਡ-19 ਨਿਗਰਾਨ ਕਮੇਟੀ ਦੇ ਸਿਰਸਾ-ਫਤਿਹਾਬਾਦ ਦੇ ਇੰਚਾਰਚ ਚੌਧਰੀ ਰਣਜੀਤ ਸਿੰਘ ਨੇ ਕਿਹਾ ਹੈ ਕਿ ਆਕਸੀਜਨ ਤੇ ਕੋਰੋਨਾ ਵਾਇਰਸ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਸ਼ੁਰੂ

ਕਾਲਾਂਵਾਲੀ, 3 ਮਈ (ਅ.ਬ.)- ਸਿਹਤ ਵਿਭਾਗ ਵਲੋਂ 18 ਤੋਂ 44 ਸਾਲ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣਾ ਦੀ ਪ੍ਰਕਿਰਿਆ ਕਾਲਾਂਵਾਲੀ ਦੇ ਸਿਵਲ ਹਸਪਤਾਲ 'ਚ ਅੱਜ ਸ਼ੁਰੂ ਕੀਤੀ ਗਈ ਹੈ | ਕੋਰੋਨਾ ਵੈਕਸੀਨ ਲਗਵਾਉਣ ਲਈ ਸਿਵਲ ਹਸਪਤਾਲ ਵਿਚ ਸਵੇਰੇ ਹੀ ਲੋਕਾਂ ਦੀ ਲਾਈਨ ...

ਪੂਰੀ ਖ਼ਬਰ »

ਕੋਰੋਨਾ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਤੇ ਸਾਵਧਾਨੀ ਬਹੁਤ ਜਰੂਰੀ

ਏਲਨਾਬਾਦ, 3 ਮਈ (ਜਗਤਾਰ ਸਮਾਲਸਰ)-ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ | ਅੱਜ ਸਭ ਦੀ ਜੁਬਾਨ 'ਤੇ ਸਿਰਫ ਇਕ ਹੀ ਪ੍ਰਸ਼ਨ ਹੈ ਕਿ ਆਖਿਰ ਕੋਰੋਨਾ ਤੋਂ ਕਿਵੇਂ ਬਚਿਆ ਜਾ ਸਕਦਾ ਹੈ | ਇਸ ਨੂੰ ਲੈ ਕੇ ਅਲੱਗ-ਅਲੱਗ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਹਰਿਆਣਾ ...

ਪੂਰੀ ਖ਼ਬਰ »

ਤਾਲਾਬੰਦੀ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਤੇ ਰੇਟ ਵਧਾਉਣ ਦੇ ਵਿਰੁੱਧ ਭਾਰੀ ਰੋਸ

ਰਤੀਆ, 3 ਮਈ (ਬੇਅੰਤ ਕੌਰ ਮੰਡੇਰ)- ਰਤੀਆ ਸਬਡਵੀਜ਼ਨ ਦੇ ਪਿੰਡ ਕਲੋਠਾ 'ਚ ਲਾਕਡਾਊਨ ਦੇ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਮਹਿੰਗੀ ਸ਼ਰਾਬ ਵੇਚਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪਿੰਡ ਵਾਸੀਆਂ ਨੇ ਡੀ. ਸੀ. ਦੇ ...

ਪੂਰੀ ਖ਼ਬਰ »

ਖਾਦ-ਬੀਜ ਦੀਆਂ ਦੁਕਾਨਾਂ ਨੂੰ ਤਾਲਾਬੰਦੀ ਤੋਂ ਛੋਟ ਦੇਣ ਦੀ ਮੰਗ

ਸਿਰਸਾ, 3 ਮਈ (ਅ.ਬ.)- ਹਰਿਆਣਾ 'ਚ ਵੱਧਦੇ ਕੋਰੋਨਾ ਵਾਇਰਸ ਦੇ ਕੇਸਾਂ ਦੇ ਮੱਦੇਨਜ਼ਰ ਇਕ ਹਫ਼ਤੇ ਲਈ ਲਾਏ ਗਏ ਪੂਰਨ ਲਾਕਡਾਊਨ ਤੋਂ ਖਾਦ-ਬੀਜ ਦੀਆਂ ਦੁਕਾਨਾਂ ਨੂੰ ਤਾਲਾਬੰਦੀ ਤੋਂ ਛੋਟ ਦੇਣ ਦੀ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ | ਕਿਸਾਨਾਂ ਨੂੰ ਖਦਸ਼ਾ ਹੈ ਕਿ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਐਸ. ਡੀ. ਐਮ. ਨੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਬੁਲਾਈ ਬੈਠਕ

ਰਤੀਆ, 3 ਮਈ (ਬੇਅੰਤ ਕੌਰ ਮੰਡੇਰ)- ਉਪ ਮੰਡਲ ਮੈਜਿਸਟਰੇਟ ਭਾਰਤ ਭੂਸ਼ਣ ਕੌਸ਼ਿਕ ਨੇ ਖੇਤਰ ਦੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪਹਿਲ ਦੇ ਆਧਾਰ 'ਤੇ ਆਪਣੇ ਆਪ ਨੂੰ ਇਸ ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਬ ਸਮਾਜ ਸਭਾ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਰਤੀਆ, 3 ਮਈ (ਬੇਅੰਤ ਕੌਰ ਮੰਡੇਰ)- ਸਰਬ ਸਮਾਜ ਸਭਾ ਦਾ ਵਫ਼ਦ ਖੇਤਰ 'ਚ ਵੱਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਲੈ ਕੇ ਐਸ. ਡੀ. ਐਮ. ਭਾਰਤ ਭੂਸ਼ਨ ਕੌਸ਼ਿਕ ਨੂੰ ਮਿਲਿਆ | ਇਸ ਮੌਕੇ ਸਰਬ ਸਮਾਜ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦੀ ਅਗਵਾਈ ਵਿੱਚ ਸਭਾ ਦੇ ਵਫ਼ਦ ਵਿਚ ...

ਪੂਰੀ ਖ਼ਬਰ »

ਕੋਰੋਨਾ ਨਾਲ ਸਿਰਸਾ 'ਚ ਪੰਜ ਮਹਿਲਾਵਾਂ ਸਮੇਤ ਸੱਤ ਜਣਿਆਂ ਦੀ ਮੌਤ

ਸਿਰਸਾ, 3 ਮਈ (ਅ.ਬ.)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਕਾਰਨ ਪੰਜ ਮਹਿਲਾਵਾਂ ਸਮੇਤ ਸੱਤ ਜਣਿਆਂ ਦੀ ਮੌਤ ਹੋ ਗਈ ਹੈ ਜਦੋਂਕਿ 361 ਨਵੇਂ ਕੋਰੋਨਾਵਾਇਰਸ ਦੇ ਪਾਜ਼ੀਟਿਵ ਕੇਸ ਆਏ ਹਨ | ਜ਼ਿਲ੍ਹੇ ਵਿਚ ਇਸ ਸਮੇਂ 3635 ਕਰੋਨਾ ਵਾਇਰਸ ਪਾਜ਼ੀਟਿਵ ਦੇ ਸਰਗਰਮ ਕੇਸ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਲੋਕਾਂ ਦੀ ਸੇਵਾ 'ਚ ਲੱਗੇ ਮਿਹਨਤੀ ਡਾਕਟਰਾਂ ਨੂੰ ਜਲਦੀ ਹੀ ਅਨਲਿਸਟ ਕਰਵਾਇਆ ਜਾਵੇਗਾ-ਦੀਪਕ ਮਹਿਤਾ

ਏਲਨਾਬਾਦ, 3 ਮਈ (ਜਗਤਾਰ ਸਮਾਲਸਰ)-ਹਰਿਆਣਾ ਹੈਲਥ ਕੇਅਰ ਵਰਕਰ ਬੋਰਡ ਦੇ ਮੈਂਬਰ ਅਤੇ ਹਰਿਆਣਾ ਲੈਬ ਐਸੋਸੀਏਸ਼ਨ ਦੇ ਉਪ-ਪ੍ਰਧਾਨ ਦੀਪਕ ਮਹਿਤਾ ਨੇ ਕਿਹਾ ਕਿ ਜਿਨ੍ਹਾਂ ਮਿਹਨਤੀ ਡਾਕਟਰਾਂ ਨੂੰ ਲੋਕ ਝੋਲਾਛਾਪ ਕਹਿੰਦੇ ਹਨ ਅੱਜ ਉਹ ਲੋਕ ਪੂਰੀ ਲਗਨ ਨਾਲਾ ਪਿੰਡਾਂ ਵਿਚ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸਮੇਤ ਅਨੇਕਾਂ ਅਦਾਰਿਆਂ 'ਚ ਨਹੀਂ ਲੱਗੇ ਅੱਗ ਬੁਝਾਊ ਯੰਤਰ

ਸਿਰਸਾ, 3 ਮਈ (ਅ.ਬ.)- ਹਸਪਤਾਲਾਂ ਤੇ ਹੋਰ ਅਦਾਰਿਆਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਕਈ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨਾ ਤਾਂ ਇਨ੍ਹਾਂ ਹੋਈਆਂ ਮੌਤਾਂ ਤੋਂ ਕੋਈ ਸਬਕ ਲੈ ਰਹੇ ਹਨ ਤੇ ਨਾ ਹੀ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ 'ਚ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 3 ਮਈ (ਸਡਾਨਾ)-ਰੇਲ ਕੋਚ ਫ਼ੈਕਟਰੀ ਵਿਚ ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਨਰੇਸ਼ ਕੁਮਾਰ ਵਾਸੀ ਕੋਕਲਪੁਰ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਵਾਸੀ ...

ਪੂਰੀ ਖ਼ਬਰ »

ਪਿਹੋਵਾ 'ਚ ਕਰੀਬ 40 ਲੱਖ ਦੀ ਰਾਸ਼ੀ ਨਾਲ ਸਥਾਪਤ ਹੋਵੇਗਾ ਆਕਸੀਜਨ ਪਲਾਂਟ-ਖੇਡ ਮੰਤਰੀ

ਸ਼ਾਹਬਾਦ ਮਾਰਕੰਡਾ, 3 ਮਈ (ਅਵਤਾਰ ਸਿੰਘ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਕੋਰੋਨਾ ਨਾਲ ਨਜਿੱਠਣ ਲਈ ਬਹੁਤ ਜਲਦ ਪਿਹੋਵਾ ਦੇ ਸਰਕਾਰੀ ਹਸਪਤਾਲ ਦੀ ਅਰੁਣਾਏ ਰੋਡ ਉੱਤੇ ਬਣ ਰਹੀ ਨਵੀਂ ਬਿਲਡਿੰਗ ਵਿਚ 45 ਸਿਲੰਡਰਾਂ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ...

ਪੂਰੀ ਖ਼ਬਰ »

5 ਸੂਬਿਆਂ ਦੇ ਨਤੀਜਿਆਂ ਨੇ ਮੋਦੀ ਨੂੰ ਲੋਕਸ਼ਕਤੀ ਦਾ ਅਹਿਸਾਸ ਕਰਵਾਇਆ-ਬਹਿਰੂ

ਨਵੀਂ ਦਿੱਲੀ, 3 ਮਈ (ਜਗਤਾਰ ਸਿੰਘ)-ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ 5 ਸੂਬਿਆਂ ਦੇ ਚੋਣ ਨਤੀਜਿਆਂ 'ਤੇ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਜਨਤਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਹਿਸਾਸ ...

ਪੂਰੀ ਖ਼ਬਰ »

ਗਾਜ਼ੀਪੁਰ ਸ਼ਮਸ਼ਾਨਘਾਟ 'ਚ ਲੱਗੀ ਭੀੜ ਲਾਸ਼ਾਂ ਰੱਖਣ ਲਈ ਹੋਈ ਥਾਂ ਦੀ ਕਮੀ

ਨਵੀਂ ਦਿੱਲੀ, 3 ਮਈ (ਬਲਵਿੰਦਰ ਸਿੰਘ ਸੋਢੀ)-ਗਾਜ਼ੀਪੁਰ ਸ਼ਮਸ਼ਾਨਘਾਟ ਵਿਚ ਏਨੀਆਂ ਲਾਸ਼ਾਂ ਆ ਰਹੀਆਂ ਹਨ ਕਿ ਉਨ੍ਹਾਂ ਦੇ ਰੱਖਣ ਲਈ ਵੀ ਥਾਂ ਨਹੀਂ ਹੈ ਅਤੇ ਇੱਥੇ ਲੋਕਾਂ ਦੀ ਕਾਫ਼ੀ ਭੀੜ ਲੱਗੀ ਹੋਈ ਹੈ | ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰ ਦਾ ਅੰਤਿਮ ਸੰਸਕਾਰ ਕਰਨ ਲਈ ...

ਪੂਰੀ ਖ਼ਬਰ »

ਜੇਕਰ ਕੋਈ ਵਪਾਰੀ ਕਾਲਾਬਾਜ਼ਾਰੀ ਕਰਦਾ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕਰਾਂਗੇ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 3 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਦੇ ਸਮੇਂ ਜਿਸ ਤਰ੍ਹਾਂ ਇਸ ਸਮੇਂ ਵਪਾਰੀ ਆਕਸੀਜਨ ਅਤੇ ਹੋਰ ਕਈ ਤਰ੍ਹਾਂ ਦੇ ਉਪਕਰਨਾਂ ਦੀ ਕਾਲਾਬਾਜ਼ਾਰੀ ਕਰ ਰਹੇ ਹਨ ਤਾਂ ਇਸ ਨੂੰ ਵੇਖਦੇ ਹੋਏ ਫੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਸ ...

ਪੂਰੀ ਖ਼ਬਰ »

ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਨੇ ਦਿੱਲੀ ਦੇ ਤਿੰਨ ਸਥਾਨਾਂ 'ਤੇ ਨਵੇਂ ਆਕਸੀਜਨ ਬੈੱਡ ਦੇ ਕੇਂਦਰ ਖੋਲ੍ਹੇ

ਨਵੀਂ ਦਿੱਲੀ, 3 ਮਈ (ਬਲਵਿੰਦਰ ਸਿੰਘ ਸੋਢੀ)-ਭਾਜਪਾ ਸੰਸਦ ਮੈਂਬਰ ਸਾਹਿਬ ਸਿੰਘ ਨੇ ਆਪਣੇ ਸੰਸਦੀ ਖੇਤਰ ਪੱਛਮੀ ਦਿੱਲੀ ਦੇ ਤਿੰਨ ਸਥਾਨਾਂ 'ਤੇ 55 ਨਵੇਂ ਆਕਸੀਜਨ ਦੇ ਬੈੱਡ ਲੋਕਾਂ ਦੀ ਸੇਵਾ ਵਿਚ ਸਮਰਪਿਤ ਕੀਤੇ ਹਨ ਕਿਉਂਕਿ ਦਿੱਲੀ ਵਿਚ ਆਕਸੀਜਨ ਬੈੱਡ ਦੀ ਕਮੀ ਤੇ ...

ਪੂਰੀ ਖ਼ਬਰ »

ਰਾਸ਼ਟਰੀ ਭਾਵਨਾਤਮਕ ਏਕਤਾ ਅਤੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰੀ ਸੈਮੀਨਾਰ ਹੋਇਆ

ਨਵੀਂ ਦਿੱਲੀ, 3 ਮਈ (ਬਲਵਿੰਦਰ ਸਿੰਘ ਸੋਢੀ)-ਸਾਹਿਤ ਅਕਾਦਮੀ ਅਤੇ ਸੱਭਿਆਚਾਰਕ ਵਿਭਾਗ ਭਾਰਤ ਸਰਕਾਰ ਵਲੋਂ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ 40 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 2 ਦਿਨਾਂ ਦਾ ਰਾਸ਼ਟਰੀ ਸੈਮੀਨਾਰ ਕੀਤਾ ਗਿਆ | ਇਹ ਸੈਮੀਨਾਰ ਵਰਚੁਅਲ ਤੌਰ 'ਤੇ ਜ਼ੂਮ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਹਾਰ ਨੂੰ ਕਬੂਲਦੇ ਹੋਏ ਅਸਤੀਫ਼ਾ ਦੇਣ-ਸੁਖਜੀਤ ਸਿੰਘ ਬਘੋਰਾ

ਨਵੀਂ ਦਿੱਲੀ, 3 ਮਈ (ਬਲਵਿੰਦਰ ਸਿੰਘ ਸੋਢੀ)-ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਨੈਤਿਕ ਹਾਰ ਕਬੂਲਦੇ ਹੋਏ ਜਲਦੀ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਕੁਝ ਸੂਬਿਆਂ 'ਚ ਜੋ ਨਤੀਜੇ ਆਏ ਹਨ ਉਹ ਹੈਰਾਨੀਜਨਕ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਸਰਕਾਰ ...

ਪੂਰੀ ਖ਼ਬਰ »

ਲਾਕਡਾਊਨ ਦੇ ਨਿਯਮਾਂ ਦਾ ਪਾਲਣ ਕਰਵਾਉਣ ਲਈ ਖੁਦ ਮੈਦਾਨ 'ਚ ਉਤਰੇ ਡੀ. ਐੱਸ. ਪੀ. ਅਨਿਲ ਕੁਮਾਰ

ਨਰਾਇਣਗੜ੍ਹ, 3 ਮਈ (ਪੀ. ਸਿੰਘ)-ਹਰਿਆਣਾ ਸੂਬੇ ਵਿਚ ਇਕ ਹਫਤੇ ਲਈ ਲਗਾਏ ਗਏ ਲਾਕਡਾਊਨ ਦੇ ਮੱਦੇਨਜ਼ਰ ਡੀ. ਐੱਸ. ਪੀ. ਅਨਿਲ ਕੁਮਾਰ ਨੇ ਸ਼ਹਿਰ ਦੀਆਂ ਕਈ ਥਾਵਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਲਾਕਡਾਊਨ ਦੇ ਨਿਯਮਾਂ ਦਾ ਪਾਲਣ ਕਰਨ ਦੀ ਗੱਲ ਆਖੀ | ਉਨ੍ਹਾਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਯਮੁਨਾਨਗਰ ਰਿਹਾ ਪੂਰੀ ਤਰ੍ਹਾਂ ਬੰਦ

ਯਮੁਨਾਨਗਰ, 3 ਮਈ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਤੇ ਆਸਪਾਸ ਦੇ ਇਲਾਕਿਆਂ ਵਿਚ ਹਰਿਆਣਾ ਸਰਕਾਰ ਵਲੋਂ ਦਿੱਤੇ ਗਏ ਲਾਕਡਾਊਨ ਦਾ ਪੂਰਾ ਪੂਰਾ ਅਸਰ ਦੇਖਿਆ ਗਿਆ | ਸ਼ਹਿਰ ਦੀਆਂ ਸੜਕਾਂ 'ਤੇ ਸੰਨਾਟਾ ਨਜ਼ਰ ਆਇਆ | ਇਸ ਮੌਕੇ ਗਲੀਆਂ ਅਤੇ ਬਾਜ਼ਾਰ ਸੁੰਨੇ ਨਜ਼ਰ ਆਏ | ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ

ਬਰਨਾਲਾ, 3 ਮਈ (ਰਾਜ ਪਨੇਸਰ)-ਸਿਵਲ ਹਸਪਤਾਲ ਬਰਨਾਲਾ ਦੇ ਬਾਥਰੂਮ 'ਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਗੁਰਜੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਸੁਖਪੁਰਾ ਮੌੜ ਨਸ਼ੇ ਦਾ ਟੀਕਾ ਲਗਾ ਰਿਹਾ ਸੀ ...

ਪੂਰੀ ਖ਼ਬਰ »

ਮਮਤਾ ਦੀ ਜਿੱਤ ਨੇ ਭਾਜਪਾ ਨੂੰ ਦੇਸ਼ ਭਰ 'ਚ ਹਰਾਉਣ ਦਾ ਮੁੱਢ ਬੰਨਿ੍ਹਆ- ਰਾਮੂਵਾਲੀਆ

ਨਵੀਂ ਦਿੱਲੀ, 3 ਮਈ (ਅਜੀਤ ਬਿਊਰੋ)-ਸਾਬਕਾ ਕੇਂਦਰੀ ਮੰਤਰੀ ਤੇ ਐੱਮ.ਐੱਲ.ਸੀ. ਉੱਤਰ ਪ੍ਰਦੇਸ਼ ਸ. ਬਲਵੰਤ ਸਿੰਘ ਰਾਮੂਵਾਲੀਆ ਨੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ 'ਚ ਤਿ੍ਣਮੂਲ ਕਾਂਗਰਸ ਪਾਰਟੀ ਦੀ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਹੈ ਕਿ ਇਸ ਜਿੱਤ ਨਾਲ ਦੇਸ਼ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX