ਤਾਜਾ ਖ਼ਬਰਾਂ


ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  2 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  24 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  32 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  47 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 1 hour ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 1 hour ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 2 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 3 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 4 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 4 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 2 hours ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553

ਤਰਨਤਾਰਨ

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਮੁਹੱਈਆ ਕਰਵਾਏ ਜਾਣਗੇ-ਸੰਸਦ ਮੈਂਬਰ ਡਿੰਪਾ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਕੋਵਿਡ-19 ਮਹਾਂਮਾਰੀ ਦੇ ਚੱਲਦੇ ਹੋਏ ਜ਼ਿਲ੍ਹੇ ਵਿਚ ਆਕਸੀਜ਼ਨ ਦੀ ਕਮੀ ਨੂੰ ਪੂਰਾ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਐੱਮ.ਪੀ. ਲੈਂਡ ਫੰਡ ਵਿਚੋਂ ਮੁਹੱਈਆ ਕਰਵਾਈ ਜਾਵੇਗੀ | ਇਹ ਜਾਣਕਾਰੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਡੀ.ਐੱਮ.ਸੀ. ਡਾ. ਭਾਰਤੀ ਧਵਨ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿਚ ਸਾਨੂੰ ਸਾਰਿਆਂ ਨੂੰ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਵਿਚ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ ਦੋ ਗਜ਼ ਦੀ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ, ਬਿਨ੍ਹਾਂ ਕਿਸੇ ਜ਼ਰੂਰੀ ਕੰਮ ਦੇ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਐੱਮ.ਪੀ. ਲੈਂਡ ਫੰਡ ਵਿਚੋਂ ਸੈਕਸ਼ਨ ਕੀਤੀ ਗਈ ਹੈ ਜਿਸ ਨਾਲ ਆਕਸੀਜ਼ਨ ਪੀ.ਐੱਸ.ਏ. 500 ਪਲਾਂਟ ਲਗਾਇਆ ਜਾਵੇਗਾ ਜੋ ਕਿ 2 ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਆਕਸੀਜ਼ਨ ਪਲਾਂਟ ਦੀ 24 ਘੰਟਿਆਂ ਵਿਚ ਲਗਪਗ 500 ਸਿਲੰਡਰ ਆਕਸੀਜ਼ਨ ਪੈਦਾ ਕਰਨ ਦੀ ਸਮਰੱਥਾ ਹੋਵੇਗੀ |

80 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)-ਨਾਰਕੋਟਿਕਸ ਸੈੱਲ ਤਰਨਤਾਰਨ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਨਾਰਕੋਟਿਕਸ ਸੈੱਲ ਤਰਨ ਤਾਰਨ ਦੇ ਇੰਚਾਰਜ ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਲੋਹੇ ਦੀ ਰਾਡ ਮਾਰ ਕੇ ਕੀਤਾ ਜ਼ਖਮੀ, ਕੇਸ ਦਰਜ

ਤਰਨ ਤਾਰਨ, 4 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਲੋਹੇ ਦੀ ਰਾਡ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਖੇਮਕਰਨ ਵਿਖੇ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਦੇ 72 ਨਵੇਂ ਮਾਮਲੇ-4 ਹੋਰ ਮਰੀਜ਼ਾਂ ਦੀ ਮੌਤ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਅੱਜ 72 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ ਜਦਕਿ ਕੋਰੋਨਾ ਪੀੜਤ 4 ਵਿਅਕਤੀਆਂ ਦੀ ਮੌਤ ਹੋ ਗਈ | ਜ਼ਿਲ੍ਹੇ ਵਿਚ ਹੁਣ ਤੱਕ 99161 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ-ਡਾ. ਧਵਨ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਕੋਵਿਡ-19 ਦੀ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਖੇ ਮਰੀਜ਼ਾਂ ਦੇ ਇਲਾਜ਼ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪੱਟੀ, 4 ਮਈ (ਬੋਨੀ ਕਾਲੇਕੇ, ਖਹਿਰਾ)¸ਪੰਜਾਬ ਸਰਕਾਰ ਵਲੋਂ 15 ਮਈ ਤੱਕ ਸੂਬੇ ਅੰਦਰ ਲਾਕਡਾਊਨ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਦੌਰਾਨ ਸਰਕਾਰ ਦੇ ਆਦੇਸ਼ਾਂ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦਿਆਂ ਚਲਾਈਆਂ ਗੋਲੀਆਂ, ਕੇਸ ਦਰਜ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਗੋਲੀਆਂ ਚਲਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 15 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਥਾਣਾ ਵਲਟੋਹਾ ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਟਿ੍ਬਊਨਲ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ-ਡਿਪਟੀ ਕਮਿਸ਼ਨਰ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਜ਼ਿਲੇ੍ਹ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਜ਼ਿਲੇ੍ਹ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਹਾਕਮ ਸਰਕਾਰ ਵਲੋਂ ਯੋਗ ਪ੍ਰਬੰਧ ਨਾ ਹੋਣ ਕਾਰਨ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ-ਪੰਡੋਰੀ, ਦਰਾਜਕੇ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਕੋਰੋਨਾ ਮਹਾਂਮਾਰੀ ਦੌਰਾਨ ਹਾਕਮ ਸਰਕਾਰਾਂ ਵਲੋਂ ਸਮੇਂ ਸਿਰ ਪ੍ਰਬੰਧ ਨਾ ਹੋਣ ਕਾਰਨ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਤੇ ਮੌਤਾਂ ਦੀ ਮੁੱਖ ਜਿੰਮੇਵਾਰ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਹੈ | ...

ਪੂਰੀ ਖ਼ਬਰ »

ਸਰਪੰਚ 'ਤੇ ਸਾਥੀਆਂ ਸਮੇਤ ਗਰਭਵਤੀ ਔਰਤਾਂ ਦੀ ਕੁੱਟਮਾਰ ਕਰਨ ਦੇ ਲਗਾਏ ਦੋਸ਼

* ਸਰਪੰਚ ਨੇ ਦੋਸ਼ਾਂ ਨੂੰ ਨਕਾਰਿਆ ਸਰਾਏ ਅਮਾਨਤ ਖਾਂ, 4 ਮਈ (ਨਰਿੰਦਰ ਸਿੰਘ ਦੋਦ)¸ਪਿੰਡ ਗਿੱਲ ਵੜੈਚ ਦੇ ਮੌਜੂਦਾ ਸਰਪੰਚ ਵਲੋਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਗਰਭਵਤੀ ਔਰਤਾਂ ਦੀ ਕੁੱਟਮਾਰ ਕਰਨ ਦੀ ਖਬਰ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਪਰਮਜੀਤ ਕੌਰ ਪਤਨੀ ...

ਪੂਰੀ ਖ਼ਬਰ »

ਏ.ਐੱਸ.ਆਈ. ਨਾਲ ਮਿਲ ਕੇ ਵਿਅਕਤੀ ਨੂੰ ਬਲੈਕਮੇਲ ਕਰਨ ਵਾਲੀ ਔਰਤ ਵੀ ਵਿਜੀਲੈਂਸ ਵਲੋਂ ਗਿ੍ਫ਼ਤਾਰ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਪਿਛਲੇ ਦਿਨੀਂ ਇਕ ਵਿਅਕਤੀ ਨੂੰ ਬਲੈਕਮੇਲ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵਿਭਾਗ ਤਰਨਤਾਰਨ ਵਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਫ਼ਤਾਰ ਕੀਤੇ ਗਏ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਲਖਵਿੰਦਰ ਸਿੰਘ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਚ ਸਰਕਾਰ ਲੋਕਾਂ ਨੂੰ ਤਬਾਹ ਕਰਨ 'ਚ ਲੱਗੀ-ਭੁੱਲਰ

ਪੱਟੀ, 4 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਸੂਬਾ ਸਰਕਾਰ ਬਗੈਰ ਕਿਸੇ ਤਿਆਰੀ ਮਿੰਨੀ ਲਾਕਡਾਊਨ ਲਗਾ ਕੇ ਬੱਚਿਆਂ ਦੀ ਪੜ੍ਹਾਈ ਦੇ ਲੋਕਾਂ ਦੇ ਕਾਰੋਬਾਰ ਤਬਾਹ ਕਰਨ 'ਚ ਲੱਗੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਜਸਬੀਰ ਕੌਰ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਝਬਾਲ, 4 ਮਈ (ਸਰਬਜੀਤ ਸਿੰਘ)-ਕਾਮਰੇਡ ਧਨਵੰਤ ਸਿੰਘ ਐਮਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਜਸਬੀਰ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਪਰਿਵਾਰ ਨਾਲ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹਤੋਰੀ, ਕਾ. ਦਵਿੰਦਰ ਕੁਮਾਰ ਸੋਹਲ, ਮਨਜਿੰਦਰ ਸਿੰਘ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਪੱਟੀ, 4 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੀ ਮੀਟਿੰਗ ਪਿੰਡ ਭੱਗੂਪੁਰ ਦੇ ਗੁਰਦੁਆਰਾ ਸਾਹਿਬ ਧੰਨ ਧੰਨ ਬਾਬਾ ਵੀਰ ਸਿੰਘ ਜੀ ਦੇ ਸਥਾਨਾਂ 'ਤੇ ਤਰਸੇਮ ਸਿੰਘ ਧਾਰੀਵਾਲ ਅਤੇ ਹਰਿੰਦਰ ਸਿੰਘ ਆਸਲ ਦੀ ...

ਪੂਰੀ ਖ਼ਬਰ »

ਦਿੱਲੀ ਦੀ ਤਰਜ 'ਤੇ ਕੈਪਟਨ ਸਰਕਾਰ ਵੀ ਗ਼ਰੀਬਾਂ ਦੀ ਲਾਕਡਾਊਨ ਦੌਰਾਨ ਮਾਲੀ ਸਹਾਇਤਾ ਕਰੇ-ਜਸਬੀਰ ਸਿੰਘ ਸੁਰਸਿੰਘ

ਖੇਮਕਰਨ, 4 ਮਈ (ਰਾਕੇਸ਼ ਬਿੱਲਾ)¸ਆਮ ਆਦਮੀ ਪਾਰਟੀ ਹਲਕਾ ਖੇਮਕਰਨ ਦੇ ਆਗੂ ਜਸਬੀਰ ਸਿਘ ਸੁਰ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿਵੇਂ ਦਿੱਲੀ ਦੀ ਕੇਜਰੀਵਾਲ ਸਰਕਾਰੀ ਨੇ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਗ਼ਰੀਬ ਲੋੜਵੰਦ, ਰੇਹੜੀ-ਫੜੀ ਵਾਲਿਆਂ ਨੂੰ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਨੂੰ ਸਦਮਾ-ਪਤਨੀ ਦਾ ਦਿਹਾਂਤ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਹਲਕੇ ਦੇ ਪਿੰਡ ਠਰੂ ਨਿਵਾਸੀ ਸ਼ਮਸ਼ੇਰ ਸਿੰਘ ਦੀ ਪਤਨੀ ਬਲਵਿੰਦਰ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੇ ਲੋਕਾਂ ਨੇ ਕਿਸਾਨੀ ਦਰਦ ਨੂੰ ਸਮਝਦੇ ਹੋਏ ਭਾਜਪਾ ਨੂੰ ਬੁਰੀ ਤਰ੍ਹਾਂ ਨਕਾਰਿਆ-ਔਲਖ

ਗੌਇੰਦਵਾਲ ਸਾਹਿਬ, 4 ਮਈ (ਸਕੱਤਰ ਸਿੰਘ ਅਟਵਾਲ)¸ਪੱਛਮੀ ਬੰਗਾਲ ਵਿਧਾਨ ਸਭਾ ਦੇ ਆਏ ਨਤੀਜਿਆਂ ਨੇ ਸਾਫ਼ ਕਰ ਦਿੱਤਾ ਕਿ ਦੇਸ਼ ਦੇ ਲੋਕ ਹੁਣ ਕੀ ਚਾਹੁੰਦੇ ਹਨ, ਪੱਛਮੀ ਬੰਗਾਲ ਦੇ ਲੋਕਾਂ ਨੇ ਕਿਸਾਨ ਤੇ ਕਿਸਾਨੀ ਦੇ ਦਰਦ ਨੂੰ ਸਮਝਦੇ ਹੋਏ ਭਾਜਪਾ ਨੂੰ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਬਹੁਤ ਜ਼ਰੂਰੀ

ਗੋਇੰਦਵਾਲ ਸਾਹਿਬ, 4 ਮਈ (ਸਕੱਤਰ ਸਿੰਘ ਅਟਵਾਲ)¸ਸੂਬੇ ਅੰਦਰ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਲਾਕਡਾਊਨ ਦੌਰਾਨ ਪੰਜਾਬ ਵਾਸੀਆਂ ਦੇ ਬਚਾਅ ਸਬੰਧੀ ਕਈ ਨਵੀਆਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਜੇਕਰ ਪੀੜਤ ਦਲਿਤ ਲੜਕੀ ਨੂੰ ਇਨਸਾਫ਼ ਨਾ ਮਿਲਿਆ ਤਾਂ ਤਿੱਖਾ ਸੰਘਰਸ਼ ਕਰਾਂਗੇ -ਬਸਪਾ

ਖਡੂਰ ਸਾਹਿਬ, 4 ਮਈ (ਕੁਲਾਰ)¸ਕਸਬਾ ਫਤਿਆਬਾਦ ਵਿਚ ਇਕ ਦਲਿਤ ਲੜਕੀ ਜੋ ਕਿ ਕੁਝ ਘਰਾਂ ਵਿਚ ਕੰਮ ਕਰਦੀ ਸੀ, ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਦੇ ਵਾਲ ਵੀ ਕੱਟ ਦਿੱਤੇ ਗਏ ਤੇ ਕਾਫ਼ੀ ਸੱਟਾਂ ਮਾਰੀਆਂ, ਜਿਸ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ...

ਪੂਰੀ ਖ਼ਬਰ »

ਜਥੇਦਾਰ ਸਤਿੰਦਰ ਸਿੰਘ ਟੌਹੜਾ ਦਾ ਖ਼ਾਲਸਾ ਕਾਲਜ ਪੁੱਜਣ ਤੇ ਵਿਸ਼ੇਸ ਸਨਮਾਨ

ਚੋਹਲਾ ਸਾਹਿਬ, 4 ਮਈ (ਬਲਵਿੰਦਰ ਸਿੰਘ)¸ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸਤਿੰਦਰ ਸਿੰਘ ਟੌਹੜਾ ਆਪਣੇ ਕੁਝ ਸਾਥੀਆਂ ਨਾਲ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਪਹੁੰਚੇ | ਇੱਥੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਐੱਸ.ਐੱਚ.ਓ. ਬਲਵਿੰਦਰ ਸਿੰਘ ਤੇੜਾ ਦੀ ਅਗਵਾਈ ਹੇਠ ਕੀਤਾ ਫ਼ਲੈਗ ਮਾਰਚ

ਮੀਆਂਵਿੰਡ, 4 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਗਪਗ ਸਾਰੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕੀਤੀਆਂ ਹੋਈਆਂ ਹਨ ਪਰ ਐੱਸ.ਐੱਸ.ਪੀ. ਤਰਨ ਤਾਰਨ ਦੀਆਂ ਹਦਾਇਤਾਂ ਅਨੁਸਾਰ ਥਾਣਾ ਵੈਰੋਵਾਲ ਦੇ ਮੁਖੀ ਇੰਸਪੈਕਟਰ ਬਲਵਿੰਦਰ ...

ਪੂਰੀ ਖ਼ਬਰ »

ਗੁਰਨਾਮ ਸਿੰਘ ਮੱਲ੍ਹੀ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਫਤਿਆਬਾਦ, 4 ਮਈ ( ਹਰਵਿੰਦਰ ਸਿੰਘ ਧੂੰਦਾ)¸ਪਿੰਡ ਚੱਕ ਮਹਿਰ ਦੇ ਕਿਸਾਨ ਗੁਰਨਾਮ ਸਿੰਘ ਮੱਲ੍ਹੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਸਾਈਕਲ ਗਰੁੱਪ ਅਤੇ ਵੈੱਲਫੇਅਰ ਕਲੱਬ ਦੇ ਮੈਂਬਰਾਂ ਸਾ. ਚੇਅਰਮੈਨ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਰੈਸਟੋਰੈਂਟ ਮਾਲਕਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਰੈਸਟੋਰੈਂਟ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਹੀ ਕਰ ਰਹੇ ਹਨ ਕੰਮ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਰੈਸਟੋਰੈਂਟ ਮਾਲਕਾਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ, ਅਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਦਵਿੰਦਰਪਾਲ ਸਿੰਘ, ਪ੍ਰਗਟ ਸਿੰਘ ਆਦਿ ਨੇ ਦੱਸਿਆ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮੰਡੀਆਂ ਵਿਚ ਪਈ ਕਣਕ ਨੂੰ ਭਾਰੀ ਨੁਕਸਾਨ

ਤਰਨ ਤਾਰਨ, 4 ਮਈ (ਪਰਮਜੀਤ ਜੋਸ਼ੀ)¸ ਸ਼ਾਮ ਨੂੰ ਹੋਈ ਬਾਰਿਸ਼ ਕਾਰਨ ਮੰਡੀਆਂ ਵਿਚ ਖੁੱਲ੍ਹੇ ਆਸਮਾਨ ਥੱਲੇ ਪਈ ਕਿਸਾਨਾਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ, ਉਥੇ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਵਲੋਂ ਖ਼ਰੀਦੀ ਕਣਕ ਵੀ ਮੀਂਹ ਦੀ ਭੇਟ ਚੜ੍ਹ ਗਈ ਹੈ | ਤਰਨਤਾਰਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਡੀ. ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਅੱਜ ਤੋਂ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਕੋਰੋਨਾ ਮਹਾਂਮਾਰੀ ਦੇ ਇਸ ਦੌਰ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਿਦਿਆਰਥੀ ਤੱਕ ਗੁਣਾਂਤਮਕ ਅਤੇ ਮਿਆਰੀ ਸਿੱਖਿਆ ਪਹੁੰਚਾਉਣ ਦੇ ਮੰਤਵ ਨਾਲ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਰੋਜ਼ਾਨਾ ਜੂਮ ਜਮਾਤਾਂ ਲਗਾਈਆਂ ...

ਪੂਰੀ ਖ਼ਬਰ »

ਜਸਬੀਰ ਸਿੰਘ ਸੁਰਸਿੰਘ ਨੇ ਝਾੜ ਸਾਹਿਬ ਵਿਖੇ ਮੱਥਾ ਟੇਕਿਆ

ਅਮਰਕੋਟ, 4 ਮਈ (ਭੱਟੀ)¸ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਜਸਬੀਰ ਸਿੰਘ ਸੁਰਸਿੰਘ ਵਲੋਂ ਹਲਕੇ 'ਚ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕੀਤੀਆਂ ਹੋਈਆਂ ਹਨ | ਉਨ੍ਹਾਂ ਵਲੋਂ ਦਲ ਪੰਥ ਝਾੜ ਸਾਹਿਬ ਵਾਲੇ ਮਹਾਂਪੁਰਖ ਸੰਤ ਬਾਬਾ ਤਾਰਾ ...

ਪੂਰੀ ਖ਼ਬਰ »

ਪੱਟੀ ਹਲਕੇ ਦੀ ਸੰਗਤ ਵਲੋਂ ਦਰਬਾਰ ਸਾਹਿਬ ਦੇ ਲੰਗਰਾਂ 'ਚ ਕਣਕ ਭੇਟ

ਪੱਟੀ, 4 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਲੰਗਰਾਂ ਲਈ ਪੱਟੀ ਹਲਕੇ ਦੀ ਸੰਗਤ ਵਲੋਂ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ 100 ਕੁਇੰਟਲ ਕਣਕ ਭੇਂਟ ਕੀਤੀ ਗਈ | ਇਸ ਮੌਕੇ ਪੱਟੀ ਦੀ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ ਪਿੰਡ ਇਕਾਈਆਂ ਦਾ ਗਠਨ

ਤਰਨ ਤਾਰਨ, 4 ਮਈ (ਲਾਲੀ ਕੈਰੋਂ)¸ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਸ਼ੁਰੂ ਤੋਂ ਹੀ ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਹਿਤੈਸ਼ੀ ਬਣ ਕੇ ਅਗਵਾਈ ਕਰਦੀ ਆ ਰਹੀ ਹੈ, ਜਿਸ ਦੀ ਬਦੌਲਤ ਕਿਸਾਨ ਮਜ਼ਦੂਰ ਵੱਡੀ ਗਿਣਤੀ 'ਚ ਇਸ ਜਥੇਬੰਦੀ ਨਾਲ ਜੁੜ ਕੇ ਇਸ ਨੂੰ ਹੋਰ ਮਜ਼ਬੂਤ ...

ਪੂਰੀ ਖ਼ਬਰ »

ਦਾਨੀ ਸੱਜਣ ਕੁਲਬੀਰ ਸਿੰਘ ਲਾਲੀ ਨੇ ਸ੍ਰੀ ਹਰਿਮੰਦਰ ਸਾਹਿਬ ਲਈ ਦੋ ਟਰਾਲੇ ਕਣਕ ਦੀ ਸੇਵਾ ਕੀਤੀ

ਪੱਟੀ, 4 ਮਈ (ਬੋਨੀ ਕਾਲੇਕੇ, ਖਹਿਰਾ)-ਪੱਟੀ ਹਲਕੇ ਦੇ ਪਿੰਡ ਬੱਠੇ ਭੈਣੀ ਦੇ ਦਾਨੀ ਸੱਜਣ ਕੁਲਬੀਰ ਸਿੰਘ ਲਾਲੀ ਆੜ੍ਹਤੀਆ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਰਾਮਦਾਸ ਜੀ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ

ਪੱਟੀ, 4 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਪੱਟੀ ਇਲਾਕੇ ਦੇ ਪਿੰਡ ਭਓਵਾਲ ਦੀਆਂ ਬਹਿਕਾਂ ਅੰਦਰ ਬਣੇ ਇਕ ਘਰ ਅੰਦਰੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਕਰੀਬ 25 ਤੋਲੇ ਸੋਨਾ ਚੋਰੀ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਚਾਨਣ ਸਿੰਘ ਪੁੱਤਰ ਦਲੀਪ ...

ਪੂਰੀ ਖ਼ਬਰ »

ਦਲਿਤ ਲੜਕੀ ਦੀ ਕੁੱਟਮਾਰ ਕਰਨ ਅਤੇ ਵਾਲ ਕੱਟ ਕੇ ਬੰਦੀ ਬਣਾਉਣ ਦੇ ਦੋਸ਼ ਲਗਾਏ

ਫਤਿਆਬਾਦ, 4 ਮਈ (ਹਰਵਿੰਦਰ ਸਿੰਘ ਧੂੰਦਾ)¸ਕਸਬੇ ਦੇ ਹੇਰੀਆ ਵਾਲੇ ਮੁਹੱਲੇ ਦੀ ਵਸਨੀਕ ਇਕ ਦਲਿਤ ਲੜਕੀ ਦੀ ਕੁੱਟਮਾਰ ਕਰਨ, ਵਾਲ ਕੱਟਣ ਤੇ ਉਸ ਨੂੰ ਬੰਦੀ ਬਣਾ ਕੇ ਰੱਖਣ ਦਾ ਸਮਾਚਾਰ ਹੈ | ਇਸ ਬਾਰੇ ਪੀੜਤ ਲੜਕੀ ਅਤੇ ਉਸ ਦੀ ਮਾਤਾ ਸੁਖਵੰਤ ਕੌਰ ਪਤਨੀ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਲਾਕਡਾਊਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮੇ ਦਰਜ਼

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਐੱਸ.ਐੱਸ.ਪੀ. ਧਰੁਮਨ ਐੱਚ.ਨਿੰਬਾਲੇ ਵਲੋਂ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸਬੰਧੀ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਸਰਕਾਰ ...

ਪੂਰੀ ਖ਼ਬਰ »

ਡਿਪਟੀ ਚੀਫ਼ ਇੰਜੀ: ਸ਼ਰਮਾ ਨੇ ਸਰਕਲ ਤਰਨ ਤਾਰਨ ਦਾ ਚਾਰਜ ਸੰਭਾਲਿਆ

ਤਰਨ ਤਾਰਨ, 4 ਮਈ (ਵਿਕਾਸ ਮਰਵਾਹਾ)¸ਇੰਜੀ: ਸਤਿੰਦਰ ਸ਼ਰਮਾ ਡਿਪਟੀ ਚੀਫ਼ ਇੰਜਨੀਅਰ ਪ੍ਰੋਟੈਕਸ਼ਨ ਐਂਡ ਮੇਨਟੀਨੈਂਸ ਲੁਧਿਆਣਾ ਤੋਂ ਬਦਲੀ ਹੋ ਕੇ ਡਿਪਟੀ ਚੀਫ ਇੰਜੀਨੀਅਰ ਹਲਕਾ ਤਰਨ ਤਾਰਨ ਚਾਰਜ ਸੰਭਾਲਿਆ | ਇਸ ਮੌਕੇ ਇੰਪਲਾਈਜ ਫੈੱਡਰੇਸ਼ਨ ਪੀ.ਐੱਸ.ਈ.ਬੀ. (ਚਾਹਲ) ...

ਪੂਰੀ ਖ਼ਬਰ »

ਸਾਬਕਾ ਮੰਤਰੀ ਸੇਖੋਂ ਨੇ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਮੱਥਾ ਟੇਕਿਆ

ਸੁਰ ਸਿੰਘ, 4 ਮਈ (ਧਰਮਜੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜ਼ੀਰਾ ਤੋਂ ਐਲਾਨੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੇ ਸਮਰਥਕਾਂ ਸਮੇਤ ਸਥਾਨਕ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਮੱਥਾ ...

ਪੂਰੀ ਖ਼ਬਰ »

ਭਾਜਪਾ ਦੀ ਦੇਸ਼ ਵਿਚ ਪੁੱਠੀ ਗਿਣਤੀ ਸ਼ੁਰੂ ਤੇ ਕਾਂਗਰਸ ਦਾ ਸਫ਼ਾਇਆ ਹੋ ਰਿਹਾ ਹੈ - ਡਾ. ਸੋਹਲ

ਤਰਨ ਤਾਰਨ, 4 ਮਈ (ਲਾਲੀ ਕੈਰੋਂ) ¸ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਸੀ: ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਹਾਲ ਹੀ ਵਿਚ ਦੇਸ਼ ਦੇ ਚਾਰ ਰਾਜਾਂ ਅਤੇ ਇਕ ਕੇਂਦਰੀ ਸ਼ਾਸਤ ਪ੍ਰਦੇਸ਼ ਦੀਆਂ ਹੋਈਆਂ ਚੋਣਾਂ 'ਤੇ ਬੋਲਦਿਆਂ ਕਿਹਾ ਕਿ ਲੋਕ ਹੁਣ ਚੋਰ ਚੌਕੀਦਾਰ ਨਹੀਂ ...

ਪੂਰੀ ਖ਼ਬਰ »

ਦਾਜ ਦੀ ਖ਼ਾਤਰ ਵਿਆਹੁਤਾ ਨੂੰ ਮਾਰਨ ਵਾਲੇ ਸਹੁਰਾ ਪਰਿਵਾਰ ਖਿਲਾਫ਼ ਕੇਸ ਦਰਜ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)- ਦਾਜ ਦੀ ਖਾਤਰ ਵਿਆਹੁਤਾ ਨੂੰ ਮਾਰਨ ਵਾਲੇ ਸਹੁਰਾ ਪਰਿਵਾਰ ਦੇ 5 ਮੈਂਬਰਾਂ ਖਿਲਾਫ਼ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਪ੍ਰੇਮਪਾਲ ਪਤਨੀ ਰਾਜਪਾਲ ਵਾਸੀ ਮੁਹੱਲਾ ਨਿਰੰਕਾਰੀ ਭਵਨ ਬਲੇਰ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਮਹਾਂ ਸਿੰਘ ਵਿਖੇ ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਰ ਸਿੰਘ, 4 ਮਈ (ਧਰਮਜੀਤ ਸਿੰਘ) - ਸਥਾਨਕ ਇਤਿਹਾਸਕ ਗੁਰਦੁਆਰਾ ਸ਼ਹੀਦ ਭਾਈ ਮਹਾਂ ਸਿੰਘ, ਜਿਸ ਦੀ ਕਾਰ ਸੇਵਾ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਵਲੋਂ ਬਾਬਾ ਬਿਧੀ ਚੰਦ ਦੇ ਵਰਤਮਾਨ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ਨਿਰੰਤਰ ...

ਪੂਰੀ ਖ਼ਬਰ »

'ਆਪ' 'ਚ ਸ਼ਾਮਿਲ ਹੋਏ ਮੁਹਤਬਰਾਂ ਦਾ ਡਾ. ਸੋਹਲ ਵਲੋਂ ਸਵਾਗਤ

ਤਰਨ ਤਾਰਨ, 4 ਮਈ (ਲਾਲੀ ਕੈਰੋਂ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਮੱਲੀਆ ਕਲਾਂ ਵਿਖੇ ਕਾਂਗਰਸ ਦੇ ਸਾਬਕਾ ਮੈਂਬਰ ਪੰਚਾਇਤ ਪਿਆਰਾ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ਅਮਰੀਕ ਸਿੰਘ ਮਲੀਆ ਅਤੇ ਕੁਲਦੀਪ ਸਿੰਘ ਮਲੀਆ ਦੀ ਪ੍ਰੇਰਨਾ ਸਦਕਾ ਡਾ. ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਾਧਾਂ ਵਾਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਤਰਨ ਤਾਰਨ, 4 ਮਈ (ਲਾਲੀ ਕੈਰੋਂ) - ਤਰਨ ਤਾਰਨ ਦੇ ਨਜ਼ਦੀਕੀ ਗੁਰਦੁਆਰਾ ਬਾਬਾ ਸਾਧਾ ਵਾਲਾ ਠਰੂ ਵਿਖੇ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਮੀਟਿੰਗ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਤਹਿਸੀਲ ਕੰਪਲੈਕਸ ਤਰਨ ਤਾਰਨ ਤਹਿਸੀਲ ਪ੍ਰਧਾਨ ਨੰਬਰਦਾਰ ਗੁਰਵੇਲ ਸਿੰਘ ਭੂਰੇ ਗਿੱਲ ਦੀ ਹਾਜ਼ਰੀ ਵਿਚ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਨੰਬਰਦਾਰ ਹਾਜ਼ਰ ਹੋਏ | ਆਪਣੀਆਂ ...

ਪੂਰੀ ਖ਼ਬਰ »

ਨਾਰਾਜ਼ਗੀ ਦਾ ਖ਼ਮਿਆਜ਼ਾ ਭਾਜਪਾ ਨੂੰ ਝੱਲਣਾ ਪਿਆ, ਕੈਪਟਨ ਇਸ ਤੋਂ ਸਬਕ ਸਿੱਖਣ- ਕਾ: ਪੱਟੀ

ਪੱਟੀ, 4 ਮਈ (ਬੋਨੀ ਕਾਲੇਕੇ, ਖਹਿਰਾ)- ਪੰਜਾਬ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ 30 ਅਪ੍ਰੈਲ ਨੂੰ ਜਾਰੀ ਕਰਨ ਦੀ ਥਾਂ ਤਨਖ਼ਾਹ ਕਮਿਸ਼ਨ ਦੇ ਕਾਰਜਕਾਲ 'ਚ 31 ਮਈ ਤੱਕ ਵਧਾਉਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੱਲੇ ਨਿਰਾਸ਼ਾ ਪਈ ਹੈ ਅਤੇ ...

ਪੂਰੀ ਖ਼ਬਰ »

ਮਰਚੈਂਟ ਨੇਵੀ ਦੇ ਜਗਜੀਤ ਸਿੰਘ ਦੀ ਮੌਤ 'ਤੇ ਬ੍ਰਹਮਪੁਰਾ ਨੇ ਕੀਤਾ ਦੁੱਖ ਪ੍ਰਗਟ

ਖਡੂਰ ਸਾਹਿਬ, 4 ਮਈ (ਕੁਲਾਰ) ਬੀਤੇ ਦਿਨੀਂ ਹਲਕਾ ਖਡੂਰ ਸਾਹਿਬ ਦੇ ਨਿਵਾਸੀ ਅਤੇ ਮਰਚੈਂਟ ਨੇਵੀ ਦੇ ਹੋਣਹਾਰ ਅਫ਼ਸਰ ਜਗਜੀਤ ਸਿੰਘ ਦੀ ਹੋਈ ਅਚਨਚੇਤ ਮੌਤ 'ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸੀਨੀਅਰ ਟਕਸਾਲੀ ਆਗੂ ਪਰਿਵਾਰ ਨਾਲ ਗ੍ਰਹਿ ਵਿਖੇ ਦੁੱਖ ਦਾ ...

ਪੂਰੀ ਖ਼ਬਰ »

ਮੈਜਿਸਟ੍ਰੇਟ ਦੇ ਹੁਕਮਾ ਦੀ ਉਲੰਘਣਾ ਕਰਨ 'ਤੇ ਤਿੰਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਗਾਈਆਂ ਗਈਆਂ ਪਬੰਦੀਆਂ ਦੇ ਬਾਵਯੂਦ ਦੁਕਾਨਾਂ ਖੋਲ੍ਹ ਕੇ ਹੁਕਮਾ ਦੀ ਉਲੰਘਣਾ ਕਰਨ 'ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਤਿੰਨ ਦੁਕਾਨਦਾਰਾਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਆਪਣੀਆਂ ਤਨਖ਼ਾਹਾਂ 'ਚ ਕਟੌਤੀ ਕਰਨ-ਜੋਧਬੀਰ ਸਿੰਘ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿਚ ਸਰਕਾਰ ਵਲੋਂ ਲਾਕਡਾਊਨ ਦੇ ਨਾਂਅ 'ਤੇ ਵੱਡੀਆਂ ਪਾਬੰਦੀਆਂ ਲਗਾ ਕੇ ਆਮ ਲੋਕਾਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ, ਜਦਕਿ ਵੱਡੀਆਂ ਫੈਕਟਰੀਆਂ ਵਾਲੇ ਅਤੇ ਅਮੀਰ ਲੋਕਾਂ ਦਾ ਕਾਰੋਬਾਰ ਚੱਲ ...

ਪੂਰੀ ਖ਼ਬਰ »

ਪੁਲਿਸ ਨੇ ਲਾਕਡਾਊਨ ਨੂੰ ਸਖ਼ਤੀ ਨਾਲ ਕਰਵਾਇਆ ਲਾਗੂ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਲਾਕਡਾਊਨ ਦੇ ਨਾਂਅ 'ਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਥਾਣਾ ਸਿਟੀ ਦੇ ਐਸ.ਐਚ.ਓ. ਗੁਰਚਰਨ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਸਖ਼ਤੀ ਨਾਲ ਲਾਗੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਨਵੀਆਂ ਪਾਬੰਦੀਆਂ ਸਬੰਧੀ ਕੀਤਾ ਸਪੱਸ਼ਟ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਕੋਵਿਡ-19 ਦੇ ਦਿਨੋਂ-ਦਿਨ ਵੱਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-4 ਸ਼ਾਖਾ), ਪੰਜਾਬ ਸਰਕਾਰ ਵਲੋਂ 15 ਮਈ 2021 ਤੱਕ ਪਾਬੰਦੀਆਂ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ | ਇਨ੍ਹਾਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਰੋਹਿਤ ਗੁਪਤਾ ਨੇ ਬਾਜ਼ਾਰ ਦਾ ਲਿਆ ਜਾਇਜ਼ਾ-ਅੱਧੇ ਸ਼ਟਰ ਖੋਲ੍ਹਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਖਡੂਰ ਸਾਹਿਬ, 4 ਮਈ (ਰਸ਼ਪਾਲ ਸਿੰਘ ਕੁਲਾਰ)- ਕੋਰੋਨਾ ਮਹਾਂਮਾਰੀ ਦੌਰਾਨ ਕੈਪਟਨ ਸਰਕਾਰ ਵਲੋਂ ਦਿੱਤੀਆਂ ਸਖਤੀ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਐੱਸ.ਡੀ.ਐੱਮ. ਖਡੂਰ ਸਾਹਿਬ ਰੋਹਿਤ ਗੁਪਤਾ ਨੇ ਸਿਹਤ ਵਿਭਾਗ ਦੀ ਟੀਮ ਨਾਲ ਸ਼ਹਿਰ ਦੇ ਮੇਨ ਬਜ਼ਾਰ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਵੀਡੀਓ ਸ਼ੂਟ ਕਰਨ ਵਾਲੇ 34 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਭਿੱਖੀਵਿੰਡ, 4 ਮਈ (ਬੌਬੀ)¸ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਵਿਚ ਵੀਡੀਓ ਸ਼ੂਟ ਕਰਨ ਨੂੰ ਲੈ ਕੇ ਭਿੱਖੀਵਿੰਡ ਪੁਲਸ ਨੇ ਕਰੀਬ 34 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਸਵਿੰਦਰ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮਾਤਾ ਚਰਨ ਕੌਰ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ

ਫਤਿਆਬਾਦ, 4 ਮਈ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਭੋਈਆਂ ਦੇ ਵਸਨੀਕ ਗਿਆਨ ਸਿੰਘ ਪਵਾਰ ਦੀ ਧਰਮਪਤਨੀ ਅਤੇ ਲਾਈਨਮੈਨ ਅੰਗਰੇਜ ਸਿੰਘ ਭੋਈਆਂ ਦੀ ਮਾਤਾ ਬੀਬੀ ਚਰਨ ਕੌਰ ਦੇ ਅਕਾਲ ਚਲਾਣੇ 'ਤੇ ਸਾ. ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਾਥੀਆਂ ਸਾ. ਸਰਪੰਚ ਮਨਜਿੰਦਰ ...

ਪੂਰੀ ਖ਼ਬਰ »

ਅੰਗਹੀਣ ਅਤੇ ਬਲਾਈਾਡ ਯੂਨੀਅਨ ਵਲੋਂ ਧਰਨਾ ਕੀਤਾ ਮੁਲਤਵੀ

ਤਰਨ ਤਾਰਨ, 4 ਮਈ (ਪਰਮਜੀਤ ਜੋਸ਼ੀ)¸ਹੱਕੀ ਮੰਗਾਂ ਲਈ ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਿਆਸ ਦਰਿਆ ਦੇ ਪੁੱਲ ਰਈਆ ਜ਼ਿਲ੍ਹਾ ਅੰਮਿ੍ਤਸਰ ਵਿਖੇ ਪੰਜਾਬ ਪੱਧਰ 'ਤੇ ਗੁਪਤ ਰੂਪ ਵਿਚ ਧਰਨਾ ਲਗਾਉਣ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹਿਰੀ ਉੱਪ ਮੰਡਲ ਵਿਖੇ ਤਾਇਨਾਤ ਨਵ ਨਿਯੁਕਤ ਜੇ. ਈ. ਸੁਖਚੈਨ ਸਿੰਘ ਦਾ ਕੀਤਾ ਸਨਮਾਨ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਵਿਚ ਵਧੀਆ ਸੇਵਾਵਾਂ ਦੇ ਰਹੇ ਪਾਵਰਕਾਮ ਦੇ ਇੰਜੀ. ਸੁਖਚੈਨ ਸਿੰਘ ਜੂਨੀਅਰ ਇੰਜੀਨੀਅਰ ਵਜੋਂ ਪਦਉਨਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ਼ਹਿਰੀ ਉੱਪ ਮੰਡਲ ਤਰਨ ਤਾਰਨ ਵਿਖੇ ਤਾਇਨਾਤ ਕੀਤਾ ਗਿਆ ਹੈ | ਇਸ ਸਬੰਧੀ ਵਧੀਕ ਨਿਗਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX