ਤਾਜਾ ਖ਼ਬਰਾਂ


ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  1 day ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਪਹਿਲਾ ਸਫ਼ਾ

ਕੋਰੋਨਾ ਦਾ ਕਹਿਰ-ਆਈ.ਪੀ.ਐਲ. ਦੇ ਬਾਕੀ ਮੈਚ ਮੁਲਤਵੀ

• ਮੁਕੰਮਲ ਤਾਲਾਬੰਦੀ ਲਈ ਸਰਕਾਰ 'ਤੇ ਵਧਿਆ ਦਬਾਅ • ਵਿਆਪਕ ਪੱਧਰ 'ਤੇ ਆਰਥਿਕ ਸਰਗਰਮੀਆਂ ਸੀਮਤ ਕਰੇ ਸਰਕਾਰ-ਸੀ.ਆਈ.ਆਈ.
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 4 ਮਈ -ਪਿਛਲੇ 2 ਦਿਨਾਂ 'ਚ ਆਈ.ਪੀ.ਐੱਲ. 'ਚ ਹਿੱਸਾ ਲੈ ਰਹੇ ਕਈ ਖਿਡਾਰੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਕਰਕੇ ਆਈ.ਪੀ.ਐੱਲ. ਦਾ 14ਵਾਂ ਸੀਜ਼ਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਭਾਰਤ 'ਚ ਬੀ.ਸੀ.ਸੀ.ਆਈ. ਨੇ ਮੰਗਲਵਾਰ ਨੂੰ ਜਾਰੀ ਇਕ ਬਿਆਨ 'ਚ ਉਕਤ ਜਾਣਕਾਰੀ ਦਿੱਤੀ | ਬੀ.ਸੀ.ਸੀ.ਆਈ. ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਆਈ.ਪੀ.ਐੱਲ. ਗਵਰਨਿੰਗ ਕੌਂਸਲ ਅਤੇ ਬੀ.ਸੀ.ਸੀ.ਆਈ. ਵਲੋਂ ਕੀਤੀ ਹੰਗਾਮੀ ਮੀਟਿੰਗ 'ਚ ਆਈ.ਪੀ.ਐੱਲ.-2021 ਸੀਜ਼ਨ ਨੂੰ ਫੌਰੀ ਪ੍ਰਭਾਵ ਨਾਲ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ | ਬੋਰਡ ਦੇ ਖਿਡਾਰੀਆਂ, ਸਹਿਯੋਗੀ ਸਟਾਫ਼ ਅਤੇ ਹੋਰ ਅਮਲੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਸ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਹਾਲ ਟੂਰਨਾਮੈਂਟ ਮੁਲਤਵੀ ਕੀਤਾ ਗਿਆ ਹੈ | ਬੀ.ਸੀ.ਸੀ.ਆਈ. ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਇਹ ਵੀ ਕਿਹਾ ਕਿ ਅੱਗੇ ਵੇਖਿਆ ਜਾਵੇਗਾ ਕਿ ਇਸ ਟੂਰਨਾਮੈਂਟ ਨੂੰ ਅੱਗੇ ਪੂਰਾ ਕਰਵਾਇਆ ਜਾ ਸਕਦਾ ਹੈ ਜਾਂ ਨਹੀਂ | ਸ਼ੁਕਲਾ ਦੇ ਬਿਆਨ ਤੋਂ ਇਹ ਕਿਆਸ ਲਾਏ ਜਾ ਰਹੇ ਹਨ ਕਿ ਟੂਰਨਾਮੈਂਟ ਨੂੰ ਰੱਦ ਨਹੀਂ ਕੀਤਾ ਗਿਆ, ਸਗੋਂ ਕੁਝ ਮੈਚਾਂ ਨੂੰ ਭਵਿੱਖ 'ਚ ਮੁੜ ਨਵੇਂ ਸਮੇਂ 'ਤੇ ਕਰਵਾਇਆ ਜਾ ਸਕਦਾ ਹੈ | ਜ਼ਿਕਰਯੋਗ ਹੈ ਕਿ ਪਿਛਲੇ 2 ਦਿਨਾਂ 'ਚ 4 ਖਿਡਾਰੀਆਂ ਸਮੇਤ ਕੋਚ ਅਤੇ 2 ਹੋਰ ਸਟਾਫ਼ ਨੂੰ ਕੋਰੋਨਾ ਹੋਣ ਤੋਂ ਬਾਅਦ ਬੀ.ਸੀ.ਸੀ.ਆਈ ਵਲੋਂ ਇਹ ਫ਼ੈਸਲਾ ਲਿਆ ਗਿਆ, ਜਦਕਿ ਇਸ ਤੋਂ ਪਹਿਲਾਂ ਫ਼ੈਸਲਾ ਲਿਆ ਗਿਆ ਸੀ ਕਿ ਆਈ.ਪੀ.ਐੱਲ. ਦੇ ਸਾਰੇ ਮੈਚਾਂ ਨੂੰ ਮੁੰਬਈ ਸ਼ਿਫਟ ਕਰ ਦਿੱਤਾ ਜਾਵੇਗਾ ਪਰ ਕੋਰੋਨਾ ਦੀ ਵਿਗੜਦੀ ਸਥਿਤੀ ਕਾਰਨ ਇਸ ਨੂੰ ਟਾਲਣ ਦਾ ਫ਼ੈਸਲਾ ਲਿਆ ਗਿਆ | ਖੇਡ ਮਾਹਿਰਾਂ ਮੁਤਾਬਿਕ ਬੋਰਡ ਵਲੋਂ ਇਸ ਨੂੰ ਰੱਦ ਕਰਨ ਦੀ ਥਾਂ ਮੁਲਤਵੀ ਇਸ ਲਈ ਕੀਤਾ ਗਿਆ ਤਾਂ ਜੋ ਬੋਰਡ ਨੂੰ ਹੋਣ ਵਾਲੇ ਤਕਰੀਬਨ 2 ਹਜ਼ਾਰ ਕਰੋੜ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ | ਇਸ ਤੋਂ ਇਲਾਵਾ ਇਸ ਸਾਲ ਟੀ-20 ਵਿਸ਼ਵ ਕੱਪ 'ਚੋਂ ਵੀ ਭਾਰਤ ਦੀ ਮੇਜ਼ਬਾਨੀ ਖੋਹੀ ਜਾ ਸਕਦੀ ਹੈ |
ਹੁਣ ਤਾਲਾਬੰਦੀ ਹੀ ਇਕਲੌਤਾ ਰਸਤਾ-ਰਾਹੁਲ ਗਾਂਧੀ

ਕਈ ਰਾਜਾਂ ਵਲੋਂ ਹਫ਼ਤਾਵਰੀ ਤਾਲਾਬੰਦੀ ਲਗਾਉਣ ਦੇ ਬਾਵਜੂਦ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆਂ 'ਤੇ ਦੇਸ਼ 'ਚ ਮੁਕੰਮਲ ਤਾਲਾਬੰਦੀ ਦੀ ਮੰਗ ਲਗਾਤਾਰ ਜ਼ੋਰ ਫੜ ਰਹੀ ਹੈ | ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੁਕੰਮਲ ਤਾਲਾਬੰਦੀ ਨੂੰ ਕੋਰੋਨਾ ਰੋਕਣ ਦਾ ਇਕਲੌਤਾ ਤਰੀਕਾ ਕਰਾਰ ਦਿੰਦਿਆਂ ਸਰਕਾਰ ਨੂੰ ਹਾਲੇ ਵੀ ਸਮੇਂ ਰਹਿੰਦਿਆਂ ਸੁਚੇਤ ਹੋਣ ਨੂੰ ਕਿਹਾ | ਰਾਹੁਲ ਗਾਂਧੀ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਉਕਤ ਸੁਝਾਅ ਦਿੰਦਿਆਂ ਕਿਹਾ ਕਿ ਸਰਕਾਰ ਸਮਝ ਨਹੀਂ ਰਹੀ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਦਾ ਇਕਲੌਤਾ ਹੱਲ ਮੁਕੰਮਲ ਤਾਲਾਬੰਦੀ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਸਰਕਾਰ ਦੇ ਕਮਜ਼ੋਰ ਤਬਕੇ ਲਈ ਨਿਆ ਦੀ ਸੁਰੱਖਿਆ ਦਿੱਤੀ ਜਾਵੇ | ਰਾਹੁਲ ਗਾਂਧੀ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਕਦਮ ਨਾ ਚੱੁਕੇ ਜਾਣ ਕਾਰਨ ਕਈ ਬੇਗੁਨਾਹ ਲੋਕਾਂ ਦੀ ਜਾਨ ਜਾ ਰਹੀ ਹੈ | ਦੇਸ਼ ਦੇ ਸਭ ਤੋਂ ਵੱਡੇ ਉਦਯੋਗ ਚੈਂਬਰ (ਸੀ.ਆਈ.ਆਈ.) ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਵਿਆਪਕ ਪੱਧਰ 'ਤੇ ਆਰਥਿਕ ਗਤੀਵਿਧੀਆਂ ਨੂੰ ਸੀਮਤ ਕਰਨ ਲਈ ਕਦਮ ਚੁੱਕੇ ਜਾਣ | ਦੇਸ਼ ਦੇ ਛੋਟੇ ਵਪਾਰੀਆਂ ਦਾ ਸੰਗਠਨ ਪਹਿਲਾਂ ਹੀ ਤਾਲਾਬੰਦੀ ਦੀ ਉਲੰਘਣਾ ਕਰ ਚੁੱਕਾ ਹੈ | ਸੀ.ਏ.ਆਈ.ਟੀ. ਵਲੋਂ ਕਰਵਾਏ ਸਰਵੇਖਣ 'ਚ 67.5 ਲੋਕਾਂ ਦੇ ਪਿਛਲੇ ਸਾਲ ਵਰਗੀ ਤਾਲਾਬੰਦੀ ਦੀ ਵਕਾਲਤ ਕਰਦਿਆਂ ਕਿਹਾ ਕਿ ਇਸ ਤੋਂ ਬਿਨਾਂ ਕੋਰੋਨਾ ਨਹੀਂ ਰੋਕਿਆ ਜਾ ਸਕਦਾ | ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੀ ਤਾਲਾਬੰਦੀ 'ਤੇ ਵਿਚਾਰ ਕਰਨ ਦੀ ਸਲਾਹ ਦੇ ਚੁੱਕਾ ਹੈ |

ਪੰਜਾਬ 'ਚ ਠੇਕੇ, ਖੇਤੀ, ਦੁੱਧ ਤੇ ਕਰਿਆਨੇ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ

ਚੰਡੀਗੜ੍ਹ੍ਹ, 4 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਰਾਜ ਵਿਚ ਲਾਗੂ ਕੀਤੀ ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣਗੇ, ਹਾਲਾਂਕਿ ਅਹਾਤੇ ਬੰਦ ਰਹਿਣਗੇ | ਇਸ ਦੇ ਨਾਲ ਹੀ ਖੇਤੀ ਸਬੰਧੀ ਯੰਤਰ ਅਤੇ ਵਸਤੂਆਂ, ਉਦਯੋਗਿਕ ਸਮਗਰੀ, ਵਾਹਨ ਕਾਰੋਬਾਰ ਆਦਿ ਵੀ ਖੁੱਲ੍ਹੇ ਰਹਿਣਗੇ | ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਤਾਲਾਬੰਦੀ ਸਬੰਧੀ ਇਹ ਸੋਧ ਜਾਰੀ ਕੀਤੇ ਗਏ | ਪੰਜਾਬ 'ਚ 2 ਮਈ ਤੋਂ 15 ਮਈ ਤੱਕ ਰਾਜ ਸਰਕਾਰ ਨੇ ਰਾਤ ਦੇ ਕਰਫ਼ਿਊ ਨੂੰ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕਰਨ ਦੇ ਨਾਲ ਹੀ ਰਾਜ ਵਿਚ ਕਰਿਆਨਾ ਵਰਗੀਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ | ਇਨ੍ਹਾਂ ਹੁਕਮਾਂ ਤਹਿਤ ਦੁੱਧ, ਕਰਿਆਨਾ ਸਮਗਰੀ ਦੀਆਂ ਦੁਕਾਨਾਂ ਨੂੰ ਛੋਟ ਦੇਣ ਦੇ ਨਾਲ ਸਨਿਚਰਵਾਰ ਅਤੇ ਐਤਵਾਰ ਨੂੰ ਕੇਵਲ ਮਾਲਜ਼ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ | ਮੰਗਲਵਾਰ ਨੂੰ ਗ੍ਰਹਿ ਤੇ ਨਿਆਂ ਵਿਭਾਗ ਨੇ ਇਸ ਹੁਕਮਾਂ 'ਚ ਕਈ ਹੋਰ ਸੇਵਾਵਾਂ ਨੂੰ ਸ਼ਾਮਿਲ ਕਰ ਲਿਆ ਹੈ | ਇਸ ਸਬੰਧੀ ਮੰਗਲਵਾਰ ਨੂੰ ਜਾਰੀ ਪੱਤਰ ਅਨੁਸਾਰ 2 ਮਈ ਨੂੰ ਰਾਜ ਸਰਕਾਰ ਵਲੋਂ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਸਬੰਧੀ ਜੋ ਛੋਟ ਦਿੱਤੀ ਗਈ ਸੀ, ਉਸ 'ਚ ਵਾਧਾ ਕੀਤਾ ਗਿਆ ਹੈ | ਹੁਣ ਰਾਜ ਵਿਚ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਦੇ ਨਾਲ-ਨਾਲ ਖਾਦ, ਬੀਜ, ਕੀਟਨਾਸ਼ਕ, ਖੇਤੀ ਔਜ਼ਾਰ, ਖੇਤੀਬਾੜੀ ਤੇ ਬਾਗ਼ਬਾਨੀ ਸਮਗਰੀ ਦੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਇਸ ਦੇ ਇਲਾਵਾ ਰਾਸ਼ਨ ਦੀਆਂ ਦੁਕਾਨਾਂ ਸਮੇਤ ਸਾਰੀਆਂ ਕਰਿਆਨਾ ਤੇ ਪ੍ਰਚੂਨ ਦੀਆਂ ਦੁਕਾਨਾਂ ਵੀ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਰਾਜ 'ਚ ਪ੍ਰਚੂਨ ਅਤੇ ਥੋਕ ਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ | ਹਾਲਾਂਕਿ ਸ਼ਰਾਬ ਦੇ ਅਹਾਤੇ ਬੰਦ ਰਹਿਣਗੇ | ਇਨ੍ਹਾਂ ਆਦੇਸ਼ਾਂ ਮੁਤਾਬਕ ਉਦਯੋਗਿਕ ਸਮਗਰੀ, ਹਾਰਡਵੇਅਰ ਦਾ ਸਾਮਾਨ, ਸੰਦ, ਮੋਟਰ ਵਾਹਨ ਅਤੇ ਪਾਈਪ ਆਦਿ ਦੀਆਂ ਦੁਕਾਨਾਂ ਨੂੰ ਵੀ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ | ਇਹ ਸਾਰੀਆਂ ਦੁਕਾਨਾਂ ਹੁਕਮਾਂ ਅਨੁਸਾਰ ਹਰ ਸਨਿਚਰਵਾਰ ਅਤੇ ਐਤਵਾਰ ਨੂੰ ਪੂਰਨ ਤਾਲਾਬੰਦੀ ਤਹਿਤ ਬੰਦ ਰਹਿਣਗੀਆਂ | ਤਾਲਾਬੰਦੀ ਦੌਰਾਨ ਆਮ ਲੋਕਾਂ ਨੂੰ ਜ਼ਰੂਰੀ ਕੰਮ ਲਈ ਪੈਦਲ ਤੇ ਸਾਈਕਲ 'ਤੇ ਆਉਣ-ਜਾਣ ਦੀ ਛੋਟ ਦਿੱਤੀ ਗਈ ਹੈ, ਜਦੋਂਕਿ ਨਿੱਜੀ ਵਾਹਨਾਂ 'ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਆਪਣੇ ਨਾਲ ਮਾਨਤਾ ਪ੍ਰਾਪਤ ਪਹਿਚਾਣ ਪੱਤਰ ਰੱਖਣਾ ਹੋਵੇਗਾ | ਜ਼ਰੂਰੀ ਸੇਵਾਵਾਂ ਨਾਲ ਜੁੜੇ ਲੋਕਾਂ, ਜਿਨ੍ਹਾਂ ਕੋਲ ਮਾਨਤਾ ਪ੍ਰਾਪਤ ਪਛਾਣ ਪੱਤਰ ਨਹੀਂ ਹੈ, ਨੂੰ ਵੈੱਬਸਾਈਟ https://pass.pais.net.in/ ਤੋਂ ਈ-ਪਾਸ ਡਾਊਨਲੋਡ ਕਰਨ ਲਈ ਕਿਹਾ ਗਿਆ ਹੈ |

ਦੇਸ਼ 'ਚ ਤੀਜੇ ਦਿਨ ਵੀ ਘਟੇ ਕੋਰੋਨਾ ਮਾਮਲੇ

ਸੂਬੇ 'ਚ ਰਿਕਾਰਡ 173 ਮੌਤਾਂ
ਨਵੀਂ ਦਿੱਲੀ, 4 ਮਈ (ਉਪਮਾ ਡਾਗਾ ਪਾਰਥ)-ਭਾਰਤ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ ਦੇ ਪਾਰ ਹੋ ਗਿਆ ਹੈ | 50 ਲੱਖ ਮਾਮਲੇ ਕੇਵਲ 15 ਦਿਨਾਂ 'ਚ ਹੀ ਆਏ ਹਨ | ਹਾਲਾਂਕਿ ਕੋਰੋਨਾ ਵਾਇਰਸ ਦੇ 24 ਘੰਟਿਆਂ 'ਚ ਆਏ ਮਾਮਲਿਆਂ 'ਚ ਥੋੜ੍ਹੀ ਕਮੀ ਵੀ ਆਈ ਹੈ | ਦੇਸ਼ 'ਚ ਪਿਛਲੇ 24 ਘੰਟਿਆਂ 'ਚ 3 ਲੱਖ, 57 ਹਜ਼ਾਰ, 229 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ 2,02,82,833 ਤੱਕ ਪਹੁੰਚ ਗਈ ਹੈ, ਜਿਸ ਨਾਲ ਭਾਰਤ ਸਭ ਤੋਂ ਵੱਧ ਮਾਮਲਿਆਂ 'ਚ ਅਮਰੀਕਾ ਤੋਂ ਬਾਅਦ ਵਿਸ਼ਵ 'ਚ ਦੂਜੇ ਨੰਬਰ 'ਤੇ ਪਹੁੰਚ ਗਿਆ ਹੈ, ਹਾਲਾਂਕਿ ਰਾਹਤ ਵਾਲੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ 'ਚ ਭਾਰਤ 'ਚ ਰਿਕਾਰਡ 3 ਲੱਖ, 18 ਹਜ਼ਾਰ ਠੀਕ ਵੀ ਹੋਏ ਹਨ | ਨਾਲ ਹੀ ਲਗਾਤਾਰ ਤੀਜੇ ਦਿਨ ਨਵੇਂ ਮਰੀਜ਼ਾਂ ਦੀ ਗਿਣਤੀ 'ਚ ਗਿਰਾਵਟ ਦਰਜ ਕੀਤੀ ਗਈ ਹੈ | ਮੌਤਾਂ ਦੇ ਮਾਮਲੇ 'ਚ ਲਗਾਤਾਰ 6ਵੇਂ ਦਿਨ ਦੇਸ਼ ਅੰਦਰ 3 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਰੋਨਾ ਕਾਰਨ ਜਾਨ ਗਵਾਈ | ਪਿਛਲੇ 24 ਘੰਟਿਆਂ 'ਚ 3449 ਮੌਤਾਂ ਹੋਣ ਨਾਲ ਦੇਸ਼ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 2 ਲੱਖ, 22 ਹਜ਼ਾਰ, 408 'ਤੇ ਪਹੁੰਚ ਗਿਆ ਹੈ | ਅੰਕੜਿਆਂ ਮੁਤਾਬਿਕ ਇਸ ਹਫ਼ਤੇ ਮੌਤਾਂ ਦੀ ਗਿਣਤੀ 'ਚ 41 ਫ਼ੀਸਦੀ ਇਜ਼ਾਫ਼ਾ ਦਰਜ ਕੀਤਾ ਗਿਆ ਹੈ | ਆਕਸੀਜਨ ਦੀ ਕਿੱਲਤ ਨਾਲ ਜੂਝ ਰਹੀ ਰਾਜਧਾਨੀ 'ਚ ਇਹ ਅੰਕੜਾ ਕਾਫ਼ੀ ਵੱਧ ਹੈ | ਦਿੱਲੀ 'ਚ ਹਰ 3 ਮਿੰਟ 'ਚ ਇਕ ਮੌਤ ਹੋ ਰਹੀ ਹੈ | ਇਸ ਦੌਰਾਨ ਕੋਰੋਨਾ ਖ਼ਿਲਾਫ਼ ਚਲਾਈ ਟੀਕਾਕਰਨ ਮੁਹਿੰਮ 'ਚ ਹੁਣ ਤੱਕ 15 ਕਰੋੜ, 89 ਲੱਖ, 32 ਹਜ਼ਾਰ, 921 ਲੋਕਾਂ ਨੂੰ ਟੀਕਾ ਲਾਇਆ ਜਾ ਚੱੁਕਾ ਹੈ |

ਜੇ.ਈ.ਈ. (ਮੇਨ) ਦੀ ਪ੍ਰੀਖਿਆ ਮੁਲਤਵੀ

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਇੰਜੀਨੀਅਰਿੰਗ ਦੇ ਦਾਖ਼ਲੇ ਲਈ ਮਈ 'ਚ ਹੋਣ ਵਾਲੀ ਜੇ.ਈ.ਈ. (ਮੇਨ) ਪ੍ਰੀਖਿਆ ਮੁਲਤਵੀ ਕਰ ਦਿੱਤੀ | ਇਹ ਪ੍ਰੀਖਿਆ 24 ਤੋਂ ਲੈ ਕੇ 28 ਮਈ ਤੱਕ ਹੋਣੀ ਸੀ | ਪ੍ਰੀਖਿਆ ਮੁਲਤਵੀ ਕਰਨ ਬਾਰੇ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵਿੱਟਰ ਸੰਦੇਸ਼ ਰਾਹੀਂ ਜਾਣਕਾਰੀ ਦਿੱਤੀ | ਨਿਸ਼ੰਕ ਨੇ ਕਿਹਾ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱੱਖਿਆ ਨੂੰ ਧਿਆਨ 'ਚ ਰੱਖਦਿਆਂ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅੱਗੇ ਜਾਣਕਾਰੀ ਲਈ ਰਾਸ਼ਟਰੀ ਟੈਸਟਿੰਗ ਏਜੰਸੀ (ਐੱਨ.ਟੀ.ਏ.) ਦੀ ਅਧਿਕਾਰਕ ਵੈੱਬਸਾਈਟ 'ਤੇ ਸਰਗਰਮ ਰਹਿਣ |

ਭਾਰਤ ਤੇ ਇੰਗਲੈਂਡ ਵਲੋਂ 10 ਸਾਲਾ 'ਰੋਡਮੈਪ-2030' ਨੂੰ ਹਰੀ ਝੰਡੀ

• ਦੋਵਾਂ ਦੇਸ਼ਾਂ ਵਲੋਂ ਪੂਰਨ ਸਹਿਯੋਗ 'ਤੇ ਸਹਿਮਤੀ • ਨਰਿੰਦਰ ਮੋਦੀ ਤੇ ਬੌਰਿਸ ਜੌਹਨਸਨ ਵਿਚਕਾਰ ਅਹਿਮ ਗੱਲਬਾਤ
ਮਨਪ੍ਰੀਤ ਸਿੰਘ ਬੱਧਨੀ ਕਲਾਂ

ਲੰਡਨ, 4 ਮਈ - ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਅਹਿਮ ਵਰਚੂਅਲ ਮੀਟਿੰਗ ਹੋਈ | ਜਿਸ 'ਚ ਦੋਵਾਂ ਨੇਤਾਵਾਂ ਨੇ 'ਰੋਡਮੈਪ-2030' ਨੂੰ ਹਰੀ ਝੰਡੀ ਦਿੰਦਿਆਂ ਅਗਲੇ ਦਹਾਕੇ ਦੌਰਾਨ ਭਵਿੱਖ ਦੇ ਸਹਿਯੋਗ ਲਈ ਸਹਿਮਤੀ ਪ੍ਰਗਟਾਈ | ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ 'ਰੋਡਮੈਪ-2030' ਯੂ.ਕੇ.-ਭਾਰਤ ਰਿਸ਼ਤੇ 'ਚ ਅਹਿਮ ਪ੍ਰਤੀਨਿਧਤਾ ਕਰਦਾ ਹੈ | ਅਧਿਕਾਰੀਆਂ ਨੇ ਕਿਹਾ ਕਿ ਦੋਵੇਂ ਦੇਸ਼ ਸਿਹਤ, ਜਲਵਾਯੂ ਪਰਿਵਰਤਨ, ਸਿੱਖਿਆ, ਵਿਗਿਆਨ, ਤਕਨਾਲੋਜੀ ਅਤੇ ਰੱਖਿਆ 'ਚ ਇਕ-ਦੂਜੇ ਨੂੰ ਸਹਿਯੋਗ ਦੇਣਗੇ | ਉਨ੍ਹਾਂ ਕਿਹਾ ਕਿ ਅੱਜ ਅਸੀਂ ਜੋ ਸਮਝੌਤੇ ਕੀਤੇ ਹਨ, ਉਹ ਯੂ.ਕੇ.-ਭਾਰਤ ਸਬੰਧਾਂ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਨੂੰ ਦਰਸਾਉਂਦੇ ਹਨ | ਇਸ ਵਿਚ 'ਵਧੀ ਹੋਈ ਵਪਾਰ ਭਾਈਵਾਲੀ' ਪ੍ਰਤੀ ਵਚਨਬੱਧਤਾ ਵੀ ਸ਼ਾਮਿਲ ਹੈ, ਜਿਸ ਨਾਲ ਆਉਣ ਵਾਲੇ ਦਹਾਕੇ ਦੌਰਾਨ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦੇ ਉਦੇਸ਼ ਨਾਲ ਇਕ ਪੂਰਨ ਮੁਕਤ ਵਪਾਰ ਸਮਝੌਤੇ ਦਾ ਰਾਹ ਪੱਧਰਾ ਕੀਤਾ ਗਿਆ ਹੈ | ਜੌਹਨਸਨ ਨੇ ਕਿਹਾ ਕਿ ਯੂ.ਕੇ. ਅਤੇ ਭਾਰਤ ਬਹੁਤ ਸਾਰੀਆਂ ਬੁਨਿਆਦੀ ਕਦਰਾਂ-ਕੀਮਤਾਂ ਸਾਂਝੀਆਂ ਕਰਦੇ ਹਨ | ਬਰਤਾਨੀਆ ਸਭ ਤੋਂ ਪੁਰਾਣੇ ਲੋਕਤੰਤਰਾਂ ਵਿਚੋਂ ਇਕ ਹੈ ਅਤੇ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਦੋਵੇਂ ਰਾਸ਼ਟਰਮੰਡਲ ਦੇ ਵਚਨਬੱਧ ਮੈਂਬਰ ਹਾਂ ਅਤੇ ਇਥੋਂ ਦਾ ਜੀਵਨ ਪੁਲ ਸਾਡੇ ਦੇਸ਼ਾਂ ਦੇ ਲੋਕਾਂ ਨੂੰ ਜੋੜਦਾ ਹੈ | ਉਨ੍ਹਾਂ ਨੇ ਕਿਹਾ ਕਿ ਭਿਆਨਕ ਸਮੇਂ ਦੌਰਾਨ ਪਿਛਲੇ ਹਫ਼ਤੇ ਭਾਰਤੀ ਦੋਸਤਾਂ ਦੀ ਮਦਦ ਲਈ ਬਹੁ ਗਿਣਤੀ 'ਚ ਬਰਤਾਨਵੀ ਲੋਕ ਅੱਗੇ ਆਏ ਜੋ ਯੂ.ਕੇ. ਦੇ ਭਾਰਤ ਦੇ ਡੂੰਘੇ ਰਿਸ਼ਤਿਆਂ ਦੀ ਮਿਸਾਲ ਹੈ | ਇਹ ਸਬੰਧ ਅਗਲੇ ਦਹਾਕੇ 'ਚ ਹੋਰ ਵੀ ਵਧਣਗੇ, ਕਿਉਂਕਿ ਅਸੀਂ ਵੱਡੀਆਂ ਸਮੱਸਿਆਵਾਂ ਨਾਲ ਨਜਿੱਠਣ ਅਤੇ ਆਪਣੇ ਲੋਕਾਂ ਲਈ ਜੀਵਨ ਨੂੰ ਬਿਹਤਰ ਬਣਾਉਣ ਲਈ ਮਿਲ ਕੇ ਹੋਰ ਕੰਮ ਕਰ ਰਹੇ ਹਾਂ | ਅੱਜ ਅਸੀਂ ਜੋ ਸਮਝੌਤੇ ਕੀਤੇ ਹਨ ਉਹ ਯੂ.ਕੇ.-ਭਾਰਤ ਸਬੰਧਾਂ 'ਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਨੂੰ ਦਰਸਾਉਂਦੇ ਹਨ | ਜੌਹਨਸਨ ਨੇ 1 ਅਰਬ ਪੌਂਡ ਦੀ ਕੀਮਤ ਦੇ ਯੂ.ਕੇ.-ਭਾਰਤ ਵਪਾਰ ਤੇ ਨਿਵੇਸ਼ ਦਾ ਐਲਾਨ ਕੀਤਾ | ਬਿਆਨ ਅਨੁਸਾਰ 1 ਅਰਬ ਪੌਂਡ ਦੇ ਨਵੇਂ ਬਰਤਾਨੀਆ-ਭਾਰਤ ਵਪਾਰ ਤੇ ਨਿਵੇਸ਼ ਦੀ ਬਦੌਲਤ 6500 ਨਵੇਂ ਰੁਜ਼ਗਾਰ ਪੈਦਾ ਹੋਣਗੇ | ਉਧਰ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ-ਬਰਤਾਨੀਆ ਦੇ ਰਿਸ਼ਤਿਆਂ ਨੂੰ ਨਵੀਂ ਉਚਾਈ ਦਿੰਦੇ ਹੋਏ ਇਕ 10 ਸਾਲਾ ਖਾਕੇ ਨੂੰ ਸਵੀਕਾਰ ਕੀਤਾ ਹੈ | ਬੈਠਕ ਤੋਂ ਬਾਅਦ ਮੋਦੀ ਨੇ ਟਵੀਟ ਕੀਤਾ ਕਿ ਭਾਰਤ ਤੇ ਬਰਤਾਨੀਆ ਦੇ ਰਿਸ਼ਤਿਆਂ ਨੂੰ ਡੂੰਘੀ ਰਣਨੀਤਕ ਸਾਂਝੇਦਾਰੀ 'ਚ ਬਦਲਣ ਲਈ ਅਸੀਂ ਮਹੱਤਵਪੂਰਨ 'ਰੋਡਮੈਪ-2030' ਨੂੰ ਸਵੀਕਾਰ ਕੀਤਾ ਹੈ | ਮੋਦੀ ਨੇ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ ਤੇ ਟੀਚਾ ਹੈ ਕਿ 2030 ਤੱਕ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਦੁੱਗਣਾ ਕਰ ਦਿੱਤਾ ਜਾਵੇ |
ਮਾਲਿਆ ਤੇ ਨੀਰਵ ਮੋਦੀ ਦਾ ਮੁੱਦਾ ਵੀ ਉੱਠਿਆ
ਨਵੀਂ ਦਿੱਲੀ : ਭਾਰਤ-ਬਰਤਾਨੀਆ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਵਰਚੂਅਲ ਬੈਠਕ ਦੌਰਾਨ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਤੇ ਨੀਰਵ ਮੋਦੀ ਦੀ ਹਵਾਲਗੀ ਦੀ ਮੁੱਦਾ ਵੀ ਉੱਠਿਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਆਰਥਿਕ ਅਪਰਾਧੀਆਂ ਨੂੰ ਮੁਕੱਦਮੇ ਲਈ ਦੇਸ਼ ਵਾਪਸ ਭੇਜਿਆ ਜਾਣਾ ਚਾਹੀਦਾ ਹੈ | ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਸੰਦੀਪ ਚੱਕਰਵਰਤੀ ਨੇ ਕਿਹਾ ਕਿ ਬਿ੍ਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਜ਼ਿਕਰ ਕੀਤਾ ਕਿ ਯੂ.ਕੇ. ਅਥਾਰਟੀਆਂ ਆਰਥਿਕ ਅਪਰਾਧੀਆਂ ਦੀ ਹਵਾਲਗੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ | ਚੱਕਰਵਰਤੀ ਨੇ ਕਿਹਾ ਕਿ ਬੈਠਕ ਦੌਰਾਨ ਦੋਵਾਂ ਆਗੂਆਂ ਨੇ ਆਰਥਿਕ ਅਪਰਾਧੀਆਂ ਦੀ ਹਵਾਲਗੀ 'ਤੇ ਚਰਚਾ ਕੀਤੀ |

ਇੰਗਲੈਂਡ 'ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਦਾ ਭਵਿੱਖ ਖ਼ਤਰੇ 'ਚ

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅੱਜ ਲੰਡਨ 'ਚ ਬਰਤਾਨੀਆਂ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੂੰ ਮਿਲੇ ਤੇ ਦੋਵਾਂ ਨੇਤਾਵਾਂ ਨੇ ਨਵੇਂ 'ਮਾਈਗ੍ਰੇਸ਼ਨ ਐਂਡ ਮੋਬਿਲਿਟੀ ਪਾਰਟਨਰਸ਼ਿਪ' ਸਮਝੌਤੇ 'ਤੇ ਦਸਤਖ਼ਤ ਕੀਤੇ | ਇਸ ਸਬੰਧੀ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਦੋਵੇਂ ਦੇਸ਼ਾਂ ਦੀ ਤਾਕਤ ਲਈ ਪੁਲ ਦਾ ਕੰਮ ਕਰੇਗਾ, ਜੋ ਜੀ-7 ਸਿਖਰ ਸੰਮੇਲਨ ਦੀ ਇਕ ਮਹੱਤਵਪੂਰਨ ਪ੍ਰਾਪਤੀ ਹੈ | ਇਹ ਸਮਝੌਤਾ ਕਾਨੂੰਨੀ ਯਾਤਰਾ ਨੂੰ ਸੁਵਿਧਾਜਨਕ ਬਣਾਏਗਾ ਤੇ ਪ੍ਰਤਿਭਾ ਪ੍ਰਵਾਹ ਨੂੰ ਉਤਸ਼ਾਹਿਤ ਕਰੇਗਾ, ਜਿਸ ਤਹਿਤ ਇੰਗਲੈਂਡ 'ਚ ਸਹੀ ਢੰਗ ਨਾਲ ਆਉਣ ਵਾਲਿਆਂ ਲਈ ਤੇ ਹੁਨਰਮੰਦ ਲੋਕਾਂ ਲਈ ਰਾਹ ਖੁੱਲ੍ਹੇਗਾ | ਭਾਵੇਂ ਕਿ ਇਸ ਸਮਝੌਤੇ ਦਾ ਵਿਸਥਾਰ ਅਜੇ ਪਤਾ ਨਹੀਂ ਲੱਗ ਸਕਿਆ, ਪਰ ਸਮਝਿਆ ਜਾ ਰਿਹਾ ਹੈ ਕਿ ਇਸ ਸਮਝੌਤੇ ਤਹਿਤ ਇੰਗਲੈਂਡ 'ਚ ਪੜ੍ਹਾਈ ਕਰਨ ਲਈ ਆਉਣ ਵਾਲੇ ਵਿਦਿਆਰਥੀਆਂ ਨੂੰ ਬੜਾਵਾ ਮਿਲੇਗਾ ਤੇ ਇਸ ਦੇ ਬਦਲੇ 'ਚ ਇੰਗਲੈਂਡ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਨੂੰ ਵਾਪਸ ਭੇਜੇਗਾ | ਕਿਹਾ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਨੂੰ ਲੈ ਕੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀਆਂ, ਪਰ ਇਸ ਸਮਝੌਤੇ ਨਾਲ ਇੰਗਲੈਂਡ 'ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀਆਂ ਦਾ ਭਵਿੱਖ ਖ਼ਤਰੇ 'ਚ ਵਿਖਾਈ ਦੇ ਰਿਹਾ ਹੈ | ਜੈਸ਼ੰਕਰ ਤੇ ਪ੍ਰੀਤੀ ਪਟੇਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਵਪਾਰ ਸਮਝੌਤੇ 'ਤੇ ਦਸਖ਼ਤ ਕਰਨ ਤੋਂ ਪਹਿਲਾਂ ਮਿਲੇ ਹਨ | ਇੰਗਲੈਂਡ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਭਾਰਤ ਨਾਲ 1 ਬਿਲੀਅਨ ਪੌਂਡ ਦਾ ਵਪਾਰ ਦਾ ਸਮਝੌਤਾ ਹੋਇਆ ਹੈ ਤੇ ਦੋਵਾਂ ਦੇਸ਼ਾਂ 'ਚ 2030 ਤੱਕ ਵਪਾਰ ਦੁੱਗਣਾ ਕਰਨ ਦੇ ਟੀਚੇ ਨੂੰ ਲੈ ਕੇ ਮੁਕਤ ਵਪਾਰ ਸਮਝੌਤੇ ਦੀ ਸ਼ੁਰੂਆਤ ਹੋਈ ਹੈ |

ਦੁਨੀਆ ਭਰ 'ਚ ਕੋਰੋਨਾ ਟੀਕੇ ਪਹੰੁਚਾਉਣ ਲਈ ਆਮ ਸਹਿਮਤੀ ਬਣਾਉਣ ਦੀ ਕੋਸ਼ਿਸ਼

ਦੁਨੀਆ ਦੇ 7 ਸਭ ਤੋਂ ਅਮੀਰ ਉਦਯੋਗਿਕ ਰਾਸ਼ਟਰਾਂ ਦੇ ਵਿਦੇਸ਼ ਮੰਤਰੀਆਂ ਦੀ ਲੰਡਨ 'ਚ ਅਹਿਮ ਇਕੱਤਰਤਾ ਹੋਈ, ਜਿਸ 'ਚ ਸਿਹਤ, ਖੁਸ਼ਹਾਲੀ ਤੇ ਲੋਕਤੰਤਰ ਨੂੰ ਦਰਪੇਸ਼ ਖ਼ਤਰਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ | ਦੋ ਸਾਲਾਂ ਤੋਂ ਵੀ ਵੱਧ ਸਮੇਂ ਬਾਅਦ ਵਿਦੇਸ਼ ਮੰਤਰੀਆਂ 'ਚ ਹੋਈ ਇਹ ਪਹਿਲੀ ਵਿਅਕਤੀਗਤ ਬੈਠਕ ਹੈ | ਬੈਠਕ ਦੌਰਾਨ ਇੰਗਲੈਂਡ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨੇ ਕਿਹਾ ਕਿ ਇਸ ਸਾਲ ਇੰਗਲੈਂਡ ਵਲੋਂ ਜੀ-7 ਦੀ ਅਗਵਾਈ ਕਰਨਾ ਖੁੱਲ੍ਹੇ ਲੋਕਤੰਤਰੀ ਸਮਾਜਾਂ ਨੂੰ ਇਕੱਠੇ ਕਰਨ ਤੇ ਅਜਿਹੇ ਸਮੇਂ ਏਕਤਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਹੈ, ਜਦੋਂ ਸਾਂਝੀਆਂ ਚੁਣੌਤੀਆਂ ਤੇ ਵਧ ਰਹੇ ਖ਼ਤਰਿਆਂ ਨਾਲ ਨਜਿੱਠਣ ਦੀ ਲੋੜ ਜ਼ਿਆਦਾ ਹੈ | ਇੰਗਲੈਂਡ, ਅਮਰੀਕਾ, ਕੈਨੇਡਾ, ਫਰਾਂਸ, ਜਰਮਨੀ, ਇਟਲੀ ਤੇ ਜਾਪਾਨ ਦੇ ਚੋਟੀ ਦੇ ਕੂਟਨੀਤਿਕ ਇਕ ਏਜੰਡੇ ਨਾਲ ਦੋ ਦਿਨਾਂ ਤੋਂ ਗੱਲਬਾਤ ਕਰ ਰਹੇ ਹਨ | ਵਿਚਾਰ ਚਰਚਾ ਦੌਰਾਨ ਮਿਆਂਮਾਰ 'ਚ ਰਾਜ ਪਲਟਾ, ਇਥੋਪੀਆ 'ਚ ਸੰਕਟ ਤੇ ਅਫਗਾਨਿਸਤਾਨ 'ਚ ਇਕ ਅਨਿਸ਼ਚਿਤ ਸਥਿਤੀ ਗੱਲਬਾਤ ਦਾ ਹਿੱਸਾ ਰਹੀ | ਇੰਗਲੈਂਡ ਦੇ ਵਿਦੇਸ਼ ਦਫ਼ਤਰ ਨੇ ਕਿਹਾ ਕਿ ਇਹ ਸਮੂਹ 'ਰੂਸ ਦੀ ਚੱਲ ਰਹੀ ਗਤੀਵਿਧੀ' 'ਤੇ ਵੀ ਵਿਚਾਰ-ਵਟਾਂਦਰਾ ਕਰੇਗਾ, ਜਿਸ 'ਚ ਯੂਕਰੇਨ ਨਾਲ ਲਗਦੀ ਸਰਹੱਦ 'ਤੇ ਮਾਸਕੋ ਦਾ ਫੌਜੀ ਇਕੱਠ ਤੇ ਵਿਰੋਧੀ ਸਿਆਸਤਦਾਨ ਅਲੈਕਸੀ ਨਵਾਲਨੀ ਨੂੰ ਨਜ਼ਰਬੰਦ ਕਰਨਾ ਸ਼ਾਮਿਲ ਹੈ | ਇਸ ਦੇ ਨਾਲ ਹੀ ਜੀ-7 ਮੰਤਰੀ ਇਸ ਬਾਰੇ ਆਮ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਟੀਕੇ ਕਿਵੇਂ ਪ੍ਰਦਾਨ ਕੀਤੇ ਜਾਣ |

ਬੰਗਾਲ ਹਿੰਸਾ ਦਾ ਭਖਿਆ ਮੱੁਦਾ ਮੋਦੀ ਨੇ ਕੀਤਾ ਰਾਜਪਾਲ ਨੂੰ ਫ਼ੋਨ

ਨਵੀਂ ਦਿੱਲੀ/ਕੋਲਕਾਤਾ, 4 ਮਈ (ਉਪਮਾ ਡਾਗਾ ਪਾਰਥ, ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ 'ਤੇ ਭਾਜਪਾ ਅਤੇ ਤਿ੍ਣਮੂਲ ਕਾਂਗਰਸ ਦਰਮਿਆਨ ਜ਼ੁਬਾਨੀ ਜੰਗ ਜਾਰੀ ਹੈ | ਚੋਣ ਨਤੀਜਿਆਂ ਤੋਂ ਬਾਅਦ ਹੁਣ ਤੱਕ 6 ਜ਼ਿਲਿ੍ਹਆਂ ਤੋਂ ਮਿਲੀਆਂ ...

ਪੂਰੀ ਖ਼ਬਰ »

ਕਰਿੱਡ ਦੇ ਬਾਨੀ ਅਤੇ ਉੱਘੇ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ ਨਹੀਂ ਰਹੇ

ਮੁੱਖ ਮੰਤਰੀ ਅਤੇ ਹੋਰਨਾਂ ਵਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 4 ਮਈ (ਬਿਊਰੋ ਚੀਫ਼)- ਉੱਤਰੀ ਭਾਰਤ 'ਚ ਕੌਮਾਂਤਰੀ ਪੱਧਰ ਦੀ ਖੋਜ ਸੰਸਥਾ ਦੇ ਸੰਸਥਾਪਕ ਤੇ ਨਾਮਵਰ ਚਿੰਤਕ ਰਸ਼ਪਾਲ ਮਲਹੋਤਰਾ (84) ਨਹੀਂ ਰਹੇ | ਉਹ ਕਰੀਬ ਇਕ ਹਫ਼ਤੇ ਤੋਂ ਕੋਰੋਨਾ ਤੋਂ ਪੀੜਤ ਹੋਣ ਕਾਰਨ ...

ਪੂਰੀ ਖ਼ਬਰ »

ਬਿੱਲ ਗੇਟਸ ਤੇ ਮੇਲਿੰਡਾ ਨੇ 27 ਸਾਲ ਬਾਅਦ ਲਿਆ ਤਲਾਕ

ਸੈਕਰਾਮੈਂਟੋ/ਸਾਨ ਫਰਾਂਸਿਸਕੋ, 4 ਮਈ (ਹੁਸਨ ਲੜੋਆ ਬੰਗਾ/ਐੱਸ.ਅਸ਼ੋਕ ਭੌਰਾ)-ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਰਹਿ ਚੁੱਕੇ ਤੇ ਮਾਈਕ੍ਰੋਸਾਫ਼ਟ ਦੇ ਸਹਿ-ਸੰਸਥਾਪਕ ਬਿੱਲ ਗੇਟਸ ਤੇ ਉਸ ਦੀ ਪਤਨੀ ਮੇਲਿੰਡਾ ਨੇ 27 ਸਾਲ ਦਾ ਗ੍ਰਹਿਸਤ ਜੀਵਨ ਬਿਤਾਉਣ ਬਾਅਦ ਇਕ-ਦੂਸਰੇ ਤੋਂ ...

ਪੂਰੀ ਖ਼ਬਰ »

ਆਕਸੀਜਨ ਕਿੱਲਤ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਕੇਂਦਰ ਨੂੰ ਫਿਰ ਪਾਈ ਝਾੜ

ਨਵੀਂ ਦਿੱਲੀ, 4 ਮਈ (ਉਪਮਾ ਡਾਗਾ ਪਾਰਥ)-ਆਕਸੀਜਨ ਦੀ ਕਿੱਲਤ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਕੇਂਦਰ ਦੀ ਝਾੜ-ਝੰਬ ਕਰਦਿਆਂ ਕਿਹਾ ਕਿ ਤੁਸੀਂ (ਕੇਂਦਰ) ਇਸ 'ਤੇ ਸ਼ਤਰਮੁਰਗ ਵਾਂਗ ਰੇਤ 'ਚ ਸਿਰ ਲੁਕਾ ਸਕਦੇ ਹੋ ਪਰ ਅਸੀਂ ਆਪਣੀਆਂ ਅੱਖਾਂ ਬੰਦ ਨਹੀਂ ਕਰ ਸਕਦੇ | ਹਾਈਕੋਰਟ ਨੇ ...

ਪੂਰੀ ਖ਼ਬਰ »

ਕਰਨਾਟਕ 'ਚ ਆਕਸਜੀਨ ਦੀ ਕਮੀ ਕਾਰਨ 7 ਕੋਰੋਨਾ ਮਰੀਜ਼ਾਂ ਦੀ ਮੌਤ

ਬੈਂਗਲੁਰੂ, 4 ਮਈ (ਏਜੰਸੀ)-ਕਰਨਾਟਕ ਦੇ ਕਲਬੁਰਗੀ ਅਤੇ ਬੇਲਗਾਵੀ 'ਚ ਦੋ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਦੀ ਕਮੀ ਕਾਰਨ 7 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ | ਸੂਤਰਾਂ ਮੁਤਾਬਿਕ ਕਲਬੁਰਗੀ ਦੇ ਸਰਕਾਰੀ ਹਸਪਤਾਲ 'ਚ ਚਾਰ ਜਦਕਿ ਬੇਲਗਾਵੀ ਦੇ ਸਰਕਾਰੀ ਹਸਪਤਾਲ 'ਚ ...

ਪੂਰੀ ਖ਼ਬਰ »

ਹੈਦਰਾਬਾਦ ਦੇ ਚਿੜੀਆਘਰ 'ਚ 8 ਸ਼ੇਰਾਂ ਨੂੰ ਕੋਰੋਨਾ

ਹੈਦਰਾਬਾਦ, 4 ਮਈ (ਏਜੰਸੀ)-ਇਹ ਪਹਿਲੀ ਵਾਰ ਸਾਹਮਣੇ ਆਇਆ ਹੈ ਜਦੋਂ ਹੈਦਰਾਬਾਦ ਦੇ ਚਿੜੀਆਘਰ ਵਿਚ 8 ਸ਼ੇਰਾਂ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੋਵੇ | ਸੀ.ਸੀ.ਐਮ.ਬੀ. ਵਿਚ ਸਲਾਹਕਾਰ ਰਾਜੇਸ਼ ਮਿਸ਼ਰਾ ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ੇਰਾਂ ਦੀ ਲਾਰ ਦੇ ਨਮੂਨਿਆਂ ਦੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਗੁਰਦੁਆਰਾ ਬਾਲਲੀਲ੍ਹਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਨਾ, 4 ਮਈ (ਅਜੀਤ ਬਿਊਰੋ)-ਇਕ ਮਹੀਨੇ ਦੇ ਅੰਦਰ 50 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ 'ਤੇ ਵਿਸ਼ਵ 'ਚ ਸਿੱਖਾਂ ਦੇ ਚੌਥੇ ਸਭ ਤੋਂ ਵੱਡੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਬਾਲਲੀਲ੍ਹਾ ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਡਾਕ ਰਾਹੀਂ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਦਫ਼ਤਰਾਂ 'ਚ ਸੀਮਤ ਹਾਜ਼ਰੀ ਦਾ ਆਦੇਸ਼ ਮਈ ਅੰਤ ਤੱਕ ਲਾਗੂ ਰਹੇਗਾ

ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਦੇ ਦਫਤਰ ਦੇ ਬਦਲੇ ਸਮੇਂ ਅਤੇ ਅੰਡਰ ਸਕੱਤਰ ਅਤੇ ਇਸ ਤੋਂ ਹੇਠਲੇ ਪੱਧਰ ਦੇ ਕਰਮਚਾਰੀਆਂ ਦੀ 50 ਫ਼ੀਸਦੀ ਮੌਜੂਦਗੀ ਦੇ ਨਾਲ ਇਸ ਮਹੀਨੇ ਦੇ ਅਖੀਰ ਤੱਕ ਕੰਮ ਜਾਰੀ ਰੱਖਣਗੇ ਕਿਉਂਕਿ ਕੋਰੋਨਾ ਮਾਮਲਿਆਂ 'ਚ ...

ਪੂਰੀ ਖ਼ਬਰ »

ਪੰਜਾਬ ਦੇ 8 ਆਈ.ਪੀ.ਐਸ. ਅਧਿਕਾਰੀਆਂ ਦੀ ਏ.ਡੀ.ਜੀ.ਪੀ. ਵਜੋਂ ਤਰੱਕੀ, 10 ਤਬਾਦਲੇ

ਚੰਡੀਗੜ੍ਹ, 4 ਮਈ (ਏਜੰਸੀ)-ਪੰਜਾਬ ਸਰਕਾਰ ਵਲੋਂ 8 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਵਜੋਂ ਤਰੱਕੀ ਦਿੱਤੀ ਗਈ ਹੈ, ਜਦੋਂਕਿ 10 ਦਾ ਤਬਾਦਲਾ ਕੀਤਾ ਗਿਆ ਹੈ | ਜਿਨ੍ਹਾਂ ਦੀ ਏ.ਡੀ.ਜੀ.ਪੀ. ਵਜੋਂ ਤਰੱਕੀ ਹੋਈ ਹੈ, ਉਨ੍ਹਾਂ 'ਚ ...

ਪੂਰੀ ਖ਼ਬਰ »

5 ਦਿਨਾਂ 'ਚ 25 ਉਡਾਣਾਂ ਰਾਹੀਂ 300 ਟਨ ਕੋਰੋਨਾ ਰਾਹਤ ਸਮੱਗਰੀ ਭਾਰਤ ਆਈ

ਨਵੀਂ ਦਿੱਲੀ, 4 ਮਈ (ਜਗਤਾਰ ਸਿੰਘ)-ਦਿੱਲੀ ਹਵਾਈ ਅੱਡੇ 'ਤੇ ਪਿਛਲੇ 5 ਦਿਨਾਂ 'ਚ 25 ਉਡਾਣਾਂ 300 ਟਨ ਕੋਵਿਡ-19 ਰਾਹਤ ਸਮੱਗਰੀ ਲੈ ਕੇ ਪੁੱਜੀਆਂ ਹਨ | ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਮੁਤਾਬਿਕ ਹਵਾਈ ਅੱਡੇ 'ਤੇ ਰਾਹਤ ਸਮੱਗਰੀ ਲਈ 3500 ਵਰਗ ਮੀਟਰ 'ਚ ਗੋਦਾਮ ਬਣਾਇਆ ਗਿਆ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਗੁਰਦੁਆਰਾ ਰਕਾਬ ਗੰਜ ਸਥਿਤ ਕੋਰੋਨਾ ਕੇਅਰ ਸੈਂਟਰ ਕੱਲ੍ਹ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 4 ਮਈ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕਮੇਟੀ ਵਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ 'ਚ ਕੋਰੋਨਾ ...

ਪੂਰੀ ਖ਼ਬਰ »

ਸੂਬਿਆਂ ਨੂੰ ਤਿੰਨ ਦਿਨਾਂ 'ਚ ਮਿਲਣਗੀਆਂ ਵੈਕਸੀਨ ਦੀਆਂ 48 ਲੱਖ ਤੋਂ ਜ਼ਿਆਦਾ ਖੁਰਾਕਾਂ-ਕੇਂਦਰ

ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਕੋਰੋਨਾ ਰੋਕੂ ਵੈਕਸੀਨ ਦੀਆਂ 75,24,903 ਖੁਰਾਕਾਂ ਅਜੇ ਵੀ ਉਪਲਬਧ ਹਨ ਅਤੇ ਅਗਲੇ ਤਿੰਨ ਦਿਨਾਂ 'ਚ ਉਨ੍ਹਾਂ ਨੂੰ 48 ਲੱਖ ਤੋਂ ਵੱਧ (48,41,670) ਖੁਰਾਕਾਂ ਹੋਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਜਗਮੋਹਨ ਦਾ ਦਿਹਾਂਤ

ਨਵੀਂ ਦਿੱਲੀ, 4 ਮਈ (ਏਜੰਸੀ)-ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਜਗਮੋਹਨ (93) ਦਾ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ | ਉਨ੍ਹਾਂ ਆਪਣਾ ਕਰੀਅਰ ਇਕ ਨੌਕਰਸ਼ਾਹ ਵਜੋਂ ਸ਼ੁਰੂ ਕੀਤਾ ਸੀ ਤੇ ਉਨ੍ਹਾਂ ਨੂੰ ਸਖ਼ਤ ਤੇ ਕੁਸ਼ਲ ਪ੍ਰਸ਼ਾਸਕ ਵਜੋਂ ਵੇਖਿਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਭਾਰਤ 'ਚ 5ਜੀ ਟੈਸਟਿੰਗ ਨੂੰ ਮਨਜ਼ੂਰੀ

ਨਵੀਂ ਦਿੱਲੀ, 4 ਮਈ (ਏਜੰਸੀ)-ਡਿਪਾਰਟਮੈਂਟ ਆਫ ਟੈਲੀਕਮਿਊਨੀਕੇਸ਼ਨ ਵਲੋਂ ਟੈਲੀਕਾਮ ਸੇਵਾਵਾਂ ਦੇਣ ਵਾਲੀਆਂ ਕੰਪਨੀਆਂ ਜਿਵੇਂ ਕਿ ਏਅਰਟੈਲ, ਰਿਲਾਇੰਸ ਜੀਓ, ਇੰਫੋਕਾਮ, ਵੋਡਾਫੋਨ ਆਈਡੀਆ ਤੇ ਐਮ.ਟੀ.ਐਨ.ਐਲ. ਆਦਿ ਨੂੰ ਦੇਸ਼ ਵਿਚ 5ਜੀ ਟੈਸਟਿੰਗ ਦੀ ਮਨਜ਼ੂਰੀ ਦੇ ਦਿੱਤੀ ...

ਪੂਰੀ ਖ਼ਬਰ »

ਸੂਬੇ 'ਚ 7601 ਨਵੇਂ ਮਾਮਲੇ

ਚੰਡੀਗੜ੍ਹ, 4 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਅੱਜ ਕੋਰੋਨਾ ਕਾਰਨ ਜਿਥੇ ਰਿਕਾਰਡ 173 ਹੋਰ ਮੌਤਾਂ ਹੋਈਆਂ ਹਨ, ਉਥੇ 7601 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ 173 ਮੌਤਾਂ 'ਚ ਅੰਮਿ੍ਤਸਰ ਤੋਂ 16, ਬਰਨਾਲਾ ਤੋਂ 3, ਬਠਿੰਡਾ ਤੋਂ 20, ਫ਼ਿਰੋਜ਼ਪੁਰ, ਫ਼ਰੀਦਕੋਟ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX