ਤਾਜਾ ਖ਼ਬਰਾਂ


ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  44 minutes ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  about 1 hour ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  about 1 hour ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  about 2 hours ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  about 3 hours ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  about 3 hours ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  about 3 hours ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 minute ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  about 4 hours ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 5 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 5 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 5 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 5 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 5 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 6 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 6 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 6 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 6 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 7 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 7 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 8 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 9 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 9 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਜਲੰਧਰ

ਤਾਲਾਬੰਦੀ ਦੌਰਾਨ ਲੋਕਾਂ ਨੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ

ਜਲੰਧਰ, 3 ਮਈ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ ਤਤਿਹ ਜ਼ਿਲ੍ਹਾ ਪ੍ਰਸ਼ਾਸਨ ਵਲ਼ੋਂ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ ਨੂੰ ਦਰਕਿਨਾਰ ਕਰਦੇ ਹੋਏ ਕਈ ਦੁਕਾਨਦਾਰਾਂ ਵਲੋਂ ਚੋਰੀ ਛੁਪੇ ਦੁਕਾਨਾਂ ਖੋਲ੍ਹੀਆਂ ਗਈਆਂ | ਤਾਲਾਬੰਦੀ ਦੌਰਾਨ ਨਿਯਮਾਂ ਦੀ ਧੱਜੀਆਂ ਉਡਾਉਂਦੇ ਹੋਏ ਸਬਜ਼ੀ ਮੰਡੀ ਵਿਚ ਲੋਕਾਂ ਦੀ ਭਾਰੀ ਭੀੜ ਰਹੀ | ਇਸ ਦੌਰਾਨ ਪੁਲਿਸ ਵੀ ਨਦਾਰਦ ਰਹੀ | ਹਾਲਾਕਿ ਗਲੀ-ਮੁਹੱਲਿਆਂ ਵਿਚ ਕਈ ਦੁਕਾਨਾਂ ਖੁੱਲ੍ਹੀਆਂ ਰਹੀਆਂਜਿਸ ਦਾ ਕਈ ਬਾਜ਼ਾਰਾਂ ਵਿਚ ਦੁਕਾਨਦਾਰਾਂ ਨੇ ਵਿਰੋਧ ਕੀਤਾ ਅਤੇ ਸਰਕਾਰ ਨੂੰ ਇਕਸਾਰ ਨੀਤੀ ਬਣਾਉਣ ਦੀ ਗੱਲ ਕੀਤੀ | ਪ੍ਰਸ਼ਾਸਨ ਵਲ਼ੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਛੂਟ ਦਿੱਤੀ ਗਈ ਸੀ ਪਰ ਲੋਕਾਂ ਵਿਚ ਪੂਰਨ ਤਾਲਾਬੰਦੀ ਦੇ ਡਰ ਕਾਰਨ ਖ਼ਰੀਦੋ-ਫ਼ਰੋਖ਼ਤ ਦੀ ਹੋੜ ਲੱਗੀ ਰਹੀ | ਸੋਸ਼ਲ ਮੀਡੀਆ 'ਤੇ ਪੂਰਨ ਤਾਲਾਬੰਦੀ ਦੀਆਂ ਖ਼ਬਰਾਂ ਦੀ ਭਰਮਾਰ ਹੋਣ ਕਰ ਕੇ ਲੋਕਾਂ ਵਿਚ ਸਹਿਮ ਦੀ ਭਾਵਨਾ ਬਣ ਗਈ | ਬਾਜ਼ਾਰਾਂ ਵਿਚ ਸਬਜ਼ੀਆਂ ਅਤੇ ਫਰੂਟ ਦੀਆਂ ਰੇਹੜੀਆਂ ਤਾਂ ਆਮ ਦੇਖੀਆਂ ਜਾ ਸਕਦੀਆਂ ਸਨ, ਜਿਨ੍ਹਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਲਈ ਮਹਾਂਮਾਰੀ ਤੋਂ ਬੇਖ਼ੌਫ ਲੋਕ ਬਾਜ਼ਾਰਾਂ ਵਿਚ ਨਿਕਲੇ | ਮੰਡੀ ਫੈਟਨਗੰਜ ਵਿਖੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਲਗਭਗ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਹੋਣ ਕਰ ਕੇ ਬਾਜ਼ਾਰ 'ਚ ਭੀੜ ਹੋ ਗਈ ਜਿਸ 'ਤੇ ਡਵੀਜ਼ਨ-3 ਦੀ ਪੁਲਿਸ ਕਾਰਵਾਈ ਕਰਨ ਪਹੁੰਚੀ ਤਾਂ ਦੁਕਾਨਦਾਰਾਂ ਅਤੇ ਅਤੇ ਪੁਲਿਸ ਵਿਚਾਲੇ ਕਾਫ਼ੀ ਗਰਮਾ ਗਰਮੀ ਹੋਈ ਅਤੇ ਪੁਲਿਸ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ | ਜਦ ਕਿ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਲੋਕ ਪ੍ਰਸ਼ਾਸਨ ਦੇ ਹੁਕਮਾਂ ਤੋਂ ਪੂਰੀ ਤਰ੍ਹਾਂ ਨਾਲ ਜਾਗਰੂਕ ਨਹੀਂ ਸਨ ਜਿਸ ਕਰ ਕੇ ਬਾਜ਼ਾਰ ਵਿਚ ਗਾਹਕਾਂ ਦੀ ਭੀੜ ਲੱਗ ਗਈ | ਤਾਲਾਬੰਦੀ ਦੌਰਾਨ ਆਵਾਜਾਈ ਆਮ ਦੀ ਤਰ੍ਹਾਂ ਰਹੀ ਪਰ ਲੋਕ ਸਰਕਾਰੀ ਪਾਬੰਦੀਆਂ ਤੋਂ ਅਣਜਾਣ ਨਜ਼ਰ ਆਏ |

ਕਈ ਕਾਰੋਬਾਰੀਆਂ ਨੇ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦੇਣ ਦੀ ਕੀਤੀ ਮੰਗ

ਜਲੰਧਰ, 3 ਮਈ (ਸ਼ਿਵ)-ਮਿੰਨੀ ਤਾਲਾਬੰਦੀ ਦੇ ਪਹਿਲੇ ਦਿਨ ਦੂਜੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਮਨਜੂਰੀ ਦੇਣ ਤੋਂ ਨਾਰਾਜ਼ ਕਈ ਕਾਰੋਬਾਰੀ ਜਥੇਬੰਦੀਆਂ ਨੇ ਰੋਸ ਜ਼ਾਹਿਰ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਦੂਜਿਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਮਨਜੂਰੀ ...

ਪੂਰੀ ਖ਼ਬਰ »

ਥਾਣਾ ਫਿਲੌਰ ਦੇ 5 ਮੁਲਾਜ਼ਮ ਕੋਰੋਨਾ ਪਾਜ਼ੀਟਿਵ

ਫਿਲੌਰ, 3 ਮਈ (ਸਤਿੰਦਰ ਸ਼ਰਮਾ)-ਪੁਲਿਸ ਸਟੇਸ਼ਨ ਫਿਲੌਰ ਦੇ 5 ਕਰਮਚਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਸੰਪਰਕ ਕਰਨ 'ਤੇ ਕਾਰਜਕਾਰੀ ਐਸ.ਐਚ.ਓ. ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਫਿਲੌਰ ਦਾ ਇਕ ਸਹਾਇਕ ਸਬ ਇੰਸਪੈਕਟਰ, ...

ਪੂਰੀ ਖ਼ਬਰ »

ਸਬਜ਼ੀ ਮੰਡੀ ਮਕਸੂਦਾਂ 'ਚ ਅੱਜ ਤੋਂ ਰੋਜ਼ ਆਉਣ ਵਾਲਿਆਂ ਦੇ ਲਏ ਜਾਣਗੇ ਕੋਵਿਡ ਸੈਂਪਲ-ਡੀ.ਸੀ.

ਮਕਸੂਦਾਂ, 3 ਮਈ (ਲਖਵਿੰਦਰ ਪਾਠਕ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਅੱਜ ਤੋਂ ਮਕਸੂਦਾਂ ਸਬਜ਼ੀ ਮੰਡੀ ਵਿਖੇ ਆਉਣ ਵਾਲੇ ਲੋਕਾਂ ਦੇ ਰੋਜ਼ਾਨਾ ਕੋਵਿਡ ਸੈਂਪਲ ਲੈਣ ਦੇ ਆਦੇਸ਼ ਦਿੱਤੇ ਗਏ ਹਨ | ਪ੍ਰਸ਼ਾਸਨ ਵਲੋਂ ਮੰਡੀ ...

ਪੂਰੀ ਖ਼ਬਰ »

ਜੀ. ਐੱਸ. ਟੀ. ਘੁਟਾਲੇ 'ਚ ਹੋਰ ਅਫ਼ਸਰਾਂ ਦੀ ਤਲਬੀ ਕਰ ਸਕਦਾ ਵਿਜੀਲੈਂਸ ਬਿਊਰੋ

ਜਲੰਧਰ, 3 ਮਈ (ਸ਼ਿਵ ਸ਼ਰਮਾ)- ਪਿਛਲੇ ਸਾਲ ਵੱਡੇ ਪੱਧਰ 'ਤੇ ਜੀ. ਐੱਸ. ਟੀ. ਦੇ ਕਰੋੜਾਂ ਦੇ ਘੁਟਾਲੇ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਹੁਣ ਇਸ ਮਾਮਲੇ ਨਾਲ ਜੁੜੇ ਹੋਰ ਅਫ਼ਸਰਾਂ ਦੀ ਤਲਬੀ ਕਰਨ ਦੀ ਵੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਦੋ ਅਫ਼ਸਰਾਂ ਤੋਂ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਦੀ ਹੜਤਾਲ ਕਰਕੇ ਕੰਮਕਾਜ ਰਿਹਾ ਠੱਪ

ਜਲੰਧਰ, 3 ਮਈ (ਚੰਦੀਪ ਭੱਲਾ)-ਅਫਸਰਾਂ ਵਿਰੁੱਧ ਬੇਲੋੜੀਆਂ ਚਾਰਜਸ਼ੀਟ ਕਰਨਾ, ਝੂਠੀਆਂ ਐਫ.ਆਈ.ਆਰ. ਦਰਜ ਕਰਨ, ਸਰਕਾਰੀ ਵਾਹਨਾਂ ਅਤੇ ਸੁਰੱਖਿਆ ਮੁਹੱਈਆ ਨਾ ਕਵਾਉਣ ਅਤੇ ਲੰਮੇਂ ਸਮੇਂ ਤੋਂ ਲਟਕ ਰਹੀਆਂ ਅਹਿਮ ਮੰਗਾਂ ਨੂੰ ਪੂਰਾ ਕੀਤੇ ਜਾਣ ਨੂੰ ਲੈ ਕੇ ਅੱਜ ਸਾਰੇ ਮਾਲ ...

ਪੂਰੀ ਖ਼ਬਰ »

28 ਸਾਲਾ ਔਰਤ ਸਮੇਤ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ, 696 ਮਰੀਜ਼ ਹੋਰ ਮਿਲੇ

ਜਲੰਧਰ, 3 ਮਈ (ਐੱਮ. ਐੱਸ. ਲੋਹੀਆ) -ਕੋਰੋਨਾ ਪ੍ਰਭਾਵਿਤ 28 ਸਾਲਾ ਔਰਤ ਸਮੇਤ ਜ਼ਿਲ੍ਹੇ 'ਚ ਅੱਜ 7 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 1116 ਹੋ ਗਈ ਹੈ | ਇਸ ਤੋਂ ਇਲਾਵਾ 696 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 44905 ਹੋ ਗਈ ਹੈ | ...

ਪੂਰੀ ਖ਼ਬਰ »

ਜਲੰਧਰ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਇਹ ਖੁੱਲ੍ਹ ਸਕਣਗੀਆਂ ਦੁਕਾਨਾਂ

ਜਲੰਧਰ, 3 ਮਈ (ਚੰਦੀਪ ਭੱਲਾ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਕੋੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ 'ਚ ਮਿੰਨੀ ਲਾਕਡਾਊਨ ਲਗਾਏ ਜਾਣ ਦਾ ਐਲਾਨ ਕੀਤਾ ਸੀ ਤੇ ਨਾਲ ਹੀ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਨੂੰ ਬੰਦ ...

ਪੂਰੀ ਖ਼ਬਰ »

ਐਨ.ਐਚ.ਐਮ ਠੇਕਾ ਕੋਰੋਨਾ ਯੋਧੇ ਅੱਜ ਦੇਣਗੇ ਅਣਮਿੱਥੇ ਸਮੇਂ ਲਈ ਧਰਨਾ

ਆਦਮਪੁਰ, 3 ਮਈ (ਰਮਨ ਦਵੇਸਰ)-ਸਿਹਤ ਵਿਭਾਗ 'ਚ ਕੰਮ ਕਰਦੇ ਐਨ.ਐਚ.ਐਮ ਠੇਕਾ ਕੋਰੋਨਾ ਯੋਧਿਆਂ ਨੇ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ.ਪੀ. ਨੂੰ 4 ਮਈ ਨੂੰ ਅਨਮਿੱਥੇ ਸਮੇਂ ਲਈ ਕੀਤੀ ਜਾਣ ਵਾਲੀ ਹੜਤਾਲ 'ਚ ਸਹਿਯੋਗ ਦੇਣ ਸਬੰਧੀ ਉਨ੍ਹਾਂ ਦੇ ਪੀ.ਏ. ਭੁਪਿੰਦਰ ਸਿੰਘ ਨੂੰ ਇਕ ਮੰਗ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਅੱਜ ਤੋਂ ਮੁਕੰਮਲ ਕੰਮ ਬੰਦ ਕਰਕੇ ਹੜਤਾਲ ਕਰਨ ਦਾ ਫ਼ੈਸਲਾ

ਸ਼ਾਹਕੋਟ, 3 ਮਈ (ਸੁਖਦੀਪ ਸਿੰਘ)-ਐਨ.ਐਚ.ਐੱਮ ਮੁਲਾਜ਼ਮਾ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸਰਕਾਰ ਵਲੋਂ ਕੋਈ ਹੱਲ ਨਾ ਕੱਢਣ ਕਾਰਨ 4 ਮਈ ਤੋਂ ਮੁਕੰਮਲ ਕੰਮ ਬੰਦ ਕਰਕੇ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਸਬੰਧੀ ਅਗਲੇਰੀ ਸੂਚਨਾ ਹਿੱਤ ਸੀ.ਐਚ.ਸੀ. ਸ਼ਾਹਕੋਟ ...

ਪੂਰੀ ਖ਼ਬਰ »

ਪੁੱਤਰ ਦੇ ਹੱਤਿਆਰਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

ਜਲੰਧਰ, 3 ਮਈ (ਐੱਮ. ਐੱਸ. ਲੋਹੀਆ)-ਭੇਦਭਰੀ ਹਾਲਤ 'ਚ ਹੋਈ 21 ਸਾਲ ਦੇ ਮੁਨੀਸ਼ ਕੁਮਾਰ ਦੀ ਮੌਤ ਦੀ ਜਾਂਚ ਕਰਵਾਉਣ ਲਈ ਦਰ-ਦਰ ਭਟਕ ਰਹੇ ਉਸ ਦੇ ਪਿਤਾ ਤਿਲਕ ਰਾਜ ਨੇ ਅੱਜ ਆਪਣੇ ਸਮਰਥੱਕਾਂ ਦੇ ਨਾਲ ਮਿਲ ਕੇ ਪ੍ਰਸ਼ਾਸਨਿਕ ਕੰਪਲੈਕਸ ਦੇ ਸਾਹਮਣੇ ਪੁਲਿਸ ਪ੍ਰਸ਼ਾਸ਼ਨ ਖ਼ਿਲਾਫ਼ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੁਖਚੈਨ ਦਾਸ 'ਚ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਸ਼ਾਹਕੋਟ, 3 ਮਈ (ਸਚਦੇਵਾ)-ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਧੰਨ-ਧੰਨ ਬਾਬਾ ਸੁਖਚੈਨ ਦਾਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਨੇ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਫਿਲੌਰ, 3 ਮਈ (ਸਤਿੰਦਰ ਸ਼ਰਮਾ)-ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਮਿਲਿਆ | ਆਗੂਆਂ ਨੇ ਇਕ ਮੰਗ-ਪੱਤਰ ਦਿੰਦੇ ਹੋਏ ਕਿਹਾ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਮਹਿਤਪੁਰ, 3 ਮਈ (ਮਿਹਰ ਸਿੰਘ ਰੰਧਾਵਾ)-ਮਹਿਤਪੁਰ ਵਿਖੇ ਗੁਰਦੁਆਰਾ ਸਿੰਘ ਸਭਾ (ਭਾਈ ਜਵਾਹਰ ਸਿੰਘ ਜੀ ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਨਾਇਆ ਗਿਆ | ਚੱਲ ਰਹੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਅਮਨਦੀਪ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ

ਫਿਲੌਰ, 3 ਮਈ (ਸਤਿੰਦਰ ਸ਼ਰਮਾ)-ਇੱਥੇ ਸੀ.ਪੀ.ਆਈ.ਐਮ. ਜਨਵਾਦੀ ਨੌਜਵਾਨ ਸਭਾ ਅਤੇ ਆਲ ਇੰਡੀਆ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਕਾਮਰੇਡ ਰੌਣਕੀ ਰਾਮ ਯਾਦਗਾਰੀ ਦਫ਼ਤਰ ਫਿਲੌਰ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ | ਇਹ ਸਮਾਗਮ ਕੋਰੋਨਾ ...

ਪੂਰੀ ਖ਼ਬਰ »

ਸੰਦੀਪ ਕੁਮਾਰ ਲੋਕ ਇਨਸਾਫ ਪਾਰਟੀ ਦੇ ਯੂਥ ਸਕੱਤਰ ਨਿਯੁਕਤ

ਅੱਪਰਾ, 3 ਮਈ (ਦਲਵਿੰਦਰ ਸਿੰਘ ਅੱਪਰਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਸਬਾ ਅੱਪਰਾ ਵਾਸੀ ਸੰਦੀਪ ਕੁਮਾਰ ਸੋਨੂੰ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਯੂਥ ਵਿੰਗ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਾਇਆ 'ਚ ਜ਼ਰੂਰੀ ਦੁਕਾਨਾਂ 'ਤੇ 2 ਤੋਂ ਜ਼ਿਆਦਾ ਵਿਅਕਤੀ ਹੋਣ 'ਤੇ ਹੋਵੇਗੀ ਕਾਰਵਾਈ

ਗੁਰਾਇਆ, 3 ਮਈ (ਚਰਨਜੀਤ ਸਿੰਘ ਦੁਸਾਂਝ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਸਬੰਧੀ ਐੱਸ.ਡੀ.ਐਮ. ਫਿਲੌਰ ਨਾਲ ਇੱਕ ਮੀਟਿੰਗ ਕੀਤੀ ਗਈ ਅਤੇ ਜ਼ਰੂਰੀ ਦੁਕਾਨਾਂ ਖੋਲ੍ਹਣ ਲਈ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਨੇ ਮਨਾਇਆ 'ਮਜ਼ਦੂਰ ਦਿਵਸ'

ਮਲਸੀਆਂ, 3 ਮਈ (ਸੁਖਦੀਪ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇਕਾਈ ਮਲਸੀਆਂ ਵਲੋਂ ਮਜ਼ਦੂਰ ਦਿਵਸ ਮਨਾਇਆ ਗਿਆ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਤਰਕਸ਼ੀਲ ਸੁਸਾਇਟੀ (ਪੰਜਾਬ) ਦੀ ਇਕਾਈ ਸ਼ਾਹਕੋਟ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਪੰਜਾਬ) ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਇਮਤਿਹਾਨ ਰੱਦ ਕਰਨ ਦੀ ਬਜਾਏ ਉਨ੍ਹਾਂ ਦੇ ਸਕੂਲਾਂ 'ਚ ਲਏ ਜਾਣ-ਮਾਪੇ

ਫਿਲੌਰ, 3 ਮਈ (ਸਤਿੰਦਰ ਸ਼ਰਮਾ)-ਅੱਜ ਇੱਥੇ ਸੀ.ਬੀ.ਐਸ.ਸੀ. ਅਤੇ ਪੀ.ਐਸ.ਈ.ਬੀ. ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਹੈ ...

ਪੂਰੀ ਖ਼ਬਰ »

ਸਮਾਰਟ ਵਿਲੇਜ਼ ਮੁਹਿੰਮ ਤਹਿਤ ਪਿੰਡਾਂ 'ਚ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਵਿਕਾਸ ਕਾਰਜ-ਭੁੱਲਰ

ਨੂਰਮਹਿਲ, 3 ਮਈ (ਜਸਵਿੰਦਰ ਸਿੰਘ ਲਾਂਬਾ)-ਪੰਜਾਬ ਸਰਕਾਰ ਦੀ ਸੂਬੇ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਦੀ ਵਚਨਬੱਧਤਾ ਤਹਿਤ ਪੇਂਡੂ ਵਿਕਾਸ ਤੇ ਪੰਡਾਇਤ ਵਿਭਾਗ ਵਲੋਂ ਸਮਾਰਟ ਵਿਲੇਜ਼ ਮੁਹਿੰਮ ਤਹਿਤ ਪਿੰਡਾਂ ਵਿੱਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ...

ਪੂਰੀ ਖ਼ਬਰ »

ਮੈਨੂੰ ਰਾਜਨੀਤਕ ਸ਼ਹਿ 'ਤੇ ਮੁਅੱਤਲ ਕੀਤਾ ਗਿਆ-ਗੁਰਪਾਲ ਦਾਸ

ਆਦਮਪੁਰ, 3 ਮਈ (ਹਰਪ੍ਰੀਤ ਸਿੰਘ)-ਡਾਇਰੈਕਟਰ ਕਮ-ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਅਫਸਰ ਪੰਜਾਬ ਮਨਜੀਤ ਸਿੰਘ ਆਈ,ਐਸ ਵਲੋਂ ਜਾਰੀ ਪੱਤਰ ਨੰਬਰ 2263-66-31 ਮਾਰਚ 2021 ਰਾਹੀਂ ਬਲਾਕ ਆਦਮਪੁਰ ਅਧੀਨ ਆਉਂਦਾ ਪਿੰਡ ਸਫੀਪੁਰ ਦੇ ਸਰਪੰਚ ਗੁਰਪਾਲ ਦਾਸ ਨੂੰ ਉਸ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਸ਼ਾਹਕੋਟ ਦੀਆਂ 11 ਮੰਡੀਆਂ 'ਚ ਹੁਣ ਤੱਕ 607585 ਕੁਇੰਟਲ ਕਣਕ ਦੀ ਖ਼ਰੀਦ ਹੋਈ-ਚੇਅਰਮੈਨ ਚੱਠਾ

ਸ਼ਾਹਕੋਟ, 3 ਮਈ (ਸਚਦੇਵਾ)-ਮਾਰਕੀਟ ਕਮੇਟੀ ਸ਼ਾਹਕੋਟ ਅਧੀਨ ਆਉਂਦੀਆਂ 11 ਮੰਡੀਆਂ 'ਚ ਹੁਣ ਤੱਕ 607585 ਕੁਇੰਟਲ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ ਨੇ ਦੱਸਿਆ ਕਿ ਸ਼ਾਹਕੋਟ ਦੀਆਂ 11 ...

ਪੂਰੀ ਖ਼ਬਰ »

ਵਰਿਆਣਾ ਡੰਪ ਸਥਿਤ ਫ਼ੈਕਟਰੀ ਦੀ ਕਨਵੇਅਰ ਬੈਲਟ ਨੂੰ ਲੱਗੀ ਅੱਗ

ਜਲੰਧਰ, ਵਰਿਆਣਾ ਡੰਪ 'ਤੇ ਸਾਲਾਂ ਤੋਂ ਬੰਦ ਪਈ ਕੂੜੇ ਤੋਂ ਖਾਦ ਬਣਾਉਣ ਵਾਲੀ ਫ਼ੈਕਟਰੀ ਦੀ ਕਨਵੇਅਰ ਬੈਲਟ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ | ਪੰਜਾਬ ਗਰੋਮੋਰ ਫਰਟੀਲਾਈਜ਼ਰ ਪ੍ਰਾਈਵੇਟ ਲਿਮਟਿਡ ਦੇ ਐਮ. ਡੀ. ਧੀਰਜ ਘਈ ਨੇ ਦੱਸਿਆ ਕਿ ਕੂੜਾ ਸੁੱਟਣ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ ਫੰਡਾਂ ਦੀ ਹੋ ਰਹੀ ਲੁੱਟ, ਲੋਕ ਚੋਣਾਂ 'ਚ ਦੇਣਗੇ ਜਵਾਬ-ਜੋਤੀ

ਜਲੰਧਰ, 3 ਮਈ (ਸ਼ਿਵ)- ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਨੇ ਸਮਾਰਟ ਸਿਟੀ ਦੇ ਚੌਕਾਂ ਸਮੇਤ ਹੋਰ ਪ੍ਰਾਜੈਕਟਾਂ ਨੂੰ ਲੈ ਕੇ ਸ਼ਬਦੀ ਹਮਲਾ ਕਰਦਿਆਂ ਕਿਹਾ ਹੈ ਕਿ ਕਰੋੜਾਂ ਦੇ ਸਮਾਰਟ ਸਿਟੀ ਫ਼ੰਡਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਉਨਾਂ ਦੋਸ਼ ...

ਪੂਰੀ ਖ਼ਬਰ »

ਮਜ਼ਦੂਰ ਦਿਵਸ ਮੌਕੇ ਲਹਿਰਾਇਆ ਲਾਲ ਝੰਡਾ

ਲੋਹੀਆਂ ਖਾਸ, 3 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਚੱਲ ਰਹੀ ਕੋਰੋਨਾ ਮਹਾਂਮਾਰੀ ਦੌਰਾਨ ਲਗਾਏ ਗਏ ਲਾਕਡਾਊਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਪਹਿਲੀ ਮਈ ਨੂੰ ਮਜ਼ਦੂਰ ਦਿਵਸ ਮੌਕੇ ਲੋਹੀਆਂ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸ਼ਹੀਦ ਦੇ ਬੁੱਤ ਨੂੰ ਨਤਮਸਤਕ ਹੋ ਕੇ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਦੇ ਸਕਿਲ ਐਨਹਾਸਮੈਂਟ ਕੋਰਸਾਂ 'ਚ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਜਲੰਧਰ, 3 ਮਈ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਲੋਂ ਤਿੰਨ ਹਫ਼ਤਿਆਂ ਦੇ ਆਨਲਾਈਨ ਸਕਿਲ ਐਨਹਾਸਮੈਂਟ ਕੋਰਸਾਂ 'ਚ ਨਾ ਕੇਵਲ ਪੰਜਾਬ ਦੇ ਬਲਕਿ ਜੰਮੂ ਦੇ ਵਿਦਿਆਰਥੀਆਂ 'ਚ ਵੀ ਭਾਰੀ ਉਤਸ਼ਾਹ ਹੈ | ਪਿ੍ੰਸੀਪਲ ਡਾ. ਨੀਰਜਾ ਢੀਂਗਰਾ ਨੇ ਕਾਲਜ ...

ਪੂਰੀ ਖ਼ਬਰ »

ਵੀਵਾ ਕੋਲਾਜ਼ ਦੇ ਬਾਹਰ ਲੱਗੇ ਟਰਾਂਸਫ਼ਾਰਮਰ 'ਚੋਂ ਹਜ਼ਾਰਾਂ ਰੁਪਏ ਦਾ ਤੇਲ ਚੋਰੀ

ਜਲੰਧਰ ਛਾਉਣੀ, 3 ਮਈ (ਪਵਨ ਖਰਬੰਦਾ)-ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਦੇ ਬਾਹਰ ਲੱਗੇ ਹੋਏ ਬਿਜਲੀ ਦੇ ਟਰਾਂਸਫਾਰਮਰ 'ਚੋਂ ਸਨਿਚਰਵਾਰ ਦੀ ਰਾਤ ਚੋਰਾਂ ਵਲੋਂ ਇਕ ਵਾਰ ਫਿਰ ਹਜ਼ਾਰਾਂ ਰੁਪਏ ਦਾ ਤੇਲ ਚੋਰੀ ਕਰ ਲਿਆ ਗਿਆ ਹੈ, ਜਿਸ ਸਬੰਧੀ ...

ਪੂਰੀ ਖ਼ਬਰ »

ਹਰਦੀਪ ਨਗਰ ਵਿਖੇ ਚੋਰਾਂ ਨੇ ਵੱਖ-ਵੱਖ ਗੋਦਾਮਾਂ ਨੂੰ ਬਣਾਇਆ ਨਿਸ਼ਾਨਾ

ਚੁਗਿੱਟੀ/ਜੰਡੂਸਿੰਘਾ, 3 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਲੰਮਾ ਪਿੰਡ ਖੇਤਰ ਨਾਲ ਲੱਗਦੇ ਹਰਦੀਪ ਨਗਰ 'ਚ ਸਥਿਤ ਵੱਖ-ਵੱਖ ਗੁਦਾਮਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰਾਂ ਵਲੋਂ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ ਗਿਆ | ਚੋਰੀ ਦੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬੜਿੰਗ ਬਿਜਲੀ ਬੋਰਡ ਦਫ਼ਤਰ ਦੇ ਹਾਲਾਤ ਹੋਏ ਬਦ ਤੋਂ ਬਦਤਰ

ਜਲੰਧਰ ਛਾਉਣੀ, 3 ਮਈ (ਪਵਨ ਖਰਬੰਦਾ)-ਪਾਵਰਕਾਮ ਦੇ ਬੜਿੰਗ ਖੇਤਰ 'ਚ ਸਥਿਤ ਦਫ਼ਤਰ ਦੀ ਤਰਸਯੋਗ ਹਾਲਤ ਕਾਰਨ ਇਥੇ ਬਿੱਲ ਜਮ੍ਹਾਂ ਕਰਵਾਉਣ ਆਉਣ ਵਾਲੇ ਲੋਕਾਂ ਤੇ ਇਥੇ ਨੌਕਰੀ ਕਰਦੇ ਕਰਮਚਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਜਦੋਂ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਵਲੋਂ ਆਨਲਾਈਨ ਵਰਕਸ਼ਾਪ

ਜਲੰਧਰ, 3 ਮਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸਾਊਥ ਕੈਂਪਸ ਸ਼ਾਹਪੁਰ ਵਿਖੇ ਉੱਦਮਸ਼ੀਲਤਾ ਸਕਿਲਜ਼, ਪ੍ਰਤਿਭਾ ਤੇ ਮਾਇੰਡਸੈਟ 'ਤੇ ਆਨਲਾਈਨ ਵਰਕਸ਼ਾਪ ਕਰਵਾਈ ਗਈ, ਜਿਸ 'ਚ ਡਾ.ਵਿਵੇਕ ਬਿੰਦਰਾ ਦੇ ਬਿਜ਼ਨਸ ਕੰਸਲਟੈਂਟ, ਕਨਟੈਂਟ ਰਾਈਟਰ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਦਿਹਾਤੀ ਪੁਲਿਸ ਨੇ 84 ਕੁਇੰਟਲ ਨਸ਼ੀਲੇ ਪਦਾਰਥ ਕੀਤੇ ਨਸ਼ਟ-ਐਸ.ਐਸ.ਪੀ.

ਜਲੰਧਰ, 3 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਦਿਹਾਤੀ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਬਰਾਮਦ ਕੀਤੇ 84 ਕੁਇੰਟਲ ਨਸ਼ੀਲੇ ਪਦਾਰਥ ਨਸ਼ਟ ਕਰ ਦਿੱਤੇ ਹਨ | ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਸੀਨੀਅਰ ਅਫ਼ਸਰਾਂ ਵਲੋਂ ਗਠਿਤ ਕੀਤੀ ਗਈ ਡਰੱਗ ਡਿਸਪੋਜ਼ਲ ...

ਪੂਰੀ ਖ਼ਬਰ »

ਸਟੇਟ-ਆਫ-ਦਿ-ਆਰਟ ਲੈਬਜ਼ ਵਿਦਿਆਰਥਣਾਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਗਿਆਨ ਪ੍ਰਦਾਨ ਕਰਨ 'ਚ ਸਹਾਇਕ-ਪ੍ਰੋ. ਦਿਵੇਦੀ

ਜਲੰਧਰ, 3 ਮਈ (ਰਣਜੀਤ ਸਿੰਘ ਸੋਢੀ)-ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀਆਂ ਵਿਦਿਆਰਥਣਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਸ਼ਾਨਦਾਰ ਇਨਫਰਾਸਟਰੱਕਚਰ ਮੁਹੱਈਆ ਕਰਵਾਉਣ ਦੇ ਲਈ ਪੂਰਨ ਤੌਰ 'ਤੇ ਵਚਨਬੱਧ ਹੈ | ਇਸ ਹੀ ਮਕਸਦ ਨਾਲ ਕੇ.ਐਮ.ਵੀ. ਦੇ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਨੇ ਮਜ਼ਦੂਰ ਦਿਵਸ ਸਬੰਧੀ ਕਰਵਾਈ ਗਤੀਵਿਧੀ

ਜਲੰਧਰ, 3 ਮਈ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ,ਜਲੰਧਰ ਕੈਂਟ ਵਿਖੇ ਮਜ਼ਦੂਰਾਂ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਦੇ ਹੋਏ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਨਲਾਈਨ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਲਈ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਨੇ ਮਜ਼ਦੂਰ ਦਿਵਸ ਸਬੰਧੀ ਕਰਵਾਈ ਗਤੀਵਿਧੀ

ਜਲੰਧਰ, 3 ਮਈ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ,ਜਲੰਧਰ ਕੈਂਟ ਵਿਖੇ ਮਜ਼ਦੂਰਾਂ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਦੇ ਹੋਏ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਨਲਾਈਨ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਲਈ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਨਿਗਮ ਦਫ਼ਤਰ ਦੇ ਗੇਟ 'ਤੇ ਹੀ ਕਰਵਾਏ ਜਾ ਸਕਣਗੇ ਕੰਮ

ਜਲੰਧਰ, ਕੋਰੋਨਾ ਮਹਾਂਮਾਰੀ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਕੰਮ ਕਰਵਾਉਣ ਵਾਲੇ ਆਉਂਦੇ ਲੋਕਾਂ ਲਈ ਹੁਣ ਗੇਟ 'ਤੇ ਹੀ ਨੋਡਲ ਅਫ਼ਸਰਾਂ ਦੀ ਸਟਾਫ਼ ਸਮੇਤ ਡਿਊਟੀ ਲਗਾ ਦਿੱਤੀ ਹੈ | ਇਸ ਵਿਚ ਸੋਮਵਾਰ ਨੂੰ ਗੇਟ 'ਤੇ ਨੋਡਲ ...

ਪੂਰੀ ਖ਼ਬਰ »

ਡਿਪਟੀ ਮੇਅਰ ਬੰਟੀ ਦੀ ਸਿਫ਼ਾਰਸ਼ 'ਤੇ ਠੇਕੇਦਾਰ ਹੋਵੇਗਾ ਬਲੈਕ ਲਿਸਟ

ਜਲੰਧਰ, 3 ਮਈ (ਸ਼ਿਵ)- ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਵਾਰਡ ਦੀ ਦਸਹਿਰਾ ਗਰਾਊਾਡ ਦੇ ਸੁੰਦਰੀਕਰਨ ਦਾ ਕੰਮ ਨਾ ਕਰਨ ਵਾਲੇ ਠੇਕੇਦਾਰ ਨੂੰ ਨਿਗਮ ਪ੍ਰਸ਼ਾਸਨ ਵੱਲੋਂ ਤੀਜਾ ਨੋਟਿਸ ਦੇ ਕੇ ਠੇਕੇਦਾਰ ਨੂੰ ਬਲੈਕ ਲਿਸਟ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਮਨਬੀਰ ਸਿੰਘ ਮੱਟੂ ਬਣੇ ਐਨ. ਆਰ. ਆਈ. ਸਭਾ ਬਿ੍ਟਿਸ਼ ਕੋਲੰਬੀਆਂ ਦੇ ਪ੍ਰਧਾਨ

ਜਲੰਧਰ, 3 ਮਈ (ਜਸਪਾਲ ਸਿੰਘ)-ਇੱਥੋਂ ਨੇੜਲੇ ਪਿੰਡ ਰਾਓਵਾਲੀ ਦੇ ਜੰਮਪਲ ਅਤੇ ਉੱਘੇ ਵਕੀਲ ਗੁਰਦਾਵਰ ਸਿੰਘ ਮੱਟੂ ਦੇ ਸਪੁੱਤਰ ਮਨਬੀਰ ਸਿੰਘ ਮੱਟੂ ਨੂੰ ਐਨ. ਆਰ. ਆਈ. ਸਭਾ ਓਵਰਸੀਜ਼ ਯੂਨਿਟ ਬਿ੍ਟਿਸ਼ ਕੋਲੰਬੀਆਂ (ਕੈਨੇਡਾ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਡਿਪਟੀ ਮੇਅਰ ਬੰਟੀ ਦੀ ਸਿਫ਼ਾਰਸ਼ 'ਤੇ ਠੇਕੇਦਾਰ ਹੋਵੇਗਾ ਬਲੈਕ ਲਿਸਟ

ਜਲੰਧਰ, 3 ਮਈ (ਸ਼ਿਵ)- ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਵਾਰਡ ਦੀ ਦਸਹਿਰਾ ਗਰਾਊਾਡ ਦੇ ਸੁੰਦਰੀਕਰਨ ਦਾ ਕੰਮ ਨਾ ਕਰਨ ਵਾਲੇ ਠੇਕੇਦਾਰ ਨੂੰ ਨਿਗਮ ਪ੍ਰਸ਼ਾਸਨ ਵੱਲੋਂ ਤੀਜਾ ਨੋਟਿਸ ਦੇ ਕੇ ਠੇਕੇਦਾਰ ਨੂੰ ਬਲੈਕ ਲਿਸਟ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਨੌਜਵਾਨ ਗੁਰਵਿੰਦਰ ਸਿੰਘ ਦਾ ਮੰਡ ਪਹੁੰਚਣ 'ਤੇ ਨਿੱਘਾ ਸਵਾਗਤ

ਮੰਡ, 3 ਮਈ (ਬਲਜੀਤ ਸਿੰਘ ਸੋਹਲ)-ਕਿਸਾਨੀ ਅਤੇ ਕਿਸਾਨ ਭਰਾਵਾਂ ਲਈ ਦਿਲ ਵਿਚ ਪਿਆਰ ਸਮੋਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਨਾਲ ਗੁਰਦੁਆਰਾ ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਕਿਹਰ ਸਿੰਘ, ਸ਼ਹੀਦ ਭਾਈ ਬੇਅੰਤ ਸਿੰਘ, ਤਿਆਗ ਦੀ ਮੂਰਤੀ ਬੀਬੀ ਸੁਰਿੰਦਰ ਕੌਰ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੇ ਹਰਬਲ ਪਾਰਕ ਕੋਲ ਜ਼ਬਰੀ ਗੇਟ ਲਗਾਉਣ ਦਾ ਵਿਰੋਧ

ਜਲੰਧਰ, 3 ਮਈ (ਸ਼ਿਵ)-ਸੂਰੀਆ ਐਨਕਲੇਵ ਦੇ 6 ਮਰਲਾ ਬਲਾਕ ਦੀ ਮੇਨ ਸੜਕ ਤੋਂ ਗਲੀਆਂ ਨੂੰ ਦੋ ਗੇਟ ਲਗਾਉਣ ਦਾ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ ਤੇ ਇਸ ਮਾਮਲੇ ਦੀ ਸ਼ਿਕਾਇਤ ਲੋਕਾਂ ਨੇ ਪੁਲਿਸ ਅਤੇ ਇੰਪਰੂਵਮੈਂਟ ਟਰੱਸਟ ਨੂੰ ਕਰ ਦਿੱਤੀ ਹੈ | ਗੇਟ ਲਗਾਉਣ ਦਾ ਵਿਰੋਧ ...

ਪੂਰੀ ਖ਼ਬਰ »

ਪਿੰਡ ਅਗਵਾਨ ਤੋਂ ਦੌੜ ਕੇ ਦਿੱਲੀ ਜਾਣ ਵਾਲੇ ਨੌਜਵਾਨਾਂ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ

ਜਲੰਧਰ, 3 ਮਈ (ਜਸਪਾਲ ਸਿੰਘ)-ਡੇਰਾ ਬਾਬਾ ਨਾਨਕ ਦੇ ਘੁੱਗ ਵਸਦੇ ਪਿੰਡ ਅਗਵਾਨ ਸਥਿਤ ਸ਼ਹੀਦਾਂ ਦੇ ਗੁਰਦੁਆਰੇ ਤੋਂ ਆਸ਼ੀਰਵਾਦ ਲੈ ਕੇ ਨੌਜਵਾਨ ਗੁਰਵਿੰਦਰ ਸਿੰਘ ਆਪਣੇ ਸਾਥੀਆਂ ਦੇ ਨਾਲ 600 ਕਿਲੋਮੀਟਰ ਦਾ ਸਫਰ ਤੈਅ ਕਰਕੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ...

ਪੂਰੀ ਖ਼ਬਰ »

ਵਰਤੋਂ 'ਚ ਨਹੀਂ ਲਿਆਂਦੇ ਗਏ ਵੈਂਟੀਲੇਟਰਾਂ ਦੀ ਜਾਣਕਾਰੀ ਜਨਤਕ ਕਰੇ ਸਰਕਾਰ-ਕਾਲੀਆ

ਜਲੰਧਰ, 3 ਮਈ (ਸ਼ਿਵ)-ਮੋਦੀ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ 290 ਵੈਂਟੀਲੈਂਟਰਾਂ ਦੀ ਵਰਤੋਂ ਨਾ ਕਰਨ ਦਾ ਮਾਮਲਾ ਤੂਲ ਫੜ ਗਿਆ ਹੈ ਤੇ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਪੰਜਾਬ ਸਰਕਾਰ ਵਲੋਂ ਖ਼ਰੀਦੇ ਗਏ ਵੈਂਟੀਲੇਟਰਾਂ ...

ਪੂਰੀ ਖ਼ਬਰ »

ਐਕਟਿਵਾ 'ਤੇ ਨਸ਼ੇ ਸਪਲਾਈ ਕਰਨ ਵਾਲਾ 120 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 3 ਮਈ (ਐੱਮ. ਐੱਸ. ਲੋਹੀਆ) -ਐਕਟਿਵਾ 'ਤੇ ਨਸ਼ੇ ਸਪਲਾਈ ਕਰਨ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਨੇ ਗਿ੍ਫ਼ਤਾਰ ਕਰਕੇ ਉਸ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਨਵਜੋਤ ਸਿੰਘ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਬੈਂਕਾਂ ਦੇ ਬਾਹਰ ਉੱਡੀਆਂ ਕੋਵਿਡ ਦੇ ਹੁਕਮਾਂ ਦੀਆਂ ਧੱਜੀਆਂ

ਜਲੰਧਰ ਛਾਉਣੀ, 3 ਮਈ (ਪਵਨ ਖਰਬੰਦਾ)-ਪੰਜਾਬ ਸਰਕਾਰ ਵਲੋਂ ਤਾਲਾਬੰਦੀ ਸਬੰਧੀ ਕੀਤੀਆਂ ਗਈਆਂ ਨਵੀਂਆਂ ਹਦਾਇਤਾਂ ਦੀਆਂ ਅੱਜ ਰਾਮਾ ਮੰਡੀ ਤੇ ਲਾਗਲੇ ਖੇਤਰਾਂ 'ਚ ਸ਼ਰੇਆਮ ਧੱਜ਼ੀਆਂ ਉਡਦੀਆਂ ਦੇਖੀਆਂ ਗਈਆਂ ਤੇ ਵੱਡੀ ਗਿਣਤੀ 'ਚ ਰਾਮਾ ਮੰਡੀ ਮਾਰਕੀਟ 'ਚ ਉਹ ਵੀ ਦੁਕਾਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX