ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਜਗਰਾਓਂ

ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਅਦਾਇਗੀ, ਲਿਫ਼ਟਿੰਗ ਨਾ ਹੋਣ 'ਤੇ ਕਿਸਾਨਾਂ ਤੇ ਆੜ੍ਹਤੀਆਂ 'ਚ ਹਾਹਾਕਾਰ

ਮੁੱਲਾਂਪੁਰ-ਦਾਖਾ, 4 ਮਈ (ਨਿਰਮਲ ਸਿੰਘ ਧਾਲੀਵਾਲ)-ਹਾੜ੍ਹੀ ਫ਼ਸਲ ਕਣਕ ਦਾ ਸੀਜ਼ਨ ਕਰੀਬ ਪੂਰਾ ਹੋ ਗਿਆ, ਮੰਡੀਆਂ ਵਿਚ ਲਿਫ਼ਟਿੰਗ ਰੇੜਕੇ ਦੇ ਨਾਲ ਭਾਰਤ ਸਰਕਾਰ ਦੀ ਖ਼ਰੀਦ ਏਜੰਸੀ ਐੱਫ.ਸੀ.ਆਈ ਵਲੋਂ ਖਰੀਦੀ ਗਈ ਕਣਕ ਦੀ ਕਿਸਾਨਾਂ ਦੇ ਖ਼ਾਤਿਆਂ 'ਚ ਇਕ ਵੀ ਅਦਾਇਗੀ ਨਾ ਆਉਣ ਕਰਕੇ ਹਾਹਾਕਾਰ ਮੱਚੀ ਪਈ ਹੈ | ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਸਬ-ਯਾਰਡ (ਛੋਟੀਆਂ ਦਾਣਾ ਮੰਡੀਆਂ) ਬੰਦ ਕਰ ਦੇਣ ਨਾਲ ਅੱਜ ਮੁੱਖ ਯਾਰਡ ਰਕਬਾ ਦਾਣਾ ਮੰਡੀ ਮੁੱਲਾਂਪੁਰ 'ਚ ਵਿਕਣ ਲਈ ਕਾਫ਼ੀ ਕਣਕ ਆਈ | ਸਰਕਾਰ ਦੀਆਂ ਖਰੀਦ ਏਜੰਸੀਆਂ ਅਨੁਸਾਰ ਮਾਰਕਫੈੱਡ, ਪਨਗਰੇਨ, ਵੇਅਰ ਹਾਊਸ, ਪਨਸਪ ਦੇ ਨਾਲ ਐੱਫ.ਸੀ.ਆਈ ਵਲੋਂ ਅੱਜ ਤੱਕ 11,18,615 ਕੁਇੰਟਲ ਕਣਕ ਦੀ ਖਰੀਦ ਕਰਕੇ ਦਾਖਾ ਮਾਰਕੀਟ ਕਮੇਟੀ ਦਾ ਟੀਚਾ ਪੂਰਾ ਕਰ ਲਿਆ | ਕੁੱਲ ਖਰੀਦ ਦਾ ਅੱਧਾ ਹਿੱਸਾ 4 ਲੱਖ 92 ਹਜ਼ਾਰ ਕੁਇੰਟਲ ਕਣਕ ਬੋਰੀਆਂ 'ਚ ਭਰੀ ਮੰਡੀਆਂ ਦੇ ਫੜ੍ਹਾਂ ਵਿਚ ਪਈ ਹੈ | ਪੰਜਾਬ ਸਰਕਾਰ ਦੀ ਹਰ ਖਰੀਦ ਏਜੰਸੀ ਵਲੋਂ ਕਾਫੀ ਦਿਨਾਂ ਦੀ ਅਦਾਇਗੀ ਕਿਸਾਨਾਂ ਦੇ ਖ਼ਾਤਿਆਂ 'ਚ ਪਾਉਣੀ ਅਜੇ ਬਾਕੀ ਹੈ | ਐੱਫ.ਸੀ.ਆਈ ਵਲੋਂ ਖਰੀਦੀ ਗਈ ਕਣਕ ਦੀ ਕੋਈ ਅਦਾਇਗੀ ਨਾ ਭੇਜਣ 'ਤੇ ਆੜ੍ਹਤੀ, ਕਿਸਾਨ, ਮਜ਼ਦੂਰ ਤਿੰਨੋ ਖ਼ਫਾ ਹਨ | ਇਸ ਬਾਰੇ ਐੱਫ.ਸੀ.ਆਈ ਦੇ ਸਬੰਧਿਤ ਅਧਿਕਾਰੀ ਗਗੇਸ਼ਵਰ ਗੋਸਾਈਾ ਨਾਲ ਫੋਨ 'ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਚਾਲੂ ਹਫਤੇ ਕਿਸਾਨਾਂ ਦੇ ਖ਼ਾਤਿਆਂ 'ਚ ਅਦਾਇਗੀ ਪਹੁੰਚ ਜਾਵੇਗੀ | ਐੱਫ.ਸੀ.ਆਈ ਵਲੋਂ ਮਾਰਕੀਟ ਕਮੇਟੀ ਦਾਖਾ ਦੇ ਮੁੱਖ ਯਾਰਡ ਰਕਬਾ ਮੰਡੀ ਮੁੱਲਾਂਪੁਰ, ਸਬ-ਯਾਰਡ (ਛੋਟੀਆਂ ਮੰਡੀਆਂ) 'ਚ 1,58,565 ਕੁਇੰਟਲ ਕਣਕ ਖਰੀਦੀ ਗਈ, ਜਿਸ ਦੀ ਲਿਫਟਿੰਗ ਅਤੇ ਅਦਾਇਗੀ ਨੂੰ ਲੈ ਕੇ ਆੜ੍ਹਤੀ, ਕਿਸਾਨ ਪ੍ਰੇਸ਼ਾਨ ਹੋਇਆ ਪਿਆ |
ਕਣਕ ਦੇ ਸੀਜ਼ਨ 'ਚ ਸਰਕਾਰੀ ਬਾਰਦਾਨੇ ਦੀ ਵੱਡੀ ਕਿੱਲਤ ਬਾਅਦ ਡੀ.ਐੱਫ.ਐੱਸ.ਸੀ ਵਲੋਂ ਆੜ੍ਹਤੀਏ ਦੁਆਰਾ ਵਰਤੇ ਜਾ ਚੁੱਕੇ ਚੰਗੀ ਹਾਲਤ ਬਾਰਦਾਨੇ ਨੂੰ ਕਣਕ ਦੀ ਭਰਾਈ ਲਈ ਆਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਜੀ.ਐੱਸ.ਟੀ ਸਮੇਤ ਬਿੱਲ ਵਾਲਾ ਬਾਰਦਾਨਾ 41.90 ਅਤੇ ਬਿਨਾਂ ਜੀ.ਐੱਸ.ਟੀ 39.90 ਰੁਪਏ ਰੇਟ ਨੂੰ ਮਿਲੇਗਾ, ਪ੍ਰੰਤੂ ਅਜੇ ਤੱਕ ਕਿਸੇ ਵੀ ਆੜ੍ਹਤੀ ਨੂੰ ਪੁਰਾਣੇ ਬਾਰਦਾਨੇ ਦਾ ਕੋਈ ਪੈਸਾ ਨਹੀਂ ਮਿਲਿਆ |

ਸ਼ਹਿਰ ਅੰਦਰ ਬਿਨਾਂ ਫੀਸ ਭਰਿਆਂ ਮਸ਼ਹੂਰੀਆਂ ਵਾਲੇ ਬੋਰਡਾਂ ਦਾ ਬੋਲਬਾਲਾ

ਜਗਰਾਉਂ, 4 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਆਪਣੀ ਕਾਰਜਸ਼ੈਲੀ ਕਾਰਨ ਅਕਸਰ ਚਰਚਾ ਵਿਚ ਰਹਿੰਦੀ ਰਹੀ ਹੈ | ਸ਼ਹਿਰ ਦੀ ਹਦੂਦ ਅੰਦਰ ਕਰੀਬ ਪਿਛਲੇ ਦੋ ਸਾਲਾਂ ਤੋਂ ਇਸ਼ਤਿਹਾਰਬਾਜ਼ੀ ਸਬੰਧੀ ਕੋਈ ਨੀਤੀ ਹੀ ਨਹੀਂ ਬਣਾਈ ਗਈ ਹੈ | ਜ਼ਿਆਦਾਤਰ ਲੋਕਾਂ ਨੇ ...

ਪੂਰੀ ਖ਼ਬਰ »

ਤਾਲਾਬੰਦੀ ਨੂੰ ਟਿਚ ਜਾਣਦੇ ਹਨ ਲੋਕ

ਜਗਰਾਉਂ, 4 ਮਈ (ਹਰਵਿੰਦਰ ਸਿੰਘ ਖ਼ਾਲਸਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਪੰਜਬ ਅੰਦਰ 15 ਮਈ 2021 ਤੱਕ ਲਗਾਈ ਤਾਲਾਬੰਦੀ ਨੂੰ ਜਗਰਾਉਂ ਸ਼ਹਿਰ ਦੇ ਲੋਕ ਟਿੱਚ ਜਾਣਦੇ ਹਨ | ਹਦਾਇਤਾਂ ਅਨੁਸਾਰ ਜ਼ਰੂਰੀਆਂ ਵਸਤੂਆਂ ਦੀਆਂ ...

ਪੂਰੀ ਖ਼ਬਰ »

ਕਬੂਤਰਬਾਜ਼ੀ ਕਰਵਾਉਣ ਤੇ 6 ਖ਼ਿਲਾਫ਼ ਮਾਮਲਾ ਦਰਜ

ਜਗਰਾਉਂ, 4 ਮਈ (ਜੋਗਿੰਦਰ ਸਿੰਘ)-ਪਿੰਡ ਸਿੱਧਵਾਂ ਖੁਰਦ ਵਿਖੇ ਕੋਰੋਨਾ ਮਹਾਂਮਾਰੀ ਦੌਰਾਨ ਕਬੂਤਰਾਂ ਦੀ ਬਾਜ਼ੀ ਕਰਵਾਉਣ ਵਾਲੇ 6 ਵਿਅਕਤੀਆਂ ਵਿਰੁੱਧ ਥਾਣਾ ਸਦਰ ਜਗਰਾਉਂ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ | ਇਹ ਮਾਮਲਾ ਹੈਡ ਕਾਂਸਟੇਬਲ ਸੁਖਦੇਵ ਸਿੰਘ ਦੀ ਸੂਚਨਾ 'ਤੇ ...

ਪੂਰੀ ਖ਼ਬਰ »

ਚਹਿਲ ਸਟੀਲ ਫਰਨੀਚਰ ਦੇ ਮਾਲਕ ਨੇ ਨਾਇਬ ਤਹਿਸੀਲਦਾਰ ਨੂੰ ਦੋ ਸਿਲੰਡਰ ਸੌਂਪੇ

ਸਿੱਧਵਾਂ ਬੇਟ, 4 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਆਕਸੀਜਨ ਸਿਲੰਡਰ ਮੁਹੱਈਆ ਕਰਵਾਉਣ ਲਈ ਮਾਣਯੋਗ ਐਸ.ਡੀ.ਐਮ. ਜਗਰਾਉਂ ਕੀਤੇ ਜਾ ਰਹੇ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਸਥਾਨਿਕ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਹੰਬੜਾਂ, 4 ਮਈ (ਮੇਜਰ ਹੰਬੜਾਂ)-ਭੱਟੀਆਂ ਢਾਹਾ ਹੰਬੜਾਂ ਰੋਡ ਮੁੱਖ ਸੜਕ 'ਤੇ ਕਾਰ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ 'ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਗਿਆਨੀ ਕੁਲਵਿੰਦਰ ਸਿੰਘ ਜੋ ਕਿ ...

ਪੂਰੀ ਖ਼ਬਰ »

ਲਾਕਡਾਊਨ ਦੇ ਸਰਕਾਰੀ ਫੁਰਮਾਨਾਂ ਤੋਂ ਦੁਖੀ ਦੁਕਾਨਦਾਰਾਂ ਵਲੋਂ ਰੋਸ ਧਰਨਾ

ਰਾਏਕੋਟ, 4 ਮਈ (ਸ਼ੁਸ਼ੀਲ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਗਏ ਲਾਕਡਾਊਨ ਦੀਆਂ ਹਦਾਇਤਾਂ ਤੋਂ ਦੁਖੀ ਸ਼ਹਿਰ ਦੇ ਕਈ ਦੁਕਾਨਦਾਰਾਂ ਵਲੋਂ ਅੱਜ ਆਪਣੀਆਂ ਦੁਕਾਨਾਂ ਖੁਲਵਾਉਣ ਦੀ ਮੰਗ ਨੂੰ ਲੈ ਕੇ ਸ਼ਹਿਰ ਦੇ ...

ਪੂਰੀ ਖ਼ਬਰ »

ਜਥੇਦਾਰ ਗੁਰਦੇਵ ਸਿੰਘ ਕਾਲਸਾਂ ਵਲੋਂ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

ਰਾਏਕੋਟ, 4 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਪਿੰਡ ਕਾਲਸਾਂ ਵਿਖੇ ਅੱਜ ਸਵੇਰੇ 7 ਵਜੇ ਦੇ ਕਰੀਬ 80 ਸਾਲਾ ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਦੇਵ ਸਿੰਘ ਕਾਲਸਾਂ ਵਲੋਂ ਪਾਣੀ ...

ਪੂਰੀ ਖ਼ਬਰ »

ਮਾਮਲਾ ਚਹੇਤਿਆਂ ਨੂੰ ਸਿੱਧੇ-ਅਸਿੱਧੇ ਰੂਪ 'ਚ ਗੱਡੀਆਂ 'ਤੇ ਚੁੱਕਵਾਇਆ ਜਾ ਰਿਹਾ ਮਾਲ (ਕਣਕ) ਦਾ

ਰਾਏਕੋਟ ਦਾਣਾ ਮੰਡੀ 'ਚ ਲਿਫ਼ਟਿੰਗ ਮੱਠੀ ਰਫ਼ਤਾਰ ਤੋਂ ਮਜ਼ਦੂਰ ਹੋਏ ਡਾਹਢੇ ਪ੍ਰੇਸ਼ਾਨ

ਰਾਏਕੋਟ, 4 ਮਈ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਦਾਣਾ ਮੰਡੀ 'ਚ ਖਰੀਦ ਏਜੰਸੀਆਂ ਵੱਲੋਂ ਖਰੀਦ ਕਣਕ ਦੀ ਲਿਫ਼ਟਿੰਗ ਦੀ ਮੱਠੀ ਰਫ਼ਤਾਰ ਤੋਂ ਮਜ਼ਦੂਰ ਡਾਹਢੇ ਪ੍ਰੇਸ਼ਾਨ ਹਨ, ਸਗੋਂ ਕੁੱਝ ਮਜ਼ਦੂਰਾਂ ਨੇ ਗੱਲਬਾਤ ਕਰਦਿਆਂ ਸੱਤ੍ਹਾਧਾਰੀ ਧਿਰ ਅਤੇ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਜੀ. ਐੱਚ. ਜੀ. ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਵੈਬੀਨਾਰ ਕਰਵਾਇਆ

ਚੌਂਕੀਮਾਨ, 4 ਮਈ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ 'ਤਣਾਅ ਪ੍ਰਬੰਧਨ' ਤੇ ਇਕ ਵੈਬੀਨਾਰ ਕਰਵਾਇਆ ਗਿਆ | ਤਣਾਅ ਦੇ ਕਾਰਨ ਅਤੇ ਇਸ ਦੇ ਵੱਖ-ਵੱਖ ਰੂਪਾਂ ਬਾਰੇ ਇਸ ਮੁਸ਼ਕਿਲ ਸਮੇਂ ਵਿਚ ਇਸ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਉਨ੍ਹੀ ਹੀ ...

ਪੂਰੀ ਖ਼ਬਰ »

'ਇਨਕਲਾਬ ਜ਼ਿੰਦਾਬਾਦ ਲਹਿਰ ਪੰਜਾਬ' ਵਲੋਂ ਰਿਸ਼ਵਤਖੋਰੀ ਵਿਰੁੱਧ ਫੈਸਲਕੁੰਨ ਮੁਹਿੰਮ ਸ਼ੁਰੂ

ਹਲਵਾਰਾ, 4 ਮਈ (ਭਗਵਾਨ ਢਿੱਲੋਂ)-ਬੀਤੇ ਵਰੇ੍ਹ ਨਵ-ਗਠਿਤ 'ਇਨਕਲਾਬ ਜ਼ਿੰਦਾਬਾਦ ਲਹਿਰ ਪੰਜਾਬ' ਦੇ ਕਨਵੀਨਰ ਤੇ ਮੁੱਖ ਬੁਲਾਰੇ ਸੁਖਵਿੰਦਰ ਸਿੰਘ ਹਲਵਾਰਾ ਨੇ ਪ੍ਰੈੱਸ ਨਾਲ ਜਾਣਾਕਾਰੀ ਸਾਂਝੀ ਕਰਦਿਆਂ ਇਸ ਜਥੇਬੰਦੀ ਦੀਆਂ ਦੇਸ਼ ਤੇ ਸਮਾਜ ਨੂੰ ਨਿਘਾਰ ਵੱਲ ਲਿਜਾ ...

ਪੂਰੀ ਖ਼ਬਰ »

ਬਲੈਕਮੇਲਿੰਗ ਕਰਨ ਤੇ ਢਾਈ ਲੱਖ ਦੀ ਮੰਗ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਗੁਰੂਸਰ ਸੁਧਾਰ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਵਿਖੇ ਜੋਗਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਬਿਆਨ 'ਤੇ ਕਥਿਤ ਦੋਸ਼ੀਆਂ ਮਨਜੀਤ ਕੌਰ ਉਰਫ਼ ਕਲਮ ਪਤਨੀ ਜਸਪਾਲ ਸਿੰਘ ਵਾਸੀ ਜੌਹਲਾਂ, ਚਰਨਜੀਤ ਕੌਰ ਉਰਫ਼ ਕਾਲੇ ਵਾਸੀ ਜੌਹਲਾਂ ਹਾਲ ਵਾਸੀ ਰਾਏਕੋਟ, ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਨੇ ਸਰਕਾਰ ਦੇ ਸਿਹਤ ਸਬੰਧੀ ਪ੍ਰਬੰਧਾਂ 'ਤੇ ਉਠਾਏ ਸਵਾਲ

ਚੌਂਕੀਮਾਨ, 4 ਮਈ (ਤੇਜਿੰਦਰ ਸਿੰਘ ਚੱਢਾ)-ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਸਿਹਤ ਸਹੂਲਤਾਂ ਨੂੰ ਲੈ ਕੇ ਪੂਰੇ ਦੇਸ਼ ਅੰਦਰ ਬਣੇ ਹਲਾਤਾਂ ਨੇ ਸਮੁੱਚੇ ਸੰਸਾਰ ਅੱਗੇ ਸਾਡੇ ਦੇਸ਼ ਦੀ ਸਥਿਤੀ ਬੇਹੱਦ ਤਰਸਯੋਗ ਬਣਾ ਕੇ ਰੱਖ ਦਿੱਤੀ ਹੈ, ਦੇਸ਼ ਦੀ ਆਜ਼ਾਦੀ ਦੇ ਕਰੀਬ 70 ...

ਪੂਰੀ ਖ਼ਬਰ »

ਮੁੱਲਾਂਪੁਰ ਦਾਖਾ ਟ੍ਰੈਫ਼ਿਕ ਪੁਲਿਸ ਵਲੋਂ ਬੰਦਿਸ਼ਾਂ ਦੀ ਉਲੰਘਣਾਂ ਵਾਲੀਆਂ ਬੱਸਾਂ ਦੇ ਚਲਾਨ ਕੱਟੇ

ਮੁੱਲਾਂਪੁਰ-ਦਾਖਾ, 4 ਮਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਾਂਗਰਸ ਸਰਕਾਰ ਵਲੋਂ ਸੂਬੇ ਵਿਚ ਲਗਾਈਆਂ ਬੰਦਿਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਦਾਖਾ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਗੁਰਤੇਜਪਾਲ ਸਿੰਘ ਤੂਰ ਦੇ ਪਿਤਾ ਰਣਜੀਤ ਸਿੰਘ ਤੂਰ ਨਮਿਤ ਸ਼ਰਧਾਂਜਲੀ ਸਮਾਰੋਹ

ਚੌਂਕੀਮਾਨ, 4 ਮਈ (ਤੇਜਿੰਦਰ ਸਿੰਘ ਚੱਢਾ)-ਸੀਨੀਅਰ ਅਕਾਲੀ ਆਗੂ ਗੁਰਤੇਜਪਾਲ ਸਿੰਘ ਤੂਰ ਸਵੱਦੀ ਕਲਾਂ ਦੇ ਸਤਿਕਾਰਯੋਗ ਪਿਤਾ ਸਵ: ਰਣਜੀਤ ਸਿੰਘ ਤੂਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਉਨ੍ਹਾਂ ਦੇ ਗ੍ਰਹਿ ਪਿੰਡ ਸਵੱਦੀ ਕਲਾਂ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦੇਸ਼ ਤੋਂ ਇਲਾਵਾ ਵਿਦੇਸ਼ਾਂ 'ਚ ਵੀ ਚਮਕ ਰਿਹਾ ਪਿੰਡ ਸੂਜਾਪੁਰ

ਜੋਗਿੰਦਰ ਸਿੰਘ 98558-62377 ਜਗਰਾਉਂ-ਪਿੰਡ ਸੂਜਾਪੁਰ ਦਾ ਪਿਛੋਕੜ ਪਿੰਡ ਹਾਂਸ ਕਲਾਂ ਨਾਲ ਜੁੜਦਾ ਹੈ | ਕਈ ਪੀੜ੍ਹੀਆਂ ਪਹਿਲਾਂ ਪਿੰਡ ਦੇ ਗਿਣਵੇਂ ਪਰਿਵਾਰਾਂ ਨੇ ਕਰੀਬ ਇਕ ਕਿਲੋਮੀਟਰ ਦੀ ਦੂਰੀ 'ਤੇ ਆ ਕੇ ਆਪਣੇ ਖੇਤਾਂ 'ਚ ਵਾਸਾ ਕਰ ਲਿਆ ਤੇ ਹੌਲੀ-ਹੌਲੀੇ ਹੋਰ ਲੋਕਾਂ ਦੇ ...

ਪੂਰੀ ਖ਼ਬਰ »

ਚੇਅਰਪਰਸਨ ਮਨਜੀਤ ਕੌਰ ਪਮਾਲ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 4 ਮਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਦੀ ਸੀਨੀਅਰ ਆਗੂ, ਬਲਾਕ ਸੰਮਤੀ ਪੱਖੋਵਾਲ ਚੇਅਰਪਰਸਨ ਮਨਜੀਤ ਕੌਰ ਪਮਾਲ ਦੇ ਅਕਾਲ ਚਲਾਣੇ 'ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ...

ਪੂਰੀ ਖ਼ਬਰ »

ਆਕਸੀਜਨ ਸਿਲੰਡਰਾਂ ਦੀ ਕਾਲਾਬਜ਼ਾਰੀ ਕਰਦਾ ਦੁਕਾਨਦਾਰ ਚੜਿ੍ਹਆ ਪੁਲਿਸ ਅੜਿਕੇ

ਗੁਰੂਸਰ ਸੁਧਾਰ, 4 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਰ ਦੌਰਾਨ ਦੇਸ਼ ਭਰ ਵਿਚ ਮਰੀਜ਼ਾਂ ਲਈ ਅਚਾਨਕ ਵਧੀ ਆਕਸੀਜਨ ਦੀ ਮੰਗ ਦੀ ਸਪਲਾਈ ਨੂੰ ਲੈ ਕੇ ਜਿੱਥੇ ਹਾਹਾਕਾਰ ਮਚੀ ਹੋਈ ਹੈ, ਉੱਥੇ ਇਸ ਕਾਰੋਬਾਰ ਨਾਲ ਜੁੜੇ ਵਿਅਕਤੀ ਪੈਸਿਆਂ ਦੇ ...

ਪੂਰੀ ਖ਼ਬਰ »

ਪੁਲਿਸ ਨੇ ਰੇਤੇ ਨਾਲ ਭਰੀ ਟਰਾਲੀ ਨੂੰ ਕਬਜ਼ੇ ਵਿਚ ਲਿਆ ਚਾਲਕ ਟਰੈਕਟਰ ਛੱਡ ਕੇ ਫ਼ਰਾਰ

ਸਿੱਧਵਾਂ ਬੇਟ, 4 ਮਈ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁੁਲਿਸ ਨੇ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੱਥੋਂ ਕਰੀਬ ਤਿੰਨ ਮੀਲ ਦੂਰ ਦਰਿਆ ਸਤਲੁਜ ਵਿਚ ਜੰਗੀ ਪੱਧਰ 'ਤੇ ਕੱਕੇ ਰੇਤੇ ਦਾ ਕਾਰੋਬਾਰ ਕਰ ਰਹੀ ਮਹਾਂਦੇਵ ਇਨਕਲੇਵ ...

ਪੂਰੀ ਖ਼ਬਰ »

ਐਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਹਵਨ ਯੱਗ ਕਰਵਾਇਆ

ਰਾਏਕੋਟ, 4 ਮਈ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਿ੍ੰਸੀਪਲ ਡਾ. ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਵਾਤਾਵਰਨ ਸ਼ੁੱਧੀ ਲਈ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਆਰੀਆ ਪ੍ਰਤੀਨਿਧ ਸਭਾ (ਪੰਜਾਬ) ਦੀਆਂ ਹਦਾਇਤਾਂ ਅਨੁਸਾਰ ਇਸ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਚੈਰੀਟੇਬਲ ਟਰੱਸਟ ਵਲੋਂ ਆਕਸੀਜਨ ਸਿਲੰਡਰਾਂ ਦੀ ਮੁਫ਼ਤ ਸਪਲਾਈ ਦਾ ਕਾਰਜ ਸ਼ੁਰੂ

ਰਾੜਾ ਸਾਹਿਬ, 4 ਮਈ (ਸਰਬਜੀਤ ਸਿੰਘ ਬੋਪਾਰਾਏ) - ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਸਾਡੇ ਦੇਸ਼ ਅੰਦਰ ਵੀ ਵੱਡੀ ਗਿਣਤੀ 'ਚ ਲੋਕਾਂ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕੀਤਾ ਹੋਇਆ ਹੈ | ਇਸ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਕਈ ਥਾਵਾਂ ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਦਿਨਾਂ 'ਚ ਲੋੜਵੰਦਾਂ ਦੀ ਮਦਦ ਕੀਤੀ ਜਾਵੇ-ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ-ਦਾਖਾ, 4 ਮਈ (ਨਿਰਮਲ ਸਿੰਘ ਧਾਲੀਵਾਲ)-ਮਨੁੱਖਾ ਜੀਵਨ ਉਸ ਪ੍ਰਮਾਤਮਾ ਦੀ ਬਖਸ਼ੀ ਬਹੁਮੁੱਲੀ ਦਾਤ ਹੈ, ਲੱਖਾਂ ਜੂਨੀਆਂ ਬਾਅਦ ਮਿਲੇ ਮਨੁੱਖਾ ਜੀਵਨ ਨੂੰ ਪ੍ਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾਂ ਬਤੀਤ ਕਰਨ ਨਾਲ ਪੂਰੀ ਮਨੁੱਖਾ ਜੂਨੀ ਵਿਅਰਥ ਹੋ ਜਾਂਦੀ ਹੈ, ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਰੋਨਾ ਦੇ ਨਾਂਅ ਤੇ ਲੋਕਾਂ 'ਤੇ ਮਾਰੂ ਬਿੱਲ ਥੋਪਣ ਲੱਗੀ-ਘੁਡਾਣੀ

ਡੇਹਲੋਂ, 4 ਮਈ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਖਿਲਾਫ ਟੋਲ ਪਲਾਜ਼ਾ ਲਹਿਰਾ ਵਿਖੇ ਲਗਾਤਾਰ ਰੋਸ ਜਾਰੀ ਹੈ, ਜਿਸ ਦੌਰਾਨ ਰੋਜ਼ਾਨਾ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ, ...

ਪੂਰੀ ਖ਼ਬਰ »

ਦੋ ਦੁਕਾਨਦਾਰਾਂ ਖ਼ਿਲਾਫ਼ ਮਾਮਲਾ ਦਰਜ

ਖੰਨਾ, 4 ਮਈ (ਮਨਜੀਤ ਸਿੰਘ ਧੀਮਾਨ) - ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਖੰਨਾ ਪੁਲਿਸ ਵਲੋਂ ਦੋ ਦੁੁਕਾਨਦਾਰਾਂ ਖ਼ਿਲਾਫ਼ ਧਾਰਾ 188, 51 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ¢ ਏ.ਐੱਸ.ਆਈ ਚਰਨਜੀਤ ਸਿੰਘ ਨੇ ਕਿਹਾ ਕਿ ਕਿ ਦਾਵਤ ਹੋਟਲ ਨੇੜੇ ਇਕ ਲੋਹੇ ਅਤੇ ਸੀਮੈਂਟ ਚਾਦਰਾਂ ...

ਪੂਰੀ ਖ਼ਬਰ »

ਵਿਜੇ ਕੁਮਾਰ ਨੂੰ ਸਦਮਾ, ਭਰਾ ਦੀ ਮੌਤ

ਮਲੌਦ, 4 ਮਈ (ਦਿਲਬਾਗ ਸਿੰਘ ਚਾਪੜਾ)-ਮਲੌਦ ਸ਼ਹਿਰ ਦੇ ਨਾਮੀ ਕਾਰੋਬਾਰੀ ਗਰਗ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਵੀ. ਕੇ. ਇੰਡਸਟਰੀ ਦੇ ਮਾਲਕ ਵਿਜੇ ਕੁਮਾਰ ਗਰਗ ਦੇ ਭਰਾ ਅਤੇ ਟਿੰਕੂ ਗਰਗ ਦੇ ਪਿਤਾ ਗੁਲਸ਼ਨ ਕੁਮਾਰ ਗਰਗ ਦੀ ਦੁਕਾਨ ਉੱਪਰ ਬੈਠਿਆ ਦੀ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਗੁਰਦੁਆਰਾ ਸ਼੍ਰੀ ਗੁਰੂ ਹਰਕਿ੍ਸ਼ਨ ਸਾਹਿਬ ਮਲੇਰਕੋਟਲਾ ਰੋਡ ਖੰਨਾ ਵਿਖੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਅੰਮਿ੍ਤ ਵੇਲੇ ਸ਼੍ਰੀ ...

ਪੂਰੀ ਖ਼ਬਰ »

ਸੰਤ ਬਾਬਾ ਚਰਨ ਪੁਰੀ ਮਹਾਰਾਜ ਹੋਏ ਬ੍ਰਹਮਲੀਨ

ਮਲੌਦ, 4 ਮਈ (ਸਹਾਰਨ ਮਾਜਰਾ) - ਮਹਾਨ ਤਿਆਗੀ, ਤਪੱਸਵੀ ਪਰਮ ਪੂਜਨੀਕ ਸੰਤ ਬਾਬਾ ਤੋਤਾ ਪੁਰੀ ਮਹਾਰਾਜ ਜੀਆਂ ਦੇ ਜਨਮ ਨਗਰ ਪਿੰਡ ਜੋਗੀਮਾਜਰਾ ਵਿਖੇ ਅਸਥਾਨਾਂ ਦੀਆਂ ਸੇਵਾਵਾਂ ਨਿਭਾ ਰਹੇ ਗੱਦੀਨਸ਼ੀਨ ਸ੍ਰੀ ਮਹੰਤ ਚਰਨ ਪੁਰੀ (ਸਰਪ੍ਰਸਤ ਮਾਲਵਾ ਮੰਡਲ) ਪੰਜ ਭੂਤਕ ਸਰੀਰ ...

ਪੂਰੀ ਖ਼ਬਰ »

ਬਾਬਾ ਨਰਿੰਦਰ ਸਿੰਘ ਵਲੋਂ ਭਾਈ ਗਰੇਵਾਲ ਨਾਲ ਵਿਚਾਰ–ਵਟਾਂਦਰਾ

ਜਗਰਾਉਂ, 4 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ ਪਹੁੰਚੇ | ਇੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਜੀ ਨਵੀਂ ਬਣ ਰਹੀ ਇਮਾਰਤ ਦੀ ਚੱਲ ਰਹੀ ਕਾਰ ਸੇਵਾ ਸਬੰਧੀ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

'ਆਪ' ਵਲੋਂ ਤਾਜਪੁਰ ਵਿਖੇ ਮਹਿੰਗੀ ਬਿਜਲੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਰਾਏਕੋਟ, 4 ਮਈ (ਸੁਸ਼ੀਲ)-ਆਮ ਆਦਮੀ ਪਾਰਟੀ ਵੱਲੋਂ ਮਹਿੰਗੀ ਬਿਜਲੀ ਖ਼ਿਲਾਫ਼ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਅੱਜ 'ਆਪ' ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਸੀਨੀਅਰ ਆਗੂ ਬਲੌਰ ਸਿੰਘ ਮੁੱਲਾਂਪੁਰ ਦੀ ਅਗਵਾਈ 'ਚ ਨੇੜਲੇ ਪਿੰਡ ਤਾਜਪੁਰ ਅਤੇ ਰੂਪਾਪੱਤੀ ਵਿਖੇ ਆਪ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਬਣਾਈ ਗਈ ਸੜਕ ਦੀਆਂ ਟਾਈਲਾਂ 10 ਦਿਨ 'ਚ ਹੀ ਦੱਬ ਗਈਆਂ-ਸਹਿਗਲ

ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ)–ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ.ਐਲ. ਸਹਿਗਲ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰੂ ਅਮਰਦਾਸ ਮਾਰਕੀਟ 'ਚ ਸਾਂਝਾ ਚੁੱਲ੍ਹਾ ਨੇੜੇ ਨਗਰ ਕੌਂਸਲ ਵਲੋਂ ਬਣਾਈ ਗਈ ਸੜਕ ਦੀਆਂ ਟਾਈਲਾਂ 10 ਦਿਨਾਂ ਵਿਚ ਹੀ ਦੱਬ ਗਈਆਂ ਹਨ¢ ਸਹਿਗਲ ਨੇ ਕਿਹਾ ...

ਪੂਰੀ ਖ਼ਬਰ »

ਏ. ਐੱਸ ਕਾਲਜ ਆਫ਼ ਐਜੂਕੇਸ਼ਨ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਖੰਨਾ, 4 ਮਈ (ਹਰਜਿੰਦਰ ਸਿੰਘ ਲਾਲ) - ਏ.ਐੱਸ ਕਾਲਜ ਆਫ਼ ਐਜੂਕੇਸ਼ਨ ਖੰਨਾ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਆਨਲਾਈਨ ਪੋਸਟਰ ਮੇਕਿੰਗ, ਕੈਲੀਗਰਾਫੀ ਬਾਣੀ, ਸ਼ਬਦ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX